ਤਾਜਾ ਖ਼ਬਰਾਂ


ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  13 minutes ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  27 minutes ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  52 minutes ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  56 minutes ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  about 1 hour ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  about 1 hour ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  about 1 hour ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  about 2 hours ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  about 3 hours ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  about 3 hours ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੇ ਦੇਸ਼ ਨੂੰ .....
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਂ ਗਠਜੋੜ ਨੂੰ ਲੈ ਕੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਗੁਜਰਾਤ ਦੇ ਸਿਲਵਾਸਾ 'ਚ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਹ ਮਹਾਂ ਗਠਜੋੜ ਸਿਰਫ਼ 'ਮੋਦੀ' ਵਿਰੁੱਧ ਨਹੀਂ...
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 3 hours ago
ਮਾਨਾਂ ਵਾਲਾ, 19 ਜਨਵਰੀ (ਗੁਰਦੀਪ ਨਾਗੀ ਸਿੰਘ)- ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਕਸਬਾ ਮਾਨਾਂ ਵਾਲਾ ਵਿਖੇ ਸਕੂਲ ਦੇ ਨੇੜੇ ਸਾਈਕਲ ਤੇ ਐਕਟਿਵਾ ਦੀ ਹੋਈ ਟੱਕਰ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਸਾਈਕਲ ਸਵਾਰ ......
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  about 4 hours ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  about 4 hours ago
ਮਹਾਂ ਰੈਲੀ: ਮੋਦੀ ਸਰਕਾਰ ਦੇ ਰਾਜ 'ਚ ਬੇਰੁਜ਼ਗਾਰੀ 'ਚ ਹੋਇਆ ਵਾਧਾ- ਐਮ.ਕੇ. ਸਟਾਲਿਨ
. . .  about 3 hours ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਚੋਣਾਂ ਦੀ ਰੰਜਸ਼ ਕਾਰਨ ਇੱਕ ਪਰਿਵਾਰ 'ਤੇ ਗੋਲੀ ਬਾਰੀ, 3 ਗੰਭੀਰ ਜ਼ਖ਼ਮੀ
. . .  about 5 hours ago
ਸੁੱਚਾ ਸਿੰਘ ਛੋਟੋਪੁਰ ਦੀ ਅਗਵਾਈ 'ਚ ਹੋਈ 'ਆਪਣਾ ਪੰਜਾਬ ਪਾਰਟੀ' ਦੀ ਮੀਟਿੰਗ
. . .  about 5 hours ago
ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਹੋਇਆ ਦਿਹਾਂਤ
. . .  about 5 hours ago
ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  about 6 hours ago
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  about 6 hours ago
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  about 6 hours ago
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  about 6 hours ago
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 6 hours ago
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 7 hours ago
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 7 hours ago
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 7 hours ago
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 7 hours ago
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 4 hours ago
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 8 hours ago
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 8 hours ago
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 8 hours ago
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 9 hours ago
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 10 hours ago
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  about 1 hour ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  about 1 hour ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 minute ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  36 minutes ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  32 minutes ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550
ਿਵਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਮਾਨਸਾ

ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸਰਕਾਰਾਂ ਨੇ ਹੀ ਕਰਵਾਇਆ- ਹਰਸਿਮਰਤ ਕੌਰ ਬਾਦਲ

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਵਿਕਾਸ ਕੰਮਾਂ ਲਈ ਗਰਾਂਟਾਂ ਵੀ ਦਿੱਤੀਆਂ | ਪਿੰਡ ਫਫੜੇ ਭਾਈਕੇ ਵਿਖੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਦਾ ਨੁਕਸਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਹੁਣ ਸ਼ੋ੍ਰਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕਾਂਗਰਸ ਪਾਰਟੀ ਨੇ ਬੀ ਟੀਮਾਂ ਦਾ ਗਠਨ ਕੀਤਾ ਹੈ, ਜੋ ਅਕਾਲੀ ਦਲ ਟਕਸਾਲੀ ਅਤੇ ਖਹਿਰਾ ਗਰੁੱਪ ਵਲੋਂ ਬਣਾਈਆਂ ਪਾਰਟੀਆਂ ਹਨ | ਉਨ੍ਹਾਂ ਕਿਹਾ ਕਿ ਜਸਟਿਸ ਜੋਰਾ ਸਿੰਘ ਆਪ ਪਾਰਟੀ ਦੀ ਟਿਕਟ ਦੀ ਲਾਲਸਾ ਨੂੰ ਮੁੱਖ ਰੱਖ ਕੇ ਅਕਾਲੀ ਆਗੂਆਂ ਵਿਰੁੱਧ ਕੂੜ ਪ੍ਰਚਾਰ ਕਰ ਰਿਹਾ ਹੈ | ਇਸ ਮੌਕੇ ਉਨ੍ਹਾਂ ਬਲਾਕ ਭੀਖੀ ਅਤੇ ਮਾਨਸਾ ਦੀਆਂ ਪੰਚਾਇਤਾਂ ਨੂੰ 1 ਕਰੋੜ 16 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ | ਉਨ੍ਹਾਂ ਨਾਲ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਬੁਢਲਾਡਾ ਹਲਕਾ ਦੇ ਇੰਚਾਰਜ ਡਾ: ਨਿਸ਼ਾਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਰਘੁਵੀਰ ਸਿੰਘ ਮਾਨਸਾ, ਹਰਭਜਨ ਸਿੰਘ ਖਿਆਲਾ, ਬੱਲਮ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ ਆਦਿ ਹਾਜ਼ਰ ਸਨ |
ਆੜ੍ਹਤੀਆਂ ਨੇ ਮੰਗ ਪੱਤਰ ਦਿੱਤਾ
ਆੜ੍ਹਤੀਆ ਐਸੋਸੀਏਸ਼ਨ ਮਾਨਸਾ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ | ਇਸ ਮੌਕੇ ਮੁਨੀਸ਼ ਬੱਬੀ ਦਾਨੇਵਾਲੀਆ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮਾਨਸਾ, ਰਮੇਸ ਟੋਨੀ, ਤਰਸੇਮ ਚੰਦ ਮਿੱਢਾ, ਚੰਦਰ ਕਾਂਤ ਕੂਕੀ, ਅਸ਼ੋਕ ਦਾਨੇਵਾਲੀਆ, ਤਰਸੇਮ ਚੰਦ ਕੱਦੂ, ਸੁਰਿੰਦਰ ਕੁਮਾਰ ਪਿੰਟਾ, ਸੁਰਿੰਦਰ ਕੁਮਾਰ ਕਾਲਾ ਰੱਲਾ, ਰਮੇਸ ਕੁਮਾਰ ਮੈਸ਼ੀ ਖੋਖਰ ਵਾਲੇ, ਰੋਸ਼ਨ ਲਾਲ, ਦੋਲਤ ਰਾਮ ਭੰਮੇਵਾਲੇ, ਸੱਤਪਾਲ ਝੇਰਿਆਂਵਾਲੀ, ਪ੍ਰੇਮ ਨਾਥ ਨੰਦਗੜ੍ਹ, ਭੂਸ਼ਣ ਕੁਮਾਰ ਰੱਲੇਵਾਲੇ, ਗੁਰਮੇਲ ਸਿੰਘ ਠੇਕੇਦਾਰ, ਆਤਮਜੀਤ ਸਿੰਘ ਕਾਲਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਅਕਾਲੀ-ਭਾਜਪਾ ਸਰਕਾਰ ਸਮੇਂ ਦਿੱਤੀਆਂ ਲੋਕ ਭਲਾਈ ਸਕੀਮਾਂ ਵੀ ਕਾਂਗਰਸ ਸਰਕਾਰ ਨੇ ਕੱਟ ਦਿੱਤੀਆਂ- ਹਰਸਿਮਰਤ ਕੌਰ ਬਾਦਲ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ-ਸੂਬੇ ਦੀ ਕਾਂਗਰਸ ਸਰਕਾਰ ਨੇ ਨਵੀਆਂ ਲੋਕ ਭਲਾਈ ਸਕੀਮਾਂ ਤਾਂ ਕੀ ਦੇਣੀਆਂ ਸੀ ਅਕਾਲੀ ਭਾਜਪਾ ਸਰਕਾਰ ਸਮੇਂ ਦਿੱਤੀਆਂ ਸਕੀਮਾਂ ਵੀ ਕੱਟ ਦਿੱਤੀਆਂ ਹਨ | ਇਹ ਪ੍ਰਗਟਾਵਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਧਲੇਵਾਂ ਵਿਖੇ ਕਈ ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ | ਅਕਾਲੀ ਦਲ ਤੇ ਭਾਜਪਾ ਦੇ ਵਰਕਰਾਂ ਨੂੰ ਉਨ੍ਹਾਂ ਲੋਕ ਸਭਾ ਚੋਣ ਦੀ ਤਿਆਰੀ ਹੁਣੇ ਤੋਂ ਹੀ ਵਿੱਢਣ ਦੀ ਅਪੀਲ ਕੀਤੀ | ਇਸ ਮੌਕੇ ਧਲੇਵਾਂ, ਮੋਹਰ ਸਿੰਘ ਵਾਲਾ, ਜੱਸੜਵਾਲਾ, ਹੋਡਲਾ ਕਲਾਂ ਅਤੇ ਬੀਰ ਖੁਰਦ ਸਾਰੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਅਤੇ ਅਤਲਾ ਖੁਰਦ ਨੂੰ 4 ਲੱਖ, ਖੀਵਾ ਦਿਆਲੂ ਵਾਲਾ ਨੂੰ 3.67 ਲੱਖ, ਭੀਖੀ ਨੂੰ 6.50 ਲੱਖ ਰੁਪਏ ਦੇ ਚੈੱਕ ਦਿੱਤੇ ਗਏ | ਇਸ ਮੌਕੇ ਹਲਕਾ ਇੰਚਾਰਜ ਜਗਦੀਪ ਸਿੰਘ ਨਕਈ, ਕੁਲਵੰਤ ਸਿੰਘ ਹੀਰੋਂ ਸਰਪੰਚ ਦਵਿੰਦਰ ਸਿੰਘ ਹੋਡਲਾ, ਪ੍ਰਮਜੀਤ ਸਿੰਘ ਹੋਡਲਾ, ਕੁਲਦੀਪ ਸਿੰਘ ਭੰਗੂ, ਬਲਜੀਤ ਸਿੰਘ ਅਤਲਾ, ਗੁਰਇਕਬਾਲ ਸਿੰਘ ਬਾਲੀ, ਜੀਤ ਸਿੰਘ ਸਰਪੰਚ ਜੱਸੜਵਾਲਾ, ਸੁਖਦੀਪ ਸਿੰਘ ਭੀਖੀ, ਬਲਵਿੰਦਰ ਸ਼ਰਮਾ ਭੀਖੀ, ਸਵਰਨ ਸਿੰਘ ਬੀਰ, ਹਰਦੇਵ ਸਿੰਘ ਫ਼ੌਜੀ ਸਰਪੰਚ ਧਲੇਵਾਂ, ਹਰਵਿੰਦਰ ਸਿੰਘ ਧਲੇਵਾਂ, ਬਲਰਾਜ ਸਿੰਘ ਧਲੇਵਾਂ, ਕੁਲਸ਼ੇਰ ਸਿੰਘ ਰੂਬਲ ਆਦਿ ਹਾਜ਼ਰ ਸਨ |
ਨੰਨ੍ਹੀ ਛਾਂ ਮੁਹਿੰਮ ਤਹਿਤ 50 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ- ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਜੈ ਦੁਰਗਾ ਮੰਦਿਰ ਮਾਈਸਰ ਉਭਾ ਵਿਖੇ ਇਕ ਸਮਾਗਮ ਦੌਰਾਨ ਨੰਨ੍ਹੀਂ ਛਾਂ ਮੁਹਿੰਮ ਤਹਿਤ ਚੱਲ ਰਹੇ ਸਿਲਾਈ ਸੈਂਟਰ ਦੀਆਂ ਕਰੀਬ 50 ਲੜਕੀਆਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਦਿਆਂ ਆਖਿਆ ਕਿ 'ਨੰਨ੍ਹੀ ਛਾਂ ਮੁਹਿੰਮ ਦਾ ਉਦੇਸ਼ ਲੜਕੀਆਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਕਰਨਾ ਹੈ | ਇਸ ਮੌਕੇ ਉਨਾਂ ਪਿੰਡ ਉੱਭਾ ਦੀ ਗਰਾਮ ਪੰਚਾਇਤ ਨੂੰ ਵਿਕਾਸ ਕੰਮਾਂ ਲਈ 5 ਲੱਖ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਤੇ ਨਵੀਂ ਪੰਚਾਇਤ ਨੂੰ ਬਿਨਾਂ ਕਿਸੇ ਵਿਤਕਰੇ ਤੋਂ ਪਿੰਡ ਦੇ ਵਿਕਾਸ ਕਾਰਜਾਂ 'ਚ ਅਹਿਮ ਰੋਲ ਨਿਭਾਉਣ ਦਾ ਸੱਦਾ ਦਿੱਤਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੀ ਪ੍ਰੇਰਿਆ | ਇਸ ਸਮਾਗਮ ਦੌਰਾਨ ਪਿੰਡ ਦੇ ਟਕਸਾਲੀ ਅਕਾਲੀ ਵਰਕਰਾਂ ਨੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਪਿੰਡ ਉੱਭਾ ਨੂੰ ਗੋਦ ਲੈਣ ਬਾਬਤ ਮੰਗ ਪੱਤਰ ਵੀ ਦਿੱਤਾ | ਇਸ ਸਮਾਗਮ ਦੌਰਾਨ ਸਰਪੰਚ ਅਮਨਦੀਪ ਸਿੰਘ, ਪੰਚ ਕਪੂਰ ਸਿੰਘ, ਮੰਗਤ ਸਿੰਘ, ਚਾਨਣ ਸਿੰਘ, ਰਾਮ ਸਿੰਘ, ਲਛਮਣ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ, ਜਗਦੇਵ ਸਿੰਘ, ਸੰਗਤ ਸਿੰਘ ੳੁੱਭਾ, ਰਘਵੀਰ ਸਿੰਘ ਨੰਬਰਦਾਰ, ਲਛਮਣ ਸ਼ਰਮਾ ਆਦਿ ਆਗੂ ਵੀ ਹਾਜ਼ਰ ਸਨ |

ਡਾ: ਮਨੋਜ ਬਾਲਾ ਬਾਂਸਲ ਨੂੰ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦਾ ਚੁਫ਼ੇਰਿਓਾ ਸਵਾਗਤ

ਮਾਨਸਾ, 10 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਦੀ ਹਲਕਾ ਮਾਨਸਾ ਦੀ ਇੰਚਾਰਜ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਪਤਨੀ ਡਾ: ਮਨੋਜ ਬਾਲਾ ਬਾਂਸਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦਾ ਪ੍ਰਧਾਨ ਨਿਯੁਕਤ ਕਰਨ ਦਾ ਚੁਫੇਰਿਓਾ ਸਵਾਗਤ ਹੋ ...

ਪੂਰੀ ਖ਼ਬਰ »

ਪਤੀ-ਪਤਨੀ ਤੋਂ 3 ਕਰੋੜ ਰੁਪਏ ਫੜੇ ਜਾਣ ਦੇ ਮਾਮਲੇ ਨੂੰ ਪੁਲਿਸ ਹਲਕੇ 'ਚ ਨਾ ਲਵੇ- ਭਾਈ ਜਵਾਹਰਕੇ

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਬੀਤੇ ਕੱਲ੍ਹ ਪਿੰਡ ਬਹਿਣੀਵਾਲ ਤੋਂ ਨਾਕੇ ਦੌਰਾਨ ਗੱਡੀ ਸਵਾਰ ਪਤੀ-ਪਤਨੀ ਤੋਂ 3 ਕਰੋੜ ਰੁਪਏ ਫੜੇ ਜਾਣ ਦੇ ਮਾਮਲੇ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਭਾਖੜਾ ਨਹਿਰ ਵਿਚ 15 ਦਿਨਾਂ ਦੀ ਬੰਦੀ ਲੱਗਣ ਨਾਲ ਕਿਸਾਨ ਡਾਢੇ ਪ੍ਰੇਸ਼ਾਨ

ਝੁਨੀਰ, 10 ਜਨਵਰੀ (ਵਸ਼ਿਸ਼ਟ)-ਕਸਬਾ ਝੁਨੀਰ ਦੇ ਕਿਸਾਨ ਆਗੂ ਮਾਸਟਰ ਗੁਰਜੰਟ ਸਿੰਘ, ਸੁਰਜੀਤ ਸਿੰਘ ਸਿੱਧੂ, ਗੁਰਮੇਲ ਸਿੰਘ ਬਹਿਣੀਵਾਲ ਅਤੇ ਜਗਸੀਰ ਸਿੰਘ ਸਾਬਕਾ ਪੰਚ ਨੇ ਦੱਸਿਆ ਕਿ ਇਸ ਸਮੇਂ ਕਣਕ ਅਤੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਨੂੰ ਨਹਿਰੀ ਪਾਣੀ ਦੀ ਭਾਰੀ ਲੋੜ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਵਲੋਂ ਕਿਸਾਨਾਂ ਿਖ਼ਲਾਫ਼ ਕੀਤਾ ਪਰਚਾ ਰੱਦ ਕਰਵਾਉਣ ਲਈ ਢੈਪਈ ਵਿਖੇ ਲਾਇਆ ਜਾਮ

ਭੀਖੀ, 10 ਜਨਵਰੀ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਜੀਰੀ ਵੱਢਣ ਮੌਕੇ 8 ਕਿਸਾਨਾਂ ਵਿਰੁੱਧ ਕੀਤੇ ਪਰਚੇ ਨੂੰ ਰੱਦ ਕਰਵਾਉਣ ਲਈ ਭਾਕਿਯੂ ਏਕਤਾ (ਸਿੱਧੂਪੁਰ) ਦੀ ਅਗਵਾਈ 'ਚ ਪਿੰਡ ਢੈਪਈ ਵਿਖੇ ਮਾਨਸਾ-ਪਟਿਆਲਾ ਮੁੱਖ ਮਾਰਗ 'ਤੇ 3 ਘੰਟੇ ਸੜਕ ਰੋਕ ...

ਪੂਰੀ ਖ਼ਬਰ »

ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲੇ ਦੇ ਮੱਦੇਨਜ਼ਰ ਮਾਨਸਾ ਜ਼ਿਲੇ੍ਹ 'ਚ ਪੁਲਿਸ ਨੇ ਚੌਕਸੀ ਵਧਾਈ

ਮਾਨਸਾ, 10 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਮੁਖੀ ਸਬੰਧੀ ਭਲਕੇ 11 ਜਨਵਰੀ ਨੂੰ ਸੀ.ਬੀ.ਆਈ. ਅਦਾਲਤ ਵਲੋਂ ਫ਼ੈਸਲਾ ਸੁਣਾਏ ਜਾਣ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਾ ਮਾਨਸਾ 'ਚ ਪੁਲਿਸ ਨੇ ਚੌਕਸੀ ਵਧਾ ...

ਪੂਰੀ ਖ਼ਬਰ »

ਜੁਗਰਾਜ ਸਿੰਘ ਕ੍ਰਾਂਤੀਕਾਰੀ ਯੂਨੀਅਨ ਦੇ ਕਨਵੀਨਰ ਨਿਯੁਕਤ

ਮਾਨਸਾ, 10 ਜਨਵਰੀ (ਵਿ.ਪ੍ਰਤੀ.)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਇਕੱਤਰਤਾ ਇੱਥੇ ਸੂਬਾ ਕਮੇਟੀ ਮੈਂਬਰ ਅਵਤਾਰ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹੇ ਦੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਡਕੌਾਦਾ ਧੜੇ ਨੂੰ ਛੱਡ ਕੇ ...

ਪੂਰੀ ਖ਼ਬਰ »

ਸੀਵਰੇਜ ਪਾਈਪਾਂ ਪਾਉਣ ਸਮੇਂ ਟੈਲੀਫ਼ੋਨ ਦੀਆਂ ਜ਼ਮੀਨਦੋਜ਼ ਤਾਰਾਂ ਵੱਢੀਆਂ

ਬੋਹਾ, 10 ਜਨਵਰੀ (ਸਲੋਚਨਾ ਤਾਂਗੜੀ)-ਕਸਬਾ ਬੋਹਾ ਸਥਿਤ 4 ਮਹੀਨੇ ਬੰਦ ਰਹਿਣ ਪਿੱਛੋਂ ਸੀਵਰੇਜ ਪਾਉਣ ਦਾ ਕੰਮ ਬੀਤੇ ਕੱਲ੍ਹ ਪ੍ਰੈੱਸ ਚੌਕ ਤੋਂ ਡਾਕਟਰ ਪੱਪੀ ਦੇ ਘਰ ਤੱਕ ਹਾਊਸ ਕੁਨੈਕਸ਼ਨ ਦੇਣ ਨਾਲ ਸ਼ੁਰੂ ਹੋਇਆ | ਇਸ ਮੌਕੇ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਮਹੀਨਾਵਾਰ ਸਤਿਸੰਗ

ਮਾਨਸਾ, 10 ਜਨਵਰੀ (ਸੱਭਿ.ਪ੍ਰਤੀ.)-ਸੰਤ ਸ੍ਰੀ ਦੇਵ ਰਾਜ ਧਰਮ ਪ੍ਰਚਾਰ ਅਤੇ ਲੋਕ ਭਲਾਈ ਕਲੱਬ ਰਿਉਂਦ ਕਲਾਂ ਵਲੋਂ ਮਹੀਨਾਵਾਰ ਸਤਿਸੰਗ ਸੰਤ ਸ੍ਰੀ ਦੇਵ ਰਾਜ ਰਿਉਂਦ ਕਲਾਂ ਸਰਬ ਵਿਆਪੀ ਕੇਂਦਰ ਵਿਖੇ ਕੀਤੀ ਗਈ | ਸੰਤ ਸ੍ਰੀ ਦੇਵ ਰਾਜ, ਸੰਤ ਡਾ: ਕਸ਼ਮੀਰ ਸਿੰਘ, ਸੰਤ ਸ੍ਰੀ ...

ਪੂਰੀ ਖ਼ਬਰ »

ਨੇਕੀ ਫਾਉਂਡੇਸ਼ਨ' ਨੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੈਰੋਂ ਨੰਗੇ 17 ਸੌ ਬੱਚਿਆਂ ਨੂੰ ਬੂਟ ਪਵਾਏ

ਬੁਢਲਾਡਾ, 10 ਜਨਵਰੀ (ਸਵਰਨ ਸਿੰਘ ਰਾਹੀ)-'ਨੇਕੀ ਦੀ ਦੁਕਾਨ' ਦੇ ਬੈਨਰ ਹੇਠ ਅਕਤੂਬਰ 2016 ਨੂੰ ਹੋਂਦ 'ਚ ਆਈ ਸਮਾਜ ਸੇਵੀ ਸੰਸਥਾ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿਛਲੇ ਲਗਪਗ ਇਕ ਮਹੀਨੇ ਦੌਰਾਨ ਪੈਰੋਂ ਨੰਗੇ 17 ਸੌ ਤੋਂ ਵੱਧ ਸਕੂਲੀ ਤੇ ਹੋਰਨਾਂ ਜ਼ਰੂਰਤਮੰਦ ਤੇ ...

ਪੂਰੀ ਖ਼ਬਰ »

ਗੁਰਨੇ ਕਲਾਂ ਵਿਖੇ ਵਿਦਿਆਰਥੀਆਂ ਨੂੰ ਅਲਾਮਤਾਂ ਸਬੰਧੀ ਜਾਗਰੂਕ ਕੀਤਾ

ਬੁਢਲਾਡਾ, 10 ਜਨਵਰੀ (ਸਵਰਨ ਸਿੰਘ ਰਾਹੀ)-ਸਪੈਸ਼ਲ ਨਸ਼ਾ ਮੁਕਤੀ ਟਾਸਕ ਟੀਮ ਸਬ ਡਵੀਜ਼ਨ ਬੁਢਲਾਡਾ ਵਲੋਂ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਤੇ ਦਾਖ਼ਲਾ ਰੈਲੀ ਕੱਢੀ

ਬੋਹਾ, 10 ਜਨਵਰੀ (ਸਲੋਚਨਾ ਤਾਂਗੜੀ)-ਸਰਕਾਰੀ ਸਮਾਰਟ ਸੈਕੰਡਰੀ ਸਕੂਲ ਵਿਖੇ ਉਚੇਚੇ ਤੌਰ 'ਤੇ ਪੁੱਜ ਕੇ ਐਸ.ਡੀ.ਐਮ. ਬੁਢਲਾਡਾ ਆਦਿੱਤਿਆ ਡੇਚਲਵਾਲ ਨੇ 25 ਜਨਵਰੀ ਨੂੰ ਕੌਮੀ ਪੱਧਰ 'ਤੇ ਮਨਾਏ ਜਾ ਰਹੇ ਵੋਟਰ ਜਾਗਰੂਕਤਾ ਦਿਵਸ ਦੇ ਸੰਦਰਭ ਵਿਚ ਬੱਚਿਆਂ ਦੀ ਰੈਲੀ ਨੂੰ ਹਰੀ ...

ਪੂਰੀ ਖ਼ਬਰ »

ਪਿੰਡ ਬੁਰਜ ਰਾਠੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਾਨਸਾ, 10 ਜਨਵਰੀ (ਸਟਾਫ਼ ਰਿਪੋਰਟਰ)-ਪਿੰਡ ਬੁਰਜ ਰਾਠੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਗਿਆਨੀ ਗੁਰਮੇਲ ...

ਪੂਰੀ ਖ਼ਬਰ »

ਹੁਣ ਮਾਨਸਾ 'ਚ ਪੰਚਾਇਤੀ ਨੁਮਾਇੰਦਿਆਂ ਨੂੰ ਬਲਵੀਰ ਸਿੰਘ ਸਿੱਧੂ ਚੁਕਵਾਉਣਗੇ ਸਹੰੁ

ਮਾਨਸਾ, 10 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ, ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਭਲਕੇ 11 ਜਨਵਰੀ ਨੂੰ ਪਸ਼ੂ ਪਾਲਣ ਮੰਤਰੀ ਬਲਵੀਰ ਸਿੰਘ ਸਿੱਧੂ ਸਹੁੰ ਚੁਕਵਾਉਣਗੇ | ਇਹ ਸਮਾਗਮ ਨਵੀਂ ਅਨਾਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ 'ਤੇ ਕੀਤੇ ਕੇਸ ਰੱਦ ਕਰਵਾਉਣ ਲਈ ਘੱਗਰ 'ਤੇ ਧਰਨਾ ਲਾ ਕੇ ਕੀਤੀ ਆਵਾਜਾਈ ਬੰਦ

ਸਰਦੂਲਗੜ੍ਹ, 10 ਜਨਵਰੀ (ਜੀ.ਐਮ.ਅਰੋੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਅਗਵਾਈ ਵਿਚ ਕਿਸਾਨਾਂ 'ਤੇ ਕੀਤੇ ਕੇਸ ਰੱਦ ਕਰਵਾਉਣ ਨੂੰ ਲੈ ਕੇ ਘੱਗਰ ਦੇ ਪੁਲ ਉੱਪਰ ਧਰਨਾ ਲਗਾ ਕੇ ਆਵਾਜਾਈ ਬੰਦ ਕਰ ਦਿੱਤੀ, ਜਿਸ ...

ਪੂਰੀ ਖ਼ਬਰ »

ਬੋੜਾਵਾਲ ਵਿਖੇ ਲਗਾਏ ਕੈਂਪ 'ਚ 40 ਵਲੰਟੀਅਰਾਂ ਨੇ ਖ਼ੂਨ ਦਾਨ ਕੀਤਾ

ਬੁਢਲਾਡਾ, 10 ਜਨਵਰੀ (ਸਵਰਨ ਸਿੰਘ ਰਾਹੀ)-ਉਮੀਦ ਸੋਸ਼ਲ ਵੈੱਲਫੇਅਰ ਕਲੱਬ ਬੋੜਾਵਾਲ ਵਲੋਂ ਸੁਖਮਨੀ ਬਲੱਡ ਕੇਅਰ ਫਾਊਾਡੇਸ਼ਨ ਬੁਢਲਾਡਾ, ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਗਾਏ ਚੌਥੇ ਖ਼ੂਨਦਾਨ ਕਾੈਪ 'ਚ 40 ਨੌਜਵਾਨਾਂ ਨੇ ਖ਼ੂਨਦਾਨ ...

ਪੂਰੀ ਖ਼ਬਰ »

ਭਰਭੂਰ ਸਿੰਘ ਚਚੋਹਰ 'ਪੰਜਾਬੀ ਏਕਤਾ ਪਾਰਟੀ' ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਝੁਨੀਰ, 10 ਜਨਵਰੀ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਚਚੋਹਰ ਦੇ ਵਾਸੀ ਭਰਭੂਰ ਸਿੰਘ ਚਚੋਹਰ 'ਪੰਜਾਬੀ ਏਕਤਾ ਪਾਰਟੀ' ਮਾਨਸਾ ਜ਼ਿਲੇ੍ਹ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਭਰਭੂਰ ਸਿੰਘ ਚਚੋਹਰ ਨੇ ਦੱਸਿਆ ਕਿ ਉਹ ਸੁਖਪਾਲ ਸਿੰਘ ਖਹਿਰਾ ਦਾ ਪ੍ਰਧਾਨ ਬਣਾਏ ਜਾਣ 'ਤੇ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮਹੀਨੇਵਾਰ ਇਕੱਤਰਤਾ ਹੋਈ

ਸਰਦੂਲਗੜ੍ਹ, 10 ਜਨਵਰੀ (ਪ. ਪ.)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੇ ਨੰਬਰਦਾਰਾਂ ਨੇ ਸਥਾਨਕ ਕਚਹਿਰੀ ਵਿਖੇ ਤਹਿਸੀਲ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਮਹੀਨੇਵਾਰ ਇਕੱਤਰਤਾ ਕੀਤੀ, ਜਿਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਮੋਬਾਈਲ ਟਾਵਰ ਰੋਕੂ ਧਰਨਾ ਦਿਨ-ਰਾਤ ਵਿਚ ਤਬਦੀਲ

ਮਾਨਸਾ, 10 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਵਾਰਡ ਨੰ: 7 ਦੇ ਵਾਸੀਆਂ ਵਲੋਂ ਮੋਬਾਈਲ ਟਾਵਰ ਰੋਕੂ ਧਰਨੇ ਨੂੰ ਦਿਨ-ਰਾਤ 'ਚ ਤਬਦੀਲ ਕਰ ਦਿੱਤਾ ਹੈ | ਇਹ ਧਰਨਾ ਅੱਜ 11ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਕਾਮਰੇਡ ਨਰਿੰਦਰ ਕੌਰ, ਸੁਰਿੰਦਰ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੰਡਲ ਭੀਖੀ ਕਾਰਜਕਾਰਨੀ ਦੀ ਸੂਚੀ ਜਾਰੀ

ਭੀਖੀ, 10 ਜਨਵਰੀ (ਬਲਦੇਵ ਸਿੰਘ ਸਿੱਧੂ)-ਭਾਰਤੀ ਜਨਤਾ ਪਾਰਟੀ ਮੰਡਲ ਭੀਖੀ ਦੇ ਨਵਨਿਯੁਕਤ ਪ੍ਰਧਾਨ ਬਲਜੀਤ ਸਿੰਘ ਚਹਿਲ ਨੇ ਮੰਡਲ ਕਾਰਜਕਾਰਨੀ ਭੀਖੀ ਦੀ ਸੂਚੀ ਜਾਰੀ ਕੀਤੀ, ਜਿਸ ਵਿਚ ਵਰਿੰਦਰ ਸ਼ੇਰਪੁਰੀਆ ਅਤੇ ਵਿਵੇਕ ਜੈਨ ਬੱਬੂ ਜਰਨਲ ਸਕੱਤਰ, ਸੁਨੀਤਾ ਰਾਣੀ ਸਾਬਕਾ ...

ਪੂਰੀ ਖ਼ਬਰ »

ਸ. ਸੈ. ਸਕੂਲ ਕੋਟ ਸ਼ਮੀਰ (ਬਠਿੰਡਾ) ਦੇ ਸਾਲਾਨਾ ਸਮਾਗਮ ਵਿਚ ਚਾਰ ਦਰਜਨ ਬੱਚਿਆਂ ਨੂੰ ਕੀਤਾ ਸਨਮਾਨਿਤ

ਕੋਟਸ਼ਮੀਰ, 10 ਜਨਵਰੀ (ਰਣਜੀਤ ਸਿੰਘ ਬੁੱਟਰ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਕੋਟ ਸ਼ਮੀਰ (ਬਠਿੰਡਾ) ਪਿ੍ੰਸੀਪਲ ਸੁਰਜੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਵਿਚ ਅੱਜ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਛੀਨੂੰ ਅਗਵਾਹ ਕਾਂਡ ਸਬੰਧੀ ਲੋਕ ਇਨਸਾਫ਼ ਪਾਰਟੀ ਦਾ ਵਫ਼ਦ ਐੱਸ.ਐੱਸ.ਪੀ. ਬਠਿੰਡਾ ਨੂੰ ਮਿਲਿਆ- ਸਿਟ ਦਾ ਗਠਨ

ਬਠਿੰਡਾ, 10 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਰਾਮਪੁਰਾ ਦੀ ਲੜਕੀ ਛੀਨੂ ਨੂੰ ਅਪਰਾਧਿਕ ਕਿਸਮ ਦੇ ਇੱਕ ਗਰੋਹ ਵਲੋਂ ਝਾਂਸੇ ਵਿਚ ਲੈ ਕੇ ਅਗਵਾਹ ਕਰ ਲਿਆ ਸੀ | ਇਸ ਸਬੰਧੀ ਥਾਣਾ ਰਾਮਪੁਰਾ ਫੂਲ ਸਿਟੀ ਵਿਖੇ ਅਧੀਨ ਧਾਰਾ 363, 366 ਮੁਕੱਦਮਾ ਵੀ ਦਰਜ਼ ਹੋਇਆ ਸੀ, ਪਰ ਪੁਲਿਸ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX