ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  27 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 2 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 4 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 5 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 6 hours ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 6 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  about 6 hours ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  about 7 hours ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 7 hours ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 7 hours ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 7 hours ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 7 hours ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 8 hours ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 7 hours ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 8 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 9 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 9 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 10 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 10 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 10 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 11 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 11 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 12 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 12 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  about 1 hour ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  23 minutes ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 minute ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550
ਿਵਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਮਾਨਸਾ

ਟਰੱਕ-ਟਰਾਲੇ ਚੋਰੀ ਕਰਨ ਵਾਲਾ ਅੰਤਰਰਾਜੀ ਗਰੋਹ ਪੁਲਿਸ ਵਲੋਂ ਕਾਬੂ

ਬੋਹਾ, 19 ਜਨਵਰੀ (ਸਲੋਚਨਾ ਤਾਂਗੜੀ)- ਥਾਣਾ ਬੋਹਾ ਦੀ ਪੁਲਿਸ ਨੇ ਟਰੱਕ-ਟਰਾਲੇ ਚੋਰੀ ਕਰਨ ਵਾਲੇ ਇਕ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ 2 ਮੈਂਬਰਾਂ ਨੂੰ ਇਕ ਟਰਾਲੇ ਸਮੇਤ ਕਾਬੂ ਕਰ ਲਿਆ | ਥਾਣਾ ਬੋਹਾ ਦੇ ਇੰਸਪੈਕਟਰ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਮਿਲੀ ਖ਼ੁਫ਼ੀਆ ਇਤਲਾਹ ਮੁਤਾਬਿਕ ਗੁਰਜੰਟ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੱਦੀ ਜ਼ਿਲ੍ਹਾ ਤਰਨ ਤਾਰਨ ਅਤੇ ਸਰਦੂਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕੰਡਿਆਲਾ ਗੁਰੂ ਕਾ ਮੁੱਖ ਰੋਡ ਜ਼ੀਰਾ ਤੋਂ ਚੋਰੀ ਕੀਤਾ ਟਰੱਕ ਨੰਬਰ ਪੀ. ਬੀ. 13 ਏ. ਐਲ. 1357 ਨੂੰ ਚੋਰੀ ਕਰਨ ਬਾਅਦ ਹਰਿਆਣਾ ਦੀ ਰਤੀਆ ਮੰਡੀ ਸਥਿਤ ਓਮ ਪ੍ਰਕਾਸ਼ ਕਬਾੜੀਏ ਕੋਲ ਵੇਚਣ ਲਈ ਲਿਆ ਰਹੇ ਸਨ | ਇਸ ਇਤਲਾਹ 'ਤੇ ਪੁਲਿਸ ਤੁਰੰਤ ਚੌਕਸ ਹੋ ਗਈ ਅਤੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਪਿੰਡ ਗਾਮੀਵਾਲਾ ਕੋਲ ਨਾਕਾ ਲਗਾ ਲਿਆ | ਇੰਨੇ 'ਚ ਪੁਲਿਸ ਨੇ ਬੋਹਾ ਵਲੋਂ ਰਤੀਆ ਵੱਲ ਜਾ ਰਹੇ ਟਰੱਕ ਅਤੇ ਉਸ 'ਤੇ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰ ਲਿਆ | ਥਾਣਾ ਬੋਹਾ ਵਲੋਂ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਆਪਣੇ ਹੋਰ ਸਾਥੀ ਪ੍ਰਗਟ ਸਿੰਘ ਪੁੱਤਰ ਧਰਮਿੰਦਰ ਸਿੰਘ ਪਿੰਡ ਸਿਆਲੀ ਖ਼ੁਰਦ ਅਤੇ ਜਗਤਾਰ ਸਿੰਘ ਵਾਸੀ ਸੰਘੇ ਨਾਲ ਮਿਲ ਕੇ ਕੀਰਤਪੁਰ ਸਾਹਿਬ ਤੋਂ ਇਕ 10 ਟਾਇਰਾਂ ਵਾਲਾ ਟਰੱਕ 2017 ਦੌਰਾਨ ਅਤੇ ਇਕ ਹੋਰ ਟਰੱਕ ਨਿਹਾਲ ਸਿੰਘ ਵਾਲਾ (ਮੋਗਾ) ਤੋਂ 2018 ਵਿਚ ਚੋਰੀ ਕੀਤੇ ਹਨ | ਉਨ੍ਹਾਂ ਮੰਨਿਆ ਕਿ ਉਨ੍ਹਾਂ ਇਕ ਦਸ ਟਾਇਰਾਂ ਵਾਲਾ ਟਰੱਕ ਜੀਰੇ ਪੈਟਰੋਲ ਪੰਪ ਤੋਂ ਚੋਰੀ ਕਰ ਕੇ ਉਕਤ ਕਬਾੜੀਏ ਓਮ ਪ੍ਰਕਾਸ਼ ਰਤੀਆ ਕੋਲ ਵੇਚ ਦਿੱਤਾ ਹੈ | ਇਸ ਟਰੱਕ ਚੋਰੀ ਸਬੰਧੀ ਉਨ੍ਹਾਂ ਿਖ਼ਲਾਫ਼ ਕੋਈ ਮਾਮਲਾ ਦਰਜ ਨਹੀਂ ਹੋਇਆ ਸੀ | ਉਨ੍ਹਾਂ ਮੰਨਿਆਂ ਕਿ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਤੋਂ ਚੋਰੀ ਕੀਤਾ ਟਰੱਕ ਗੁਰਦਾਸਪੁਰ ਵੇਚਣ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ੂ ਫੜ ਲਿਆ ਅਤੇ ਉਦੋਂ 2 ਮਹੀਨੇ ਜੇਲ੍ਹ ਵਿਚ ਰਹੇ | ਸਾਲ 2018 'ਚ ਪਿੰਡ ਬੱਲਾ (ਅੰਮਿ੍ਤਸਰ) ਵਿਚੋਂ ਇਕ ਪਾਣੀ ਵਾਲੀ ਟੈਂਕੀ ਚੋਰੀ ਕਰ ਕੇ ਰਤੀਏ ਕਬਾੜੀਏ ਕੋਲ ਵੇਚੀ ਹੈ | ਗੁਰਜੰਟ ਸਿੰਘ 'ਤੇ ਪਹਿਲਾਂ ਹੀ ਚੋਰੀ ਦੇ ਕਈ ਕੇਸ ਦਰਜ ਹਨ ਅਤੇ ਉਹ ਹੈਰੋਇਨ ਨਸ਼ੇ ਦਾ ਆਦੀ ਹੈ | ਐਸ. ਐਚ. ਓ. ਗੁਰਦੀਪ ਸਿੰਘ ਬੋਹਾ ਨੇ ਦੱਸਿਆ ਕਿ ਇਸ ਅੰਤਰਰਾਜੀ ਗਰੋਹ ਦੀਆਂ ਤਾਰਾਂ ਸਾਰੇ ਰਾਜਾਂ ਵਿਚ ਜੁੜੀਆਂ ਹੋਈਆਂ ਹਨ ਅਤੇ ਉਨ੍ਹਾਂ ਦੇ ਗੁਆਂਢੀ ਰਤੀਆ (ਹਰਿਆਣਾ) 'ਚ ਉਨ੍ਹਾਂ ਦੀਆਂ ਪੱਕੀਆਂ ਠਾਹਰਾਂ ਹਨ | ਉਨ੍ਹਾਂ ਦੱਸਿਆ ਕਿ ਛੇਤੀ ਹੀ ਹੋਰ ਵੱਡੀਆਂ ਚੋਰੀਆਂ ਸਾਹਮਣੇ ਆਉਣ ਦੀ ਆਸ ਹੈ |

ਜ਼ਿਲ੍ਹਾ ਯੂਥ ਪਾਰਲੀਮੈਂਟ ਲਈ ਸਕ੍ਰੀਨਿੰਗ 'ਚ 100 ਵਲੰਟੀਅਰ ਚੁਣੇ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਰਾਸ਼ਟਰੀ ਸੇਵਾ ਯੋਜਨਾ, ਯੁਵਕ ਸੇਵਾਵਾਂ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਦੇਸ਼ ਦੀ ਪਾਰਲੀਮੈਂਟ ਦੀਆਂ ਗਤੀਵਿਧੀਆਂ ਤੇ ...

ਪੂਰੀ ਖ਼ਬਰ »

ਡੇਰੇ 'ਚੋਂ 50 ਹਜ਼ਾਰ ਰੁਪਏ ਚੋਰੀ

ਮਾਨਸਾ, 19 ਜਨਵਰੀ (ਸ. ਰਿ.)- ਨੇੜਲੇ ਪਿੰਡ ਕੋਟੜਾਂ ਕਲਾਂ ਵਿਖੇ ਚੋਰ ਇਕ ਡੇਰੇ ਵਿਚੋਂ 50 ਹਜ਼ਾਰ ਰੁਪਏ ਚੋਰੀ ਕਰ ਕੇ ਲੈ ਗਏ | ਬੀਤੀ ਅੱਧੀ ਰਾਤ ਸਮੇਂ ਜਦ ਡੇਰਾ ਬਾਬਾ ਨਿੰਮ ਦਾਸ ਦੇ ਇਕ ਚੇਲੇ ਨੂੰ ਚੋਰਾਂ ਬਾਰੇ ਪਤਾ ਲੱਗਿਆ ਤਾਂ ਉਸ ਦੇ ਰੌਲਾ ਪਾਉਣ 'ਤੇ ਚੋਰਾਂ ਨੇ ਉਸ ਦੀ ...

ਪੂਰੀ ਖ਼ਬਰ »

ਐਮ. ਬੀ. ਇੰਟਰਨੈਸ਼ਨਲ ਸਕੂਲ 'ਚ ਸਕਾਲਰਸ਼ਿਪ ਟੈੱਸਟ ਅੱਜ

ਜੋਗਾ, 19 ਜਨਵਰੀ (ਵਿ. ਪ੍ਰਤੀ.)-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਚੱਲ ਰਹੇ ਐਮ. ਬੀ. ਇੰਟਰਨੈਸ਼ਨਲ ਸਕੂਲ ਵਲੋਂ 20 ਜਨਵਰੀ ਨੂੰ ਐਮ.ਬੀ.ਟੀ. ਸਕਾਲਰਸ਼ਿਪ ਟੈੱਸਟ ਕਰਵਾਇਆ ਜਾ ਰਿਹਾ ਹੈ¢ ਪਿ੍ੰਸੀਪਲ ਸੁਰਿੰਦਰ ਕੌਰ ਟੀਨਾ ਨੇ ਦੱਸਿਆ ਕਿ ਮੈਥ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿਖੇ ਪੱਕਾ ਡੇਰਾ ਲਗਾਵੇਗੀ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਮਾਨਸਾ ਦੀ ਜ਼ਰੂਰੀ ਮੀਟਿੰਗ ਇੱਥੇ ਹੋਈ ਜਿਸ ਵਿਚ ਕਿਸਾਨੀ ਮੰਗਾਂ ਮਸਲਿਆਂ ਉੱਪਰ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਫ਼ੈਸਲਾ ਲਿਆ ਗਿਆ ਕਿ ਕਿਸਾਨੀ ਮੰਗਾਂ ...

ਪੂਰੀ ਖ਼ਬਰ »

ਪਟਿਆਲਾ 'ਚ ਰੋਸ ਰੈਲੀ ਅੱਜ

ਮਾਨਸਾ, 19 ਜਨਵਰੀ (ਸ. ਰਿ.)- ਹੱਕੀ ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਵਿਚ ਐਨ. ਐਚ. ਐਮ. ਪੰਜਾਬ ਅਧੀਨ ਕੰਮ ਕਰਦੇ ਸਮੂਹ ਕਾਮੇ 20 ਜਨਵਰੀ ਨੂੰ ਪਟਿਆਲਾ ਵਿਖੇ ਰੋਸ ਰੈਲੀ ਕਰ ਕੇ ਸੂਬਾ ਸਰਕਾਰ ਦੇ ਖੋਖਲੇ ਵਾਅਦਿਆਂ ਦਾ ਪੁਤਲਾ ਫੂਕਣਗੇ | ਉਕਤ ਜਾਣਕਾਰੀ ਯੂਨੀਅਨ ਦੇ ਸੂਬਾ ਜਨਰਲ ...

ਪੂਰੀ ਖ਼ਬਰ »

ਵਾਰਡ ਦੀਆਂ ਸਮੱਸਿਆਵਾਂ ਸਬੰਧੀ ਐਸ. ਡੀ. ਐਮ. ਨੂੰ ਮੰਗ ਪੱਤਰ ਦਿੱਤਾ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)- ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਨੌਜਵਾਨ ਸਭਾ ਬੁਢਲਾਡਾ ਵਲੋਂ ਸ਼ਹਿਰ ਦੇ ਵਾਰਡ ਨੰਬਰ 7 ਦੇ ਡਾ. ਅੰਬੇਡਕਰ ਨਗਰ ਅੰਦਰ ਪੀਣ ਵਾਲੇ ਪਾਣੀ ਦੀ ਘਾਟ, ਸੀਵਰੇਜ ਅਤੇ ਹੋਰਨਾਂ ਸਮੱਸਿਆਵਾਂ ਸਬੰਧੀ ਐਸ.ਡੀ.ਐਮ. ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਨਗਰ ਕੌਾਸਲ ਮਾਨਸਾ ਦਾ ਦਫ਼ਤਰ ਟਰੱਕ ਯੂਨੀਅਨ ਦੇ ਦਫ਼ਤਰ 'ਚ ਤਬਦੀਲ ਕਰਨ ਦੀ ਤਿਆਰੀ

ਮਾਨਸਾ, 19 ਜਨਵਰੀ (ਫੱਤੇਵਾਲੀਆ)- ਨਗਰ ਕੌਾਸਲ ਮਾਨਸਾ ਦਫ਼ਤਰ ਟਰੱਕ ਯੂਨੀਅਨ ਦੇ ਦਫ਼ਤਰ ਵਿਚ ਤਬਦੀਲ ਕਰਨ ਦੀ ਤਿਆਰੀ ਵਿਚ ਹੈ | ਇਸ ਸਬੰਧੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੌਜੂਦਾ ਦਫ਼ਤਰ ਜੋ ਬੱਸ ਅੱਡੇ ਦੇ ਨਜ਼ਦੀਕ ਆਈ.ਡੀ.ਐਸ.ਐਮ.ਟੀ. ਦੀ ਇਮਾਰਤ ਵਿਚ ਚੱਲ ਰਿਹੈ, ਨੂੰ ...

ਪੂਰੀ ਖ਼ਬਰ »

ਵਾਟਰ ਵਰਕਸ ਵਾਲੀ ਵਾਧੂ ਜਗ੍ਹਾ ਨੂੰ ਸੈਰਗਾਹ 'ਚ ਤਬਦੀਲ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ) - ਸਥਾਨਕ ਸ਼ਹਿਰ ਵਾਸੀਆਂ ਨੂੰ ਵਧੀਆ ਪਾਰਕ ਅਤੇ ਵਧੀਆ ਸੈਰਗਾਹ ਦੇਣ ਦੀ ਯੋਜਨਾ ਨੂੰ ਪ੍ਰਸ਼ਾਸਨਿਕ ਅਧਿਕਾਰੀ ਤਰਜੀਹੀ ਤੌਰ 'ਤੇ ਲੈਣ ਲੱਗੇ ਹਨ | ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਦੀ ਅਗਵਾਈ 'ਚ ਸ਼ਹਿਰ ਦੇ ਹਸਪਤਾਲ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਆਇਆ ਕੈਦੀ ਹੋਇਆ ਫਰਾਰ

ਮਾਨਸਾ, 19 ਜਨਵਰੀ (ਸ. ਰਿ.)- ਬੀਤੇ ਕੱਲ੍ਹ ਮਾਨਸਾ ਦੀ ਅਦਾਲਤ 'ਚ ਪੇਸ਼ੀ ਭੁਗਤਣ ਆਏ ਫ਼ਰਾਰ ਹੋਏ ਇਕ ਕੈਦੀ ਦਾ ਹਾਲੇ ਤੱਕ ਪੁਲਿਸ ਸੁਰਾਗ ਲਗਾਉਣ ਤੋਂ ਨਾਕਾਮ ਹੈ | ਜਬਰ ਜਨਾਹ ਦੇ ਦੋਸ਼ 'ਚ ਜਗਤਾਰ ਸਿੰਘ ਵਾਸੀ ਮਾਨਸਾ ਨੂੰ ਅਦਾਲਤ 'ਚ ਪੇਸ਼ੀ ਭੁਗਤਣ ਲਈ ਲਿਆਂਦਾ ਗਿਆ ਸੀ, ਨੇ ...

ਪੂਰੀ ਖ਼ਬਰ »

ਦਿਲਰਾਜ ਸਿੰਘ ਭੂੰਦੜ ਨੇ ਬਹੁਮੰਤਵੀ ਖੇਡ ਸਟੇਡੀਅਮ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਮਾਨਸਾ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਦਿਲਰਾਜ ਸਿੰਘ ਭੂੰਦੜ ਵਿਧਾਇਕ ਹਲਕਾ ਸਰਦੂਲਗੜ੍ਹ ਵੱਲੋਂ ਮਾਨਸਾ ਜ਼ਿਲੇ੍ਹ ਦੇ ਬਹੁਮੰਤਵੀ ਖੇਡ ਸਟੇਡੀਅਮ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ ਵਲੋਂ ਬਹੁਮੰਤਵੀ ਖੇਡ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 21 ਤੋਂ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਸੂਦ)-ਸਕਿਊਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਟ੍ਰੇਨਿੰਗ ਅਤੇ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਮਾਨਸਾ ਵਿਚ ਲਗਾਇਆ ਜਾ ਰਿਹਾ ਹੈ | ਕੰਪਨੀ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਬੋਹਾ, 19 ਜਨਵਰੀ (ਤਾਂਗੜੀ)- ਖੇਤਰ ਦੇ ਪਿੰਡ ਮੰਘਾਣੀਆਂ ਸਥਿਤ ਸਰਕਾਰੀ ਹਾਈ ਸਕੂਲ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਉੱਥੇ ਰਾਜ ਪੱਧਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੰਡੇਰ ਦੇ ਵਿਦਿਆਰਥੀਆਂ ਨਸ਼ਿਆਂ ਿਖ਼ਲਾਫ਼ ਕੱਢੀ ਰੈਲੀ

ਬਰੇਟਾ, 19 ਜਨਵਰੀ (ਵਿ. ਪ੍ਰਤੀ.)- ਅਕਾਲ ਅਕੈਡਮੀ ਮੰਡੇਰ ਦੇ ਵਿਦਿਆਰਥੀਆਂ ਵਲੋਂ ਨਸ਼ੇ ਦੇ ਿਖ਼ਲਾਫ਼ ਰੈਲੀ ਬਰੇਟਾ ਪਿੰਡ ਤੋਂ ਲੈ ਕੇ ਕੈਂਚੀਆਂ ਤੱਕ ਕੱਢੀ ਗਈ | ਇਸ ਰੈਲੀ ਨੂੰ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਜਗਦੀਸ਼ ਸਿੰਘ ਅਤੇ ਪੁਲਿਸ ਦੇ ਸਹਾਇਕ ਥਾਣੇਦਾਰ ਮੇਲਾ ...

ਪੂਰੀ ਖ਼ਬਰ »

ਕੋਟੜਾ ਕਲਾਂ ਦੀ ਨਵੀਂ ਪੰਚਾਇਤ ਨੇ ਕਾਰਜ ਸੰਭਾਲਿਆ

ਭੀਖੀ, 19 ਜਨਵਰੀ (ਔਲਖ)- ਪੰਚਾਇਤੀ ਚੋਣਾਂ 'ਚ ਜੇਤੂ ਸਰਪੰਚਾਂ ਵਲੋਂ ਸਹੁੰ ਚੁੱਕਣ ਤੋਂ ਬਾਅਦ ਨਵੀਆਂ ਪੰਚਾਇਤਾਂ ਨੇ ਆਪਣੇ ਕਾਰਜ ਸੰਭਾਲ ਲਏ ਹਨ, ਜਿਸ ਤਹਿਤ ਨੇੜਲੇ ਪਿੰਡ ਕੋਟੜਾ ਕਲਾਂ ਦੇ ਸਰਪੰਚ ਗੁਰਜੰਟ ਸਿੰਘ (ਜੰਟਾ) ਦੀ ਅਗਵਾਈ 'ਚ ਨਵੀ ਚੁਣੀ ਪੰਚਾਇਤ ਨੇ ਪਿੰਡ 'ਚ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਨਵੇਂ ਕੋਰਸ ਸ਼ੁਰੂ

ਬਰੇਟਾ, 19 ਜਨਵਰੀ (ਵਿ. ਪ੍ਰਤੀ.)- ਯੂਨੀਵਰਸਿਟੀ ਕਾਲਜ ਬਹਾਦਰਪੁਰ ਇਸ ਇਲਾਕੇ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇਣ ਵਿਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ | ਇਸ ਕਾਲਜ ਵਿਚ ਕਲਾਸਾਂ ਸ਼ੁਰੂ ਹੋਈਆਂ ਨੂੰ ਅਜੇ 2 ਸਾਲ ਹੋਏ ਹਨ ਪ੍ਰੰਤੂ ਇਹ ਕਾਲਜ ਸੱਭਿਆਚਾਰ ਖੇਤਰ ਵਿਚ ...

ਪੂਰੀ ਖ਼ਬਰ »

ਗੁਰਬਾਣੀ ਉਚਾਰਨ ਮੁਕਾਬਲੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਸਿਰਸੀਵਾਲਾ ਦੀ ਵਿਦਿਆਰਥਣ ਰਹੀ ਅੱਵਲ

ਬਰੇਟਾ, 19 ਜਨਵਰੀ (ਪ. ਪ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਗੁਰਬਾਣੀ ਉਚਾਰਣ ਮੁਕਾਬਲੇ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਰੇਟਾ ਵਿਖੇ ਕਰਵਾਏ ਗਏ | ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ , ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਰੱਖਣਾ ਅਕਾਲੀ ਦਲ ਦਾ ਮੁੱਖ ਨਿਸ਼ਾਨਾ-ਗਾਬੜੀਆ

ਮਾਨਸਾ/ਸਰਦੂਲਗੜ੍ਹ, 19 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ, ਜੀ. ਐਮ. ਅਰੋੜਾ)-ਸਥਾਨਕ ਵਿਸ਼ਵਕਰਮਾ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਹਲਕਾ ਮਾਨਸਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੀਰਾ ਸਿੰਘ ਗਾਬੜੀਆ ਪ੍ਰਧਾਨ ਬੀ.ਸੀ. ਵਿੰਗ ਪੰਜਾਬ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬੀਰੋਕੇ ਕਲਾਂ ਦੇ ਕੁਸ਼ਤੀ ਦੰਗਲ ਦੀ ਵੱਡੀ ਝੰਡੀ ਗੁਰਪਿਆਰ ਚੀਮਾ ਨੇ ਜਿੱਤੀ

ਬੁਢਲਾਡਾ 19 ਜਨਵਰੀ (ਸਵਰਨ ਸਿੰਘ ਰਾਹੀ)- ਬਾਬਾ ਅਲਖ ਰਾਮ ਯੁਵਾ ਕਲੱਬ ਬੀਰੋਕੇ ਕਲਾਂ ਵਲੋਂ ਕਰਵਾਏ ਜਾ ਰਹੇ 7ਵੇਂ ਕੁਸ਼ਤੀ ਦੰਗਲ ਅਤੇ ਕਬੱਡੀ ਕੱਪ ਦੇ ਪਹਿਲੇ ਦਿਨ ਕੁਸ਼ਤੀ ਮੁਕਾਬਲਿਆਂ ਦਾ ਉਦਘਾਟਨ ਮਹੰਤ ਸ਼ਾਂਤਾ ਨੰਦ, ਮਹੰਤ ਬਾਲਕ ਰਾਮ ਅਤੇ ਕਾਂਗਰਸੀ ਆਗੂ ਅਜੈਬ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ 5 ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਤਿੱਖਾ ਵਿਰੋਧ

ਝੁਨੀਰ, 19 ਜਨਵਰੀ (ਸੁਰਜੀਤ ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਦੇ ਸੰਗਠਨ ਸਕੱਤਰ ਉੱਤਮ ਸਿੰਘ ਰਾਮਾਨੰਦੀ, ਬਲਾਕ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਅਤੇ ਕਿਸਾਨ ਆਗੂ ਗੁਰਮੇਲ ਸਿੰਘ ਮਾਨ ਨੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨੂੰ ਰਾਸ਼ੀ ਭੇਟ

ਭੀਖੀ, 19 ਜਨਵਰੀ (ਨਿ. ਪ. ਪ.)- ਨੇੜਲੇ ਪਿੰਡ ਹੀਰੋਂ ਕਲਾਂ ਵਿਖੇ ਪਿੰਡ ਦੇ ਹੀ ਸਮਾਜ ਸੇਵੀ ਕਾਕਾ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲਈ 10 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਸਕੂਲ ਮੁਖੀ ਜਗਸੀਰ ਸਿੰਘ ਨੇ ਇਹ ਰਾਸ਼ੀ ਦੇਣ ਲਈ ਸਮਾਜ ਸੇਵੀ ਪਰਿਵਾਰ ਦਾ ਧੰਨਵਾਦ ...

ਪੂਰੀ ਖ਼ਬਰ »

ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਟਾਣਾ ਨੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਕਾਂਗਰਸ ਦੇ ਨਵ ਨਿਯੁਕਤ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ...

ਪੂਰੀ ਖ਼ਬਰ »

ਸਿਹਤ-ਸੰਭਾਲ ਪਦਾਰਥ ਵੇਚ ਕੇ ਲੱਖਾਂ ਦੀ ਠੱਗੀ ਦੇ ਦੋਸ਼ਾਂ ਤਹਿਤ ਕੰਪਨੀ ਮਾਲਕ ਨਾਮਜ਼ਦ

ਬਠਿੰਡਾ, 19 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)- ਸਿਹਤ ਸੰਭਾਲ ਲਈ ਪਦਾਰਥ ਬਣਾਉਣ ਵਾਲੀ ਜੈਨ ਹੈਲਥ ਐਾਡ ਹਾਈਜਨ ਪੋ੍ਰਡਕਟ ਨਾਮ ਦੀ ਕੰਪਨੀ ਵਲੋਂ ਇਕ ਵਿਅਕਤੀ ਨੂੰ 21 ਲੱਖ ਰੁਪਏ ਦੀ ਸਿਹਤ ਸੰਭਾਲ ਦੇ ਪਦਾਰਥਾਂ ਦੀ ਵੇਚ ਕਰਕੇ ਉਸ ਨਾਲ 9 ਲੱਖ ਰੁਪਏ ਦੀ ਠੱਗੀ ਮਾਰੀ ਹੈ | ...

ਪੂਰੀ ਖ਼ਬਰ »

ਨਾਮਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਚੁਣੇ

ਮਾਨਸਾ, 19 ਜਨਵਰੀ (ਸ. ਰਿ.)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਕਮੇਟੀ ਮਾਨਸਾ ਦੀ ਚੋਣ ਜਗਤਾਰ ਸਿੰਘ ਧੂਰਕੋਟ ਨਿਗਰਾਨ ਦੀ ਦੇਖ ਰੇਖ ਵਿਚ ਹੋਈ, ਜਿਸ ਵਿਚ ਨਾਮਦੇਵ ਸਿੰਘ ਜ਼ਿਲ੍ਹਾ ਪ੍ਰਧਾਨ, ਜਗਸੀਰ ਸਿੰਘ ਮੀਤ ਪ੍ਰਧਾਨ, ਵਿਪਨ ਕੁਮਾਰ ਜ਼ਿਲ੍ਹਾ ...

ਪੂਰੀ ਖ਼ਬਰ »

ਲਹਿਰਾ ਬੇਗਾ ਦੇ ਕਤਲ ਹੋਏ ਗੰੁਗੇ ਬੋਲੇ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਮੇਟੀ ਦਾ ਗਠਨ

ਲਹਿਰਾ ਮੁਹੱਬਤ/ਭੁੱਚੋ ਮੰਡੀ 19 ਜਨਵਰੀ (ਸੁਖਪਾਲ ਸਿੰਘ ਸੁੱਖੀ, ਭੀਮ ਸੈਨ ਹਦਵਾਰੀਆ, ਬਿੱਕਰ ਸਿੰਘ ਸਿੱਧੂ) ਬੀਤੇ ਦਿਨੀਂ ਪਿੰਡ ਲਹਿਰਾ ਬੇਗਾ ਦੇ ਗੁੰਗੇ ਤੇ ਬੋਲੇ ਨੌਜਵਾਨ ਮੰਗਾ ਸਿੰਘ ਦੇ ਹੋਏ ਕਤਲ 'ਚ ਕਥਿਤ ਦੋਸ਼ੀ ਭਰਜਾਈ ਮਲਕੀਤ ਕੌਰ ਤੇ ਜਗਜੀਤ ਸਿੰਘ ਜੱਗਾ ...

ਪੂਰੀ ਖ਼ਬਰ »

ਜੇ. ਈ. ਈ. ਦੀ ਮੇਨ ਪ੍ਰੀਖਿਆ ਵਿਚ ਮੈਗਨੇਟ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

ਬਠਿੰਡਾ, 19 ਜਨਵਰੀ (ਸਿੱਧੂ)- ਬਠਿੰਡਾ ਦੇ ਵਿਦਿਆਰਥੀਆਂ ਨੇ ਜੇ.ਈ.ਈ.ਮੇਨ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਾਪਿਆਂ ਹੀ ਨਹੀਂ ਸਗੋਂ ਬਠਿੰਡਾ ਨੂੰ ਵੀ ਵੱਡਾ ਮਾਣ ਦਿਵਾਇਆ ਹੈ | 8 ਤੋਂ 12 ਜਨਵਰੀ ਤੱਕ ਕਰਵਾਈ ਗਈ ਜੇ. ਈ. ਈ. ਮੇਨ ਪ੍ਰੀਖਿਆ ਵਿਚ ਮੈਗਨੈਟ ...

ਪੂਰੀ ਖ਼ਬਰ »

ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੇ ਜਾਣ ਦੀ ਮੰਗ

ਮਾਨਸਾ, 19 ਜਨਵਰੀ (ਸ. ਰਿ.)- ਪੰਜਾਬ ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਸਾਲ 2019 ਦਾ ਕਲੰਡਰ ਮਾਨਸਾ ਵਿਖੇ ਸੂਬਾਈ ਟੀਮ ਦੀ ਹਾਜ਼ਰੀ ਵਿਚ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਸੂਬਾਈ ਪ੍ਰਧਾਨ ਜਗਜੀਵਨ ਸਿੰਘ ਹਸਨਪੁਰ, ਜਨਰਲ ...

ਪੂਰੀ ਖ਼ਬਰ »

ਮੀਰਾ ਸਕੂਲ ਦੀ ਵਿਦਿਆਰਥਣ ਨੇ ਸਾਇੰਸ ਟੈਸਟ ਵਿਚ 3100 ਦਾ ਜਿੱਤਿਆ ਇਨਾਮ

ਸਰਦੂਲਗੜ੍ਹ, 19 ਜਨਵਰੀ (ਨਿ. ਪ. ਪ.)- ਭਾਰਤ ਗਰੁੱਪ ਆਫ਼ ਕਾਲਜ ਵਲੋਂ ਕਰਵਾਏ ਗਏ ਸਾਇੰਸ ਸੈਮੀਨਾਰ ਵਿਚ ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਦੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਵਧੀਆ ਪੁਜ਼ੀਸ਼ਨਾਂ ਹਾਸਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਸਕੂਲ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX