ਤਾਜਾ ਖ਼ਬਰਾਂ


ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  3 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  5 minutes ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  21 minutes ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  27 minutes ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  35 minutes ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  57 minutes ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 1 hour ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 1 hour ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 1 hour ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 1 hour ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 1 hour ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 1 hour ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 3 hours ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 3 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 3 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 4 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 4 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 4 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 4 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 5 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 5 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 5 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 3 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 5 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 6 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 6 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 7 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 8 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 8 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 1 hour ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 1 hour ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 1 hour ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 1 hour ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  11 minutes ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  25 minutes ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  40 minutes ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਦਿੱਲੀ

ਸੁਤੰਤਰਤਾ ਸੈਨਾਨੀ ਮਹਿਮੂਦ ਅਲੀ ਖ਼ਾਨ ਨੂੰ ਸਮਰਪਿਤ ਪੁਰਸਕਾਰ ਸਮਾਗਮ ਕਰਵਾਇਆ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਏ. ਐਮ. ਆਈ. ਐਮ. ਕੈਂਸਰ ਟਰੱਸਟ ਵਲੋਂ ਸਵ: ਮਹਿਮੂਦ ਅਲੀ ਖ਼ਾਨ (ਸੁਤੰਤਰਤਾ ਸੈਨਾਨੀ) ਨੂੰ ਸਮਰਪਿਤ ਦਿੱਲੀ ਵਿਖੇ ਇਕ ਪੁਰਸਕਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮਾਜ ਵਿਚ ਚੰਗਾ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੁੱਚੇ ਪ੍ਰੋਗਰਾਮ ਦੀ ਅਗਵਾਈ ਮਹਿਮੂਦ ਅਲੀ ਖਾਨ ਸਾਹਿਬ ਦੇ ਪੋਤੇ ਡਾ: ਜਮਾਲ-ਏ-ਖ਼ਾਨ (ਵਿਸ਼ਵ ਪ੍ਰਸਿੱਧ ਕੈਂਸਰ ਦੇ ਮਾਹਿਰ) ਨੇ ਕੀਤੀ | ਇਸ ਮੌਕੇ ਇਕ ਕੈਂਸਰ ਨਾਲ ਸਬੰਧਿਤ ਫ਼ਿਲਮ ਵੀ ਵਿਖਾਈ ਗਈ, ਜਿਸ ਵਿਚ ਡਾ: ਜਮਾਲ ਖ਼ਾਨ ਨੇ ਕੈਂਸਰ ਪ੍ਰਤੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾ: ਜਮਾਲ ਨੇ ਦੱਸਿਆ ਕਿ ਕੈਂਸਰ ਦੀ ਅੱਜ ਤੱਕ ਅਸਲ ਦਵਾਈ ਅਧੂਰੀ ਹੈ ਅਤੇ ਕੀਮੋ ਦੇ ਨਾਲ ਜ਼ਿਆਦਾ ਲਾਭ ਨਹੀਂ ਹੋ ਰਿਹਾ | ਉਨ੍ਹਾਂ ਦੱਸਿਆ ਕਿ ਸਾਡੇ ਦੇਸ਼ ਵਿਚ 7 ਲੱਖ ਤੋਂ ਵੱਧ ਕੈਂਸਰ ਦੇ ਮਰੀਜ਼ ਹਨ ਅਤੇ ਲੋਕ ਆਪਣਾ ਘਰ-ਬਾਰ, ਜ਼ਮੀਨਾਂ ਵੇਚ ਕੇ ਕੈਂਸਰ ਦਾ ਇਲਾਜ ਕਰਵਾਉਂਦੇ ਹਨ, ਪਰ ਫਿਰ ਵੀ ਸਫ਼ਲਤਾ ਨਹੀਂ ਮਿਲਦੀ | ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਸਾਡੇ ਦੇਸ਼ ਵਿਚ ਨਾਲਜ਼ ਬੇਸਡ ਇੰਡਸਟਰੀ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੇਰੇ 'ਤੇ ਮੁਲਕ ਦਾ ਕਰਜ਼ਾ ਚੜਿ੍ਹਆ ਹੋਇਆ ਹੈ ਅਤੇ ਅਜੇ ਤੱਕ ਪੂਰਾ ਨਹੀਂ ਕੀਤਾ, ਜੋ ਅਜੇ ਮੈਂ ਚੁਕਾਉਣਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕਿਉਂ ਬਾਹਰਲੇ ਮੁਲਕਾਂ ਵਿਚ ਜਾਇਆ ਜਾਵੇ ਕਿਉਂ ਨਾ ਆਪਣੇ ਦੇਸ਼ ਦੀ ਸੇਵਾ ਕੀਤੀ ਜਾਵੇ, ਜਿਸ ਮਿੱਟੀ ਵਿਚ ਅਸੀਂ ਪੈਦਾ ਹੋਏ ਹਾਂ, ਉਸ ਨਾਲ ਸਾਨੂੰ ਮੋਹ ਹੈ | ਇਸ ਮੌਕੇ ਵਿਧਾਇਕ ਅਲਕਾ ਲਾਂਬਾ ਨੇ ਡਾ: ਜਮਾਲ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਂਸਰ ਪ੍ਰਤੀ ਲੜਾਈ ਇਕ ਵੱਡੀ ਸੇਵਾ ਹੈ, ਜਿਸ ਵਿਚ ਡਾ: ਜਮਾਲ ਭਰਪੂਰ ਯੋਗਦਾਨ ਦੇ ਰਹੇ ਹਨ | ਸੀਨੀਅਰ ਕਾਂਗਰਸੀ ਨੇਤਾ ਜੈ ਪ੍ਰਕਾਸ਼ ਅਗਰਵਾਲ ਨੇ ਕਿਹਾ ਕਿ ਡਾ: ਜਮਾਲ ਦੇ ਕੋਲ ਮਜ਼ਬੂਤ ਵਿਰਾਸਤ ਹੈ ਅਤੇ ਕੈਂਸਰ ਪ੍ਰਤੀ ਜੋ ਇਹ ਸੇਵਾ ਕਰ ਰਹੇ ਹਨ, ਉਹ ਬਹੁਤ ਵੱਡੀ ਸੇਵਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਅੰਦਰ ਸਮਾਜ ਸੇਵਾ ਦੀ ਭਾਵਨਾ ਹੈ ਅਤੇ ਇਹ ਦੂਸਰਿਆਂ ਦੇ ਚਿਹਰਿਆਂ 'ਤੇ ਖੁਸ਼ੀ ਵੇਖਣਾ ਚਾਹੁੰਦੇ ਹਨ | ਕਾਂਗਰਸ ਦੇ ਸੀਨੀਅਰ ਨੇਤਾ ਮਤੀਨ ਅਲੀ ਅਹਿਮਦ ਨੇ ਡਾ: ਜਮਾਲ ਦੁਆਰਾ ਕੀਤੀ ਜਾ ਰਹੀ ਸੇਵਾ ਬਾਰੇ ਵਿਸਥਾਰ ਨਾਲ ਦੱਸਿਆ | ਇਨ੍ਹਾਂ ਤੋਂ ਇਲਾਵਾ ਵਿਜੈ ਲੋਚਕ ਨੇ ਡਾ: ਜਮਾਲ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਇਸ ਨੇਕ ਕੰਮ ਨੂੰ ਹੋਰ ਅੱਗੇ ਨਿਭਾਉਣਗੇ | ਇਸ ਮੌਕੇ ਮਹਿਮੂਦ ਅਲੀ ਖਾਨ ਦੇ ਸਮੁੱਚੇ ਜੀਵਨ ਪ੍ਰਤੀ ਵੀ ਇਕ ਫ਼ਿਲਮ ਵਿਖਾਈ ਗਈ, ਜਿਸ ਵਿਚ 1952 ਤੋਂ ਲੈ ਕੇ 1963 ਤੱਕ ਦੇ ਜੀਵਨ ਦੀ ਝਲਕ ਵਿਖਾਈ ਗਈ | ਡਾ: ਜਮਾਲ ਖਾਨ ਦੀ ਮਾਤਾ ਨੂੰ ਵੀ ਇਸ ਮੌਕੇ ਸਨਮਾਨਿਤ ਕੀਤਾ ਗਿਆ | ਅਖ਼ੀਰ ਵਿਚ ਡਾ: ਜਮਾਲ ਖਾਨ ਨੇ ਪੁਰਸਕਾਰ ਲੈਣ ਵਾਲੀਆਂ ਸ਼ਖ਼ਸੀਅਤਾਂ, ਆਏ ਮਹਿਮਾਨ ਤੇ ਹੋਰਾਂ ਦਾ ਧੰਨਵਾਦ ਕੀਤਾ |

ਦਿੱਲੀ ਭਾਜਪਾ ਵਫ਼ਦ ਵਲੋਂ ਮੁੱਖ ਚੋਣ ਕਮਿਸ਼ਨਰ ਕੋਲ 'ਆਪ' ਦੀ ਸ਼ਿਕਾਇਤ

ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਤੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜਿੰਦਰ ਗੁਪਤਾ ਦੀ ਅਗਵਾਈ 'ਚ ਦਿੱਲੀ ਭਾਜਪਾ ਦੇ ਇਕ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਰਾਜੌਰੀ ਗਾਰਡਨ ਗੁਰਦੁਆਰਾ ਚੋਣਾਂ 'ਚ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਗਏ ਹਰਮਨਜੀਤ ਸਿੰਘ

ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ 'ਚ ਹਰਮਨਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਲਗਾਤਾਰ ਤੀਜੀ ਵਾਰ ਜਿੱਤ ਪ੍ਰਾਪਤ ਹੋਈ ਹੈ | ਇਸ ਦੇ ਮੁਕਾਬਲੇ ਮਨਮੋਹਨ ਸਿੰਘ ਕੋਛੜ ਦੀ ...

ਪੂਰੀ ਖ਼ਬਰ »

ਦਿੱਲੀ 'ਚ ਚੱਲ ਰਹੇ ਆਟੋ ਦਾ ਕਿਰਾਇਆ ਵਧਾਉਣ 'ਤੇ ਹੋ ਰਿਹੈ ਵਿਚਾਰ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਚੱਲ ਰਹੇ ਆਟੋ ਵਾਲਿਆਂ ਨੇ ਪਿਛਲੇ ਸਮੇਂ ਤੋਂ ਆਟੋ ਦਾ ਕਿਰਾਇਆ ਵਧਾਉਣ ਲਈ ਦੁਹਾਈ ਪਾਈ ਹੋਈ ਹੈ ਅਤੇ ਉਹ ਸਰਕਾਰ ਕੋਲ ਦਬਾਅ ਬਣਾ ਰਹੇ ਹਨ ਕਿ ਆਟੋ ਦਾ ਕਿਰਾਇਆ ਵਧਾਇਆ ਜਾਵੇ ਕਿਉਂਕਿ ਸਾਲ 2013 ਤੋਂ ਬਾਅਦ ਆਟੋ ...

ਪੂਰੀ ਖ਼ਬਰ »

ਅਮਰੀਕਾ 'ਚ ਨਸਲੀ ਵਾਰਦਾਤਾਂ ਨੂੰ ਰੋਕਣਾ ਜ਼ਰੂਰੀ-ਅਵਤਾਰ ਸਿੰਘ ਸੇਠੀ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਸਿਟੀਜ਼ਨ ਕੌਾਸਲ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਅਮਰੀਕਾ ਦੇ ਇਕ ਸ਼ਹਿਰ ਵਿਚ ਇਕ ਸਿੱਖ ਵਿਅਕਤੀ 'ਤੇ ਨਸਲੀ ਤੇ ਨਫ਼ਰਤ ਹਿੰਸਕ ਵਾਰਦਾਤ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਸ: ਸੇਠੀ ...

ਪੂਰੀ ਖ਼ਬਰ »

ਏ.ਆਰ. ਫਾਊਾਡੇਸ਼ਨ ਵਲੋਂ ਸ਼ਹੀਦ ਪਰਿਵਾਰਾਂ ਦੇ ਮੈਂਬਰ ਸਨਮਾਨਿਤ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਏ.ਆਰ. ਫਾਊਾਡੇਸ਼ਨ ਅਤੇ ਬਾਲਾ ਜੀ ਮੀਡੀਆ ਵਿਖੇ ਦੇਸ਼ ਪ੍ਰਤੀ ਸ਼ਹੀਦੀ ਦੇਣ ਵਾਲੇ ਪਰਿਵਾਰਾਂ ਦੇ ਮੈਂਬਰਾਂ ਨੂੰ ਜੈ ਹਿੰਦ ਹਮਿਯੂਨਿਟੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ 'ਚ ਮੁੱਖ ਮਹਿਮਾਨ ਅਮਨਪ੍ਰੀਤ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਨੇ ਰਾਸ਼ਟਰੀ ਕਵੀ ਦਰਬਾਰ ਕਰਵਾਇਆ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬੀ ਅਕਾਦਮੀ ਦਿੱਲੀ ਵਲੋਂ ਰਾਸ਼ਟਰੀ ਪੰਜਾਬੀ ਕੌਮੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਅਕਾਦਮੀ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਨੇ ਕੀਤੀ | ਸ਼ੁਰੂਆਤ ਵਿਚ ਅਕਾਦਮੀ ਦੇ ...

ਪੂਰੀ ਖ਼ਬਰ »

ਦਿੱਲੀ ਕਮੇਟੀ ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ ਦਾ ਸਟਾਫ਼ ਤਨਖਾਹ ਨਾ ਮਿਲਣ 'ਤੇ ਹੋਇਆ ਪ੍ਰੇਸ਼ਾਨ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਤੇ ਹੋਰ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ...

ਪੂਰੀ ਖ਼ਬਰ »

ਬੇਘਰਿਆਂ ਨੂੰ ਠੰਢ ਤੋਂ ਬਚਾਏਗਾ ਡੁਸਿਬ ਦਾ ਐਪ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਬੇਘਰੇ ਲੋਕਾਂ ਨੂੰ ਠੰਢ ਤੋਂ ਬਚਾਉਣ ਲਈ ਡੁਸਿਬ ਨੇ ਰੈਣ ਬਸੇਰਾ ਦੇ ਨਾਂਅ ਤੋਂ ਇਕ ਮੋਬਾਈਲ ਐਪਲੀਕੇਸ਼ਨ ਤਿਆਰ ਕੀਤੀ ਹੈ, ਜਿਸ ਰਾਹੀਂ ਕੋਈ ਵੀ ਦਿੱਲੀ ਦਾ ਨਾਗਰਿਕ ਦਿੱਲੀ ਦੇ ਕਿਸੇ ਵੀ ਇਲਾਕੇ ਜਾਂ ਸੜਕ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ - ਖਹਿਰਾ

ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- 'ਪੰਜਾਬੀ ਏਕਤਾ ਪਾਰਟੀ' ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ 'ਚ ਕੋਈ ਪੰਜਾਬ ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਵੈ ਰੁਜ਼ਗਾਰ ਬਣਾਉਣ ਲਈ 'ਸਟਾਰਟਅੱਪ ਇੰਡੀਆ' ਯਾਤਰਾ ਕੱਢਣ ਦਾ ਫ਼ੈਸਲਾ

ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੀ ਸਹਾਇਤਾ ਨਾਲ 'ਸਟਾਰਟਅੱਪ ਇੰਡੀਆ' ਪੰਜਾਬ ਯਾਤਰਾ ਕੱਢਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਜਿਸ 'ਚ ਪੰਜਾਬ ਦੇ ਹਰ ਸ਼ਹਿਰ ਤੇ ਹਰ ਕਸਬੇ 'ਚ ਨੌਜਵਾਨਾਂ ਨੂੰ ਸਟਾਰਟਅੱਪ ਤੇ ਸਟੈਂਡਅੱਪ ਇੰਡੀਆ ...

ਪੂਰੀ ਖ਼ਬਰ »

ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਇਕ ਮਹੀਨਾ ਪਹਿਲਾਂ ਮੁਹੱਈਆ ਹੋਣਗੀਆਂ ਕਿਤਾਬਾਂ-ਸੋਨੀ

ਜਲੰਧਰ, 21 ਜਨਵਰੀ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਦੀ ਲੀਹੋਂ ਲੱਥੀ ਗੱਡੀ ਨੂੰ ਲੀਹ 'ਤੇ ਚੜ੍ਹਾਉਣ ਲਈ ਹੋ ਰਹੇ ਤਰਲੋ ਮੱਛੀ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਜਲੰਧਰ ਵਿਖੇ ਇਕ ਨਿੱਜੀ ਸੰਸਥਾ ਦੇ ਉਦਘਾਟਨ ਸਮਾਰੋਹ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸਾਹੀਵਾਲ ਮੁਕਾਬਲੇ ਦੇ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਮਿਸਾਲੀ ਸਜ਼ਾ-ਇਮਰਾਨ ਖ਼ਾਨ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਪੁਲਿਸ ਅਧਿਕਾਰੀਆਂ ਨੇ ਸਵੀਕਾਰ ਕੀਤਾ ਹੈ ਕਿ ਸ਼ਨਿਚਰਵਾਰ ਨੂੰ ਜ਼ਿਲ੍ਹਾ ਸਾਹੀਵਾਲ 'ਚ ਮੁਕਾਬਲੇ ਦੌਰਾਨ ਮਾਰਿਆ ਗਿਆ ਪਰਿਵਾਰ ਨਿਰਦੋਸ਼ ਸੀ, ਪਰ ਇਸ ਦੇ ਨਾਲ ਹੀ ਪੁਲਿਸ ਨੇ ਇਸ ਮੁਕਾਬਲੇ 'ਚ ਮਾਰੇ ਗਏ ...

ਪੂਰੀ ਖ਼ਬਰ »

ਪੁਲਿਸ ਨੇ ਮੰਨਿਆ ਮੁਕਾਬਲੇ 'ਚ ਮਾਰਿਆ ਗਿਆ ਪਰਿਵਾਰ ਨਿਰਦੋਸ਼ ਸਾਹੀਵਾਲ ਮੁਕਾਬਲੇ ਦੇ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਮਿਸਾਲੀ ਸਜ਼ਾ-ਇਮਰਾਨ ਖ਼ਾਨ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਪੁਲਿਸ ਅਧਿਕਾਰੀਆਂ ਨੇ ਸਵੀਕਾਰ ਕੀਤਾ ਹੈ ਕਿ ਸ਼ਨਿਚਰਵਾਰ ਨੂੰ ਜ਼ਿਲ੍ਹਾ ਸਾਹੀਵਾਲ 'ਚ ਮੁਕਾਬਲੇ ਦੌਰਾਨ ਮਾਰਿਆ ਗਿਆ ਪਰਿਵਾਰ ਨਿਰਦੋਸ਼ ਸੀ, ਪਰ ਇਸ ਦੇ ਨਾਲ ਹੀ ਪੁਲਿਸ ਨੇ ਇਸ ਮੁਕਾਬਲੇ 'ਚ ਮਾਰੇ ਗਏ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੀਦਾਰ ਸਿੰਘ ਵਿਰਕ ਨਮਿਤ ਪਾਠ ਦਾ ਭੋਗ 24 ਨੂੰ

ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)-ਸਹਿਕਾਰੀ ਬੈਂਕ ਦੇ ਮੈਨੇਜਰ ਪ੍ਰਤਾਪ ਸਿੰਘ ਵਿਰਕ ਅਤੇ ਸੀਨੀਅਰ ਅਕਾਲੀ ਆਗੂ ਬਲਕਾਰ ਸਿੰਘ ਵਿਰਕ ਦੇ ਸਤਿਕਾਰਤ ਭਰਾ ਸਾਬਕਾ ਸਰਪੰਚ ਦੀਦਾਰ ਸਿੰਘ ਵਿਰਕ (59) ਮੋਰਾਂ ਵਾਲੀ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 24 ਜਨਵਰੀ ਨੂੰ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਹਰਮਨਦੀਪ ...

ਪੂਰੀ ਖ਼ਬਰ »

ਦਿੱਲੀ ਕਮੇਟੀ ਨੇ ਅਦਾਲਤ 'ਚ 'ਜਾਇਜ਼ਾ ਪਟੀਸ਼ਨ' ਦਾਇਰ ਕਰ ਕੇ ਛੇਤੀ ਚੋਣਾਂ ਕਰਵਾਏ ਜਾਣ ਦੀ ਕੀਤੀ ਅਪੀਲ

ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਗੁਰਮੀਤ ਸਿੰਘ ਸ਼ੰਟੀ ਦੀ ਪਟੀਸ਼ਨ ਦੇ ਆਧਾਰ 'ਤੇ ਤੀਹ ਹਜ਼ਾਰੀ ਅਦਾਲਤ ਵਲੋਂ ਦਿੱਲੀ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਅੱਜ ਦਿੱਲੀ ਕਮੇਟੀ ਨੇ ਜਾਇਜ਼ਾ ...

ਪੂਰੀ ਖ਼ਬਰ »

ਵਿਵੇਕ ਬੈਂਜਲ ਵਲੋਂ ਬੀ.ਐਸ.ਐਨ.ਐਲ. ਐਕਸਚੇਂਜ ਵਿਖੇ ਜ਼ੋਨਲ ਕੋਰ ਸਾਜ਼ੋ-ਸਾਮਾਨ ਦਾ ਉਦਘਾਟਨ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)- ਬੀ.ਐਸ.ਐਨ.ਐਲ. ਬੋਰਡ ਦੇ ਨਿਰਦੇਸ਼ਕ ਵਿਵੇਕ ਬੈਂਜਲ, ਨਵੀਂ ਦਿੱਲੀ ਨੇ ਬੀ.ਐਸ.ਐਨ.ਐਲ. ਐਕਸਚੇਂਜ ਵਿਖੇ ਲਗਾਏ ਗਏ ਨਵੇਂ ਅਪਗ੍ਰੇਡਿਡ ਜ਼ੋਨਲ ਕੋਰ ਸਾਜੋ-ਸਾਮਾਨ ਦਾ ਉਦਘਾਟਨ ਮਨੀਮਾਜਰਾ, ਚੰਡੀਗੜ੍ਹ ਵਿਖੇ ਕੀਤਾ | ਇਸ ਸਾਜੋ-ਸਾਮਾਨ ਦੀ ...

ਪੂਰੀ ਖ਼ਬਰ »

ਅਜਨਾਲਾ ਹਲਕੇ ਦੇ ਲੋਕਾਂ ਨੇ ਹਮੇਸ਼ਾਂ ਅਕਾਲੀ ਦਲ ਪ੍ਰਤੀ ਪਿਆਰ ਜਤਾਇਆ-ਸੁਖਬੀਰ ਸਿੰਘ ਬਾਦਲ

ਹਰਸਾ ਛੀਨਾ, 21 ਜਨਵਰੀ (ਕੜਿਆਲ)- ਸ਼੍ਰੋਮਣੀ ਅਕਾਲੀ ਦਲ ਸੁਪਰੀਮੋ ਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਨੇ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਜਿੱਤ ਨਾਲ ...

ਪੂਰੀ ਖ਼ਬਰ »

ਐਮ.ਸੀ.ਪੀ.ਆਈ.ਯੂ. ਵਲੋਂ ਫਾਸੀਵਾਦ ਿਖ਼ਲਾਫ਼ ਵਿਸ਼ਾਲ ਲੋਕ ਲਹਿਰ ਉਸਾਰਨ ਦਾ ਸੱਦਾ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ਼ ਇੰਡੀਆ ਯੂਨਾਈਟਿਡ ਦੇ ਸੂਬਾ ਪੱਧਰੀ ਸੰਮੇਲਨ ਜੋ ਸਥਾਨਕ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਸੰਗਰੂਰ 'ਚ ਹੋਇਆ, ਵਿਚ ਪੇਸ਼ ਕੀਤੇ ਇਕ ਵਿਸ਼ੇਸ਼ ਮਤੇ ਰਾਹੀਂ ਭਾਜਪਾ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਬਜਾਜ ਆਟੋ ਲਿਮਟਿਡ ਵਲੋਂ 'ਦਾ ਵਰਲਡ ਫੇਵਰੇਟ ਇੰਡੀਆ' ਦੇ ਰੂਪ 'ਚ ਬਰਾਂਡ ਦੀ ਨਵੀਂ ਪਛਾਣ ਪੇਸ਼

ਨਵੀਂ ਦਿੱਲੀ, 21 ਜਨਵਰੀ (ਅ.ਬ.)-ਭਾਰਤ ਦੀ ਪ੍ਰਮੁੱਖ ਆਟੋਮੋਬਾਇਲ ਕੰਪਨੀ ਬਜਾਜ ਆਟੋ ਲਿਮਟਿਡ ਨੇ ਸਿਰਫ਼ 17 ਸਾਲਾਂ ਦੇ ਸਮੇਂ 'ਚ ਇਕ ਘਰੇਲੂ ਸਕੂਟਰ ਬਣਾਉਣ ਵਾਲੀ ਕੰਪਨੀ ਤੋਂ ਮੋਟਰਸਾਈਕਲਾਂ ਦਾ ਨਿਰਮਾਣ ਕਰਨ ਵਾਲੀ ਇਕ ਵੱਡੀ ਵਿਸ਼ਵ ਪੱਧਰੀ ਕੰਪਨੀ ਬਣਨ ਦੇ ਆਪਣੇ ਬਦਲਾਅ ...

ਪੂਰੀ ਖ਼ਬਰ »

ਵਿਸ਼ਨੂੰ ਗਾਰਡਨ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵੀਂ ਦਿੱਲੀ, 21 ਜਨਵਰੀ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਵਿਸ਼ਨੂੰ ਗਾਰਡਨ ਇਲਾਕੇ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਵਿਸ਼ਨੂੰ ਗਾਰਡਨ ਦੇ 17 ਗੁਰਦੁਆਰਿਆਂ ਦੀ ਸਾਂਝੀ ਜਥੇਬੰਦੀ 'ਸ਼੍ਰੋਮਣੀ ਸਿੱਖ ਸੰਗਤ ...

ਪੂਰੀ ਖ਼ਬਰ »

ਆਲ ਰੂਟ ਬੱਸ ਪਾਸ ਬਣਾਉਣ ਲਈ ਕੇ.ਵਾਈ.ਐੱਸ.ਅਤੇ ਐੱਸ.ਓ.ਐੱਲ. ਦੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰ ਯੁਵਾ ਸੰਗਠਨ (ਕੇ.ਵਾਈ.ਐੱਸ) ਅਤੇ ਦਿੱਲੀ ਯੂਨੀਵਰਸਿਟੀ ਦੇ ਮੁਕਤ ਸਿੱਖਿਆ ਸਕੂਲ (ਐੱਸ.ਓ.ਐੱਲ.) ਦੇ ਵਿਦਿਆਰਥੀਆਂ ਨੇ ਮਿਲ ਕੇ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਰੈਗੂਲਰ ਕਾਲਜ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਨਕਾਬਪੋਸ਼ ਲੁਟੇਰਿਆਂ ਨੇ ਕੈਸ਼ ਕੰਪਨੀ ਦੇ ਮੁਲਾਜ਼ਮ 'ਤੇ ਬੰਦੂਕ ਦੀ ਨੋਕ 'ਤੇ 9 ਲੱਖ 42 ਹਜ਼ਾਰ ਲੁੱਟੇ

ਰਾਮਪੁਰਾ ਫੂਲ, 21 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ 'ਚ ਦੋ ਨਕਾਬਪੋਸ਼ ਮੋਟਰ-ਸਾਈਕਲ ਸਵਾਰ ਲੁਟੇਰਿਆਂ ਵਲੋਂ ਕੈਸ਼ ਕੰਪਨੀ ਦੇ ਮੁਲਾਜ਼ਮ ਕੋਲੋਂ 9 ਲੱਖ 42 ਹਜ਼ਾਰ ਰੁਪਏ ਦੀ ਨਕਦੀ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਲੁਟੇਰਿਆਂ ਵਲੋਂ ਘਟਨਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਵੇਖਦੇ ਹੋਏ ਰਾਜਧਾਨੀ ਵਿਚ ਸਖ਼ਤ ਸੁਰੱਖਿਆ ਪ੍ਰਬੰਧ

ਨਵੀਂ ਦਿੱਲੀ, 21 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਣਤੰਤਰ ਦਿਵਸ ਮੌਕੇ ਸੁਰੱਖਿਆ ਵਿਵਸਥਾ ਹੋਰ ਵੀ ਸਖ਼ਤ ਕੀਤੀ ਗਈ ਹੈ ਅਤੇ ਦਿੱਲੀ ਪੁਲਿਸ ਨਾਲ ਹੋਰ ਸੁਰੱਖਿਆ ਏਜੰਸੀਆਂ ਦਿਨ-ਰਾਤ ਜੁਟੀਆਂ ਹੋਈਆਂ ਹਨ | ਸੁਰੱਖਿਆ ਪੱਖੋਂ ਦਿੱਲੀ ਨੂੰ 28 ਸੈਕਟਰਾਂ ਵਿਚ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰੀ ਅੱਜ ਕਰਨਗੇ ਆਈ. ਸੀ. ਪੀ. ਤੇ ਦਰਸ਼ਕ ਗੈਲਰੀ ਦਾ ਉਦਘਾਟਨ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਅਟਾਰੀ ਸਰਹੱਦ ਵਿਖੇ ਸਥਿਤ ਪਾਕਿਸਤਾਨ ਅਫ਼ਗ਼ਾਨਿਸਤਾਨ ਅਤੇ ਸੈਂਟਰਲ ਏਸ਼ੀਅਨ ਦੇਸ਼ਾਂ ਨਾਲ ਵਪਾਰ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਤਿਆਰ ਕੀਤੀ ਗਈ ਆਈ. ਸੀ. ਪੀ. (ਇੰਟੈਗਰੇਟਿਡ ਚੈੱਕ ਪੋਸਟ) 'ਚ ਸ਼ੁਰੂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਸਿਗਰਟਨੋਸ਼ੀ ਛੱਡਣ ਲਈ ਪੰਜਾਬ ਸਰਕਾਰ ਵਲੋਂ 'ਮੁਫ਼ਤ ਨਿਕੋਟੀਨ ਚਿੰਗਮ' ਦੀ ਯੋਜਨਾ ਸ਼ੁਰੂ

ਲੁਧਿਆਣਾ, 21 ਜਨਵਰੀ (ਸਲੇਮਪੁਰੀ)-ਪੰਜਾਬ 'ਚ ਪਿਛਲੇ ਕਈ ਸਾਲਾਂ ਤੋਂ ਡੋਡੇ, ਭੁਕੀ, ਅਫ਼ੀਮ ਅਤੇ ਸ਼ਰਾਬ ਦੇ ਨਾਲ ਨਾਲ ਰਸਾਇਣਿਕ ਨਸ਼ਿਆਂ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ | ਇਕ ਸਮਾਂ ਉਹ ਸੀ ਜਦੋਂ ਪੰਜਾਬ ਦੇ ਲੋਕ ਅਫ਼ੀਮ, ਡੋਡੇ, ਭੁੱਕੀ ਦੀ ਵਰਤੋਂ ਇਸ ਕਰਕੇ ਕਰਦੇ ਸਨ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX