ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  52 minutes ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 1 hour ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 1 hour ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 1 hour ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 1 hour ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 2 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 2 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 2 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 2 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 2 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 3 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 3 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 3 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 4 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 4 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 4 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 5 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 5 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 6 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 6 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 6 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 6 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 7 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 7 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 7 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 7 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 8 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 8 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਅੰਮ੍ਰਿਤਸਰ

ਕਾਂਗਰਸ ਨੂੰ ਫਾਇਦਾ ਪਹੁੰਚਾਉਣ ਲਈ ਹੀ ਪੰਜਾਬ ਅੰਦਰ ਬਣ ਰਹੀਆਂ ਹਨ ਨਵੀਆਂ ਸਿਆਸੀ ਪਾਰਟੀਆਂ- ਮਜੀਠੀਆ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ, ਸੁੱਖ ਮਾਹਲ)- ਪੰਜਾਬ ਅੰਦਰ ਹੋਂਦ 'ਚ ਆ ਰਹੀਆਂ ਨਵੀਆਂ ਸਿਆਸੀ ਪਾਰਟੀਆਂ ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਤੇ ਕਾਂਗਰਸ ਦਾ ਫਰੰਟ ਹਨ ਤੇ ਇਨ੍ਹਾਂ ਦਾ ਮਕਸਦ ਹੈ ਕਿ ਵਿਰੋਧੀ ਵੋਟ ਵੰਡੀ ਜਾਵੇ ਅਤੇ ਇਸ ਦਾ ਸਿੱਧਾ ਫਾਇਦਾ ਕਾਂਗਰਸ ਨੂੰ ਪਹੁੰਚੇ, ਪਰ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਦੀਆਂ ਚਾਲਾਂ 'ਚ ਨਹੀਂ ਆਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਅਜਨਾਲਾ 'ਚ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਸੁਖਪਾਲ ਸਿੰਘ ਖਹਿਰਾ ਵਲੋਂ 'ਪਾਪ' ਪਾਰਟੀ (ਪੰਜਾਬ ਏਕਤਾ ਪਾਰਟੀ) ਬਣਾ ਲਈ ਹੈ, ਪਰ ਇਸ ਦਾ ਪੰਜਾਬ 'ਚ ਕੋਈ ਵਜੂਦ ਨਹੀਂ ਕਿਉਂਕਿ ਖਹਿਰਾ ਆਪਣੀ ਭਰਜਾਈ ਨੂੰ ਪੰਚਾਇਤ ਚੋਣਾਂ ਤਾਂ ਜਿਤਾ ਨਹੀਂ ਸਕਿਆ ਤੇ ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੰਜਾਬ ਦੀਆਂ ਚੋਣਾਂ ਕਿਵੇਂ ਜਿੱਤ ਸਕਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ 21 ਜਨਵਰੀ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਰਹੱਦੀ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਵਿਸ਼ੇਸ ਤੌਰ 'ਤੇ ਮੀਟਿੰਗ ਕਰਨ ਲਈ ਆ ਰਹੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਅਮਰੀਕ ਸਿੰਘ ਵਿਛੋਆ, ਗੁਰਚਰਨਜੀਤ ਸਿੰਘ ਰਾਜੂ ਅਵਾਣ, ਗੁਲਬਾਲ ਸਿੰਘ ਬਿੱਲਾ, ਸਵਿੰਦਰ ਸਿੰਘ ਸਹਿੰਸਰਾ, ਕੌਾਸਲਰ ਜਸਪਾਲ ਸਿੰਘ ਭੱਟੀ ਢਿੱਲੋਂ, ਬਲਜਿੰਦਰ ਸਿੰਘ ਮਾਹਲ, ਬਲਜੀਤ ਸਿੰਘ ਭਲਾ ਪਿੰਡ, ਪ੍ਰੀਤ ਸਿੰਘ ਬਰਲਾਸ, ਰਿੱਕੀ ਚਮਿਆਰੀ, ਦਲਬੀਰ ਸਿੰਘ ਚੱਕਡੋਗਰਾਂ, ਗੁਰਲਾਲ ਸਿੰਘ ਭੁੱਲਰ ਵਿਛੋਆ, ਸਰਦੂਲ ਸਿੰਘ ਭਲਾ ਪਿੰਡ, ਹਰਦੀਪ ਸਿੰਘ ਚੱਕਡੋਗਰਾਂ,ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਐਡ. ਸੁਖਮਨ ਰੰਧਾਵਾ, ਰਿਪੂਦਮਨ ਸਿੰਘ ਜਨਕ ਰਾਜ ਆਦਿ ਹਾਜ਼ਰ ਸਨ |

ਯੂਥ ਕਾਂਗਰਸ ਦੀ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਯੁਵਾ ਕ੍ਰਾਂਤੀ ਯਾਤਰਾ ਅੰਮਿ੍ਤਸਰ ਪੁੱਜੀ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)-ਯੂਥ ਕਾਂਗਰਸ ਵਲੋਂ ਕਸ਼ਮੀਰ ਤੋਂ ਕੰਨਿਆਂ ਕੁਮਾਰੀ ਤੱਕ ਚਲਾਈ ਜਾ ਰਹੀ ਯੁਵਾ ਕ੍ਰਾਂਤੀ ਯਾਤਰਾ ਦਾ ਅੱਜ ਇਥੇ ਅੰਮਿ੍੍ਰਤਸਰ ਪੁੱਜਣ 'ਤੇ ਯੂਥ ਕਾਂਗਰਸੀ ਆਗੂਆਂ ਦਿਲਰਾਜ ਸਿੰਘ ਸਰਕਾਰੀਆ ਤੇ ਵਿਕਾਸ ਸੋਨੀ ਦੀ ਅਗਵਾਈ ਹੇਠ ਭਰਵਾਂ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਿਸਾਨਾਂ-ਮਜ਼ਦੂਰਾਂ ਨੂੰ ਕਣਕ ਨਾ ਵੰਡਣ 'ਤੇ ਘਿਰਾਓ ਦਾ ਐਲਾਨ

ਖਡੂਰ ਸਹਿਬ, 18 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਮਜ਼ਦੂਰਾਂ ਅਤੇ ਕਿਸਾਨਾਂ ਦੀ ਭਰਵੀਂ ਮੀਟਿੰਗ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਬਾਣੀਆ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਿਸਾਨ ਆਗੂ ਬਾਬਾ ਝਿਲਮਿਲ ਸਿੰਘ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ...

ਪੂਰੀ ਖ਼ਬਰ »

ਗੁਦਾਮ 'ਚੋਂ ਸ਼ਟਰਿੰਗ ਦਾ ਸਾਮਾਨ ਚੋਰੀ

ਤਰਨ ਤਾਰਨ, 18 ਜਨਵਰੀ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਸ਼ਟਰਿੰਗ ਦੇ ਗੋਦਾਮ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

ਥਾਣੇਦਾਰ ਦਿਲਬਾਗ ਸਿੰਘ ਦੁੱਬਲੀ ਦਾ ਦਿਹਾਂਤ

ਪੱਟੀ, 18 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੁਲਿਸ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੀ ਪੁਲਿਸ ਚੌਕੀ ਤੂਤ ਵਿਖੇ ਤਾਇਨਾਤ ਥਾਣੇਦਾਰ ਦਿਲਬਾਗ ਸਿੰਘ ਦੁੱਬਲੀ ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਪਿੰਡ ਦੁਬਲੀ ...

ਪੂਰੀ ਖ਼ਬਰ »

54 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 3500 ਨਸ਼ੀਲੇ ਕੈਪਸੂਲਾਂ ਸਮੇਤ ਵਿਅਕਤੀ ਕਾਬੂ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ...

ਪੂਰੀ ਖ਼ਬਰ »

ਸੱਤ ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫਤਰ ਸਾਹਮਣੇ ਰੋਸ ਧਰਨਾ

ਤਰਨ ਤਾਰਨ, 18 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)- ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫਤਰ ਸਾਹਮਣੇ ਰੋਸ ਧਰਨਾ ਦੇਣ ਉਪਰੰਤ ਕਿਸਾਨਾਂ ਦੀਆਂ ਮੰਗਾਂ ਸਬੰਧੀ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਹਸਪਤਾਲ ਦੇ ਬਾਹਰ ਛੱਡੇ ਨਵਜੰਮੇ ਬੱਚੇ ਦੀ ਇਲਾਜ ਦੌਰਾਨ ਮੌਤ

ਤਰਨ ਤਾਰਨ, 18 ਜਨਵਰੀ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸਿਵਲ ਹਸਪਤਾਲ ਤਰਨਤਾਰਨ ਦੇ ਬਾਹਰ ਇਕ ਅਣਪਛਾਤੀ ਔਰਤ ਵਲੋਂ ਆਪਣੇ ਨਵਜੰਮੇ ਬੱਚੇ ਨੂੰ ਹਸਪਤਾਲ ਦੇ ਬਾਹਰ ਲੱਗੇ ਪੰਘੂੜੇ ਵਿਚ ਛੱਡ ਜਾਣ 'ਤੇ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ) ਤਿਲਕ ਰਾਜ ਨੇ ...

ਪੂਰੀ ਖ਼ਬਰ »

ਪਿੰਡ ਮਹਿਸਮਪੁਰ ਖੁਰਦ 'ਚ ਨੌਜਵਾਨ ਦੀ ਲਾਸ਼ ਖੂਹ 'ਚੋਂ ਬਰਾਮਦ

ਚੌਾਕ ਮਹਿਤਾ, 18 ਜਨਵਰੀ (ਜਗਦੀਸ਼ ਸਿੰਘ ਬਮਰਾਹ/ਧਰਮਿੰਦਰ ਸਿੰਘ ਭੰਮਰਾ)- ਪਿੰਡ ਮਹਿਸਮਪੁਰ ਦੇ ਇਕ ਬੇ-ਆਬਾਦ ਖੂਹ 'ਚੋਂ ਅੱਜ ਸਵੇਰੇ ਸ਼ੱਕੀ ਹਾਲਾਤ 'ਚ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ, ਜਿਸ ਦੀ ਪਛਾਣ ਬਲਦੇਵ ਸਿੰਘ ਉਰਫ਼ ਦੇਬਾ (32) ਪੁੱਤਰ ਦਿਆਲ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਨਿਗਮ ਨੇ ਚਾਰ ਠੇਕਿਆ ਤੋਂ ਵਸੂਲੇ ਸਾਢੇ ਗਿਆਰਾਂ ਲੱਖ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਦੀ ਜਗ੍ਹਾ ਦੁਕਾਨਾਂ ਤੇ ਖੋਖਿਆਂ ਵਿਚ ਚੱਲ ਰਹੇ ਸ਼ਰਾਬ ਦੇ ਠੇਕਿਆਂ ਵਾਲਿਆਂ ਕੋਲੋਂ ਨਿਗਮ ਨੇ ਉਗਰਾਹੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਤਹਿਤ ਨਿਗਮ ਦੇ ਐਸਟੇਟ ਵਿਭਾਗ ਵਲੋਂ ਅੰਮਿ੍ਤਸਰ 'ਚ ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੀਆਂ 7 ਵੱਖ-ਵੱਖ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ, ਜਿਸ ਦੀ ਪ੍ਰਧਾਨਗੀ ਕਿਰਤੀ ਕਿਸਾਨ ਯੂਨੀਅਨ ਦੇ ਧਨਵੰਤ ਸਿੰਘ ਖਤਰਾਏ ਕਲਾਂ, ਦਲਬੀਰ ...

ਪੂਰੀ ਖ਼ਬਰ »

ਬਾਬਾ ਹਜ਼ਾਰਾ ਸਿੰਘ ਤੇ ਲੱਖਾ ਸਿੰਘ ਦੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ-ਬਾਬਾ ਚਰਨ ਸਿੰਘ

ਜਗਦੇਵ ਕਲਾਂ, 18 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਸੰਤ ਬਾਬਾ ਹਜ਼ਾਰਾ ਸਿੰਘ ਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ 23 ਜਨਵਰੀ ਨੂੰ ਡੇਰਾ ਕਾਰ ਸੇਵਾ ਗੁਰੂ ਕਾ ਬਾਗ ਵਿਖੇ ਹੋਣ ਵਾਲੇ ਸਾਲਾਨਾ ਬਰਸੀ ਸਮਾਗਮਾਂ ਦੀਆਂ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਵਿਖੇ ਕੌਮੀ ਯੂਥ ਪਾਰਲੀਮੈਂਟ ਫੈਸਟੀਵਲ-2019 ਦੀ ਸ਼ੁਰੂਆਤ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਇਕ ਕੌਮੀ ਯੁਵਕ ਪਾਰਲੀਮੈਂਟ ਫੈਸਟੀਵਲ ਕਰਵਾਇਆ ਗਿਆ | ਇਸ ਫੈਸਟੀਵਲ 'ਚ ਅਮਿ੍ਤਸਰ ਜ਼ਿਲ੍ਹੇ ਦੇ 16 ਕਾਲਜਾਂ ਤੋਂ ਵਿਦਿਆਰਥੀ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੀ ਮੀਟਿੰਗ ਹੋਈ

ਸੁਧਾਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਤੇ ਸੁਖਦੇਵ ਸਿੰਘ ਸੁਧਾਰ ਤੇ ਨੰਬਰਦਾਰ ਅਰਜਨ ਸਿੰਘ ਸੁਧਾਰ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਕਸਬਾ ਸੁਧਾਰ ਵਿਖੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕੱਤਰਤਾ ਹੋਈ

ਰਮਦਾਸ, 18 ਜਨਵਰੀ (ਜਸਵੰਤ ਸਿੰਘ ਵਾਹਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਰਮਦਾਸ ਵਿਖੇ ਇਕ ਭਰਵੀਂ ਇਕੱਤਰਤਾ ਹੋਈ, ਜਿਸ ਦੀ ਪ੍ਰਧਾਨਗੀ ਨਗਰ ਕੌਾਸਲ ਰਮਦਾਸ ਦੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਗਿੱਲ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅਥਾਰਟੀ ਵਲੋਂ ਕੀਤੇ ਕੰਮਾਂ ਦਾ ਔਜਲਾ ਨੇ ਲਿਆ ਗੰਭੀਰ ਨੋਟਿਸ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)- ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਨ ਤੇ ਉਨ੍ਹਾਂ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ ਜ਼ਿਲ੍ਹਾ ਵਿਕਾਸ ਕੁਆਰਡੀਨੇਸ਼ਨ ਤੇ ਮੁਲਾਂਕਣ ਕਮੇਟੀ (ਦਿਸ਼ਾ) ਦੀ ਪ੍ਰਧਾਨਗੀ ਕਰਦੇ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. 'ਚ 26 ਜਨਵਰੀ ਨੂੰ ਉਪ ਕੁਲਪਤੀ ਲਹਿਰਾਉਣਗੇ ਕੌਮੀ ਝੰਡਾ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਸਮਾਗਮ ਯੂਨੀਵਰਸਿਟੀ ਦੇ ਗੈਸਟ ਹਊਸ ਸਾਹਮਣੇ ਸਵੇਰੇ ...

ਪੂਰੀ ਖ਼ਬਰ »

ਸ਼ਵੇਤ ਮਲਿਕ ਨੇ ਹਲਕਾ ਉੱਤਰੀ ਤੇ ਪੂਰਬੀ 'ਚ ਤਿੰਨ ਓਪਨ ਜਿੰਮ ਤਿਆਰ ਕਰਵਾਏ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)- ਭਾਜਪਾ ਦੇ ਪੰਜਾਬ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਅੰਮਿ੍ਤਸਰ ਦੇ ਵੱਖ-ਵੱਖ ਪਾਰਕਾਂ ਵਿਚ 100 ਓਪਨ ਜਿੰਮ ਖੋਲੇ ਜਾਣ ਦੇ ਟੀਚੇ ਵੱਲ ਵੱਧਦੇ ਹੋਏ ਅੱਜ ਵਿਧਾਨ ਸਭਾ ਹਲਕਾ ਉੱਤਰੀ ਤੇ ਵਿਧਾਨ ਸਭਾ ਹਲਕਾ ਪੂਰਬੀ ...

ਪੂਰੀ ਖ਼ਬਰ »

ਵਿਜ਼ਡਮ ਕਲਾਸਿਸ ਵਲੋਂ ਗਣਿਤ ਵਿਸ਼ੇ ਦਾ ਮੋਕ ਟੈਸਟ 27 ਨੂੰ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਵਿਜ਼ਡਮ ਕਲਾਸਿਸ ਵਲੋਂ ਸੀ. ਬੀ. ਐੱਸ. ਈ. ਦੀ 10ਵੀਂ ਜਮਾਤ ਦੀ ਪ੍ਰੀਖਿਆ ਅਨੁਸਾਰ ਗਣਿਤ ਵਿਸ਼ੇ ਦਾ ਮੋਕ ਟੈਸਟ ਕਰਵਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦੇ ਹੋਏ ਪ੍ਰੋ. ਉਤਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ...

ਪੂਰੀ ਖ਼ਬਰ »

ਕੈਰੀਅਰ ਕੌਸਲਿੰਗ ਸਬੰਧੀ ਸੈਮੀਨਾਰ ਕਰਵਾਇਆ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ. ਆਂਚਲ ਮਹਾਜਨ ਦੀ ਅਗਵਾਈ ਹੇਠ ਕੈਰੀਅਰ ਕੌਾਸਲਿੰਗ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਰਿਸ਼ਭ ਗੁਪਤਾ ਨੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਝੇ 'ਚ ਪੈਰ ਪਸਾਰ ਰਹੇ ਕੈਂਸਰ ਰੋਗ ਲਈ ਸਰਕਾਰ ਸੁਹਿਰਦ ਹੋਵੇ- ਛੱਜਲਵੱਡੀ

ਟਾਂਗਰਾ, 18 ਜਨਵਰੀ (ਹਰਜਿੰਦਰ ਸਿੰਘ ਕਲੇਰ)- ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇ: ਮਹਿੰਦਰ ਸਿੰਘ ਛੱਜਲਵੱਡੀ ਨੇ ਸਰਹੱਦੀ ਖੇਤਰ ਮਾਝੇ ਅੰਦਰ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਖਤਰਨਾਕ ਤੇ ਜਾਨਲੇਵਾ ਬਿਮਾਰੀ ...

ਪੂਰੀ ਖ਼ਬਰ »

ਵਾਰਡ ਨੰ.-5 'ਚ ਮਜੀਠੀਆ ਦੇ ਸਨਮਾਨ 'ਚ ਹੋਇਆ ਸਮਾਗਮ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ ਦੀ ਵਾਰਡ ਨੰ: 5 ਤੋਂ ਅਕਾਲੀ ਦਲ ਦੇ ਕੌਾਸਲਰ ਤੇ ਅਕਾਲੀ ਦਲ ਐੱਸ.ਸੀ. ਵਿੰਗ ਦੇ ਪ੍ਰਧਾਨ ਰਛਪਾਲ ਸਿੰਘ ਕਾਲੀ ਦੇ ਗ੍ਰਹਿ ਵਿਖੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਅਕਾਲੀ ਦਲ (ਬ) ਜਨਰਲ ਸਕੱਤਰ ਬਿਕਰਮ ਸਿੰਘ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅੰਮਿ੍ਤਸਰ, 18 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬੀ. ਕੇ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰ: ਇੰਦਰਜੀਤ ਭੰਡਾਰੀ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ ਜਿਸ 'ਚ ਈ. ਐੱਨ. ਟੀ. ਹਸਪਤਾਲ ਦੇ ਮਾਹਿਰ ਡਾ. ਪ੍ਰੇਮ ਪਾਲ, ਡਾ. ਕਰਮਜੀਤ ਸਿੰਘ, ਡਾ. ਸੋਨੀਆ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਅੰਦਰ ਨਵੀਂਆਂ ਬਣ ਰਹੀਆਂ ਸਿਆਸੀ ਪਾਰਟੀਆਂ ਦਾ ਮੁੱਖ ਮਕਸਦ ਕਾਂਗਰਸ ਪਾਰਟੀ ਨੂੰ ਲਾਭ ਪਹੁੰਚਾਉਣਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ...

ਪੂਰੀ ਖ਼ਬਰ »

ਰਾਮਵਾੜਾ ਮੰਦਰ ਦੇ ਆਮ ਇਜਲਾਸ 'ਚ ਕੇ.ਕੇ. ਸ਼ਰਮਾ ਬਣੇ ਪ੍ਰਧਾਨ

ਰਈਆ, 18 ਜਨਵਰੀ (ਸ਼ਰਨਬੀਰ ਸਿੰਘ ਕੰਗ)- ਬੀਤੇ ਦਿਨ ਧਾਰਮਿਕ ਜਥੇਬੰਦਿਆਂ ਦੇ ਸੱਦੇ 'ਤੇ ਮੰਦਰ ਸ੍ਰੀ ਰਾਮਵਾੜਾ ਨੇੜੇ ਨਹਿਰ ਬਾਬਾ ਦਇਆ ਰਾਮ ਜੀ ਦੇ ਹਾਲ 'ਚ ਇਕ ਵਿਸ਼ਾਲ ਇੱਕਠ ਹੋਇਆ | ਮੀਟਿੰਗ ਵਿਚ ਜਥੇਬੰਦੀਆਂ ਦੇ ਨੁਮਾਇਦਿਆਂ ਨੇ ਦੱਸਿਆ ਕਿ ਪਹਿਲੀ ਕਮੇਟੀ ਜਿਸਦੀ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਹੀ ਔਰਤਾਂ ਨੂੰ ਮਾਣ ਸਨਮਾਨ ਦਿੱਤਾ- ਪ੍ਰਧਾਨ ਸੋਨੀਆ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਦੀ ਨਵ-ਨਿਯੁੱਕਤ ਪ੍ਰਧਾਨ ਜਤਿੰਦਰ ਕੌਰ ਸੋਨੀਆ ਨੇ ਕਿਹਾ ਕਿ ਔਰਤਾਂ ਨੂੰ ਹਮੇਸ਼ਾਂ ਹੀ ਕਾਂਗਰਸ ਪਾਰਟੀ ਵਲੋਂ ਮਾਣ-ਸਨਮਾਨ ਦਿੱਤਾ ਜਾਂਦਾ ਰਿਹਾ ਹੈ ਅਤੇ ਉਹ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਮੁੱਚੀ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਜੰਡਿਆਲਾ ਗੁਰੂ, 18 ਜਨਵਰੀ (ਰਣਜੀਤ ਸਿੰਘ ਜੋਸਨ)- ਇਨਕਮ ਟੈਕਸ ਵਿਭਾਗ ਅੰਮਿ੍ਤਸਰ-2 ਵਲੋਂ ਜਨਤਾ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਸਟਾਰ ਇੰਟਰਨੈਸ਼ਨਲ ਪੈਲੇਸ ਜੰਡਿਆਲਾ ਗੁਰੂ ਵਿਖੇ ਇਕ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਇਨਕਮ ਟੈਕਸ ਵਿਭਾਗ ਵਲੋਂ ...

ਪੂਰੀ ਖ਼ਬਰ »

ਅੰਮਿ੍ਤਸਰ ਦੇ 1600 ਬੂਥਾਂ ਦੀ ਕਮਾਨ ਸੰਭਾਲਣ ਲਈ ਵਲੰਟੀਅਰਾਂ ਦੀਆਂ ਬਣਨਗੀਆਂ ਕਮੇਟੀਆਂ- ਧਾਲੀਵਾਲ

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)- ਆਮ ਆਦਮੀ ਪਾਰਟੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹਲਕਾ ਅਜਨਾਲਾ ਦੇ ਵਲੰਟੀਅਰਾਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਰਾਜਸੀ ਮਾਮਲਿਆਂ ਕੋਰ ਕਮੇਟੀ ...

ਪੂਰੀ ਖ਼ਬਰ »

ਕੌਾਸਲਰ ਦੇ ਰਿਸ਼ਤੇਦਾਰ ਸਣੇ 4 ਿਖ਼ਲਾਫ਼ ਪਰਚਾ ਦਰਜ

ਮਾਮਲਾ ਲਾਰੈਂਸ ਰੋਡ 'ਤੇ ਗੋਲੀ ਚਲਾਉਣ ਦਾ ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)- ਲਾਰੈਂਸ ਰੋਡ 'ਤੇ ਔਲਾ ਕੈਬ ਨੂੰ ਰੋਕ ਇਕ ਵਿਅਕਤੀ ਦੀ ਲੱਤ 'ਚ ਗੋਲੀ ਮਾਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਕੌਾਸਲਰ ਦੇ ਰਿਸ਼ਤੇਦਾਰ ਸਣੇ 4 ਿਖ਼ਲਾਫ਼ ਪਰਚਾ ਦਰਜ ਕਰ ਲਿਆ ਹੈ | ਮਿਲੇ ਵੇਰਵਿਆਂ ...

ਪੂਰੀ ਖ਼ਬਰ »

ਓ. ਐਾਡ. ਐੱਮ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੰਗ ਪੱਤਰ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਵਲੋਂ ਮੁਲਾਜ਼ਮਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਕਮਿਸ਼ਨਰ ਨਗਰ ਨਿਗਮ ਦਫ਼ਤਰ ਵਿਖੇ ਮੰਗ ਪੱਤਰ ਦਿੱਤਾ | ਇਸ ਦੌਰਾਨ ਉਨ੍ਹਾਂ ਨੇ ਓ. ਐਾਡ. ਐੱਮ. ਵਿਭਾਗ ਦੇ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਦੀ ਮੀਟਿੰਗ ਹੋਈ

20 ਨੂੰ ਲੁਧਿਆਣਾ ਵਿਖੇ ਹੋਵੇਗਾ ਸਿੱਖਿਆ ਬਚਾਓ ਸੈਮੀਨਾਰ ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਪਾਰਟੀ ਕਾਰਕੁੰਨਾਂ, ਹਮਦਰਦਾਂ ਤੇ ਸੰਘਰਸ਼ੀਲ ਜਨਤਕ ...

ਪੂਰੀ ਖ਼ਬਰ »

ਮੇਅਰ ਨੇ ਸੁਣੀਆਂ ਹਲਕਾ ਉੱਤਰੀ ਤੇ ਦੱਖਣੀ ਦੇ ਕੌਾਸਲਰਾਂ ਦੀਆਂ ਸਮੱਸਿਆਵਾਂ

ਅੰਮਿ੍ਤਸਰ, 18 ਜਨਵਰੀ (ਹਰਮਿੰਦਰ ਸਿੰਘ)- ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੱਜ ਵੱਖ-ਵੱਖ ਵਾਰਡਾਂ ਦੇ ਕੌਾਸਲਰਾਂ ਨੂੰ ਆਪਣੇ ਇਲਾਕਿਆਂ ਨਾਲ ਸਬੰਧਿਤ ਦਰਪੇਸ਼ ਆ ਰਹੀਆਂ ਸਮਾਸਿਆਵਾਂ ਸੁਣਨ ਲਈ ਅੱਜ ਵਿਧਾਨ ਸਭਾ ਹਲਕਾ ਉੱਤਰੀ ਤੇ ਦੱਖਣੀ ਦੇ ਕੌਾਸਲਰਾਂ ਨਾਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਨੌਜਵਾਨ 'ਤੇ ਹਮਲਾ

ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇਕ ਨੌਜਵਾਨ 'ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਹਮਲਾ ਕਰਕੇ ਉਸ ਦਾ ਮੋਟਰਸਾਈਕਲ, ਨਗਦੀ, ਮੋਬਾਈਲ ਤੇ ਹੋਰ ਕੀਮਤੀ ਸਮਾਨ ਖੋਹ ਲਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਸ਼ਿਆਂ ਦੇ ਧੰਦੇ ਨੂੰ ਜੜ੍ਹੋਂ ਖ਼ਤਮ ਕਰਕੇ ਪੁਲਿਸ ਦਮ ਲਵੇਗੀ- ਡੀ. ਐੱਸ. ਪੀ.

ਅਜਨਾਲਾ, 18 ਜਨਵਰੀ (ਐਸ. ਪ੍ਰਸ਼ੋਤਮ)- ਪੁਲਿਸ ਸਬ ਡਵੀਜਨ ਅਜਨਾਲਾ ਤਹਿਤ ਪੈਂਦੇ ਥਾਣਿਆਂ ਦੇ ਮੁੱਖੀਆਂ ਸਮੇਤ ਪੁਲਿਸ ਚੌਾਕੀਆਂ ਦੇ ਇੰਚਾਰਜਾਂ ਨਾਲ ਮੀਟਿੰਗ ਦੌਰਾਨ ਨਸ਼ਾ ਤਸਕਰਾਂ ਤੇ ਨਸ਼ੀਲੇ ਕੈਪਸੂਲਾਂ/ਗੋਲੀਆਂ ਸਮੇਤ ਹੋਰ ਨਸ਼ਿਆਂ ਦਾ ਧੰਦਾ ਕਰ ਰਹੇ ਸਮਾਜ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਔਰਤਾਂ ਦਾ ਉੱਤਰੀ ਖੇਤਰ ਅੰਤਰ 'ਵਰਸਿਟੀ ਫੁੱਟਬਾਲ ਮੁਕਾਬਲਾ 22 ਤੋਂ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਔਰਤਾਂ ਦਾ ਉਤਰੀ ਖੇਤਰ ਅੰਤਰ 'ਵਰਸਿਟੀ ਫੁੱਟਬਾਲ ਮੁਕਾਬਲਾ 22 ਜਨਵਰੀ ਤੋਂ ਸ਼ੁਰੂ ਹੋਵੇਗਾ | 'ਵਰਸਿਟੀ ਦੇ ਖੇਡ ਡਾਇਰੈਕਟਰ ਪ੍ਰੋ: ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ 'ਚ ...

ਪੂਰੀ ਖ਼ਬਰ »

ਮਾਮਲਾ ਵਿਆਹ 'ਚ ਚੱਲੀ ਗੋਲੀ ਡੀ. ਜੇ. ਆਪ੍ਰੇਟਰ ਦੇ ਲੱਗਣ ਦਾ ਗੋਲੀ ਚਲਾਉਣ ਵਾਲੇ ਨਾਲ ਪੈਲੇਸ ਮਾਲਕ ਵੀ ਇਰਾਦਾ ਕਤਲ ਦੇ ਦੋਸ਼ ਹੇਠ ਨਾਮਜ਼ਦ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)- ਵਿਆਹ ਸਮਾਗਮਾਂ 'ਚ ਗੋਲੀ ਚਲਾਉਣ ਵਾਲਿਆਂ ਿਖ਼ਲਾਫ਼ ਲਾਈ ਗਈ ਪਾਬੰਦੀ ਦੇ ਬਾਵਜੂਦ ਵੀ ਗੋਲੀਆਂ ਚਲਾ ਕੇ ਇਕ ਡੀ. ਜੇ ਅਪਰੇਟਰ ਨੂੰ ਜ਼ਖ਼ਮੀਂ ਕਰ ਦੇਣ ਦੇ ਚਰਚਿਤ ਮਾਮਲੇ 'ਚ ਪੁਲਿਸ ਨੇ ਸਖ਼ਤੀ ਵਿਖਾਈ ਹੈ, ਜਿਸ ਤਹਿਤ ਬੀਤੇ ਦਿਨ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਾਲਜ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 18 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਾਡ ਕਾਲਜ ਟੀਚਰ ਆਰਗੇਨਾਈਜੇਸ਼ਨ (ਪੀਫੈਕਟੋ) ਦੇ ਸੱਦੇ 'ਤੇ ਅੱਜ ਸੂਬੇ ਦੀਆਂ ਸਮੂਹ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਅਧਿਆਪਕਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਸਵਾਇਨ ਫਲੂ ਤੋਂ ਡਰਨ ਦੀ ਲੋੜ ਨਹੀਂ ਸਿਹਤ ਵਿਭਾਗ ਵਲੋਂ ਪੁਖਤਾ ਪ੍ਰਬੰਧ- ਔਜਲਾ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)- ਸਵਾਈਨ ਫਲੂ ਨਾਲ ਅੰਮਿ੍ਤਸਰ 'ਚ ਹੋਈਆਂ ਦੋ ਮੌਤਾ ਉਪਰੰਤ ਲੋਕਾਂ 'ਚ ਪਾਏ ਜਾ ਰਹੇ ਡਰ ਕਾਰਨ ਅੱਜ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ਿਲਾ ਪ੍ਰਸ਼ਾਸਨ, ਸਿਵਲ ਸਰਜਨ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ...

ਪੂਰੀ ਖ਼ਬਰ »

ਸਵਾਇਨ ਫਲੂ ਤੋਂ ਡਰਨ ਦੀ ਲੋੜ ਨਹੀਂ ਸਿਹਤ ਵਿਭਾਗ ਵਲੋਂ ਪੁਖਤਾ ਪ੍ਰਬੰਧ- ਔਜਲਾ

ਅੰਮਿ੍ਤਸਰ, 18 ਜਨਵਰੀ (ਰੇਸ਼ਮ ਸਿੰਘ)- ਸਵਾਈਨ ਫਲੂ ਨਾਲ ਅੰਮਿ੍ਤਸਰ 'ਚ ਹੋਈਆਂ ਦੋ ਮੌਤਾ ਉਪਰੰਤ ਲੋਕਾਂ 'ਚ ਪਾਏ ਜਾ ਰਹੇ ਡਰ ਕਾਰਨ ਅੱਜ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ਿਲਾ ਪ੍ਰਸ਼ਾਸਨ, ਸਿਵਲ ਸਰਜਨ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ...

ਪੂਰੀ ਖ਼ਬਰ »

ਐੱਸ. ਡੀ. ਓ. ਧਰਮਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਬੰਡਾਲਾ, 18 ਜਨਵਰੀ (ਅਮਰਪਾਲ ਸਿੰਘ ਬੱਬੂ)- ਪੰਜਾਬ ਰਾਜ ਬਿਜਲੀ ਬੋਰਡ ਦੇ ਕਰਮਚਾਰੀਆਂ ਤੇ ਸਰਪੰਚਾਂ ਵਲੋਂ ਸਬ ਡਵੀਜ਼ਨ ਬੰਡਾਲਾ 'ਚ ਨਵੇਂ ਆਏ ਐੱਸ. ਡੀ. ਓ. ਇੰਜੀ: ਧਰਮਿੰਦਰ ਸਿੰਘ ਨੂੰ ਆਪਣਾ ਅਹੁਦਾ ਸੰਭਾਲਣ 'ਤੇ ਜੀ ਆਇਆਂ ਕਿਹਾ ਗਿਆ | ਇਸ ਮੌਕੇ ਵਫ਼ਦ 'ਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਗੌਰਮਿੰਟ ਮਿਡਲ ਸਕੂਲ ਗੁੰਮਟਾਲਾ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਰਾਜਾਸਾਂਸੀ, 18 ਜਨਵਰੀ (ਹੇਰ)- ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਤੇ ਇਨ੍ਹਾਂ ਸਕੂਲਾਂ 'ਚ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ ਹੈ ਤੇ ਇਸ ਕਾਰਜ ਹੋਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX