ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੰਚਾਇਤੀ ਨੁਮਾਇੰਦਿਆਂ ਨੂੰ ਮਨਪ੍ਰੀਤ ਸਿੰਘ ਬਾਦਲ ਨੇ ਤਨਦੇਹੀ ਨਾਲ ਫ਼ਰਜ਼ ਨਿਭਾਉਣ ਤੇ ਨਸ਼ਿਆਂ ਦੇ ਖ਼ਾਤਮੇ ਸਬੰਧੀ ਚੁਕਾਈ ਸਹੁੰ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਚੋਣਾਂ 'ਚ ਜਿੱਤ ਦਰਜ ਕਰਨ ਵਾਲੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ 5449 ਦੇ ਕਰੀਬ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦੇ ਵਾਲੇ ਬਣਦੇ ਫ਼ਰਜ਼ ਪੂਰੀ ਤਨਦੇਹੀ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ, ਭਾਈਚਾਰਕ ਸਾਂਝ ਨਿਭਾਅ ਬਿਨਾਂ ਕਿਸੇ ਭੇਦਭਾਵ ਇਕਸਾਰ ਬਹੁਪੱਖੀ ਵਿਕਾਸ ਕਰਵਾਉਣ ਅਤੇ ਨਸ਼ਿਆਂ ਦੇ ਦੈਤ ਦੇ ਖ਼ਾਤਮੇ ਲਈ ਕੰਮ ਕਰਨ ਵਾਸਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਪੰਚਾਇਤੀ ਨੁਮਾਇੰਦਿਆਂ ਨੂੰ ਸਹੰੁ ਚੁਕਾਈ ਗਈ | ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਕਰਵਾਏ ਗਏ ਸਮਾਗਮ 'ਚ ਜ਼ਿਲ੍ਹੇ ਦੇ ਕੁੱਲ 825 ਸਰਪੰਚਾਂ, 4491 ਪੰਚਾਇਤ ਮੈਂਬਰਾਂ, 14 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, 119 ਪੰਚਾਇਤ ਸੰਮਤੀ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ: ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਇਸ ਕਰਕੇ ਜ਼ਮੀਨੀ ਪੱਧਰ 'ਤੇ ਸਕੀਮਾਂ ਨੂੰ ਲਾਗੂ ਕਰਕੇ ਇਲਾਕੇ ਦੀ ਤਰੱਕੀ ਤੇ ਖ਼ੁਸ਼ਹਾਲੀ ਦੀ ਜ਼ਿੰਮੇਵਾਰੀ ਤੁਹਾਡੇ ਸਿਰ ਹੈ, ਤਕੜੇ ਹੋ ਕੇ ਨਿਭਾਓ ਅਤੇ ਬਿਨਾ ਕਿਸੇ ਭੇਦਭਾਵ ਕੰਮ ਕਰੋ | ਪੜ੍ਹੇ-ਲਿਖੇ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੀ ਆਰਥਿਕ ਖ਼ੁਸ਼ਹਾਲੀ, ਨਸ਼ਾ ਮੁਕਤ ਪੰਜਾਬ ਦੀ ਸਿਰਜਨਾ, ਮੁਲਾਜ਼ਮਾਂ ਦੀ ਬਿਹਤਰੀ, ਪੈਨਸ਼ਨ ਦੀ ਸੁਵਿਧਾ ਸਮੇਤ ਹੋਰ ਸੁਵਿਧਾਵਾਂ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣ ਬਾਰੇ ਗੱਲਬਾਤ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕੰਗਾਲ ਹੋਇਆ ਖਜਾਨਾ ਹੁਣ ਖਾਲੀ ਨਹੀਂ ਰਿਹਾ ਤੇ ਆਉਣ ਵਾਲੇ ਦਿਨ 'ਚ ਸਰਪਲੱਸ ਹੋਵੇਗਾ | ਉਨ੍ਹਾਂ ਕਿਹਾ ਕਿ ਹੁਣ ਨਾ ਤਾਂ ਕਿਸੇ ਮੁਲਾਜ਼ਮ ਦੀ ਤਨਖ਼ਾਹ ਰੁਕੇਗੀ ਅਤੇ ਨਾ ਹੀ ਕਿਸੇ ਦੀ ਪੈਨਸ਼ਨ | ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਆਪਣੇ ਸੰਬੋਧਨ 'ਚ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਪ੍ਰਸੰਸਾ ਕਰਦੇ ਹੋਏ ਫ਼ਿਰੋਜ਼ਪੁਰ ਹਲਕੇ 'ਚ ਕਰਵਾਏ ਗਏ ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਪੰਚਾਇਤੀ ਚੋਣਾਂ 'ਚ ਹੋਈਆਂ ਸਰਬਸੰਮਤੀਆਂ ਸਿਹਰਾ ਲੋਕਾਂ ਸਿਰ ਬੰਨਿ੍ਹਆ ਅਤੇ ਧੰਨਵਾਦ ਕੀਤਾ | ਵਿਧਾਇਕ ਸਤਿਕਾਰ ਕੌਰ ਗਹਿਰੀ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ 50 ਫ਼ੀਸਦੀ ਰਾਖਵਾਂ ਕਰਨ ਦੇਣ ਦਾ ਧੰਨਵਾਦ ਕਰਦਿਆਂ ਔਰਤ ਵਰਗ ਨੂੰ ਜੰਗਲ ਰਾਜ ਦੇ ਖ਼ਾਤਮੇ ਲਈ ਅੱਗੇ ਆ ਕੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ 'ਚ ਭਾਗ ਲੈ ਦਾ ਸੱਦਾ ਦਿੱਤਾ | ਸਮਾਗਮ ਦੌਰਾਨ ਜਿੱਥੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦਾ ਨਿੱਘਾ ਸਵਾਗਤ ਕੀਤਾ, ਉੱਥੇ ਨਸ਼ਿਆਂ ਿਖ਼ਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੱਕੇ ਕਦਮਾਂ ਦਾ ਵਿਸਥਾਰ ਸਹਿਤ ਜ਼ਿਕਰ ਕੀਤਾ ਹੈ | ਐਸ.ਟੀ.ਐਫ. ਦੇ ਆਈ.ਜੀ. ਬਲਕਾਰ ਸਿੰਘ ਸਿੱਧੂ ਅਤੇ ਪੁਲਿਸ ਫ਼ਿਰੋਜ਼ਪੁਰ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਆਪੋ-ਆਪਣੇ ਸੰਬੋਧਨ 'ਚ ਜਿੱਥੇ ਨਸ਼ਿਆਂ ਦੇ ਖ਼ਾਤਮੇ ਸਬੰਧੀ ਚੁੱਕੇ ਕਦਮਾਂ 'ਤੇ ਚਾਨਣਾਂ ਪਾਇਆ, ਉੱਥੇ ਪੰਚਾਇਤੀ ਨੁਮਾਇੰਦਿਆਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸਹਿਯੋਗ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਓ ਨਸ਼ਾ ਵੇਚਣ ਵਾਲੇ ਨੂੰ ਸਖ਼ਤੀ ਨਾਲ ਰੋਕੀਏ ਅਤੇ ਨਸ਼ਾ ਕਰਨ ਵਾਲਿਆਂ ਦਾ ਇਲਾਜ ਕਰਵਾਈਏ |
ਵਿੱਤ ਮੰਤਰੀ ਨੇ ਵੱਖ-ਵੱਖ ਹਲਕਿਆਂ ਲਈ ਕੀਤਾ ਫ਼ੰਡਾਂ ਦੇ ਐਲਾਨ
ਪੰਚਾਂ, ਸਰਪੰਚਾਂ, ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀ ਗਰਾਂਟਾਂ ਦੀ ਘੋਸ਼ਣਾ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਲਈ 50 ਲੱਖ, ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਕਾਸ ਕਾਰਜਾਂ ਲਈ 50 ਲੱਖ ਅਤੇ ਵਿਧਾਨ ਸਭਾ ਹਲਕਾ ਜ਼ੀਰਾ ਵਿਖੇ ਨਵੇਂ ਬੱਸ ਸਟੈਂਡ ਬਣਾਉਣ ਅਤੇ ਪੈੱ੍ਰਸ ਕਲੱਬ ਫ਼ਿਰੋਜ਼ਪੁਰ ਨੂੰ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ | ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਆਦਿ ਵਿਧਾਇਕਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ |
ਸਹੁੰ ਚੁੱਕ ਸਮਾਗਮਾਂ ਵਿਚ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸੁਮੇਰ ਸਿੰਘ ਗੁਰਜ਼ਰ, ਐਸ.ਐਸ.ਪੀ ਪ੍ਰੀਤਮ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਪਾਲ ਸਿੰਘ ਸੰਧੂ, ਐਸ.ਡੀ.ਐਮ. ਅਮਿਤ ਗੁਪਤਾ, ਤਹਿਸੀਲਦਾਰ ਮਨਜੀਤ ਸਿੰਘ, ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਚਰਨ ਸਿੰਘ ਨਾਹਰ ਪ੍ਰਧਾਨ ਜ਼ਿਲ੍ਹਾ ਕਾਂਗਰਸ, ਹਰਿੰਦਰ ਸਿੰਘ ਖੋਸਾ, ਸਹਾਇਕ ਕਮਿਸ਼ਨਰ ਰਣਜੀਤ ਸਿੰਘ ਭੁੱਲਰ, ਐਸ.ਡੀ.ਐਮ ਗੁਰੂਹਰਸਹਾਏ ਕੁਲਦੀਪ ਬਾਵਾ, ਯੂਥ ਕਾਂਗਰਸ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਬਲਬੀਰ ਸਿੰਘ ਬਾਠ, ਦਲਜੀਤ ਸਿੰਘ ਦੁਲਚੀ ਕੇ, ਰਿੰਕੂ ਗਰੋਵਰ, ਲਖਵਿੰਦਰ ਸਿੰਘ, ਗੁਰਸਾਹਿਬ ਸਿੰਘ, ਵਿਕੀ ਸੰਧੂ ਆਦਿ ਵੱਡੀ ਗਿਣਤੀ ਵਿਚ ਜ਼ਿਲ੍ਹੇ ਦੇ ਪ੍ਰਮੁੱਖ ਆਗੂ ਹਾਜ਼ਰ ਸਨ |

ਪਰਸ ਖੋਹਣ 'ਤੇ ਨਾਮਾਲੂਮ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਨਾਮਾਲੂਮ ਮੋਟਰਸਾਈਕਲ ਸਵਾਰ ਵਲੋਂ ਇਕ ਔਰਤ ਦਾ ਪਰਸ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮੁਦਈਆ ਮੰਗਲਾ ਰਾਣੀ ਪਤਨੀ ਅਸ਼ੋਕ ਕੁਮਾਰ ਵਾਸੀ ਕੈਂਪਸ ਮਿਸ਼ਨ ਹਸਪਤਾਲ ਫ਼ਿਰੋਜ਼ਪੁਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਸੁਸਾਇਟੀ ਭਲਕੇ ਮਨਾਏਗੀ ਲੋਹੜੀ

ਫ਼ਾਜ਼ਿਲਕਾ, 12 ਜਨਵਰੀ (ਅਮਰਜੀਤ ਸ਼ਰਮਾ)-ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਮਹਿਲਾ ਸ਼ਸ਼ਕਤੀਕਰਨ ਅਤੇ ਕੰਨਿਆ ਿਲੰਗ ਅਨੁਪਾਤ ਦੀ ਬਰਾਬਰੀ ਦੇ ਉਦੇਸ਼ ਨੂੰ ਲੈ ਕੇ ਕੰਨਿਆ ਲੋਹੜੀ ਸਮਾਗਮ ਦਾ ਆਯੋਜਨ 14 ਜਨਵਰੀ ਨੂੰ ਹੋਲੀ ...

ਪੂਰੀ ਖ਼ਬਰ »

ਪੰਚਾਇਤੀ ਨੁਮਾਇੰਦਿਆਂ ਦੇ ਸਹੁੰ ਚੁੱਕ ਸਮਾਗਮ ਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਬਾਈਕਾਟ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਚੋਣਾਂ 'ਚ ਜੇਤੂ ਪੰਚ-ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਫ਼ਰਜ਼ ਨਿਭਾਉਣ ਦੇ ਨਾਲ-ਨਾਲ ਨਸ਼ਿਆਂ ਦੇ ਦੈਤ ਦੇ ਖ਼ਾਤਮੇ ਲਈ ਸਮਰਪਿਤ ਭਾਵਨਾ ...

ਪੂਰੀ ਖ਼ਬਰ »

ਮਾਘੀ ਮੇਲੇ ਨੂੰ ਲੈ ਕੇ ਮੁਕਤਸਰ ਲਈ ਫ਼ਾਜ਼ਿਲਕਾ ਤੋਂ ਚੱਲੇਗੀ ਵਿਸ਼ੇਸ਼ ਗੱਡੀ

ਫ਼ਾਜ਼ਿਲਕਾ, 12 ਜਨਵਰੀ (ਅਮਰਜੀਤ ਸ਼ਰਮਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਨੂੰ ਲੈ ਕੇ ਨਾਰਦਰਨ ਰੇਲਵੇ ਪੈਸੰਜਰ ਸੰਮਤੀ ਦਾ ਇਕ ਵਫ਼ਦ ਡਵੀਜ਼ਨਲ ਆਪ੍ਰੇਟਿਵ ਮੈਨੇਜਰ ਸ੍ਰੀ ਭਾਟੀਆ ਨੂੰ ਮਿਲਿਆ ਅਤੇ ਹਰ ਸਾਲ ਦੀ ਤਰ੍ਹਾਂ ਬਠਿੰਡਾ ਤੋਂ ...

ਪੂਰੀ ਖ਼ਬਰ »

ਰੇਤਾ ਮਜ਼ਦੂਰਾਂ ਨੇ ਠੇਕੇਦਾਰਾਂ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 12 ਜਨਵਰੀ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਪਿੰਡ ਰਾਣਾ ਵਿਖੇ ਚੱਲਦੀ ਰੇਤ ਖਦਾਨ ਨੰਬਰ 2 ਵਿਖੇ ਚੱਲ ਰਹੀ ਰੇਤ ਦੀ ਖ਼ੁਦਾਈ ਨੂੰ ਲੈ ਕੇ ਠੇਕੇਦਾਰਾਂ ਅਤੇ ਮਜ਼ਦੂਰਾਂ ਵਿਚਾਲੇ ਵਿਵਾਦ ਹੋਰ ਭਖ ਗਿਆ ਹੈ ਜਿਸ ਨੂੰ ਲੈ ਕੇ ਮਜ਼ਦੂਰਾਂ ਨੇ ਖਦਾਨ 'ਤੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ ਵਿਚ ਇਕ ਕਾਬੂ

ਮਮਦੋਟ, 12 ਜਨਵਰੀ (ਸੁਖਦੇਵ ਸਿੰਘ ਸੰਗਮ)-ਬੀਤੀ 31 ਦਸੰਬਰ ਦੀ ਰਾਤ ਨੂੰ ਕਸਬਾ ਮਮਦੋਟ ਵਿਖੇ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਕਥਿਤ ਚੋਰਾਂ ਵਲੋਂ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਸੀ, ਜਿਸ ਸਬੰਧੀ ਮਮਦੋਟ ਪੁਲਿਸ ਵਲੋਂ ਡੰੂਘਾਈ ਨਾਲ ਛਾਣਬੀਣ ਕਰਦਿਆਂ ਘਟਨਾ ਨਾਲ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਸੰਗਤ ਵਲੋਂ ਨਿੱਘਾ ਸਵਾਗਤ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰ ਕੇ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਗੋਲੂ ਕਾ ਮੋੜ, 12 ਜਨਵਰੀ (ਸੁਰਿੰਦਰ ਸਿੰਘ ਲਾਡੀ)- ਹਲਕਾ ਗੁਰੂਹਰਸਹਾਏ ਦੇ ਪਿੰਡ ਬਹਾਦਰ ਕੇ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਦੇ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਹਰ ...

ਪੂਰੀ ਖ਼ਬਰ »

ਪੁਲਿਸ ਵਲੋਂ 9 ਮੋਟਰਸਾਈਕਲਾਂ ਸਮੇਤ 2 ਕਾਬੂ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਕਪਤਾਨ ਪ੍ਰੀਤਮ ਸਿੰਘ ਦੇ ਨਿਰਦੇਸ਼ਾਂ ਅਧੀਨ ਐਸ.ਪੀ.ਡੀ. ਬਲਜੀਤ ਸਿੰਘ ਅਤੇ ਡੀ.ਐਸ.ਪੀ. ਸਿਟੀ ਫ਼ਿਰੋਜ਼ਪੁਰ ਜਸਪਾਲ ਸਿੰਘ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਅਧੀਨ ਪੁਲਿਸ ਥਾਣਾ ਸਦਰ ...

ਪੂਰੀ ਖ਼ਬਰ »

ਚੈਰੀਟੇਬਲ ਟਰੱਸਟ ਵਲੋਂ ਦੋ ਦਰਜਨ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਤਹਿਤ ਚੈੱਕ ਵੰਡੇ

ਮੁੱਦਕੀ, 12 ਜਨਵਰੀ (ਭੁਪਿੰਦਰ ਸਿੰਘ)-ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਡਾ: ਐਸ.ਪੀ ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਅਧੀਨ ਚੱਲ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਯੂਨੀਅਨ ਦੇ ਅਧਿਆਪਕਾਂ ਦੀ ਹੋਈ ਮੀਟਿੰਗ

ਗੋਲੂ ਕਾ ਮੋੜ, 12 ਜਨਵਰੀ (ਸੁਰਿੰਦਰ ਸਿੰਘ ਲਾਡੀ)- ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਬਲਾਕ ਇਕਾਈ ਦੀ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਦੀਪਕ ਕੰਬੋਜ, ਸਟੇਟ ਕਮੇਟੀ ਮੈਂਬਰ ਸੰਦੀਪ ਸਾਮਾਂ ਅਤੇ ...

ਪੂਰੀ ਖ਼ਬਰ »

ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

ਜ਼ੀਰਾ, 12 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਲੌਹੁਕੇ ਕਲਾਂ ਦੇ ਬੱਚਿਆਂ ਨੂੰ ਪਿੰਡ ਦੇ ਦਾਨੀ ਸੱਜਣਾਂ ਗੁਰਮੇਜ ਸਿੰਘ ਲੌਹੁਕਾ ਅਤੇ ਜਸਵੀਰ ਸਿੰਘ ਸਿੰਘਾਪੁਰ ਵਲੋਂ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ | ਇਸ ਮੌਕੇ ਰੇਸ਼ਮ ਸਿੰਘ, ਜੈਮਲ ਸਿੰਘ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਟੀ.ਬੀ. ਰੋਗ ਦੇ ਸ਼ੱਕੀ ਲੋਕਾਂ ਦੇ ਸੈਂਪਲ ਲਏ

ਜ਼ੀਰਾ, 12 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਟੀ.ਬੀ. ਦੀ ਬਿਮਾਰੀ ਸਬੰਧੀ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਚਲਾਈ ਗਈ ਚੈਕਿੰਗ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਜ਼ੀਰਾ ਦੀ ਟੀਮ ਵਲੋਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਲਈ ਜਿੰਦੂ ਵਲੋਂ ਮੁੱਦਕੀ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ

ਮੁੱਦਕੀ, 12 ਜਨਵਰੀ (ਭਾਰਤ ਭੂਸ਼ਨ ਅਗਰਵਾਲ)- ਜਗਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਜੋ ਕਿ 7 ਜਨਵਰੀ ਨੂੰ ਗੁਰਦੁਆਰਾ ਬੰਗਲਾ ਸਾਹਿਬ ਸ੍ਰੀ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋ ਚੁੱਕੀ ਹੈ, ਇਹ ਸ਼ਬਦ ਯਾਤਰਾ ਜੋ 14 ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਹੋਇਆ 'ਸਪੋਰਟਸ ਮੈਡੀਸਨ' ਵਿਸ਼ੇ 'ਤੇ ਸੈਮੀਨਾਰ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦਸਮੇਸ਼ ਪਬਲਿਕ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ 'ਸਪੋਰਟਸ ਮੈਡੀਸਨ' ਦੇ ਸਰੀਰਕ ਸਿੱਖਿਆ ਵਿਚ ਯੋਗਦਾਨ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ: ਵਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਡੱਬਵਾਲਾ ਕਲਾਂ ਵਿਚ ਨਗਰ ਕੀਰਤਨ ਸਜਾਇਆ

ਮੰਡੀ ਅਰਨੀਵਾਲਾ, 12 ਜਨਵਰੀ (ਨਿਸ਼ਾਨ ਸਿੰਘ ਸੰਧੂ)-ਦਸਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਡੱਬਵਾਲਾ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ | ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਖੁੜੰਜ ਤੋਂ ਨਗਰ ਕੀਰਤਨ ਸਜਾਇਆ ਮੰਡੀ ਰੋੜਾਂਵਾਲੀ, 12 ਜਨਵਰੀ (ਮਨਜੀਤ ਸਿੰਘ ਬਰਾੜ)-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਖੁੜੰਜ ਦੀ ਸੰਗਤ ਵਲੋਂ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾ 'ਤੇ ਠੱਗੀ ਮਾਰਨ ਵਾਲੇ ਦੋ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਪੁਲਿਸ ਨੇ ਕਬੂਤਰਬਾਜ਼ੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁੱਦਈ ਪਾਲ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਮੇਹਰ ਸਿੰਘ ਵਾਲਾ ਥਾਣਾ ਸਦਰ ਜ਼ੀਰਾ ਨੇ ...

ਪੂਰੀ ਖ਼ਬਰ »

ਐੱਸ. ਐੱਮ. ਡੀ ਸਮਾਰਟ ਪਬਲਿਕ ਸਕੂਲ ਵਿਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਗੋਲੂ ਕਾ ਮੋੜ, 12 ਜਨਵਰੀ (ਸੁਰਿੰਦਰ ਸਿੰਘ ਲਾਡੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਪਿੰਡ ਪਿੰਡੀ ਵਿਖੇ ਸਥਿਤ ਐੱਸ.ਐਮ.ਡੀ ਸਮਾਰਟ ਸਕੂਲ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਦੇ ਨਾਲ ਮਨਾਇਆ ਗਿਆ¢ ਲੋਹੜੀ ਦੇ ਪ੍ਰੋਗਰਾਮ ਦੌਰਾਨ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਵਲੋਂ ਵਰਕਰਾਂ ਨਾਲ ਬੈਠਕ

ਫ਼ਿਰੋਜ਼ਪੁਰ, 12 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮਾਘੀ ਮੇਲੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਕੀਤੀ ਜਾਣ ਵਾਲੀ ਕਾਨਫ਼ਰੰਸ ਨੰੂ ਸਫਲ ਬਣਾਉਣ ਲਈ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦਿਹਾਤੀ ਦੇ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਵਲੋਂ ਆਪਣੇ ਦਫ਼ਤਰ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਅਬੋਹਰ, 12 ਜਨਵਰੀ (ਕੁਲਦੀਪ ਸਿੰਘ ਸੰਧੂ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਅਬੋਹਰ ਦੇ ਚਿਲਡਰਨ ਪਾਰਕ ਵਿਚ ਪ੍ਰਧਾਨ ਸੁਲਤਾਨ ਰਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਲਾਸ 3 ਅਤੇ ਕਲਾਸ 4 ਦੀ ...

ਪੂਰੀ ਖ਼ਬਰ »

ਰਸੋਈ ਗੈਸ ਰਿਸਣ ਕਰਕੇ ਹੋਏ ਧਮਾਕੇ 'ਚ ਇਕ ਔਰਤ ਜ਼ਖ਼ਮੀ

ਜਲਾਲਾਬਾਦ, 12 ਜਨਵਰੀ (ਜਤਿੰਦਰ ਪਾਲ ਸਿੰਘ/ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਦੀ ਦਸਮੇਸ਼ ਨਗਰੀ ਵਿਚ ਰਸੋਈ ਗੈਸ ਦੇ ਰਿਸਣ ਕਾਰਨ ਹੋਏ ਧਮਾਕੇ ਵਿਚ ਇੱਕ ਔਰਤ ਦੇ ਬੁਰੀ ਤਰਾਂ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਸਮੇਸ਼ ਨਗਰੀ ਨਿਵਾਸੀ ਜੱਸੀ ...

ਪੂਰੀ ਖ਼ਬਰ »

'ਆਪ' ਦੇ ਮਾਲਵਾ ਜ਼ੋਨ ਪ੍ਰਧਾਨ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅਬੋਹਰ, 12 ਜਨਵਰੀ (ਕੁਲਦੀਪ ਸਿੰਘ ਸੰਧੂ)-ਸ਼ਹਿਰ ਅੰਦਰ ਹੌਲੀ ਰਫ਼ਤਾਰ ਨਾਲ ਚੱਲ ਰਹੇ ਅੰਮਿ੍ਤ ਯੋਜਨਾ ਤਹਿਤ ਵਿਕਾਸ ਕਾਰਜਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੇ ਜ਼ਿਆਦਾਤਰ ਹਿੱਸੇ ਦੀਆਂ ਸੜਕਾਂ ਪੁੱਟ ਕੇ ਸੁੱਟੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX