ਤਾਜਾ ਖ਼ਬਰਾਂ


ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  5 minutes ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  10 minutes ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  15 minutes ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  50 minutes ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  25 minutes ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 1 hour ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 1 hour ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 2 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 3 hours ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 3 hours ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 3 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 3 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 3 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 3 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 3 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 4 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 4 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 4 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 4 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 4 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 4 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 4 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 4 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 4 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 5 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 5 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 6 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 6 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 6 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 6 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 minute ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 7 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 7 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 7 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 8 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 8 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 8 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 9 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 9 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 10 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 10 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਵਲੋਂ ਟ੍ਰੈਫ਼ਿਕ ਰੂਟ ਸਬੰਧੀ ਡਿਜੀਟਲ ਗੂਗਲ ਮੈਪ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਪਵਿੱਤਰ ਮਾਘੀ ਮੇਲੇ ਦੀ ਟੈ੍ਰਫ਼ਿਕ ਸਮੱਸਿਆ ਨੂੰ ਕੰਟਰੋਲ ਕਰਨ ਲਈ ਪੁਲਿਸ ਵਿਭਾਗ ਵਲੋਂ ਰੂਟ ਪਲਾਨ ਤਿਆਰ ਕਰ ਲਿਆ ਗਿਆ ਹੈ | ਇਹ ਜਾਣਕਾਰੀ ਮਨਜੀਤ ਸਿੰਘ ਢੇਸੀ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸ਼ਰਧਾਲੂਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਬੱਸ ਸਟੈਂਡ ਫ਼ਿਰੋਜ਼ਪੁਰ ਰੋਡ ਨੇੜੇ ਬਿਜਲੀ ਘਰ, ਮਲੋਟ ਰੋਡ 'ਤੇ ਰਾਧਾ ਸੁਆਮੀ ਡੇਰੇ ਕੋਲ, ਬਠਿੰਡਾ ਰੋਡ 'ਤੇ ਹਰਿਆਲੀ ਪਾਰਕ ਕੋਲ, ਕੋਟਕਪੂਰਾ ਰੋਡ 'ਤੇ ਦੇਸ਼ ਭਗਤ ਡੈਂਟਲ ਕਾਲਜ, ਅਬੋਹਰ ਰੋਡ ਚੌਕ, ਜਲਾਲਾਬਾਦ ਰੋਡ 'ਤੇ ਯਾਦਗਾਰੀ ਗੇਟ ਪਾਸ ਜਦਕਿ ਗੁਰੂਹਰਸਹਾਏ ਰੋਡ ਯਾਦਗਾਰੀ ਗੇਟ ਭਾਈ ਦਾਨ ਸਿੰਘ ਕੋਲ ਬਣਾਏ ਗਏ ਹਨ ਤੇ ਕਿਸੇ ਵੀ ਬੱਸ ਨੂੰ ਸ਼ਹਿਰ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਭਾਰੀ ਵਾਹਨਾਂ ਨੂੰ ਆਉਣ ਦੀ ਮਨਾਹੀ ਹੈ ਤੇ ਨਾਲ ਹੀ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਨੂੰ ਇਸ ਸੰਬੰਧੀ ਚੌਕਸ ਕੀਤਾ ਗਿਆ ਕਿ ਉਹ ਫ਼ਿਰੋਜ਼ਪੁਰ, ਕੋਟਕਪੂਰਾ, ਬਠਿੰਡਾ, ਜਲਾਲਾਬਾਦ, ਗੁਰੂਹਰਸਹਾਏ ਪਾਸ ਆਉਣ ਵਾਲੇ ਭਾਰੀ ਵਾਹਨਾਂ ਲਈ ਬਦਲਵੇਂ ਪ੍ਰਬੰਧ ਕਰਨਗੇ |
ਪਾਰਕਿੰਗ ਲਈ 16 ਥਾਵਾਂ ਨਿਰਧਾਰਿਤ
ਪੁਲਿਸ ਵਲੋਂ ਮੇਲੇ ਵਿਚ ਆਉਣ ਵਾਲੇ ਸ਼ਰਧਾਲੂ ਤੇ ਕਾਨਫ਼ਰੰਸਾਂ ਲਈ 16 ਥਾਵਾਂ 'ਤੇ ਵਾਹਨਾਂ ਲਈ ਪਾਰਕਿੰਗਾਂ ਨਿਰਧਾਰਿਤ ਕੀਤੀਆਂ ਗਈਆਂ ਹਨ | ਜ਼ਿਲ੍ਹਾ ਪੁਲਿਸ ਮੁਖੀ ਨੇ ਇਨ੍ਹਾਂ ਥਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਚੱਕ ਬੀੜ ਸਰਕਾਰ ਰੋਡ 'ਤੇ ਨੇੜੇ ਡਾ: ਗਿੱਲ ਦੀ ਕੋਠੀ, ਚੱਕ ਬੀੜ ਸਰਕਾਰ ਦੇ ਸਾਹਮਣੇ ਬਾਗ਼ ਦੇ ਨਾਲ, ਬਠਿੰਡਾ ਰੋਡ ਹਰਿਆਲੀ ਪੈਟਰੋਲ ਪੰਪ ਦੇ ਸਾਹਮਣੇ, ਬੈਕ ਸਾਈਡ ਬਾਬਾ ਦੀਪ ਸਿੰਘ ਹੈਲਥ ਕਲੱਬ, ਮਲੋਟ ਰੋਡ 'ਤੇ ਹਾਂਡਾ ਕਾਰ ਦੇ ਸਾਹਮਣੇ ਤੇ ਬਿਜਲੀ ਘਰ ਦੇ ਨਾਲ, ਸਤਿਅਮ ਪੈਲੇਸ ਦੇ ਸਾਹਮਣੇ ਖ਼ਾਲੀ ਪਲਾਟ, ਮਲੋਟ ਬਠਿੰਡਾ ਬਾਈਪਾਸ 'ਤੇ ਲਾਹੌਰੀਆ ਦੇ ਢਾਬੇ ਦੀ ਬੈਕ ਸਾਈਡ ਕਾਲੋਨੀ, ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ, ਮਲੋਟ ਰੋਡ ਤੇ ਹਾਂਡਾ ਮੋਟਰ ਸਾਈਕਲ ਏਜੰਸੀ/ਭਾਂਡਾ ਫ਼ੈਕਟਰੀ ਦੇ ਨਾਲ, ਮਲੋਟ ਰੋਡ ਤੇ ਠੰਡਾ ਆਟਾ ਫ਼ੈਕਟਰੀ ਦੇ ਨਾਲ, ਨਵੀਂ ਦਾਣਾ ਮੰਡੀ, ਰੈੱਡ ਕਰਾਸ ਭਵਨ ਨੇੜੇ ਗੁਰੂ ਗੋਬਿੰਦ ਸਿੰਘ ਪਾਰਕ, ਫ਼ਿਰੋਜ਼ਪੁਰ ਰੋਡ ਸਾਹਮਣੇ ਮਾਈ ਭਾਗੋ ਕਾਲਜ, ਜਿਮਨੇਜੀਅਮ ਹਾਲ ਸਰਕਾਰੀ ਕਾਲਜ ਸਾਹਮਣੇ ਮਾਡਲ ਟਾਊਨ ਵਿਖੇ ਪਾਰਕਿੰਗ ਦੀ ਸੁਵਿਧਾ ਹੋਵੇਗੀ |
ਸ਼ਹਿਰ ਦੇ ਬਾਹਰੋਂ ਜਾਣ ਵਾਲੇ ਲੈਣ ਇਹ ਰੂਟ
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮਲੋਟ ਤੋਂ ਕੋਟਕਪੂਰਾ, ਫ਼ਿਰੋਜ਼ਪੁਰ ਆਉਣ-ਜਾਣ ਵਾਲੇ ਲੋਕ ਰਾਧਾ ਸੁਆਮੀ ਡੇਰੇ ਦੇ ਕੋਲ ਹੁੰਦੇ ਹੋਏ ਵਾਇਆ ਪਿੰਡ ਸੰਗੂਧੌਣ ਕੋਟਕਪੂਰਾ ਰੋਡ ਦੀ ਵਰਤੋਂ ਕਰਨਗੇ ਤੇ ਇਸੇ ਤਰ੍ਹਾਂ ਜਲਾਲਾਬਾਦ ਤੋਂ ਆਉਣ ਜਾਣ ਵਾਲੇ ਵਹੀਕਲ ਸੂਏ ਦੇ ਨਾਲ ਹੁੰਦੇ ਹੋਏ ਫ਼ਿਰੋਜ਼ਪੁਰ-ਕੋਟਕਪੂਰਾ ਰੋਡ ਦੀ ਵਰਤੋਂ ਕਰਨਗੇ | ਇਸੇ ਤਰ੍ਹਾਂ ਹੀ ਅਬੋਹਰ ਰੋਡ ਉਤੇ ਆਉਣ ਤੇ ਜਾਣ ਵਾਲੇ ਲੋਕ ਅਬੋਹਰ ਰੋਡ 'ਤੇ ਯਾਦਗਾਰੀ ਗੇਟ ਕੋਲ ਪਿੰਡ ਗੋਨਿਆਣਾ-ਰਾਧਾ ਸੁਆਮੀ ਡੇਰਾ ਪਿੰਡ ਸੰਗੂਧੌਣ ਤੇ ਕੋਟਕਪੂਰਾ-ਫ਼ਿਰੋਜ਼ਪੁਰ ਰੋਡ ਦਾ ਇਸਤੇਮਾਲ ਕਰਨਗੇ |
11 ਪੁਲਿਸ ਸਹਾਇਤਾ ਕੇਂਦਰ ਸਥਾਪਿਤ
ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਲਈ 11 ਪੁਲਿਸ ਸਹਾਇਤਾ ਕੇਂਦਰ ਸਥਾਪਿਤ ਕੀਤੇ ਗਏ ਹਨ | ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਹੋਣ 'ਤੇ ਇਨ੍ਹਾਂ ਪੁਲਿਸ ਸਹਾਇਤਾ ਕੇਂਦਰਾਂ ਨਾਲ ਸੰਪਰਕ ਕਰ ਸਕਦੇ ਹਨ | ਪਿੱਪਲ ਪੈਟਰੋਲ ਪੰਪ, ਬਠਿੰਡਾ ਰੋਡ ਨੇੜੇ ਗੁਰਦੁਆਰਾ ਤਰਨਤਾਰਨ ਸਾਹਿਬ, ਮਲੋਟ ਰੋਡ ਪੁਲ ਸੂਆ, ਫੁੱਲਾਂ ਵਾਲਾ ਨਾਕਾ, ਅਬੋਹਰ ਰੋਡ ਬਾਈਪਾਸ, ਨੇੜੇ ਗੇਟ ਨੰਬਰ 2 ਗੁਰਦੁਆਰਾ ਸਾਹਿਬ, ਸਾਹਮਣੇ ਗੇਟ ਨੰਬਰ 7 ਗੁਰਦੁਆਰਾ ਸਾਹਿਬ ਨੇੜੇ ਗੁਰੂ ਨਾਨਕ ਮਿਸ਼ਨ ਸਕੂਲ, ਜਲਾਲਾਬਾਦ ਰੋਡ ਨੇੜੇ ਸਾਇਨ ਪਾਇਲ ਸਿਨੇਮਾ, ਮਸੀਤ ਚੌਕ, ਮੇਲਾ ਗਰਾਊਾਡ-1, ਮੇਲਾ ਗਰਾਊਾਡ-2 ਵਿਖੇ ਸਹਾਇਤਾ ਗਰਾਊਾਡ ਸਥਾਪਿਤ ਹਨ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸ਼ਰਧਾਲੂਆਂ ਲਈ ਜ਼ਿਲ੍ਹਾ ਪੁਲਿਸ ਵਲੋਂ ਇਕ ਡਿਜੀਟਲ ਗੂਗਲ ਮੈਪ ਜਾਰੀ ਕੀਤਾ ਗਿਆ ਹੈ ਜਿਸ ਅੰਦਰ ਪੂਰੇ ਟ੍ਰੈਫ਼ਿਕ ਦਾ ਪਲਾਨ ਕੀਤਾ ਗਿਆ ਹੈ | ਕੋਈ ਸ਼ਰਧਾਲੂ ਉਸ ਡਿਜੀਟਲ ਮੈਪ ਦੇ ਲਿੰਕ 'ਤੇ ਕਲਿੱਕ ਕਰਕੇ ਆਪਣੀ ਲੋੜੀਂਦੀ ਜਗ੍ਹਾ ਪਹੁੰਚ ਸਕਦਾ ਹੈ | ਇਸ ਵਿਚ ਪਬਲਿਕ ਪਾਰਕਿੰਗ, ਆਰਜ਼ੀ ਬੱਸ ਸਟੈਂਡ, ਪੁਲਿਸ ਸਹਾਇਤਾ ਕੇਂਦਰ, ਟ੍ਰੈਫ਼ਿਕ ਪੁਆਇੰਟ ਅਤੇ ਡਾਇਵਰਸ਼ਨ ਰੂਟ ਬਾਰੇ ਜਾਣਕਾਰੀ ਦਿੱਤੀ ਗਈ ਹੈ | ਡਿਜੀਟਲ ਗੂਗਲ ਮੈਪ ਦਾ ਿਲੰਕ ਫੇਸ ਬੁੱਕ ਪੇਜ 'ਸ੍ਰੀ ਮੁਕਤਸਰ ਸਾਹਿਬ ਪੁਲਿਸ' ਅਤੇ 'ਡੀ.ਪੀ.ਆਰ.ਓ. ਸ੍ਰੀ ਮੁਕਤਸਰ ਸਾਹਿਬ' ਉਤੇ ਉਪਲਬਧ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਮਾਘੀ ਮੇਲੇ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਵਿਚ ਆਪਣੇ ਬੱਚਿਆਂ, ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣ ਤੇ ਆਪਣੇ ਕੀਮਤੀ ਸਾਮਾਨ ਦੀ ਸੰਭਾਲ ਕਰਨ | ਉਨ੍ਹਾਂ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਮੁਸ਼ਕਿਲ ਸਮੇਂ ਲੋਕ ਪੁਲਿਸ ਕੰਟਰੋਲ ਰੂਮ 'ਤੇ ਸੰਪਰਕ ਕਰ ਸਕਦੇ ਹਨ |

ਪਿੰਡ ਗੋਨਿਆਣਾ ਵਿਖੇ ਘਰ 'ਚ ਅਚਾਨਕ ਲੱਗੀ ਅੱਗ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਗੋਨਿਆਣਾ ਵਿਖੇ ਇਕ ਘਰ ਨੂੰ ਅਚਾਨਕ ਅੱਗ ਲੱਗਣ ਨਾਲ ਘਰ 'ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਕਾਰਨ ਕਰੀਬ ਇਕ ਲੱਖ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੋਨਿਆਣਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਮੀਟਿੰਗ

ਮਲੋਟ, 12 ਜਨਵਰੀ (ਗੁਰਮੀਤ ਸਿੰਘ ਮੱਕੜ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਰਨਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ...

ਪੂਰੀ ਖ਼ਬਰ »

ਮਾਘੀ ਮੇਲੇ ਮੌਕੇ ਚੱਲੇਗੀ 'ਸਪੈਸ਼ਲ ਰੇਲ'

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਨਾਦਰਨ ਰੇਲਵੇ ਪੈਸੰਜਰ ਸੰਮਤੀ ਦੇ ਪ੍ਰਧਾਨ ਅਮਰ ਲਾਲ ਬਾਘਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਘੀ ਮੇਲਾ ਸ੍ਰੀ ਮੁਕਤਸਰ ਸਾਹਿਬ ਲਈ ਰੇਲਵੇ ਮੰਡਲ ਫ਼ਿਰੋਜ਼ਪੁਰ ਵਲੋਂ ਇਕ ਸਪੈਸ਼ਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਫਰਵਰੀ ਮਹੀਨੇ ਲਗਾਏ ਜਾਣਗੇ 4 ਰੁਜ਼ਗਾਰ ਮੇਲੇ- ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਫ਼ਰਵਰੀ ਮਹੀਨੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਚ 13 ਤੋਂ 20 ਤਾਰੀਖ਼ ਦੇ ਵਿਚਕਾਰ ਸ੍ਰੀ ...

ਪੂਰੀ ਖ਼ਬਰ »

ਸੰਕਲਪ ਸੁਸਾਇਟੀ ਵਲੋਂ ਚਾਰ ਰੋਜ਼ਾ ਸਵੈ-ਇੱਛੁਕ ਖ਼ੂਨਦਾਨ ਕੈਂਪ ਦੀ ਸ਼ਰੂਆਤ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੇਲਾ ਮਾਘੀ ਮੌਕੇ ਚਾਰ ਰੋਜ਼ਾ ਸਵੈ-ਇੱਛੁਕ ਖੂਨਦਾਨ ਕੈਂਪ ਦੀ ਸ਼ੁਰੂਆਤ ਕੀਤੀ ਗਈ | ਸੁਸਾਇਟੀ ਦੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਰੇਲਵੇ ਓਵਰਬਿ੍ਜ ਦਾ ਟੈਂਡਰ ਹੋਇਆ ਅਲਾਟ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਚਰਚਿਤ ਜਲਾਲਾਬਾਦ ਰੋਡ ਓਵਰਬਿ੍ਜ ਜਿਸ ਦਾ ਲੋਕਾਂ ਨੂੰ ਸਾਲਾਂ ਬੱਧੀ ਇੰਤਜ਼ਾਰ ਸੀ, ਆਖ਼ਰਕਾਰ ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ...

ਪੂਰੀ ਖ਼ਬਰ »

ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਕਾਨਫ਼ਰੰਸ ਵਾਲੀ ਜਗ੍ਹਾ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ 14 ਜਨਵਰੀ ਨੂੰ ਮਾਘੀ ਜੋੜ ਮੇਲੇ ਮੌਕੇ ਕੀਤੀ ਜਾ ਰਹੀ ਕਾਨਫ਼ਰੰਸ ਦੇ ਸਬੰਧ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ...

ਪੂਰੀ ਖ਼ਬਰ »

ਨੌਜਵਾਨ ਬੁਰਾਈਆਂ ਦੇ ਖ਼ਾਤਮੇ ਲਈ ਤਤਪਰ ਹੋਣ- ਵਣਵਾਲਾ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਦਿਨੋਂ-ਦਿਨ ਵਧ ਰਹੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਨੌਜਵਾਨਾਂ ਨੂੰ ਤਤਪਰ ਹੋਣਾ ਚਾਹੀਦਾ ਹੈ | ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ.ਐੱਸ.ਡੀ. ਬਲਕਰਨ ਸਿੰਘ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਰੌਬਿਨ ਬਰਾੜ ਐੱਸ. ਓ. ਆਈ. ਮਾਲਵਾ ਜ਼ੋਨ-1 ਦੇ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅਰਸ਼ਦੀਪ ਸਿੰਘ ਰੌਬਿਨ ਬਰਾੜ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਐਸ. ਓ. ਆਈ. ਮਾਲਵਾ ਜ਼ੋਨ-1 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਦੌਰਾਨ ਐੱਸ.ਓ.ਆਈ. ਪੰਜਾਬ ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

40 ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- 40 ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 14 ਜਨਵਰੀ ਨੂੰ ਪਿੰਡ ਦੂਹੇਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦਿਆਂ ਸਵਰਨ ਸਿੰਘ ਟੀ. ਐੱਸ. ਨਾਮਧਾਰੀ ਟੇਲਰਜ਼ ਤੇ ਸੂਬਾ ...

ਪੂਰੀ ਖ਼ਬਰ »

ਰਾਜੀਵ ਮਿੱਤਲ ਵਲੋਂ ਹਰਚਰਨ ਸਿੰਘ ਬਰਾੜ ਸੋਥਾ ਦੀ ਨਿਯੁਕਤੀ ਦਾ ਸਵਾਗਤ

ਗਿੱਦੜਬਾਹਾ, 12 ਜਨਵਰੀ (ਬਲਦੇਵ ਸਿੰਘ ਘੱਟੋਂ)- ਹਰਚਰਨ ਸਿੰਘ ਬਰਾੜ ਸੋਥਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਜੀਵ ਮਿੱਤਲ ਸਮੇਤ ਗਿੱਦੜਬਾਹਾ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪਾਰਟੀ ...

ਪੂਰੀ ਖ਼ਬਰ »

28 ਨੂੰ ਲੁਧਿਆਣਾ 'ਚ ਬੌਮਿਸਾਲ ਰੈਲੀ ਹੋਵੇਗੀ- ਕਾਮਰੇਡ ਜਗਰੂਪ

ਫ਼ਰੀਦਕੋਟ, 12 ਜਨਵਰੀ (ਸਰਬਜੀਤ ਸਿੰਘ)- ਭਾਰਤੀ ਕੰਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌਾਸਲ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਕਾਮਰੇਡ ਪਵਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਹੈੱਡ ਕੁਆਟਰ ਵਿਖੇ ਹੋਈ ਜਿਸ ਵਿਚ ਸੂਬਾ ਆਗੂ ਕਾਮਰੇਡ ਜਗਰੂਪ ਵਲੋਂ ...

ਪੂਰੀ ਖ਼ਬਰ »

ਚੱਕ ਸ਼ੇਰੇਵਾਲਾ ਸਕੂਲ ਵਿਖੇ ਸਾਲਾਨਾ ਸਮਾਗਮ

ਰੁਪਾਣਾ, 12 ਜਨਵਰੀ (ਜਗਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਸ਼ੇਰੇਵਾਲਾ ਵਿਖੇ ਪਿ੍ੰਸੀਪਲ ਕਰਮਜੀਤ ਕੌਰ ਬਰਾੜ ਦੀ ਅਗਵਾਈ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਰਪੰਚ ਜਸਮੇਲ ਕੌਰ ਤੇ ਦਰਸ਼ਨ ਸਿੰਘ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਵੋਟਰ ਦਿਵਸ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸੱਚਖੰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੱਸੇਆਣਾ ਵਿਖੇ ਵੋਟਰ ਦਿਵਸ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਦਿਵਸ ਸਬੰਧੀ ...

ਪੂਰੀ ਖ਼ਬਰ »

ਮਾਘੀ ਮੇਲੇ ਦੀ ਕਾਨਫ਼ਰੰਸ ਸਬੰਧੀ ਮੀਟਿੰਗਾਂ

ਮੰਡੀ ਬਰੀਵਾਲਾ, 12 ਜਨਵਰੀ (ਨਿਰਭੋਲ ਸਿੰਘ)- ਸ੍ਰੀ ਮੁਕਤਸਰ ਸਾਹਿਬ ਵਿਚ ਮਾਘੀ ਮੇਲੇ ਤੇ ਕੀਤੀ ਜਾ ਰਹੀ ਕਾਨਫ਼ਰੰਸ ਲਈ ਵੱਧ ਤੋਂ ਵੱਧ ਇਕੱਠ ਜੁਟਾਉਣ ਲਈ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਤੇ ਬਰੀਵਾਲਾ ਸਰਕਲ ਦੇ ਆਗੂ ਦਿਨ-ਰਾਤ ਇਕ ...

ਪੂਰੀ ਖ਼ਬਰ »

ਮਾਘੀ ਮੇਲਾ ਕਾਨਫ਼ਰੰਸ ਦੀ ਸਫ਼ਲਤਾ ਲਈ ਨੁੱਕੜ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਮਾਘੀ ਮੇਲੇ ਮੌਕੇ ਕੀਤੀ ਜਾ ਰਹੀ ਕਾਨਫ਼ਰੰਸ ਦੇ ਸਬੰਧ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਸਿਆਸੀ ਸਕੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX