ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਹਾਲ ਵਿਖੇ ਜ਼ਿਲੇ੍ਹ ਦੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਕੰਮਾਂ ਅਤੇ ਵੱਖ ਵੱਖ ਵਿਭਾਗਾਂ ਦੀਆਂ ਲੋਕ ਭਲਾਈ ਸਕੀਮਾਂ ਆਦਿ ਬਾਰੇ ਜਾਣਕਾਰੀ ਦੇਣ ਲਈ ਪੰਚਾਇਤ ਤੇ ਪੇਂਡੂ ਵਿਕਾਸ ਵਿਭਾਗ ਵਲੋਂ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ ਗਈ | ਇਸ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਸਨ | ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਕਿਹਾ ਕਿ ਪੰਚਾਇਤਾਂ ਲੋਕਤੰਤਰ ਦੀ ਮੁੱਢਲੀ ਤੇ ਮਜ਼ਬੂਤ ਇਕਾਈ ਹਨ ਅਤੇ ਨਵੇਂ ਚੁੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਉਨ੍ਹਾਂ ਦੇ ਕੰਮਾਂ, ਫ਼ਰਜ਼ਾਂ ਅਤੇ ਅਧਿਕਾਰਾਂ ਪ੍ਰਤੀ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਅੱਗੇ ਚੱਲ ਕੇ ਉਹ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣ | ਉਨ੍ਹਾਂ ਪੰਚਾਇਤ ਤੇ ਪੇਂਡੂ ਵਿਕਾਸ ਵਿਭਾਗ ਵਲੋੋਂ ਕੀਤੇ ਗਏ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨਵੇਂ ਚੁੁਣੇ ਗਏ ਸਰਪੰਚਾਂ ਨੂੰ ਆਪਣੇ ਰੋਜਮਰ੍ਹਾ ਦੇ ਕੰਮਾਂ, ਆਪਣੇ ਪਿੰਡ ਤੇ ਸਮਾਜ ਪ੍ਰਤੀ ਫ਼ਰਜ਼ਾਂ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਬਹੁਤ ਜ਼ਿਆਦਾ ਲੋੜ ਹੈ | ਉਨ੍ਹਾਂ ਕਿਹਾ ਕਿ ਅੱਜ ਲਗਪਗ 14 ਵਿਭਾਗਾਂ ਵਲੋਂ ਨਵੇਂ ਚੁੁਣੇ ਗਏ ਸਰਪੰਚਾਂ ਨੂੰ ਵਿਭਾਗਾਂ ਦੇ ਕੰਮਾਂ ਲੋਕ ਭਲਾਈ ਸਕੀਮਾਂ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਸਰਪੰਚ ਆਪਣੇ ਆਪਣੇ ਪਿੰਡਾਂ ਵਿਚ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕਰਵਾਉਣ ਅਤੇ ਇਸ ਦੀ ਜਾਣਕਾਰੀ ਗਰਾਮ ਸਭਾ ਨੂੰ ਵੀ ਸਮੇਂ ਸਮੇਂ 'ਤੇ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਨੂੰ ਕਿਸੇ ਵੀ ਪੱਧਰ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਪਰਮਜੀਤ ਕੌਰ ਨੇ ਡਿਪਟੀ ਕਮਿਸ਼ਨਰ ਤੇ ਸਮੂਹ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਅੱਜ ਦੇ ਇਕ ਦਿਨਾਂ ਟਰੇਨਿੰਗ ਕੈਂਪ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਸਰਪੰਚਾਂ ਅਤੇ ਪੰਚਾਂ ਦੀ ਟਰੇਨਿੰਗ ਲਈ ਅਜਿਹੇ ਕੈਂਪ ਲਗਾਏ ਜਾਂਦੇ ਰਹਿਣਗੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਕੱਤਰ ਬਲਜੀਤ ਸਿੰਘ ਕੈਂਥ ਨੇ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਜਿਵੇਂ ਕਿ ਮਗਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਸ਼ਾਮਲਾਟ ਜ਼ਮੀਨਾਂ ਦੀ ਸੰਭਾਲ ਸਮੇਤ ਗਰਾਮ ਸਭਾ ਅਤੇ ਪੰਚਾਇਤਾਂ ਦੇ ਕੰਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਸਮਾਜਿਕ ਸੁਰੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਮਾਜਿਕ ਸਿੱਖਿਆ ਅਫ਼ਸਰ ਸਿੰਦਰ ਪਾਲ ਕੌਰ ਨੇ ਇਸਤਰੀਆਂ, ਬੱਚਿਆਂ, ਬਜ਼ੁਰਗਾਂ ਆਦਿ ਸਬੰਧੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ, ਪੈਨਸ਼ਨ ਸਕੀਮਾਂ ਅਤੇ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਆਦਿ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਿੱਖਿਆ ਵਿਭਾਗ, ਪਸਵਕ ਕਮੇਟੀਆਂ ਸਬੰਧੀ ਜ਼ਿਲ੍ਹਾ ਗਾਈਡੈਂਸ ਕੌਾਸਲਰ ਜਸਬੀਰ ਜੱਸੀ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਤਾਦਾਦ ਵਧਾਉਣ ਅਤੇ ਸਕੂਲਾਂ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਲਈ ਸਹੂਲਤਾਂ ਦੱਸ ਕੇ ਨਵੇਂ ਚੁਣੇ ਸਰਪੰਚਾਂ ਤੋਂ ਸਹਿਯੋਗ ਦੀ ਮੰਗ ਕੀਤੀ | ਟਰੇਨਿੰਗ ਦੌਰਾਨ ਸਿਹਤ ਵਿਭਾਗ, ਭਲਾਈ ਵਿਭਾਗ, ਪੁਲਿਸ ਵਿਭਾਗ, ਮਾਲ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਰੱ ਖਿਆ ਵਿਭਾਗ, ਮੱਛੀ ਪਾਲਣ ਵਿਭਾਗ, ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਬੁਲਾਰਿਆਂ ਨੇ ਵੀ ਆਪਣੇ ਵਿਭਾਗਾਂ ਦੀਆਂ ਸਕੀਮਾਂ ਅਤੇ ਕੰਮਾਂ ਬਾਰੇ ਸਰਪੰਚਾਂ ਨੂੰ ਜਾਣੂ ਕਰਵਾਇਆ | ਜ਼ਿਲ੍ਹਾ ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਦੀ ਸਹੂਲਤ ਲਈ ਚਲਾਈਆਂ ਗਈਆਂ ਵੱਖ ਵੱਖ ਸਕੀਮਾਂ, ਦਿੱਤੀਆਂ ਜਾ ਰਹੀਆਂ ਸਬਸਿਡੀਆਂ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਭਾਗ ਵਲੋਂ ਤਿਆਰ ਨਾਟਕ ਜਿਥੇ ਸਫ਼ਾਈ ਉਥੇ ਖੁਦਾਈ ਦੀ ਪੇਸ਼ਕਾਰੀ ਨੂੰ ਵੀ ਦਰਸ਼ਕਾਂ ਨੇ ਖੂਬ ਪਸੰਦ ਕੀਤਾ | ਇਸ ਮੌਕੇ ਪਰਮਦੀਪ ਸਿੰਘ ਐੱਸ.ਡੀ.ਐਮ ਫ਼ਰੀਦਕੋਟ / ਕੋਟਕਪੂਰਾ, ਬਲਵਿੰਦਰ ਸਿੰਘ ਸਹਾਇਕ ਕਮਿਸ਼ਨਰ ਜਨਰਲ, ਬਲਜੀਤ ਕੌਰ, ਡੀ.ਡੀ.ਪੀ.ਓ, ਬਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ, ਅਸ਼ੋਕ ਕੁਮਾਰ ਬੀ.ਡੀ.ਪੀ.ਓ ਫ਼ਰੀਦਕੋਟ, ਕੁਸ਼ਮ ਅਗਰਵਾਲ ਬੀ. ਡੀ. ਪੀ. ਓ ਕੋਟਕਪੂਰਾ, ਹਰਮੇਲ ਸਿੰਘ ਬੀ.ਡੀ.ਪੀ.ਓ ਜੈਤੋ, ਨਿਰਮਲ ਸਿੰਘ ਪਟਵਾਰੀ ਅਤੇ ਵੱਡੀ ਗਿਣਤੀ ਵਿਚ ਜ਼ਿਲੇ੍ਹ ਦੇ ਸਰਪੰਚ ਹਾਜ਼ਰ ਸਨ |
ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਨੀਲਮ ਚੌਧਰੀ ਦੀ ਅਗਵਾਈ 'ਚ ਯੂਨਿਟ ਇਕ ਲੈਕਚਰਾਰ ਊਸ਼ਾ ਕੌਸ਼ਲ ਤੇ ਯੂਨਿਟ ਦੋ ਲੈਕਚਰਾਰ ...
ਗੋਲੇਵਾਲਾ, 17 ਜਨਵਰੀ (ਅਮਰਜੀਤ ਬਰਾੜ)-ਸੁਆਮੀ ਵਿਵੇਕਾਨੰਦ ਵੈਲਫੇਅਰ ਸੁਸਾਇਟੀ ਰਜਿ: ਗੋਲੇਵਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੇ ਅਧਿਆਪਕ ਵਿਨੋਦ ਕੁਮਾਰ ਵਲੋਂ ਵਿਦਿਆਰਥੀਆਂ ਦੀਆਂ ਵਿਦਿਅਕ, ਸਾਹਿਤਕ, ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ...
ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਸਥਾਨਕ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਆਪਣੇ ਇਕ ਇਕ ਫ਼ੈਸਲੇ ਵਿਚ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ਾਂ ਵਿਚ ਘਿਰੇ ਤਿੰਨ ਨੌਜਵਾਨਾਂ ਨੂੰ ਬਰੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | 22 ਮਾਰਚ 2017 ਨੂੰ ਸਦਰ ਪੁਲਿਸ ...
ਕੋਟਕਪੂਰਾ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਬਠਿੰਡਾ ਵਲੋਂ ਭਾਰਤ ਸਰਕਾਰ ਦੇ ਪ੍ਰਸੋਨਲ ਤੇ ਟਰੇਨਿੰਗ ਵਿਭਾਗ (ਡੀ. ਓ. ਪੀ. ਟੀ.) ਦੇ ਸਹਿਯੋਗ ਨਾਲ ਅਤੇ ਪੰਜਾਬ ਸਰਕਾਰ ...
ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਫ਼ਰੀਦਕੋਟ ਵਲੋਂ ਦਾਜ ਲੋਭੀ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਕਰਮਜੀਤ ਕੌਰ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਕੁਲਵੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ...
ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਆਈ.ਟੀ.ਆਈ ਫ਼ਰੀਦਕੋਟ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਸਹਿਯੋਗ ਨਾਲ ਅਤੇ ਦਰਸ਼ਨ ਸਿੰਘ ਪਿ੍ੰਸੀਪਲ ਦੀ ਅਗਵਾਈ ਹੇਠ ਰਾਸ਼ਟਰੀ ਦਿਵਸ ਮਨਾਇਆ ਗਿਆ | ਇਸ ਸਬੰਧੀ ਇਕ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ...
ਕੋਟਕਪੂਰਾ, 17 ਜਨਵਰੀ (ਮੇਘਰਾਜ)-ਸਥਾਨਕ ਡਰੀਮਲੈਂਡ ਪਬਲਿਕ ਸਕੂਲ ਵਿਖੇ ਬੱਚਿਆਂ ਵਿਚ ਭਾਸ਼ਣ ਦੇਣ ਦੀ ਕਲਾ ਨੂੰ ਨਿਖਾਰਨ ਲਈ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਭਾਸ਼ਣ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਤਿੰਨ ਵਰਗਾਂ ਵਿਚ ਕਰਵਾਏ ਗਏ | ਇਨ੍ਹਾਂ ...
ਕੋਟਕਪੂਰਾ, 17 ਜਨਵਰੀ (ਮੇਘਰਾਜ, ਮੋਹਰ ਗਿੱਲ)-ਅੱਜ ਕੋਟਕਪੂਰਾ ਜੈਤੋ ਸੜਕ 'ਤੇ ਸੂਏ ਦੇ ਪੁਲ਼ ਤੋਂ ਰੇਲਵੇ ਲਾਈਨ ਤੱਕ ਕਰੀਬ ਪੌਣਾ ਕਿਲੋਮੀਟਰ ਰਸਤੇ 'ਤੇ ਕੁਝ ਕਿਸਾਨਾਂ ਵਲੋਂ ਕੀਤਾ ਗਿਆ ਨਾਜਾਇਜ਼ ਕਬਜ਼ਾ ਪ੍ਰਸ਼ਾਸਨ ਵਲੋਂ ਹਟਾਇਆ ਗਿਆ | ਤਹਿਸੀਲਦਾਰ ਕੋਟਕਪੂਰਾ ...
ਸਾਦਿਕ, 17 ਜਨਵਰੀ (ਆਰ.ਐਸ.ਧੰੁਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ | ਇਸ ਮੌਕੇ ਹਾਜ਼ਰ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ...
ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਸਿਵੀਆਂ ਦੇ ਬੱਚਿਆਂ ਨੂੰ ਕੋਟੀਆਂ, ਬੂਟ, ਜੁਰਾਬਾਂ, ਟਾਈਆਂ, ਬੈੱਲਟਾਂ ਦੇਣ ਵਾਸਤੇ ਪਿੰਡ ਦੇ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਨਿਵਾਸੀਆਂ ਨੇ ਅੱਗੇ ਆਉਂਦਿਆਂ ਸਰਦੀ ਦੇ ਮੌਸਮ ਨੂੰ ...
ਫ਼ਰੀਦਕੋਟ, 17 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪਿ੍ੰਸੀਪਲ ਸਤਨਾਮ ਸਿੰਘ ਦੀ ਸਰਪ੍ਰਸਤੀ ਅਧੀਨ ਯੂਥ ਕੋਆਰਡੀਨੇਟਰ ਡਾ. ਪਰਮਿੰਦਰ ਸਿੰਘ ਵਲੋਂ ਕਾਲਜ ਦੇ ਚਾਰ ਰੈੱਡ ਰਿਬਨ ਕਲੱਬਾਂ, ਐਨ.ਐਸ.ਐਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ...
ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਹਮੇਸ਼ਾ ਆਵਾਜਾਈ ਦੀਆਂ ਸਮੱਸਿਆਵਾਂ ਰਹਿੰਦੀਆਂ ਹਨ | ਪਿਛਲੇ ਕੁਝ ਸਮੇਂ ਤੋਂ ਸ਼ੁਰੂ ਹੋਇਆ ਫ਼ਰੀਦਕੋਟ ਸੜਕ 'ਤੇ ਰੇਲਵੇ ਪੁਲ ਦਾ ਨਿਰਮਾਣ ਅਜੇ ਤੱਕ ਕਿਸੇ ਤਣ ਪੱਤਣ ਨਹੀਂ ਲੱਗ ...
ਕੋਟਕਪੂਰਾ, 17 ਜਨਵਰੀ (ਮੋਹਰ ਸਿੰਘ ਗਿੱਲ)-ਮੁਹੱਲਾ ਸੁਰਗਾਪੁਰੀ ਕੋਟਕਪੂਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਾਲਾਨਾ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਧਰਮਵੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਫ਼ਰੀਦਕੋਟ ਅਤੇ ਵਿਸ਼ੇਸ਼ ਮਹਿਮਾਨ ਵਜੋਂ ਭੂਸ਼ਨ ਮਿੱਤਲ, ...
ਫ਼ਰੀਦਕੋਟ, 17 ਜਨਵਰੀ (ਸਰਬਜੀਤ ਸਿੰਘ)-ਪੰਜਾਬ ਸਰਕਾਰ ਿਖ਼ਲਾਫ਼ ਚੱਲ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਸਰਕਾਰ ਵਲੋਂ ਐੱਸ.ਐੱਸ. ਰਮਸਾ ਅਧਿਆਪਕ ਯੂਨੀਅਨ ਦੇ ਪੰਜਾਬ ਪ੍ਰਧਾਨ ਦੀਦਾਰ ਸਿੰਘ ਮੁੱਦਕੀ, ਹਰਜੀਤ ਜੀਦਾ ਅਤੇ ਹਰਦੀਪ ਟੋਡਰਪੁਰ ਸਮੇਤ ਪੰਜ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX