ਤਾਜਾ ਖ਼ਬਰਾਂ


ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  59 minutes ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  about 1 hour ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 2 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 2 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 2 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 minute ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 3 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 3 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 3 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 3 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 3 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 3 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 4 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 4 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 4 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 4 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 4 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 5 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 5 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 5 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 5 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 6 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 6 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 6 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 7 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 7 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 7 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 7 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 8 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 8 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 8 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 8 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 8 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 8 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 9 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 9 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 9 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 10 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦਾ ਹਰੇਕ ਵਰਗ ਦੁਖੀ-ਰਣੀਕੇ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਇਕੱਤਰਤਾ ਬੀਬੀ ਮਹਿੰਦਰ ਕੌਰ ਜੋੋਸ਼ ਸਾਬਕਾ ਮੁੱਖ ਸੰਸਦੀ ਸਕੱਤਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਬਣੇ ਕਰੀਬ 2 ਸਾਲ ਦਾ ਸਮਾਂ ਹੋ ਚੁੱਕਾ ਹੈ ਪ੍ਰੰਤੂ ਸਰਕਾਰ ਦੀ ਨਾਕਾਮੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਰਕਾਰ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਸੂਬੇ ਦਾ ਹਰੇਕ ਵਰਗ ਦੁਖੀ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਐਸ.ਸੀ. ਭਾਈਚਾਰੇ ਲਈ ਸ਼ੁਰੂ ਕੀਤੀਆਂ ਸਕੀਮਾਂ ਨੂੰ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਜਾਰੀ ਕਰਨ ਦੇ ਬਾਵਜੂਦ ਅਜੇ ਤੱਕ ਸੂਬੇ ਦੀ ਕਾਂਗਰਸ ਸਰਕਾਰ ਨੇ ਵਜ਼ੀਫਾ ਮੁਹੱਈਆ ਨਹੀਂ ਕਰਵਾਇਆ ਹੈ | ਇਸ ਦੇ ਨਾਲ ਹੀ ਸਰਕਾਰ ਵਲੋਂ ਸ਼ਗਨ ਸਕੀਮ ਵੀ ਬੰਦ ਕਰ ਦੇਣ ਨਾਲ ਐਸ.ਸੀ. ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮੂਹ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਜਿੱਤਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣੀਆਂ ਚਾਹੀਦੀਆਂ ਹਨ | ਇਸ ਮੌਕੇ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਐਸ.ਸੀ. ਲੋਕਾਂ ਨੂੰ ਪਿਛਲੀ ਸਰਕਾਰ ਵਲੋਂ ਦਿੱਤੀਆਂ ਗਈਆਂ ਸਹੂਲਤਾਂ ਵਾਪਸ ਲੈ ਕੇ ਐਸ.ਸੀ. ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਸ ਮੌਕੇ ਦਰਸ਼ਨ ਸਿੰਘ ਕੋਟਕਰਾਰ ਖਾਂ ਪ੍ਰਧਾਨ ਦੋਆਬਾ ਜ਼ੋਨ, ਪਰਮਜੀਤ ਸਿੰਘ ਪੰਜੌੜ ਜ਼ਿਲ੍ਹਾ ਪ੍ਰਧਾਨ, ਬਲਵੀਰ ਸਿੰਘ, ਸੁਰਜੀਤ ਸਿੰਘ ਕੈਰੇ, ਭਗਤ ਸਿੰਘ ਟੋਡਰਪੁਰ, ਰਾਮ ਲੁਭਾਇਆ, ਕੇਹਰ ਸਿੰਘ, ਗੁਰਮੇਲ ਸਿੰਘ, ਕਮਲਜੀਤ ਸਿੰਘ ਕਾਹਲੋਂ, ਗੁਰਬਚਨ ਸਿੰਘ, ਦਲਜਿੰਦਰ ਸਿੰਘ ਧਾਮੀ, ਅਮਰਜੀਤ ਸਿੰਘ, ਰਿਸ਼ੀ ਕਪੂਰ, ਸੂਬੇਦਾਰ ਕਰਮ ਸਿੰਘ, ਭੁਪਿੰਦਰ ਸਿੰਘ, ਤੀਰਥ ਸਿੰਘ, ਕਮਲਜੀਤ ਸਿੰਘ, ਸਰਬਜੀਤ ਸਿੰਘ, ਅਮਰਜੀਤ ਸਿੰਘ ਭਾਗੋਵਾਲ, ਸੁਰਜੀਤ ਕੁਮਾਰ ਆਦਿ ਹਾਜ਼ਰ ਸਨ |

ਅਦਾਲਤ ਵਲੋਂ ਹੋਟਲ ਰਾਇਲ ਪਲਾਜ਼ਾ 'ਚ ਹੋਏ ਝਗੜੇ ਵਾਲੇ ਮਾਮਲੇ ਦੇ ਦੋਸ਼ੀਆਂ ਦੀ ਜ਼ਮਾਨਤ ਅਰਜ਼ੀ ਰੱਦ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਹੋਟਲ ਰਾਇਲ ਪਲਾਜ਼ਾ 'ਚ 3 ਜਨਵਰੀ ਨੂੰ ਹੋਏ ਬਹੁਚਰਚਿਤ ਝਗੜੇ ਵਾਲੇ ਮਾਮਲੇ ਨੂੰ ਲੈ ਕੇ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐਸ. ਰਾਏ ਦੀ ਅਦਾਲਤ ਨੇ ਵਿਸ਼ਵਨਾਥ ਬੰਟੀ ਤੇ ਹੋਟਲ ਮੈਨੇਜਰ ਸੰਦੀਪ ਸ਼ਰਮਾ ਵਲੋਂ ਲਗਾਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕੋਟਫਤੂਹੀ, 21 ਜਨਵਰੀ (ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਭਗਤੁੂਪੁਰ ਦੇ ਗੁਰਦੁਆਰਾ ਸ਼ਹੀਦਆਣਾ ਸਾਹਿਬ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਭਗਤੂਪੁਰ ਦੇ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚ ਗਏ ਪਰਿਵਾਰ ਦੇ ਘਰੋਂ 6 ਤੋਲੇ ਸੋਨਾ ਤੇ ਹੋਰ ਸਾਮਾਨ ਚੋਰੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਚੋਰਾਂ ਵਲੋਂ ਪਿੰਡ ਬਾਗਪੁਰ ਵਿਖੇ ਇੱਕ ਘਰ 'ਚੋਂ 6 ਤੋਲੇ ਸੋਨਾ, ਘੜੀਆਂ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਭੰਗਾਲਾ, 21 ਜਨਵਰੀ (ਸਰਵਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪਿੰਡ ਪੁਰਾਣਾ ਭੰਗਾਲਾ ਦੀਆਂ ਸੰਗਤਾਂ ਵਲੋਂ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਪੁਰਾਣਾ ਭੰਗਾਲਾ ਤੋਂ ਸ਼ੁਰੂ ਹੋ ਕੇ ਨਵਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹਰਿਆਣਾ, 21 ਜਨਵਰੀ (ਖੱਖ)-ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਫ਼ਤਿਹ ਸਿੰਘ ਪੁੱਤਰ ਮੱਲ ਰਾਮ ਵਾਸੀ ਪਿੰਡ ਕਪਾਹਟ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟੈਂਕਰ ਤੇ ਟਾਟਾ 207 ਦੀ ਟੱਕਰ 'ਚ ਜਖ਼ਮੀ ਇਕ ਹੋਰ ਔਰਤ ਦੀ ਮੌਤ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)- ਐਤਵਾਰ ਦੇਰ ਸ਼ਾਮ ਇਥੇ ਹੁਸ਼ਿਆਰਪੁਰ ਰੋਡ 'ਤੇ ਤਹਿਸੀਲ ਕੰਪਲੈਕਸ ਸਾਹਮਣੇ ਟੈਂਕਰ ਤੇ ਟਾਟਾ 207 ਦਰਮਿਆਨ ਹੋਈ ਟੱਕਰ 'ਚ ਜਿਥੇ 2 ਮੌਤਾਂ ਤੇ ਇਕ ਦਰਜ਼ਨ ਤੋਂ ਵਧੇਰੇ ਵਿਅਕਤੀ ਜਖ਼ਮੀ ਹੋ ਗਏ ਸਨ, ਉਥੇ ਦੇਰ ਰਾਤ ਹੀ ਗੰਭੀਰ ਜਖ਼ਮੀ ਇਕ ...

ਪੂਰੀ ਖ਼ਬਰ »

ਯਾਤਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟੀ

ਚੱਬੇਵਾਲ, 21 ਜਨਵਰੀ (ਸਖ਼ੀਆ/ਪੱਟੀ)-ਅੱਜ ਦੇਰ ਸ਼ਾਮ ਅੱਡਾ ਚੱਬੇਵਾਲ ਨਜ਼ਦੀਕ ਪਿੰਡ ਜਿਆਣ ਦੀ ਹੱਦ 'ਚ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ 'ਤੇ ਬਣੇ ਡਿਵਾਈਡਰ ਨਾਲ ਟਕਰਾ ਕੇ ਯਾਤਰੀਆਂ ਨਾਲ ਭਰੀ ਬੱਸ ਪਲਟ ਗਈ | ਜਾਣਕਾਰੀ ਅਨੁਸਾਰ ਇਕ ਪ੍ਰਾਈਵੇਟ ਕੰਪਨੀ ਦੀ ਬੱਸ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਕਥਿਤ ਦੋਸ਼ 'ਚ ਥਾਣਾ ਸਿਟੀ ਤੇ ਮਾਡਲ ਟਾਊਨ ਪੁਲਿਸ ਨੇ ਮਾਮਲੇ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਪ੍ਰੇਮਗੜ੍ਹ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੜ੍ਹਸ਼ੰਕਰ ਨੇ ਚੱਕ ਸਿੰਘਾ ਬਹੁਮੰਤਵੀ ਸਹਿਕਾਰੀ ਸਭਾ ਦੀ ਕਮੇਟੀ ਹਟਾਈ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੜ੍ਹਸ਼ੰਕਰ ਵਲੋਂ ਇਕ ਹੁਕਮ ਜਾਰੀ ਕਰਦੇ ਹੋਏ ਪਿੰਡ ਚੱਕ ਸਿੰਘਾ, ਚੱਕ ਹਾਜੀਪੁਰ, ਚੱਕ ਗੁਰੂ ਤੇ ਨਾਜ਼ਰਪੁਰ ਪਿੰਡਾਂ ਨਾਲ ਸਬੰਧਤ 'ਦੀ ਚੱਕ ਸਿੰਘਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਚੋਰਾਂ ਨੇ ਇੱਕ ਘਰ 'ਚੋਂ ਸੋਨੇ ਦੇ ਗਹਿਣੇ ਤੇ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਥਾਣਾ ਬੁੱਲ੍ਹੋਵਾਲ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਮੇਘੋਵਾਲ ਗੰਜਿਆਂ ਦੇ ਵਾਸੀ ਤਜਿੰਦਰ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਚਾਈਨਾ ਡੋਰ ਦੀ ਵਿਕਰੀ ਵਿਰੁੱਧ ਮੁਜ਼ਾਹਰਾ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕੁਰੇ) ਨੇ ਅੱਜ ਇੱਥੇ ਚਾਈਨਾ ਡੋਰ ਦੇ ਵਿਰੋਧ 'ਚ ਘੰਟਾ ਘਰ ਚੌਕ 'ਚ ਸ਼ਹਿਰੀ ਪ੍ਰਧਾਨ ਜਾਵੇਦ ਖਾਨ ਦੀ ਅਗਵਾਈ ਹੇਠ ਮੁਜ਼ਾਹਰਾ ਕੀਤਾ ਅਤੇ ਚਾਈਨਾ ਡੋਰ ਨੂੰ ਅਗਨ ਭੇਟ ਕੀਤਾ | ਸ੍ਰੀ ਖਾਨ ਨੇ ਕਿਹਾ ਕਿ ਬੜੇ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਤੇ ਕੁੱਟਮਾਰ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਔਰਤ ਨਾਲ ਅਸ਼ਲੀਲ ਹਰਕਤਾਂ ਤੇ ਕੁੱਟਮਾਰ ਕਰਨ ਦੇ ਕਥਿਤ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਗੜ੍ਹੀ ਮੱਟੋ ਦੀ ਵਾਸੀ ਇਕ ਔਰਤ ਨੇ ...

ਪੂਰੀ ਖ਼ਬਰ »

ਜ਼ਰੂਰਤਮੰਦ ਦਿਵਿਆਂਗਜਨ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ-ਸਾਂਪਲਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਜ਼ਰੂਰਤਮੰਦ ਦਿਵਿਆਂਗਜਨ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ ਦੀ ਵਿਦਿਆਰਥਣ ਆਸ਼ਿਮਾ ਕਪੂਰ ਨੇ ਜੇ.ਈ.ਈ. ਮੇਨ ਪ੍ਰੀਖਿਆ 'ਚ ਮਾਰੀ ਬਾਜ਼ੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੀ 12ਵੀਂ ਜਮਾਤ ਦੀ ਵਿਦਿਆਰਥਣ ਆਸ਼ਿਮਾ ਕਪੂਰ ਨੇ ਆਪਣੀ ਮਿਹਨਤ ਸਦਕਾ ਜੇ.ਈ.ਈ. ਮੇਨ ਦਾਖਲਾ ਪ੍ਰੀਖਿਆ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸੂਦ ਵਲੋਂ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਦਾ ਕੈਲੰਡਰ ਜਾਰੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸਾਲ 2019 ਦਾ ਕੈਲੰਡਰ ਜਾਰੀ ਕਰਨ ਮੌਕੇ ਸਮਾਗਮ ਜ਼ਿਲ੍ਹਾ ਪ੍ਰਧਾਨ ਕਪਲ ਦੇਵ ਪਰਾਸ਼ਰ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ...

ਪੂਰੀ ਖ਼ਬਰ »

ਬਾਬਾ ਦਿਲਾਵਰ ਸਿੰਘ ਮਾਣਕੋ ਜੱਬੜ ਵਾਲਿਆਂ ਵਲੋਂ ਟੂਰਨਾਮੈਂਟ ਦਾ ਉਦਘਾਟਨ

ਨਸਰਾਲਾ, 21 ਜਨਵਰੀ (ਸਤਵੰਤ ਸਿੰਘ ਥਿਆੜਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਹਿਰਾਣਾਂ ਕਲਾਂ ਵਲੋਂ ਸਾਲਾਨਾ ਫੁੱਟਬਾਲ ਤੇ ਕਬੱਡੀ ਟੂਰਨਾਮੈਂਟ ਜੋ ਦੋਨਾਂ ਪਿੰਡਾਂ ਅਹਿਰਾਣਾਂ ਕਲਾਂ ਤੇ ਅਹਿਰਾਣਾਂ ਖ਼ੁਰਦ ਵਲੋਂ ਕਰਵਾਇਆ ਜਾ ਰਿਹਾ ਹੈ, ਬੜੀ ਸ਼ਾਨੋ-ਸ਼ੌਕਤ ਦੇ ਨਾਲ ...

ਪੂਰੀ ਖ਼ਬਰ »

ਅਧਿਆਪਕ ਪੰਜਾਬ ਭਰ 'ਚ ਅੱਜ ਫੂਕਣਗੇ ਸਿੱਖਿਆ ਮੰਤਰੀ ਦੀ ਅਰਥੀ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਸੂਬੇ ਦੀ ਕਾਂਗਰਸ ਸਰਕਾਰ ਖਿਲਾਫ਼ ਇਕ ਵਾਰ ਫਿਰ ਤੋਂ ਸੰਘਰਸ਼ ਦਾ ਵਿਗਲ ਵਜਾ ਦਿੱਤਾ ਹੈ | ਜਿਸ ਤਹਿਤ 22 ਜਨਵਰੀ ਨੂੰ ਪੰਜਾਬ ਭਰ 'ਚ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਵਲੋਂ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦੇ ਨਵ-ਨਿਯੁਕਤ ਅਹੁਦੇਦਾਰ ਸਨਮਾਨਿਤ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਤਵਾਰ ਵਾਲੇ ਦਿਨ ਫੜ੍ਹੀ ਲਗਾਉਣ ਵਾਲਿਆਂ ਵਲੋਂ ਸੂਦ ਨਾਲ ਮੁਲਾਕਾਤ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪਿਛਲੇ ਲੰਮੇ ਸਮੇਂ ਤੋਂ ਘੰਟਾ ਘਰ ਤੋਂ ਵਾਲਮੀਕਿ ਚੌਕ ਤੱਕ ਐਤਵਾਰ ਵਾਲੇ ਦਿਨ ਫੜ੍ਹੀ ਲਗਾ ਕੇ ਰੋਜ਼ੀ ਰੋਟੀ ਕਮਾ ਰਹੇ ਨੌਜਵਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨਾਲ ਮੁਲਾਕਾਤ ਕੀਤੀ ਗਈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਨਸਰਾਲਾ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨਸਰਾਲਾ, 21 ਜਨਵਰੀ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਸਰਾਲਾ ਵਿਖੇ ਸਵੇਰ ਦੀ ਸਭਾ ਮੌਕੇ ਪਿ੍ੰਸੀਪਲ ਕਰੁਣ ਸ਼ਰਮਾ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਐਸ. ਐਮ. ਸੀ. ਚੇਅਰਮੈਨ ਪਿਆਰਾ ਸਿੰਘ ਬੱਧਣ ਤੇ ਸਮਾਜ ਸੇਵੀ ...

ਪੂਰੀ ਖ਼ਬਰ »

ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਹਿਤ ਚਲਾਈ ਮੁਹਿੰਮ 'ਪਰਾਲੀ ਬਚਾਓ ਫ਼ਸਲ ਵਧਾਓ' ਦੀ ਸਮਾਪਤੀ ਮੌਕੇ ਸਮਾਗਮ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਨੈਸ਼ਨਲ ਬੈਂਕ ਫੋਰ ਐਗਰੀਕਲਚਰ ਐਾਡ ਰੂਰਲ ਡਿਵੈਲਪਮੈਂਟ ਚੰਡੀਗੜ੍ਹ ਪੰਜਾਬ ਦੇ ਨਿਰਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਮੈਡਮ ਇੰਦਰਜੀਤ ਕੌਰ ਡੀ.ਡੀ.ਐਮ. ਨਬਾਰਡ ਹੁਸ਼ਿਆਰਪੁਰ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ 'ਕੈਰੀਅਰ ਕਾਊਾਸਿਲੰਗ ਫ਼ਾਰ ਗੌਰਮਿੰਟ ਜੌਬਜ਼' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਕੈਰੀਅਰ ਕਾਊਾਸਿਲੰਗ ਅਤੇ ਪਲੇਸਮੈਂਟ ਸੈੱਲ ਵਲੋਂ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਆਈ.ਬੀ.ਟੀ. ਹੁਸ਼ਿਆਰਪੁਰ ਦੀ ਟੀਮ ਨੇ ਬੀ.ਐਸ.ਸੀ. (ਜਨਰਲ) ਭਾਗ ਤੀਜਾ ਦੇ ...

ਪੂਰੀ ਖ਼ਬਰ »

ਵਿਸ਼ਾਲ ਖੋਸਲਾ 26 ਨੂੰ ਝੰਡਾ ਲਹਿਰਾਉਣਗੇ

ਐਮਾਂ ਮਾਂਗਟ, 21 ਜਨਵਰੀ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿਚ ਮੁੱਖ ਮਹਿਮਾਨ ਵਿਸ਼ਾਲ ਖੋਸਲਾ 26 ਜਨਵਰੀ ਨੂੰ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਮੌਕੇ ਵਿਦਿਆਰਥੀਆਂ ਦੁਆਰਾ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹਰਿਆਣਾ, 21 ਜਨਵਰੀ (ਖੱਖ)-ਖੇਤਾਂ 'ਚ ਕੰਮ ਕਰ ਰਹੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ 4 ਵਿਅਕਤੀਆਂ ਿਖ਼ਲਾਫ਼ ਥਾਣਾ ਹਰਿਆਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਨਿਖਿਲ ਕੁਮਾਰ ਪੁੱਤਰ ਦੀਵਾਨ ਚੰਦ ਵਾਸੀ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 21 ਜਨਵਰੀ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਸੱਤਵੀਂ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਭੁੰਗਰਨੀ ਵਿਖੇ ਸ੍ਰੀ ਗੁਰੂ ਹਰਿ ਰਾਇ ਨੌਜਵਾਨ ਸਭਾ ਭੁੰਗਰਨੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਮੂਹ ਸੰਗਤਾਂ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਸਵਾਮੀ ਵਿਵੇਕਾਨੰਦ ਦੀ ਯਾਦ 'ਚ ਰਾਸ਼ਟਰੀ ਯੁਵਾ ਦਿਵਸ ...

ਪੂਰੀ ਖ਼ਬਰ »

ਚੌਧਰੀ ਲੱਖੀ ਸਿੰਘ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੂੰ ਜਰਸੀਆਂ ਵੰਡੀਆਂ

ਮਿਆਣੀ, 21 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਚੌਧਰੀ ਲੱਖੀ ਸਿੰਘ ਗਰਲਜ਼ ਮਿਡਲ ਸਕੂਲ (ਲਖਿੰਦਰ) ਮਿਆਣੀ ਵਿਖੇ ਮੁੱਖ ਅਧਿਆਪਕਾ ਹਰਭਜਨ ਕੌਰ ਦੀ ਅਗਵਾਈ 'ਚ ਹੋਏ ਸਮਾਗਮ ਦੌਰਾਨ ਲੋੜਵੰਦ ਵਿਦਿਆਰਥਣਾਂ ਨੂੰ ਜਰਸੀਆਂ ਵੰਡੀਆਂ ਗਈਆਂ | ਸਮਾਗਮ ਦੌਰਾਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮਿਆਣੀ, 21 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ ਦਾ ਬੀ.ਸੀ.ਏ. ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਹੀਨਾ ਰਾਣੀ ਨੇ 80.5 ਫ਼ੀਸਦੀ ਅੰਕ ਲੈ ਕੇ ਪਹਿਲਾ, ਕਰਮਜੀਤ ...

ਪੂਰੀ ਖ਼ਬਰ »

ਐੱਮ.ਐੱਸ.ਕੇ. ਇੰਟਰਨੈਸ਼ਨਲ ਸਕੂਲ ਡੱਡੀਆਂ 'ਚ ਸਾਲਾਨਾ ਸਮਾਗਮ ਕਰਵਾਇਆ

ਟਾਂਡਾ ਉੜਮੁੜ, 21 ਜਨਵਰੀ (ਭਗਵਾਨ ਸਿੰਘ ਸੈਣੀ)-ਐੱਮ.ਐੱਸ.ਕੇ. ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ 'ਚ ਸਾਲਾਨਾ ਸਭਿਆਚਾਰਕ ਪ੍ਰੋਗਰਾਮ ''ਸਟਾਰ ਆਨ ਦਾ ਅਰਥ'' ਕਰਵਾਇਆ ਗਿਆ | ਪ੍ਰੋਗਰਾਮ 'ਚ ਪਿ੍ੰਸੀਪਲ ਜਤਿੰਦਰ ਕੌਰ ਜਨਰਲ ਸਕੱਤਰ ਐੱਮ.ਐੱਸ.ਕੇ. ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ ਦੇ ਨਾਲ ਹੋਰ ਗਤੀਵਿਧੀਆਂ ਲਈ ਪ੍ਰੇਰਿਤ ਕਰਨ ਲਈ ਸਮਾਗਮ

ਸ਼ਾਮਚੁਰਾਸੀ, 21 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਐਲੀਮੈਂਟਰੀ ਸਕੂਲ ਮਾਣਕਢੇਰੀ ਵਿਖੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ 'ਚ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪ੍ਰਵਾਸੀ ...

ਪੂਰੀ ਖ਼ਬਰ »

ਭੁੱਲੇਵਾਲ ਰਾਠਾਂ ਵਲੋਂ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦੇ ਅਹੁਦੇਦਾਰਾਂ ਦਾ ਗੜ੍ਹਸ਼ੰਕਰ ਵਿਖੇ ਸਨਮਾਨ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦੇ ਨਵ-ਨਿਯੁਕਤ ਹਲਕਾ ਗੜ੍ਹਸ਼ੰਕਰ ਨਾਲ ਸਬੰਧਿਤ ਅਹੁਦੇਦਾਰਾਂ ਦਾ ...

ਪੂਰੀ ਖ਼ਬਰ »

ਬਿਹਾਲਾ ਦਾ ਕਬੱਡੀ ਕੱਪ ਸਪੋਰਟਸ ਕਲੱਬ ਸਾਂਧਰਾ ਨੇ ਜਿੱਤਿਆ

ਚੱਬੇਵਾਲ, 21 ਜਨਵਰੀ (ਰਾਜਾ ਸਿੰਘ ਪੱਟੀ)-ਪਿੰਡ ਬਿਹਾਲਾ ਵਿਖੇ ਬਾਬਾ ਮੈਦੋ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪ੍ਰਧਾਨ ਧਰਮਿੰਦਰਜੀਤ ਸਿੰਘ ਦੀ ਅਗਵਾਈ 'ਚ ਸਾਲਾਨਾ ਕਬੱਡੀ ਕੱਪ ਕਰਵਾਇਆ ਗਿਆ | ਪੰਜਾਬ ਪੱਧਰ ਦੀਆਂ ਟੀਮਾਂ ਦੇ ...

ਪੂਰੀ ਖ਼ਬਰ »

ਜੱਲੋਵਾਲ-ਖਨੂਰ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਚੱਬੇਵਾਲ, 21 ਜਨਵਰੀ (ਰਾਜਾ ਸਿੰਘ ਪੱਟੀ)-ਸ.ਸ.ਸ.ਸ. ਜੱਲੋਵਾਲ-ਖਨੂਰ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਡਾ. ਰਾਜ ਕੁਮਾਰ ਮੁੱਖ ਮਹਿਮਾਨ ਅੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਹੁਸ਼ਿਆਰਪੁਰ ਮੋਹਣ ਸਿੰਘ ...

ਪੂਰੀ ਖ਼ਬਰ »

ਐਸ.ਡੀ. ਕਾਲਜ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਐਸ.ਡੀ. ਕਾਲਜ ਹੁਸ਼ਿਆਰਪੁਰ ਦੇ ਪਿ੍ੰਸੀਪਲ ਡਾ: ਨੰਦ ਕਿਸ਼ੋਰ ਨੂੰ ਬੀਤੇ ਦਿਨੀਂ ਘਰ ਦੇ ਸਾਹਮਣੇ ਹੀ ਪਾਰਕ 'ਚ ਸੈਰ ਕਰਦੇ ਸਮੇਂ ਕਿਸੇ ਅਣਪਛਾਤੇ ਵਿਅਕਤੀ ਨੇ ਰਾਡ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਸੀ | ਇਸ ...

ਪੂਰੀ ਖ਼ਬਰ »

ਬਾਬਾ ਰਤਨ ਸਿੰਘ ਦੇ ਸ਼ਹੀਦੀ ਜੋੜ ਮੇਲੇ 'ਤੇ ਨਗਰ ਕੀਰਤਨ ਸਜਾਇਆ

ਚੱਬੇਵਾਲ, 21 ਜਨਵਰੀ (ਸਖ਼ੀਆ)-ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਦੇ ਅਸਥਾਨ ਪਿੰਡ ਚੱਬੇਵਾਲ ਤੋਂ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲੇ 'ਤੇ ਨਗਰ ਕੀਰਤਨ ਸਜਾਇਆ ਗਿਆ | ਸਵੇਰ ਵੇਲੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਨ ...

ਪੂਰੀ ਖ਼ਬਰ »

ਭੱਟੀਆਂ ਸਕੂਲ 'ਚ ਚੋਰੀ

ਦਸੂਹਾ, 21 ਜਨਵਰੀ (ਭੁੱਲਰ)- ਬੀਤੀ ਰਾਤ ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਚੋਰਾਂ ਵਲੋਂ ਲਗਾਤਾਰ ਚੌਥੀ ਵਾਰ ਚੋਰੀ ਕੀਤੀ ਗਈ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਕਮਰਿਆਂ ਤੋਂ ਇਲਾਵਾ ਰਸੋਈ ਤੇ ਦਫ਼ਤਰ ...

ਪੂਰੀ ਖ਼ਬਰ »

ਗੋਲਡੀ ਅੱਜ ਵੰਡਣਗੇ ਸਬਸਿਡੀ ਦੇ ਚੈੱਕ

ਬੀਣੇਵਾਲ, 21 ਜਨਵਰੀ (ਬੈਜ ਚੌਧਰੀ)-ਕੰਢੀ ਤੇ ਬੀਤ ਇਲਾਕੇ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੰਡਿਆਲੀ ਤਾਰ/ਜਾਲ ਦੀ ਸਬਸਿਡੀ ਦੇ ਚੈੱਕ/ਸਰਟੀਫਿਕੇਟ 22 ਜਨਵਰੀ ਨੂੰ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਗੜਸੰਕਰ ਲਵ ਕੁਮਾਰ ਗੋਲਡੀ ਵਲੋਂ ਦੁਪਹਿਰ 1 ਵਜੇ ...

ਪੂਰੀ ਖ਼ਬਰ »

ਦੋ ਮਹੀਨੇ ਪਹਿਲਾਂ ਮੁਰੰਮਤ ਕੀਤੀ ਸੜਕ ਦੀ ਬਜਰੀ ਉੱਖੜਨੀ ਸ਼ੁਰੂ

ਕੋਟਫਤੂਹੀ, 21 ਜਨਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਗੋਪਾਲੀਆਂ ਤੋਂ ਪਿੰਡ ਕੁੱਕੜਾਂ 'ਚੋਂ ਹੋ ਕੇ ਲੰਘਦੀ ਰੂਪੋਵਾਲ ਮੋੜ ਤੱਕ ਦੀ ਸੜਕ ਜਿਸ ਦੀ ਮੁਰੰਮਤ ਲਗਪਗ ਦੋ ਮਹੀਨੇ ਪਹਿਲਾਂ ਕੀਤੀ ਗਈ ਸੀ, ਦੀ ਆਵਾਜਾਈ ਨਾਲ ਅਨੇਕਾਂ ਥਾਵਾਂ ਤੋਂ ਬਜਰੀ ਤੇ ਲੁੱਕ ਉੱਖੜਨੀ ਸ਼ੁਰੂ ...

ਪੂਰੀ ਖ਼ਬਰ »

ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ 'ਚ ਸਮਾਗਮ

ਸ਼ਾਮਚੁਰਾਸੀ, 21 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)- ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁੱਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ

ਐਮਾਂ ਮਾਂਗਟ, 21 ਜਨਵਰੀ (ਗੁਰਾਇਆ)-ਪੰਜਾਬ ਸਰਕਾਰ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਸੀ.ਐਮ.ਓ. ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ.ਐਮ.ਓ. ਮੰਡ ਭੰਡੇਰ ਰਘੁਵੀਰ ਸਿੰਘ ਵਲੋਂ ਕਸਬਾ ਐਮਾਂ ਮਾਂਗਟ ...

ਪੂਰੀ ਖ਼ਬਰ »

ਐਡਵੋਕੇਟ ਸਭਿਆ ਸਾਂਚੀ ਵਲੋਂ ਨਵੀਆਂ ਬਣੀਆਂ ਪੰਚਾਇਤਾਂ ਦਾ ਸਨਮਾਨ

ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)-ਅੱਜ ਪਿੰਡ ਧਾਮੀਆਂ 'ਚ ਹੋਏ ਸਮਾਗਮ ਵਿਚ ਐਡਵੋਕੇਟ ਸਭਿਆ ਸਾਂਚੀ ਪੁੱਤਰ ਵਿਧਾਇਕ ਰਜਨੀਸ਼ ਕੁਮਾਰ ਬੱਬੀ ਨੇ ਇਲਾਕੇ 'ਚ ਬਣੀਆਂ ਨਵੀਆਂ ਪੰਚਾਇਤਾਂ ਦਾ ਸਨਮਾਨ ਕੀਤਾ | ਇਸ ਮੌਕੇ ਇਲਾਕਾ ਵਾਸੀਆਂ ਨੇ ਵੀ ਐਡਵੋਕੇਟ ਸਾਂਚੀ ਦਾ ਸਨਮਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ ਦਾ ਸੁਸਾਇਟੀ ਨੂੰ ਸਹਿਯੋਗ ਦੇਣ 'ਤੇ ਸਨਮਾਨ

ਦਸੂਹਾ, 21 ਜਨਵਰੀ (ਕੌਸ਼ਲ)- ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ ਵੱਲੋਂ ਮਾਈ ਭਾਗੋ ਵੈੱਲਫੇਅਰ ਸੁਸਾਇਟੀ ਦਸੂਹਾ ਰਾਹੀਂ ਜੋ ਲੋੜਵੰਦ ਔਰਤਾਂ ਨੂੰ 12 ਸਿਲਾਈ ਮਸ਼ੀਨਾਂ ਭੇਟ ਕੀਤੀਆਂ ਸਨ, ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ ਚੋਣ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਸਿੰਘ)-ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਦੀ ਇਕੱਤਰਤਾ ਸਭਾ ਦੇ ਸਰਪ੍ਰਸਤ ਡਾ. ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਾ. ਜਸਵੰਤ ਰਾਏ ਨੇ ਪਿਛਲੇ ਦੋ ਸਾਲਾਂ ਦੀਆਂ ਸਭਾ ਦੀਆਂ ਗਤੀਵਿਧੀਆਂ ਦੀ ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੈਮੀਨਾਰ

ਚੱਬੇਵਾਲ, 21 ਜਨਵਰੀ (ਰਾਜਾ ਸਿੰਘ ਪੱਟੀ) ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ 'ਚ ਚੱਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਪਿ੍ੰਸੀਪਲ ਡਾ. ਅਨੀਤਾ ਸਿੰਘ ਦੀ ਦੇਖ-ਰੇਖ ਵਿੱਚ ਜਿਲ੍ਹਾ ...

ਪੂਰੀ ਖ਼ਬਰ »

ਇੰਸਟਰੱਕਟਰ ਸ਼ਸ਼ੀ ਕੁਮਾਰ ਨਮਿਤ ਸ਼ਰਧਾਂਜਲੀ ਸਮਾਗਮ

ਤਲਵਾੜਾ, 21 ਜਨਵਰੀ (ਮਹਿਤਾ)-ਸਰਕਾਰੀ ਆਈ.ਟੀ.ਆਈ. ਤਲਵਾੜਾ ਦੇ ਇੰਜੀਨੀਅਰਿੰਗ ਡਰਾਇੰਗ ਇੰਸਟਰਕਟਰ ਇੰਜ. ਸ਼ਸ਼ੀ ਕੁਮਾਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦੇੇ ਭੋਗ ਉਪਰੰਤ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਹੋਇਆ | ਇੰਜ. ...

ਪੂਰੀ ਖ਼ਬਰ »

ਜੈਸਲਮੇਰ 'ਚ ਜਣੇਪੇ ਦੌਰਾਨ ਬੱਚੇ ਦੀ ਹੋਈ ਮੌਤ ਦੀ ਜਾਂਚ ਲਈ ਖੰਨਾ ਵਲੋਂ ਰਾਸ਼ਟਰੀ ਮਾਨਵ ਅਧਿਕਾਰ ਆਯੋਗ ਨੂੰ ਪੱਤਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਰਾਜਸਥਾਨ ਦੇ ਰਾਮਗੜ੍ਹ ਜੈਸਲਮੇਰ ਇਲਾਕੇ 'ਚ ਸਰਕਾਰੀ ਹਸਪਤਾਲ 'ਚ ਜਣੇਪੇ ਦੌਰਾਨ ਸਰਕਾਰੀ ਡਾਕਟਰ ਦੀ ਲਾਪ੍ਰਵਾਹੀ ਕਾਰਨ ਬੱਚੇ ਦੀ ਹੋਈ ਮੌਤ ਦਾ ਗੰਭੀਰ ਨੋਟਿਸ ਲੈਂਦੇ ਹੋਏ ਭਾਜਪਾ ਦੇ ਕੌਮੀ ਮੀਤ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਬਦਲੇ ਪਿ੍ੰਸੀਪਲ ਗੁਪਤਾ ਦਾ ਸਨਮਾਨ

ਦਸੂਹਾ, 21 ਜਨਵਰੀ (ਕੌਸ਼ਲ)- ਹਾਈਵੇ ਪਲਾਜ਼ਾ ਵਿਖੇ ਹੋਏ ਇਕ ਸਮਾਗਮ ਦੌਰਾਨ ਰਵਿੰਦਰ ਸਿੰਘ ਰਵੀ ਸ਼ਿੰਗਾਰੀ ਤੇ ਹੋਰ ਆਗੂਆਂ ਵਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਰਾਜੇਸ਼ ਗੁਪਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਪਿ੍ੰਸੀਪਲ ਰਾਜੇਸ਼ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਸਿਨਰਜੀ 2019 'ਚ ਜਿੱਤੇ ਤਗਮਾ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)- ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਕਰਵਾਈ ਸਿਨਰਜੀ 2019 'ਚ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਗੋਲਡ ਮੈਡਲ, 2 ਸਿਲਵਰ ਤੇ ਇਕ ਤਾਂਬੇ ਦਾ ਮੈਡਲ ਜਿੱਤ ਕੇ ...

ਪੂਰੀ ਖ਼ਬਰ »

ਖਾਨਪੁਰ ਵਿਖੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ)- ਪਿੰਡ ਖਾਨਪੁਰ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਹਿੰਦਰ ਸਿੰਘ ਖੈਰੜ ਦੀ ਅਗਵਾਈ ਹੇਠ ਸਿੱਖਿਆ ਦੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਮਹਿੰਦਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦਿੱਤਾ ਜਾਵੇ-ਬੈਂਸ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ/ਬੱਡਲਾ/ਹਰਪ੍ਰੀਤ ਕੌਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਨੁੱਖੀ ਕਲਿਆਣ ਦੀ ਭਾਵਨਾ ਤੇ ਵਿਕਾਸ ਲਈ ਸਥਾਪਿਤ ਕੀਤਾ ਗਿਆ ਸੀ ਤੇ ...

ਪੂਰੀ ਖ਼ਬਰ »

ਨਿੱਜੀ ਵਿੱਦਿਅਕ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦਿਵਾਉਣ ਲਈ ਸਹਾਇਕ ਲੇਬਰ ਕਮਿਸ਼ਨਰ ਨਾਲ ਮੀਟਿੰਗ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)-ਲੇਬਰ ਪਾਰਟੀ ਵਲੋਂ ਪ੍ਰਾਈਵੇਟ ਵਿੱਦਿਅਕ ਅਦਾਰਿਆਂ 'ਚ ਕੰਮ ਕਰਦੇ ਟੀਚਿੰਗ ਸਟਾਫ਼, ਡਰਾਈਵਰਾਂ, ਹੈਲਪਰਾਂ, ਸਕਿਉਰਟੀ ਗਾਰਡਾਂ, ਸੇਵਾਦਾਰਾਂ ਵਲੋਂ ਦਿੱਤੇ ਗਏ ਮੰਗ ਪੱਤਰ 'ਤੇ ਸਹਾਇਕ ਲੇਬਰ ਕਮਿਸ਼ਨਰ ਇਕਬਾਲ ਸਿੰਘ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਸਬੰਧੀ ਜਾਣਕਾਰੀ ਦੇਣ ਲਈ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਬੀ.ਸੀ.ਸੀ. ਗਤੀਵਿਧੀਆਂ ਤਹਿਤ ਰਾਸ਼ਟਰੀ ਕਿਸ਼ੋਰ ਸਿਹਤ ਪ੍ਰੋਗਰਾਮ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਸਿਵਲ ਸਰਜਨ ਡਾ: ਰੇਨੂੰ ਸੂਦ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਝਿੰਗੜ ਕਲਾਂ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਦਸੂਹਾ, 21 ਜਨਵਰੀ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਿੰਗੜ ਕਲਾਂ ਵਿਖੇ ਪਿ੍ੰਸੀਪਲ ਦਵਿੰਦਰ ਸਿੰਘ ਪੰਨੂ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੋਹਨ ਸਿੰਘ ਲੇਹਲ ਮੁੱਖ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਦਸੂਹਾ, 21 ਜਨਵਰੀ (ਭੁੱਲਰ)- ਪਿੰਡ ਜੌਹਲ ਵਿਖੇ ਸਿਹਤ ਵਿਭਾਗ ਵਲੋਂ ਐਸ.ਐਮ.ਓ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਹੇਠ ਨਸ਼ਿਆਂ ਦੇ ਪੈ ਰਹੇ ਮਾੜੇ ਪ੍ਰਭਾਵ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਰਣਜੀਤ ਸਿੰਘ ਘੋਤੜਾ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਕੱਢਣ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤਾਂਬਾ ਚੋਰੀ

ਐਮਾਂ ਮਾਂਗਟ, 21 ਜਨਵਰੀ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਕਸਬਾ ਐਮਾਂ ਮਾਂਗਟ ਵਿਖੇ ਇੱਕ ਕਿਸਾਨ ਦੀ ਮੋਟਰ ਤੋਂ ਚੋਰਾਂ ਵਲੋਂ ਬੀਤੀ ਰਾਤ ਟਰਾਂਸਫਾਰਮਰ 'ਚੋਂ ਤਾਂਬਾ ਚੋਰੀ ਕੀਤਾ ਗਿਆ | ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਸੋਨੂੰ ਰਾਮ ਵਾਸੀ ਪਿੰਡ ...

ਪੂਰੀ ਖ਼ਬਰ »

ਦੋ ਸਾਲ ਕੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ - ਰਣੀਕੇ

ਟਾਂਡਾ ਉੜਮੁੜ, 21 ਜਨਵਰੀ (ਦੀਪਕ ਬਹਿਲ)- ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਹਲਕਾ ਵਾਰ ਚੱਲ ਰਹੇ ਪ੍ਰੋਗਰਾਮ ਦੀ ਲੜੀ ਤਹਿਤ ਅੱਜ ਹਲਕਾ ਟਾਂਡਾ ਵਿਖੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਪ੍ਰੋਗਰਾਮ ਕੀਤਾ ਗਿਆ ਜਿਸ ਦੌਰਾਨ ਐੱਸ.ਸੀ ਵਿੰਗ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਕੀਰਤਨ ਦਰਬਾਰ 3 ਨੂੰ

ਬੁੱਲ੍ਹੋਵਾਲ, 21 ਜਨਵਰੀ (ਜਸਵੰਤ ਸਿੰਘ)-ਪਿੰਡ ਸਰਹਾਲਾ ਮੁੰਡੀਆਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਕੀਰਤਨ ਦਰਬਾਰ ਨਗਰ ਨਿਵਾਸੀਆ ਦੇ ਸਹਿਯੋਗ ਨਾਲ 3 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ ਹੋਈ ਜਿਸ ਵਿਚ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਵਿਖੇ 'ਡਿਜੀਟਲ ਭੁਗਤਾਨ' ਵਿਸ਼ੇ 'ਤੇ ਸੈਮੀਨਾਰ

ਦਸੂਹਾ, 18 ਜਨਵਰੀ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਐਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਪੋ੍ਰ. ਰਾਕੇਸ਼ ਮਹਾਜਨ ਤੇ ਡਾ. ਸੀਤਲ ਸਿੰਘ, ਰੈੱਡ ਰੀਬਨ ਕਲੱਬ ਦੇ ਇੰਚਾਰਜ ਪੋ੍ਰ. ਅਮਨਦੀਪ ਰਾਣਾ ਅਤੇ ਯੂਥ ਵੈੱਲਫੇਅਰ ਕਲੱਬ ਅਮਿੱਤ ਸ਼ਰਮਾ ਵਲੋਂ ਯੂਥ ...

ਪੂਰੀ ਖ਼ਬਰ »

ਢੱਡਾ ਫਤਹਿ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ 25 ਤਗਮੇ ਜਿੱਤੇ

ਬੁੱਲ੍ਹੋਵਾਲ, 21 ਜਨਵਰੀ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)-ਸਰਕਾਰੀ ਸੀਨੀਅਰ ਸਕੰਡਰੀ ਸਕੂਲ ਢੱਡਾ ਫਤਹਿ ਸਿੰਘ ਦੇ ਵਿਦਿਆਰਥੀਆਂ ਵਲੋਂ ਤੰਦਰੁਸਤ ਪੰਜਾਬ, ਸਨੇਰਜੀ 2019 ਤਹਿਤ ਜੋ ਮੁਕਾਬਲੇ ਰਿਆਤ ਬਾਹਰਾ ਕਾਲਜ 'ਚ ਕਰਵਾਏ ਗਏ 'ਚੋ 25 ਮੈਡਲ ਹਾਸਿਲ ਕਰਕੇ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਵਲੋਂ ਸਰਕਾਰੀ ਸਕੂਲ ਅਸਲਾਮਾਬਾਦ ਦਾ ਦੌਰਾ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਹਾਇਕ ਡਾਇਰੈਕਟਰ ਪਵਨ ਕੁਮਾਰ ਵਲੋਂ ਹੁਸ਼ਿਆਰਪੁਰ ਦੇ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਦੇ ਦਾਖਲੇ ਸਬੰਧੀ ਸਰਕਾਰੀ ਐਲੀਮੈਂਟਰੀ ਸਕੂਲ ਅਸਲਾਮਾਬਾਦ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਲੋੜਾਂ ਵਾਲੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਭਾਜਪਾ ਮਹਿਲਾ ਮੋਰਚਾ ਅਹਿਮ ਭੂਮਿਕਾ ਨਿਭਾਏਗਾ-ਰੀਨਾ ਜੇਤਲੀ

ਹੁਸ਼ਿਆਰਪੁਰ, 21 ਜਨਵਰੀ (ਹਰਪ੍ਰੀਤ ਕੌਰ)-ਭਾਜਪਾ ਮਹਿਲਾ ਵਲੋਂ ਇਕ ਸਮਾਗਮ ਮੋਰਚੇ ਦੀ ਸੂਬਾ ਸਕੱਤਰ ਨੀਤੀ ਤਲਵਾੜ ਦੀ ਅਗਵਾਈ ਹੇਠ ਅੱਜ ਇੱਥੇ ਕਰਵਾਇਆ ਗਿਆ ਜਿਸ 'ਚ ਮੋਰਚੇ ਦੀ ਸੂਬਾ ਪ੍ਰਧਾਨ ਰੀਨਾ ਜੇਤਲੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਦੀ ਮੀਟਿੰਗ

ਕੋਟਫਤੂਹੀ, 21 ਜਨਵਰੀ (ਅਮਰਜੀਤ ਸਿੰਘ ਰਾਜਾ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਕੋਟਫਤੂਹੀ-ਮਾਹਿਲਪੁਰ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਪਿੰਡ ਸਰਹਾਲਾ ਖੁਰਦ ਵਿਖੇ ਜਥੇ. ਹਰਬੰਸ ਸਿੰਘ ਸਰਹਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ 'ਚ ਨੰਬਰਦਾਰ ਜਸਵੰਤ ...

ਪੂਰੀ ਖ਼ਬਰ »

ਕੌਮੀ ਪਲਸ ਪੋਲੀਓ ਦਿਵਸ ਤੇ ਟੈਟਨੈਸ ਡਿਪਥੀਰੀਆਂ ਵੈਕਸੀਨ ਸਬੰਧੀ ਮੀਟਿੰਗ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਕੌਮੀ ਪਲਸ ਪੋਲੀਓ ਦਿਵਸ ਅਤੇ ਟੈਟਨੈਸ ਡਿਪਥੀਰੀਆਂ ਵੈਕਸੀਨ ਸਬੰਧੀ ਜ਼ਿਲ੍ਹੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਮੀਟਿੰਗ ਜ਼ਿਲ੍ਹਾ ਸਿਖਲਾਈ ਕੇਂਦਰ ਵਿਖੇ ਸਿਵਲ ਸਰਜਨ ਡਾ: ਰੇਨੂੰ ਸੂਦ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX