ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  14 minutes ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  about 2 hours ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 3 hours ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  about 3 hours ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  about 4 hours ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  about 5 hours ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  about 5 hours ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 6 hours ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 6 hours ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 6 hours ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 7 hours ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 8 hours ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 8 hours ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 9 hours ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 9 hours ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 9 hours ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 9 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 9 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 10 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 10 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 10 hours ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 9 hours ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 11 hours ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 11 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 12 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 12 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 12 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 11 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 13 hours ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 13 hours ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 14 hours ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 14 hours ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  about 1 hour ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਕਦੇ ਵੀ ਕਾਨੂੰਨ ਤੋਂ ਉੱਚਾ ਨਾ ਸਮਝੋ। -ਥਾਮਸ ਫੁੱਲਰ

ਕਪੂਰਥਲਾ / ਫਗਵਾੜਾ

ਪੰਚਾਇਤੀ ਸੰਸਥਾਵਾਂ ਦੇ ਨਵੇਂ ਚੁਣੇ ਨੁਮਾਇੰਦੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪਿੰਡਾਂ ਦੀ ਨੁਹਾਰ ਬਦਲਣ-ਸੁੰਦਰ ਸ਼ਾਮ ਅਰੋੜਾ

ਕਪੂਰਥਲਾ, 11 ਜਨਵਰੀ (ਅਮਰਜੀਤ ਕੋਮਲ)-ਪੰਚਾਇਤੀ ਸੰਸਥਾਵਾਂ ਦੇ ਨਵੇਂ ਚੁਣੇ ਨੁਮਾਇੰਦੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਕੇ ਉਨ੍ਹਾਂ ਦੀ ਨੁਹਾਰ ਬਦਲਣ | ਇਹ ਸ਼ਬਦ ਸੁੰਦਰ ਸ਼ਾਮ ਅਰੋੜਾ ਉਦਯੋਗ ਤੇ ਵਪਾਰ ਮੰਤਰੀ ਪੰਜਾਬ ਨੇ ਅੱਜ ਦਾਣਾ ਮੰਡੀ ਕਪੂਰਥਲਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਨਵੇਂ ਚੁਣੇ 10 ਜ਼ਿਲ੍ਹਾ ਪ੍ਰੀਸ਼ਦ, 86 ਪੰਚਾਇਤ ਸੰਮਤੀ ਮੈਂਬਰਾਂ ਤੇ ਜ਼ਿਲ੍ਹੇ ਦੇ ਪੰਜ ਬਲਾਕਾਂ ਦੀਆਂ 546 ਪੰਚਾਇਤਾਂ ਦੇ ਪੰਚਾਂ ਸਰਪੰਚਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਾਉਣ ਉਪਰੰਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿਚ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹਰ ਪਿੰਡ ਵਿਚ 550 ਬੂਟੇ ਲਗਾਉਣੇ ਯਕੀਨੀ ਬਣਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ | ਉਨ੍ਹਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੇ ਆਪਣੇ ਨੁਮਾਇੰਦਿਆਂ ਦੀ ਸਰਬਸੰਮਤੀ ਨਾਲ ਚੋਣ ਕਰਕੇ ਇਕ ਖ਼ੂਬਸੂਰਤ ਮਿਸਾਲ ਪੈਦਾ ਕੀਤੀ ਹੈ | ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਮੈਂਬਰਾਂ ਤੇ ਪੰਚਾਂ ਸਰਪੰਚਾਂ ਨੂੰ ਨਸ਼ਿਆਂ ਵਿਰੁੱਧ ਵੀ ਸਹੰੁ ਚੁਕਾਈ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਕਪੂਰਥਲਾ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਵੀਆਂ ਬਣੀਆਂ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਕਿਹਾ ਕਿ ਉਹ ਨਸ਼ਾ ਮੁਕਤ ਪੰਜਾਬ ਸਿਰਜਣ ਪ੍ਰੋਗਰਾਮ ਵਿਚ ਯੋਗਦਾਨ ਪਾਉਣ | ਉਨ੍ਹਾਂ ਪੰਚਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਡੈਪੋ ਤੇ ਬਡੀ ਨੂੰ ਉਤਸ਼ਾਹਿਤ ਕਰਨ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਨ | ਸਮਾਗਮ ਦੇ ਆਰੰਭ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਸੁੰਦਰ ਸ਼ਾਮ ਅਰੋੜਾ ਨੂੰ ਜੀ ਆਇਆ ਕਿਹਾ ਤੇ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਮੈਂਬਰਾਂ ਤੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੱਤੀ |
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦੀ ਨਵਨਿਯੁਕਤ ਪ੍ਰਧਾਨ ਬਲਬੀਰ ਰਾਣੀ ਸੋਢੀ ਨੇ ਵੀ ਔਰਤਾਂ ਨੂੰ ਪੰਚਾਇਤੀ ਸੰਸਥਾਵਾਂ ਵਿਚ 50 ਪ੍ਰਤੀਸ਼ਤ ਨੁਮਾਇੰਦਗੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਪ੍ਰੋ: ਇੰਦਰਜੀਤ ਸਿੰਘ ਪੱਡਾ ਨੇ ਅਦਾ ਕੀਤੇ | ਸਮਾਗਮ ਦੀ ਸਮਾਪਤੀ 'ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ, ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਮੈਂਬਰਾਂ ਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਦਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ, ਐਸ.ਡੀ.ਐਮ. ਡਾ: ਨਯਨ ਭੁੱਲਰ, ਐਸ.ਡੀ.ਐਮ. ਪੰਚਾਇਤੀ ਰਾਜ ਸੰਦੀਪ ਸ੍ਰੀਧਰ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮਨਜਿੰਦਰ ਸਿੰਘ ਮਨੀ ਔਜਲਾ, ਪੰਜਾਬ ਕਾਂਗਰਸ ਦੇ ਬੁਲਾਰੇ ਗੋਰਾ ਗਿੱਲ, ਬਲਾਕ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਬਿਸ਼ਨਪੁਰ, ਨਗਰ ਕੌਾਸਲਰ ਨਰਿੰਦਰ ਮਨਸੂ, ਰਜਿੰਦਰ ਕੌੜਾ, ਸੁਰਿੰਦਰ ਨਾਥ ਮੜ੍ਹੀਆ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਲਾਲ ਕੁੰਡਲ, ਅਮਰਜੀਤ ਸਿੰਘ, ਪ੍ਰਗਟ ਸਿੰਘ ਸਿੱਧੂ, ਸਤੀਸ਼ ਕੁਮਾਰ, ਸੇਵਾ ਸਿੰਘ, ਹਰਬਿਲਾਸ (ਪੰਜੇ ਬੀ.ਡੀ.ਪੀ.ਓ.), ਏ.ਪੀ.ਓ. ਸਤਨਾਮ ਸਿੰਘ, ਸਾਹਿਲ ਓਬਰਾਏ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਸੁੰਦਰ ਸ਼ਾਮ ਅਰੋੜਾ ਨੇ ਪਿੰਡਾਂ ਦੇ ਸਰਪੰਚਾਂ ਨੂੰ ਬੂਟੇ ਵੰਡੇ
ਪੰਚਾਇਤੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅੱਜ ਸਹੁੰ ਚੁਕਾਉਣ ਸਬੰਧੀ ਕਪੂਰਥਲਾ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੰਜ ਬਲਾਕਾਂ ਦੀਆਂ 10-10 ਪੰਚਾਇਤਾਂ ਨੂੰ ਬੂਟੇ ਵੰਡ ਕੇ ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੂਟੇ ਲਗਾਉਣ ਦੇ ਕਾਰਜ ਦੀ ਆਰੰਭਤਾ ਕਰਵਾਈ |

ਨਾਲੇ ਵਿਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

ਕਪੂਰਥਲਾ, 11 ਜਨਵਰੀ (ਸਡਾਨਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਮੰਡੇਰ ਦੋਨਾ ਨੇੜੇ ਨਾਲੇ ਵਿਚੋਂ ਅੱਜ ਦੁਪਹਿਰ ਦੇ ਸਮੇਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ...

ਪੂਰੀ ਖ਼ਬਰ »

ਫਗਵਾੜਾ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਫਗਵਾੜਾ, 11 ਜਨਵਰੀ (ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ, ਤਰਨਜੀਤ ਸਿੰਘ ਕਿੰਨੜਾ)-ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਫਗਵਾੜਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਮਾਮਲੇ ਸਬੰਧੀ ਤਿੰਨ ਵਿਰੁੱਧ ਕੇਸ ਦਰਜ-ਇਕ ਗਿ੍ਫ਼ਤਾਰ

ਸੁਭਾਨਪੁਰ, 11 ਜਨਵਰੀ (ਕੰਵਰ ਬਰਜਿੰਦਰ ਸਿੰਘ ਜੱਜ)-ਇਕ ਔਰਤ ਪਾਸੋਂ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ਨੂੰ ਲੈ ਕੇ ਦਰਜ ਹੋਏ ਕੇਸ ਵਿਚ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਕੇਂਦਰ ਪਾਸੋਂ ਕੀਤੀ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ-ਸੁੰਦਰ ਸ਼ਾਮ ਅਰੋੜਾ

ਕਪੂਰਥਲਾ, 11 ਜਨਵਰੀ (ਅਮਰਜੀਤ ਸਿੰਘ ਸਡਾਨਾ)-ਸੂਬੇ ਅੰਦਰ ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨ ਲਈ ਕੇਂਦਰ ਸਰਕਾਰ ਦੇ ਮੰਤਰੀ ਸੁਰੇਸ਼ ਪ੍ਰਭੂ ਪਾਸੋਂ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕੀਤੀ ਗਈ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ...

ਪੂਰੀ ਖ਼ਬਰ »

ਨਵੀਂ ਪਾਰਟੀ ਦੇ ਗਠਨ ਬਾਅਦ ਸੁਖਪਾਲ ਖਹਿਰਾ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਨਵੀਂ ਰਾਜਨੀਤਿਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉੁਪਰੰਤ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਮੌਲੀ ਦੇ ਨੇੜੇ ਖੇਤਾਂ 'ਚੋਂ ਨਗਨ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਫਗਵਾੜਾ, 11 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਮੌਲੀ ਦੇ ਨੇੜੇ ਖੇਤਾਂ ਵਿਚੋਂ ਨਗਨ ਹਾਲਤ ਵਿਚ ਇਕ ਨੌਜਵਾਨ ਲਾਸ਼ ਮਿਲਣ ਕਰਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਮਿ੍ਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ | ਥਾਣਾ ਸਤਨਾਮਪੁਰਾ ਪੁਲਿਸ ਨੇ ਲਾਸ਼ ਨੂੰ ...

ਪੂਰੀ ਖ਼ਬਰ »

ਕੈਂਟਰ ਗੱਡੀ ਦੇ ਖੜ੍ਹੇ ਟਰਾਲੇ 'ਚ ਵੱਜਣ ਕਾਰਨ ਕੈਂਟਰ ਚਾਲਕ ਜ਼ਖ਼ਮੀ

ਢਿਲਵਾਂ, 11 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਅੱਜ ਸਵੇਰੇ ਕਰੀਬ 9 ਵਜੇ ਆਰਮੀ ਪਬਲਿਕ ਸਕੂਲ ਤੋਂ ਥੋੜਾ ਅੱਗੇ ਜੀ.ਟੀ.ਰੋਡ 'ਤੇ ਇਕ ਕੈਂਟਰ ਗੱਡੀ ਦੇ ਖੜੇ ਟਰਾਲੇ ਵਿਚ ਵੱਜਣ ਨਾਲ ਕੈਂਟਰ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ...

ਪੂਰੀ ਖ਼ਬਰ »

ਅਲਾਇੰਸ ਇੰਟਰਨੈਸ਼ਨਲ ਵਲੋਂ ਕਲਾਕਾਰ ਸਤੀਸ਼ ਕੌਲ ਦੀ ਸਹਾਇਤਾ

ਫਗਵਾੜਾ, 11 ਜਨਵਰੀ (ਟੀ.ਡੀ. ਚਾਵਲਾ)-ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਉੱਘੇ ਕਲਾਕਾਰ ਸਤੀਸ਼ ਕੌਲ ਜੋ ਅੱਜ ਕੱਲ੍ਹ ਬਿਮਾਰੀ ਕਾਰਨ ਆਰਥਿਕ ਤੰਗੀ ਵਿਚੋਂ ਗੁਜ਼ਰ ਰਹੇ ਹਨ, ਦੇ ਪਰਿਵਾਰ ਨੰੂ ਲੁਧਿਆਣਾ ਵਿਖੇ 25 ਹਜ਼ਾਰ ਰੁਪਏ ਦੀ ਰਕਮ ਭੇਟ ਕੀਤੀ ਤੇ ਉਸ ਦੀ ਸਿਹਤਯਾਬੀ ਲਈ ...

ਪੂਰੀ ਖ਼ਬਰ »

ਅਣਪਛਾਤੇ ਚੋਰ ਮੋਬਾਈਲ ਟਾਵਰ ਤੋਂ ਬੈਟਰੀਆਂ ਚੋਰੀ ਕਰ ਕੇ ਫ਼ਰਾਰ

ਸੁਭਾਨਪੁਰ, 11 ਜਨਵਰੀ (ਕੰਵਰ ਬਰਜਿੰਦਰ ਸਿੰਘ ਜੱਜ)-ਬੀਤੇ ਦਿਨੀਂ ਅਣਪਛਾਤੇ ਚੋਰ ਹਮੀਰਾ ਨੇੜਿਉਂ ਇਕ ਮੋਬਾਈਲ ਟਾਵਰ ਦੇ ਕਮਰੇ ਦੀ ਛੱਤ ਪਾੜ ਕੇ ਅੰਦਰੋਂ ਬੈਟਰੀਆਂ ਚੋਰੀ ਕਰਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਨਿੱਜੀ ਕੰਪਨੀ ਦੇ ਸੁਪਰਵਾਈਜ਼ਰ ਮੰਗਤ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 11 ਜਨਵਰੀ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿਚ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਗੁਰਦੀਪ ਸਿੰਘ, ਏ.ਐਸ.ਆਈ. ਸ਼ੰਕਰ ...

ਪੂਰੀ ਖ਼ਬਰ »

ਸੰਤ ਸਮਾਜ ਦੇ ਇਕਜੁੱਟ ਹੋਣ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਕਪੂਰਥਲਾ, 11 ਜਨਵਰੀ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਸਵਰਨ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਟਾਫ਼ ਦੀ ਪੁਲਿਸ ਪਾਰਟੀ ਨੇ ਨਵਾਂ ਪਿੰਡ ਭੱਠੇ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਰਿੰਦਰ ...

ਪੂਰੀ ਖ਼ਬਰ »

ਭੁਲੱਥ-ਕਰਤਾਰਪੁਰ ਸੜਕ 'ਤੇ ਡਿੱਗੇ ਸਫ਼ੈਦਿਆਂ ਦੇ ਦਰੱਖ਼ਤ ਦੇ ਰਹੇ ਹਾਦਸਿਆਂ ਨੂੰ ਸੱਦਾ

ਭੁਲੱਥ, 11 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਤੋਂ ਕਰਤਾਰਪੁਰ ਵਾਲੀ ਸੜਕ ਦੇ ਦੋਵੇਂ ਪਾਸੇ ਡਿੱਗੇ ਦਰਖ਼ਤ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ, ਪ੍ਰੰਤੂ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਧਿਆਨ ਨਹੀਂ | 2017 ਜੁਲਾਈ ਮਹੀਨੇ ਵਿਚ ਤੇਜ਼ ਹਨ੍ਹੇਰੀ ਝੱਖੜ ਕਰਕੇ ਭੁਲੱਥ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ

ਕਪੂਰਥਲਾ, 11 ਜਨਵਰੀ (ਸਡਾਨਾ)-ਨਗਰ ਕੌਾਸਲ ਕਪੂਰਥਲਾ ਵਲੋਂ ਸੁਪਰਡੈਂਟ ਨੀਰਜ ਭੰਡਾਰੀ, ਸੈਨੇਟਰੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਰਿੰਕੂ ਭੱਟੀ ਦੀ ਅਗਵਾਈ ਵਿਚ ਦਫ਼ਤਰ ਨਗਰ ਕੌਾਸਲ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਇਕ ਵਿਸ਼ੇਸ਼ ਸੈਮੀਨਾਰ ਕੀਤਾ ਗਿਆ, ਜਿਸ ਵਿਚ ਡੋਰ ...

ਪੂਰੀ ਖ਼ਬਰ »

ਆਂਗਨਵਾੜੀ ਸੈਂਟਰ ਮੰਗੂਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ

ਤਲਵੰਡੀ ਚੌਧਰੀਆਂ, 11 ਜਨਵਰੀ (ਭੋਲਾ)- ਪਿੰਡ ਮੰਗੂਪੁਰ ਵਿਖੇ ਸਥਿਤ ਆਂਗਨਵਾੜੀ ਸੈਂਟਰ ਵਿਖੇ ਬਾਲ ਵਿਕਾਸ ਅਤੇ ਪ੍ਰਾਜੈਕਟ ਅਫਸਰ ਬਰਿੰਦਰਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਸੁਪਰਵਾਈਜ਼ਰ ਮੈਡਮ ਰਾਜਵਿੰਦਰਜੀਤ ਕੌਰ ਦੀ ਪ੍ਰੇਰਨਾ ਨਾਲ ਧੀਆਂ ਦੀ ਲੋਹੜੀ ਮਨਾਈ ...

ਪੂਰੀ ਖ਼ਬਰ »

ਬਲਬੀਰ ਰਾਣੀ ਸੋਢੀ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ-ਲਖਵਿੰਦਰ ਸਿੰਘ ਹਮੀਰਾ

ਸੁਭਾਨਪੁਰ, 11 ਜਨਵਰੀ (ਜੱਜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਅੰਦਰ ਵਿਕਾਸ ਕਾਰਜ ਚੱਲ ਰਹੇ ਹਨ | ਕਾਂਗਰਸ ਹਾਈ ਕਮਾਨ ਵਲੋਂ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਦੀ ਪ੍ਰਧਾਨ ਬਣਾ ਕੇ ਕਾਂਗਰਸ ਪਾਰਟੀ ਨੇ ...

ਪੂਰੀ ਖ਼ਬਰ »

ਫਗਵਾੜਾ ਦੀ ਕਿਰਨਜੀਤ ਕੌਰ ਨੇ ਜਿੱਤਿਆ ਡਰੈੱਸ ਡਿਜ਼ਾਇਨਿੰਗ ਮੁਕਾਬਲਾ

ਫਗਵਾੜਾ, 11 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੀ ਛਵੀ ਭਾਸਕਰ ਸੰਕਲਪ ਸੰਸਥਾ ਵਲੋਂ ਗੀਤਾ ਭਵਨ ਮਾਡਲ ਟਾਊਨ ਫਗਵਾੜਾ ਵਿਖੇ ਅੰਜੂ ਫ਼ੈਸ਼ਨ ਸਟਾਰ ਬੁਟੀਕ ਅਤੇ ਅਕੈਡਮੀ ਦੀ ਸੰਚਾਲਕ ਅੰਜੂ ਭਾਰਦਵਾਜ ਦੀ ਦੇਖਰੇਖ ਹੇਠ ਕਰਵਾਏ ਗਏ ਦੂਸਰੇ ਡਰੈੱਸ ਡਿਜ਼ਾਈਨਿੰਗ ...

ਪੂਰੀ ਖ਼ਬਰ »

ਏਸ਼ੀਅਨ ਕਲਵਰੀ ਚਰਚ ਮਾਡਲ ਟਾਊਨ 'ਚ ਸਮਾਗਮ

ਨਡਾਲਾ, 11 ਜਨਵਰੀ (ਮਾਨ)- ਏਸ਼ੀਅਨ ਕਲਵਰੀ ਚਰਚ ਪਿੰਡ ਮਾਡਲ ਟਾਊਨ ਵਲੋਂ ਸਰਪੰਚ ਸੰਤੋਸ਼ ਕੁਮਾਰੀ ਸ਼ਰਮਾ ਪਤਨੀ ਪਰਮੋਦ ਕੁਮਾਰ ਸ਼ਰਮਾ, ਪੰਚ ਸੁਖਜੀਤ ਕੋਰ ਘੁੰਮਣ, ਜੇਮਸ, ਰਾਜ ਰਾਣੀ ਅਤੇ ਸਮੂਹ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ | ਐਲਡਰ ਮੁਖਤਾਰ ਮਸੀਹ, ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸੁਲਤਾਨਪੁਰ ਲੋਧੀ ਦਿਹਾਤੀ ਵਿਖੇ ਧੀਆਂ ਦੀ ਲੋਹੜੀ ਮਨਾਈ

ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਸਰਕਾਰੀ ਐਲੀਮੈਂਟਰੀ ਸਕੂਲ ਸੁਲਤਾਨਪੁਰ ਲੋਧੀ ਦਿਹਾਤੀ ਵਿਚ ਧੀਆਂ ਦੀ ਲੋਹੜੀ ਸਮੂਹ ਸਟਾਫ਼ ਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਮਨਾਈ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਬਲਾਕ ਸਿੱਖਿਆ ...

ਪੂਰੀ ਖ਼ਬਰ »

ਅਕਾਲ ਗਰੁੱਪ ਆਫ਼ ਇੰਸਟੀਚਿਊਟ 'ਚ ਲੋਹੜੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਅਕਾਲ ਗਰੁੱਪ ਆਫ਼ ਇੰਸਟੀਚਿਊਟ ਦੇ ਅਕਾਲ ਅਕੈਡਮੀ ਇੰਟਰਨੈਸ਼ਨਲ ਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਕੰਵਰ ਜਸਵੰਤ ਸਿੰਘ ਨੇ ਚੀਫ਼ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਪਾਵਰਕਾਮ ਸਰਕਲ ਕਪੂਰਥਲਾ ਦੇ ਉਪ ਚੀਫ਼ ਇੰਜੀਨੀਅਰ ਕੰਵਰ ਜਸਵੰਤ ਸਿੰਘ ਨੇ ਪਦ-ਉੱਨਤੀ ਉਪਰੰਤ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਚ ਚੀਫ਼ ਇੰਜੀਨੀਅਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਪ੍ਰੋ: ਚਰਨ ਸਿੰਘ ਵਲੋਂ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਵਧਾਈ

ਕਪੂਰਥਲਾ, 11 ਜਨਵਰੀ (ਵਿ.ਪ੍ਰ.)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਉਪ ਪ੍ਰਧਾਨ ਪ੍ਰੋ: ਚਰਨ ਸਿੰਘ ਨੇ ਬੀਬੀ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪੰਜਾਬ ਦੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ...

ਪੂਰੀ ਖ਼ਬਰ »

ਕਰਨਦੀਪ ਸਿੰਘ ਖੱਖ ਪੰਜਾਬੀ ਏਕਤਾ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਬਣੇ

ਨਡਾਲਾ, 11 ਜਨਵਰੀ (ਮਾਨ)-ਸੀਨੀਅਰ ਪਾਰਟੀ ਆਗੂ ਕਰਨਦੀਪ ਸਿੰਘ ਖੱਖ ਨੂੰ ਪੰਜਾਬੀ ਏਕਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਖੱਖ ਦੀ ਇਹ ਨਿਯੁਕਤੀ ਪਾਰਟੀ ਸੁਪਰੀਮੋ ਸੁਖਪਾਲ ਸਿੰਘ ਖਹਿਰਾ ਨੇ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 11 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਝੋਨਾ ਲਾਉਣ ਵਾਲੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਕਿਸਾਨ 20 ਤੱਕ ਅਰਜ਼ੀਆਂ ਦੇਣ-ਯਾਦਵਿੰਦਰ ਸਿੰਘ

ਸੁਲਤਾਨਪੁਰ ਲੋਧੀ, 11 ਜਨਵਰੀ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਵਾਲੀਆਂ ਮਸ਼ੀਨਾਂ 'ਤੇ 40 ਤੋਂ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਛੋਟੇ, ਸੀਮਾਂਤ ਤੇ ਅਨੂਸੁਚਿਤ ਜਾਤੀਆਂ ਨਾਲ ਸਬੰਧਿਤ ਕਿਸਾਨਾਂ ਤੇ ...

ਪੂਰੀ ਖ਼ਬਰ »

ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਬੰਧੀ ਮੰਗਾਂ ਤੁਰੰਤ ਪ੍ਰਵਾਨ ਕਰੇ-ਸਤਬੀਰ ਸਿੰਘ ਚੰਦੀ

ਕਪੂਰਥਲਾ, 11 ਜਨਵਰੀ (ਸਡਾਨਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਤਨਖ਼ਾਹ ਸਕੇਲ ਜੋ ਕਿ 2016 ਤੋਂ ਬਣਦੇ ਹਨ, ਅਜੇ ਤੱਕ ਨਾ ਦਿੱਤੇ ਜਾਣ 'ਤੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਕਤ ਪ੍ਰਗਟਾਵਾ ਪੰਜਾਬ ਸਟੇਟ ਮਨਿਸਟਰੀਅਲ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਭੁਲੱਥ, 11 ਜਨਵਰੀ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਐਸ.ਡੀ.ਐਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਗਣਤੰਤਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਕਪੂਰਥਲਾ, 11 ਜਨਵਰੀ (ਸਡਾਨਾ)-ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਖੈੜਾ ਬੇਟ ਦਾ ਦੋ ਰੋਜ਼ਾ ਸਾਲਾਨਾ ਕਬੱਡੀ ਟੂਰਨਾਮੈਂਟ 30 ਤੋਂ-ਮਹਾਤਮਾ ਮੁਨੀ

ਭੰਡਾਲ ਬੇਟ, 11 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-'ਸੰਤ ਬਾਬਾ ਚਰਨ ਦਾਸ ਸਪੋਰਟਸ ਕਲੱਬ' ਖੈੜਾ ਬੇਟ ਵਲੋਂ ਸਮੂਹ ਐਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਧੰਨ ਬਾਬਾ ਚਰਨ ਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਦੋ ...

ਪੂਰੀ ਖ਼ਬਰ »

ਔਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਪ੍ਰਕਾਸ਼ ਪੁਰਬ ਮਨਾਇਆ

ਬੇਗੋਵਾਲ, 11 ਜਨਵਰੀ (ਸੁਖਜਿੰਦਰ ਸਿੰਘ)-ਔਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਚੇਅਰਮੈਨ ਡਾ: ਸਤਵੰਤ ਸਿੰਘ, ਪਿ੍ੰਸੀਪਲ ਅਪਰਣਾ ਮਹਿਤਾ ਦੀ ਅਗਵਾਈ ਹੇਠ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਸਬੰਧੀ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਸਮੂਹ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬੇਗੋਵਾਲ, 11 ਜਨਵਰੀ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਕਿਸ਼ਨ ਸਿੰਘ ਵਾਲਾ ਦੇ ਮੰਡ 'ਚੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ

ਭੰਡਾਲ ਬੇਟ, 11 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਥਾਣਾ ਫੱਤੂਢੀਂਗਾ ਅਧੀਨ ਪੈਂਦੇ ਪਿੰਡ ਕਿਸ਼ਨ ਸਿੰਘ ਵਾਲਾ ਦੇ ਮੰਡ ਵਿਚੋਂ ਬੀਤੇ ਦਿਨੀਂ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਖੈੜਾ ਰੋਡ 'ਤੇ ਰਾਸ਼ਨ ਵੰਡ ਸਮਾਗਮ

ਫਗਵਾੜਾ, 11 ਜਨਵਰੀ (ਟੀ.ਡੀ. ਚਾਵਲਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਖੈੜਾ ਰੋਡ 'ਤੇ ਅੱਜ 88ਵੇਂ ਰਾਸ਼ਨ ਵੰਡ ਸਮਾਗਮ ਚੇਅਰਮੈਨ ਸੁਸਾਇਟੀ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਵਿਚ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਗੁਰਮੀਤ ਰਾਮ ਐਡਵੋਕੇਟ ਨੇ 25 ਲਾਭਪਾਤਰੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਓ ਦੀ ਮੌਤ, ਪੁੱਤ ਤੇ ਇਕ ਹੋਰ ਜ਼ਖ਼ਮੀ

ਡਡਵਿੰਡੀ, 11 ਜਨਵਰੀ (ਬਲਬੀਰ ਸੰਧਾ)-ਵੀਰਵਾਰ ਦੀ ਰਾਤ ਨੂੰ ਕਪੂਰਥਲਾ-ਸੁਲਤਾਨਪੁਰ ਲੋਧੀ ਮਾਰਗ 'ਤੇ ਪਿੰਡ ਕੜ੍ਹਾਲ ਕਲਾਂ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਬੁਲਟ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਉਸ ਦਾ ਪੁੱਤਰ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਖਹਿਰਾ ਖਿਲਾਫ਼ ਨਸ਼ਿਆਂ ਬਾਰੇ ਕੇਸ ਦੀ ਮੁੜ ਖੋਲ੍ਹੀ ਜਾਵੇ ਪੜਤਾਲ-ਲੱਕੀ

ਜਲੰਧਰ, 11 ਜਨਵਰੀ (ਮੇਜਰ ਸਿੰਘ)-ਪੰਜਾਬ ਕਾਂਗਰਸ ਸੈੱਲ ਦੇ ਕੋ-ਕਨਵੀਨਰ ਮਾਲਵਿੰਦਰ ਸਿੰਘ ਲੱਕੀ ਨੇ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ: ਸੁਖਪਾਲ ਸਿੰਘ ਖਹਿਰਾ ਦੀ ਫਾਜ਼ਿਲਕਾ ਵਿਖੇ 2015 'ਚ ਫੜੇ ਗਏ ਸਮਗਲਰਾਂ ਨਾਲ ਮਿਲੀਭੁਗਤ ਦੀ ਮੁੜ ਜਾਂਚ ਕਰਵਾਏ ਜਾਣ ਦੀ ...

ਪੂਰੀ ਖ਼ਬਰ »

ਸੈਨਿਕ, ਅਰਧ ਸੈਨਿਕ ਤੇ ਪੁਲਿਸ ਬਲਾਂ ਦੀ ਭਰਤੀ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 28 ਜਨਵਰੀ ਤੋਂ

ਜਲੰਧਰ, 11 ਜਨਵਰੀ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਮੇਜਰ (ਰਿਟਾ.) ਯਸ਼ਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਜਲੰਧਰ, 11 ਜਨਵਰੀ (ਜਸਪਾਲ ਸਿੰਘ)-ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਆਲੂ ਉਤਪਾਦਕਾਂ ਦੀਆਂ ਮੁਸ਼ਕਿਲਾਂ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ ਤਰੰਤ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਦੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਲੋਹੜੀ ਤੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਪੂਰਥਲਾ, 11 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਵੱਖ-ਵੱਖ ਸੰਸਥਾਵਾਂ ਵਲੋਂ ਲੋਹੜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਸਬੰਧੀ ਸਮਾਗਮ ਕਰਵਾਏ ਗਏ | ਇਸੇ ਸਬੰਧ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX