ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 minute ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 minute ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 10 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਪਟਿਆਲਾ

5 ਅਧਿਆਪਕ ਆਗੂਆਂ ਨੂੰ ਮੁਅੱਤਲ ਕਰਨ ਖ਼ਿਲਾਫ਼ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 15 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਸਾਂਝੇ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਪਿਛਲੇ ਦਿਨੀਂ ਅਧਿਆਪਕਾਂ ਦੇ 56 ਦਿਨ ਚੱਲੇ ਪੱਕੇ ਧਰਨੇ 'ਚ ਹਿੱਸਾ ਲੈਣ ਕਾਰਨ ਮੁਅੱਤਲ ਕੀਤੇ 5 ਅਧਿਆਪਕ ਆਗੂਆਂ ਨੂੰ ਮੁਅੱਤਲ ਕਰਨ ਖ਼ਿਲਾਫ਼ ਜ਼ਿਲ੍ਹੇ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਨਹਿਰੂ ਪਾਰਕ 'ਚ ਇਕੱਠੇ ਹੋ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ । ਪੰਜਾਬ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਅਧਿਆਪਕਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੱਢਦਿਆਂ ਸ਼ੇਰਾਂ ਵਾਲੇ ਗੇਟ 'ਤੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਪੁਤਲੇ ਦੇ ਨਾਲ ਨਾਲ ਅਧਿਆਪਕਾਂ ਦੀ ਮੁਅੱਤਲੀ ਦੇ ਪੱਤਰਾਂ ਨੂੰ ਵੀ ਫੂਕਦਿਆਂ ਸੰਘਰਸ਼ ਨੂੰ ਹੋਰ ਤਿੱਖਾ ਤੇ ਵਿਆਪਕ ਕਰਨ ਦਾ ਐਲਾਨ ਕੀਤਾ ਹੈ । ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦਵਿੰਦਰ ਸਿੰਘ ਪੂਨੀਆ, ਪੁਸ਼ਪਿੰਦਰ ਹਰਪਾਲਪੁਰ, ਵਿਕਰਮ ਦੇਵ ਸਿੰਘ, ਕਰਮਿੰਦਰ ਸਿੰਘ, ਸੰਦੀਪ ਰਾਜਪੁਰਾ, ਪਰਮਵੀਰ ਸਿੰਘ, ਕੁਲਦੀਪ ਪਟਿਆਲਵੀ, ਅਤਿੰਦਰਪਾਲ ਘੱਗਾ, ਕਪੂਰ ਸਿੰਘ, ਅਮਨਦੀਪ ਸਿੰਘ ਅਤੇ ਸਿੱਖਿਆ ਪ੍ਰੋਵਾਈਡਰ ਯੂਨੀਅਨ ਤੋਂ ਜੋਗਾ ਸਿੰਘ, ਨੌਜਵਾਨ ਭਾਰਤ ਸਭਾ ਤੋਂ ਰਮਿੰਦਰ ਪਟਿਆਲਾ, ਪੰਜਾਬ ਸਟੂਡੈਂਟ ਯੂਨੀਅਨ ਤੋਂ ਰਵਿੰਦਰ ਰਵੀ, ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਤੋਂ ਪਰਵੀਨ ਸ਼ਰਮਾ ਆਦਿ ਨੇ ਸੰਬੋਧਨ ਕਰਦਿਆਂ ਦੱਸਿਆ ਕਿ 1 ਦਸੰਬਰ ਨੂੰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਅਧਿਆਪਕਾਂ ਦੇ 'ਪੱਕੇ ਮੋਰਚੇ' ਵਿਚ ਪਹੁੰਚ ਕੇ ਐੱਸ.ਐੱਸ.ਏ., ਰਮਸਾ, ਆਦਰਸ, ਮਾਡਲ ਸਕੂਲ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਸਮੇਤ ਹੋਰਨਾਂ ਮਸਲਿਆਂ ਨੂੰ ਰੀਵਿਊ ਕਰਨ ਲਈ 15 ਦਿਨਾਂ ਵਿਚ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਤੇ ਅਧਿਆਪਕਾਂ ਦੇ ਸੰਘਰਸ਼ ਦੌਰਾਨ ਸਿੱਖਿਆ ਵਿਭਾਗ ਵਲੋਂ ਕੀਤੀਆਂ ਸਾਰੀਆਂ ਮੁਅੱਤਲੀਆਂ, ਪ੍ਰਬੰਧਕੀ ਆਧਾਰ 'ਤੇ ਆਰਜ਼ੀ ਬਦਲੀਆਂ ਤੁਰੰਤ ਰੱਦ ਕਰਨ ਅਤੇ 5178 ਮਾਸਟਰ ਕਾਡਰ ਅਧਿਆਪਕਾ, ਈ. ਜੀ. ਐੱਸ., ਏ. ਆਈ. ਈ., ਐੱਸ. ਟੀ. ਆਰ. ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਸਬੰਧੀ ਵੀ ਕਈ ਜਨਤਕ ਐਲਾਨ ਅਤੇ ਭਰੋਸੇ ਦਿੱਤੇ ਸਨ । ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਲੋਂ ਗੈਰ-ਜਿੰਮੇਵਾਰਾਨਾਂ ਰਵੱਈਆ ਅਪਣਾਉਂਦਿਆਂ ਡੇਢ ਮਹੀਨਾ ਬੀਤਣ ਦੇ ਬਾਵਜੂਦ ਆਪਣੇ ਕਿਸੇ ਵੀ ਐਲਾਨ ਨੂੰ ਪੂਰਾ ਨਹੀਂ ਕੀਤਾ, ਸਗੋਂ ਵਾਅਦਾ ਖ਼ਿਲਾਫ਼ੀ ਕਰਦਿਆਂ ਬੀਤੇ ਦਿਨੀਂ ਤਨਖ਼ਾਹ ਕਟੌਤੀ ਨੂੰ ਜਬਰੀ ਲਾਗੂ ਕਰਨ ਲਈ ਆਨ-ਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ । ਲੋਹੜੀ ਵਾਲੇ ਦਿਨ ਸਾਰੀਆਂ ਮੁਅੱਤਲੀਆਂ ਰੱਦ ਕਰਕੇ ਅਧਿਆਪਕਾਂ ਨੂੰ ਲੋਹੜੀ ਦੇ ਤੋਹਫ਼ੇ ਦੇ ਰੂਪ ਵਿਚ ਪ੍ਰਚਾਰਨ ਵਾਲੇ ਆਪਣੇ ਬਿਆਨ ਤੋਂ ਪਲਟੀ ਮਾਰਦਿਆਂ ਅੱਜ 5 ਅਧਿਆਪਕ ਆਗੂਆਂ ਦੀਆਂ ਸੇਵਾਵਾਂ ਸੰਘਰਸ਼ਾਂ ਵਿਚ ਹਿੱਸਾ ਲੈਣ ਕਾਰਨ ਬਰਖ਼ਾਸਤ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਹਨ । ਅਧਿਆਪਕ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮਨਜ਼ੂਰਸ਼ੁਦਾ ਛੁੱਟੀ ਵਾਲੇ ਅਧਿਆਪਕਾਂ ਦੇ ਧਰਨੇ ਵਿਚ ਹਿੱਸਾ ਲੈ ਕੇ ਰੋਸ ਪ੍ਰਗਟ ਕਰਨ ਦੇ ਜਮਹੂਰੀ ਹੱਕਾਂ ਦਾ ਘਾਣ ਕਰਕੇ ਅਧਿਆਪਕ ਆਗੂਆਂ ਦੀ ਕੀਤੀਆਂ ਮੁਅਤਲੀਆ ਸਰਕਾਰ ਦੀ ਤਾਨਾਸ਼ਾਹੀ ਦਾ ਸਿਖਰ ਹਨ । ਅਧਿਆਪਕ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਵਰਗ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਵਾਅਦਾ ਖ਼ਿਲਾਫ਼ੀ ਦੇ ਵਿਰੋਧ 'ਚ ਹੋਰਨਾਂ ਜਨਤਕ ਜਥੇਬੰਦੀਆਂ ਨੂੰ ਨਾਲ ਲੈਂਦਿਆਂ ਸਰਕਾਰ ਖ਼ਿਲਾਫ਼ ਵਿਆਪਕ ਸੰਘਰਸ਼ ਵਿੱਢਿਆ ਜਾਵੇਗਾ ।ਇਸ ਮੌਕੇ ਬੀਤੀ 13 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲੋਹੜੀ ਦੇ ਰੂਪ ਵਿਚ 7 ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਮੰਗਣ ਗਏ ਅਧਿਆਪਕਾਂ 'ਤੇ ਲਾਠੀਚਾਰਜ ਕਰਨ, ਖਿੱਚਧੂਹ ਅਤੇ ਪੁਲਿਸ ਕੇਸ ਦਰਜ ਕਰਨ ਦੀ ਵੀ ਨਿਖੇਧੀ ਕੀਤੀ ਗਈ । ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਸ਼ਾਂਤ ਗੋਇਲ (ਆਈ.ਏ.ਐੱਸ.) ਵਲੋਂ ਹਰਦੀਪ ਸਿੰਘ ਟੋਡਰਪੁਰ, ਹਰਵਿੰਦਰ ਸਿੰਘ ਰੱਖੜਾ, ਭਰਤ ਕੁਮਾਰ, ਦੀਦਾਰ ਸਿੰਘ ਤੇ ਹਰਜੀਤ ਸਿੰਘ ਆਦਿ ਅਧਿਆਪਕ ਆਗੂਆ ਨੂੰ ਧਰਨੇ ਵਿਚ ਸ਼ਾਮਿਲ ਹੋਣ 'ਤੇ ਪੱਤਰ ਜਾਰੀ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ

ਪਟਿਆਲਾ ਤੋਂ ਹਰਿਆਣਾ ਬਾਰਡਰ ਤੱਕ ਰਾਜ ਮਾਰਗ ਦੇ ਕੰਢੇ ਚੱਲ ਰਹੇ ਨੇ ਅਨੇਕਾਂ ਸ਼ਰਾਬ ਦੇ ਠੇਕੇ

ਦੇਵੀਗੜ੍ਹ, 15 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਸ਼ਰਾਬ ਦੇ ਠੇਕੇ ਜੋ ਕਿ ਹਮੇਸ਼ਾਂ ਹੀ ਵਿਵਾਦਾਂ ਵਿਚ ਰਹਿੰਦੇ ਹਨ, ਜਿੱਥੇ ਜਾਂ ਤਾਂ ਉਨ੍ਹਾਂ 'ਚੋਂ ਕੁਝ ਠੇਕੇ ਨਾਜਾਇਜ਼ ਖੁੱਲ੍ਹੇ ਹੁੰਦੇ ਹਨ ਜਾਂ ਫਿਰ ਨਿਰਧਾਰਿਤ ਜਗ੍ਹਾ ਤੋਂ ਇਧਰ-ਉੱਧਰ ਖੋਲ੍ਹੇ ਹੁੰਦੇ ਹਨ, ...

ਪੂਰੀ ਖ਼ਬਰ »

ਜ਼ਿਲ੍ਹਾ ਆਵਾਜਾਈ ਪੁਲਿਸ ਨੇ ਇਕ ਸਾਲ 'ਚ ਕੱਟੇ 714 ਚਲਾਨ

ਪਟਿਆਲਾ, 15 ਜਨਵਰੀ (ਜ.ਸ. ਢਿੱਲੋਂ, ਮ.ਸ. ਖਰੋੜ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਚਲਾਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਸ਼ਹਿਰ ਵਾਸੀਆਂ ਨੂੰ ਗੈਰ-ਜ਼ਰੂਰੀ ਆਵਾਜ਼ ਪ੍ਰਦੂਸ਼ਣ ਤੋਂ ਰਾਹਤ ਦਿਵਾਉਣ ਲਈ ਪ੍ਰੈਸ਼ਰ ਹਾਰਨ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਐਲਾਨੇ ਪ੍ਰੋਜੈਕਟਾਂ ਨੂੰ ਸਮਾਂਬੱਧ ਕਰ ਸਕਦੇ ਹਨ ਮੁੱਖ ਮੰਤਰੀ

ਪਟਿਆਲਾ, 15 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਹਲਕਿਆਂ 'ਚ ਵੰਡੇ ਨਗਰ ਨਿਗਮ ਪਟਿਆਲਾ ਦੀ ਹਦੂਦ ਵਿਚ ਰਹਿੰਦੇ ਨਾਗਰਿਕਾਂ ਨੂੰ ਆਉਂਦੇ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਡੇ ਤੋਹਫ਼ੇ ਦੇਣ ਦੇ ਮੂਡ ਵਿਚ ...

ਪੂਰੀ ਖ਼ਬਰ »

ਪਟਿਆਲਾ ਦੇ ਸਾਰੇ ਵਾਰਡਾਂ 'ਚ ਯੁਵਕ ਸੇਵਾਵਾਂ ਵਿਭਾਗ ਵਲੋਂ ਸਵੱਛਤਾ ਮੁਹਿੰਮ ਸ਼ੁਰੂ

ਪਟਿਆਲਾ, 15 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਸਵੱਛ ਪਟਿਆਲਾ 2019 ਤਹਿਤ ਅੱਜ ਯੁਵਕ ਸੇਵਾਵਾਂ ਵਿਭਾਗ ਵਲੋਂ ਪਟਿਆਲਾ ਦੇ ਵਾਰਡ ਨੰਬਰ-55 ਵਿਚ ਐੱਨ. ਐੱਸ. ਐੱਸ. ਵਲੰਟੀਅਰਾਂ, ਸੋਸ਼ਲ ਵੈੱਲਫੇਅਰ ਸੁਸਾਇਟੀ, ਮਿਊਾਸੀਪਲ ਕੌਾਸਲਰ ਅਤੇ ਅਗਰਵਾਲ ਚੇਤਨਾ ਸਭਾ ਪਟਿਆਲਾ ਦੇ ...

ਪੂਰੀ ਖ਼ਬਰ »

ਨਿਗਮ ਵਲੋਂ ਨਾਗਰਿਕਾਂ ਨੂੰ ਆਵਾਰਾ ਕੁੱਤਿਆਂ ਨੂੰ ਗੋਦ ਲੈਣ ਦੀ ਅਪੀਲ

ਪਟਿਆਲਾ, 15 ਜਨਵਰੀ (ਅ.ਸ. ਆਹਲੂਵਾਲੀਆ)- ਨਗਰ ਨਿਗਮ ਵਲੋਂ ਪਟਿਆਲਵੀਆਂ ਨੂੰ ਗਲੀਆਂ 'ਚ ਫਿਰਦੇ ਆਵਾਰਾ ਕੁੱਤਿਆਂ ਨੂੰ (ਅਡੌਪਟ) ਗੋਦ ਲੈ ਕੇ ਦੇਖ-ਭਾਲ ਕਰਨ ਦੀ ਅਪੀਲ ਕੀਤੀ ਹੈ | ਨਿਗਮ ਦੇ ਹੈਲਥ ਅਫ਼ਸਰ ਡਾ. ਸੁਦੇਸ਼ ਪ੍ਰਤਾਪ ਸਿੰਘ ਮੁਤਾਬਿਕ ਆਵਾਰਾ ਕੁੱਤਿਆਂ ਨੂੰ ਅਡੌਪਟ ...

ਪੂਰੀ ਖ਼ਬਰ »

ਪੰਜਾਬ ਦੇ ਪ੍ਰਵੇਸ਼ ਦੁਆਰ ਰਾਜਪੁਰਾ 'ਚ ਐੱਲ. ਈ. ਡੀ. ਲਾਈਟਾਂ ਲੱਗਣਗੀਆਂ-ਵਿਧਾਇਕ ਕੰਬੋਜ

ਰਾਜਪੁਰਾ, 15 ਜਨਵਰੀ (ਰਣਜੀਤ ਸਿੰਘ)- ਪੰਜਾਬ ਦੇ ਪ੍ਰਵੇਸ਼ ਦੁਆਰ ਰਾਜਪੁਰਾ ਸ਼ਹਿਰ ਦੀਆਂ ਸੜਕਾਂ 'ਤੇ ਐੱਲ. ਈ. ਡੀ. ਲਾਈਟਾਂ ਲੱਗਣਗੀਆਂ ਅਤੇ ਹਲਕੇ ਦੇ ਸਾਰੇ ਸਕੂਲਾਂ 'ਚ ਬੱਚਿਆਂ ਤੇ ਸਟਾਫ਼ ਲਈ ਨਵੇਂ ਬਾਥਰੂਮ ਬਣਾਏ ਜਾ ਰਹੇ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ...

ਪੂਰੀ ਖ਼ਬਰ »

ਪਤਨੀ ਦੇ ਕਤਲ ਕੇਸ 'ਚੋਂ ਪਤੀ ਬਰੀ

ਪਟਿਆਲਾ, 15 ਜਨਵਰੀ (ਖਰੋੜ)-ਸਥਾਨਕ ਅਦਾਲਤ ਨੇ ਇਕ ਵਿਅਕਤੀ ਨੂੰ ਉਸ ਦੀ ਪਤਨੀ ਦੇ ਕਤਲ ਕੇਸ 'ਚੋਂ ਬਰੀ ਕਰ ਦਿੱਤਾ ਹੈ | ਅਗਸਤ 2018 'ਚ ਦੀਦਾਰ ਸਿੰਘ ਿਖ਼ਲਾਫ਼ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਉਸ ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਕੇਸ ਦਰਜ ਕੀਤਾ ਸੀ | ਅੱਜ ਇਸ ਕੇਸ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਸਮਾਣਾ, 15 ਜਨਵਰੀ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)- ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 24 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੀਤੀ ਕੁੱਟਮਾਰ, 8 ਨਾਮਜ਼ਦ

ਰਾਜਪੁਰਾ, 15 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)- ਪਿੰਡ ਰੰਗੀਆਂ ਵਿਖੇ ਇਕ ਘਰ ਵਿਚ ਵੜ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲਿਸ ਨੇ ਕਰੀਬ 8 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 15 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)- ਲੰਘੇ ਦਿਨ ਕੌਮੀ ਸ਼ਾਹ ਮਾਰਗ ਨੰਬਰ-1 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਸ਼ੰਭੂ ਥਾਣੇ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਭੁਨਹਰੇੜੀ 'ਚ ਵੱਖ-ਵੱਖ ਵਾਹਨਾਂ ਦੇ ਕੀਤੇ ਚਲਾਨ

ਭੁਨਰਹੇੜੀ, 15 ਜਨਵਰੀ (ਧਨਵੰਤ ਸਿੰਘ)- ਸੜਕ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰੀ ਹਦਾਇਤਾਂ ਅਨੁਸਾਰ ਆਰ. ਟੀ. ਓ. ਦਫ਼ਤਰ (ਪਟਿਆਲਾ) ਦੀ ਟੀਮ ਨੇ ਭੁਨਰਹੇੜੀ ਵਿਖੇ ਵੱਖ-ਵੱਖ ਵਾਹਨਾਂ ਦੇ ਚਲਾਨ ਕੱਟੇ ਅਤੇ ਕੁਝ ਵਾਹਨ ਬੰਦ ਵੀ ਕੀਤੇ ਹਨ¢ ਸਰਕਾਰੀ ਵਿਭਾਗ ਦੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ

ਪਟਿਆਲਾ, 15 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਲੋਂ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਉਪ ਕੁਲਪਤੀ ਡਾ. ਬੀ. ਐੱਸ. ਘੁੰਮਣ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣੇਗੀ-ਖਨੌੜਾ

ਭਾਦਸੋਂ, 15 ਜਨਵਰੀ (ਪ੍ਰਦੀਪ ਦੰਦਰਾਲ਼ਾ)-ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੇਂਦਰ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਬਣੇਗੀ ਕਿਉਂਕਿ ਪਿਛਲੇ ਸਮੇਂ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਹੁਣ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ, ਇਸੇ ...

ਪੂਰੀ ਖ਼ਬਰ »

ਭੁਨਹਰੇੜੀ 'ਚ ਵੱਖ-ਵੱਖ ਵਾਹਨਾਂ ਦੇ ਕੀਤੇ ਚਲਾਨ

ਦੋ ਸਕੂਲ ਵਾਹਨ ਬੰਦ- ਸੜਕ ਆਵਾਜਾਈ ਨੂੰ ਨਿਯਮਤ ਢੰਗ ਨਾਲ ਚਲਾਉਣ ਲਈ ਸਰਕਾਰੀ ਵਿਭਾਗ ਦੇ ਸਖ਼ਤ ਰੁੱਖ ਦੀ ਗਾਜ ਦੋ ਪਬਲਿਕ ਸਕੂਲਾਂ ਦੇ ਵਾਹਨ ਉੱਪਰ ਵੀ ਡਿੱਗ ਪਈ, ਜਿਸ ਨੂੰ ਲੈ ਕੇ ਲੋਕਾਂ ਵਿਚ ਚਰਚਾ ਹੁੰਦੀ ਰਹੀ ਕਿ ਸਿੱਖਿਆ ਦਾ ਪਾਠ ਪੜ੍ਹਾਉਣ ਵਾਲਿਆਂ ਦੀਆਂ ਆਪਣੀਆਂ ...

ਪੂਰੀ ਖ਼ਬਰ »

ਕਿਸਾਨੀ ਕਰਜ਼ੇ 'ਤੇ ਲਕੀਰ ਮਰਵਾਉਣ ਲਈ ਕਿਸਾਨ ਯੂਨੀਅਨ ਵਲੋਂ ਧਰਨੇ ਦੇਣ ਦਾ ਫ਼ੈਸਲਾ

ਪਾਤੜਾਂ, 15 ਜਨਵਰੀ (ਜਗਦੀਸ਼ ਸਿੰਘ ਕੰਬੋਜ)- ਪਿੰਡ ਹਰਿਆਊ ਖ਼ੁਰਦ ਜ਼ਿਲ੍ਹਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਦੀ ਅਗਵਾਈ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਪਿੰਡ ਹਰਿਆਊ 'ਚ ਹੋਈ, ਜਿਸ 'ਚ ਕਿਸਾਨ ਹਿਤਾਂ ਅਤੇ ਕਰਜ਼ੇ 'ਤੇ ਲਕੀਰ ਮਰਵਾਉਣ ਲਈ 18 ...

ਪੂਰੀ ਖ਼ਬਰ »

ਲੜਕੀਆਂ ਨੇ ਦੇਸ਼ ਦੇ ਵਿਕਾਸ ਲਈ ਹਰ ਖੇਤਰ 'ਚ ਆਪਣੇ ਆਪ ਨੂੰ ਮੋਹਰੀ ਸਾਬਿਤ ਕੀਤਾ-ਰੰਧਾਵਾ

ਪਟਿਆਲਾ, 15 ਜਨਵਰੀ (ਗੁਰਵਿੰਦਰ ਸਿੰਘ ਔਲਖ)- ਕਾਲਜ ਸਰਕਾਰੀ ਉਦਯੋਗਿਕ ਟੀਚਰ ਟ੍ਰੇਨਿੰਗ ਸੰਸਥਾ (ਇ.) ਵਿਖੇ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ, ਕਨਵੋਕੇਸ਼ਨ, ਨੈਸ਼ਨਲ ਯੂਥ ਦਿਵਸ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਪੰਜਾਬ ਸਮਾਜ ਭਲਾਈ ਬੋਰਡ ਦੀ ...

ਪੂਰੀ ਖ਼ਬਰ »

ਕੁਇਨ ਕਲੱਬ ਨੇ ਸੁੰਦਰਤਾ ਮੁਕਾਬਲਾ ਕਰਵਾਇਆ

ਪਟਿਆਲਾ, 15 ਜਨਵਰੀ (ਜ.ਸ. ਢਿੱਲੋਂ)- ਕੁਇਨ ਕਲੱਬ ਦੀ ਪ੍ਰਧਾਨ ਮਨਪ੍ਰੀਤ ਕੌਰ ਵਲੋਂ ਸਥਾਨਕ ਹੋਟਲ ਵਿਖੇ ਸੁੰਦਰਤਾ ਮੁਕਾਬਲਾ ਕਰਵਾਇਆ ਗਿਆ, ਜਿਸ 'ਚ 25 ਦੇ ਕਰੀਬ ਲੜਕੀਆਂ ਤੇ ਔਰਤਾਂ ਨੇ ਭਾਗ ਲਿਆ | ਇਸ ਮੌਕੇ ਲੜਕੀਆਂ ਦਾ ਗਿੱਧਾ, ਭੰਗੜਾ, ਗੀਤ ਅਤੇ ਸੰਗੀਤ ਤੋਂ ਇਲਾਵਾ ਰੈਂਪ ...

ਪੂਰੀ ਖ਼ਬਰ »

ਸੂਬੇਦਾਰ ਸਾਹਿਬ ਸਿੰਘ ਨੇ ਦੇਸ਼ ਦੀ ਸੇਵਾ ਕਰ ਕੇ ਨਾਮਣਾ ਖੱਟਿਆ-ਰੱਖੜਾ

ਪਟਿਆਲਾ, 12 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸੂਬੇਦਾਰ ਸਾਹਿਬ ਸਿੰਘ ਨੇ ਦੇਸ਼ ਦੀ ਸੇਵਾ ਕਰ ਕੇ ਵੱਡਾ ਨਾਮਨਾ ਖੱਟਿਆ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਵਲੋਂ ਦੇਸ਼ ਵਾਸਤੇ ਸੇਵਾ ਕਰਨਾ ਬਹੁਤ ਅਹਿਮੀਅਤ ਰੱਖਦਾ ਹੈ | ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ...

ਪੂਰੀ ਖ਼ਬਰ »

ਮੰਡੌੜ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਨਾਭਾ, 15 ਜਨਵਰੀ (ਅਮਨਦੀਪ ਸਿੰਘ ਲਵਲੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੌੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਬੱਚਿਆਂ ਵਲੋਂ ਕਵਿਤਾਵਾਂ ਅਤੇ ਧਾਰਮਿਕ ਸ਼ਬਦ ਗਾਏ ਗਏ | ਬੱਚਿਆਂ ਨੂੰ ...

ਪੂਰੀ ਖ਼ਬਰ »

ਵਿਲਕਸ ਯੂਨੀਵਰਸਿਟੀ ਦੇ ਡੈਲੀਗੇਟ ਵਲੋਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਪਟਿਆਲਾ, 15 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਯੂ. ਐੱਸ. ਏ. ਦੀ ਵਿਲਕਸ ਯੂਨੀਵਰਸਿਟੀ ਦੇ ਡੈਲੀਗੇਟ ਜਿਸ ਵਿਚ ਪ੍ਰੋਫੈਸਰ ਐਨੇ ਸਕਲੈਡਰ, ਸੀਨੀਅਰ ਵਾਈਸ-ਪ੍ਰੈਜ਼ੀਡੈਂਟ ਵਿਲਕਸ ਯੂਨੀਵਰਸਿਟੀ ਪੈਨਸਲਵੈਨੀਆ ਅਤੇ ਮਾਰਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਨੇ ਪ੍ਰਕਾਸ਼ ਪੁਰਬ ਮਨਾਇਆ

ਖਮਾਣੋ, 15 ਜਨਵਰੀ (ਜੋਗਿੰਦਰ ਪਾਲ)-ਪਿੰਡ ਨਾਨੋਵਾਲ ਕਲਾਂ ਵਿਖੇ ਗੁਰੂ ਨਾਨਕ ਦੇਵ ਸਪੋਰਟਸ ਵੈੱਲਫੇਅਰ ਕਲੱਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ 'ਚ ਬਾਬਾ ਰਾਮ ਸਿੰਘ ਨੇ ਗੁਰੂ ਸਾਹਿਬ ਜੀ ਦੀ ਜੀਵਨੀ ਬਾਰੇ ...

ਪੂਰੀ ਖ਼ਬਰ »

ਚਪਰਾਹੜ ਵਿਖੇ ਖ਼ੂਨਦਾਨ ਕੈਂਪ ਲਗਾਇਆ

ਦੇਵੀਗੜ੍ਹ, 15 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਚਪਰਾਹੜ ਵਲੋਂ ਦੂਜਾ ਖ਼ੂਨਦਾਨ ਕੈਂਪ ਬਿੰਦਾ ਗੁੱਜਰ ਚੇਅਰਮੈਨ ਪਾਰਟੀ (ਪੁਸੂ) ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਦੀ ਪ੍ਰੇਰਨਾ ਸਦਕਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸਕੂਲਾਂ 'ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ-ਮੜਕਨ

ਪਟਿਆਲਾ, 15 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- 'ਸੇਫ਼ ਸਕੂਲ ਵਾਹਨ ਪਾਲਿਸੀ' ਦੇ ਸਬੰਧ 'ਚ ਜ਼ਿਲ੍ਹਾ ਪਟਿਆਲਾ ਅਧੀਨ ਆਉਂਦੇ ਨਿੱਜੀ ਸਕੂਲਾਂ ਦੇ ਪਿੰ੍ਰਸੀਪਲਾਂ ਅਤੇ ਹੋਰਨਾਂ ਜ਼ਿੰਮੇਵਾਰ ਵਿਅਕਤੀਆਂ ਨਾਲ ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਨਮਨ ਮੜਕਨ ਨੇ ਇਕ ਮੀਟਿੰਗ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਮੌਕੇ ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਮੇਅਰ ਵਲੋਂ ਪ੍ਰਦਰਸ਼ਨੀ ਦਾ ਉਦਘਾਟਨ

ਪਟਿਆਲਾ, 15 ਜਨਵਰੀ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਸੜਕ ਸੁਰੱਖਿਆ ਹਫਤੇ ਦੀ ਸ਼ੁਰੂਆਤ ਮੌਕੇ ਪਟਿਆਲਾ ਫਾਊਾਡੇਸ਼ਨ ਦੇ ਸਹਿਯੋਗ ਨਾਲ ਐੱਨ. ਐੱਸ. ਐੱਸ. ਵਿੰਗ ਵਲੋਂ ਸੜਕ ਸੁਰੱਖਿਆ ਦੇ ਸਬੰਧ 'ਚ 3 ਦਿਨਾ ਪ੍ਰਦਰਸ਼ਨੀ ਲਗਾਈ ਗਈ | ਇਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ-ਬਹਿਰੂ

ਪਟਿਆਲਾ, 15 ਜਨਵਰੀ (ਜ.ਸ. ਢਿੱਲੋਂ)- ਪਟਿਆਲਾ ਦੇ ਸੀਨੀਅਰ ਕੌਮੀ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਦਾ ਕਹਿਣਾ ਹੈ ਕਿ ਦੇਸ਼ ਅੰਦਰ ਕਿਸਾਨ ਦੀ ਹਾਲਤ ਬਹੁਤ ਹੀ ਨਾਜ਼ੁਕ ਸਥਿਤੀ ਹੈ | ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ | ਮੋਦੀ ਸਰਕਾਰ ਨੇ ...

ਪੂਰੀ ਖ਼ਬਰ »

3 ਤੋਂ 5 ਫਰਵਰੀ ਤੱਕ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਸਬੰਧੀ ਵਰਕਸ਼ਾਪ ਕਰਵਾਈ

ਪਟਿਆਲਾ, 15 ਜਨਵਰੀ (ਮਨਦੀਪ ਸਿੰਘ ਖਰੋੜ)- ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 3 ਤੋਂ 5 ਫਰਵਰੀ ਨੂੰ ਚਲਾਏ ਜਾ ਰਹੇ ਰਾਸ਼ਟਰੀ ਪਲਸ ਪੋਲੀਓ ਰਾਊਾਡ ਦੇ ਸਬੰਧ 'ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪੋਲੀਓ ਰਾਉਂਡ ਦੀ ਯੋਜਨਾਬੰਦੀ ਤਿਆਰ ਕਰਨ ਅਤੇ ਮੁਹਿੰਮ ਦੀ ...

ਪੂਰੀ ਖ਼ਬਰ »

ਪੰਜਾਬ ਗਡਰੀਆ ਸਮਾਜ ਵੈੱਲਫੇਅਰ ਐਸੋਸੀਏਸ਼ਨ ਹਲਕਾ ਸਨੌਰ ਦੀ ਚੋਣ 19 ਨੂੰ

ਦੇਵੀਗੜ੍ਹ, 15 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਪੰਜਾਬ ਗਡਰੀਆ ਸਮਾਜ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਜ਼ਰੂਰੀ ਮੀਟਿੰਗ ਨਹਿਰੀ ਆਰਾਮ ਘਰ ਦੇਵੀਗੜ੍ਹ ਵਿਖੇ ਮਹਿੰਦਰ ਸਿੰਘ ਸਾਨੀਪੁਰ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐਸੋ: ਦੇ ਬਹੁਤ ਸਾਰੇ ਵਰਕਰਾਂ ਤੇ ...

ਪੂਰੀ ਖ਼ਬਰ »

ਜੱਜ ਮਾਡਰਨ ਸਕੂਲ ਦੇਵੀਗੜ੍ਹ ਵਿਖੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਦੇਵੀਗੜ੍ਹ, 15 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਛੰਨਾ ਨੇੜੇ ਦੇਵੀਗੜ੍ਹ ਵਿਖੇ ਪਿ੍ੰਸੀਪਲ ਨਵਤੇਜ ਸਿੰਘ ਦੀ ਅਗਵਾਈ ਹੇਠ ਦੋ ਦਿਨਾ ਖੇਡ ਮੁਕਾਬਲੇ ਕਰਵਾਏ ਗਏ, ਜਿਸ ਤਹਿਤ ਅੱਜ ਅਖੀਰਲੇ ਦਿਨ ਕਬੱਡੀ, ਖੋ-ਖੋ, ਰੱਸਾ ਖਿੱਚਣਾ, ...

ਪੂਰੀ ਖ਼ਬਰ »

ਸਕਾਲਰਜ਼ ਐਬੀਵਿਆਨ ਡਰੀਮ ਸਕੂਲ ਨੇ ਸੜਕ ਸੁਰੱਖਿਆ ਸਬੰਧੀ ਕੱਢੀ ਰੈਲੀ

ਦੇਵੀਗੜ੍ਹ, 15 ਜਨਵਰੀ (ਮੁਖਤਿਆਰ ਸਿੰਘ ਨੋਗਾਵਾਂ)- ਸੜਕ ਸੁਰੱਖਿਆ ਹਫ਼ਤੇ ਨੂੰ ਮੁੱਖ ਰੱਖਦੇ ਹੋਏ ਸਕਾਲਰਜ਼ ਐਬੀਵਿਆਨ ਡਰੀਮ ਸਕੂਲ ਕਪੂਰੀ ਰੋਡ ਦੇਵੀਗੜ੍ਹ ਵਲੋਂ ਅੱਡਾ ਦੇਵੀਗੜ੍ਹ ਵਿਖੇ ਇਕ ਰੈਲੀ ਕੱਢੀ ਗਈ, ਜਿਸ 'ਚ ਛੋਟੇ ਛੋਟੇ ਬੱਚਿਆਂ ਤੇ ਅਧਿਆਪਕਾਂ ਨੇ ਇਲਾਕੇ ...

ਪੂਰੀ ਖ਼ਬਰ »

ਵਰਲਡ ਪੰਜਾਬੀ ਸੈਂਟਰ ਵਿਖੇ ਵਿਸ਼ਵ ਪੰਜਾਬੀ ਕਾਨਫ਼ਰੰਸ-2019 ਸਬੰਧੀ ਬੈਠਕ

ਪਟਿਆਲਾ, 15 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਅਤੇ ਨੈਤਿਕਤਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਅਤੇ ਵਰਲਡ ਪੰਜਾਬੀ ਸੈਂਟਰ ਪਟਿਆਲਾ ਦੁਆਰਾ 28, 29 ਤੇ30 ਜੂਨ 2019 ਵਿਚ ਟੋਰਾਂਟੋ (ਕੈਨੇਡਾ) ...

ਪੂਰੀ ਖ਼ਬਰ »

ਕਨਿਕ ਵਰਮਾ ਨੇ ਸ਼ੂਟਿੰਗ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਰਾਜਪੁਰਾ, 15 ਜਨਵਰੀ (ਜੀ.ਪੀ. ਸਿੰਘ)- ਸਥਾਨਕ ਏਜੰਲਜ਼ ਵੈਲੀ ਸਕੂਲ ਦੇ ਵਿਦਿਆਰਥੀ ਕਨਿਕ ਵਰਮਾ ਨੇ ਪਾਣੀਪਤ ਵਿਚ ਹੋਏ ਓਪਨ ਸ਼ੂਟਿੰਗ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ | ਸਕੂਲ ਪਿ੍ੰਸੀਪਲ ਅੰਜੂ ਮਹਿਤਾ ਨੇ ਦੱਸਿਆ ਕਿ ਡਾ. ਨਰਾਇਣ ਦੱਤ ਸ਼ਿਮਾਲੀ ਮੈਮੋਰੀਅਲ ਓਪਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਰੋਟੀਆਂ ਬਣਾਉਣ ਵਾਲੀ ਮਸ਼ੀਨ ਭੇਟ ਕਰਨ 'ਤੇ ਕੀਤਾ ਸਨਮਾਨਿਤ

ਰਾਜਪੁਰਾ, 15 ਜਨਵਰੀ (ਜੀ.ਪੀ. ਸਿੰਘ)- ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਨੂੰ ਰੋਟੀਆਂ ਬਣਾਉਣ ਵਾਲੀ ਲੱਖਾਂ ਰੁਪਏ ਦੀ ਲਾਗਤ ਵਾਲੀ ਮਸ਼ੀਨ ਭੇਟ ਕਰਨ 'ਤੇ ਸ਼ਹਿਰ ਦੇ ਉੱਘੇ ਸਮਾਜ ਸੇਵੀ ਅਤੇ ਸੇਤੀਆ ਡਾਇਗਨੋਸਟਿਕ ਸੈਂਟਰ ਦੇ ਮਾਲਕ ਡਾ. ਗੁਰਜਿੰਦਰ ਸਿੰਘ ਸੇਤੀਆ ਨੂੰ ...

ਪੂਰੀ ਖ਼ਬਰ »

ਹਰਮਨਜੋਤ ਕੌਰ ਨੇ ਲਗਾਤਾਰ ਚੌਥੀ ਵਾਰ ਕੌਮੀ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਿਆ

ਬਨੂੜ, 15 ਜਨਵਰੀ (ਭੁਪਿੰਦਰ ਸਿੰਘ)- ਬੈਲਗਾਮ ਕਰਨਾਟਕਾ ਵਿਖੇ ਹੋਈਆਂ 64ਵੀਆਂ ਕੌਮੀ ਸਕੂਲ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਸਕੂਲ ਵਿਚੋਂ ਅੰਡਰ-19 ਬੈਲਟ ਰੈਸਲਿੰਗ ਖੇਡ 'ਚ ਤਿੰਨ ਲੜਕਿਆਂ ਤੇ ਇਕ ਲੜਕੀ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ-ਬਹਿਰੂ

ਪਟਿਆਲਾ, 15 ਜਨਵਰੀ (ਜ.ਸ. ਢਿੱਲੋਂ)- ਪਟਿਆਲਾ ਦੇ ਸੀਨੀਅਰ ਕੌਮੀ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਦਾ ਕਹਿਣਾ ਹੈ ਕਿ ਦੇਸ਼ ਅੰਦਰ ਕਿਸਾਨ ਦੀ ਹਾਲਤ ਬਹੁਤ ਹੀ ਨਾਜ਼ੁਕ ਸਥਿਤੀ ਹੈ | ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮਜ਼ਾਕ ਕੀਤਾ ਹੈ | ਮੋਦੀ ਸਰਕਾਰ ਨੇ ...

ਪੂਰੀ ਖ਼ਬਰ »

ਜੌਲੀ ਜਲਾਲਪੁਰ ਦੀ ਅਗਵਾਈ ਹੇਠ ਨੌਜਵਾਨਾਂ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ

ਘਨੌਰ, 15 ਜਨਵਰੀ (ਬਲਜਿੰਦਰ ਸਿੰਘ ਗਿੱਲ)- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਕਾਂਗਰਸ ਪਾਰਟੀ ਦੀ ਇਕਾਈ ਨੂੰ ਮਜ਼ਬੂਤ ਕਰਨਾ ਮੇਰਾ ਮੁੱਢਲਾ ਫਰਜ਼ ਹੈ ਤਾਂ ਜੋ ਕਾਂਗਰਸ ਪਾਰਟੀ ਦੇ ਏਜੰਡੇ ਨੂੰ ਘਰ-ਘਰ ਪਹੁੰਚਾਇਆ ਜਾ ਸਕੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪਿਛਲੇ ਡੇਢ ਸਾਲ 'ਚ ਸ਼ਹਿਰ ਦੀ ਹੋਈ ਕਾਇਆ ਕਲਪ-ਪ੍ਰਨੀਤ ਕੌਰ

ਪਟਿਆਲਾ, 15 ਜਨਵਰੀ (ਅ.ਸ. ਆਹਲੂਵਾਲੀਆ)- ਪਟਿਆਲਾ ਸ਼ਹਿਰ ਨੂੰ ਦੇਸ਼ ਦੇ ਸੁੰਦਰ ਸ਼ਹਿਰਾਂ ਦੀ ਕਤਾਰ 'ਚ ਸ਼ਾਮਿਲ ਕਰਨ ਲਈ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਨੂੰ ਵਿਰਾਸਤੀ ਦਿੱਖ ਪ੍ਰਦਾਨ ਕਰਨ ਦਾ ਕੰਮ ਚੱਲ ਰਿਹਾ ਹੈ | ਪਟਿਆਲਾ ਸ਼ਹਿਰ ਦੇ ਸੁੰਦਰੀਕਰਨ ਲਈ ਮਾਹਿਰ ਪੇਂਟਰਾਂ ...

ਪੂਰੀ ਖ਼ਬਰ »

ਡਾ. ਬੀ. ਐੱਸ. ਘੁੰਮਣ ਵਲੋਂ ਲੇਖਕ ਸੁਖਵਿੰਦਰ ਕੰਬੋਜ ਸਨਮਾਨਿਤ

ਪਟਿਆਲਾ, 15 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਵਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਵਲੋਂ ਲੇਖਕ ਸ਼ਾਇਰ ਸੁਖਵਿੰਦਰ ਕੰਬੋਜ ਦਾ ਸਨਮਾਨ ਕੀਤਾ ਗਿਆ | ਡਾ. ਬੀ. ਐੱਸ. ਘੁੰਮਣ ਵਲੋਂ ...

ਪੂਰੀ ਖ਼ਬਰ »

ਪੰਜਾਬ ਮੰਚ ਵਲੋਂ 5 ਸੰਘਰਸ਼ਸ਼ੀਲ ਅਧਿਆਪਕ ਆਗੂਆਂ ਨੂੰ ਸਰਕਾਰ ਵਲੋਂ ਨੌਕਰੀ ਤੋਂ ਕੱਢਣ ਦੀ ਨਿਖੇਧੀ

ਪਟਿਆਲਾ, 15 ਜਨਵਰੀ (ਅ.ਸ. ਆਹਲੂਵਾਲੀਆ)- ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਪੰਜਾਬ ਮੰਚ ਦੇ ਸੀਨੀਅਰ ਆਗੂ ਡਾਕਟਰ ਜਗਜੀਤ ਚੀਮਾ ਨੇ ਪੰਜਾਬ ਸਰਕਾਰ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਲੜ ਰਹੇ ਪੰਜ ਸੰਘਰਸ਼ਸ਼ੀਲ ਅਧਿਆਪਕ ਆਗੂਆਂ ਨੂੰ ਸਰਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX