ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)-ਅਧਿਆਪਕਾਂ ਨੂੰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ 100 ਪ੍ਰਤੀਸ਼ਤ ਟੀਚੇ ਦੀ ਪ੍ਰਾਪਤੀ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ | ਇਹ ਸ਼ਬਦ ਬਲਜਿੰਦਰ ਸਿੰਘ ਸਹਾਇਕ ਡਾਇਰੈਕਟਰ ਸਿੱਖਿਆ ਵਿਭਾਗ ਤੇ ਨੋਡਲ ਅਫ਼ਸਰ ਜ਼ਿਲ੍ਹਾ ਕਪੂਰਥਲਾ ਨੇ ਬਲਾਕ ਕਪੂਰਥਲਾ-1 ਤੇ ਬਲਾਕ ਕਪੂਰਥਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੀਨੀਅਰ ਸੈਕੰਡਰੀ ਸਕੂਲਾਂ ਦੇ ਪਿ੍ੰਸੀਪਲਾਂ, ਮੁੱਖ ਅਧਿਆਪਕਾਂ, ਸੈਂਟਰ ਹੈੱਡ ਟੀਚਰਾਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਦੋਵਾਂ ਬਲਾਕਾਂ ਦੇ ਸਕੂਲਾਂ ਦੇ ਅਧਿਆਪਕਾਂ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟ ਕੀਤੀ ਤੇ ਕਿਹਾ ਕਿ ਜਿੱਥੇ ਕਿਤੇ ਨਤੀਜੇ ਘੱਟ ਹਨ, ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇ ਤੇ ਜੇਕਰ ਅਧਿਆਪਕਾਂ ਨੂੰ ਕੋਈ ਸਮੱਸਿਆ ਹੋਵੇ ਤਾਂ ਉਹ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਸ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ | ਸਹਾਇਕ ਡਾਇਰੈਕਟਰ ਨੇ ਕਿਹਾ ਕਿ ਅਧਿਆਪਕਾਂ ਵਲੋਂ ਪ੍ਰਵਾਸੀ ਭਾਰਤੀਆਂ ਤੇ ਹੋਰ ਦਾਨੀ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਸਕੂਲਾਂ ਦੀ ਦਿੱਖ ਵਿਚ ਸੁਧਾਰ ਲਿਆਂਦਾ ਗਿਆ ਹੈ ਤੇ ਇਸ ਦੇ ਨਾਲ-ਨਾਲ ਹੁਣ ਨਤੀਜਿਆਂ ਵਿਚ ਸੁਧਾਰ ਲਿਆਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਪ੍ਰਾਇਮਰੀ ਅਧਿਆਪਕਾਂ ਨੂੰ ਕਿਹਾ ਕਿ ਉਹ ਸਕੂਲਾਂ ਵਿਚ ਵੱਧ ਤੋਂ ਵੱਧ ਬੱਚੇ ਦਾਖਲ ਕਰਨ ਲਈ ਪਿੰਡਾਂ ਵਿਚ ਮਾਪਿਆਂ ਤੋਂ ਸਹਿਯੋਗ ਲੈਣ | ਸਹਾਇਕ ਡਾਇਰੈਕਟਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂ ਚਾਹਲ ਤੇ ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟ ਕਰਦਿਆਂ ਇਨ੍ਹਾਂ ਦੋਵਾਂ ਸਕੂਲਾਂ ਦੇ ਮਿਹਨਤੀ ਅਧਿਆਪਕਾਂ ਦੀ ਸ਼ਲਾਘਾ ਕੀਤੀ | ਇਸ ਤੋਂ ਪਹਿਲਾਂ ਉਨ੍ਹਾਂ ਸਾਇੰਸ ਵਿਸ਼ੇ ਵਿਚ 100 ਪ੍ਰਤੀਸ਼ਤ ਨਤੀਜੇ ਵਾਲੇ 78 ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਸਨਮਾਨ ਲੈਣ ਉਪਰੰਤ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ | ਇਸ ਤੋਂ ਪਹਿਲਾਂ ਸਹਾਇਕ ਡਾਇਰੈਕਟਰ ਬਲਜਿੰਦਰ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਿਕਰਮਜੀਤ ਸਿੰਘ ਥਿੰਦ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੂ ਚਾਹਲ, ਸਰਕਾਰੀ ਐਲੀਮੈਂਟਰੀ ਸਕੂਲ ਨੱਥੂ ਚਾਹਲ, ਸਰਕਾਰੀ ਹਾਈ ਸਕੂਲ ਸ਼ੇਖੂਪੁਰ, ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਸਮੇਤ ਹੋਰ ਸਕੂਲਾਂ ਦਾ ਅਚਾਨਕ ਨਿਰੀਖਣ ਕੀਤਾ ਤੇ ਸਕੂਲਾਂ ਦੇ ਸਮੁੱਚੇ ਪ੍ਰਬੰਧ 'ਤੇ ਸੰਤੁਸ਼ਟੀ ਜ਼ਾਹਿਰ ਕੀਤੀ | ਮੀਟਿੰਗ ਨੂੰ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਗੁਰਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਸਹਾਇਕ ਡਾਇਰੈਕਟਰ ਬਲਜਿੰਦਰ ਸਿੰਘ ਨੂੰ ਜੀ ਆਇਆਂ ਕਿਹਾ | ਮੀਟਿੰਗ ਦੇ ਅੰਤ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰਪਾਲ ਸਿੰਘ ਨੇ ਸਹਾਇਕ ਡਾਇਰੈਕਟਰ ਬਲਜਿੰਦਰ ਸਿੰਘ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਕਪੂਰਥਲਾ ਦੇ ਸਮੁੱਚੇ ਸਕੂਲ ਸਿੱਖਿਆ ਵਿਭਾਗ ਵਲੋਂ 100 ਪ੍ਰਤੀਸ਼ਤ ਨਤੀਜੇ ਦੀ ਪ੍ਰਾਪਤੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਆਗਾਮੀ ਪ੍ਰੀਖਿਆਵਾਂ ਨਕਲ ਰਹਿਤ ਕਰਵਾਈਆਂ ਜਾਣਗੀਆਂ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਦੇ ਪਿ੍ੰਸੀਪਲ ਮੱਸਾ ਸਿੰਘ ਸਿੱਧੂ, ਬੀ.ਪੀ.ਈ.ਓ. ਕਪੂਰਥਲਾ 1 ਰਜਿੰਦਰ ਸਿੰਘ, ਬੀ.ਪੀ.ਈ.ਓ. ਕਪੂਰਥਲਾ 2 ਕੁਲਵੰਤ ਕੌਰ, ਡੀ.ਐਮ. ਸਾਇੰਸ ਦਵਿੰਦਰ ਪੱਬੀ, ਪਿ੍ੰਸੀਪਲ ਅਮਰੀਕ ਸਿੰਘ ਨੱਢਾ, ਪਿ੍ੰਸੀਪਲ ਤਜਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਕਪੂਰਥਲਾ, 16 ਜਨਵਰੀ (ਸਡਾਨਾ)-ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਡੀਪੂ ਵਲੋਂ ਬੱਸ ਸਟੈਂਡ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਪੀ.ਆਰ.ਟੀ.ਸੀ. ਡੀਪੂ ਦੇ ਜਨਰਲ ਮੈਨੇਜਰ ਪ੍ਰਵੀਨ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਪੈਨਸ਼ਨਰਾਂ ਨੇ ...
ਕਪੂਰਥਲਾ, 16 ਜਨਵਰੀ (ਸਡਾਨਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਜ਼ਿਲ੍ਹਾ ਕਨਵੀਨਰ ਅਸ਼ਵਨੀ ਟਿੱਬਾ ਦੀ ਅਗਵਾਈ ਹੇਠ ਇਕੱਤਰ ਹੋ ਕੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਗੂਆਂ ਆਪਣੇ ਸੰਬੋਧਨ ...
ਕਪੂਰਥਲਾ, 16 ਜਨਵਰੀ (ਸਡਾਨਾ)-ਸ਼ਹਿਰ ਵਿਚ ਨਜਾਇਜ਼ ਕਬਜ਼ਿਆਂ ਕਾਰਨ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਆਵਾਜਾਈ ਸਮੱਸਿਆ ਦੇ ਹੱਲ ਲਈ ਅੱਜ ਡੀ.ਐਸ.ਪੀ. ਸੰਦੀਪ ਸਿੰਘ ਮੰਡ ਦੇ ਨਾਲ ਨਗਰ ਕੌਾਸਲ ਦੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ੇ ...
ਫਗਵਾੜਾ, 16 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਪੰਜ ਮੰਦਿਰੀ ਇਲਾਕੇ ਦੇ ਵਿਚੋਂ ਚੋਰੀ ਹੋਈ ਭਾਜਪਾ ਆਗੂ ਦੀ ਕਾਰ ਅਸ਼ੋਕ ਬਿਹਾਰ ਇਲਾਕੇ ਦੇ ਵਿਚੋਂ ਪੁਲਿਸ ਨੇ ਬਰਾਮਦ ਕਰ ਲਈ ਹੈ | ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦੇਰ ਰਾਤ ਨੂੰ ਭਾਜਪਾ ਦੇ ਵਪਾਰ ਸੈੱਲ ਦੇ ਜ਼ਿਲ੍ਹਾ ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ)-ਮਿਸ਼ਨ ਤੰਦਰੁਸਤ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਝੋਨਾ ਲਾਉਣ ਵਾਲੀਆਂ ਮਸ਼ੀਨਾਂ ਉੱਪਰ ਚਾਲੀ ਤੋਂ ਪੰਜਾਹ ਫੀਸਦੀ ਤੱਕ ਸਬਸਿਡੀ ਦੇਣ ਲਈ ...
ਨਡਾਲਾ, 16 ਜਨਵਰੀ (ਮਾਨ)-ਪਿੰਡ ਮਾਡਲ ਟਾਊਨ ਦੇ ਸਰਕਾਰੀ ਐਲੀਮੈਂਟਰੀ ਸਕੂਲ, ਵਿਖੇ ਪਿੰਡ ਦੀ ਸਰਪੰਚ ਸੰਤੋਸ਼ ਕੁਮਾਰੀ ਸ਼ਰਮਾ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੈਨਸ਼ਨਾਂ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਸੀ.ਡੀ.ਪੀ.ਓ. ਨਡਾਲਾ ਸੁਸ਼ੀਲ ਲਤਾ ਅਤੇ ...
ਬੇਗੋਵਾਲ, 16 ਜਨਵਰੀ (ਸੁਖਜਿੰਦਰ ਸਿੰਘ)-ਇਸਤਰੀ ਅਕਾਲੀ ਦਲ ਦੇ ਪ੍ਰਧਾਨ ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਮੈਨੇਜਰ ਮੇਜਰ ਸਿੰਘ ਤੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਦਾ ਸਨਮਾਨ ਕੀਤਾ | ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ...
ਕਪੂਰਥਲਾ, 16 ਜਨਵਰੀ (ਸਡਾਨਾ)-64ਵੀਆਂ ਨੈਸ਼ਨਲ ਸਕੂਲ ਖੇਡਾਂ ਲੜਕੇ ਤੇ ਲੜਕੀਆਂ ਜੋ ਕਿ 17 ਤੋਂ 20 ਜਨਵਰੀ ਤੱਕ ਪਾਲਮਪੁਰ ਹਿਮਾਚਲ ਪ੍ਰਦੇਸ਼ ਵਿਖੇ ਹੋ ਰਹੀਆਂ ਹਨ, ਸਬੰਧੀ ਅੱਜ ਕਪੂਰਥਲਾ ਤੋਂ ਪੰਜਾਬ ਦੀਆਂ ਟੀਮਾਂ ਨੂੰ ਸ਼ੁੱਭ ਕਾਮਨਾਵਾਂ ਭੇਟ ਕਰਕੇ ਰਵਾਨਾ ਕੀਤਾ ਗਿਆ | ...
ਫਗਵਾੜਾ, 16 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੀ ਨਵ ਨਿਯੁਕਤ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਚੰਡੀਗੜ੍ਹ ਵਿਖੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਪ੍ਰਧਾਨ ਵਜੋਂ ਅਹਿਮ ਜ਼ਿੰਮੇਵਾਰ ...
ਸੁਭਾਨਪੁਰ, 16 ਜਨਵਰੀ (ਕੰਵਰ ਬਰਜਿੰਦਰ ਸਿੰਘ ਜੱਜ)-ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਵਿਨੈ ਕੁਮਾਰ ਦੀਆਂ ਹਦਾਇਤਾਂ 'ਤੇ ਸੀਟੂ ਮੈਨੇਜਮੈਂਟ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਢਿਲਵਾਂ ਅਤੇ ਜ਼ਿਲ੍ਹਾ ਸਿਖਲਾਈ ਕੇਂਦਰ ਕਪੂਰਥਲਾ ਵਲੋਂ ਪਿੰਡ ਡੋਗਰਾਂ ਵਾਲ ਵਿਖੇ ...
ਨਡਾਲਾ, 16 ਜਨਵਰੀ (ਮਨਜਿੰਦਰ ਸਿੰਘ ਮਾਨ)-ਦਸਮੇਸ਼ ਸਪੋਰਟਸ ਲੱਖਣ ਕੇ ਪੱਡਾ ਵਲੋਂ ਪ੍ਰਵਾਸੀ ਭਾਰਤੀ ਤੇ ਸਮੂਹ ਨਗਰ ਪੰਚਾਇਤ ਤੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 64ਵਾਂ ਕਬੱਡੀ ਕੱਪ ਗੁਰੂ ਗੋਬਿੰਦ ਸਿੰਘ ਸਟੇਡੀਅਮ ਲੱਖਣ ਕੇ ਪੱਡਾ ਵਿਖੇ ਧੂਮਧਾਮ ਨਾਲ ਸ਼ੁਰੂ ...
ਨਡਾਲਾ, 16 ਜਨਵਰੀ (ਮਾਨ)-ਕਸਬਾ ਨਡਾਲਾ ਦੇ ਮਾਨਾ ਵਾਲੇ ਮੁਹੱਲੇ 'ਚ ਡਾਕਘਰ ਨੇੜੇ ਪਿਛਲੇ 2 ਮਹੀਨੇ ਤੋਂ ਸਰਕਾਰੀ ਪਾਣੀ ਵਾਲੀ ਸਪਲਾਈ ਦੀ ਪਾਈਪ ਫੱਟਣ ਨਾਲ ਸਥਾਨਕ ਲੋਕ ਕਾਫ਼ੀ ਪਰੇਸ਼ਾਨ ਹਨ | ਇਸ ਸਬੰਧੀ ਸ਼ਿਕਾਇਤਕਰਤਾ ਗੁਰਦਿਆਲ ਸਿੰਘ, ਦਲਬੀਰ ਸਿੰਘ, ਗੁਰਦੇਵ ਸਿੰਘ ...
ਢਿਲਵਾਂ, 16 ਜਨਵਰੀ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)'ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਇਲਾਕੇ ਦੇ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਹੈ | ਇਹ ਪ੍ਰਗਟਾਵਾ ਹਲਕਾ ਭੁਲੱਥ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ...
ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਅਕਾਲੀ ਆਗੂ ਜਗਜੀਤ ਸਿੰਘ ਸ਼ੰਮੀ, ਸ਼ਾਦੀ ਰਾਮ ਸ਼ੀਤਲ, ਯਸ਼ਪਾਲ ਨਾਹਰ, ਡਾ: ਜਸਵੰਤ ਯਾਦਵ, ਬਲਦੇਵ ਰਾਜ ਨਾਹਰ, ਮਲਕੀਤ ਸਿੰਘ ਤੇ ਅਸ਼ੋਕ ਕੁਮਾਰ ਮਾਹਲਾ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਰੱਖੇ ਗਏ 26 ਨੀਂਹ ਪੱਥਰਾਂ ਵਿਚੋਂ ਵਧੇਰੇ ਕੰਮ ਸ਼ੁਰੂ ਹੋ ਚੁੱਕੇ ਹਨ ਤੇ ਚੱਲ ਰਹੇ ਤੇ ਸ਼ੁਰੂ ਕੀਤੇ ...
ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਗੁਰਮਤਿ ਗਿਆਨ ਸੰਗੀਤ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ | ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਵਲੋਂ ਪਿੰਡ ...
ਫਗਵਾੜਾ, 16 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਝੰਡਾ ਸਾਹਿਬ ਪਾਤਸ਼ਾਹੀ ਛੇਵੀਂ ਚੱਕ ਪ੍ਰੇਮਾ ਵੱਲੋਂ ਕੈਨੇਡਾ ਨਿਵਾਸੀ ਸਾਧ ਸੰਗਤ, ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ...
ਕਪੂਰਥਲਾ, 16 ਜਨਵਰੀ (ਸਡਾਨਾ)-ਸ੍ਰੀ ਹਿੰਦੂ ਤਖ਼ਤ ਦੀ ਵਿਸ਼ੇਸ਼ ਮੀਟਿੰਗ ਮਨੀ ਮਹੇਸ਼ ਮੰਦਿਰ ਵਿਖੇ ਜ਼ਿਲ੍ਹਾ ਪ੍ਰਧਾਨ ਦੀਪਕ ਮਦਾਨ ਤੇ ਸ਼ਹਿਰੀ ਪ੍ਰਧਾਨ ਸੰਦੀਪ ਪੰਡਿਤ ਦੀ ਅਗਵਾਈ ਹੇਠ ਹੋਈ | ਇਸ ਮੌਕੇ ਹਿੰਦੂ ਤਖ਼ਤ ਦੇ ਸੂਬਾ ਉਪ ਪ੍ਰਧਾਨ ਮਨੋਜ ਅਰੋੜਾ ਹੈਪੀ ਤੇ ...
ਫਗਵਾੜਾ, 16 ਜਨਵਰੀ (ਟੀ.ਡੀ. ਚਾਵਲਾ)-32ਵੇਂ ਸਾਲਾਨਾ ਫੁੱਟਬਾਲ ਕੱਪ ਦੇ ਮੈਚਾਂ ਦੀ ਲੜੀ ਵਿਚ ਅੱਜ ਦੇ ਮੈਚਾਂ ਦਾ ਉਦਘਾਟਨ ਐਸ.ੱਡੀ.ਐਮ. ਫਗਵਾੜਾ ਮੇਜਰ ਸੁਮਿੱਤ ਮੁੱਧ ਨੇ ਕੀਤਾ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ | ਇੰਟਰਨੈਸ਼ਨਲ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਏ ...
ਕਪੂਰਥਲਾ, 16 ਜਨਵਰੀ (ਸਡਾਨਾ)-ਬਹੁਜਨ ਸਮਾਜ ਪਾਰਟੀ ਦੇ ਯੂਥ ਵਰਕਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਅਦਾ ਕਰਨਗੇ | ਉਕਤ ਪ੍ਰਗਟਾਵਾ ਬਸਪਾ ਦੇ ਜ਼ੋਨਲ ਇੰਚਾਰਜ ਹਲਕਾ ਖਡੂਰ ਸਾਹਿਬ ਤਰਸੇਮ ਡੌਲਾ ਨੇ ਪਾਰਟੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ 63ਵੇਂ ...
ਸੁਲਤਾਨਪੁਰ ਲੋਧੀ, 16 ਜਨਵਰੀ (ਪ.ਪ੍ਰ.)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਹੇਠ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ 13 ਜਨਵਰੀ ਨੂੰ ਪਟਿਆਲਾ ਪੁਲਿਸ ਵਲੋਂ ਲਾਠੀਚਾਰਜ ਕਰਕੇ ਪਰਚੇ ਦਰਜ ਕਰਨ ਤੇ ਸਰਕਾਰ ਵਲੋਂ ਅਧਿਆਪਕ ਅੰਦੋਲਨ ਨੂੰ ਦਬਾਉਣ ਲਈ 5 ਅਧਿਆਪਕ ਆਗੂਆਂ ...
ਫਗਵਾੜਾ, 16 ਜਨਵਰੀ (ਹਰੀਪਾਲ ਸਿੰਘ)-ਇੱਥੋਂ ਦੇ ਇਕ ਕਾਰਖ਼ਾਨੇ ਦੇ ਵਿਚ ਦਾਖਲ ਹੋ ਕਿ ਅੱਧੀ ਦਰਜਨ ਨੌਜਵਾਨਾਂ ਵਲੋਂ ਇਕ ਫ਼ੈਕਟਰੀ ਮਾਲਕ ਦੇ ਨਾਲ ਕੁੱਟਮਾਰ ਕਰਨ ਅਤੇ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਫ਼ੈਕਟਰੀ ਮਾਲਕ ਨੂੰ ਸਥਾਨਕ ਸਿਵਲ ਹਸਪਤਾਲ ਦੇ ਵਿਚ ...
ਫਗਵਾੜਾ, 16 ਜਨਵਰੀ (ਹਰੀਪਾਲ ਸਿੰਘ)-ਸਥਾਨਕ ਸਤਨਾਮਪੁਰਾ ਪੁਲ ਦੇ ਹੇਠਾਂ ਰੇਲਵੇ ਲਾਈਨਾਂ ਪਾਰ ਕਰਦੇ ਹੋਏ ਰੇਲ ਗੱਡੀ ਦੀ ਲਪੇਟ 'ਚ ਆਉਣ ਕਰਕੇ ਇਕ ਔਰਤ ਦੀ ਮੌਤ ਹੋ ਗਈ | ਇਹ ਹਾਦਸਾ ਨੇੜੇ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਿਆ | ਜੀ.ਆਰ.ਪੀ ਦੇ ਇੰਚਾਰਜ ਗੁਰਭੇਜ ...
ਨਡਾਲਾ, 16 ਜਨਵਰੀ (ਮਾਨ)-ਅੱਡਾ ਨਡਾਲਾ 'ਚ ਇਕ ਕਰਿਆਨੇ ਦੀ ਦੁਕਾਨ ਤੋਂ ਸੌਦਾ ਲੈਣ ਆਈ ਔਰਤ ਦੇ ਪਰਸ 'ਚੌ 3 ਅਣਪਛਾਤੀਆਂ ਲੜਕੀਆਂ ਨੇ ਸਨਸਨੀਖੇਜ ਢੰਗ ਨਾਲ 10,000 ਰੁਪਏ ਕੱਢ ਲਏ ਤੇ ਅਲੋਪ ਹੋ ਗਈਆਂ | ਇਸ ਸਬੰਧੀ ਪੀੜਤ ਔਰਤ ਜਸਵਿੰਦਰ ਕੌਰ ਪਤਨੀ ਸੀਤਲ ਸਿੰਘ ਵਾਸੀ ਲੱਖਣ ਕੇ ਪੱਡਾ ...
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)-ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ 'ਤੇ ਖੜ੍ਹਾ ਕਰਨ ਤੇ ਪ੍ਰੈਕਟੀਕਲ ਸਿਖਲਾਈ ਨੂੰ ਨਵੇਂ ਮੁਕਾਮ 'ਤੇ ਲਿਜਾਣ ਦੇ ਉਦੇਸ਼ ਨਾਲ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਲੋਂ ਇਕ ਹੋਰ ਪਹਿਲ ਕੀਤੀ ਗਈ ਹੈ | ...
ਸੁਲਤਾਨਪੁਰ ਲੋਧੀ, 16 ਜਨਵਰੀ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ...
ਭੁਲੱਥ, 16 ਜਨਵਰੀ (ਮਨਜੀਤ ਸਿੰਘ ਰਤਨ)- ਮੋਦੀ ਨੇ ਦੇਸ਼ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ | ਇਹ ਪ੍ਰਗਟਾਵਾ ਡੈਮੋਕਰੈਟਿਕ ਭਾਰਤੀ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਹੰਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਮੋਦੀ ਨੇ ਦੇਸ਼ ...
ਕਪੂਰਥਲਾ, 16 ਜਨਵਰੀ (ਸਡਾਨਾ)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਕਪੂਰਥਲਾ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਮਾਡਲ ਟਾਊਨ ਵਿਖੇ ਜਸਪਾਲ ਸਿੰਘ ਚੱਢਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 20 ਜਨਵਰੀ ਨੂੰ ਪਾਰਕ ਵਿਖੇ ਸ੍ਰੀ ਸੁੰਦਰ ਕਾਂਡ ਦੇ ਪਾਠ ਕਰਵਾਉਣ ਸਬੰਧੀ ...
ਢਿਲਵਾਂ, 16 ਜਨਵਰੀ ( ਸੁਖੀਜਾ, ਪਲਵਿੰਦਰ)ਕਸਬਾ ਢਿਲਵਾਂ ਤੋ ਧਾਲੀਵਾਲ ਬੇਟ, ਪੱਡੇ ਬੇਟ, ਸੁਰਖਪੁਰ ਅਤੇ ਉੱਚਾ ਪਿੰਡ ਨੂੰ ਜਾਂਦੀ ਸੜਕ 'ਤੇ ਚਿੱਟੀ ਲਾਈਨ ਨਾ ਹੋਣ ਕਾਰਨ ਗੱਡੀ ਚਾਲਕਾਂ ਨੂੰ ਬਹੁਤ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਪਰਮਜੀਤ ਸਿੰਘ ਧਾਲੀਵਾਲ ...
ਕਪੂਰਥਲਾ, 16 ਜਨਵਰੀ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ 18 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ ਸਾਢੇ 10 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ...
ਕਪੂਰਥਲਾ, 16 ਜਨਵਰੀ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਪ੍ਰਵਾਸੀ ਲੇਖਕ ਬਿੰਦਰ ਕੋਲੀਆਂਵਾਲ ਦਾ ਨਾਵਲ 'ਲਾਲ ਪਾਣੀ ਛੱਪੜਾਂ ਦਾ' 20 ਜਨਵਰੀ ਦਿਨ ਐਤਵਾਰ ਨੂੰ 11 ਵਜੇ ਸਿਰਜਣਾ ਕੇਂਦਰ ਦੇ ਦਫ਼ਤਰ ਵਿਰਸਾ ਵਿਹਾਰ ਵਿਚ ਲੋਕ ਅਰਪਿਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ...
ਸੁਲਤਾਨਪੁਰ ਲੋਧੀ, 16 ਜਨਵਰੀ (ਥਿੰਦ, ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਤੇ ਸਮੁੱਚੇ ਕਰਜ਼ੇ ਦੀ ਮੁਆਫ਼ੀ ਨੂੰ ਲੈ ਕੇ 1 ਮਾਰਚ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅੱਜ ...
ਮਹਿਤਪੁਰ, 16 ਜਨਵਰੀ (ਰੰਧਾਵਾ) -ਵਿਗਿਆਨ ਬਿਨਾਂ ਮਨੁੱਖੀ ਜੀਵਨ ਅਧੂਰਾ ਹੀ ਨਹੀਂ ਸਗੋਂ ਅਜੋਕੇ ਜੀਵਨ ਦੀ ਕਲਪਨਾ ਵੀ ਅਰਥਹੀਣ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ਬਲਦੇਵ ਸਿੰਘ ਨੇ ਗੋਬਿੰਦ ਸਰਵਰ ਸੀਨੀਅਰ ਸਕੈਡੰਰੀ ਸਕੂਲ ਵਿਖੇ ਲਗਾਈ ਗਈ ਵਿਸ਼ਾਲ ...
ਕਰਤਾਰਪੁਰ, 16 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਲੁਬਾਣਾ ਵਿਖੇ ਪਿ੍ੰਸੀਪਲ ਪੁਨੀਤ ਪੁਰੀ ਦੀ ਦੇਖ-ਰੇਖ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਬਿਕਰਮ ਸਿੰਘ ਥਿੰਦ ਉਪ ਜ਼ਿਲ੍ਹਾ ਸਿੱਖਿਆ ...
ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)-ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ ...
ਰੁੜਕਾ ਕਲਾਂ, 16 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਗਾਇਕ ਕਰਨ ਪਾਹਲ ਆਪਣੇ ਪਹਿਲੇ ਗੀਤ 'ਗੁਲਾਬ' ਨਾਲ ਚਰਚਾ ਵਿਚ ਬਣਿਆ ਹੋਇਆ ਹੈ | ਦੇਸੀ ਬੀਟਸ ਰਿਕਾਰਡਸ ਕੰਪਨੀ ਵਲੋਂ ਰਿਲੀਜ਼ ਕੀਤੇ ਗਏ ਇਸ ਗੀਤ ਦੇ ਬੋਲ ਗੋਰਾ ਪਲਸੌਰੀਆ ਵੱਲੋਂ ਲਿਖੇ ਗਏ ਹਨ ਅਤੇ ਸੰਗੀਤ ਆਰ.ਬੀ.ਦਾ ...
ਗੁਰਾਇਆ, 16 ਜਨਵਰੀ (ਬਲਵਿੰਦਰ ਸਿੰਘ) -ਰੇਲ ਗੱਡੀ ਹੇਠ ਅੱਟਾ ਨਹਿਰ ਪੁਲੀ ਤੇ ਮਾਰੇ ਗਏ ਅਣਪਛਾਤੇ ਵਿਅਕਤੀ ਦੀ ਪਹਿਚਾਣ ਹਰਭਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬੜਾ ਪਿੰਡ ਵਜੋ ਹੋਈ ਹੈ | ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਾਪ ਦਿੱਤੀ ਹੈ | ...
ਰੁੜਕਾ ਕਲਾਂ, 16 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਗਾਇਕ ਕਰਨ ਪਾਹਲ ਆਪਣੇ ਪਹਿਲੇ ਗੀਤ 'ਗੁਲਾਬ' ਨਾਲ ਚਰਚਾ ਵਿਚ ਬਣਿਆ ਹੋਇਆ ਹੈ | ਦੇਸੀ ਬੀਟਸ ਰਿਕਾਰਡਸ ਕੰਪਨੀ ਵਲੋਂ ਰਿਲੀਜ਼ ਕੀਤੇ ਗਏ ਇਸ ਗੀਤ ਦੇ ਬੋਲ ਗੋਰਾ ਪਲਸੌਰੀਆ ਵੱਲੋਂ ਲਿਖੇ ਗਏ ਹਨ ਅਤੇ ਸੰਗੀਤ ਆਰ.ਬੀ.ਦਾ ...
ਆਦਮਪੁਰ , 16 ਜਨਵਰੀ (ਹਰਪ੍ਰੀਤ ਸਿੰਘ)-ਆਦਮਪੁਰ ਪੁਲੀਸ ਨੇ ਇਕ ਭਗੋੜੇ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੱੁਖਾ ਸਿੰਘ ਨੇ ਦੱਸਿਆ ਕਿ ਜੰਡੂਸਿੰਘਾ ਚੌਾਕੀ ਇੰਚਾਰਜ ਬਲਜਿੰਦਰ ਸਿੰਘ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਅਦਾਲਤ ਵਲੋਂ ਭਗੋੜਾ ਕਰਾਰ ਦਿੱਤਾ ਸੁਖਵਿੰਦਰ ...
ਸ਼ਾਹਕੋਟ, 16 ਜਨਵਰੀ (ਸਚਦੇਵਾ)- ਸ਼ਾਹਕੋਟ ਤੋਂ ਪੱਤਰਕਾਰ ਪਿ੍ਤਪਾਲ ਸਿੰਘ ਦੇ ਚਾਚਾ ਇਕਬਾਲ ਸਿੰਘ ਵਾਸੀ ਸ਼ਾਹਕੋਟ ਦਾ ਕੁਝ ਦਿਨ ਪਹਿਲਾ ਦਿਹਾਂਤ ਹੋ ਗਿਆ ਸੀ | ਇਨ੍ਹਾਂ ਦੀ ਆਤਮਿਕ ਸ਼ਾਤੀ ਲਈ ਨਿਵਾਸ ਅਸਥਾਨ ਵਿਕਾਸ ਨਗਰ ਸ਼ਾਹਕੋਟ ਵਿਖੇ ਪਾਠ ਦਾ ਭੋਗ ਪਾਉਣ ਉਪਰੰਤ ...
ਕਿਸ਼ਨਗੜ੍ਹ, 16 ਜਨਵਰੀ (ਹਰਬੰਸ ਸਿੰਘ ਹੋਠੀ)-ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਬਿਆਸ ਪਿੰਡ ਵਿਖੇ ਪੰਚਾਇਤੀ ਰਾਜ ਸਪੋਰਟਸ ਕਲੱਬ ਵਲੋਂ ਸਮੂਹ ਗ੍ਰਾਮ ਪੰਚਾਇਤ, ਸਮੂਹ ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਾਲਾਨਾ 33ਵਾਂ ...
ਜੰਡਿਆਲਾ ਮੰਜਕੀ, 16 ਜਨਵਰੀ (ਸੁਰਜੀਤ ਸਿੰਘ ਜੰਡਿਆਲਾ)-ਮਹਾਂਰਾਸ਼ਟਰ ਦੇ ਰਾਜ ਦੇ ਸ਼ਹਿਰ ਪੁਣੇ ਵਿਚ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ ਵਿਚ ਅੰਡਰ-17 ਭਾਰ ਤੋਲਣ ਦੇ 102 ਕਿਲੋ ਤੋਂ ਵੱਧ ਭਾਰ ਵਰਗ ਵਿਚ ਨਜ਼ਦੀਕੀ ਪਿੰਡ ਸਮਰਾਏ ਦੇ ਅਮਰਦੀਪ ਪਬਲਿਕ ਸੀ: ਸੈਕੰਡਰੀ ਸਕੂਲ ...
ਮਲਸੀਆਂ, 16 ਜਨਵਰੀ (ਸੁਖਦੀਪ ਸਿੰਘ)-ਬਾਬਾ ਰਤਨ ਦਾਸ ਜੀ ਵੈਦ ਕਾਦਰੀ ਦੀ ਯਾਦ 'ਚ 19ਵਾਂ ਯਾਦਗਾਰੀ ਮੇਲਾ ਉਨ੍ਹਾਂ ਦੀ ਦਰਗਾਹ ਪੱਤੀ ਹਵੇਲੀ (ਮਲਸੀਆਂ) ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮੇਲੇ ਤੋਂ ਇਕ ਦਿਨ ਪਹਿਲਾਂ ਸੰਗਤਾਂ ਵਲੋਂ ਦਰਗਾਹ 'ਤੇ ਝੰਡਾ ...
ਗੁਰਾਇਆ,16 ਜਨਵਰੀ (ਬਲਵਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਵਿਚ ਕੀਤਾ ਜਾ ਰਿਹਾ ਵਿਸਥਾਰ ਸ਼ੋ੍ਰਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੇਗਾ, ਇਹ ਸ਼ਬਦ ਗੁਲਜ਼ਾਰ ਸਿੰਘ ਰਾਣੀਕੇ ਪ੍ਰਧਾਨ ਐਸ.ਸੀ. ਵਿੰਗ ਪੰਜਾਬ ਸ਼ੋ੍ਰਮਣੀ ਅਕਾਲੀ ਦਲ ਨੇ ਇੱਥੇ ਫਿਲੌਰ ...
ਜਲੰਧਰ, 16 ਜਨਵਰੀ (ਹਰਵਿੰਦਰ ਸਿੰਘ ਫੁੱਲ)-ਦੇਸ਼ ਵਿਦੇਸ਼ ਵਿਚ ਕੁਦਰਤੀ ਆਫਤਾਂ ਮੌਕੇ ਪੀੜਤਾਂ ਦੀ ਸਹਾਇਤਾ ਕਰਨ ਲਈ ਵਿਸ਼ਵ ਭਰ 'ਚ ਨਾਮਣਾ ਖੱਟ ਚੁੱਕੀ ਸਿੱਖ ਸੰਸਥਾ 'ਖਾਲਸਾ ਏਡ' ਨੇ ਅੱਜ ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਖੇ ਵੀ ਆਪਣਾ ਦਫ਼ਤਰ ਖੋਲਿਆ, ਜਿਸ ਦਾ ਉਦਘਾਟਨ ...
ਹੁਸ਼ਿਆਰਪੁਰ, 16 ਜਨਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਦੇ ਖੁੱਲ੍ਹਣ ਦੀ ਖ਼ੁਸ਼ੀ 'ਚ ਸੰਗਤਾਂ ਦੇ ਸਹਿਯੋਗ ਨਾਲ 19 ਜਨਵਰੀ ਦਿਨ ਸ਼ਨੀਵਾਰ ਨੂੰ ਗੁਰਦੁਆਰਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX