ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  18 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਪਟਿਆਲਾ

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਸਾਂਝਾ ਅਧਿਆਪਕ ਮੋਰਚਾ ਨੇ ਸਿੱਖਿਆ ਮੰਤਰੀ 'ਤੇ ਵਾਅਦਾ ਿਖ਼ਲਾਫ਼ੀ ਕਰਨ ਦੇ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਸਿੱਖਿਆ ਮੰਤਰੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ¢ ਸਵਾ ਮਹੀਨਾ ਬੀਤਣ ਦੇ ਬਾਵਜੂਦ ਜਨਤਕ ਰੂਪ ਵਿਚ ਕੀਤੇ ਐਲਾਨਾਂ ਨੂੰ ਪੂਰਾ ਨਾ ਕਰਕੇ ਅਤੇ ਐੱਸ.ਐੱਸ.ਏ. ਰਮਸਾ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਨੂੰ ਜਬਰੀ ਲਾਗੂ ਕਰਵਾਉਣ ਲਈ ਆਨ-ਲਾਈਨ ਪੋਰਟਲ ਫਿਰ ਤੋਂ ਖੋਲ੍ਹਣ ਦੇ ਰੋਸ ਵਜੋਂ ਪਟਿਆਲਾ ਜ਼ਿਲ੍ਹੇ ਦੇ ਅਧਿਆਪਕਾਂ ਨੇ ਮੋਰਚੇ ਦੇ ਸੂਬਾਈ ਕਨਵੀਨਰ ਦਵਿੰਦਰ ਸਿੰਘ ਪੂਨੀਆ, ਸੂਬਾ ਕੋ-ਕਨਵੀਨਰਾਂ ਹਰਦੀਪ ਸਿੰਘ ਟੋਡਰਪੁਰ, ਕਰਮਿੰਦਰ ਸਿੰਘ ਅਤੇ ਅਧਿਆਪਕ ਆਗੂਆਂ ਵਿਕਰਮ ਦੇਵ ਸਿੰਘ, ਅਤਿੰਦਰਪਾਲ ਘੱਗਾ, ਪਰਮਵੀਰ ਸਿੰਘ ਅਤੇ ਅਮਿਤਇੰਦਰ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੇੜੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਪੁਤਲਾ ਸਾੜਨ ਉਪਰੰਤ ਉਨ੍ਹਾਂ ਆਖਿਆ ਕਿ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੇ 56ਵੇਂ ਦਿਨ ਕੀਤੇ ਸਾਰੇ ਵਾਅਦੇ ਮੁੱਕਰਨ ਦਾ ਰੁੱਖ ਅਪਣਾ ਲਿਆ ਹੈ, ਇਸ ਕਰਕੇ ਉਹ ਮੁਲਾਜ਼ਮਾਂ, ਕਿਸਾਨਾਂ ਅਤੇ ਹੋਰਨਾਂ ਜਨਤਕ ਜਥੇਬੰਦੀਆਂ ਨੂੰ ਨਾਲ ਲੈਂਦਿਆਂ 3 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ 'ਚ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ¢ ਇਸ ਮੌਕੇ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਪਟਿਆਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 7 ਮਹੀਨਿਆਂ ਦੀ ਰੁਕੀਆਂ ਆਪਣੀਆਂ ਤਨਖ਼ਾਹਾਂ ਨੂੰ 13 ਜਨਵਰੀ ਲੋਹੜੀ ਦੇ ਰੂਪ ਵਿੱਚ ਮੰਗਣ ਜਾਣ ਦਾ ਐਲਾਨ ਵੀ ਕੀਤਾ ¢ ਵੱਖ-ਵੱਖ ਅਧਿਆਪਕ ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਅਧਿਆਪਕਾਂ ਦੇ 'ਪੱਕੇ ਮੋਰਚੇ' ਵਿਚ 1 ਦਸੰਬਰ ਨੂੰ ਪਹੁੰਚ ਕੇ ਜਨਤਕ ਤੌਰ 'ਤੇ ਕਈ ਐਲਾਨ ਅਤੇ ਭਰੋਸੇ ਦਿੱਤੇ ਗਏ ਸਨ, ਜਿਸ ਉਪਰੰਤ ਮੋਰਚੇ ਵਲੋਂ ਗੱਲਬਾਤ ਦਾ ਰਾਹ ਅਖ਼ਤਿਆਰ ਕਰਕੇ ਸੰਘਰਸ਼ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ¢ ਆਗੂਆਂ ਨੇ ਦੱਸਿਆ ਕਿ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਆਮ ਲੋਕਾਂ ਵਿਚ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਸਿੱਖਿਆ ਮੰਤਰੀ ਵਰਗੇ ਅਹਿਮ ਅਹੁਦੇ ਦੀ ਭਰੋਸੇਯੋਗਤਾ ਨੂੰ ਗਹਿਰੀ ਸੱਟ ਮਾਰੀ ਹੈ, ਜਿਸ ਕਾਰਨ ਅਧਿਆਪਕ ਵਰਗ ਵਿਚ ਸਖ਼ਤ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ ¢ ਸਿੱਖਿਆ ਮੰਤਰੀ ਵਲੋਂ ਕੀਤੇ ਐਲਾਨ ਅਨੁਸਾਰ ਸੰਘਰਸ਼ਾਂ ਦੌਰਾਨ ਹੋਈਆਂ ਹਰੇਕ ਪ੍ਰਕਾਰ ਦੀਆਂ ਬਰਖਾਸਤਗੀਆਂ, ਮੁਅੱਤਲੀਆਂ, ਸੈਂਕੜੇ ਕਿੱਲੋਮੀਟਰ ਦੂਰ ਜਬਰੀ ਕੀਤੀਆਂ ਬਦਲੀਆਂ ਤੇ ਆਰਜ਼ੀ ਪ੍ਰਬੰਧ ਫ਼ੌਰੀ ਰੱਦ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਹਾਲੇ ਤੱਕ ਵਾਪਸ ਪਿੱਤਰੀ ਸਕੂਲਾਂ 'ਚ ਨਹੀਂ ਭੇਜਿਆ ਗਿਆ, ਸਗੋਂ ਸੈਂਕੜੇ ਸੰਘਰਸ਼ੀ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਡਰ ਦਾ ਮਾਹੌਲ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ¢ ਇਸ ਤੋਂ ਇਲਾਵਾ ਕੀਤੇ ਐਲਾਨ ਅਨੁਸਾਰ 8886 ਐੱਸ. ਐੱਸ. ਏ., ਰਮਸਾ, ਆਦਰਸ਼ ਮਾਡਲ ਸਕੂਲ ਅਧਿਆਪਕਾਂ ਦੀ ਤਨਖਾਹ ਵਿਚ 65 ਫੀਸਦੀ ਤੋਂ 75 ਫੀਸਦੀ ਤਨਖ਼ਾਹ ਕਟੌਤੀ ਦੇ ਮੁੱਦੇ ਨੂੰ ਰੀਵਿਊ ਕਰਕੇ ਹੱਲ ਕਰਨ ਸਮੇਤ ਜਾਮ ਕੀਤੇ ਮਹਿੰਗਾਈ ਭੱਤੇ, ਤਿੰਨ ਸਾਲਾਂ ਤੋਂ ਲਟਕਾਈ ਤਨਖ਼ਾਹ ਕਮਿਸ਼ਨ ਦੀ ਰਿਪੋਰਟ, ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਕਰਨ ਵਰਗੇ ਅਹਿਮ ਮੁੱਦਿਆਂ ਦਾ ਵਾਜਿਬ ਹੱਲ ਕੱਢਣ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਬਜਾਏ ਐੱਸ.ਐੱਸ.ਏ. ਰਮਸਾ ਅਧਿਆਪਕਾਂ ਨੂੰ ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਬਣਾਉਂਦਿਆ 7 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਤੋਂ ਵੀ ਲਗਾਤਾਰ ਹੱਥ ਪਿੱਛੇ ਖਿੱਚੇ ਜਾ ਰਹੇ ਹਨ ¢ ਸਿੱਖਿਆ ਵਿਭਾਗ ਵਿਚਲੇ ਮਾਸਟਰ ਕਾਡਰ 5178 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਨਵੰਬਰ 2017 ਤੋਂ ਰੈਗੂਲਰ ਕਰਕੇ 1 ਜਨਵਰੀ 2019 ਤੋਂ ਪੂਰਾ ਤਨਖਾਹ ਸਕੇਲ ਦੇਣ ਦੇ ਐਲਾਨ ਨੂੰ ਪੂਰਾ ਕਰਨ ਦੀ ਥਾਂ ਨਿਗੁਣੀਆਂ ਤਨਖਾਹਾਂ 'ਤੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ¢

ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਬਨੂੜ- 12 ਜਨਵਰੀ (ਭੁਪਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਤਿਹਾਸਿਕ ਸ਼ਹਿਰ ਬਨੂੜ ਦੇ ਵਾਰਡ ਨੰਬਰ-4 ਵਿਚ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਸ਼ੀਲੀਆਂ ਗੋਲੀਆਂ ਤੇ ਗਾਂਜਾ ਬਰਾਮਦ

ਪਟਿਆਲਾ, 12 ਜਨਵਰੀ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ 'ਚ 200 ਨਸ਼ੀਲੀਆਂ ਗੋਲੀਆਂ ਅਤੇ 250 ਗ੍ਰਾਮ ਗਾਂਜਾ ਬਰਾਮਦ ਕਰਕੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਹ ਕਾਰਵਾਈ ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਦੜੇ ਸੱਟੇ ਦੀ ਰਕਮ ਸਮੇਤ ਸੱਟੇਬਾਜ਼ ਕਾਬੂ

ਸਮਾਣਾ, 12 ਜਨਵਰੀ (ਪ੍ਰੀਤਮ ਸਿੰਘ ਨਾਗੀ)- ਸੀ. ਆਈ. ਏ. ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਹੋਏ ਰੰਗੀ ਹੱਥੀਂ ਗਿ੍ਫ਼ਤਾਰ ਕੀਤਾ ਹੈ ਅਤੇ ਉਸ ਤੋਂ 11 ਹਜ਼ਾਰ ਰੁਪਏ ਤੋਂ ਵੱਧ ਬਰਾਮਦ ਕੀਤੇ ਹਨ | ਸੀ. ਆਈ. ਏ. ਦੇ ਮੁਖੀ ਵਿਜੈ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਣਕ ਦੀ ਸਪੈਸ਼ਲ ਦੀ ਮੁੜ ਢੋਆ-ਢੋਆਈ ਠੇਕੇਦਾਰ ਵਲੋਂ ਬਾਹਰਲੀ ਗੱਡੀਆਂ ਨਾਲ ਸ਼ੁਰੂ

ਦੇਵੀਗੜ੍ਹ, 12 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਮੰਡੀ ਦੁਧਨਸਾਧਾਂ ਵਿਖੇ ਸਥਿਤ ਐੱਫ. ਸੀ. ਆਈ. ਦੇ ਗੁਦਾਮਾਂ 'ਚੋਂ ਕਣਕ ਦੀ ਢੋਆ-ਢੁਆਈ ਨੂੰ ਲੈ ਕੇ ਪੀ. ਜੇ. ਐਾਡ ਕੰਪਨੀ ਵਲੋਂ ਲਏ ਟੈਂਡਰਾਂ 'ਚ ਇਕ ਵਾਰ ਫਿਰ ਰੇੜਕਾ ਪਿਆ, ਜਦੋਂ ਸਾਬਕਾ ਪ੍ਰਧਾਨ ਟਰੱਕ ਯੂਨੀਅਨ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫੈਸਰਾਂ ਵਲੋਂ ਲੋਹੜੀ ਮੌਕੇ ਆਪਣੀਆਂ ਡਿਗਰੀਆਂ ਤੇ ਖੋਜ ਕਾਰਜ ਅਗਨ ਭੇਟ

ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)- ਪੰਜਾਬ ਦੇ ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫੈਸਰਾਂ ਵਲੋਂ ਅੱਜ ਆਪਣੀ ਡਿਗਰੀਆਂ ਅਤੇ ਖੋਜ ਪੱਤਰ ਅਗਨ ਭੇਟ ਕਰਕੇ ਲੋਹੜੀ ਮਨਾਈ | ਸਹਾਇਕ ਪੋ੍ਰਫੈਸਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਡਾ. ਮਨਦੀਪ ਕੌਰ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਸਾਧੂ ਦੀ ਮੌਤ

ਰਾਜਪੁਰਾ, 12 ਜਨਵਰੀ (ਜੀ.ਪੀ. ਸਿੰਘ)- ਬੀਤੇ ਦਿਨ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਅਣਪਛਾਤੇ ਸਾਧੂ ਦੀ ਮੌਤ ਹੋ ਗਈ | ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-1 'ਤੇ ਇਕ ਸਾਧੂ ਨੇ ਜਦੋਂ ਚੱਲਦੀ ...

ਪੂਰੀ ਖ਼ਬਰ »

ਪਿੰਗਲਾ ਆਸ਼ਰਮ ਵਿਖੇ 'ਧੀਆਂ ਦੀ ਲੋਹੜੀ' ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ

ਸਨੌਰ, 12 ਜਨਵਰੀ (ਸੋਖਲ)- ਪ੍ਰਸਿੱਧ ਸਮਾਜ ਸੇਵੀ ਸੰਸਥਾ ਪਿੰਗਲਾ ਆਸ਼ਰਮ ਸਨੌਰ ਵਿਖੇ 'ਧੀਆਂ ਦੀ ਲੋਹੜੀ' ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸਾਬਕਾ ਪਿ੍ੰਸੀਪਲ ਕਮਿਸ਼ਨਰ ਇਨਕਮ ਟੈਕਸ ਡਾ. ਜਗਤਾਰ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਪਬਲਿਕ ਕਾਲਜੀਏਟ ਸਕੂਲ ਨੇ ਐੱਨ. ਐੱਸ. ਐੱਸ. ਕੈਂਪ ਲਗਾਇਆ

ਸਮਾਣਾ, 12 ਜਨਵਰੀ (ਹਰਵਿੰਦਰ ਸਿੰਘ ਟੋਨੀ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਨੇ ਪਿ੍ੰਸੀਪਲ ਡਾ.ਅਰਵਿੰਦ ਮੋਹਨ ਦੀ ਅਗਵਾਈ 'ਚ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਕੈਂਪ ਵਿਚ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਧੀਆਂ ਦੀ ਲੋਹੜੀ ਮਨਾਈ

ਸਮਾਣਾ, 12 ਜਨਵਰੀ (ਪ੍ਰੀਤਮ ਸਿੰਘ ਨਾਗੀ)- ਸਿਵਲ ਹਸਪਤਾਲ ਸਮਾਣਾ 'ਚ ਅੱਜ ਨਵ-ਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ | ਸਿਵਲ ਹਸਪਤਾਲ ਸਮਾਣਾ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜਪਾਲ ਸਿੰਘ ਨੇ ਕਿਹਾ ਕਿ ਧੀਆਂ ਵੀ ਪੁੱਤਾਂ ਤੋਂ ਘੱਟ ਨਹੀਂ, ਇਸ ਲਈ ਧੀਆਂ ਨੂੰ ਵੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦੇਵੇ-ਪ੍ਰੋ. ਬਡੂੰਗਰ

ਸਮਾਣਾ, 12 ਜਨਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਦੇਰੀ ਤੋਂ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮਣ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਵਪਾਰ ਠੱਪ ਕੀਤੇ- ਰਾਕੇਸ਼ ਗੁਪਤਾ

ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਾਕੇਸ਼ ਗੁਪਤਾ ਨੇ ਕਿਹਾ ਕਿ ਜਿਹੜੀ ਕੇਂਦਰ ਸਰਕਾਰ ਵਪਾਰੀਆਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਹ ਸਭ ਕੁਝ ਭਾਜਪਾ ਸਰਕਾਰ ...

ਪੂਰੀ ਖ਼ਬਰ »

ਮਾਪੇ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦਾ ਦਰਜਾ ਦੇਣ-ਡਾ. ਭੁਪਿੰਦਰ ਕੌਰ

ਦੇਵੀਗੜ੍ਹ, 12 ਜਨਵਰੀ (ਰਾਜਿੰਦਰ ਸਿੰਘ ਮੌਜੀ)- ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹਿਕ ਸਿਹਤ ਕੇਂਦਰ ਦੁਧਨ ਸਾਧਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਕੌਰ ਦੀ ਅਗਵਾਈ ਵਿਚ ਲੋਹੜੀ ਦੇ ਤਿਉਹਾਰ ਮੌਕੇ ਨਵ-ਜੰਮੀਆਂ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦਾ ਜਨਮ ਦਿਵਸ ਮਨਾਇਆ

ਸਮਾਣਾ, ਘੱਗਾ, 12 ਜਨਵਰੀ (ਹਰਵਿੰਦਰ ਸਿੰਘ ਟੋਨੀ, ਬਾਜਵਾ)- ਨਹਿਰੂ ਯੁਵਾ ਕੇਂਦਰ ਵਲੋਂ ਪਿੰਡ ਪ੍ਰੇਮ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ ਸਵਾਮੀ ਵਿਵੇਕਾਨੰਦ ਦਾ ਜਨਮ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਯੁਵਾ ਕੇਂਦਰ ਵੀ ਵਲੰਟੀਅਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ

ਪਟਿਆਲਾ, 12 ਜਨਵਰੀ (ਗੁਰਵਿੰਦਰ ਸਿੰਘ ਔਲਖ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਅਤੇ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਸਰਕਾਰੀ ਕਾਲਜ ਲੜਕੀਆਂ ਵਿਖੇ ਪਿ੍ੰਸੀਪਲ ਡਾ. ਚਿਰਨਜੀਵ ਦੀ ਦੇਖ-ਰੇਖ ਵਿਚ ਇਕ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ਸਮੇਂ ਤੋਂ ਹੀ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣੀਆਂ ਸ਼ੁਰੂ ਹੋ ਗਈਆਂ ਸਨ ਅਤੇ ...

ਪੂਰੀ ਖ਼ਬਰ »

ਕਾਕਾ ਰਣਦੀਪ ਸਿੰਘ ਦੀ ਮਾਤਾ ਸਤਿੰਦਰ ਕੌਰ ਨੂੰ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਨਾਭਾ, 12 ਜਨਵਰੀ (ਅਮਨਦੀਪ ਸਿੰਘ ਲਵਲੀ)- ਨਾਭਾ ਸਥਿਤ ਸੇਵਾ ਭਵਨ ਵਿਖੇ ਸਾਬਕਾ ਮੰਤਰੀ ਸਵ. ਸ. ਗੁਰਦਰਸ਼ਨ ਸਿੰਘ ਦੀ ਪਤਨੀ ਅਤੇ ਹਲਕਾ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ, ਜਸਦੀਪ ਸਿੰਘ ਨਿੱਕੂ, ਗੁਰਦੀਪ ਸਿੰਘ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਸਤਿੰਦਰ ਕੌਰ ...

ਪੂਰੀ ਖ਼ਬਰ »

ਟਿੱਪਰ ਤੇ ਸਕੂਟਰੀ ਦੀ ਟੱਕਰ 'ਚ 2 ਸਕੂਲੀ ਬੱਚੇ ਤੇ ਇਕ ਹੋਰ ਜ਼ਖ਼ਮੀ

ਦੇਵੀਗੜ੍ਹ•, 12 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ•-ਪਟਿਆਲਾ ਮਾਰਗ 'ਤੇ ਬਿਜਲੀ ਗਰਿੱਡ ਦੇ ਸਾਹਮਣੇ ਇਕ ਟਿੱਪਰ ਅਤੇ ਸਕੂਟਰੀ ਦੀ ਆਹਮਣੇ-ਸਾਹਮਣੇ ਹੋਈ ਟੱਕਰ 'ਚ 3 ਬੱਚਿਆਂ ਨੂੰ ਗੰਭੀਰ ਸੱਟਾਂ ਵੱਜੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਅੱਡਾ ...

ਪੂਰੀ ਖ਼ਬਰ »

ਸਮਾਣਾ ਸ਼ਹਿਰ ਦੇ ਕੂੜੇ ਦੀ ਸਮੱਸਿਆ ਹੱਲ, ਮੁਲਾਜ਼ਮਾਂ ਦੀ ਹੜਤਾਲ ਖ਼ਤਮ

ਸਮਾਣਾ,12 ਜਨਵਰੀ (ਸਾਹਿਬ ਸਿੰਘ)- ਕਈ ਮਹੀਨਿਆਂ ਤੋਂ ਲਟਕਦੀ ਆ ਰਹੀ ਸਮਾਣਾ ਸ਼ਹਿਰ ਦੇ ਕੂੜੇ ਦੀ ਸਮੱਸਿਆ ਨੂੰ ਹੱਲ ਕਰਕੇ ਨਗਰ ਕੌਾਸਲ ਨੇ ਸ਼ਹਿਰ ਵਾਸੀਆਂ ਨੂੰ ਲੋਹੜੀ ਦਾ ਤੋਹਫ਼ਾ ਦਿੱਤਾ ਹੈ | ਨਗਰ ਕੌਾਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਦੀ ਭੱਜ ਦੌੜ ਨੂੰ ਉਸ ਸਮੇਂ ...

ਪੂਰੀ ਖ਼ਬਰ »

ਸਕੂਟਰੀ ਚੋਰੀ ਕਰਨ ਵਾਲਾ ਗਿ੍ਫ਼ਤਾਰ

ਪਟਿਆਲਾ, 12 ਜਨਵਰੀ (ਆਤਿਸ਼ ਗੁਪਤਾ)-ਸਥਾਨਕ ਧਰਮਪੁਰਾ ਬਾਜ਼ਾਰ ਪਟਿਆਲਾ ਵਿਚੋਂ ਸਕੂਟਰੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ ਜੋ ਕਿ ਪਲਵਿੰਦਰ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਨਿਊ ਢਿੱਲੋਂ ਕਾਲੋਨੀ ਪਟਿਆਲਾ ਦੀ ਸੀ | ਇਸ ਸਬੰਧੀ ਉਸ ਨੇ ਥਾਣਾ ਕੋਤਵਾਲੀ ਦੀ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਜ਼ਖ਼ਮੀ

ਪਟਿਆਲਾ, 12 ਜਨਵਰੀ (ਆਤਿਸ਼ ਗੁਪਤਾ)- ਸਰਹਿੰਦ ਰੋਡ ਪਟਿਆਲਾ ਵਿਖੇ ਸਥਿਤ ਪਿੰਡ ਫੱਗਣਮਾਜਰਾ ਦੇ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲਿਜਾਇਆ ਗਿਆ | ਪੀੜਤ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਰ ਸਵਾਰ ਕਾਬੂ

ਪਾਤੜਾਂ, 12 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਵਿਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ 'ਚ ਲੱਗੀ ਹੋਈ ਐੱਸ. ਟੀ. ਐੱਫ. ਨੂੰ ਉਸ ਵੇਲੇ ਇਕ ਹੋਰ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ 2 ਕਾਰ ਸਵਾਰਾਂ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ | ਜਾਣਕਾਰੀ ਦਿੰਦਿਆਂ ਸ਼ਹਿਰੀ ...

ਪੂਰੀ ਖ਼ਬਰ »

ਸ਼ਹਿਰ 'ਚ ਟਾਇਰ ਚੋਰੀ ਕਰਨ ਵਾਲਾ ਚੋਰ ਗਰੋਹ ਚੁਸਤ, ਪੁਲਿਸ ਸੁਸਤ

ਰਾਜਪੁਰਾ, 12 ਜਨਵਰੀ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਪਿਛਲੇ ਕਰੀਬ ਹਫ਼ਤੇ ਭਰ ਤੋਂ ਟਰੱਕਾਂ ਦੇ ਟਾਇਰ ਚੋਰੀ ਕਰਨ ਵਾਲੇ ਚੋਰਾਂ ਦੇ ਟੋਲੇ ਨੇ ਹੜਕੰਪ ਮਚਾ ਰੱਖਿਆ ਹੈ | ਬੀਤੀ ਰਾਤ ਭੋਗਲਾਂ ਰੋਡ 'ਤੇ ਸਥਿਤ ਸੰਧੂ ਪੈਟਰੋਲ ਪੰਪ ਦੇ ਮਾਲਕ ਗੁਰਪ੍ਰੀਤ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਰਾਜਪੁਰਾ, 12 ਜਨਵਰੀ (ਜੀ.ਪੀ. ਸਿੰਘ)-ਸਥਾਨਕ ਸਿਵਲ ਹਸਪਤਾਲ 'ਚ ਅੱਜ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰਜੀਤ ਸਿੰਘ ਦੀ ਅਗਵਾਈ 'ਚ ਧੀਆਂ ਦੀ ਲੋਹੜੀ ਮਨਾਈ ਗਈ, ਜਿਸ 'ਚ ਜਿੱਥੇ ਲੋਹੜੀ ਬਾਲ ਕੇ ਹਸਪਤਾਲ ਦੇ ਸਾਰੇ ਸਟਾਫ਼ ਨੇ ਖ਼ੁਸ਼ੀ ਮਨਾਈ, ਉੱਥੇ ਹਸਪਤਾਲ ਪ੍ਰਬੰਧਕਾਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੀ ਮੂਰਤੀ ਸਥਾਪਿਤ ਕਰਨ ਸਬੰਧੀ ਸੰਯੁਕਤ ਕਮਿਸ਼ਨ ਨੂੰ ਸੌ ਾਪਿਆ ਮੰਗ ਪੱਤਰ

ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੀ ਪ੍ਰਤਿਮਾ ਨਗਰ ਨਿਗਮ ਦੇ ਕੰਪਾਉਂਡ ਪਾਰਕ ਵਿਚ ਸਥਾਪਿਤ ਕਰਵਾਉਣ ਦੇ ਸਬੰਧ 'ਚ ਭਾਰਤੀ ਵਾਲਮੀਕਿ ਧਰਮ ਸਮਾਜ ਵਲੋਂ ਰਾਸ਼ਟਰੀ ਸਲਾਹਕਾਰ ਵੀਰ ਪ੍ਰੇਮ ...

ਪੂਰੀ ਖ਼ਬਰ »

ਕਕਰਾਲਾ ਖੁਦਕੁਸ਼ੀ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਰਿਮਾਂਡ 'ਤੇ ਭੇਜੇ

ਨਾਭਾ, 12 ਜਨਵਰੀ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਕਕਰਾਲਾ ਦੇ ਵਸਨੀਕ ਗੁਰਮੇਲ ਸਿੰਘ ਪੁੱਤਰ ਲਾਭ ਸਿੰਘ ਜਿਸ ਨੇ ਪਿਛਲੇ ਦਿਨੀਂ ਫਾਹਾ ਲੈ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੀ ਗਈ ਸੀ, ਵਲੋਂ ਸੁਸਾਈਡ ਨੋਟ ਵਿਚ ਲਿਖੇ ਵਿਅਕਤੀਆਂ ਗੋਰਾ ਕਲਸੀ ਕੰਬਾਈਨ, ਜਗਤਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਵਾਲ-ਵਾਲ ਬਚੀ

ਦੇਵੀਗੜ੍ਹ, 12 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਥਾਣਾ ਜੁਲਕਾਂ ਨੇੜੇ ਪਿੰਡ ਹਾਜੀਪੁਰ ਨੇੜੇ ਇਕ ਸੜਕ ਹਾਦਸੇ 'ਚ ਪਤੀ ਦੀ ਮੌਤ ਹੋ ਜਾਣ ਅਤੇ ਪਤਨੀ ਦੇ ਵਾਲ-ਵਾਲ ਬਚਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੋਮਪਾਲ ਵਾਸੀ ਪਿੰਡ ਦੁੱਖੀ ਜ਼ਿਲ੍ਹਾ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਅਵਤਾਰ ਹੈਪੀ ਸਮਰਥਕਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੌਾਸਲਰ ਅਵਤਾਰ ਸਿੰਘ ਹੈਪੀ ਆਪਣੇ ਸਮਰਥਕਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਬਾਦਲ 'ਚ ਸ਼ਾਮਿਲ ਹੋ ਗਏ ਹਨ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਵਤਾਰ ਹੈਪੀ ਨੇ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਵਿਖੇ ਦੋ ਦਿਨਾ ਕੌਮਾਂਤਰੀ ਕਾਨਫ਼ਰੰਸ ਕਰਵਾਈ

ਬਨੂੜ, 12 ਜਨਵਰੀ (ਭੁਪਿੰਦਰ ਸਿੰਘ)- ਇੰਡੋ ਯੂਨੀਵਰਸਲ ਕੋਲੈਬੋਰੇਸ਼ਨ ਫ਼ਾਰ ਇੰਜੀਨੀਅਰਿੰਗ ਐਜੂਕੇਸ਼ਨ ਵਲੋਂ ਚਿਤਕਾਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਇੰਜੀਨੀਅਰਿੰਗ ਸਿੱਖਿਆ 'ਚ ਤਬਦੀਲੀ ਵਿਸ਼ੇ ਉੱਤੇ ਦੋ ਦਿਨਾ ਕੌਮਾਂਤਰੀ ਕਾਨਫ਼ਰੰਸ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਲੋਹੜੀ ਮੌਕੇ ਵਿਧਾਇਕ ਕੰਬੋਜ ਨਾਲ ਕੀਤੀ ਮੁਲਾਕਾਤ

ਰਾਜਪੁਰਾ, 12 ਜਨਵਰੀ (ਜੀ.ਪੀ. ਸਿੰਘ)- ਅੱਜ ਸਥਾਨਕ ਸਿਮਰਿਤਾ ਨਰਸਿੰਗ ਹੋਮ ਡਾਲੀਮਾ ਵਿਹਾਰ ਵਿਖੇ ਲੋਹੜੀ ਦੇ ਮੌਕੇ ਸਾਬਕਾ ਫ਼ੌਜੀਆਂ ਦੀ ਜਥੇਬੰਦੀ ਨੇ ਪ੍ਰਧਾਨ ਰਣਜੀਤ ਸਿੰਘ ਖਰੋਲਾ ਦੀ ਅਗਵਾਈ 'ਚ ਇਕ ਸਮਾਰੋਹ ਕਰਵਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਅਤੇ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX