ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  13 minutes ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  about 2 hours ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 3 hours ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  about 3 hours ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  about 4 hours ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  about 5 hours ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  about 5 hours ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 minute ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 6 hours ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 6 hours ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 7 hours ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 8 hours ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 8 hours ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 8 hours ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 9 hours ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 9 hours ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 9 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 9 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 10 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 10 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 10 hours ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 9 hours ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 11 hours ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 11 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 12 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 12 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 12 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 11 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 13 hours ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 13 hours ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 14 hours ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 14 hours ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  about 1 hour ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਕਦੇ ਵੀ ਕਾਨੂੰਨ ਤੋਂ ਉੱਚਾ ਨਾ ਸਮਝੋ। -ਥਾਮਸ ਫੁੱਲਰ

ਫ਼ਤਹਿਗੜ੍ਹ ਸਾਹਿਬ

ਮੁੱਖ ਮੰਤਰੀ ਨੇ ਪੰਚਾਂ ਤੇ ਸਰਪੰਚਾਂ ਨੂੰ ਅਹੁਦੇ ਤੇ ਨਸ਼ਿਆਂ ਵਿਰੁੱਧ ਡਟਣ ਲਈ ਸਹੁੰ ਚੁਕਾਈ

ਪਟਿਆਲਾ, 11 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਤੇ ਫਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਤੇ ਨਸ਼ਾ ਰੋਕੂ ਅਫ਼ਸਰ (ਡੈਪੋ) ਵਜੋਂ ਹਲਫ਼ ਦਿਵਾਇਆ ਅਤੇ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਆਪਣੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ | ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦਾ ਰੋਲ ਬਹੁਤ ਮਹੱਤਵਪੂਰਨ ਹੈ | ਇਨ੍ਹਾਂ ਨੁਮਾਇੰਦਿਆਂ ਨੂੰ ਡੈਪੋ ਵਜੋਂ ਸਹੁੰ ਚੁਕਵਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਇਹ ਪਹਿਲੀ ਜ਼ਿੰਮੇਵਾਰੀ ਹੈ, ਜਿਹੜੀ ਮੈਂ ਤੁਹਾਨੰੂ ਸੌਾਪ ਰਿਹਾ ਹਾਂ |'' ਨਸ਼ਿਆਂ ਦੀ ਲਾਹਨਤ ਨਾਲ ਇਕ ਪੂਰੀ ਪੀੜ੍ਹੀ ਬਰਬਾਦ ਹੋ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਉਨ੍ਹਾਂ ਨੇ ਸਹੁੰ ਖਾਧੀ ਸੀ ਤੇ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ 'ਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ | ਮੁੱਖ ਮੰਤਰੀ ਨੇ ਚੁਣੇ ਹੋਏ ਮੈਂਬਰਾਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਡੈਪੋ ਤੇ ਬੱਡੀ ਪ੍ਰੋਗਰਾਮਾਂ ਦੇ ਨਾਲ-ਨਾਲ ਓ.ਓ.ਏ.ਟੀ. ਕਲੀਨਿਕ ਬਹੁਤ ਕਾਮਯਾਬ ਸਿੱਧ ਹੋਏ ਹਨ ਅਤੇ ਹੁਣ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦੇਣ ਦੀ ਜ਼ਿੰਮੇਵਾਰੀ ਉਨ੍ਹਾਂ (ਚੁਣੇ ਹੋਏ ਨੁਮਾਇੰਦਿਆਂ) ਦੇ ਮੋਢਿਆਂ 'ਤੇ ਹੈ | ਆਪਣੇ ਸੰਬੋਧਨ 'ਚ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਪੰਚਾਂ ਅਤੇ ਸਰਪੰਚਾਂ ਦੀ ਚੋਣ ਹੇਠਲੇ ਪੱਧਰ 'ਤੇ ਪੰਚਾਇਤੀ ਰਾਜ ਪ੍ਰਣਾਲੀ ਰਾਹੀਂ ਹੋਈ ਹੈ ਜੋ ਸਾਡੇ ਮੁਲਕ ਦਾ ਮਜ਼ਬੂਤ ਥੰਮ੍ਹ ਹੈ | ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵਲੋਂ ਪੰਚਾਇਤੀ ਚੋਣਾਂ 'ਚ ਗਲਤ ਹੱਥਕੰਡੇ ਵਰਤਣ ਦੇ ਬਾਵਜੂਦ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਦੇ ਉਲਟ ਇਸ ਵਾਰ ਸੂਬੇ 'ਚ ਚੋਣਾਂ ਅਮਨ-ਸ਼ਾਂਤੀ ਨਾਲ ਹੋਈਆਂ ਹਨ | ਇਸ ਤੋਂ ਪਹਿਲਾਂ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਉਨ੍ਹਾਂ ਦੇ ਮੁਕਾਬਲੇ ਹਾਰੇ ਹੋਏ ਉਮੀਦਵਾਰਾਂ ਨੂੰ ਵੀ ਨਾਲ ਲੈ ਕੇ ਚੱਲਣ ਤਾਂ ਕਿ ਉਨ੍ਹਾਂ ਦੇ ਇਲਾਕੇ ਦਾ ਚੌਾਹਤਰਫ਼ਾ ਵਿਕਾਸ ਹੋ ਸਕੇ | ਸ੍ਰੀਮਤੀ ਪ੍ਰਨੀਤ ਕੌਰ ਨੇ ਔਰਤਾਂ ਨੂੰ 50 ਫ਼ੀਸਦੀ ਰਾਖਵੇਂਕਰਨ ਦਾ ਲਾਭ ਮਿਲਣ ਨੂੰ ਇਤਿਹਾਸਕ ਤੇ ਮਾਣਮੱਤਾ ਫ਼ੈਸਲਾ ਦੱਸਦਿਆਂ ਕਿਹਾ ਕਿ ਹੁਣ ਔਰਤਾਂ ਨੂੰ ਪਿੰਡਾਂ ਦੇ ਵਿਕਾਸ ਸਮੇਤ ਇੱਕ ਮਜ਼ਬੂਤ ਅਤੇ ਨਵੇਂ ਪੰਜਾਬ ਦੀ ਸਿਰਜਣਾ ਲਈ ਅੱਗੇ ਵਧਣ ਵਾਸਤੇ ਮਰਦਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਉਨ੍ਹਾਂ ਦਾ ਭਰਵਾਂ ਸਾਥ ਤੇ ਸਹਿਯੋਗ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਨਵੇਂ ਚੁਣੇ ਨੌਜਵਾਨ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਵੀ ਆਪਣੇ ਇਲਾਕੇ ਦੇ ਵਿਕਾਸ ਲਈ ਨਵੇਂ ਸੰਚਾਰ ਸਾਧਨਾਂ ਦੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ ਤੇ ਕਿਹਾ ਕਿ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ |
ਸ੍ਰੀ ਬ੍ਰਹਮ ਮਹਿੰਦਰਾ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਮੈਂਬਰਾਂ ਨੂੰ ਸਿਆਸੀ ਵਲਗਣਾਂ ਤੋਂ ਅੱਗੇ ਵਧ ਕੇ ਆਪਸੀ ਭਾਈਚਾਰਾ ਕਾਇਮ ਰੱਖਣ ਲਈ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਆਪਣਾ ਯੋਗਦਾਨ ਪਾਉਣ ਦਾ ਵੀ ਸੱਦਾ ਦਿੱਤਾ | ਸਮਾਗਮ ਮੌਕੇ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤਾਂ ਦੀ ਇਸ ਚੋਣ ਨਾਲ ਵਿਕਾਸ ਦਾ ਨਵਾਂ ਯੁੱਗ ਸ਼ੁਰੂ ਹੋਇਆ ਹੈ | ਬਾਜਵਾ ਨੇ ਵੀ ਨਵੇਂ ਚੁਣੇ ਇਨ੍ਹਾਂ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸਿਰ ਪਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ | ਉਨ੍ਹਾਂ ਨੇ ਐਲਾਨ ਕੀਤਾ ਕਿ ਪਿੰਡਾਂ ਦੇ ਵਿਕਾਸ ਲਈ ਪਿਛਲੇ 6 ਮਹੀਨਿਆਂ ਤੋਂ ਸਾਂਭੇ ਹੋਏ ਕਰੀਬ 700 ਕਰੋੜ ਰੁਪਏ ਦੇ ਫ਼ੰਡ ਮੁੱਖ ਮੰਤਰੀ ਬਹੁਤ ਜਲਦ ਜਾਰੀ ਕਰਨਗੇ |
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਹੈ ਜਿਸ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਸਮਾਰੋਹ ਮੌਕੇ ਹਲਕਾ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਅਤੇ ਸਹੰੁ ਚੁੱਕਣ ਪੁੱਜੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ 'ਚ ਸੁਤੰਤਰ ਢੰਗ ਨਾਲ ਸ਼ਾਂਤਮਈ ਚੋਣਾਂ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ | ਇਸ ਦੌਰਾਨ ਮੁੱਖ ਮੰਤਰੀ ਨੇ ਜ਼ਿਲ੍ਹਾ ਪਟਿਆਲਾ ਦੀਆਂ 1036 ਗਰਾਮ ਪੰਚਾਇਤਾਂ ਦੇ ਸਰਪੰਚਾਂ ਤੇ 6299 ਪੰਚਾਇਤ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ 25 ਮੈਂਬਰਾਂ ਤੇ 9 ਬਲਾਕ ਸੰਮਤੀਆਂ ਦੇ 193 ਮੈਂਬਰਾਂ ਸਮੇਤ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀਆਂ ਗਰਾਮ ਪੰਚਾਇਤਾਂ ਦੇ 426 ਸਰਪੰਚਾਂ ਅਤੇ 2433 ਪੰਚਾਇਤ ਮੈਂਬਰਾਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਫ਼ਤਿਹਗੜ੍ਹ ਸਾਹਿਬ ਦੇ 10 ਮੈਂਬਰਾਂ ਅਤੇ 5 ਬਲਾਕ ਸੰਮਤੀਆਂ ਦੇ 77 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ | ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਕਲਾਕਾਰਾਂ ਸ੍ਰੀ ਵਿਜੇ ਯਮਲਾ, ਸ੍ਰੀ ਗਗਨਦੀਪ ਬਦਰਾ ਤੇ ਬੀਬਾ ਸਰਘੀ ਨੇ ਸਭਿਆਚਾਰਕ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਸਹੁੰ ਚੁੱਕ ਸਮਾਗਮ 'ਚ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ, ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਲਕਾ ਬਸੀ ਪਠਾਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਪਟਿਆਲਾ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਤੀ ਸੰਗਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਏ.ਡੀ.ਜੀ.ਪੀ. ਸ੍ਰੀ ਹਰਪ੍ਰੀਤ ਸਿੰਘ ਸਿੱਧੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਤੇ ਸ੍ਰੀ ਰਾਜੇਸ਼ ਸ਼ਰਮਾ, ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੀ.ਐਸ. ਘੁੰਮਣ, ਪੰਚਾਇਤ ਮੰਤਰੀ ਦੇ ਓ.ਐਸ.ਡੀ. ਗੁਰਦਰਸ਼ਨ ਸਿੰਘ ਬਾਹੀਆ, ਸੀਨੀਅਰ ਕਾਂਗਰਸੀ ਆਗੂ ਸ੍ਰੀ ਪੀ.ਕੇ. ਪੁਰੀ, ਪਟਿਆਲਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ ਤੇ ਜਸਪਾਲ ਸਿੰਘ ਜੀਰਕਪੁਰ, ਯੂਥ ਕਾਂਗਰਸ ਆਗੂ ਗਗਨਦੀਪ ਸਿੰਘ ਜੌਲੀ ਜਲਾਲਪੁਰ ਤੇ ਤਮਨਰਾਜ ਸਿੰਘ, ਐਸ.ਸੀ. ਸੈਲ ਦੇ ਚੇਅਰਮੈਨ ਸ੍ਰੀ ਸੋਨੂੰ ਸੰਗਰ, ਬਲਵਿੰਦਰ ਅੱਤਰੀ, ਕੇ.ਕੇ. ਸਹਿਗਲ, ਰਾਮ ਕੁਮਾਰ ਸਿੰਗਲਾ, ਗੁਰਜੀਤ ਸਿੰਘ ਗੁਰੀ, ਸ੍ਰੀ ਜਸਵਿੰਦਰ ਜੁਲਕਾ, ਰੁਪਿੰਦਰ ਸਿੰਘ ਜੈਲਦਾਰ ਸਾਬਕਾ ਜ਼ਿਲ੍ਹਾ ਪ੍ਰਧਾਨ, ਅਮਰੀਕ ਸਿੰਘ ਰਾਏ ਸਾਬਕਾ ਪ੍ਰਧਾਨ ਪੰਜਾਬ, ਜਥੇਦਾਰ ਹਰਬੰਸ ਸਿੰਘ ਦਦਹੇੜਾ, ਫੂਲਾ ਸਿੰਘ ਸਧਾਰਨਪੁਰ, ਵਿਨੋਦ ਢੂੰਡੀਆ, ਪਟਿਆਲਾ ਜ਼ੋਨ ਦੇ ਆਈ.ਜੀ. ਸ. ਏ.ਐਸ. ਰਾਏ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਐਸ.ਐਸ.ਪੀ ਸ੍ਰੀਮਤੀ ਅਲਕਾ ਮੀਨਾ ਤੇ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ, ਏ.ਡੀ.ਸੀ. (ਜ) ਸ੍ਰੀ ਸ਼ੌਕਤ ਅਹਿਮਦ ਪਰੇ, ਏ.ਡੀ.ਸੀ. (ਡੀ) ਸ੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. (ਡੀ) ਫ਼ਤਹਿਗੜ੍ਹ ਸਾਹਿਬ ਸ. ਜਗਵਿੰਦਰਜੀਤ ਸਿੰਘ ਸੰਧੂ ਤੇ ਹੋਰ ਅਧਿਕਾਰੀਆਂ ਸਮੇਤ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਸਹੁੰ ਚੁਕਣ ਆਏ ਨਵੇਂ ਚੁਣੇ ਹੋਏ ਪੰਚ, ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਮੈਂਬਰ ਮੌਜੂਦ ਸਨ।

ਬਾਦਲ ਨਿੱਜੀ ਦੌਰੇ 'ਤੇ ਮੰਡੀ ਗੋਬਿੰਦਗੜ੍ਹ ਪੁੱਜੇ ਕਿਹਾ, ਉਦਯੋਗ ਨੂੰ ਸਾਡੇ ਵਲੋਂ ਦਿੱਤੀਆਂ ਰਿਆਇਤਾਂ ਕਾਂਗਰਸ ਸਰਕਾਰ ਬਹਾਲ ਨਹੀਂ ਰੱਖ ਸਕੀ

ਮੰਡੀ ਗੋਬਿੰਦਗੜ੍ਹ, 11 ਜਨਵਰੀ (ਬਲਜਿੰਦਰ ਸਿੰਘ, ਮੁਕੇਸ਼ ਘਈ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਮੰਡੀ ਗੋਬਿੰਦਗੜ੍ਹ 'ਚ ਨਿੱਜੀ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਮੁੱਖ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 11 ਜਨਵਰੀ (ਖਰੋੜ)-ਪਿੰਡ ਹਰਦਾਸਪੁਰ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਇਸ ਹਾਦਸੇ ਸਬੰਧੀ ਗੁਰਜੰਟ ਸਿੰਘ ਵਾਸੀ ਪਿੰਡ ਭਟੇੜੀ ਨੇ ਪੁਲਿਸ ਨੂੰ ਦੱਸਿਆ ਕਿ 9 ਜਨਵਰੀ ਨੂੰ ਰਾਤੀ 10 ਵਜੇ ਸਰਹਿੰਦ ਰੋਡ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਫਲੈਕਸ ਬੋਰਡ ਲਗਾਉਣ 'ਤੇ ਲੱਗੀ ਪੂਰਨ ਪਾਬੰਦੀ

ਮੰਡੀ ਗੋਬਿੰਦਗੜ੍ਹ, 11 ਜਨਵਰੀ (ਬਲਜਿੰਦਰ ਸਿੰਘ)-ਪ੍ਰਮੁੱਖ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਦਿੱਖ ਨੂੰ ਸੰਵਾਰਨ ਲਈ ਸ਼ਹਿਰ 'ਚ ਕਿਸੇ ਵੀ ਥਾਂ 'ਤੇ ਫਲੈਕਸ ਬੋਰਡ ਲਗਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇਸ਼ਤਿਹਾਰਬਾਜ਼ੀ ਲਈ ਨਗਰ ਕੌਾਸਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੂਥ ਸੰਸਦ ਲਈ ਨੌਜਵਾਨਾਂ ਦੀ ਰਜਿਸਟਰੇਸ਼ਨ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਸਮਾਜ ਦੇ ਵਿਕਾਸ 'ਚ ਯੋਗਦਾਨ ਪਾਉਣ, ਸਮਾਜਿਕ ਬੁਰਾਈਆਂ ਿਖ਼ਲਾਫ਼ ਡਟਣ, ਆਵਾਜ਼ ਬੁਲੰਦ ਕਰਨ ਅਤੇ ਨੁਮਾਇੰਦਗੀ ਸਬੰਧੀ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਯੂਥ ਸੰਸਦ ...

ਪੂਰੀ ਖ਼ਬਰ »

ਸਿਵਲ ਸਰਜਨ ਦਫਤਰ ਵਿਖੇ ਮਨਾਈ ਕੁੜੀਆਂ ਦੀ ਲੋਹੜੀ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਅਰੁਣ ਆਹੂਜਾ)-ਸਮਾਜ 'ਚ ਲੜਕੀਆਂ ਦੀ ਮਹੱਤਤਾ ਨੂੰ ਦੇਖਦੇ ਹੋਏ ਅੱਜ ਦਫ਼ਤਰ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿਸ ਦੌਰਾਨ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ 10 ਨਵਜੰਮੀਆਂ ਲੜਕੀਆਂ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਨਾਗਰਾ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਸੀਵਰੇਜ ਪਾਈਪਾਂ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

.ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 4 ਦੇ ਵਾਸੀ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਨਾ ਹੋਣ ਕਾਰਨ ਦਿੱਕਤਾਂ ਦਾ ਸਾਹਮਣਾ ਕਰ ਰਹੇ ਸਨ, ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੀਵਰੇਜ ...

ਪੂਰੀ ਖ਼ਬਰ »

-ਮਾਮਲਾ ਕਸ਼ਮੀਰ 'ਚ ਹੋਏ ਸਿੱਖਾਂ 'ਤੇ ਅਣਮਨੁੱਖੀ ਤਸ਼ੱਦਦ ਦਾ-ਕੇਂਦਰ ਸਰਕਾਰ ਤੁਰੰਤ ਦਖ਼ਲ ਦੇ ਕੇ ਸਿੱਖਾਂ ਦੇ ਜਾਨ-ਮਾਨ ਦੀ ਸੁਰੱਖਿਆ ਯਕੀਨੀ ਬਣਾਵੇ-ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਿਸ ਕਸ਼ਮੀਰ ਦੇ ਪੰਡਿਤਾਂ ਦੀ ਫ਼ਰਿਆਦ 'ਤੇ ਸ੍ਰੀ ਗੁਰੂ ਤੇਗ਼ ਬਹਾਦਰ ਪਾਤਸ਼ਾਹ ਜੀ ਨੇ ਦਿੱਲੀ ਦੇ ਚਾਂਦਨੀ ...

ਪੂਰੀ ਖ਼ਬਰ »

ਡੇਰਾ ਮੀਰ ਮੀਰਾਂ 'ਚ ਦਲਿਤ ਪਰਿਵਾਰ 'ਤੇ ਹਮਲੇ ਦਾ ਮਾਮਲਾ ਬਾਦਲ ਦੇ ਧਿਆਨ 'ਚ ਲਿਆਂਦਾ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਇਸ ਜ਼ਿਲੇ੍ਹ ਦੇ ਪਿੰਡ ਡੇਰਾ ਮੀਰ ਮੀਰਾਂ ਵਿਖੇ ਇਕ ਦਲਿਤ ਪਰਿਵਾਰ ਦੇ ਪੰਜ ਮੈਂਬਰਾਂ 'ਤੇ ਕੀਤੇ ਗਏ ਕਥਿਤ ਹਮਲੇ ਦੇ ਮਾਮਲੇ ਨੂੰ ਲੈ ਕੇ ਅੱਜ ਇਸ ਪਿੰਡ ਦੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਡੇਰਾ ਦੀ ਅਗਵਾਈ ਹੇਠ ਇਕ ਵਫ਼ਦ ...

ਪੂਰੀ ਖ਼ਬਰ »

10ਵਾਂ ਸਾਲਾਨਾ ਭੰਡਾਰਾ ਕਰਵਾਇਆ

ਜਖ਼ਵਾਲੀ, 11 ਜਨਵਰੀ (ਨਿਰਭੈ ਸਿੰਘ)-ਪਿੰਡ ਨਰਾਇਣਗੜ੍ਹ ਛੰਨਾ ਵਿਖੇ ਪੀਰਾਂ ਦੀ ਦਰਗਾਹ 'ਤੇ 10ਵਾਂ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਯੂਥ ਆਗੂ ਸੇਮਜੀਤ ਸਿੰਘ ਛੰਨਾਂ ਨੇ ਕਿਹਾ ਕਿ ਪੰਜਾਬ ਰਿਸ਼ੀਆਂ ਮੁਨੀਆਂ ਅਤੇ ਪੀਰ ਪੈਗ਼ੰਬਰਾਂ ਦੀ ਧਰਤੀ ਹੈ ਇਸ ਕਰਕੇ ਇੱਥੇ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਗੀਤ ਤੇ ਕਵਿਤਾ ਮੁਕਾਬਲਾ ਕਰਵਾਇਆ

ਖਮਾਣੋਂ, 11 ਜਨਵਰੀ (ਜੋਗਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਸ਼ਤਾਬਦੀ ਨੂੰ ਸਮਰਪਿਤ ਤਹਿਸੀਲ ਪੱਧਰੀ ਗੀਤ ਤੇ ਕਵਿਤਾ ਮੁਕਾਬਲਾ ਕਰਵਾਇਆ ਗਿਆ¢ ਇਸ ...

ਪੂਰੀ ਖ਼ਬਰ »

ਅਕਾਲੀ ਦਲ (ਅ) ਦੀ ਕਾਰਜਕਾਰਨੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ 19 ਨੂੰ -ਟਿਵਾਣਾ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜੋ ਸੰਗਰੂਰ ਲੋਕ ਸਭਾ ਹਲਕੇ ਤੋਂ ਆਉਣ ਵਾਲੀਆਂ ਚੋਣਾਂ 'ਚ ਚੋਣ ਲੜਨ ਜਾ ਰਹੇ ਹਨ ਵਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਹੋਏ ਫ਼ੈਸਲੇ ਅਨੁਸਾਰ 26 ...

ਪੂਰੀ ਖ਼ਬਰ »

ਸਾਨੂੰ ਲੜਕਿਆਂ ਵਾਂਗ ਲੜਕੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ-ਰੇਨੰੂ ਬਾਲਾ

ਬਸੀ ਪਠਾਣਾ, 11 ਜਨਵਰੀ (ਐਚ.ਐਸ. ਗੌਤਮ)-ਬਾਲ ਵਿਕਾਸ ਤੇ ਪ੍ਰਾਜੈਕਟ ਵਿਭਾਗ ਬਸੀ ਪਠਾਣਾ ਵਲੋਂ ਸੁਪਰਵਾਈਜ਼ਰ ਮਨਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਸਹਿਯੋਗ ਨਾਲ 8 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਨਗਰ ਕੌਾਸਲ ਬਸੀ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦਫ਼ਤਰ 'ਚ ਪਾਠ ਦੇ ਭੋਗ ਪਾਏ

ਬਸੀ ਪਠਾਣਾਂ, 11 ਜਨਵਰੀ (ਐਸ.ਐਸ. ਗੌਤਮ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਬਸੀ ਪਠਾਣਾਂ ਵਲੋਂ ਦਫ਼ਤਰ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਮਦ, ਦਫ਼ਤਰ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਸਾਲਾਨਾ ਸਮਾਗਮ ਕਰਵਾਇਆ

ਜਖ਼ਵਾਲੀ, 11 ਜਨਵਰੀ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਪ੍ਰਭੂ ਦੀ ਭਗਤੀ ਹੀ ਇਨਸਾਨ ਨੂੰ ਸੱਚਾ ਸੁੱਖ ਪ੍ਰਦਾਨ ਕਰਦੀ ਹੈ-ਹੰਸਾਲੀ ਵਾਲੇ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਰਸੀ ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਸੰਤ ਨਿਰਮਲ ਡੇਰਾ ਖੇੜਾ ਹੰਸਾਲੀ ਸਾਹਿਬ, ਹੰਸਾਲੀਸਰ ਭਰਤਗੜ੍ਹ ਅਤੇ ਵਿਭੌਰ ਸਾਹਿਬ ਵਿਖੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ...

ਪੂਰੀ ਖ਼ਬਰ »

ਝਿੰਜਰ ਦਾ ਦੂਸਰੀ ਵਾਰ ਵਿਦਿਆਰਥੀ ਜਥੇਬੰਦੀ ਦਾ ਜ਼ੋਨਲ ਪ੍ਰਧਾਨ ਬਣਨਾ ਜ਼ਿਲੇ੍ਹ ਲਈ ਮਾਣ ਵਾਲੀ ਗੱਲ-ਰਾਜੂ ਖੰਨਾ

ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਇੰਚਾਰਜ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਲਗਾਇਆ ਵੋਟਰ ਜਾਗਰੂਕਤਾ ਕੈਂਪ

ਮੰਡੀ ਗੋਬਿੰਦਗੜ੍ਹ, 11 ਜਨਵਰੀ (ਬਲਜਿੰਦਰ ਸਿੰਘ)-ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਸਥਾਨਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਖ਼ਾਲਸਾ) ਵਿਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਅਸ਼ੋਕਾ ਸਕੂਲ ਦੇ ਵਿਦਿਆਰਥੀਆਂ ਨੇ ਲੋਹੜੀ ਦਾ ਤਿਉਹਾਰ ਮੰਦਬੁੱਧੀ ਬੱਚਿਆਂ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਮਨਪ੍ਰੀਤ ਸਿੰਘ)-ਜ਼ਿਲ੍ਹਾ ਸਪੈਸ਼ਲ ਰਿਸੋਰਸ ਕੇਂਦਰ ਸਰਹਿੰਦ ਸ਼ਹਿਰ ਵਿਖੇ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਲੋਹੜੀ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ, ਮਾਲੋਵਾਲ 'ਚ ਸਾਲਾਨਾ ਸਮਾਗਮ ਕਰਵਾਇਆ

ਸਲਾਣਾ, 11 ਜਨਵਰੀ (ਗੁਰਚਰਨ ਸਿੰਘ ਜੰਜੂਆ)-ਸਰਕਾਰੀ ਐਲੀਮੈਂਟਰੀ ਸਕੂਲ ਮਾਲੋਵਾਲ ਵਲੋਂ ਸਿੱਖਿਆ ਵਿਭਾਗ ਵਲੋਂ ਚਲਾਈ ਮੁਹਿੰਮ ਤਹਿਤ ਸਾਲਾਨਾ ਸਮਾਗਮ ਸਕੂਲ ਮੁਖੀ ਤੇਜਵੰਤ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀਦਾਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਮੁੱਦਾ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ-ਪ੍ਰਕਾਸ਼ ਸਿੰਘ ਬਾਦਲ

ਮੰਡੀ ਗੋਬਿੰਦਗੜ੍ਹ, 11 ਜਨਵਰੀ (ਮੁਕੇਸ਼ ਘਈ, ਬਲਜਿੰਦਰ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਦਾ ਹਰ ਚੀਜ਼ 'ਚ ਅਪਣਾ ਰੁਝਾਨ ਨਾ ਹੋਵੇ ਉਦੋਂ ਤੱਕ ਰਾਜ ਦੀ ਤਰੱਕੀ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਕਾਲਜ ਕੇਂਦਰੀ ਪ੍ਰੀਖਿਆਵਾਂ ਲਈ ਟੈੱਸਟ ਕੇਂਦਰ ਬਣਿਆ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਨੂੰ ਵੱਖ-ਵੱਖ ਕੇਂਦਰੀ ਸਰਕਾਰ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਟੈੱਸਟ ਕੇਂਦਰ ਵਜੋਂ ਚੁਣਿਆ ਗਿਆ ਹੈ¢ ਆਨਲਾਈਨ ਰੇਲਵੇ ਭਰਤੀ ਪ੍ਰੀਖਿਆ 12 ਜਨਵਰੀ ...

ਪੂਰੀ ਖ਼ਬਰ »

ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਸੰਘੋਲ, 11 ਜਨਵਰੀ (ਗੁਰਨਾਮ ਸਿੰਘ ਚੀਨਾ)-ਸਥਾਨਕ ਕਸਬੇ ਸੰਘੋਲ 'ਚ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਖਮਾਣੋਂ ਦੀ ਅਗਵਾਈ ਹੇਠ ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਪ੍ਰਾਜੈਕਟ ਅਫ਼ਸਰ ਕ੍ਰਿਸ਼ਨਾ ਅੱਤਰੀ ਨੇ ਨਵ-ਜੰਮੀਆਂ ਬੱਚੀਆਂ ਦੀਆਂ ਮਾਵਾਂ ਨੂੰ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਖਮਾਣੋਂ ਨੇ ਲੋਹੜੀ ਦਾ ਤਿਉਹਾਰ ਮਨਾਇਆ

ਖਮਾਣੋਂ, 11 ਜਨਵਰੀ (ਜੋਗਿੰਦਰ ਪਾਲ)-ਬਾਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਸੁਖਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐਸ. ਰਾਏ ਤੇ ਪ੍ਰਸ਼ਾਂਤ ਵਰਮਾ ਸੀ.ਜੇ.ਐਮ. ਵਿਸ਼ੇਸ਼ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ 'ਚ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਯੂਨੀਵਰਸਿਟੀ ਦੇ ਕੁਲਪਤੀ ਡਾ. ਹੁਕਮ ਚੰਦ ਬਾਂਸਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਲੋਹੜੀ ਦੇ ਦਿਹਾੜੇ ਤੇ ਨਵੇਂ ਸਾਲ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ

ਅਮਲੋਹ, 11 ਜਨਵਰੀ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਮਲੋਹ ਦੀ ਪਿ੍ੰਸੀਪਲ ਡਾ. ਕੰਵਲਜੀਤ ਕੌਰ ਬੈਨੀਪਾਲ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਸਕੂਲ ਕੈਂਪਸ 'ਚ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਮਨਪ੍ਰੀਤ ਸਿੰਘ)-ਬਲਾਕ ਸਰਹਿੰਦ ਦੇ ਪਿੰਡ ਜੱਲ੍ਹਾ ਵਿਖੇ ਨਵੀਂ ਚੁਣੀ ਗਈ ਪੰਚਾਇਤ ਵਲੋਂ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵਿਧਾਇਕ ...

ਪੂਰੀ ਖ਼ਬਰ »

ਕਿਸਾਨਾਂ ਨੂੰ ਅਨਾਜ ਭੰਡਾਰਨ ਬਾਰੇ ਸਿਖਲਾਈ ਦਿੱਤੀ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਮਨਪ੍ਰੀਤ ਸਿੰਘ)-ਕੇਂਦਰੀ ਭੰਡਾਰ ਨਿਗਮ ਵੇਅਰ ਹਾਊਸ ਦੁਆਰਾ ਸਰਹਿੰਦ ਦੇ ਕਿਸਾਨ ਸਿਖਲਾਈ ਸੈਂਟਰ ਵਿਖੇ ਦੋ ਰੋਜ਼ਾ ਕੈਂਪ ਲਗਾ ਕਿਸਾਨਾਂ ਨੂੰ ਉਨ੍ਹਾਂ ਦੇ ਅਨਾਜ ਦਾ ਸਹੀ ਭੰਡਾਰਨ ਕਰਨ ਬਾਰੇ ਸਿਖਲਾਈ ਦਿੱਤੀ ਗਈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਗੁਰਦੇਵ ਸਿੰਘ ਮਨੈਲਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਨਿਵਾਸ ਵਿਖੇ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਸੈਫਰਨ ਸਿਟੀ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਬਸੀ ਪਠਾਣਾਂ, 11 ਜਨਵਰੀ (ਐਚ.ਐਸ. ਗੌਤਮ)-ਸੈਫਰਨ ਸਿਟੀ ਸਕੂਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਸਵੇਰ ਦੀ ਸਭਾ 'ਸ਼ਬਦ ਗਾਇਨ' ਨਾਲ ਸ਼ੁਰੂ ਹੋਈ | ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾਵਾਂ ਦਾ ਉਚਾਰਨ ਕੀਤਾ | ਸਕੂਲ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਬਚਾਅ ਲਈ ਸਾਵਧਾਨੀ ਜ਼ਰੂਰੀ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਪੰਜਾਬ ਨੂੰ ਹਰ ਪੱਖੋਂ ਤੰਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵੀ ਵੱਡੇ ਪੱਧਰ ਉੱਤੇ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰਾਜੈਕਟ ਵਿਭਾਗ ਨੇ ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ

ਅਮਲੋਹ/ਸਲਾਣਾ, 11 ਜਨਵਰੀ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਅਮਲੋਹ ਸ਼ਹਿਰ ਦੇ ਵਾਰਡ ਨੰਬਰ 6 ਦੇ ਦੇਵ ਨਗਰ 'ਚ ਸਥਿਤ ਆਂਗਣਵਾੜੀ ਸੈਂਟਰ ਵਿਖੇ ਬਾਲ ਵਿਕਾਸ ਪ੍ਰਾਜੈਕਟ ਵਿਭਾਗ ਵਲੋਂ 8 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ ਜਿਸ 'ਚ ਐਸ.ਡੀ.ਐਮ. ਅਮਲੋਹ ਅਨੰਦ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਵਲੋਂ ਕਰਮਚਾਰੀ ਦਲ ਭਗੜਾਣਾ ਦਾ ਕੈਲੰਡਰ ਜਾਰੀ

ਮੰਡੀ ਗੋਬਿੰਦਗੜ੍ਹ, 11 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਅੱਜ ਮੰਡੀ ਗੋਬਿੰਦਗੜ੍ਹ ਵਿਚ ਕਰਮਚਾਰੀ ਦਲ ਭਗੜਾਣਾ ਦਾ 2019 ਕੈਲੰਡਰ ਜਾਰੀ ਕੀਤਾ ਗਿਆ ¢ ਇਸ ਮੌਕੇ ਯੂਥ ਅਕਾਲੀ ਦਲ ਮਾਲਵਾ ...

ਪੂਰੀ ਖ਼ਬਰ »

ਸਮਾਗਮ ਦੌਰਾਨ ਵਿਧਾਇਕ ਜੀ.ਪੀ. ਵਲੋਂ ਪੰਚਾਇਤ ਨੂੰ ਬਿਨਾਂ ਪੱਖਪਾਤ ਵਿਕਾਸ ਦੀ ਹਦਾਇਤ

ਨੌਗਾਵਾਂ, 11 ਜਨਵਰੀ (ਰਵਿੰਦਰ ਮੌਦਗਿਲ)-ਪਿੰਡ ਗੋਪਾਲੋਂ ਵਾਸੀਆਂ ਵਲੋਂ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਖ਼ਾਸ ਤੌਰ 'ਤੇ ਸ਼ਾਮਿਲ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਨਵੀਂ ਚੁਣੀ ਪੰਚਾਇਤ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਪੱਖਪਾਤ ਪਿੰਡ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਮਨਾਈ ਧੀਆਂ ਦੀ ਲੋਹੜੀ

ਮੰਡੀ ਗੋਬਿੰਦਗੜ੍ਹ, 11 ਜਨਵਰੀ (ਬਲਜਿੰਦਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਮੰਡੀ ਗੋਬਿੰਦਗੜ੍ਹ ਵਲੋਂ ਬੀਤੀ ਰਾਤ ਸਥਾਨਕ ਜੰਞ-ਘਰ 'ਚ ਧੀਆਂ ਦੀ ਲੋਹੜੀ ਮਨਾਈ ਗਈ | ਇਸ ਸਮਾਗਮ 'ਚ ਮਿਊਾਸੀਪਲ ਕੌਾਸਲਰ ਤੇ ਪੈੱ੍ਰਸ ਕਲੱਬ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਲੋਹੜੀ ਸਾਡੇ ਕੌਮੀ ਵਿਰਸੇ ਦਾ ਵਿਸ਼ੇਸ਼ ਅੰਗ-ਸੈਸ਼ਨ ਜੱਜ ਰਾਏ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਅਰੁਣ ਆਹੂਜਾ)-ਜ਼ਿਲ੍ਹੇ ਦੇ ਸਮੂਹ ਜੱਜ ਸਾਹਿਬਾਨਾਂ, ਵਕੀਲਾਂ ਤੇ ਜ਼ਿਲ੍ਹਾ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਤਹਿਗੜ੍ਹ ਸਾਹਿਬ ਰਾਜਿੰਦਰ ਸਿੰਘ ਰਾਏ ਨੇ ਕਿਹਾ ਕਿ ਲੋਹੜੀ ...

ਪੂਰੀ ਖ਼ਬਰ »

ਹਰਬੰਸਪੁਰਾ ਸਕੂਲ 'ਚ ਸਾਲਾਨਾ ਸਮਾਗਮ ਤੇ ਅਥਲੈਟਿਕਸ ਮੀਟ ਕਰਵਾਈ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)-ਸਰਕਾਰੀ ਹਾਈ ਸਕੂਲ ਹਰਬੰਸਪੁਰਾ ਵਿਚ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਸਾਲਾਨਾ ਸਮਾਗਮ ਤੇ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਵਿਚ ਬਲਾਕ ਸੰਮਤੀ ਮੈਂਬਰ ਜਤਿੰਦਰ ਕੁਮਾਰ, ਪਿੰਡ ਹਰਬੰਸਪੁਰਾ ਦੀ ਸਰਪੰਚ ਸੰਗੀਤਾ ਰਾਣੀ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX