ਤਾਜਾ ਖ਼ਬਰਾਂ


ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  3 minutes ago
ਡਰੋਲੀ ਕਲਾਂ, 23 ਜੁਲਾਈ (ਸੰਤੋਖ ਸਿੰਘ)- ਹਲਕਾ ਆਦਮਪੁਰ ਦੇ ਪਿੰਡ ਢੰਡੋਰ ਦੇ ਇੱਕ ਕਿਸਾਨ ਵਲੋਂ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਕਸ਼ਮੀਰਾ ਸਿੰਘ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ...
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  33 minutes ago
ਲੁਧਿਆਣਾ, 23 ਜੁਲਾਈ (ਅਮਰੀਕ ਸਿੰਘ ਬੱਤਰਾ)- ਅੱਜ ਤੜਕੇ ਕਰੀਬ 4 ਵਜੇ ਨੂਰਵਾਲਾ ਰੋਡ ਨੇੜੇ ਸਥਿਤ ਇੱਕ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਬੁਝਾਊ ਦਸਤੇ ਦੇ ਇੱਕ ਅਧਿਕਾਰੀ ਨੇ ਇਸ ਬਾਰੇ...
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  42 minutes ago
ਜੰਡਿਆਲਾ ਗੁਰੂ, 23 ਜੁਲਾਈ (ਰਣਜੀਤ ਸਿੰਘ ਜੋਸਨ)- ਨੈਸ਼ਨਲ ਹਾਈਵੇਅ 'ਤੇ ਜੰਡਿਆਲਾ ਗੁਰੂ ਨਜ਼ਦੀਕ ਬਣੇ ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅੱਜ ਅਚਾਨਕ ਇਕ ਕਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਲੋਕਾਂ ਵਲੋਂ ਕਾਰ ਸਵਾਰ ਵਿਅਕਤੀਆਂ ਨੂੰ...
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  41 minutes ago
ਕਾਹਨੂੰਵਾਨ, 23 ਜੁਲਾਈ (ਹਰਜਿੰਦਰ ਸਿੰਘ ਜੱਜ)- ਸਥਾਨਕ ਚੱਕ ਸ਼ਰੀਫ਼ ਰੋਡ ਥਾਣੇ ਵਾਲੀ ਗਲੀ ਨਜ਼ਦੀਕ ਇੱਕ ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਦਰਸ਼ਨਾ ਦੇਵੀ (55) ਪਤਨੀ ਅਰੁਣ...
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਸੁਪਰੀਮ ਕੋਰਟ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਇੱਕ ਮਾਮਲੇ 'ਚ ਉਨ੍ਹਾਂ 33 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਨੂੰ ਦਿੱਲੀ ਹਾਈਕੋਰਟ ਨੇ ਇਸ ਮਾਮਲੇ 'ਚ 5-5 ਸਾਲ ਦੀ ਸਜ਼ਾ ਸੁਣਾਈ ਸੀ। ਦਿੱਲੀ ਹਾਈਕੋਰਟ ਦੇ...
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  about 1 hour ago
ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ...
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  about 2 hours ago
ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ...
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  about 2 hours ago
ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ...
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 2 hours ago
ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ...
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 2 hours ago
ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ...
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 3 hours ago
ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ...
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 3 hours ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ...
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 3 hours ago
ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ...
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 4 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ...
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 4 hours ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 4 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 5 hours ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 5 hours ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  about 6 hours ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  about 6 hours ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  about 6 hours ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  about 6 hours ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 7 hours ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  1 day ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  about 1 hour ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  about 1 hour ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਲੋਕ ਸਹਾਇਕ ਧੰਦਿਆਂ ਤੋਂ ਕਾਫੀ ਮੁਨਾਫ਼ਾ ਕਮਾ ਰਹੇ- ਬਲਬੀਰ ਸਿੰਘ ਸਿੱਧੂ

ਬਹਿਰਾਮ, 20 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ) - ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਵੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਢੰਢੂਹਾਂ ਵਿਖੇ ਸਥਿਤ ਨੈਸ਼ਨਲ ਮੱਛੀ ਪੰੂਗ ਫਾਰਮ ਦਾ ਦੌਰਾ ਕੀਤਾ | ਉਨ੍ਹਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੱਛੀ ਪੰੂਗ ਫਾਰਮ ਪੰਜਾਬ ਦਾ ਇਕ ਨੰਬਰ ਫਾਰਮ ਹੈ ਅਤੇ ਇਸ ਦੇ ਪੂੰਗ ਦੀ ਮੰਗ ਹਿਮਾਚਲ ਅਤੇ ਹੋਰ ਗੁਆਢੀ ਸੂਬਿਆਂ ਤੱਕ ਹੈ | ਪੰਜਾਬ 'ਚ ਮੱਛੀ ਪਾਲਣ, ਪਸ਼ੂ ਪਾਲਣ ਤੇ ਪੋਲਟਰੀ ਦੇ ਕਿੱਤੇ 'ਚ ਅਸੀਮ ਸੰਭਾਵਨਾਵਾਂ ਹਨ ਅਤੇ ਲੋਕ ਸਹਾਇਕ ਧੰਦਿਆਂ ਤੋਂ ਚੰਗਾ ਮੁਨਾਫ਼ਾ ਕਮਾ ਰਹੇ ਹਨ | ਉਨ੍ਹਾਂ ਕਿਹਾ ਕਿ ਅਗਰ ਮੱਛੀ ਪਾਲਣ ਦੇ ਨਾਲ-ਨਾਲ ਸੂਰ ਪਾਲਣ, ਪੋਲਟਰੀ ਤੇ ਪਸ਼ੂ ਪਾਲਣ ਕਿੱਤਿਆਂ ਨੂੰ ਇੱਕਠੇ ਹੀ ਕੀਤਾ ਜਾਵੇ ਤਾਂ ਮੱਛੀ ਪਾਲਣ ਲਈ ਇੰਨ੍ਹਾਂ ਧੰਦਿਆਂ ਤੋਂ ਪੌਸ਼ਟਿਕ ਖੁਰਾਕ ਦਾ ਪ੍ਰਬੰਧ ਆਪਣੇ ਆਪ ਹੋ ਸਕਦਾ ਹੈ | ਇਸ ਕਿੱਤੇ 'ਚ ਮੰਡੀਕਰਨ ਦੀ ਕੋਈ ਸਮੱਸਿਆਂ ਨਹੀਂ ਹੈ | ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਡਾ: ਮਦਨ ਮੋਹਨ ਨੇ ਦੱਸਿਆਂ ਕਿ 1988 'ਚ ਸਥਾਪਿਤ ਹੋਇਆ ਇਹ ਨੈਸ਼ਨਲ ਮੱਛੀ ਪੰੂਗ ਫਾਰਮ ਉਤਪਾਦਨ 'ਚ ਪੰਜਾਬ 'ਚੋਂ ਪਹਿਲੇ ਸਥਾਨ 'ਤੇ ਹੈ ਅਤੇ ਪਿਛਲੇ ਸਾਲ ਇੱਥੇ ਇਕ ਕਰੌੜ ਪੈਂਤੀ ਲੱਖ ਪੂੰਗ ਦਾ ਉਤਪਾਦਨ ਹੋਇਆ ਅਤੇ ਇਸ ਸਾਲ ਇਹ ਗਿਣਤੀ ਡੇਢ ਕਰੌੜ ਤੱਕ ਪਹੁੰਚ ਗਈ ਹੈ ਅਤੇ ਅਗਲੇ ਸਾਲ ਦਾ ਟੀਚਾ ਦੋ ਕਰੌੜ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 365 ਮੱਛੀ ਪਾਲਣ ਤਲਾਅ ਹਨ ਅਤੇ ਦਸੰਬਰ 2018 ਤੱਕ 3428 ਟਨ ਉਤਪਾਦਨ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੱਛੀ ਪਾਲਣ ਦੇ ਧੰਦੇ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਣ | ਇਸ ਮੌਕੇ ਸਤਵੀਰ ਸਿੰਘ ਪੱਲੀਝਿੱਕੀ ਹਲਕਾ ਇੰਚਾਰਜ ਬੰਗਾ, ਰਘਵੀਰ ਸਿੰਘ ਬਿੱਲਾ ਪ੍ਰਧਾਨ ਬਲਾਕ ਬੰਗਾ, ਕਮਲਜੀਤ ਬੰਗਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਦਰਬਜੀਤ ਸਿੰਘ ਪੂੰਨੀਆਂ ਯੂਥ ਆਗੂ, ਭੀਮ ਸੈਣ, ਗੁਰਮਿੰਦਰ ਸਿੰਘ ਡਿੰਪਲ, ਸਰਪੰਚ ਬਲਵੰਤ ਸਿੰਘ, ਹੀਰਾ ਸਰਪੰਚ ਢਾਹਾਂ, ਸੋਹਨ ਲਾਲ ਢੰਢੂਹਾਂ, ਰਸ਼ਪਾਲ ਸਿੰਘ ਪੰਚ, ਰਾਜ ਕੁਮਾਰ ਪੰਚ ਆਦਿ ਹਾਜ਼ਰ ਸਨ |

ਪਿੰਡ ਬੁਰਜ ਟਹਿਲ ਦਾਸ ਵਿਖੇ ਸ਼ੁਕਰਾਨਾ ਦਿਵਸ ਮਨਾਇਆ

ਉੜਾਪੜ/ਲਸਾੜਾ, 20 ਜਨਵਰੀ (ਲਖਵੀਰ ਸਿੰਘ ਖੁਰਦ) – ਪਿੰਡ ਬੁਰਜ ਟਹਿਲ ਦਾਸ ਵਿਖੇ ਪਿੰਡ ਵਾਸੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਵਿਚ ਕਰਵਾਏ ਗਏ ਸ਼ੁਕਰਾਨਾ ਸਮਾਗਮ ਦੌਰਾਨ ਹਾਜ਼ਰੀ ਭਰਦਿਆਂ ਹਲਕਾ ਨਵਾਂਸ਼ਹਿਰ ਤੋਂ ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬੱਬਲੀ ਨੇ ਨਵੇਂ ...

ਪੂਰੀ ਖ਼ਬਰ »

ਨੌਰਾ 'ਚ 37ਵੇਂ ਯਾਦ ਸਮਾਗਮ ਤੇ ਸੇਵਕ ਦਿਵਸ ਮੌਕੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਪੱਲੀ ਝਿੱਕੀ, 20 ਜਨਵਰੀ (ਕੁਲਦੀਪ ਸਿੰਘ ਪਾਬਲਾ) - ਬਾਬਾ ਬੁੱਢਾ ਜੀ ਤੋਂ ਲੈ ਕੇ ਹੁਣ ਤੱਕ ਸਮੂਹ ਗੁਰ ਸੇਵਕਾਂ ਦੀ ਯਾਦ ਅਤੇ ਸੰਤ ਬਾਬਾ ਸੇਵਾ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਨਿੱਘੀ ਯਾਦ ਵਿਚ ਕਰਵਾਏ ਗਏ 37ਵੇਂ ਯਾਦ ਸਮਾਗਮ ਅਤੇ ਸੇਵਕ ਦਿਵਸ ਮੌਕੇ ਗੁਰੂ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਕੌ ਾਸਲ ਪ੍ਰਧਾਨ ਹੇਮੰਤ ਕੁਮਾਰ ਰਨਦੇਵ ਝੰਡਾ ਲਹਿਰਾਉਣਗੇ

ਰਾਹੋਂ, 20 ਜਨਵਰੀ (ਭਾਗੜਾ)- 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਰਾਹੋਂ ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲ ਪ੍ਰਧਾਨ ਹੇਮੰਤ ਕੁਮਾਰ ਰਨਦੇਵ ਝੰਡਾ ਲਹਿਰਾਉਣਗੇ | ਝੰਡੇ ਦੀ ਸਲਾਮੀ ਇਕ ਪੁਲਿਸ ਦੀ ਟੁਕੜੀ ਦੇਵੇਗੀ ਅਤੇ ਰਾਸ਼ਟਰੀ ਗੀਤ ਉਚਾਰਨ ਕਰਨ ਉਪਰੰਤ ਸਕੂਲੀ ...

ਪੂਰੀ ਖ਼ਬਰ »

ਬਲਾਕ ਨਵਾਂਸ਼ਹਿਰ-1 ਨੂੰ ਗ਼ਲਤ ਢੰਗ ਨਾਲ ਤੋੜਨ ਸਬੰਧੀ ਅਧਿਆਪਕ ਕਾਂਗਰਸੀ ਆਗੂ ਨੂੰ ਮਿਲੇ

ਜਾਡਲਾ, 20 ਜਨਵਰੀ (ਬਲਦੇਵ ਸਿੰਘ ਬੱਲੀ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਬਲਾਕ ਨਵਾਂਸ਼ਹਿਰ 1 ਨੂੰ ਗ਼ਲਤ ਢੰਗ ਨਾਲ ਤੋੜਨ ਦੇ ਸਬੰਧ ਵਿੱਚ ਅਧਿਆਪਕ ਆਗੂਆਂ ਦੇ ਇਕ ਵਫ਼ਦ ਵਲੋਂ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਰਾਣਾ ਨਾਲ ਉਨ੍ਹਾਂ ਦੇ ...

ਪੂਰੀ ਖ਼ਬਰ »

ਸੜਕ 'ਤੇ ਛੱਡਿਆ ਪਾਣੀ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ ਬਣਿਆ

ਜਾਡਲਾ, 20 ਜਨਵਰੀ (ਬੱਲੀ)- ਇੱਥੋਂ ਦੀ ਰਾਹੋਂ ਵਾਲੀ ਸੜਕ ਤੋਂ ਨਵਾਂਸ਼ਹਿਰ ਵਾਲੀ ਸੜਕ ਨੂੰ ਮਿਲਾਉਣ ਵਾਲੀ ਸੜਕ ਉੱਤੇ ਨਾਲੀਆਂ ਦਾ ਪਾਣੀ ਛੱਡੇ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਸਬੰਧੀ ਕਾਰਜਕਾਰੀ ਇੰਜੀਨੀਅਰ (ਸ) ਪੰਜਾਬ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਰਕਾਰ ਦਾ ਭਲਾਈ ਸਕੀਮਾਂ ਤੋਂ ਵਾਂਝੇ ਯੋਗ ਲੋਕਾਂ ਨੂੰ ਲਾਭ ਦੇਣ ਦਾ ਸ਼ਲਾਘਾਯੋਗ ਉਪਰਾਲਾ-ਚੌਧਰੀ ਮੰਗੂਪੁਰ

ਪੋਜੇਵਾਲ, 20 ਜਨਵਰੀ (ਨਵਾਂਗਰਾਈਾ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਅੱਜ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਾਏ ਗਏ ਮੈਗਾ ਕੈਂਪ ਦੀ ਸ਼ੁਰੂਆਤ ਕਰਦਿਆਂ ਆਖਿਆ ਕਿ ਇਸ ਯੋਜਨਾ ਦਾ ਉਦੇਸ਼ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੋਂ ...

ਪੂਰੀ ਖ਼ਬਰ »

ਜਦੋਂ ਨਵਾਂਸ਼ਹਿਰ ਵਿਖੇ ਗੱਡੀਆਂ 'ਚ ਗੱਡੀਆਂ ਵੱਜੀਆਂ

ਨਵਾਂਸ਼ਹਿਰ, 20 ਜਨਵਰੀ (ਹਰਵਿੰਦਰ ਸਿੰਘ)- ਨਵਾਂਸ਼ਹਿਰ ਅੰਦਰ ਦਿਨੋ ਦਿਨ ਵੱਧ ਰਹੀ ਆਵਾਜਾਹੀ ਦੀ ਸਮੱਸਿਆ ਦੇ ਚਲਦਿਆਂ ਜਿਥੇ ਰੋਜ਼ਾਨਾ ਹੀ ਇਕਾ ਦੁੱਕਾ ਹਾਦਸੇ ਵਾਪਰਦੇ ਹਨ ਉਥੇ ਅੱਜ ਵੀ ਚੰਡੀਗੜ੍ਹ ਚੌਕ ਵਿਖੇ ਚਾਰ ਗੱਡੀਆਂ ਦੀ ਟੱਕਰ ਵੇਖਣ ਨੂੰ ਮਿਲੀ | ਜਾਣਕਾਰੀ ...

ਪੂਰੀ ਖ਼ਬਰ »

ਐਮ.ਪੀ. ਚੰਦੂਮਾਜਰਾ ਵਲੋਂ ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ ਗਰਾਂਟ ਦਾ ਐਲਾਨ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਪਿੰਡ ਬੈਰਸੀਆਂ ਦੀ ਨਵੀਂ ਚੁਣੀ ਗਰਾਮ ਪੰਚਾਇਤ ਵਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ...

ਪੂਰੀ ਖ਼ਬਰ »

ਬਿਰਧ ਆਸ਼ਰਮ ਰਾਜਾ ਸਾਹਿਬ ਫੱਤੂਆਣਾ ਨੂੰ ਨਵੀਂ ਐਾਬੂਲੈਂਸ ਭੇਟ

ਬੰਗਾ, 20 ਜਨਵਰੀ (ਜਸਬੀਰ ਸਿੰਘ ਨੂਰਪੁਰ) - ਨਾਭ ਕੰਵਲ ਰਾਜਾ ਸਾਹਿਬ ਚੈਰੀਟੇਬਲ ਬੇਸਹਾਰਾ ਅਤੇ ਬਿਰਧ ਆਸ਼ਰਮ ਫੱਤੂਆਣਾ ਭਰੋਮਜਾਰਾ ਨੂੰ ਗੁਰੂ ਰਵਿਦਾਸ ਸਭਾ ਵੈਨਕੂਵਰ ਕੈਨੇਡਾ ਤੇ ਪ੍ਰਵਾਸੀ ਭਾਰਤੀਆਂ ਵਲੋਂ ਨਵੀਂ ਐਾਬੂਲੈਂਸ ਭੇਟ ਕੀਤੀ ਗਈ | ਮੁੱਖ ਪ੍ਰਬੰਧਕ ਬਾਬਾ ...

ਪੂਰੀ ਖ਼ਬਰ »

ਗੜ੍ਹਪਧਾਣਾ-ਬਹਾਦਰਪੁਰ ਤੋਂ ਦੁਧਾਲਾ ਸੰਪਰਕ ਸੜਕ ਦੀ ਮੁਰੰਮਤ ਲਈ ਪੰਚਾਇਤਾਂ ਵਲੋਂ ਜ਼ੋਰਦਾਰ ਮੰਗ

ਔੜ, 20 ਜਨਵਰੀ (ਜਰਨੈਲ ਸਿੰਘ ਖ਼ੁਰਦ)- ਬਲਾਕ ਔੜ ਦੇ ਅਨੇਕਾਂ ਹੀ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਬਹੁਤ ਹੀ ਤਰਸਯੋਗ ਵੇਖਣ ਨੂੰ ਮਿਲਦੀ ਹੈ | ਇਨ੍ਹਾਂ ਵਿਚੋਂ ਇੱਕ ਗੜ੍ਹਪਧਾਣਾ, ਬਹਾਦਰਪੁਰ, ਦੁਧਾਲਾ, ਬਜੀਦਪੁਰ ਪਿੰਡ ਗੜੀ ਭਾਰਟੀ ਤੋਂ ਰਾਹੋਂ-ਮਤੇਵਾੜਾ ਸੜਕ ਨੂੰ ...

ਪੂਰੀ ਖ਼ਬਰ »

ਆਟੋ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪੱਧਰੀ ਇਜਲਾਸ 'ਚ ਪੁਨੀਤ ਬਛੌੜੀ ਪ੍ਰਧਾਨ ਬਣੇ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਆਟੋ ਵਰਕਰਜ਼ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਇਜਲਾਸ ਦਸਹਿਰਾ ਗਰਾਉਂਡ ਨਵਾਂਸ਼ਹਿਰ ਵਿਖੇ ਕੀਤਾ ਗਿਆ ਜਿਸ ਵਿਚ ਪੁਨੀਤ ਕੁਮਾਰ ਬਛੌੜੀ ਨੂੰ ਜ਼ਿਲ੍ਹਾ ਪ੍ਰਧਾਨ, ਬਿੱਲਾ ਗੁੱਜਰ ਨੂੰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ 3 ਜ਼ਖ਼ਮੀ

ਭਰਤਗੜ੍ਹ, 20 ਜਨਵਰੀ (ਜਸਬੀਰ ਸਿੰਘ ਬਾਵਾ)- ਦੇਰ ਰਾਤ ਭਰਤਗੜ੍ਹ-ਨਾਲਾਗੜ੍ਹ ਮਾਰਗ 'ਤੇ ਬੈਰੀਅਰ ਕੋਲ ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਹੋਣ ਨਾਲ ਵਾਪਰੇ ਹਾਦਸੇ ਦੌਰਾਨ ਤਿੰਨ ਜਣੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਪੁਲਿਸ ਮੁਲਾਜ਼ਮਾਂ ਨੇ ਮੁੱਢਲੀ ਸਹਾਇਤਾ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਪੰਚਾਇਤਾਂ ਤੇ ਲੋਕਾਂ ਦਾ ਸਹਿਯੋਗ ਜ਼ਰੂਰੀ-ਚੌਧਰੀ ਮੰਗੂਪੁਰ

ਮਜਾਰੀ/ਸਾਹਿਬਾ, 20 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਬਲਾਚੌਰ ਹਲਕੇ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਵੀਆਂ ਚੁਣੀਆਂ ਪੰਚਾਇਤਾਂ ਤੇ ਆਮ ਲੋਕ ਸਰਕਾਰ ਦਾ ਸਹਿਯੋਗ ਦੇਣ | ਇਹ ਪ੍ਰਗਟਾਵਾ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਪਿੰਡ ਗੁੱਲਪੁਰ ...

ਪੂਰੀ ਖ਼ਬਰ »

ਅੱਜ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੋਇਆ ਪਿਆ-ਚੰਦੂਮਾਜਰਾ

ਮਜਾਰੀ/ਸਾਹਿਬਾ, 20 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਤ੍ਹਾ ਸੰਭਾਲੀ ਸੀ ਜਿਸ ਤੋਂ ਸਾਰੇ ਵਰਗ ਦੁਖੀ ਹੋ ਚੁੱਕੇ ਹਨ | ਘਰ ਘਰ ਨੌਕਰੀ ਦੇਣ ਦਾ ਵਾਅਦਾ, ਨੌਜਵਾਨਾਂ ਨੂੰ ਮੋਬਾਈਲ ਫੋਨ, ਬਜ਼ੁਰਗਾਂ ਨੂੰ 2500 ...

ਪੂਰੀ ਖ਼ਬਰ »

ਸਰਕਾਰ ਨੇ ਪੰਚਾਇਤੀ ਚੋਣਾਂ 'ਚ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਲਾਗੂ ਕੀਤਾ- ਪੱਲੀ ਝਿੱਕੀ

ਸਾਹਲੋਂ, 20 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਦੌਰਾਨ ਔਰਤਾਂ ਲਈ 50 ਫ਼ੀਸਦੀ ਸੀਟਾਂ ਦਾ ਰਾਖਵਾਂਕਰਨ ਕਰਕੇ ਔਰਤ ਵਰਗ ਨੰੂ ਸਮਾਜ ਵਿਚ ਬਰਾਬਰਤਾ ਦਾ ...

ਪੂਰੀ ਖ਼ਬਰ »

ਵੈਟਰਨ ਬੈਡਮਿੰਟਨ ਖਿਡਾਰੀ ਜੀਆ ਲਾਲ ਸ਼ਰਮਾ ਨੂੰ ਕੀਤਾ ਸਨਮਾਨਿਤ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਚ ਸਨਮਾਨ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਤੇ ਚੀਫ਼ ਬੈਡਮਿੰਟਨ ਕੋਚ ਰਾਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਾਡੇ ਜ਼ਿਲ੍ਹੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜਿੱਥੇ ਇਸੇ ...

ਪੂਰੀ ਖ਼ਬਰ »

ਕੈਨੇਡਾ ਵਸਦੇ ਨੌਜਵਾਨਾਂ ਨੇ ਚੁੱਕਿਆ ਆਪਣੇ ਪਿੰਡਾਂ ਨੂੰ ਹਰੇ ਭਰੇ ਬਣਾਉਣ ਦਾ ਬੀੜਾ

ਬੰਗਾ, 20 ਜਨਵਰੀ (ਕਰਮ ਲਧਾਣਾ) - ਪੰਜਾਬ ਦੇ ਵਾਤਾਵਰਨ 'ਚ ਫੈਲੇ ਪ੍ਰਦੂਸ਼ਣ ਅਤੇ ਘੱਟਦੀ ਜਾ ਰਹੀ ਹਰਿਆਵਲ ਤੋਂ ਫਿਰਕਮੰਦ ਹੋ ਕੇ ਇਸ ਬਲਾਕ ਦੇ ਪਿੰਡ ਪੱਦੀ ਮੱਟਵਾਲੀ ਤੇ ਪਿੰਡ ਲਧਾਣਾ ਝਿੱਕਾ ਦੇ ਕੈਨੇਡਾ 'ਚ ਵਸਦੇ ਨੌਜਵਾਨਾਂ ਨੇ ਆਪਣੇ ਪਿੰਡਾਂ ਨੂੰ ਹਰਿਆ ਭਰਿਆ ਬਣਾਉਣ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਮੁਕਾਬਲਿਆਂ 'ਚੋਂ ਅੱਵਲ ਰਹੀ ਵਿਦਿਆਰਥਣ ਦਾ ਸਨਮਾਨ

ਬੰਗਾ, 20 ਜਨਵਰੀ (ਕਰਮ ਲਧਾਣਾ) - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਏ ਤਹਿਸੀਲ ਨਵਾਂਸ਼ਹਿਰ ਪੱਧਰੀ ਮੁਕਾਬਲਿਆਂ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨਾਣਾ ਦੀ ਹੋਣਹਾਰ ਵਿਦਿਆਰਥਣ ਨਮਰਤਾ ਨੇ ਸੈਕੰਡਰੀ ਵਿਭਾਗ 'ਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਜੇਜੋਂ ਤੋਂ ਅੰਮਿ੍ਤਸਰ ਸਾਹਿਬ ਰੇਲ ਸੇਵਾ ਸ਼ੁਰੂ ਹੋਣ ਨਾਲ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ

ਰਾਹੋਂ, 20 ਜਨਵਰੀ (ਭਾਗੜਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਰਾਹੋਂ ਲਾਗੇ ਬੇਟ ਇਲਾਕੇ ਦੇ ਲੋਕਾਂ ਦੀ ਚਿਰਕਾਲ ਤੋਂ ਚੱਲੀ ਆ ਰਹੀ ਨਵਾਂਸ਼ਹਿਰ ਸ੍ਰੀ ਅੰਮਿ੍ਤਸਰ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ ਆਿਖ਼ਰਕਾਰ ਪੂਰੀ ਹੋ ਗਈ ਹੈ | ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦੀ ...

ਪੂਰੀ ਖ਼ਬਰ »

28 ਦੀ ਰੈਲੀ 'ਚ ਜ਼ਿਲ੍ਹੇ 'ਚੋਂ ਵੱਡਾ ਕਾਫਲਾ ਜਾਵੇਗਾ- ਜਾਡਲਾ

ਬੰਗਾ, 20 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸੀ. ਪੀ. ਆਈ. ਐਮ ਦੀ ਜ਼ਿਲ੍ਹਾ ਕਮੇਟੀ ਦੀ ਇਕ ਮੀਟਿੰਗ ਬਲਵਿੰਦਰ ਪਾਲ ਸਿੰਘ ਬੰਗਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਸਭ ਤੋਂ ਪਹਿਲਾਂ ਇਕ ਮਤਾ ਪਾਸ ਕਰਕੇ ਪੋਲਿਟ ਬਿਉਰੋ ਮੈਂਬਰ ਅਨੁਪਮ ਸੇਨ, ਉ~ਘੇ ਗਾਇਕ ਹਰਬੰਸ ਪਠਲਾਵਾ ਅਤੇ ਸਾਥੀ ...

ਪੂਰੀ ਖ਼ਬਰ »

ਤਰਸੇਮ ਸਿੰਘ ਜੱਸੋਵਾਲ ਦੀ ਪਦਉਨਤੀ 'ਤੇ ਸਮਾਗਮ

ਬੰਗਾ, 20 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਨੈਸ਼ਨਲ ਬੈਂਕ ਬੰਗਾ ਵਿਖੇ ਤਰਸੇਮ ਸਿੰਘ ਜੱਸੋਵਾਲ ਮੈਨੇਜਰ ਦੀ ਪਦਉਨਤੀ 'ਤੇ ਸਮਾਗਮ ਕੀਤਾ ਗਿਆ | ਜੱਸੋਵਾਲ ਪਦਉਨਤ ਹੋ ਕੇ ਆਗਰਾ ਵਿਖੇ ਮੁੱਖ ਮੈਨੇਜਰ ਵਜੋਂ ਅਹੁੱਦਾ ਸੰਭਾਲਣਗੇ | ਉਨ੍ਹਾਂ ਦਾ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

ਕਰੀਅਰ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ

ਨਵਾਂਸ਼ਹਿਰ, 20 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਪਿ੍ੰ: ਸੋਨਾਲੀ ਸ਼ਰਮਾ ਦੀ ਅਗਵਾਈ ਵਿਚ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਦੇ ਕਰੀਅਰ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀ ਪਾਬੰਧੀ ਸ਼ੁਦਾ ਚਾਈਨਾ ਡੋਰ ਦੀ ਵਰਤੋਂ ਨਾ ਕਰਨ - ਪਿ੍ੰਸੀ: ਰਾਜਵਿੰਦਰ ਸਿੰਘ

ਕਟਾਰੀਆਂ, 20 ਜਨਵਰੀ (ਨਵਜੋਤ ਸਿੰਘ ਜੱਖੂ) - ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਕਟਾਰੀਆਂ ਵਿਖੇ ਵਿਦਿਆਰਥੀਆਂ ਦਾ ਸਮਾਜਿਕ ਬੁਰਾਈਆਂ ਅਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਪਿ੍ੰਸੀ: ਰਾਜਵਿੰਦਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ...

ਪੂਰੀ ਖ਼ਬਰ »

ਮੰਦਰ ਜੰਡ ਸਾਹਿਬ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਨਵਾਂਸ਼ਹਿਰ, 20 ਜਨਵਰੀ (ਹਰਵਿੰਦਰ ਸਿੰਘ)- ਪਿੰਡ ਜੇਠੂ ਮਜਾਰਾ ਮੰਦਿਰ ਜੰਡ ਸਾਹਿਬ ਬਾਬਾ ਕੌਲਨਾਥ ਵਿਖੇ ਸਾਲਾਨਾ ਭੰਡਾਰਾ ਮੁਖ ਸੇਵਾਦਾਰ ਜਸਪਾਲ ਪਾਲਾ ਦੀ ਦੇਖ-ਰੇਖ ਹੇਠ ਸ਼ਰਧਾ ਪੂੂਰਵਕ ਕਰਵਾਇਆ ਗਿਆ | ਇਸ ਮੌਕੇ ਸਵੇਰੇ ਝੰਡੇ ਦੀ ਰਸਮ ਤੋਂ ਬਾਅਦ ਹਵਨ ਪੂਜਾ ਕੀਤੀ ਗਈ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ 'ਚ ਸਾਲਾਨਾ ਸਮਾਗਮ

ਰੈਲਮਾਜਰਾ, 20 ਜਨਵਰੀ (ਰਾਕੇਸ਼ ਰੋਮੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਸਾਲਾਨਾ ਸਮਾਗਮ ਕਰਵਾਇਆ, ਜਿਸ ਵਿਚ ਸਕੂਲ ਮੈਨੇਜਿੰਗ ਕਮੇਟੀ ਤੋਂ ਇਲਾਵਾ ਵਿਦਿਆਰਥੀਆਂ ਦੇ ਪਰਿਵਾਰਿਕ ਮੈਂਬਰ ਵੀ ਸ਼ਾਮਲ ...

ਪੂਰੀ ਖ਼ਬਰ »

ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦਾ ਇਕ ਵਫ਼ਦ ਜਿਸ ਵਿਚ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸੱਜਣ ਸਿੰਘ, ਸਤੀਸ਼ ਰਾਣਾ, ਦਵਿੰਦਰ ਸਿੰਘ, ਸੁਖਦੇਵ ਸਿੰਘ ਸੈਣੀ, ਮਨਜੀਤ ਸਿੰਘ ਸੈਣੀ, ਕੁਲਦੀਪ ਦੌੜਕਾ ਸ਼ਾਮਿਲ ਸਨ ...

ਪੂਰੀ ਖ਼ਬਰ »

ਇਕ ਲੜਕੀ ਪੜ੍ਹ ਜਾਵੇ ਤਾਂ ਕਈ ਪਰਿਵਾਰ ਪੜ੍ਹ ਜਾਂਦੇ ਹਨ - ਚਾਹਲ

ਬਹਿਰਾਮ, 20 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਰਕਾਰੀ ਆਈ. ਟੀ. ਆਈ. ਸੂੰਢ ਵਿਖੇ ਬੱਡੀ ਗਰੁੱਪ ਸਬੰਧੀ ਰੰਗੋਲੀ ਮੁਕਾਬਲੇ ਕਰਵਾਏ ਗਏ | ਉੱਘੇ ਸਮਾਜ ਸੇਵਕ ਜਸਵਿੰਦਰ ਸਿੰਘ ਨੰਬਰਦਾਰ ਬਹਿਰਾਮ ਨੇ ਦੱਸਿਆ ਕਿ ਉਕਤ ਸੰਸਥਾਂ ਵਿਚ ਨਿਰਮਲ ਸਿੰਘ ਚਾਹਲ ਐੱਨ. ਆਰ. ਆਈ. ਵਿਸ਼ੇਸ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਚੇਤਨਾ ਪੈਦਾ ਕਰਨ ਹਿੱਤ ਜਾਗਰੂਕਤਾ ਸਮਾਗਮ ਕਰਵਾਇਆ

ਬੰਗਾ, 20 ਜਨਵਰੀ (ਲਾਲੀ ਬੰਗਾ) – ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਅੰਦਰ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਹਿੱਤ ਅਰੰਭ ਕੀਤੇ ਬਡੀ ਗਰੁੱਪ ਪ੍ਰੋਗਰਾਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਪਿੰ੍ਰਸੀਪਲ ਰਸ਼ਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜੀਂਦੋਵਾਲ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਫਸਵੇਂ ਤੇ ਦਿਲਚਸਪ ਮੁਕਾਬਲੇ

ਬੰਗਾ, 20 ਜਨਵਰੀ (ਲਾਲੀ ਬੰਗਾ) – ਐਨ. ਆਰ. ਆਈ. ਵੀਰਾਂ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੈਲਫੇਅਰ ਸੁਸਾਇਟੀ ਜੀਂਦੋਵਾਲ ਵਲੋਂ ਸਿੱਖ ਨੈਸ਼ਨਲ ਕਾਲਜ ਜੀਂਦੋਵਾਲ ਬੰਗਾ ਦੇ ਖੇਡ ਮੈਦਾਨ ਵਿਚ ਕਰਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਬਹੁਤ ਫਸਵੇਂ ਤੇ ...

ਪੂਰੀ ਖ਼ਬਰ »

ਯਸ਼ ਚੌਧਰੀ ਬੂਥਗੜ੍ਹ ਜ਼ਿਲ੍ਹਾ ਵੈਟਰਨਰੀ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ 5ਵੀਂ ਵਾਰ ਪ੍ਰਧਾਨ ਬਣੇ

ਚੰਦਿਆਣੀ ਖ਼ੁਰਦ, 20 ਜਨਵਰੀ (ਰਮਨ ਭਾਟੀਆ)- ਪੰਜਾਬ ਸਟੇਟ ਵੈਟਰਨਰੀ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹੋਈ ਚੋਣ ਵਿਚ ਯਸ਼ ਚੌਧਰੀ ਬੂਥਗੜ੍ਹ ਨੂੰ ਇੰਚਾਰਜ ਸਿਵਲ ਪਸ਼ੂ ਡਿਸਪੈਂਸਰੀ ਭਰਥਲਾ ਨੰੂ ਲਗਾਤਾਰ ਪੰਜਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ...

ਪੂਰੀ ਖ਼ਬਰ »

'ਵੋਟਰ ਦਿਵਸ' ਵਿਦਿਅਕ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ

ਮੁਕੰਦਪੁਰ, 20 ਜਨਵਰੀ (ਦੇਸ ਰਾਜ ਬੰਗਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦੇ ਵਿਦਿਆਰਥੀਆਂ ਵਲੋਂ ਬਾਬਾ ਗੋਲਾ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆਂ ਸਕੂਲ ਬੰਗਾ (ਸ. ਭ. ਸ. ਨਗਰ) ਵਿਖੇ 'ਵੋਟਰ ਦਿਵਸ' ਦੇ ਸਬੰਧ ਵਿਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ...

ਪੂਰੀ ਖ਼ਬਰ »

ਹਰਮਨ ਰੇਡੀਉ ਸਿਡਨੀ ਦੇ ਡਾਇਰੈਕਟਰ ਵਲੋਂ ਟਕਾਰਲਾ ਦੇ ਸਰਕਾਰੀ ਸਮਾਰਟ ਸਕੂਲ ਵਿਖੇ ਵਿਸ਼ੇਸ਼ ਫੇਰੀ

ਭੱਦੀ, 20 ਜਨਵਰੀ (ਨਰੇਸ਼ ਧੌਲ)- ਹਰਮਨ ਰੇਡੀਉ ਸਿਡਨੀ (ਅਸਟੇ੍ਰਲੀਆ) ਦੇ ਡਾਇਰੈਕਟਰ ਤੇ ਉੱਘੇ ਕਿਸਾਨ ਸ: ਅਮਨਦੀਪ ਸਿੰਘ ਸਿੱਧੂ ਵਲੋਂ ਪਿੰਡ ਟਕਾਰਲਾ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਅਤੇ ਹਾਈ ਸਕੂਲ ਵਿਖੇ ਵਿਸ਼ੇਸ਼ ਫੇਰੀ ਪਾਈ ਗਈ | ਉਨ੍ਹਾਂ ਨੇ ਖਵਾਹਿਸ਼ ਸੇਵਾ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ

ਨਵਾਂਸ਼ਹਿਰ, 20 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਨਵਾਂਸ਼ਹਿਰ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਹੋਈ | ਇਸ ਮੌਕੇ ਸਕੱਤਰ ਕਾਮਰੇਡ ਬਲਰਾਮ ਸਿੰਘ ਮੱਲਪੁਰ, ਸੀ.ਪੀ.ਆਈ.ਐਮ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਬਲਵੀਰ ਸਿੰਘ ...

ਪੂਰੀ ਖ਼ਬਰ »

ਰੁੱਖ ਅਤੇ ਕੁੱਖ ਨੂੰ ਬਚਾਉਣਾ ਅਤਿ ਜ਼ਰੂਰੀ-ਸਾਂਈ ਫੱਕਰ ਸ਼ਾਹ

ਬਹਿਰਾਮ, 20 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ) - ਜਿਸ ਰਫ਼ਤਾਰ ਨਾਲ ਮਨੁੱਖ ਕੁਦਰਤ ਨਾਲ ਖਿਲਵਾੜ ਕਰਦਾ ਹੋਇਆ ਰੁੱਖ ਅਤੇ ਕੁੱਖ ਦਾ ਉਜਾੜਾ ਕਰ ਰਿਹਾ ਹੈ ਉਸ ਨਾਲ ਉਸ ਨੂੰ ਆਪਣੀ ਹੋਂਦ ਬਣਾਈ ਰੱਖਣਾ ਬਹੁਤ ਮੁਸ਼ਕਿਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਂਈ ਫੱਕਰ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਬਗ਼ੈਰ ਵਿਤਕਰਾ ਜ਼ਮੀਨੀ ਪੱਧਰ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ-ਮੰਗੂਪੁਰ

ਭੱਦੀ, 20 ਜਨਵਰੀ (ਨਰੇਸ਼ ਧੌਲ)- ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਵਗ਼ੈਰਾ ਵਿਤਕਰਾ ਕੀਤੀਆਂ ਜ਼ਮੀਨੀ ਪੱਧਰ ਦੇ ਹਰ ਯੋਗ ਵਿਅਕਤੀ ਤੱਕ ਪਹੰੁਚਾਈਆਂ ਜਾਣਗੀਆਂ, ਇਹ ਸ਼ਬਦ ਯੂਥ ਆਗੂ ਚੌਧਰੀ ਅਜੈ ਮੰਗੂਪੁਰ ਪੁੱਤਰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸਿੰਘ ਸਭਾ ਉਸਮਾਨਪੁਰ ਵਿਖੇ ਨਵੀਂ ਚੁਣੀ ਪੰਚਾਇਤ ਦਾ ਵਿਸ਼ੇਸ਼ ਸਨਮਾਨ

ਉਸਮਾਨਪੁਰ, 20 ਜਨਵਰੀ (ਮਝੂਰ)- ਗੁਰਦੁਆਰਾ ਸ੍ਰੀ ਸਿੰਘ ਸਭਾ ਉਸਮਾਨਪੁਰ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਪਿੰਡ ਦੀ ਨਵੀਂ ਚੁਣੀ ਗਈ ਪੰਚਾਇਤ ਦੇ ਸਮੂਹ ਮੈਂਬਰਾਂ ਦਾ ਸਾਬਕਾ ਸਰਪੰਚ ਤੇ ਸਮਾਜ ਸੇਵਕ ਅਜੈਬ ਸਿੰਘ ਦੀ ਅਗਵਾਈ ਹੇਠ ਸਿਰੋਪਾਉ ਦੇ ਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਹਫ਼ਤੇ ਤੋਂ ਏਅਰਟੈੱਲ ਦੀ ਰੇਂਜ ਸੁਚਾਰੂ ਰੂਪ 'ਚ ਨਾ ਆਉਣ ਕਾਰਨ ਖਪਤਕਾਰ ਪ੍ਰੇਸ਼ਾਨ

ਬਲਾਚੌਰ, 20 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਭੱਦੀ ਰੋਡ ਸਥਿਤ ਪੁਰਾਣੀ ਲੱਕੜ ਮੰਡੀ ਆਸ ਪਾਸ ਏਅਰਟੈੱਲ ਦੀ ਰੇਂਜ ਸੁਚਾਰੂ ਰੂਪ ਵਿਚ ਨਾ ਮਿਲਣ ਕਾਰਨ ਖਪਤਕਾਰ ਪਿਛਲੇ ਇਕ ਹਫ਼ਤੇ ਤੋਂ ਪ੍ਰੇਸ਼ਾਨ ਹਨ | ਠੇਕੇਦਾਰ ਮਨੋਹਰ ਲਾਲ ਥੋਪੀਆ ਨੇ ਦੱਸਿਆ ਕਿ ਪਿੰਡ ਥੋਪੀਆ ...

ਪੂਰੀ ਖ਼ਬਰ »

ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਸਵਰਾਜ ਟਰੈਕਟਰ ਕੰਪਨੀ ਦਾ ਵੱਡਾ ਯੋਗਦਾਨ-ਰਾਜਮੀਤ ਸਿੰਘ

ਨਵਾਂਸ਼ਹਿਰ, 20 ਜਨਵਰੀ (ਗੁਰਬਖਸ਼ ਸਿੰਘ ਮਹੇ)- ਕਿਸਾਨ ਵੀਰਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਸਵਰਾਜ ਟਰੈਕਟਰ ਕੰਪਨੀ ਦਾ ਵੱਡਾ ਯੋਗਦਾਨ ਰਿਹਾ ਹੈ | ਇਸੇ ਕਰਕੇ ਇਹ ਪਿਛਲੇ ਕਈ ਸਾਲਾਂ ਤੋਂ ਪੰਜਾਬ ਅੰਦਰ ਪਹਿਲੇ ਨੰਬਰ 'ਤੇ ਚੱਲ ਰਹੀ ਹੈ | ਜੋ ਮਾਰਕੀਟ ਵਿਚ ਆਪਣਾ 30 ਫ਼ੀਸਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਤੀਰਥ ਸਿੰਘ ਬੁਰਜ ਟਹਿਲ ਦਾਸ ਦੀ ਪਤਨੀ ਦਾ ਦਿਹਾਂਤ

ਉੜਾਪੜ/ਲਸਾੜਾ, 20 ਜਨਵਰੀ (ਲਖਵੀਰ ਸਿੰਘ ਖੁਰਦ) - ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਤੀਰਥ ਸਿੰਘ ਬੁਰਜ ਟਹਿਲ ਦਾਸ ਦੀ ਪਤਨੀ ਗੁਰਦੇਵ ਕੌਰ (65) ਦਾ ਕਾਫੀ ਸਮਾਂ ਬਿਮਾਰ ਰਹਿਣ ਉਪਰੰਤ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਨਸ਼ਿਆਂ ਨਾਲ ਯਾਰੀ ਪਾਉਣੀ ਮੌਤ ਨੂੰ ਸੱਦਾ ਦੇਣਾ- ਪਿ੍ੰ: ਮਨੋਹਰ ਲਾਲ, ਭਗਵਾਨ ਦਾਸ

ਸੰਧਵਾਂ, 20 ਜਨਵਰੀ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਨਸ਼ਿਆਂ ਖਿਲਾਫ਼ ਸਕੂਲ ਸਟਾਫ਼ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਸਕੂਲ ਦੇ ...

ਪੂਰੀ ਖ਼ਬਰ »

ਗਾਇਕ ਸੋਨੀ ਸਰੋਆ ਮੰਚ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ

ਨਵਾਂਸ਼ਹਿਰ, 20 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਮਨੁੱਖੀ ਅਧਿਕਾਰ ਮੰਚ ਪੰਜਾਬ ਦੀ ਅਹਿਮ ਮੀਟਿੰਗ ਕੌਮੀ ਪ੍ਰਧਾਨ ਜਸਵੰਤ ਸਿੰਘ ਖੇੜਾ ਦੀ ਪ੍ਰਧਾਨਗੀ ਹੋਠ ਹੋਈ ਜਿਸ ਮੌਕੇ ਗਾਇਕ ਸੋਨੀ ਸਰੋਆ ਨੂੰ ਮੰਚ ਦਾ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਨੌਰਾ ਦਾ 53ਵਾਂ ਫੁੱਟਬਾਲ ਟੂਰਨਾਮੈਂਟ ਪਿੰਡ ਭੂਤਾਂ ਦੇ ਨਾਂਅ

ਪੱਲੀ ਝਿੱਕੀ, 20 ਜਨਵਰੀ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਸੇਵਾ ਸਿੰਘ ਦੀ ਯਾਦ 'ਚ 53ਵਾਂ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਪਿੰਡ ਨੌਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ, ਨਗਰ ਵਾਸੀ, ਗ੍ਰਾਮ ਪੰਚਾਇਤ ਅਤੇ ਸਮੂਹ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਪੰਜ ...

ਪੂਰੀ ਖ਼ਬਰ »

ਕਾਂਗਰਸ ਦੀ ਟਿਕਟ 'ਤੇ ਚੋਣ ਲੜਕੇ ਉਸ ਨੂੰ ਤੀਜੇ ਨੰਬਰ 'ਤੇ ਲਿਜਾਣ ਵਾਲੇ ਲੱਕੀ ਅਕਾਲੀ ਦਲ ਨੂੰ ਚੌਥੇ ਨੰਬਰ 'ਤੇ ਲੈ ਜਾਣਗੇ-ਅਜੈ ਮੰਗੂਪੁਰ

ਬਲਾਚੌਰ, 18 ਜਨਵਰੀ (ਗੁਰਦੇਵ ਸਿੰਘ ਗਹੂੰਣ)- ਰਾਜਵਿੰਦਰ ਸਿੰਘ ਲੱਕੀ ਪਿਛਲੇ 2 ਸਾਲਾਂ ਤੋਂ ਆਮ ਆਦਮੀ ਪਾਰਟੀ ਵਿਚ ਹਨ, ਜਦੋਂ ਕਿ ਮੀਡੀਏ ਵਿਚ ਇਹ ਗੱਲ ਜ਼ੋਰ-ਸ਼ੋਰ ਨਾਲ ਪ੍ਰਚਾਰੀ ਜਾ ਰਹੀ ਹੈ ਕਿ ਉਹ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ | ...

ਪੂਰੀ ਖ਼ਬਰ »

ਬਲਾਚੌਰ ਨੰੂ ਰੇਲ ਸੇਵਾ ਨਾਲ ਜੋੜਨ ਹਿਤ ਮੰਗ ਨੇ ਫੜਿਆ ਜ਼ੋਰ

ਬਲਾਚੌਰ, 20 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਜਿਸ ਤਰ੍ਹਾਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਨਿੱਜੀ ਦਿਲਚਸਪੀ ਲੈ ਕੇ ਜੈਜੋ-ਨਵਾਂਸ਼ਹਿਰ ਤੋਂ ਗੁਰੂ ਨਗਰੀ ਸ੍ਰੀ ਅੰਮਿ੍ਤਸਰ ਸਾਹਿਬ ਤੱਕ ਰੇਲ ਸੇਵਾ ਸ਼ੁਰੂ ਕਰਕੇ ਇਲਾਕਾ ਨਿਵਾਸੀਆਂ ਦੀ ਰੀਝ ਨੰੂ ...

ਪੂਰੀ ਖ਼ਬਰ »

ਮੋਦੀ ਸਰਕਾਰ ਤੋਂ ਦੇਸ਼ ਦੇ ਅੱਕੇ ਲੋਕ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਾਉਣ ਨੂੰ ਉਤਾਵਲੇ- ਸ਼ੀਰਾ

ਸੰਧਵਾਂ, 20 ਜਨਵਰੀ (ਪ੍ਰੇਮੀ ਸੰਧਵਾਂ) - ਸ਼ੋ੍ਰਮਣੀ ਅਕਾਲੀ ਦਲ ਦੀ ਭਾਈਵਾਲ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੇਸ਼ ਦੇ ਅੱਕੇ ਲੋਕ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਪੂਰੀ ਤਰ੍ਹਾਂ ਮਨ ਬਣਾ ਚੁੱਕੇ ਹਨ ਤਾਂ ਜੋ ਮੋਦੀ ਸਰਕਾਰ ਤੋਂ ਲੋਕ ਵਿਰੋਧੀ ...

ਪੂਰੀ ਖ਼ਬਰ »

ਮੱਲਪੁਰ ਅੜਕਾਂ 'ਚ ਸਾਲਾਨਾ ਵਾਲੀਵਾਲ ਤੇ ਕਬੱਡੀ ਟੂਰਨਾਮੈਂਟ ਸ਼ੁਰੂ

ਮੱਲਪੁਰ ਅੜਕਾਂ, 20 ਜਨਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਮੱਲਪੁਰ ਅੜਕਾਂ ਵਿਖੇ ਸਮੂਹ ਪਿੰਡ ਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ਼ੁੱਭ ਕਰਮਨ ਸਪੋਰਟਸ ਐਾਡ ਵੈਲਫੇਅਰ ਕਲੱਬ ਮੱਲਪੁਰ ਵਲੋਂ ਵਾਲੀਵਾਲ ਤੇ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ...

ਪੂਰੀ ਖ਼ਬਰ »

ਨਸ਼ੇ ਖ਼ਤਮ ਕਰਨ 'ਚ ਸੂਬਾ ਸਰਕਾਰ ਦੀ ਨੀਤੀ ਵਰਦਾਨ ਸਾਬਤ ਹੋਈ- ਮੰਗੂਪੁਰ

ਬਲਾਚੌਰ, 20 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਰਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਵਲੋਂ ਬਣਾਈ ਨੀਤੀ ਵਰਦਾਨ ਸਾਬਤ ਹੋਈ ਹੈ | ਇਹ ਵਿਚਾਰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਲਈ ਯਤਨਸ਼ੀਲ ਰਹਾਂਗੀ - ਬੀਬੀ ਸੁਨੀਤਾ ਰਾਣੀ

ਬਹਿਰਾਮ, 19 ਜਨਵਰੀ (ਨਛੱਤਰ ਸਿੰਘ ਬਹਿਰਾਮ) - ਪਿੰਡ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹਾਂਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕਾ ਬੀਬੀ ਸੁਨੀਤਾ ਰਾਣੀ ਪੰਚ ਬਹਿਰਾਮ ਨੇ ਇਕ ਸਮਾਗਮ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜੋ ਬਹਿਰਾਮ ਦੇ ਵਾਰਡ ਨੰ-6 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX