ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  1 day ago
ਮੋਗਾ 'ਚ ਅਕਾਲੀ ਦਲ 1920 ਵਲੋਂ ਕਰਾਇਆ ਗਿਆ ਮੀਰੀ-ਪੀਰੀ ਸੰਮੇਲਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  1 day ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  1 day ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  1 day ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  1 day ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  1 day ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  1 day ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  1 day ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  1 day ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  1 day ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  1 day ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  1 day ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  1 day ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  1 day ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  1 day ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  1 day ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  1 day ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  2 days ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  2 days ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਪਹਿਲਾ ਸਫ਼ਾ

ਮੋਤੀ ਮਹਿਲ ਘੇਰਨ ਜਾਂਦੇ ਅਧਿਆਪਕਾਂ 'ਤੇ ਲਾਠੀਚਾਰਜ

• 15 ਤੋਂ ਵੱਧ ਅਧਿਆਪਕ ਜ਼ਖ਼ਮੀ • ਐਸ.ਪੀ. ਸਮੇਤ 10 ਪੁਲਿਸ ਕਰਮਚਾਰੀ ਵੀ ਫੱਟੜ
ਪਰਗਟ ਸਿੰਘ ਬਲਬੇੜ੍ਹਾ

ਪਟਿਆਲਾ, 10 ਫਰਵਰੀ-ਅਧਿਆਪਕ ਜਥੇਬੰਦੀਆਂ ਵਲੋਂ ਬਣਾਈ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਨਹਿਰੂ ਪਾਰਕ 'ਚ ਧਰਨੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਜਾਂਦੇ ਅਧਿਆਪਕਾਂ 'ਤੇ ਰੋਕਾਂ ਤੋੜਨ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਜਿਸ ਦੌਰਾਨ 15 ਤੋਂ ਵੱਧ ਅਧਿਆਪਕਾਂ ਦੇ ਫੱਟੜ ਹੋਣ ਦੀ ਖ਼ਬਰ ਹੈ ਅਤੇ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਖਿੱਚਧੂਹ ਦੌਰਾਨ ਐਸ.ਪੀ. ਹੈੱਡਕੁਆਟਰ ਹਰਵਿੰਦਰ ਸਿੰਘ ਵਿਰਕ ਸਮੇਤ 10 ਪੁਲਿਸ ਕਰਮਚਾਰੀਆਂ ਨੂੰ ਵੀ ਸੱਟਾਂ ਲੱਗੀਆਂ | ਦੱਸਿਆ ਜਾ ਰਿਹਾ ਕਿ ਐਸ.ਪੀ. ਵਿਰਕ ਦੇ ਮੋਢੇ 'ਤੇ ਸੱਟ ਵੱਜੀ ਹੈ | ਇਸ ਦੌਰਾਨ ਜ਼ਖ਼ਮੀਆਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ ਇਹ ਅਧਿਆਪਕ ਆਦਰਸ਼ ਸਕੂਲਾਂ, ਸਰਬ ਸਿੱਖਿਆ ਅਭਿਆਨ (ਐਸ.ਐਸ.ਏ.) ਅਤੇ ਰਾਸ਼ਟਰੀ ਮਾਧਿਆਮਿਕ ਸਿੱਖਿਆ ਅਭਿਆਨ (ਰਮਸਾ) ਦੇ 8886 ਅਧਿਆਪਕਾਂ ਲਈ ਰੈਗੂਲੇਸ਼ਨ ਨੀਤੀ ਿਖ਼ਲਾਫ਼ ਪ੍ਰਦਰਸ਼ਨ ਕਰ ਰਹੇ ਸਨ | ਇਸ
ਦੌਰਾਨ ਕੁਝ ਅਧਿਆਪਕਾਵਾਂ ਬੇਹੋਸ਼ ਹੋ ਗਈਆਂ। ਮੁੱਖ ਮੰਤਰੀ ਵਲੋਂ ਵਾਰ-ਵਾਰ ਬੈਠਕ ਕਰਨ ਦਾ ਭਰੋਸਾ ਦੇ ਕੇ ਬਾਅਦ 'ਚ ਮੁੱਕਰਨ ਤੋਂ ਖ਼ਫ਼ਾ ਅਧਿਆਪਕਾਂ ਨੇ ਧਰਨੇ ਤੋਂ ਬਾਅਦ ਰੋਸ ਰੈਲੀ ਦੇ ਰੂਪ 'ਚ ਮੋਤੀ ਮਹਿਲ ਵੱਲ ਕੂਚ ਕੀਤਾ ਜਿਸ ਨੂੰ ਪੁਲਿਸ ਪ੍ਰਸ਼ਾਸਨ ਨੇ ਕਈ ਥਾਵਾਂ 'ਤੇ ਲਗਾਈਆਂ ਰੋਕਾਂ 'ਤੇ ਰੋਕਣ ਦਾ ਯਤਨ ਕੀਤਾ, ਪਰ ਅਧਿਆਪਕ ਰੋਕਾਂ ਤੋੜਦੇ ਹੋਏ ਮੋਦੀ ਕਾਲਜ ਨੇੜੇ ਲਗਾਈ ਰੋਕ ਕੋਲ ਪਹੁੰਚ ਗਏ, ਜਿਸ ਦੌਰਾਨ ਪੁਲਿਸ ਨੇ ਪਹਿਲਾਂ ਪਾਣੀ ਦੀਆਂ ਬੁਛਾੜਾਂ ਨਾਲ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕਿਆ ਤੇ ਜਦੋਂ ਅਧਿਆਪਕ ਫਿਰ ਵੀ ਅੱਗੇ ਵਧਦੇ ਗਏ ਤਾਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਕ ਘੰਟੇ ਤੋਂ ਵੱਧ ਸਮੇਂ ਚੱਲੇ ਇਸ ਘਟਨਾਕ੍ਰਮ ਦੌਰਾਨ ਪਾਣੀ ਦੇ ਪ੍ਰੈਸ਼ਰ ਨਾਲ ਕਈ ਅਧਿਆਪਕਾਵਾਂ ਸੜਕ 'ਤੇ ਡਿੱਗੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ 'ਤੇ ਪੁੱਜੇ। ਪੁਲਿਸ ਪ੍ਰਸ਼ਾਸਨ ਦੀ ਅਗਵਾਈ ਕਰ ਰਹੇ ਡੀ.ਐਸ.ਪੀ. (ਸਿਟੀ) ਕੇਸਰ ਸਿੰਘ ਵਲੋਂ ਕਾਫ਼ੀ ਖਿੱਚਧੂਹ ਤੋਂ ਬਾਅਦ ਅਧਿਆਪਕਾਂ ਨੂੰ ਸ਼ਾਂਤ ਕਰਵਾਇਆ ਗਿਆ ਅਤੇ ਖ਼ੁਦ ਅਧਿਆਪਕਾਂ ਵਿਚਕਾਰ ਜਾ ਕੇ ਗੱਲਬਾਤ ਕਰਨ ਦੀ ਅਪੀਲ ਕੀਤੀ ਤੇ ਅਧਿਆਪਕ ਸੰਘਰਸ਼ ਕਮੇਟੀ ਆਗੂਆਂ ਦੀ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨਾਲ ਬੈਠਕ ਕਰਵਾਈ। ਇਸ ਮੌਕੇ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂਆਂ ਨੇ ਬੈਠਕ ਤੋਂ ਬਾਅਦ ਧਰਨੇ 'ਚ ਦੁਬਾਰਾ ਪਹੁੰਚ ਕੇ ਐਲਾਨ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਦੌਰਾਨ ਉਨ੍ਹਾਂ ਨੂੰ ਕੋਈ ਪੱਕਾ ਭਰੋਸਾ ਨਹੀਂ ਮਿਲਿਆ ਇਸ ਲਈ ਇਹ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਧਰਨੇ ਦੌਰਾਨ ਲਾਠੀਚਾਰਜ ਤੋਂ ਬਾਅਦ ਕਈ ਅਧਿਆਪਕ ਆਗੂਆਂ ਨੇ ਮੰਚ ਤੋਂ ਸੰਬੋਧਨ ਕਰਨਾ ਜਾਰੀ ਰੱਖਿਆ। ਰੋਸ ਧਰਨੇ ਦੌਰਾਨ ਵੱਡੀ ਗਿਣਤੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਪੂਨੀਆ, ਹਰਜਿੰਦਰਪਾਲ ਪੰਨੂ, ਸੁਖਵਿੰਦਰ ਸਿੰਘ ਚਹਿਲ, ਜਸਵਿੰਦਰ ਸਿੰਘ ਸਿੱਧੂ, ਬਲਕਾਰ ਵਲਟੋਹਾ, ਬਲਦੇਵ ਸਿੰਘ ਬੁੱਟਰ, ਹਰਜੀਤ ਸਿੰਘ ਬਸੋਤਾ, ਸੁਖਦਰਸ਼ਨ ਸਿੰਘ, ਹਰਦੀਪ ਟੋਡਰਪੁਰ, ਮੱਖਣ ਸਿੰਘ ਤੋਲੇਵਾਲ, ਜਸਵਿੰਦਰ ਸਿੰਘ ਔਜਲਾ, ਅਮਰਜੀਤ ਕੰਬੋਜ, ਹਰਵਿੰਦਰ ਬਿਲਗਾ, ਗੁਰਵਿੰਦਰ ਤਰਨ ਤਾਰਨ, ਸੁਖਚੈਨ ਗੁਰਨੇ, ਗੁਰਜਿੰਦਰਪਾਲ, ਬਲਜੀਤ ਸਲਾਣਾ, ਕਰਮਿੰਦਰ ਸਿੰਘ, ਜਸਵੰਤ ਪੰਨੂ ਤੇ ਜਗਸੀਰ ਸਹੋਤਾ ਤੇ ਸੁਖਰਾਜ ਸਿੰਘ ਨੇ ਆਖਿਆ ਕਿ ਅਧਿਆਪਕ ਕਰੋ ਜਾਂ ਮਰੋ ਦੀ ਰਣਨੀਤੀ ਤਹਿਤ ਮੈਦਾਨ 'ਚ ਨਿੱਤਰੇ ਹਨ ਤੇ ਆਪਣੀਆਂ ਮੰਗਾਂ ਦੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਵਾਰ-ਵਾਰ ਬੈਠਕ ਕਰਨ ਦਾ ਭਰੋਸਾ ਦੇ ਕੇ ਮੁੱਕਰ ਜਾਣਾ ਸਿੱਖਿਆ ਨੀਤੀ ਦਾ ਘਾਣ ਹੈ। ਆਗੂਆਂ ਨੇ ਮੰਗ ਰੱਖੀ ਕਿ ਐੱਸ.ਐੱਸ.ਏ, ਰਮਸਾ, ਆਦਰਸ਼ ਸਕੂਲ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖ਼ਾਹਾਂ 'ਤੇ ਪੱਕੇ ਕਰਨ, ਵਿਭਾਗੀ 5178 ਅਧਿਆਪਕਾਂ ਨੂੰ ਪੱਕੇ ਕਰਵਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ, ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਸਿੱਖਿਆ ਪ੍ਰੋਵਾਈਡਰਾਂ, ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਆਈ.ਈ.ਵੀ ਵਲੰਟੀਅਰ ਅਧਿਆਪਕਾਂ, ਆਦਰਸ਼ ਸਕੂਲ (ਪੀ.ਪੀ.ਪੀ. ਮੋਡ), ਆਈ.ਈ.ਆਰ.ਟੀ. ਅਧਿਆਪਕਾਂ, ਮੈਰੀਟੋਰੀਅਸ ਸਕੂਲ ਸਟਾਫ਼ ਤੇ ਐੱਸ.ਐੱਸ.ਏ., ਰਮਸਾ ਅਧੀਨ ਨਾਨ ਟੀਚਿੰਗ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ, 162 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਨੋਟਿਸ ਰੱਦ ਕਰਨ, ਪਿਕਟਸ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ 'ਤੇ ਸਿਵਲ ਸੇਵਾ ਨਿਯਮ ਲਾਗੂ ਕਰਦਿਆਂ ਸਿੱਖਿਆ ਵਿਭਾਗ ਅਧੀਨ ਲੈਣ, 3442/7654 ਓ.ਡੀ.ਐਲ. ਅਧਿਆਪਕਾਂ ਨੂੰ ਰੈਗੂਲਰ ਕਰਨ, 1 ਅਪ੍ਰੈਲ 2018 ਤੋਂ ਬਾਅਦ ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਸਾਰੀਆਂ ਵਿਕਟੇਮਾਈਜੇਸ਼ਨਾਂ ਰੱਦ ਕਰਨ, ਸਿੱਖਿਆ ਸਕੱਤਰ ਦੀ ਬਦਲੀ ਕਰਨ, ਨਵ-ਨਿਯੁਕਤ 3582 ਅਧਿਆਪਕਾਂ 'ਤੇ ਬਦਲੀ ਕਰਵਾਉਣ ਲਈ 3 ਸਾਲ ਸਟੇਅ ਦੀ ਸ਼ਰਤ ਹਟਾਉਣ, ਪ੍ਰੋਬੇਸ਼ਨ ਸਮਾਂ ਮੁੜ ਤੋਂ 2 ਸਾਲ ਕਰਨ ਸਮੇਤ ਪੂਰੀ ਤਨਖ਼ਾਹ ਕਰਨ, ਸੀ. ਐਂਡ ਵੀ ਅਤੇ ਮੁੱਖ ਅਧਿਆਪਕ ਦੀਆਂ ਖ਼ਤਮ ਕੀਤੀਆਂ ਜਾ ਰਹੀਆਂ ਅਸਾਮੀਆਂ ਬਹਾਲ ਕਰਨ, ਤਬਲਾ, ਸੰਗੀਤ ਅਧਿਆਪਕਾਂ ਨੂੰ ਸੀ ਐਂਡ ਵੀ ਦਾ ਗਰੇਡ ਦੇਣ, ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਰਹਿੰਦੀਆਂ ਪਦਉਨਤੀਆਂ ਕਰਨ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ, ਪ੍ਰਾਇਮਰੀ ਬੀ. ਐੱਡ ਪਾਸ ਅਧਿਆਪਕਾਂ 'ਤੇ ਬ੍ਰਿਜ ਕੋਰਸ ਦੀ ਸ਼ਰਤ ਹਟਾਉਣ ਅਤੇ ਸੈਸ਼ਨ 2012-14 ਈ.ਟੀ.ਟੀ. ਪਾਸ ਈ.ਜੀ.ਐਸ. ਅਧਿਆਪਕਾਂ ਨੂੰ ਤੁਰੰਤ ਹਾਜ਼ਰ ਕਰਵਾਉਣ ਸਮੇਤ ਕਈ ਹੋਰ ਮੰਗਾਂ ਰੱਖੀਆਂ।
ਧਰਨਾ ਸਮਾਪਤ
ਧਰਨਾ ਦੇਰ ਸ਼ਾਮ ਤੱਕ ਜਾਰੀ ਰਿਹਾ ਤੇ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂਆਂ ਦੀ ਦੁਬਾਰਾ ਫਿਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਹੋਈ। ਇਸ ਉਪਰੰਤ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂਆਂ ਨੇ ਧਰਨਾਕਾਰੀ ਅਧਿਆਪਕਾਂ ਨੂੰ ਬੈਠਕ ਦੌਰਾਨ ਹੋਈ ਗੱਲਬਾਤ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਵੱਡੇ ਪੱਧਰ 'ਤੇ ਅਧਿਆਪਕਾ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਤੇ ਧਰਨਾ ਜਾਰੀ ਰੱਖਣ ਦਾ ਵਿਚਾਰ ਦਿੱਤਾ ਪਰ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂਆਂ ਦੇ ਸਮਝਾਉਣ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ 'ਤੇ ਧਰਨਾ ਸਮਾਪਤ ਕਰ ਦਿੱਤਾ ਗਿਆ।
ਕੈਪਟਨ ਵਲੋਂ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਛੇਤੀ ਹੱਲ ਦਾ ਭਰੋਸਾ
ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਤੇ ਥੋੜ੍ਹਾ ਸਬਰ ਰੱਖਣ ਦੀ ਅਪੀਲ ਕੀਤੀ ਹੈ, ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਬਕਾਇਆ ਮੰਗਾਂ ਦਾ ਸੁਖਾਵਾਂ ਹੱਲ ਲੱਭਣ ਲਈ ਵਚਨਬੱਧ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਹ ਜ਼ਰੂਰ ਸਮਝਣਾ ਚਾਹੀਦਾ ਹੈ ਕਿ ਸੂਬੇ ਨੂੰ ਦਰਪੇਸ਼ ਘੋਰ ਵਿੱਤੀ ਸੰਕਟ ਦੇ ਬਾਵਜੂਦ ਰਾਜ ਸਰਕਾਰ ਮੁਲਾਜ਼ਮਾਂ ਦੇ ਸਾਰੇ ਬਕਾਇਆ ਮਾਮਲਿਆਂ ਨੂੰ ਸੁਲਝਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨਾਂ ਨਾਲ ਕੋਈ ਉਸਾਰੂ ਹੱਲ ਨਹੀਂ ਨਿਕਲੇਗਾ। ਉਨ੍ਹਾਂ ਦੇ ਮਸਲੇ ਦਾ ਹੱਲ ਕੱਢਣ ਲਈ ਛੇਤੀ ਹੀ ਗੱਲਬਾਤ ਹੋਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ 'ਚ ਕਾਇਮ ਕੀਤੀ ਸਬ-ਕਮੇਟੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਪਹਿਲਾਂ ਹੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਲਈ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਉਹ ਖ਼ੁਦ ਵੀ ਛੇਤੀ ਹੀ ਮਿਲਣਗੇ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਤੰਗੀ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਹਾਲ ਹੀ 'ਚ ਸਰਕਾਰੀ ਖ਼ਜ਼ਾਨੇ 'ਤੇ 720 ਕਰੋੜ ਰੁਪਏ ਦਾ ਬੋਝ ਪਾ ਕੇ 6 ਫ਼ੀਸਦੀ ਮਹਿੰਗਾਈ ਭੱਤਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ, ਜਿਸ ਨਾਲ 3.25 ਲੱਖ ਮੁਲਾਜ਼ਮਾਂ ਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਪਹੁੰਚੇਗਾ।
ਖਹਿਰਾ ਵਲੋਂ ਨਿਖੇਧੀ
ਚੰਡੀਗੜ੍ਹ, (ਔਜਲਾ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪਟਿਆਲਾ ਵਿਖੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਅੱਜ ਅਧਿਆਪਕਾਂ 'ਤੇ ਹੋਏ ਇਸ ਅਣਮਨੁੱਖੀ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕ ਮੰਗਣ ਆਉਣ ਵਾਲੇ ਵਰਗਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਡਾਂਗਾ ਮਾਰਵਾ ਕੇ ਤਾਨਾਸ਼ਾਹ ਤੇ ਰਜਵਾੜਾਸ਼ਾਹੀ ਹੋਣ ਦਾ ਸਬੂਤ ਪੇਸ਼ ਕੀਤਾ ਗਿਆ ਹੈ।

ਕੁਲਗਾਮ ਮੁਕਾਬਲੇ 'ਚ ਹਿਜ਼ਬੁਲ ਤੇ ਲਸ਼ਕਰ ਦੇ 5 ਅੱਤਵਾਦੀ ਹਲਾਕ

ਮਰਨ ਵਾਲਿਆਂ 'ਚ ਇਕ ਪੀ. ਐਚ. ਡੀ. ਸਕਾਲਰ ਤੇ ਇਮਾਮ ਸ਼ਾਮਿਲ
ਮਨਜੀਤ ਸਿੰਘ
ਸ੍ਰੀਨਗਰ, 10 ਫਰਵਰੀ-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਫ਼ੌਜ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦ ਉਸ ਨੇ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਦੀਨ ਦੇ ਪੀ. ਐਚ. ਡੀ. ਸਕਾਲਰ ਅਤੇ ਇਮਾਮ ਤੋਂ ਬਣੇ ਅੱਤਵਾਦੀਆਂ ਸਮੇਤ 5 ਸਥਾਨਕ ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ | ਮਾਰੇ ਗਏ ਅੱਤਵਾਦੀਆਂ 'ਚ ਲਸ਼ਕਰ ਦੇ ਅੱਤਵਾਦੀ ਵੀ ਸ਼ਾਮਿਲ ਹਨ | ਮੁਕਾਬਲਾ ਸ਼ੁਰੂ ਹੋਣ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਆਪੇ੍ਰਸ਼ਨ 'ਚ ਵਿਘਨ ਪਾਉਣ ਲਈ ਮੁਕਾਬਲੇ ਵਾਲੀ ਥਾਂ ਵੱਲ ਮਾਰਚ ਕੱਢਣ ਦੀ ਕੋਸ਼ਿਸ਼ ਦੌਰਾਨ ਸੁਰੱਖਿਆ ਬਲਾਂ 'ਤੇ ਭਾਰੀ ਪਥਰਾਅ ਦੇ ਨਾਲ ਬਰਫ਼ ਦੇ ਗੋਲੇ ਮਾਰੇ | ਪੁਲਿਸ ਨੇ ਇਨ੍ਹਾਂ ਨੂੰ ਮੁਕਾਬਲੇ ਵਾਲੀ ਥਾਂ ਤੋਂ ਦੂਰ ਰੱਖਣ ਲਈ ਕਾਰਵਾਈ ਕਰਦੇ ਹੋਏ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਵਿਚ ਦਰਜਨ ਭਰ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ | ਮੁਕਾਬਲਾ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਕੁਲਗਾਮ ਵਿਖੇ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ | ਬਨਿਹਾਲ-ਬਾਰਾਮੂਲਾ ਰੇਲ ਸੇਵਾ ਮੁਕਾਬਲੇ ਦੌਰਾਨ ਭੜਕੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਲਗਾਤਾਰ ਦੂਜੇ ਦਿਨ ਬੰਦ ਰਹੀ | ਜ਼ਿਲ੍ਹਾ ਕੁਲਗਾਮ ਦੇ ਐਸ.ਐਸ.ਪੀ ਹਰਮੀਤ ਸਿੰਘ ਮਹਿਤਾ ਅਨੁਸਾਰ ਐਤਵਾਰ ਤੜਕੇ 9 ਆਰ.ਆਰ, ਪੁਲਿਸ ਦੇ ਵਿਸ਼ੇਸ਼ ਆਪੇ੍ਰਸ਼ਨ ਗਰੁੱਪ (ਐਸ.ਓ.ਜੀ) ਅਤੇ 18 ਬਟਾਲੀਅਨ ਸੀ.ਆਰ.ਪੀ ਨੇ ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀ ਗਰੁੱਪ ਦੇ ਜ਼ਿਲ੍ਹਾ ਕੁਲਗਾਮ ਦੇ ਦੇਵਸਰ ਇਲਾਕੇ ਦੇ ਕੀਲਮ (ਡਾਂਗਰਪੋਰਾ) ਪਿੰਡ ਵਿਖੇ ਮੌਜੂਦ ਹੋਣ ਦੀ ਸੂਚਨਾ ਮਿਲਣ 'ਤੇ ਦੇਰ ਰਾਤ ਘੇਰਾਬੰਦੀ ਕਰਦੇ ਹੋਏ ਤਲਾਸ਼ੀ ਆਪੇ੍ਰਸ਼ਨ ਛੇੜਿਆ | ਜਦ ਸੁਰੱਖਿਆ ਬਲ ਤਲਾਸ਼ੀ ਲੈ ਰਹੇ ਸਨ ਤਾਂ ਐਤਵਾਰ ਤੜਕੇ ਇਕ ਮਕਾਨ 'ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਪਾਰਟੀ ਨੂੰ ਆਪਣੇ ਵੱਲ ਵਧਦਾ ਦੇਖ ਗੋਲੀਬਾਰੀ ਕਰ ਦਿੱਤੀ | ਫ਼ੌਜ ਨੇ ਇਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਅੱਤਵਾਦੀਆਂ ਨੇ ਗੋਲੀਆਂ ਚਲਾਉਣ ਦਾ ਸਿਲਸਿਲਾ ਜਾਰੀ ਰੱਖਿਆ | ਫ਼ੌਜ ਨੇ ਉਸ ਮਕਾਨ ਨੂੰ ਸੀਲ ਕਰ ਕੇ ਗੋਲੀਬਾਰੀ ਦਾ ਜਵਾਬ ਦਿੱਤਾ | ਫ਼ੌਜ ਨੇ ਕਾਰਵਾਈ ਦੌਰਾਨ ਬਿਨਾਂ ਕਿਸੇ ਨੁਕਸਾਨ ਦੇ ਪਹਿਲਾਂ 3 ਅੱਤਵਾਦੀਆਂ ਨੂੰ ਮਾਰ-ਮੁਕਾਇਆ | ਗੋਲੀਬਾਰੀ ਰੁਕਣ ਦੇ ਨਾਲ ਜਦ ਮਕਾਨ ਦੇ ਮਲਬੇ ਨੂੰ ਹਟਾਉਣ ਲਈ ਜੇ.ਸੀ.ਬੀ. ਅੱਗੇ ਵਧੀ ਤਾਂ 3 ਲਾਸ਼ਾਂ ਮਲਬੇ ਹੇਠੋਂ ਬਰਾਮਦ ਕਰਨ ਦੌਰਾਨ ਸਾਹਮਣੇ ਵਾਲੇ ਮਕਾਨ 'ਚ ਪਨਾਹ ਲੈ ਕੇ ਬੈਠੇ 2 ਹੋਰ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਨਾਲ ਮੁਕਾਬਲਾ ਦਸ ਘੰਟੇ ਲੰਬਾ ਚੱਲਿਆ | ਫ਼ੌਜ ਨੇ ਕਾਰਵਾਈ ਦੌਰਾਨ ਇਨ੍ਹਾਂ ਨੂੰ ਮਾਰ-ਮੁਕਾਇਆ, ਮੁਕਾਬਲੇ ਦੌਰਾਨ 2 ਮਕਾਨ ਪੂਰੀ ਤਰਾਂ ਤਬਾਹ ਹੋ ਗਏ | ਫ਼ੌਜੀ ਬੁਲਾਰੇ ਅਨੁਸਾਰ ਇਸ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਜਾਂ ਕਿਸੇ ਨਾਗਰਿਕ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ | ਫ਼ੌਜ ਨੇ ਅੱਤਵਾਦੀ ਮਾਰੇ ਜਾਣ ਦੇ ਨਾਲ ਹੀ ਆਪੇ੍ਰਸ਼ਨ ਸਮਾਪਤ ਕਰ ਦਿੱਤਾ | ਪੁਲਿਸ ਨੇ ਮਕਾਨਾਂ ਦੇ ਮਲਬੇ ਹੇਠੋਂ ਤਲਾਸ਼ੀ ਦੌਰਾਨ 5 ਅੱਤਵਾਦੀਆਂ ਦੀਆਂ ਲਾਸ਼ਾਂ, 5 ਏ.ਕੇ ਰਾਇਫ਼ਲਾਂ ਸਮੇਤ ਭਾਰੀ ਮਾਤਰਾ 'ਚ ਅਸਲ੍ਹਾ ਅਤੇ ਜੰਗੀ ਤਰਜ਼ ਦਾ ਸਾਮਾਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਨੇ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਣ ਲਈ ਮੁਕਾਬਲੇ ਵਾਲੇ ਸਥਾਨ ਨੂੰ ਜਦ ਤੱਕ ਸੁਰੱਖਿਅਤ ਨਹੀਂ ਐਲਾਨ ਦਿੱਤਾ ਜਾਂਦਾ, ਉਸ ਤੋਂ ਦੂਰੀ ਬਣਾਈ ਰੱਖਣ ਦੀ ਅਪੀਲ ਕਰਦੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ | ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਪੀ. ਐਚ. ਡੀ ਸਕਾਲਰ ਤੋਂ ਅੱਤਵਾਦੀ ਬਣੇ ਵਸੀਮ ਬਸ਼ੀਰ ਰਾਥਰ ਉਰਫ਼ ਡਾ. ਜ਼ੀਸ਼ਾਨ (ਕੁਲਗਾਮ) ਜ਼ਾਹਿਦ ਪਰੇ (ਕੁਲਗਾਮ), ਇਮਾਮ ਤੋਂ ਬਣੇ ਅੱਤਵਾਦੀ ਸ਼ੀਰਾਜ ਮੌਲਵੀ (ਕੁਲਗਾਮ), ਇਦਰੀਸ ਭੱਟ (ਅਨੰਤਨਾਗ) ਅਤੇ ਆਕਿਬ ਨਜ਼ੀਰ ਮੀਰ (ਕੁਲਗਾਮ) ਵਜੋਂ ਹੋਈ ਹੈ | ਇਹ ਸਾਰੇ ਅੱਤਵਾਦੀ ਹਿਜ਼ਬੁਲ ਮੁਜਾਹਦੀਨ ਅੱਤਵਾਦੀ ਸੰਗਠਨ ਨਾਲ ਸਬੰਧਿਤ ਸਨ | ਵਸੀਮ ਤੇ ਆਕਿਬ ਇਕ ਨਾਗਰਿਕ ਮੁਹੰਮਦ ਇਕਬਾਲ ਕਾਵਾ ਅਤੇ ਸਥਾਨਿਕ ਫ਼ੌਜੀ ਜਵਾਨ ਮੁਖ਼ਤਾਰ ਅਹਿਮਦ ਦੀਆਂ ਹੱਤਿਆਵਾਂ ਲਈ ਜ਼ਿੰਮੇਵਾਰ ਸਨ | ਪੁਲਿਸ ਨੇ ਇਸ ਸਬੰਧੀ ਇਨ੍ਹਾਂ ਕੋਲੋਂ ਬਰਾਮਦ ਅਸਲ੍ਹੇ ਅਤੇ ਦਸਤਾਵੇਜ਼ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ | ਪੁਲਿਸ ਨੇ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਵਾਰਿਸਾਂ ਨੂੰ ਸੌਾਪ ਦਿੱਤੀਆਂ ਹਨ |

ਸ੍ਰੀਨਗਰ 'ਚ ਗ੍ਰਨੇਡ ਹਮਲਾ 7 ਸੁਰੱਖਿਆ ਮੁਲਾਜ਼ਮਾਂ ਸਮੇਤ 11 ਫੱਟੜ

ਸ੍ਰੀਨਗਰ, 10 ਫਰਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਇਲਾਕੇ 'ਚ ਸਥਿਤ ਪਲਾਡੀਅਮ ਸਿਨੇਮੇ ਨੇੜੇ ਸਥਿਤ ਮੋਰਚੇ 'ਤੇ ਦੇਰ ਸ਼ਾਮ ਸ਼ੱਕੀ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ 4 ਪੁਲਿਸ ਕਰਮੀ, 3 ਸੀ. ਆਰ. ਪੀ. ਐਫ. ਦੇ ਜਵਾਨ ਅਤੇ ਚਾਰ ਨਾਗਰਿਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ 'ਚ ਦੋ ਔਰਤਾਂ ਵੀ ਸ਼ਾਮਿਲ ਹਨ | ਪੁਲਿਸ ਨੇ ਇਸ ਘਟਨਾ ਦੀ ਤਸਦੀਕ ਕਰਦੇ ਹੋਏ ਦੱਸਿਆ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ 'ਚ ਦਾਖ਼ਲ ਕਰਵਾ ਦਿਤਾ ਗਿਆ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ। ਜੇ.ਕੇ .ਐਲ.ਐਫ. ਦੇ ਸੰਸਥਾਪਕ ਮੁਹੰਮਦ ਮਕਬੂਲ ਭੱਟ ਦੀ 35ਵੀਂ ਬਰਸੀ ਨੂੰ ਦੇਖਦੇ ਹੋਏ ਸੁਰੱਖਿਆ ਬਲ ਸ੍ਰੀਨਗਰ ਸਮੇਤ ਵਾਦੀ 'ਚ ਚੌਕਸੀ ਵਰਤ ਰਹੇ ਹਨ।

ਪਾਕਿਸਤਾਨ 'ਚ ਸਿੱਖਾਂ ਦਾ ਮੱਕਾ ਤੇ ਮਦੀਨਾ-ਇਮਰਾਨ ਖ਼ਾਨ

ਯੂ.ਏ.ਈ. 'ਚ ਕੌਮਾਂਤਰੀ ਸੰਮੇਲਨ 'ਚ ਕੀਤਾ ਕਰਤਾਰਪੁਰ ਲਾਂਘੇ ਦਾ ਜ਼ਿਕਰ
ਦੁਬਈ, 10 ਫਰਵਰੀ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਦੁਬਈ 'ਚ ਕਿਹਾ ਕਿ ਪਾਕਿਸਤਾਨ 'ਚ ਸਿੱਖਾਂ ਦਾ ਮੱਕਾ ਤੇ ਮਦੀਨਾ ਹੈ ਅਤੇ ਅਸੀਂ ਸਿੱਖਾਂ ਲਈ ਉਨ੍ਹਾਂ ਸਥਾਨਾਂ ਨੂੰ ਖੋਲ੍ਹ ਰਹੇ ਹਾਂ | ਪ੍ਰਧਾਨ ਮੰਤਰੀ ਨੇ ਪਿਛਲੇ ਸਾਲ ਨਵੰਬਰ 'ਚ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਡੇਰਾ ਬਾਬਾ ਨਾਨਕ ਨਾਲ ਜੋੜਨ ਵਾਲੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਸੀ ਤਾਂ ਕਿ ਭਾਰਤੀ ਸਿੱਖ ਸ਼ਰਧਾਲੂ ਬਿਨਾਂ ਵੀਜ਼ਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ | ਇਮਰਾਨ ਖ਼ਾਨ ਸੰਯੁਕਤ ਅਰਬ ਅਮੀਰਾਤ 'ਚ ਹੋਈ 7ਵੀਂ ਵਿਸ਼ਵ
ਗਵਰਨਮੈਂਟ ਸੰਮੇਲਨ 'ਚ ਹਿੱਸਾ ਲੈਣ ਲਈ ਇਕ ਦਿਨਾ ਦੌਰੇ 'ਤੇ ਪੁੱਜੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਕੋਲ ਸਿੱਖਾਂ ਦਾ ਮੱਕਾ ਅਤੇ ਮਦੀਨਾ ਹੈ ਅਤੇ ਅਸੀਂ ਸਿੱਖਾਂ ਲਈ ਉਨ੍ਹਾਂ ਸਥਾਨਾਂ ਨੂੰ ਖੋਲ੍ਹ ਰਹੇ ਹਾਂ। ਮੱਕਾ ਅਤੇ ਮਦੀਨਾ ਇਸਲਾਮ 'ਚ ਪਵਿੱਤਰ ਸਥਾਨ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਆਪਣੀ ਵੀਜ਼ਾ ਪ੍ਰਣਾਲੀ ਨੂੰ ਖੋਲ੍ਹ ਦਿੱਤਾ ਹੈ। ਪਾਕਿਸਤਾਨ 'ਚ ਪਹਿਲੀ ਵਾਰ ਹੈ ਕਿ ਸਾਡੇ ਕੋਲ 70 ਦੇਸ਼ ਹਨ ਜਿਥੋਂ ਲੋਕ ਆ ਸਕਦੇ ਹਨ ਅਤੇ ਹਵਾਈ ਅੱਡੇ 'ਤੇ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਪਾਕਿਸਤਾਨ 'ਚ ਕਰਤਾਰਪੁਰ ਸਾਹਿਬ ਰਾਵੀ ਦਰਿਆ ਦੇ ਪਾਰ ਸਥਿਤ ਹੈ ਅਤੇ ਗੁਰਦੁਆਰਾ ਡੇਰਾ ਬਾਬਾ ਨਾਨਕ ਤੋਂ ਚਾਰ ਕਿੱਲੋਮੀਟਰ ਦੀ ਦੂਰੀ 'ਤੇ ਹੈ। ਕਰਤਾਰਪੁਰ ਲਾਂਘਾ ਛੇਤੀ ਮੁਕੰਮਲ ਹੋਣ ਦੀ ਸੰਭਾਵਨਾ ਹੈ। ਭਾਰਤ ਤੋਂ ਹਜ਼ਾਰਾਂ ਸਿੱਖ ਹਰੇਕ ਸਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਦੀ ਯਾਤਰਾ ਕਰਦੇ ਹਨ।

ਫ਼ੌਜ ਕਦੇ ਵੀ ਰਾਜ ਪਲਟਾ ਨਹੀਂ ਕਰੇਗੀ-ਮੋਦੀ

ਤਿਰੂਪੁਰ (ਤਾਮਿਲਨਾਡੂ), 10 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਥਿਤ ਮਨਘੜਤ ਇਹ ਕਹਾਣੀਆਂ ਕਿ 2011-12 'ਚ ਉਸ ਸਮੇਂ ਦੇ ਸੈਨਾ ਮੁਖੀ ਜਨਰਲ ਵੀ.ਕੇ. ਸਿੰਘ ਦੀ ਅਗਵਾਈ ਵਿਚ ਫ਼ੌਜ ਨੇ ਫ਼ੌਜੀ ਪਲਟੇ ਦੀ ਯੋਜਨਾ ਬਣਾਈ ਸੀ, ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ 'ਚ ਅਜਿਹਾ ਕਦੇ ਵੀ ਨਹੀਂ ਵਾਪਰੇਗਾ | ਇਥੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਹਰੇਕ ਭਾਰਤੀ ਨੂੰ ਪਤਾ ਹੈ ਕਿ ਸਾਡੀ ਫ਼ੌਜ ਇਸ ਤਰ੍ਹਾਂ ਦੀ ਗੱਲ ਨਹੀਂ ਕਰ ਸਕਦੀ ਪਰ ਤੁਸੀਂ ਕਾਂਗਰਸ ਦਾ ਰਵੱਈਆ ਦੇਖੋ | ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਤੇ ਸਾਬਕਾ ਸੈਨਾ ਮੁਖੀ ਵੀ. ਕੇ. ਸਿੰਘ ਵਲੋਂ ਇਹ ਕਹਿਣ ਕਿ ਉਨ੍ਹਾਂ ਨੇ 2012 ਵਿਚ ਦੂਸਰੀ ਸਾਂਝਾ ਪ੍ਰਗਤੀਸ਼ੀਲ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਫ਼ੌਜੀ ਰਾਜ ਪਲਟੇ ਦੀਆਂ ਮਨਘੜਤ ਕਹਾਣੀਆਂ ਬਣਾਉਣ ਦੀ ਜਾਂਚ ਕਰਨ ਲਈ ਮੋਦੀ ਨੂੰ ਪੱਤਰ ਲਿਖਿਆ ਸੀ, ਪਿੱਛੋਂ ਪ੍ਰਧਾਨ ਮੰਤਰੀ ਨੇ ਇਹ ਟਿੱਪਣੀਆਂ ਕੀਤੀਆਂ ਹਨ | ਵੀ. ਕੇ. ਸਿੰਘ ਨੇ ਕਿਹਾ ਸੀ ਕਿ ਭਾਰਤੀ ਫ਼ੌਜ ਆਪਣੇ ਦੇਸ਼ ਨੂੰ ਪਿਆਰ ਕਰਦੀ ਹੈ ਅਤੇ ਕਦੇ ਵੀ ਇਸ ਦੇ ਿਖ਼ਲਾਫ਼ ਨਹੀਂ ਜਾ ਸਕਦੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ 'ਤੇ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੀ ਸਰੁੱਖਿਆ ਨੂੰ ਨਜ਼ਰਅੰਦਾਜ਼ ਕੀਤਾ ਅਤੇ ਦੋਸ਼ ਲਾਇਆ ਕਿ ਇਹ ਰੱਖਿਆ ਖੇਤਰ ਵਿਚ ਕਈ ਘੁਟਾਲਿਆਂ ਨਾਲ ਜੁੜੀ ਰਹੀ ਹੈ | ਇਥੋਂ 13 ਕਿਲੋਮੀਟਰ ਦੂਰ ਪੇਰੂਮਨਲੂਰ ਵਿਖੇ ਇਕ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕਾਂਗਰਸ ਰੱਖਿਆ ਖੇਤਰ 'ਚ ਹੇਠ ਤੋਂ ਲੈ ਕੇ ਉਪਰ ਤਕ ਘੁਟਾਲਿਆਂ ਨਾਲ ਜੁੜੀ ਰਹੀ ਹੈ ਅਤੇ ਪਾਰਟੀ ਜਿੰਨਾ ਚਿਰ ਸੱਤਾ ਵਿਚ ਰਹੀ ਉਸ ਨੇ ਸਾਲਾਂ-ਬੱਧੀ ਰੱਖਿਆ ਸੈਨਾਵਾਂ ਦਾ ਆਧੁਨਿਕੀਕਰਨ ਨਹੀਂ ਹੋਣ ਦਿੱਤਾ | ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਕੌਮੀ ਜਮਹੂਰੀ ਗੱਠਜੋੜ ਦਾ ਕੰਮ ਕਰਨ ਦਾ ਸੱਭਿਆਚਾਰ ਪਿਛਲੀਆਂ ਸਰਕਾਰਾਂ ਤੋਂ ਵੱਖਰਾ ਹੈ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਸਾਲਾਂ ਤਕ ਰਾਸ਼ਟਰ 'ਤੇ ਸ਼ਾਸਨ ਕਰਨ ਦਾ ਮੌਕਾ ਮਿਲਿਆ ਉਨ੍ਹਾਂ ਨੇ ਭਾਰਤ ਦੇ ਰੱਖਿਆ ਖ਼ੇਤਰ ਬਾਰੇ ਕੋਈ ਚਿੰਤਾ ਨਹੀਂ ਕੀਤੀ | ਉਨ੍ਹਾਂ ਲਈ ਇਹ ਖੇਤਰ ਸੌਦੇਬਾਜ਼ੀ ਵਾਲਾ ਅਤੇ ਆਪਣੇ ਦੋਸਤਾਂ ਦੀ ਮਦਦ ਕਰਨ ਵਾਲਾ ਰਿਹਾ ਹੈ | ਉਨ੍ਹਾਂ ਦੋ ਰੱਖਿਆ ਕਾਰੀਡੋਰਾਂ ਬਣਾਉਣ ਦੇ ਫ਼ੈਸਲੇ ਨੂੰ ਰਵਾਇਤ ਤੋਂ ਹਟ ਕੇ ਇਕ ਵੱਖਰਾ ਕਦਮ ਦੱਸਿਆ ਹੈ | ਇਨ੍ਹਾਂ ਕਾਰੀਡੋਰਾਂ 'ਚੋਂ ਇਕ ਤਾਮਿਲਨਾਡੂ ਵਿਚ ਹੈ |
ਨਾਇਡੂ ਢੁਕਵੇਂ ਤਰੀਕੇ ਨਾਲ ਕੇਂਦਰੀ ਫੰਡਾਂ ਦੀ ਵਰਤੋਂ ਕਰਨ 'ਚ ਨਾਕਾਮ ਰਹੇ-ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਤੇਲਗੂ ਦੇਸਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਫੰਡਾਂ ਨੂੰ ਢੁਕਵੇਂ ਤਰੀਕੇ ਨਾਲ ਨਾ ਵਰਤ ਕੇ ਵਿਕਾਸ ਦੇ ਵਾਅਦਿਆਂ ਤੋਂ ਮੁਨਕਰ ਹੋਣ ਦਾ ਕੰਮ ਕੀਤਾ ਅਤੇ ਸੂਬੇ ਵਿਚ ਵਿਕਾਸ ਕਰਨ 'ਚ ਨਾਕਾਮ ਰਹੇ ਹਨ | ਇਥੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਜੋ ਕੁਝ ਵਿਸ਼ੇਸ਼ ਦਰਜੇ ਵਿਚ ਆਂਧਰਾ ਪ੍ਰਦੇਸ਼ ਬਾਰੇ ਜ਼ਿਕਰ ਕੀਤਾ ਗਿਆ ਸੀ ਉਸ ਤੋਂ ਜ਼ਿਆਦਾ ਸੂਬੇ ਨੂੰ ਦਿੱਤਾ ਹੈ | ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਇਸ ਪੈਕੇਜ ਨੂੰ ਸਵੀਕਾਰ ਕੀਤਾ ਪਰ ਉਨ੍ਹਾਂ ਨੇ ਯੂ-ਟਰਨ ਲੈ ਲਿਆ, ਕਿਉਂਕਿ ਉਹ ਫੰਡਾਂ ਨੂੰ ਢੁਕਵੇਂ ਤਰੀਕੇ ਨਾਲ ਵਰਤਣ 'ਚ ਨਾਕਾਮ ਰਹੇ ਅਤੇ ਸੂਬੇ ਵਿਚ ਵਿਕਾਸ ਦੇ ਕੰਮ ਨਹੀਂ ਕੀਤੇ | ਕਾਂਗਰਸ ਨਾਲ ਗੱਠਜੋੜ ਲਈ ਨਾਇਡੂ 'ਤੇ ਵਰ੍ਹਦੇ ਹੋਏ ਮੋਦੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਐਨ. ਟੀ. ਰਾਮਾ ਰਾਓ ਨੇ ਕਾਂਗਰਸ ਦੇ ਘੁਮੰਡ ਦਾ ਸ਼ਿਕਾਰ ਹੋਣ ਪਿੱਛੋਂ ਆਂਧਰਾ ਪ੍ਰਦੇਸ਼ ਨੂੰ ਕਾਂਗਰਸ ਮੁਕਤ ਬਣਾਉਣ ਲਈ ਪਾਰਟੀ ਬਣਾਈ ਸੀ |

ਰਾਜੀਵ ਕੁਮਾਰ ਤੇ ਸਾਬਕਾ ਟੀ.ਐਮ.ਸੀ. ਸੰਸਦ ਮੈਂਬਰ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ

ਕੋਲਕਾਤਾ, 10 ਫਰਵਰੀ (ਏਜੰਸੀ)-ਸ਼ਾਰਦਾ ਚਿੱਟ ਫੰਡ ਘੁਟਾਲੇ ਦੀ ਜਾਂਚ ਕਰ ਰਹੀ ਸੀ. ਬੀ. ਆਈ. ਵਲੋਂ ਐਤਵਾਰ ਨੂੰ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੇ ਟੀ.ਐਮ. ਸੀ. ਦੇ ਸਾਬਕਾ ਸੰਸਦ ਮੈਂਬਰ ਕੁਨਾਲ ਘੋਸ਼ ਕੋਲੋਂ ਅੱਜ ਇਕ-ਦੂਸਰੇ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਗਈ | ਰਾਜੀਵ ਕੁਮਾਰ ਵਲੋਂ ਇਸ ਤੋਂ ਪਹਿਲਾਂ ਸਨਿਚਰਵਾਰ ਨੂੰ ਵੀ ਪੁੱਛਗਿੱਛ ਕੀਤੀ ਗਈ ਸੀ ਅਤੇ ਇਹ ਪੁੱਛਗਿੱਛ ਸੁਪਰੀਮ ਕੋਰਟ ਦੇ ਆਦੇਸ਼ 'ਤੇ ਕੀਤੀ ਜਾ ਰਹੀ ਹੈ | ਸਨਿਚਰਵਾਰ ਨੂੰ ਰਾਜੀਵ ਕੁਮਾਰ ਕੋਲੋਂ ਇਸ ਮਾਮਲੇ ਵਿਚ ਸਬੂਤਾਂ ਨੂੰ ਰੋਕ ਲੈਣ ਦੇ ਨਾਲ-ਨਾਲ ਉਨ੍ਹਾਂ ਨਾਲ ਛੇੜਛਾੜ ਕਰਨ ਸਬੰਧੀ ਸੀ.ਬੀ.ਆਈ. ਦੇ ਤਿੰਨ ਸੀਨੀਅਰ ਅਧਿਕਾਰੀਆਂ ਵਲੋਂ ਲਗਪਗ 9 ਘੰਟੇ ਪੁੱਛਗਿੱਛ ਕੀਤੀ ਗਈ ਸੀ | ਦੱਸਣਯੋਗ ਹੈ ਕਿ ਰਾਜੀਵ ਕੁਮਾਰ ਉਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਸਨ, ਜੋ ਸ਼ਾਰਦਾ ਚਿੱਟ ਫੰਡ ਘੁਟਾਲੇ ਦੀ ਤਫ਼ਤੀਸ਼ ਕਰ ਰਹੀ ਸੀ ਅਤੇ ਇਸ ਟੀਮ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਬਣਾਇਆ ਗਿਆ ਸੀ | ਬਾਅਦ ਵਿਚ ਇਹ ਕੇਸ ਸੁਪਰੀਮ ਕੋਰਟ ਵਲੋਂ ਸੀ.ਬੀ.ਆਈ. ਨੂੰ ਸੌਾਪ ਦਿੱਤਾ ਗਿਆ ਸੀ | ਕੋਲਕਾਤਾ ਕਮਿਸ਼ਨਰ ਸਵੇਰੇ 10 ਵਜੇ ਦੇ ਕਰੀਬ ਇੱਥੇ ਪੁੱਜੇ ਅਤੇ ਸੀ.ਬੀ.ਆਈ. ਦਫ਼ਤਰ ਵਿਚ ਜਾਣ ਤੋਂ ਪਹਿਲਾਂ ਪੱਤਰਕਾਰਾਂ ਵਲੋਂ ਕੀਤੇ ਸਵਾਲਾਂ 'ਤੇ ਉਨ੍ਹਾਂ ਨੇ ਕਿਸੇ ਤਰ੍ਹਾਂ ਦੀ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ | ਇਸ ਤੋਂ ਇਲਾਵਾ ਟੀ.ਐਮ.ਸੀ. ਦੇ ਸਾਬਕਾ ਸੰਸਦ ਮੈਂਬਰ ਕੁਨਾਲ ਘੋਸ਼ ਨੂੰ ਪੁੱਛਗਿੱਛ ਕਰਨ ਲਈ ਸੀ.ਬੀ.ਆਈ. ਵਲੋਂ ਸੰਮਨ ਜਾਰੀ ਕੀਤੇ ਗਏ ਸਨ | ਘੋਸ਼ ਇਸ ਮਾਮਲੇ 'ਚ ਦੋਸ਼ੀ ਹਨ ਅਤੇ ਉਸ ਨੂੰ ਨਵੰਬਰ 2013 ਵਿਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ 2016 ਵਿਚ ਕੋਲਕਾਤਾ ਹਾਈ ਕੋਰਟ ਨੇ ਉਸ ਨੂੰ ਅੰਤਿ੍ਮ ਜ਼ਮਾਨਤ ਦੇ ਦਿੱਤੀ ਸੀ |

ਅਬੂ ਧਾਬੀ ਦੀਆਂ ਅਦਾਲਤਾਂ 'ਚ ਹਿੰਦੀ ਨੂੰ ਤੀਜੀ ਭਾਸ਼ਾ ਵਜੋਂ ਮਾਨਤਾ

ਦੁਬਈ, 10 ਫਰਵਰੀ (ਪੀ. ਟੀ. ਆਈ.)-ਇਕ ਇਤਿਹਾਸਕ ਫ਼ੈਸਲਾ ਕਰਦਿਆਂ ਅਬੂ ਧਾਬੀ ਨੇ ਆਪਣੀਆਂ ਅਦਾਲਤਾਂ 'ਚ ਹਿੰਦੀ ਭਾਸ਼ਾ ਨੂੰ ਤੀਜੀ ਅਧਿਕਾਰਤ ਮਾਨਤਾ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਉੱਥੇ ਅਰਬੀ ਅਤੇ ਅੰਗਰੇਜ਼ੀ ਭਾਸ਼ਾ ਨੂੰ ਮਾਨਤਾ ਹੈ | ਮੰਨਿਆ ਜਾ ਰਿਹਾ ਹੈ ਕਿ ਨਿਆਂ ਪ੍ਰਣਾਲੀ 'ਚ ਸੁਧਾਰ ਕਰਨ ਲਈ ਇਹ ਫ਼ੈਸਲਾ ਲਿਆ ਗਿਆ ਹੈ | ਅਬੂ ਧਾਬੀ ਨਿਆਂ ਵਿਭਾਗ (ਏ. ਡੀ. ਜੇ. ਡੀ.) ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਬੀ ਅਤੇ ਅੰਗਰੇਜ਼ੀ ਤੋਂ ਬਾਅਦ ਹੁਣ ਹਿੰਦੀ ਨੂੰ ਵੀ ਇੱਥੋਂ ਦੀਆਂ ਅਦਾਲਤਾਂ 'ਚ ਮਾਨਤਾ ਦਿੱਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਨਿਆਂ ਵਿਭਾਗ ਨੇ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਅਦਾਲਤੀ ਕਾਰਵਾਈ ਦੌਰਾਨ ਹਿੰਦੀ ਭਾਸ਼ਾ ਬੋਲਣ ਵਾਲਿਆਂ ਨੂੰ ਕੋਈ ਵੀ ਸਮੱਸਿਆ ਨਾ ਆਵੇ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਭਾਸ਼ਾ ਕੋਈ ਰੁਕਾਵਟ ਨਾ ਬਣੇ | ਅਧਿਕਾਰਤ ਸੂਤਰਾਂ ਅਨੁਸਾਰ ਯੂ. ਏ. ਈ. 'ਚ ਕਰੀਬ 26 ਲੱਖ ਦੇ ਕਰੀਬ ਭਾਰਤੀ ਹਨ, ਜੋ ਉੱਥੋਂ ਦੀ ਆਬਾਦੀ ਦਾ 30 ਫੀਸਦੀ ਹੈ ਤੇ ਉੱਥੋਂ ਦਾ ਸਭ ਤੋਂ ਵੱਡਾ ਪ੍ਰਵਾਸੀ ਭਾਈਚਾਰਾ ਭਾਰਤੀ ਹੈ |

ਨਾਟੋ ਫ਼ੌਜਾਂ ਅਤੇ ਅੱਤਵਾਦੀਆਂ ਦੇ ਮੁਕਾਬਲੇ 'ਚ 21 ਨਾਗਰਿਕ ਹਵਾਈ ਹਮਲਿਆਂ 'ਚ ਹਲਾਕ

ਕਾਬੁਲ, 10 ਫਰਵਰੀ (ਏਜੰਸੀ)-ਅਫ਼ਗਾਨਿਸਤਾਨ ਦੇ ਇਕ ਸੰਸਦ ਮੈਂਬਰ ਨੇ ਦੱਸਿਆ ਕਿ ਦੇਸ਼ ਦੇ ਹੇਲਮੰਡ ਸੂਬੇ ਵਿਚ ਹੋਏ ਹਵਾਈ ਹਮਲਿਆਂ 'ਚ ਔਰਤਾਂ ਅਤੇ ਬੱਚਿਆਂ ਸਮੇਤ 21 ਨਾਗਰਿਕਾਂ ਦੀ ਮੌਤ ਹੋ ਗਈ | ਮੁਹੰਮਦ ਹਾਸ਼ਿਮ ਅਲਕੋਜ਼ਾਈ ਨੇ ਦੱਸਿਆ ਕਿ ਇਹ ਸਾਰੀਆਂ ਮੌਤਾਂ ਦੋ ਹਵਾਈ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਯੂ.ਪੀ. 'ਚ 'ਸਿਟ' ਦਾ ਗਠਨ-ਦੋ ਅਧਿਕਾਰੀ ਮੁਅੱਤਲ

ਮਰਨ ਵਾਲਿਆਂ ਦੀ ਗਿਣਤੀ 72 ਹੋਈ ਲਖਨਊ, 10 ਫਰਵਰੀ (ਏਜੰਸੀ)-ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 40 ਤੋਂ ਜਿਆਦਾ ਮੌਤਾਂ ਦੇ ਮਾਮਲੇ 'ਚ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕਰ ਦਿੱਤਾ ਹੈ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਸਕ ਹੋਇਆ ਗੁੱਜਰ ਅੰਦੋਲਨ ਪ੍ਰਦਰਸ਼ਨਕਾਰੀਆਂ ਨੇ ਫੂਕੇ ਪੁਲਿਸ ਦੇ ਵਾਹਨ

20 ਰੇਲ ਗੱਡੀਆਂ ਰੱਦ, 7 ਦੇ ਬਦਲੇ ਰੂਟ

ਜੈਪੁਰ, 10 ਫਰਵਰੀ (ਏਜੰਸੀ)-ਗੁੱਜਰ ਸਮਾਜ ਵਲੋਂ ਨੌਕਰੀਆਂ ਤੇ ਸਿੱਖਿਆ ਸੰਸਥਾਵਾਂ ਵਿਚ 5 ਫ਼ੀਸਦੀ ਰਾਖਵਾਂਕਰਨ ਦੀ ਮੰਗ ਲੈ ਕੇ ਕੀਤਾ ਜਾ ਰਿਹਾ ਅੰਦੋਲਨ ਐਤਵਾਰ ਨੂੰ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਵਿਚ ਹਿੰਸਕ ਰੂਪ ਧਾਰਨ ਕਰ ਗਿਆ। ਇਸ ਦੌਰਾਨ ਕੁਝ ਲੋਕਾਂ ਵਲੋਂ ਹਵਾਈ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਬਦਲੀਆਂ ਤੇ ਤਾਇਨਾਤੀਆਂ 20 ਤੱਕ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਚੋਣ ਕਮਿਸ਼ਨ ਵਲੋਂ ਇਕ ਪੱਤਰ ਜਾਰੀ ਕਰਕੇ ਆਮ ਚੋਣਾਂ 2019 ਦੇ ਮੱਦੇਨਜ਼ਰ ਕੀਤੀਆਂ ਜਾਣ ਵਾਲੀਆਂ ਬਦਲੀਆਂ/ ਤਾਇਨਾਤੀਆਂ ਸਬੰਧੀ ਪਹਿਲਾਂ ਮਿੱਥੀ ਤਰੀਕ 'ਚ ਤਬਦੀਲੀ ਕਰਦਿਆਂ ਹੁਣ ਬਦਲੀਆਂ/ ਤਾਇਨਾਤੀਆਂ ਦੀ ਪ੍ਰਕਿਰਿਆ 20 ਫਰਵਰੀ, ...

ਪੂਰੀ ਖ਼ਬਰ »

ਭਾਰਤ ਪੁੱਜੇ 4 ਚਿਨੂਕ ਹੈਲੀਕਾਪਟਰ

ਇਸੇ ਸਾਲ ਹਵਾਈ ਫ਼ੌਜ 'ਚ ਸ਼ਾਮਿਲ ਕੀਤੇ ਜਾਣਗੇ ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਆਿਖ਼ਰਕਾਰ ਭਾਰਤੀ ਹਵਾਈ ਸੈਨਾ ਦੇ ਬੇੜੇ 'ਚ ਚਾਰ ਚਿਨੂਕ ਹੈਲੀਕਾਪਟਰ ਸ਼ਾਮਿਲ ਹੋ ਗਏ | ਐਤਵਾਰ ਨੂੰ ਗੁਜਰਾਤ ਦੇ ਮੁੰਦਰਾ ਹਵਾਈ ਅੱਡੇ 'ਤੇ ...

ਪੂਰੀ ਖ਼ਬਰ »

ਬਠਿੰਡਾ 'ਚ ਨੌਜਵਾਨ ਦੀ ਹੱਤਿਆ

ਬਠਿੰਡਾ, 10 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਬੀਤੀ ਰਾਤ 2 ਵਜੇ ਦੇ ਕਰੀਬ ਮੋਟਰਸਾਈਕਲ ਮੁਰੰਮਤ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਆ ਰਹੀ ਰੰਜਿਸ਼ ਦੇ ਚਲਦਿਆਂ ਇਕ ਸਪੇਅਰ ਪਾਰਟ ਅਤੇ ਮੋਟਰਸਾਈਕਲ ਮਕੈਨਿਕ ਵਲੋਂ 18 ਸਾਲ ਦੇ ਰਮਿੰਦਰ ਸਿੰਘ ਦੀ ਗੋਲੀ ਮਾਰ ਕੇ ...

ਪੂਰੀ ਖ਼ਬਰ »

ਸਰਕਾਰ ਵਲੋਂ ਜਨਰਲ ਰਾਖਵਾਂਕਰਨ ਦੇ ਫ਼ੈਸਲੇ ਬਾਰੇ ਵੇਰਵੇ ਦੱਸਣ ਤੋਂ ਇਨਕਾਰ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਸਰਕਾਰ ਵਲੋਂ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ (ਈ. ਡਵਲਿਊ.ਐਸ.) ਲੋਕਾਂ ਨੂੰ 10 ਫ਼ੀਸਦੀ ਰਾਖਵਾੇਕਰਨ ਦਿੱਤੇ ਜਾਣ ਸਬੰਧੀ ਮੰਤਰੀ ਮੰਡਲ ਵਲੋਂ ਲਏ ਫ਼ੈਸਲੇ ਦੀ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਐਕਟ ਤਹਿਤ ਮੰਗੀ ਜਾਣਕਾਰੀ ਦੇਣ ਤੋਂ ...

ਪੂਰੀ ਖ਼ਬਰ »

ਟੀ.ਐਮ.ਸੀ. ਵਿਧਾਇਕ ਦੀ ਹੱਤਿਆ ਦਾ ਮਾਮਲਾ

ਭਾਜਪਾ ਨੇਤਾ ਮੁਕੁਲ ਰਾਏ ਤੇ 3 ਹੋਰਾਂ ਿਖ਼ਲਾਫ਼ ਕੇਸ ਦਰਜ

ਕੋਲਕਾਤਾ, 10 ਫਰਵਰੀ (ਏਜੰਸੀ)-ਪੱਛਮੀ ਬੰਗਾਲ 'ਚ ਸੱਤਾਧਾਰੀ ਤਿ੍ਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਿਧਾਇਕ ਸੱਤਿਆਜੀਤ ਬਿਸਵਾਸ ਦੀ ਬੀਤੇ ਦਿਨ ਸਰਸਵਤੀ ਪੂਜਾ ਪ੍ਰੋਗਰਾਮ ਦੌਰਾਨ ਹੋਈ ਹੱਤਿਆ ਮਾਮਲੇ 'ਚ ਭਾਜਪਾ ਦੇ ਨੇਤਾ ਮੁਕੁਲ ਰਾਏ ਤੇ 3 ਹੋਰਾਂ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਸਿੱਖ ਮਾਮਲਿਆਂ 'ਤੇ ਇਮਰਾਨ ਖ਼ਾਨ ਦੇ ਕੰਮਾਂ ਦੀ ਮਹਿਬੂਬਾ ਵਲੋਂ ਸ਼ਲਾਘਾ

ਸ੍ਰੀਨਗਰ, 10 ਫਰਵਰੀ (ਏਜੰਸੀ)-ਪੀ.ਡੀ.ਪੀ. ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਨਨਕਾਣਾ ਸਾਹਿਬ 'ਚ ਇਕ ਜੰਗਲੀ ਰੱਖ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦਾ ਐਲਾਨ ਕਰਨ 'ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸ਼ਲਾਘਾ ਕੀਤੀ ਪਰ ਕੇਂਦਰ ਸਰਕਾਰ ਦੀ ਇਹ ...

ਪੂਰੀ ਖ਼ਬਰ »

ਅੰਦੋਲਨਕਾਰੀ ਨਨਜ਼ ਵਲੋਂ ਫੋਰਾਂਕੋ ਮੁਲੱਕਲ 'ਤੇ ਜਲੰਧਰ ਬਿਸ਼ਪ ਦੇ ਕੰਮਕਾਜ 'ਚ ਦਖ਼ਲ ਦੇਣ ਦਾ ਦੋਸ਼

ਕੋਟਾਯਮ (ਕੇਰਲਾ), 10 ਫਰਵਰੀ (ਪੀ. ਟੀ. ਆਈ.)-ਜਬਰ ਜਨਾਹ ਦੇ ਦੋਸ਼ੀ ਬਿਸ਼ਪ ਫੋਰਾਂਕੋ ਮੁਲੱਕਲ ਜਿਸ ਨੂੰ ਪੋਪ ਫਰਾਂਸਿਸ ਨੇ ਉਨ੍ਹਾਂ ਦੀ ਪਾਦਰੀ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਸੀ ਅਜੇ ਵੀ ਰੋਮਨ ਕੈਥੋਲਿਕ ਗਿਰਜਾਘਰ ਜਲੰਧਰ ਬਿਸ਼ਪ ਦੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਨਾਇਡੂ ਵਲੋਂ ਮੋਦੀ 'ਤੇ ਜਵਾਬੀ ਹਮਲਾ

ਗੁੰਟੂਰ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕੇਸ਼ ਦਾ ਪਿਤਾ ਕਹਿਣ 'ਤੇ ਇਤਰਾਜ਼ ਕਰਦਿਆਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਨਰਿੰਦਰ ਮੋਦੀ ਦੀ ਪਤਨੀ ਨੂੰ ਸ਼ਬਦੀ ਜੰਗ ਵਿਚ ਖਿੱਚ ਕੇ ਜਵਾਬੀ ਹਮਲਾ ਕੀਤਾ ਹੈ | ...

ਪੂਰੀ ਖ਼ਬਰ »

ਕੁੰਭ ਦੇ ਆਖਰੀ ਸ਼ਾਹੀ ਇਸ਼ਨਾਨ ਦੌਰਾਨ 1.25 ਕਰੋੜ ਸ਼ਰਧਾਲੂਆਂ ਨੇ ਲਾਈ ਡੁਬਕੀ

ਇਲਾਹਾਬਾਦ, 10 ਫਰਵਰੀ (ਏਜੰਸੀ)-ਕੁੰਭ ਮੇਲੇ ਦੇ ਆਖ਼ਰੀ ਸ਼ਾਹੀ ਇਸ਼ਨਾਨ ਦੌਰਾਨ ਜ਼ਬਰਦਸਤ ਠੰਢ ਦੇ ਬਾਵਜੂਦ ਕਰੀਬ 1.25 ਕਰੋੜ ਸ਼ਰਧਾਲੂਆਂ ਨੇ ਆਸਥਾ ਦੀ ਡੁਬਕੀ ਲਗਾਈ | ਸ਼ਰਧਾਲੂ ਇੱਥੇ ਗੰਗਾ, ਯਮੁਨਾ ਤੇ ਸਰਸਵਤੀ ਦੇ ਸੰਗਮ 'ਤੇ ਆਯੋਜਿਤ ਤੀਜੇ ਸ਼ਾਹੀ ਇਸ਼ਨਾਨ 'ਚ ਹਿੱਸਾ ...

ਪੂਰੀ ਖ਼ਬਰ »

ਡਿਜੀਟਲ ਯੁੱਗ 'ਚ ਨਿਆਇਕ ਪ੍ਰਕਿਰਿਆ ਦਬਾਅ ਹੇਠ-ਜਸਟਿਸ ਸੀਕਰੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਸੁਪਰੀਮ ਕੋਰਟ ਦੇ ਜੱਜ ਜਸਟਿਸ ਏ.ਕੇ. ਸੀਕਰੀ ਨੇ ਅੱਜ ਕਿਹਾ ਹੈ ਕਿ ਡਿਜੀਟਲ ਯੁੱਗ 'ਚ ਨਿਆਇਕ ਪ੍ਰਕਿਰਿਆ ਬੇਹੱਦ ਦਬਾਅ ਹੇਠ ਹੈ, ਕਿਉਂਕਿ ਕਿਸੇ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕ ਸੋਸ਼ਲ ਮੀਡੀਆ 'ਤੇ ਬਹਿਸ ਕਰਨ ਲੱਗ ...

ਪੂਰੀ ਖ਼ਬਰ »

ਖੁੰਢ-ਚਰਚਾ

ਵਿਦੇਸ਼ਾਂ ਵੱਲ ਪੈਸਾ ਤੇ ਹੁਨਰ ਅਜੋਕੀ ਨੌਜਵਾਨ ਪੀੜ੍ਹੀ ਇੱਧਰੋਂ ਚੰਗੀ ਪੜ੍ਹ-ਲਿੱਖ ਕੇ ਹਰ ਹੀਲੇ ਵਿਦੇਸ਼ ਜਾਣਾ ਲੋਚਦੀ ਹੈ | ਇੱਥੇ ਹੀ ਬੱਸ ਨਹੀਂ, ਉਹ ਵਿਦੇਸ਼ ਜਾ ਕੇ ਸੁਚੱਜੇ ਢੰਗ ਨਾਲ ਆਪਣੇ ਜੀਵਨ 'ਚ ਸਥਾਪਤ ਵੀ ਹੋਣਾ ਚਾਹੁੰਦੀ ਹੈ | ਪੰਜਾਬ 'ਚੋਂ ਵਿਦੇਸ਼ ਭੇਜਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX