ਤਾਜਾ ਖ਼ਬਰਾਂ


ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  3 minutes ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  7 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  9 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  20 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  30 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  41 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  1 minute ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 1 hour ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਰੇਲਵੇ ਮੁਸ਼ਕਿਲਾਂ ਨੂੰ ਲੈ ਕੇ ਨਾਰਦਰਨ ਰੇਲਵੇ ਪੈਸੰਜਰ ਸੰਮਤੀ ਨੇ ਲਗਾਇਆ ਰੋਸ ਧਰਨਾ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਦੇ ਲੋਕਾਂ ਨੂੰ ਰੇਲਵੇ ਸੇਵਾਵਾਂ ਸਬੰਧੀ ਆ ਹਰੀਆਂ ਮੁਸ਼ਕਲਾਂ ਨੂੰ ਲੈ ਕੇ ਨਾਰਦਰਨ ਰੇਲਵੇ ਪੈਸੰਜਰ ਸੰਮਤੀ ਨੇ ਸਥਾਨਕ ਸ਼ਹੀਦ ਊਧਮ ਸਿੰਘ ਚੌਾਕ 'ਤੇ ਡਵੀਜ਼ਨਲ ਪ੍ਰਧਾਨ ਡਾ. ਅਮਰ ਲਾਲ ਬਾਘਲਾ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ | ਜਿਸ ਵਿਚ ਫ਼ਾਜ਼ਿਲਕਾ ਤੋਂ ਇਲਾਵਾ ਜਲਾਲਾਬਾਦ, ਗੁਰੂ ਹਰਸਹਾਏ, ਮੰਡੀ ਰੋੜਾਂਵਾਲੀ, ਮੰਡੀ ਲਾਧੂਕਾ ਆਦਿ ਕਸਬਿਆਂ ਤੋਂ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਗੁਰੂਹਰਸਹਾਏ ਸੰਮਤੀ ਦੇ ਪ੍ਰਧਾਨ ਚਰਨਜੀਤ ਸਿੰਘ ਮੱਕੜ, ਮਦਨ ਲਾਲ ਨਰੂਲਾ, ਜਲਾਲਾਬਾਦ ਦੇ ਪ੍ਰਧਾਨ ਡਾ. ਸ਼ਿਵ ਛਾਬੜਾ, ਕੈਲਾਸ਼ ਸਲੋਧੀਆ, ਫ਼ਾਜ਼ਿਲਕਾ ਤੋਂ ਗੌਤਮ ਸੈਨ, ਕਾਮਰੇਡ ਸ਼ਕਤੀ, ਰੋੜਾਂਵਾਲੀ ਦੇ ਸਰਪੰਚ ਸੁਨੀਲ ਕੁਮਾਰ ਦੇ ਪ੍ਰਧਾਨ ਨੇ ਕਿਹਾ ਕਿ ਨਾਰਦਰਨ ਰੇਲਵੇ ਸੰਮਤੀ ਪਿਛਲੇ 8 ਸਾਲਾਂ ਤੋਂ ਰੇਲਵੇ ਦੀਆਂ ਮੁਸ਼ਕਲਾਂ ਨੂੰ ਲੈ ਕੇ ਸੰਘਰਸ਼ ਰਹੀ ਹੈ | ਲੇਕਿਨ ਰੇਲਵੇ ਵਿਭਾਗ ਵਲੋਂ ਫ਼ਿਰੋਜ਼ਪੁਰ ਡਵੀਜ਼ਨ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਧਰਨੇ ਦਾ ਮੁੱਖ ਮੰਤਵ ਫ਼ਾਜ਼ਿਲਕਾ ਸ਼ਹਿਰ ਅੰਦਰ ਫਾਟਕ 'ਤੇ ਜ਼ਮੀਨਦੋਜ਼ ਪੁਲ ਦਾ ਛੇਤੀ ਨਿਰਮਾਣ ਕਰਵਾਉਣਾ, ਅਬੋਹਰ ਰੇਲਵੇ ਟਰੈਕ 'ਤ ਦਿਨ ਰਾਤ ਗੱਡੀਆਂ ਨੂੰ ਚਲਾਉਣਾ, ਅਬੋਹਰ ਤੋਂ ਬਠਿੰਡਾ ਵਾਇਆ ਫ਼ਾਜ਼ਿਲਕਾ, ਅਬੋਹਰ ਤੋਂ ਫ਼ਿਰੋਜ਼ਪੁਰ ਵਾਇਆ ਫ਼ਾਜ਼ਿਲਕਾ ਨਵੀਆਂ ਗੱਡੀਆਂ ਸ਼ੁਰੂ ਕੀਤੀਆਂ ਜਾਣ | ਫ਼ਿਰੋਜ਼ਪੁਰ ਤੋਂ ਮੱਲ੍ਹਾਂ ਵਾਲੀ, ਤਰਨਤਾਰਨ ਅਤੇ ਪੱਟੀ ਤੱਕ ਮਨਜ਼ੂਰਸ਼ੁਦਾ ਰੇਲਵੇ ਲਾਈਨ ਨੂੰ ਵੀ ਛੇਤੀ ਵਿਛਾਇਆ ਜਾਵੇ, ਕੋਟਕਪੂਰਾ ਤੋਂ ਮੋਗਾ ਤੱਕ ਸਰਵੇ ਹੋ ਚੁੱਕੀ ਥਾਂ 'ਤੇ ਨਵੀਂ ਲਾਈਨ ਵਿਛਾਈ ਜਾਵੇ, ਚੰਡੀਗੜ੍ਹ ਤੋਂ ਫਿਰੋਜਪੁਰ ਵਿਚਾਲੇ ਚੱਲਣ ਵਾਲੀ ਗੱਡੀ ਨੂੰ ਫ਼ਾਜ਼ਿਲਕਾ ਅਬੋਹਰ ਤੱਕ ਵਧਾਇਆ ਜਾਵੇ, ਦੱਖਣ ਤੋਂ ਚੱਲਣ ਵਾਲੀ ਗੱਡੀ ਜੋ 48 ਘੰਟੇ ਫ਼ਿਰੋਜ਼ਪੁਰ ਖੜ੍ਹੀ ਰਹਿੰਦੀ ਹੈ ਨੂੰ ਫ਼ਾਜ਼ਿਲਕਾ ਗੰਗਾਨਗਰ ਤੱਕ ਵਧਾਇਆ ਜਾਵੇ, ਜੰਮੂ ਕਸ਼ਮੀਰ, ਹਰਿਦੁਆਰ, ਅੰਮਿ੍ਤਸਰ, ਨਾਂਦੇੜ ਸਾਹਿਬ, ਦਿੱਲੀ ਦੇ ਲਈ ਲੰਬੇ ਰੂਟ ਦੀਆਂ ਗੱਡੀਆਂ ਚਲਾਈਆਂ ਜਾਣ, ਫ਼ਾਜ਼ਿਲਕਾ ਰੇਲਵੇ ਸਟੇਸ਼ਨ ਤੋਂ ਪੁੱਟੀ ਗਈ ਵਾਸ਼ਿੰਗ ਲਾਈਨ ਨੂੰ ਮੁੜ ਤੋਂ ਸਥਾਪਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਰੇਲਵੇ ਦੀਆਂ ਮੁਸ਼ਕਿਲਾਂ 'ਤੇ ਵਿਚਾਰਾਂ ਨਾ ਹੋਈਆਂ ਤਾਂ ਸੰਘਰਸ਼ ਡਵੀਜ਼ਨਲ ਪੱਧਰ ਤੱਕ ਤੇਜ਼ ਕੀਤਾ ਜਾਵੇਗਾ |

ਪ੍ਰਸ਼ਾਸਨ ਦੇ ਨੱਕ ਹੇਠ ਅਣਭੋਲ ਜਿੰਦਾਂ ਦੀ ਜਾਨ ਨਾਲ ਖੇਡ ਰਹੇ ਨੇ ਆਟੋ ਚਾਲਕ

ਫ਼ਿਰੋਜ਼ਸ਼ਾਹ, 19 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਭਾਵੇਂ ਟਰੈਫ਼ਿਕ ਪੁਲਿਸ ਦੇ ਮੁਲਾਜ਼ਮ ਬਿਨਾਂ ਹੈਲਮਟ ਪਾਏ ਅਤੇ ਸਕੂਟਰ-ਮੋਟਰਸਾਈਕਲ 'ਤੇ ਤਿੰਨ ਸਵਾਰੀਆਂ ਬੈਠੇ ਹੋਣ 'ਤੇ ਚਲਾਣ ਕੱਟਣ 'ਚ ਇਕ ਮਿੰਟ ਵੀ ਨਹੀਂ ਲਗਾਉਂਦੇ, ਪ੍ਰੰਤੂ ਸਕੂਲੀ ਬੱਚਿਆਂ ਨੂੰ ਤੂੜੀ ਵਾਂਗ ...

ਪੂਰੀ ਖ਼ਬਰ »

ਥਾਣਾ ਅਮੀਰ ਖ਼ਾਸ ਪੁਲਿਸ ਨੇ ਦੋ ਔਰਤਾਂ ਿਖ਼ਲਾਫ਼ ਕੀਤਾ ਪਰਚਾ ਦਰਜ

ਜਲਾਲਾਬਾਦ, 19 ਜਨਵਰੀ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਮੁੱਦਈ ਮੰਗਤ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਪਿੰਡ ਢੰਡੀ ਖ਼ੁਰਦ ਵਲੋਂ ਦਰਜ ਕਰਵਾਏ ਗਏ ਬਿਆਨਾਂ ਦੇ ਆਧਾਰ 'ਤੇ ਦੋ ਔਰਤਾਂ ਦੇ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਇਸ ਮਾਮਲੇ ...

ਪੂਰੀ ਖ਼ਬਰ »

ਚੋਰਾਂ ਨੇ ਮੋਬਾਈਲਾਂ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਝੁੱਲੇ ਲਾਲ ਕਾਲੋਨੀ ਅੰਦਰ ਬੀਤੀ ਰਾਤ ਚੋਰਾਂ ਵਲੋਂ ਇਕ ਮੋਬਾਈਲ ਦੀ ਦੁਕਾਨ ਦਾ ਸ਼ਟਰ ਤੋੜ ਕੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਿਕ ਮਨੀਸ਼ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਟੀਚਰ ਕਾਲੋਨੀ ਨੇ ...

ਪੂਰੀ ਖ਼ਬਰ »

-ਭੀਮ ਟਾਂਕ ਕਤਲ ਕਾਂਡ- ਸੁਪਰੀਮ ਕੋਰਟ ਨੇ ਮਾਮਲੇ 'ਚ ਗਵਾਹ ਅਕਾਸ਼ ਦੀ ਗਵਾਹੀ ਦੇਣ ਨੂੰ ਮਨਜ਼ੂਰੀ ਦਿੱਤੀ

ਅਬੋਹਰ, 19 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਭੀਮ ਟਾਂਕ ਕਤਲ ਕਾਂਡ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਇਸ ਮਾਮਲੇ ਦੇ ਇਕ ਗਵਾਹ ਅਕਾਸ਼ ਨੂੰ ਗਵਾਹੀ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ ਜਦੋਂਕਿ ਨਾਲ ਹੀ ਮਾਮਲੇ ਨੂੰ 6 ਮਹੀਨੇ ਵਿਚ ਨਿਪਟਾਉਣ ਦੇ ਨਿਰਦੇਸ਼ ਦਿੱਤੇ ਗਏ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 5 ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਮਾਰਕੁੱਟ ਕਰਨ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਅਤੇ ਉਨ੍ਹਾਂ ਦੇ 10-12 ਅਣਪਛਾਤੇ ਸਾਥੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਕਤੀ ਪੁੱਤਰ ਹਰੀਸ਼ ਚੰਦਰ ...

ਪੂਰੀ ਖ਼ਬਰ »

ਟੱਕਰ ਮਾਰਨ ਵਾਲੇ ਕਾਰ ਸਵਾਰ 'ਤੇ ਪਰਚਾ ਦਰਜ

ਫ਼ਾਜ਼ਿਲਕਾ, 19 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਕਾਰ ਨਾਲ ਟੱਕਰ ਮਾਰਨ ਦੇ ਦੋਸ਼ਾਂ ਵਿਚ ਇਕ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਸ਼ਮੀਰ ਸਿੰਘ ਪੱੁਤਰ ਖੁਸ਼ਹਾਲ ਸਿੰਘ ਵਾਸੀ ਮੂਠਿਆਂਵਾਲਾ ...

ਪੂਰੀ ਖ਼ਬਰ »

ਬਾਜੇ ਕੇ 'ਚ 26 ਨਾਮਜ਼ਦ ਅਤੇ 15 ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ

ਗੁਰੂਹਰਸਹਾਏ, 19 ਜਨਵਰੀ (ਪਿ੍ਥਵੀ ਰਾਜ ਕੰਬੋਜ)-ਪਿੰਡ ਬਾਜੇ ਕੇ ਹੋਈ ਲੜਾਈ 'ਚ 26 ਨਾਮਜ਼ਦ ਅਤੇ 15 ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਤਾਜ਼ੇ ਘਟਨਾ ਕ੍ਰਮ ਬਾਰੇ ਸੋਨਾ ਸਿੰਘ ਸਹਾਇਕ ਥਾਣੇਦਾਰ ਨੇ ਦੱਸਿਆ ਕਿ ਇਨ੍ਹਾਂ ਦੋ 'ਚ ਇਕ ਦਿਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਨੌਜਵਾਨ ਕੋਲੋਂ ਮੋਬਾਈਲ ਖੋਹ ਕੇ ਹੋਏ ਫ਼ਰਾਰ

ਜਲਾਲਾਬਾਦ, 19 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਬੀਤੀ ਰਾਤ ਨੂੰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੋਂ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸਵਾਰ ਤਿੰਨ ਲੁਟੇਰਿਆਂ ਵਲੋਂ ਸੜਕ ਦੇ ਨਾਲ ਬਣੇ ਫੁੱਟਪਾਥ 'ਤੇ ਪੈਦਲ ਜਾ ਰਹੇ ਨੌਜਵਾਨ ਕੋਲੋਂ ...

ਪੂਰੀ ਖ਼ਬਰ »

ਆਪ ਦੀ ਭੁੱਖ ਹੜਤਾਲ ਜਾਰੀ

ਅਬੋਹਰ, 19 ਜਨਵਰੀ (ਢਿੱਲੋਂ)-ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਨੂੰ ਲੈ ਕੇ ਆਪ ਦੇ ਚੱਲ ਰਹੇ ਅਣਮਿੱਥੇ ਧਰਨੇ ਤਹਿਤ ਅੱਜ ਵੀ ਭੁੱਖ ਹੜਤਾਲ ਜਾਰੀ ਰਹੀ | ਅੱਜ ਰਘੁਬੀਰ ਭਾਖਰ ਚੌਥੀ ਵਾਰ ਭੁੱਖ ਹੜਤਾਲ 'ਤੇ ਬੈਠੇ | ਇਸ ਮੌਕੇ ਹਰਪਾਲ ਸਿੰਘ ਖਿੱਪਾਵਾਲੀ, ਪੰਕਜ ਨਰੂਲਾ, ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਅਗਵਾ ਕਰਨ ਵਾਲੇ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਅਰਨੀ ਵਾਲਾ, 19 ਜਨਵਰੀ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀ ਵਾਲਾ ਨੇ ਅਰਨੀ ਵਾਲਾ ਵਾਸੀ ਤਿੰਨ ਵਿਅਕਤੀਆਂ ਿਖ਼ਲਾਫ਼ ਇਕ ਨੌਜਵਾਨ ਨੂੰ ਨੌਕਰੀ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਸਰਵਣ ਸਿੰਘ ਪੁੱਤਰ ਸੁੰਦਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦਿਹਾਤੀ ਹਲਕੇ 'ਚ ਸਵੀਪ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾ ਅਤੇ ਵੋਟਰ ਦਿਵਸ ਦੇ ਮੌਕੇ ਚੋਣ ਅਫ਼ਸਰ ਫ਼ਿਰੋਜ਼ਪੁਰ ਦੇਹਾਤੀ ਕਮ ਡੀ.ਡੀ.ਪੀ.ਓ. ਹਰਜਿੰਦਰ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਤੂਤ ਸਕੂਲ ਦੀਆਂ ਲੜਕੀਆਂ ਨੇ ਪ੍ਰਾਪਤ ਕੀਤਾ ਦੂਸਰਾ ਸਥਾਨ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਪੰਜਾਬ ਖੇਡ ਵਿਭਾਗ ਵਲੋਂ ਬਠਿੰਡਾ ਵਿਖੇ ਕਰਵਾਏ ਗਏ ਲੜਕੀਆਂ ਦੇ ਅੰਡਰ 14 ਸਾਲ ਦੇ ਮੁਕਾਬਲਿਆਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਹੈਂਡਬਾਲ ਸਪੋਰਟਸ ਵਿੰਗ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ...

ਪੂਰੀ ਖ਼ਬਰ »

ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਫ਼ਿਰੋਜ਼ਪੁਰ, 19 ਜਨਵਰੀ (ਜਸਵਿੰਦਰ ਸਿੰਘ ਸੰਧੂ)-ਟਰੈਫ਼ਿਕ ਪੁਲਿਸ ਇੰਚਾਰਜ ਅਜੈਬ ਸਿੰਘ, ਏ.ਐੱਸ.ਆਈ. ਬਲਦੇਵ ਕਿ੍ਸ਼ਨ ਹਾਂਡਾ ਅਤੇ ਉਨ੍ਹਾਂ ਦੀ ਟੀਮ ਵਲੋਂ ਵਰਦਾਨ ਸੋਸ਼ਲ ਐਾਡ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਏ.ਸੀ. ਚਾਵਲਾ ਅਤੇ ਪ੍ਰਧਾਨ ਅਸ਼ੋਕ ਸੇਤੀਆ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂੂਲ ਗੁਰੂਹਰਸਹਾਏ ਵਿਖੇ ਬੱਚਿਆਂ ਵਿਚਕਾਰ ਵੱਖ-ਵੱਖ ਮੁਕਾਬਲੇ ਕਰਵਾਏ

ਗੁਰੂਹਰਸਹਾਏ, 19 ਜਨਵਰੀ (ਅਮਰਜੀਤ ਸਿੰਘ ਬਹਿਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਐਸ.ਡੀ.ਐਮ. ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜੀਨਪਾਲ ਸਿੰਘ ਸੇਖੋਂ ਸਕੂਲ ਮੁਖੀ ਦੀ ਰਹਿਨੁਮਾਈ ਹੇਠ ਸਵੀਪ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਡੀ. ਸੀ. ਵਲੋਂ ਲੋਕ ਸਭਾ ਚੋਣਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਲੋਕ ਸਭਾ ਦੀਆਂ ਚੋਣਾਂ 2019 ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਪੁਲਿਸ ਵਿਭਾਗ, ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਦਿਨੇਸ਼ ਗੁਪਤਾ ਭਾਜਪਾ ਮੰਡਲ ਤਲਵੰਡੀ ਭਾਈ ਦੇ ਜਨਰਲ ਸਕੱਤਰ ਨਿਯੁਕਤ

ਤਲਵੰਡੀ ਭਾਈ, 19 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਦਵਿੰਦਰ ਬਜਾਜ ਵਲੋਂ ਭਾਜਪਾ ਮੰਡਲ ਤਲਵੰਡੀ ਭਾਈ ਦੀ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਦਿਨੇਸ਼ ਗੁਪਤਾ ਨੂੰ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਵਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਉਣ ਦੀ ਨਿੰਦਾ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ, ਜੋਗਿੰਦਰ ਕੁਮਾਰ ਜ਼ੀਰਾ ਸੂਬਾ ਜਨਰਲ ਸਕੱਤਰ ਅਤੇ ਓਮ ਪ੍ਰਕਾਸ਼ ਸੂਬਾ ਚੇਅਰਮੈਨ ਦੀ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜ਼ੀਰਾ ਦੀ ਮੀਟਿੰਗ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਧਾਰਮਿਕ ਕੰਮਾਂ ਦੇ ਨਾਲ-ਨਾਲ ਸਮਾਜਸੇਵੀ ਕੰਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਵਾਲੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਜ਼ੀਰਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 12 ਲੋੜਵੰਦ ਪਰਿਵਾਰਾਂ ਦੀਆਂ ਗਰੀਬ ਲੜਕੀਆਂ ਦੇ ...

ਪੂਰੀ ਖ਼ਬਰ »

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਆਰ.ਕੇ. ਜੈਨ ਨੇ ਵਕੀਲਾਂ ਦੇ ਚੈਂਬਰਾਂ ਦਾ ਰੱਖਿਆ ਨੀਂਹ ਪੱਥਰ

ਫ਼ਿਰੋਜ਼ਪੁਰ, 19 ਜਨਵਰੀ (ਰਾਕੇਸ਼ ਚਾਵਲਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਆਰ.ਕੇ. ਜੈਨ ਪ੍ਰਸ਼ਾਸਨਿਕ ਜੱਜ ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ਨੇ ਅੱਜ ਵਕੀਲਾਂ ਦੇ ਨਵੇਂ ਬਣਨ ਵਾਲੇ ਚੈਂਬਰਾਂ ਦਾ ਨੀਂਹ ਪੱਥਰ ਰੱਖਿਆ ਹੈ | ਇਸ ਮੌਕੇ 'ਤੇ ਜ਼ਿਲ੍ਹਾ ਅਤੇ ਸੈਸ਼ਨ ...

ਪੂਰੀ ਖ਼ਬਰ »

ਕੁਲਬੀਰ ਸਿੰਘ ਜ਼ੀਰਾ ਦੀ ਮੁਅੱਤਲੀ ਦਾ ਫ਼ੈਸਲਾ ਪਾਰਟੀ ਵਾਪਸ ਲਵੇ-ਕਿਸਾਨ ਆਗੂ

ਤਲਵੰਡੀ ਭਾਈ, 19 ਜਨਵਰੀ (ਰਵਿੰਦਰ ਸਿੰਘ ਬਜਾਜ)-ਪੰਜਾਬ ਕਾਂਗਰਸ ਕਮੇਟੀ ਵਲੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਕਿਸਾਨ ਸੈੱਲ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਇਹ ਪਾਰਟੀ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਸ਼ਨਾਖ਼ਤੀ ਕੈਂਪ ਗੁਰੂਹਰਸਹਾਏ ਵਿਖੇ ਅੱਜ

ਗੁਰੂਹਰਸਹਾਏ, 19 ਜਨਵਰੀ (ਹਰਚਰਨ ਸਿੰਘ ਸੰਧੂ)-ਜਨਰਲ ਇੰਨਸ਼ੋਰੈਂਸ ਕਾਰਪੋਰੇਸ਼ਨ ਭਾਰਤ ਵਲੋਂ ਭਾਰਤੀ ਨਕਲੀ ਅੰਗ ਨਿਰਮਾਣ ਨਿਗਮ ਅਤੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ...

ਪੂਰੀ ਖ਼ਬਰ »

ਚੋਰਾਂ ਨੇ ਮਿਡ-ਡੇ ਮੀਲ ਦਾ ਸਾਮਾਨ ਕੀਤਾ ਚੋਰੀ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਚੋਰ ਦਰਮਿਆਨੀ ਰਾਤ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਸਾਈਾਆਂ ਵਾਲਾ ਬਲਾਕ ਫ਼ਿਰੋਜ਼ਪੁਰ-1 'ਚੋਂ ਮਿਡ-ਡੇ ਮੀਲ ਸਕੀਮ ਅਧੀਨ ਆਉਂਦੀ ਬੱਚਿਆਂ ਲਈ ਖਾਣ ਦੀਆਂ ਵਸਤੂਆਂ ਚੋਰੀ ਕਰਕੇ ਲੈ ਗਏ | ਮੁੱਖ ਅਧਿਆਪਕ ਦਲੇਰ ਸਿੰਘ ਅਨੁਸਾਰ ...

ਪੂਰੀ ਖ਼ਬਰ »

ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਵਿਸ਼ੇਸ਼ ਕੈਂਪ ਅੱਜ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਅੱਜ 20 ਜਨਵਰੀ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਕਾਂਗਰਸ ਪਾਰਟੀ 'ਚ ਮੁੜ ਬਹਾਲ, ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਨ ਅਤੇ ...

ਪੂਰੀ ਖ਼ਬਰ »

ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣਗੀਆਂ-ਗਹਿਰੀ

ਤਲਵੰਡੀ ਭਾਈ, 19 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾਂ ਉਲੀਕੀ ਗਈ ਹੈ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਅੰਦਰ ਸੂਬਾ ਸਰਕਾਰ ਦੀਆਂ ਸਮੂਹ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾ ਕੇ ਵਿਕਾਸ ...

ਪੂਰੀ ਖ਼ਬਰ »

'ਆਪ' ਆਗੂ ਕਾਕਾ ਸਰਾਂ ਵਲੋਂ ਬਰਨਾਲਾ ਰੈਲੀ ਸਬੰਧੀ ਵਲੰਟੀਅਰਾਂ ਨਾਲ ਬੈਠਕ

ਤਲਵੰਡੀ ਭਾਈ, 19 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਮੁਹਿੰਮ ਸ਼ੁਰੂ ਕਰਨ ਵਾਸਤੇ ਕੱਲ੍ਹ 20 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲੀ ਰੈਲੀ ਨੂੰ ਲੈ ਕੇ 'ਆਪ' ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੀਨੀਅਰ ਆਗੂ ਹਰਜਿੰਦਰ ...

ਪੂਰੀ ਖ਼ਬਰ »

ਸਰਪੰਚੀ ਦੀਆਂ ਹੋਈਆਂ ਚੋਣਾਂ ਨੂੰ ਲੈ ਕੇ ਸਰਹੱਦੀ ਪਿੰਡਾਂ 'ਚ ਅਜੇ ਵੀ ਝਗੜੇ ਜਾਰੀ

ਫ਼ਿਰੋਜ਼ਪੁਰ, 19 ਜਨਵਰੀ (ਤਪਿੰਦਰ ਸਿੰਘ)-ਭਾਵੇਂ ਸਰਪੰਚੀ ਚੋਣਾਂ 'ਚ ਜੇਤੂ ਰਹੇ ਪੰਚਾਂ ਅਤੇ ਸਰਪੰਚਾਂ ਨੂੰ ਸਹੁੰ ਚੁੱਕੇ ਜਾਣ ਨੂੰ ਇਕ ਹਫ਼ਤੇ ਦੇ ਕਰੀਬ ਹੋ ਚੁੱਕਾ ਹੈ, ਪਰ ਸਰਪੰਚੀ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਲੜਾਈ-ਝਗੜੇ ਅਜੇ ਵੀ ਜਾਰੀ ਹੈ | ...

ਪੂਰੀ ਖ਼ਬਰ »

9ਵੀਂ ਜਮਾਤ 'ਚ ਦਾਖ਼ਲੇ ਸਬੰਧੀ ਨਵੋਦਿਆ ਸਕੂਲ ਮਹੀਆਂ ਵਾਲਾ ਕਲਾਂ ਵਿਖੇ ਪ੍ਰੀਖਿਆ 2 ਨੂੰ

ਜ਼ੀਰਾ, 19 ਜਨਵਰੀ (ਮਨਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਨਵੋਦਿਆ ਵਿਦਿਆਲਿਆ ਸਕੂਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸੈਸ਼ਨ 2019-20 ਲਈ 9ਵੀਂ ਜਮਾਤ ਦੀਆਂ ਖਾਲੀ ਪਈਆਂ ਸੀਟਾਂ ਦੇ ਦਾਖ਼ਲਿਆਂ ਵਾਸਤੇ ਲਿਖਤੀ ਪ੍ਰੀਖਿਆ ਮਿਤੀ 2 ਫਰਵਰੀ 2019 ਦਿਨ ਸ਼ੁੱਕਰਵਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX