ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  1 day ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 day ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  1 day ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  1 day ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 day ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  1 day ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  1 day ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  1 day ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 day ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 day ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  1 day ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 day ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 day ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 day ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 day ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 day ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 day ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  1 day ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਮਾਘ ਸੰਮਤ 550

ਪਹਿਲਾ ਸਫ਼ਾ

ਪੁਲਿਸ ਮੁਖੀਆਂ ਦੀ ਨਿਯੁਕਤੀ ਸਬੰਧੀ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਪਟੀਸ਼ਨਾਂ ਖ਼ਾਰਜ

ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਚ ਬਦਲਾਅ ਦੀ ਕੀਤੀ ਗਈ ਸੀ ਮੰਗ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਪੁਲਿਸ ਮੁਖੀਆਂ (ਡੀ. ਜੀ. ਪੀ.) ਦੀ ਚੋਣ ਅਤੇ ਉਨ੍ਹਾਂ ਦੀ ਨਿਯੁਕਤੀ ਦੇ ਸਬੰਧ 'ਚ ਆਪਣੇ ਪਿਛਲੇ ਸਾਲ ਦੇ ਆਦੇਸ਼ 'ਚ ਬਦਲਾਅ ਦੀ ਮੰਗ ਕਰਨ ਵਾਲੇ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਸੁਪਰੀਮ ਕੋਰਟ ਅੱਜ ਪੰਜਾਬ, ਕੇਰਲ, ਪੱਛਮੀ ਬੰਗਾਲ, ਹਰਿਆਣਾ ਅਤੇ ਬਿਹਾਰ ਸਰਕਾਰ ਵਲੋਂ ਡੀ. ਜੀ. ਪੀ. ਦੀ ਚੋਣ ਅਤੇ ਨਿਯੁਕਤੀ ਦੇ ਸਬੰਧ 'ਚ ਸਥਾਨਕ ਕਾਨੂੰਨ ਲਾਗੂ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਸੀ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਕਿ ਡੀ. ਜੀ. ਪੀ. ਦੀਆਂ ਨਿਯੁਕਤੀਆਂ ਦੇ ਸਬੰਧ 'ਚ ਪਿਛਲੇ ਨਿਰਦੇਸ਼ ਪੁਲਿਸ ਅਧਿਕਾਰੀਆਂ ਨੂੰ ਸਿਆਸੀ ਦਖਲਅੰਦਾਜ਼ੀ ਤੋਂ ਬਚਾਉਣ ਲਈ ਜਨਹਿੱਤ 'ਚ ਜਾਰੀ ਕੀਤੇ ਗਏ ਸਨ। ਸੁਪਰੀਮ ਕੋਰਟ ਨੇ ਪਿਛਲੇ ਸਾਲ 12 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਮੁਖੀਆਂ ਦਾ ਕਾਰਜਕਾਲ 31 ਜਨਵਰੀ ਤੱਕ ਵਧਾ ਦਿੱਤਾ ਸੀ। ਨਾਲ ਹੀ ਅਦਾਲਤ ਪੁਲਿਸ ਮੁਖੀਆਂ ਦੀ ਚੋਣ ਅਤੇ ਨਿਯੁਕਤੀ ਸਬੰਧੀ ਸੂਬੇ ਦੇ ਆਪਣੇ ਕਾਨੂੰਨ ਲਾਗੂ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤ ਹੋ ਗਈ ਸੀ। ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਹਰਿਆਣਾ ਦੇ ਪੁਲਿਸ ਮੁਖੀ ਬੀ. ਐਸ. ਸੰਧੂ ਨੇ ਪਿਛਲੇ ਸਾਲ 31 ਦਸੰਬਰ ਨੂੰ ਸੇਵਾਮੁਕਤ ਹੋਣਾ ਸੀ ਪਰ ਹੁਣ ਉਹ ਸੁਪਰੀਮ ਕੋਰਟ ਦੇ ਆਦੇਸ਼ ਅਨੁਸਾਰ 31 ਜਨਵਰੀ ਨੂੰ ਸੇਵਾਮੁਕਤ ਹੋਣਗੇ। ਕਈ ਸੂਬੇ ਚਾਹੁੰਦੇ ਹਨ ਕਿ ਪੁਲਿਸ ਮੁਖੀਆਂ ਦੇ ਨਾਵਾਂ ਦੀ ਸੂਚੀ ਤਿਆਰ ਕਰਨ 'ਚ ਸੰਘ ਲੋਕ ਸੇਵਾ ਕਮਿਸ਼ਨ (ਯੂ. ਪੀ. ਐਸ. ਸੀ.) ਦੀ ਮਦਦ ਲੈਣਾ ਸੂਬਿਆਂ ਲਈ ਜ਼ਰੂਰੀ ਕਰਨ ਸਬੰਧੀ ਸੁਪਰੀਮ ਕੋਰਟ ਦੇ ਆਦੇਸ਼ 'ਚ ਸੁਧਾਰ ਕੀਤਾ ਜਾਵੇ। ਸੁਪਰੀਮ ਕੋਰਟ ਨੇ ਪਿਛਲੇ ਸਾਲ 3 ਜੁਲਾਈ ਨੂੰ ਦੇਸ਼ 'ਚ ਪੁਲਿਸ ਸੁਧਾਰ ਸਬੰਧੀ ਕਈ ਨਿਰਦੇਸ਼ ਦਿੱਤੇ ਸਨ ਅਤੇ ਪੁਲਿਸ ਮੁਖੀਆਂ ਦੀ ਨਿਯੁਕਤੀ ਸਬੰਧੀ ਚੁੱਕੇ ਜਾਣ ਵਾਲੇ ਕਦਮਾਂ ਨੂੰ ਕ੍ਰਮਬੱਧ ਕੀਤਾ ਸੀ। ਅਦਾਲਤ ਨੇ ਕਿਹਾ ਸੀ ਕਿ ਸੂਬਿਆਂ ਨੂੰ ਪੁਲਿਸ ਮੁਖੀ ਦੇ ਸੇਵਾਮੁਕਤ ਹੋਣ ਤੋਂ ਘੱਟੋ-ਘੱਟ ਤਿੰਨ ਮਹੀਨੇ ਪਹਿਲਾਂ ਨਵੇਂ ਪੁਲਿਸ ਮੁਖੀ ਸਬੰਧੀ ਸੀਨੀਅਰ ਅਧਿਕਾਰੀਆਂ ਦੀ ਸੂਚੀ ਯੂ. ਪੀ. ਐਸ. ਸੀ. ਨੂੰ ਭੇਜਣੀ ਪਵੇਗੀ। ਇਸ ਦੇ ਬਾਅਦ ਕਮਿਸ਼ਨ ਆਪਣੀ ਸੂਚੀ ਤਿਆਰ ਕਰਕੇ ਸੂਬਿਆਂ ਨੂੰ ਸੂਚਿਤ ਕਰੇਗਾ, ਜੋ ਉਸ ਸੂਚੀ 'ਚੋਂ ਕਿਸੇ ਇਕ ਅਧਿਕਾਰੀ ਨੂੰ ਪੁਲਿਸ ਮੁਖੀ ਨਿਯੁਕਤ ਕਰੇਗਾ। ਪੰਜਾਬ, ਹਰਿਆਣਾ, ਬਿਹਾਰ, ਕੇਰਲ ਅਤੇ ਪੱਛਮੀ ਬੰਗਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਦੇ 2006 ਦੇ ਫ਼ੈਸਲੇ ਅਨੁਸਾਰ ਪੁਲਿਸ ਮੁਖੀ ਦੀ ਨਿਯੁਕਤੀ ਦੀ ਪ੍ਰਕਿਰਿਆ ਸਬੰਧੀ ਪਹਿਲਾਂ ਹੀ ਵਿਸਥਾਰਤ ਕਾਨੂੰਨ ਤਿਆਰ ਕਰ ਲਿਆ ਹੈ। ਇਸ ਲਈ ਉਨ੍ਹਾਂ ਨੂੰ ਆਪਣੇ ਕਾਨੂੰਨ 'ਤੇ ਅਮਲ ਕਰਨ ਦੀ ਆਗਿਆ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਪੁਲਿਸ ਸੁਧਾਰ ਸਬੰਧੀ 2006 'ਚ ਸਾਬਕਾ ਪੁਲਿਸ ਮੁਖੀਆਂ ਪ੍ਰਕਾਸ਼ ਸਿੰਘ ਅਤੇ ਐਨ. ਕੇ. ਸਿੰਘ ਦੀ ਲੋਕ ਹਿੱਤ ਪਟੀਸ਼ਨ 'ਤੇ ਕੇਂਦਰ ਅਤੇ ਸੂਬਿਆਂ ਨੂੰ ਵਿਸਥਾਰ 'ਚ ਨਿਰਦੇਸ਼ ਦਿੱਤੇ ਸਨ।
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾਕਾਲ 'ਚ 9 ਮਹੀਨਿਆਂ ਦਾ ਵਾਧਾ
ਕੇਂਦਰੀ ਪ੍ਰਸੋਨਲ ਮੰਤਰਾਲੇ ਨੇ ਜਾਰੀ ਕੀਤੇ ਆਦੇਸ਼

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਕੇਂਦਰ ਵਲੋਂ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾਕਾਲ 'ਚ 9 ਮਹੀਨਿਆਂ ਦਾ ਵਾਧਾ ਕਰ ਦਿੱਤਾ ਗਿਆ ਹੈ। ਪ੍ਰਸੋਨਲ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਲੋਕਹਿਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਸੇਵਾ 'ਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ, ਜਿਨ੍ਹਾਂ ਨੇ 31 ਜਨਵਰੀ ਨੂੰ ਸੇਵਾਮੁਕਤ ਹੋਣਾ ਸੀ। 1982 ਬੈਚ ਦੇ ਆਈ. ਪੀ. ਐਸ. ਅਧਿਕਾਰੀ ਸੁਰੇਸ਼ ਅਰੋੜਾ ਦੇ ਕਾਰਜਕਾਲ 'ਚ ਪਿਛਲੇ ਸਾਲ ਤਿੰਨ ਮਹੀਨਿਆਂ ਦਾ ਵਾਧਾ ਕੀਤਾ ਗਿਆ ਸੀ। ਪ੍ਰਸੋਨਲ ਮੰਤਰਾਲੇ ਦੇ ਆਦੇਸ਼ ਅਨੁਸਾਰ ਹੁਣ ਕੈਬਨਿਟ ਦੀ ਨਿਯੁਕਤੀਆਂ ਸਬੰਧੀ ਕਮੇਟੀ ਨੇ ਲੋਕਹਿਤ ਨੂੰ ਮੁੱਖ ਰੱਖਦੇ ਹੋਏ ਡੀ.ਜੀ.ਪੀ. ਸੁਰੇਸ਼ ਅਰੋੜਾ ਦੇ ਕਾਰਜਕਾਲ 'ਚ ਉਨ੍ਹਾਂ ਦੀ ਸੇਵਾਮੁਕਤੀ ਦੀ ਮਿਤੀ 30 ਸਤੰਬਰ, 2018 ਤੋਂ 12 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 2015 ਵਿਚ ਅਕਾਲੀ-ਭਾਜਪਾ ਸਰਕਾਰ ਸਮੇਂ ਆਈ. ਪੀ. ਐਸ. ਅਧਿਕਾਰੀ ਸੁਰੇਸ਼ ਅਰੋੜਾ ਨੂੰ ਪੰਜਾਬ ਦਾ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਪਿਛਲੇ ਸਾਲ ਜੁਲਾਈ 'ਚ ਪੁਲਿਸ ਮੁਖੀਆਂ ਦੀ ਨਿਯੁਕਤੀ ਸਬੰਧੀ ਸਾਰੇ ਸੂਬਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਸੁਪਰੀਮ ਕੋਰਟ ਅਨੁਸਾਰ ਪੁਲਿਸ ਮੁਖੀ ਦੀ ਸੇਵਾਮੁਕਤੀ ਤੋਂ ਤਿੰਨ ਮਹੀਨੇ ਪਹਿਲਾਂ ਸੂਬੇ ਦੇ ਸੀਨੀਅਰ ਅਧਿਕਾਰੀਆਂ ਦੀ ਸੂਚੀ ਸੰਘ ਲੋਕ ਸੇਵਾ ਕਮਿਸ਼ਨ (ਯੂ. ਪੀ. ਐਸ. ਸੀ.) ਨੂੰ ਭੇਜਣਗੇ। ਜਿਸ ਤੋਂ ਬਾਅਦ ਕਮਿਸ਼ਨ ਵਲੋਂ ਆਪਣੀ ਸੂਚੀ ਤਿਆਰ ਕਰਕੇ ਸੂਬਿਆਂ ਨੂੰ ਭੇਜੀ ਜਾਵੇਗੀ, ਜਿਸ 'ਚੋਂ ਨਵੇਂ ਪੁਲਿਸ ਮੁਖੀ ਦੀ ਨਿਯੁਕਤੀ ਕੀਤੀ ਜਾਵੇਗੀ।

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਕਾਂਗਰਸ 'ਚੋਂ ਮੁਅੱਤਲ

ਪਾਰਟੀ 'ਚ ਅਨੁਸ਼ਾਸਨਹੀਣਤਾ ਕਿਸੇ ਵੀ ਪੱਧਰ 'ਤੇ ਨਹੀਂ ਹੋਵੇਗੀ ਬਰਦਾਸ਼ਤ-ਜਾਖੜ

ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 16 ਜਨਵਰੀ -ਪਿਛਲੇ ਦਿਨੀਂ ਫ਼ਿਰੋਜ਼ਪੁਰ ਵਿਖੇ ਸਰਪੰਚਾਂ-ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਆਪਣੀ ਹੀ ਸਰਕਾਰ ਵਿਰੁੱਧ ਨਸ਼ੇ ਦੇ ਤਸਕਰਾਂ ਨੂੰ ਸ਼ਹਿ ਦੇਣ ਦੇ ਖੁੱਲ੍ਹੇ ਤੌਰ 'ਤੇ ਦੋਸ਼ ਲਾਉਣ ਵਾਲੇ ਕਾਂਗਰਸੀ ਵਿਧਾਇਕ ਸ. ਕੁਲਬੀਰ ਸਿੰਘ ਜ਼ੀਰਾ ਨੂੰ ਅੱਜ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਵਿਖੇ ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਾਰਟੀ ਵਲੋਂ ਅਨੁਸ਼ਾਸਨ ਭੰਗ ਕਰਨ ਦੇ ਚਲਦੇ ਵਿਧਾਇਕ ਜ਼ੀਰਾ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ੀਰਾ ਨੂੰ ਕੋਈ ਸ਼ਿਕਾਇਤ ਸੀ ਤਾਂ ਉਹ ਪਾਰਟੀ ਪੱਧਰ 'ਤੇ ਬੈਠ ਕੇ ਗੱਲਬਾਤ ਕਰ ਸਕਦੇ ਸੀ ਜਾਂ ਮੁੱਖ ਮੰਤਰੀ ਨੂੰ ਮਿਲ ਕੇ ਜਾਣਕਾਰੀ ਦੇ ਸਕਦੇ ਸਨ ਪਰ ਉਨ੍ਹਾਂ ਜਨਤਕ ਤੌਰ 'ਤੇ ਸਰਕਾਰ ਦੀ ਦਿੱਖ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੇ ਚਲਦੇ ਪਾਰਟੀ ਵਲੋਂ ਉਨ੍ਹਾਂ ਨੂੰ ਮੁਢਲੀ ਮੈਂਬਰਸ਼ਿਪ ਤੋਂ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਨਤਕ ਤੌਰ 'ਤੇ ਮਾਮਲਾ ਚੁੱਕਣ ਤੋਂ ਪਹਿਲਾਂ ਉਹ ਰਾਜ ਦੇ ਪੁਲਿਸ ਮੁਖੀ ਨਾਲ ਗੱਲ ਕਰ ਸਕਦੇ ਸਨ ਪਰ ਉਨ੍ਹਾਂ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਹੈ। ਜਦੋਂ ਮੀਡੀਆ ਵਲੋਂ ਜਾਖੜ ਨੂੰ ਕਿਹਾ ਗਿਆ ਕਿ ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਆਗੂ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕਰ ਚੁੱਕੇ ਹਨ ਫਿਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ ਤਾਂ ਉਨ੍ਹਾਂ ਇਸ ਸਵਾਲ ਨੂੰ ਟਾਲਦਿਆਂ ਕਿਹਾ ਕਿ ਜ਼ੀਰਾ ਵਲੋਂ ਕਾਰਨ ਦੱਸੋ ਨੋਟਿਸ ਦਾ ਜਵਾਬ ਵੀ ਦੇ ਦਿੱਤਾ ਗਿਆ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ਕਿ ਨਾ ਤਾਂ ਉਨ੍ਹਾਂ ਨੇ ਕਾਂਗਰਸ ਪਾਰਟੀ ਖ਼ਿਲਾਫ਼ ਕੁਝ ਗ਼ਲਤ ਬੋਲਿਆ ਹੈ ਅਤੇ ਨਾ ਹੀ ਮੁੱਖ ਮੰਤਰੀ ਖ਼ਿਲਾਫ਼ ਕੁਝ ਕਿਹਾ ਹੈ। ਜ਼ਿਕਰਯੋਗ ਹੈ ਕਿ ਆਪਣੀ ਹੀ ਸਰਕਾਰ ਵਿਰੁੱਧ ਨਸ਼ੇ ਦੇ ਤਸਕਰਾਂ ਨੂੰ ਸ਼ਹਿ ਦੇਣ ਦੇ ਖੁੱਲ੍ਹੇ ਤੌਰ 'ਤੇ ਲਾਏ ਦੋਸ਼ਾਂ ਮਗਰੋਂ ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪਿਛਲੇ ਦਿਨੀਂ ਵਿਧਾਇਕ ਸ. ਜ਼ੀਰਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।
ਪੁਲਿਸ ਮੁਖੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਵਿਧਾਇਕ ਜ਼ੀਰਾ ਵਲੋਂ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਆਪਣੀ ਸ਼ਿਕਾਇਤ ਦੇ ਦਿੱਤੀ ਗਈ ਸੀ, ਜਿਸ 'ਤੇ ਪੁਲਿਸ ਮੁਖੀ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ। ਜ਼ਿਕਰਯੋਗ ਇਹ ਹੈ ਕਿ ਕਾਂਗਰਸੀ ਵਿਧਾਇਕ ਸ. ਕੁਲਬੀਰ ਸਿੰਘ ਜ਼ੀਰਾ ਵਲੋਂ 14 ਜਨਵਰੀ ਨੂੰ ਪੰਜਾਬ ਪੁਲਿਸ ਮੁਖੀ ਨਾਲ ਮੁਲਾਕਾਤ ਕਰਕੇ ਫਿਰੋਜ਼ਪੁਰ ਦੇ ਆਈ.ਜੀ. ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਗਾਏ ਸਨ ਕਿ ਪੁਲਿਸ ਵਲੋਂ ਸੂਬੇ ਵਿਚ ਨਸ਼ਾ ਤਸਕਰਾਂ ਅਤੇ ਗ਼ੈਰ-ਸਮਾਜਿਕ ਤੱਤਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ ਅਤੇ ਅਜਿਹੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਅਫ਼ਸਰਸ਼ਾਹੀ ਸਰਕਾਰ 'ਤੇ ਭਾਰੂ-ਜ਼ੀਰਾ
ਕਾਂਗਰਸੀ ਵਿਧਾਇਕ ਸ. ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ 'ਚੋਂ ਆਪਣੀ ਮੁਅੱਤਲੀ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ 'ਚ ਸਰਕਾਰ ਉੱਤੇ ਅਫ਼ਸਰਸ਼ਾਹੀ ਭਾਰੂ ਹੈ ਅਤੇ ਇਸੇ ਦਬਾਅ ਹੇਠ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਾਰਟੀ ਦਾ ਫ਼ੈਸਲਾ ਮਨਜ਼ੂਰ ਹੈ ਪਰ ਮੈਂ ਨਸ਼ਿਆਂ ਖ਼ਿਲਾਫ਼ ਆਪਣੀ ਜੰਗ ਜਾਰੀ ਰੱਖਾਂਗਾ। ਸ. ਜ਼ੀਰਾ ਨੇ ਕਿਹਾ ਕਿ ਮੈਂ ਕੁਝ ਵੀ ਝੂਠ ਨਹੀਂ ਕਿਹਾ ਅਤੇ ਉਨ੍ਹਾਂ ਜੋ ਵੀ ਦੋਸ਼ ਲਾਏ ਹਨ ਤੱਥਾਂ ਦੇ ਆਧਾਰ 'ਤੇ ਲਗਾਏ ਹਨ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ, ਪ੍ਰਧਾਨ ਪਾਰਟੀ ਦੀ ਮਾਂ ਹੁੰਦਾ ਹੈ, ਮਾਂ ਵਲੋਂ ਆਪਣੇ ਪੁੱਤ ਲਈ ਲਿਆ ਫ਼ੈਸਲਾ ਸਹੀ ਹੋਵੇਗਾ। ਦੂਜੇ ਪਾਸੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵਲੋਂ ਲਿਆ ਫ਼ੈਸਲਾ ਨਹੀਂ ਹੋ ਸਕਦਾ। ਇਹ ਫ਼ੈਸਲਾ ਪੰਜਾਬ ਕਾਂਗਰਸ ਵਲੋਂ ਆਪਣੇ ਪੱਧਰ 'ਤੇ ਲਿਆ ਜਾਪਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਭੇਜੇ ਨੋਟਿਸ ਦਾ ਮੈਂ ਪਾਰਟੀ ਅੱਗੇ ਆਪਣਾ ਸਪੱਸ਼ਟੀਕਰਨ ਵੀ ਰੱਖ ਦਿੱਤਾ ਸੀ।

- ਪੱਤਰਕਾਰ ਹੱਤਿਆ ਮਾਮਲਾ -

ਰਾਮ ਰਹੀਮ ਨੂੰ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੁਣਾਈ ਜਾਵੇਗੀ ਸਜ਼ਾ

ਪੰਚਕੂਲਾ, 16 ਜਨਵਰੀ (ਕੇ. ਐੱਸ. ਰਾਣਾ/ਕਪਿਲ)-ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ ਜਾਂ ਫਿਰ ਫ਼ਾਂਸੀ, ਇਸ ਦਾ ਫ਼ੈਸਲਾ ਸੀ. ਬੀ. ਆਈ. ਅਦਾਲਤ ਵਲੋਂ 17 ਜਨਵਰੀ ਨੂੰ ਸੁਣਾਇਆ ਜਾਵੇਗਾ। ਦੋਸ਼ੀਆਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਹਰਿਆਣਾ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰਦਿਆਂ ਸੀ. ਬੀ. ਆਈ. ਅਦਾਲਤ ਨੇ ਅੱਜ ਇਹ ਫ਼ੈਸਲਾ ਸੁਣਾਇਆ ਹੈ ਕਿ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਸੁਣਾਈ ਜਾਵੇ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਜਿਨ੍ਹਾਂ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਣੀ ਹੈ, ਉਨ੍ਹਾਂ 'ਚੋਂ ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਹੈ, ਜਦ ਕਿ ਕ੍ਰਿਸ਼ਨ ਲਾਲ, ਨਿਰਮਲ ਸਿੰਘ ਅਤੇ ਕੁਲਦੀਪ ਸਿੰਘ ਅੰਬਾਲਾ ਦੀ ਜੇਲ੍ਹ 'ਚ ਨਜ਼ਰਬੰਦ ਹਨ, ਜਿਨ੍ਹਾਂ ਨੂੰ 17 ਜਨਵਰੀ ਨੂੰ ਇਕੱਠੇ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਪੰਚਕੂਲਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਸਜ਼ਾ ਸੁਣਾਈ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਨਿਯਮ ਤਾਂ ਇਹ ਹਨ ਕਿ ਸਜ਼ਾ ਸੁਣਾਉਂਦੇ ਸਮੇਂ ਦੋਸ਼ੀ ਅਤੇ ਜੱਜ ਆਹਮੋ-ਸਾਹਮਣੇ ਹੋਣੇ ਚਾਹੀਦੇ ਹਨ ਪਰ ਹਰਿਆਣਾ ਸਰਕਾਰ ਵਲੋਂ ਪੰਚਕੂਲਾ ਜ਼ਿਲ੍ਹਾ ਅਟਾਰਨੀ ਨੇ ਸੀ. ਬੀ. ਆਈ. ਅਦਾਲਤ 'ਚ ਇਕ ਅਰਜ਼ੀ ਦਾਇਰ ਕਰਕੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਸਜ਼ਾ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਸੁਣਾਉਣ ਦੀ ਬੇਨਤੀ ਕੀਤੀ ਸੀ। ਇਸ ਸਬੰਧੀ ਜ਼ਿਲ੍ਹਾ ਅਟਾਰਨੀ ਨੇ ਸੀ. ਬੀ. ਆਈ. ਅਦਾਲਤ 'ਚ ਪੇਸ਼ ਹੋ ਕਿ ਤਰਕ ਦਿੱਤਾ ਸੀ ਕਿ ਚਾਰੋਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਸਜ਼ਾ ਸੁਣਾਉਣ ਨਾਲ ਹਾਲਾਤ ਵਿਗੜ ਸਕਦੇ ਹਨ, ਲਿਹਾਜ਼ਾ ਇਨ੍ਹਾਂ ਦੋਸ਼ੀਆਂ ਨੂੰ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਸਜ਼ਾ ਸੁਣਾਈ ਜਾਵੇ। ਇਸ ਮਾਮਲੇ ਨੂੰ ਲੈ ਕੇ ਅਦਾਲਤ ਵਲੋਂ ਅੰਬਾਲਾ ਅਤੇ ਰੋਹਤਕ ਜੇਲ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।
ਪੰਚਕੂਲਾ 'ਚ ਧਾਰਾ 144 ਲਾਗੂ
ਪੰਚਕੂਲਾ, 16 ਜਨਵਰੀ (ਕਪਿਲ)-ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ 17 ਜਨਵਰੀ ਨੂੰ ਰਾਮ ਰਹੀਮ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਨੂੰ ਲੈ ਕੇ ਪੰਚਕੂਲਾ ਵਿਚ ਹਾਈ ਅਲਰਟ ਦੇ ਨਾਲ-ਨਾਲ ਧਾਰਾ 144 ਲਗਾਈ ਗਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡੀ. ਸੀ. ਪੀ. ਕਮਲਦੀਪ ਗੋਇਲ ਨੇ ਸੁਰੱਖਿਆ ਵਿਵਸਥਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ 'ਚ ਕੁੱਲ 14 ਨਾਕੇ ਲਗਾਏ ਗਏ ਹਨ, ਜਦੋਂ ਕਿ ਸੀ. ਬੀ. ਆਈ. ਅਦਾਲਤ ਵੱਲ ਆਉਣ ਵਾਲੇ ਸਾਰੇ ਰਸਤਿਆਂ ਉੱਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਆਰ. ਏ. ਐਫ. ਜਵਾਨਾਂ ਅਤੇ ਹਰਿਆਣਾ ਪੁਲਿਸ ਦੇ ਜਵਾਨਾਂ ਨਾਲ 7 ਹੋਰ ਨਾਕੇ ਲਗਾਏ ਗਏ ਹਨ। ਇਨ੍ਹਾਂ ਨਾਕਿਆਂ ਉੱਤੋਂ ਲੰਘਣ ਵਾਲੇ ਲੋਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਇਸ ਉੱਤੇ 1000 ਜਵਾਨ ਤਾਇਨਾਤ ਕੀਤੇ ਜਾਣਗੇ, ਜਿਸ ਵਿਚ ਆਰ. ਏ. ਐਫ. ਦੀ ਇਕ ਕੰਪਨੀ ਅਤੇ ਪੁਲਿਸ ਜਵਾਨ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਅਦਾਲਤ ਆਉਣ ਵਾਲੇ ਹਰ ਵਿਅਕਤੀ ਦੇ ਪਹਿਚਾਣ ਪੱਤਰ ਦੀ ਵੀ ਜਾਂਚ ਕੀਤੀ ਜਾਵੇਗੀ।

ਟਾਈਟਲਰ ਦੀ ਮੌਜੂਦਗੀ ਨਾਲ ਵਿਵਾਦਾਂ 'ਚ ਘਿਰਿਆ ਸ਼ੀਲਾ ਦੀਕਸ਼ਤ ਦਾ ਤਾਜਪੋਸ਼ੀ ਸਮਾਗਮ

ਨਵੀਂ ਦਿੱਲੀ, 16 ਜਨਵਰੀ (ਜਗਤਾਰ ਸਿੰਘ)-ਲਗਾਤਾਰ 15 ਸਾਲ ਤੱਕ ਦਿੱਲੀ ਦੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਨਿਭਾਉਣ ਵਾਲੀ ਕਾਂਗਰਸ ਦੀ ਸੀਨੀਅਰ ਆਗੂ ਸ਼ੀਲਾ ਦੀਕਸ਼ਤ ਨੇ ਅੱਜ ਦਿੱਲੀ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਪਰ ਇਸ ਪ੍ਰੋਗਰਾਮ 'ਚ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਮੰਨੇ ਜਾਣ ਵਾਲੇ ਜਗਦੀਸ਼ ਟਾਈਟਲਰ ਦੀ ਮੌਜੂਦਗੀ ਕਾਰਨ ਸ਼ੀਲਾ ਦਾ ਤਾਜਪੋਸ਼ੀ ਸਮਾਗਮ ਵਿਵਾਦਾਂ 'ਚ ਘਿਰ ਗਿਆ ਅਤੇ ਇਸ ਮਸਲੇ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਰਾਹੁਲ ਵੀ ਆਪਣੇ ਪਰਿਵਾਰ ਦੀ ਪਰੰਪਰਾ ਨੂੰ ਹੀ ਅੱਗੇ ਵਧਾ ਰਹੇ ਹਨ ਅਤੇ ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਉਨ੍ਹਾਂ ਦੇ ਮਨ ਵਿਚ ਸਿੱਖ ਪੀੜਤਾਂ ਲਈ ਕੋਈ ਭਾਵਨਾ ਨਹੀਂ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇੰਦਰਾ ਗਾਂਧੀ ਤੋਂ ਲੈ ਕੇ ਰਾਜੀਵ ਗਾਂਧੀ ਤੇ ਰਾਹੁਲ ਗਾਂਧੀ ਤੱਕ ਟਾਈਟਲਰ ਉਨ੍ਹਾਂ ਸਾਰਿਆਂ ਦਾ ਬੇਹੱਦ ਕਰੀਬੀ ਰਿਹਾ ਹੈ, ਇਹ ਸਿੱਖਾਂ ਦੇ ਲਈ ਸਪੱਸ਼ਟ ਸੰਕੇਤ ਹੈ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਟਾਈਟਲਰ ਨੂੰ ਸ਼ੀਲਾ ਦੀਕਸ਼ਤ ਦੇ ਤਾਜਪੋਸ਼ੀ ਸਮਾਗਮ 'ਚ ਪਹਿਲੀ ਕਤਾਰ 'ਚ ਬਿਠਾ ਕੇ ਕਾਂਗਰਸ 1984 ਕਤਲੇਆਮ ਦੇ ਪੀੜਤਾਂ ਨੂੰ ਡਰਾਉਣਾ ਤੇ ਇਹ ਸੁਨੇਹਾ ਦੇਣਾ ਚਾਹੁੰਦੀ ਹੈ ਕਿ ਕੋਈ ਵੀ ਪੀੜਤ ਟਾਈਟਲਰ ਦੇ ਖ਼ਿਲਾਫ਼ ਗਵਾਹੀ ਦੇਣ ਦੀ ਜੁਰਅਤ ਨਾ ਕਰੇ ਅਤੇ ਨਾਲ ਹੀ ਜਾਂਚ ਏਜੰਸੀਆਂ ਨੂੰ ਵੀ ਦੱਸਣਾ ਚਾਹੁੰਦੀ ਹੈ ਕਿ ਕਾਂਗਰਸ ਪੂਰੀ ਤਰ੍ਹਾਂ ਟਾਈਟਲਰ ਦੇ ਨਾਲ ਖੜ੍ਹੀ ਹੈ। ਸਿਰਸਾ ਨੇ ਇਹ ਵੀ ਕਿਹਾ ਕਿ ਕਾਂਗਰਸ ਟਾਈਟਲਰ ਨੂੰ ਬੇਸ਼ਕ ਜਿੰਨਾ ਮਰਜ਼ੀ ਬਚਾਉਣ ਦੀ ਕੋਸ਼ਿਸ਼ ਕਰੇ ਪਰ ਸੱਜਣ ਕੁਮਾਰ ਵਾਂਗ ਇੱਕ ਦਿਨ ਉਹ ਜੇਲ੍ਹ ਜ਼ਰੂਰ ਜਾਵੇਗਾ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਣ ਤੋਂ ਬਾਅਦ ਕਾਂਗਰਸ ਬੁਖ਼ਲਾ ਗਈ ਹੈ ਅਤੇ 1984 ਕਤਲੇਆਮ ਦੇ ਦੋਸ਼ੀਆਂ ਨੂੰ ਸਮਾਗਮਾਂ ਵਿਚ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਘਬਰਾਈ ਹੋਈ ਹੈ, ਕਿਉਂਕਿ ਉਹ ਜਾਣਦੀ ਹੈ ਕਿ 1984 ਸਿੱਖ ਕਤਲੇਆਮ ਦੇ ਕੇਸਾਂ ਵਿਚ ਕਮਲ ਨਾਥ ਤੇ ਟਾਈਟਲਰ ਨੂੰ ਵੀ ਸਜ਼ਾ ਹੋਣੀ ਨਿਸਚਿਤ ਹੈ। ਸ: ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਪੀੜਤਾਂ ਦੀ ਮਦਦ ਕਰਨ ਤੇ ਕੇਸਾਂ ਨੂੰ ਇਨ੍ਹਾਂ ਦੇ ਨਤੀਜੇ ਤੱਕ ਲੈ ਕੇ ਜਾਣ ਲਈ ਦ੍ਰਿੜ੍ਹ ਹੈ ਤੇ ਟਾਈਟਲਰ ਤੇ ਹੋਰ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਕਰਵਾ ਕੇ ਹੀ ਸਾਹ ਲਵੇਗੀ। ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰ ਸਿੰਘ ਬੱਗਾ ਨੇ ਵੀ ਉਕਤ ਮਾਮਲੇ 'ਚ ਟਿੱਪਣੀ ਕਰਦੇ ਹੋਏ ਕਿਹਾ ਕਿ ਸ਼ੀਲਾ ਦੀਕਸ਼ਤ ਦੇ ਪ੍ਰੋਗਰਾਮ 'ਚ ਟਾਈਟਲਰ ਨੂੰ ਬੁਲਾ ਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ।
ਸ਼ੀਲਾ ਦੀਕਸ਼ਤ ਨੇ ਕੀਤਾ ਸਮਰਥਨ
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਸਮਾਰੋਹ ਦੌਰਾਨ ਜਗਦੀਸ਼ ਟਾਈਟਲਰ ਦੇ ਮੋਹਰਲੀ ਕਤਾਰ 'ਚ ਸ਼ਾਮਿਲ ਹੋਣ 'ਤੇ ਛਿੜੇ ਵਿਵਾਦ 'ਤੇ ਸ਼ੀਲਾ ਦੀਕਸ਼ਤ ਨੇ ਇਹ ਕਹਿੰਦਿਆਂ ਟਾਈਟਲਰ ਦਾ ਸਮਰਥਨ ਕੀਤਾ ਕਿ ਉਹ ਇਕ ਕਾਂਗਰਸੀ ਹੈ। ਉਸ ਨੇ ਕਿਹਾ ਕਿ ਇਹ ਵਸਤੂਆਂ ਨੂੰ ਦੇਖਣ ਦਾ ਬਹੁਤ ਤੰਗ ਨਜ਼ਰੀਆ ਹੈ। ਆਖਰ ਉਹ ਇਕ ਕਾਂਗਰਸੀ ਹੈ। ਕਾਂਗਰਸ ਨੇ ਉਸ ਨੂੰ ਕੱਢਿਆ ਨਹੀਂ ਹੈ ਅਤੇ ਉਹ ਪਾਰਟੀ ਤੋਂ ਦੂਰ ਨਹੀਂ ਗਿਆ ਹੈ। ਫਿਰ ਇਕ ਗ਼ੈਰ ਮੁੱਦੇ ਨੂੰ ਮੁੱਦਾ ਕਿਉਂ ਬਣਾਉਂਦੇ ਹੋ। ਟਾਈਟਲਰ ਦੇ ਸਮਾਰੋਹ 'ਚ ਸ਼ਾਮਿਲ ਹੋਣ 'ਤੇ 'ਆਪ' ਨੇ ਕਿਹਾ ਸੀ ਕਿ ਇਸ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ।
ਅਕਾਲੀ ਦਲ ਨੇ ਚੁੱਕੇ ਸਵਾਲ
ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼ੀਲਾ ਦੀਕਸ਼ਤ ਦੇ ਤਾਜਪੋਸ਼ੀ ਸਮਾਰੋਹ 'ਚ ਜਗਦੀਸ਼ ਟਾਈਟਲਰ ਨੂੰ ਮੂਹਰਲੀ ਕਤਾਰ 'ਚ ਬਿਠਾਉਣ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕਾਂਗਰਸ ਸਿੱਖ ਕਤਲੇਆਮ ਦੇ ਪੀੜਤਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕ ਰਹੀ ਹੈ। ਅਕਾਲੀ ਦਲ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਸਪੱਸ਼ਟੀਕਰਨ ਮੰਗਦਿਆਂ ਪੁੱਛਿਆ ਕਿ ਉਹ ਜਵਾਬ ਦੇਵੇ ਕਿ ਸਮਾਗਮ ਵਿਚ ਜਗਦੀਸ਼ ਟਾਈਟਲਰ ਨੂੰ ਇਕ ਵੀ.ਵੀ.ਆਈ.ਪੀ. ਵਾਲਾ ਮਾਣ-ਸਤਿਕਾਰ ਦੇ ਕੇ ਉਹ 1984 ਕਤਲੇਆਮ ਦੇ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਕਰ ਰਿਹਾ ਹੈ? ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਹੁਤ ਨਿੰਦਣਯੋਗ ਹੈ ਕਿ ਸਮਾਗਮ 'ਚ 1984 ਕਤਲੇਆਮ ਦੇ ਦੋਸ਼ੀ ਨੂੰ ਮੂਹਰਲੀ ਕਤਾਰ ਵਿਚ ਬਿਠਾਇਆ ਗਿਆ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਕਾਰਵਾਈਆਂ ਨੇ ਸਿੱਖਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਬੇਗੁਨਾਹ ਸਿੱਖਾਂ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਉਹ ਸਿਰਫ਼ ਨਿਆਂ-ਵਿਵਸਥਾ ਉੱਪਰ ਹੀ ਭਰੋਸਾ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਗਾਂਧੀ ਪਰਿਵਾਰ ਨੂੰ ਪੀੜਤਾਂ ਜਾਂ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਥੋੜ੍ਹੀ ਵੀ ਹਮਦਰਦੀ ਹੁੰਦੀ ਤਾਂ ਅਜਿਹੇ ਆਗੂਆਂ ਨੂੰ 1985 ਵਿਚ ਹੀ ਜੇਲ੍ਹ 'ਚ ਪਾ ਦੇਣਾ ਸੀ। ਇਸ 'ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਆਪਣੇ ਪੁਰਾਣੇ ਸਟੈਂਡ 'ਤੇ ਕਾਇਮ ਹੈ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਫ਼ਾਂਸੀ ਹੋਣੀ ਚਾਹੀਦੀ ਹੈ।

ਭਾਰਤ ਵਾਲੇ ਪਾਸੇ ਤੋਂ ਲਾਂਘੇ ਦੀ ਉਸਾਰੀ ਲਈ ਨਿਸ਼ਾਨਦੇਹੀ ਦਾ ਕੰਮ ਸ਼ੁਰੂ

ਅੰਮ੍ਰਿਤਸਰ-ਡੇਰਾ ਬਾਬਾ ਨਾਨਕ-ਗੁਰਦਾਸਪੁਰ ਮਾਰਗ ਨੂੰ ਨੈਸ਼ਨਲ ਹਾਈਵੇ 354 ਐਲਾਨਿਆ

ਵਿਜੇ ਕੁਮਾਰ ਸ਼ਰਮਾ ਹੀਰਾ ਸਿੰਘ ਮਾਂਗਟ
ਡੇਰਾ ਬਾਬਾ ਨਾਨਕ, 16 ਜਨਵਰੀ -ਭਾਰਤ ਵਾਲੇ ਪਾਸੇ ਤੋਂ ਕਰਤਾਰਪੁਰ ਲਾਂਘੇ ਦੀ ਉਸਾਰੀ ਅਤੇ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਸਿਵਲ ਪ੍ਰਸ਼ਾਸਨ ਵਲੋਂ ਜ਼ਮੀਨ ਦੀ ਨਿਸ਼ਾਨਦੇਹੀ ਕੀਤੇ ਜਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਵਾਲੇ ਪਾਸੇ ਤੋਂ ਤਿਆਰ ਹੋਣ ਵਾਲੇ ਚਾਰ ਮਾਰਗੀ ਸੜਕਾਂ ਦੀ ਨਿਸ਼ਾਨਦੇਹੀ ਕਰਕੇ ਇਸ ਦੇ ਆਲੇ-ਦੁਆਲੇ ਝੰਡੀਆਂ ਲਗਾਈਆਂ ਜਾ ਰਹੀਆਂ ਹਨ। ਕਰਤਾਰਪੁਰ ਲਾਂਘੇ ਦੀ ਉਸਾਰੀ ਨੂੰ ਲੈ ਕੇ ਅੱਜ ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਆਈ.ਜੀ. ਮਹਿਪਾਲ ਯਾਦਵ ਦੀ ਅਗਵਾਈ 'ਚ ਹੋਈ, ਜਿਸ 'ਚ ਸਿਵਲ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਅਸ਼ੋਕ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਐਸ.ਡੀ.ਐਮ. ਅਸ਼ੋਕ ਸ਼ਰਮਾ ਨੇ ਦੱਸਿਆ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਦੀਆਂ ਤਿਆਰੀਆਂ ਦੇ ਸਬੰਧ 'ਚ ਪਿਛਲੇ ਦਿਨੀਂ ਪੰਜਾਬ ਦੇ ਵਧੀਕ ਸਕੱਤਰ ਦੀ ਅਗਵਾਈ 'ਚ ਬੀ.ਐਸ.ਐਫ., ਕੌਮਾਂਤਰੀ ਸੜਕ ਮੰਤਰਾਲਾ ਤੇ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਇਕ ਅਹਿਮ ਬੈਠਕ ਕੀਤੀ ਗਈ ਸੀ, ਜਿਸ ਦੀ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਐਸ.ਡੀ.ਐਮ. ਨੇ ਦੱਸਿਆ ਕਿ ਵੱਖ-ਵੱਖ ਮਾਰਗਾਂ ਰਾਹੀਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਆਉਣ ਵਾਲੀਆਂ ਸੜਕਾਂ ਦੀ ਨਿਸ਼ਾਨਦੇਹੀ ਕਰਕੇ ਝੰਡੀਆਂ ਲਗਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਇਸ ਦੌਰਾਨ ਜਿਹੜੀ ਵੀ ਜ਼ਮੀਨ ਉਸਾਰੀ ਅਧੀਨ ਆਵੇਗੀ ਉਸ ਦੇ ਖਸਰਾ ਨੰਬਰ ਤਿਆਰ ਕੀਤੇ ਜਾ ਰਹੇ ਹਨ ਤੇ ਇਹ ਸਾਰੀ ਰਿਪੋਰਟ ਤਿਆਰ ਕਰਨ ਉਪਰੰਤ ਅਗਾਊਂ ਨੋਟੀਫਿਕੇਸਨ ਜਾਰੀ ਕੀਤਾ ਜਾਵੇਗਾ। ਐਸ.ਡੀ.ਐਮ. ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਵਾਇਆ ਅਜਨਾਲਾ, ਰਮਦਾਸ, ਕਲਾਨੌਰ ਹੁੰਦੇ ਹੋਏ ਗੁਰਦਾਸਪੁਰ ਤੱਕ ਜਾਣ ਵਾਲੇ ਮਾਰਗ ਨੂੰ ਪਹਿਲਾਂ ਹੀ ਨੈਸ਼ਨਲ ਹਾਈਵੇ 354 ਐਲਾਨਿਆ ਗਿਆ, ਜਦ ਕਿ ਕੈਬਨਿਟ ਮੰਤਰੀ ਰੰਧਾਵਾ ਦੀ ਇਹ ਤਜਵੀਜ਼ ਹੈ ਕਿ ਬਟਾਲਾ ਤੋਂ ਆਉਣ ਵਾਲੇ ਮਾਰਗ ਨੂੰ ਇਸ ਹਾਈਵੇ ਦਾ ਹਿੱਸਾ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕਰਤਾਰਪੁਰ ਲਾਂਘੇ ਦੀ ਉਸਾਰੀ ਦੌਰਾਨ ਭਾਰਤ ਵਾਲੇ ਪਾਸੇ ਇਮੀਗ੍ਰੇਸ਼ਨ, ਕਸਟਮ, ਬੀ.ਐਸ.ਐਫ. ਦੇ ਦਫ਼ਤਰ ਅਤੇ ਚੌਕੀਆਂ ਤੋਂ ਇਲਾਵਾ ਸਰਕਟ ਹਾਊਸ ਆਦਿ ਦਾ ਨਿਰਮਾਣ ਕੀਤਾ ਜਾਣਾ ਹੈ, ਜਿਸ ਲਈ ਕਰੀਬ 70 ਏਕੜ ਤੋਂ ਵੱਧ ਜ਼ਮੀਨ ਲਈ ਜਾਵੇਗੀ। ਇਸ ਤੋਂ ਇਲਾਵਾ ਬੀ.ਐਸ.ਐਫ. ਨੂੰ ਵੀ ਸੁਰੱਖਿਆ ਤੇ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਕਰੀਬ 70 ਏਕੜ ਜ਼ਮੀਨ ਲੋੜੀਂਦੀ ਹੈ, ਜਿਸ ਲਈ ਅੱਜ ਸੀਨੀਅਰ ਅਧਿਕਾਰੀਆਂ ਵਲੋਂ ਕੁਝ ਸਾਈਟਾਂ ਵੇਖੀਆਂ ਜਾ ਰਹੀਆਂ ਹਨ। ਇਸ ਮੌਕੇ ਡੀ.ਆਈ.ਜੀ. ਰਜੇਸ਼ ਸ਼ਰਮਾ, ਨਾਇਬ ਤਹਿਸੀਦਲਦਾਰ ਜਨਕ ਰਾਜ, ਸਹਾਇਕ ਕਮਾਂਡੈਂਟ ਨੀਰਜ ਕੁਮਾਰ ਤੋਂ ਇਲਾਵਾ ਬੀ.ਐਸ.ਐਫ. ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

'ਆਪ' ਵਿਧਾਇਕ ਮਾਸਟਰ ਬਲਦੇਵ ਸਿੰਘ ਵਲੋਂ ਪਾਰਟੀ ਤੋਂ ਅਸਤੀਫ਼ਾ

ਕਿਹਾ, ਪਾਰਟੀ 'ਚ ਦਲਿਤਾਂ ਦੀ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ ਅਣਦੇਖੀ

ਅਜਾਇਬ ਸਿੰਘ ਔਜਲਾ
ਚੰਡੀਗੜ੍ਹ, 16 ਜਨਵਰੀ -ਅੱਜ ਆਮ ਆਦਮੀ ਪਾਰਟੀ ਨੂੰ ਉਦੋਂ ਇਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਜੈਤੋ ਤੋਂ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਇਹ ਖ਼ੁਲਾਸਾ ਉਨ੍ਹਾਂ ਨੇ ਅੱਜ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਹਰਵਿੰਦਰ ਸਿੰਘ ਫੂਲਕਾ ਤੇ ਸੁਖਪਾਲ ਸਿੰਘ ਖਹਿਰਾ ਮਗਰੋਂ 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਮਾਸਟਰ ਬਲਦੇਵ ਸਿੰਘ ਤੀਜੇ ਵਿਧਾਇਕ ਹਨ। ਮਾਸਟਰ ਬਲਦੇਵ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਵਰਨਣਯੋਗ ਹੈ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ 'ਤੀਸਰੀ ਵਾਰ ਕਨਵੀਨਰ' ਲਿਖਦਿਆਂ ਆਪਣੇ ਅਸਤੀਫ਼ੇ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਨਾਲ ਹੀ ਮਾਸਟਰ ਬਲਦੇਵ ਸਿੰਘ ਵਲੋਂ ਸੀਨੀਅਰ ਆਗੂਆਂ ਖ਼ਾਸ ਕਰ ਦੁਰਗੇਸ਼ ਪਾਠਕ 'ਤੇ ਵੀ ਕਈ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵਿਚਾਰਧਾਰਾ ਤੇ ਸਿਧਾਂਤਾਂ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ, ਜਿਸ ਕਾਰਨ ਉਹ ਪਾਰਟੀ ਨੂੰ ਛੱਡਣ ਲਈ ਮਜਬੂਰ ਹੋਏ ਹਨ। ਉਨ੍ਹਾਂ ਆਪਣੇ ਅਸਤੀਫ਼ਾ ਪੱਤਰ 'ਚ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਦੇ ਆਗੂਆਂ ਵਲੋਂ ਟਿਕਟਾਂ ਵੇਚਣ ਤੋਂ ਲੈ ਕੇ ਔਰਤਾਂ ਦੇ ਜਿਣਸੀ ਸ਼ੋਸ਼ਣ ਤੱਕ ਦੇ ਵੀ ਦੋਸ਼ ਲਾਏ ਹਨ। ਪੱਤਰ 'ਚ ਮਾਸਟਰ ਬਲਦੇਵ ਸਿੰਘ ਨੇ ਇਹ ਵੀ ਲਿਖਿਆ ਹੈ ਕਿ ਪੰਜਾਬ ਦੇ ਸਮਾਜਿਕ ਤੇ ਸਿਆਸੀ ਹਾਲਾਤ ਨੂੰ ਸੁਧਾਰਨ ਲਈ ਉਨ੍ਹਾਂ ਨੇ ਮੁੱਖ ਅਧਿਆਪਕ ਦੀ ਆਪਣੀ ਸਰਕਾਰੀ ਨੌਕਰੀ ਛੱਡੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਸ ਵੇਲੇ ਸੂਬੇ 'ਚੋਂ ਚਾਰ ਸੰਸਦ ਮੈਂਬਰ ਜਿਤਾ ਕੇ ਭੇਜੇ ਜਦ ਦੇਸ਼ ਭਰ 'ਚ ਜ਼ਿਆਦਾਤਰ ਉਮੀਦਵਾਰਾਂ ਦੀ ਜ਼ਮਾਨਤਾਂ ਜ਼ਬਤ ਹੋ ਗਈਆਂ ਸਨ। ਉਨ੍ਹਾਂ ਪਾਰਟੀ ਦੀ ਪ੍ਰਣਾਲੀ 'ਚ ਤਾਨਾਸ਼ਾਹੀ ਤੇ ਅਤਵਿਸ਼ਵਾਸ ਦੇ ਵਤੀਰੇ ਕਾਰਨ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਈ ਕਰਾਰੀ ਹਾਰ ਦਾ ਵੀ ਜ਼ਿਕਰ ਕੀਤਾ ਹੈ। ਮਾ. ਬਲਦੇਵ ਸਿੰਘ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਹੈ ਕਿ ਪੰਜਾਬ ਵਾਸੀ ਉਸ ਸਮੇਂ ਬਹੁਤ ਹੈਰਾਨ ਹੋਏ ਜਦੋਂ ਬਿਨਾਂ ਪੰਜਾਬ ਦੇ ਆਮ ਆਦਮੀ ਪਾਰਟੀ ਵਿਧਾਇਕਾਂ ਨੂੰ ਭਰੋਸੇ 'ਚ ਲਏ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਗੈਰ-ਲੋਕਤੰਤਰੀ ਤਰੀਕੇ ਨਾਲ ਹਟਾਇਆ ਗਿਆ। ਉਨ੍ਹਾਂ ਕਿਹਾ ਕਿ ਸਾਲ 2017 ਵਿਧਾਨ ਸਭਾ ਚੋਣਾਂ ਤੋਂ ਬਾਅਦ ਪਾਰਟੀ ਦੇ ਸੰਗਠਨ 'ਚ ਵਿਸਥਾਰ ਕਰਦੇ ਹੋਏ 26 ਜ਼ਿਲ੍ਹਾ ਪ੍ਰਧਾਨਾਂ 'ਚੋਂ ਕਿਸੇ ਵੀ ਦਲਿਤ ਨੂੰ ਪ੍ਰਧਾਨ ਨਹੀਂ ਲਗਾਇਆ ਗਿਆ ਅਤੇ ਨਾ ਹੀ ਕਿਸੇ ਨੂੰ ਜ਼ੋਨ ਪ੍ਰਧਾਨ ਬਣਾਇਆ ਗਿਆ ਤੇ ਨਾ ਹੀ ਰਾਜ ਸਭਾ ਸੀਟਾਂ 'ਚੋਂ ਇਕ ਵੀ ਸੀਟ ਦਿੱਤੀ ਗਈ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਕੰਮ ਕਰਨ ਦੇ ਤੁਹਾਡੇ ਤਾਨਾਸ਼ਾਹੀ ਵਤੀਰੇ ਕਾਰਨ ਪ੍ਰਸ਼ਾਂਤ ਭੂਸ਼ਣ, ਯੋਗੇਂਦਰ ਯਾਦਵ, ਮੇਧਾ ਪਾਟੇਕਰ, ਕਿਰਨ ਬੇਦੀ, ਡਾ. ਧਰਮਵੀਰ ਗਾਂਧੀ, ਐਚ. ਐਸ. ਖ਼ਾਲਸਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰੀਤ ਘੁੱਗੀ, ਅਸ਼ੀਸ਼ ਖੈਤਾਨ, ਆਸ਼ੂਤੋਸ਼, ਐਚ. ਐਸ. ਫੂਲਕਾ ਵਰਗੇ ਸੀਨੀਅਰ ਆਗੂ ਜਾਂ ਤਾਂ ਪਾਰਟੀ ਛੱਡ ਗਏ ਜਾਂ ਉਨ੍ਹਾਂ ਨੂੰ ਤੁਸੀਂ ਬੇਇੱਜ਼ਤ ਕਰਕੇ ਪਾਰਟੀ 'ਚੋਂ ਕੱਢ ਦਿੱਤਾ।

ਡੇੇਰਾਬੱਸੀ ਥਾਣੇ 'ਚ ਮੁਨਸ਼ੀ ਵਲੋਂ ਟ੍ਰੈਫਿਕ ਇੰਚਾਰਜ ਦੀ ਗੋਲੀ ਮਾਰ ਕੇ ਹੱਤਿਆ

ਡੇਰਾਬੱਸੀ, 16 ਜਨਵਰੀ (ਗੁਰਮੀਤ ਸਿੰਘ, ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਥਾਣੇ 'ਚ ਦੇਰ ਰਾਤ ਡਿਊਟੀ 'ਤੇ ਤਾਇਨਾਤ ਮੁਨਸ਼ੀ ਨੇ ਟ੍ਰੈਫਿਕ ਇੰਚਾਰਜ ਨੂੰ ਗੋਲੀ ਮਾਰ ਦਿੱਤੀ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 55 ਸਾਲਾਂ ਲਖਵਿੰਦਰ ਸਿੰਘ ਲੱਖਾ, ਵਾਸੀ ਪਟਿਆਲਾ ਪਿੰਡ ਟੈਂਠਲ ਦੇ ਰੂਪ 'ਚ ਹੋਈ ਹੈ। ਮੁਨਸ਼ੀ ਕਾਲੇ ਖਾਨ ਪਿੰਡ, ਜ਼ੀਰਕਪੁਰ ਦਾ ਰਹਿਣ ਵਾਲਾ ਹੈ, ਜਿਸ ਨੇ ਟ੍ਰੈਫਿਕ ਇੰਚਾਰਜ ਨੂੰ ਗੋਲੀ ਮਾਰੀ ਹੈ। ਮ੍ਰਿਤਕ ਲਖਵਿੰਦਰ ਸਿੰਘ ਨੂੰ ਕੁਝ ਦਿਨ ਪਹਿਲਾਂ ਹੀ ਡੇਰਾਬੱਸੀ ਦਾ ਟ੍ਰੈਫਿਕ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਜਾਣਕਾਰੀ ਮੁਤਾਬਿਕ ਮੁਨਸ਼ੀ ਦੀ ਕੁਝ ਦੇਰ ਪਹਿਲਾਂ ਹੀ ਹਵਾਲਦਾਰ ਲੇਖ ਰਾਜ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਦੌਰਾਨ ਮੁਨਸ਼ੀ ਨੇ ਲੇਖ ਰਾਜ ਦੀ ਪੱਗ ਵੀ ਉਤਾਰ ਦਿੱਤੀ ਸੀ। ਇਸ ਤੋਂ ਬਾਅਦ ਟ੍ਰੈਫਿਕ ਇੰਚਾਰਜ ਲਖਵਿੰਦਰ ਸਿੰਘ ਨੇ ਨਾਕੇ ਦੌਰਾਨ ਫੜੇ ਵਾਹਨਾਂ ਨੂੰ ਥਾਣੇ 'ਚ ਜਮ੍ਹਾ ਕਰਵਾਉਣ ਆਇਆ ਸੀ, ਜਿਸ ਦੌਰਾਨ ਮੁਨਸ਼ੀ ਕਾਲੇ ਖਾਨ ਉਨ੍ਹਾਂ ਨਾਲ ਉਲਝ ਗਿਆ, ਅਤੇ ਉਸਨੇ ਟ੍ਰੈਫਿਕ ਇੰਚਾਰਜ ਨੂੰ ਗੋਲੀ ਮਾਰ ਦਿੱਤੀ, ਗੋਲੀ ਟ੍ਰੈਫਿਕ ਇੰਚਾਰਜ ਦੇ ਗਲੇ 'ਚ ਲੱਗੀ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਗੋਲੀ ਦੀ ਆਵਾਜ਼ ਸੁਣ ਕੇ ਮੌਕੇ 'ਤੇ ਪੁੱਜੇ ਪੁਲਿਸ ਮੁਲਾਜ਼ਮਾਂ ਨੇ ਮੁਨਸ਼ੀ ਨੂੰ ਕਾਬੂ ਕਰਕੇ ਹਵਾਲਾਤ 'ਚ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਮੁਨਸ਼ੀ ਨੇ ਕੰਧ 'ਤੇ ਆਪਣਾ ਸਿਰ ਮਾਰ ਕੇ ਆਪਣੇ-ਆਪ ਨੂੰ ਜ਼ਖ਼ਮੀ ਕਰ ਲਿਆ, ਜਿਸ ਨੂੰ ਪੁਲਿਸ ਮੁਲਾਜ਼ਮ ਡੇਰਾਬੱਸੀ ਸਰਕਾਰੀ ਹਸਪਤਾਲ ਲੈ ਗਏ। ਹਾਦਸੇ ਦੀ ਸੂਚਨਾ ਮਿਲਣ 'ਤੇ ਏ. ਐਸ. ਪੀ. ਡੇਰਾਬੱਸੀ ਹਰਮਨ ਹਾਂਸ , ਮੌਕੇ 'ਤੇ ਪੁੱਜ ਗਏ ਸਨ। ਮੌਕੇ 'ਤੇ ਮਿਲੀ ਜਾਣਕਾਰੀ ਮੁਤਾਬਿਕ ਗੋਲੀ ਚਲਾਉਣ ਵਾਲਾ ਮੁਨਸ਼ੀ ਕਾਲੇ ਖ਼ਾਨ ਨਸ਼ੇ ਦੀ ਹਾਲਤ 'ਚ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਰਿਵਾਰ ਸਮੇਤ ਭਾਖੜਾ ਨਹਿਰ 'ਚ ਮਾਰੀ ਛਾਲ-ਪਿਤਾ ਤੇ ਪੁੱਤਰ ਦੀ ਮੌਤ

ਪਟਿਆਲਾ, 16 ਜਨਵਰੀ (ਆਤਿਸ਼ ਗੁਪਤਾ)-ਸਥਾਨਕ ਮਾਡਲ ਟਾਊਨ ਪਟਿਆਲਾ ਵਿਖੇ ਸੇਵਾਮੁਕਤ ਈ.ਟੀ.ਓ. ਦੇ ਘਰ 'ਚ ਬਤੌਰ ਨੌਕਰ ਰਹਿ ਰਹੇ ਪਰਿਵਾਰ ਵਲੋਂ ਨਾਭਾ ਰੋਡ ਤੋਂ ਲੰਘਦੀ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ ਗਈ। ਇਸ ਦੌਰਾਨ ਪਿਤਾ-ਪੁੱਤਰ ਦੀ ਮੌਤ ਹੋ ਗਈ, ਜਦਕਿ ਗ਼ੋਤਾਖ਼ੋਰਾਂ ਵਲੋਂ ...

ਪੂਰੀ ਖ਼ਬਰ »

13 ਨਵੀਆਂ ਕੇਂਦਰੀ 'ਵਰਸਿਟੀਆਂ ਲਈ 3600 ਕਰੋੜ ਮਨਜ਼ੂਰ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ ਅੱਜ ਅਗਲੇ 3 ਸਾਲਾਂ 'ਚ ਪੰਜਾਬ ਸਮੇਤ ਹੋਰਨਾਂ ਰਾਜਾਂ 'ਚ 13 ਨਵੀਂਆਂ ਕੇਂਦਰੀ ਯੂਨੀਵਰਸਿਟੀਆਂ ਸਥਾਪਿਤ ਕਰਨ ਲਈ ਹੋਰ 3600 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ। ਕੇਂਦਰੀ ਯੂਨੀਵਰਸਿਟੀ ਕਾਨੂੰਨ 2009 ...

ਪੂਰੀ ਖ਼ਬਰ »

ਵਿਧਾਇਕਾਂ ਨੂੰ ਮਿਲਣਗੇ 5-5 ਕਰੋੜ ਦੇ ਅਖ਼ਤਿਆਰੀ ਫੰਡ

ਮਾਝੇ ਦੇ ਵਿਧਾਇਕਾਂ ਵਲੋਂ ਕਿਸਾਨ ਕਰਜ਼ਾ ਮੁਆਫ਼ੀ ਦੇ ਢੰਗ-ਤਰੀਕਿਆਂ ਦੀ ਨੁਕਤਾਚੀਨੀ

ਹਰਕਵਲਜੀਤ ਸਿੰਘ ਚੰਡੀਗੜ੍ਹ, 16 ਜਨਵਰੀ -ਸੂਬੇ ਭਰ 'ਚ ਹੇਠਲੇ ਪੱਧਰ 'ਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਆਦਿ 'ਚ ਵਿਕਾਸ ਕੰਮਾਂ ਵੱਲ ਧਿਆਨ ਨਾ ਦਿੱਤੇ ਜਾ ਸਕਣ ਦੀ ਪਾਰਟੀ ਅੰਦਰ ਹੋ ਰਹੀ ਨੁਕਤਾਚੀਨੀ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਵਾਦੀ 'ਚ ਤਾਜ਼ਾ ਬਰਫ਼ਬਾਰੀ ਕਾਰਨ ਜਨਜੀਵਨ ਪ੍ਰਭਾਵਿਤ

19 ਤੋਂ 23 ਤੱਕ ਭਾਰੀ ਬਰਫ਼ਬਾਰੀ ਦੀ ਚਿਤਾਵਨੀ

ਸ੍ਰੀਨਗਰ, 16 ਜਨਵਰੀ (ਮਨਜੀਤ ਸਿੰਘ)-ਸ੍ਰੀਨਗਰ ਸਮੇਤ ਸਮੁੱਚੀ ਵਾਦੀ 'ਚ ਵੀਰਵਾਰ ਨੂੰ ਤਾਜ਼ਾ ਬਰਫ਼ਬਾਰੀ ਦੇ ਚਲਦੇ ਵਾਦੀ 'ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਹਿ ਗਿਆ। ਬਰਫ਼ਬਾਰੀ ਕਾਰਨ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਕਈ ਉਡਾਣਾਂ ਪ੍ਰਭਾਵਿਤ ਰਹੀਆਂ ਜਦਕਿ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਨਾਗਰਿਕ ਦੀ ਮੌਤ 'ਤੇ ਭਾਰਤ ਨੇ ਦਰਜ ਕਰਵਾਇਆ ਸਖ਼ਤ ਵਿਰੋਧ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਪਾਕਿਸਤਾਨ ਵਲੋਂ ਲਗਾਤਾਰ ਕੀਤੀ ਜਾ ਰਹੀ ਗੋਲੀਬੰਦੀ ਦੀ ਉਲੰਘਣਾ ਕਾਰਨ ਕਸ਼ਮੀਰ 'ਚ ਹੋਈ ਇਕ ਨਾਗਰਿਕ ਦੀ ਮੌਤ 'ਤੇ ਭਾਰਤ ਨੇ ਪਾਕਿ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ਤਲਬ ਕਰਕੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਵਿਦੇਸ਼ ਮੰਤਰਾਲੇ ਨੇ ...

ਪੂਰੀ ਖ਼ਬਰ »

ਅਮਿਤ ਸ਼ਾਹ ਨੂੰ ਸਵਾਈਨ ਫਲੂ-ਏਮਜ਼ 'ਚ ਦਾਖਲ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਹੋ ਗਿਆ ਹੈ ਤੇ ਉਹ ਏਮਜ਼ 'ਚ ਜ਼ੇਰੇ ਇਲਾਜ ਹਨ। ਉਨ੍ਹਾਂ ਟਵੀਟ ਕੀਤਾ ਕਿ ਮੈਨੂੰ ਸਵਾਈਨ ਫਲੂ ਦੀ ਦਵਾਈ ਦਿੱਤੀ ਜਾ ਰਹੀ ਹੈ ਤੇ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਮਿਹਰ ਤੇ ...

ਪੂਰੀ ਖ਼ਬਰ »

ਜਸਟਿਸ ਦਿਨੇਸ਼ ਮਹੇਸ਼ਵਰੀ ਤੇ ਜਸਟਿਸ ਖੰਨਾ ਸੁਪਰੀਮ ਕੋਰਟ 'ਚ ਨਿਯੁਕਤ

ਸਰਕਾਰ ਨੇ ਕਈ ਸੀਨੀਅਰ ਜੱਜਾਂ ਨੂੰ ਅਣਡਿੱਠ ਕਰ ਜਸਟਿਸ ਖੰਨਾ ਨੂੰ ਦਿੱਤੀ ਤਰੱਕੀ

ਨਵੀਂ ਦਿੱਲੀ, 16 ਜਨਵਰੀ (ਏਜੰਸੀ)- ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ 5 ਮੈਂਬਰੀਂ ਕਾਲਜ਼ੀਅਮ ਦੀ 11 ਜਨਵਰੀ ਨੂੰ ਕੀਤੀ ਸਿਫਾਰਸ਼ 'ਤੇ ਅਮਲ ਕਰਦਿਆਂ ਅੱਜ ਸਰਕਾਰ ਵਲੋਂ ਕਰਨਾਟਕ ਹਾਈਕੋਰਟ ਦੇ ਚੀਫ਼ ਜਸਟਿਸ ਦਿਨੇਸ਼ ਮਹੇਸ਼ਵਰੀ ਤੇ ਦਿੱਲੀ ਹਾਈਕੋਰਟ ...

ਪੂਰੀ ਖ਼ਬਰ »

ਪਾਕਿਸਤਾਨ 'ਚ ਚੋਟੀ ਦੇ ਤਾਲਿਬਾਨ ਕਮਾਂਡਰ ਸਮੇਤ 4 ਅੱਤਵਾਦੀ ਹਲਾਕ

ਪਿਸ਼ਾਵਰ, 16 ਜਨਵਰੀ (ਏਜੰਸੀ)-ਪਾਕਿਸਤਾਨੀ ਸੁਰੱਖਿਆ ਬਲਾਂ ਵਲੋਂ ਕੀਤੀ ਕਾਰਵਾਈ 'ਚ ਚੋਟੀ ਦੇ ਤਾਲਿਬਾਨ ਕਮਾਂਡਰ ਸਮੇਤ 4 ਅੱਤਵਾਦੀ ਮਾਰੇ ਗਏ ਹਨ, ਮਾਰਿਆ ਗਿਆ ਤਾਲਿਬਾਨ ਕਮਾਂਡਰ ਬੀਤੇ ਸਾਲ ਖੈਬਰ ਪਖਤੂਨਖ਼ਵਾ ਸੂਬੇ 'ਚ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ ਦਾ ਸਾਜਿਸ਼ਕਾਰ ਸੀ ...

ਪੂਰੀ ਖ਼ਬਰ »

ਇੰਦਰਾ ਨੂਈ ਬਣ ਸਕਦੀ ਹੈ ਵਿਸ਼ਵ ਬੈਂਕ ਦੀ ਨਵੀਂ ਮੁਖੀ

ਨਿਊਯਾਰਕ, 16 ਜਨਵਰੀ (ਏਜੰਸੀ)-ਵਿਸ਼ਵ ਬੈਂਕ ਦੇ ਨਵੇਂ ਮੁਖੀ ਦੇ ਅਹੁਦੇ ਦੀ ਦੌੜ ਵਿਚ ਪੈਪਸਿਕੋ ਦੀ ਸਾਬਕਾ ਸੀ.ਈ.ਓ. ਇੰਦਰਾ ਨੂਈ ਵੀ ਸ਼ਾਮਿਲ ਹੋ ਗਈ। 'ਦ ਨਿਊਯਾਰਕ ਟਾਇਮਜ਼' ਦੀ ਇਕ ਅਖ਼ਬਾਰ ਅਨੁਸਾਰ ਵਾਈਟ ਹਾਊਸ ਇਸ ਅਹੁਦੇ ਲਈ ਇੰਦਰਾ ਨੂਈ ਦੇ ਨਾਂਅ 'ਤੇ ਵਿਚਾਰ ਕਰ ਰਿਹਾ ਹੈ। ...

ਪੂਰੀ ਖ਼ਬਰ »

ਕੀਨੀਆ ਦੇ ਹੋਟਲ 'ਚ ਅੱਤਵਾਦੀ ਹਮਲਾ-15 ਮੌਤਾਂ

ਨੈਰੋਬੀ, 16 ਜਨਵਰੀ (ਏਜੰਸੀ)-ਕੀਨੀਆ ਦੀ ਰਾਜਧਾਨੀ ਨੈਰੋਬੀ ਦੇ ਇਕ ਹੋਟਲ ਦੇ ਅਹਾਤੇ 'ਚ ਅੱਤਵਾਦੀ ਸੰਗਠਨ ਆਈ.ਐਸ. ਵਲੋਂ ਕੀਤੇ ਆਤਮਘਾਤੀ ਬੰਬ ਹਮਲੇ ਤੇ ਗੋਲੀਬਾਰੀ 'ਚ 15 ਲੋਕਾਂ ਦੀ ਮੌਤ ਹੋ ਗਈ। ਨੈਰੋਬੀ 'ਚ 5 ਸਾਲ ਬਾਅਦ ਇਸ ਤਰ੍ਹਾਂ ਦਾ ਇਹ ਪਹਿਲਾ ਅੱਤਵਾਦੀ ਹਮਲਾ ਹੈ। ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਬਿਹਾਰ ਦੇ ਦੋ ਹੋਰ ਆਸਰਾ ਘਰਾਂ ਖ਼ਿਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਸੀ.ਬੀ.ਆਈ. ਨੇ ਬਿਹਾਰ ਦੇ ਦੋ ਆਸਰਾ ਘਰਾਂ ਖ਼ਿਲਾਫ਼ ਬੱਚਿਆਂ ਦੇ ਸ਼ੋਸ਼ਣ ਕਾਰਨ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਮਾਮਲਾ ਭਾਗਲਪੁਰ ਸਥਿਤ ਮੁੰਡਿਆਂ ਦਾ ਆਸਰਾ ਘਰ 'ਬਾਇਜ਼ ਚਿਲਡਰਨ ਹੋਮ, ਜਿਸ ਨੂੰ ਰੂਪਮ ਪ੍ਰਗਤੀ ...

ਪੂਰੀ ਖ਼ਬਰ »

26 ਸ਼ਖ਼ਸੀਅਤਾਂ ਤੇ ਸੰਸਥਾਵਾਂ ਦੀ ਰਾਸ਼ਟਰੀ ਪੁਰਸਕਾਰ ਲਈ ਚੋਣ

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ (ਡਬਲਿਊ.ਸੀ.ਡੀ.) ਨੇ ਖੋਜਾਂ, ਖੇਡਾਂ, ਕਲਾ, ਸਮਾਜ ਸੇਵਾ ਅਤੇ ਹੋਰ ਵੱਖ-ਵੱਖ ਖੇਤਰਾਂ ਵਿਚ ਬੇਮਿਸਾਲ ਪ੍ਰਾਪਤੀਆਂ ਕਰਨ ਵਾਲੀਆਂ 26 ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦੀ ਇਸ ਸਾਲ ਦੇ ਰਾਸ਼ਟਰੀ ਪੁਰਸਕਾਰ ਲਈ ...

ਪੂਰੀ ਖ਼ਬਰ »

ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੇ ਕੰਮਕਾਜ ਦੇ ਆਡਿਟ ਦਾ ਆਦੇਸ਼

ਨਵੀਂ ਦਿੱਲੀ, 16 ਜਨਵਰੀ (ਏਜੰਸੀ)-ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਅਤੇ ਪ੍ਰਦੂਸ਼ਣ ਕੰਟਰੋਲ ਕਮੇਟੀਆਂ 'ਚ ਅਯੋਗ ਮੁਲਾਜ਼ਮਾਂ ਅਤੇ ਕੰਮਕਾਜ 'ਤੇ ਚਿੰਤਾ ਪ੍ਰਗਟ ਕਰਦਿਆਂ ਐਨ.ਜੀ.ਟੀ. ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਨੂੰ 6 ਮਹੀਨਿਆਂ ਦੇ ਅੰਦਰ ਇਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX