ਤਾਜਾ ਖ਼ਬਰਾਂ


ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  about 1 hour ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 3 hours ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  about 4 hours ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  about 4 hours ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  about 4 hours ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  about 4 hours ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  about 5 hours ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  about 5 hours ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  about 5 hours ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  about 5 hours ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  about 6 hours ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  about 6 hours ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  about 6 hours ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  about 7 hours ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  about 7 hours ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 7 hours ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 8 hours ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 8 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  about 8 hours ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  about 8 hours ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  about 8 hours ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  about 8 hours ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  about 9 hours ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  about 9 hours ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  about 9 hours ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  about 9 hours ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  about 9 hours ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 9 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  about 9 hours ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  about 9 hours ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  about 9 hours ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  about 9 hours ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 11 hours ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 11 hours ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  about 10 hours ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  about 11 hours ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  about 11 hours ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  about 11 hours ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  about 12 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 12 hours ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  about 12 hours ago
ਰਣਦੀਪ ਨੇ ਨਾਭੇ 'ਚ ਰਾਜੀਵ ਗਾਂਧੀ ਦੇ ਨਾਂਅ 'ਤੇ ਬਣੀ ਪਾਰਕ ਨੂੰ ਲੈ ਕੇ ਕੀਤੀ ਇਹ ਮੰਗ
. . .  about 12 hours ago
ਅਰੁਣ ਨਾਰੰਗ ਨੇ ਸਦਨ 'ਚ ਚੁੱਕਿਆ ਰਿਸ਼ਵਤ ਲੈ ਕੇ ਬਿਜਲੀ ਦੇ ਮੀਟਰ ਲਗਾਉਣ ਦਾ ਮੁੱਦਾ
. . .  about 12 hours ago
'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਨੂੰ ਲੈ ਕੇ ਸਕੂਲਾਂ 'ਚ ਪੁਲਿਸ ਤਾਇਨਾਤ
. . .  about 12 hours ago
ਬਜਟ ਇਜਲਾਸ : ਪੰਜਾਬ 'ਚ ਸਰਕਾਰ ਵੱਲੋਂ ਨਵੇਂ ਕਾਲਜ ਬਣਾਉਣ ਦੇ ਐਲਾਨ 'ਤੇ ਚਰਚਾ ਜਾਰੀ
. . .  about 12 hours ago
ਪੰਜਾਬ ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਸ਼ੁਰੂ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਤਾਜ਼ਾ ਖ਼ਬਰਾਂ

ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ

ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ। ਇਸ ਦੇ ਨਾਲ ਹੀ ਮੋਦੀ ਨੇ ਕਿਹਾ ਕਿ ਮਹਾਂ ਗੱਠਜੋੜ ਕਰਨ ਵਾਲੇ ਉਹ ਹੀ ਲੋਕ ਹਨ ਜੋ ਬਿਨਾ ਸੋਚੇ ਸਮਝੇ ਦੇਸ਼ ਦੀ ਹਰ ਸੰਵਿਧਾਨਿਕ ਸੰਸਥਾ ਨੂੰ ਬਦਨਾਮ ਕਰਦੇ ਹਨ।

ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ

ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ ਪ੍ਰਤੀਕਿਰਿਆ ਕਾਫ਼ੀ ...

ਪੂਰੀ ਖ਼ਬਰ »

'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ

ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ਮੁੱਖ ...

ਪੂਰੀ ਖ਼ਬਰ »

ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ

ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ ਇਕ ...

ਪੂਰੀ ਖ਼ਬਰ »

ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ

ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ 'ਤੇ ਸ਼ੇਰ ਨੇ ਹਮਲਾ ਕਰ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ

ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਹੱਥੋਪਾਈ ...

ਪੂਰੀ ਖ਼ਬਰ »

ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ

ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ

ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ

ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ...

ਪੂਰੀ ਖ਼ਬਰ »

ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ

ਅਜਨਾਲਾ, 20 ਜਨਵਰੀ ( ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 6 'ਚ ਸਤਪਾਲ ਸਿੰਘ ਭੱਠੇ ਵਾਲਿਆਂ ਦੇ ਘਰੋਂ ਚੋਰਾਂ ਨੇ 15 ਤੋਲੇ ਸੋਨੇ ਦੇ ਗਹਿਣੇ, 25 ਹਜਾਰ ਦੀ ਨਗਦੀ, 2 ਹਜਾਰ ਕੈਨੇਡੀਅਨ ਡਾਲਰ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ। ਇਸ ਦੀ ਸੂਚਨਾ ...

ਪੂਰੀ ਖ਼ਬਰ »

ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ. 136 ਬਟਾਲੀਅਨ ਦੇ ਜਵਾਨਾਂ ਵੱਲੋਂ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸੈਨੀਵਾਲਾ ...

ਪੂਰੀ ਖ਼ਬਰ »

ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ

ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ

ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ ਦੀ ਵਜਾ ਸ਼ੂਗਰ ਅਤੇ ਦਿਲ ਦਾ ਰੋਗ ਦੱਸਿਆ ਜਾ ਰਿਹਾ ਹੈ। ਕੈਦੀ ਦੀ ਪਛਾਣ ਕਰਮ ਸਿੰਘ ਪੁੱਤਰ ...

ਪੂਰੀ ਖ਼ਬਰ »

ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ

ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅੱਜ ਬਰਨਾਲਾ ਵਿਖੇ ਰੈਲੀ ਕਰਕੇ ਪੰਜਾਬ 'ਚ ਲੋਕ ਸਭਾ ਚੋਣਾਂ ਦੇ ਪ੍ਰਚਾਰ ...

ਪੂਰੀ ਖ਼ਬਰ »

ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 20 ਜਨਵਰੀ- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਵੀ ਵਾਧਾ ਦਰਜ ਕੀਤਾ ਗਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 23 ਪੈਸੇ ਵੱਧ ਕੇ 70.95 ਰੁਪਏ ਅਤੇ ਡੀਜ਼ਲ ਦੀ ਕੀਮਤ 29 ਪੈਸੇ ਵੱਧ ਕੇ 65.45 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਉੱਥੇ ਹੀ ਮੁੰਬਈ 'ਚ ...

ਪੂਰੀ ਖ਼ਬਰ »

ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਸੈਂਟੀਆਗੋ, 20 ਜਨਵਰੀ- ਉੱਤਰੀ-ਮੱਧ ਚਿੱਲੀ 'ਚ ਲੰਘੇ ਦਿਨ 6.7 ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਕੋਕਿਯੁਮਬੋ ਸ਼ਹਿਰ ਤੋਂ 15 ਕਿਲੋਮੀਟਰ ਦੱਖਣ-ਪੱਛਮ 'ਚ 53 ਕਿਲੋਮੀਟਰ ਦੀ ਡੂੰਘਾਈ 'ਚ ਸੀ। ...

ਪੂਰੀ ਖ਼ਬਰ »

ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ

ਮੋਗਾਦਿਸ਼ੂ, 20 ਜਨਵਰੀ- ਅਮਰੀਕੀ ਫੌਜ ਨੇ ਦੱਖਣੀ ਸੋਮਾਲੀਆ ਦੇ ਜਿਲੀਬ ਸ਼ਹਿਰ 'ਚ ਹਵਾਈ ਹਮਲੇ ਕਰਕੇ ਅਲ-ਸ਼ਬਾਬ ਦੇ 52 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਮਰੀਕੀ ਫੌਜ ਦੀ ਅਫ਼ਰੀਕੀ ਕਮਾਨ ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਬਿਆਨ ਮੁਤਾਬਕ ਅਮਰੀਕੀ ਫੌਜ ...

ਪੂਰੀ ਖ਼ਬਰ »

ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼

ਭੋਪਾਲ, 20 ਜਨਵਰੀ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਬਲਵਾੜੀ ਵਿਖੇ ਭਾਜਪਾ ਨੇਤਾ ਮਨੋਜ ਠਾਕਰੇ ਦੀ ਲਾਸ਼ ਖੇਤਾਂ 'ਚੋਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਵੇਰੇ ਸੈਰ ਦੇ ਲਈ ਗਏ ਸਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ

ਨਵੀਂ ਦਿੱਲੀ, 20 ਜਨਵਰੀ- ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਕਾਰਨ ਦਿੱਲੀ ਆਉਣ ਵਾਲੀਆਂ 9 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ

ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਰਾਜ ਸਭਾ ਮੈਂਬਰ ਅਨਿਲ ਬਲੂਨੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਦਿੱਲੀ ਏਮਜ਼ ਤੋਂ ਛੁੱਟੀ ਮਿਲ ਗਈ ਹੈ। ਏਮਜ਼ 'ਚ ਉਨ੍ਹਾਂ ਦਾ ਸਵਾਈਨ ਫਲੂ ਦਾ ਇਲਾਜ ਚੱਲ ਰਿਹਾ ...

ਪੂਰੀ ਖ਼ਬਰ »

ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73

ਮੈਕਸੀਕੋ, 20 ਜਨਵਰੀ- ਬੀਤੇ ਦਿਨ ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ ਜਦਕਿ 76 ਲੋਕ ਇਸ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ...

ਪੂਰੀ ਖ਼ਬਰ »

ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ

ਲਖਨਊ, 20 ਜਨਵਰੀ- ਡੈਨਮਾਰਕ ਦੇ ਪ੍ਰਧਾਨ ਮੰਤਰੀ ਲਾਰਸ ਲੋਕੇ ਰਾਸਮੁਸੇਨ ਨੇ ਪਤਨੀ ਦੇ ਨਾਲ ਤਾਜ ਮਹਲ ਦਾ ਦੀਦਾਰ ...

ਪੂਰੀ ਖ਼ਬਰ »

ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ

ਭਿੰਡੀ ਸੈਦਾਂ (ਅੰਮ੍ਰਿਤਸਰ) 20 ਜਨਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਰੂਰਲ ਵੈਟਰਨਰੀ ਫਾਰਮਾਸਿਸਟ ਯੂਨੀਅਨ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਚੌਹਾਨ ਦੀ ਅਗਵਾਈ 'ਚ ਬੁਲਾਈ ਗਈ। ਇਸ ਮੀਟਿੰਗ 'ਚ ਯੂਨੀਅਨ ਵੱਲੋਂ ਕੈਪਟਨ ਸਰਕਾਰ ਦੀਆਂ ...

ਪੂਰੀ ਖ਼ਬਰ »

ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ

ਸ੍ਰੀਨਗਰ, 20 ਜਨਵਰੀ- ਭਾਰਤੀ ਮੌਸਮ ਵਿਗਿਆਨ ਵਿਭਾਗ(ਆਈ.ਐਮ.ਡੀ) ਨੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਅਗਲੇ ਕੁੱਝ ਦਿਨਾਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚ 20 ਤੋਂ 22 ਜਨਵਰੀ ...

ਪੂਰੀ ਖ਼ਬਰ »

22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ

ਜਲੰਧਰ, 20 ਜਨਵਰੀ (ਚਿਰਾਗ਼ ਸ਼ਰਮਾ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ 22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ। ਇਸ ਦੇ ਨਾਲ ਹੀ ਉਹ ਅਟਾਰੀ ਸਰਹੱਦ 'ਤੇ ਬਣੀ ਆਈ.ਸੀ.ਪੀ.'ਤੇ ...

ਪੂਰੀ ਖ਼ਬਰ »

ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਸੰਗਰੂਰ, 20 ਜਨਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ਪੁੱਜੇ ਹਨ। ਇੱਥੋਂ ਉਹ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਜਾਣਗੇ ਜਿੱਥੇ ਉਹ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਪ੍ਰਤਿਮਾ ...

ਪੂਰੀ ਖ਼ਬਰ »

ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ

ਮੈਲਬਰਨ, 20 ਜਨਵਰੀ- ਪੰਜ ਵਾਰ ਦੀ ਗ੍ਰੈਂਡਸਲੈਮ ਜੇਤੂ ਚੈਂਪੀਅਨ ਰੂਸ ਦੀ ਟੈਨਿਸ ਖਿਡਾਰਨ ਮਾਰਿਆ ਸ਼ਾਰਾਪੋਵਾ ਨੂੰ ਆਸਟ੍ਰੇਲੀਆ ਦੀ 22 ਸਾਲਾਂ ਐਸ਼ਲੇ ਬਾਰਟੀ ਨੇ 6-4, 1-6, 4-6 ਨਾਲ ਹਰ ਦਿੱਤਾ ਹੈ। ਇਸ ਜਿੱਤ ਨਾਲ ਬਾਰਟੀ ਆਸਟ੍ਰੇਲੀਆਈ ਓਪਨ ਦੇ ਕੁਆਰਟਰ ਫਾਈਨਲ 'ਚ ਪਹੁੰਚਣ ਵਾਲੀ ...

ਪੂਰੀ ਖ਼ਬਰ »

ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਭੋਪਾਲ, 20 ਜਨਵਰੀ- ਮੱਧ ਪ੍ਰਦੇਸ਼ 'ਚ ਭਾਜਪਾ ਨੇਤਾ ਮਨੋਜ ਠਾਕਰੇ ਦੀ ਹੱਤਿਆ ਮਾਮਲੇ 'ਤੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਸਰਕਾਰ 'ਚ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ...

ਪੂਰੀ ਖ਼ਬਰ »

ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ

ਕਾਸਗੰਜ, 20 ਜਨਵਰੀ- ਗਣਤੰਤਰ ਦਿਵਸ 'ਤੇ ਪਿਛਲੇ ਸਾਲ ਭੜਕੀ ਹਿੰਸਾ ਨੂੰ ਦੇਖਦਿਆਂ ਹੋਇਆਂ ਉਤੱਰਪ੍ਰਦੇਸ਼ ਦੇ ਕਾਸਗੰਜ 'ਚ ਪ੍ਰਸ਼ਾਸਨ ਨੇ ਪੂਰੇ ਇਲਾਕੇ 'ਚ ਧਾਰਾ 144 ਲਾਗੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਪੁਲਿਸ ਵੱਲੋਂ ਕਾਸਗੰਜ 'ਚ ਫਲੈਗ ਮਾਰਚ ਵੀ ਕੱਢਿਆ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ

ਅੰਮ੍ਰਿਤਸਰ, 20 ਜਨਵਰੀ (ਜੱਸ)- ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਅਤੇ ਅਧਿਕਾਰੀ ਵੀ ਮੌਜੂਦ ਹਨ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਘੰਟਾ ਘਰ ...

ਪੂਰੀ ਖ਼ਬਰ »

ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਬਣਾਏ ਜਾ ਰਹੇ ਮਹਾਂ ਗੱਠਜੋੜ ਦਾ ਆਮ ਆਦਮੀ ਪਾਰਟੀ ਹਿੱਸਾ ਨਹੀਂ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਰੈਲੀ 'ਚ ਪਹੁੰਚਣ ਤੋਂ ਪਹਿਲਾਂ ਪਿੰਡ ਠੀਕਰੀਵਾਲਾ ਵਿਖੇ ਪਹੁੰਚ ਕੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ...

ਪੂਰੀ ਖ਼ਬਰ »

ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ

ਲਖਨਊ, 20 ਜਨਵਰੀ- ਬਸਪਾ ਸੁਪਰੀਮੋ ਮਾਇਆਵਤੀ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ 'ਤੇ ਭਾਜਪਾ ਵਿਧਾਇਕ ਸਾਧਨਾ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕੌਮੀ ਮਹਿਲਾ ਆਯੋਗ ਨੇ ਇਸ ਮਾਮਲੇ 'ਤੇ ਨੋਟਿਸ ਲੈਂਦੇ ਹੋਏ ਸਾਧਨਾ ਸਿੰਘ ਦੇ ਖ਼ਿਲਾਫ਼ ਨੋਟਿਸ ਭੇਜਣ ਦੀਆਂ ...

ਪੂਰੀ ਖ਼ਬਰ »

ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ

ਮਾਨਾਂ ਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ (27) ਵਾਸੀ ਮਲਕਪੁਰ ਵੱਜੋ ਹੋਈ ...

ਪੂਰੀ ਖ਼ਬਰ »

ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ

ਮੰਡੀ ਲਾਧੂਕਾ, 20 ਜਨਵਰੀ (ਮਨਪ੍ਰੀਤ ਸਿੰਘ ਸੈਣੀ)- ਪਿੰਡ ਖੁੰਡਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾਂ ਸੈਣੀ ਨੇ ਹਰਿਆਣਾ ਤੋਂ ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਦੀਆਂ ਖਿਡਾਰਨਾਂ ਰਾਮ ਬਤੇਰੀ, ਰਿਤੂ ਨਾੜਾ, ਬਤੇਰੀ ਬਬੂਆਂ ਤੇ ਅਨੂੰ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)- ਗੁਰਿੰਦਰ ਸਿੰਘ ਬਾਜਵਾ ਨੇ ਆਪਣਾ ਪੰਜਾਬ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਹ ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੀ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆਪਣਾ ਪੰਜਾਬ ਪਾਰਟੀ ਦੀਆਂ ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 20 ਜਨਵਰੀ- ਪਾਕਿਸਤਾਨ ਵਲੋਂ ਅੱਜ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਨੇ ਅੱਜ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਪੈਂਦੇ ਹੀਰਾਨਗਰ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ ਵੀ ਮੂੰਹ-ਤੋੜ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ

ਕਾਬੁਲ, 20 ਜਨਵਰੀ- ਅਫ਼ਗ਼ਾਨਿਸਤਾਨ ਦੇ ਮੱਧ ਲੋਗਾਰ ਪ੍ਰਾਂਤ 'ਚ ਗਵਰਨਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ 'ਤੇ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਹੋਰ ਜ਼ਖਮੀ ਹੋਏ ਹਨ। ਜ਼ਖਮੀ ...

ਪੂਰੀ ਖ਼ਬਰ »

ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ

ਦਮਿਸ਼ਕ, 20 ਜਨਵਰੀ- ਸੀਰੀਆ ਦੇ ਅਫਰੀਨ ਸ਼ਹਿਰ 'ਚ ਅੱਜ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਸਥਾਨਕ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਇੱਕ ਆਤਮਘਾਤੀ ਹਮਲਾ ਸੀ ...

ਪੂਰੀ ਖ਼ਬਰ »

'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿਚ ਸਟੇਜ ਤੋਂ ਕੀਤਾ ...

ਪੂਰੀ ਖ਼ਬਰ »

ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ

ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ 66.27 ਲੱਖ ਰੁਪਏ ...

ਪੂਰੀ ਖ਼ਬਰ »

ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ

ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ । ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX