ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  27 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 3 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 5 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 6 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 minute ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 9 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਟਿਆਲਾ

ਸਵੱਛ ਭਾਰਤ ਸਰਵੇਖਣ-2019 ਦਾ ਏ. ਡੀ. ਸੀ. ਨੇ ਲਿਆ ਜਾਇਜ਼ਾ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਸਵੱਛ ਭਾਰਤ ਸਰਵੇਖਣ-2019 ਤਹਿਤ ਪਟਿਆਲਾ ਸ਼ਹਿਰ ਨੂੰ ਸਵੱਛਤਾ ਰੈਕਿੰਗ 'ਚ ਮੋਹਰੀ ਸਥਾਨ ਦਿਵਾਉਣ ਲਈ ਜਿੱਥੇ ਸਰਕਾਰੀ ਦਫ਼ਤਰਾਂ ਦੀ ਸਾਫ਼ ਸਫ਼ਾਈ ਸੁਚੱਜੇ ਢੰਗ ਨਾਲ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ, ਉੱਥੇ ਹੀ ਆਮ ਲੋਕਾਂ ਨੂੰ ਵੀ ਸ਼ਹਿਰ ਨੂੰ ਸਵੱਛ ਬਣਾਉਣ ਲਈ ਅਪੀਲ ਕੀਤੀ ਗਈ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਵੱਛਤਾ ਸਰਵੇਖਣ ਤਹਿਤ ਸਰਕਾਰੀ ਦਫ਼ਤਰਾਂ 'ਚ ਕਰਵਾਈ ਗਈ ਸਾਫ਼-ਸਫ਼ਾਈ ਦਾ ਜਾਇਜ਼ਾ ਲੈਣ ਲਈ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ 'ਚ ਕੀਤਾ | ਇਸ ਮੌਕੇ ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਦਫ਼ਤਰਾਂ 'ਚ ਪਖਾਨਿਆਂ ਦੀ ਸਵੱਛਤਾ ਸਮੇਤ ਗੰਦਗੀ ਰਹਿਤ ਆਲਾ-ਦੁਆਲਾ, ਕੂੜਾਦਾਨ ਦੀ ਵਰਤੋਂ, ਦਫ਼ਤਰ ਦੀ ਬਾਹਰੀ ਦੀਵਾਰ 'ਤੇ ਸਵੱਛ ਸਰਵੇਖਣ-2019 ਦਾ ਲੋਗੋ ਆਦਿ ਤੇ ਦਫ਼ਤਰ 'ਚ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਉਹ ਖ਼ੁਦ, ਵਧੀਕ ਡਿਪਟੀ ਕਮਿਸ਼ਨਰ (ਡੀ) ਪੂਨਮਦੀਪ ਕੌਰ ਅਤੇ ਨਗਰ ਨਿਗਮ ਤੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ ਸਮੂਹ ਦਫ਼ਤਰਾਂ ਦਾ 15 ਜਨਵਰੀ ਤੋਂ ਨਿਰੀਖਣ ਸ਼ੁਰੂ ਕਰਨਗੇ ਅਤੇ ਜੇਕਰ ਸਾਫ਼-ਸਫ਼ਾਈ 'ਚ ਕੋਈ ਕਮੀ ਪਾਈ ਗਈ ਤਾਂ ਇਸ ਦਾ ਗੰਭੀਰ ਨੋਟਿਸ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ ਨੂੰ ਸਵੱਛਤਾ ਰੈਂਕਿੰਗ ਵਿਚ ਮੋਹਰੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ, ਜਿਸ ਨੂੰ ਸਮੂਹ ਸ਼ਹਿਰ ਨਿਵਾਸੀ ਕਾਮਯਾਬ ਕਰਨ ਤਾਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵਲੋਂ ਆਰੰਭੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫ਼ਲ ਬਣਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਪਟਿਆਲਾ ਸ਼ਹਿਰ 'ਚ 4 ਜਨਵਰੀ ਤੋਂ ਸ਼ੁਰੂ ਹੋਇਆ ਸਰਵੇਖਣ 31 ਜਨਵਰੀ ਤੱਕ ਚੱਲੇਗਾ | ਉਨ੍ਹਾਂ ਕਿਹਾ ਕਿ ਸਵੱਛ ਸਰਵੇਖਣ-2019 ਤਹਿਤ ਕੇਂਦਰ ਸਰਕਾਰ ਦੀਆਂ ਵਿਸ਼ੇਸ਼ ਟੀਮਾਂ ਵਲੋਂ ਨਿਰੀਖਣ ਕੀਤਾ ਜਾਣਾ ਹੈ, ਜਿਸ ਲਈ ਹਰ ਨਾਗਰਿਕ ਇਸ 'ਚ ਸਹਿਯੋਗ ਕਰੇ | ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਸਵੱਛਤਾ ਐਪ ਵੀ ਆਪਣੇ ਮੋਬਾਈਲਾਂ 'ਚ ਡਾਊਨਲੋਡ ਕਰਨ ਦੀ ਅਪੀਲ ਕੀਤੀ ਤਾਂ ਕਿ ਸਮੂਹ ਸ਼ਹਿਰੀਆਂ ਤੇ ਵਿਭਾਗਾਂ ਦੇ ਸਹਿਯੋਗ ਨਾਲ ਸਵੱਛ ਰੈਂਕਿੰਗ 'ਚ ਪਟਿਆਲਾ ਸ਼ਹਿਰ ਨੂੰ ਮੋਹਰੀ ਸ਼ਹਿਰਾਂ 'ਚ ਸ਼ਾਮਿਲ ਕੀਤਾ ਜਾ ਸਕੇ | ਏ. ਡੀ. ਸੀ. ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਕੂਲਾਂ ਅਤੇ ਕਾਲਜਾਂ ਦੇ ਮੁਖੀ ਇਹ ਯਕੀਨੀ ਬਣਾਉਣ ਕਿ ਉਹ ਆਪਣੇ ਦਫ਼ਤਰ/ ਅਦਾਰਿਆਂ ਅਤੇ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਆਉਂਦੀਆਂ ਜਾਇਦਾਦਾਂ ਅਤੇ ਸਥਾਨਾਂ ਨੂੰ ਸੁਚੱਜੇ ਢੰਗ ਨਾਲ ਸਾਫ਼-ਸੁਥਰਾ ਬਣਾਉਣ | ਉਨ੍ਹਾਂ ਸ਼ਹਿਰੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ ਆਪਣੇ ਸ਼ਹਿਰ ਨੂੰ ਸਫ਼ਾਈ ਪੱਖੋਂ ਮੋਹਰੀ ਸ਼ਹਿਰਾਂ ਵਿਚ ਲਿਆਉਣ ਲਈ ਸਹਿਯੋਗ ਦੇਣ ਤੇ ਘਰਾਂ ਦਾ ਕੂੜਾ ਸੜਕਾਂ 'ਤੇ ਸੁੱਟਣ ਦੀ ਬਜਾਏ ਨਗਰ ਨਿਗਮ ਵਲੋਂ ਨਿਰਧਾਰਿਤ ਸਥਾਨਾਂ 'ਤੇ ਹੀ ਸੁੱਟਵਾਇਆ ਜਾਵੇ | ਮੀਟਿੰਗ ਦੌਰਾਨ ਐੱਸ. ਡੀ. ਐੱਮ. ਦੂਧਨ ਸਾਧਾਂ ਅਜੇ ਅਰੋੜਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਕੀਰਤ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਚਰਨਜੋਤ ਸਿੰਘ ਵਾਲੀਆ, ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਮਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਭੂਸ਼ਣ ਸਿੰਘ ਬਾਜਵਾ, ਜ਼ਿਲ੍ਹਾ ਖੇਡ ਅਫ਼ਸਰ ਹਰਪ੍ਰੀਤ ਸਿੰਘ ਹੁੰਦਲ, ਡੀ.ਐੱਸ.ਐੱਸ.ਓ. ਵਰਿੰਦਰ ਸਿੰਘ ਟਿਵਾਣਾ, ਡੀ.ਪੀ.ਓ. ਗੁਲਬਹਾਰ ਸਿੰਘ ਤੂਰ, ਸਹਾਇਕ ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਬਲਜੀਤ ਸਿੰਘ ਬਰਾੜ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸਵਰਨ ਸਿੰਘ ਮਾਨ ਸਮੇਤ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ |

ਸਿੰਗਲਾ ਵਲੋਂ ਹਲਕਾ ਨਾਭਾ ਵਿਖੇ ਲੋੜਵੰਦਾਂ ਲਈ ਗੁਰੂ ਆਸਰਾ ਸੰਸਥਾ ਦੀ ਸਥਾਪਨਾ

ਨਾਭਾ, 14 ਜਨਵਰੀ (ਅਮਨਦੀਪ ਸਿੰਘ ਲਵਲੀ)- ਅੱਜ ਦੀ ਨੌਜਵਾਨ ਪੀੜ੍ਹੀ ਵਲੋਂ ਜਿੱਥੇ ਉਨ੍ਹਾਂ ਮਾਵਾਂ ਦਾ ਨਿਰਾਦਰ ਕੀਤਾ ਜਾ ਰਿਹਾ ਹੈ ਜਿਨ੍ਹਾਂ ਉਨ੍ਹਾਂ ਨੂੰ ਕੁੱਖੋਂ ਜੰਮ ਇਹ ਦੁਨੀਆ ਦਿਖਾਈ, ਉੱਥੇ ਹੀ ਮਾਪਿਆਂ ਵਲੋਂ ਪਾਲ ਪੋਸ ਵੱਡੇ ਕੀਤੇ ਬੱਚੇ ਆਪਣੀਆਂ ਜ਼ਰੂਰਤਾਂ ...

ਪੂਰੀ ਖ਼ਬਰ »

ਹਾਕੀ 'ਚ ਹਰਿਆਣਵੀ ਪੰਜਾਬੀ ਗੱਭਰੂਆਂ 'ਤੇ ਪਏ ਭਾਰੂ

ਪਟਿਆਲਾ, 14 ਜਨਵਰੀ (ਚਹਿਲ)-'ਖੇਲੋ ਇੰਡੀਆ' ਹਾਕੀ ਮੁਕਾਬਲਿਆਂ 'ਚ ਪੰਜਾਬ ਦੇ ਗੱਭਰੂਆਂ ਨੂੰ ਅੰਡਰ-21 ਵਰਗ 'ਚ ਸੋਨ ਤਗਮੇ ਦੀ ਦੌੜ 'ਚੋਂ ਬੀਤੇ ਕੱਲ੍ਹ ਹਰਿਆਣਾ ਨੇ ਬਾਹਰ ਕਰ ਦਿੱਤਾ ਸੀ, ਉੱਥੇ ਅੱਜ ਅੰਡਰ-17 ਵਰਗ 'ਚ ਵੀ ਹਰਿਆਣਵੀ ਲੜਕਿਆਂ ਨੇ ਪੰਜਾਬ ਨੂੰ ਹਰਾ ਕੇ ਸੋਨ ਤਗਮਾ ...

ਪੂਰੀ ਖ਼ਬਰ »

ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ ਅਧਿਆਪਕ ਆਗੂਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਪੁਲਿਸ ਨੇ ਅਧਿਆਪਕ ਯੂਨੀਅਨ ਵਲੋਂ ਲੋਹੜੀ ਵਾਲੇ ਦਿਨ ਮੋਤੀ ਮਹਿਲ ਨੇੜੇ ਲਗਾਏ ਗਏ ਧਰਨੇ ਦੌਰਾਨ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਅਤੇ ਧਾਰਾ-144 ਦੀ ਉਲੰਘਣਾ ਕਰਨ 'ਤੇ 7 ਅਧਿਆਪਕ ਆਗੂਆਂ ਿਖ਼ਲਾਫ਼ ਵੱਖ-ਵੱਖ ਧਾਰਾਵ ਤਹਿਤ ...

ਪੂਰੀ ਖ਼ਬਰ »

ਆਨ-ਲਾਈਨ ਨਕਸ਼ਾ ਪਾਸ ਕਰਨ ਸਬੰਧੀ ਟ੍ਰੇਨਿੰਗ ਪੋ੍ਰਗਰਾਮ ਕਰਵਾਇਆ

ਪਟਿਆਲਾ, 14 ਜਨਵਰੀ (ਅ.ਸ. ਆਹਲੂਵਾਲੀਆ)- ਸਥਾਨਕ ਸਰਕਾਰ ਵਿਭਾਗ ਵਲੋਂ ਨਾਗਰਿਕਾਂ ਨੂੰ ਆਨਲਾਈਨ ਹਰ ਤਰ੍ਹਾਂ ਦਾ ਆਨ-ਲਾਈਨ ਨਕਸ਼ਾ ਪਾਸ ਕਰਵਾਉਣ ਲਈ ਦਿੱਤੀਆਂ ਸਹੂਲਤਾਂ ਦਾ ਸਦਉਪਯੋਗ ਕਰਨ ਲਈ ਨਗਰ ਨਿਗਮ ਪਟਿਆਲਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਵਿਭਾਗ ਦੇ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਬਨੂੜ, 14 ਜਨਵਰੀ (ਭੁਪਿੰਦਰ ਸਿੰਘ)- ਪਿੰਡ ਜੰਗਪੁਰਾ ਵਿਖੇ ਅੱਜ ਦਿਨ-ਦਿਹਾੜੇ ਚੋਰਾਂ ਨੇ ਇਕ ਘਰ ਵਿਚੋਂ ਲੱਖਾਂ ਰੁਪਏ ਦੇ ਸੋਨੇ ਚਾਂਦੀ ਦੇ ਗਹਿਣਿਆਂ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਰਫ਼ੂ ਚੱਕਰ ਹੋ ਗਏ | ਚੋਰੀ ਦੀ ਘਟਨਾ ਦਾ ਉਦੋਂ ਪਤਾ ਲੱਗਾ, ਜਦੋਂ ਪੀੜਤ ...

ਪੂਰੀ ਖ਼ਬਰ »

ਸੇਵਾ ਕੇਂਦਰ ਭਾਦਸੋਂ 'ਚ ਆਧਾਰ ਕਾਰਡ ਬਣਾਉਣ ਦਾ ਕੰਮ ਬੰਦ, ਲੋਕ ਪ੍ਰੇਸ਼ਾਨ

ਭਾਦਸੋਂ, 14 ਜਨਵਰੀ (ਪ੍ਰਦੀਪ ਦੰਦਰਾਲਾ)- ਸਥਾਨਕ ਸ਼ਹਿਰ ਭਾਦਸੋਂ ਦੇ ਸੇਵਾ ਕੇਂਦਰ 'ਚ ਕਈ ਦਿਨ ਪਹਿਲਾਂ ਬੈਟਰੀਆਂ ਚੋਰੀ ਹੋ ਗਈਆਂ ਸਨ, ਜਿਸ ਕਰਕੇ ਹੁਣ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿਛਲੇ ਕਈ ਦਿਨਾਂ ਤੋਂ ਨਵੇਂ ਆਧਾਰ ਕਾਰਡ ਬਣਾਉਣ ਤੇ ...

ਪੂਰੀ ਖ਼ਬਰ »

ਸੀਵਰੇਜ ਦੇ ਜਮ੍ਹਾਂ ਹੋਏ ਪਾਣੀ ਤੋਂ ਲੋਕ ਡਾਹਢੇ ਪ੍ਰੇਸ਼ਾਨ

ਪਟਿਆਲਾ, 14 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਗਰ ਨਿਗਮ ਦੀ ਹਦੂਦ 'ਚ ਸੀਵਰੇਜ ਜਾਮ ਦੀ ਸਮੱਸਿਆ ਨੂੰ ਠੱਲ੍ਹਣ ਲਈ ਕਈ ਤਰ੍ਹਾਂ ਦੀ ਮਸ਼ੀਨਰੀ ਖ਼ਰੀਦਣ, ਠੇਕੇ 'ਤੇ ਸੀਵਰਮੈਨ ਰੱਖਣ ਆਦਿ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਵਾਰਡ ਨੰਬਰ-50 'ਚ ਪੈਂਦੀ ਪੈੱ੍ਰਸ ਰੋਡ 'ਤੇ ਸੀਵਰ ...

ਪੂਰੀ ਖ਼ਬਰ »

ਨਵੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਬ੍ਰਹਮ ਮਹਿੰਦਰਾ

ਭਾਦਸੋਂ, 14 ਜਨਵਰੀ (ਪ੍ਰਦੀਪ ਦੰਦਰਾਲਾ)-ਅੱਜ ਪ੍ਰਾਚੀਨ ਗੁਰਦੁਆਰਾ ਰੋੜਗੜ੍ਹ ਸਾਹਿਬ ਵਿਖੇ ਪਟਿਆਲਾ ਦਿਹਾਤੀ ਦੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ ਤੇ ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕੈਂਟਰ 'ਚੋਂ 108 ਪੇਟੀਆਂ ਬਰਾਮਦ, ਚਾਲਕ ਫ਼ਰਾਰ

ਰਾਜਪੁਰਾ, 14 ਜਨਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)- ਗੰਡਾ ਖੇੜੀ ਪੁਲਿਸ ਨੇ ਇਕ ਕੈਂਟਰ 'ਚੋਂ ਵੱਖ ਵੱਖ ਮਾਰਕਾ ਸ਼ਰਾਬ ਦੀਆਂ 108 ਪੇਟੀਆਂ ਬਰਾਮਦ ਕੀਤੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੰਡਾ ਖੇੜੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗੁਪਤ ...

ਪੂਰੀ ਖ਼ਬਰ »

ਪੰਚ ਪਿੰਡ ਦੀ ਹੀ ਵਿਆਹੁਤਾ ਨੂੰ ਲੈ ਕੇ ਭੱਜਿਆ

ਦੇਵੀਗੜ੍ਹ, 14 ਜਨਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)- ਦੇਵੀਗੜ੍ਹ ਨੇੜੇ ਪਿੰਡ ਰੁੜਕੀ ਬੁੱਧ ਸਿੰਘ ਵਾਲੀ 'ਚੋਂ ਇਕ ਲੜਕੇ ਵਲੋਂ ਪਿੰਡ ਦੀ ਹੀ ਇਕ ਵਿਆਹੁਤਾ ਜੋ ਕਿ ਇਕ ਬੱਚੀ ਦੀ ਮਾਂ ਹੈ, ਨੂੰ ਭਜਾ ਕੇ ਲੈ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

400 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਪੁਲਿਸ ਨੇ ਲੋਹੜੀ ਵਾਲੇ ਦਿਨ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 401 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਕੇ 8 ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਵਿਭਾਗ ਦੀ 7 ਦਿਨਾ ਵਰਕਸ਼ਾਪ ਸ਼ੁਰੂ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੁੱਖੀ ਸਰੋਤ ਵਿਕਾਸ ਵਿਭਾਗ ਵਲੋਂ 'ਮੈਸਿਵ ਓਪਨ ਆਨ-ਲਾਈਨ ਕੋਰਸਿਜ਼' ਵਿਸ਼ੇ 'ਤੇ ਇਕ 7 ਦਿਨਾ ਵਰਕਸ਼ਾਪ ਲਗਾਈ ਜਾ ਰਹੀ ਹੈ ¢ ਇਸ ਵਰਕਸ਼ਾਪ ਦਾ ਉਦਘਾਟਨ ਕਰਨ ਉਪਰੰਤ ਉਪ ਕੁਲਪਤੀ ਡਾ. ਬੀ. ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਤਿੱਖੇ ਸੰਘਰਸ਼ ਦਾ ਐਲਾਨ

ਪਟਿਆਲਾ, 14 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਸ਼ਾਸਤਰੀ, ਸੂਬਾ ਸਕੱਤਰ ਤੇ ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆ, ਸੂਬਾ ਕਮੇਟੀ ਮੈਂਬਰ ਵਿਕਰਮ ਦੇਵ ਸਿੰਘ, ਜ਼ਿਲ੍ਹਾ ...

ਪੂਰੀ ਖ਼ਬਰ »

ਮਾਘੀ ਦੇ ਪਵਿੱਤਰ ਦਿਹਾੜੇ 'ਤੇ ਸਾਲਾਨਾ ਜੋੜ ਮੇਲਾ

ਘਨੌਰ, 14 ਜਨਵਰੀ (ਬਲਜਿੰਦਰ ਸਿੰਘ ਗਿੱਲ)-ਇਤਿਹਾਸਕ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਜੰਡਮੰਗੋਲੀ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਅਤੇ ਮਾਘੀ ਦੀ ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

20 ਨੂੰ 'ਆਪ' ਵਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਹੋਵੇਗੀ ਰਿਕਾਰਡ ਤੋੜ-ਜੋੜੇਮਾਜਰਾ/ਮੰਨੂੰ

ਦੇਵੀਗੜ੍ਹ, 14 ਜਨਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)- ਆਮ ਆਦਮੀ ਪਾਰਟੀ ਵਲੋਂ ਬਰਨਾਲਾ ਵਿਖੇ 20 ਜਨਵਰੀ ਨੂੰ ਕੀਤੀ ਜਾਣ ਵਾਲੀ ਰੈਲੀ ਰਿਕਾਰਡ ਤੋੜ ਸਾਬਿਤ ਹੋਵੇਗੀ, ਇਸ ਲਈ 'ਆਪ' ਦੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ...

ਪੂਰੀ ਖ਼ਬਰ »

ਧੀਆਂ ਦੀ ਸ਼ਾਨ ਵੱਖਰੀ ਪ੍ਰੋਗਰਾਮ ਕਰਵਾਇਆ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਰਾਸ਼ਟਰੀ ਜਯੋਤੀ ਕਲਾ ਮੰਚ ਨੇ ਦੀ ਪਟਿਆਲਾ ਹੈਂਡੀ ਕਰਾਫਟ ਡਬਲਿਯੂ ਸੀ. ਆਈ. ਐੱਸ. ਲਿਮਟਿਡ ਤੇ ਭਾਈ ਘਨੱ੍ਹਈਆ ਇੰਸਟੀਚਿਊਟ ਆਫ਼ ਮੈਡੀਕਲ ਸਟੱਡੀਜ਼ ਦੇ ਸਹਿਯੋਗ ਨਾਲ ਡੀ. ਏ. ਵੀ. ਸਕੂਲ ਪਟਿਆਲਾ ਵਿਚ ਧੀਆਂ ਦੀ ਲੋਹੜੀ ਮਨਾਈ ...

ਪੂਰੀ ਖ਼ਬਰ »

ਮਾਘੀ ਦਾ ਪਵਿੱਤਰ ਦਿਹਾੜਾ ਸ਼ਰਧਾਪੂਰਵਕ ਮਨਾਇਆ

ਨਾਭਾ, 14 ਜਨਵਰੀ (ਕਰਮਜੀਤ ਸਿੰਘ)- ਮਾਘੀ ਦਾ ਪਵਿੱਤਰ ਦਿਹਾੜਾ ਸਥਾਨਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਰਾਗੀ ਸਿੰਘਾਂ ਢਾਡੀ ਸਿੰਘਾਂ ਨੇ ਕਥਾ ਕੀਰਤਨ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ...

ਪੂਰੀ ਖ਼ਬਰ »

ਗੁਰੂ ਘਰ ਦੀ ਇਮਾਰਤ ਲਈ ਇੰਗਲੈਂਡ ਵਾਸੀਆਂ ਨੇ ਡੇਢ ਲੱਖ ਰੁਪਏ ਭੇਜੇ

ਦੇਵੀਗੜ੍ਹ, 14 ਜਨਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)- ਪਿੰਡ ਬਿਸ਼ਨਗੜ੍ਹ ਤੇ ਕਟਕਹੇੜੀ ਦੇ ਸਾਂਝੇ ਗੁਰੂ ਘਰ ਲਈ ਇੰਗਲੈਂਡ ਵਾਸੀਆਂ ਨੇ ਸਾਂਝੇ ਤੌਰ 'ਤੇ ਮਾਇਆ ਇਕੱਤਰ ਕਰਕੇ ਸਵਾਈ ਸਿੰਘ ਵਾਲਾ ਦੇ ਵਾਸੀ ਜੋਗਾ ਸਿੰਘ ਢਡਵਾੜ (ਇੰਗਲੈਂਡ) ਰਾਹੀਂ 1,51,500 ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਸ੍ਰੀ ਗੁਰੁੂ ਹਰਿਕਿ੍ਸ਼ਨ ਸਕੂਲ ਦੇ ਵਿਦਿਆਰਥੀਆਂ ਜਿੱਤੇ ਮੈਡਲ

ਅੰਮਿ੍ਤਸਰ, 14 ਜਨਵਰੀ (ਜੱਸ)- ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੁੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੌਕ ਪ੍ਰਾਗਦਾਸ ਦੇ ਚੌਥੀ ਤੋਂ ਸੱਤਵੀ ਜਮਾਤ ਤੱਕ ਦੇ ਵਿਦਿਆਰਥੀਆ ਨੇ ਜੂਨੀਅਰ ਕਰਾਟੇ ਪ੍ਰਤੀਯੋਗਤਾ, ਜੋ ਕਿ ਸਥਾਨਕ ਹੋਲੀ ਹਾਰਟ ਸਕੂਲ ...

ਪੂਰੀ ਖ਼ਬਰ »

ਜੱਗਾ ਮਜੀਠਾ ਨੇ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ

ਮਜੀਠਾ, 14 ਜਨਵਰੀ (ਮਨਿੰਦਰ ਸਿੰਘ ਸੋਖੀ)- ਹਲਕਾ ਮਜੀਠਾ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ | ਪਿੰਡਾਂ ਦਾ ਬਹੁਪੱਖੀ ਵਿਕਾਸ ਪਹਿਲ ਦੇ ਆਧਾਰ 'ਤੇ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ | ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਨਾਨਕਸਰ ਸਠਿਆਲਾ ਪੰਚਾਇਤ ਨੂੰ ਦੋ ਕਰੋੜ ਰੁ: ਗ੍ਰਾਂਟ ਦੇਣ ਦਾ ਐਲਾਨ

ਸਠਿਆਲਾ, 14 ਜਨਵਰੀ (ਜਗੀਰ ਸਿੰਘ ਸਫਰੀ)- ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਤੇ ਨਾਨਕਸਰ ਨਗਰ (ਸਠਿਆਲਾ) ਪੰਚਾਇਤ ਵਲੋਂ ਗੁ: ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਗਿਆਨੀ ਸੁੱਖਾ ਸਿੰਘ ਮਹਿਤਾਬ ਵਲੋਂ ਨਵਜੋਤ ਕੌਰ ...

ਪੂਰੀ ਖ਼ਬਰ »

ਪ੍ਰੋ: ਬੇਦੀ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ- ਸੋਨੀ

ਅੰਮਿ੍ਤਸਰ, 14 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਵਲੋਂ ਐੱਸ. ਐੱਲ. ਭਵਨ ਸਕੂਲ ਵਿਖੇ ਡਾ: ਹਰਮਹਿੰਦਰ ਸਿੰਘ ਬੇਦੀ ਸਾਬਕਾ ਮੁਖੀ ਹਿੰਦੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚੌਥੇ ਕਾਵਿ ਸੰਗ੍ਰਹਿ 'ਔਰ ਕਹਾਂ' ਦੀ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਤਿੰਨ ਰੋਜ਼ਾ ਪ੍ਰਦਰਸ਼ਨੀ ਸ਼ੁਰੂ

ਅੰਮਿ੍ਤਸਰ, 14 ਜਨਵਰੀ (ਹਰਮਿੰਦਰ ਸਿੰਘ)- ਆਰਟ ਗੈਲਰੀ ਵਿਖੇ ਅੱਜ ਤਿੰਨ ਰੋਜਾ 'ਰੈਗੂਲੇਟਿੰਗ ਲਾਈਨਸ­' ਪ੍ਰਦਰਸ਼ਨੀ ਸ਼ੁਰੂ ਹੋਈ | ਜਿਸ ਦਾ ਉਦਘਾਟਨ ਰਜਿੰਦਰ ਮੋਹਨ ਸਿੰਘ ਛੀਨਾ ਚੇਅਰਮੈਨ ਆਰਟ ਗੈਲਰੀ ਵਲੋਂ ਕੀਤਾ ਗਿਆ | ਡਿਜੀਟਲ ਫੋਟੋਗ੍ਰਾਫੀ ਨਾਲ ਸਬੰਧਤ ਇਹ ...

ਪੂਰੀ ਖ਼ਬਰ »

ਕੀਟਨਾਸ਼ਕ ਦਵਾਈ ਨਾਲ ਕਣਕ 'ਚੋਂ ਨਦੀਨ ਨਾ ਮਰਨ ਕਾਰਨ ਕਿਸਾਨ ਪ੍ਰੇਸ਼ਾਨ

ਓਠੀਆ, 14 ਜਨਵਰੀ (ਗੁਰਵਿੰਦਰ ਸਿੰਘ ਛੀਨਾਂ)- ਨਜ਼ਦੀਕ ਪੈਂਦੇ ਪਿੰਡ ਕੋਟਲੀ ਦੇ ਕਿਸਾਨ ਨਿਸ਼ਾਨ ਸਿੰਘ, ਜਸਵੰਤ ਸਿੰਘ, ਪਿਸ਼ੋਰਾ ਸਿੰਘ ਤੇ ਅੰਗਰੇਜ਼ ਸਿੰਘ ਨੇ ਅਪਾਣੀ ਕਣਕ 'ਚ ਗੁੱਲੀਡੰਡਾ ਤੇ ਹੋਰ ਨਦੀਨ ਨੂੰ ਮਾਰਨ ਲਈ ਸਥਾਨਕ ਕਸਬਾ ਓਠੀਆ ਦੇ ਦਵਾਈਆਂ ਅਤੇ ਖਾਦ ...

ਪੂਰੀ ਖ਼ਬਰ »

ਰੈਲੀ ਦੀ ਤਿਆਰੀਆਂ ਲਈ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ੍ਹ

ਅਜਨਾਲਾ, 14 ਜਨਵਰੀ (ਐਸ. ਪ੍ਰਸ਼ੋਤਮ)- ਸੀ. ਪੀ. ਆਈ. ਐੱਮ. ਵਲੋਂ 28 ਜਨਵਰੀ ਨੂੰ ਆਪਣੀ ਸਹਿਯੋਗੀ ਪਾਰਟੀ ਸੀ. ਪੀ. ਆਈ. ਨਾਲ ਸਾਂਝੇ ਤੌਰ 'ਤੇ ਲੁਧਿਆਣਾ ਵਿਖੇ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ, ਵਿਦਿਆਰਥੀ, ਇਸਤਰੀਆਂ ਆਮ ਲੋਕਾਂ ਵਿਰੋਧੀ ਤੇ ਫਿਰਕਾਪ੍ਰਸਤ ਨੀਤੀਆਂ ਨੂੰ ...

ਪੂਰੀ ਖ਼ਬਰ »

ਮਾਘੀ ਦਾ ਦਿਹਾੜਾ ਮਨਾਇਆ

ਲੋਪੋਕੇ, 14 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਪਿੰਡ ਲੋਪੋਕੇ ਵਿਖੇ ਗੁਰਦੁਆਰਾ ਬਾਬਾ ਮਾਲਾ ਸਿੰਘ ਜੀ ਵਿਖੇ ਚਾਲੀ ਮੁਕਤਿਆਂ ਦੀ ਯਾਦ 'ਚ ਮਾਘੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਤੋਂ ਉਪਰਤ ਸਜੇ ਖੁੱਲੇ ਪੰਡਾਲਾਂ 'ਚ ਸ੍ਰੀ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਬਾਦਲ ਤੇ ਮਜੀਠੀਆ ਵੀ ਕਰਨਗੇ ਸ਼ਮੂਲੀਅਤ

ਅਜਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਮਕਸਦ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਨਾਲ 21 ਜਨਵਰੀ ਨੂੰ ਰੂਬਰੂ ਹੋਣਗੇ | ਇਹ ਜਾਣਕਾਰੀ ਅੱਜ ਇਸ ...

ਪੂਰੀ ਖ਼ਬਰ »

ਛੋਟੀ ਨਦੀ 'ਤੇ ਕਬਜ਼ੇ ਹਟਾ ਕੀਤੀ ਸਫ਼ਾਈ ਮੁਹਿੰਮ ਆਰੰਭ

ਪਟਿਆਲਾ, 14 ਜਨਵਰੀ (ਅ.ਸ. ਆਹਲੂਵਾਲੀਆ)- ਸਵੱਛਤਾ ਅਭਿਆਨ 'ਚ ਪਟਿਆਲਾ ਨੂੰ ਸਨਮਾਨ ਯੋਗ ਥਾਂ ਦਿਵਾਉਣ ਦੇ ਮਨਸ਼ੇ ਨਾਲ ਜਿੱਥੇ ਨਗਰ ਨਿਗਮ ਨੇ ਕਮਰਕੱਸੇ ਕੀਤੇ, ਉੱਥੇ ਪਟਿਆਲਾ ਸ਼ਹਿਰ 'ਚੋਂ ਨਿਕਲ ਦੀਆਂ ਨਦੀਆਂ ਤੇ ਡਰੇਨਾਂ ਨੂੰ ਸਾਫ ਕਰਨ ਦਾ ਕੰਮ ਵੀ ਨਹਿਰੀ ਵਿਭਾਗ ਦੇ ...

ਪੂਰੀ ਖ਼ਬਰ »

ਬੱਸ ਤੇ ਕਾਰ 'ਚ ਟੱਕਰ, 2 ਜ਼ਖ਼ਮੀ

ਗੂਹਲਾ ਚੀਕਾ, 14 ਜਨਵਰੀ (ਓ. ਪੀ. ਸੈਣੀ)-ਚੀਕਾ-ਕੈਥਲ ਰੋਡ 'ਤੇ ਇਕ ਬੱਸ ਤੇ ਕਾਰ ਦੀ ਟੱਕਰ ਹੋਣ 'ਤੇ ਕਾਰ ਦੇ ਡਰਾਈਵਰ ਤੇ ਨਾਲ ਬੈਠੇ ਵਿਅਕਤੀ ਸਮੇਤ 2 ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਚੀਕਾ ਤੋਂ ਕੈਥਲ ਲਈ ਇਕ ਬੱਸ ਸਵਾਰੀਆਂ ਲੈ ਕੇ ਜਾ ਰਹੀ ਸੀ | ਜਦੋਂ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਵੈੱਲਫੇਅਰ ਫਰੰਟ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਬ੍ਰਾਹਮਣ ਸਮਾਜ ਵੈੱਲਫੇਅਰ ਫਰੰਟ ਪੰਜਾਬ ਵਲੋਂ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਬੁਲਾ ਕੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਜ਼ਿਲੇ੍ਹ ਦੇ ਵੱਖ-ਵੱਖ 9 ਵਿਧਾਨ ਸਭਾ ਹਲਕਿਆਂ ...

ਪੂਰੀ ਖ਼ਬਰ »

ਪੁਲਿਸ ਲਾਈਨ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦਾ ਦੌਰਾ

ਪਟਿਆਲਾ, 14 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀਆਂ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਅੱਜ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਦਾ ਦੌਰਾ ਕੀਤਾ | ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ...

ਪੂਰੀ ਖ਼ਬਰ »

ਹੈਰੀਮਾਨ ਨੇ ਮਕਾਨ ਉਸਾਰੀ ਲਈ 30 ਲੱਖ ਤੇ ਨਗਰ ਵਿਕਾਸ ਲਈ 34 ਲੱਖ ਦੇ ਚੈੱਕ ਦਿੱਤੇ

ਸਨੌਰ, 14 ਜਨਵਰੀ (ਸੋਖਲ)- ਪ੍ਰਧਾਨ ਮੰਤਰੀ ਆਵਾਸ ਯੋਜਨਾ (ਸਾਰਿਆਂ ਲਈ ਮਕਾਨ) ਤਹਿਤ ਮਕਾਨ ਦੀ ਉਸਾਰੀ ਜਾਂ ਉਸਾਰੀ ਵਿਚ ਵਾਧਾ ਕਰਨ ਦੇ ਲਈ ਨਗਰ ਕੌਾਸਲ ਸਨੌਰ ਵਿਖੇ 60 ਲਾਭਪਾਤਰੀਆਂ ਨੂੰ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੀ ਦੂਜੀ ਕਿਸ਼ਤ ਦੀਆਂ ਗ੍ਰਾਂਟਾਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਪੈਨਸ਼ਨਰਾਂ ਦੀ ਬੈਠਕ

ਪਟਿਆਲਾ, 14 ਜਨਵਰੀ (ਜ.ਸ. ਢਿੱਲੋਂ)- ਪੈਨਸ਼ਨਰ ਐਸੋਸੀਏਸ਼ਨ ਪੰਜਾਬ ਰਾਜ ਬਿਜਲੀ ਤੇ ਸੰਚਾਲਨ ਨਿਗਮ ਮੁੱਖ ਦਫ਼ਤਰ ਯੂਨਿਟ ਦੀ ਬੈਠਕ ਇੰਜ: ਸੰਤੋਖ ਸਿੰਘ ਬੋਪਾਰਾਏ ਦੀ ਅਗਵਾਈ 'ਚ ਹੋਈ | ਇਸ ਸਬੰਧੀ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਨੇ ਕਿਹਾ ਕਿ ਬੈਠਕ ...

ਪੂਰੀ ਖ਼ਬਰ »

ਬਨੂੜ ਸਕੂਲ ਦੇ ਕੌਮੀ ਖੇਡਾਂ 'ਚ ਭਾਗ ਲੈਣ ਵਾਲੇ ਥ੍ਰੋ ਬਾਲ ਦੇ ਖਿਡਾਰੀਆਂ ਦਾ ਸਨਮਾਨ

ਬਨੂੜ, 14 ਜਨਵਰੀ (ਭੁਪਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਨੂੜ ਦੇ 64ਵੀਆਂ ਕੌਮੀ ਸਕੂਲ ਖੇਡਾਂ ਵਿਚ ਭਾਗ ਲੈਣ ਵਾਲੇ ਥ੍ਰੋ ਬਾਲ ਦੇ ਖਿਡਾਰੀਆਂ ਦਾ ਸਕੂਲ ਵਿਚ ਪਰਤਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਨ੍ਹਾਂ ਖਿਡਾਰੀਆਂ ਨੇ ਪੰਜਾਬ ਦੀ ...

ਪੂਰੀ ਖ਼ਬਰ »

ਏਕਨੂਰ ਸੰਸਥਾ ਨੇ ਖ਼ੂਨਦਾਨ ਕੈਂਪ ਲਗਾਇਆ

ਘਨੌਰ, 14 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)- ਏਕਨੂਰ ਸੰਸਥਾ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਏਕਨੂਰ ਸੰਸਥਾ ਵਲੋਂ ਸਮਾਜ ਸੇਵੀ ਬੇਅੰਤ ਸਿੰਘ ਝੁੰਗਿਆਂ, ਸਲੀਮ ਖ਼ਾਨ ਕਾਮੀ ਖ਼ੁਰਦ, ਕੁਲਬੀਰ ਸਿੰਘ ਜਰੀਕਪੁਰ, ਗੁਰਵਿੰਦਰ ਸਿੰਘ ਧੰਦਾਰਸੀ ਦੀ ਅਗਵਾਈ ਹੇਠ ਖੂਨਦਾਨ ...

ਪੂਰੀ ਖ਼ਬਰ »

ਆਜੀਵਿਕਾ ਮਿਸ਼ਨ ਮਾਈ ਭਾਗੋ ਦੀ ਦਿ੍ੜ੍ਹਤਾ ਤੇ ਦਲੇਰੀ ਤੋਂ ਸਦਾ ਪ੍ਰੇਰਨਾ ਲੈਂਦਾ ਰਹੇਗਾ

ਪਟਿਆਲਾ, 14 ਜਨਵਰੀ (ਅ.ਬ.)-ਭਾਗੋ ਦੀ ਅਗਵਾਈ 'ਚ ਭਾਈ ਮਹਾਂ ਸਿੰਘ ਸਮੇਤ ਸ਼ਹੀਦ ਹੋਏ 40 ਸਿੰਘਾਂ ਦੀ ਸ਼ਹਾਦਤ ਸਾਨੂੰ ਸਮਾਜ 'ਚ ਉਸਾਰੂ ਰੋਲ ਨਿਭਾਉਣ ਲਈ ਪ੍ਰੇਰਦੀ ਰਹੀ ਹੈ ਅਤੇ ਸਦੀਆਂ ਤੱਕ ਪ੍ਰੇਰਦੀ ਰਹੇਗੀ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਆਰਮਡ ਡਿਬ ਵਲੋਂ ਸਾਬਕਾ ਸੈਨਿਕਾਂ ਦੀ ਸਹਾਇਤਾ ਲਈ ਰੈਲੀ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੋੜ)- ਭਾਰਤੀ ਸੈਨਾ ਦੇ ਪਟਿਆਲਾ ਸਥਿਤ 1 ਆਰਮਡ ਡਿਬ ਨੇ ਸੈਨਾ ਦੇ ਸਾਬਕਾ ਸੈਨਿਕਾਂ ਦੀ ਸਹਾਇਤਾ ਲਈ ਇਕ ਟਰਾਈ ਸਰਵਿਸਜ ਈ. ਐੱਸ. ਐੱਮ. ਰੈਲੀ ਕਰਵਾਈ | ਇਸ ਮੌਕੇ ਜੀ. ਓ. ਸੀ. ਵਨ ਆਰਮਡ ਡਿਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ...

ਪੂਰੀ ਖ਼ਬਰ »

ਸੂਬਾਈ ਖੇਡਾਂ 'ਚ ਹਿੱਸਾ ਲੈਣ ਲਈ ਪਟਿਆਲਵੀ ਖਿਡਾਰਨਾਂ ਰਵਾਨਾ

ਪਟਿਆਲਾ, 14 ਜਨਵਰੀ (ਚਹਿਲ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਕੂਲਾਂ ਦੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਪਟਿਆਲਾ ਜ਼ਿਲ੍ਹੇ ਦੀਆਂ 208 ਖਿਡਾਰਨਾਂ 15 ਤੋਂ 17 ਜਨਵਰੀ ਤੱਕ ਹੋਣ ਵਾਲੀਆਂ ਸੂਬਾਈ ਖੇਡਾਂ 'ਚ ਭਾਗ ਲੈਣ ਲਈ ਅੱਜ ...

ਪੂਰੀ ਖ਼ਬਰ »

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਰਾਸ਼ਟਰੀ ਯੂਥ ਦਿਵਸ ਮਨਾਇਆ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੋੜ)- ਇੱਥੇ ਪੰਜਾਬ ਜੇਲ ਟ੍ਰੇਨਿੰਗ ਸਕੂਲ ਵਿਖੇ ਰਾਸ਼ਟਰੀ ਯੂਥ ਦਿਵਸ ਮਨਾਇਆ ਗਿਆ, ਜਿਸ 'ਚ ਪੰਜਾਬ ਜੇਲ੍ਹ ਵਿਭਾਗ ਦੇ ਜਵਾਨਾਂ ਅਤੇ ਮਹਿਲਾ ਕਰਮਚਾਰੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਸਮਾਰੋਹ 'ਚ ਮੁਲਤਾਨੀ ਮੱਲ ਮੋਦੀ ਕਾਲਜ ਦੇ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਪਟਿਆਲਾ ਕੌਾਸਲ ਦੀ ਬੈਠਕ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਪਟਿਆਲਾ ਕੌਾਸਲ ਦੀ ਮੀਟਿੰਗ ਸਾਥੀ ਕੁਲਦੀਪ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੀ. ਪੀ. ਆਈ. ਦੇ ਕੌਮੀ ਕੌਾਸਲ ਮੈਂਬਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰੀ ਮੈਡੀਕਲ ਕਾਲਜ ਵਿਖੇ ਸਵੱਛਤਾ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੋੜ)- ਪਟਿਆਲਾ ਸ਼ਹਿਰ ਅੰਦਰ ਚੱਲ ਰਹੇ ਸਵੱਛਤਾ ਪੰਦਰਵਾੜ੍ਹੇ ਅਧੀਨ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਐੱਨ.ਐੱਸ.ਐੱਸ. ਵਿੰਗ ਵਲੋਂ ਸਮੂਹ ਮੈਡੀਕਲ ਵਿਦਿਆਰਥੀਆਂ ਨੂੰ ਨਾਲ ਲੈ ਕੇ ਨਿਰਦੇਸ਼ਕ ਮੈਡੀਕਲ ਸਿੱਖਿਆ ਤੇ ਖੋਜ ਪੰਜਾਬ ...

ਪੂਰੀ ਖ਼ਬਰ »

ਬਾਹਲਾ ਪਬਲਿਕ ਸਕੂਲ ਪਿੱਪਲਖੇੜੀ ਵਿਖੇ ਸਾਲਾਨਾ ਸਮਾਗਮ ਕਰਵਾਇਆ

ਦੇਵੀਗੜ੍ਹ, 14 ਜਨਵਰੀ (ਰਾਜਿੰਦਰ ਸਿੰਘ ਮੌਜੀ)- ਸਥਾਨਕ ਬਾਹਲਾ ਪਬਲਿਕ ਸਕੂਲ ਪਿਪਲਹੇੜੀ ਵਿਖੇ ਸਕੂਲ ਦੇ ਐੱਮ. ਡੀ. ਅਮਰਜੀਤ ਸਿੰਘ ਬਾਹਲਾ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਹਲਕਾ ਸਨੌਰ ...

ਪੂਰੀ ਖ਼ਬਰ »

ਮੁਫ਼ਤ ਖ਼ੂਨਦਾਨ ਦੀ ਸਹੂਲਤ ਦੇਣਾ ਸ਼ਲਾਘਾਯੋਗ ਕਦਮ-ਸਨੌਰ

ਰਾਜਪੁਰਾ, 14 ਜਨਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)- ਪੰਜਾਬ 'ਚ ਹਸਪਤਾਲਾਂ ਵਿਚ ਦਾਖਲ ਮਰੀਜ਼ਾਂ ਲਈ ਮੁਫ਼ਤ ਖ਼ੂਨਦਾਨ ਦੀ ਸਹੂਲਤ ਦੇਣਾ ਅਤਿ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਮਿਸ਼ਨ ਲਾਲੀ ਤੇ ਹਰਿਆਲੀ ਦੇ ਪ੍ਰਧਾਨ ਹਰਦੀਪ ਸਿੰਘ ਸਨੌਰ ਨੇ ਅੱਜ ਇੱਥੇ ਭਰਤ ਕਾਲੋਨੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਟਿਆਲਾ, 14 ਜਨਵਰੀ (ਗੁਰਵਿੰਦਰ ਸਿੰਘ ਔਲਖ)- ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋਮਾਜਰਾ ਵਿਖੇ ਕਾਲਜ ਦੀ ਗੁਰਮਤਿ ਚੇਤਨਾ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਹਰਮੀਤ ਕੌਰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਨਿਵਾਸੀ ਪ੍ਰੇਸ਼ਾਨ

ਨਾਭਾ, 14 ਜਨਵਰੀ (ਕਰਮਜੀਤ ਸਿੰਘ)- ਸਥਾਨਕ ਮੋਤੀ ਬਾਗ਼ ਦੀ ਗਲੀ ਨੰਬਰ-1 ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਨਿਵਾਸੀ ਬੜੀ ਪ੍ਰੇਸ਼ਾਨੀ ਦੇ ਦੌਰ 'ਚੋਂ ਗੁਜ਼ਰ ਰਹੇ ਹਨ ਅਤੇ ਨਾਲੀਆਂ ਦਾ ਗੰਦਾ ਪਾਣੀ ਸੜਕਾਂ 'ਤੇ ਫਿਰ ਰਿਹਾ ਹੈ, ਜਿਸ ਕਾਰਨ ਗੰਦਗੀ ਤੇ ਬਦਬੂ ਦਾ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਔਰਤ ਿਖ਼ਲਾਫ਼ ਪਰਚਾ ਦਰਜ

ਰਾਜਪੁਰਾ, 14 ਜਨਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਜ਼ਮੀਨ ਦੀ ਰਜਿਸਟਰੀ ਮੁੱਦਈ ਦੇ ਹੱਕ 'ਚ ਨਾ ਕਰਵਾਉਣ ਦੇ ਦੋਸ਼ 'ਚ ਔਰਤ ਦੇ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਸੁਖਬੀਰ ...

ਪੂਰੀ ਖ਼ਬਰ »

ਬੈਂਕ 'ਚ ਅਸਾਮੀਆਂ ਭਰਨ ਦੇ ਨਾਂਅ 'ਤੇ ਠੱਗੀ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੋੜ)- ਥਾਣਾ ਤਿ੍ਪੜੀ ਦੀ ਪੁਲਿਸ ਨੇ ਦੋ ਵਿਅਕਤੀਆਂ ਨਾਲ ਬੈਂਕ ਅਸਾਮੀਆਂ ਭਰਨ ਦੇ ਨਾਂਅ 'ਤੇ 3000 ਦੀ ਠੱਗੀ ਮਾਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 14 ਜਨਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)- ਸਦਰ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੱਝਾਂ ਅਤੇ ਕੱਟਰੂ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੰੂ ਜਸਵਿੰਦਰ ਸਿੰਘ ਵਾਸੀ ਢਕਾਨਸੂ ਨੇ ...

ਪੂਰੀ ਖ਼ਬਰ »

ਮੀਟ ਮਾਰਕੀਟ 'ਚ ਪਏ ਗੰਦ ਤੇ ਬਦਬੂ ਕਾਰਨ ਫੈਲ ਸਕਦੀ ਹੈ ਕੋਈ ਮਹਾਂਮਾਰੀ

ਰਾਜਪੁਰਾ, 14 ਜਨਵਰੀ (ਰਣਜੀਤ ਸਿੰਘ)- ਇੱਥੋਂ ਦੀ ਮੀਟ ਮਾਰਕੀਟ 'ਚ ਪਏ ਗੰਦ ਅਤੇ ਬਦਬੂ ਕਾਰਨ ਕਿਸੇ ਸਮੇਂ ਵੀ ਕੋਈ ਬਿਮਾਰੀ ਸ਼ਹਿਰ ਵਾਸੀਆਂ ਦੇ ਸਿਰ 'ਤੇ ਮੁਸੀਬਤਾਂ ਦੇ ਪਹਾੜ ਢਾਹ ਸਕਦੀ ਹੈ | ਸ਼ਹਿਰ 'ਚ ਪਹਿਲਾਂ ਹੀ ਸਵਾਈਨ ਫਲੂ ਵਰਗੀ ਭਿਆਨਕ ਬਿਮਾਰੀ ਨੇ ਦਸਤਕ ਦੇ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4.31 ਲੱਖ ਪਸ਼ੂਆਂ ਨੂੰ ਮੂੰਹ ਖੁਰ ਤੋਂ ਰੋਕਥਾਮ ਦੇ ਟੀਕੇ ਲਗਾਏ

ਪਟਿਆਲਾ, 14 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਸ਼ੂ ਪਾਲਣ ਵਿਭਾਗ ਨੇ ਪਿਛਲੇ 3 ਮਹੀਨਿਆਂ 'ਚ ਜ਼ਿਲ੍ਹੇ 'ਚ 4.31 ਲੱਖ ਪਸ਼ੂਆਂ ਨੂੰ ਮੂੰਹ ਖੁਰ ਤੋਂ ਰੋਕਥਾਮ ਦੇ ...

ਪੂਰੀ ਖ਼ਬਰ »

ਸਵਾਈਨ ਫਲੂ ਦੀ ਰੋਕਥਾਮ ਲਈ ਸਿਵਲ ਸਰਜਨ ਵਲੋਂ ਸਰਕਾਰੀ ਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਬੈਠਕ

ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਗੁਰਮੀਤ ਸਿੰਘ ਨੇ ਸਵਾਈਨ ਫਲੂ ਦੇ ਲੱਛਣਾਂ ਅਤੇ ਬਚਾਅ ਬਾਰੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ ਸਵਾਈਨ ਫਲੂ ਦੇ 10 ਕੇਸ ਪਾਜੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ...

ਪੂਰੀ ਖ਼ਬਰ »

ਸਵਾਈਨ ਫਲੂ ਦੀ ਰੋਕਥਾਮ ਲਈ ਸਿਵਲ ਸਰਜਨ ਵਲੋਂ ਸਰਕਾਰੀ ਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਬੈਠਕ

ਪਟਿਆਲਾ, 14 ਜਨਵਰੀ (ਮਨਦੀਪ ਸਿੰਘ ਖਰੋੜ)- ਸਰਦੀ ਦੇ ਮੌਸਮ 'ਚ ਸਵਾਈਨ ਫਲੂ ਬਿਮਾਰੀ ਸਬੰਧੀ ਕੀਤੇ ਉਪਰਾਲਿਆਂ ਦਾ ਜਾਇਜ਼ਾ ਲੈਣ ਅਤੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਵਲੋਂ ਜ਼ਿਲੇ੍ਹ ਦੇ ਸਿਵਲ ਹਸਪਤਾਲਾਂ ਨਾਭਾ, ਸਮਾਣਾ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX