ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  5 minutes ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  15 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  35 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  46 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 1 hour ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 1 hour ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  4 minutes ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  20 minutes ago
ਅੱਜ ਦਾ ਵਿਚਾਰ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550
ਿਵਚਾਰ ਪ੍ਰਵਾਹ: ਨਿਰਾਸ਼ਾ ਸੰਭਵ ਨੂੰ ਅਸੰਭਵ ਬਣਾ ਦਿੰਦੀ ਹੈ। -ਪ੍ਰੇਮ ਚੰਦ

ਸੰਪਾਦਕੀ

ਖੁਰਦਾ ਜਾ ਰਿਹੈ 'ਆਪ' ਦਾ ਆਧਾਰ

ਪਿਛਲੇ ਦਿਨੀਂ ਕਾਂਗਰਸ ਦੇ ਇਕ ਵਿਧਾਇਕ ਵਲੋਂ ਪੰਜਾਬ ਦੇ ਨੌਜਵਾਨਾਂ 'ਚ ਫੈਲੇ ਨਸ਼ਿਆਂ ਦੀ ਗੱਲ ਕਰਦਿਆਂ ਇਸ ਲਈ ਰਾਜ ਦੇ ਜ਼ਿੰਮੇਵਾਰ ਵੱਡੇ ਪੁਲਿਸ ਅਫ਼ਸਰਾਂ ਦੇ ਵੀ ਨਾਂਅ ਲਏ ਗਏ ਸਨ। ਇਸ ਕਾਰਨ ਇਕ ਤਰ੍ਹਾਂ ਨਾਲ ਜਿਥੇ ਸੂਬੇ ਦੀ ਸਿਆਸਤ ਵਿਚ ਤੂਫ਼ਾਨ ਉਠਿਆ ਦਿਖਾਈ ਦਿੱਤਾ ਹੈ, ਉਥੇ ਸੂਬੇ ਦੀ ਰਾਜਨੀਤਕ ਤੇ ਪ੍ਰਸ਼ਾਸਨਿਕ ਵਿਵਸਥਾ ਤੋਂ ਵੀ ਆਮ ਲੋਕਾਂ ਦਾ ਵਿਸ਼ਵਾਸ ਉੱਠਦਾ ਨਜ਼ਰ ਆ ਰਿਹਾ ਹੈ। ਲੋਕ ਵੱਡੀ ਨਿਰਾਸ਼ਾ ਦੇ ਆਲਮ 'ਚ ਦਿਖਾਈ ਦਿੰਦੇ ਹਨ। ਇਹ ਹਾਲਾਤ ਉਨ੍ਹਾਂ ਦੇ ਮਾਨਸਿਕ ਤੌਰ 'ਤੇ ਮਜਬੂਰ ਤੇ ਲਾਚਾਰ ਹੋਣ ਦਾ ਪ੍ਰਗਟਾਵਾ ਕਰਦੇ ਹਨ।
ਪਾਰਟੀ ਵਲੋਂ ਇਸ ਵਿਧਾਇਕ 'ਤੇ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ ਪਰ ਇਸ ਤੋਂ ਪਹਿਲਾਂ ਇਕ ਹੋਰ ਕਾਂਗਰਸੀ ਵਿਧਾਇਕ ਨੇ ਵੀ ਅਜਿਹੀਆਂ ਹੀ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਸੀ। ਇਸ ਹਕੀਕਤ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਅਹਿਮ ਮਸਲਿਆਂ 'ਤੇ ਸਰਕਾਰ ਦੀ ਨਾਕਾਮੀ ਤੋਂ ਲੋਕ ਪ੍ਰੇਸ਼ਾਨ ਨਜ਼ਰ ਆਉਂਦੇ ਹਨ। ਉਨ੍ਹਾਂ ਦਾ ਹਾਲੇ ਅਕਾਲੀਆਂ 'ਤੇ ਵੀ ਵਿਸ਼ਵਾਸ ਬੱਝਦਾ ਨਜ਼ਰ ਨਹੀਂ ਆ ਰਿਹਾ। ਅਕਾਲੀ ਦਲ 'ਚ ਪਈ ਫੁੱਟ ਅਤੇ ਉਸ ਵਿਚੋਂ ਨਵਾਂ ਅਕਾਲੀ ਦਲ ਟਕਸਾਲੀ ਬਣਨ ਕਾਰਨ ਅਕਾਲੀ ਦਲ ਦੀ ਪ੍ਰੇਸ਼ਾਨੀ ਵਿਚ ਵੀ ਵਾਧਾ ਹੋਇਆ ਹੈ।
ਕਦੀ ਅਜਿਹੇ ਹੀ ਨਿਰਾਸ਼ਾ ਦੇ ਦੌਰ 'ਚ ਲੋਕਾਂ ਨੇ ਕੇਜਰੀਵਾਲ ਦੀ ਅਗਵਾਈ 'ਚ ਨਵੀਂ ਬਣੀ ਆਮ ਆਦਮੀ ਪਾਰਟੀ 'ਤੇ ਆਸਾਂ ਲਗਾਈਆਂ ਸਨ। ਇਹ ਪਾਰਟੀ ਦੇਸ਼ 'ਚ ਲੋਕਪਾਲ ਬਿੱਲ ਦੇ ਅੰਦੋਲਨ ਤੋਂ ਬਾਅਦ ਪੈਦਾ ਹੋਈ ਸੀ। ਇਸ 'ਚੋਂ ਆਦਰਸ਼ਵਾਦ ਦਾ ਝਲਕਾਰਾ ਪੈਂਦਾ ਸੀ। ਇਸੇ ਕਰਕੇ ਸਾਲ 2013 'ਚ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ 'ਚ ਇਸ ਦੇ 28 ਉਮੀਦਵਾਰ ਜਿੱਤੇ ਸਨ ਅਤੇ ਇਹ ਕਾਂਗਰਸ ਦੀ ਹਮਾਇਤ ਨਾਲ ਸਰਕਾਰ ਬਣਾਉਣ 'ਚ ਸਫ਼ਲ ਹੋ ਗਈ ਸੀ। ਦੂਸਰੀ ਵਾਰ ਸਾਲ 2015 'ਚ ਹੋਈਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ 'ਚ ਇਸ ਪਾਰਟੀ ਨੂੰ 70 'ਚੋਂ 67 ਸੀਟਾਂ 'ਤੇ ਹੈਰਾਨੀਜਨਕ ਜਿੱਤ ਪ੍ਰਾਪਤ ਹੋਈ ਸੀ। ਨਵੀਂ ਬਣੀ ਇਸ ਪਾਰਟੀ ਦਾ ਪ੍ਰਭਾਵ ਦੇਸ਼ ਦੇ ਹੋਰ ਹਿੱਸਿਆਂ 'ਚ ਤਾਂ ਨਹੀਂ ਸੀ ਬਣਿਆ ਪਰ ਪੰਜਾਬ ਦੇ ਲੋਕ ਇਸ ਪਾਰਟੀ ਲਈ ਭਾਵੁਕ ਵੀ ਤੇ ਆਸਵੰਦ ਵੀ ਹੋ ਗਏ ਸਨ। ਇਹ ਆਸ ਵੀ ਦੂਸਰੀਆਂ ਪਾਰਟੀਆਂ ਤੋਂ ਹੋਈ ਨਿਰਾਸ਼ਾ 'ਚੋਂ ਜਨਮੀ ਸੀ। ਇਸੇ ਲਈ ਪਿਛਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਇਸ ਪਾਰਟੀ ਨੂੰ ਪੰਜਾਬ 'ਚੋਂ 4 ਸੀਟਾਂ ਮਿਲੀਆਂ ਸਨ ਪਰ ਮਾਰਚ 2017 ਦੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਆਉਣ ਤੱਕ ਇਸ ਨਵੀਂ ਪਾਰਟੀ ਦੇ ਪਾਜ ਉਘੜਨੇ ਸ਼ੁਰੂ ਹੋ ਗਏ ਸਨ। ਦਿੱਲੀ ਦੇ ਆਗੂਆਂ ਨੇ ਪੰਜਾਬ 'ਚ ਆ ਕੇ ਜਿਸ ਤਰ੍ਹਾਂ ਦੀ ਸਿਆਸਤ ਖੇਡੀ ਸੀ, ਉਸ ਨਾਲ ਪੈਦਾ ਹੋਈਆਂ ਇਨ੍ਹਾਂ ਆਸਾਂ ਨੂੰ ਗ੍ਰਹਿਣ ਲੱਗਣਾ ਸ਼ੁਰੂ ਹੋ ਗਿਆ ਸੀ। ਇਸੇ ਲਈ ਚੋਣਾਂ ਦੇ ਨਤੀਜੇ 'ਚ ਇਸ ਪਾਰਟੀ ਨੂੰ ਸਿਰਫ 20 ਸੀਟਾਂ ਹੀ ਪ੍ਰਾਪਤ ਹੋਈਆਂ ਸਨ। ਉਸ ਤੋਂ ਬਾਅਦ ਲਗਾਤਾਰ ਇਹ ਪਾਰਟੀ ਨਿਘਾਰ 'ਚ ਹੀ ਜਾਂਦੀ ਦਿਖਾਈ ਦਿੱਤੀ ਹੈ। ਕੇਜਰੀਵਾਲ ਅਤੇ ਦਿੱਲੀ ਦੇ ਹੋਰ ਆਗੂਆਂ ਦੇ 'ਕਾਰਨਾਮਿਆਂ' 'ਤੇ ਉਂਗਲਾਂ ਉੱਠਣੀਆਂ ਸ਼ੁਰੂ ਹੋ ਗਈਆਂ ਸਨ। ਇਹ ਪਾਰਟੀ ਵੀ ਦੂਸਰੀਆਂ ਰਵਾਇਤੀ ਪਾਰਟੀਆਂ ਵਾਂਗ ਹੀ ਵਿਚਰਦੀ ਦਿਖਾਈ ਦੇਣ ਲੱਗੀ ਸੀ।
ਇਸ ਕਰਕੇ ਇਸ ਦੇ ਅਹਿਮ ਆਗੂ ਇਕ-ਇਕ ਕਰਕੇ ਕਿਰਨੇ ਸ਼ੁਰੂ ਹੋ ਗਏ ਸਨ। ਅਖੀਰ ਸੁਖਪਾਲ ਸਿੰਘ ਖਹਿਰਾ ਜੋ ਇਸ ਪਾਰਟੀ ਦਾ ਵਿਧਾਨ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਸੀ, ਵੀ ਇਸ ਤੋਂ ਕਿਨਾਰਾ ਕਰ ਗਿਆ। ਉਸ ਨੂੰ ਪਾਰਟੀ ਦੇ ਵਿਧਾਨ ਸਭਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਉਸ ਨੇ ਆਪਣੀ ਨਵੀਂ ਪਾਰਟੀ ਬਣਾ ਲਈ ਅਤੇ ਉਸ ਦੇ ਨਾਲ 6 ਹੋਰ ਵਿਧਾਇਕਾਂ ਨੇ ਵੀ ਪਾਰਟੀ ਤੋਂ ਬਗ਼ਾਵਤ ਕਰ ਦਿੱਤੀ। ਸੁਖਪਾਲ ਸਿੰਘ ਖਹਿਰਾ ਨੇ ਭਾਵੇਂ ਆਪਣੀ ਨਵੀਂ ਪੰਜਾਬੀ ਏਕਤਾ ਪਾਰਟੀ ਬਣਾ ਲਈ ਹੈ, ਪਰ 'ਆਪ' ਤੋਂ ਬਾਗ਼ੀ ਹੋਏ ਦੂਜੇ ਵਿਧਾਇਕਾਂ ਦਾ ਸਿਆਸੀ ਭਵਿੱਖ ਅਜੇ ਅੱਧ ਵਿਚਾਲੇ ਲਟਕਦਾ ਹੀ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਅਜੇ ਤੱਕ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਖਹਿਰਾ ਦੀ ਪਾਰਟੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਨਹੀਂ ਕੀਤਾ। ਸ਼ਾਇਦ ਉਹ ਆਪਣੀ ਵਿਧਾਇਕੀ ਬਚਾਈ ਰੱਖਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਸ: ਐਚ.ਐਸ. ਫੂਲਕਾ ਨੇ ਵੀ ਨਿਰਾਸ਼ਾ ਦੇ ਆਲਮ 'ਚ ਇਸ ਪਾਰਟੀ ਤੋਂ ਅਤੇ ਵਿਧਾਨ ਸਭਾ ਦੀ ਮੈਂਬਰੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਹੁਣ ਜੈਤੋਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵਲੋਂ ਵੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੂੰ ਲਿਖੇ ਆਪਣੇ ਪੱਤਰ 'ਚ ਜੋ ਖੁਲਾਸੇ ਉਨ੍ਹਾਂ ਕੀਤੇ ਹਨ, ਉਸ ਨਾਲ ਕਦੀ ਆਦਰਸ਼ਵਾਦ ਦੇ ਨਾਂਅ 'ਤੇ ਉੱਭਰੀ ਇਸ ਪਾਰਟੀ ਦਾ ਅਕਸ ਬੇਹੱਦ ਧੁੰਦਲਾ ਹੋਇਆ ਹੈ। ਮਾਸਟਰ ਬਲਦੇਵ ਸਿੰਘ ਨੇ ਇਸ ਖੇਤਰ 'ਚ ਜਿਥੇ ਪੰਜਾਬੀਆਂ 'ਤੇ ਬਾਹਰਲੇ ਵਿਅਕਤੀਆਂ ਨੂੰ ਠੋਸਣ ਦੀ ਗੱਲ ਕੀਤੀ ਹੈ, ਉਥੇ ਇਸ ਦੇ ਆਗੂਆਂ 'ਤੇ ਪੈਸੇ ਦੇ ਲੈਣ-ਦੇਣ, ਪੱਖਪਾਤ ਕਰਨ ਤੇ ਔਰਤਾਂ ਦੇ ਸ਼ੋਸ਼ਣ ਵਰਗੇ ਗੰਭੀਰ ਇਲਜ਼ਾਮ ਵੀ ਲਗਾਏ ਹਨ। ਉਨ੍ਹਾਂ ਸਪੱਸ਼ਟ ਲਿਖਿਆ ਹੈ ਕਿ ਪਾਰਟੀ ਕਨਵੀਨਰ ਕੇਜਰੀਵਾਲ ਦੇ ਤਾਨਾਸ਼ਾਹੀ ਵਤੀਰੇ ਕਰਕੇ ਹੀ ਸਮੇਂ-ਸਮੇਂ ਪਾਰਟੀ ਦੇ ਵੱਡੇ ਅਤੇ ਪ੍ਰਮੁੱਖ ਆਗੂ ਪ੍ਰਸ਼ਾਂਤ ਭੂਸ਼ਣ, ਯੋਗੇਂਦਰ ਯਾਦਵ, ਕਿਰਨ ਬੇਦੀ, ਅਸ਼ੀਸ਼ ਖੇਤਾਨ ਅਤੇ ਆਸ਼ੂਤੋਸ਼ ਆਦਿ ਇਸ ਨੂੰ ਛੱਡ ਗਏ ਹਨ। ਪੰਜਾਬ 'ਚ ਡਾ: ਗਾਂਧੀ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰੀਤ ਘੁੱਗੀ ਅਤੇ ਐਚ.ਐਸ. ਫੂਲਕਾ ਵਰਗੇ ਸੀਨੀਅਰ ਆਗੂਆਂ ਨੇ ਜਾਂ ਤਾਂ ਇਸ ਤੋਂ ਕਿਨਾਰਾ ਕਰ ਲਿਆ ਜਾਂ ਉਨ੍ਹਾਂ ਨੂੰ ਬੇਇੱਜ਼ਤ ਕਰਕੇ ਪਾਰਟੀ 'ਚੋਂ ਕੱਢ ਦਿੱਤਾ ਗਿਆ। ਉਨ੍ਹਾਂ ਇਹ ਦੋਸ਼ ਵੀ ਲਗਾਇਆ ਹੈ ਕਿ ਆਪਣੇ ਕਰਮਾਂ ਕਰਕੇ ਹੀ 'ਆਪ' ਪਾਰਟੀ ਅੱਜ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਗੀਆਂ ਰਵਾਇਤੀ ਭ੍ਰਿਸ਼ਟ ਪਾਰਟੀਆਂ ਦੀ ਕਤਾਰ 'ਚ ਆ ਖੜ੍ਹੀ ਹੋਈ ਨਜ਼ਰ ਆ ਰਹੀ ਹੈ। ਇਸ 'ਚ ਕੋਈ ਸ਼ੱਕ ਨਹੀਂ ਕਿ ਇਸ ਪਾਰਟੀ ਤੋਂ ਵੀ ਪੰਜਾਬੀਆਂ ਦਾ ਵਿਸ਼ਵਾਸ ਉੱਠਦਾ ਜਾ ਰਿਹਾ ਹੈ ਪਰ ਦੂਜੇ ਪਾਸੇ ਅਜੇ ਸੂਬੇ ਦੀ ਸਿਆਸਤ 'ਚ ਪੈਦਾ ਹੋਏ ਗੰਧਲੇਪਨ ਕਾਰਨ ਲੋਕਾਂ ਨੂੰ ਕੋਈ ਅਪਣਾਉਣਯੋਗ ਬਦਲ ਵੀ ਅਜੇ ਨਜ਼ਰ ਨਹੀਂ ਆ ਰਿਹਾ। ਲੋਕ ਅੱਜ ਬੇਉਮੀਦੀ ਤੇ ਨਿਰਾਸ਼ਾ ਦੇ ਆਲਮ 'ਚ ਹੀ ਵਿਚਰ ਰਹੇ ਹਨ।

-ਬਰਜਿੰਦਰ ਸਿੰਘ ਹਮਦਰਦ

ਪੰਜਾਬ ਕਦੋਂ ਤੱਕ ਪੰਜਾਬ ਰਹੇਗਾ ?

ਮੈਨੂੰ ਨਹੀਂ ਲਗਦਾ ਕਿ ਸ਼ੁਰੂ ਕਰਨ ਤੋਂ ਪਹਿਲਾਂ ਕੋਈ ਭੂਮਿਕਾ ਬੰਨ੍ਹਣ ਦੀ ਜ਼ਰੂਰਤ ਹੈ। ਮੇਰੇ ਇਸ ਲੇਖ ਦਾ ਇਕ ਪਾਤਰ ਕਿਸਾਨੀ ਹੈ ਜੋ ਇਕ ਦੁਰਘਟਨਾ ਦਾ ਸ਼ਿਕਾਰ ਹੋ ਚੁੱਕੀ ਹੈ। ਇਸ ਦੀ ਰੀੜ੍ਹ ਦੀ ਹੱਡੀ ਟੁੱਟ ਚੁੱਕੀ ਹੈ। ਡਾਕਟਰ ਦਰਦ ਨਾਸ਼ਕ ਦਵਾਈਆਂ ਅਤੇ ਸਪਲੀਮੈਂਟ ਦੇ ...

ਪੂਰੀ ਖ਼ਬਰ »

ਵਿਗਿਆਨ ਤੋਂ ਬਿਨਾਂ ਸੰਭਵ ਨਹੀਂ ਵਿਕਾਸ

ਵਿਗਿਆਨ ਪ੍ਰਤੀ ਜਾਗਰੂਕਤਾ ਜਾਂ ਵਿਗਿਆਨਕ ਸੋਚ ਵਿਕਸਿਤ ਕਰਨ ਦਾ ਭਾਵ ਇਹੀ ਹੈ ਕਿ ਅਸੀਂ ਗ਼ਲਤ ਅਤੇ ਸਹੀ ਦੀ ਪਛਾਣ ਕਰ ਸਕੀਏ। ਇਸ ਦੇ ਨਾਲ ਵਿਗਿਆਨ ਨੇ ਖੋਜ ਰਾਹੀਂ ਸਾਨੂੰ ਜਿਹੜੀਆਂ ਉਪਲਬਧੀਆਂ ਦੀ ਸੌਗਾਤ ਦਿੱਤੀ ਹੈ, ਉਸ ਦੀ ਵਰਤੋਂ ਆਪਣੀ ਜ਼ਿੰਦਗੀ ਨੂੰ ਸੌਖਾ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX