ਤਾਜਾ ਖ਼ਬਰਾਂ


ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  12 minutes ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  16 minutes ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  53 minutes ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  about 1 hour ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  about 1 hour ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  about 1 hour ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  about 2 hours ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 3 hours ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  about 3 hours ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  about 4 hours ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  about 4 hours ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  about 4 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  about 5 hours ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  about 5 hours ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਪਿੰਡ ਅੱਚਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਅਤੇ ਮੌਜੂਦਾ ਸਰਪੰਚ ਯਾਦਵਿੰਦਰ ਸਿੰਘ ਦੇ ਨਾਲ ਅੱਜ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੇ ਬਲਵਿੰਦਰ ਬਿੱਟੂ ਢੀਗੀਂ...
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  about 5 hours ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  about 6 hours ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  about 6 hours ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  about 6 hours ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  about 6 hours ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 7 hours ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 7 hours ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 7 hours ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  about 7 hours ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 minute ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  about 8 hours ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 8 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 9 hours ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 9 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 9 hours ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 9 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 10 hours ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 10 hours ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 10 hours ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 11 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 11 hours ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 11 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 12 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 13 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 13 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  about 1 hour ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  about 1 hour ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਮੁਕਤਸਰ ਸਾਹਿਬ

ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲਵੇ ਓਵਰਬਿ੍ਜ ਦਾ ਨੀਂਹ ਪੱਥਰ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲਵੇ ਓਵਰਬਿ੍ਜ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਆਪ ਭੂਮੀ ਪੂਜਨ ਦੀ ਰਸਮ ਵਿਚ ਸ਼ਾਮਿਲ ਹੋਏ | ਉਨ੍ਹਾਂ ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੇਲਵੇ ਫਾਟਕ ਦੀ ਸਮੱਸਿਆ ਲੰਬੇ ਸਮੇਂ ਤੋਂ ਲੋਕ ਝੱਲ ਰਹੇ ਸਨ ਅਤੇ ਹੁਣ ਇਸ ਪੁਲ ਦਾ 15 ਮਹੀਨਿਆਂ ਵਿਚ ਨਿਰਮਾਣ ਹੋਣ ਨਾਲ ਇਸ ਸਮੱਸਿਆ ਦਾ ਪੱਕੇ ਤੌਰ ਤੇ ਹੱਲ ਹੋ ਜਾਵੇਗਾ | ਸ੍ਰੀ ਸਿੰਗਲਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ 16 ਹਜ਼ਾਰ ਕਿਲੋਮੀਟਰ ਿਲੰਕ ਸੜਕਾਂ ਦੀ ਮੁਰੰਮਤ ਕਰਵਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ 20 ਹਜ਼ਾਰ ਕਿਲੋਮੀਟਰ ਹੋਰ ਸੜਕਾਂ ਦੀ ਮੁਰੰਮਤ ਕਰੇਗੀ | ਇਸ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਬੋਲਦਿਆਂ ਕੈਬਨਿਟ ਮੰਤਰੀ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਇਹ ਲੋਕਾਂ ਦੀ ਬਹੁਤ ਵੱਡੀ ਚਿਰੋਕਣੀ ਮੰਗ ਪੂਰੀ ਹੋਈ ਹੈ | ਕਾਂਗਰਸ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਬੋਲਦਿਆਂ ਕਿਹਾ ਕਿ ਅੱਜ ਸ਼ਹਿਰ ਵਾਸੀਆਂ ਲਈ ਬਹੁਤ ਖੁਸ਼ੀ ਦਾ ਦਿਨ ਹੈ, ਜਦੋਂ ਸ਼ਹਿਰ ਨੂੰ ਦੋ ਭਾਗਾਂ ਵਿਚ ਵੰਡਣ ਵਾਲੇ ਰੇਲਵੇ ਫਾਟਕ 'ਤੇ ਪੁਲ ਬਣਨ ਦੀ ਸ਼ੁਰੂਆਤ ਹੋਈ ਹੈ | ਉਨ੍ਹਾਂ ਕਿਹਾ ਕਿ ਮੇਰੇ ਸਹੁਰਾ ਸਾਹਿਬ ਹਰਚਰਨ ਸਿੰਘ ਬਰਾੜ ਨੇ ਮੁੱਖ ਮੰਤਰੀ ਹੁੰਦਿਆਂ ਇਸ ਨੂੰ ਜ਼ਿਲ੍ਹਾ ਬਣਾਇਆ ਅਤੇ ਅੱਜ ਉਨ੍ਹਾਂ ਦੇ ਜਨਮ ਦਿਨ ਤੇ ਹੀ ਰੇਲਵੇ ਓਵਰਬਿ੍ਜ ਦੇ ਨਿਰਮਾਣ ਦੀ ਸ਼ੁਰੂਆਤ ਹੋ ਰਹੀ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ, ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ, ਏ.ਡੀ.ਸੀ. ਵਿਕਾਸ ਸ: ਹਰਿੰਦਰ ਸਿੰਘ ਸਰਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ, ਚੀਫ ਇੰਜਨੀਅਰ ਬੀ.ਐਾਡ ਆਰ. ਸ੍ਰੀ ਐਸ.ਕੇ. ਗੁਪਤਾ, ਨਿਗਰਾਨ ਇੰਜਨੀਅਰ ਸ੍ਰੀ ਐਮ. ਐਸ. ਚੱਠਾ, ਕਾਰਜਕਾਰੀ ਇੰਜਨੀਅਰ ਐਸ.ਐਸ. ਬੇਦੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕਰਨਬੀਰ ਸਿੰਘ ਬਰਾੜ, ਜਗਜੀਤ ਸਿੰਘ ਹਨੀ ਫੱਤਣਵਾਲਾ, ਨਰਿੰਦਰ ਸਿੰਘ ਕਾਉਣੀ, ਸ਼ੇਰਬਾਜ ਸਿੰਘ ਭੁੱਲਰ, ਪੁਸ਼ਪਿੰਦਰ ਸਿੰਘ ਭੰਡਾਰੀ, ਕਿਸਾਨ ਸੈਲ ਦੇ ਜਿਲ੍ਹਾ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ, ਕੌਸਲਰ ਤੇਜਿੰਦਰ ਸਿੰਘ ਜਿੰਮੀ ਬਰਾੜ ਫੱਤਣਵਾਲਾ, ਰੇਲਵੇ ਸੰਘਰਸ਼ ਕਮੇਟੀ ਆਗੂ ਸ਼ਾਮ ਲਾਲ ਗੋਇਲ, ਬਾਵਾ ਯਾਦਵਿੰਦਰ ਸਿੰਘ ਲਾਲੀ, ਯੂਥ ਕਾਂਗਰਸ ਲੋਕ ਸਭਾ ਹਲਕਾ ਪ੍ਰਧਾਨ ਸਿਮਰਜੀਤ ਸਿੰਘ ਭੀਨਾ ਬਰਾੜ, ਹਲਕਾ ਪ੍ਰਧਾਨ ਪ੍ਰਭਜੋਤ ਸਿੰਘ ਜਵਾਹਰੇਵਾਲਾ, ਬਲਾਕ ਕਾਂਗਰਸ ਪ੍ਰਧਾਨ ਭਿੰਦਰ ਸ਼ਰਮਾ, ਹਰਪਾਲ ਸਿੰਘ ਸੰਧੂ, ਮੱਖਣ ਸਿੰਘ ਨੰਦਗੜ੍ਹ, ਬਾਵਾ ਗੁਰਿੰਦਰ ਸਿੰਘ ਕੋਕੀ, ਜਸਵੰਤ ਸਿੰਘ ਬਰਾੜ, ਜਗਦੀਪ ਸਿੰਘ ਹਨੀ ਸੰਧੂ, ਗੁਰਦਾਸ ਗਿਰਧਰ, ਸੁਦਰਸ਼ਨ ਸਿਡਾਨਾ, ਸਤਪਾਲ ਬਾਂਸਲ, ਗੋਬਿੰਦ ਸਿੰਘ ਦਾਬੜਾ, ਬੱਬੂ ਬਾਂਸਲ, ਦਰਸ਼ਨ ਲਾਲ ਗਰੋਵਰ, ਯਾਦਵਿੰਦਰ ਸਿੰਘ ਯਾਦੂ, ਬਲਦੇਵ ਸਿੰਘ ਬੇਦੀ, ਸਰਪੰਚ ਬੋਹੜ ਸਿੰਘ ਜਟਾਣਾ, ਇਕਬਾਲ ਸਿੰਘ ਸੰਧੂ ਭੰਗੇਵਾਲਾ, ਜਗਦੇਵ ਸਿੰਘ ਨਵਾਂ ਭੁੱਲਰ, ਨਰਿੰਦਰ ਸਿੰਘ ਪੋਪਾ ਉਦੇਕਰਨ, ਗੁਰਲਾਲ ਸਿੰਘ ਲਾਡੀ, ਸਰਪੰਚ ਸਤਪਾਲ ਸਿੰਘ ਬੈਂਸ ਖੱਪਿਆਂਵਾਲੀ, ਭੋਲਾ ਸੰਗੂਧੌਣ, ਸੁਖਜਿੰਦਰ ਸਿੰਘ ਰਾਜ ਚਹਿਲ, ਗੁਰਅੰਮਿ੍ਤ ਸਿੰਘ ਸੋਨਾ ਜੱਸੇਆਣਾ ਆਦਿ ਹਾਜ਼ਰ ਸਨ |

ਮੋਟਰਸਾਈਕਲ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਇਕ ਗੰਭੀਰ ਫੱਟੜ

ਗਿੱਦੜਬਾਹਾ, 21 ਜਨਵਰੀ (ਬਲਦੇਵ ਸਿੰਘ ਘੱਟੋਂ)-ਅੱਜ ਸਵੇਰੇ ਗਿੱਦੜਬਾਹਾ-ਜੰਡੀਆਂ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸਦੇ ਨਾਲ ਵਾਲੇ ਦੂਜੇ ਨੌਜਵਾਨ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

3 ਦਿਨ ਬਿਜਲੀ ਸਪਲਾਈ ਬੰਦ ਰਹੇਗੀ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਜੀ: ਬਲਜੀਤ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਸਬ ਅਰਬਨ ਉੱਪ ਮੰਡਲ ਪਾਵਰਕਾਮ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਪੀ.ਡੀ.ਆਰ.ਪੀ., ਪੀ.ਐੱਸ.ਪੀ.ਸੀ.ਐੱਲ. ਵਲੋਂ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸਿਹਤ ਸੰਭਾਲ ਸੰਸਥਾਵਾਂ ਨੂੰ ਨਿੱਜੀ ਹੱਥਾਂ 'ਚ ਦੇਣ ਦੇ ਫ਼ੈਸਲੇ ਦੀ ਨਿਖੇਧੀ

ਲੰਬੀ, 21 ਜਨਵਰੀ (ਮੇਵਾ ਸਿੰਘ)-ਪੰਜਾਬ ਦੀ ਕੈਪਟਨ ਸਰਕਾਰ ਪਿੰਡਾਂ ਵਿਚਲੀਆਂ ਸੈਂਕੜੇ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਨੂੰ ਨਿੱਜੀ ਹੱਥਾਂ ਵਿਚ ਦੇਣ ਦੀ ਤਿਆਰੀ ਵਿੱਢ ਰਹੀ ਹੈ | ਸਰਕਾਰ ਦੀ ਇਸ ਮੁਲਾਜ਼ਮ ਮਾਰੂ ਨੀਤੀ ਿਖ਼ਲਾਫ਼ ਪੈਰਾ ਮੈਡੀਕਲ ਯੂਨੀਅਨ ਦੀ ਇਕ ...

ਪੂਰੀ ਖ਼ਬਰ »

ਜੰਮੂਆਣਾ ਵਿਚ ਡਿਸਪੈਂਸਰੀ ਖੋਲ੍ਹਣ ਦੀ ਮੰਗ

ਮੰਡੀ ਬਰੀਵਾਲਾ, 21 ਜਨਵਰਾੀ (ਨਿਰਭੋਲ ਸਿੰਘ)-ਰਾਜਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਮੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਜੰਮੂਆਣਾ ਵਿਚ ਸਰਕਾਰੀ ਐਲੋਪੈਥੀ ਜਾਂ ਆਯੁਰਵੈਦਿਕ ਡਿਸਪੈਂਸਰੀ ਨਹੀਂ ਹੈ, ਜਿਸ ਕਾਰਨ ਲੋਕਾਂ ਨੂੰ ਸਿਹਤ ਸੇਵਾਵਾਂ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦੀ ਹੰਗਾਮੀ ਮੀਟਿੰਗ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਭਾਰਤੀ ਕਮਿਊਨਿਸਟ ਪਾਰਟੀ ਦੀ ਇਕ ਹੰਗਾਮੀ ਮੀਟਿੰਗ ਡਾ: ਰਜਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਬਲਾਕ ਦੇ ਕਮੇਟੀ ਮੈਂਬਰ ਹਾਜ਼ਰ ਹੋਏ | ਮੀਟਿੰਗ ਨੂੰ ਪਾਰਟੀ ਦੇ ...

ਪੂਰੀ ਖ਼ਬਰ »

ਵਾਹਿਗੁਰੂ ਸਿਮਰਨ ਅਭਿਆਸ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ

ਗਿੱਦੜਬਾਹਾ, 21 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਸ਼ਿਸ਼ੂ ਪਬਲਿਕ ਸਕੂਲ ਥੇੜ੍ਹੀ ਸਾਹਿਬ ਵਿਖੇ ਵਾਹਿਗੁਰੂ ਸਿਮਰਨ ਅਭਿਆਸ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਪੋਹ ਦੇ ਮਹੀਨੇ ਵਿਚ ਵਾਹਿਗੁਰੂ ਸਿਮਰਨ ਦਾ ਲਗਾਤਾਰ ਇਕ ਮਹੀਨਾ ਅਭਿਆਸ ਕਰਨ ਵਾਲੇ ਬੱਚਿਆਂ ...

ਪੂਰੀ ਖ਼ਬਰ »

ਨਹਿਰਾਂ ਵਿਚ ਕੇਲੀ ਆਉਣ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 21 ਜਨਵਰੀ (ਨਿਰਭੋਲ ਸਿੰਘ)-ਜਸਵਿੰਦਰ ਸਿੰਘ, ਮਹਿੰਦਰ ਸਿੰਘ, ਹਰਬੰਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਹਿਰਾਂ ਵਿਚ ਆ ਰਹੀ ਕੇਲੀ ਕਿਸਾਨਾਂ ਲਈ ਪੇ੍ਰਸ਼ਾਨੀ ਦਾ ਕਾਰਨ ਹੈ | ਉਨ੍ਹਾਂ ਕਿਹਾ ਕਿ ਕੇਲੀ ਕੱਸੀ, ਸੂਏ ਆਦਿ ਵਿਚ ਫਸ ਜਾਂਦੀ ਹੈ, ...

ਪੂਰੀ ਖ਼ਬਰ »

ਪੁਲਿਸ ਵਲੋਂ ਛਾਪੇਮਾਰੀ ਦੌਰਾਨ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਘਰ ਵਿਚ ਸ਼ਰਾਬ ਵੇਚਣ ਦਾ ਕੰਮ ਕਰਨ ਵਾਲੀ ਇਕ ਔਰਤ ਦੇ ਘਰ ਵਿਚ ਛਾਪੇਮਾਰੀ ਕਰਕੇ 30 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਜਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਲੜਕੀਆਂ ਨੂੰ ਟ੍ਰੈਫਿਕ ਤੇ ਸਿਹਤ ਸਬੰਧੀ ਜਾਣਕਾਰੀ ਦਿੱਤੀ

ਗਿੱਦੜਬਾਹਾ, 21 ਜਨਵਰੀ (ਬਲਦੇਵ ਸਿੰਘ ਘੱਟੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਵਿਖੇ ਪਿ੍ੰਸੀਪਲ ਡਾ.ਕਮਲਪ੍ਰੀਤ ਕੌਰ ਦੀ ਅਗਵਾਈ ਹੇਠ ਚੱਲ ਰਹੇ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਅੱਜ ਪੰਜਵੇਂ ਦਿਨ ਦੇ ਪਹਿਲੇ ਸੈਸ਼ਨ ਵਿਚ ਵਿਦਿਆਰਥਣਾਂ ਨੂੰ ਟ੍ਰੈਫਿਕ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਕਰਿਆਨੇ ਦੀ ਦੁਕਾਨ ਵਿਚ ਅੱਗ ਲਗਾਏ ਜਾਣ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਰਜ ਕਰਵਾਈ ਆਪਣੀ ਸ਼ਿਕਾਇਤ ਵਿਚ ਪਿੰਡ ਤਰਖਾਣਵਾਲਾ ਦੇ ਵਾਸੀ ਗੁਰਿੰਦਰ ...

ਪੂਰੀ ਖ਼ਬਰ »

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਜਾਂਚ ਕੈਂਪ ਲਗਾਇਆ

ਮਲੋਟ, 21 ਜਨਵਰੀ (ਪਾਟਿਲ)-ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਦੇਣ ਲਈ ਜਾਂਚ ਕੈਂਪ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ...

ਪੂਰੀ ਖ਼ਬਰ »

ਧੌਲਾ ਵਿਖੇ ਹੋਈ 'ਭਾਰਤ ਨਰਿੰਦਰ ਮੋਦੀ ਸੰਘ' ਦੀ ਮੀਟਿੰਗ

ਗਿੱਦੜਬਾਹਾ, 21 ਜਨਵਰੀ (ਬਲਦੇਵ ਸਿੰਘ ਘੱਟੋਂ)-ਇਸੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਯੁਵਾ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਰੰਗੀ ਦੀ ਅਗਵਾਈ ਹੇਠ ਬੀਤੇ ਕੱਲ੍ਹ ਪਿੰਡ ਧੌਲਾ ਦੀ ਅਨਾਜ ਮੰਡੀ ਵਿਚ ਵੱਡੀ ਮੀਟਿੰਗ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਕੌਮੀ ਯੁਵਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਪ੍ਰੀਤ ਕੋਹਲੀ ਦੇ ਦਿਸ਼ਾ-ਨਿਰਦੇਸ਼ ਅਤੇ ਪਿ੍ੰਸੀਪਲ ਦਵਿੰਦਰ ਕੁਮਾਰ ਰਜੌਰੀਆ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ...

ਪੂਰੀ ਖ਼ਬਰ »

ਚੱਕ ਸ਼ੇਰੇਵਾਲਾ ਪੰਚਾਇਤ ਦੀ ਪਲੇਠੀ ਮੀਟਿੰਗ 'ਚ ਵਿਕਾਸ ਦੇ ਮਤੇ ਪਾਏ

ਮੰਡੀ ਲੱਖੇਵਾਲੀ, 21 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਮਲੋਟ ਹਲਕੇ ਦੇ ਪਿੰਡ ਚੱਕ ਸ਼ੇਰੇਵਾਲਾ ਵਿਖੇ ਨਵੀਂ ਚੁਣੀ ਗ੍ਰਾਮ ਪੰਚਾਇਤ ਦੀ ਪਹਿਲੀ ਮੀਟਿੰਗ ਸਰਪੰਚ ਜਸਮੇਲ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਹਿਲਾਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਪ੍ਰਧਾਨ ਅਜੈਪਾਲ ਸਿੰਘ ਸੰਧੂ ਦਾ ਸਨਮਾਨ

ਕੋਟਕਪੂਰਾ, 21 ਜਨਵਰੀ (ਮੇਘਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਦੀ ਖੁਸ਼ੀ 'ਚ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਵਲੋਂ ਅਜੇਪਾਲ ਸਿੰਘ ਸੰਧੂ ਦਾ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਟਾਈਪਿਸਟ, ਨੌਟਰੀ, ਕਲਰਕ, ਨੰਬਰਦਾਰ ...

ਪੂਰੀ ਖ਼ਬਰ »

ਜੈਕਾਰਾ ਮੂਵਮੈਂਟ ਵਲੋਂ ਕਰਵਾਏ ਗਏ 'ਟੈਲੰਟ ਸਰਚ ਸੀਨ-2' ਦੇ ਫ਼ਾਈਨਲ ਮੁਕਾਬਲਿਆਂ 'ਚ ਜੇਤੂ ਬੱਚੇ ਸਨਮਾਨਿਤ

ਕੋਟਕਪੂਰਾ, 21 ਜਨਵਰੀ (ਮੇਘਰਾਜ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 'ਜੈਕਾਰਾ ਮੂਵਮੈਂਟ' ਵਲੋਂ ਕਰਵਾਏ ਗਏ 'ਟੈਲੰਟ ਸਰਚ ਸੀਨ-2' ਦੇ ਫ਼ਾਈਨਲ ਮੁਕਾਬਲਿਆਂ 'ਚ ਸੁਖਪ੍ਰੀਤ ਕੌਰ ਅਤੇ ਅਮਨਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਰੋੜੀਕਪੂਰਾ ਦੇ ਅਮਨ ਸਪੋਰਟਸ ਕਲੱਬ ਵਲੋਂ 'ਸੰਕਲਪ ਸੇ ਸਿੱਧੀ' ਸਮਾਗਮ ਕਰਵਾਇਆ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਅਮਨ ਸਪੋਰਟਸ ਕਲੱਬ ਪਿੰਡ ਰੋੜੀਕਪੂਰਾ ਵਲੋਂ ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਦੇ ਸਹਿਯੋਗ ਨਾਲ ਪਿੰਡ 'ਚ 'ਸੰਕਲਪ ਸੇ ਸਿੱਧੀ' ਸਮਾਗਮ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ, ਪ੍ਰਾਜੈਕਟ ...

ਪੂਰੀ ਖ਼ਬਰ »

ਨਵੇਂ ਚੁਣੇ ਸਰਪੰਚਾਂ ਨਾਲ ਐੱਸ. ਡੀ. ਐੱਮ. ਵਲੋਂ ਮੀਟਿੰਗ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਨਵੇਂ ਚੁਣੇ ਗਏ ਸਰਪੰਚਾਂ ਦੀ ਇੱਕ ਮੀਟਿੰਗ ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਬੁਲਾਈ ਗਈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਦੱਸਿਆ ਕਿ ਪਹਿਲਾਂ ਨਵੇਂ ਚੁਣੇ ...

ਪੂਰੀ ਖ਼ਬਰ »

ਮਾਨਵਤਾ ਬਾਲ ਆਸ਼ਰਮ ਵਿਚ ਅਨਾਥ ਬੱਚੇ ਪੜ੍ਹਾਈ ਕਰਕੇ ਬਣਾ ਸਕਦੇ ਹਨ ਆਪਣਾ ਭਵਿੱਖ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੇਵਾ ਸੰਭਾਲ ਲਈ ਸਮਰਪਿਤ ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ (ਰਜਿ:) ਵਲੋਂ ਸਥਾਨਕ ਮਾਡਲ ਟਾਊਨ ਉਦੇਕਰਨ ਰੋਡ ਵਿਖੇ ਪਿਛਲੇ 3 ਸਾਲਾਂ ਤੋਂ ਅਨਾਥ, ਬੇਸਹਾਰਾ ਅਤੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਵੱਕਾਰੀ ਰਾਸ਼ਟਰੀ ਪੁਰਸਕਾਰ ਲਈ ਚੋਣ

ਪੂਨੇ ਵਿਚ 27 ਜਨਵਰੀ ਨੂੰ ਮਿਲੇਗਾ ਸਨਮਾਨ ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ 34 ਸਾਲ ਤੋਂ ਵਿਗਿਆਨਕ ਦਿ੍ਸ਼ਟੀਕੋਣ ਦੇ ਪਸਾਰ ਲਈ ਕੰਮ ਕਰ ਰਹੀ ਨਾਮਵਰ ਸੰਸਥਾ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਨੂੰ ਕੌਮੀ ਤਰਕਸ਼ੀਲ ਲਹਿਰ ਦੇ ਨਾਇਕ ਡਾ: ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 21 ਜਨਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਗਿੱਦੜਬਾਹਾ ਵਿਖੇ ਹੋਈ | ਬੈਠਕ ਦੌਰਾਨ ਕਿਸਾਨੀ ਮੰਗਾਂ ...

ਪੂਰੀ ਖ਼ਬਰ »

ਜਿੰਦਲ ਹਸਪਤਾਲ ਵਿਖੇ ਮੁਫ਼ਤ ਜਾਂਚ ਕੈਂਪ 'ਚ 150 ਮਰੀਜ਼ਾਂ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਤੇ ਸਥਿਤ ਜਿੰਦਲ ਹਸਪਤਾਲ ਅਤੇ ਹਾਰਟ ਸੈਂਟਰ ਵਿਖੇ ਹਸਪਤਾਲ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਮੁਫ਼ਤ ਈਕੋਕਾਰਡੀਓਗ੍ਰਾਫੀ, ਈ.ਸੀ.ਜੀ. ਤੇ ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਕੈਂਪ ...

ਪੂਰੀ ਖ਼ਬਰ »

ਪਿੰਡ ਚੱਕ ਬਧਾਈ ਵਿਖੇ ਖੇਤੀਬਾੜੀ ਵਿਭਾਗ ਵਲੋਂ ਖੇਤ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਸਮੇਂ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਚੱਕ ਬਧਾਈ ਵਿਖੇ ਸੁਖਪਾਲ ਸਿੰਘ ਦੇ ਖੇਤ ਵਿਚ ...

ਪੂਰੀ ਖ਼ਬਰ »

ਧਰਤੀ ਤੇ ਧੀ ਨੂੰ ਬਚਾਉਣ ਸਬੰਧੀ ਪ੍ਰਤੀਯੋਗਤਾ ਕਰਵਾਈ

ਲੰਬੀ, 21 ਜਨਵਰੀ (ਮੇਵਾ ਸਿੰਘ)-ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਾਡ ਡਰਾਈਵਿੰਗ ਸਕਿਲਜ਼ ਮਾਹੂਆਣਾ ਵਿਖੇ ਸੰਸਥਾ ਦੇ ਪਿ੍ੰਸੀਪਲ ਗੁਰਦੀਪ ਸਿੰਘ ਸੇਖੋਂ ਦੀ ਅਗਵਾਈ ਵਿਚ ਧਰਤੀ, ਧੀ ਅਤੇ ਧਰੋਹਰ ਨੂੰ ਬਚਾਉਣ ਸਬੰਧੀ ਇਕ ਰੋਜ਼ਾ ਕੈਂਪ ਦੌਰਾਨ ਸਿਖਿਆਰਥੀਆਂ ਲਈ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ

ਗਿੱਦੜਬਾਹਾ, 21 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਘੱਗਾ ਨਾਨਕਸਰ ਢਾਣੀਆਂ ਦੀ ਨਵੀਂ ਚੁਣੀ ਗ੍ਰਾਮ ਪੰਚਾਇਤਾਂ ਵਲੋਂ ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਲਈ ਸ੍ਰੀ ਸਹਿਜ ਪਾਠ ਦਾ ਪ੍ਰਕਾਸ਼ ਕਰਵਾਇਆ ਗਿਆ, ਜਿਸ ਦਾ ਅੱਜ ਭੋਗ ਪਾਇਆ ਗਿਆ | ਇਸ ਮੌਕੇ ਪਿੰਡ ਘੱਗਾ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਦੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਮੰਡੀ ਬਰੀਵਾਲਾ, 19 ਜਨਵਰੀ (ਨਿਰਭੋਲ ਸਿੰਘ)-ਹਰਚਰਨ ਸਿੰਘ ਬਰਾੜ ਦੇ ਕਾਂਗਰਸ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਜੰਡੋਕੇ ਵਿਚ ਲੱਡੂ ਵੰਡੇ ਗਏ | ਇਸ ਸਮੇਂ ਯੂਥ ਆਗੂ ਜਗਮੀਤ ਸਿੰਘ ਬਰਾੜ ਨੇ ਕਿਹਾ ਹਰਚਰਨ ਸਿੰਘ ਬਰਾੜ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਦੂਜੀ ਰਿਹਰਸਲ ਹੋਈ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਗਣਤੰਤਰ ਦਿਹਾੜੇ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਸਮਾਗਮ ਦੀ ਦੂਸਰੀ ਰਿਹਰਸਲ ਮਿਮਿਟ ਕਾਲਜ ਵਿਖੇ ਕਰਵਾਈ ਗਈ | ਮਲੋਟ ਦੇ ਤਹਿਸੀਲਦਾਰ ਬਲਕਰਨ ਸਿੰਘ ਦੀ ਅਗਵਾਈ ਹੇਠ ਹੋਈ ਇਸ ਰਿਹਰਸਲ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਸਵਾਈਨ ਫ਼ਲੂ ਦੇ ਮਰੀਜ਼ ਨੂੰ ਫ਼ਰੀਦਕੋਟ ਰੈਫ਼ਰ ਕੀਤਾ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਭਿਆਨਕ ਸਵਾਈਨ ਫ਼ਲੂ ਦੀ ਬਿਮਾਰੀ ਨੇ ਪੈਰ ਪਸਾਰ ਲਏ ਹਨ, ਜਿਸ ਕਾਰਨ ਸ਼ਹਿਰ ਵਿਚ ਡਰ ਦਾ ਮਾਹੌਲ ਹੈ | ਅੱਜ ਸਥਾਨਕ ਸਰਕਾਰੀ ਹਸਪਤਾਲ ਵਿਖੇ ਆਏ ਮਰੀਜ਼ ਸਤੀਸ਼ ਕੁਮਾਰ ਪੁੱਤਰ ਮਿਲਖ ਰਾਜ ਵਾਸੀ ਵਾਰਡ ਨੰ.8, ਮਹਾਂਵੀਰ ...

ਪੂਰੀ ਖ਼ਬਰ »

ਦਿਮਾਗ ਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮਲੋਟ, 21 ਜਨਵਰੀ (ਪਾਟਿਲ)-ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਵਲੋਂ ਝਾਂਬ ਗੈਸਟ ਹਾਊਸ ਮਲੋਟ ਵਿਖੇ ਦਿਮਾਗ਼ ਦੀਆਂ ਬਿਮਾਰੀਆਂ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ਡਾ: ਰੋਨਿਕ ਕੌਸ਼ਲ ਬਠਿੰਡਾ ਵਲੋਂ ...

ਪੂਰੀ ਖ਼ਬਰ »

ਸ੍ਰੀ ਅਕਾਲ ਸਹਾਇ ਸੇਵਾ ਸੁਸਾਇਟੀ ਵਲੋਂ ਬੱਚਿਆਂ ਨੂੰ ਕੋਟੀਆਂ ਵੰਡੀਆਂ

ਮਲੋਟ, 21 ਜਨਵਰੀ (ਪਾਟਿਲ)-ਸਰਕਾਰੀ ਹਾਈ ਸਕੂਲ ਮੱਲਵਾਲਾ ਵਿਖੇ ਸ੍ਰੀ ਅਕਾਲ ਸਹਾਇ ਸੇਵਾ ਸੁਸਾਇਟੀ ਵਲੋਂ ਸਕੂਲ ਦੇ 100 ਬੱਚਿਆਂ ਨੂੰ ਕੋਟੀਆਂ ਵੰਡੀਆਂ ਗਈਆਂ | ਇਸ ਮੌਕੇ ਸੁਸਾਇਟੀ ਦੇ ਦਵਿੰਦਰ ਸਿੰਘ ਰੂਬੀ ਮੱਕੜ, ਬੰਟੂ ਮੱਕੜ ਤੋਂ ਇਲਾਵਾ ਹੈੱਡ ਮਾਸਟਰ ਵੇਦ ਪ੍ਰਕਾਸ਼, ...

ਪੂਰੀ ਖ਼ਬਰ »

ਸਵਾਈਨ ਫਲੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਮਲੋਟ, 21 ਜਨਵਰੀ (ਪਾਟਿਲ)-ਡਾ: ਗੁਰਚਰਨ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਦੀ ਅਗਵਾਈ ਅਤੇ ਡਾ: ਸੁਨੀਲ ਦੀ ਦੇਖ-ਰੇਖ ਵਿਚ ਮਲੋਟ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਆਮ ਮਰੀਜ਼ਾਂ, ਸਟਾਫ਼ ਅਤੇ ਲੋਕਾਂ ਨੂੰ ਸਵਾਈਨ ਫਲੂ ਪ੍ਰਤੀ ਜਾਗਰੂਕ ਕੀਤਾ ਅਤੇ ਸਵਾਈਨ ਫਲੂ ਦੇ ...

ਪੂਰੀ ਖ਼ਬਰ »

ਸਵਾਈਨ ਫਲੂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਮਲੋਟ, 21 ਜਨਵਰੀ (ਪਾਟਿਲ)-ਡਾ: ਗੁਰਚਰਨ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਦੀ ਅਗਵਾਈ ਅਤੇ ਡਾ: ਸੁਨੀਲ ਦੀ ਦੇਖ-ਰੇਖ ਵਿਚ ਮਲੋਟ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਆਮ ਮਰੀਜ਼ਾਂ, ਸਟਾਫ਼ ਅਤੇ ਲੋਕਾਂ ਨੂੰ ਸਵਾਈਨ ਫਲੂ ਪ੍ਰਤੀ ਜਾਗਰੂਕ ਕੀਤਾ ਅਤੇ ਸਵਾਈਨ ਫਲੂ ਦੇ ...

ਪੂਰੀ ਖ਼ਬਰ »

ਬੈਂਕ ਤੇ ਨਾਬਾਰਡ ਸਬੰਧੀ ਸਕੀਮਾਂ ਦੀ ਜਾਣਕਾਰੀ ਲਈ ਸੈਮੀਨਾਰ ਲਗਾਇਆ

ਮਲੋਟ, 21 ਜਨਵਰੀ (ਪਾਟਿਲ)-ਕਮਿਊਨਿਟੀ ਹਾਲ ਪਿੰਡ ਮਲੋਟ ਵਿਖੇ ਕੋਆਪ੍ਰੇਟਿਵ ਬੈਂਕ ਤੇ ਨਾਬਾਰਡ ਦੀਆਂ ਸਕੀਮਾਂ ਸਬੰਧੀ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਲਾਇਆ ਗਿਆ | ਸੈਮੀਨਾਰ ਦੌਰਾਨ ਕੋਆਪ੍ਰੇਟਿਵ ਬੈਂਕ ਦੇ ਗੁਰਸਿਮਰਤ ਸਿੰਘ, ਸੁਰਿੰਦਰ ...

ਪੂਰੀ ਖ਼ਬਰ »

ਕਾਮਧੇਨੂੰ ਨਸਲ ਸੁਧਾਰ ਗਊਸ਼ਾਲਾ 'ਚ ਸਵਾਮਣੀ ਮੁਹਿੰਮ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕਾਮਧੇਨੂੰ ਨਸਲ ਸੁਧਾਰ ਗਊਸ਼ਾਲਾ ਵਿਖੇ ਗਊਆਂ ਨੂੰ ਦਾਣਾ ਪਾਉਣ ਲਈ ਸ਼ੁਰੂ ਕੀਤੀ ਗਈ ਸਵਾਮਣੀ ਮੁਹਿੰਮ ਨੂੰ ਸ਼ਰਧਾਲੂਆਂ ਵਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ

ਲੰਬੀ, 21 ਜਨਵਰੀ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ 25 ਜਨਵਰੀ ਨੂੰ ਮਨਾਏ ਜਾ ਰਹੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਪਿ੍ੰਸੀਪਲ ਇਕਬਾਲ ਸਿੰਘ ਦੀ ਅਗਵਾਈ ਅਤੇ ਐਸ.ਐਸ.ਮਾਸਟਰ ਗੁਰਮੀਤ ਸਿੰਘ ਦੀ ਦੇਖ-ਰੇਖ ਵਿਚ ਵਿਦਿਆਰਥੀਆਂ ਵਿਚ ਵੋਟਾਂ ਸਬੰਧੀ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ: ਸੁਮਨ ਵਧਾਵਨ ਅਤੇ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ

ਮਲੋਟ, 21 ਜਨਵਰੀ (ਗੁਰਮੀਤ ਸਿੰਘ ਮੱਕੜ)-ਸਿੱਖਿਆ ਵਿਭਾਗ 'ਚ ਪੂਰੇ ਗ੍ਰੇਡ ਤੇ ਸੇਵਾਵਾਂ ਰੈਗੂਲਰ ਕਰਨ ਅਤੇ ਤਨਖ਼ਾਹ ਕਟੌਤੀ ਵਿਚ ਸੰਘਰਸ਼ ਕਰ ਰਹੇ ਪੰਜਾਬ ਦੇ ਪੰਜ ਅਧਿਆਪਕ ਆਗੂਆਂ ਨੂੰ ਮੁਅੱਤਲ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਵਿਰੁੱਧ ਸਮੂਹ ਮੁਲਾਜ਼ਮ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਸਵਾਈਨ ਫ਼ਲੂ ਬਾਰੇ ਕੀਤਾ ਜਾਗਰੂਕ

ਰੁਪਾਣਾ, 21 ਜਨਵਰੀ (ਜਗਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਬਰਕੰਦੀ ਵਿਖੇ ਸਿਹਤ ਵਿਭਾਗ ਦੇ ਸਬ ਸੈਂਟਰ ਬਰਕੰਦੀ ਦੀ ਟੀਮ ਨੇ ਬੱਚਿਆਂ ਨੂੰ ਸਵਾਈਨ ਫ਼ਲੂ ਬਿਮਾਰੀ ਦੇ ਰੋਕਥਾਮ ਲਈ ਜਾਗਰੂਕ ਕੀਤਾ | ਇਸ ਮੌਕੇ ਹੈਲਥ ਇੰਸਪੈਕਟਰ ਸੁਖਵਿੰਦਰ ਸਿੰਘ ਅਤੇ ਬੂਟਾ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਸੁਰਗਾਪੁਰੀ ਵਿਖੇ ਸਕੂਲ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੁੱਚੇ ਪਿੰਡ ਦੇ ਸਹਿਯੋਗ ਨਾਲ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਪੰਚ ਪ੍ਰਦੀਪ ਕੌਰ ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ ਪਿ੍ੰਸੀ: ਪਰਵਿੰਦਰ ਕੁਮਾਰ ਦੀ ਅਗਵਾਈ ਵਿਚ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਪੰਚ ਜਸਵੀਰ ਕੌਰ ਤੇ ਬਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੂੰ ਸਵਾਈਨ ਫਲੂ ਸਬੰਧੀ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਆਸ਼ਾ ਵਰਕਰਾਂ ਨੂੰ ਸਵਾਈਨ ਫਲੂ ਦੇ ਲੱਛਣਾਂ ਸਬੰਧੀ ਜਾਗਰੂਕ ਕੀਤਾ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾ: ਵਿਕਰਮ ...

ਪੂਰੀ ਖ਼ਬਰ »

ਈ. ਟੀ. ਟੀ. ਟੈਟ ਪਾਸ ਅਧਿਆਪਕਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਗਿੱਦੜਬਾਹਾ, 21 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਵਿਖੇ ਸਮੂਹ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਪ੍ਰਬੋਸ਼ਨ ਪੀਰੀਅਡ ਪੂਰਾ ਹੋਣ ਦੀ ਖ਼ੁਸ਼ੀ ਵਿਚ ਗੁਰੂ ਜੀ ਦੇ ਸ਼ੁਕਰਾਨੇ ਵਜੋਂ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਪਿੰਡ ਅਜਿੱਤਗਿੱਲ ਦੇ ਸਰਕਾਰੀ ਹਾਈ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪਿੰਡ ਅਜਿੱਤਗਿੱਲ ਦੇ ਸਰਕਾਰੀ ਹਾਈ ਸਕੂਲ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਸਰਪੰਚ ਕਰਮ ਸਿੰਘ ਅਤੇ ਵਿਸ਼ੇਸ਼ ਮਹਿਮਾਨ ਸਾਬਕਾ ਸਰਪੰਚ ਰਾਜਿੰਦਰ ਸਿੰਘ, ਪਰਮਜੀਤ ਸਿੰਘ ...

ਪੂਰੀ ਖ਼ਬਰ »

ਡਾਇਟ ਫ਼ਰੀਦਕੋਟ ਵਿਖੇ ਯੁਵਕ ਸਪਤਾਹ ਦੌਰਾਨ ਵੱਖ-ਵੱਖ ਮੁਕਾਬਲੇ ਕਰਵਾਏ

ਫ਼ਰੀਦਕੋਟ, 21 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਡਾਇਟ ਫ਼ਰੀਦਕੋਟ ਵਿਖੇ ਯੁਵਕ ਸਪਤਾਹ ਦੌਰਾਨ ਵਿਦਿਆਰਥੀਆਂ ਦੇ ਕਵਿਤਾ ਉਚਾਰਣ, ਪੋਸਟਰ ਮੇਕਿੰਗ, ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ...

ਪੂਰੀ ਖ਼ਬਰ »

ਹੈਪੀ ਸੀਡਰ ਨਾਲ ਬੀਜੀ ਕਣਕ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਬਾਜਾਖਾਨਾ, 21 ਜਨਵਰੀ (ਜੀਵਨ ਗਰਗ)-ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਹਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ | ਇਸ ਕੈਂਪ 'ਚ 60 ...

ਪੂਰੀ ਖ਼ਬਰ »

ਪਿੰਡ ਜੀਵਨ ਵਾਲਾ ਵਿਖੇ ਕੈਂਸਰ ਜਾਂਚ ਸਬੰਧੀ ਕੈਂਪ ਲਗਾਇਆ

ਪੰਜਗਰਾਈਾ ਕਲਾਂ, 21 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਜੀਵਨ ਵਾਲਾ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗਰਾਮ ਪੰਚਾਇਤ ਅਤੇ ਐਨ.ਆਰ.ਆਈ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 300 ਦੇ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਆਫ਼ ਫ਼ਿਜੀਓਥਰੈਪੀ ਵਿਖੇ ਸ਼ਾਨਦਾਰ ਸਮਾਗਮ ਆਰੰਭ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਕਾਲਜ ਆਫ਼ ਫ਼ਿਜੀਓਥਰੈਪੀ ਫ਼ਰੀਦਕੋਟ ਵਿਖੇ ਨਵੇਂ ਵਿਦਿਆਰਥੀਆਂ ਵਾਸਤੇ ਕਾਲਜ ਦੇ ਡਾ. ਪੂਰਨ ਸਿੰਘ ਆਡੀਟੋਰੀਅਮ ਵਿਖੇ ਸ਼ਾਨਦਾਰ ਸਮਾਗਮ 'ਆਰੰਭ-2019' ਕੀਤਾ ਗਿਆ | ਇਸ ਮੌਕੇ ਸੰਗਤ ਸਾਹਿਬ ਭਾਈ ਫ਼ੇਰੂ ਸਿੱਖ ...

ਪੂਰੀ ਖ਼ਬਰ »

71ਵੇਂ ਸੈਨਾ ਦਿਵਸ 'ਤੇ ਪਾਈਪ ਤੇ ਡਰੱਮ ਬੈਂਡ ਡਿਸਪਲੇ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 21 ਜਨਵਰੀ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਫ਼ਰੀਦਕੋਟ ਛਾਉਣੀ ਵਿਖੇ 31 ਫ਼ੀਲਡ ਰੈਜੀਮੈਂਟ ਦੇ ਸੰਚਾਲਕ ਅਤੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੇ ਸਹਿਯੋਗ ਨਾਲ 71ਵੇਂ ਸੈਨਾ ਦਿਵਸ ਦੇ ਸਬੰਧ ਵਿਚ ਪਾਈਪ ਅਤੇ ਡਰੱਮ ਬੈਂਡ ਡਿਸਪਲੇ ਪ੍ਰੋਗਰਾਮ ਬਿ੍ਗੇਡੀਅਰ ...

ਪੂਰੀ ਖ਼ਬਰ »

ਪਿੰਡ ਮੱਤਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੱਤਾ ਦੇ ਸਮਾਜ ਸੇਵੀ ਕਲੱਬ ਤੇ ਪੰਚਾਇਤ ਵਲੋਂ ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਦੇ ਮੁੱਖ ਮਹਿਮਾਨ ਵਿਵੇਕ ਮਿਸ਼ਨ ਚੈਰੀਟੇਬਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਖਿਡਾਰਨਾਂ ਨੇ ਰਾਜ ਪੱਧਰ 'ਤੇ ਸੋਨੇ ਤੇ ਕਾਂਸੀ ਦੇ ਤਗਮੇ ਜਿੱਤੇ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰੰਘ ਪੁਰਬਾ)-ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਠਿੰਡਾ ਵਿਖੇ ਵੱਖ ਵੱਖ ਖੇਡਾਂ ਦੇ ਪੰਜਾਬ ਪੱਧਰ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਚ ਵੋਟਰ ਜਾਗਰੂਕਤਾ ਸਬੰਧੀ ਮੁਕਾਬਲੇ ਕਰਵਾਏ

ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੋਣਕਾਰੀ ਸ਼ਾਖਰਤਾ ਕਲੱਬ ਵਲੋਂ ਨੋਡਲ ਅਫ਼ਸਰ ਸੁਖਜਿੰਦਰ ਸਿੰਘ ਲੈਕਚਰਾਰ ਅਤੇ ਕਮਲਜੀਤ ਸੰਧੂ ਨੋਡਲ ਅਫ਼ਸਰ ਦੀ ਨਿਗਰਾਨੀ 'ਚ ਵੋਟਰ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਅਕਾਲੀ ਦਲ ਮਾਨ ਦੇ ਆਗੂਆਂ ਦੀ ਬੈਠਕ ਹੋਈ

ਬਰਗਾੜੀ, 21 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਦੀ ਅਹਿਮ ਬੈਠਕ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਅਰਾਈਆਂ ਵਾਲੇ ਦੀ ਪ੍ਰਧਾਨਗੀ ਹੇਠ ਅਮਰ ਸਿੰਘ ਦੇ ਗ੍ਰਹਿ ਬਰਗਾੜੀ ਵਿਖੇ ਹੋਈ | ਇਸ ਬੈਠਕ ਵਿਚ ਆਉਂਦੀਆਂ ਲੋਕ ਸਭਾ ...

ਪੂਰੀ ਖ਼ਬਰ »

ਅਧਿਆਪਕਾ ਪ੍ਰੀਤਮ ਕੌਰ ਵਲੋਂ ਸਕੂਲ ਨੂੰ ਕੁਰਸੀਆਂ ਤੇ ਦੀਵਾਰ ਘੜੀਆਂ ਭੇਟ

ਪੰਜਗਰਾੲੀਂ ਕਲਾਂ, 21 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਮੁੱਖ ਸ਼ਾਖਾ) ਤੋਂ 30 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਅਧਿਆਪਕ ਪ੍ਰੀਤਮ ਕੌਰ ਨੇ ਆਪਣੀ ਸੇਵਾ ਮੁਕਤੀ ਦੇ ਮੌਕੇ ਸਕੂਲ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੇ ਬੈਠਣ ਲਈ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੀ ਕੱਚੀ ਥਾਂ ਨੂੰ ਪੱਕਾ ਕਰਵਾਉਣ ਦਾ ਕੰਮ ਸ਼ੁਰੂ

ਜੈਤੋ, 21 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈਲਫ਼ੇਅਰ ਸੁਸਾਇਟੀ (ਰਜਿ:) ਜੈਤੋ ਦੇ ਪ੍ਰਧਾਨ ਮਨਦੀਪ ਸਿੰਘ ਨਿਰਵਾਣ ਨੇ ਦੱਸਿਆ ਕਿ ਉਨ੍ਹਾਂ ਦੇ ਮਿੱਤਰ ਸਵ: ਜਗਮੀਤ ਸਿੰਘ ਬਰਾੜ ਪਟਵਾਰੀ ਦੀ ਯਾਦ ਵਿਚ ਪਰਿਵਾਰਕ ਮੈਂਬਰਾਂ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX