ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  1 day ago
ਮੋਗਾ 'ਚ ਅਕਾਲੀ ਦਲ 1920 ਵਲੋਂ ਕਰਾਇਆ ਗਿਆ ਮੀਰੀ-ਪੀਰੀ ਸੰਮੇਲਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  1 day ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  1 day ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  1 day ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  1 day ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  1 day ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  1 day ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  1 day ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  1 day ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  1 day ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  1 day ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  1 day ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  1 day ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  1 day ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  1 day ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  1 day ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  1 day ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  1 day ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  2 days ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  2 days ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਰਨਤਾਰਨ

ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਵਾਅਦੇ ਨਿਭਾਏ-ਡਾ. ਧਰਮਬੀਰ

ਝਬਾਲ, 10 ਫਰਵਰੀ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰਨ ਲਈ ਕਿਸਾਨਾਂ ਦੇ ਕਰਜ਼ੇ ਮੁਆਫ ਕਰਕੇ ਜਿੱਥੇ ਆਪਣੇ ਵਾਅਦੇ ਨਿਭਾਏ ਹਨ, ਉਥੇ ਹੀ ਕਿਸਾਨਾਂ ਤੇ ਆਮ ਜਨਤਾ ਨੂੰ ਉਚ ਪੱਧਰ ਦੀਆਂ ਹੋਰ ਸਹੂਲਤਾਂ ਦੇਣ ਲਈ ਵੱਖ-ਵੱਖ ਲੋਕ ਭਲਾਈ ਸਕੀਮਾਂ ਸ਼ੁਰੂ ਕਰਕੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ | ਇਹ ਵਿਚਾਰ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੇ ਹਲਕੇ ਦੇ ਪਿੰਡ ਮੰਨਣ ਵਿਖੇ ਕਰਜ਼ਾ ਮੁਆਫੀ ਸਰਟੀਫਿਕੇਟ ਦੇਣ ਲਈ ਹੋਏ ਸਮਾਗਮ ਦੌਰਾਨ ਪ੍ਰਗਟ ਕੀਤੇ | ਜਿਥੇ ਇਸ ਸਮੇਂ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ 35 ਕਿਸਾਨਾਂ ਨੂੰ 30 ਲੱਖ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡ ਮੰਨਣ ਵਿਖੇ ਪਹਿਲਾਂ ਵੀ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਗਏ ਹਨ | ਡਾ.ਧਰਮਬੀਰ ਨੇ ਆਖਿਆ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਸਮੂਹ ਪੰਚਾਇਤਾਂ ਨੂੰ ਗ੍ਰਾਂਟਾਂ ਜਲਦੀ ਵੰਡੀਆਂ ਜਾਣਗੀਆਂ |
ਇਸ ਮੌਕੇ ਸਰਪੰਚ ਮਹਾਂਬੀਰ ਸਿੰਘ, ਬਲਾਕ ਪ੍ਰਧਾਨ ਸੋਨੂੰ ਦੋਦੇ, ਜਥੇਦਾਰ ਕਸ਼ਮੀਰ ਸਿੰਘ, ਆੜ੍ਹਤੀ ਰੁਪਿੰਦਰ ਸਿੰਘ, ਨਿਸ਼ਾਨ ਸਿੰਘ, ਸਰਬਇੰਦਰ ਸਿੰਘ, ਸੋਨੂੰ ਮੰਨਣ, ਜਗਤਾਰ ਸਿੰਘ, ਪਰਮਜੀਤ ਸਿੰਘ, ਓ.ਪੀ. ਉਮ ਪ੍ਰਕਾਸ਼ ਕੋਹਲੀ, ਜਗਤਾਰ ਸਿੰਘ ਤੇ ਹੋਰ ਹਾਜ਼ਰ ਸਨ |

ਗੰਭੀਰ ਹੁੁੰਦੀ ਜਾ ਰਹੀ ਅਵਾਰਾ ਪਸ਼ੂਆਂ ਦੀ ਸਮੱਸਿਆ

ਸੁਰ ਸਿੰਘ, 10 ਫਰਵਰੀ (ਧਰਮਜੀਤ ਸਿੰਘ)-ਨਕਾਰਾ ਹੋ ਗਏ ਪਸ਼ੂਆਂ ਨੂੰ ਪਸ਼ੂ-ਪਾਲਕਾਂ ਵਲੋਂ ਤਿਆਗ ਦੇਣ ਦੇ ਰੁਝਾਨ ਕਾਰਨ ਸਥਾਨਕ ਇਲਾਕੇ ਅੰਦਰ ਅਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ | ਇਹ ਅਵਾਰਾ ਪਸ਼ੂ ਬਜ਼ਾਰਾਂ, ਸੜਕਾਂ ਦੀ ਆਵਾਜਾਈ ਵਿਚ ਰੁਕਾਵਟ ...

ਪੂਰੀ ਖ਼ਬਰ »

ਸੀਵਰੇਜ ਬੰਦ ਹੋਣ ਕਾਰਨ ਬਿਮਾਰੀ ਫੈਲਣ ਦਾ ਡਰ ਬਣਿਆ

ਗੋਇੰਦਵਾਲ ਸਾਹਿਬ, 10 ਫਰਵਰੀ (ਪੱਤਰ ਪ੍ਰੇਰਕ)-ਸਥਾਨਕ ਸਨਅਤੀ ਕੇਂਦਰ ਫੇਜ ਦੋ ਦੇ ਨਿਵਾਸੀ ਪਿਛਲੇ ਛੇ ਮਹੀਨਿਆਂ ਤੋਂ ਬੰਦ ਪਏ ਸੀਵਰੇਜ ਤੋਂ ਡਾਹਢੇ ਪ੍ਰੇਸ਼ਾਨ ਹਨ¢ ਜਿਸ ਸਮੱਸਿਆ ਦੇ ਹੱਲ ਲਈ ਉਹ ਸਬੰਧਿਤ ਅਧਿਕਾਰੀਆਂ ਨੂੰ ਵਾਰ ਵਾਰ ਜਾਣੂ ਕਰਵਾਉਣ ਦੇ ਬਾਵਜੂਦ ...

ਪੂਰੀ ਖ਼ਬਰ »

ਪਟਿਆਲਾ ਰੈਲੀ ਲਈ ਤਰਨ ਤਾਰਨ ਤੋਂ ਅਧਿਆਪਕ ਹੋਏ ਰਵਾਨਾ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਦੇ ਬੈਨਰ ਹੇਠ ਜ਼ਿਲ੍ਹਾ ਤਰਨ ਤਾਰਨ ਤੋਂ ਪਟਿਆਲਾ ਰੈਲੀ ਲਈ ਵੱਡੇ ਕਾਫਲੇ ਦੇ ਰੂਪ ਵਿਚ ਅਧਿਆਪਕ ਆਪਣੀਆਂ ਮੰਗਾਂ ਦੇ ਸਬੰਧ ਵਿਚ ਰਵਾਨਾ ਹੋਏ | ਅਧਿਆਪਕ ਆਗੂਆਂ ਨੇ ਦੱਸਿਆ ਕਿ ਹਰ ਤਰ੍ਹਾਂ ਦੇ ਕੱਚੇ ...

ਪੂਰੀ ਖ਼ਬਰ »

ਦਾਜ ਦੀ ਖਾਤਰ ਮਾਰਕੁੱਟ ਕਰਨ 'ਤੇ ਤਿੰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦਾਜ ਦੀ ਖਾਤਰ ਨੂੰ ਹ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ. ਪੀ. (ਐੱਚ.) ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਵਲੋਂ ਕਮਲ ਕੱਪ ਪ੍ਰਤੀਯੋਗਤਾ ਤਹਿਤ ਮੈਰਾਥਨ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਕਮਲ ਕੱਪ ਪ੍ਰਤੀਯੋਗਤਾ ਤਹਿਤ ਮੈਰਾਥਨ ਕਰਵਾਈ ਗਈ, ਜਿਸ ਨੂੰ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਅਤੇ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਗੁਰਪ੍ਰੀਤ ਸਿੰਘ ਹੀਰਾ ਮਹਿਦੀਪੁਰ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਰਨਤਾਰਨ, 10 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਐੱਚ) ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਪੱਟੀ ...

ਪੂਰੀ ਖ਼ਬਰ »

ਬੁਲੇਟ ਮੋਟਰਸਾਈਕਲਾਂ 'ਤੇ ਪਟਾਕੇ ਪਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ-ਐੱਸ. ਐੱਚ. ਓ.

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਮੋਟਰ ਸਾਈਕਲ 'ਤੇ ਪਟਾਕੇ ਪਾਉਣ ਵਾਲਿਆਂ ਦੇ ਖਿਲਾਫ ਸਿਟੀ ਪੁਲਿਸ ਵਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਸਬੰਧ ਵਿਚ ਥਾਣਾ ਸਿਟੀ ਦੇ ਅਧੀਨ ਪੈਂਦੇ ਇਲਾਕਿਆਂ ਵਿਚ ਜਗ੍ਹਾ ਜਗ੍ਹਾ ਤੇ ...

ਪੂਰੀ ਖ਼ਬਰ »

ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਲੜਕੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ ਸੱਤ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਐੱਚ.) ਗੁਰਨਾਮ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕਾਬੂ

ਖਡੂਰ ਸਾਹਿਬ, 10 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਥਾਣਾ ਵੈਰੋਵਾਲ ਦੀ ਪੁਲਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਪਿਛਲੇ ਸਮੇਂ ਤੋਂ ਭਗੋੜਾ ਵਿਅਕਤੀ ਪੁਲਸ ਨੇ ਕਾਬੂ ਕਰ ਲਿਆ | ਜਾਣਕਾਰੀ ਅਨੁਸਾਰ ਪੁਲਸ ਥਾਣਾ ਵੈਰੋਵਾਲ ਦੇ ਐੱਸ.ਐੱਚ.ਓ ਨੇ ਦੱਸਿਆ ਕਿ ਏ.ਐੱਸ.ਆਈ ...

ਪੂਰੀ ਖ਼ਬਰ »

1 ਮਾਰਚ ਦੇ ਜੇਲ੍ਹ ਭਰੋ ਅੰਦੋਲਨ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਸਭਰਾ

ਹਰੀਕੇ ਪੱਤਣ, 10 ਫਰਵਰੀ (ਸੰਜੀਵ ਕੁੰਦਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ 1 ਮਾਰਚ ਤੋਂ ਪੰਜਾਬ ਭਰ ਵਿਚ ਜੇਲ੍ਹ ਭਰੋ ਅੰਦੋਲਨ ਆਰੰਭ ਕੀਤਾ ਜਾ ਰਿਹਾ ਹੈ | ਜਿਸ ਨੂੰ ਲੈ ਕੇ ਪਿੰਡ ਬੂਹ ਅਤੇ ਤੁੰਗ ਵਿਚੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਕਸ਼ਨ ਸਾਂਝਾ ਮੋਰਚਾ ਵਲੋਂ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਕਰਵਾਇਆ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਦਫ਼ਤਰ ਮੁਲਾਜ਼ਮ ਐਕਸ਼ਨ ਸਾਂਝਾ ਮੋਰਚਾ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ...

ਪੂਰੀ ਖ਼ਬਰ »

ਮਾਝੇ, ਦੁਆਬੇ ਤੇ ਮਾਲਵੇ 'ਚ ਰੈਲੀਆਂ ਕਰਨ ਤੋਂ ਬਾਅਦ ਪੂਰੇ ਪੰਜਾਬ ਦੀ ਹੋਵੇਗੀ ਮਹਾਂ ਰੈਲੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੰਬਰਦਾਰਾਂ ਨਾਲ ਕੀਤਾ ਚੋਣ ਵਾਅਦਾ ਪੂਰਾ ਕਰੇ-ਸਮਰਾ

ਖਡੂਰ ਸਾਹਿਬ, 10 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਦੀਆਂ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਲੋਂ ਨੰਬਰਦਾਰਾਂ ਦੇ ਮਾਣ ਭੱਤੇ ਵਿਚ ਵਾਧਾ ਅਤੇ ਹੋਰ ਹੱਕੀ ਮੰਗਾਂ ਦੇਣ ਦਾ ਕੀਤਾ ਵਾਅਦਾ ਅਜੇ ਤੱਕ ਵਫਾ ਨਹੀਂ ਹੋਇਆ | ਪੰਜਾਬ ਨੰਬਰਦਾਰ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਹੋਣ ਮਗਰੋਂ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਪਰਤੀ-ਆਸਲ

ਅਮਰਕੋਟ, 10 ਫਰਵਰੀ (ਭੱਟੀ)-ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਸੀ ਕਿ ਉਹ ਵਾਅਦੇ ਨੂੰ ਨਿਭਾਉਂ ਦਆਂ ਪੰਜ ਏਕੜ ਤੱਕ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਬਹੁਤ ਸ਼ਲਾਘਾਯੋਗ ਕੰਮ ਕੀਤਾ, ਇਸ ਨਾਲ ਕਿਸਾਨਾਂ ਦੇ ਮਾਯੂਸੀ ਭਰੇ ਚਿਹਰਿਆਂ 'ਤੇ ਰੌਣਕ ਵੇਖਣ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਲੌਹਕਾ ਵਿਖੇ ਇਨਾਮ ਵੰਡ ਸਮਾਗਮ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜਿਹੜੇ ਵਿਦਿਆਰਥੀ ਰੋਜਾਨਾਂ ਸਕੂਲ ਆਉਂਦੇ ਹਨ, ਅਧਿਆਪਕਾਂ ਤੇ ਮਾਪਿਆਂ ਦੇ ਆਗਿਆਕਾਰੀ ਹਨ, ਤਨਦੇਹੀ ਨਾਲ ਮਿਹਨਤ ਕਰਦੇ ਹਨ, ਅਜਿਹੇ ਵਿਦਿਆਰਥੀ ਜਿੰਦਗੀ 'ਚ ਹਮੇਸ਼ਾਂ ਸਫ਼ਲ ਹੁੰਦੇ ਹਨ | ਇਹ ਪ੍ਰਗਟਾਵਾ ਸ਼ਹੀਦ ਚੈਂਚਲ ਸਿੰਘ ...

ਪੂਰੀ ਖ਼ਬਰ »

ਨਵ-ਨਿਯੁਕਤ ਡਾਇਰੈਕਟਰ ਡਾ: ਸ਼ਮਸ਼ੇਰ ਸਿੰਘ ਦਾ ਫੈੱਡਰੇਸ਼ਨ ਸੰਘਾ ਵਲੋਂ ਸਨਮਾਨ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਤਾਇਨਾਤ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਜਿੰਨਾਂ ਨੂੰ ਉਨ੍ਹਾਂ ਦੀਆਂ ਬਿਹਤਰ ਸੇਵਾਵਾਂ ਬਦਲੇ ਸਿਹਤ ਵਿਭਾਗ ਪੰਜਾਬ ਬਤੌਰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ, ਦਾ ਅੱਜ ਸਿੱਖ ਸਟੂਡੈਂਟ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਡਾ. ਦੀਦਾਰ ਸਿੰਘ ਦੇ ਗ੍ਰਹਿ ਪਹੁੰਚੇ

ਮੀਆਂਵਿੰਡ, 10 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਪਿਛਲੇ ਦਿਨੀਂ ਡਾ. ਦੀਦਾਰ ਸਿੰਘ ਠਰੂ ਇਕ ਐਕਸੀਡੈਂਟ ਵਿਚ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਉਨ੍ਹਾਂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀ ਏਟਕ ਜਥੇਬੰਦੀ ਨੇ ਕੀਤੀ ਚੋਣ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰ: ਫੈੱਡਰੇਸ਼ਨ ਏਟਕ ਪੰਜਾਬ ਦੀ ਸਬ ਡਵੀਜ਼ਨ ਨੌਸ਼ਹਿਰਾ ਪੰਨੂੰਆਂ ਯੂਨਿਟ ਦੀ ਚੋਣ ਕਰਨ ਲਈ ਬਿਜਲੀ ਕਾਮਿਆਂ ਨੇ ਮੀਟਿੰਗ ਕੀਤੀ, ਜਿਸ ਵਿਚ ਜਥੇਬੰਦੀ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਯੋਗ ਸਬੰਧੀ ਸੈਮੀਨਾਰ ਲਗਾਇਆ

ਤਰਨ ਤਾਰਨ, 10 ਫਰਵਰੀ (ਪਰਮਜੀਤ ਜੋਸ਼ੀ)-ਇਲਾਕੇ ਭਰ ਵਿਚ ਵਿਦਿਆ ਦਾ ਚਾਨਣ ਵੰਡ ਰਹੇ ਮਾਝਾ ਪਬਲਿਕ ਸਕੂਲ ਵਿਖੇ ਯੋਗ ਦੀ ਸਿੱਖਿਆ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦੀ ਪ੍ਰਧਾਨਗੀ ਪ੍ਰਸਿੱਧ ਫਿਲੌਸਫਰ ਐਨਟ ਸਟੀਫ਼ਨ ਨੇ ਕੀਤੀ | ਐਨਟ ਸਟੀਫ਼ਨ ਪੰਦਰਾਂ ਸਾਲਾਂ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਕਿਸਾਨ ਸੰਘਰਸ਼ ਕਮੇਟੀ ਦੀ ਇਕਾਈ ਦਾ ਗਠਨ

ਖਡੂਰ  ਸਾਹਿਬ , 10 ਫਰਵਰੀ (ਮਾਨ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਪੱਖੋਕੇ ਦੀ ਨਵੀਂ ਇਕਾਈ ਗਠਿਤ ਕੀਤੀ ਗਈ¢ ਇਸ ਮੌਕੇ ਬਚਿੱਤਰ ਸਿੰਘ ਨੂੰ ਪਿੰਡ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਤੇ 31 ਹੋਰ ਆਗੂਆਂ ਦੀ ਵੱਖ-ਵੱਖ ਅਹੁਦਿਆਂ 'ਤੇ ਚੋਣ ਕੀਤੀ ਗਈ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ-ਵਿਧਾਇਕ ਸਿੱਕੀ

ਚੋਹਲਾ ਸਾਹਿਬ, 10 ਫਰਵਰੀ (ਬਲਵਿੰਦਰ ਸਿੰਘ)-ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਬਹੁਤ ਵੱਡੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰ੍ਹਾਂ ਸੁੱਖ ...

ਪੂਰੀ ਖ਼ਬਰ »

ਕੇਂਦਰ ਸਰਕਾਰ ਐਫ. ਸੀ. ਆਈ. ਨੂੰ ਖਰੀਦਦਾਰੀ 'ਚੋਂ ਬਾਹਰ ਰੱਖਣ ਦਾ ਫ਼ੈਸਲਾ ਵਾਪਸ ਲਵੇ- ਐਡਵੋਕੇਟ ਢਿੱਲੋਂ

ਪੱਟੀ, 10 ਫ਼ਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਕੁੱਲ ਹਿੰਦ ਕਿਸਾਨ ਸਭਾ ਚੂਸਲੇਵੜ ਯੂਨਿਟ ਦੀ ਮੀਟਿੰਗ ਕਿਸਾਨ ਆਗੂ ਕਾਬਲ ਸਿੰਘ ਦੀ ਪ੍ਰਧਾਨਗੀ ਹੇਠ ਚੇਅਰਮੈਨ ਲਖਵਿੰਦਰ ਸਿੰਘ ਲੱਖਾ ਦੇ ਗ੍ਰਹਿ ਵਿਖੇ ਹੋਈ | ਇਸ ਵਿਚ ਪਿੰਡ ਦੇ ਕਿਸਾਨਾਂ ਨੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਐੱਨ.ਆਰ.ਆਈ. ਭਰਾਵਾਂ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੱਡੀਆਂ

ਖਡੂਰ ਸਾਹਿਬ, 10 ਫਰਵਰੀ (ਮਾਨ ਸਿੰਘ)¸ਨੇੜਲੇ ਪਿੰਡ ਨਾਗੋਕੇ ਦੇ ਮੋਹਤਬਰ ਵਿਅਕਤੀ ਮਾ. ਅਮਰਜੀਤ ਸਿੰਘ ਅਤੇ ਸਰਪੰਚ ਬਿੰਦਰ ਕੌਰ ਦੇ ਦੋ ਐੱਨ. ਆਰ. ਆਈਜ਼ ਸਪੁੱਤਰਾਂ ਗੁਲਵਿੰਦਰ ਸਿੰਘ ਯੂ. ਕੇ. ਅਤੇ ਅਮਰਦੀਪ ਸਿੰਘ ਹਾਂਗਕਾਂਗ ਨੇ ਆਪਣੇ ਪਿੰਡ ਦੇ ਨੌਜਵਾਨਾਂ ਨੂੰ ਖੇਡ ...

ਪੂਰੀ ਖ਼ਬਰ »

ਕੁਸ਼ਤੀ ਅਖਾੜਾ ਮਲੀਆਂ ਦੀਆਂ ਖਿਡਾਰਨਾਂ ਨੇ ਚੈਂਪੀਅਨਸ਼ਿਪ 'ਚ ਜਿੱਤ ਪ੍ਰਾਪਤ ਕੀਤੀ

ਤਰਨ ਤਾਰਨ, 10 ਫਰਵਰੀ (ਕੱਦਗਿੱਲ) -ਬੀਤੇ ਦਿਨੀਂ ਗੁਜਰਾਤ ਦੇ ਸੂਰਤ ਵਿਚ ਹੋਈ ਜੂਨੀਅਰ ਚੈਂਪੀਅਨਸ਼ਿਪ 'ਚ ਸ੍ਰੀ ਗੁਰੂ ਰਾਮਦਾਸ ਕੁਸ਼ਤੀ ਅਖਾੜਾ ਪਿੰਡ ਮਲੀਆ ਦੀਆਂ 2 ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਕੁਸ਼ਤੀ ਅਖਾੜੇ ...

ਪੂਰੀ ਖ਼ਬਰ »

ਵਿਧਾਇਕ ਗਿੱਲ ਚੋਰੀਆਂ ਵਾਲੀਆਂ ਦੁਕਾਨਾਂ ਦੀ ਸਾਰ ਲੈਣ ਪਹੁੰਚੇ

ਪੱਟੀ, 10 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਪੱਟੀ ਸ਼ਹਿਰ ਵਿਚ ਕੁੱਝ ਦਿਨ ਪਹਿਲਾਂ ਹੋਈਆਂ ਚੋਰੀਆਂ ਵਾਲੀਆਂ ਦੁਕਾਨਾਂ ਦੀ ਸਾਰ ਲੈਣ ਪਹੁੰਚੇ | ਇਸ ਮੌਕੇ ਸ਼ਹਿਰ ਦੇ ਪਤਵੰਤੇ ਕਾਂਗਰਸੀ ਆਗੂ ਤੇ ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਗਿੱਲ ਚੋਰੀਆਂ ਵਾਲੀਆਂ ਦੁਕਾਨਾਂ ਦੀ ਸਾਰ ਲੈਣ ਪਹੁੰਚੇ

ਪੱਟੀ, 10 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਪੱਟੀ ਸ਼ਹਿਰ ਵਿਚ ਕੁੱਝ ਦਿਨ ਪਹਿਲਾਂ ਹੋਈਆਂ ਚੋਰੀਆਂ ਵਾਲੀਆਂ ਦੁਕਾਨਾਂ ਦੀ ਸਾਰ ਲੈਣ ਪਹੁੰਚੇ | ਇਸ ਮੌਕੇ ਸ਼ਹਿਰ ਦੇ ਪਤਵੰਤੇ ਕਾਂਗਰਸੀ ਆਗੂ ਤੇ ਪੁਲਿਸ ...

ਪੂਰੀ ਖ਼ਬਰ »

ਪੰਚਾਇਤਾਂ ਦਾ ਕੰਮ-ਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕੀਤਾ ਜਾਵੇਗਾ-ਪੰਚਾਇਤ ਮੰਤਰੀ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ | ਪੇਂਡੂ ਵਿਕਾਸ ਮੰਤਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਐਸੋ: ਦੀ ਚੋਣ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਮੀਟਿੰਗ ਬੱਸ ਸਟੈਂਡ ਤਰਨ ਤਾਰਨ ਵਿਖੇ ਮੈਂਬਰਾਂ ਦੀ ਭਾਰੀ ਗਿਣਤੀ ਵਿਚ ਹੋਈ, ਜਿਸ ਵਿਚ ਸਰਬ ਸੰਮਤੀ ਨਾਲ ਪ੍ਰਧਾਨ ਅਜੀਤ ਸਿੰਘ ਢੋਟੀਆਂ, ਜਨ: ਸਕੱਤਰ ਯਸ਼ਪਾਲ ਝਬਾਲ, ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਤਰਨ ਤਾਰਨ, 10 ਫਰਵਰੀ (ਲਾਲੀ ਕੈਰੋਂ)-ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀ: ਸੈ: ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਰਦਾਸ ਦਿਵਸ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਕੂਲ ਤੇ ...

ਪੂਰੀ ਖ਼ਬਰ »

10ਵਾਂ ਕਵੀਸ਼ਰੀ ਦਰਬਾਰ 17 ਨੂੰ -ਮੁਖਤਾਰ ਸਿੰਘ ਸੰਗਵਾਂ

ਪੱਟੀ, 10 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੰਤਾਂ-ਮਹਾਂਪੁਰਖਾਂ ਦੀ ਯਾਦ ਵਿਚ ਸੰਤ ਸਮਾਗਮ ਅਤੇ ਕਵੀਸ਼ਰੀ ਦਰਬਾਰ ਕਰਵਾਉਣ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮੁਖਤਿਆਰ ਸਿੰਘ ਸੰਗਵਾਂ ਨੇ ਦੱਸਿਆ ਦਸਵਾਂ ਕਵੀਸ਼ਰੀ ਦਰਬਾਰ ...

ਪੂਰੀ ਖ਼ਬਰ »

ਸੈਣ ਸਮਾਜ ਦੀ ਮਹੀਨਾਵਾਰ ਮੀਟਿੰਗ 24 ਨੂੰ

ਤਰਨ ਤਾਰਨ, 10 ਫਰਵਰੀ (ਪਰਮਜੀਤ ਜੋਸ਼ੀ)-ਸਮੂਹ ਸੈਣ ਸਮਾਜ ਦੇ ਮੈਂਬਰਾਂ ਦੀ ਮੀਟਿੰਗ ਬਾਬਾ ਸਾਹਿਬ ਸਿੰਘ (ਪੰਜ ਪਿਆਰੇ) ਤਰਨ ਤਾਰਨ ਸਾਹਿਬ ਦੇ ਬੁੰੰਗਾ ਸਾਹਿਬ ਵਿਖੇ ਵਿਖੇ ਹੋਈ, ਜਿਸ ਵਿਚ ਨਵੀਂ ਇਮਾਰਤ ਦੀ ਉਸਾਰੀ ਬਣਾਉਣ ਲਈ ਅਹਿਮ ਫ਼ੈਸਲੇ ਕੀਤੇ ਗਏ | ਮੀਟਿੰਗ ਵਿਚ ...

ਪੂਰੀ ਖ਼ਬਰ »

ਝਬਾਲ ਖੁਰਦ ਵਿਖੇ ਵਿਧਾਇਕ ਅਗਨੀਹੋਤਰੀ ਵਲੋਂ ਵਿਕਾਸ ਕਾਰਜਾ ਦਾ ਉਦਘਾਟਨ

ਝਬਾਲ, 10 ਫਰਵਰੀ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਪੈਂਦੇ ਪਿੰਡ ਝਬਾਲ ਖੁਰਦ ਵਿਖੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਪਿੰਡ ਦੀ ਖਰਾਬ ਹੋਈ ਫਿਰਨੀ ਨੂੰ ਦੁਬਾਰਾ ਬਣਾਉਣ ਦਾ ਉਦਘਾਟਨ ਕੀਤਾ | ਇਸ ਸਮੇਂ ...

ਪੂਰੀ ਖ਼ਬਰ »

ਗ਼ਦਰ ਪਾਰਟੀ ਦੇ ਸ਼ਹੀਦ ਸੋਹਨ ਲਾਲ ਪਾਠਕ ਦਾ ਸ਼ਹੀਦੀ ਦਿਹਾੜਾ ਮਨਾਇਆ

ਪੱਟੀ, 10 ਫਰਵਰੀ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਗਦਰ ਪਾਰਟੀ ਦੇ ਪਹਿਲੀ ਕਤਾਰ ਦੇ ਸ਼ਹੀਦ, ਸ਼ਹੀਦ ਸੋਹਨ ਲਾਲ ਪਾਠਕ ਦਾ 104ਵਾਂ ਸ਼ਹੀਦੀ ਦਿਹਾੜਾ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਵਿਚ ਸ਼ਰਧਾਪੂਰਵਕ ਮਨਾਇਆ ਗਿਆ | ਸਮਾਗਮ ਮੁੱਖ-ਮਹਿਮਾਨ ਹਰਮਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਫਤਹਿ ਗਰੁੱਪ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਸਮਾਪਤ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਫਤਹਿ ਗਰੁੱਪ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹਲਕਾ ਖਡੂਰ ਸਾਹਿਬ ਵਿਚ ਧਾਰਮਿਕ ਸਮਾਗਮਾਂ ਦੀ ਲੜੀ ਸ਼ੁਰੂ ਕਰਨ ਤੋਂ ਪਹਿਲਾਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾ ...

ਪੂਰੀ ਖ਼ਬਰ »

ਕੋਈ ਰਾਜਨੀਤਿਕ ਆਗੂ ਨਹੀਂ ਪਹੁੰਚਿਆ ਤਰਨਜੋਤ ਸਿੰਘ ਦੀ ਹੌਸਲਾ ਅਫ਼ਜਾਈ ਲਈ ਗਿੰਨੀਜ਼ ਬੁੱਕ ਆਫ ਵਰਲਡ 'ਚ ਨਾਂਅ ਦਰਜ ਕਰਵਾਉਣ ਤੋਂ ਇਲਾਵਾ ਕਈ ਤਗਮੇ ਜਿੱਤ ਚੁੱਕੈ ਸਕੇਟਿੰਗ 'ਚ ਤਰਨਜੋਤ ਸਿੰਘ ਬੂੜ ਚੰਦ

ਸ਼ਾਹਬਾਜ਼ਪੁਰ, 10 ਫਰਵਰੀ (ਪ੍ਰਦੀਪ ਬੇਗੇਪੁਰ)-13 ਸਾਲਾ ਤਰਨਜੋਤ ਸਿੰਘ ਬੂੜਚੰਦ ਹਾਲ ਹੀ ਵਿਚ ਥਾਈਲੈਂਡ ਵਿਖੇ ਚਾਰ ਦੇਸ਼ਾਂ ਦੀਆਂ ਹੋਈਆਂ ਸਕੇਟਿੰਗ ਗੇਮਾਂ ਵਿਚ ਇਕ ਸੋਨ ਤਗਮਾ ਤੇ ਦੋ ਕਾਂਸੀ ਦੇ ਤਮਗੇ ਜਿੱਤ ਕੇ ਭਾਵੇਂ ਦੇਸ਼ ਦੀ ਝੋਲੀ ਵਿਚ ਪਾ ਚੁੱਕਾ ਹੈ, ਪ੍ਰੰਤੂ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਬਲਾਕ ਤਰਨ ਤਾਰਨ ਤੇ ਗੰਡੀਵਿੰਡ ਦੀ ਸਰਬਸੰਮਤੀ ਨਾਲ ਚੋਣ

ਤਰਨ ਤਾਰਨ, 10 ਫਰਵਰੀ (ਲਾਲੀ ਕੈਰੋਂ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਬਲਾਕ ਤਰਨ ਤਾਰਨ ਅਤੇ ਗੰਡੀਵਿੰਡ ਬਲਾਕ ਦੀ ਜਥੇਬੰਦੀ ਦੀ ਚੋਣ ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ, ਚਰਨ ਸਿੰਘ ਬਲਾਕ ਪ੍ਰਧਾਨ ਨੌਸ਼ਹਿਰਾ ਪੰਨੂੰਆ ਅਤੇ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਸਿੱਖ ਔਰਤ ਦਾ ਪਹਿਰਾਵਾ ਤੇ ਗੁਜਰੀ ਦੀਏ ਪੋਤਰੀਏ ਵਿਸ਼ੇ 'ਤੇ ਵਿਦਿਆਰਥਣਾਂ 'ਚ ਮੁਕਾਬਲੇ

ਖਾਲੜਾ, 10 ਫਰਵਰੀ (ਜੱਜਪਾਲ ਸਿੰਘ ਜੱਜ)-ਸਿੱਖ ਪਰਿਵਾਰਾਂ ਦੀਆਂ ਲੜਕੀਆਂ ਨੂੰ ਦੁਨਿਆਵੀ ਵਿਦਿਆ ਦੇ ਨਾ ਨਾਲ ਬੇਬੇ ਨਾਨਕੀ ਜੀ, ਮਾਤਾ ਸੁੰਦਰ ਕੌਰ ਜੀ, ਮਾਤਾ ਭਾਗ ਕੌਰ ਅਤੇ ਬੀਬੀ ਸ਼ਰਨ ਕੌਰ ਦੇ ਜੀਵਨ ਨੂੰ ਪੜ੍ਹਦਿਆ ਉਨ੍ਹਾਂ ਦੇ ਗੁਣਾਂ ਨੂੰ ਆਪਣੇ ਜੀਵਨ ਦਾ ਸ਼ਿੰਗਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਹੜੇ ਮਨਾਇਆ 'ਬਸੰਤ ਪੰਚਮੀ' ਦਾ ਤਿਉਹਾਰ

ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)¸ਜ਼ਿਲ੍ਹੇ ਦੀ ਪ੍ਰਸਿੱਧ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ ਅੰਮਿ੍ਤਸਰ ਤਰਨ ਤਾਰਨ ਵਿਖੇ ਰੁੱਤਾਂ ਦੀ ਰਾਣੀ ਬਸੰਤ ਰੁੱਤ ਦਾ ਤਿਉਹਾਰ ਬੜੇ ਚਾਵਾਂ ਦੇ ...

ਪੂਰੀ ਖ਼ਬਰ »

ਸੱਤ ਕਿਸਾਨ ਜਥੇਬੰਦੀਆਂ ਵਲੋਂ ਲੁਧਿਆਣਾ ਲੀਡ ਬੈਂਕ ਦਾ ਘਿਰਾਓ 18 ਨੂੰ

ਖਡੂਰ ਸਾਹਿਬ, 10 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਗੁਰਦੁਆਰਾ ਤਪਾਣਾ ਸਾਹਿਬ ਖਡੂਰ ਸਾਹਿਬ ਵਿਖੇ ਮਹਿੰਦਰ ਸਿੰਘ ਵੇਈਾਪੂੰਈ, ਭੁਪਿੰਦਰ ਸਿੰਘ ਤਖਤਮੱਲ, ਅਵਤਾਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਵਿੱਦਿਆ ਦੀ ਮਿਆਰਤਾ ਨੂੰ ਉੱਪਰ ਚੁੱਕਣ ਲਈ ਕਾਂਗਰਸ ਸਰਕਾਰ ਕਰ ਰਹੀ ਪਹਿਲਕਦਮੀਆਂ-ਡਾ: ਅਗਨੀਹੋਤਰੀ

ਤਰਨ ਤਾਰਨ, 10 ਫਰਵਰੀ (ਲਾਲੀ ਕੈਰੋਂ)-ਕਾਂਗਰਸ ਸਰਕਾਰ ਵਲੋਂ ਜਿੱਥੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਵਜੋਂ ਦਿੱਤੀ ਜਾ ਰਹੀ ਹੈ, ਉਥੇ ਵਿਦਿਆ ਦੀ ਮਿਆਰਤਾ ਨੂੰ ਉਪਰ ਚੁੱਕਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ | ਇਹ ਵਿਚਾਰ ਹਲਕਾ ਵਿਧਾਇਕ ਡਾ: ...

ਪੂਰੀ ਖ਼ਬਰ »

ਸਲਾਹਕਾਰ ਜਸਬੀਰ ਸਿੰਘ ਦੇ ਚਾਚੇ ਦਾ ਦਿਹਾਂਤ-ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਝਬਾਲ, 10 ਫਰਬਰੀ (ਸਰਬਜੀਤ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਦੇ ਸਿਆਸੀ ਸਲਾਹਕਾਰ ਜਸਬੀਰ ਸਿੰਘ ਮਾਣਕਪੁਰਾ ਨੂੰ ਉਸ ਵੇਲੇ ਬਹੁਤ ਗਹਿਰਾ ਸਦਮਾ ਪੁੱਜਾ, ਜਦੋ ਉਨ੍ਹਾਂ ਦੇ ਚਾਚਾ ਪ੍ਰਸ਼ੋਤਮ ਸਿੰਘ ਮਾਣਕਪੁਰਾ ਦਾ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਪ੍ਰਚਾਰਕਾਂ ਨੇ ਸਕੂਲੀ ਵਿਦਿਆਰਥਣਾਂ ਨੂੰ ਬੂਟ ਜੁਰਾਬਾਂ ਵੰਡੀਆਂ

ਖਾਲੜਾ, 10 ਫਰਵਰੀ (ਜੱਜਪਾਲ ਸਿੰਘ)-ਪ੍ਰਚਾਰਕ ਸੰਦੀਪ ਸਿੰਘ ਖਾਲੜਾ ਜਰਮਨ ਅਤੇ ਕਰਨਬੀਰ ਸਿੰਘ ਨਾਰਲੀ ਹਾਂਗਕਾਂਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ (ਕੰਨਿਆ) ਦੀਆਂ 124 ਵਿਦਿਆਰਥਣਾਂ ਨੂੰ ਬੂਟ ਜੁਰਾਬਾਂ ਵੰਡੀਆਂ ਗਈਆਂ | ਪਿ੍ੰਸੀ: ਸਰਬਜੀਤ ਕੌਰ ਨੇ ਉਕਤ ...

ਪੂਰੀ ਖ਼ਬਰ »

ਬਰੜ ਮਹੱਲੇ ਦਾ ਸਰਕਾਰੀ ਸਹੂਲਤਾਂ ਤੋਂ ਵਾਂਝਾ ਇਕ ਹੋਰ ਸਿਕੰਦਰ ਦਾ ਪਰਿਵਾਰ ਆਇਆ ਸਾਹਮਣੇ

ਫਤਿਆਬਾਦ, 10 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਇਸ ਪਦਾਰਥਵਾਦੀ ਯੁੱਗ 'ਚ ਜਿਥੇ ਜ਼ਮੀਨਾਂ ਦੇ ਮਾਲਕ ਅਤੇ ਨੌਕਰੀਆਂ ਕਰਦੇ ਕਈ ਵਿਅਕਤੀ ਆਪਣੇ ਪਰਿਵਾਰਾਂ ਦੇ ਨਾਮ 'ਤੇ ਕਾਰਡ ਬਣਵਾ ਕੇ ਸਰਕਾਰ ਵਲੋਂ ਮਿਲਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਕੇ ਹੋਰ ਅਮੀਰ ਹੋਣ ਲਈ ...

ਪੂਰੀ ਖ਼ਬਰ »

ਸਦਭਾਵਨਾ ਕਾਇਮ ਰੱਖਣੀ ਜ਼ਰੂਰੀ ਹੈ-ਆਦੇਸ਼ ਪ੍ਰਤਾਪ ਸਿੰਘ ਕੈਰੋਂ

ਤਰਨ ਤਾਰਨ, 10 ਫਰਵਰੀ (ਲਾਲੀ ਕੈਰੋਂ)-ਤਰਨ ਤਾਰਨ ਦੇ ਪਿੰਡ ਢੋਟੀਆਂ ਵਿਖੇ ਸ਼ਾਹ ਪਰਿਵਾਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਅਮਰ ਸਿੰਘ ਕੁਟੀਆ ਵਿਖੇ ਸਰਬੱਤ ਦੇੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਕੀਰਤਨੀ ਜਥੇ ਵਲੋਂ ...

ਪੂਰੀ ਖ਼ਬਰ »

ਰਿਟਾ: ਡਿਪਟੀ ਡਾਇ: ਰਘਬੀਰ ਸਿੰਘ ਭੁੱਲਰ ਨੂੰ ਸ਼ਰਧਾ ਦੇ ਫੁੱਲ ਭੇਟ

ਤਰਨ ਤਾਰਨ, 10 ਫਰਵਰੀ (ਲਾਲੀ ਕੈਰੋਂ)-ਸੇਵਾ ਮੁਕਤ ਡਿਪਟੀ ਡਾਇਰੈਕਟਰ ਖੇਤੀਬਾੜੀ ਵਿਭਾਗ ਰਘਬੀਰ ਸਿੰਘ ਭੁੱਲਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਦੁਆਰਾ ਫਤਹਿਚੱਕ ਤਰਨ ਤਾਰਨ ਵਿਖੇ ਕੀਤਾ ਗਿਆ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX