ਤਾਜਾ ਖ਼ਬਰਾਂ


ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  11 minutes ago
ਪਟਿਆਲਾ, 19 ਮਾਰਚ (ਅਮਨ)- ਪਟਿਆਲਾ ਦੇ ਇੱਕ ਨਿੱਜੀ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਜ਼ਹਿਰੀਲੀ ਵਸਤੂ ਨਿਗਲ ਲਈ। ਜਾਣਕਾਰੀ ਅਨੁਸਾਰ, ਸਕੂਲ 'ਚ ਬਾਕੀ ਰਹਿੰਦੀ ਫ਼ੀਸ ਨਾ ਦਿੱਤੇ ਜਾਣ ਕਾਰਨ ਸਕੂਲ .....
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  14 minutes ago
ਨਵੀਂ ਦਿੱਲੀ, 19 ਮਾਰਚ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੂੰ ਕਿਹਾ ਹੈ ਕਿ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ
. . .  22 minutes ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਾਕੇਸ਼ ਕੁਮਾਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਰਾਕੇਸ਼ ਕੁਮਾਰ ਮੁਤਾਬਿਕ ਉਨ੍ਹਾਂ ਕੋਲ ਕੰਮ ਦਾ ਬਹੁਤ ਜ਼ਿਆਦਾ ਬੋਝ ਸੀ ਤੇ ਨਾਭਾ ਵਿਖੇ ਕਾਰਜ .....
ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ
. . .  43 minutes ago
ਜੈਪੁਰ, 19 ਮਾਰਚ- ਰਾਜਸਥਾਨ ਦੇ ਅਜਮੇਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਦੇ ਖੱਡ 'ਚ ਡਿੱਗਣ ਕਾਰਨ 35 ਲੋਕ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬਡਗਾਓਂ ਨੇੜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਵਿਜੇ ਨਗਰ ਤੋਂ ਸਰਵਾੜ ਵੱਲ ਜਾ ਰਹੀ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 19 ਮਾਰਚ- ਛੱਤੀਸਗੜ੍ਹ ਦੇ ਰਾਜਨੰਦਗਾਂਵ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਅੱਜ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਮਾਰੀ ਗਈ ਮਹਿਲਾ ਨਕਸਲੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਹੈ। ਸੁਰੱਖਿਆ ਬਲਾਂ ਨੇ ਉਕਤ...
ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ
. . .  about 1 hour ago
ਕਾਹਨੂੰਵਾਨ, 19 ਮਾਰਚ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਕੋਟਲੀ ਹਰਚੰਦਾਂ ਵਿਖੇ ਘਰ 'ਚ ਇੱਕ ਬਜ਼ੁਰਗ ਔਰਤ ਦੇ ਕਤਲ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਐੱਸ. ਪੀ. ਡੀ. ਹਰਵਿੰਦਰ...
ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਮੋਗਾ, 19 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਅਤੇ ਭਾਰਤ ਦੀਆਂ ਸਨਮਾਨਿਤ ਸ਼ਖ਼ਸੀਅਤਾਂ 'ਚ ਸ਼ਾਮਲ ਸ਼੍ਰੀ ਸ਼੍ਰੀ ਗੁਰਦੇਵ ਰਵੀਸ਼ੰਕਰ ਅੱਜ ਮੋਗਾ ਦੇ ਆਈ. ਐੱਸ. ਐੱਫ. ਕਾਲਜ ਵਿਖੇ ਹੋਏ ਡਿਗਰੀ ਸਮਾਗਮ 'ਚ ਵਿਸ਼ੇਸ਼ ਤੌਰ...
ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
. . .  about 2 hours ago
ਅਜੀਤਵਾਲ, 19 ਮਾਰਚ- (ਸ਼ਮਸ਼ੇਰ ਸਿੰਘ ਗ਼ਾਲਿਬ)- ਚਾਰ ਦਿਨ ਪਹਿਲਾਂ ਸ਼ੱਕੀ ਹਾਲਾਤ 'ਚ ਰਾਜ ਕੁਮਾਰ ਨਾਮੀ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ, ਸਾਥੀ ਜਥੇਬੰਦੀਆਂ...
ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ
. . .  about 2 hours ago
ਨਵੀਂ ਦਿੱਲੀ, 19 ਮਾਰਚ- ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ 'ਚ ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਦੇ ਸਮਾਰੋਹ 'ਚ ਭਾਗ ਲਿਆ ਅਤੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ...
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
. . .  about 2 hours ago
ਅੰਮ੍ਰਿਤਸਰ, 19 ਮਾਰਚ (ਅਵਤਾਰ ਸਿੰਘ ਖਹਿਰਾ)- ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੱਟੀ ਅਦਾਲਤ 'ਚ ਪੇਸ਼ੀ ਭੁਗਤਣ ਆਇਆ ਇੱਕ ਹਵਾਲਾਤੀ ਅੱਜ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬਿਕਰਮਜੀਤ ਸਿੰਘ ਵਾਸੀ ਸੁਰ ਸਿੰਘ ਥਾਣਾ...
...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ
. . .  1 minute ago
ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਦਯਾਨੰਦ ਹਸਪਤਾਲ 'ਚ ਸਥਿਤ ਪੁਲਿਸ ਚੌਕੀ 'ਚ ਇੱਕ ਮੁਲਾਜ਼ਮ ਨੂੰ ਅੱਜ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ...
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ
. . .  about 3 hours ago
ਅੰਮ੍ਰਿਤਸਰ, 19 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਪੰਜ ਮੈਂਬਰ ਵਫ਼ਦ ਅੱਜ ਸਵੇਰੇ ਪਾਕਿਸਤਾਨ ਵਿਖੇ ਭੇਜਿਆ ਗਿਆ ਹੈ। ਇਸ ਵਫ਼ਦ ਵਲੋਂ ਪਾਕਿਸਤਾਨੀ ਪੰਜਾਬ ਦੇ ਗਵਰਨਰ ਨਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਅਤੇ...
ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ
. . .  about 3 hours ago
ਮੋਗਾ, 19 ਮਾਰਚ- ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ 'ਚ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਕਰਮਜੀਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਜੇ. ਐਂਡ. ਕੇ. 18 ਰਾਈਫ਼ਲ ਬਟਾਲੀਅਨ ਦੇ ਜਵਾਨ ਕਰਮਜੀਤ ਸਿੰਘ ਬੀਤੇ ਦਿਨ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
. . .  about 3 hours ago
ਫ਼ਰੀਦਕੋਟ, 19 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਸਾਬਕਾ ਸੰਸਦੀ ਸਕੱਤਰ ਵੱਲੋਂ ਕੋਟਕਪੂਰਾ ਗੋਲੀ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਵਿਖੇ ਦਰਜ ਮਾਮਲੇ 'ਚ ਦਿੱਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ, ਫ਼ਰੀਦਕੋਟ .....
ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ
. . .  about 3 hours ago
ਲਖਨਊ, 19 ਮਾਰਚ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸੂਬੇ 'ਚ ਆਪਣੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ 24 ਮਹੀਨਿਆਂ 'ਚ ਸੂਬੇ ਦੀ ਉਸ ਤਸਵੀਰ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦੇ ਉੱਪਰ .....
ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ
. . .  about 3 hours ago
ਟਿੱਪਰ ਵਲੋਂ ਟੱਕਰ ਮਾਰੇ ਜਾਣੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
. . .  about 4 hours ago
'ਉੱਤਮ ਯੁੱਧ ਸੇਵਾ ਮੈਡਲ' ਨਾਲ ਸਨਮਾਨਿਤ ਕੀਤੇ ਜਾਣਗੇ ਲੈਫ਼ਟੀਨੈਂਟ ਜਨਰਲ ਅਨਿਲ ਭੱਟ
. . .  1 minute ago
ਬੰਗਲਾਦੇਸ਼ 'ਚ ਗੋਲੀਬਾਰੀ ਦੌਰਾਨ ਸੱਤ ਲੋਕਾਂ ਦੀ ਮੌਤ
. . .  about 5 hours ago
ਗੁਰੂਗ੍ਰਾਮ : ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਪਰੇਡ 'ਚ ਸ਼ਾਮਲ ਹੋਏ ਅਜੀਤ ਡੋਭਾਲ
. . .  about 5 hours ago
ਏ.ਐਸ.ਆਈ. ਵੱਲੋਂ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦਕੁਸ਼ੀ
. . .  about 6 hours ago
ਪਾਕਿਸਤਾਨ ਵੱਲੋਂ ਪੂਰੀ ਰਾਤ ਹੁੰਦੀ ਰਹੀ ਗੋਲੀਬਾਰੀ ਦੀ ਉਲੰਘਣਾ
. . .  about 7 hours ago
ਸੜਕ 'ਤੇ ਡਿੱਗੇ ਮਿਲੇ 10 ਲੱਖ ਰੁਪਏ, ਵਾਪਸ ਕੀਤੇ ਤਾਂ ਮਿਲਿਆ 2 ਲੱਖ ਦਾ ਇਨਾਮ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਸੰਗਰੂਰ 'ਚ ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨੀਦਰਲੈਂਡ 'ਚ ਗੋਲੀਬਾਰੀ, ਕਈ ਲੋਕ ਜ਼ਖ਼ਮੀ
. . .  8 minutes ago
ਵਿਲੱਖਣ ਬਿਮਾਰੀ ਤੋਂ ਪੀੜਤ ਹਨ ਪਰਵੇਜ਼ ਮੁਸ਼ੱਰਫ਼, ਦੁਬਈ ਦੇ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  23 minutes ago
ਭਾਜਪਾ ਨੂੰ ਹਰਾਉਣ ਦੇ ਲਈ ਸਾਡਾ ਗੱਠਜੋੜ ਹੀ ਕਾਫ਼ੀ ਹੈ- ਅਖਿਲੇਸ਼
. . .  45 minutes ago
ਪ੍ਰਧਾਨ ਮੰਤਰੀ ਮੋਦੀ ਨੇ ਗੋਆ ਪਹੁੰਚ ਕੇ ਪਾਰੀਕਰ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਦਾ ਕੱਟਿਆ ਬਿਜਲੀ ਕੁਨੈਕਸ਼ਨ
. . .  about 1 hour ago
ਇੱਕ ਹੋਰ ਜਵਾਨ ਦੀ ਸ਼ਹੀਦੀ ਦੀ ਖ਼ਬਰ ਨਾਲ ਮੋਗੇ 'ਚ ਪਸਰਿਆ ਸੋਗ
. . .  about 1 hour ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਆਪਣੇ ਅਸਲੀ ਰੰਗ ਦਿਖਾਉਣ ਲੱਗਾ- ਸੁਖਬੀਰ ਬਾਦਲ
. . .  about 1 hour ago
30 ਨੂੰ ਦਸੂਹਾ ਵਿਖੇ ਹੋਵੇਗਾ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਪੱਧਰੀ ਸਮਾਗਮ
. . .  about 1 hour ago
ਸੰਗਰੂਰ : ਸ਼ੂਗਰ ਮਿੱਲਾਂ ਵੱਲ ਪਏ ਬਕਾਏ ਦੀ ਅਦਾਇਗੀ ਲਈ ਕਿਸਾਨਾਂ ਨੇ ਡੀ. ਸੀ. ਦਫ਼ਤਰ ਅੱਗੇ ਲਾਇਆ ਧਰਨਾ
. . .  about 1 hour ago
ਨਾਭਾ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਜਪਾ ਨੇਤਾ ਨੇ ਬੋਫੋਰਸ ਘੋਟਾਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਕੀਤੀ ਮੰਗ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਰਾਈਫ਼ਲਮੈਨ ਕਰਮਜੀਤ ਸਿੰਘ ਸ਼ਹੀਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਿਵਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਅੰਮ੍ਰਿਤਸਰ

ਡੈਪੋ ਬਣੇ ਯੂਥ ਆਗੂ ਸਰਕਾਰੀਆ ਤੇ ਅਜਨਾਲਾ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਲਹਿਰ ਖੜ੍ਹੀ ਕਰਨ ਦਾ ਸੱਦਾ

ਹਰਸਾ ਛੀਨਾ, 20 ਜਨਵਰੀ (ਕੜਿਆਲ)- ਸਥਾਨਕ ਅੱਡਾ ਕੁਕੜਾਂਵਾਲਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜ਼ਿਲ੍ਹਾ ਪੱਧਰੀ ਕੈਂਪ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ (ਦਿਹਾਤੀ) ਪਰਮਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਉੱਪ ਮੰਡਲ ਇੰਚਾਰਜ ਏ.ਐੱਸ.ਆਈ. ਰੁਪਿੰਦਰ ਕੌਰ ਦੀ ਅਗਵਾਈ ਹੇਠ ਲਗਾਏ ਸਟਾਲ ਦੌਰਾਨ ਜਿਥੇ ਆਮ ਜਨਤਾ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਸੰੰਬੰਧੀ ਜਾਣਕਾਰੀ ਦਿੱਤੀ ਉਥੇ ਹੀ ਨਸ਼ਿਆਂ ਖਿਲਾਫ਼ ਲੋਕ ਨੁਮਾਇੰਦਿਆਂ ਦੇ ਬਤੌਰ ਡੈਪੋ ਅਫ਼ਸਰ ਦੇ ਫ਼ਾਰਮ ਭਰੇ ਗਏ | ਇਸ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਿਲਰਾਜ ਸਿੰਘ ਸਰਕਾਰੀਆ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮਿ੍ਤਸਰ ਤੇ ਵਿਸ਼ੇਸ਼ ਮਹਿਮਾਨ ਯੂਥ ਕਾਂਗਰਸ ਦੇ ਸੂਬਾ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਦਾ ਹਿੱਸਾ ਬਣਦਿਆ ਆਪਣੇ ਆਪ ਨੂੰ ਵਲੰਟੀਅਰ ਵਜੋਂ ਪੇਸ਼ ਕਰਦਿਆਂ ਬਤੌਰ ਡੈਪੋ (ਨਸ਼ਾਖੋਰੀ ਰੋਕਥਾਮ ਅਫ਼ਸਰ) ਨਾਂਅ ਦਰਜ ਕਰਵਾਇਆ | ਇਸ ਸਮੇਂ ਸ. ਸਰਕਾਰੀਆ ਤੇ ਸ. ਅਜਨਾਲਾ ਨੇ ਅਜੀਤ ਨਾਲ ਵਿਸੇਸ਼ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ ਤੇ ਪੰਜਾਬ 'ਚੋਂ ਨਸ਼ਾ ਘੱਟ ਹੋਇਆ ਹੈ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਧਰਤੀ ਨਸ਼ਾਮੁਕਤ ਹੋਵੇਗੀ | ਯੂਥ ਆਗੂਆਂ ਨੇ ਦੁਹਰਾਇਆ ਕਿ ਨਸ਼ਿਆਂ ਖਿਲਾਫ਼ ਮੁਹਿੰਮ ਦਾ ਹਿੱਸਾ ਬਣ ਕੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋ ਰੋਕ ਕੇ ਖੇਡ ਮੈਦਾਨਾਂ ਨਾਲ ਜੋੜਨਾ ਉਨ੍ਹਾਂ ਦਾ ਮੱੁਖ ਮਕਸਦ ਹੈ | ਇਸ ਸਮੇਂ ਜਾਣਕਾਰੀ ਦਿੰਦਿਆਂ ਇੰਚਾਰਜ ਰੁਪਿੰਦਰ ਕੌਰ ਨੇ ਦੱਸਿਆ ਕਿ ਰਾਜਾਸਾਂਸੀ ਥਾਣੇ ਅਧੀਨ 205, ਲੋਪੋਕੇ ਥਾਣੇ ਅਧੀਨ 540, ਭਿੰਡੀ ਸੈਦਾਂ ਥਾਣੇ ਅਧੀਨ 230 ਤੇ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ 152 ਦੇ ਕਰੀਬ ਲੋਕ ਨੁਮਾਇੰਦਿਆਂ ਤੇ ਆਮ ਜਨਤਾ ਨੇ ਨਸ਼ਿਆਂ ਖਿਲਾਫ਼ ਲੜਾਈ ਲੜਨ ਲਈ ਡੈਪੋ ਵਜੋਂ ਆਪਣਾ ਨਾਂਅ ਦਰਜ ਕਰਵਾਇਆ | ਇਸ ਸਮੇਂ ਉਨਾਂ੍ਹ ਨਾਲ ਏ. ਡੀ. ਸੀ. ਰਵਿੰਦਰ ਸਿੰਘ, ਬੀ. ਡੀ. ਪੀ. ਓ. ਪਵਨ ਕੁਮਾਰ, ਕਮਲ ਸਰਕਾਰੀਆ, ਕੈਮੀ ਅਟਾਰੀ, ਏ.ਐੱਸ.ਆਈ. ਗੁਰਦੇਵ ਸਿੰਘ, ਹਵਾਲਦਾਰ ਕੁਲਵੰਤ ਸਿੰਘ, ਹਵਾਲਦਾਰ ਪਲਵਿੰਦਰ ਸਿੰਘ, ਕਾਂਸਟੇਬਲ ਰਾਜਨਦੀਪ ਕੌਰ, ਸਰਪੰਚ ਬੇਅੰਤ ਸਿੰਘ ਕੜਿਆਲ, ਸਰਪੰਚ ਪਰਮਜੀਤ ਸਿੰਘ ਬੱਗਾ ਖੁਰਦ, ਸਰਪੰਚ ਕੁਲਦੀਪ ਸਿੰਘ ਛੀਨਾ ਆਦਿ ਹਾਜ਼ਰ ਸਨ |

ਨੌਕਰੀ ਦਾ ਝਾਂਸਾ ਦੇ ਕੇ ਹਜ਼ਾਰਾਂ ਦੀ ਧੋਖਾਧੜੀ

ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਨੌਕਰੀ ਦਾ ਝਾਂਸਾ ਦੇ ਕੇ ਹਜ਼ਾਰਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਅਧੀਨ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਪੀੜਤ ਸੂਰਜ ਨੇ ਦਰਜ ਕਰਵਾਈ ਸ਼ਿਕਾਇਤ 'ਚ ਦੋਸ਼ ਲਾਇਆ ਕਿ ਕਥਿਤ ਦੋਸ਼ੀਆਂ ਨੇ ਨੌਕਰੀ ਦਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ

ਰਾਜਾਸਾਂਸੀ, 20 ਜਨਵਰੀ (ਹਰਦੀਪ ਸਿੰਘ ਖੀਵਾ)- 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ ਅਧਿਕਾਰੀਆਂ ਵਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖ਼ਮੀ

ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਜ਼ਖ਼ਮੀਂ ਹੋਣ ਦੀ ਖ਼ਬਰ ਹੈ | ਪੀੜਤ ਗੌਰਵ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਬੀਤੇ ਦਿਨ ਉਹ ਵੱਡਾ ਹਰੀਪੁਰਾ 'ਚ ਰਹਿੰਦੇ ਆਪਣੇ ਅੰਕਲ ਬੱਬਲੂ ਦੇ ਨਾਲ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਵੀ ਬੱਸਾਂ 'ਚ ਵੱਜਦੇ ਹਨ ਲੱਚਰ ਗੀਤ

ਬੰਡਾਲਾ, 20 ਜਨਵਰੀ (ਅਮਰਪਾਲ ਸਿੰਘ ਬੱਬੂ)- ਪੰਜਾਬ ਪੰਜ ਦਰਿਆਵਾਂ ਦੀ ਧਰਤੀ, ਛੇਵਾਂ ਦਰਿਆ ਨਸ਼ਿਆਂ ਦਾ ਸੱਤਵਾਂ ਲੱਚਰ ਗਾਇਕਾਂ ਦਾ ਉੱਥੇ ਹੀ ਸੱਭਿਆਚਾਰ ਦੇ ਨਾਂਅ 'ਤੇ ਕੁੱਝ ਕਲਾਕਾਰ ਬੇਸ਼ਰਮੀ ਦੀਆ ਹੱਦਾਂ ਬਨੇ ਟੱਪ ਕੇ ਧੀਆਂ ਨੂੰ ਗੀਤਾਂ ਰਾਹੀਂ ਬੇਇੱਜ਼ਤ ਕਰ ਰਹੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' 24 ਤੋਂ 31 ਰਹੇਗਾ ਤੱਕ ਬੰਦ- ਜੀ. ਐੱਮ. ਤਜਿੰਦਰ ਸਿੰਘ

ਅੰਮਿ੍ਤਸਰ, 20 ਜਨਵਰੀ (ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਦੀ ਬੇਸਮੈਂਟ ਵਿਖੇ ਤੱਤਕਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸਿੱਖ ਇਤਿਹਾਸ ਨੂੰ ਆਧੁਨਿਕ ਤਕਨੀਕਾਂ ਤੇ ਮਲਟੀਮੀਡੀਆ ਦੀ ਵਰਤੋਂ ਨਾਲ ਬਣਾਇਆ ਗਿਆ ਵਿਆਖਿਆ ਕੇਂਦਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਪ੍ਰਧਾਨ 'ਤੇ ਹਮਲਾ, ਮਾਮਲਾ ਦਰਜ

ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਥਾਣਾ ਸੁਲਤਾਨਵਿੰਡ ਪੁਲਿਸ ਵਲੋਂ ਗੁਰਦੁਆਰਾ ਸਾਾਹਿਬ ਦੇ ਪ੍ਰਧਾਨ 'ਤੇ ਹਮਲਾ ਹੋਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਸੁਖਦੇਵ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ ਨੇ ...

ਪੂਰੀ ਖ਼ਬਰ »

ਹੈੱਡ ਕਾਂਸਟੇਬਲ ਤੇ ਕਾਂਸਟੇਬਲ ਨਾਲ ਕੁੱਟਮਾਰ

ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਪਾਣੀਪਤ ਤੋਂ ਜ਼ਮਾਨਤੀ ਵਾਰੰਟ ਲੈ ਕੇ ਅੰਮਿ੍ਤਸਰ ਪਹੁੰਚੇ ਹੈੱਡ ਕਾਂਸਟੇਬਲ ਤੇ ਕਾਂਸਟੇਬਲ ਨਾਲ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਹੈੱਡ ਕਾਂਸਟੇਬਲ ਨਫ਼ਾ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਾਂਸਟੇਬਲ ...

ਪੂਰੀ ਖ਼ਬਰ »

ਮਹਿਲਾ ਸਬ ਇੰਸਪੈਕਟਰ ਨੂੰ ਥੱਪੜ ਮਾਰਨ ਵਾਲੇ ਕਾਬੂ

ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਸੁਲਤਾਨਵਿੰਡ ਚੌਕ ਵਿਖੇ ਡਿਊਟੀ 'ਤੇ ਤਾਇਨਾਤ ਮਹਿਲਾ ਸਬ ਇੰਸਪੈਕਟਰ ਨੂੰ ਥੱਪੜ ਮਾਰਨ ਦੇ ਦੋਸ਼ਾਂ ਤਹਿਤ ਕਾਰ ਸਵਾਰ ਪਤੀ-ਪਤਨੀ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ | ਸਬ ਇੰਸਪੈਕਟਰ ਹਰਸਿਮਰਪ੍ਰੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਆਗਮਨ ਦਿਹਾੜੇ ਸਬੰਧੀ 26 ਨੂੰ ਨਗਰ ਕੀਰਤਨ ਤੇ 27 ਨੂੰ ਸਜਾਏ ਜਾਣਗੇ ਗੁਰਮਤਿ ਸਮਾਗਮ- ਮੈਨੇਜਰ ਮੰਡ, ਖ਼ਾਲਸਾ

ਅੰਮਿ੍ਤਸਰ, 20 ਜਨਵਰੀ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਗੁ. ਪ੍ਰਬੰਧਕ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਤੇ ਸੇਵਕ ਜਥਾ ਕੜਾਹ ਪ੍ਰਸ਼ਾਦ ਗੁ. ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਲੋਂ ਬਾਬਾ ਦੀਪ ਸਿੰਘ ਜੀ ਦਾ ਆਗਮਨ ਦਿਹਾ ੜਾ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਬ-ਡਵੀਜ਼ਨ ਅਜਨਾਲਾ ਦੇ ਡੀ. ਐੱਸ. ਪੀ. ਹਰਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਬੰਡਾਲਾ, 20 ਜਨਵਰੀ (ਅਮਰਪਾਲ ਸਿਘ ਬੱਬੂ)- ਬਠਿੰਡਾ-ਅੰਮਿ੍ਤਸਰ ਨੈਸ਼ਨਲ ਹਾਈਵੇ ਨੰਬਰ-54 'ਤੇ 2 ਜਣਿਆਂ ਦੇ ਸੜਕ ਹਾਦਸੇ 'ਚ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ¢ਮਿਲੀ ਜਾਣਕਾਰੀ ਅਨੁਸਾਰ ਸ਼ਾਮ ਨੂੰ ਕਸਬਾ ਬੰਡਾਲਾ ਕੋਲੋਂ ਲੰਘਦੇ ਹਾਈਵੇ 'ਤੇ ਅਮਿੰ੍ਰਤਸਰ ਤੋਂ ਪੱਟੀ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਦੀ ਜ਼ਿਲ੍ਹਾ ਇਕਾਈ 'ਚ ਵਾਧਾ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਪੰਜਾਬੀ ਏਕਤਾ ਪਾਰਟੀ ਅੰਮਿ੍ਤਸਰ ਸ਼ਹਿਰੀ ਨੇ ਆਪਣੀ ਟੀਮ 'ਚ ਵਾਧਾ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਸੁਰੇਸ਼ ਕੁਮਾਰ ਵਲੋਂ ਅੰਮਿ੍ਤਸਰ ਦੇ ਪੰਜ ਮੀਤ ਪ੍ਰਧਾਨਾਂ ਤੇ ਹੋਰ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਯਾਤਰਾ ਤੋਂ ਪਰਤੇ ਜਥੇ ਨੇ ਕੀਤਾ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਬੀਤੇ ਦਿਨੀਂ ਇਤਿਹਾਸਕ ਨਗਰ ਸ੍ਰੀ ਬਾਬਾ ਬਕਾਲਾ ਸਾਹਿਬ ਤੋਂ 40 ਦੇ ਕਰੀਬ ਸਿੰਘਾਂ ਸਿੰਘਣੀਆਂ ਦਾ ਜਥਾ ਪ੍ਰਧਾਨ ਭਜਨ ਸਿੰਘ ਸਹੋਤਾ ਦੀ ਅਗਵਾਈ ਹੇਠ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਸੀ, ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਤਿੰਨ ਦੋਪਹੀਆ ਵਾਹਨ ਚੋਰੀ

ਅੰਮਿ੍ਤਸਰ, 20 ਜਨਵਰੀ (ਗਗਨਦੀਪ ਸ਼ਰਮਾ)- ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਇਕ ਹੀ ਦਿਨ 'ਚ ਤਿੰਨ ਦੋਪਹੀਆ ਵਾਹਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਮਾਮਲੇ ਦਰਜ ਕਰ ਲਏ ਗਏ ਹਨ | ਪਹਿਲਾ ਮਾਮਲਾ ਥਾਣਾ ਸੀ ਡਵੀਜਨ ਵਿਖੇ ਅਕਾਸ਼ ਵਰਮਾ ਨਾਮਕ ਨੌਜਵਾਨ ਦੀ ...

ਪੂਰੀ ਖ਼ਬਰ »

ਭਾਜਪਾ ਦੇ ਬੀ. ਸੀ. ਮੋਰਚੇ ਦਾ ਹੋਇਆ ਵਿਸਥਾਰ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਭਾਜਪਾ ਦੇ ਬੀ. ਸੀ. ਮੋਰਚਾ ਦੇ ਪ੍ਰਧਾਨ ਕੰਵਰ ਜਗਦੀਪ ਸਿੰਘ ਨੇ ਅਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਹਦਾਇਤਾਂ 'ਤੇ ਆਪਣੀ ਟੀਮ ਵਿਚ ਕੁੱਝ ਨਵੀਆਂ ...

ਪੂਰੀ ਖ਼ਬਰ »

ਨਤੀਜੇ ਵਧੀਆ ਦਿਖਾਉਣ ਲਈ ਐਫ਼ੀਲੀਏਟਿਡ ਸਕੂਲਾਂ ਵਲੋਂ ਕਮਜ਼ੋਰ ਵਿਦਿਆਰਥੀਆਂ ਦਾ ਨਾਂਅ ਕੱਟਣ 'ਤੇ ਸਿੱਖਿਆ ਵਿਭਾਗ ਨੇ ਰੱਖੀ ਬਾਜ਼ ਅੱਖ

ਅਜਨਾਲਾ, 20 ਜਨਵਰੀ (ਸੁੱਖ ਮਾਹਲ)- ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫ਼ੀਲੀਏਟਿਡ ਸਕੂਲਾਂ 'ਚ 10ਵੀਂ ਤੇ 12ਵੀਂ ਜਮਾਤਾਂ ਅੰਦਰ ਪੜ੍ਹ ਰਹੇ ਪੜ੍ਹਾਈ 'ਚ ਕਮਜ਼ੋਰ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦਾ ਜ਼ਿਲ੍ਹਾ ਪੱਧਰੀ ਇਜਲਾਸ ਹੋਇਆ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਸਥਿਤ ਭਾਜਪਾ ਜ਼ਿਲ੍ਹਾ ਦਿਹਾਤੀ ਮੁੱਖ ਦਫ਼ਤਰ ਵਿਖੇ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬੀਬੀ ਨਰਿੰਦਰ ਕੌਰ, ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ, ਭਾਜਪਾ ਕਿਸਾਨ ...

ਪੂਰੀ ਖ਼ਬਰ »

ਸਮਰਾ ਵਲੋਂ ਭਾਜਪਾ ਪ੍ਰਧਾਨ ਬਾਊ ਰਾਮ ਸ਼ਰਨ ਨਾਲ ਮੁਲਾਕਾਤ

ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਨਾਰਾਜ਼ ਚੱਲ ਰਹੇ ਹਲਕਾ ਅਜਨਾਲਾ ਨਾਲ ਸਬੰਧਤ ਭਾਜਪਾ ਆਗੂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਟੇਜ 'ਤੇ ਇਕੱਠੇ ਨਜ਼ਰ ਆਉਣਗੇ, ਜਿਸ ਦਾ ਖੁਲਾਸਾ ...

ਪੂਰੀ ਖ਼ਬਰ »

ਮਾਝੇ 'ਚ ਸ਼੍ਰੋ. ਅ. ਦ. ਬਾਦਲ ਦੀ ਡਿੱਗ ਚੱੁਕੀ ਸ਼ਾਖ ਨੂੰ ਸੁਖਬੀਰ ਦੀ ਫ਼ੇਰੀ ਉਭਾਰ ਨਹੀਂ ਸਕੇਗੀ- ਜਾਣੀਆ

ਮਾਨਾਂਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)- ਮਾਝੇ 'ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਡਿੱਗ ਚੁੱਕੀ ਸ਼ਾਖ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫ਼ੇਰੀ ਉਭਾਰ ਨਹੀਂ ਸਕੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਤੇ ਸਾਬਕਾ ...

ਪੂਰੀ ਖ਼ਬਰ »

ਮਜੀਠੀਆ ਸਾਬਕਾ ਮੰਤਰੀ ਅਜਨਾਲਾ ਪਰਿਵਾਰ ਦੇ ਕਰੀਬੀਆਂ ਨੂੰ ਆਪਣੇ ਨਾਲ ਤੋਰਨ 'ਚ ਹੋਏ ਸਫ਼ਲ

ਅਜਨਾਲਾ, 20 ਜਨਵਰੀ (ਸੁੱਖ ਮਾਹਲ)- ਸਮੇਂ ਦੇ ਬਰੂਹੇ 'ਤੇ ਖੜ੍ਹੀਆਂ ਅਗਾਮੀ ਲੋਕ ਸਭਾ ਚੋਣਾਂ 'ਚ ਆਪਣਾ-ਆਪਣਾ ਵਧੀਆ ਪ੍ਰਦਰਸ਼ਨ ਕਰਨ ਲਈ ਸੂਬੇ ਵਿਚਲੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਪੂਰੇ ਕਮਰ ਕੱਸੇ ਕਰਨ ਦੀ ਤਿਆਰੀ 'ਚ ਹਨ, ਜਿਸ ਕਰਕੇ ਰੁੱਸਿਆਂ ਨੂੰ ਮਨਾਉਣ ਤੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਸਮਾਪਤ

ਕੋਟਲਾ ਸੁਲਤਾਨ ਸਿੰਘ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸੁਸਾਇਟੀ ਦੀ ਖੁੱਲ੍ਹੀ ਗਰਾਉਂਡ 'ਚ 3 ਰੋਜ਼ਾ ਫੁੱਟਬਾਲ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇਣ ਦਾ ਐਲਾਨ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬ ਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਬਤੌਰ ਹਲਕਾ ਵਿਧਾਇਕ ਹੋਣ ਨਾਤੇੇ ਮੈਂ ਸਭ ਤੋਂ ਪਹਿਲੀ ਗ੍ਰਾਂਟ 28 ਲੱਖ ਰੁਪਏ ਇਸ ਨਗਰ ਦੇ ਵਿਕਾਸ ...

ਪੂਰੀ ਖ਼ਬਰ »

ਰਜਿੰਦਰ ਸਿੰਘ ਨੇ ਗੁਰਦੁਆਰਾ ਬਾਬਾ ਪੱਲਾ ਦਾ ਰਸੀਵਰ ਵਜੋਂ ਅਹੁਦਾ ਸੰਭਾਲਿਆ

ਬੁਤਾਲਾ, 20 ਜਨਵਰੀ (ਹਰਜੀਤ ਸਿੰਘ)- ਪੁਰਾਣੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨਰ ਵਲੋਂ ਗੁਰਦੁਆਰੇ ਦਾ ਪ੍ਰਬੰਧ ਬਾਬਾ ਬਕਾਲਾ ਸਾਹਿਬ ਦੀ ਕਮੇਟੀ ਨੂੰ ਦੇ ਦਿੱਤਾ ਗਿਆ ਸੀ, ਪਰ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬਾਬਾ ਜੋਗੀ ਪੀਰ ਜਮਾਲਪੁਰ ਵਿਖੇ ਲੈਂਟਰ ਪਾਇਆ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਬਾਬਾ ਜੋਗੀ ਪੀਰ ਪ੍ਰਬੰਧਕ ਕਮੇਟੀ ਜਮਾਲਪੁਰ ਵਲੋਂ ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜੋ ਬੀਤੇ ਦਿਨੀਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ...

ਪੂਰੀ ਖ਼ਬਰ »

ਸਤਿਗੁਰੂ ਬਾਵਾ ਲਾਲ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫ਼ੇਰੀਆਂ 23 ਤੋਂ

ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)- ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਦਾ ਪਵਿੱਤਰ ਜਨਮ ਦਿਹਾੜਾ 6 ਫਰਵਰੀ ਨੂੰ ਸੰਗਤਾਂ ਵਲੋਂ ਦੇਸ਼ ਭਰ ਵਿਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਮੰਦਰ ਸ੍ਰੀ ਬਾਵਾ ਲਾਲ ਕਮੇਟੀ ਮਜੀਠਾ ਵਲੋਂ ਵੀ ...

ਪੂਰੀ ਖ਼ਬਰ »

ਸੁਖਬੀਰ ਦੀ ਅਜਨਾਲਾ ਫੇਰੀ ਸਬੰਧੀ ਹਲਕੇ ਦੇ ਵਰਕਰਾਂ 'ਚ ਭਾਰੀ ਉਤਸ਼ਾਹ- ਜੋਧ ਸਿੰਘ

ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਜਨਾਲਾ ਫ਼ੇਰੀ ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਤੇ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਕੈਨੇਡੀ ਐਵੀਨਿਊੁ ਵਿਖੇ ਕੀਰਤਨ ਸਮਾਗਮ ਕਰਵਾਇਆ

ਅੰਮਿ੍ਤਸਰ, 20 ਜਨਵਰੀ (ਜੱਸ)- 40 ਮੁਕਤਿਆਂ ਤੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਸਥਾਨਕ ਕੈਨੇਡੀ ਐਵੀਨਿਉੂ ਵਿਖੇ ਸਾਲਾਨਾ ਕੀਰਤਨ ਸਮਾਗਮ ਕਰਵਾਇਆ ਗਿਆ | ਸਰਦਾਰ ਪੱਗੜੀ ਹਾਉੂਸ ਪਰਿਵਾਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਮੌਕੇ ਸ੍ਰੀ ...

ਪੂਰੀ ਖ਼ਬਰ »

ਪੰਚਾਇਤਾਂ ਪਿੰਡਾਂ 'ਚ ਨਸ਼ਾ ਮੁਕਤੀ ਮੁਹਿੰਮ ਨੂੰ ਪਲੇਠੇ ਕਾਰਜ ਵਜੋਂ ਲੈਣ- ਵਿਧਾਇਕ ਹਰਪ੍ਰਤਾਪ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਹਲਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਹਲਕੇ 'ਚ ਨਵੀਆਂ ਚੁਣੀਆਂ ਗ੍ਰਾਮ ਪੰਚਾਇਤਾਂ ਨੂੰ ਸੱਦਾ ਦਿੱਤਾ ਕਿ ਕੈਪਟਨ ਸਰਕਾਰ ਦੀ ਮਿਸ਼ਨ ਤੰਦਰੁਸਤ ਪੰਜਾਬ ਯੋਜਨਾ ਨੂੰ ...

ਪੂਰੀ ਖ਼ਬਰ »

ਕਾਂਗਰਸ ਸ਼ਹਿਰੀ ਪ੍ਰਧਾਨ ਸੋਨੀਆ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 20 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਬੀਤੇ ਦਿਨੀਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਕਾਂਗਰਸੀ ਪ੍ਰਧਾਨ ਨਿਯੁਕਤ ਕੀਤੇ ਸਨ | ਇਸੇ ਲੜੀ ਤਹਿਤ ਪਹਿਲੀ ਵਾਰ ਅੰਮਿ੍ਤਸਰ ਜ਼ਿਲੇ੍ਹ 'ਚ ਕਿਸੇ ਔਰਤ ਨੂੰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕਾਮੇ 22 ਤੋਂ 30 ਤੱਕ ਕਰਨਗੇ ਰੋਸ ਰੈਲੀਆਂ-ਗਿੱਲ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਪੰਜਾਬ ਰੋਡਵੇਜ਼ ਪਨਬੱਸ ਕੰਟ੍ਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਸੂਬਾ ਚੇਅਰਮੈਨ ਸਲਵਿੰਦਰ ਸਿੰਘ ਜਮਾਲਪੁਰ ਦੀ ...

ਪੂਰੀ ਖ਼ਬਰ »

ਪਿੰਡ ਖਿਦੋਵਾਲੀ ਦੀ ਸੁਸਾਇਟੀ ਨੇ ਕਰਵਾਇਆ ਗੰਦੇ ਪਾਣੀ ਦਾ ਨਿਕਾਸ

ਦਲਿਤ ਪਰਿਵਾਰ ਕਈ ਸਾਲਾਂ ਤੋਂ ਸਨ ਗੰਦੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਟਾਹਲੀ ਸਾਹਿਬ, 20 ਜਨਵਰੀ (ਪਲਵਿੰਦਰ ਸਿੰਘ ਸਰਹਾਲਾ)- ਮਜੀਠਾ ਹਲਕੇ ਦੇ ਪਿੰਡ ਖਿਦੋਵਾਲੀ ਦੀ ਗ੍ਰਾਮ ਵਿਕਾਸ ਸੁਸਾਇਟੀ ਨੇ ਪਿੰਡ ਦੇ ਦਲਿਤ ਪਰਿਵਾਰਾਂ ਦੇ ਘਰਾਂ ਦੇ ਗੰਦੇ ਪਾਣੀ ਦੇ ਪਿਛਲੇ 10 ...

ਪੂਰੀ ਖ਼ਬਰ »

ਪਾਵਰਕਾਮ ਨੇ ਡਿਫਾਲਟਰ ਖਪਤਕਾਰਾਂ ਕੋਲੋਂ 8.26 ਲੱਖ ਰੁਪਏ ਵਸੂਲੇ- ਐਸ. ਡੀ. ਓ.

67 ਖਪਤਕਾਰਾਂ ਦੇ ਕੁਨੈਕਸ਼ਨ ਕੱਟੇ ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿਟਡ ਹਲਕਾ ਅੰਮਿ੍ਤਸਰ ਦਿਹਾਤੀ ਦੇ ਉਪ ਮੁੱਖ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਦੀਆਂ ਹਦਾਇਤਾਂ 'ਤੇ ਪਾਵਰਕਾਮ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਯਤਨਸੀਲ- ਬੀਬੀ ਸਿੱਧੂ

ਪਿੰਡ ਗੋਪਾਲਪੁਰਾ ਵਿਖੇ ਸਰਪੰਚਾਂ-ਪੰਚਾਂ ਨੂੰ ਕੀਤਾ ਸਨਮਾਨਿਤ ਕੱਥੂਨੰਗਲ, 20 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)- ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਗੋਪਾਲਪੁਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਬਾਊ ਰਮੇਸ਼ ਕੁਮਾਰ ਗੋਪਾਲਪੁਰਾ ਦੇ ਗ੍ਰਹਿ 'ਚ ਸੰਜੀਵ ਖਿੰਦੜੀ ਦੇ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਨੂੰ ਠੱਲ ਪਾਈ ਜਾ ਸਕਦੀ-ਡੀ. ਐਸ. ਪੀ.

ਸਠਿਆਲਾ, 20 ਜਨਵਰੀ (ਜਗੀਰ ਸਿੰਘ ਸਫਰੀ)- ਥਾਣਾ ਬਿਆਸ ਅਧੀਨ ਪੈਂਦੇ ਪਿੰਡਾਂ 'ਚ ਨਸ਼ਿਆਂ ਿਖ਼ਲਾਫ਼ ਵੱਢੀ ਮੁਹਿੰਮ ਤਹਿਤ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਪੁਲਿਸ ਨੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਹੋਇਆ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਡੀ. ਐਸ. ਪੀ. ਅਸ਼ਵਨੀ ...

ਪੂਰੀ ਖ਼ਬਰ »

ਢਪੱਈਆਂ 'ਚ ਨਸ਼ਿਆਂ ਦੇ ਖਾਤਮੇ ਲਈ ਪੰਚਾਇਤ ਨੇ ਸੰਭਾਲਿਆ ਮੋਰਚਾ

ਨਵਾਂ ਪਿੰਡ, 20 ਜਨਵਰੀ (ਜਸਪਾਲ ਸਿੰਘ)- ਪਿੰਡ ਅਕਾਲਗੜ੍ਹ ਢਪੱਈਆਂ ਵਿਖੇ ਪਿਛਲੇ ਦਿਨੀਂ ਨਸ਼ਿਆਂ ਦੀ ਭੇਟ ਚੜ੍ਹੀ ਮਨੁੱਖੀ ਜ਼ਿੰਦਗੀ ਦੇ ਬਾਅਦ ਹਰਕਤ 'ਚ ਆਉਂਦਿਆਂ ਇਥੋਂ ਦੇ ਸਰਪੰਚ ਰਜਿੰਦਰ ਕੌਰ ਸਰਕਾਰੀਆ ਵਲੋਂ ਨਸ਼ਿਆਂ ਿਖ਼ਲਾਫ਼ ਇਕੱਤਰਤਾ ਬੁਲਾਈ ਗਈ, ਜਿਸ 'ਚ ...

ਪੂਰੀ ਖ਼ਬਰ »

ਅੰਮਿ੍ਤਸਰ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸੋਨੇ ਦਾ ਤਗਮਾ ਜਿੱਤਿਆ

ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮਿ੍ਤਸਰ ਪਬਲਿਕ ਸਕੂਲ ਫੋਕਲ ਪੁਆਇੰਟ ਦੇ ਵਿਦਿਆਰਥੀ ਨੇ 6ਵੀਂ ਆਲ ਇੰਡੀਆ ਐਸ. ਐਮ. ਐਫ. ਆਈ ਸ਼ੋਟੋਕਨ ਕੱਪ 2018 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ | ਪਿ੍ੰ: ਜੀ. ਕੇ. ਉਬਰਾਏ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚਮਿਆਰੀ 'ਚ ਪੁਲਿਸ ਪਬਲਿਕ ਮੀਟਿੰਗ

ਚਮਿਆਰੀ, 20 ਜਨਵਰੀ (ਜਗਪ੍ਰੀਤ ਸਿੰਘ)- ਸਥਾਨਕ ਕਸਬਾ ਚਮਿਆਰੀ ਵਿਖੇ ਸਰਪੰਚ ਜਰਨੈਲ ਸਿੰਘ ਜੈਲਦਾਰ ਦੀ ਅਗਵਾਈ ਵਿਚ ਇਕ ਪੁਲਿਸ ਪਬਲਿਕ ਮੀਟਿੰਗ ਹੋਈ ਜਿਸ ਦੌਰਾਨ ਡੀ.ਐਸ.ਪੀ. ਅਜਨਾਲਾ ਹਰਪ੍ਰੀਤ ਸਿੰਘ ਤੇ ਐਸ.ਐਚ.ਓ. ਪਰਮਜੀਤ ਸਿੰਘ ਅਜਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਐਲੀਮੈਟਰੀ ਸਕੂਲ ਰਾਮਬਾਗ ਵਿਖੇ ਸਾਲਾਨਾ ਸਮਾਗਮ

ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਰਕਾਰੀ ਐਲੀਮੈਂਟਰੀ ਸਕੂਲ ਰਾਮਬਾਗ਼ ਬਲਾਕ ਅੰਮਿ੍ਤਸਰ-1 ਵਿਖੇ ਹੈੱਡ ਟੀਚਰ ਜਸਵਿੰਦਰ ਸਿੰਘ ਦੀ ਦੇਖ ਰੇਖ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਧਾਰਮਿਕ ਗੀਤ, ਕਵਿਤਾਵਾਂ, ਲੋਕ ਗੀਤ ਤੇ ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰ ਨੇ ਸਕੂਲ 'ਚ ਸਟੇਸ਼ਨਰੀ ਵੰਡੀ

ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵਲੋਂ ਸੈਲਫ ਸਮਾਰਟ ਸਕੂਲ ਬਣਾਉਣ ਦੀ ਵਿੱਢੀ ਮੁਹਿੰਮ 'ਚ ਆਪਣਾ ਯੋਗਦਾਨ ਪਾਉਂਦੇ ਹੋਏ ਐਨ. ਆਰ. ਆਈ. ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਆਜ਼ਾਦ ਨਗਰ ਦੇ ਵਿਦਿਆਰਥੀਆਂ ਨੂੰ ਬਲਾਕ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦਾ ਵਫ਼ਦ ਡੀ. ਐੱਸ. ਪੀ. ਮਜੀਠਾ ਨੂੰ ਮਿਲਿਆ

ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)- ਦਾਣਾ ਮੰਡੀ ਮਜੀਠਾ ਵਿਖੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਯੂਥ ਇਕਾਈ ਪੰਜਾਬ ਦੇ ਪ੍ਰਧਾਨ ਸੰਜੀਵ ਭਾਸਕਰ, ਸੂਬਾ ਯੂਨਿਟ ਦੇ ਬੁਲਾਰੇ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਅਜਨਾਲਾ 'ਚ ਇਕ ਪਰਿਵਾਰ ਦੇ ਘਰੋਂ 15 ਤੋਲੇ ਸੋਨੇ ਦੇ ਗਹਿਣੇ ਤੇ ਹੋਰ ਕੀਤੀ ਸਮਾਨ ਚੋਰੀ

ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੀ ਵਾਰਡ ਨੰ.-6 ਚੋਰਾਂ ਵਲੋਂ ਇਕ ਪਰਿਵਾਰ ਦੇ ਘਰ 'ਚ ਨਾ ਹੋਣ ਦਾ ਫਾਇਦਾ ਉਠਾਉਂਦਿਆਂ ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਚੋਰੀ ਕਰ ਲਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਜਨਾਲਾ ਦੇ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਪਿੰਡ ਫਤਾਹਪੁਰ ਦੀ ਬਦਲੇਗੀ ਨੁਹਾਰ-ਕੌ ਾਸਲਰ ਸੋਨੀ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)- ਵਾਰਡ ਨੰਬਰ 70 ਅਧੀਨ ਪੈਂਦੇ ਪਿੰਡ ਫਤਾਹਪੁਰ ਦੀ ਨੁਹਾਰ ਬਦਲੀ ਜਾਵੇਗੀ, ਜਿਸ ਤਹਿਤ ਪਿੰਡ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ਼ ਸ਼ੁਰੂ ਕਰਵਾ ਦਿੱਤੇ ਗਏ ਹਨ | ਇਹ ਪ੍ਰਗਟਾਵਾ ਪਿੰਡ ਦਾ ਦੌਰਾ ਕਰਨ ਤੇ ਚਲ ਰਹੇ ਵਿਕਾਸ ਕਾਰਜ਼ਾਂ ਦਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ.ਆਰ. ਵਲੋਂ ਨਵੇਂ ਮੈਨੇਜਰ ਦਾ ਸਵਾਗਤ

ਬਾਬਾ ਬਕਾਲਾ ਸਾਹਿਬ, 20 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਵੇਂ ਆਏ ਮੈਨੇਜਰ ਭਾਈ ਸਤਿੰਦਰ ਸਿੰਘ ਦੇ ਅਹੁਦਾ ਸੰਭਾਲਣ ਪਿਛੋਂ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸਾਬਕਾ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੇ ਪੰਜਾਬੀ ਅਧਿਐਨ ਸਕੂਲ 'ਚ ਯਾਦਗਾਰੀ ਭਾਸ਼ਣ ਕਰਵਾਇਆ

ਅੰਮਿ੍ਤਸਰ, 20 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ 'ਚ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ 'ਪੰਜਾਬੀ ਦਿ੍ਸ਼ ਮਾਧਿਅਮ : ਸਰੋਕਾਰ ਤੇ ਸੰਵਾਦ' ਨਾਮਕ ਵਿਸ਼ੇ 'ਤੇ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਡਾ. ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਮੰਦਰ ਕਮੇਟੀ ਪ੍ਰਧਾਨ ਕੇ. ਕੇ. ਸ਼ਰਮਾ ਦਾ ਸਨਮਾਨ

ਰਈਆ, 20 ਜਨਵਰੀ (ਸ਼ਰਨਬੀਰ ਸਿੰਘ ਕੰਗ)- ਨਵੀਂ ਬਣੀ ਮੰਦਰ ਸ੍ਰੀ ਰਾਮਵਾੜਾ ਰਈਆ ਕਮੇਟੀ ਦੇ ਮੈਂਬਰ ਪ੍ਰਧਾਨ ਕੇ. ਕੇ. ਸ਼ਰਮਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਗ੍ਰਹਿ ਪਹੁੰਚੇ | ਇਸ ਮੌਕੇ ਵਿਧਾਇਕ ਭਲਾਈਪੁਰ ਵਲੋਂ ...

ਪੂਰੀ ਖ਼ਬਰ »

ਡਾ: ਨਵਜੋਤ ਕੌਰ ਸਿੱਧੂ ਵਲੋਂ ਜਿਮਨਾਸਟਿਕ ਖਿਡਾਰਨਾਂ ਦਾ ਸਨਮਾਨ

ਅੰਮਿ੍ਤਸਰ, 20 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਦੁਬਈ 'ਚ ਹੋਏ ਕੌਮਾਂਤਰੀ ਜਿਮਨਾਸਟਿਕ ਮੁਕਾਬਲੇ 'ਚ ਜੇਤੂ ਰਹੀਆਂ ਖਿਡਾਰਨਾਂ ਨੂੰ ਜੀ. ਐਸ. ਏ. ਕਲੱਬ ਵਲੋਂ ਕਰਾਏ ਸਨਮਾਨ ਸਮਾਗਮ 'ਚ ਸਾਬਕਾ ਮੁੱਖ ਸੰਸਦੀ ਸਕੱਤਰ ਡਾ: ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਤੇ ਖੇਡ ਵਿਭਾਗ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਵਿਖੇ ਸਨਮਾਨ ਸਮਾਗਮ

ਲੋਪੋਕੇ, 20 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਵਿਖੇ ਬੈਂਕ ਦੀ ਤਰੱਕੀ ਲਈ ਕੰਮ ਕਰਨ ਵਾਲੇ ਸਰਪੰਚਾਂ ਤੇ ਡਾਇਰੈਕਟਰਾਂ ਨੂੰ ਚੇਅਰਮੈਨ ਨਿਰਵੈਲ ਸਿੰਘ ਆੜਤੀ ਕਾਕੜ ਤਰੀਨ ਵਲੋਂ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਗੁਰਨਾਮ ਕੌਰ 'ਧੀ ਪੰਜਾਬ' ਦੀ ਪੁਰਸਕਾਰ ਨਾਲ ਸਨਮਾਨਿਤ

ਸਠਿਆਲਾ, 20 ਜਨਵਰੀ (ਜਗੀਰ ਸਿੰਘ ਸਫਰੀ)- ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੀ ਪੰਜਾਬੀ ਲੈਕਚਰਾਰ ਗੁਰਨਾਮ ਕੌਰ ਚੀਮਾ ਰਾਜ ਪੁਰਸਕਾਰੀ ਨੂੰ 'ਧੀ ਪੰਜਾਬ' ਦੀ ਪੁਰਸਕਾਰ ਨਾਲ ਸਨਮਾਨਿਤ ਕਰਨ ਬਾਰੇ ਖ਼ਬਰ ਹੈ | ਇਸ ਬਾਰੇ ਸਮਾਜ ਸੇਵਿਕਾ ਮੈਡਮ ਗੁਰਨਾਮ ਕੌਰ ਚੀਮਾ ਨੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨ ਯੂਨੀਅਨ ਦੀ ਮੀਟਿੰਗ ਹੋਈ

ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਪੈਨਸ਼ਨ ਯੂਨੀਅਨ ਅੰਮਿ੍ਤਸਰ ਇਕਾਈ ਦੀ ਮੀਟਿੰਗ ਨਹਿਰ ਦਫ਼ਤਰ ਵਿਖੇ ਪ੍ਰਧਾਨ ਦਰਸ਼ਨ ਸਿੰਘ ਛੀਨਾਂ, ਸਕੱਤਰ ਸਤਿਆਪਾਲ ਗੁਪਤਾ, ਪ੍ਰੀਤਮ ਸਿੰਘ, ਰਜਿੰਦਰ ਕੌਰ, ਮਹਿੰਦਰ ਸਿੰਘ ਝੰਜੋਟੀ ਤੇ ਬਲਰਾਜ ਸਿੰਘ ...

ਪੂਰੀ ਖ਼ਬਰ »

ਭਾਜਯੂਮੋ ਵਲੋਂ ਮੋਦੀ ਦੇ ਹੱਕ 'ਚ ਭੁਗਤਨ ਲਈ ਸਮਾਗਮ

ਅੰਮਿ੍ਤਸਰ/ਸੁਲਤਾਨਵਿੰਡ, 20 ਜਨਵਰੀ (ਹਰਮਿੰਦਰ ਸਿੰੰਘ/ਗੁਰਨਾਮ ਸਿੰਘ ਬੁੱਟਰ)- ਭਾਰਤੀ ਜਨਤਾ ਯੂਵਾ ਮੋਰਚਾ ਵਲੋਂ ਨਿਊ ਅੰਮਿ੍ਤਸਰ ਵਿਖੇ ਜ਼ਿਲ੍ਹਾ ਭਾਜਯੂਮੋ ਦੇ ਪ੍ਰਧਾਨ ਗੌਤਮ ਅਰੋੜਾ ਦੀ ਪ੍ਰਧਾਨਗੀ ਹੇਠ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਭਾਜਯੂਮੋ ਦੇ ਸਕੱਤਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਤੇ ਅਕਾਲੀ ਦਲ ਬਾਦਲ ਨੂੰ ਮੂੰਹ ਦੀ ਖਾਣੀ ਪਵੇਗੀ- ਬੋਨੀ ਅਜਨਾਲਾ

ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ ਐੱਸ. ਪ੍ਰਸ਼ੋਤਮ)- ਪੰਜਾਬ ਅੰਦਰ ਦਿਨੋਂ ਵਧ ਰਹੀ ਨਸ਼ਾਖੋਰੀ, ਬੇਰੁਜ਼ਗਾਰੀ, ਅਪਰਾਧਿਕ ਘਟਨਾਵਾਂ ਤੇ ਭਿ੍ਸਟਾਚਾਰੀ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਕੇ ਰੱਖ ਦਿੱਤਾ ਹੈ, ਜਿਸ ਕਾਰਨ ਪੰਜਾਬ ਦੇ ਲੋਕ ਸੂਬੇ ਅੰਦਰ ਰਾਜ ਕਰ ...

ਪੂਰੀ ਖ਼ਬਰ »

ਸਤਿਗੁਰੂ ਰਾਮ ਸਿੰਘ ਦੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਜੋੜ ਮੇਲਾ ਮਨਾਇਆ

ਜਗਦੇਵ ਕਲਾਂ, 20 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਅਜ਼ਾਦੀ ਸੰਗਰਾਮ ਦੇ ਮੋਢੀ, ਕੂਕਾ ਅੰਦੋਲਨ ਦੇ ਬਾਨੀ ਸਤਿਗੁਰੂ ਰਾਮ ਸਿੰਘ ਦੀ 200 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਜੋੜ ਮੇਲਾ ਗੁਰਦੁਆਰਾ ਬਾਬਾ ਬਹਾਦਰ ਸਿੰਘ ਖ਼ਤਰਾਏ ਖੁਰਦ ਵਿਖੇ ਸਤਿਗੁਰੂ ਉਦੈ ਸਿੰਘ ਦੀ ...

ਪੂਰੀ ਖ਼ਬਰ »

'ਕਲੀਨ ਇੰਡੀਆ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਅੰਮਿ੍ਤਸਰ, 20 ਜਨਵਰੀ (ਜੱਸ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 'ਕਲੀਨ ਇੰਡੀਆ' ਵਿਸ਼ੇ 'ਤੇ ਨਗਰ ਨਿਗਮ ਦੀ ਟੀਮ ਨਾਲ ਮਿਲ ਕੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਵਿਦਿਆਰਥੀ ਸਲਾਹਕਾਰ ਕਮੇਟੀ ਦੇ ਨਾਲ-ਨਾਲ ...

ਪੂਰੀ ਖ਼ਬਰ »

ਸਬ ਤਹਿਸੀਲ ਤਰਸਿੱਕਾ ਵਿਖੇ ਕੀਰਤਨ ਸਮਾਗਮ ਕਰਵਾਇਆ

ਤਰਸਿੱਕਾ, 20 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)- ਨਵੇਂ ਸਾਲ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਿਕ ਸਬ ਤਹਿਸੀਲ ਤਰਸਿੱਕਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਕੀਰਤਨੀ ਜਥਾ ਭਾਈ ...

ਪੂਰੀ ਖ਼ਬਰ »

ਮਾਤਾ ਜਮੁਨਾ ਦੇਵੀ ਦੀ ਬਰਸੀ ਮਨਾਈ

ਰਈਆ, 20 ਜਨਵਰੀ (ਸੁੱਚਾ ਸਿੰਘ ਘੁੰਮਣ)- ਮਾਤਾ ਜਮੁਨਾ ਦੇਵੀ ਮੰਦਰ ਰਈਆ ਦੇ ਮੁੱਖ ਸੇਵਾਦਾਰ ਹਰਜਿੰਦਰ ਕੁਮਾਰ ਟੁਣਕੀ ਯੂ. ਐੱਸ. ਏ. ਦੀ ਅਗਵਾਈ 'ਚ ਮਾਤਾ ਜਮੁਨਾ ਦੇਵੀ ਦੀ 21ਵੀਂ ਬਰਸੀ ਮਨਾਈ ਗਈ | ਪਹਿਲੇ ਦਿਨ ਸਕੂਲੀ ਬੱਚਿਆਂ ਦੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ, ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਵੇਰਕਾ, 20 ਜਨਵਰੀ (ਪਰਮਜੀਤ ਸਿੰਘ ਬੱਗਾ)- ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਅੱਜ ਵੇਰਕਾ ਦੀ ਪੱਤੀ ਸੋਹਣ ਦੀ ਵਿਖੇ ਐੱਨ. ਆਰ. ਆਈ. ਰਵਿੰਦਰਪਾਲ ਸਿੰਘ ਰਵੀ ਵੇਰਕਾ ਦੁਆਰਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਸਮਾਗਮ ਸਬੰਧੀ ਪਰਸੋਂ ਰੋਜ਼ ਤੋਂ ਆਰੰਭ ਸ੍ਰੀ ...

ਪੂਰੀ ਖ਼ਬਰ »

ਆਰ. ਐੱਮ. ਪੀ. ਡਾਕਟਰ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਤਹਿਸੀਲ ਭਰ ਦੇ ਪਿੰਡਾਂ ਤੇ ਕਸਬਿਆਂ ਦੀਆਂ ਸਲੱਮ ਬਸਤੀਆਂ 'ਚ ਲੋੜਵੰਦ ਮਰੀਜਾਂ ਨੂੰ ਉਨ੍ਹਾਂ ਦੇ ਦਰਵਾਜਿਆਂ ਤੇ ਮਾਮੂਲੀ ਦਰਾਂ 'ਤੇ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਆਰ. ਐੱਮ. ਪੀ. ਡਾਕਟਰਾਂ ਦੀ ਤਹਿਸੀਲ ਪੱਧਰੀ ...

ਪੂਰੀ ਖ਼ਬਰ »

ਤਹਿਸੀਲਦਾਰ ਮਜੀਠਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਮਜੀਠਾ, 20 ਜਨਵਰੀ (ਮਨਿੰਦਰ ਸਿੰਘ ਸੋਖੀ)- ਗਣਤੰਤਰਤਾ ਦਿਵਸ ਸਬੰਧੀ ਮਜੀਠਾ ਵਿਖੇ ਸਬ ਡਵੀਜਨ ਪੱਧਰ ਦੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਕੋ-ਆਪਰੇਟਿਵ ਸੁਸਾਇਟੀ ਕੋਟਲੀ ਢੋਲੇਸ਼ਾਹ ਦੀ ਸਰਬਸੰਮਤੀ ਨਾਲ ਚੋਣ ਹੋਈ

ਟਾਹਲੀ ਸਾਹਿਬ/ਜੈਂਤੀਪੁਰ, 20 ਜਨਵਰੀ (ਪਲਵਿੰਦਰ ਸਿੰਘ ਸਰਹਾਲਾ, ਬਲਵੰਤ ਸਿਘ ਭਗਤ)- ਕੋ-ਆਪਰੇਟਿਵ ਸੁਸਾਇਟੀ ਕੋਟਲੀ ਢੋਲੇਸ਼ਾਹ ਦੇ 10 ਮੈਂਬਰਾਂ ਦੀ ਚੋਣ ਕੋ-ਆਪਰੇਟਿਵ ਸੁਸਾਇਟੀ ਦੇ ਦਫ਼ਤਰ ਕੋਟਲੀ ਸ਼ਾਹ ਵਿਖੇ ਸਰਬਸੰਮਤੀ ਨਾਲ ਨੇਪਰੇ ਚੜ ਗਈ | ਮਹਿਕਮੇਂ ਵਲੋਂ ਨਿਯੁਕਤ ...

ਪੂਰੀ ਖ਼ਬਰ »

ਡੀ. ਐੱਸ. ਪੀ. ਬਾਬਾ ਬਕਾਲਾ ਵਲੋਂ ਨਸ਼ਿਆਂ ਿਖ਼ਲਾਫ਼ ਪੰਚਾਇਤਾਂ ਨਾਲ ਮੀਟਿੰਗ

ਸਠਿਆਲਾ, 20 ਜਨਵਰੀ (ਜਗੀਰ ਸਿੰਘ ਸਫਰੀ)- ਗੁ: ਨਾਨਕਸਰ ਸਠਿਆਲਾ ਵਿਖੇ ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ ਮੁਹਤਬਰਾਂ ਤੇ ਕਲੱਬਾਂ ਦੇ ਮੈਂਬਰਾਂ ਨਾਲ ਨਸ਼ਿਆਂ ਿਖ਼ਲਾਫ਼ ਡੀ. ਐੱਸ. ਪੀ. ਅਸ਼ਵਨੀ ਅਤਰੀ ਬਾਬਾ ਬਕਾਲਾ ਸਾਹਿਬ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਨਸ਼ਿਆਂ ...

ਪੂਰੀ ਖ਼ਬਰ »

ਆਮਦਨ ਕਰ ਦਫ਼ਤਰ 'ਚ ਵਰਟੀਕਲ ਬਾਗ਼ ਕੀਤਾ ਵਿਕਸਤ

ਅੰਮਿ੍ਤਸਰ, 20 ਜਨਵਰੀ (ਸੁਰਿੰਦਰ ਕੋਛੜ)- ਵਾਤਾਵਰਨ ਦੀ ਸਾਂਭ ਸੰਭਾਲ ਹਿਤ ਇਨਕਮ ਟੈਕਸ ਵਿਭਾਗ ਵਲੋਂ ਸਥਾਨਕ ਆਮਦਨ ਕਰ ਦਫ਼ਤਰ ਵਿਖੇ ਹਰਿਆਲੀ ਵਧਾਉਣ ਤੇ ਸੁੰਦਰੀਕਰਨ ਦੇ ਮਕਸਦ ਨਾਲ ਵਰਟੀਕਲ ਬਾਗ਼ ਵਿਕਸਤ ਕੀਤਾ ਗਿਆ, ਜਿਸ ਦਾ ਉਦਘਾਟਨ ਮੁੱਖ ਕਮਿਸ਼ਨਰ ਆਮਦਨ ਕਰ ...

ਪੂਰੀ ਖ਼ਬਰ »

ਬਿਆਸ ਮਾਰਕੀਟ ਕਮੇਟੀ ਦਾ ਸਰਬ ਸੰਮਤੀ ਨਾਲ ਗਠਨ

ਬਿਆਸ, 20 ਜਨਵਰੀ (ਪਰਮਜੀਤ ਸਿੰਘ ਰੱਖੜਾ)- ਪੰਚਾਇਤ ਘਰ ਬਿਆਸ ਵਿਖੇ ਬਿਆਸ ਮਾਰਕੀਟ ਯੂਨੀਅਨ ਦੀ ਨਵੀਂ ਕਮੇਟੀ ਦਾ ਗਠਨ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਲੱਡੂ ਦੀ ਅਗਵਾਈ ਹੇਠ ਸਰਬ ਸੰਮਤੀ ਨਾਲ ਕੀਤਾ ਗਿਆ | ਮੌਕੇ 'ਤੇ ਇਕੱਤਰ ਜਾਣਕਾਰੀ ਅਨੁਸਾਰ ਪੰਚਾਇਤ ਗਰਾਊਾਡ ਵਿਚ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀਆਂ ਵਧੀਆਂ ਫ਼ੀਸਾਂ ਤੁਰੰਤ ਵਾਪਸ ਲਿਆ ਜਾਵੇ-ਡਾ: ਕੋਟਲਾ

ਬੰਡਾਲਾ, 20 ਜਨਵਰੀ (ਅਮਰਪਾਲ ਸਿੰਘ ਬੱਬੂ)- ਹਲਕਾ ਜੰਡਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਡਾ: ਦਲਬੀਰ ਸਿੰਘ ਕੋਟਲਾ ਨੇ ਕਸਬਾ ਬੰਡਾਲਾ ਵਿਖੇ ਸੀਨੀਅਰ ਅਕਾਲੀ ਆਗੂ ਬਲਜਿੰਦਰ ਸਿੰਘ ਬੱਲੀ ਜਗੀਰਦਾਰ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਸਬੰਧੀ ਕਾਂਗਰਸੀ ਆਗੂਆਂ ਵਲੋਂ ਮੀਟਿੰਗਾਂ

ਗੱਗੋਮਾਹਲ, 20 ਜਨਵਰੀ (ਬਲਵਿੰਦਰ ਸਿੰਘ ਸੰਧੂ)- ਲੋਕ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਅੰਦਰ ਲਾਮਬੰਦੀ ਦਾ ਦੌਰ ਸ਼ੁਰੂ ਕਰਦਿਆ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਥਾਪੇ ਗਏ ਜ਼ੋਨ ਇੰਚਾਰਜ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਡੇਅਰੀ ਮਾਲਕਾਂ ਨਾਲ ਮੀਟਿੰਗ

ਅੰਮਿ੍ਤਸਰ, 20 ਜਨਵਰੀ (ਰੇਸ਼ਮ ਸਿੰਘ)- ਬੀਤੇ ਦਿਨ ਛੇਹਰਟਾ ਤੇ ਤਰਨ ਤਾਰਨ ਖੇਤਰਾਂ 'ਚੋਂ ਵੱਡੀ ਤਦਾਦ 'ਚ ਨਕਲੀ ਦੇਸੀ ਘਿਓ ਤੇ ਮੱਖਣ ਬਰਾਮਦਗੀ ਦਾ ਚਰਚਿਤ ਮਾਮਲਾ ਸਾਹਮਣੇ ਆਉਣ 'ਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਭਾਗੋਵਾਲੀਆ ਨੇ ਅੱਜ ਵੱਖ- ਵੱਖ ਡੇਅਰੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਭਾਣਾ ਸਾਹਿਬ ਵਿਖੇ ਜੋੜ ਮੇਲਾ ਅੱਜ

ਟਾਂਗਰਾ, 20 ਜਨਵਰੀ (ਹਰਜਿੰਦਰ ਸਿੰਘ ਕਲੇਰ)- ਪਿੰਡ ਜੱਬੋਵਾਲ ਦੇ ਗੁਰਦੁਆਰਾ ਬਾਬਾ ਭਾਣਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਸਬੰਧੀ ਗੁਰਦੁਆਰਾ ਸਹਿਬ ਦੇ ਸੇਵਾਦਾਰ ਬਾਬਾ ਅਮਰ ਸਿੰਘ ਨੇ ਦੱਸਿਆ ਕਿ 21 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ ਉਪਰੰਤ ਖੁੱਲ੍ਹੇ ...

ਪੂਰੀ ਖ਼ਬਰ »

ਘੱਨ੍ਹਈਆ ਤੇ ਸਾਥੀਆਂ ਿਖ਼ਲਾਫ਼ ਝੂਠੀ ਚਾਰਜਸ਼ੀਟ ਦਾਇਰ ਕੀਤੀ- ਜਥੇਬੰਦੀਆਂ

ਅੰਮਿ੍ਤਸਰ, 20 ਜਨਵਰੀ (ਜੱਸ)- ਕੇਂਦਰ ਸਰਕਾਰ ਦੇ ਦਬਾਅ ਹੇਠ ਦਿੱਲੀ ਪੁਲਿਸ ਵਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਤੇ ਨੌਜਵਾਨ ਆਗੂ ਘੱਨ੍ਹਈਆਂ ਕੁਮਾਰ ਤੇ ਉਸ ਦੇ ਸਾਥੀਆਂ ਿਖ਼ਲਾਫ਼ ਤਿੰਨ ਸਾਲ ਬਾਅਦ ਝੂਠੀ ਚਾਰਜਸ਼ੀਠ ਦਾਇਰ ਕਰਨ ਤੇ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਮੁਫ਼ਤ ਸਿਲਾਈ-ਕਢਾਈ ਕੇਂਦਰ ਦਾ ਉਦਘਾਟਨ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਪਿੰਡ ਰੋਖੇ ਵਿਖੇ ਸਰਪੰਚ ਨਰਿੰਦਰ ਸਿੰਘ ਰੋਖੇ ਸਮੇਤ ਸਮਾਜ ਸੇਵੀਆਂ ਨੇ ਔਰਤਾਂ ਤੇ ਲੜਕੀਆਂ ਨੂੰ ਸਵੈ ਰੁਜਗਾਰ ਲਈ ਪੈਰਾਂ 'ਤੇ ਖੜਾ ਕਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਮੁਫ਼ਤ ਸਿਲਾਈ-ਕਢਾਈ ਕੇਂਦਰ ਸਥਾਪਿਤ ਕੀਤਾ | ਨਵ-ਸਥਾਪਿਤ ...

ਪੂਰੀ ਖ਼ਬਰ »

ਰੋਟਰੀ ਕਲੱਬ ਆਸਥਾ ਵਲੋਂ ਗੋਲਬਾਗ਼ ਸਕੂਲ ਨੂੰ ਈ-ਲਰਨਿੰਗ ਪ੍ਰੋਜੈਕਟਰ ਭੇਟ

ਅੰਮਿ੍ਤਸਰ, 20 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ਼ ਅੰਮਿ੍ਤਸਰ ਵਿਖੇ ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ ਸਕੂਲ ਨੂੰ ਈ-ਲਰਨਿੰਗ ਪ੍ਰੋਜੈਕਟਰ ਭੇਟ ਕੀਤਾ ਗਿਆ, ਜਿਸ ਦਾ ਸ਼ੁਭ ਆਰੰਭ ਜ਼ਿਲ੍ਹਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਸਰਾਏ ਪਰਿਵਾਰ ਵਲੋਂ ਸ਼ਗਨ ਸਕੀਮ ਤਹਿਤ ਰਾਸ਼ੀ ਭੇਟ

ਬਿਆਸ, 20 ਜਨਵਰੀ (ਪਰਮਜੀਤ ਸਿੰਘ ਰੱਖੜਾ)- ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਕਨਵੀਨਰ ਸਰਵਣ ਸਿੰਘ ਸਰਾਏਾ ਤੇ ਉਨ੍ਹਾਂ ਦੇ ਪਰਿਵਾਰ ਸਮੂਹ ਵਲੋਂ ਪਿੰਡ ਪੱਧਰ 'ਤੇ ਲੋੜਵੰਦ ਪਰਿਵਾਰਾਂ ਲਈ ਸ਼ਗਨ ਸਕੀਮ ਚਲਾਈ ਗਈ ਹੈ | ਸਰਾਏਾ ਪਰਿਵਾਰ ਦੀ ਮਾਤਾ ਗੁਰਦੀਪ ਕੌਰ ਕਨਵੀਨਰ ...

ਪੂਰੀ ਖ਼ਬਰ »

ਸਮਰਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ

ਸੁਧਾਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਅਜਨਾਲਾ ਇੰਚਾਰਜ ਅਕਾਲੀ ਦਲ ਬਾਦਲ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਦੇ ਪਿੰਡ ਮਾਕੋਵਾਲ ਵਿਖੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਟਾਸਕ ਫੋਰਸ ਦੀ ਮੀਟਿੰਗ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- 'ਬੇਟੀ ਬਚਾਓ-ਬੇਟੀ ਪੜ੍ਹਾਓ' ਸਬੰਧੀ ਸਿੱਖਿਆ, ਸਿਹਤ, ਸੀ. ਡੀ. ਪੀ. ਓ. ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ 'ਤੇ ਆਧਾਰਿਤ ਬਣਾਈ ਗਈ ਟਾਸਕ ਫੋਰਸ ਦੀ ਮੀਟਿੰਗ ਸੀ. ਡੀ. ਪੀ. ਓ. ਬਲਾਕ ਅਜਨਾਲਾ ਜਸਪ੍ਰੀਤ ਸਿੰਘ ਤੇ ਸੀ. ਡੀ. ਪੀ. ਓ. ਬਲਾਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਚੋਣ ਵਾਅਦੇ ਭੁੱਲੀ-ਮਜੀਠੀਆ

ਕੱਥੂਨੰਗਲ, 20 ਜਨਵਰੀ (ਦਲਵਿੰਦਰ ਸਿੰਘ ਰੰਧਾਵਾ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਵਰਕਰਾਂ ਦੀ ਬੁਲਾਈ ਮੀਟਿੰਗ ਦੌਰਾਨ ਗੱਲਬਾਤ ਕਰਦਿਆ ਕਿਹਾ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਮੈਨੀਫੈਸਟੋ 'ਚ ...

ਪੂਰੀ ਖ਼ਬਰ »

ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਸਮਾਗਮ 23 ਨੂੰ

ਜਗਦੇਵ ਕਲਾਂ, 20 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਸੱਚਖੰਡ ਵਾਸੀ ਬਾਬਾ ਹਜ਼ਾਰਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਅਤੇ ਸਮੂਹ ਮਹਾਂਪੁਰਸ਼ਾਂ ਦੀ ਨਿੱਘੀ ਯਾਦ 'ਚ ਸਾਲਾਨਾ ਬਰਸੀ ਸਮਾਗਮ ਡੇਰਾ ਮਾਤਾ ਗੁੱਜਰ ਕੌਰ ਲੰਗਰ ਹਾਲ ਪਿੰਡ ਘੁੱਕੇਵਾਲੀ ਵਿਖੇ ਬਾਬਾ ...

ਪੂਰੀ ਖ਼ਬਰ »

ਨਿਊ ਲਾਈਨਮੈਨ ਐੱਸ. ਐੱਸ. ਏ. ਦੀ ਬੈਠਕ ਹੋਈ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਨਿਊ ਲਾਈਨਮੈਨ ਐੱਸ. ਐੱਸ. ਏ. ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਬੈਠਕ ਬਾਰਡਰ ਜ਼ੋਨ ਦੇ ਪ੍ਰਧਾਨ ਅਜੈ ਕੁਮਾਰ ਰਤਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਜ਼ੋਰਦਾਰ ...

ਪੂਰੀ ਖ਼ਬਰ »

ਆਰੀਆ ਬੱਧਨ ਨੇ ਸੂਬੇ 'ਚ ਪਹਿਲੀ ਬਲੈਕ ਬੈਲਟ ਟੈਸਟ ਕੀਤਾ ਪਾਸ

ਛੇਹਰਟਾ, 20 ਜਨਵਰੀ (ਵਡਾਲੀ)- ਇੰਟਰਨੈਸਨਲ ਸੋਟੋਕਾਨ ਕਰਾਟੇ ਡੂ ਐਸੋਸੀਏਸ਼ਨ ਦੇ ਪ੍ਰਧਾਨ ਗੋਪਾਲ ਕਿਸ਼ਨ, ਅਨਿਲ ਦੱਤਾ, ਜਨਰਲ ਸੈਕਟਰੀ ਬਿ੍ਜੇਸ਼ ਜੋਲੀ ਵਲੋਂ ਬੀਤੇ ਦਿਨੀਂ ਬਲੈਕ ਬੈਲਟ ਡਿਪਲੋਮਾ ਟੈਸਟ ਕਰਵਾਇਆ ਗਿਆ ਸੀ ਤੇ ਇਸ ਟੈਸਟ ਨੂੰ ਲੈਣ ਵਾਸਤੇ ਪੀ ਸੋਨੀ ਪਿਲੇ ...

ਪੂਰੀ ਖ਼ਬਰ »

ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰਬਰ-61 ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਅੰਮਿ੍ਤਸਰ, 20 ਜਨਵਰੀ (ਸ਼ੈਲੀ)- ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਾੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਾਰਡ ਨੰ.-61 ਵਿਚ ਗਲੀ ਠਾਕੁਰ ਦੁਆਰਾ ਕਿਲ੍ਹਾ ਭੰਗੀਆਂ ਵਿਖੇ ਟੱਕ ਲਗਾ ਕੇ ਗਲੀਆਂ ਨਾਲੀਆਂ ਦੇ ਬਣਨ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਪਾਵਰਕਾਮ ਉਡਣ ਦਸਤਾ ਟੀਮ ਨੇ ਡਿਫਾਲਟਰਾਂ ਕੋਲੋਂ 2.51 ਲੱਖ ਰੁਪਏ ਬਿੱਲਾਂ ਦੀ ਰਕਮ ਕੀਤੀ ਵਸੂਲ

ਬਿੱਲਾਂ ਦੀ ਅਦਾਇਗੀ ਨਾ ਕਰਨ ਵਾਲੇ 86 ਖਪਤਕਾਰਾਂ ਦੇ ਕੱਟੇ ਗਏ ਕੁਨੈਕਸ਼ਨ- ਇੰਜੀ. ਵਿਰਦੀ ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਪਾਵਰਕਾਮ ਡਿਪਟੀ ਚੀਫ਼ ਇੰਜੀਨੀਅਰ ਦਿਹਾਤੀ ਸਰਕਲ ਅੰਮਿ੍ਤਸਰ ਇੰਜੀ. ਸਕੱਤਰ ਸਿੰਘ ਢਿਲੋਂ ਦੀਆਂ ਹਦਾਇਤਾਂ ਤੇ ਪਾਵਰਕਾਮ ਡਵੀਜਨ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਹੋਈ

ਅਜਨਾਲਾ, 20 ਜਨਵਰੀ (ਐਸ. ਪ੍ਰਸ਼ੋਤਮ)- ਕਾਂਗਰਸ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਰਣਜੀਤ ਸਿੰਘ ਅਵਾਣ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਫੈਸਲਾ ਲਿਆ ਗਿਆ ਕਿ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਮਾਮਲਿਆਂ ਦੇ ਇੰਚਾਰਜ ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਇਕ ਸੁਨੀਲ ਦੱਤੀ ਨਾਲ ਮਿਲ ਕੇ ਸੰਤ ਸਿੰਘ ਸੁੱਖਾ ਸਿੰਘ ਚੌਾਕ ਵਿਖੇ ਸੜਕ ਦੇ ਕਿਨਾਰੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਨ ਸਭਾ ਹਲਕਾ ਉੱਤਰੀ 'ਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ

ਅਟਾਰੀ, 20 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸ਼੍ਰੋਮਣੀ ਅਕਾਲੀ ਦਲ ਸਰਕਲ ਘਰਿੰਡਾ ਤੇ ਆਈ.ਟੀ. ਵਿੰਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ...

ਪੂਰੀ ਖ਼ਬਰ »

ਬਾਬਾ ਅਜੀਤ ਸਿੰਘ ਦੀ ਬਰਸੀ ਮਨਾਈ

ਮਾਨਾਂਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)- ਗੁਰਦੁਆਰਾ ਸ਼ਹੀਦ ਸਿੰਘਾਂ, ਪਿੰਡ ਮਿਹੋਕਾ ਵਿਖੇ ਸੰਤ ਬਾਬਾ ਅਜੀਤ ਸਿੰਘ ਦੀ 5ਵੀਂ ਬਰਸੀ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਉਪਰੰਤ ...

ਪੂਰੀ ਖ਼ਬਰ »

'ਜੈਕ' ਦਾ ਵਫ਼ਦ ਸਮਾਜ ਕਲਿਆਣ ਮੰਤਰੀ ਧਰਮਸੋਤ ਨੂੰ ਮਿਲਿਆ

ਅੰਮਿ੍ਤਸਰ, 20 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਦੇ ਅਨਏਡਿਡ ਕਾਲਜਾਂ ਵਲੋਂ ਬਣਾਈ ਗਈ ਜੁਆਇੰਟ ਐਕਸ਼ਨ ਕਮੇਟੀ (ਜੈਕ) ਦਾ ਇਕ ਵਫ਼ਦ ਚੇਅਰਮੈਨ ਅਸ਼ਵਨੀ ਸੇਖੜੀ ਦੀ ਪ੍ਰਧਾਨਗੀ ਹੇਠ ਹਾਲ ਹੀ ਵਿਚ ਸਮਾਜ ਕਲਿਆਣ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਿਆ | ਅਸ਼ਵਨੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੋਪੋਕੇ, 20 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਪਿੰਡ ਠੱਠੀ ਵਿਖੇ ਸਲਾਨਾ ਗੁਰਮਿਤ ਸਮਾਗਮ ਗੁਰਦੁਆਰਾ ਬਖਸ਼ਿਸ ਧਾਮ ਦੇ ਸੰਚਾਲਕ ਬਾਬਾ ਦਲਜੀਤ ਸਿੰਘ ਪ੍ਰੀਤ ਨਗਰ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਭੋਗ ਉਪਰੰਤ ਸਜੇ ਪੰਡਾਲ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਸੋਨੀ ਵਲੋਂ ਪੰਜਾਬ ਨਾਟਸ਼ਾਲਾ ਨੂੰ 5 ਲੱਖ ਰੁਪਏ ਦੇਣ ਦਾ ਐਲਾਨ

ਅੰਮਿ੍ਤਸਰ, 20 ਜਨਵਰੀ (ਹਰਮਿੰਦਰ ਸਿੰਘ)- ਪੰਜਾਬ ਨਾਟਸ਼ਾਲਾ ਮੰਚ ਤੇ ਯੰਗ ਮਲੰਗ ਥੀਏਟਰ ਗਰੁੱਪ ਵਲੋਂ ਪੰਜਾਬੀ ਨਾਟਕ ਟੋਟਲ ਸਿਆਪਾ ਦਾ ਹਾਸਰਸ ਅੰਦਾਜ ਨਾਲ ਮੰਚਨ ਕੀਤਾ ਗਿਆ | ਇਸ ਮੌਕੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਕੌਾਸਲਰ ਵਿਕਾਸ ਸੋਨੀ ਨੇ ਮੁੱਖ ਤੌਰ 'ਤੇ ...

ਪੂਰੀ ਖ਼ਬਰ »

ਰੂਰਲ ਵੈਟਰਨਰੀ ਫਾਰਮਾਸਿਸਟ 26 ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ

ਭਿੰਡੀ ਸੈਦਾਂ, 20 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)- ਰੂਰਲ ਵੈਟਰਨਰੀ ਫਾਰਮਾਸਿਸਟ ਯੂਨੀਅਨ ਅੰਮਿ੍ਤਸਰ ਦੀ ਮੀਟਿੰਗ ਸਥਾਨਕ ਕਸਬਾ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਚੌਹਾਨ ਦੀ ਅਗਵਾਈ ਵਿਚ ਬੁਲਾਈ ਗਈ | ਇਸ ਦੌਰਾਨ ਯੂਨੀਅਨ ਪ੍ਰਧਾਨ ਹਰਪ੍ਰੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX