ਤਾਜਾ ਖ਼ਬਰਾਂ


25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  8 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  24 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  50 minutes ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  23 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  1 minute ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 1 hour ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 minute ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  13 minutes ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 1 hour ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  30 minutes ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  47 minutes ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  58 minutes ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  54 minutes ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਕਪੂਰਥਲਾ / ਫਗਵਾੜਾ

7 ਜਨਵਰੀ ਨੂੰ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਜਾਈ ਜਾ ਰਹੀ 'ਸ਼ਬਦ ਗੁਰੂ ਪ੍ਰਚਾਰ ਯਾਤਰਾ' ਦੀ ਤਿਆਰੀ ਸਬੰਧੀ ਮੀਟਿੰਗ

ਸੁਲਤਾਨਪੁਰ ਲੋਧੀ, 17 ਦਸੰਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਲਾਲ 7 ਜਨਵਰੀ ਨੂੰ ਸਵੇਰੇ 8 ਵਜੇ ਸਜਾਈ ਜਾ ਰਹੀ ਮਹਾਨ ਸ਼ਬਦ ਪ੍ਰਚਾਰ ਯਾਤਰਾ ਦੀ ਤਿਆਰੀ ਸਬੰਧੀ ਅੱਜ ਸੰਤ ਮਹਾਂਪੁਰਸ਼ਾਂ, ਧਾਰਮਿਕ ਜਥੇਬੰਦੀਆਂ, ਲੰਗਰ ਕਮੇਟੀਆਂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ, ਵਰਕਰਾਂ ਤੇ ਹਲਕੇ ਦੀ ਸੰਗਤ ਦੀ ਵਿਸ਼ਾਲ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਈ | ਇਸ ਮੌਕੇ ਹਾਜ਼ਰ ਸੰਤਾਂ ਮਹਾਂਪੁਰਸ਼ਾਂ ਨੇ ਵਿਸ਼ਵਾਸ ਦਿਵਾਇਆ ਕਿ ਮਹਾਨ ਸ਼ਬਦ ਗੁਰੂ ਪ੍ਰਚਾਰ ਯਾਤਰਾ ਲਈ ਹਰੇਕ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ੍ਹ ਕਿ ਹਿੱਸਾ ਲੈਣ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਡਾ: ਉਪਿੰਦਰਜੀਤ ਕੌਰ ਨੇ ਕਿਹਾ ਕਿ ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਸਜਾਈ ਜਾ ਰਹੀ ਮਹਾਨ 'ਸ਼ਬਦ ਗੁਰੂ ਪ੍ਰਚਾਰ ਯਾਤਰਾ' ਲਈ ਹਲਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ 'ਸ਼ਬਦ ਗੁਰੂ ਪ੍ਰਚਾਰ ਯਾਤਰਾ' ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 7 ਜਨਵਰੀ ਨੂੰ ਸਵੇਰੇ 8 ਵਜੇ ਆਰੰਭ ਹੋਵੇਗੀ ਜੋ ਤਲਵੰਡੀ ਪੁਲ ਚੌਕ, ਮੇਵਾ ਸਿੰਘ ਵਾਲਾ, ਸ਼ਾਲਾਪੁਰ ਬੇਟ, ਤਲਵੰਡੀ ਚੌਧਰੀਆਂ, ਟਿੱਬਾ, ਬੂਲਪੁਰ, ਠੱਟਾ ਨਵਾਂ, ਸਾਬੋਵਾਲ, ਦੂਲੋਵਾਲ, ਖੀਰਾਂਵਾਲ, ਫੱਤੂਢੀਂਗਾ, ਮੁੰਡੀ ਮੋੜ, ਅੰਮਿ੍ਤਪੁਰ ਤੋਂ ਹੁੰਦਾ ਹੋਇਆ ਸ੍ਰੀ ਗੋਇੰਦਵਾਲ ਸਾਹਿਬ ਨੂੰ ਜਾ ਕਿ ਵਿਸ਼ਰਾਮ ਕਰੇਗਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਨੇ ਕਿਹਾ ਕਿ 'ਸ਼ਬਦ ਗੁਰੂ ਪ੍ਰਚਾਰ ਯਾਤਰਾ' ਲਈ ਸ਼ੋ੍ਰਮਣੀ ਕਮੇਟੀ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਮੀਟਿੰਗ ਨੂੰ ਸੰਤ ਮਹਾਂਪੁਰਸ਼ਾਂ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲੇ, ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਮਹਾਤਮਾ ਮੁਨੀ ਜੀ ਖੇੜਾ ਬੇਟ ਵਾਲੇ, ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਸੱਤਿਆ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਦਿਆਲ ਸਿੰਘ, ਬਾਬਾ ਜਗਜੀਤ ਸਿੰਘ ਭੂਰੀ ਸਾਹਿਬ ਵਾਲੇ, ਬਾਬਾ ਕਸ਼ਮੀਰ ਸਿੰਘ, ਬਾਬਾ ਰਣਜੀਤ ਸਿੰਘ, ਸੰਤਪਾਲ ਸਿੰਘ, ਬਾਬਾ ਸ਼ੁਬੇਗ ਸਿੰਘ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਪ੍ਰਧਾਨ ਜਗੀਰ ਸਿੰਘ ਵਡਾਲਾ, ਸ਼ਿੰਗਾਰਾ ਸਿੰਘ ਲੋਹੀਆਂ ਮੈਂਬਰ ਅੰਤਿ੍ੰਗ ਕਮੇਟੀ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜ: ਸਵਰਨ ਸਿੰਘ, ਮਹਿੰਦਰ ਸਿੰਘ ਆਹਲੀ ਸਕੱਤਰ, ਸੁਰਜੀਤ ਸਿੰਘ ਢਿੱਲੋਂ, ਗੁਰਜੰਟ ਸਿੰਘ ਸੰਧੂ, ਕਰਨਜੀਤ ਸਿੰਘ ਆਹਲੀ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |

ਖੜੇ੍ਹ ਟਿੱਪਰ 'ਚ ਮੋਟਰਸਾਈਕਲ ਵੱਜਣ ਨਾਲ ਇਕ ਦੀ ਮੌਤ-2 ਗੰਭੀਰ ਜ਼ਖ਼ਮੀ

ਨਡਾਲਾ/ਬੇਗੋਵਾਲ, 17 ਦਸੰਬਰ (ਮਨਜਿੰਦਰ ਸਿੰਘ ਮਾਨ, ਸੁਖਜਿੰਦਰ ਸਿੰਘ)-ਨਡਾਲਾ ਬੇਗੋਵਾਲ ਸੜਕ 'ਤੇ ਬੀਤੀ ਦੇਰ ਰਾਤ ਪ੍ਰੀਤਮ ਐਗਰੋ ਵਰਕਸ਼ਾਪ ਸਾਹਮਣੇ ਖੜੇ ਟਿੱਪਰ ਨਾਲ ਪਿੱਛਿਓਾ ਮੋਟਰਸਾਈਕਲ ਦੀ ਹੋਈ ਟੱਕਰ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ...

ਪੂਰੀ ਖ਼ਬਰ »

12 ਨਸ਼ੀਲੇ ਟੀਕਿਆਂ ਸਮੇਤ ਇੱਕ ਵਿਅਕਤੀ ਗਿ੍ਫ਼ਤਾਰ

ਫਗਵਾੜਾ, 17 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਪੁਲਿਸ ਨੇ 12 ਨਸ਼ੀਲੇ ਟੀਕਿਆਂ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਤਨਾਮਪੁਰਾ ਦੇ ਏ.ਐਸ.ਆਈ ਗੁਰਮੇਲ ਸਿੰਘ ਅਤੇ ਸੀ.ਆਈ.ਏ ਸਟਾਫ਼ ਦੇ ਇੰਚਾਰਜ ...

ਪੂਰੀ ਖ਼ਬਰ »

1984 ਦੇ ਦੰਗਾ ਪੀੜਤਾਂ ਨੂੰ ਦੇਰ ਬਾਅਦ ਥੋੜ੍ਹਾ ਇਨਸਾਫ਼ ਮਿਲਿਆ ਹੈ-ਭੁੰਗਰਨੀ

ਫਗਵਾੜਾ, 17 ਦਸੰਬਰ (ਟੀ.ਡੀ. ਚਾਵਲਾ)-ਸੀਨੀਅਰ ਅਕਾਲੀ ਆਗੂ ਭਗਤ ਸਿੰਘ ਭੁੰਗਰਨੀ ਨੇ ਕਿਹਾ ਕਿ 1984 ਦੇ ਦੰਗਾ ਪੀੜਤਾਂ ਨੂੰ ਦੇਰ ਬਾਅਦ ਥੋੜ੍ਹਾ ਇਨਸਾਫ਼ ਮਿਲਿਆ ਹੈ ਤੇ ਅਦਾਲਤ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾਂਦਾ ਹੈ, ਜਿਸ ਨੇ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਉਮਰ ...

ਪੂਰੀ ਖ਼ਬਰ »

ਦੋ ਦਿਨ ਬਿਜਲੀ ਦੀ ਸਪਲਾਈ ਬੰਦ ਰਹੇਗੀ

ਭੁਲੱਥ, 17 ਦਸੰਬਰ (ਮਨਜੀਤ ਸਿੰਘ ਰਤਨ)-ਪੀ.ਐਸ.ਪੀ.ਐਲ. ਦਫ਼ਤਰ ਭੁਲੱਥ ਦੇ ਐਸ.ਡੀ.ਓ. ਬਲਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਈ.ਪੀ.ਡੀ.ਐਸ. ਕੰਪਨੀ ਵਲੋਂ ਭੁਲੱਥ ਸ਼ਹਿਰ ਦੀਆਂ ਪੁਰਾਣੀਆਂ ਬਿਜਲੀ ਦੀਆਂ ਤਾਰਾਂ ਉਤਾਰ ਕੇ ਨਵੀਆਂ ਪਾਈਆਂ ਜਾ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਆਨਲਾਈਨ ਪ੍ਰਾਪਰਟੀ ਟੈਕਸ ਭਰਨ ਦੇ ਕੰਮ ਦੀ ਸ਼ੁਰੂਆਤ

ਕਪੂਰਥਲਾ, 17 ਦਸੰਬਰ (ਸਡਾਨਾ)-ਲੋਕਾਂ ਨੂੰ ਹੁਣ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ ਨਗਰ ਕੌਾਸਲ ਦਫ਼ਤਰ ਵਿਖੇ ਕਤਾਰਾਂ ਵਿਚ ਨਹੀਂ ਲੱਗਣਾ ਪਵੇਗਾ ਤੇ ਹੁਣ ਉਹ ਘਰ ਬੈਠੇ ਹੀ ਆਨਲਾਈਨ ਟੈਕਸ ਜਮ੍ਹਾ ਕਰਵਾ ਸਕਣਗੇ | ਜਿਸ ਦੀ ਅੱਜ ਨਗਰ ਕੌਾਸਲ ਵਲੋਂ ਰਸਮੀ ਆਰੰਭਤਾ ਕਰ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਡਡਵਿੰਡੀ, 17 ਦਸੰਬਰ (ਬਲਬੀਰ ਸੰਧਾ)-ਬੀਤੇ ਦਿਨ ਸੁਲਤਾਨਪੁਰ ਲੋਧੀ ਪੁਲਿਸ ਨੇ ਰਾਮਪੁਰ ਜਗੀਰ ਦੇ ਸਰਕਾਰੀ ਸਕੂਲ ਦੇ ਨਜ਼ਦੀਕ ਇਕ ਕੱਚੇ ਰਸਤੇ 'ਤੇ ਇਕ ਨੌਜਵਾਨ ਨੂੰ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸੁਲਤਾਨਪੁਰ ...

ਪੂਰੀ ਖ਼ਬਰ »

ਆਮ ਲੋਕਾਂ ਦੇ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਕਪੂਰਥਲਾ, 17 ਦਸੰਬਰ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਲਾਇਸੈਂਸੀ ਅਸਲਾ, ਹਥਿਆਰ ਜਾਂ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ/ਨੁਕੀਲੇ ਹਥਿਆਰ ਜਿਵੇਂ ...

ਪੂਰੀ ਖ਼ਬਰ »

83 ਐਚ.ਆਈ.ਵੀ. ਤੇ ਹੋਰ ਬਿਮਾਰੀਆਂ ਨਾਲ ਪੀੜਤ ਹਵਾਲਾਤੀਆਂ ਨੂੰ ਮੈਡੀਕਲ ਸਹਾਇਤਾ ਦਿਵਾਈ ਜਾਵੇ-ਕਿਸ਼ੋਰ ਕੁਮਾਰ

ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)-ਸਿਵਲ ਸਰਜਨ ਕਪੂਰਥਲਾ ਤੇ ਮਾਡਰਨ ਜੇਲ੍ਹ ਦੇ ਸੁਪਰਡੈਂਟ ਕਪੂਰਥਲਾ ਜੇਲ੍ਹ ਵਿਚ ਬੰਦ 83 ਐਚ.ਆਈ.ਵੀ., ਐਚ.ਸੀ.ਵੀ. ਤੇ ਹੋਰ ਗੰਭੀਰ ਬਿਮਾਰੀਆਂ ਨਾਲ ਪੀੜਤ ਹਵਾਲਾਤੀਆਂ ਨੂੰ ਮੈਡੀਕਲ ਸਹਾਇਤਾ ਦਿਵਾਉਣ | ਇਹ ਗੱਲ ਮਾਨਯੋਗ ਕਿਸ਼ੋਰ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਸਰਪੰਚੀ ਲਈ 100 ਤੇ ਪੰਚੀ ਲਈ 267 ਉਮੀਦਵਾਰਾਂ ਨੇ ਪਰਚੇ ਭਰੇ

19 ਦਸੰਬਰ ਤੱਕ ਹੋਣਗੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)-ਗਰਾਮ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਜ਼ਿਲ੍ਹੇ ਦੇ ਪੰਜ ਬਲਾਕਾਂ ਵਿਚ ਸਰਪੰਚ ਦੀ ਚੋਣ ਲਈ 100 ਤੇ ਪੰਚ ਦੀ ਚੋਣ ਲਈ 267 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਦਾਖਲ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ...

ਪੂਰੀ ਖ਼ਬਰ »

ਬਲਾਕ ਨਡਾਲਾ ਦੇ ਕਲੱਸਟਰ 1 ਤੇ 5 'ਚ 10 ਉਮੀਦਵਾਰਾਂ ਨੇ ਸਰਪੰਚੀ ਤੇ 20 ਨੇ ਪੰਚੀ ਲਈ ਨਾਮਜ਼ਦਗੀਆਂ ਭਰੀਆਂ

ਭੁਲੱਥ, 17 ਦਸੰਬਰ (ਮਨਜੀਤ ਸਿੰਘ ਰਤਨ)-ਪੰਚਾਇਤ ਚੋਣਾ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਲਈ ਬਲਾਕ ਨਡਾਲਾ ਦੇ ਕਲਸਟਰ ਇੱਕ ਅਤੇ ਕਲੱਸਟਰ ਪੰਜ ਵਿੱਚ 10 ਉਮੀਦਵਾਰਾਂ ਨੇ ਸਰਪੰਚੀ ਅਤੇ 20 ਉਮੀਦਵਾਰਾਂ ਨੇ ਪੰਚੀ ਲਈ ਵੱਖ ਵੱਖ ਰਿਟਰਨਿੰਗ ਅਫ਼ਸਰ ਚੰਦਰ ਮੋਹਨ ਭਾਟੀਆ ਅਤੇ ...

ਪੂਰੀ ਖ਼ਬਰ »

ਫਗਵਾੜਾ ਵਿਖੇ ਦੂਜੇ ਦਿਨ ਭਰੀਆਂ 152 ਨਾਮਜ਼ਦਗੀਆਂ

ਫਗਵਾੜਾ, 17 ਦਸੰਬਰ (ਅਸ਼ੋਕ ਕੁਮਾਰ ਵਾਲੀਆ)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾ ਵਿਚ ਫਗਵਾੜਾ ਵਿਖੇ ਬਣਾਏ ਗਏ 14 ਕਲੱਸਟਰਾਂ ਵਿਚ ਅੱਜ ਨਾਮਜ਼ਦਗੀ ਦੇ ਦੂਸਰੇ ਦਿਨ 37 ਸਰਪੰਚਾਂ ਅਤੇ 115 ਪੰਚਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰਵਾਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਲਾਕ ਸੁਲਤਾਨਪੁਰ ਲੋਧੀ 'ਚ ਦੂਜੇ ਦਿਨ 32 ਸਰਪੰਚੀ ਤੇ 74 ਪੰਚੀ ਲਈ ਪਰਚੇ ਭਰੇ

ਸੁਲਤਾਨਪੁਰ ਲੋਧੀ, 17 ਦਸੰਬਰ (ਥਿੰਦ, ਹੈਪੀ)-ਪੰਚਾਇਤ ਚੋਣਾਂ ਲਈ ਬਲਾਕ ਸੁਲਤਾਨਪੁਰ ਲੋਧੀ ਅੰਦਰ ਅੱਜ ਨਾਮਜ਼ਦਗੀਆਂ ਦੇ ਦੂਜੇ ਦਿਨ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਸਰਪੰਚੀ ਲਈ 34 ਤੇ ਪੰਚੀ ਲਈ 74 ਦੇ ਕਰੀਬ ਉਮੀਦਵਾਰਾਂ ਨੇ ਆਪਣੇ ਪੇਪਰ ਦਾਖਲ ਕਰਵਾਏ | ਇਸ ਸਬੰਧੀ ...

ਪੂਰੀ ਖ਼ਬਰ »

ਨੂਰਪੁਰ ਜਨੂੰਹਾ ਦੀ ਸਮੂਹ ਪੰਚਾਇਤ ਸਰਬਸੰਮਤੀ ਨਾਲ ਚੁਣੀ

ਭੰਡਾਲ ਬੇਟ, 17 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਬਲਾਕ ਢਿਲਵਾਂ ਦੇ ਪਿੰਡ ਨੂਰਪੁਰ ਜਨੂੰਹਾਂ ਦੇ ਨਿਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹੋਏ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਦੀ ਸਮੂਹ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਪਿੰਡ ਸਿਧਵਾਂ ਦੀ ਸਰਪੰਚ ਉਮੀਦਵਾਰ ਬੀਬੀ ਰਜਿੰਦਰ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ

ਭੁਲੱਥ, 17 ਦਸੰਬਰ (ਮਨਜੀਤ ਸਿੰਘ ਰਤਨ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਨੇ ਪਿੰਡ ਸਿਧਵਾਂ ਦੀ ਸਰਪੰਚ ਉਮੀਦਵਾਰ ਬੀਬੀ ਰਜਿੰਦਰ ਕੌਰ ਪਤਨੀ ਕੁਲਦੀਪ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਉਸ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ ...

ਪੂਰੀ ਖ਼ਬਰ »

ਪਿੰਡ ਫ਼ਜ਼ਲਾਬਾਦ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਅਮਰਜੀਤ ਕੌਰ ਸਰਪੰਚ ਬਣੇ

ਫੱਤੂਢੀਂਗਾ, 17 ਦਸੰਬਰ (ਬਲਜੀਤ ਸਿੰਘ)-ਆਪਸੀ ਭਾਈਚਾਰਕ ਸਾਂਝ ਨੂੰ ਮੁੱਖ ਰੱਖ ਕੇ ਪਿੰਡ ਫਜ਼ਲਾਬਾਦ ਨਗਰ ਨਿਵਾਸੀਆਂ ਨੇ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਰਹਿਨੁਮਾਈ ਹੇਠ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ | ਇਸ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਸ਼ੇਰਗਿੱਲ ਪੀਰੇਵਾਲ ਦੇ ਸਰਬਸੰਮਤੀ ਨਾਲ ਸਰਪੰਚ ਬਣੇ

ਭੰਡਾਲ ਬੇਟ, 17 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਬਲਾਕ ਢਿਲਵਾਂ ਦੇ ਪਿੰਡ ਪੀਰੇਵਾਲ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲਿਆਂ ਦੀ ਪ੍ਰੇਰਣਾ ਸਦਕਾ ਪਿੰਡ ਦੀ ਸਮੂਹ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਜਿਸ ਵਿੱਚ ...

ਪੂਰੀ ਖ਼ਬਰ »

ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਸਬੰਧੀ ਭੇਜੀ ਤਜਵੀਜ਼ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਜ਼ੋਰਦਾਰ ਨਿੰਦਾ

ਸੁਲਤਾਨਪੁਰ ਲੋਧੀ, 17 ਦਸੰਬਰ (ਪੱਤਰ ਪ੍ਰੇਰਕਾਂ ਦੁਆਰਾ)-ਵਿਧਾਇਕਾਂ ਦੀਆਂ ਤਨਖ਼ਾਹਾਂ ਢਾਈ ਗੁਣਾ ਵਧਾਉਣ ਸਬੰਧੀ ਵਿਧਾਨ ਸਭਾ ਕਮੇਟੀ ਵਲੋਂ ਭੇਜੀ ਗਈ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕਰਦਿਆਂ ਵੱਖ-ਵੱਖ ਮੁਲਾਜ਼ਮ, ਮਜ਼ਦੂਰ ਤੇ ਕਿਸਾਨ ਜਥੇਬੰਦੀ ਨੇ ਤਿੱਖਾ ਰੋਸ ਪ੍ਰਗਟ ...

ਪੂਰੀ ਖ਼ਬਰ »

ਬਸਤੀ ਗੋਬਿੰਦਪੁਰ ਦੀ ਸਰਬਸੰਮਤੀ ਨਾਲ ਚੋਣ 'ਚ ਕੁਲਵਿੰਦਰ ਕੌਰ ਸਰਪੰਚ ਬਣੇ

ਕਪੂਰਥਲਾ, 17 ਦਸੰਬਰ (ਵਿ.ਪ੍ਰ.)-ਗਰਾਮ ਪੰਚਾਇਤ ਬਸਤੀ ਗੋਬਿੰਦਪੁਰ ਦੇ ਵਾਸੀਆਂ ਦੇ ਹੋਏ ਇਕੱਠ ਵਿਚ ਸਰਬਸੰਮਤੀ ਨਾਲ ਬੀਬੀ ਕੁਲਵਿੰਦਰ ਕੌਰ ਨੂੰ ਪਿੰਡ ਦੀ ਸਰਪੰਚ ਚੁਣਿਆ ਗਿਆ | ਇਸ ਤੋਂ ਇਲਾਵਾ ਪਰਮਜੀਤ ਕੌਰ, ਦਲੀਪ ਸਿੰਘ, ਜੋਗਿੰਦਰ ਸਿੰਘ, ਪ੍ਰਕਾਸ਼ ਕੌਰ ਤੇ ਮਨਦੀਪ ...

ਪੂਰੀ ਖ਼ਬਰ »

ਪਰਮਜੀਤ ਕੌਰ ਸਰਬਸੰਮਤੀ ਨਾਲ ਪਿੰਡ ਪਿਥੋਰਾਹਲ ਦੀ ਸਰਪੰਚ ਚੁਣੀ

ਤਲਵੰਡੀ ਚੌਧਰੀਆਂ, 17 ਦਸੰਬਰ (ਪਰਸਨ ਲਾਲ ਭੋਲਾ)-ਇੱਥੇ ਪੰਜ ਕਿੱਲੋਮੀਟਰ ਦੂਰ ਪਿੰਡ ਪਿਥੋਰਾਹਲ ਵਿੱਚ ਸਮੁੱਚੇ ਨਗਰ ਨਿਵਾਸੀਆਂ ਨੇ ਆਪਣੀ ਸੂਝ ਬੂਝ ਦਾ ਸਬੂਤ ਦਿੰਦਿਆਂ ਸਰਵਸੰਮਤੀ ਨਾਲ ਪਰਮਜੀਤ ਕੌਰ ਨੂੰ ਸਰਪੰਚ ਚੁਣ ਲਿਆ ਹੈ | ਇਸੇ ਤਰ੍ਹਾਂ ਸਰਵਸੰਮਤੀ ਨਾਲ ਸਵਰਨ ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਮੈਂਬਰਾਂ ਦਾ ਐਲਾਨ

ਕਪੂਰਥਲਾ, 17 ਦਸੰਬਰ (ਵਿ.ਪ੍ਰ.)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਰਜਿ: ਕਪੂਰਥਲਾ ਦੇ ਪ੍ਰਧਾਨ ਜਸਪਾਲ ਸਿੰਘ ਚੱਢਾ ਤੇ ਜਨਰਲ ਸਕੱਤਰ ਮੱਸਾ ਸਿੰਘ ਨੇ ਜਨਰਲ ਹਾਊਸ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਸਾਇਟੀ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਦਾ ਐਲਾਨ ...

ਪੂਰੀ ਖ਼ਬਰ »

ਅਮਨਪ੍ਰੀਤ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਬੱਚਿਆਂ ਦਾ ਮੁਫ਼ਤ ਜਾਂਚ ਕੈਂਪ ਅੱਜ

ਸੁਲਤਾਨਪੁਰ ਲੋਧੀ, 17 ਦਸੰਬਰ (ਥਿੰਦ, ਹੈਪੀ)-ਉੱਤਰੀ ਭਾਰਤ ਦੇ ਪ੍ਰਸਿੱਧ ਅਮਨਪ੍ਰੀਤ ਸੁਪਰਸਪੈਸ਼ਲਿਟੀ ਹਸਪਤਾਲ ਸੁਲਤਾਨਪੁਰ ਲੋਧੀ ਵਲੋਂ 18 ਦਸੰਬਰ ਦਿਨ ਮੰਗਲਵਾਰ ਨੂੰ ਬੱਚਿਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਫਗਵਾੜਾ ਵਿਖੇ ਡੇਅਰੀਆਂ ਅਤੇ ਢਾਬਿਆਂ ਦਾ ਅਚਨਚੇਤ ਨਿਰੀਖਣ

ਫਗਵਾੜਾ, 17 ਦਸੰਬਰ (ਵਿ.ਪ੍ਰ.)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿਚ ਦੁੱਧ ਅਤੇ ਦੁੱਧ ...

ਪੂਰੀ ਖ਼ਬਰ »

ਗਾਇਕ ਮਕਸੂਦਪੁਰੀ ਦੇ ਧਾਰਮਿਕ ਮਸੀਹੀ ਸਿੰਗਲ ਟਰੈਕ 'ਸਿਫਾ ਵਾਲਾ ਹੱਥ, ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ

ਢਿਲਵਾਂ,17 ਦਸੰਬਰ (ਗੋਬਿੰਦ ਸੁਖੀਜਾ,ਪਲਵਿੰਦਰ)-'ਅੰਤਰਰਾਸ਼ਟਰੀ ਪ੍ਰਸਿੱਧ ਗਾਇਕ ਸੁਰਿੰਦਰਜੀਤ ਮਕਸੂਦਪੁਰੀ ਦੇ ਧਾਰਮਿਕ ਮਸੀਹੀ ਸਿੰਗਲ ਟਰੈਕ 'ਸਿਫਾ ਵਾਲਾ ਹੱਥ, ਨੂੰ ਸਮੂਹ ਸਰੋਤਿਆਂ ਵੱਲੋਂ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਇਸ ਮੌਕੇ ਪ੍ਰਸਿੱਧ ਗਾਇਕ ...

ਪੂਰੀ ਖ਼ਬਰ »

ਅਦਾਲਤ ਦੇ ਫੈਸਲੇ ਨੇ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਮਲ੍ਹਮ ਦਾ ਕੰਮ ਕੀਤਾ-ਫਤਹਿ

ਫਗਵਾੜਾ, 17 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਮਾਣਯੋਗ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜਾ ਸੁਣਾਏ ਜਾਣ ਦਾ ਯੂਥ ਅਕਾਲੀ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਫ਼ਤਿਹ ਨੇ ਸਵਾਗਤ ਕਰਦੇ ਹੋਏ ਕਿਹਾ ਕਿ 34 ...

ਪੂਰੀ ਖ਼ਬਰ »

ਫਗਵਾੜਾ ਵਿਖੇ ਡੇਅਰੀਆਂ ਅਤੇ ਢਾਬਿਆਂ ਦਾ ਅਚਨਚੇਤ ਨਿਰੀਖਣ

ਫਗਵਾੜਾ, 17 ਦਸੰਬਰ (ਵਿ.ਪ੍ਰ.)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿਚ ਦੁੱਧ ਅਤੇ ਦੁੱਧ ...

ਪੂਰੀ ਖ਼ਬਰ »

ਰਾਜਸਥਾਨ, ਮੱਧ-ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਚੋਣ ਨਤੀਜੇ ਜਨਰਲ ਸਮਾਜ ਦੀ ਇੱਕਜੁੱਟਤਾ ਦਾ ਸਬੂਤ-ਵਿਜੇ ਸ਼ਰਮਾ

ਫਗਵਾੜਾ, 17 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਜਨਰਲ ਸਮਾਜ ਮੰਚ (ਰਜਿ.) ਪੰਜਾਬ ਦੀ ਸਥਾਨਕ ਕੋਰ ਕਮੇਟੀ ਦੀ ਮੀਟਿੰਗ ਫਗਵਾੜਾ ਪ੍ਰਧਾਨ ਐਡਵੋਕੇਟ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਚ ਦੇ ਸੂਬਾ ਪ੍ਰਧਾਨ ਫ਼ਤਿਹ ਸਿੰਘ ਪਰਹਾਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੁਹੱਬਤ ਨਗਰ ਵਲੋਂ 5 ਰੋਜ਼ਾ ਗੁਰਮਤਿ ਸਿਖਲਾਈ ਕੈਂਪ 26 ਤੋਂ

ਕਪੂਰਥਲਾ, 17 ਦਸੰਬਰ (ਵਿ.ਪ੍ਰ.)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੁਹੱਬਤ ਨਗਰ ਕਪੂਰਥਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਗੁਰਮਤਿ ਸਿਖਲਾਈ ਕੈਂਪ 26 ਦਸੰਬਰ ਤੋਂ 30 ਦਸੰਬਰ ਤੱਕ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾ ...

ਪੂਰੀ ਖ਼ਬਰ »

ਪੈਨਸ਼ਨ ਦਿਵਸ ਸਬੰਧੀ ਕਰਵਾਏ ਸਮਾਗਮ 'ਚ 80 ਸਾਲ ਪੂਰੇ ਕਰ ਚੁੱਕੇ ਪੈਨਸ਼ਨਰਾਂ ਦਾ ਸਨਮਾਨ

ਕਪੂਰਥਲਾ, 17 ਦਸੰਬਰ (ਵਿ.ਪ੍ਰ.)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ਕੇਵਲ ਸਿੰਘ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਦੀ ਅਗਵਾਈ ਵਿਚ ਪੈਨਸ਼ਨ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਆਵਾਜਾਈ ਦੀ ਸਮੱਸਿਆ ਦੂਰ ਕਰਨ ਲਈ ਟਰੈਫ਼ਿਕ ਪੁਲਿਸ ਨੇ ਪ੍ਰਮੁੱਖ ਚੌਕਾਂ ਵਿਚ ਸਾਈਨ ਬੋਰਡ ਲਗਾਏ

ਕਪੂਰਥਲਾ, 17 ਦਸੰਬਰ (ਸਡਾਨਾ)-ਸ਼ਹਿਰ ਵਿਚ ਆਵਾਜਾਈ ਸਮੱਸਿਆ ਦੇ ਹੱਲ ਲਈ ਡੀ.ਐਸ.ਪੀ. ਸੰਦੀਪ ਸਿੰਘ ਮੰਡ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਜਿਸ ਤਹਿਤ ਅੱਜ ਫੱਤੂਢੀਂਗਾ ਚੁੰਗੀ, ਰਮਨੀਕ ਚੌਕ, ਬਾਈਪਾਸ, ਡੀ.ਸੀ. ਚੌਕ ਤੋਂ ਜਿਹੜੇ ਭਾਰੇ ਵਾਹਨ ਸ਼ਹਿਰ ਵਿਚ ਦਾਖਲ ਹੁੰਦੇ ...

ਪੂਰੀ ਖ਼ਬਰ »

ਸਾਬਕਾ ਐਸ.ਡੀ.ਓ. ਜਗਜੀਤ ਸਿੰਘ ਪਾਲ ਨਮਿਤ ਸ਼ਰਧਾਂਜਲੀ ਸਮਾਗਮ

ਫਗਵਾੜਾ, 17 ਦਸੰਬਰ (ਟੀ.ਡੀ. ਚਾਵਲਾ)-ਬੀਤੇ ਦਿਨ ਸ਼ਹੀਦ ਭਗਤ ਸਿੰਘ ਨਗਰ ਸਥਿਤ ਗੁਰਦੁਆਰਾ ਸ਼ਹੀਦਾਂ ਵਿਚ ਸਾਬਕਾ ਐਸ.ਡੀ.ਓ. ਬਿਜਲੀ ਬੋਰਡ ਜਗਜੀਤ ਸਿੰਘ ਪਾਲ (ਵਾਲੀਆ) ਨਮਿੱਤ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ਸਮਾਗਮ ਵਿਚ ਸ਼ਰਧਾਂਜਲੀ ਅਰਪਿਤ ਕਰਦਿਆਂ ...

ਪੂਰੀ ਖ਼ਬਰ »

200 ਨਸ਼ੀਲੇ ਕੈਪਸੂਲਾਂ ਸਮੇਤ ਇੱਕ ਨੌਜਵਾਨ ਗਿ੍ਫ਼ਤਾਰ

ਫਗਵਾੜਾ, 17 ਦਸੰਬਰ (ਹਰੀਪਾਲ ਸਿੰਘ)-ਫਗਵਾੜਾ ਪੁਲਿਸ ਨੇ ਇੱਕ ਨੌਜਵਾਨ ਨੂੰ 200 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਡੀ.ਐਸ.ਪੀ (ਤਫ਼ਤੀਸ਼) ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ਼ ਦੇ ਇੰਚਾਰਜ ...

ਪੂਰੀ ਖ਼ਬਰ »

ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਦਿੱਤਾ ਡੀ.ਸੀ. ਨੂੰ ਮੰਗ-ਪੱਤਰ

ਕਪੂਰਥਲਾ, 17 ਦਸੰਬਰ (ਸਡਾਨਾ)-ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਉੱਜਲ ਦੀਦਾਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕਿਸਾਨੀ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਕਪੂਰਥਲਾ, 17 ਦਸੰਬਰ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਲਾਇਨ ਕਲੱਬ ਰਾਇਲ ਨੇ ਕਬੀਰਪੁਰ ਵਿਖੇ ਲਗਾਇਆ ਸੈਮੀਨਾਰ

ਤਲਵੰਡੀ ਚੌਧਰੀਆਂ, 17 ਦਸੰਬਰ (ਪਰਸਨ ਲਾਲ ਭੋਲਾ)-ਲਾਇਨ ਕਲੱਬ ਰਾਇਲ ਸੁਲਤਾਨਪੁਰ ਲੋਧੀ ਵਲੋਂ ਕਲੱਬ ਪ੍ਰਧਾਨ ਸੁਖਬੀਰ ਸਿੰਘ ਸੋਨੰੂ ਝੰਡੂਵਾਲ ਦੀ ਪ੍ਰਧਾਨਗੀ ਹੇਠ ਪਿੰਡ ਕਬੀਰਪੁਰ ਵਿਖੇ ਇੱਕ ਸੈਮੀਨਾਰ ਲਗਾਇਆ ਗਿਆ | ਜਿਸ ਵਿੱਚ ਲਾਇਨ ਕਲੱਬ ਰਾਇਲ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਮਾਸਿਕ ਆਯੁਰਵੈਦਿਕ ਜਾਂਚ ਕੈਂਪ

ਫਗਵਾੜਾ, 17 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਮੁਫ਼ਤ ਆਯੁਰਵੈਦਿਕ ਚੈੱਕ ਅੱਪ ਕੈਂਪ ਲਗਾਇਆ ਗਿਆ | ਦਇਆਵੰਤੀ ਆਯੂਰਕੇਅਰ ਸੈਂਟਰ ਦੀ ਪ੍ਰਮੁੱਖ ਡਾਕਟਰ ਡਾ. ਅਮਨਦੀਪ ਵਲੋਂ 52 ਮਰੀਜ਼ਾ ...

ਪੂਰੀ ਖ਼ਬਰ »

ਤੂੜੀ ਨਾਲ ਭਰੇ ਵੱਡ ਅਕਾਰੇ ਟਰੱਕਾਂ ਨਾਲ ਲੋਕ ਹੋ ਰਹੇ ਹਨ ਪ੍ਰੇਸ਼ਾਨ

ਢਿਲਵਾਂ, 17 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਰੇਤ, ਬਜ਼ਰੀ ਨਾਲ ਭਰੇ ਟਿੱਪਰਾਂ ਤੋਂ ਰਾਹਗੀਰ ਪ੍ਰੇਸ਼ਾਨ ਹਨ ਉੱਥੇ ਹੁਣ ਆਵਾਜਾਈ ਨਿਯਮਾਂ ਨੂੰ ਛਿੱਕੇ ਟੰਗ ਕੇ ਤੂੜੀ ਨਾਲ ਭਰੇ ...

ਪੂਰੀ ਖ਼ਬਰ »

ਫ਼ੈਕਟਰੀ ਮਾਲਕ ਆਪਣੇ ਕੋਲ ਕੰਮ ਕਰਦੇ ਵਰਕਰਾਂ ਦੀਆਂ ਵੋਟਾਂ ਬਣਾਉਣ-ਮੁਹੰਮਦ ਤਇਅਬ

ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)-ਫੈਕਟਰੀਆਂ ਦੇ ਮਾਲਕ ਆਪਣੇ ਅਧੀਨ ਕੰਮ ਕਰਦੇ ਵਰਕਰਾਂ ਦੀਆਂ ਵੋਟਾਂ ਬਣਾਉਣ ਤੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਗਰੂਕ ਕਰਨ | ਇਹ ਗੱਲ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਨੇ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਵੱਲੋਂ 44 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਢਿਲਵਾਂ, 17 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ)-ਥਾਣਾ ਢਿਲਵਾਂ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 44 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਢਿਲਵਾਂ ਦੇ ਮੁਖੀ ਭੂਸ਼ਣ ਸੇਖੜੀ, ਏ ਐਸ ਆਈ ਬਲਵੀਰ ਸਿੰਘ ਨੇ ...

ਪੂਰੀ ਖ਼ਬਰ »

ਅਰਬਨ ਅਸਟੇਟ ਵਿਖੇ ਮਹਾਨ ਕੀਰਤਨ ਦਰਬਾਰ 31 ਦਸੰਬਰ ਨੂੰ

ਫਗਵਾੜਾ , 17 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਿਖੇ 31 ਦਸੰਬਰ ਨੂੰ ਨਵੇਂ ਸਾਲ ਨੂੰ ਜੀ ਆਇਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਬੰਧੀ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਨੂੰ ਲੈ ਪੀੜਤ ਪਰਿਵਾਰ ਨੇ ਤੀਸਰੇ ਦਿਨ ਵੀ ਹਸਪਤਾਲ ਮੂਹਰੇ ਲਗਾਇਆ ਧਰਨਾ

ਸੁਲਤਾਨਪੁਰ ਲੋਧੀ, 17 ਦਸੰਬਰ (ਥਿੰਦ, ਹੈਪੀ)-ਬੀਤੇ ਦਿਨ ਮੁਹੱਲਾ ਸੱਥ ਰੰਗੜਾ ਦੇ 40 ਸਾਲਾ ਨੌਜਵਾਨ ਦਰਸ਼ਨ ਸਿੰਘ ਦੀ ਸ਼ੱਕੀ ਹਾਲਤਾਂ ਵਿਚ ਹੋਈ ਮੌਤ ਤੋਂ ਬਾਅਦ ਇਨਸਾਫ਼ ਲੈਣ ਲਈ ਜਥੇਬੰਦੀਆਂ ਵਲੋਂ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਤੀਜੇ ਦਿਨ ਵੀ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਕੰਪਿਊਟਰ ਆਨਲਾਇਨ ਕੁਇਜ਼ ਮੁਕਾਬਲੇ ਵਿਚੋਂ ਸੁਮਨਪ੍ਰੀਤ ਕੌਰ ਰਹੀ ਅੱਵਲ

ਡਡਵਿੰਡੀ, 17 ਦਸੰਬਰ (ਬਲਬੀਰ ਸੰਧਾ)-ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰੀ ਕਰਵਾਏ ਜਾ ਰਹੇ ਕੰਪਿਊਟਰ ਵਿਸ਼ੇ ਦੇ ਆਨ ਲਾਈਨ ਕੁਇਜ਼ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਹੈਬਤਪੁਰ ਦੀ 9ਵੀਂ ਜਮਾਤ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ ਬਲਾਕ ਸੁਲਤਾਨਪੁਰ ਲੋਧੀ ਦੇ ਸਾਰੇ ...

ਪੂਰੀ ਖ਼ਬਰ »

119ਵੇਂ ਰਾਸ਼ਨ ਵੰਡ ਸਮਾਗਮ ਵਿੱਚ 70 ਲੋੜਵੰਦ ਨੂੰ ਰਾਸ਼ਨ ਵੰਡਿਆ

ਫਗਵਾੜਾ, 17 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਬਲੱਡ ਬੈਂਕ ਫਗਵਾੜਾ ਵਲੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ | ਇਸ ਸਬੰਧ ਵਿੱਚ 119ਵਾਂ ਰਾਸ਼ਨ ਵੰਡ ਸਮਾਗਮ ਦੀ ਪ੍ਰਧਾਨਗੀ ਜਤਿੰਦਰ ਸਿੰਘ ਕੁੰਦੀ ਡਿਸਟਕ ਗਵਰਨਰ ਅਲੀਅਨਸ ਕਲੱਬ ਵਲੋਂ ਕੀਤੀ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਲਿਆ ਵਿਖੇ 7 ਦਿਨਾਂ ਕੌਮੀ ਸੇਵਾ ਯੋਜਨਾ ਕੈਂਪ ਸ਼ੁਰੂ

ਕਾਲਾ ਸੰਘਿਆਂ, 17 ਦਸੰਬਰ (ਬਲਜੀਤ ਸਿੰਘ ਸੰਘਾ)-ਸਥਾਨਕ ਸੰਤ ਹੀਰਾ ਦਾਸ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਦੇ ਤਹਿਤ ਸੱਤ ਰੋਜ਼ਾ ਦਿਨ-ਰਾਤ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਉਦਘਾਟਨ ਕਾਲਜ ਦੀ ਪਿ੍ੰਸੀਪਲ ਡਾ. ਸੁਰਜੀਤ ਕੌਰ ਨੇ ਰੀਬਨ ਕੱਟ ਕੇ ਅਤੇ ਹਵਾ ਵਿੱਚ ...

ਪੂਰੀ ਖ਼ਬਰ »

ਬੀਬੀ ਗੁਰਵਿੰਦਰ ਕੌਰ ਅਠੌਲੀ ਦੀ ਪਹਿਲੀ ਬਰਸੀ ਮੌਕੇ ਕਰਵਾਇਆ ਗੁਰਮਤਿ ਸਮਾਗਮ

ਫਗਵਾੜਾ, 17 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਅੰਤਰਰਾਸ਼ਟਰੀ ਢਾਡੀ ਗਿਆਨੀ ਪਲਦੀਪ ਸਿੰਘ ਅਠੌਲੀ (ਗੋਲਡ ਮੈਡਲਿਸਟ) ਦੀ ਮਾਤਾ ਅਤੇ ਜਥੇਦਾਰ ਗੁਰਬਖ਼ਸ਼ ਸਿੰਘ ਅਠੌਲੀ ਦੀ ਧਰਮ ਪਤਨੀ ਸਵ. ਬੀਬੀ ਗੁਰਵਿੰਦਰ ਕੌਰ ਦੀ ਪਹਿਲੀ ਬਰਸੀ ਮੌਕੇ ਗੁਰਮਤਿ ਸਮਾਗਮ ਗੁਰਦੁਆਰਾ ਭਾਈ ...

ਪੂਰੀ ਖ਼ਬਰ »

ਆਰਿਫ਼ ਗੋਬਿੰਦਪੁਰੀ ਨੂੰ ਸਮਰਪਿਤ ਸ਼ਾਮ-ਏ-ਗ਼ਜ਼ਲ ਸਮਾਗਮ ਕਰਵਾਇਆ

ਫਗਵਾੜਾ, 17 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸਕੇਪ ਸਾਹਿਤਕ ਸੰਸਥਾ ਵਲੋਂ ਮਰਹੂਮ ਗ਼ਜ਼ਲ ਉਸਤਾਦ ਆਰਿਫ਼ ਗੋਬਿੰਦਪੁਰੀ ਨੂੰ ਸਮਰਪਿਤ ਸ਼ਾਮ ਏ ਗ਼ਜ਼ਲ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬਖ਼ਤਾਵਰ ਸਿੰਘ ਆਈ.ਏ.ਐਸ. ਕਮਿਸ਼ਨਰ ਫਗਵਾੜਾ ਨੇ ਸ਼ਿਰਕਤ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਲਾਡੀ ਐਾਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਮੁੜ ਪ੍ਰਧਾਨ ਬਣੇ

ਨਡਾਲਾ, 17 ਦਸੰਬਰ (ਮਾਨ)-ਐਾਟੀ ਕੁਰੱਪਸ਼ਨ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਾਰੇ ਅਹੁਦੇਦਾਰਾਂ ਦੀ ਨਵੇਂ ਸਿਰਿਓ ਚੋਣ ਕੀਤੀ ਗਈ | ਇਸ ਮੌਕੇ ਮਨਜਿੰਦਰ ਸਿੰਘ ਲਾਡੀ ਨੂੰ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX