ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  1 day ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  1 day ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 day ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  1 day ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਬਰਨਾਲਾ

ਮੰਗਾਂ ਮਨਵਾਉਣ ਲਈ ਜਥੇਬੰਦੀਆਂ ਨੇ ਘੇਰਿਆ ਡੀ.ਸੀ. ਦਫ਼ਤਰ

ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਪੰਜਾਬ ਦੀ 7 ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਤਹਿਤ ਬਰਨਾਲਾ ਜ਼ਿਲ੍ਹੇ ਦੇ ਸੈਂਕੜੇ ਕਿਸਾਨ, ਮਜ਼ਦੂਰ, ਮਰਦ-ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਧਰਨਾ ਦੇ ਕੇ ਕੈਪਟਨ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਉੱਗੋਕੇ, ਜਰਨੈਲ ਸਿੰਘ ਬਦਰਾ, ਬਲੌਰ ਸਿੰਘ ਛੰਨਾ, ਨਿਰਭੈ ਸਿੰਘ ਰਾਜਗੜ੍ਹ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮਹਿਤਾ ਆਦਿ ਆਗੂਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ ਦੇ ਪੂਰਨ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਦੋ ਸਾਲ ਬੀਤ ਜਾਣ ਦੇ ਬਾਅਦ ਵੀ ਕਿਸਾਨ ਸਿਰ ਚੜ੍ਹੇ ਕਰਜ਼ਿਆਂ ਨੂੰ ਮੁਆਫ਼ ਨਹੀਂ ਕੀਤਾ ਗਿਆ | ਸਗੋਂ ਬੈਂਕਾਂ ਵਲੋਂ ਕਿਸਾਨਾਂ ਤੋਂ ਗਲਤ ਢੰਗ ਨਾਲ ਖਾਲੀ ਚੈੱਕਾਂ ਉੱਪਰ ਦਸਤਖ਼ਤ ਕਰਵਾ ਕੇ ਕਿਸਾਨਾਂ 'ਤੇ ਝੂਠੇ ਮੁਕੱਦਮੇ ਦਰਜ ਕਰ ਕੇ ਜ਼ਲੀਲ ਕੀਤਾ ਜਾ ਰਿਹਾ ਹੈ | ਦੂਸਰੇ ਪਾਸੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਆਵਾਰਾ ਪਸ਼ੂਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਪਸ਼ੂਆਂ ਦੀ ਸਾਂਭ ਸੰਭਾਲ ਲਈ ਸੂਬੇ ਦੇ ਲੋਕਾਂ ਤੋਂ ਗਊ ਸੈਸ ਟੈਕਸ ਤਾਂ ਵਸੂਲਿਆ ਜਾ ਰਿਹਾ ਹੈ ਪਸ਼ੂਆਂ ਨੂੰ ਸਾਂਭਣ ਦਾ ਕੋਈ ਉਪਰਾਲਾ ਨਹੀਂ ਕੀਤਾ ਜੋ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਉੱਥੇ ਸੜਕ ਹਾਦਸਿਆਂ ਵਿਚ ਮਨੁੱਖੀ ਜਾਨਾਂ ਜਾ ਰਹੀਆਂ ਹਨ | ਆਗੂਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ 'ਤੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਵਿਚੋਂ ਕੱਢਣ ਲਈ ਉਨ੍ਹਾਂ ਦੀਆਂ ਜਿਨਸਾਂ ਦੇ ਭਾਅ ਸਵਾਮੀ ਨਾਥਨ ਦੀ ਰਿਪੋਰਟ ਮੁਤਾਬਕ ਦਿੱਤੇ ਜਾਣਗੇ ਪਰ ਮੋਦੀ ਸਰਕਾਰ ਨੇ ਜਿਨਸਾਂ ਦੇ ਭਾਅ ਤਾਂ ਸਵਾਮੀ ਨਾਥਨ ਰਿਪੋਰਟ ਮੁਤਾਬਕ ਲਾਗੂ ਨਹੀਂ ਕੀਤੇ ਸਗੋਂ ਖੇਤੀ ਲਈ ਵਰਤੀਆਂ ਜਾਣ ਵਾਲੀਆਂ ਕੀਟਨਾਸ਼ਕ ਦਵਾਈਆਂ ਤੇ ਖਾਦਾਂ ਵਿਚ ਭਾਰੀ ਵਾਧਾ ਕਰ ਕੇ ਕਿਸਾਨਾਂ 'ਤੇ ਹੋਰ ਬੋਝ ਪਾ ਦਿੱਤਾ ਹੈ | ਆਗੂਆਂ ਮੰਗ ਕੀਤੀ ਕਿ ਕਿਸਾਨਾਂ ਦਾ ਸਾਰਾ ਕਰਜਾ ਮੁਆਫ਼ ਕਰ ਕੇ ਕਿਸਾਨਾਂ ਨੂੰ ਕਰਜਾ ਮੁਕਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਸਰਕਾਰਾਂ ਨਾਲ ਆਰ-ਪਾਰ ਦੀ ਲੜਾਈ ਲੜਨਗੇ | ਇਸ ਮੌਕੇ ਪੈੱ੍ਰਸ ਸਕੱਤਰ ਕਰਮ ਸਿੰਘ, ਕਾਲਾ ਜੈਦ ਇਕਾਈ ਪ੍ਰਧਾਨ, ਮੇਵਾ ਸਿੰਘ, ਰਾਮ ਸਿੰਘ, ਪੁਸ਼ਮਿੰਦਰ ਸਿੰਘ, ਬਿੰਦਰ ਸਿੰਘ, ਬਿੱਲੂ ਸਿੰਘ, ਗੁਰਨਾਮ ਸਿੰਘ, ਗੁਰਮੇਲ ਸਿੰਘ, ਸੁਰਜੀਤ ਕੌਰ, ਮਨਜੀਤ ਕੌਰ, ਗੁਰਮੇਲ ਕੌਰ, ਲਾਭ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ |

ਖੇਤੀਬਾੜੀ 'ਵਰਸਿਟੀ ਦੀ ਟੀਮ ਵਲੋਂ ਹੈਪੀ ਸੀਡਰ ਨਾਲ ਬੀਜੇ ਖੇਤਾਂ ਦਾ ਨਿਰੀਖਣ

ਟੱਲੇਵਾਲ, 18 ਜਨਵਰੀ (ਸੋਨੀ ਚੀਮਾ)-ਪਿਛਲੇ ਸਮੇਂ ਦੌਰਾਨ ਕਿਸਾਨਾਂ ਵਲੋਂ ਆਪਣੀ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਹੈਪੀ ਸੀਡਰ ਆਦਿ ਨਾਲ ਕੀਤੀ ਗਈ | ਜਿਸ 'ਤੇ ਕਈ ਪਿੰਡਾਂ ਵਿਚ ਬੀਜੀ ਗਈ ਫ਼ਸਲ ਜਾਂ ਤਾਂ ੳੱੁਘੀ ਹੀ ਨਹੀਂ ਸੀ ਤੇ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਵਿਰੋਧ 'ਚ ਪੰਜਾਬ ਸਰਕਾਰ ਦੀ ਅਰਥੀ ਫੂਕੀ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਐਸ.ਐਸ.ਏ./ਰਮਸਾ/ਆਦਰਸ਼/ਮਾਡਲ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਤੋਂ ਬਾਅਦ ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ ਸ਼ੁਰੂ ਹੋਏ ਸੰਘਰਸ਼ ਕਾਰਨ ਬੌਖਲਾਹਟ ਵਿਚ ਆਈ ਕੈਪਟਨ ਸਰਕਾਰ ਵਲੋਂ ਪੰਜ ਅਧਿਆਪਕ ਆਗੂਆਂ ਨੂੰ ਮੁਅੱਤਲ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਮੌਤ

ਬਰਨਾਲਾ/ਟੱਲੇਵਾਲ, 18 ਜਨਵਰੀ (ਧਰਮਪਾਲ ਸਿੰਘ, ਸੋਨੀ ਚੀਮਾ)-ਪਿੰਡ ਨਾਈਵਾਲਾ ਨਜ਼ਦੀਕ ਲੰਘੀ ਰਾਤ ਕਾਰ ਬੇਕਾਬੂ ਹੋ ਕੇ ਦਰਖ਼ਤ ਨਾਲ ਟਕਰਾ ਗਈ ਇਸ ਹਾਦਸੇ ਵਿਚ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ (35) ਪੁੱਤਰ ...

ਪੂਰੀ ਖ਼ਬਰ »

11ਵੀਂ ਜਮਾਤ ਦੇ ਵਿਦਿਆਰਥੀ ਨੇ ਫਾਹਾ ਲਿਆ

ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲਾ ਦੇ ਗਿਆਰ੍ਹਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਨੇ ਲੰਘੀ ਰਾਤ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਸੁਖਚੈਨ ਸਿੰਘ (18) ਪੁੱਤਰ ਕਰਮਜੀਤ ਸਿੰਘ ਵਾਸੀ ਠੀਕਰੀਵਾਲ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

'ਸਟਾਰਟ-ਅਪ ਇੰਡੀਆ ਪੰਜਾਬ ਯਾਤਰਾ' ਤਹਿਤ ਜਾਗਰੂਕਤਾ ਵੈਨ ਬਰਨਾਲਾ ਪਹੁੰਚੀ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਨੌਜਵਾਨਾਂ ਨੂੰ ਕਾਰੋਬਾਰ ਦੇ ਮੌਕਿਆਂ ਤੋਂ ਜਾਣੂ ਕਰਵਾਉਣ ਲਈ 'ਸਟਾਰਟਅਪ ਇੰਡੀਆ ਪੰਜਾਬ ਯਾਤਰਾ' ਤਹਿਤ ਜਾਗਰੂਕਤਾ ਯਾਤਰਾ ਵੈਨ ਅੱਜ ਆਰੀਆਭੱਟਾ ਗਰੁੱਪ ਆਫ਼ ਕਾਲਜਿਜ਼ ਬਰਨਾਲਾ ਵਿਖੇ ਪਹੁੰਚੀ | ਇਸ ਮੌਕੇ ਕਾਲਜ 'ਚ ਇੱਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ 2 ਕਾਬੂ

ਧਨੌਲਾ, 18 ਜਨਵਰੀ (ਚੰਗਾਲ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਐਸ.ਪੀ. ਬਰਨਾਲਾ ਰਾਜੇਸ਼ ਕੁਮਾਰ ਛਿੱਬਰ ਦੀ ਅਗਵਾਈ ਹੇਠ ਥਾਣਾ ਮੁਖੀ ਧਨੌਲਾ ਜਗਜੀਤ ਸਿੰਘ ਦੇ ਯਤਨਾਂ ਸਦਕਾ ਧਨੌਲਾ ਪੁਲਿਸ ਵਲੋਂ 2 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਆਨਲਾਈਨ ਨਕਸ਼ੇ ਪਾਸ ਕਰਨ 'ਚ ਬਰਨਾਲਾ ਸੂਬੇ 'ਚੋਂ ਮੋਹਰੀ
ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਵਿਕਾਸ ਕਾਰਜ ਜ਼ੋਰਾਂ 'ਤੇ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਨਗਰ ਕੌਾਸਲ ਬਰਨਾਲਾ ਵਲੋਂ ਕਰਵਾਏ ਜਾ ਰਹੇ ਸ਼ਹਿਰ ਵਿਚ ਵਿਕਾਸ ਦੇ ਕੰਮਾਂ ਵਿਚ ਤੇਜ਼ੀ ਆ ਗਈ ਹੈ | ਨਗਰ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਬੱਚੇ ਸਮੇਤ ਦੋ ਜ਼ਖ਼ਮੀ

ਤਪਾ ਮੰਡੀ, 18 ਜਨਵਰੀ (ਪ੍ਰਵੀਨ ਗਰਗ)-ਸਥਾਨਕ ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਘੜੈਲੀ ਚੌਕ ਨਜ਼ਦੀਕ ਇਕ ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਬੱਚੇ ਸਮੇਤ ਦੋ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ...

ਪੂਰੀ ਖ਼ਬਰ »

ਅਵਾਰਾ ਪਸ਼ੂ ਅੱਗੇ ਆਉਣ ਕਾਰਨ ਸਕੂਟਰ ਕਾਰ ਨਾਲ ਟਕਰਾਇਆ, ਸਕੂਟਰ ਚਾਲਕ ਦੀ ਮੌਤ

ਧਨੌਲਾ, 18 ਜਨਵਰੀ (ਚੰਗਾਲ)-ਧਨੌਲਾ ਭੀਖੀ ਰੋਡ 'ਤੇ ਸਥਿਤ ਪਿੰਡ ਕੋਟਦੁੱਨਾਂ ਨਜ਼ਦੀਕ ਸਕੂਟਰ ਅੱਗੇ ਆਏ ਅਵਾਰਾ ਪਸ਼ੂ ਨੂੰ ਬਚਾਉਂਦਿਆਂ ਸਕੂਟਰ ਕਾਰ ਨਾਲ ਟਕਰਾਉਣ ਕਾਰਨ ਸਕੂਟਰ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਔਰਤ ਜ਼ਖ਼ਮੀ

ਤਪਾ ਮੰਡੀ, 18 ਜਨਵਰੀ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਮੋਟਰਸਾਈਕਲ ਵਿਚ ਕਾਰ ਵੱਜਣ ਕਾਰਨ ਔਰਤ ਦੇ ਜ਼ਖ਼ਮੀ ਹੋਣ ਤੇ ਨਾ-ਮਾਲੂਮ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਵਿਕਾਸ ਕਾਰਜ ਜ਼ੋਰਾਂ 'ਤੇ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਨਗਰ ਕੌਾਸਲ ਬਰਨਾਲਾ ਵਲੋਂ ਕਰਵਾਏ ਜਾ ਰਹੇ ਸ਼ਹਿਰ ਵਿਚ ਵਿਕਾਸ ਦੇ ਕੰਮਾਂ ਵਿਚ ਤੇਜ਼ੀ ਆ ਗਈ ਹੈ | ਨਗਰ ...

ਪੂਰੀ ਖ਼ਬਰ »

ਸਰਕਾਰੀ ਅਦਾਰੇ ਪਾਵਰਕਾਮ ਉਪ-ਮੰਡਲ ਦੇ ਚਾਰ ਕਰੋੜ ਦੇ ਕਰਜ਼ਾਈ

ਭਦੌੜ, 18 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)- ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਕਸਬਾ ਭਦੌੜ ਦੇ ਪਾਵਰ ਕਾਰਪੋਰੇਸ਼ਨ ਦੇ ਸਬ-ਡਵੀਜ਼ਨ ਦੀ ਚਾਰ ਕਰੋੜ ਤੋਂ ਵੱਧ ਰਕਮ ਦੀ ਕਰਜ਼ਾਈ ਹੈ, ਉਪ ਮੰਡਲ ਦਫ਼ਤਰ ਵਿਚੋਂ ਪ੍ਰਾਪਤ ਕੀਤੇ ਵੇਰਵਿਆਂ ਅਨੁਸਾਰ ਕਸਬਾ ਭਦੌੜ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਦੀ ਕੱੁਟਮਾਰ ਕਰਨ ਦੇ ਦੋਸ਼ 'ਚ ਤਿੰਨ 'ਤੇ ਪਰਚਾ ਦਰਜ

ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਪਿੰਡ ਫਰਵਾਹੀ ਦੇ ਬੱਸ ਸਟੈਂਡ ਨਜਦੀਕ ਮੋਟਰਸਾਈਕਲ ਚਾਲਕ ਨੂੰ ਘੇਰ ਕੇ ਕੱੁਟਮਾਰ ਕਰਨ ਦੇ ਦੋਸ 'ਚ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਜਸਵੀਰ ...

ਪੂਰੀ ਖ਼ਬਰ »

ਮੇਰੇ ਮੈਂਬਰ ਪਾਰਲੀਮੈਂਟ ਹੰੁਦਿਆਂ ਪੰਜ ਸਾਲਾਂ 'ਚ ਕਿਸੇ ਕਿਸਾਨ-ਮਜ਼ਦੂਰ ਨੇ ਖ਼ੁਦਕੁਸ਼ੀ ਨਹੀਂ ਕੀਤੀ-ਸਿਮਰਨਜੀਤ ਸਿੰਘ ਮਾਨ

ਸ਼ਹਿਣਾ, 18 ਜਨਵਰੀ (ਸੁਰੇਸ਼ ਗੋਗੀ)-ਦਰਿਆਵਾਂ ਦੇ ਪਾਣੀ ਜਿਸ ਧਰਤੀ ਵਗਦੇ ਹਨ, ਉਨ੍ਹਾਂ ਪਾਣੀਆਂ ਤੇ ਸਥਾਨਕ ਵਾਸੀਆਂ ਦਾ ਸੰਵਿਧਾਨਕ ਹੱਕ ਹੰੁਦਾ ਹੈ, ਪਰ ਪਾਰਲੀਮੈਂਟ ਵਿਚ ਪੰਜਾਬ ਦੇ ਪਾਣੀਆਂ ਦਾ ਮਸਲਾ ਕਿਸੇ ਨੇ ਨਹੀਂ ਉਠਾਇਆ | ਇਹ ਸ਼ਬਦ ਸ: ਸਿਮਰਨਜੀਤ ਸਿੰਘ ਮਾਨ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਕੱਲ੍ਹ ਦੀ ਰੈਲੀ ਸਬੰਧੀ ਮੀਟਿੰਗ

ਟੱਲੇਵਾਲ, 18 ਜਨਵਰੀ (ਸੋਨੀ ਚੀਮਾ)-ਬਰਨਾਲਾ ਵਿਖੇ 20 ਜਨਵਰੀ ਨੂੰ ਹੋ ਰਹੀ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਰੈਲੀ ਦਾ ਇਕੱਠ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਹਰਮਨ ਪਿਆਰਤਾ 'ਤੇ ਲੱਗੇ ਕਿਆਸਾਂ ਤੇ ਵਿਰਾਮ ਲਗਾਏਗੀ | ਇਹ ਸ਼ਬਦ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਂਪ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ-ਕਲਕੱਤਾ

ਸ਼ਹਿਣਾ, 18 ਜਨਵਰੀ (ਸੁਰੇਸ਼ ਗੋਗੀ)-ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ 20 ਜਨਵਰੀ ਨੂੰ ਸ਼ਹੀਦ ਬੁੱਧੂ ਖ਼ਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਜੋ ਲਾਇਆ ਜਾ ਰਿਹਾ ਹੈ | ਉਸ ਦੇ ਸਬੰਧ ਵਿਚ ਪੰਚਾਇਤ ਵਲੋਂ ਮੀਟਿੰਗ ਕੀਤੀ ਗਈ | ਸਰਪੰਚ ਬੀਬੀ ...

ਪੂਰੀ ਖ਼ਬਰ »

ਜੀ.ਐਸ. ਪਬਲਿਕ ਸਕੂਲ ਧੌਲਾ ਦੇ ਨੈਸ਼ਨਲ ਖੇਡਣ ਵਾਲੇ ਵਿਦਿਆਰਥੀ ਸਨਮਾਨਿਤ

ਰੂੜੇਕੇ ਕਲਾਂ, 18 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਲਈ ਖੇਡ ਮੁਕਾਬਲਿਆਂ ਵਿਚ ਭਾਗ ਲੈ ਗਿਆ | ਸੰਸਥਾ ਦੇ ਚੇਅਰਮੈਨ ਸ੍ਰੀ ਰਿਸਵ ਜੈਨ, ...

ਪੂਰੀ ਖ਼ਬਰ »

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਠੀਕਰੀਵਾਲਾ ਵਿਖੇ ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਦੀ ਸ਼ਹੀਦੀ ਬਰਸੀ ਦੇ ਸਬੰਧ ਵਿਚ ਅੱਜ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜਿਸ ਦਾ ਪਿੰਡ ਵਾਸੀਆਂ ਨੇ ਥਾਂ-ਥਾਂ ਸਵਾਗਤੀ ...

ਪੂਰੀ ਖ਼ਬਰ »

ਚੁਹਾਣਕੇ ਖ਼ੁਰਦ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮਰੀਜ਼ਾਂ ਦੀ ਜਾਂਚ

ਮਹਿਲ ਕਲਾਂ, 18 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੁਹਾਣਕੇ ਖ਼ੁਰਦ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਬਰਨਾਲਾ ਨੇ 2019 ਦਾ ਸਾਲਾਨਾ ਕੈਲੰਡਰ ਕੀਤਾ ਜਾਰੀ

ਧਨੌਲਾ, 18 ਜਨਵਰੀ (ਰਘਵੀਰ ਸਿੰਘ ਚੰਗਾਲ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਇਕਾਈ ਬਰਨਾਲਾ ਨੇ ਜ਼ਿਲ੍ਹਾ ਪ੍ਰਧਾਨ ਅਜੀਤਪਾਲ ਸਿੰਘ ਗਿੱਲ ਦੀ ਅਗਵਾਈ ਵਿਚ ਜਥੇਬੰਦੀ ਦਾ ਸਾਲ 2019 ਦਾ ਕਲੰਡਰ ਜਾਰੀ ਕੀਤਾ | ਇਸ ਮੌਕੇ ਸ੍ਰੀ ਗਿੱਲ ਨੇ ਪਟਵਾਰ ...

ਪੂਰੀ ਖ਼ਬਰ »

ਲੀਗਲ ਲਿਟਰੇਸੀ ਸੈਮੀਨਾਰ ਲਗਾਇਆ

ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਗੁਰੂ ਗੋਬਿੰਦ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੰਘੇੜਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਲੀਗਲ ਲਿਟਰੇਸੀ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ...

ਪੂਰੀ ਖ਼ਬਰ »

ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਧਨੌਲਾ, 18 ਜਨਵਰੀ (ਜਤਿੰਦਰ ਸਿੰਘ ਧਨੌਲਾ)-ਪੰਜਾਬ ਐਸੋਸੀਏਟਿਡ ਸਕੂਲ ਐਸੋਸੀਏਸ਼ਨ (ਪਾਸਾ) ਦੇ ਜਨਰਲ ਸਕੱਤਰ ਉਮਰਿੰਦਰ ਸਿੰਗਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਕੁਝ ਨੀਤੀ ਘਾੜੇ ਨਿੱਤ ਨਵੀਆਂ ਬੁਣਤੀਆਂ ਪਾ ਕੇ ਸਕੂਲ ਪ੍ਰਬੰਧਕਾਂ ਨੂੰ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਬਨਾਮ ਦੁਬਿਧਾ ਕੇਂਦਰ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਛੇ ਮਹੀਨਿਆਂ ਤੋਂ ਇਕ ਬਜ਼ੁਰਗ ਜਨਮ ਸਰਟੀਫਿਕੇਟ ਦੇ ਲਈ ਸੁਵਿਧਾ ਕੇਂਦਰ ਬਰਨਾਲਾ ਵਿਖੇ ਚੱਕਰ ਲਗਾ ਰਿਹਾ ਹੈ, ਪਰ ਕੋਈ ਸੁਣਵਾਈ ਨਹੀਂ ਹੋ ਰਹੀ | ਸ੍ਰੀ ਨਰਿੰਦਰ ਕੁਮਾਰ ਵਰਮਾ ਨਿਵਾਸੀ ਸੇਖਾ ਰੋਡ ਗਲੀ ਨੰ: 4 ਨੇ ...

ਪੂਰੀ ਖ਼ਬਰ »

ਸਵਾਮੀ ਸ਼ਰਧਾਨੰਦ ਸੀਨੀਅਰ ਸੈਕੰਡਰੀ ਸਕੂਲ 'ਚ ਸਮਾਗਮ

ਤਪਾ ਮੰਡੀ, 18 ਜਨਵਰੀ (ਵਿਜੇ ਸ਼ਰਮਾ)-ਸਥਾਨਕ ਸਵਾਮੀ ਸ਼ਰਧਾਨੰਦ ਸੀਨੀਅਰ ਸੈਕੰਡਰੀ ਸਕੂਲ ਦੇ ਛੋਟੇ ਬੱਚਿਆਂ ਦਾ ਸਾਲਾਨਾ ਸਮਾਗਮ ਪਿੰ੍ਰਸੀਪਲ ਹਰੀਸ਼ ਜਿੰਦਲ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ 'ਚ ਬੱਚਿਆਂ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਨੇ ਹਿੱਸਾ ਲਿਆ | ਸਮਾਗਮ ਦੀ ...

ਪੂਰੀ ਖ਼ਬਰ »

ਜਨਮ ਸਰਟੀਫ਼ਿਕੇਟ ਲਈ ਪਿਛਲੇ ਛੇ ਮਹੀਨਿਆਂ ਤੋਂ ਬਜ਼ੁਰਗ ਲਗਾ ਰਿਹੈ ਚੱਕਰ
ਸੁਵਿਧਾ ਕੇਂਦਰ ਬਨਾਮ ਦੁਬਿਧਾ ਕੇਂਦਰ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਛੇ ਮਹੀਨਿਆਂ ਤੋਂ ਇਕ ਬਜ਼ੁਰਗ ਜਨਮ ਸਰਟੀਫਿਕੇਟ ਦੇ ਲਈ ਸੁਵਿਧਾ ਕੇਂਦਰ ਬਰਨਾਲਾ ਵਿਖੇ ਚੱਕਰ ਲਗਾ ਰਿਹਾ ਹੈ, ਪਰ ਕੋਈ ਸੁਣਵਾਈ ਨਹੀਂ ਹੋ ਰਹੀ | ਸ੍ਰੀ ਨਰਿੰਦਰ ਕੁਮਾਰ ਵਰਮਾ ਨਿਵਾਸੀ ਸੇਖਾ ਰੋਡ ਗਲੀ ਨੰ: 4 ਨੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਮਨਾਹੀ ਦੇ ਬਾਵਜੂਦ ਸਕੂਲ ਦੀਆਂ ਕੰਧਾਂ 'ਤੇ ਪੋਸਟਰ ਲਾਏ

ਹੰਡਿਆਇਆ, 18 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੀ ਚਾਰਦੀਵਾਰੀ 'ਤੇ ਪੋਸਟਰ ਲਾਉਣ ਦੀ ਸਖ਼ਤ ਮਨਾਹੀ ਹੋਣ ਦੇ ਬਾਵਜੂਦ ਕੰਧਾਂ ਵੱਖ-ਵੱਖ ਇਸ਼ਤਿਹਾਰਾਂ ਨਾਲ ਭਰੀਆਂ ਪਈਆਂ ਹਨ | ਸਕੂਲ ਦੇ ਪਿ੍ੰਸੀਪਲ ਵਲੋਂ ਦੀਵਾਰ 'ਤੇ ਪੋਸਟਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ ਦੀ ਸਾਲਾਨਾ ਅਥਲੈਟਿਕ ਮੀਟ ਸਮਾਪਤ

ਭਦੌੜ, 18 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ ਦੀ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਜਿਸ ਦਾ ਉਦਘਾਟਨ ਸਮਾਜ ਸੇਵੀ ਬਾਈ ਮੇਜਰ ਸਿੰਘ ਨੇ ਰੀਬਨ ਕੱਟ ਕੇ ਅਤੇ ਗੁਬਾਰੇ ਛੱਡ ਕੀਤਾ | ਇਸ ਮੌਕੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ...

ਪੂਰੀ ਖ਼ਬਰ »

ਕੱਲ੍ਹ ਦੀ ਬਰਨਾਲਾ ਰੈਲੀ ਨੂੰ ਲੈ ਕੇ 'ਆਪ' ਦੀ ਮੀਟਿੰਗ

ਭਦੌੜ, 18 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਲੋਕ ਸਭਾ ਚੋਣਾਂ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 20 ਜਨਵਰੀ ਨੂੰ ਬਰਨਾਲਾ ਵਿਖੇ ਪਹੁੰਚ ਰਹੇ ਹਨ | ਸਥਾਨਕ ਇਕਾਈ ਦੀ ਮੀਟਿੰਗ ਕਰਨ ਉਪਰੰਤ ਪਾਰਟੀ ਦੀ ਆਗੂ ਮੈਡਮ ਜਸਵੰਤ ਕੌਰ ਨੇ ...

ਪੂਰੀ ਖ਼ਬਰ »

ਹੋਲੀ ਏਾਜਲਜ ਸਕੂਲ ਦੀ ਵਿਦਿਆਰਥਣ ਨੂੰ ਭਾਰਤ ਦੇ ਪੈਟਰੋਲੀਅਮ ਮੰਤਰੀ ਨੇ ਕੀਤਾ ਸਨਮਾਨਿਤ

ਤਪਾ ਮੰਡੀ, 18 ਜਨਵਰੀ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਜ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਰੂਪ ਸਿੰਘ ਜਮਾਤ 9ਵੀਂ ਨੇ ਨੈਸ਼ਨਲ ਪੱਧਰ ਦੇ ਹੋਏ ਪੰਜਾਬੀ ਲੇਖ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਵਿਦਿਆਰਥਣ ਨੂੰ ਭਾਰਤ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਧਾਲੀਵਾਲ ਭੈਣੀ ਜੱਸਾ ਨੂੰ ਸ਼ਰਧਾਂਜਲੀਆਂ ਭੇਟ

ਰੂੜੇਕੇ ਕਲਾਂ, 18 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਆਗੂ ਸਵ: ਸੁਖਵਿੰਦਰ ਸਿੰਘ ਧਾਲੀਵਾਲ ਗੱਠੀ ਪ੍ਰਧਾਨ ਭੈਣੀ ਜੱਸਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਭੈਣੀ ਜੱਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX