ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  1 day ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  1 day ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  1 day ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  1 day ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  1 day ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  1 day ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  1 day ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  1 day ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  1 day ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  1 day ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  1 day ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  1 day ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  1 day ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  1 day ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  1 day ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  1 day ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  1 day ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  1 day ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  1 day ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਸੰਪਾਦਕੀ

ਰਾਜਨੀਤੀ ਨੂੰ ਵਪਾਰ ਨਾ ਬਣਾਓ

ਰਾਜਨੀਤੀ ਦਾ ਅਰਥ ਹੈ ਆਪਣੇ ਦੇਸ਼ ਤੇ ਕੌਮ ਦੀ ਸੇਵਾ ਕਰਨੀ। ਇਹ ਸੇਵਾ ਕਿਵੇਂ ਕੀਤੀ ਜਾ ਸਕਦੀ ਹੈ? ਲੋਕ ਖ਼ੁਸ਼ਹਾਲ ਕਿਵੇਂ ਹੋ ਸਕਦੇ ਹਨ? ਇਸ ਲਈ ਹਰੇਕ ਰਾਜਨੀਤਕ ਪਾਰਟੀ ਆਪਣੇ ਕੁਝ ਉਦੇਸ਼ ਅਤੇ ਅਸੂਲ ਮਿਥਦੀ ਹੈ। ਇਨ੍ਹਾਂ ਅਸੂਲਾਂ 'ਤੇ ਆਧਾਰਿਤ ਹੀ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਦੇਸ਼ ਦੇ ਸਾਰੇ ਨਾਗਰਿਕਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਸਾਡੇ ਦੇਸ਼ ਨੂੰ ਸੰਸਾਰ ਦਾ ਸਭ ਤੋਂ ਵੱਡਾ ਲੋਕਰਾਜ ਸਮਝਿਆ ਜਾਂਦਾ ਹੈ। ਇਸ ਨੂੰ ਸੰਪੂਰਨ ਵੀ ਮੰਨਿਆ ਗਿਆ ਹੈ ਕਿਉਂਕਿ ਇਥੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਭੇਦਭਾਵ ਜਾਂ ਵਿਤਕਰੇ ਦੇ ਬਰਾਬਰ ਦੇ ਅਧਿਕਾਰ ਦਿੱਤੇ ਗਏ ਹਨ। ਦੇਸ਼ ਦਾ ਰਾਜ ਲੋਕ ਆਪ ਚਲਾਉਂਦੇ ਹਨ, ਭਾਵ ਉਹ ਪਿੰਡ ਪੱਧਰ ਤੋਂ ਲੈ ਕੇ ਸੰਸਦ ਤੱਕ ਆਪਣੇ ਨੁਮਾਇੰਦਿਆਂ ਰਾਹੀਂ ਰਾਜ ਭਾਗ ਚਲਾਉਂਦੇ ਹਨ।
ਲੋਕ ਉਨ੍ਹਾਂ ਸ਼ਖ਼ਸੀਅਤਾਂ ਨੂੰ ਆਪਣੇ ਨੁਮਾਇੰਦੇ ਚੁਣਦੇ ਹਨ ਜਿਨ੍ਹਾਂ ਨੇ ਦੇਸ਼ ਅਤੇ ਕੌਮ ਦੀ ਸੇਵਾ ਕਰਨ ਦਾ ਪ੍ਰਣ ਲਿਆ ਹੋਵੇ। ਇਹ ਪ੍ਰਣ ਉਦੋਂ ਹੀ ਪੂਰਾ ਹੋ ਸਕਦਾ ਹੈ ਜਦੋਂ ਉਨ੍ਹਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਕੁੱਟ-ਕੁੱਟ ਕੇ ਭਰੀ ਹੋਵੇ। ਆਜ਼ਾਦੀ ਤੋਂ ਪਹਿਲਾਂ ਦੇਸ਼ ਭਗਤੀ ਦਾ ਮੁੱਖ ਮੰਤਵ ਦੇਸ਼ ਨੂੰ ਗੁਲਾਮੀ ਤੋਂ ਛੁਟਕਾਰਾ ਦਿਵਾਉਣਾ ਸੀ ਤਾਂ ਜੋ ਲੋਕ ਆਪਣੇ ਹੱਕਾਂ ਦੀ ਰਾਖੀ ਆਪ ਕਰ ਸਕਣ। ਉਸ ਸਮੇਂ ਦੇਸ਼ ਭਗਤਾਂ ਨੂੰ ਤਸੀਹੇ ਵੀ ਝੱਲਣੇ ਪੈਂਦੇ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਤੰਗ ਕੀਤਾ ਜਾਂਦਾ ਸੀ ਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜਬਤ ਕਰ ਲਈਆਂ ਜਾਂਦੀਆਂ ਸਨ। ਆਜ਼ਾਦੀ ਪਿੱਛੋਂ ਦੇਸ਼ ਭਗਤੀ ਦੀ ਪਰਿਭਾਸ਼ਾ ਬਦਲ ਜਾਂਦੀ ਹੈ। ਇਥੇ ਦੇਸ਼ ਭਗਤਾਂ ਨੂੰ ਦੇਸ਼ ਸੇਵਾ ਲਈ ਕੁਰਬਾਨੀਆਂ ਨਹੀਂ ਦੇਣੀਆਂ ਪੈਂਦੀਆਂ ਸਗੋਂ ਸੇਵਾ ਕਰਨ ਲਈ ਬਹੁਤ ਸਾਰੀਆਂ ਸਹੂਲਤਾਂ ਅਤੇ ਅਧਿਕਾਰ ਮਿਲ ਜਾਂਦੇ ਹਨ। ਇਹ ਸਹੂਲਤਾਂ ਅਤੇ ਅਧਿਕਾਰ ਇਸ ਕਰਕੇ ਦਿੱਤੇ ਜਾਂਦੇ ਹਨ ਤਾਂ ਜੋ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣਾ ਸਾਰਾ ਸਮਾਂ ਦੇਸ਼ ਅਤੇ ਕੌਮ ਦੀ ਸੇਵਾ ਕਰ ਸਕਣ।
ਲੋਕਾਂ ਦੀ ਖੁਸ਼ਹਾਲੀ ਲਈ ਹਰੇਕ ਸਰਕਾਰ ਆਪਣਾ ਰਾਹ ਉਲੀਕਦੀ ਹੈ। ਪਿਛਲੀ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਪੰਜ ਮੁੱਢਲੇ ਅਧਿਕਾਰ ਮਿਲਣੇ ਜ਼ਰੂਰੀ ਹਨ। ਇਹ ਅਧਿਕਾਰ ਹਨ ਭੋਜਨ ਦਾ ਅਧਿਕਾਰ, ਵਿੱਦਿਆ ਦਾ ਅਧਿਕਾਰ, ਰੁਜ਼ਗਾਰ ਦਾ ਅਧਿਕਾਰ, ਸੇਵਾ ਪ੍ਰਾਪਤੀ ਦਾ ਅਧਿਕਾਰ ਅਤੇ ਸੂਚਨਾ ਪ੍ਰਾਪਤੀ ਦਾ ਅਧਿਕਾਰ। ਸਰਕਾਰ ਵਲੋਂ ਇਨ੍ਹਾਂ ਸਬੰਧੀ ਕਾਨੂੰਨ ਵੀ ਬਣਾਏ ਗਏ ਅਤੇ ਪ੍ਰੋਗਰਾਮ ਵੀ ਚਾਲੂ ਕੀਤੇ ਗਏ ਪਰ ਕੀ ਸਾਡੇ ਆਗੂ ਸਹੀ ਅਰਥਾਂ ਵਿਚ ਇਹ ਅਧਿਕਾਰ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਦੇ ਸਕੇ ਹਨ? ਜੇਕਰ ਅੰਕੜਿਆਂ ਵੱਲ ਵੇਖੀਏ ਤਾਂ ਸਾਡਾ ਦੇਸ਼ ਅਜੇ ਬਹੁਤ ਪਿੱਛੇ ਹੈ। ਪਿਛਲੇ ਕੁਝ ਸਾਲਾਂ ਵਿਚ ਅਮੀਰ ਹੋਰ ਅਮੀਰ ਹੋਏ ਹਨ ਜਦੋਂ ਕਿ ਗਰੀਬਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਦੇਸ਼ ਦੀ ਬਹੁਤੀ ਦੌਲਤ ਕੁਝ ਕੁ ਲੋਕਾਂ ਦੇ ਹੱਥਾਂ ਵਿਚ ਜਾ ਰਹੀ ਹੈ ਅਤੇ ਦੇਸ਼ ਵਿਚ ਅਜੇ ਵੀ ਅਜਿਹੇ ਲੋਕਾਂ ਦੀ ਚੋਖੀ ਗਿਣਤੀ ਹੈ ਜਿਹੜੇ ਅਨਪੜ੍ਹ ਹਨ, ਝੁੱਗੀਆਂ ਝੋਪੜੀਆਂ ਵਿਚ ਰਹਿੰਦੇ ਹਨ, ਸੰਤੁਲਿਤ ਭੋਜਨ ਤਾਂ ਦੂਰ ਰਜ ਕੇ ਖਾਣ ਨੂੰ ਰੋਟੀ ਵੀ ਨਸੀਬ ਨਹੀਂ ਹੁੰਦੀ। ਇਸ ਦਾ ਮੁੱਖ ਕਾਰਨ ਸਾਡੇ ਆਗੂਆਂ ਦਾ ਆਪਣੇ ਰਾਹੋਂ ਭਟਕ ਜਾਣਾ ਹੈ। ਸਾਡੇ ਦੇਸ਼ ਦਾ ਸ਼ੁਮਾਰ ਸਭ ਤੋਂ ਗੰਦੇ ਅਤੇ ਭ੍ਰਿਸ਼ਟ ਦੇਸ਼ਾਂ ਵਿਚ ਹੁੰਦਾ ਹੈ। ਹੁਣ ਰਾਜਨੀਤੀ ਸੇਵਾ ਦਾ ਮੌਕਾ ਨਹੀਂ ਇਕ ਵਪਾਰ ਬਣ ਗਈ ਹੈ। ਵਪਾਰ ਵੀ ਉਹ ਜਿਹੜਾ ਸਭ ਤੋਂ ਗੰਦਾ ਹੈ। ਰਾਜਨੀਤੀ ਹੁਣ ਤਾਕਤ ਪ੍ਰਾਪਤੀ ਲਈ ਹਥਿਆਰ ਦੇ ਰੂਪ ਵਿਚ ਵਰਤੀ ਜਾਣ ਲੱਗ ਪਈ ਹੈ। ਹਰੇਕ ਉਮੀਦਵਾਰ ਚੋਣਾਂ ਜਿੱਤਣ ਲਈ ਕਰੋੜਾਂ ਰੁਪਏ ਖਰਚ ਕਰਦਾ ਹੈ। ਹਰੇਕ ਪਾਰਟੀ ਚੋਣਾਂ ਉਤੇ ਕਰੋੜ ਰੁਪਏ ਖਰਚ ਕਰਦੀ ਹੈ। ਇਹ ਇਕ ਤਰ੍ਹਾਂ ਨਾਲ ਵੋਟ ਖਰੀਦਣਾ ਹੀ ਬਣ ਗਿਆ ਹੈ। ਇਸ ਕਰਕੇ ਦੇਸ਼ ਵਿਚ ਲੋਕਰਾਜ ਦੀ ਥਾਂ ਵੋਟ ਰਾਜ ਸਥਾਪਿਤ ਹੋ ਰਿਹਾ ਹੈ। ਹੌਲੀ-ਹੌਲੀ ਇਹ ਇਕ ਖਾਨਦਾਨੀ ਪੇਸ਼ਾ ਵੀ ਬਣਦਾ ਜਾ ਰਿਹਾ ਹੈ।
ਸਵੇਰ ਵੇਲੇ ਕਿਸੇ ਵੀ ਨੇਤਾ ਦੇ ਘਰ ਚਲੇ ਜਾਵੋ, ਲੋਕਾਂ ਦੀ ਭੀੜ ਨਜ਼ਰ ਆਵੇਗੀ। ਇਹ ਸਾਰੇ ਆਪਣੇ ਕੰਮਾਂ ਲਈ ਸਿਫਾਰਸ਼ ਕਰਵਾਉਣ ਆਏ ਹਨ। ਜੇਕਰ ਨੇਤਾ ਇਮਾਨਦਾਰ ਹੋਣ ਅਤੇ ਸਰਕਾਰੀ ਤੰਤਰ ਨੂੰ ਖਿੱਚ ਕੇ ਰੱਖਿਆ ਗਿਆ ਹੋਵੇ ਤਾਂ ਸਿਫਾਰਸ਼ ਦੀ ਲੋੜ ਹੀ ਨਾ ਪਵੇ। ਸਰਕਾਰੀ ਕਰਮਚਾਰੀ ਸੱਚਮੁੱਚ ਲੋਕਾਂ ਦੇ ਸੇਵਕ ਬਣ ਜਾਣਗੇ। ਹੁਣ ਨੇਤਾ ਉਨ੍ਹਾਂ ਤੋਂ ਗ਼ਲਤ ਕੰਮ ਕਰਵਾਉਣ ਲਈ ਸਿਫਾਰਸ਼ ਕਰਦੇ ਹਨ। ਇਥੇ ਰਿਸ਼ਵਤ ਵੀ ਚਲਦੀ ਹੈ। ਜਦੋਂ ਨੇਤਾ ਆਪ ਕਰਮਚਾਰੀਆਂ ਤੋਂ ਗ਼ਲਤ ਕੰਮ ਕਰਵਾਉਂਦੇ ਹਨ ਤਾਂ ਉਨ੍ਹਾਂ ਨੂੰ ਰਿਸ਼ਵਤ ਲੈਣ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਤੋਂ ਕਿਵੇਂ ਰੋਕ ਸਕਦੇ ਹਨ? ਹੁਣ ਦੇਸ਼ ਦੀ ਸੰਸਦ ਜਾਂ ਸੂਬੇ ਦੀ ਵਿਧਾਨ ਸਭਾ ਵਿਚ ਕੋਈ ਵੀ ਨੇਤਾ ਇਹ ਨਹੀਂ ਦੱਸਦਾ ਕਿ ਉਹ ਆਪਣੇ ਹਲਕੇ ਦੇ ਵਸਨੀਕਾਂ ਦੇ ਭਲੇ ਲਈ ਕੀ ਕਰ ਰਿਹਾ ਹੈ ਜਾਂ ਉਹ ਕੀ ਕਰਨਾ ਚਾਹੁੰਦਾ ਹੈ, ਸਗੋਂ ਗੰਭੀਰ ਵਿਚਾਰਾਂ ਹੋਣ ਦੀ ਥਾਂ ਸ਼ੋਰ-ਸ਼ਰਾਬਾ ਹੀ ਹੁੰਦਾ ਹੈ। ਸੰਸਦ ਅਤੇ ਵਿਧਾਨ ਸਭਾ ਵਿਚ ਗੰਭੀਰ ਚਰਚਾ ਤਾਂ ਇਕ ਸੁਪਨਾ ਹੀ ਬਣ ਗਈ ਹੈ। ਹੁਣ ਤਾਂ ਇਹ ਪਵਿੱਤਰ ਸਥਾਨ ਲੋਕਾਂ ਬਾਰੇ ਸੋਚਣ ਦੀ ਥਾਂ ਸਿਆਸੀ ਜੰਗ ਦਾ ਅਖਾੜਾ ਬਣ ਗਏ ਹਨ। ਬਹੁਤ ਸਾਰੇ ਨੇਤਾ ਤਾਂ ਅਜਿਹੇ ਹਨ ਜਿਨ੍ਹਾਂ ਆਪਣੇ ਕਾਰਜਕਾਲ ਦੌਰਾਨ ਸੰਸਦ ਜਾਂ ਵਿਧਾਨ ਸਭਾ ਵਿਚ ਮੂੰਹ ਹੀ ਨਹੀਂ ਖੋਲ੍ਹਿਆ। ਛੋਟੇ ਤੋਂ ਛੋਟਾ ਆਗੂ ਵੀ ਚਾਹੁੰਦਾ ਹੈ ਕਿ ਉਸ ਨੂੰ ਇਕ ਅੰਗ ਰੱਖਿਅਕ ਜ਼ਰੂਰ ਦਿੱਤਾ ਜਾਵੇ। ਇਹ ਇਸ ਲਈ ਨਹੀਂ ਕਿ ਉਸ ਨੂੰ ਰਾਖੀ ਦੀ ਲੋੜ ਹੈ ਸਗੋਂ ਇਸ ਲਈ ਕਿ ਜੇਕਰ ਸਿਪਾਹੀ ਨਾਲ ਹੋਵੇਗਾ ਤਾਂ ਉਸ ਨੂੰ ਇਹ ਦੱਸਣ ਦੀ ਲੋੜ ਨਹੀਂ ਪਵੇਗੀ ਕਿ ਉਹ ਕੋਈ ਵੱਡਾ ਬੰਦਾ ਹੈ। ਉਹ ਦਫ਼ਤਰਾਂ, ਦੁਕਾਨਾਂ ਅਤੇ ਸੜਕਾਂ ਉਤੇ ਮਨਮਾਨੀ ਕਰ ਸਕੇਗਾ। ਸੰਸਦ ਅਤੇ ਵਿਧਾਨ ਸਭਾ ਦੇ ਮੈਂਬਰ ਦੇਸ਼ ਲਈ ਕਾਨੂੰਨ ਬਣਾਉਂਦੇ ਪਰ ਇਨ੍ਹਾਂ ਨੂੰ ਤੋੜਨਾ ਉਹ ਆਪਣਾ ਜਨਮ ਸਿੱਧ ਅਖਤਿਆਰ ਸਮਝਦੇ ਹਨ। ਉਹ ਆਪ ਵੀ ਕਾਨੂੰਨ ਦੀ ਪਾਲਣਾ ਨਹੀਂ ਕਰਦੇ ਅਤੇ ਸਬੰਧਿਤ ਅਧਿਕਾਰੀਆਂ ਕੋਲ ਸਿਫਾਰਸ਼ ਪਾ ਕੇ ਕਾਨੂੰਨ ਤੋੜਨ ਵਾਲਿਆਂ ਦਾ ਬਚਾਅ ਵੀ ਕਰਦੇ ਹਨ। ਇਹ ਇਕ ਤਰ੍ਹਾਂ ਦਾ ਭ੍ਰਿਸ਼ਟਾਚਾਰ ਹੀ ਹੈ। ਅਸਲ ਵਿਚ ਆਗੂ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਥਾਂ ਉਸ ਨੂੰ ਹੋਰ ਵਧਾਉਂਦੇ ਹਨ।
ਪ੍ਰਧਾਨ ਮੰਤਰੀ ਤੋਂ ਲੈ ਕੇ ਹੇਠਾਂ ਤੱਕ ਉਹ ਜਨਤਾ ਨੂੰ ਮਹਾਂਪੁਰਖਾਂ ਵਾਂਗ ਉਪਦੇਸ਼ ਦਿੰਦੇ ਹਨ। ਲੋਕ ਕਦੇ ਵੀ ਉਨ੍ਹਾਂ ਦੇ ਪ੍ਰਵਚਨਾਂ ਨੂੰ ਸੰਜੀਦਗੀ ਨਾਲ ਨਹੀਂ ਲੈਂਦੇ ਸਗੋਂ ਪਿੱਠ ਪਿੱਛੇ ਮਖੌਲ ਕਰਦੇ ਹਨ। ਉਨ੍ਹਾਂ 'ਤੇ ਪ੍ਰਭਾਵ ਪ੍ਰਵਚਨਾਂ ਨਾਲ ਨਹੀਂ ਸਗੋਂ ਕੰਮ ਨਾਲ ਪੈਂਦਾ ਹੈ। ਸਾਡੇ ਪ੍ਰਧਾਨ ਮੰਤਰੀ ਹਮੇਸ਼ਾ 'ਮਨ ਕੀ ਬਾਤ' ਕਰਦੇ ਹਨ ਪਰ ਉਨ੍ਹਾਂ ਕਦੇ 'ਸਰਕਾਰ ਕੀ ਬਾਤ' ਨਹੀਂ ਕੀਤੀ। ਲੋਕਾਂ ਨੂੰ ਮਨ ਕੀ ਬਾਤ ਨੇ ਰੋਟੀ ਨਹੀਂ ਦੇਣੀ ਅਤੇ ਨਾ ਹੀ ਗ਼ਰੀਬੀ ਦੂਰ ਹੋਣੀ ਹੈ, ਸਗੋਂ ਜੇਕਰ ਸਰਕਾਰ ਕੁਝ ਕਰੇਗੀ ਤਾਂ ਹੀ ਗ਼ਰੀਬਾਂ ਲਈ ਕੁਝ ਕੀਤਾ ਜਾ ਸਕਦਾ ਹੈ। ਸਰਕਾਰੀ ਕਾਰਜ ਪ੍ਰਣਾਲੀ ਵਿਚ ਕੋਈ ਫਰਕ ਨਹੀਂ ਪਿਆ। ਇਹ ਤਾਂ ਇਕ ਕੰਨੋਂ ਸੁਣ ਕੇ ਦੂਜੇ ਕੰਨੋਂ ਕੱਢ ਦਿੰਦੇ ਹਨ। ਫ਼ਰਕ ਉਦੋਂ ਪਵੇਗਾ ਜਦੋਂ ਪ੍ਰਧਾਨ ਮੰਤਰੀ ਆਪਣੇ ਮਨ ਕੀ ਬਾਤ ਆਪਣੀ ਪਾਰਟੀ ਦੇ ਨੇਤਾਵਾਂ ਨਾਲ ਕਰਨਗੇ। ਉਨ੍ਹਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਇਆ ਜਾਵੇ, ਆਪੋ ਆਪਣੇ ਹਲਕੇ ਵਿਚ ਲੋਕ ਸੇਵਾ ਦਾ ਕੰਮ ਆਰੰਭਿਆ ਜਾਵੇ। ਜੇਕਰ ਅਜਿਹਾ ਹੋ ਗਿਆ ਫਿਰ ਚੋਣਾਂ ਜਿੱਤਣ ਲਈ ਲੱਖਾਂ ਕਰੋੜਾਂ ਰੁਪਏ ਖਰਚ ਨਹੀਂ ਕਰਨੇ ਪੈਣਗੇ ਅਤੇ ਨਾ ਹੀ ਵਿਰੋਧੀਆਂ ਉਤੇ ਚਿਕੜ ਸੁੱਟਣ ਦੀ ਲੋੜ ਪਵੇਗੀ। ਜਦੋਂ ਅਸੀਂ ਦੂਜਿਆਂ ਉੱਤੇ ਚਿੱਕੜ ਸੁੱਟਦੇ ਹਾਂ ਤਾਂ ਉਸ ਦੇ ਕੁਝ ਛਿੱਟੇ ਤਾਂ ਸਾਡੇ ਉੱਤੇ ਵੀ ਪੈਂਦੇ ਹਨ। ਰਾਜਨੀਤੀ ਨੂੰ ਚਿੱਕੜਬਾਜ਼ੀ ਵਿਚ ਹੋਰ ਗੰਧਲਾ ਨਾ ਬਣਾਈਏ ਸਗੋਂ ਆਪਣੀਆਂ ਪ੍ਰਾਪਤੀਆਂ ਦੇ ਹੀ ਗੁਣ ਗਾਈਏ। ਜਦੋਂ ਆਗੂ ਇਮਾਨਦਾਰ ਹੋ ਗਏ ਉਦੋਂ ਕਰਮਚਾਰੀ ਵੀ ਆਪਣੇ-ਆਪ ਇਮਾਨਦਾਰ ਹੋ ਜਾਣਗੇ। ਸਰਕਾਰਾਂ ਦੀਆਂ ਮੁੱਖ ਤਰਜੀਹਾਂ ਸਿਹਤ, ਸਿੱਖਿਆ ਤੇ ਰੁਜ਼ਗਾਰ ਹੋਣੀਆਂ ਚਾਹੀਦੀਆਂ ਹਨ।

-ਮੋ: 94170-87328

 

 

ਪੜ੍ਹੇ ਲਿਖੇ ਤੇ ਇਮਾਨਦਾਰ ਪੰਚਾਂ-ਸਰਪੰਚਾਂ ਦੀ ਹੋਵੇ ਚੋਣ

ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਹੋ ਚੁੱਕਾ ਹੈ। ਸਰਪੰਚਾਂ ਅਤੇ ਪੰਚਾਂ ਦੀ ਚੋਣ ਲੜਨ ਦੇ ਚਾਹਵਾਨ ਵਿਅਕਤੀ ਹੁਣ ਤੋਂ ਹੀ ਆਪਣਿਆਂ ਧੜਿਆਂ ਨੂੰ ਮਜ਼ਬੂਤ ਕਰਨ ਲਈ ਜੋੜ-ਤੋੜ ਸ਼ੁਰੂ ਕਰ ਚੁੱਕੇ ਹਨ। ਪਿੰਡ ਦੀ ਪੰਚਾਇਤ ਸਾਡੇ ਦੇਸ਼ ਦੀ ਅਦਾਲਤੀ ਪ੍ਰਣਾਲੀ ...

ਪੂਰੀ ਖ਼ਬਰ »

ਵਾਅਦਿਆਂ ਨਾਲ ਨਹੀਂ ਅਮਲਾਂ ਨਾਲ ਪ੍ਰਭਾਵਿਤ ਹੁੰਦੇ ਹਨ ਵੋਟਰ

ਭਾਰਤੀ ਜਨਤਾ ਪਾਰਟੀ ਫ਼ਿਕਰਮੰਦ ਹੋ ਗਈ ਹੈ। ਉਸ ਦੇ ਪ੍ਰਧਾਨ ਅਮਿਤ ਸ਼ਾਹ ਨੇ ਚੋਣ ਮੁਹਿੰਮ ਦੌਰਾਨ ਹਿੱਕ ਠੋਕ ਕੇ ਕਿਹਾ ਸੀ ਕਿ 11 ਦਸੰਬਰ ਦੇ ਬਾਅਦ ਕਾਂਗਰਸ ਨੂੰ ਇਕ ਦੂਰਬੀਨ ਦੀ ਜ਼ਰੂਰਤ ਹੋਵੇਗੀ ਤਾਂ ਕਿ ਉਹ ਦੂਰ-ਦੂਰ ਤੱਕ ਗੁਆਚੇ ਹੋਏ ਆਪਣੇ ਰਾਜਨੀਤਕ ਵਜੂਦ ਦਾ ਕੋਈ ...

ਪੂਰੀ ਖ਼ਬਰ »

ਆਖ਼ਰ ਦੇਰ ਨਾਲ ਮਿਲਿਆ ਇਨਸਾਫ਼

34 ਸਾਲ ਪਹਿਲਾਂ ਵਾਪਰੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਪਿਛਲੇ ਦਿਨੀਂ ਹੇਠਲੀ ਅਦਾਲਤ ਵਲੋਂ ਇਕ ਮੁਜਰਮ ਨੂੰ ਫਾਂਸੀ ਅਤੇ ਇਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ ਵਿਸ਼ਵਾਸ ਬੱਝਣਾ ਸ਼ੁਰੂ ਹੋਇਆ ਸੀ ਕਿ ਹੁਣ ਵਾਪਰੇ ਇਸ ਭਿਆਨਕ ਕਾਰੇ ਲਈ ਅਦਾਲਤਾਂ ਦੇ ਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX