ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  16 minutes ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  about 2 hours ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 3 hours ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  about 3 hours ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  about 4 hours ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  about 5 hours ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  about 5 hours ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 6 hours ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 6 hours ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 6 hours ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 7 hours ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 8 hours ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 8 hours ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 9 hours ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 9 hours ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 9 hours ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 9 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 9 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 10 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 10 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 10 hours ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 9 hours ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 11 hours ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 11 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 12 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 12 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 12 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 11 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 13 hours ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 13 hours ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 14 hours ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 14 hours ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  about 1 hour ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਕਦੇ ਵੀ ਕਾਨੂੰਨ ਤੋਂ ਉੱਚਾ ਨਾ ਸਮਝੋ। -ਥਾਮਸ ਫੁੱਲਰ

ਪਹਿਲਾ ਸਫ਼ਾ

ਪੱਤਰਕਾਰ ਹੱਤਿਆ ਮਾਮਲੇ 'ਚ ਰਾਮ ਰਹੀਮ ਦੋਸ਼ੀ ਕਰਾਰ

• ਸਜ਼ਾ ਦਾ ਐਲਾਨ 17 ਨੂੰ • ਤਿੰਨ ਹੋਰਾਂ ਨੂੰ ਵੀ ਦੋਸ਼ੀ ਐਲਾਨਿਆ

• ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਇਆ ਡੇਰਾ ਮੁਖੀ • 2002 'ਚ ਹੋਈ ਸੀ ਛਤਰਪਤੀ ਦੀ ਹੱਤਿਆ
ਕੇ. ਐੱਸ. ਰਾਣਾ/ਕਪਿਲ
ਪੰਚਕੂਲਾ, 11 ਜਨਵਰੀ-ਹਰਿਆਣਾ ਦੇ ਸਿਰਸਾ ਵਿਚ ਕਰੀਬ 16 ਸਾਲ ਪਹਿਲਾਂ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਸ਼ੁੱਕਰਵਾਰ ਨੂੰ ਸੀ. ਬੀ. ਆਈ. ਅਦਾਲਤ ਵਿਚ ਜੱਜ ਜਗਦੀਪ ਸਿੰਘ ਨੇ ਅਹਿਮ ਫ਼ੈਸਲਾ ਸੁਣਾਉਂਦਿਆਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਕਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ ਜਦਕਿ ਇਸ ਸਬੰਧੀ ਦੋਸ਼ੀਆਂ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ | ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਤਿੰਨੋਂ ਦੋਸ਼ੀਆਂ ਕਿ੍ਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਕਿਉਂਕਿ ਉਹ ਪਹਿਲਾਂ ਅਦਾਲਤ ਤੋਂ ਜ਼ਮਾਨਤ 'ਤੇ ਚੱਲ ਰਹੇ ਸਨ | ਇਨ੍ਹਾਂ ਸਾਰਿਆਂ ਦਾ ਅੰਬਾਲਾ ਵਿਖੇ ਮੈਡੀਕਲ ਕਰਵਾਉਣ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਇਹ ਪੰਚਕੂਲਾ ਦੀ ਉਹੀ ਅਦਾਲਤ ਹੈ, ਜਿੱਥੇ ਡੇਢ ਸਾਲ ਪਹਿਲਾਂ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਸਬੰਧੀ ਰਾਮ ਰਹੀਮ ਨੂੰ ਸਜ਼ਾ ਸੁਣਾਈ ਗਈ ਸੀ | ਇਸ ਤੋਂ ਇਲਾਵਾ ਖਾਸ ਗੱਲ ਇਹ ਵੀ ਹੈ ਕਿ ਅੱਜ ਛਤਰਪਤੀ ਮਾਮਲੇ ਦਾ ਫ਼ੈਸਲਾ ਕਰਨ ਵਾਲੇ ਜੱਜ ਜਗਦੀਪ ਸਿੰਘ, ਵਕੀਲ ਤੇ ਦੋਸ਼ੀ ਵੀ ਉਹੀ ਹਨ, ਪਰ ਅੱਜ ਮਾਮਲਾ ਮਰਹੂਮ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦਾ ਹੈ | ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਸਾਲ 2002 ਵਿਚ ਕੀਤੀ ਗਈ ਸੀ | ਇਸ ਮਾਮਲੇ ਵਿਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸਹਿ-ਦੋਸ਼ੀ ਬਣਾਇਆ ਗਿਆ ਹੈ | ਪਹਿਲਾਂ ਹਰਿਆਣਾ ਪੁਲਿਸ ਅਤੇ ਬਾਅਦ ਵਿਚ ਸੀ. ਬੀ. ਆਈ. ਨੇ ਇਸ ਮਾਮਲੇ ਦੀ ਜਾਂਚ ਕੀਤੀ | ਰਾਮ ਰਹੀਮ ਇਸ ਸਮੇਂ ਸਾਧਵੀ ਸਰੀਰਕ ਸ਼ੋਸ਼ਣ ਦੇ ਦੋਸ਼ ਅਧੀਨ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ | ਸੀ. ਬੀ. ਆਈ. ਅਦਾਲਤ ਨੇ ਛਤਰਪਤੀ ਹੱਤਿਆਕਾਂਡ ਵਿਚ ਸਜ਼ਾ ਸੁਣਾਉਦੇ ਸਮੇਂ ਰਾਮ ਰਹੀਮ ਨੂੰ ਵਿਅਕਤੀਗਤ ਰੂਪ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ, ਪਰ ਹਰਿਆਣਾ ਸਰਕਾਰ ਨੇ ਸਾਲ 2017 ਵਿਚ ਰਾਮ ਰਹੀਮ ਨੂੰ ਸਰੀਰਕ ਸ਼ੋਸ਼ਣ ਦੇ ਦੋਸ਼ ਵਿਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੈਦਾ ਹੋਏ ਹਿੰਸਕ ਹਾਲਾਤ ਦਾ ਹਵਾਲਾ ਦਿੰਦਿਆਂ ਰਾਮ ਰਹੀਮ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕਰਨ ਲਈ ਅਪੀਲ ਕੀਤੀ ਸੀ, ਜਿਸ ਨੂੰ ਅਦਾਲਤ ਵਲੋਂ ਮਨਜ਼ੂਰ ਕਰ ਲਿਆ ਗਿਆ ਸੀ | ਇਸ ਦੇ ਬਾਵਜੂਦ ਹਰਿਆਣਾ ਪੁਲਿਸ ਨੇ ਅਦਾਲਤ ਦੇ ਫ਼ੈਸਲੇ ਦੇ ਮੱਦੇਨਜ਼ਰ ਪੰਚਕੂਲਾ, ਸਿਰਸਾ, ਰੋਹਤਕ, ਕੈਥਲ, ਫਤਿਹਾਬਾਦ ਸਮੇਤ ਅੱਧਾ ਦਰਜਨ ਜ਼ਿਲੇ੍ਹ ਵਿਚ ਹਾਈ ਅਲਰਟ ਜਾਰੀ ਕਰਨ ਤੋਂ ਇਲਾਵਾ ਸਿਰਸਾ, ਪੰਚਕੂਲਾ ਅਤੇ ਕੈਥਲ ਵਿਚ ਵਾਧੂ ਪੁਲਿਸ ਤਾਇਨਾਤ ਕੀਤੀ ਸੀ | ਉਧਰ ਪੰਚਕੂਲਾ ਸਥਿਤ ਸੀ. ਬੀ. ਆਈ. ਅਦਾਲਤ ਵੱਲ ਜਾਣ ਵਾਲੇ ਸਾਰੇ ਰਸਤਿਆਂ 'ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਸੀ ਅਤੇ ਹਰਿਆਣਾ ਦੇ ਏ. ਡੀ. ਜੀ. ਪੀ. ਆਪ੍ਰੇਸ਼ਨ ਏ. ਐੱਸ. ਚਾਵਲਾ ਅਨੁਸਾਰ 25 ਅਗਸਤ, 2017 ਨੂੰ ਹੋਏ ਘਟਨਾਕ੍ਰਮ ਨੂੰ ਧਿਆਨ ਵਿਚ ਰੱਖਦਿਆਂ ਸੰਵੇਦਨਸ਼ੀਲ ਜ਼ਿਲਿ੍ਹਆਂ ਵਿਚ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ | ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲਿ੍ਹਆਂ ਵਿਚ ਪੁਲਿਸ ਨੂੰ ਪੈਟਰੋਿਲੰਗ ਕਰਨ ਅਤੇ ਨਾਕਾਬੰਦੀ ਕਰਨ ਦੇ ਹੁਕਮ ਵੀ ਦਿੱਤੇ ਗਏ ਸਨ ਅਤੇ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਧਾਰਾ 144 ਵੀ ਲਾਗੂ ਕੀਤੀ ਗਈ ਸੀ ਅਤੇ ਇਸ ਦੇ ਨਾਲ ਹੀ ਅਦਾਲਤ 'ਚ ਸੁਰੱਖਿਆ ਦੇ ਮੱਦੇਨਜ਼ਰ 500 ਤੋਂ ਵੱਧ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲਿ੍ਹਆਂ ਦੇ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਰੱਦ ਕਰ ਦਿੱਤੀਆਂ ਗਈਆਂ ਸਨ |
ਡੇਰਾ ਪ੍ਰਬੰਧਕਾਂ ਵਲੋਂ ਸ਼ਾਂਤੀ ਬਣਾਏ ਰੱਖਣ ਦੀ ਅਪੀਲ
ਸੀ. ਬੀ. ਆਈ. ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆਕਾਂਡ ਵਿਚ ਫ਼ੈਸਲਾ ਸੁਣਾਏ ਜਾਣ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਪ੍ਰਬੰਧਕ ਅਤੇ ਚੇਅਰਪਰਸਨ ਸ਼ੋਭਾ ਇੰਸਾਂ ਨੇ ਅੱਜ ਇਕ ਟਵੀਟ ਕਰਕੇ ਡੇਰੇ ਨਾਲ ਜੁੜੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ੁੱਕਰਵਾਰ ਨੂੰ ਉਹ ਆਪਣੇ-ਆਪਣੇ ਘਰਾਂ ਵਿਚ ਰਹਿਣ ਅਤੇ ਨਾਮ ਸਿਮਰਨ ਕਰਨ | ਉਨ੍ਹਾਂ ਟਵੀਟ ਵਿਚ ਲਿਖਿਆ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ 'ਤੇ ਪੂਰਨ ਭਰੋਸਾ ਹੈ | ਉਨ੍ਹਾਂ ਟਵੀਟ ਵਿਚ ਸੰਗਤ ਨੂੰ ਅਪੀਲ ਕੀਤੀ ਕਿ ਸਾਰਿਆਂ ਨੇ ਪਿਤਾ ਜੀ ਦੇ ਵਚਨਾਂ 'ਤੇ ਚਲਦਿਆਂ ਪ੍ਰੇਮ ਤੇ ਸ਼ਾਂਤੀ ਬਣਾਈ ਰੱਖਣੀ ਹੈ ਤੇ ਕਿਸੇ ਵੀ ਅਫ਼ਵਾਹ ਤੋਂ ਗੁੰਮਰਾਹ ਨਹੀਂ ਹੋਣਾ |
ਸੜਕ 'ਤੇ ਪਏ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਕੇ ਚਰਚਾ 'ਚ ਆਏ ਸਨ ਜੱਜ ਜਗਦੀਪ ਸਿੰਘ
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਦੂਜੀ ਵਾਰ ਸਜ਼ਾ ਸੁਣਾਉਣ ਵਾਲੇ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਦੇ ਜੱਜ ਜਗਦੀਪ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਉਸ ਸਮੇਂ ਚਰਚਾ ਵਿਚ ਆਏ ਸਨ, ਜਦੋਂ ਜੱਜ ਜਗਦੀਪ ਸਿੰਘ ਨੇ ਸੜਕ 'ਤੇ ਪਏ ਜ਼ਖ਼ਮੀਆਂ ਨੂੰ ਆਪਣੀ ਗੱਡੀ ਵਿਚ ਹਸਪਤਾਲ ਪਹੁੰਚਾਇਆ ਸੀ | ਜੱਜ ਜਗਦੀਪ ਸਿੰਘ ਮੂਲ ਰੂਪ ਵਿਚ ਹਰਿਆਣਾ ਦੇ ਜੀਂਦ ਜ਼ਿਲ੍ਹਾ ਦੇ ਪਿੰਡ ਰਾਜਪੁਰਾ ਭੈਣ ਦੇ ਵਾਸੀ ਹਨ ਤੇ ਉਹ ਸਾਲ 2017 ਵਿਚ ਉਸ ਸਮੇਂ ਅੰਤਰਰਾਸ਼ਟਰੀ ਪੱਧਰ 'ਤੇ ਚਰਚਾ ਵਿਚ ਆਏ ਜਦੋਂ ਉਨ੍ਹਾਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਸੀ | ਦੱਸਣਯੋਗ ਹੈ ਕਿ ਜੱਜ ਜਗਦੀਪ ਸਿੰਘ ਏ. ਡੀ. ਜੀ. ਪੱਧਰ ਦੇ ਨਿਆਇਕ ਅਧਿਕਾਰੀ ਹਨ ਤੇ ਉਹ 2012 ਵਿਚ ਨਿਆਇਕ ਸੇਵਾ ਵਿਚ ਆਏ ਸਨ | ਇਸ ਤੋਂ ਪਹਿਲਾਂ ਜੱਜ ਜਗਦੀਪ ਸਿੰਘ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਕ੍ਰਿਮੀਨਲ ਮਾਮਲਿਆਂ ਦੇ ਵਕੀਲ ਦੇ ਰੂਪ ਵਿਚ ਵੀ ਸੇਵਾ ਨਿਭਾਅ ਚੁੱਕੇ ਹਨ | ਅੱਜ ਵੀ ਉਹ ਆਪਣੇ ਜੱਦੀ ਪਿੰਡ ਵਿਖੇ ਜਾ ਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖਦੇ ਹਨ |
ਸੁਣਵਾਈ ਦੌਰਾਨ ਅਦਾਲਤ ਦੇ ਨਾਲ ਲਗਦੇ ਨਾਲੇ 'ਚੋਂ ਨਿਕਲਿਆ 10 ਫੁੱਟ ਦਾ ਅਜਗਰ
ਪੱਤਰਕਾਰ ਰਾਮਚੰਦਰ ਛਤਰਪਤੀ ਦੇ ਹੱਤਿਆਕਾਂਡ ਸਬੰਧੀ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਹੀ ਸੁਣਵਾਈ ਦੌਰਾਨ ਅਦਾਲਤ ਦੇ ਬਿਲਕੁਲ ਨਾਲ ਲਗਦੇ ਸੁੱਕੇ ਨਾਲੇ ਵਿਚ ਇਕ ਕਰੀਬ 10 ਫੁੱਟ ਦਾ ਅਜਗਰ ਨਿਕਲਣ ਕਾਰਨ ਜਿੱਥੇ ਅਦਾਲਤ ਦੇ ਬਾਹਰ ਖੜ੍ਹੇ ਮੀਡੀਆ ਕਰਮੀਆਂ ਦਾ ਧਿਆਨ ਅਜਗਰ ਵੱਲ ਖਿੱਚਿਆ ਗਿਆ, ਉੱਥੇ ਹੀ ਅਦਾਲਤ ਦੇ ਬਾਹਰ ਜਮ੍ਹਾਂ ਹੋਈ ਭੀੜ ਅਜਗਰ ਨੂੰ ਦੇਖਣ ਲਈ ਉਮੜ ਗਈ |

ਅੰਸ਼ੁਲ ਛਤਰਪਤੀ ਨੇ ਅਦਾਲਤ ਸਮੇਤ ਸੀ.ਬੀ. ਆਈ. ਅਧਿਕਾਰੀਆਂ ਦਾ ਕੀਤਾ ਧੰਨਵਾਦ

ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਅਦਾਲਤ ਦੇ ਫ਼ੈਸਲੇ 'ਤੇ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਦੇ ਹੱਤਿਆਰਿਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 16 ਸਾਲ ਬਾਅਦ ਅਦਾਲਤ ਤੋਂ ਇਨਸਾਫ਼ ਦੀ ਉਮੀਦ ਸੀ | ਅਦਾਲਤ ਵਲੋਂ ਫ਼ੈਸਲਾ ਸੁਣਾਏ ਜਾਣ ਮੌਕੇ ਆਪਣੀਆਂ ਭਾਵਨਾਵਾਂ ਨੂੰ ਉਜਾਗਰ ਕਰਦੇ ਹੋਏ ਅਦਾਲਤ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਦਾਲਤ ਨੇ ਉਨ੍ਹਾਂ ਦੇ ਸੰਘਰਸ਼ ਵਿਚ ਪੂਰਾ ਸਾਥ ਦਿੱਤਾ ਹੈ | ਉਨ੍ਹਾਂ ਗਵਾਹਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਇੰਨੇ ਦਬਾਅ ਦੇ ਬਾਵਜੂਦ ਗਵਾਹੀ ਦਿੱਤੀ ਹੈ | ਇਸ ਦੇ ਨਾਲ-ਨਾਲ ਉਨ੍ਹਾਂ ਸੀ. ਬੀ. ਆਈ. ਅਧਿਕਾਰੀਆਂ ਦੀ ਟੀਮ ਦਾ ਵੀ ਧੰਨਵਾਦ ਕੀਤਾ |

ਸਜ਼ਾ ਸੁਣਾਏ ਜਾਣ ਲਈ ਅਜੇ ਥਾਂ ਦੀ ਹੋਵੇਗੀ ਚੋਣ

ਇਸ ਮੌਕੇ ਸੀ. ਬੀ. ਆਈ. ਦੇ ਵਕੀਲ ਐੱਚ. ਪੀ. ਐੱਸ. ਵਰਮਾ ਨੇ ਦੱਸਿਆ ਕਿ ਅਦਾਲਤ ਵਲੋਂ ਰਾਮ ਰਹੀਮ ਅਤੇ ਉਸ ਦੇ ਸਾਥੀਆਂ ਕਿਸ਼ਨ ਲਾਲ, ਕੁਲਦੀਪ ਅਤੇ ਨਿਰਮਲ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਦਕਿ ਇਸ ਸਬੰਧੀ 17 ਜਨਵਰੀ ਨੂੰ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਸੁਣਾਉਂਦੇ ਸਮੇਂ ਦੋਸ਼ੀਆਂ ਦਾ ਮੌਕੇ 'ਤੇ ਮੌਜੂਦ ਹੋਣਾ ਲਾਜ਼ਮੀ ਹੁੰਦਾ ਹੈ | ਇਸ ਲਈ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਦੀ ਥਾਂ ਅਦਾਲਤ ਵਲੋਂ ਨਿਰਧਾਰਤ ਕੀਤੀ ਜਾਵੇਗੀ, ਜੋ ਅਜੇ ਨਿਰਧਾਰਤ ਕੀਤੀ ਜਾਣੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਟਾਰਨੀ ਵਲੋਂ ਅਜੇ ਅਦਾਲਤ ਵਿਚ ਇਸ ਬਾਰੇ ਪ੍ਰਬੰਧ ਕਰਨ ਸਬੰਧੀ ਅਰਜ਼ੀ ਦਿੱਤੀ ਗਈ ਹੈ | ਸਜ਼ਾ ਬਾਰੇ ਪੁੱਛੇ ਸਵਾਲ ਉੱਤੇ ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਇਸ ਮਾਮਲੇ ਵਿਚ ਮੌਤ ਦੀ ਸਜ਼ਾ ਜਾਂ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਦੌਰਾਨ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਏ ਰਾਮ ਰਹੀਮ ਸ਼ਾਂਤ ਨਜ਼ਰ ਆ ਰਹੇ ਸਨ |

ਸਿਰਸਾ ਸ਼ਹਿਰ 'ਚ ਬਣੀ ਰਹੀ ਸ਼ਾਂਤੀ, ਡੇਰੇ 'ਚ ਛਾਇਆ ਸੰਨਾਟਾ

ਸਿਰਸਾ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)-ਡੇਰਾ ਸਿਰਸਾ ਮੁਖੀ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਸ਼ਹਿਰ ਤੇ ਹੋਰਨਾਂ ਕਸਬਿਆਂ 'ਚ ਅੱਜ ਸ਼ਾਂਤੀ ਬਣੀ ਰਹੀ | ਕਿਸੇ ਪਾਸੇ ਤੋਂ ਕੋਈ ਮਾੜੀ ਘਟਨਾ ਦੀ ਖ਼ਬਰ ਨਹੀਂ | ਇਸ ਦੌਰਾਨ ਡੇਰਾ ਸਿਰਸਾ 'ਚ ਸੰਨਾਟਾ ਛਾਇਆ ਰਿਹਾ | ਚੇਤੇ ਰਹੇ ਕਿ ਪਿਛਲੇ ਸਾਲ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ 'ਚ ਡੇਰਾ ਮੁਖੀ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਸ਼ਰਧਾਲੂਆਂ ਵਲੋਂ ਕੀਤੀ ਗਈ ਸਾੜ-ਫੂਕ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਲੋਂ ਇਸ ਵਾਰ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਸਨ | ਇਸ ਵਾਰ ਪਿਛਲੇ ਸਾਲ ਨਾਲੋਂ ਹਾਲਾਤ ਵੀ ਵੱਖਰੇ ਹਨ | ਡੇਰਾ ਸਿਰਸਾ 'ਚ ਸ਼ਰਧਾਲੂਆਂ ਦੀ ਗਿਣਤੀ ਕਾਫੀ ਘੱਟ ਹੈ ਤੇ ਡੇਰੇ ਨਾਲ ਜੁੜੇ ਹੋਰ ਲੋਕ ਵੀ ਸਾਹਮਣੇ ਨਹੀਂ ਆ ਰਹੇ | ਅੱਜ ਡੇਰੇ ਦੀ ਮਾਰਕੀਟ ਤੇ ਸਕੂਲ-ਕਾਲਜ ਵੀ ਬੰਦ ਰਹੇ | ਡੇਰਾ ਦੇ ਨੇੜੇ ਦੀਆਂ ਕਾਲੋਨੀਆਂ 'ਚ ਰਹਿੰਦੇ ਲੋਕ ਵੀ ਆਪੋ ਆਪਣੇ ਘਰਾਂ 'ਚ ਰਹੇ | ਡੇਰੇ ਨੂੰ ਜਾਂਦੇ ਸਾਰੇ ਰਸਤੇ ਸੁੰਨਸਾਨ ਪਏ ਸਨ |

ਵਿਵਾਦਾਂ ਵਿਚ ਰਿਹਾ ਰਾਮ ਰਹੀਮ

• ਮਈ 2007 ਵਿਚ ਡੇਰਾ ਸਲਾਬਤਪੁਰਾ (ਬਠਿੰਡਾ) ਵਿਖੇ ਡੇਰਾ ਮੁਖੀ ਰਾਮ ਰਹੀਮ ਨੇ ਗੁਰੂ ਗੋਬਿੰਦ ਸਿੰਘ ਜੀ ਵਰਗਾ ਪਹਿਰਾਵਾ ਪਾ ਕੇ ਤੇ ਫੋਟੋ ਖਿਚਵਾ ਕੇ ਅਖ਼ਬਾਰਾਂ 'ਚ ਪ੍ਰਕਾਸ਼ਿਤ ਕਰਵਾਈ, ਜਿਸ ਕਾਰਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋ ਗਿਆ ਸੀ |
• 13 ਮਈ 2007 ਨੂੰ ਸਿੱਖਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪਹਿਰਾਵੇ ਦੀ ਨਕਲ ਕੀਤੇ ਜਾਣ ਦੇ ਵਿਰੋਧ ਵਿਚ ਬਠਿੰਡਾ ਵਿਖੇ ਡੇਰਾ ਮੁਖੀ ਰਾਮ ਰਹੀਮ ਦਾ ਪੁਤਲਾ ਸਾੜਿਆ, ਪ੍ਰਦਰਸ਼ਨਕਾਰੀ ਸਿੱਖਾਂ 'ਤੇ ਡੇਰਾ ਪ੍ਰੇਮੀਆਂ ਨੇ ਹਮਲਾ ਕੀਤਾ, ਜਿਸ ਤੋਂ ਬਾਅਦ 13 ਮਈ 2007 ਨੂੰ ਪੂਰੇ ਉੱਤਰ ਭਾਰਤ ਵਿਚ ਹਿੰਸਕ ਘਟਨਾਵਾਂ ਹੋਈਆਂ, ਜਿਸ ਦੇ ਚਲਦਿਆਂ ਸਿੱਖ ਤੇ ਡੇਰਾ ਪ੍ਰੇਮੀਆਂ ਵਿਚਕਾਰ ਥਾਂ-ਥਾਂ ਝੜਪਾਂ ਵੀ ਹੋਈਆਂ |
• 17 ਮਈ 2007 ਨੂੰ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਸੁਨਾਮ ਵਿਖੇ ਡੇਰਾ ਪ੍ਰੇਮੀ ਨੇ ਗੋਲੀ ਚਲਾਈ, ਜਿਸ ਵਿਚ ਸਿੱਖ ਨੌਜਵਾਨ ਕਮਲਜੀਤ ਸਿੰਘ ਦੀ ਮੌਤ ਹੋ ਗਈ, ਜਿਸ ਉਪਰੰਤ ਸਿੱਖ ਜਥੇਬੰਦੀਆਂ ਨੇ ਡੇਰਾ ਮੁਖੀ ਦੀ ਗਿ੍ਫ਼ਤਾਰੀ ਨੂੰ ਲੈ ਕੇ ਅੰਦੋਲਨ ਕੀਤੇ ਤੇ ਪੰਜਾਬ ਵਿਚ ਡੇਰਾ ਮੁਖੀ ਦੇ ਜਾਣ 'ਤੇ ਪਾਬੰਦੀ ਲੱਗ ਗਈ |
• 18 ਜੂਨ 2007 ਨੂੰ ਬਠਿੰਡਾ ਦੀ ਅਦਾਲਤ ਨੇ ਰਾਜਿੰਦਰ ਸਿੰਘ ਸਿੱਧੂ ਦੀ ਅਰਜ਼ੀ 'ਤੇ ਡੇਰਾ ਮੁਖੀ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ |
• 24 ਜੁਲਾਈ 2007 ਨੂੰ ਪਿੰਡ ਮੱਲੇਵਾਲਾ ਵਿਖੇ ਨਾਮ ਚਰਚਾ ਕਰਨ 'ਤੇ ਵਿਵਾਦ ਖੜ੍ਹਾ ਹੋ ਗਿਆ, ਜਿਸ ਵਿਚ ਇਕ ਡੇਰਾ ਪ੍ਰੇਮੀ ਨੇ ਆਪਣੀ ਬੰਦੂਕ ਨਾਲ ਫਾਇਰ ਕਰਕੇ ਤਿੰਨ ਪੁਲਿਸ ਕਰਮਚਾਰੀਆਂ ਸਮੇਤ ਅੱਠ ਸਿੱਖਾਂ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਕਾਰਨ ਮਾਹੌਲ ਮੁੜ ਤਣਾਅਪੂਰਨ ਹੋ ਗਿਆ |
• 31 ਜੁਲਾਈ 2007 ਨੂੰ ਸੀ. ਬੀ. ਆਈ. ਨੇ ਹੱਤਿਆ ਮਾਮਲਿਆਂ ਤੇ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ ਜਾਂਚ ਪੂਰੀ ਕਰਕੇ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਅਤੇ ਸੀ. ਬੀ. ਆਈ. ਨੇ ਤਿੰਨਾਂ ਮਾਮਲਿਆਂ ਵਿਚ ਡੇਰਾ ਮੁਖੀ ਨੂੰ ਦੋਸ਼ੀ ਬਣਾਇਆ |

ਅਹਿਮ ਸਾਬਤ ਹੋਈ ਖੱਟਾ ਸਿੰਘ ਦੀ ਗਵਾਹੀ

ਰਾਮ ਸਿੰ ਘ ਬਰਾੜ
ਚੰਡੀਗੜ੍ਹ, 11 ਜਨਵਰੀ-ਇਸ ਮਾਮਲੇ 'ਚ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਰਹੀ | ਅਦਾਲਤ ਵਲੋਂ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਖੱਟਾ ਸਿੰਘ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਜਦੋਂ ਅਦਾਲਤ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਤਾਂ ਉਸ ਦਾ ਚਿਹਰਾ ਲਟਕਿਆ ਹੋਇਆ ਸੀ ਤੇ ਲਗਾਤਾਰ ਜ਼ਮੀਨ ਵੱਲ ਵੇਖ ਰਿਹਾ ਸੀ | ਉਨ੍ਹਾਂ ਦੱਸਿਆ ਕਿ ਜਦੋਂ ਅਦਾਲਤ ਨੇ ਰਾਮ ਰਹੀਮ ਨੂੰ ਫ਼ੈਸਲੇ ਬਾਰੇ ਦੱਸਿਆ ਤਾਂ ਉਸ ਨੂੰ ਕੁਝ ਵੀ ਸਮਝ ਨਹੀਂ ਆਇਆ | ਇਸ ਤੋਂ ਬਾਅਦ ਜੱਜ ਨੇ ਉੱਚੀ ਆਵਾਜ਼ 'ਚ ਕਿਹਾ ਕਿ ਤੈਨੂੰ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਜਾਂਦਾ ਹੈ ਤਾਂ ਉਸ ਨੂੰ ਸਮਝ ਆਈ ਤੇ ਉਹ ਮੰੂਹ ਲਟਕਾ ਕੇ ਚੁੱਪਚਾਪ ਖੜ੍ਹਾ ਰਿਹਾ | ਖੱਟਾ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਸਾਹਮਣੇ ਹੀ ਰਾਮ ਰਹੀਮ ਨੇ ਕ੍ਰਿਸ਼ਨ ਲਾਲ, ਕੁਲਦੀਪ ਤੇ ਨਿਰਮਲ ਸਿੰਘ ਨੂੰ ਪੱਤਰਕਾਰ
ਰਾਮਚੰਦਰ ਛਤਰਪਤੀ ਦੀ ਹੱਤਿਆ ਕਰਨ ਦਾ ਆਦੇਸ਼ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਜਦੋਂ 23 ਅਕਤੂਬਰ 2002 ਨੂੰ ਰਾਮ ਰਹੀਮ ਜਲੰਧਰ ਤੋਂ ਸਤਸੰਗ ਖ਼ਤਮ ਕਰਕੇ ਵਾਪਸ ਸਿਰਸਾ ਪਹੰੁਚਿਆ ਤਾਂ ਕ੍ਰਿਸ਼ਨ ਲਾਲ ਨੇ ਉਸ ਨੂੰ ਛਤਰਪਤੀ ਦਾ ਅਖ਼ਬਾਰ ਵਿਖਾਇਆ, ਜਿਸ 'ਚ ਉਸ ਨੇ ਸਾਧਵੀਆਂ ਨਾਲ ਸਰੀਰਕ ਸ਼ੋਸ਼ਣ ਦੀ ਖ਼ਬਰ ਛਾਪੀ ਸੀ | ਇਸ ਖ਼ਬਰ ਨਾਲ ਗੁੱਸੇ 'ਚ ਆ ਕੇ ਰਾਮ ਰਹੀਮ ਨੇ ਉਸ ਦੇ ਸਾਹਮਣੇ ਕ੍ਰਿਸ਼ਨ ਲਾਲ, ਕੁਲਦੀਪ ਤੇ ਨਿਰਮਲ ਨੂੰ ਆਦੇਸ਼ ਦਿੱਤਾ ਕਿ ਪੱਤਰਕਾਰ ਛਤਰਪਤੀ ਨੂੰ ਮੌਤ ਦੇ ਘਾਟ ਉਤਾਰ ਦਿਓ ਤੇ 24 ਅਕਤੂਬਰ ਨੂੰ ਕ੍ਰਿਸ਼ਨ ਲਾਲ ਦੀ ਲਾਇਸੈਂਸੀ ਰਿਵਾਲਵਰ ਨਾਲ ਗੋਲੀਆਂ ਮਾਰ ਕੇ ਛਤਰਪਤੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਤੇ ਕੁਝ ਦਿਨਾਂ ਬਾਅਦ ਹਸਪਤਾਲ 'ਚ ਉਸ ਦੀ ਮੌਤ ਹੋ ਗਈ | ਗਵਾਹ ਬਣਨ ਤੋਂ ਬਾਅਦ ਉਸ ਨੂੰ ਲਗਾਤਾਰ ਧਮਕੀਆਂ ਮਿਲਦੀਆਂ ਰਹੀਆਂ | ਸਰੀਰਕ ਸ਼ੋਸ਼ਣ ਮਾਮਲੇ 'ਚ ਖੱਟਾ ਸਿੰਘ ਨੇ ਦੁਬਾਰਾ ਗਵਾਹੀ ਕਰਵਾਉਣ ਦੀ ਅਦਾਲਤ ਨੂੰ ਅਪੀਲ ਕੀਤੀ ਤੇ ਉਸ ਦੇ ਦੁਬਾਰਾ ਗਵਾਹੀ ਦੇਣ ਕਾਰਨ ਹੀ ਰਾਮ ਰਹੀਮ ਨੂੰ ਸਜ਼ਾ ਮਿਲੀ | ਅੱਜ ਅਦਾਲਤ ਦੇ ਫ਼ੈਸਲੇ ਤੋਂ ਬਾਅਦ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਖੱਟਾ ਸਿੰਘ ਨੇ ਕਿਹਾ ਕਿ ਪੱਤਰਕਾਰ ਹੱਤਿਆ ਮਾਮਲੇ 'ਚ ਰਾਮ ਰਹੀਮ ਿਖ਼ਲਾਫ਼ ਗਵਾਹ ਬਣਨ ਤੋਂ ਬਾਅਦ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਰੀ ਦਬਾਅ 'ਚੋਂ ਲੰਘਣਾ ਪਿਆ | ਉਨ੍ਹਾਂ ਕਿਹਾ ਕਿ ਇਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਮੌਤ ਤੋਂ ਵੀ ਬਦਤਰ ਹੋ ਗਈ ਸੀ | ਉਨ੍ਹਾਂ ਅਦਾਲਤ ਤੋਂ ਚਾਰੇ ਦੋਸ਼ੀਆਂ ਨੂੰ ਵੱਧ ਤੋਂ ਵੱਧ ਸਜ਼ਾ ਦੇਣ ਦੀ ਮੰਗ ਕੀਤੀ ਤਾਂ ਜੋ ਕੋਈ ਵੀ ਇਸ ਤਰ੍ਹਾਂ ਦਾ ਕਾਰਾ ਕਰਨ ਤੋਂ ਪਹਿਲਾਂ ਲੱਖ ਵਾਰ ਸੋਚੇ |

ਘਟਨਾਕ੍ਰਮ

  • • ਮਈ 2002 ਵਿਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 'ਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਉਂਦੇ ਹੋਏ ਡੇਰੇ ਦੀ ਇਕ ਸਾਧਵੀ ਵਲੋਂ ਗੁੰਮਨਾਮ ਪੱਤਰ ਪ੍ਰਧਾਨ ਮੰਤਰੀ ਨੂੰ ਭੇਜਿਆ ਗਿਆ, ਜਿਸ ਦੀ ਇਕ ਕਾਪੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਵੀ ਭੇਜੀ ਗਈ ਸੀ |
  • • 24 ਸਤੰਬਰ, 2002 ਨੂੰ ਹਾਈਕੋਰਟ ਨੇ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ ਗੁੰਮਨਾਮ ਪੱਤਰ 'ਤੇ ਕਾਰਵਾਈ ਕਰਦਿਆਂ ਡੇਰਾ ਸੱਚਾ ਸੌਦਾ ਦੀ ਸੀ. ਬੀ. ਆਈ. ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ ਸਨ | ਸੀ. ਬੀ. ਆਈ. ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ |
  • • ਇਹ ਖ਼ਬਰ ਸਿਰਸਾ ਤੋਂ ਪ੍ਰਕਾਸ਼ਿਤ ਕਰਨ ਵਾਲੇ 'ਪੂਰਾ ਸੱਚ' ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛਤਰਪਤੀ ਵਲੋਂ ਪ੍ਰਕਾਸ਼ਿਤ ਕੀਤੀ ਗਈ ਸੀ |
  • • 24 ਅਕਤੂਬਰ, 2002 ਨੂੰ ਸਿਰਸਾ ਵਿਖੇ 'ਪੂਰਾ ਸੱਚ' ਦੇ ਸੰਪਾਦਕ ਰਾਮਚੰਦਰ ਛਤਰਪਤੀ ਦੀ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਤੇ ਇਸ ਦਾ ਦੋਸ਼ ਡੇਰਾ ਸਮਰਥਕਾਂ 'ਤੇ ਲਗਾਇਆ ਗਿਆ ਸੀ |
  • • 25 ਅਕਤੂਬਰ, 2002 ਨੂੰ ਹੱਤਿਆਕਾਂਡ ਦੇ ਵਿਰੋਧ ਵਿਚ ਸਿਰਸਾ ਸ਼ਹਿਰ ਬੰਦ ਰਿਹਾ ਅਤੇ ਡੇਰਾ ਸੱਚਾ ਸੌਦਾ ਦੇ ਵਿਰੋਧ ਵਿਚ ਉੱਤਰ ਭਾਰਤ ਦੇ ਮੀਡੀਆ ਕਰਮੀਆਂ ਵਲੋਂ ਥਾਂ-ਥਾਂ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤੇ ਗਏ |
  • • 16 ਨਵੰਬਰ, 2002 ਨੂੰ ਸਿਰਸਾ ਵਿਚ ਮੀਡੀਆ ਦੀ ਵੱਡੀ ਮੀਟਿੰਗ ਬੁਲਾਈ ਗਈ ਤੇ ਡੇਰਾ ਮੁਖੀ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ |
  • • 21 ਨਵੰਬਰ, 2002 ਨੂੰ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਮੌਤ ਹੋ ਗਈ ਸੀ |
  • • ਦਸੰਬਰ 2002 ਵਿਚ ਛਤਰਪਤੀ ਪਰਿਵਾਰ ਵਲੋਂ ਪੁਲਿਸ ਜਾਂਚ ਤੋਂ ਅਸੰਤੁਸ਼ਟ ਹੋ ਕੇ ਮੁੱਖ ਮੰਤਰੀ ਤੋਂ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਗਈ |
  • • ਜਨਵਰੀ 2002 ਵਿਚ ਪੱਤਰਕਾਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਹਾਈਕੋਰਟ ਵਿਚ ਇਕ ਅਰਜ਼ੀ ਦਾਇਰ ਕਰਕੇ ਛਤਰਪਤੀ ਹੱਤਿਆ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਸੀ |
  • • 10 ਨਵੰਬਰ, 2003 ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਸੀ. ਬੀ. ਆਈ. ਨੂੰ ਐੱਫ. ਆਈ. ਆਰ. ਦਰਜ ਕਰਕੇ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ |
  • • ਦਸੰਬਰ 2003 ਵਿਚ ਸੀ. ਬੀ. ਆਈ. ਨੇ ਛਤਰਪਤੀ ਅਤੇ ਰਣਜੀਤ ਸਿੰਘ ਹੱਤਿਆਕਾਂਡ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ |
  • • ਨਵੰਬਰ 2004 ਵਿਚ ਦੂਸਰੀ ਧਿਰ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਡੇਰੇ ਵਲੋਂ ਦਾਇਰ ਕੀਤੀ ਅਰਜ਼ੀ ਖ਼ਾਰਜ ਕਰਦਿਆਂ ਸੀ. ਬੀ. ਆਈ. ਨੂੰ ਜਾਂਚ ਜਾਰੀ ਰੱਖਣ ਦੇ ਹੁਕਮ ਸੁਣਾਏ |
  • • 31 ਜੁਲਾਈ, 2007 ਨੂੰ ਸੀ. ਬੀ. ਆਈ. ਨੇ ਹੱਤਿਆ ਮਾਮਲਿਆਂ ਅਤੇ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ ਜਾਂਚ ਪੂਰੀ ਕਰਕੇ ਚਲਾਨ ਹਾਈਕੋਰਟ ਵਿਚ ਪੇਸ਼ ਕਰ ਦਿੱਤਾ ਅਤੇ ਸੀ. ਬੀ. ਆਈ. ਨੇ ਤਿੰਨਾਂ ਮਾਮਲਿਆਂ ਵਿਚ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਬਣਾਇਆ |

ਨਿਤਿਸ਼ ਕੁਮਾਰ ਨੇ ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਦਾ ਰੱਖਿਆ ਨੀਂਹ ਪੱਥਰ

ਪਟਨਾ ਸਾਹਿਬ, 11 ਜਨਵਰੀ (ਅਜੀਤ ਬਿਊਰੋ)-ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ | ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ...

ਪੂਰੀ ਖ਼ਬਰ »

ਜੈਕਾਰਿਆਂ ਨਾਲ ਗੂੰਜਿਆ ਪਟਨਾ ਸ਼ਹਿਰ

ਪ੍ਰਭਾਤ ਫੇਰੀ ਨਾਲ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ-ਨਗਰ ਕੀਰਤਨ ਅੱਜ ਪਟਨਾ ਸਾਹਿਬ, 11 ਜਨਵਰੀ (ਆਈ. ਏ. ਐਨ. ਐਸ.)-ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਪਟਨਾ 'ਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸ਼ੁੱਕਰਵਾਰ ਨੂੰ ਸਜਾਈ ਗਈ ਪ੍ਰਭਾਤ ਫੇਰੀ ਨਾਲ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਪਤਨੀ ਤੇ ਬੱਚਿਆਂ ਦੀ ਹੱਤਿਆ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਅਰਮਾਨਪੁਰਾ ਨੇੜੇ ਪਿੰਡ ਆਸਲ ਦੇ ਖੇਤਾਂ 'ਚ ਵੱਸੀ ਢਾਣੀ 'ਤੇ ਇਕ ਕਰਜ਼ਾਈ ਕਿਸਾਨ ਵਲੋਂ ਆਪਣੀ ਪਤਨੀ ਤੇ ਦੋ ਛੋਟੇ ਬੱਚਿਆਂ ਦਾ ਬੀਤੀ ਰਾਤ ਬੇਰਹਿਮੀ ਨਾਲ ਕਤਲ ਕਰ ...

ਪੂਰੀ ਖ਼ਬਰ »

46 ਗਵਾਹ ਸਜ਼ਾ ਦਿਵਾਉਣ 'ਚ ਹੋਏ ਸਹਾਈ

ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਕਾਂਡ ਦੀ 16 ਸਾਲ ਚੱਲੀ ਸੁਣਵਾਈ ਦੌਰਾਨ ਵੱਖ-ਵੱਖ ਪੜਾਵਾਂ ਵਿਚੋਂ ਗੁਜਰਨ ਦੌਰਾਨ ਸੀ. ਬੀ. ਆਈ. ਨੇ 46 ਗਵਾਹ ਪੇਸ਼ ਕੀਤੇ ਸਨ, ਜਿਹੜੇ ਇਸ ਕਤਲੇਆਮ ਬਾਰੇ ਡੇਰਾ ਮੁਖੀ ਅਤੇ ਡੇਰਾ ਪ੍ਰੇਮੀਆਂ ਿਖ਼ਲਾਫ਼ ਗਵਾਹੀ ਦਿੰਦੇ ਸਨ | ਦੂਜੇ ਪਾਸੇ ...

ਪੂਰੀ ਖ਼ਬਰ »

ਮਹਾਂਗੱਠਜੋੜ ਕਰਨ ਵਾਲਿਆਂ ਕੋਲ ਨਾ ਨੇਤਾ ਨਾ ਨੀਤੀ-ਅਮਿਤ ਸ਼ਾਹ

• ਵਿਰੋਧੀ ਧਿਰ ਸਿਰਫ਼ ਸੱਤਾ ਲਈ ਇਕੱਠੀ ਹੋਈ  • ਭਾਜਪਾ ਦੀ ਦੋ ਦਿਨਾ ਰਾਸ਼ਟਰੀ ਕਨਵੈਨਸ਼ਨ ਸ਼ੁਰੂ ਨਵੀਂ ਦਿੱਲੀ, 11 ਜਨਵਰੀ (ਪੀ. ਟੀ. ਆਈ.)-ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦੋ ਵਿਚਾਰਧਾਰਾਵਾਂ ਦੀ ਲੜਾਈ ਹੋਵੇਗੀ ਅਤੇ ਉਨ੍ਹਾਂ ...

ਪੂਰੀ ਖ਼ਬਰ »

ਰਾਜੌਰੀ 'ਚ ਬਾਰੂਦੀ ਸੁਰੰਗ ਧਮਾਕੇ 'ਚ ਫ਼ੌਜ ਦਾ ਮੇਜਰ ਤੇ ਜਵਾਨ ਸ਼ਹੀਦ

ਪਾਕਿ ਗੋਲੀਬਾਰੀ 'ਚ ਫ਼ੌਜ ਦੇ ਕੁਲੀ ਦੀ ਮੌਤ ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਅੱਜ ਕੰਟਰੋਲ ਰੇਖਾ ਨੇੜੇ ਫ਼ੌਜ ਦਾ ਇਕ ਮੇਜਰ ਤੇ ਜਵਾਨ ਗਸ਼ਤ ਦੌਰਾਨ ਅਚਾਨਕ ਹੋਏ ਬਾਰੂਦੀ ਸੁਰੰਗ (ਆਈ.ਈ.ਡੀ.) ਧਮਾਕੇ 'ਚ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਨਲਿਨੀ ਚਿਦੰਬਰਮ ਿਖ਼ਲਾਫ਼ ਦੋਸ਼-ਪੱਤਰ ਦਾਇਰ

ਨਵੀਂ ਦਿੱਲੀ, 11 ਜਨਵਰੀ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਅੱਜ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੀ ਪਤਨੀ ਨਲਿਨੀ ਚਿਦੰਬਰਮ ਿਖ਼ਲਾਫ਼ ਚਿੱਟ ਫੰਡ ਘੁਟਾਲੇ 'ਚ ਸਾਰਧਾ ਗਰੁੱਪ ਦੀ ਕੰਪਨੀ ਤੋਂ 1.4 ਕਰੋੜ ਰੁਪਏ ਲੈਣ ਦੇ ਕਥਿਤ ਦੋਸ਼ਾਂ ਤਹਿਤ ਦੋਸ਼-ਪੱਤਰ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2019 ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ | ਇਸ ਸਬੰਧੀ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

12ਵੀਂ ਸ਼੍ਰੇਣੀ ਦੀ ਵੋਕੇਸ਼ਨਲ ਵਿਸ਼ੇ ਦੀ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ 12ਵੀਂ ਸ਼੍ਰੇਣੀ ਦੀ ਮਾਰਚ-2019 ਦੀ ਵੋਕੇਸ਼ਨਲ ਵਿਸ਼ੇ ਦੀ (ਲਿਖਤੀ) ਸਾਲਾਨਾ ਪ੍ਰੀਖਿਆ 1 ਮਾਰਚ ਤੋਂ ਲੈ ਕੇ 27 ਮਾਰਚ ਤੱਕ ਸ਼ਾਮ ਦੇ ...

ਪੂਰੀ ਖ਼ਬਰ »

ਸੀ. ਬੀ. ਆਈ. ਵਿਵਾਦ

ਨਾਗੇਸ਼ਵਰ ਰਾਓ ਨੇ ਮੁੜ ਅੰਤਿ੍ਮ ਡਾਇਰੈਕਟਰ ਦਾ ਅਹੁਦਾ ਸੰਭਾਲਦਿਆਂ ਵਰਮਾ ਵਲੋਂ ਲਏ ਫ਼ੈਸਲੇ ਪਲਟੇ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-’ਸੀ. ਬੀ. ਆਈ. 'ਚ ਲਗਾਤਾਰ ਬਦਲ ਰਹੇ ਘਟਨਾਕ੍ਰਮ 'ਚ ਵੀਰਵਾਰ ਨੂੰ ਡਾਇਰੈਕਟਰ ਆਲੋਕ ਵਰਮਾ ਨੂੰ ਹਟਾਏ ਜਾਣ ਤੋਂ ਬਾਅਦ ਅੱਜ ਅੰਤਿ੍ਮ ਡਾਇਰੈਕਟਰ ਨਾਗੇਸ਼ਵਰ ਰਾਓ ਨੇ ਮੁੜ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਪਿੱਛੋਂ ...

ਪੂਰੀ ਖ਼ਬਰ »

ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਵਾਂਗੇ-ਰਾਹੁਲ

ਦੁਬਈ, 11 ਜਨਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇਥੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਆਮ ਚੋਣਾਂ 'ਚ ਸੱਤਾ 'ਚ ਆਉਂਦੀ ਹੈ ਤਾਂ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਵੇਗੀ | ਸੰਯੁਕਤ ਅਰਬ ਅਮੀਰਾਤ ਦੀ ਦੋ ...

ਪੂਰੀ ਖ਼ਬਰ »

ਆਲੋਕ ਵਰਮਾ ਨੇ ਦਿੱਤਾ ਅਸਤੀਫ਼ਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਪੈਨਲ ਵਲੋਂ ਸੀ. ਬੀ. ਆਈ. ਮੁਖੀ ਵਜੋਂ ਹਟਾਉਣ ਤੋਂ ਇਕ ਦਿਨ ਬਾਅਦ ਆਲੋਕ ਵਰਮਾ ਨੇ ਆਪਣਾ ਅਸਤੀਫ਼ਾ ਦੇ ਦਿੱਤਾ | ਚੋਣ ਕਮੇਟੀ ਨੇ ਵਰਮਾ ਨੂੰ ਫਾਇਰ ਸੇਵਾਵਾਂ ਦਾ ਡਾਇਰੈਕਟਰ ਬਣਾਇਆ ਸੀ | ਵਰਮਾ ਨੇ ਕਾਰਜਭਾਰ ਲੈਣ ਤੋਂ ...

ਪੂਰੀ ਖ਼ਬਰ »

ਰਾਹੁਲ ਨੇ ਦੁਬਈ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਦੁਬਈ, 11 ਜਨਵਰੀ (ਏਜੰਸੀ)-ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਦੁਬਈ ਦੇ ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ੇਖ਼ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨਾਲ ਸ਼ਾਨਦਾਰ ਬੈਠਕ ਕੀਤੀ, ਜਿਸ ਦੌਰਾਨ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਦੋਵੇਂ ...

ਪੂਰੀ ਖ਼ਬਰ »

ਚਿਦੰਬਰਮ ਤੇ ਕਾਰਤੀ ਦੀ ਗਿ੍ਫ਼ਤਾਰੀ 'ਤੇ ਰੋਕ 1 ਫਰਵਰੀ ਤੱਕ ਵਧੀ

ਨਵੀਂ ਦਿੱਲੀ, 11 ਜਨਵਰੀ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਅੱਜ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਅਤੇ ਈ.ਡੀ. ਵਲੋਂ ਏਅਰਸੈੱਲ-ਮੈਕਸਿਸ ਮਾਮਲੇ 'ਚ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਤੇ ਉਨ੍ਹਾਂ ਦੇ ਬੇਟੇ ਕਾਰਤੀ ਚਿਦੰਬਰਮ ਿਖ਼ਲਾਫ਼ ਦਾਇਰ ਮੁਕੱਦਮਿਆਂ 'ਚ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਅਸਥਾਨਾ ਨੂੰ ਝਟਕਾ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਦਿੱਲੀ ਹਾਈਕੋਰਟ ਨੇ ਸੀ. ਬੀ. ਆਈ. ਦੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੇ ਖਿਲਾਫ਼ ਜਾਂਚ ਜਾਰੀ ਰੱਖਣ ਦਾ ਆਦੇਸ਼ ਦਿੱਤਾ ਹੈ | ਅਦਾਲਤ ਨੇ ਰਾਕੇਸ਼ ਅਸਥਾਨਾ ਦੀ ਆਪਣੇ ਖਿਲਾਫ਼ ਦਰਜ ...

ਪੂਰੀ ਖ਼ਬਰ »

ਭਾਰਤ ਵਲੋਂ ਪੁਲਾੜ ਵਿਚ ਪਹਿਲਾ ਮਨੁੱਖ ਦਸੰਬਰ 2021 'ਚ ਭੇਜਣ ਦੀ ਤਿਆਰੀ-ਇਸਰੋ

ਬੈਂਗਲੁਰੂ, 11 ਜਨਵਰੀ (ਪੀ. ਟੀ. ਆਈ.)-ਭਾਰਤ ਦਸੰਬਰ 2021 ਵਿਚ ਪਹਿਲੀ ਵਾਰ ਮਨੁੱਖ ਪੁਲਾੜ ਵਿਚ ਭੇਜਣ ਦੇ ਮਿਸ਼ਨ 'ਗਗਨਯਾਨ' ਦੀ ਤਿਆਰੀ ਕਰ ਰਿਹਾ ਹੈ ਅਤੇ ਇਸ ਮਿਸ਼ਨ ਵਿਚ ਇਕ ਔਰਤ ਪੁਲਾੜ ਯਾਤਰੀ ਨੂੰ ਸ਼ਾਮਿਲ ਕੀਤੇ ਜਾਣ ਦੀ ਸੰਭਾਵਨਾ ਹੈ | ਇਹ ਜਾਣਕਾਰੀ ਭਾਰਤੀ ਪੁਲਾੜ ਖੋਜ ...

ਪੂਰੀ ਖ਼ਬਰ »

ਪਾਕਿ ਗੱਲਬਾਤ ਦੀ ਪੇਸ਼ਕਸ਼ ਪ੍ਰਤੀ ਗੰਭੀਰ ਨਹੀਂ-ਭਾਰਤ

ਨਵੀਂ ਦਿੱਲੀ, 11 ਜਨਵਰੀ (ਪੀ. ਟੀ. ਆਈ.)-ਭਾਰਤ ਨੇ ਅੱਜ ਪਾਕਿਸਤਾਨ ਦੀ ਉਸ ਦੀ ਇਸ ਬਿਆਨ ਲਈ ਨਿਖੇਧੀ ਕੀਤੀ ਕਿ ਭਾਰਤ ਉਸ ਦੀਆਂ ਸ਼ਾਂਤੀ ਪੇਸ਼ਕਸ਼ਾਂ ਦਾ ਉੱਤਰ ਨਹੀਂ ਦੇ ਰਿਹਾ ਅਤੇ ਕਿਹਾ ਕਿ ਇਸਲਾਮਾਬਾਦ ਗੱਲਬਾਤ ਦੀ ਪੇਸ਼ਕਸ਼ ਪ੍ਰਤੀ ਗੰਭੀਰ ਨਹੀਂ ਕਿਉਂਕਿ ਉਹ ਸਪਸ਼ਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX