ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  7 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  48 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  1 minute ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 9 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 minute ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 1 hour ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  8 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  59 minutes ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਖੇਡ ਸੰਸਾਰ

ਕੋਹਲੀ-ਧੋਨੀ ਦੇ ਦਮ 'ਤੇ ਜਿੱਤਿਆ ਭਾਰਤ

ਐਡੀਲੇਡ, 15 ਜਨਵਰੀ (ਏਜੰਸੀ, ਗੁਰਮੀਤ ਸਿੰਘ ਵਾਲੀਆ)-ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਜਿੱਥੇ ਆਪਣੇ ਕੈਰੀਅਰ ਦਾ 39ਵਾਂ ਸੈਂਕੜਾ ਲਗਾ ਕੇ ਮੈਚ ਨੂੰ ਬਣਾਈ ਰੱਖਿਆ, ਉਥੇ ਹੀ ਧੋਨੀ ਨੇ ਆਪਣਾ ਦਮ ਵਿਖਾ ਕੇ 54 ਗੇਂਦਾਂ 'ਤੇ 2 ਛੱਕਿਆਂ ਦੀ ਮਦਦ ਨਾਲ 55 ਦੌੜਾਂ ਦੀ ਨਾਬਾਦ ਪਾਰੀ ਖੇਡੀ | ਕਾਰਤਿਕ ਨੇ ਵੀ ਆਖਰੀ ਸਮੇਂ 25 ਦੌੜਾਂ ਦੀ ਨਾਬਾਦ ਪਾਰੀ ਖੇਡ ਕੇ ਧੋਨੀ ਦਾ ਚੰਗਾ ਸਾਥ ਨਿਭਾਇਆ | ਇਕ ਸਮੇਂ 'ਤੇ ਭਾਰਤ ਨੂੰ 8 ਦੌੜਾਂ ਪ੍ਰਤੀ ਓਵਰ ਦੀ ਦਰ ਨਾਲ ਦੌੜਾਂ ਚਾਹੀਦੀਆਂ ਸਨ, ਪਰ ਕੋਹਲੀ ਤੇ ਧੋਨੀ ਨੇ ਮੈਚ ਨੂੰ ਭਾਰਤ ਦੇ ਹੱਥੋਂ ਨਿਕਲਣ ਨਹੀਂ ਦਿੱਤਾ | ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼ਾਨ ਮਾਰਸ਼ ਦੇ ਸੈਂਕੜੇ ਦੀ ਮਦਦ ਨਾਲ 9 ਵਿਕਟਾਂ 'ਤੇ 298 ਦੌੜਾਂ ਬਣਾਈਆਂ | ਜਵਾਬ 'ਚ ਭਾਰਤ ਨੇ 49.2 ਓਵਰਾਂ 'ਚ 4 ਵਿਕਟਾਂ ਗੁਆ ਕੇ 299 ਦੌੜਾਂ ਬਣਾ ਕੇ ਮੈਚ ਜਿੱਤ ਲਿਆ | ਇਸ ਦੇ ਨਾਲ ਹੀ ਭਾਰਤ ਨੇ ਤਿੰਨ ਮੈਚਾਂ ਦੀ ਲੜੀ 'ਚ 1-1 ਨਾਲ ਬਰਾਬਰੀ ਕਰ ਲਈ ਹੈ | ਲੜੀ ਦਾ ਆਖਰੀ ਮੈਚ 18 ਤਰੀਕ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ | ਐਡੀਲੇਡ 'ਚ ਖੇਡੇ ਗਏ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦੇ ਦੂਸਰੇ ਮੈਚ 'ਚ ਭਾਰਤ ਵਲੋਂ ਕਪਤਾਨ ਵਿਰਾਟ ਕੋਹਲੀ ਨੇ 104 ਦੌੜਾਂ ਦੀ ਪਾਰੀ ਖੇਡੀ ਅਤੇ ਮਹਿੰਦਰ ਸਿੰਘ ਧੋਨੀ ਨੇ 55 ਦੌੜਾਂ ਦੀ ਪਾਰੀ ਖੇਡੀ | ਕੋਹਲੀ ਨੇ ਆਪਣੇ ਇਕ ਦਿਨਾ ਅੰਤਰਰਾਸ਼ਟਰੀ ਕੈਰੀਅਰ ਦਾ 39ਵਾਂ ਸੈਂਕੜਾਂ ਲਗਾਇਆ | ਦੌੜਾਂ ਦਾ ਪਿੱਛਾ ਕਰਦੇ ਹੋਏ ਇਹ ਉਨ੍ਹਾਂ ਦਾ 24ਵਾਂ ਤੇ ਆਸਟ੍ਰੇਲੀਆ 'ਚ 5ਵਾਂ ਸੈਂਕੜਾ ਸੀ | 299 ਦੌੜਾਂ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੂੰ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਤੇਜ਼ ਸ਼ੁਰੂਆਤ ਦਿੱਤੀ ਪਰ ਇਹ ਬਰਕਰਾਰ ਨਾ ਰਹਿ ਸਕੀ | ਸ਼ਿਖਰ ਧਵਨ ਦੇ ਰੂਪ 'ਚ ਭਾਰਤ ਨੂੰ ਪਹਿਲਾ ਝਟਕਾ ਲੱਗਿਆ | ਉਹ 32 ਦੌੜਾਂ ਬਣਾ ਕੇ ਜੇਸਨ ਦੀ ਗੇਂਦ 'ਤੇ ਉਸਮਾਨ ਖਵਾਜਾ ਹੱਥੋਂ ਕੈਚ ਹੋ ਗਏ | ਪਹਿਲੇ ਵਿਕਟ ਲਈ 47 ਦੌੜਾਂ ਦੀ ਸਾਂਝੇਦਾਰੀ ਹੋਈ | ਇਸ ਬਾਅਦ ਰੋਹਿਤ ਤੇ ਵਿਰਾਟ ਨੇ ਦੂਸਰੇ ਵਿਕਟ ਲਈ ਭਾਰਤ ਨੂੰ 100 ਦੌੜਾਂ ਦੇ ਪਾਰ ਪਹੁੰਚਾਇਆ | ਰੋਹਿਤ (43) ਦੇ ਆਊਟ ਹੋਣ ਬਾਅਦ ਅੰਬਾਤੀ ਰਾਇਡੂ ਨੇ ਵਿਰਾਟ ਨਾਲ ਮਿਲ ਕੇ ਤੀਸਰੇ ਵਿਕਟ ਲਈ 59 ਦੌੜਾਂ ਦੀ ਸਾਂਝੇਦਾਰੀ ਕੀਤੀ ਅਤੇ ਸਟਾਈਨਿਸ ਦੇ ਹੱਥੋਂ ਕੈਚ ਹੋ ਗਏ | ਉਨ੍ਹਾਂ 36 ਗੇਂਦਾਂ 'ਚ 2 ਚੌਕਿਆਂ ਦੀ ਮਦਦ ਨਾਲ 24 ਦੌੜਾਂ ਬਣਾਈਆਂ | ਇਸ ਦੇ ਬਾਅਦ ਕੋਹਲੀ ਨੇ ਆਪਣੇ ਕੈਰੀਅਰ ਦਾ 39ਵਾਂ ਸੈਂਕੜਾ ਲਗਾਇਆ | ਉਹ ਮੈਚ ਨੂੰ ਅੱਗੇ ਲਿਜਾ ਰਹੇ ਸਨ ਕਿ ਜਾਏ ਰਿਚਡਰਸਨ ਦੀ ਗੇਂਦ 'ਤੇ ਗਲੇਨ ਮੈਕਸਵੇਲ ਨੇ ਬਾਉਂਡਰੀ 'ਤੇ ਉਨ੍ਹਾਂ ਦਾ ਕੈਚ ਫੜ੍ਹ ਲਿਆ | ਕੋਹਲੀ ਤੇ ਧੋਨੀ ਵਿਚਾਲੇ ਚੌਥੇ ਵਿਕਟ ਲਈ 13 ਓਵਰਾਂ 'ਚ 82 ਦੌੜਾਂ ਜੁੜੀਆਂ | ਇਸ ਤੋਂ ਪਹਿਲਾਂ ਆਸਟ੍ਰੇਲੀਆਈ ਟੀਮ ਨੇ ਸ਼ਾਨ ਮਾਰਸ਼ (131) ਦੇ ਸ਼ਾਨਦਾਰ ਸੈਂਕੜੇ ਤੇ ਗਲੇਨ ਮੈਕਸਵੇਲ (48) ਦੇ ਤੇਜ਼ ਪਾਰੀ ਦੀ ਬਦੌਲਤ ਨਿਰਧਾਰਿਤ 50 ਓਵਰਾਂ 'ਚ 9 ਵਿਕਟਾਂ 'ਤੇ 298 ਦੌੜਾਂ ਬਣਾਈਆਂ | ਆਸਟ੍ਰੇਲੀਆ ਲਈ ਮਾਰਕਸ ਸਟੋਈਨਿਸ, ਗਲੇਨ ਮੈਕਸਵੈਲ, ਜੇ. ਰਿਚਡਰਸਨ ਤੇ ਜੇਸਨ ਬੇਹਰੇਨਡੋਰਫ਼ ਨੇ ਇਕ-ਇਕ ਵਿਕਟ ਲਿਆ |
ਕੇਵਲ ਧੋਨੀ ਹੀ ਜਾਣਦੇ ਸਨ ਕਿ ਉਨ੍ਹਾਂ ਦੇ ਦਿਮਾਗ 'ਚ ਕੀ ਸੀ-ਕੋਹਲੀ
ਧੋਨੀ ਨੇ ਕੋਹਲੀ ਨਾਲ ਮਿਲ ਕੇ ਮੈਚ ਨੂੰ ਬਣਾਈ ਰੱਖਿਆ ਤੇ ਜਦੋਂ ਆਖਰੀ ਓਵਰ 'ਚ ਭਾਰਤ ਨੂੰ 7 ਦੌੜਾਂ ਦੀ ਲੋੜ ਸੀ, ਉਨ੍ਹਾਂ ਪਹਿਲੀ ਹੀ ਗੇਂਦ 'ਚ ਛੱਕਾ ਲਗਾ ਕੇ ਮੈਚ 'ਤੇ ਭਾਰਤ ਦੀ ਜਿੱਤ ਦੀ ਮੋਹਰ ਲਗਾ ਦਿੱਤੀ | ਕੋਹਲੀ ਨੇ ਕਿਹਾ ਕਿ ਅੱਜ ਮਹਿੰਦਰ ਸਿੰਘ ਧੋਨੀ ਦੀ ਕਲਾਸਿਕ ਪਾਰੀ ਵੇਖਣ ਨੂੰ ਮਿਲੀ | ਉਨ੍ਹਾਂ ਕਿਹਾ ਕਿ 50 ਓਵਰਾਂ ਤੱਕ ਵਿਕਟ ਕੀਪਿੰਗ ਕਰਨ ਦੇ ਬਾਅਦ ਅਜਿਹੀ ਪਾਰੀ ਖੇਡਣਾ ਆਸਾਨ ਨਹੀਂ ਹੁੰਦਾ | ਕੋਹਲੀ ਨੇ ਕਿਹਾ ਕਿ ਧੋਨੀ ਮੈਚ ਨੂੰ ਆਖਰ ਤੱਕ ਲੈ ਗਏ ਤੇ ਫਿਰ ਉਸ ਨੂੰ ਖਤਮ ਕੀਤਾ ਤੇ ਕੇਵਲ ਧੋਨੀ ਹੀ ਜਾਣਦੇ ਸਨ ਕਿ ਉਨ੍ਹਾਂ ਦੇ ਦਿਮਾਗ 'ਚ ਕੀ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਧੋਨੀ ਨੂੰ ਆਪਣੀ ਇਸ ਯੋਗਤਾ 'ਤੇ ਯਕੀਨ ਸੀ ਕਿ ਉਹ ਵੱਡੇ ਸ਼ਾਟ ਖੇਡ ਕੇ ਮੈਚ ਨੂੰ ਖਤਮ ਕਰ ਸਕਦੇ ਹਨ | ਉਨ੍ਹਾਂ ਦਿਨੇਸ਼ ਕਾਰਤਿਕ ਦੀ ਵੀ ਤਾਰੀਫ਼ ਕੀਤੀ | ਉਨ੍ਹਾਂ ਕਿਹਾ ਕਿ ਕਾਰਤਿਕ ਨੇ ਤੇਜ਼ ਖੇਡ ਕੇ ਧੋਨੀ ਤੋਂ ਦਬਾਅ ਘੱਟ ਕੀਤਾ | ਉਨ੍ਹਾਂ ਕਿਹਾ ਕਿ ਧੋਨੀ ਕਾਫੀ ਕੂਲ ਰਹਿੰਦੇ ਹਨ ਤੇ ਇਸ 'ਚ ਕੋਈ ਸ਼ੱਕ ਨਹੀਂ ਕਿ ਉਨ੍ਹਾਂ ਨੂੰ ਇਸ ਟੀਮ ਦਾ ਹਿੱਸਾ ਹੋਣਾ ਹੀ ਚਾਹੀਦਾ ਸੀ |

ਖੇਲੋ ਇੰਡੀਆ ਯੂਥ ਗੇਮਜ਼ 2019

ਤੇਜਪਾਲ ਸਿੰਘ ਨੇ ਵੇਟ ਲਿਫਟਿੰਗ ਤੇ ਸਰਤਾਜ ਸਿੰਘ ਨੇ ਸ਼ੂਟਿੰਗ 'ਚ ਜਿੱਤੇ ਸੋਨ ਤਗਮੇ

ਜਲੰਧਰ, 15 ਜਨਵਰੀ (ਜਤਿੰਦਰ ਸਾਬੀ)- ਖੇਲੋ ਇੰਡੀਆ ਯੂਥ ਗੇਮਜ਼ ਜੋ ਪੁਣੇ ਵਿਖੇ ਕਰਵਾਈਆਂ ਜਾ ਰਹੀਆਂ ਹਨ, ਬਾਰੇ ਜਾਣਕਾਰੀ ਦਿੰਦੇ ਹੋਏ ਸਟੇਟ ਸਪੋਰਟਸ ਆਰਗੇਨਾਈਜ਼ਰ ਗੁਰਲਾਲ ਸਿੰਘ ਨੇ ਦੱਸਿਆ ਕਿ ਅੰਡਰ 21 ਸਾਲ ਵਰਗ ਦੇ ਵੇਟ ਲਿਫਟਿੰਗ ਮੁਕਾਬਲੇ 'ਚੋਂ ਇਕ ਸੋਨ, ਇਕ ਚਾਂਦੀ ...

ਪੂਰੀ ਖ਼ਬਰ »

ਮਨੂ ਸਾਹਨੀ ਹੋਣਗੇ ਆਈ.ਸੀ.ਸੀ. ਦੇ ਨਵੇਂ ਸੀ.ਈ.ਓ.

ਦੁਬਈ, 15 ਜਨਵਰੀ (ਏਜੰਸੀ)-ਅੰਤਰਰਾਸ਼ਟਰੀ ਕ੍ਰਿਕਟ ਪਰੀਸ਼ਦ (ਆਈ.ਸੀ.ਸੀ.) ਨੇ ਮੀਡੀਆ ਪੇਸ਼ੇਵਰ ਮਨੂ ਸਾਹਨੀ ਨੂੰ ਅੱਜ ਆਪਣਾ ਨਵਾਂ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਐਲਾਨਿਆ ਹੈ ਜੋ ਡੇਵਿਡ ਰਿਚਡਰਸਨ ਦੀ ਥਾਂ ਲੈਣਗੇ | ਰਿਚਡਰਸਨ ਦਾ ਇਕਰਾਰ ਇਸ ਸਾਲ ਇੰਗਲੈਂਡ 'ਚ ਹੋਣ ...

ਪੂਰੀ ਖ਼ਬਰ »

ਨਿਲੇਸ਼ ਬਠਿੰਡਾ ਨੇ ਕਰਾਟੇ ਪ੍ਰਤੀਯੋਗਤਾ 'ਚ ਜਿੱਤੇ ਕਾਂਸੀ ਦਾ ਮੈਡਲ

ਬਠਿੰਡਾ, 15 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਖਿਡਾਰੀ ਨਿਲੇਸ਼ ਨੇ ਅੰਤਰਰਾਸ਼ਟਰੀ ਓਪਨ ਕਰਾਟੇ ਚੈਂਪੀਅਨਸ਼ਿਪ 'ਚ ਭਾਰਤ ਲਈ ਕਾਂਸੀ ਦੇ 2 ਮੈਡਲ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ | ਇਹ ਚੈਂਪੀਅਨਸ਼ਿਪ ਭੁਟਾਨ ਦੀ ਰਾਜਧਾਨੀ ਥਿੰਪੂ 'ਚ ਹੋਈ | ...

ਪੂਰੀ ਖ਼ਬਰ »

ਸਰਦਾਰ ਸਿੰਘ ਹਾਕੀ ਇੰਡੀਆ ਦੀ 13-ਮੈਂਬਰੀ ਚੋਣ ਕਮੇਟੀ 'ਚ ਸ਼ਾਮਿਲ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਪਿਛਲੇ ਸਾਲ ਸਤੰਬਰ 'ਚ ਹਾਕੀ ਤੋਂ ਸੰਨਿਆਸ ਲੈਣ ਵਾਲੇ ਸਾਬਕਾ ਕਪਤਾਨ ਸਰਦਾਰ ਸਿੰਘ ਨੂੰ ਹੁਣ ਹਾਕੀ ਇੰਡੀਆ ਨੇ ਚੋਣ (ਸਿਲੈਕਸ਼ਨ) ਕਮੇਟੀ 'ਚ ਸ਼ਾਮਿਲ ਕਰ ਲਿਆ ਹੈ | ਸਰਦਾਰ ਸਿੰਘ ਨੂੰ ਹਾਕੀ ਇੰਡੀਆ ਦੀ 13-ਮੈਂਬਰੀ ਚੋਣ ਕਮੇਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਭਾਰਤ ਦੇ ਏਸ਼ੀਅਨ ਕੱਪ ਤੋਂ ਬਾਹਰ ਹੋਣ ਬਾਅਦ ਕੋਚ ਕਾਂਸਟੇਨਟਾਈਨ ਵਲੋਂ ਅਸਤੀਫ਼ਾ

ਸ਼ਾਰਜਾਹ, 15 ਜਨਵਰੀ (ਏਜੰਸੀ)-ਏ.ਐਫ਼.ਸੀ. ਏਸ਼ੀਅਨ ਕੱਪ ਦੇ ਆਖਰੀ ਗਰੁੱਪ ਮੈਚ 'ਚ ਬਹਿਰੀਨ ਖਿਲਾਫ਼ ਮਿਲੀ ਹਾਰ ਬਾਅਦ ਭਾਰਤੀ ਫੁੱਟਬਾਲ ਟੀਮ ਦੇ ਮੁੱਖ ਕੋਚ ਸਟੀਫਨ ਕਾਂਸਟੇਨਟਾਈਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | 'ਆਲ ਇੰਡੀਆ ਫੁੱਟਬਾਲ ਐਸੋਸੀਏਸ਼ਨ ...

ਪੂਰੀ ਖ਼ਬਰ »

ਲੱਖਣ ਕੇ ਪੱਡਾ 'ਚ 64ਵਾਂ ਕਬੱਡੀ ਕੱਪ ਅੱਜ ਤੋਂ

ਨਡਾਲਾ, 15 ਜਨਵਰੀ (ਮਨਜਿੰਦਰ ਸਿੰਘ ਮਾਨ)-ਦਸਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ 64ਵਾਂ ਕਬੱਡੀ ਕੱਪ 16, 17 ਤੇ 18 ਜਨਵਰੀ ਨੂੰ ਪਿੰਡ ਲੱਖਣ ਕੇ ਪੱਡਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ਸਰਪ੍ਰਸਤ ਸ਼ਰਨਜੀਤ ਸਿੰਘ ਪੱਡਾ ਤੇ ਪ੍ਰਧਾਨ ਮੰਗਲ ਸਿੰਘ ਲਾਡੀ ਨੇ ...

ਪੂਰੀ ਖ਼ਬਰ »

ਕਲੇਰ ਸਕੂਲ ਦੇ ਜਸਕਰਨ ਸਿੰਘ ਨੇ ਮਲੇਸ਼ੀਆ ਦੇ ਫੁੱਟਬਾਲ 'ਚ ਮਾਰੀ ਬਾਜ਼ੀ

ਭਗਤਾ ਭਾਈਕਾ, 15 ਜਨਵਰੀ (ਸੁਖਪਾਲ ਸਿੰਘ ਸੋਨੀ)- ਨਾਮਵਰ ਵਿਦਿਅਕ ਸੰਸਥਾ ਮਾਤਾ ਬਲਜਿੰਦਰ ਕੌਰ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਖਿਡਾਰੀ ਜਸਕਰਨ ਸਿੰਘ ਨੇ ਅੰਤਰਰਾਸ਼ਟਰੀ ਪੱਧਰ 'ਤੇ ਮਲੇਸ਼ੀਆ 'ਚ ਹੋਏ ਅੰਡਰ- 17 (ਲੜਕੇ) ਫੁੱਟਬਾਲ ਮੁਕਾਬਲਿਆਂ 'ਚ ਜਿੱਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX