ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  6 minutes ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  11 minutes ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  15 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  17 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  28 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  38 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  49 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 1 hour ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 1 hour ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਜੰਮੂ-ਕਸ਼ਮੀਰ

-ਕਸ਼ਮੀਰ ਵਾਦੀ ਅਤੇ ਲਦਾਖ ਸ਼ਦੀਦ ਸਰਦੀ ਦੀ ਲਪੇਟ ਵਿਚ-

ਦਰਾਸ ਵਿਖੇ ਰਾਤ ਦਾ ਪਾਰਾ ਮਨਫੀ 26.6 ਡਿਗਰੀ ਤਕ ਡਿੱਗਿਆ

ਸ੍ਰੀਨਗਰ, 15 ਜਨਵਰੀ (ਮਨਜੀਤ ਸਿੰਘ)-ਕਸ਼ਮੀਰ ਵਿਖੇ ਬਰਫਬਾਰੀ ਦੇ ਬਾਅਦ ਖੁਸ਼ਕ ਮੌਸਮ ਦੇ ਚਲਦੇ ਸਮੁਚੀ ਕਸ਼ਮੀਰ ਵਾਦੀ ਤੇ ਲਦਾਖ ਖੇਤਰ ਇਸ ਵੇਲੇ ਸ਼ਦੀਦ ਸਰਦ ਲਹਿਰ ਦੀ ਲਪੇਟ 'ਚ ਹਨ | ਮੌਸਮ ਵਿਭਾਗ ਅਨੁਸਾਰ ਸਮੁਚੀ ਵਾਦੀ 'ਚ ਰਾਤ ਦਾ ਮਨਫੀ ਪਾਰਾ ਮੁੜ ਕਈ ਡਿਗਰੀ ਹੇਠ ਚਲਾ ਗਿਆ ਹੈ ਆਉਣ ਵਾਲੇ ਦਿਨ੍ਹਾਂ ਤਕ ਖੁਸ਼ਕ ਮੌਸਮ ਦੇ ਚਲਦੇ ਰਾਤ ਦੇ ਤਾਪਮਾਨ 'ਚ ਹੋਰ ਗਿਰਵਾਟ ਦਰਜ ਕੀਤੀ ਜਾ ਸਕਦੀ ਹੈ | ਰਾਤ ਦਾ ਪਾਰਾ ਕਈ ਡਿਗਰੀ ਹੇਠ ਡਿੱਗਣ ਕਾਰਨ ਕਈ ਆਬੀ ਜ਼ਖੀਰੇ ਤੇ ਪਾਣੀ ਸਪਲਾਈ ਕਰਨ ਵਾਲੀਆਂ ਪਾਈਪਾਂ ਤੇ ਨਲਕਿਆਂ ਦੀਆਂ ਟੂਟੀਆਂ ਜੰਮ ਗਈਆਂ ਹਨ | ਸ਼ੀਤ ਲਹਿਰ ਦੇ ਚਲਦੇ ਸ੍ਰੀਨਗਰ ਵਿਖੇ ਘਟ ਪਾਰਾ ਮਨਫੀ 5.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜਦਕਿ ਸਰਦੀਆਂ ਦੀ ਰਾਜਧਾਨੀ ਜੰਮੂ ਵਿਖੇ ਘਟ ਤਪਮਾਨ 3.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ | ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਮੌਸਮ 'ਚ ਕਿਸੇ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਸ਼ੀਤ ਲਹਿਰ ਦੀ ਸ਼ਿਦਤ 'ਚ ਹੋਰ ਵਾਧਾ ਹੋਣ ਦਾ ਸੰਕੇਤ ਦਿਤਾ ਹੈ | ਲਦਾਖ ਖੇਤਰ ਦੇ ਦਰਾਸ ਖੇਤਰ ਜਿਹੜਾ ਕਿ ਸਾਏਬੇਰੀ ਦੇ ਬਾਅਦ ਸੱਭ ਤੋਂ ਦੂਜਾ ਠੰਢਾ ਇਲਾਕੇ ਹੈ ਸਰਦ ਰੁਤ ਦੀ ਸਭ ਤੋਂ ਠੰਢੀ ਮਨਫੀ 26.6 ਡਿਗਰੀ ਸੈਸਲੀਅਸ ਰਿਕਾਰਡ ਕੀਤੀ ਗਈ, ਲੇਹ ਕਸਬੇ ਵਿਖੇ ਰਾਤ ਦਾ ਪਾਰਾ ਮਨਫੀ 17.5 ਜਦਕਿ ਕਾਰਗਿਲ ਵਿਖੇ ਘਟੋ-ਘਟ ਪਾਰਾ ਮਨਫੀ 19.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਇਹ ਰਾਜ 'ਚ ਰਿਕਾਡ ਪਾਰਾ ਡਿਗਣ ਨਾਲ ਸਭ 'ਤੋਂ ਠੰਢੇ ਇਲਾਕੇ ਰਹੇ | ਵਾਦੀ ਦੇ ਸੈਲਾਨੀ ਸਥਾਨ ਪਹਿਲਗਾਮ ਜਿਥੇ ਅਮਰਨਾਥ ਯਾਤਰਾ ਦੌਰਾਨ ਆਧਾਰ ਕੈਂਪ ਸਥਾਪਤ ਰਹਿੰਦਾ ਹੈ ਰਾਤ ਦਾ ਤਾਪਮਾਨ ਮਨਫੀ 12.3 ਡਿਗਰੀ ਸੈਲਸੀਅਸ ਰਿਹਾ | ਉੱਤਰੀ ਕਸ਼ਮੀਰ ਦੇ ਪ੍ਰਸਿੱਧ ਸੈਲਾਨੀ ਅਤੇ ਸਿਕਿੰਗ ਸਟੇਸ਼ਨ ਗੁਲਮਰਗ ਵਿਖੇ ਰਾਤ ਦਾ ਤਾਪਮਾਨ ਮਨਫੀ 10.0 ਡਿਗਰੀ ਸੈਲਸੀਅਸ ਰਿਹਾ | ਸਮੁਚੀ ਵਾਦੀ 'ਚ 40 ਦਿਨ ਦੀ ਸਰਦ ਰੁਤ 'ਚਿਲੇਕਲਾਨ' ਅਜੇ ਜਾਰੀ ਹੈ ਤੇ ਇਹ 31 ਜਨਵਰੀ ਤਕ ਚਲਦੀ ਰਹੇਗੀ | ਵਾਦੀ ਦੇ ਲੋਕ ਸ਼ਦੀਦ ਸਰਦੀ ਅਤੇ ਰਾਤ ਦਾ ਪਾਰਾ ਕਈ ਡਿਗਰੀ ਮਨਫੀ ਹੇਠਾਂ ਡਿਗਣ ਕਾਰਨ ਬੇਹਾਲ ਹੋ ਕੇ ਰਹਿ ਗਏ ਹਨ |

ਜੈਵਿਕ ਮੇਲਿਆਂ ਨਾਲ ਮਹਿਲਾ ਕਿਸਾਨ ਤੇ ਉੱਦਮੀ ਹੋਣਗੀਆਂ ਆਤਮਨਿਰਭਰ-ਮੇਨਕਾ ਗਾਂਧੀ

ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)-ਦੇਸ਼ 'ਚ ਲੱਗਦੇ ਜੈਵਿਕ ਮੇਲਿਆਂ ਨਾਲ ਮਹਿਲਾ ਕਿਸਾਨਾਂ ਅਤੇ ਉੱਦਮੀਆਂ ਨੂੰ ਹੋਰ ਸ਼ਕਤੀ ਮਿਲੇਗੀ ਅਤੇ ਉਨ੍ਹਾਂ ਨੂੰ ਅਜਿਹੇ ਮੇਲਿਆਂ 'ਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਸਮੇਂ ਦੀ ਲੋੜ ਅਨੁਸਾਰ ਉਹ ਹੋਰ ਆਤਮਨਿਰਭਰ ਅਤੇ ...

ਪੂਰੀ ਖ਼ਬਰ »

ਚੋਰੀ ਦੀ ਕਾਰ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਤਿੰਨ ਕਾਬੂ

ਚੰਡੀਗੜ੍ਹ, 15 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੋਰੀ ਹੋਈ ਮਾਰੂਤੀ ਕਾਰ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਤਿੰਨ ਨਾਬਾਲਗ ਲੜਕਿਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਸਬੰਧਤ ਮਾਮਲਾ ਪੁਲਿਸ ਨੇ ਨਇਆ ਗਾਓਾ ਜਨਤਾ ਕਾਲੋਨੀ ਦੇ ਰਹਿਣ ਵਾਲੇ ਅਮਿਤ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

'ਪ੍ਰਾਜੈਕਟ ਪ੍ਰਬੰਧਨ ਦੀ ਸਮੁੱਚਤਾ' ਵਿਸ਼ੇ 'ਤੇ ਕੌਮੀ ਸਿਖਲਾਈ ਪ੍ਰੋਗਰਾਮ

ਚੰਡੀਗੜ੍ਹ, 15 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਮਗਸੀਪਾ ਦੇ ਡਾਇਰੈਕਟਰ ਜਨਰਲ ਸ. ਕੇ.ਬੀ.ਐੱਸ. ਸਿੱਧੂ ਨੇ ਪ੍ਰਾਜੈਕਟ ਪ੍ਰਬੰਧਨ ਦੇ ਪੇਸ਼ੇਵਰਾਂ ਨੂੰ ਆਪਣੇ ਹੁਨਰ ਅਤੇ ਗਿਆਨ ਨੂੰ ਵਧਾਉਣ ਅਤੇ ਗੁਣਵੱਤਾ ਮਿਆਰਾਂ ਅਤੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਸਮਾਜ ਸੇਵੀ ਸ਼ਖਸੀਅਤ ਚੰਨਣ ਸਿੰਘ ਸੰਘੇੜਾ

ਰਤੀਆ-ਚੰਗੇ ਸਮਾਜ ਦੀ ਸਿਰਜਨਾਂ ਦੇ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਵਾਲੇ ਚੰਨਣ ਸਿੰਘ ਸੰਘੇੜਾ ਦਾ ਜਨਮ ਪਿੰਡ ਦਿਗੋਹ ਵਿਚ 1934 ਵਿਚ ਹਰੀ ਸਿੰਘ ਸੰਘੇੜਾ ਦੇ ਘਰ ਹੋਇਆ, ਨੇ ਹਮੇਸ਼ਾ ਹੀ ਦੂਜਿਆਂ ਦੀ ਭਲਾਈ ਲਈ ਸਮਰਪਿਤ ਭਾਵਨਾ ਨਾਲ ਜਿਉਣ ਨੂੰ ਆਪਣਾ ਧਰਮ ਬਣਾਇਆ | ਗੁਰੂ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਵਲੋਂ 16 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਪ੍ਰੋਗਰਾਮ

ਕੀਰਤਪੁਰ ਸਾਹਿਬ, 15 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸ਼ਿਵ ਸੈਨਾ ਪਜਾਬ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਸੰਜੀਵ ਘਨੌਲੀ ਦੀ ਅਗਵਾਈ ਹੇਠ ਹੋਈ | ਘਨੌਲੀ ਨੇ ਦੱਸਿਆ ਕਿ 16 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਸੂਬਾ ਪੱਧਰੀ ਪ੍ਰੋਗਰਾਮ ਰੱਖਿਆ ਗਿਆ ਹੈ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਸੰਸਦ ਪ੍ਰੋਗਰਾਮ ਕਰਵਾਇਆ

ਕਰਨਾਲ, 15 ਜਨਵਰੀ (ਸੱਗੂ)-ਦਿਆਲ ਸਿੰਘ ਕਾਲਜ ਵਿਖੇ ਜ਼ਿਲ੍ਹਾ ਯੂਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪਿ੍ੰਸੀਪਲ ਡਾ. ਕੇ.ਐਲ. ਗੋਸਾੲੀਂ ਨੇ ਕਰਦਿਆਂ ਦੱਸਿਆ ਕਿ ਇਸ ਯੂਵਾ ਸੰਸਦ ਵਲੋਂ ਨੌਜਵਾਨਾਂ ਨੂੰ ਸੰਸਦ ਦੀ ਮਹੱਤਵਪੂਰਨ ...

ਪੂਰੀ ਖ਼ਬਰ »

ਸੀਮਾ ਨੈਨ ਨੇ ਅੰਗ੍ਰੇਜ਼ੀ ਵਿਸ਼ੇ 'ਚ ਨੈੱਟ ਦੀ ਪ੍ਰੀਖਿਆ ਕੀਤੀ ਪਾਸ

ਨਰਵਾਨਾ, 15 ਜਨਵਰੀ (ਅਜੀਤ ਬਿਊਰੋ)-ਸਨਾਤਨ ਧਰਮ ਗਰਲਜ਼ ਕਾਲਜ ਦੀ 2016-17 ਸੈਸ਼ਨ ਦੀ ਵਿਦਿਆਰਥਣ ਸੀਮਾ ਨੈਨ ਪੁੱਤਰੀ ਸੱਤਿਆਵਾਨ ਨੈਨ, ਧਮਤਾਨ ਸਾਹਿਬ ਨੇ ਅੰਗ੍ਰੇਜੀ ਵਿਸ਼ 'ਚ ਨੇੱਟ ਦੀ ਪ੍ਰੀਖਿਆ ਪਾਸ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਸੀਮਾ ਦੀ ਇਸ ਸਫ਼ਲਤਾ 'ਤੇ ...

ਪੂਰੀ ਖ਼ਬਰ »

ਬੇਟੀਆਂ ਵਲੋਂ ਪਾਰਕ ਦੇ ਸੁੰਦਰੀਕਰਨ ਦਾ ਸ਼ੁੱਭ-ਆਰੰਭ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਮਾਘੀ ਦੀ ਸੰਗਰਾਂਦ ਦੇ ਸਬੰਧ ਵਿਚ ਪ੍ਰਤਾਪ ਕਾਲੋਨੀ ਵਾਰਡ-22 ਪਾਰਕ ਦੇ ਸੁੰਦਰੀਕਰਨ ਦਾ ਬੇਟੀਆਂ ਨੇ ਰਿਬਨ ਕੱਟ ਕੇ ਸ਼ੁੱਭ ਆਰੰਭ ਕੀਤਾ | ਵਾਰਡ ਦੇ ਸਵਾਮੀ ਵਿਵੇਕਾਨੰਦ ਪਾਰਕ ਦੀ ਸੁੰਦਰਤਾ ਵਧਾਉਣ ਲਈ ਫੁੱਲਾਂ ਦੇ ਬੂਟੇ ...

ਪੂਰੀ ਖ਼ਬਰ »

ਬੈਸਟ ਸਿਟੀਜਨ ਆਫ ਇੰਡੀਆ ਪੁਰਸਕਾਰ ਮਿਲੇਗਾ ਡਾ: ਮਮਗਾਈ ਨੂੰ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਲੋਕਨਾਇਕ ਜੈਪ੍ਰਕਾਸ਼ ਹਸਪਤਾਲ ਕੁਰੂਕਸ਼ੇਤਰ ਦੇ ਦਿਲ ਅਤੇ ਛਾਤੀ ਰੋਗ ਮਾਹਿਰ ਡਾ. ਸ਼ੈਲੇਂਦਰ ਮਮਗਾਈ ਸ਼ੈਲੀ ਨੂੰ 26 ਜਨਵਰੀ ਨੂੰ ਬੇਂਗਲੁਰੂ 'ਚ ਇਕ ਵਿਸ਼ੇਸ਼ ਪ੍ਰੋਗਰਾਮ 'ਚ ਬੈਸਟ ਸਿਟੀਜਨ ਆਫ ਇੰਡੀਆ ਸੋਨ ਤਗਮਾ ...

ਪੂਰੀ ਖ਼ਬਰ »

ਵਿਰੋਧੀ ਟੀਮ ਨੂੰ ਇਕ ਵੀ ਗੋਲ ਕਰਨ ਦਾ ਮੌਕਾ ਨਹੀਂ ਦਿੱਤਾ ਅਭਿਸ਼ੇਕ ਨੇ

ਕੁਰੂਕਸ਼ੇਤਰ/ਸ਼ਾਹਾਬਾਦ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਖੇਲੋ ਇੰਡੀਆ ਯੂਥ ਗੇਮਸ ਵਿਚ ਹਰਿਆਣਾ ਦੀ ਹਾਕੀ ਟੀਮ 'ਚ ਸ਼ਾਹਾਬਾਦ ਦੇ ਗੋਲ ਕੀਪਰ ਅਭਿਸ਼ੇਕ ਨੇ ਗੋਲਡ ਮੈਡਲ ਹਾਸਲ ਕਰਕੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ | ਅਭਿਸ਼ੇਕ ਦੀ ਇਸ ਜਿੱਤ 'ਤੇ ਪਰਿਵਾਰ ਵਿਚ ਖੁਸ਼ੀ ...

ਪੂਰੀ ਖ਼ਬਰ »

ਜੇ.ਸੀ.ਆਈ. ਕਲੱਬ ਨੇ ਸੰਸਾਰ ਸ਼ਾਂਤੀ ਲਈ ਕੀਤਾ ਹਵਨ ਯੱਗ

ਥਾਨੇਸਰ, 15 ਜਨਵਰੀ (ਅਜੀਤ ਬਿਊਰੋ)-ਸਮਾਜਿਕ ਸੰਸਥਾ ਜੇ.ਸੀ.ਆਈ. ਕਲੱਬ ਵਲੋਂ ਦੱਖਣਮੁਖੀ ਹਨੁਮਾਨ ਮੰਦਰ ਵਿਚ ਹਵਨ ਯੱਗ ਅਤੇ ਭੰਡਾਰਾ ਦਿੱਤਾ ਗਿਆ | ਸੰਸਥਾ ਦੇ ਪ੍ਰਧਾਨ ਦੀਪਕ ਚੋਪੜਾ ਨੇ ਦੱਸਿਆ ਕਿ ਇਸ ਨਵੀਂ ਟੀਮ ਵਲੋਂ ਸਮਾਜਿਕ ਗਤੀਵਿਧੀਆਂ ਵਿਚ ਇਸ ਸਾਲ ਆਪਣੀ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਏ. ਡੀ. ਜੀ. ਪੀ. ਨੇ ਵੰਡੇ ਕੰਬਲ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਰਿਵਾੜੀ ਮੰਡਲ ਦੇ ਅਡੀਸ਼ਨਲ ਪੁਲਿਸ ਮਹਾਨਿਰਦੇਸ਼ਕ ਅਤੇ ਫੋਰੈਂਸਿਕ ਸਾਇੰਸ ਲੈਬੋਰੇਟਰੀ ਹਰਿਆਣਾ ਦੇ ਨਿਰਦੇਸ਼ਕ ਸ੍ਰੀਕਾਂਤ ਜਾਧਵ ਨੇ ਲੋੜਵੰਦਾਂ ਨੂੰ ਕੰਬਲ ਵੰਡੇ | ਉਨ੍ਹਾਂ ਨੇ ਪਿੱਪਲੀ ਫ਼ਲਾਈਓਵਰ ਦੇ ਹੇਠਾਂ ...

ਪੂਰੀ ਖ਼ਬਰ »

ਮੈਡਲ ਜੇਤੂ ਖਿਡਾਰੀ ਮਤਾਂਸ਼ੁ ਰੰਗਾ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 15 ਜਨਵਰੀ (ਦੁੱਗਲ)-ਕਰਾਟੇ ਦੀ ਕੌਮੀ ਮੁਕਾਬਲੇ ਵਿਖ ਕਾਂਸੇ ਦੇ ਮੈਡਲ ਜਿੱਤ ਕੇ ਆਪਣਾ ਹੁਨਰ ਵਿਖਾਉਣ ਵਾਲੇ ਪਿੰਡ ਵਜੀਰਪੁਰ ਵਾਸੀ ਮਤਾਂਸ਼ੁ ਰੰਗਾ ਦਾ ਗੁਰੂ ਰਵਿਦਾਸ ਮੰਦਰ ਅਤੇ ਧਰਮਸ਼ਾਲਾ ਸਭਾ ਨੇ ਸਨਮਾਨ ਕੀਤਾ | ਗੁਰੂ ਰਵਿਦਾਸ ਮੰਦਰ ਵਿਚ ਹੋਏ ...

ਪੂਰੀ ਖ਼ਬਰ »

ਡਾ. ਰਾਮਵਿਰੰਜਨੇ ਅਕਾਦਮਿਕ ਕੌ ਾਸਲ ਦੇ ਮੈਂਬਰ ਨਿਯੁਕਤ

ਥਾਨੇਸਰ, 15 ਜਨਵਰੀ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਦੇ ਨਿਰਦੇਸ਼ਾਂ ਮੁਤਾਬਿਕ ਲਲਿਤ ਕਲਾ ਵਿਭਾਗ ਦੇ ਪ੍ਰੋ. ਡਾ. ਰਾਮਵਿਰੰਜਨ ਨੂੰ ਅਕਾਦਮਿਕ ਕਾਊਾਸਿਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਲੋਕ ਸਹੂਲਤਾਂ ਅਤੇ ਵਿਕਾਸ ਕਾਰਜ ਕਰਵਾਉਣ ਲਈ ਵਚਨਬੱਧ-ਸੁਧਾ

ਕੁਰੂਕਸ਼ੇਤਰ, 15 ਜਨਵਰੀ (ਦੁੱਗਲ)-ਭਾਜਪਾ ਆਗੂ ਸਾਹਿਲ ਸੁਧਾ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਹਰਿਆਣਾ ਸਰਕਾਰ ਪਿੰਡਾਂ ਵਿਚ ਸ਼ਹਿਰਾਂ ਦੀ ਤਰਜ 'ਤੇ ਵਿਕਾਸ ਕਰਵਾ ਰਹੀ ਹੈ | ਪੇਂਡੂ ਖੇਤਰ ਵਿਚ ਰਹਿਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ 'ਚ ਬਿਹਤਰੀਨ ਕੰਮ ਕਰਨ ਵਾਲੇ ਵਲੰਟੀਅਰ ਸਨਮਾਨਿਤ

ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇਥੋਂ ਦੇ ਪਿੰਡ ਨੇਜਾਡੇਲਾਕਲਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਲਾਇਆ ਗਿਆ 7 ਰੋਜ਼ਾ ਐਨਐਸਐਸ ਕੈਂਪ ਅੱਜ ਸਪੰਨ ਹੋ ਗਿਆ | ਸਕੂਲ ਦੇ ਗਣਿਤ ਅਧਿਆਪਕ ਅਸ਼ੋਕ ਕੁਮਾਰ ਦੀ ਅਗਵਾਈ 'ਚ ਲਾਏ ਗਏ ਕੈਂਪ ਦੌਰਾਨ ਵਲੰਟੀਅਰਾਂ ਨੇ ...

ਪੂਰੀ ਖ਼ਬਰ »

ਚੁਣੌਤੀਆਂ ਨਾਲ ਨਜਿੱਠਣ ਲਈ ਇੰਟਰਨੈੱਟ ਅਹਿਮ-ਪ੍ਰੋ. ਸੁਰੇਸ਼ ਕੁਮਾਰ

ਕੁਰੂਕਸ਼ੇਤਰ, 15 ਜਨਵਰੀ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਵਿਭਾਗ ਦੇ ਮੁਖੀ ਪ੍ਰੋ. ਸੁਰੇਸ਼ ਕੁਮਾਰ ਨੇ ਕਿਹਾ ਕਿ ਮਨੱੁਖਤਾ ਜ਼ਿੰਦਗੀ ਵਿਚ ਅੱਜ ਤਕਨੀਕੀ ਚੁਣੌਤੀਆਂ ਹਨ ਜੋ ਕਦੇ ਵੀ ਮਨੁੱਖ ਨੂੰ ਅਸੁਰੱਖਿਅਤ ਬਣਾ ਦਿੰਦੀਆਂ ਹਨ ...

ਪੂਰੀ ਖ਼ਬਰ »

ਕਬਜ਼ਾ ਕਰਨ ਨੂੰ ਲੈ ਕੇ ਮਾਮਲਾ ਦਰਜ

ਗੂਹਲਾ ਚੀਕਾ, 15 ਜਨਵਰੀ (ਓ.ਪੀ. ਸੈਣੀ)-ਗੂਹਲਾ ਪੁਲਿਸ ਨੇ ਕਬਜਾ ਕਰਨ ਨੂੰ ਲੈ ਕੇ ਕੁਝ ਲੋਕਾਂ ਿਖ਼ਲਾਫ਼ ਕਈ ਧਾਰਾਵਾਂ ਤਹਿਤ ਮਾਮਲਾ ਕਰਜ ਕੀਤਾ ਹੈ | ਗੂਹਲਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਣਜੀਤ ਸਿੰਘ ਵਾਸੀ ਡੀ.ਏ.ਵੀ. ਕਾਲੋਨੀ ਸਲੇਮਪੁਰ ਨੇ ਦੋਸ਼ ਲਾਇਆ ਕਿ ...

ਪੂਰੀ ਖ਼ਬਰ »

ਕੇ.ਯੂ. ਨੇ ਐਲਾਨੇ 5 ਪ੍ਰੀਖਿਆਵਾਂ ਦੇ ਨਤੀਜੇ

ਕੁਰੂਕਸ਼ੇਤਰ, 15 ਜਨਵਰੀ (ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਬ੍ਰਾਂਚ ਨੇ 5 ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕੀਤੇ ਹਨ | ਪ੍ਰੀਖਿਆ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਦਸੰਬਰ ਮਹੀਨੇ 'ਚ ਹੋਏ ਬੀ.ਸੀ.ਏ. 5ਵੇਂ ਸਮੇਸਟਰ, ਬੀ.ਬੀ.ਏ. 5ਵੇਂ ਸਮੇਸਟਰ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX