ਤਾਜਾ ਖ਼ਬਰਾਂ


ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  1 minute ago
ਫ਼ਿਰੋਜ਼ਪੁਰ 19 ਅਗਸਤ (ਜਸਵਿੰਦਰ ਸਿੰਘ ਸੰਧੂ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਗੁੱਦੜ ਵਿੰਡੀ ਵਾਲੇ ਦਰਿਆਈ ਪੁਲ ਤੇ ਖ਼ਤਰੇ ਦੇ ਨਿਸ਼ਾਨ ਤੇ ਜਾ ਪੁੱਜਾ ਹੈ। ਹੜ ਦਾ ਪਾਣੀ ਦਰਿਆ ਦੇ ਪੁਲ ਨੂੰ ਛੂਹਣ ਵਾਲੇ ਹਾਲਾਤ ਨੂੰ ਭਾਂਪਦਿਆਂ ਰੇਲਵੇ ਵਿਭਾਗ ਵੱਲੋਂ ਫ਼ਿਰੋਜ਼ਪੁਰ ਤੋਂ ਜਲੰਧਰ ਨੂੰ ਜਾਂਦੇ ਰੇਲ...
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  1 day ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  1 day ago
ਖ਼ਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਹੇਠਾਂ ਹੈ ਭਾਖੜਾ ਡੈਮ 'ਚ ਪਾਣੀ ਦਾ ਪੱਧਰ
. . .  1 day ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  1 day ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  1 day ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  1 day ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  1 day ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  1 day ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  1 day ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  1 day ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  1 day ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  1 day ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  1 day ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  1 day ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  1 day ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  1 day ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਮਾਨਸਾ

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨਾਂ ਨੇ ਲਗਾਇਆ ਰੋਸ ਧਰਨਾ-ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ

ਮਾਨਸਾ, 18 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਰਾਜ ਦੀਆਂ 7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕਿਸਾਨਾਂ ਵਲੋਂ ਰੋਸ ਧਰਨਾ ਲਗਾਇਆ ਗਿਆ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਸਰਕਾਰ ਨੂੰ 13 ਸੂਤਰੀ ਮੰਗ ਪੱਤਰ ਵੀ ਭੇਜਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ, ਉਲਟਾ ਕਰਜ਼ੇ ਬਦਲੇ ਉਨ੍ਹਾਂ ਨੂੰ ਨੋਟਿਸ, ਜ਼ਮੀਨ ਦੀਆਂ ਕੁਰਕੀਆਂ ਅਤੇ ਖਾਲੀ ਚੈੱਕਾਂ 'ਤੇ ਮਨਮਰਜ਼ੀ ਨਾਲ ਰਕਮ ਭਰ ਕੇ ਅਦਾਲਤਾਂ ਰਾਹੀਂ ਜੇਲ੍ਹਾਂ ਵਿਚ ਭੇਜਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਸਿਰ ਚੜ੍ਹੇ ਸਾਰੇ ਕਰਜ਼ੇ 'ਤੇ ਲੀਕ ਮਾਰੀ ਜਾਵੇ, ਖਾਲੀ ਚੈੱਕ ਪ੍ਰਨੋਟ ਤੇ ਬਿਆਨੇ ਵਾਪਸ ਕੀਤੇ ਜਾਣ ਅਤੇ ਆਵਾਰਾ ਪਸ਼ੂਆਂ ਦਾ ਪ੍ਰਬੰਧ ਕਰਨ ਦੇ ਨਾਲ ਹੀ 200 ਰੁਪਏ ਪ੍ਰਤੀ ਕੁਇੰਟਲ ਝੋਨੇ ਦਾ ਬੋਨਸ ਦਿੱਤਾ ਜਾਵੇ | ਉਨ੍ਹਾਂ ਇਹ ਵੀ ਮੰਗ ਉਠਾਈ ਕਿ ਇਸ ਸਾਲ ਤੋਂ ਝੋਨਾ ਲਗਾਉਣ ਦੀ ਮਿਤੀ 1 ਜੂਨ ਕੀਤੀ ਜਾਵੇ ਤੇ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ | ਕਿਸਾਨ ਆਗੂਆਂ ਨੇ ਅਹਿਦ ਲਿਆ ਕਿ ਭਖਦੇ ਕਿਸਾਨੀ ਮਸਲਿਆਂ 'ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ, ਜੋਗਿੰਦਰ ਸਿੰਘ ਦਿਆਲਪੁਰਾ (ਡਕੌਾਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਗੁਰਜੰਟ ਸਿੰਘ ਮੰਘਾਣੀਆਂ ਆਦਿ ਨੇ ਸੰਬੋਧਨ ਕੀਤਾ | ਧਰਨਾਕਾਰੀਆਂ ਨੇ ਬਾਅਦ 'ਚ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਖੇਤੀਬਾੜੀ ਵਿਕਾਸ ਬੈਂਕ ਦੇ ਗੇਟ ਅੱਗੇ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਬੈਂਕ ਕਿਸਾਨਾਂ ਤੋਂ ਲਏ ਖਾਲੀ ਚੈੱਕਾਂ ਦੇ ਅਧਾਰ 'ਤੇ ਕੇਸ ਲਾਉਣੇ ਤੁਰੰਤ ਬੰਦ ਕਰੇ |

ਸ਼ਹਿਰ ਅੰਦਰ ਨਜਾਇਜ਼ ਕਬਜ਼ੇ ਦੂਰ ਕਰਾਉਣ ਆਏ ਅਧਿਕਾਰੀਆਂ ਨਾਲ ਖਹਿਬੜੇ ਲੋਕ

ਬੁਢਲਾਡਾ, 18 ਜਨਵਰੀ (ਰਾਹੀ)- ਸਥਾਨਕ ਨਗਰ ਕੌਾਸਲ ਵੱਲੋਂ ਐਸ.ਡੀ.ਐਮ. ਬੁਢਲਾਡਾ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਨੂੰ ਦੂਰ ਕਰਨ ਦੀ ਮੁਹਿੰਮ ਤਹਿਤ ਅੱਜ ਜਦ ਸ਼ਹਿਰ ਦੇ ਗਾਂਧੀ ਬਾਜਾਰ ਅੰਦਰ ਦੁਕਾਨਾਂ ਅੱਗੇ ਬਣੇ ਥੜਿ੍ਹਆਂ ਆਦਿ ...

ਪੂਰੀ ਖ਼ਬਰ »

ਸੰਗਠਿਤ ਨਾ ਹੋਣ ਕਾਰਨ ਬੀ. ਸੀ. ਸਮਾਜ ਬਣਦੀਆਂ ਰਾਖਵਾਂਕਰਨ ਤੇ ਹੋਰਨਾਂ ਸਹੂਲਤਾਂ 'ਚ ਪਛੜਿਆ- ਗਾਬੜੀਆ

ਬੁਢਲਾਡਾ 18 ਜਨਵਰੀ (ਸਵਰਨ ਸਿੰਘ ਰਾਹੀ)- ਆਉਂਦੀਆਂ ਲੋਕ ਸਭਾ ਚੋਣਾਂ ਲਈ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਜਾਰੀ ਮੁਹਿੰਮ ਤਹਿਤ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪਛੜੀਆਂ ਸ਼ੇ੍ਰਣੀਆਂ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਇੱਥੇ ਪੱਤਰਕਾਰਾਂ ...

ਪੂਰੀ ਖ਼ਬਰ »

ਧੰਨਾ ਸਿੰਘ ਅਕਲੀਆ ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਚੇਅਰਮੈਨ ਚੁਣੇ

ਮਾਨਸਾ, 18 ਜਨਵਰੀ (ਵਿ.ਪ੍ਰਤੀ.)- ਦੀ ਮਾਨਸਾ ਜ਼ਿਲ੍ਹਾ ਸਹਿਕਾਰੀ ਯੂਨੀਅਨ ਬੋਰਡ ਆਫ਼ ਡਾਇਰੈਕਟਰਜ਼ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਧੰਨਾ ਸਿੰਘ ਅਕਲੀਆ ਨੂੰ ਚੇਅਰਮੈਨ ਅਤੇ ਅਜੀਤ ਸਿੰਘ ਕਾਹਨਗੜ੍ਹ ਨੂੰ ਉਪ ਚੇਅਰਮੈਨ ਚੁਣਿਆ ਗਿਆ | ਹਰਭਜਨ ਸਿੰਘ ਰੱਲਾ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੋਖਰ ਕਲਾਂ ਦਾ ਸਾਲਾਨਾ ਸਮਾਰੋਹ ਕਰਵਾਇਆ

ਮਾਨਸਾ, 18 ਜਨਵਰੀ (ਰਵੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਖਰ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਵੱਖ-ਵੱਖ ਜਮਾਤਾਂ 'ਚੋਂ ਲਵਪ੍ਰੀਤ ਕੌਰ, ਮਨਪ੍ਰੀਤ ਕੌਰ, ਹੁਸਨਪ੍ਰੀਤ ਕੌਰ, ਦਲਜੀਨ ਸਿੰਘ, ਲਵਪ੍ਰੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਵਲੋਂ ਜਬਰ ਵਿਰੋਧੀ ਰੈਲੀ

ਮਾਨਸਾ, 18 ਜਨਵਰੀ (ਵਿ. ਪ੍ਰਤੀ.)- ਇੱਥੇ ਚਕੇਰੀਆਂ ਰੋਡ 'ਤੇ ਸ਼ੈਲਰ ਵਿਚ ਕੰਮ ਕਰਦੇ ਪਿੰਡ ਕਿਸ਼ਨਗੜ੍ਹ ਫਰਵਾਹੀ ਦੇ ਮਜ਼ਦੂਰਾਂ 'ਤੇ ਤਸ਼ੱਦਦ ਕਰਨ ਵਾਲੇ ਸ਼ੈਲਰ ਮਾਲਕ ਥਾਣਾ ਸ਼ਹਿਰੀ-2 ਵਲੋਂ ਸਰਕਾਰੀ ਹਸਪਤਾਲ ਭੀਖੀ ਵਿਖੇ ਦਾਖਲ ਮਜ਼ਦੂਰਾਂ ਦੇ ਬਿਆਨ ਲਿਖਣ ਦੇ ਬਾਵਜੂਦ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਰਾਜ ਦੌਰਾਨ ਦੇਸ਼ ਨੂੰ ਹਰ ਮੋੜ 'ਤੇ ਪਿਛਾਂਹ ਧੱਕਿਆ- ਸੇਖੋਂ

ਮਾਨਸਾ, 18 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ ਸਾਢੇ 4 ਵਰਿ੍ਹਆਂ ਦੇ ਰਾਜ ਦੌਰਾਨ ਭਾਜਪਾ ਤੇ ਸੰਘ ਦੇ ਇਸ਼ਾਰੇ 'ਤੇ ਦੇਸ਼ ਨੂੰ ਤਬਾਹੀ ਵੱਲ ਧੱਕਣ ਦੇ ਨਾਲ ਹੀ ਫ਼ਿਰਕਾਪ੍ਰਸਤੀ ਨੂੰ ਵੀ ਬੜ੍ਹਾਵਾ ਦਿੱਤਾ ਹੈ | ਇਹ ਪ੍ਰਗਟਾਵਾ ਸਥਾਨਕ ...

ਪੂਰੀ ਖ਼ਬਰ »

ਸਰਪੰਚ ਗੁਰਵਿੰਦਰ ਕੌਰ ਤੇ ਪੰਚਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦੀ ਯੋਜਨਾ ਉਲੀਕੀ

ਜੋਗਾ, 18 ਜਨਵਰੀ (ਅਕਲੀਆ)- ਪਿੰਡ ਰੜ੍ਹ ਵਿਖੇ ਦੂਜੀ ਵਾਰ ਬਣੀ ਸਰਪੰਚ ਗੁਰਵਿੰਦਰ ਕੌਰ ਨੇ ਚਾਰਜ ਸੰਭਾਲਦੇ ਹੋਏ ਪੰਚਾਇਤ ਤੇ ਪੰਚਾਂ ਦੀ ਹਾਜ਼ਰੀ ਵਿਚ ਰਹਿੰਦੇ ਵਿਕਾਸ ਕਾਰਜਾਂ ਦੀ ਯੋਜਨਾ ਉਲੀਕ ਕੇ ਵੱਖ-ਵੱਖ ਮਤੇ ਪਾਸ ਕੀਤੇ | ਕਾਂਗਰਸੀ ਯੂਥ ਆਗੂ ਬਲਦੇਵ ਸਿੰਘ ਰੜ੍ਹ ਨੇ ...

ਪੂਰੀ ਖ਼ਬਰ »

ਬੋਰਡ ਦੀਆਂ ਜਮਾਤਾਂ ਦੇ ਪੀਰੀਅਡ ਟੀ.ਪੀ. ਅਧਿਆਪਕਾਂ ਨੂੰ ਨਾ ਦਿੱਤੇ ਜਾਣ

ਬੋਹਾ, 18 ਜਨਵਰੀ (ਸਲੋਚਨਾ ਤਾਂਗੜੀ)- ਪੰਜਾਬ ਸਰਕਾਰ ਵਲੋਂ ਈ.ਟੀ.ਟੀ. ਅਤੇ ਬੀ.ਐੱਡ ਸਿਖਲਾਈ ਕੋਰਸ ਪ੍ਰਾਈਵੇਟ ਸੰਸਥਾਵਾਂ ਵਿਚ ਚਲਾਏ ਹੋਏ ਹਨ | ਵੱਡੀ ਗਿਣਤੀ ਵਿਚ ਈ.ਟੀ.ਟੀ. ਤੇ ਬੀ.ਐੱਡ ਦੇ ਦਾਖ਼ਲੇ ਇਨ੍ਹਾਂ ਪ੍ਰਾਈਵੇਟ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਦਿੱਤੇ ਹੋਏ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ 77 ਲੱਖ ਹੈਕਟੇਅਰ 'ਚ ਰਕਬੇ 'ਚ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਹੋਈ

ਮਾਨਸਾ, 18 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਇਸ ਵਾਰ ਜ਼ਿਲੇ੍ਹ ਵਿੱਚ 171 ਲੱਖ ਹੈਕਟੇਅਰ ਰਕਬੇ 'ਚ ਕਣਕ ਦੀ ਕਾਸ਼ਤ ਕੀਤੀ ਗਈ ਹੈ, ਜਿਸ ਵਿਚੋਂ 39 ਫ਼ੀਸਦੀ ਬਿਜਾਈ ਹੈਪੀ ਸੀਡਰ ਨਾਲ ਹੋਈ ਹੈ | ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਾਦਿੱਤਾ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਹੈਲਪ ਲਾਈਨ-181 ਤਹਿਤ 3796 ਦਰਖ਼ਾਸਤਾਂ ਵਿਚੋਂ 3757 ਦਾ ਨਿਪਟਾਰਾ ਕੀਤਾ ਗਿਆ- ਐਸ. ਐਸ. ਪੀ.

ਮਾਨਸਾ, 18 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਲੰਘੇ ਸਾਲ ਦੌਰਾਨ ਮਾਨਸਾ ਜ਼ਿਲ੍ਹੇ 'ਚ ਕਤਲ ਦੇ 21 ਅਤੇ ਇਰਾਦਾ ਕਤਲ ਦੇ 22 ਮੁਕੱਦਮੇ ਦਰਜ ਹੋਏ | ਅੰਨੇ੍ਹ ਕਤਲ ਦੇ ਕੁੱਲ 3 ਮੁਕੱਦਮੇ ਦਰਜ ਹੋਏ ਹਨ, ਜਿਨ੍ਹਾਂ ਦਾ ਸਮੇਂ ਸਿਰ ਪਤਾ ਲਗਾ ਕੇ 17 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਹੀਰਾ ਸਿੰਘ ਗਾਬੜੀਆ ਅੱਜ ਸਰਦੂਲਗੜ੍ਹ 'ਚ

ਸਰਦੂਲਗੜ੍ਹ, 18 ਜਨਵਰੀ (ਨਿ.ਪ.ਪ.)- ਸਥਾਨਕ ਸ਼ਹਿਰ ਵਿਖੇ ਹੀਰਾ ਸਿੰਘ ਗਾਬੜੀਆ ਪ੍ਰਧਾਨ ਪੰਜਾਬ ਬੀ.ਸੀ. ਸੈਲ ਸ਼ੋ੍ਰਮਣੀ ਅਕਾਲੀ ਦਲ ਅਤੇ ਸਾਬਕਾ ਜੇਲ੍ਹ ਮੰਤਰੀ ਪੰਜਾਬ 19 ਜਨਵਰੀ ਨੂੰ ਸਵੇਰੇ 11 ਵਜੇ ਜਤਿੰਦਰ ਸਿੰਘ ਸੋਢੀ ਦੇ ਨਿਵਾਸ ਵਿਖੇ ਪਹੰੁਚ ਕੇ ਬੀ.ਸੀ ਸੈਲ ਦੀ ...

ਪੂਰੀ ਖ਼ਬਰ »

ਭੇਡਾਂ ਦੀ ਉੱਨ ਨਾ ਵਿਕਣ ਕਾਰਨ ਭੇਡ ਪਾਲਕਾਂ ਦਾ ਧੰਦਾ ਚੌਪਟ ਹੋਣ ਲੱਗਾ

ਬੋਹਾ, 18 ਜਨਵਰੀ (ਸਲੋਚਨਾ ਤਾਂਗੜੀ)- ਕਦੇ ਭੇਡਾਂ-ਬੱਕਰੀਆਂ ਪਾਲਣ ਵਿਚ ਮਸ਼ਹੂਰ ਖੇਤਰ ਬੋਹਾ ਅਤੇ ਇਸ ਦੇ ਨਜ਼ਦੀਕੀ 50 ਤੋਂ ਵੱਧ ਪਿੰਡਾਂ ਵਿਚ ਭੇਡਾਂ-ਬੱਕਰੀਆਂ ਦੇ ਵੱਡੇ-ਵੱਡੇ ਇੱਜੜ ਹੁੰਦੇ ਸਨ ਅਤੇ ਦਲਿਤ, ਗਰੀਬ ਤੇ ਦਰਮਿਆਨੇ ਗੁਜ਼ਾਰੇ ਵਾਲੇ ਹਰੇਕ ਘਰ ਵਿਚ ਇਕ ਦੋ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਸਬੰਧੀ ਵਿਦਿਆਰਥੀਆਂ ਦੀ ਰਿਹਰਸਲ ਕਰਵਾਈ

ਮਾਨਸਾ, 18 ਜਨਵਰੀ (ਧਾਲੀਵਾਲ)- ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਹਾੜੇ ਨੰੂ ਸਮਰਪਿਤ ਸਕੂਲੀ ਵਿਦਿਆਰਥੀਆਂ ਦੀ ਪਹਿਲੀ ਰਿਹਰਸਲ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਦਾ ਜਾਇਜ਼ਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਭਾਸ਼ ਚੰਦਰ ਨੇ ਲਿਆ | ਰਿਹਰਸਲ ਵਿਚ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਰੋਸ ਰੈਲੀ

ਭੀਖੀ, 18 ਜਨਵਰੀ (ਸਿੱਧੂ)- ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਭੀਖੀ ਦੇ ਵਰਕਰਾਂ ਵਲੋਂ ਡਵੀਜ਼ਨ ਕਮੇਟੀ ਦੇ ਸੱਦੇ 'ਤੇ ਐਕਸੀਅਨ ਬੁਢਲਾਡਾ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਕਸੀਅਨ ਬੁਢਲਾਡਾ ਵਲੋਂ ...

ਪੂਰੀ ਖ਼ਬਰ »

ਪੰਚਾਇਤ ਵਲੋਂ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਦਿੱਤਾ

ਬਰੇਟਾ, 18 ਜਨਵਰੀ (ਪ. ਪ.)- ਪਿੰਡ ਗੋਬਿੰਦਪੁਰਾ ਵਿਖੇ ਨੌਜਵਾਨਾ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਚਾਇਤ ਵਲੋਂ 'ਨਸ਼ਾ ਛੱਡੋ ਖੇਡਾਂ ਵੱਲ ਵਧੋ' ਦੀ ਮੁਹਿੰਮ ਤਹਿਤ ਖੇਡਾਂ ਦਾ ਸਾਮਾਨ ਦਿੱਤਾ ਗਿਆ | ਇਸ ਮੌਕੇ ਕਾਂਗਰਸੀ ਆਗੂ ਅਤੇ ਸਰਪੰਚ ਗੁਰਲਾਲ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਨਿਯੁਕਤ ਕਰਨ ਦੀ ਮੰਗ

ਮਾਨਸਾ, 18 ਜਨਵਰੀ (ਵਿ. ਪ੍ਰਤੀ.)- ਰਾਜ ਦੀਆਂ ਬਹੁਤੀਆਂ ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ 'ਚ ਕਾਰਜ ਸਾਧਕ ਅਫ਼ਸਰਾਂ ਦੀਆਂ ਅਸਾਮੀਆਂ ਖ਼ਾਲੀ ਹੋਣ ਕਰ ਕੇ ਮੁਲਾਜ਼ਮਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਸਰਸਵਤੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਸਕਾਲਰਸ਼ਿਪ ਰਾਸ਼ੀ ਵੰਡੀ

ਭੀਖੀ, 18 ਜਨਵਰੀ (ਪ. ਪ.)- ਸਰਸਵਤੀ ਪਬਲਿਕ ਸਕੂਲ ਦੇ ਪੜ੍ਹਾਈ ਵਿੱਚ ਹੁਸ਼ਿਆਰ ਬੱਚਿਆਂ ਨੂੰ ਗਿਆਨ ਚੰਦ ਸਿੰਗਲਾ (ਅਮਰੀਕਾ ਵਾਲੇ) ਵਲੋਂ ਭੇਜੀ ਗਈ ਸਕਾਲਰਸ਼ਿਪ ਰਾਸ਼ੀ ਵੰਡੀ ਗਈ | ਜ਼ਿਕਰਯੋਗ ਹੈ ਕਿ ਗਿਆਨ ਚੰਦ ਸਿੰਗਲਾ ਵਲੋਂ ਹਰ ਸਾਲ ਸਰਸਵਤੀ ਪਬਲਿਕ ਸਕੂਲ ਦੇ ਲੋੜਵੰਦ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸਮਾਗਮ

ਭੀਖੀ, 18 ਜਨਵਰੀ (ਸਿੱਧੂ, ਔਲਖ)- ਸ਼ਿਵ ਸ਼ਕਤੀ ਆਯੁਰਵੈਦਿਕ ਕਾਲਜ ਐਾਡ ਹਸਪਤਾਲ ਵਿਖੇ ਨਵੇਂ ਸੈਸ਼ਨ ਦੌਰਾਨ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਵਾਗਤ 'ਚ ਸਮਾਗਮ ਕਰਵਾਇਆ ਗਿਆ, ਉਦਘਾਟਨ ਸੰਸਥਾ ਦੇ ਚੇਅਰਮੈਨ ਸੋਮਨਾਥ ਮਹਿਤਾ ਨੇ ਕੀਤਾ | ਇਸ ਤੋਂ ਪਹਿਲਾਂ ਉਨ੍ਹਾਂ ...

ਪੂਰੀ ਖ਼ਬਰ »

ਬਾਥਰੂਮ ਬਣਵਾਉਣ ਦੀ ਕੀਤੀ ਮੰਗ

ਸਰਦੂਲਗੜ੍ਹ, 18 ਜਨਵਰੀ (ਨਿ.ਪ.ਪ.)- ਸ਼ਹਿਰ ਦੀ ਸਿਰਸਾ-ਮਾਨਸਾ ਰੋਡ 'ਤੇ ਘੱਗਰ ਤੋਂ ਸਿਰਸਾ ਕੈਂਚੀਆਂ ਤੱਕ ਕੋਈ ਵੀ ਬਾਥਰੂਮ ਨਾ ਹੋਣ ਕਾਰਨ ਦੁਕਾਨਦਾਰਾਂ ਅਤੇ ਸ਼ਹਿਰ ਆਉਣ ਵਾਲੇ ਲੋਕਾਂ ਨੂੰ ਮੁਸ਼ਕਿਲ ਆਉਂਦੀ ਹੈ ਪਰ ਨਗਰ ਪੰਚਾਇਤ ਵਲੋਂ ਲੋਕਾਂ ਦੀ ਇਸ ਮੁਸ਼ਕਿਲ ਵੱਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀਆਂ ਬਰਨਾਲਾ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ

ਬੋਹਾ, 18 ਜਨਵਰੀ (ਸਲੋਚਨਾ ਤਾਂਗੜੀ)- ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਆਮ ਆਦਮੀ ਪਾਰਟੀ ਵਲੋਂ 20 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਪਾਰਟੀ ਰੈਲੀ ਦੇ ਸਬੰਧ ਵਿਚ ਇਸ ਖੇਤਰ ਦੇ ਕਈ ਪਿੰਡਾਂ ਦਾ ਦੌਰਾ ਕੀਤਾ | ਖੇਤਰ ਦੇ ਪਿੰਡ ...

ਪੂਰੀ ਖ਼ਬਰ »

ਪਿਉ-ਪੁੱਤਰ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

ਮਾਨਸਾ, 18 ਜਨਵਰੀ (ਸ. ਰਿ.)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਠੱਗੀ ਦੇ ਦੋਸ਼ ਅਧੀਨ ਪਿਉ-ਪੁੱਤਰ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਸਥਾਨਕ ਸ਼ਹਿਰ ਦਾ ਵਸਨੀਕ ਰਜਿੰਦਰ ਸਿੰਘ ਜੋ ਠੇਕੇਦਾਰੀ ਦਾ ਕੰਮ ਕਰਦਾ ਹੈ, ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਕਿ ਉਹ ...

ਪੂਰੀ ਖ਼ਬਰ »

ਬੁਰਜ ਰਾਠੀ ਵਿਖੇ ਨਵੀਂ ਪੰਚਾਇਤ ਵਲੋਂ ਗ੍ਰਾਮ ਸਭਾ

ਜੋਗਾ, 18 ਜਨਵਰੀ (ਅਕਲੀਆ)- ਪਿੰਡ ਬੁਰਜ ਰਾਠੀ ਵਿਖੇ ਨਵੀਂ ਪੰਚਾਇਤ ਵਲੋਂ ਸਰਪੰਚ ਲਾਭ ਸਿੰਘ ਦੀ ਪ੍ਰਧਾਨਗੀ ਹੇਠ ਗ੍ਰਾਮ ਸਭਾ ਬੁਲਾਈ ਗਈ | ਪੰਚਾਇਤ ਸਕੱਤਰ ਗੁਰਦੀਪ ਸਿੰਘ ਨੇ ਗ੍ਰਾਮ ਸਭਾ ਅਧੀਨ ਆਉਂਦੇ ਵੱਖ-ਵੱਖ 241 ਨੁਕਤਿਆਂ ਤੋਂ ਜਾਣੂ ਕਰਵਾਉਂਦੇ ਹੋਏ, ਇਨ੍ਹਾਂ ਬਾਰੇ ...

ਪੂਰੀ ਖ਼ਬਰ »

ਸੜਕ ਦੁਰਘਟਨਾ ਕੇਸ 'ਚੋਂ ਨਿੱਜੀ ਬੱਸ ਦਾ ਡਰਾਈਵਰ ਬਰੀ

ਬੁਢਲਾਡਾ, 18 ਜਨਵਰੀ (ਰਾਹੀ)- ਸਥਾਨਕ ਸਬ-ਡਵੀਜਨਲ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਲੋਂ ਸਾਲ 2015 'ਚ ਵਾਪਰੇ ਸੜਕ ਹਾਦਸੇ ਦੇ ਇਕ ਕੇਸ 'ਚ ਧਾਰਾ 304-ਏ ਤਹਿਤ ਨਾਮਜ਼ਦ ਡਰਾਈਵਰ ਨੂੰ ਬਰੀ ਕੀਤਾ ਹੈ | ਬਚਾਅ ਪੱਖ ਦੇ ਵਕੀਲ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਦੱਸਿਆ ਕਿ ਪੁਨੀਤ ...

ਪੂਰੀ ਖ਼ਬਰ »

ਖੇਲੋ ਇੰਡੀਆ' ਦੀ ਮੈਡਲ ਜੇਤੂ ਪ੍ਰਦੀਪ ਕੌਰ ਸਿੱਧੂ ਦਾ ਬੁਢਲਾਡਾ ਪੁੱਜਣ 'ਤੇ ਭਰਵਾਂ ਸਵਾਗਤ

ਬੁਢਲਾਡਾ, 18 ਜਨਵਰੀ (ਸਵਰਨ ਸਿੰਘ ਰਾਹੀ)- ਮਹਾਰਾਸ਼ਟਰਾ ਰਾਜ ਦੇ ਪੁਣੇ ਵਿਖੇ ਚੱਲ ਰਹੀਆਂ ਦੂਜੀਆਂ 'ਖੇਲੋ ਇੰਡੀਆ' ਖੇਡਾਂ ਦੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਮੈਡਲ ਜਿੱਤਣ ਵਾਲੀ ਜ਼ਿਲ੍ਹਾ ਮਾਨਸਾ ਦੀ ਖਿਡਾਰਨ ਪ੍ਰਦੀਪ ਕੌਰ ਪੱਤਰੀ ਗਮਦੂਰ ਸਿੰਘ ...

ਪੂਰੀ ਖ਼ਬਰ »

ਸ਼ਿਕਾਇਤ ਦੇ ਤਿੰਨ ਦਿਨ ਬਾਅਦ ਵੀ ਨਹੀਂ ਹੋਈ ਕੋਈ ਕਾਰਵਾਈ

ਭੁੱਚੋ ਮੰਡੀ 18 ਜਨਵਰੀ (ਬਿੱਕਰ ਸਿੰਘ ਸਿੱਧੂ)- ਲਹਿਰਾ ਬੇਗਾ ਕਤਲ ਕੇਸ ਦੇ ਦੋਸ਼ੀ ਜਗਜੀਤ ਸਿੰਘ ਪਟਵਾਰੀ ਅਤੇ ਜਗਦੇਵ ਸਿੰਘ ਬੈਰੋਕੇ ਿਖ਼ਲਾਫ਼ ਕਤਲ ਕੀਤੇ ਗਏ ਗੰੁਗੇ ਤੇ ਬੋਲੇ ਨੌਜਵਾਨ ਮੰਗਾ ਸਿੰਘ ਦੀ ਭਤੀਜੀ ਮਮਨਦੀਪ ਕੌਰ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ੂਰਾ ਸਿੰਘ ਦੀਆਂ ਅਸਥੀਆਂ ਕੀਤੀਆਂ ਜਲ ਪ੍ਰਵਾਹ

ਭਗਤਾ ਭਾਈਕਾ, 18 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਭੋਰੇ ਵਾਲਾ ਸੁਖਾਨੰਦ ਦੇ ਬ੍ਰਹਮਲੀਨ ਸੰਤ ਬਾਬਾ ਹਜ਼ੂਰਾ ਸਿੰਘ ਦੀਆਾ ਅਸਤੀਆਂ ਵੱਡੀ ਗਿਣਤੀ ਸੰਗਤਾਂ ਦੀ ਹਾਜ਼ਰੀ ਵਿਚ ਡੇਰਾ ਭੋਰੇ ਵਾਲਾ ਦੇ ਮੌਜੂਦਾ ਗੱਦੀ ਨਸ਼ੀਨ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX