ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  1 day ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  1 day ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 day ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  1 day ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  1 day ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 day ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  1 day ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  1 day ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  1 day ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਸੰਗਰੂਰ

ਸੰਗਰੂਰ ਵਿਚ ਪ੍ਰਸ਼ਾਸਨ ਨੇ ਕਰਵਾਈ ਸੱਭਿਆਚਾਰਕ ਸ਼ਾਮ ਗੁਰਦਾਸ ਮਾਨ ਅਤੇ ਰਣਜੀਤ ਬਾਵਾ ਨੇ ਅਖਾੜਾ ਲੁੱਟਿਆ

ਸੰਗਰੂਰ, 10 ਫਰਵਰੀ (ਫੁੱਲ, ਬਿੱਟਾ, ਪਸ਼ੌਰੀਆ, ਗਾਂਧੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਤੀਂ ਸਥਾਨਕ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਵਿਚ ਕਰਵਾਈ ਸੱਭਿਆਚਾਰਕ ਸ਼ਾਮ ਨੇ ਕਾਫ਼ੀ ਸਮਾਂ ਪਹਿਲਾਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਕੰਵਰ ਮਹਿੰਦਰ ਸਿੰਘ ਬੇਦੀ ਵਲੋਂ ਕਰਵਾਏ ਜਾਂਦੇ ਸੱਭਿਆਚਾਰਕ ਸਮਾਗਮਾਂ ਦੀ ਯਾਦ ਤਾਜ਼ਾ ਕਰਵਾ ਦਿੱਤੀ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਪੰਜਾਬੀ ਕਲਾ ਦੇ ਸਿਤਾਰੇ ਗੁਰਦਾਸ ਮਾਨ ਅਤੇ ਰਣਜੀਤ ਬਾਵਾ ਨੇ ਰਾਤ ਦੇਰ ਤੱਕ ਹਜ਼ਾਰਾਂ ਦਰਸ਼ਕਾਂ ਨੰੂ ਕੀਲ ਕੇ ਬਿਠਾਈ ਰੱਖਿਆ | ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਨਾਲ ਨੇੜਿਓਾ ਜੋੜਨ ਦੇ ਉਦੇਸ਼ ਨਾਲ ਕੀਤੇ ਗਏ ਇਸ ਸਭਿਆਚਾਰਕ ਪ੍ਰੋਗਰਾਮ ਦੌਰਾਨ ਨਾਮੀ ਗਾਇਕਾਂ ਨੇ ਅਜਿਹਾ ਰੰਗ ਬੰਨਿ੍ਹਆ ਕਿ ਹਰੇਕ ਦਰਸ਼ਕ ਲਈ ਮਨੋਰੰਜਨ ਦੇ ਇਹ ਪਲ ਯਾਦਗਾਰੀ ਹੋ ਨਿਬੜੇ | ਇਸ ਦੌਰਾਨ ਕਮੇਡੀਅਨ ਅਤੇ ਅਦਾਕਾਰ ਬਿੰਨੂ ਢਿੱਲੋਂ ਨੇ ਆਪਣੀ ਆਉਣ ਵਾਲੀ ਫ਼ਿਲਮ 'ਕਾਲਾ ਸ਼ਾਹ ਕਾਲਾ' ਦੀ ਨਾਇਕਾ ਸਰਗੁਨ ਮਹਿਤਾ ਤੇ ਟੀਮ ਸਮੇਤ ਮੰਚ 'ਤੇ ਹਾਜ਼ਰੀ ਲਵਾਈ | ਸਮਾਗਮ ਦਾ ਆਗਾਜ਼ ਲੋਕ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੇ ਕੀਤਾ ਜਿਸ ਤਹਿਤ ਪ੍ਰਸਿੱਧ ਗੀਤ 'ਬੋਲ ਮਿੱਟੀ ਦਿਆ ਬਾਵਿਆ' ਨਾਲ ਆਪਣੀ ਦਮਦਾਰ ਗਾਇਕੀ ਦਾ ਲੋਹਾ ਮਨਾਇਆ | ਸਮਾਗਮ ਨੰੂ ਸਿਖ਼ਰ 'ਤੇ ਪਹੰੁਚਾਉਂਦਿਆਂ ਪ੍ਰਸਿੱਧ ਗਾਇਕ ਗੁਰਦਾਸ ਮਾਨ ਨੇ ਆਪਣੇ ਸ਼ਾਇਰਾਨਾ ਅੰਦਾਜ਼ 'ਚ ਗੀਤਾਂ ਨਾਲ ਚੰਗਾ ਰੰਗ ਬੰਨਿਆ | ਗੁਰਦਾਸ ਮਾਨ ਨੇ ਛੱਲਾ, ਕੀ ਬਣੂ ਦੁਨੀਆ ਦਾ, ਬੂਟ ਪਾਲਸ਼ਾਂ ਸਮੇਤ ਦਰਜਨ ਤੋਂ ਵੀ ਵੱਧ ਗੀਤ ਗਾ ਕੇ ਆਪਣੀ ਕਲਾ ਦੇ ਰੰਗ ਵਿਖੇਰੇ | ਮੁੱਖ ਮਹਿਮਾਨ ਵਜੋਂ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਸਮਾਰੋਹ ਵਿਚ ਸ਼ਾਮਲ ਹੋਏ | ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਕੀਤੇ ਸੁਰੱਖਿਆ ਪ੍ਰਬੰਧਾਂ ਸਦਕਾ ਸਮਾਰੋਹ ਦਾ ਮਾਹੌਲ ਆਖੀਰ ਤੱਕ ਸੁਖਾਵਾਂ ਰਿਹਾ | ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ. ਸਿੰਘ ਸੰਧੂ ਸਮੇਤ ਦੂਸਰੇ ਜੁਡੀਸ਼ੀਅਲ ਅਧਿਕਾਰੀ, ਡੀ. ਐਸ. ਪੀ. ਬਹਾਦਰ ਸਿੰਘ ਰਾਓ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਿਕਰਮਜੀਤ ਸਿੰਘ ਸ਼ੇਰਗਿੱਲ, ਪੁਲਿਸ ਕਪਤਾਨ ਜਗਜੀਤ ਸਿੰਘ ਸਰੋਆ, ਐਸ.ਡੀ.ਐਮ. ਅਵਿਸ਼ੇਕ ਗੁਪਤਾ, ਕਾਰਜਕਾਰੀ ਮਜਿਸਟਰੇਟ ਪਵਿੱਤਰ ਸਿੰਘ, ਡੀ.ਐਸ.ਪੀ. ਵਿਲੀਅਮ ਜੇਜੀ, ਡੀ.ਐਸ.ਪੀ. ਸਤਪਾਲ ਸ਼ਰਮਾ, ਡੀ.ਐਸ.ਪੀ. ਰੋਸ਼ਨ ਲਾਲ, ਡੀ.ਐਸ.ਪੀ. ਬਹਾਦਰ ਸਿੰਘ, ਡਾ. ਏ.ਐਸ. ਮਾਨ, ਰਾਜ ਕੁਮਾਰ ਅਰੋੜਾ, ਬਲਦੇਵ ਸਿੰਘ ਗੋਸਲ, ਪ੍ਰਵੀਨ ਬਾਂਸਲ, ਸਤਪਾਲ ਸਿੰਘ ਲਵਲੀ, ਏ.ਆਰ. ਸ਼ਰਮਾ, ਘਣਸਿਆਮ ਕਾਂਸਲ, ਡਾ. ਕਿਰਪਾਲ ਸਿੰਘ, ਡਾ. ਹਰਬੰਸ ਸਿੰਘ, ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਮੈਂਬਰ ਪੰਜਾਬ ਹਰਿਆਣਾ ਬਾਰ ਕੌਾਸਲ, ਮਹੇਸ਼ ਕੁਮਾਰ ਮੇਸੀ, ਨੱਥੂ ਲਾਲ ਢੀਂਗਰਾ, ਬੀਬੀ ਬਲਵੀਰ ਕੌਰ ਸੈਣੀ, ਅਨਿਲ ਕੁਮਾਰ ਘੀਚਾ, ਸੰਜੇ ਬਾਂਸਲ, ਹਰਮਨਜੀਤ ਸਿੰਘ ਬਡਲਾ, ਬੀਬੀ ਪਿ੍ਤਪਾਲ ਕੌਰ ਬਡਲਾ, ਬਨੀ ਸੈਣੀ, ਅੰਮਿ੍ਤ ਬਰਾੜ ਕਾਂਝਲਾ, ਬੀਬੀ ਨਰੇਸ਼ ਸ਼ਰਮਾ, ਨਰੇਸ਼ ਗਾਬਾ, ਸਾਹਿਲ ਤੇ ਹੋਰ ਸਖ਼ਸ਼ੀਅਤਾਂ ਵੀ ਮੌਜੂਦ ਸਨ |

ਨਰੇਸ਼ ਗਾਬਾ ਬਣੇ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ

ਸੰਗਰੂਰ, 10 ਫਰਵਰੀ (ਅਮਨਦੀਪ ਸਿੰਘ ਬਿੱਟਾ)-ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਕੈੜਾ ਵਲੋਂ ਸ੍ਰੀ ਨਰੇਸ਼ ਗਾਬਾ ਨੰੂ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦਾ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ...

ਪੂਰੀ ਖ਼ਬਰ »

ਨਿਕਾਸੀ ਪਾਣੀ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਵਾਰਡ ਵਾਸੀਆਂ ਵਲੋਂ ਨਾਅਰੇਬਾਜ਼ੀ

ਭਵਾਨੀਗੜ੍ਹ, 10 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਅਤੇ 4 ਵਿਚ ਨਿਕਾਸੀ ਪਾਣੀ ਦਾ ਸਹੀ ਨਿਕਾਸ ਨਾ ਹੋਣ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਨੂੰ ਸ਼ਹਿਰ ਤੋਂ ਧੂਰੀ ਨੂੰ ਜਾਂਦੀ ਸੜਕ 'ਤੇ ਜਾਮ ਲਗਾ ਕੇ ਨਗਰ ਕੌਾਸਲ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਚੋਰਾਂ ਵਲੋਂ ਫੀਡ ਫੈਕਟਰੀ ਤੇ ਦੁਕਾਨ 'ਚ ਚੋਰੀ

ਧਰਮਗੜ੍ਹ, 10 ਫਰਵਰੀ (ਗੁਰਜੀਤ ਸਿੰਘ ਚਹਿਲ)-ਧਰਮਗੜ੍ਹ ਵਿਖੇ ਚੋਰਾਂ ਵਲੋਂ ਰਾਤ ਸਮੇਂ ਇਕ ਫੀਡ ਫੈਕਟਰੀ ਅਤੇ ਕਰਿਆਨੇ ਦੀ ਦੁਕਾਨ 'ਤੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਫੀਡ ਫੈਕਟਰੀ ਦੇ ਮਾਲਕ ਮਨਿੰਦਰ ਸਿੰਘ ਲਾਡੀ ਅਤੇ ਕਰਿਆਨਾ ਦੁਕਾਨ ...

ਪੂਰੀ ਖ਼ਬਰ »

ਚਮੜੀ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 10 ਫਰਵਰੀ (ਸੁਖਸਾਗਰ ਸਿੰਘ ਸੋਢੀ)-ਸਥਾਨਕ ਦਹਿਲੀਜ਼ ਰੋਡ ਸਥਿਤ ਸੂਦ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਚਮੜੀ ਰੋਗਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਗਿਆ | ਹਸਪਤਾਲ ਦੇ ਐਮ. ਡੀ. ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਕੈਂਪ ਦੌਰਾਨ ਚਮੜੀ ਰੋਗਾਂ ਦੇ ...

ਪੂਰੀ ਖ਼ਬਰ »

ਪਤੰਗਬਾਜ਼ੀ ਦੇ ਚੱਕਰ 'ਚ ਬੱਚਾ ਰੇਲਵੇ ਇੰਜਣ ਦੀ ਲਪੇਟ 'ਚ ਆਇਆ

ਸੰਗਰੂਰ, 10 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਤੰਗ ਲੁੱਟਣ ਦੀ ਮਨਸਾ ਨਾਲ ਰੇਲ ਟਰੈਕ ਨਜ਼ਦੀਕ ਘੁੰਮ ਰਹੇ ਦੱਸ ਸਾਲਾਂ ਦੇ ਬੱਚੇ ਦੀ ਰੇਲ ਇੰਜਣ ਦੀ ਲਪੇਟ ਵਿਚ ਆ ਕੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਰੇਲਵੇ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕਮਲ ਕੱਪ 2019 ਮੈਰਾਥਨ ਦੌੜ ਕਰਵਾਈ

ਅਮਰਗੜ੍ਹ, 10 ਫਰਵਰੀ (ਬਲਵਿੰਦਰ ਸਿੰਘ ਭੁੱਲਰ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਯੂਥ ਵਿੰਗ ਦੇ ਮੰਡਲ ਪ੍ਰਧਾਨ ਨੀਰਜ ਦੁੱਗਲ ਅਤੇ ਭਾਜਪਾ ਮੰਡਲ ਅਮਰਗੜ੍ਹ ਦੇ ਪ੍ਰਧਾਨ ਹਰਸ਼ ਸਿੰਗਲਾ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦੇ ਨੱਕ ਵਿਚ ਕੀਤਾ ਦਮ

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸਥਾਨਕ ਪੀਰਾਂ ਵਾਲਾ ਗੇਟ, ਗੀਤਾ ਭਵਨ ਰੋਡ, ਬੱਸ ਸਟੈਂਡ ਆਦਿ ਥਾਵਾਂ ਤੇ ਸੀਵਰੇਜ ਦੇ ਬੰਦ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਤੇ ਆਉਣ ਕਾਰਨ ਸ਼ਹਿਰ ਦੇ ਲੋਕਾਂ ਦੇ ਨੱਕ ਵਿਚ ਦਮ ਆ ਚੁੱਕਿਆ ਹੈ, ਇਸ ...

ਪੂਰੀ ਖ਼ਬਰ »

ਕਾਲਜੀਏਟ ਸਕੂਲ ਫੱਲੇਵਾਲ ਦੀਆਂ ਵਿਦਿਆਰਥਣਾਂ ਨੈਤਿਕ ਸਿੱਖਿਆ 'ਚ ਮੋਹਰੀ

ਕੁੱਪ ਕਲਾਂ, 10 ਫਰਵਰੀ (ਰਵਿੰਦਰ ਸਿੰਘ ਬਿੰਦਰਾ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜੀਏਟ ਸਕੂਲ ਫੱਲੇਵਾਲ ਖ਼ੁਰਦ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥਣਾਂ ਦਾ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ ਗਿਆ, ਜਿਸ 'ਚ 100 ਤੋਂ ਵੱਧ ਵਿਦਿਆਰਥਣਾਂ ਨੇ ਭਾਗ ...

ਪੂਰੀ ਖ਼ਬਰ »

ਬੀਬੀ ਬਰਨਾਲਾ ਵਲੋਂ ਗ੍ਰੰਥੀ ਸਿੰਘਾਂ ਨਾਲ ਮੀਟਿੰਗ

ਧੂਰੀ, 10 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਮੈਂਬਰ ਕੋਰ ਕਮੇਟੀ ਇਸਤਰੀ ਵਿੰਗ ਬੀਬੀ ਹਰਪੀ੍ਰਤ ਕੌਰ ਬਰਨਾਲਾ ਵਲੋਂ ਧੂਰੀ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਚ ਗ੍ਰੰਥੀ ਸਿੰਘਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸਿੱਖ ਧਰਮ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਝੂਠੇ ਲਾਰੇ ਲਾਕੇ ਕਿਸਾਨਾਂ ਨੂੰ ਕਰ ਰਹੀ ਹੈ ਗੁੰਮਰਾਹ - ਨੀਲੋਵਾਲ

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ (ਭੁੱਲਰ, ਧਾਲੀਵਾਲ) - ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਮੇਟੀ ਮੈਂਬਰ ਦਰਸ਼ਨ ਸਿੰਘ ਨੀਲੋਵਾਲ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੋ ਕਿਸਾਨਾਂ ਦੀ 2022 ਤੱਕ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਗਿਆ ਹੈ ਉਹ ...

ਪੂਰੀ ਖ਼ਬਰ »

ਕਣਕ ਦੇ ਭੰਡਾਰ ਦੀ ਨਿਕਾਸੀ ਕਰਵਾਈ ਜਾਵੇ-ਬੁਢਲਾਡਾ

ਲਹਿਰਾਗਾਗਾ, 10 ਫਰਵਰੀ (ਗਰਗ, ਢੀਂਡਸਾ)-ਪੰਜਾਬ ਅੰਦਰ ਓਪਨ ਪਲੰਥਾਂ ਅਤੇ ਗੁਦਾਮਾਂ ਵਿਚ ਕਣਕ ਸਾਲ 2018-19 ਦੇ ਕਣਕ ਭੰਡਾਰ ਚੋਖੀ ਤਾਦਾਦ 'ਚ ਮੌਜੂਦ ਹਨ ਇਸ ਦੀ ਨਿਕਾਸੀ ਲਈ ਸਰਕਾਰ ਨੂੰ ਚਿੰਤਾ ਹੋਣੀ ਚਾਹੀਦੀ ਹੈ ਕਿਉਂਕਿ ਕਣਕ ਸਾਲ 2019-20 ਦਾ ਸੀਜ਼ਨ ਸਿਰ 'ਤੇ ਹੈ, ਜਦਕਿ ਕਣਕ ਨੂੰ ...

ਪੂਰੀ ਖ਼ਬਰ »

ਐਨ. ਸੀ. ਸੀ. ਕਨਕਲੇਵ 'ਚ ਮੇਜਰ ਸਿੰਘ ਨੇ ਲਿਆ ਭਾਗ

ਚੀਮਾ ਮੰਡੀ, 10 ਫਰਵਰੀ (ਜਗਰਾਜ ਮਾਨ)-ਤਿੰਨ ਰੋਜ਼ਾ ਐਨ. ਸੀ. ਸੀ. ਆਫ਼ੀਸਰਜ਼ ਕਨਕਲੇਵ ਬਠਿੰਡਾ ਵਿਖੇ ਹੋਈ, ਜਿਸ 'ਚ ਮੇਜਰ ਸਿੰਘ ਲੈਕਚਰਾਰ ਐਨ. ਸੀ. ਸੀ. ਅਫ਼ਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਨੇ ਭਾਗ ਲਿਆ | ਕਨਕਲੇਵ ਵਿੱਚ ਐਨ.ਸੀ.ਸੀ. ਨਾਲ ਸਬੰਧਿਤ ਵਿਸੇ ਦੱਸੇ ਗਏ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ

ਲੌਾਗੋਵਾਲ, 10 ਫਰਵਰੀ (ਵਿਨੋਦ)-ਦੀ ਸ਼ੇਰੋਂ ਬਹੁਮੰਤਵੀ ਖੇਤੀਬਾੜੀ ਸਰਵਿਸ ਸਭਾ ਦੇ ਖਾਦ ਗੋਦਾਮ ਦੀ ਨਵੀਂ ਇਮਾਰਤ ਦਾ ਉਦਘਾਟਨ ਜਤਿੰਦਰ ਪਾਲ ਸਿੰਘ ਚਹਿਲ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਕੀਤਾ ਗਿਆ | ਇਸ ਤੋਂ ਪਹਿਲਾਂ ਸਭਾ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਦੀ ਮੀਟਿੰਗ ਹੋਈ

ਖਨੌਰੀ, 10 ਫਰਵਰੀ (ਬਲਵਿੰਦਰ ਸਿੰਘ ਥਿੰਦ) - ਵਾਲਮੀਕਿ ਭਾਈਚਾਰੇ ਦੀ ਮੀਟਿੰਗ ਨਜ਼ਦੀਕੀ ਪਿੰਡ ਨਵਾਂ ਗਾਓ ਵਿਖੇ ਸੀਨੀਅਰ ਕਾਂਗਰਸੀ ਆਗੂ ਲਖਵਿੰਦਰ ਸਿੰਘ (ਬੰਟੀ) ਦੀ ਅਗਵਾਈ ਹੇਠ ਵਾਲਮੀਕਿ ਧਰਮਸ਼ਾਲਾ ਵਿਖੇ ਹੋਈ | ਜਿਸ ਵਿਚ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ...

ਪੂਰੀ ਖ਼ਬਰ »

ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਦੀ ਹੋਣਹਾਰ ਖਿਡਾਰਨ ਨੂੰ ਸਰਕਾਰ ਵਲੋਂ ਨੌਕਰੀ ਦੀ ਪੇਸ਼ਕਸ਼

ਜਖੇਪਲ, 10 ਫਰਵਰੀ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆਂ ਮਹਾਂਵਿਦਿਆਲਾ ਜਖੇਪਲ ਦੀ ਕਬੱਡੀ ਖਿਡਾਰਨ ਸਿੰਦਰਪਾਲ ਕੌਰ ਨੂੰ ਸੀਨੀਅਰ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ 'ਚ ਦੋ ਵਾਰ ਪੁਜ਼ੀਸ਼ਨਾਂ ਅਤੇ ਭਾਗ ਲੈਣ ਉਪਰੰਤ ਇੰਡੋ ਤਿੱਬਤ ਬਾਰਡਰ ਪੁਲਿਸ ਵਲੋਂ ਪੂਨੇ ...

ਪੂਰੀ ਖ਼ਬਰ »

ਦਵਾਈਆਂ ਦੀ ਆਨਲਾਈਨ ਵਿਕਰੀ ਿਖ਼ਲਾਫ਼ ਕੈਮਿਸਟਾਂ ਕੀਤੀ ਬੈਠਕ

ਸੰਗਰੂਰ, 10 ਫਰਵਰੀ (ਧੀਰਜ਼ ਪਸ਼ੌਰੀਆ)-ਦੇਸ਼ 'ਚੋਂ ਕਈ ਕੰਪਨੀਆਂ ਵਲੋਂ ਦਵਾਈਆਂ ਦੀ ਆਨਲਾਈਨ ਵਿੱਕਰੀ ਨੰੂ ਲੈ ਕੇ ਸੰਗਰੂਰ ਦੇ ਕੈਮਿਸਟਾਂ ਨੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਸਕੱਤਰ ਪੰਕਜ ਗੁਪਤਾ ਦੀ ਅਗਵਾਈ ਵਿਚ ਬੈਠਕ ਕੀਤੀ | ਬੈਠਕ ਬਾਰੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਪਿੰਡਾਂ ਦਾ ਹੋ ਰਿਹੈ ਆਧੁਨਿਕ ਵਿਕਾਸ-ਮੌੜ

ਮਹਿਲ ਕਲਾਂ, 10 ਫ਼ਰਵਰੀ (ਅਵਤਾਰ ਸਿੰਘ ਅਣਖੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਪਿੰਡਾਂ ਦਾ ਆਧੁਨਿਕ ਵਿਕਾਸ ਕਰਵਾ ਕੇ ਉਨ੍ਹਾਂ ਨੂੰ ਸ਼ਹਿਰ ਦੇ ਮੁਕਾਬਲੇ ਵਿਕਸਿਤ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਹਿਣਾ ਦੀ ਪੱਤੀ ਮੌੜ ਢੂੰਡਾਂ ਵਿਖੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਪੱਤੀ ਮੌੜ ਢੂੰਡਾਂ ਸ਼ਹਿਣਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਨਿਰਮਲ ਸਿੰਘ ਗ੍ਰੰਥੀ ਨੇ ਧਾਰਮਿਕ ਕਥਾ ਕੀਤੀ | ਇਸ ਸਮੇਂ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਮਨਪ੍ਰੀਤ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਜਗਦੀਸ਼ ਪਾਪੜਾ ਜ਼ਿਲ੍ਹਾ ਚੇਅਰਮੈਨ ਨਿਯੁਕਤ

ਮੂਣਕ, 10 ਫਰਵਰੀ (ਭਾਰਦਵਾਜ, ਸਿੰਗਲਾ)-ਲੋਕ ਸਭਾ ਚੋਣ ਨੂੰ ਧਿਆਨ 'ਚ ਰੱਖਦਿਆਂ ਯੂਥ ਸ਼ਕਤੀ ਨੂੰ ਕਾਂਗਰਸ ਪਾਰਟੀ ਨਾਲ ਲਾਮਵੰਦ ਕਰਨ ਦੇ ਮੰਤਵ ਨਾਲ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਹੈਨਰੀ ਦੀ ਅਗਵਾਈ 'ਚ ਸੈਂਕੜੇ ਨੌਜਵਾਨ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੇ ਬੱਚੇ ਕੀਤੇ ਸਨਮਾਨਿਤ

ਜਖੇਪਲ, 10 ਫਰਵਰੀ (ਮੇਜਰ ਸਿੰਘ ਸਿੱਧੂ)-ਸਿੱਖ ਹੈਲਪਿੰਗ ਸੰਸਥਾ ਬੱਚਿਆਂ ਦੀ ਸ਼ਖ਼ਸੀਅਤ ਦੀ ਉਸਾਰੀ ਲਈ ਉਨ੍ਹਾਂ ਨੂੰ ਸਹਿਜ ਪਾਠ ਕਰਨ ਦੇ ਲਈ ਪ੍ਰੇਰਿਤ ਕਰ ਰਹੀ ਹੈ, ਜਿਸ ਤਹਿਤ ਇਸ ਸੰਸਥਾ ਵਲੋਂ ਪੰਜਾਬ ਦੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਸਹਿਜ ਪਾਠ ਕਰਨ ਲਈ ਪੋਥੀਆਂ ...

ਪੂਰੀ ਖ਼ਬਰ »

ਭਾਰੀ ਬਾਰਿਸ਼ 'ਚ ਗ਼ਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ

ਖਨੌਰੀ, 10 ਫਰਵਰੀ (ਰਾਜੇਸ਼ ਕੁਮਾਰ)-ਖਨੌਰੀ ਵਿਖੇ ਹੋਈ ਭਾਰੀ ਬਾਰਿਸ਼ ਨਾਲ ਇੱਕ ਗ਼ਰੀਬ ਮਜ਼ਦੂਰ ਦੇ ਮਕਾਨ ਦੀ ਛੱਤ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗ਼ਰੀਬ ਮਜ਼ਦੂਰ ਰਾਜੂ ਪੁੱਤਰ ਰਾਮਫਲ ਵਾਸੀ ਵਾਰਡ ਨੰ: 11 ਨੇ ਕਿਹਾ ਕਿ ਮੈ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ

ਲੌਾਗੋਵਾਲ, 10 ਫ਼ਰਵਰੀ (ਸ.ਸ. ਖੰਨਾ)-ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਹ ਅੰਮਿ੍ਤ ਸੰਚਾਰ ...

ਪੂਰੀ ਖ਼ਬਰ »

'ਆਪ' ਆਗੂ ਜਨਤਾ ਦੀਆਂ ਉਮੀਦਾਂ 'ਤੇ ਖਰੇ ਨਹੀਂ ਉਤਰੇ-ਖ਼ਾਲਸਾ

ਕੌਹਰੀਆਂ, 10 ਫਰਵਰੀ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬੀ ਏਕਤਾ ਪਾਰਟੀ ਦੀ ਮੀਟਿੰਗ ਯੂਥ ਆਗੂ ਜਗਜੀਤ ਸਿੰਘ ਉਭਿਆ ਦੀ ਅਗਵਾਈ 'ਚ ਜਗਰਾਜ ਸਿੰਘ ਕੌਹਰੀਆਂ ਦੇ ਘਰ ਹੋਈ, ਜਿਸ 'ਚ ਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਯੂਥ ਪ੍ਰਧਾਨ ਉਚੇਚੇ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ...

ਪੂਰੀ ਖ਼ਬਰ »

ਜਥੇ. ਕਾਂਝਲਾ ਨੂੰ ਸੀ. ਮੀਤ ਪ੍ਰਧਾਨ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਧੂਰੀ, 10 ਫਰਵਰੀ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕੌਮੀ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਨੰੂ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਸ. ਕਾਂਝਲਾ ਦੇ ਸਮਰਥਕਾਂ, ਪਾਰਟੀ ਆਗੂਆਂ, ...

ਪੂਰੀ ਖ਼ਬਰ »

ਗੁਰੂ ਘਰ ਦੇ ਫ਼ਰਸ਼ ਦੀ ਕਾਰ ਸੇਵਾ ਆਰੰਭ

ਸੰਗਰੂਰ, 10 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਜ਼ਦੀਕੀ ਪਿੰਡ ਗੰਗਾ ਸਿੰਘ ਵਾਲਾ ਦੇ ਗੁਰੂ ਘਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਪਿੰਡ ਦੇ ਨੌਜਵਾਨਾਂ ਅਤੇ ਸਰਪੰਚ ਰਾਜਪਾਲ ਸਿੰਘ ਦੀ ਰਹਿਨੁਮਾਈ ਹੇਠ ਗੁਰੂ ਘਰ ਦੇ ਫਰਸ ਦੀ ਸੇਵਾ ਆਰੰਭ ਕਰਵਾਈ ਗਈ | ...

ਪੂਰੀ ਖ਼ਬਰ »

ਸੇਵਾ-ਮੁਕਤ ਮੁਲਾਜ਼ਮਾਂ ਨੇ ਕੀਤੀ ਮੀਟਿੰਗ

ਅਹਿਮਦਗੜ੍ਹ, 10 ਫਰਵਰੀ (ਸੋਢੀ) - ਬਿਜਲੀ ਨਿਗਮ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਸੰਸਥਾ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਅਹਿਮਦਗੜ੍ਹ ਦੀ ਮੀਟਿੰਗ ਜਗਜੀਵਨ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਜਗਜੀਵਨ ਸਿੰਘ ਸੋਢੀ, ਸਰਪ੍ਰਸਤ ਹਰੀ ਦੱਤ, ਸੈਕਟਰੀ ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਕਿਲ੍ਹੇ 'ਚ ਸੰਨ੍ਹ ਲਾਉਣ ਲਈ ਖਹਿਰੇ ਦੀ ਫੌਜ ਨੇ ਸੰਭਾਲੀਆਂ ਡਿਊਟੀਆਂ

ਸੰਗਰੂਰ, 10 ਫਰਵਰੀ (ਧੀਰਜ ਪਸ਼ੌਰੀਆ) - 2014 ਦੀਆਂ ਲੋਕ ਸਭਾ ਚੋਣਾਂ ਵਿਚ ਵਿਰੋਧੀਆਂ ਨੰੂ ਲੱਖਾਂ ਵੋਟਾਂ ਦੇ ਫਰਕ ਨਾਲ ਹਰਾ ਕੇ ਲੋਕ ਸਭਾ ਹਲਕਾ ਸੰਗਰੂਰ ਦੇ ਕਿਲ੍ਹੇ ਨੰੂ ਫਤਹਿ ਕਰਨ ਵਾਲੇ ਭਗਵੰਤ ਮਾਨ ਦੇ ਕਿਲ੍ਹੇ ਨੰੂ ਉਨ੍ਹਾਂ ਵਰਕਰਾਂ ਨੇ ਹੀ ਸੰਨ੍ਹ ਲਾਉਣ ਦੀ ਤਿਆਰੀ ...

ਪੂਰੀ ਖ਼ਬਰ »

ਕੈਂਸਰ ਸਬੰਧੀ ਜਾਗਰੂਕ ਕਰਨ ਲਈ ਮੋਟਰਸਾਈਕਲ ਰੈਲੀ ਪਹੁੰਚੀ

ਅਮਰਗੜ੍ਹ, 10 ਫਰਵਰੀ (ਸੁਖਜਿੰਦਰ ਸਿੰਘ ਝੱਲ) - ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਬਾਗੜੀਆਂ ਕਿਲੇ੍ਹ ਤੱਕ ਪਹੁੰਚੀ ਮੋਟਰ ਬਾਈਕਰਸ ਤੇ ਸਾਈਕਲ ਰੈਲੀ ਨੇ ਕੈਂਸਰ ਸੰਬੰਧੀ ਲੋਕਾਂ ਨੰੂ ਜਾਗਰੂਕ ਕੀਤਾ | ਲੁਧਿਆਣਾ, ਬਰਨਾਲਾ ਅਤੇ ਚੀਮਾ ਦੇ ਤਜਰਬੇਕਾਰ ਹਾਰਲੇ ...

ਪੂਰੀ ਖ਼ਬਰ »

ਜ਼ਿਲ੍ਹੇ ਭਰ ਵਿਚ ਲੱਗੀਆਂ ਬਸੰਤ ਦੀਆਂ ਰੌਣਕਾਂ

ਸੰਗਰੂਰ, 10 ਫਰਵਰੀ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਬਸੰਤ ਦਾ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਸਵੇਰੇ ਤਿੰਨ-ਚਾਰ ਵਜੇ ਤੋਂ ਨੌਜਵਾਨਾਂ ਨੇ ਘਰਾਂ ਦੇ ਛੱਤਾਂ 'ਤੇ ਚੜ ਕੇ ਸੰਗੀਤ ਦੀਆਂ ਧੁਨਾਂ 'ਤੇ ਪਤੰਗਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਕਈ ਥਾਵਾਂ 'ਤੇ ...

ਪੂਰੀ ਖ਼ਬਰ »

ਜੈਨ ਭਾਗਵਤੀ ਦੀਕਸ਼ਾ ਸਮਾਗਮ ਕਰਵਾਇਆ

ਮੂਣਕ, 10 ਫਰਵਰੀ (ਸਿੰਗਲਾ, ਭਾਰਦਵਾਜ, ਧਾਲੀਵਾਲ) - ਅਨਾਜ ਮੰਡੀ ਮੂਣਕ ਵਿਖੇ ਜੈਨ ਭਗਵਤੀ ਦੀਕਸ਼ਾ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉਤਰੀ ਭਾਰਤ ਦੋ ਤਕਰੀਬਨ 10 ਹਜ਼ਾਰ ਜੈਨ ਸ਼ਰਧਾਲੂਆਂ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਸ. ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਕਾਂਝਲਾ ਦੇ ਬੇਵਕਤ ਵਿਛੋੜੇ 'ਤੇ ਸਿਆਸੀ ਹਲਕਿਆਂ ਅੰਦਰ ਸੋਗ ਦੀ ਲਹਿਰ

ਮਲੇਰਕੋਟਲਾ, 10 ਫਰਵਰੀ (ਕੁਠਾਲਾ) - ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦੇ ਬੇਵਕਤ ਦਿਹਾਂਤ 'ਤੇ ਜ਼ਿਲ੍ਹਾ ਸੰਗਰੂਰ ਦੇ ਸਿਆਸੀ, ਸਮਾਜ ਸੇਵੀ ਤੇ ਜਨਤਕ ਹਲਕਿਆਂ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੀ ਰਾਜਨੀਤੀ ਉੱਪਰ ...

ਪੂਰੀ ਖ਼ਬਰ »

ਸੰਤ ਬਚਨ ਸਿੰਘ ਜੀ ਦੀ 28ਵੀਂ ਬਰਸੀ ਸਮਾਗਮ ਅੱਜ

ਮਸਤੂਆਣਾ ਸਾਹਿਬ, 10 ਫਰਵਰੀ (ਦਮਦਮੀ) - ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਵਿੱਦਿਆ ਦਾਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਇੰਜੀਨੀਅਰ ਵਜੋਂ ਜਾਣੇ ਜਾਣ ਵਾਲੇ ਅਨਿਨ ਸੇਵਕ ਸੰਤ ਬਚਨ ਸਿੰਘ (ਸਾਬਕਾ ਪ੍ਰਧਾਨ ਅਕਾਲ ਕਾਲਜ ਕੌਾਸਲ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਦਰਬਾਰ-ਏ-ਖ਼ਾਲਸਾ ਅਤੇ ਅਲਾਇਸ ਨੇ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਜਨਤਕ ਕਰ ਕੇ ਨਕੋਦਰ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਵਿੱਢੀ ਮੁਹਿੰਮ

ਮਸਤੂਆਣਾ ਸਾਹਿਬ, 10 ਫਰਵਰੀ (ਦਮਦਮੀ) - ਨਕੋਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਬੇਅਦਬੀ ਦਾ ਰੋਸ ਜਤਾ ਰਹੇ ਭਾਈ ਹਰਮਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਬਲਧੀਰ ਸਿੰਘ ਅਤੇ ਝਿਲਮਣ ਸਿੰਘ ਨੂੰ 4 ਫਰਵਰੀ 1986 ਨੂੰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 2019 'ਚ 13 ਸੀਟਾਂ ਜਿੱਤ ਕੇ ਇਤਿਹਾਸ ਰਚੇਗੀ ਕਾਂਗਰਸ-ਭੱਠਲ

ਖਨੌਰੀ, 10 ਫਰਵਰੀ (ਰਾਜੇਸ਼ ਕੁਮਾਰ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਹਲਕਾ ਲਹਿਰਾਗਾਗਾ ਦੇ ਪਿੰਡ ਅਨਦਾਨਾ ਵਿਖੇ ਵੱਡੀ ਰੈਲੀ ਕਰਕੇ ਲੋਕ ਸਭਾ ਚੋਣਾਂ 2019 ਦਾ ਬਿਗੁਲ ਵਜਾ ਦਿੱਤਾ ਹੈ | ਇਸ ਰੈਲੀ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX