ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  7 minutes ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  13 minutes ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  29 minutes ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  46 minutes ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਪੁਲਿਸ ਮੁਲਾਜ਼ਮ ਦੀ ਮੌਤ
. . .  about 2 hours ago
ਨਵੀਂ ਦਿੱਲੀ, 31 ਮਈ - ਦਿੱਲੀ ਪੁਲਿਸ ਅਨੁਸਾਰ ਦਿੱਲੀ ਪੁਲਿਸ ਦਾ 52 ਸਾਲਾ ਜਵਾਨ ਜੋ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਸ ਦੀ...
ਅਸਮ 'ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਗੁਹਾਟੀ, 31 ਮਈ - ਅਸਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ 'ਚ ਕੋਰੋਨਾ ਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1272 ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ...
ਟ੍ਰਾਈ ਵੱਲੋਂ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ - ਸੂਤਰ
. . .  about 2 hours ago
ਨਵੀਂ ਦਿੱਲੀ, 31 ਮਈ - ਸੂਤਰਾਂ ਅਨੁਸਾਰ ਟ੍ਰਾਈ ਨੇ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ ਕੀਤੀ ਹੈ। ਟ੍ਰਾਈ ਦੀ ਸਿਫ਼ਾਰਿਸ਼ ਅਨੁਸਾਰ ਦੇਸ਼ 10 ਅੰਕਾਂ ਦੀ ਸੰਖਿਆ ਨਾਲ ਜਾਰੀ ਰਹੇਗਾ, ਪਰ 11 ਅੰਕਾਂ ਦੀ ਨੰਬਰਿੰਗ ਯੋਜਨਾ ਨੂੰ ਸਪਸ਼ਟ...
ਉੱਤਰਾਖੰਡ 'ਚ ਅੱਜ ਕੋਰੋਨਾ ਦੇ 53 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਦੇਹਰਾਦੂਨ, 31 ਮਈ - ਉੱਤਰਾਖੰਡ 'ਚ ਕੋਰੋਨਾ ਵਾਇਰਸ ਦੇ ਅੱਜ 53 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ...
ਪਠਾਨਕੋਟ ਵਿਖੇ 63 ਸੈਂਪਲਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 3 hours ago
ਪਠਾਨਕੋਟ 31 ਮਈ (ਸੰਧੂ) ਪਠਾਨਕੋਟ ਵਿਖੇ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਰੈਂਡਮਲੀ...
ਕੋਰੋਨਾ ਦੌਰਾਨ ਦਿੱਲੀ 'ਚ ਆਰਥਿਕ ਸੰਕਟ ਦੇ ਚੱਲਦਿਆਂ ਕੇਜਰੀਵਾਲ ਸਰਕਾਰ ਨੇ ਕੇਂਦਰ ਤੋਂ ਮੰਗੀ ਮਦਦ
. . .  about 3 hours ago
ਨਵੀਂ ਦਿੱਲੀ, 31 ਮਈ- ਕੋਰੋਨਾ ਸੰਕਟ ਦੇ ਚੱਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਸਿਰਫ਼ ਤਨਖ਼ਾਹਾਂ ਦੇਣ ਅਤੇ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਬਲਬੀਰ ਸਿੰਘ ਸਿੱਧੂ
. . .  about 3 hours ago
ਅੰਮ੍ਰਿਤਸਰ, 31 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ...
ਤਪਾ ਖੇਤਰ 'ਚ ਪਿਆ ਭਾਰੀ ਮੀਂਹ
. . .  about 4 hours ago
ਤਪਾ ਮੰਡੀ, 31 ਮਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਚਲੀਆਂ ਤੇਜ ਹਵਾਵਾਂ ਦੇ ਨਾਲ ਪਏ ਦੁਪਹਿਰ ਸਮੇਂ ਭਾਰੀ ਮੀਂਹ...
ਪਰਵਾਸੀ ਮਜ਼ਦੂਰਾਂ ਤੇ ਬਿਜਲੀ ਨਾ ਮਿਲਣ ਕਾਰਨ ਝੋਨਾ ਲਾਉਣਾ ਹੋਇਆ ਮੁਸ਼ਕਿਲ- ਕਿਸਾਨ ਯੂਨੀਅਨ ਰਾਜੇਵਾਲ
. . .  about 4 hours ago
ਜਲੰਧਰ, 30 ਮਈ- ਕਿਸਾਨ ਯੂਨੀਅਨ ਰਾਜੇਵਾਲ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ...
ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਵਾਹਨਾਂ ਦੀ ਕਰ ਰਹੀ ਹੈ ਜਾਂਚ
. . .  about 4 hours ago
ਨਵੀਂ ਦਿੱਲੀ, 31 ਮਈ- ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਮੁਲਾਜ਼ਮਾਂ ਵਾਹਨਾਂ ਦੀ ਜਾਂਚ ਕਰ ਰਹੇ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ
. . .  about 4 hours ago
ਬੱਧਨੀ ਕਲਾਂ, 31 ਮਈ (ਸੰਜੀਵ ਕੋਛੜ) ਖੇਤੀ ਸੈਕਟਰ 'ਚ ਮੋਟਰਾਂ ਉੱਪਰ ਬਿਜਲੀ ਦੇ ਬਿੱਲ ਲਗਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ...
ਗੜ੍ਹਸ਼ੰਕਰ ਤੋਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ
. . .  about 4 hours ago
ਗੜ੍ਹਸ਼ੰਕਰ, 31 ਮਈ (ਧਾਲੀਵਾਲ)- ਗੜ੍ਹਸ਼ੰਕਰ ਤੋਂ 5 ਬੱਸਾਂ ਰਾਹੀਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ...
ਮਹਾਰਾਸ਼ਟਰ 'ਚ 91 ਹੋਰ ਪੁਲਿਸ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  about 5 hours ago
ਮੁੰਬਈ, 31 ਮਈ- ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ 91 ਪੁਲਿਸ ਮੁਲਾਜ਼ਮ ਕੋਰੋਨਾ ...
ਆਪਸੀ ਰੰਜਸ਼ ਨੂੰ ਲੈ ਕੇ ਚੱਲੀ ਗੋਲੀ, ਇੱਕ ਜ਼ਖਮੀ
. . .  about 5 hours ago
ਗੁਰੂ ਹਰਸਹਾਏ, 31 ਮਈ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਦੇ ਨਾਲ...
ਚੰਡੀਗੜ੍ਹ 'ਚ ਕੋਰੋਨਾ ਦੇ ਦੋ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  about 5 hours ago
ਚੰਡੀਗੜ੍ਹ, 31 ਮਈ (ਮਨਜੋਤ ਸਿੰਘ)- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ...
ਕੋਰੋਨਾ ਵੈਕਸੀਨ 'ਤੇ ਭਾਰਤ ਦੀ ਲੈਬ 'ਚ ਹੋ ਰਹੇ ਕੰਮ 'ਤੇ ਦੁਨੀਆ ਦੀ ਨਜ਼ਰ - ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 31 ਮਈ- ਕੋਰੋਨਾ ਵਾਇਰਸ ਦੀ ਰੋਕਥਾਮ ਦੇ ਲਈ ਲਾਗੂ ਲਾਕਡਾਊਨ ਦੇ ਚੱਲਦਿਆਂ ਨਰਿੰਦਰ ਮੋਦੀ ਨੇ...
ਛੱਪੜ 'ਚੋਂ ਭੇਦਭਰੀ ਹਾਲਤ 'ਚ ਵਿਅਕਤੀ ਦੀ ਲਾਸ਼ ਮਿਲੀ
. . .  about 5 hours ago
ਕੋਟਲੀ ਸੂਰਤ ਮੱਲ੍ਹੀ, 31 ਮਈ (ਕੁਲਦੀਪ ਸਿੰਘ ਨਾਗਰਾ)- ਥਾਨਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਰਾਏ ਚੱਕ ਦੇ ਛੱਪੜ 'ਚੋ ਭੇਦਭਰੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਬਠਿੰਡਾ /ਮਾਨਸਾ

ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਪੰਚਾਇਤ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ ਨੂੰ ਸਹੁੰ ਚੁਕਾਈ

ਬਠਿੰਡਾ, 11 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦੇ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬਠਿੰਡਾ ਜ਼ਿਲ੍ਹੇ ਦੇ 16 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, 148 ਪੰਚਾਇਤ ਸੰਮਤੀ ਮੈਂਬਰਾਂ, 308 ਸਰਪੰਚਾਂ ਅਤੇ 2419 ਪੰਚਾਂ ਨੂੰ ਭਾਰਤੀ ਸੰਵਿਧਾਨ ਤਹਿਤ ਮਿਲੀਆਂ ਜ਼ਿੰਮੇਵਾਰੀਆਂ ਨੂੰ ਸੱਚੀ ਨਿਸ਼ਚਾ ਤੇ ਨਿਰਪੱਖਤਾ ਨਾਲ ਨਿਭਾਉਣ ਦੀ ਸਹੁੰ ਚੁਕਾਈ | ਇਸ ਮੌਕੇ ਸ੍ਰੀ ਸਿੰਗਲਾ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੰਦਿਆਂ ਲੋਕਾਂ ਦੇ ਵਿਸ਼ਵਾਸ 'ਤੇ ਖਰ੍ਹਾ ਉਤਰਨ ਅਤੇ ਸੇਵਾ ਭਾਵਨਾ ਨਾਲ ਆਪਣੇ-ਆਪਣੇ ਖੇਤਰ ਵਿਚ ਵਿਕਾਸ ਕਾਰਜ ਵੱਲ ਪ੍ਰੇਰਿਤ ਕੀਤਾ | ਸ੍ਰੀ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿਚ ਚੱਲ ਰਹੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੇ ਲੋਕਾਂ ਨੇ ਜ਼ਮੀਨੀ ਪੱਧਰ 'ਤੇ ਮੋਹਰ ਲਗਾਈ ਹੈ | ਉਨ੍ਹਾਂ ਚੁਣੇ ਹੋਏ ਸਾਰੇ ਨੁਮਾਇੰਦਿਆਂ ਨੂੰ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੇ ਸਰਪੰਚਾਂ ਪੰਚਾਂ ਨੂੰ ਜੋ ਜ਼ਿੰਮੇਵਾਰੀ ਸੌਾਪੀ ਹੈ ਉਸ ਨੂੰ ਇਮਾਨਦਾਰੀ ਤੇ ਸ਼ਿੱਦਤ ਨਾਲ ਨੇਪਰੇ ਚਾੜਿ੍ਹਆ ਜਾਵੇ | ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹੇਠਲੇ ਪੱਧਰ 'ਤੇ ਪਹੰੁਚਾਉਣ ਵਿਚ ਅਹਿਮ ਕੜੀ ਵਜੋਂ ਕੰਮ ਕਰਨ ਵਾਲੇ ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰ ਜ਼ਿਲ੍ਹੇ ਦੇ ਲੋਕਾਂ ਵਲੋਂ ਉਨ੍ਹਾਂ ਵਿਚ ਪ੍ਰਗਟਾਏ ਗਏ ਵਿਸ਼ਵਾਸ ਨੂੰ ਕਾਇਮ ਰੱਖਦਿਆਂ ਬਿਨਾਂ ਕਿਸੇ ਡਰ ਤੋਂ ਸੂਬੇ ਦੀ ਤਰੱਕੀ ਵਿਚ ਸਹਿਯੋਗ ਦੇਣ | ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ, ''ਤੁਸੀਂ ਲੋਕਾਂ ਨੇ ਆਪਣੇ-ਆਪਣੇ ਪਿੰਡ ਦੀ ਨੁਹਾਰ ਬਦਲਣੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੁਹਾਨੂੰ ਲੋੜੀਂਦੀਆਂ ਗਰਾਂਟਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ |
ਸਾਬਕਾ ਅਕਾਲੀ ਭਾਜਪਾ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਸਿੰਗਲਾ ਨੇ ਕਿਹਾ ਕਿ ਉਦੋਂ ਧੱਕੇਸ਼ਾਹੀ ਤੇ ਜ਼ੋਰ-ਜ਼ਬਰਦਸਤੀ ਨਾਲ ਅਤੇ ਵਿਰੋਧੀ ਪਾਰਟੀਆਂ 'ਤੇ ਪਰਚੇ ਦਰਜ ਕਰਵਾ ਕੇ ਚੋਣਾਂ ਜਿੱਤੀਆਂ ਜਾਂਦੀਆਂ ਸਨ ਪਰ ਕਾਂਗਰਸ ਦੀ ਸਰਕਾਰ ਦੌਰਾਨ ਪਿੰਡਾਂ ਵਿਚ ਕੀਤੇ ਕੰਮਾਂ ਸਦਕਾ ਲੋਕਾਂ ਨੇ ਕਾਂਗਰਸੀਆਂ ਨੂੰ ਫ਼ਤਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸੱਤਾ ਦੇ 21 ਮਹੀਨਿਆਂ ਵਿਚ ਕੈਪਟਨ ਸਰਕਾਰ ਨੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ 'ਤੇ ਪੂਰਾ ਉਤਰਨ ਲਈ ਵਚਨਬੱਧ ਹੈ | ਜਿਸ ਤਹਿਤ 10.25 ਲੱਖ ਕਿਸਾਨਾਂ ਲਈ 2 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਵਾਅਦੇ ਤਹਿਤ ਹੁਣ ਤੱਕ 4.1 ਲੱਖ ਕਿਸਾਨਾਂ ਦਾ 4000 ਕਰੋੜ ਰੁਪਏ ਦਾ ਕਰਜ਼ੇ ਦੀ ਰਾਹਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕਾਂ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਤੋਂ ਬਾਅਦ ਹੁਣ ਅਗਲੇ ਪੜਾਅ ਤਹਿਤ ਵਪਾਰਕ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਛੋਟੇ ਕਿਸਾਨਾਂ ਨੂੰ ਕਰਜ਼ਾ ਰਾਹਤ ਦਿੱਤੀ ਜਾ ਰਹੀ ਹੈ | ਉਨ੍ਹਾਂ ਸਮੂਹ ਅਹੁਦੇਦਾਰ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਪੰਚਾਇਤੀ ਜ਼ਮੀਨਾਂ ਦੀ ਨਿਸ਼ਾਨਦੇਹੀ ਕਰਨ ਤਾਂ ਜੋ ਗ਼ਰੀਬ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੇ ਸਰਕਾਰ ਦੇ ਵਾਅਦੇ ਨੂੰ ਛੇਤੀ ਤੋਂ ਛੇਤੀ ਅਮਲੀਜਾਮਾ ਪਹਿਨਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਨਸ਼ੇ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਇਸ ਤੋਂ ਇਲਾਵਾ ਡੈਪੋ ਤੇ ਬੱਡੀ ਵਰਗੇ ਪ੍ਰੋਗਰਾਮਾਂ ਨਾਲ ਨਸ਼ਾ ਤਸਕਰਾਂ 'ਤੇ ਸਖ਼ਤ ਨਜ਼ਰ ਰੱਖਣ ਅਤੇ ਨਸ਼ੇ ਵਿਚ ਗ਼ਲਤਾਨ ਹੋਏ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ 'ਚ ਲਿਆਉਣ ਦੇ ਯਤਨ ਜ਼ੋਰ-ਸ਼ੋਰ ਨਾਲ ਅਰੰਭੇ ਜਾ ਰਹੇ ਹਨ | ਇਸ ਮੌਕੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਬਠਿੰਡਾ ਸ਼ਹਿਰੀ ਕਾਂਗਰਸ ਪ੍ਰਧਾਨ ਅਰੁਣ ਵਧਾਵਨ, ਦਿਹਾਤੀ ਕਾਂਗਰਸ ਪ੍ਰਧਾਨ ਖ਼ੁਸ਼ਬਾਜ਼ ਸਿੰਘ ਜਟਾਣਾ, ਸੀਨੀਅਰ ਕਾਂਗਰਸ ਆਗੂ ਨਰਿੰਦਰ ਸਿੰਘ ਭੁਲੇਰੀਆ, ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਚਹਿਲ ਨੇ ਵੀ ਸੰਬੋਧਨ ਕੀਤਾ | ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਪ੍ਰਨੀਤ, ਆਈ.ਜੀ. ਸ੍ਰੀ ਐਮ.ਐਸ. ਫ਼ਾਰੂਕੀ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਖਪ੍ਰੀਤ ਸਿੰਘ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਕਸ਼ੀ ਸਾਹਨੀ ਸਮੇਤ ਕਈ ਕਾਂਗਰਸੀ ਆਗੂ ਹਾਜ਼ਰ ਸਨ |

-ਮਾਮਲਾ 414 ਪੇਟੀਆਂ ਸ਼ਰਾਬ ਦੀ ਬਰਾਮਦਗੀ ਸਬੰਧੀ ਦਰਜ ਮਾਮਲੇ ਦਾ-

ਬਲਾਕ ਕਾਂਗਰਸ ਪ੍ਰਧਾਨ ਕਿ੍ਸ਼ਨ ਭਾਗੀਵਾਂਦਰ ਦੀ ਰਿਹਾਇਸ਼ 'ਤੇ ਹਰਿਆਣਾ ਪੁਲਿਸ ਨੇ ਫਿਰ ਕੀਤੀ ਛਾਪੇਮਾਰੀ

ਤਲਵੰਡੀ ਸਾਬੋ, 11 ਜਨਵਰੀ (ਰਣਜੀਤ ਸਿੰਘ ਰਾਜੂ)- ਦਸੰਬਰ ਮਹੀਨੇ ਵਿਚ ਹਰਿਆਣਾ ਦੀ ਡੱਬਵਾਲੀ ਪੁਲਿਸ ਵਲੋਂ ਹੈਬੂਆਣਾ ਨੇੜਿਉਂ 414 ਪੇਟੀਆਂ ਸ਼ਰਾਬ ਦੀ ਬਰਾਮਦਗੀ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਲੈਜਾਈ ਜਾ ਰਹੀ ਦੱਸ ਕੇ ਹਲਕਾ ਤਲਵੰਡੀ ਸਾਬੋ ਦੇ ਦੋ ਸੀਨ: ...

ਪੂਰੀ ਖ਼ਬਰ »

ਡੇਰਾ ਸਿਰਸਾ ਮੁਖੀ ਨੂੰ ਅਦਾਲਤ ਫਾਂਸੀ ਦੀ ਸਜ਼ਾ ਸੁਣਾਵੇ- ਜਥੇ. ਦਾਦੂਵਾਲ

ਤਲਵੰਡੀ ਸਾਬੋ, 11 ਜਨਵਰੀ (ਰਣਜੀਤ ਸਿੰਘ ਰਾਜੂ)- ਉੱਘੇ ਸਿੱਖ ਪ੍ਰਚਾਰਕ ਅਤੇ ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੇ ਅੱਜ ਸਰਬੱਤ ਖ਼ਾਲਸਾ ਕੰਟਰੋਲ ਰੂਮ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਹੈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਅੱਜ

ਤਲਵੰਡੀ ਸਾਬੋ, 11 ਜਨਵਰੀ (ਰਾਜੂ)- ਕਲਗ਼ੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸਮਾਗਮ ਸ਼ੁਰੂ ਕਰ ਦਿੱਤੇ ਗਏ ਹਨ | ਸ਼ਨੀਵਾਰ ਨੂੰ ਤਖ਼ਤ ਸਾਹਿਬ ਤੋਂ ਨਗਰ ...

ਪੂਰੀ ਖ਼ਬਰ »

ਪਿੰਡ ਘੁੱਦਾ ਦੇ ਬੈਂਕ 'ਚ ਚੋਰੀ ਕਰਦੇ ਦੋ ਵਿਅਕਤੀ ਮੌਕੇ 'ਤੇ ਕਾਬੂ, ਦੋ ਫ਼ਰਾਰ

ਸੰਗਤ ਮੰਡੀ, 11 ਜਨਵਰੀ (ਅੰਮਿ੍ਤਪਾਲ ਸ਼ਰਮਾ)- ਬਠਿੰਡਾ-ਬਾਦਲ ਰੋਡ 'ਤੇ ਪੈਂਦੇ ਪਿੰਡ ਘੁੱਦਾ ਦੇ ਇਕ ਬੈਂਕ 'ਚ ਚੋਰੀ ਕਰਦੇ ਦੋ ਚੋਰਾਂ ਨੂੰ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਰੰਗੇ ਹੱਥੀਂ ਕਾਬੂ ਕਰ ਲਿਆ ਜਦੋਂ ਕਿ ਉਨ੍ਹਾਂ ਦੇ ਦੋ ਹੋਰ ਸਾਥੀ ਹਨੇਰੇ ਦਾ ਫ਼ਾਇਦਾ ਲੈ ਕੇ ਮੌਕੇ ...

ਪੂਰੀ ਖ਼ਬਰ »

ਸਕੂਲ 'ਚੋਂ ਲੱਖਾਂ ਦਾ ਸਾਮਾਨ ਚੋਰੀ

ਸੰਗਤ ਮੰਡੀ, 11 ਜਨਵਰੀ (ਸ਼ਾਮ ਸੁੰਦਰ ਜੋਸ਼ੀ, ਰੁਪਿੰਦਰਜੀਤ ਸਿੰਘ)- ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਕੈਚੀਆਂ ਵਿਖੇ ਲੱਖਾਂ ਰੁਪਏ ਦਾ ਸਮਾਨ ਚੋਰੀ ਹੋ ਗਿਆ ਹੈ | ਸਕੂਲ ਵਿਚ ਚੋਰੀ ਹੋਏ ਸਮਾਨ ਸਬੰਧੀ ਸ਼ਿਕਾਇਤ ਸਕੂਲ ਦੇ ਪਿ੍ੰਸੀਪਲ ਹਰਦੇਵ ਕੌਰ ਸਿੱਧੂ ਨੇ ਥਾਣਾ ...

ਪੂਰੀ ਖ਼ਬਰ »

ਦਸਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾਮਾਂ ਮੰਡੀ, 11 ਜਨਵਰੀ (ਅਮਰਜੀਤ ਸਿੰਘ ਲਹਿਰੀ)- ਦਸ਼ਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਲੋਂ ਸਮੂਹ ਸ਼ਰਧਾਲੂਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

-ਮਾਮਲਾ ਭਗਤਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ-

2 ਡੇਰਾ ਪ੍ਰੇਮੀਆਂ ਦੀ ਅਦਾਲਤ ਵਲੋਂ ਜ਼ਮਾਨਤ ਮੰਨਜ਼ੂਰ-ਸਿੱਖ ਜਥੇਬੰਦੀਆਂ ਵਲੋਂ ਫ਼ੈਸਲੇ ਵਿਰੁੱਧ ਉਪਰਲੀ ਅਦਾਲਤ ਵਿਚ ਅਪੀਲ ਕਰਨ ਦਾ ਐਲਾਨ

ਬਠਿੰਡਾ, 11 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਭਗਤਾ ਭਾਈ ਕਾ ਵਿਖੇ ਸਾਲ 2016 'ਚ ਤਿੰਨ ਵੱਖ-ਵੱਖ ਥਾਵਾਂ 'ਤੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਵਿਚੋਂ ਅੱਜ ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਦੀ ਆਦਲਤ ਨੇ 2 ਡੇਰਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭੀਖੀ, 11 ਜਨਵਰੀ (ਗੁਰਿੰਦਰ ਸਿੰਘ ਔਲਖ)- ਸਥਾਨਕ ਗੁਰਪੁਰਬ ਕਮੇਟੀ ਵਲੋਂ ਦਸਵਾੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਫੁੱਲਾਂ ਨਾਲ ਸਜਾਈ ਪਾਲਕੀ ਵਿਚ ...

ਪੂਰੀ ਖ਼ਬਰ »

ਪੰਚਾਇਤ ਨੇ ਪਿੰਡ ਦੀ ਸਫ਼ਾਈ ਕੀਤੀ

ਬਰੇਟਾ, 11 ਜਨਵਰੀ (ਪ.ਪ.)-ਪਿੰਡ ਕੁੱਲਰੀਆਂ ਵਿਖੇ ਸਰਪੰਚ ਰਾਜਵੀਰ ਸਿੰਘ ਦੀ ਅਗਵਾਈ ਵਿਚ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਪਿੰਡ ਦੀਆਂ ਗਲੀਆਂ ਦੀ ਸਫਾਈ ਕੀਤੀ ਗਈ | ਸਰਪੰਚ ਰਾਜਵੀਰ ਸਿੰਘ ਨੇ ਦੱਸਿਆ ਕਿ ਇਸ ਸਫਾਈ ਮਹਿੰਮ ਨਾਲ ਪਿੰਡ ਦਾ ਆਲਾ-ਦੁਆਲਾ ਖੂਬਸੂਸਰਤ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਫ਼ਿਰਕਾਪ੍ਰਸਤੀ ਅਤੇ ਕਾਰਪੋਰੇਟ ਘਰਾਣੇ ਪੱਖੀ- ਅਰਸ਼ੀ

ਝੁਨੀਰ, 11 ਜਨਵਰੀ (ਸੁਰਜੀਤ ਵਸ਼ਿਸ਼ਟ)- ਭਾਰਤੀ ਕਮਿਊਨਿਸਟ ਪਾਰਟੀ ਦੀ ਸਬ ਡਵੀਜ਼ਨ ਜਰਨਲ ਬਾਡੀ ਮੀਟਿੰਗ ਇੱਥੇ ਕਾ: ਗੁਰਦੇਵ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਾਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾ: ਹਰਦੇਵ ...

ਪੂਰੀ ਖ਼ਬਰ »

ਡਾ: ਮਨੋਜ ਬਾਲਾ ਬਾਂਸਲ ਨੂੰ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਾਨਸਾ, 11 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕਾਂਗਰਸ ਹਾਈਕਮਾਨ ਵਲੋਂ ਡਾ: ਮਨੋਜ ਬਾਲਾ ਬਾਂਸਲ ਨੂੰ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨ ਨਿਯੁਕਤ ਕਰਨ ਦਾ ਹਰ ਪਾਸਿਉਂ ਸਵਾਗਤ ਹੋ ਰਿਹਾ ਹੈ | ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਦਾਅਵਾ ਹੈ ਕਿ ਜ਼ਿਲ੍ਹੇ 'ਚ ਹੁਣ ਪਾਰਟੀ ...

ਪੂਰੀ ਖ਼ਬਰ »

ਪੰਚਾਇਤ ਨੇ ਸਫ਼ਾਈ ਕੈਂਪ ਲਗਾਇਆ

ਮਾਨਸਾ, 11 ਜਨਵਰੀ (ਸ. ਰਿ.)- ਪਿੰਡ ਦਲੇਲ ਸਿੰਘ ਵਾਲਾ ਦੀ ਨਵੀਂ ਬਣੀ ਪੰਚਾਇਤ ਦੁਆਰਾ ਸਫ਼ਾਈ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਾਂਝੀਆਂ ਥਾਵਾਂ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਸਰਪੰਚ ਅਮਰੀਕ ਸਿੰਘ ਭੱਟੀ ਅਤੇ ਪੰਚਾਇਤ ਮੈਂਬਰ ਰੂਪੀ ਮੋਘੇਦਾਰ ਨੇ ਕਿਹਾ ਕਿ ਭਵਿੱਖ ਵਿਚ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਮਾਨਸਾ, 11 ਜਨਵਰੀ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਸੈਸ਼ਨਜ਼ ਜੱਜ ਮਾਨਸਾ ਮਨਦੀਪ ਕੌਰ ਪੰਨੂ ਦੀ ਸਰਪ੍ਰਸਤੀ ਹੇਠ ਜ਼ਿਲੇ੍ਹ ਦੇ ਜੁਡੀਸ਼ੀਅਲ ਅਫ਼ਸਰ, ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਅਦਾਲਤੀ ਸਟਾਫ਼ ਵਲੋਂ ਸਾਂਝੇ ਤੌਰ 'ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਦੇ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਪ੍ਰੋਗਰਾਮ ਤਹਿਤ ਜਾਗਰੂਕ ਕੀਤਾ

ਮਾਨਸਾ, 11 ਜਨਵਰੀ (ਸੱਭਿ. ਪ੍ਰਤੀ.)-ਪੋਸ਼ਣ ਅਭਿਆਨ ਪ੍ਰੋਗਰਾਮ ਤਹਿਤ ਬਾਲ ਵਿਕਾਸ ਵਿਭਾਗ ਪ੍ਰੋਜੈਕਟ ਅਧੀਨ ਚੱਲ ਰਹੇ ਆਂਗਣਵਾੜੀ ਸੈਂਟਰ ਨੰ: 27 ਪਿੰਡ ਭਾਈਦੇਸਾ ਵਿਖੇ ਹੈਲਥ ਸਟਾਫ਼ ਵਲੋਂ ਜਾਗਰੂਕ ਪ੍ਰੋਗਰਾਮ ਕੀਤਾ ਗਿਆ | ਏ.ਐਨ.ਐਮ. ਕਮਲੇਸ਼ ਕੌਰ ਵਲੋਂ ਗਰਭਵਤੀ ਔਰਤਾਂ ...

ਪੂਰੀ ਖ਼ਬਰ »

ਗੁਰਨੇ ਕਲਾਂ ਦੇ ਦਲਿਤ ਵਿਹੜੇ ਦੀ ਦਾਸਤਾਨ-ਗੁਰਬਤ ਦੇ ਚੱਲਦਿਆਂ ਆਪਣੇ ਪੁੱਤਰਾਂ ਨੂੰ ਸੰਗਲ਼ਾਂ ਨਾਲ ਬੰਨ੍ਹਣ ਲਈ ਮਜਬੂਰ ਨੇ ਮਾਪੇ

ਬੁਢਲਾਡਾ, 11 ਜਨਵਰੀ (ਸਵਰਨ ਸਿੰਘ ਰਾਹੀ)- ਪਿੰਡ ਗੁਰਨੇ ਕਲਾਂ 'ਚ ਜਿੱਥੇ ਗੁਰਬਤ ਦੇ ਚੱਲਦਿਆਂ ਦੋ ਮਾਨਸਿਕ ਰੋਗੀ ਨੌਜਵਾਨਾਂ ਨੂੰ ਇਲਾਜ ਨਾ ਕਰਵਾ ਸਕਣ ਕਾਰਨ ਮਾਪੇ ਆਪਣੇ ਪੁੱਤਰਾਂ ਨੂੰ ਸੰਗਲਾਂ ਨਾਲ ਬੰਨ੍ਹਣ ਲਈ ਮਜਬੂਰ ਹਨ ਉੱਥੇ ਪਿੰਡ ਦਾ ਇਕ ਮੰਦਭਾਗਾ ਨੌਜਵਾਨ ਇਸ ...

ਪੂਰੀ ਖ਼ਬਰ »

ਵੱਧ ਦਾਖ਼ਲੇ ਅਤੇ ਚੰਗੇ ਨਤੀਜੇ ਵਾਲੇ ਅਧਿਆਪਕਾਂ ਦਾ ਸਨਮਾਨ ਹੋਵੇਗਾ- ਬਲਜੀਤ ਸੰਦੋਹਾ

ਸੰਗਤ ਮੰਡੀ, 11 ਜਨਵਰੀ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਸਮੂਹ ਹੈੱਡ ਟੀਚਰਾਂ ਅਤੇ ਸਰਵ ਸਿੱਖਿਆ ਅਭਿਆਨ ਵਲੰਟੀਅਰਾਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਸਿੱਖਿਆ ਅਫ਼ਸਰ ਹਰਮੰਦਰ ਸਿੰਘ ਬਰਾੜ ਦੀ ਅਗਵਾਈ 'ਚ ਸੰਗਤ ਵਿਖੇ ਹੋਈ ਜਿਸ ਵਿਚ ਜਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਜਲ ਸੰਭਾਲ ਸਬੰਧੀ ਦਿੱਤੀ ਜਾਣਕਾਰੀ

ਮਹਿਰਾਜ 11 ਜਨਵਰੀ (ਸੁਖਪਾਲ ਮਹਿਰਾਜ)- ਪੰਜਾਬ ਨੈਸ਼ਨਲ ਬੈਂਕ ਕਿਸਾਨ ਸਿਖਲਾਈ ਕੇਂਦਰ ਮਹਿਰਾਜ ਵਿਖੇ ਡਾਇਰੈਕਟਰ ਹਰਨੇਕ ਸਿੰਘ ਦੀ ਅਗਵਾਈ ਹੇਠ ਕਿਸਾਨ ਵੀਰਾਂ ਲਈ ਭੂਮੀ ਅਤੇ ਜਲ ਸੰਭਾਲ ਸਬੰਧੀ ਇਕ ਰੋਜਾ ਕੈਂਪ ਲਗਾਇਆ ਗਿਆ ਜਿਸ ਵਿਚ ਇਲਾਕੇ ਦੇ ਕਿਸਾਨਾਂ ਨੇ ਵੱਡੀ ...

ਪੂਰੀ ਖ਼ਬਰ »

ਦੀਪ ਇੰਸਟੀਚਿਊਟ ਆਫ਼ ਫਾਰਮੇਸੀ ਦਾ ਨਤੀਜਾ ਸੌ ਫ਼ੀਸਦੀ ਰਿਹਾ

ਲਹਿਰਾ ਮੁੁਹੱਬਤ, 11 ਜਨਵਰੀ (ਸੁਖਪਾਲ ਸਿੰਘ ਸੁੱਖੀ)- ਪੰਜਾਬ ਸਟੇਟ ਫੈਕਲਟੀ ਆਫ਼ ਆਯੂਰਵੈਦਿਕ ਯੂਨਾਨੀ ਸਿਸਟਮ ਆਫ਼ ਮੈਡੀਸਨ ਮੋਹਾਲੀ ਦੁਆਰਾ ਐਲਾਨ ਕੀਤੇ ਗਏ ਨਤੀਜਿਆਂ ਦੌਰਾਨ ਸਥਾਨਕ ਦੀਪ ਇੰਸਟੀਚਿਊਟ ਆਫ਼ ਫਾਰਮੇਸੀ ਦਾ ਡੀ ਫਾਰਮੇਸੀ (ਆਯੁਰਵੈਦਿਕ) ਦਾ ਭਾਗ ...

ਪੂਰੀ ਖ਼ਬਰ »

ਕਿਸਾਨ ਦੇ ਘਰੋਂ ਕਣਕ ਕੀਤੀ ਚੋਰੀ

ਸੰਗਤ ਮੰਡੀ, 11 ਜਨਵਰੀ (ਸ਼ਾਮ ਸੁੰਦਰ ਜੋਸ਼ੀ, ਰੁਪਿੰਦਰਜੀਤ ਸਿੰਘ)- ਬੀਤੀ ਰਾਤ ਨਾਲ ਲਗਦੇ ਪਿੰਡ ਸੰਗਤ ਕੋਠੇ ਵਿਖੇ ਚੋਰਾਂ ਨੇ ਇਕ ਕਿਸਾਨ ਦੇ ਘਰੋਂ ਅੱਠ ਕੁਇੰਟਲ ਕਣਕ ਚੋਰੀ ਕਰ ਲਏ ਜਾਣ ਦੀ ਖਬਰ ਹੈ¢ ਪੀੜਤ ਕਿਸਾਨ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਣਕ ਚੋਰੀ ...

ਪੂਰੀ ਖ਼ਬਰ »

ਸਭ ਦਾ ਸਾਥ-ਸਭ ਦਾ ਵਿਕਾਸ ਨਾਅਰੇ 'ਤੇ ਖਰੀ ਉੱਤਰੀ ਮੋਦੀ ਸਰਕਾਰ- ਸੋਢੀ

ਬਠਿੰਡਾ, 11 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਆਮ ਵਰਗ ਨੂੰ 10 ਫ਼ੀਸਦੀ ਰਾਖ਼ਵਾਕਰਨ ਦੇ ਕੇ ਸਭ ਦਾ ਸਾਥ-ਸਭ ਦਾ ਵਿਕਾਸ ਨਾਅਰੇ 'ਤੇ ਪੂਰੀ ਤਰ੍ਹਾਂ ਖਰੀ ਉੱਤਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਰਬਜੀਤ, ਬਲਵਿੰਦਰ ਤੇ ਸੁਖਪਾਲ ਨੇ ਆਪ 'ਚੋਂ ਦਿੱਤਾ ਅਸਤੀਫ਼ਾ-ਸੁਖਪਾਲ ਖਹਿਰਾ ਦੀ ਹਮਾਇਤ 'ਚ ਨਿੱਤਰੇ

ਲਹਿਰਾ ਮੁਹੱਬਤ, 11 ਜਨਵਰੀ (ਸੁਖਪਾਲ ਸਿੰਘ ਸੁੱਖੀ)- ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡਾਂ 'ਚ ਜਿਸ ਤਰ੍ਹਾਂ ਫਰਵਰੀ 2017 ਦੀਆਂ ਵਿਧਾਨ ਚੋਣਾਂ ਸਮੇਂ ਯੂਥ ਦੇ ਵੱਡੇ ਹੁੰਗਾਰੇ ਨਾਲ ਆਮ ਆਦਮੀ ਪਾਰਟੀ ਦੀ ਚੜਤ ਬਣੀ ਸੀ ਉਸ ਦੇ ਉਲਟ ਉਥਲ-ਪੁਥਲ ਮਗਰੋਂ ਪਾਰਟੀ ਦਾ ਪਤਨ ਸ਼ੁਰੂ ...

ਪੂਰੀ ਖ਼ਬਰ »

ਅਧਿਆਪਕਾਂ ਤੇ ਬੱਚਿਆਂ ਨੇ ਮਨਾਈ ਲੋਹੜੀ

ਮਹਿਰਾਜ, 11 ਜਨਵਰੀ (ਸੁਖਪਾਲ ਮਹਿਰਾਜ)- ਕੋਠੇ ਪਿਪਲੀ ਵਿਖੇ ਸਰਕਾਰੀ ਐਲੀਮੈਟਰੀ ਸਕੂਲ 'ਚ ਅਧਿਆਪਕਾਂ ਅਤੇ ਬੱਚਿਆਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਕੂਲੀ ਬੱਚਿਆਂ ਵਲੋਂ ਲੋਹੜੀ ਨਾਲ ਸਬੰਧਤ ਗੀਤ ਪੇਸ਼ ਕੀਤੇ | ਇਸ ਮੌਕੇ ਅਧਿਆਪਕ ਗੁਰਪ੍ਰੀਤ ਸਿੰਘ ਗੁੰਮਟੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਭਗਤਾ ਭਾਈ ਕਾ, 11 ਜਨਵਰੀ (ਸੁਖਪਾਲ ਸਿੰਘ ਸੋਨੀ)- ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ (ਰਜਿ.) ਬਲਾਕ ਭਗਤਾ ਭਾਈਕਾ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਨਿਰਭੈ ਸਿੰਘ ਭਗਤਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਵਿਖੇ ਹੋਈ | ਮੀਟਿੰਗ ਦੌਰਾਨ ਡਾਕਟਰ ਸਾਥੀਆਂ ਨੂੰ ਆ ...

ਪੂਰੀ ਖ਼ਬਰ »

ਜਟਾਣਾ ਨੂੰ ਯੂਥ ਕਾਂਗਰਸ ਹਲਕਾ ਪ੍ਰਧਾਨ ਤੇ ਹੋਰਾਂ ਨੇ ਵਧਾਈ ਦਿੱਤੀ

ਤਲਵੰਡੀ ਸਾਬੋ, 11 ਜਨਵਰੀ (ਰਣਜੀਤ ਸਿੰਘ ਰਾਜੂ)- ਕਾਂਗਰਸ ਦੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਬੀਤੇ ਦਿਨ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਣਾਉਣ ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 11 ਜਨਵਰੀ (ਅਮਰਜੀਤ ਸਿੰਘ ਲਹਿਰੀ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਅਤੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਗੋਨਿਆਣਾ, 11 ਜਨਵਰੀ (ਮੱਕੜ)-ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਮੁੱਖ ਸੇਵਾਦਾਰ ਮਹੰਤ ਭਾਈ ਕਾਹਨ ਸਿੰਘ ਦੀ ਅਗਵਾਈ ਵਿਚ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੇ ਸਥਾਪਨਾ ਦਿਵਸ ਦੀ ਖੁਸ਼ੀ ਵਿਚ ਪ੍ਰਧਾਨ ਰਘਬੀਰ ਸਿੰਘ ਮੱਕੜ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ ਰਾਮਾਂ 'ਚ ਲੋਹੜੀ ਧੀਆਂ ਦੀ ਮਨਾਈ

ਰਾਮਾਂ ਮੰਡੀ, 11 ਜਨਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਬੰਗੀ ਰੋਡ 'ਤੇ ਸਥਿਤ ਆਰ.ਐਮ.ਐਮ.ਡੀ.ਏ.ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਸਤਵੀਰ ਸਿੰਘ ਅਸੀਜ਼ਾ ਦੀ ਪ੍ਰਧਾਨਗੀ ਹੇਠ ਅਧਿਆਪਕਾਂ ਅਤੇ ਬੱਚਿਆਂ ਵਲੋਂ 'ਧੀਆਂ ਦੀ ਲੋਹੜੀ' ...

ਪੂਰੀ ਖ਼ਬਰ »

ਦੀਪ ਇੰਸਟੀਟਿਊਟ ਵਿਖੇ 'ਧੀਆਂ ਦੀ ਲੋਹੜੀ' ਸਮਾਗਮ ਕਰਵਾਇਆ

ਲਹਿਰਾ ਮੁਹੱਬਤ, 11 ਜਨਵਰੀ (ਭੀਮ ਸੈਨ ਹਦਵਾਰੀਆ)- ਸਥਾਨਕ ਦੀਪ ਇੰਸਟੀਟਿਊਟ ਆਫ ਨਰਸਿੰਗ ਐਾਡ ਮੈਡੀਕਲ ਸਾਇੰਸਜ਼ ਲਹਿਰਾਮੁਹੱਬਤ ਵਿਖੇ ਅੱਜ ਲੋਹੜੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ 'ਧੀਆਂ ਦੀ ਲੋਹੜੀ' ਮਨਾਈ ਗਈ | ਕਾਲਜ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਐਲ. ਈ. ਡੀ. ਦਾਨ

ਭਗਤਾ ਭਾਈਕਾ, 11 ਜਨਵਰੀ (ਸੁਖਪਾਲ ਸਿੰਘ ਸੋਨੀ)-ਸਰਕਾਰੀ ਗਰਲਜ਼ ਸੈਕੰਡਰੀ ਸਕੂਲ ਮਲੂਕਾ ਨੂੰ ਮਹਿੰਦਰ ਸਿੰਘ ਬੈਹਨੀਵਾਲ ਐਡਵੋਕੇਟ ਵਲੋਂ ਐਲ.ਈ.ਡੀ. ਦਿੱਤੀ ਗਈ | ਇਸ ਮੌਕੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਸਰਕਾਰੀ ਸੈਕੰਡਰੀ ਸਕੂਲ ਭੁੱਚੋ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਭੁੱਚੋ ਮੰਡੀ, 11 ਜਨਵਰੀ (ਬਿੱਕਰ ਸਿੰਘ ਸਿੱਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਕਲਾਂ ਵਿਖੇ ਪਿ੍ੰਸੀਪਲ ਮੈਡਮ ਮਨਿੰਦਰ ਕੌਰ ਢਿੱਲੋਂ ਦੀ ਅਗਵਾਈ ਵਿਚ ਸੈਸ਼ਨ 2017-18 ਦੌਰਾਨ ਵੱਖ-ਵੱਖ ਕਲਾਸਾਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਨਿਰਮਲ ਸਿੰਘ ਮਲੜ੍ਹੀ ਜਨਨਾਇਕ ਜਨਤਾ ਪਾਰਟੀ 'ਚ ਸ਼ਾਮਿਲ

ਕਾਲਾਂਵਾਲੀ , 11 ਜਨਵਰੀ (ਪੰਨੀਵਾਲੀਆ)- ਹਲਕਾ ਕਾਲਾਂਵਾਲੀ ਤੋਂ ਹਰਿਆਣਾ ਲੋਕਹਿਤ ਪਾਰਟੀ ਦੇ ਪ੍ਰਤੀਨਿਧੀ ਨਿਰਮਲ ਸਿੰਘ ਮਲੜ੍ਹੀ ਨੇ ਪਿੰਡ ਮਲੜ੍ਹੀ ਵਿਖੇ ਜਨਨਾਇਕ ਜਨਤਾ ਪਾਰਟੀ ਦੇ ਬਾਨੀ ਡਾ. ਅਜੈ ਸਿੰਘ ਚੌਟਾਲਾ ਦੀ ਹਾਜ਼ਰੀ ਵਿਚ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਦਲੇ ਰਾਮ ਮੇਹਲਾ ਬਣੇ ਕਾਲਾਂਵਾਲੀ ਦੇ ਨਵੇਂ ਥਾਣਾ ਮੁਖੀ

ਕਾਲਾਂਵਾਲੀ, 11 ਜਨਵਰੀ (ਪੰਨੀਵਾਲੀਆ)- ਸੀ. ਆਈ.ਏ. ਸਿਰਸਾ ਦੇ ਇੰਚਾਰਜ ਰਹੇ ਦਲੇ ਰਾਮ ਮਹਲਾ ਨੂੰ ਕਾਲਾਂਵਾਲੀ ਦਾ ਥਾਣਾ ਮੁਖੀ ਨਿਯੁਕਤ ਕੀਤਾ ਗਿਆ ਹੈ | ਦਲੇ ਰਾਮ ਮਹਲਾ ਨੇ ਕਾਲਾਂਵਾਲੀ ਥਾਣਾ ਦਾ ਕੰਮਕਾਜ ਸੰਭਾਲ ਲਿਆ ਹੈ | ਦਲੇ ਰਾਮ ਮਹਲਾ ਇਸ ਤੋਂ ਪਹਿਲਾਂ ਵੀ ਦੋ ਵਾਰ ...

ਪੂਰੀ ਖ਼ਬਰ »

ਇਲੈਕਟਰੋ ਹੋਮਿਓਪੈਥੀ ਇਲਾਜ ਪ੍ਰਣਾਲੀ ਦੇ ਪਿਤਾਮਾ ਡਾ: ਕਾਊਾਟ ਸੀਜ਼ਰ ਮੈਟੀ ਦਾ ਜਨਮ ਦਿਨ ਮਨਾਇਆ

ਬਠਿੰਡਾ 11 ਜਨਵਰੀ (ਸਟਾਫ਼ ਰਿਪੋਰਟਰ)- ਇਲੈਟ੍ਰਰੋ ਹੋਮਿਓਪੈਥੀ ਰੀਸਰਚ ਫਾਉਂਡੇਸ਼ਨ ਵਲੋਂ ਇਲੈਕਟਰੋ ਹੋਮਿਓਪੈਥੀ ਇਲਾਜ ਪ੍ਰਣਾਲੀ ਦੇ ਪਿਤਾਮਾ ਡਾ: ਕਾਊਾਟ ਸੀਜ਼ਰ ਮੈਟੀ ਦਾ ਜਨਮ ਦਿਨ ਮਨਾਇਆ ਗਿਆ¢ ਪ੍ਰੋਗਰਾਮ ਵਿਚ ਮੱੁਖ ਮਹਿਮਾਨ ਦੇ ਤੌਰ 'ਤੇ ਫਾੳਾੂਡੇਸ਼ਨ ਦੇ ...

ਪੂਰੀ ਖ਼ਬਰ »

ਜਾਗੋ ਸਮੇਂ ਚੱਲੀ ਗੋਲੀ ਨਾਲ ਹੋਈ ਫੋਟੋਗ੍ਰਾਫ਼ਰ ਦੀ ਮੌਤ ਫੋਟੋਗ੍ਰਾਫ਼ਰਾਂ ਵਿਚ ਰੋਸ ਦੀ ਲਹਿਰ

ਰਾਮਪੁਰਾ ਫੂਲ, 11 ਜਨਵਰੀ (ਗੁਰਮੇਲ ਸਿੰਘ ਵਿਰਦੀ)- ਬੀਤੀ ਰਾਤ ਦਸੂਹਾ ਵਿਖੇ ਇਕ ਵਿਆਹ ਦੀ ਜਾਗੋ ਕੱਢਣ ਸਮੇਂ ਚੱਲੀ ਗੋਲੀ ਨਾਲ ਫੋਟੋਗ੍ਰਾਫਰ ਦੀ ਹੋਈ ਮੌਤ ਦੀ ਖਬਰ ਨੇ ਸਮੁੱਚੇ ਫੋਟੋਗ੍ਰਾਫਰ ਭਾਈਚਾਰੇ ਵਿਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ | ਇਸ ਸਬੰਧੀ ਪੰਜਾਬ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਲੰਗਰ ਲਗਾਇਆ

ਗੋਨਿਆਣਾ, 11 ਜਨਵਰੀ (ਮੱਕੜ)- ਨਵੇਂ ਸਾਲ ਦੀ ਆਮਦ ਨੂੰ ਮੁੱਖ ਰਖਦਿਆਂ ਅਤੇ ਸਰਬਤ ਦੇ ਭਲੇ ਲਈ ਸਥਾਨਕ ਬੱਸ ਅੱਡੇ ਦੇ ਸਮੂਹ ਦੁਕਾਨਦਾਰਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬਤ ਦੇ ਭਲੇ ਅਤੇ ਸੁਖ ਸ਼ਾਂਤੀ ਲਈ ਅਦਰਾਸ ...

ਪੂਰੀ ਖ਼ਬਰ »

ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਗੋਨਿਆਣਾ, 11 ਜਨਵਰੀ (ਗਰਗ)- ਮਾਤਾ ਬੇਨਤੀ ਦੇਵੀ ਕਾਨਵੈਂਟ ਸਕੂਲ ਆਕਲੀਆਂ ਕਲਾ ਵਿਖੇ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਪਿੰ੍ਰਸੀਪਲ ਰਾਜ ਕੁਮਾਰ ਅਗਰਵਾਲ, ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਨਾਲ ਨਿੱਕੇ-ਨਿੱਕੇ ਵਿਦਿਆਰਥੀਆਂ ਨਾਲ ਲੋਹੜੀ ਦਾ ਤਿਉਹਾਰ ਮਨਾ ...

ਪੂਰੀ ਖ਼ਬਰ »

ਜੈਵਿਕ ਖੇਤੀ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ

ਕਾਲਾਂਵਾਲੀ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਕੂਲਾਂ 'ਚ ਛੁੱਟੀਆਂ ਦੌਰਾਨ ਪੰਜ ਦਿਨਾਂ ਚੱਲ ਰਹੇ ਜੀਵਨ ਕੌਸ਼ਲ ਵਿਕਾਸ ਕੈਂਪ ਦੇ ਅੱਜ ਅਖੀਰਲੇ ਦਿਨ ਸਰਕਾਰੀ ਹਾਈ ਸਕੂਲ ਜਗਮਾਲਵਾਲੀ ਵਿਖੇ ਜੈਵਿਕ ਖੇਤੀ ਅਤੇ ਉਸ ਦੇ ਲਾਭ ਸੰਬੰਧੀ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਸਰਹੱਦ 'ਤੇ ਕੀਤੇ ਸਨ ਸਖ਼ਤ ਸੁਰੱਖਿਆ ਪ੍ਰਬੰਧ

ਸੀਂਗੋ ਮੰਡੀ, 11 ਜਨਵਰੀ (ਲੱਕਵਿੰਦਰ ਸ਼ਰਮਾ)- ਡੇਰਾ ਵਿਵਾਦ ਨੂੰ ਲੈ ਕੇ ਪੰਜਾਬ-ਹਰਿਆਣਾ ਸਰਹੱਦ 'ਤੇ ਤਲਵੰਡੀ ਸਾਬੋ ਤੇ ਸਥਾਨਕ ਮੰਡੀ ਸੀ ਪੁਲਿਸ ਵਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕੋਈ ਫ਼ੈਸਲੇ ਤੋਂ ਬਾਅਦ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ...

ਪੂਰੀ ਖ਼ਬਰ »

ਖੁਸ਼ਬਾਜ ਜਟਾਣਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਕਾਂਗਰਸੀਆਂ ਵੰਡੇ ਲੱਡੂ

ਤਲਵੰਡੀ ਸਾਬੋ, 11 ਜਨਵਰੀ (ਰਾਹੀ)- ਬੀਤੇ ਕੱਲ੍ਹ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਸਿੰਘ ਜਟਾਣਾ ਨੂੰ ਜ਼ਿਲ੍ਹਾ ਬਠਿੰਡਾ ਦਿਹਾਤੀ ਦਾ ਪ੍ਰਧਾਨ ਬਣਾਏ 'ਤੇ ਅੱਜ ਹਲਕਾ ਤਲਵੰਡੀ ...

ਪੂਰੀ ਖ਼ਬਰ »

ਸਿਹਤ ਤੇ ਫ਼ੌਜ 'ਚ ਭਰਤੀ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

ਬਠਿੰਡਾ­ 11 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਰਿਜਨਲ ਬਹੁਤਕਨੀਕੀ ਕਾਲਜ ਬਹਿਮਣ ਦੀਵਾਨਾ ਵਿਖੇ ਕੌਮੀ ਸੇਵਾ ਯੋਜਨਾ ਅਤੇ ਰੈੱਡ ਰਿਬਨ ਕਲੱਬ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਅਤੇ ਭਾਰਤੀ ਫ਼ੌਜ਼ ਵਿਚ ਭਰਤੀ ਹੋਣ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਹਾਜੀਰਤਨ ਸਾਹਿਬ ਤੋਂ ਨਗਰ ਕੀਰਤਨ ਅੱਜ

ਬਠਿੰਡਾ, 11 ਜਨਵਰੀ (ਭਰਪੂਰ ਸਿੰਘ)- ਦਸਮੇਸ਼ ਪਿਤਾ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਹਾਜੀਰਤਨ ਸਾਹਿਬ ਤੋਂ 12 ਜਨਵਰੀ ਨੂੰ 10 ਵਜੇ ਆਰੰਭ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਕਿਲ੍ਹਾ ਮੁਬਾਰਕ ...

ਪੂਰੀ ਖ਼ਬਰ »

ਆਈ.ਟੀ.ਆਈ. 'ਚ ਮਨਾਈ ਧੀਆਂ ਦੀ ਲੋਹੜੀ

ਮੌੜ ਮੰਡੀ, 11 ਜਨਵਰੀ (ਲਖਵਿੰਦਰ ਸਿੰਘ ਮੌੜ)- ਸਥਾਨਕ ਓਮਕਾਰ ਆਈ.ਟੀ.ਆਈ.ਵਿੱਚ ''ਧੀਆਂ ਨੂੰ ਸਮਰਪਿਤ ਲੋਹੜੀ'' ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਰਾਜ ਸਿੰਘ ਸਿੱਧੂ ਨੇ ਲੋਹੜੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਲੋਹੜੀ ਸਿਰਫ ਪੁੱਤਰਾਂ ਦੀ ਹੀ ...

ਪੂਰੀ ਖ਼ਬਰ »

320 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਰਾਮਾਂ ਮੰਡੀ, 11 ਜਨਵਰੀ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਏ.ਐਸ.ਆਈ. ਰਾਜਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਰਾਮਾਂ ਮੰਡੀ ਵਿਚੋਂ ਦੋ ਦਵਾਈ ਤਸਕਰਾਂ ਗੁਰਬਿੰਦਰ ਸਿੰਘ ਅਤੇ ਮਨਜੀਤ ਸਿੰਘ ਵਾਸੀਆਨ ਘੁੰਮਣ ਕਲਾਂ ਨੂੰ ਉਸ ਸਮੇਂ ਰੰਗੇ ...

ਪੂਰੀ ਖ਼ਬਰ »

ਪਿੰਡ ਸੂਬਾਖੇੜਾ 'ਚ ਪੰਜ ਪਿਆਰਿਆਂ ਨੇ ਰੱਖੀ ਨਵੇਂ ਦਰਬਾਰ ਸਾਹਿਬ ਦੀ ਨੀਂਹ

ਕਾਲਾਂਵਾਲੀ, 11 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਸੂਬਾ ਖੇੜਾ ਵਿਚ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਣਾਏ ਗਏ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਦੀ ਨੀਂਹ ਗੁਰੂ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਨੇ ਸਿੰਘ ਸਹਿਬਾਨਾਂ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਜਾਗੋ ਸਮੇਂ ਚੱਲੀ ਗੋਲੀ ਨਾਲ ਹੋਈ ਫੋਟੋਗ੍ਰਾਫ਼ਰ ਦੀ ਮੌਤ ਫੋਟੋਗ੍ਰਾਫ਼ਰਾਂ ਵਿਚ ਰੋਸ ਦੀ ਲਹਿਰ

ਰਾਮਪੁਰਾ ਫੂਲ, 11 ਜਨਵਰੀ (ਗੁਰਮੇਲ ਸਿੰਘ ਵਿਰਦੀ)- ਬੀਤੀ ਰਾਤ ਦਸੂਹਾ ਵਿਖੇ ਇਕ ਵਿਆਹ ਦੀ ਜਾਗੋ ਕੱਢਣ ਸਮੇਂ ਚੱਲੀ ਗੋਲੀ ਨਾਲ ਫੋਟੋਗ੍ਰਾਫਰ ਦੀ ਹੋਈ ਮੌਤ ਦੀ ਖਬਰ ਨੇ ਸਮੁੱਚੇ ਫੋਟੋਗ੍ਰਾਫਰ ਭਾਈਚਾਰੇ ਵਿਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ | ਇਸ ਸਬੰਧੀ ਪੰਜਾਬ ...

ਪੂਰੀ ਖ਼ਬਰ »

ਗੀਤਕਾਰ ਮਨਪ੍ਰੀਤ ਟਿਵਾਣਾ ਨੇ ਮਿਊਜ਼ਿਕ ਕੰਪਨੀ 'ਪੀਕ ਪੁਆਇੰਟ ਸਟੂਡੀਓਜ਼' ਦੀ ਕੀਤੀ ਸ਼ੁਰੂਆਤ

ਬਠਿੰਡਾ, 11 ਜਨਵਰੀ (ਸਿੱਧੂ)- ਨਾਮਵਰ ਗੀਤਕਾਰ ਮਨਪ੍ਰੀਤ ਟਿਵਾਣਾ 'ਪੀਕ ਪੁਆਇੰਟ ਸਟੂਡੀਓਜ਼' ਦਾ ਲੋਗੋ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਵਲੋਂ ਅੱਜ ਬਠਿੰਡਾ ਵਿਖੇ ਰਿਲੀਜ਼ ਕੀਤਾ ਗਿਆ¢ ਇਸ ਮੌਕੇ ਹਰਭਜਨ ਮਾਨ ਨੇ ਗੀਤਕਾਰ ਮਨਪ੍ਰੀਤ ਟਿਵਾਣਾ ਦੀ ਪੰਜਾਬੀ ਸਭਿਆਚਾਰਕ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਤਿੰਨ ਦਿਨਾਂ ਯੂਥ ਅਗਵਾਈ ਅਤੇ ਕਮਿਊਨਿਟੀ ਵਿਕਾਸ ਕੈਂਪ ਸਮਾਪਤ

ਬਠਿੰਡਾ, 11 ਜਨਵਰੀ (ਸਿੱਧੂ)- ਨਹਿਰੂ ਯੁਵਾ ਕੇਂਦਰ, ਬਠਿੰਡਾ ਵਲੋਂ ਡਾ. ਬੀ.ਆਰ. ਅੰਬੇਦਕਰ ਭਵਨ, ਬਠਿੰਡਾ ਵਿਖੇ ਤਿੰਨ ਦਿਨਾਂ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਵਿਕਾਸ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਰਦੂਲ ਸਿੰਘ ਸਿੱਧੂ ਸਟੇਟ ਐਵਾਰਡੀ, ਜ਼ਿਲ੍ਹਾ ਭਲਾਈ ਅਫ਼ਸਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX