ਤਾਜਾ ਖ਼ਬਰਾਂ


ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  28 minutes ago
ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਐਨ.ਆਰ.ਸੀ ਮਾਮਲੇ 'ਚ ਸੁਣਵਾਈ ਕਰੇਗਾ। ਸੁਪਰੀਮ ਕੋਰਟ ਤੈਅ ਕਰੇਗਾ ਕਿ ਐਨ.ਆਰ.ਸੀ ਦੀ ਡੈੱਡਲਾਈਨ ਵਧਾਈ ਜਾਵੇ ਜਾਂ ਨਹੀ, ਕਿਉਂਕਿ...
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  29 minutes ago
ਲੰਡਨ, 23 ਜੁਲਾਈ - ਬਰਤਾਨੀਆ ਦੇ ਨਵੇਂ ਪ੍ਰਧਾਨ ਦਾ ਐਲਾਨ ਅੱਜ ਹੋਵੇਗਾ। ਬੀਤੀ ਸ਼ਾਮ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਮੁਕੰਮਲ ਕੀਤਾ ਗਿਆ ਸੀ। ਸਿਆਸੀ ਮਾਹਿਰਾਂ ਅਨੁਸਾਰ ਇਸ ਚੋਣ 'ਚ ਬੌਰਿਸ ਜੌਹਨਸਨ ਦੇ ਜੈਰਮੀ ਹੰਟ ਨਾਲੋ...
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  31 minutes ago
ਪਟਨਾ, 23 ਜੁਲਾਈ - ਬਿਹਾਰ ਦੇ ਬਾਂਦਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  32 minutes ago
ਮੁੰਬਈ, 23 ਜੁਲਾਈ - ਮਹਾਰਾਸ਼ਟਰ ਦੇ ਭਿਵੰਡੀ ਵਿਖੇ ਕੈਮੀਕਲ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ...
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 1 hour ago
ਨਵੀਂ ਦਿੱਲੀ, 23 ਜੁਲਾਈ - ਸੁਪਰੀਮ ਕੋਰਟ ਅੱਜ ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਆਰ ਸ਼ੰਕਰ ਤੇ ਨਾਗੇਸ਼ ਦੀ ਪਟੀਸ਼ਨ 'ਤੇ ਸੁਣਵਾਈ...
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  53 minutes ago
ਬਠਿੰਡਾ, 23 ਜੁਲਾਈ, (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਵੱਲੋਂ ਅੱਜ ਇੱਕ ਮੌਜੂਦਾ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਸਰਪੰਚ ਨੂੰ ਸਥਾਨਕ ਬਠਿੰਡਾ-ਮਾਨਸਾ ਸੜਕ ਤੋਂ 270 ਗ੍ਰਾਮ ਹੈਰੋਇਨ...
ਅੱਜ ਦਾ ਵਿਚਾਰ
. . .  about 1 hour ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ...
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  1 day ago
ਮੂਨਕ, 22 ਜੁਲਾਈ (ਰਾਜਪਾਲ ਸਿੰਗਲਾ) - ਪਿਛਲੇ ਪੰਜ ਦਿਨਾਂ ਤੋ ਜਿੱਥੇ ਇਲਾਕੇ ਵਿੱਚ ਘੱਗਰ ਦਰਿਆ ਦੇ ਵਧੇ ਪਾਣੀ ਦੇ ਪੱਧਰ ਨੇ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਨੂੰ ਤਬਾਹ ਕਰਨ ਦੇ ਨਾਲ-ਨਾਲ ਮਾਲੀ ਨੁਕਸਾਨ ਵੀ ਕੀਤਾ ਹੈ। ਉੱਥੇ ਹੀ ਹੁਣ ਇਸ ਘੱਗਰ ਦੇ ਪਾਣੀ ਦਾ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  1 day ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  1 day ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  1 day ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  1 day ago
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  1 day ago
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  1 day ago
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  1 day ago
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  1 day ago
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  1 day ago
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  1 day ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  1 day ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  1 day ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  1 day ago
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਖੰਨਾ / ਸਮਰਾਲਾ

ਬਸੰਤ ਵਾਲੇ ਦਿਨ ਚਾਈਨਾ ਡੋਰ ਨਾਲ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ, ਦਵਿੰਦਰ ਸਿੰਘ ਗੋਗੀ)- ਬਸੰਤ ਵਾਲੇ ਖੰਨਾ ਵਿਚ ਇਕ ਦਰਜਨ ਦੇ ਕਰੀਬ ਵਿਅਕਤੀ ਚਾਈਨਾ ਡੋਰ ਕਾਰਨ ਜ਼ਖ਼ਮੀ ਹੋਏ, ਜਿੰਨਾ ਵਿਚੋਂ 7 ਨੂੰ ਹਸਪਤਾਲ ਪਹੁੰਚਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਲਲਹੇੜੀ ਰੋਡ ਦੇ ਦਲੀਪ ਸਿੰਘ ਨਗਰ ਰਹਿਣ ਵਾਲਾ 20 ਸਾਲਾ ਨੌਜਵਾਨ ਆਕਾਸ਼ ਲਲਹੇੜੀ ਰੋਡ ਪੁਲ ਉਤਰਦੇ ਸਾਰ ਹੀ ਸਾਹਮਣੇ ਉਹ ਚਾਈਨਾ ਡੋਰ ਦੀ ਲਪੇਟ ਵਿਚ ਆ ਗਿਆ ਤੇ ਉਸ ਦੀ ਠੋਡੀ ਅਤੇ ਗੱਲ 'ਤੇ ਕੱਟ ਲੱਗ ਗਏ, ਜਿਸ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਖੰਨਾ ਵਿਖੇ ਲਿਆਂਦਾ ਗਿਆ, ਜਦਕਿ ਸਮਰਾਲਾ ਰੋਡ ਦੇ ਗੁਰੂ ਨਾਨਕ ਮੁਹੱਲੇ ਦੇ ਨਵਲਪ੍ਰੀਤ ਮੋਟਰਸਾਈਕਲ 'ਤੇ ਜਾਂਦੇ ਸਮੇਂ ਬੱਸ ਸਟੈਂਡ ਨੇੜੇ ਚਾਈਨਾ ਡੋਰ ਗਲ ਵਿਚ ਪੈਣ ਜਾਣ ਕਾਰਨ ਉਹ ਡਿਗ ਗਿਆ ਤੇ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ | ਤੀਸਰੀ ਘਟਨਾ ਵਿਚ ਰੋਹਿਤ ਸਿੰਘ ਪੁੱਤਰ ਜਸਵੀਰ ਸਿੰਘ ਘੰੁਗਰਾਲੀ ਰਾਜਪੂਤਾਂ ਜਦ ਆਪਣੇ ਦੋਪਹੀਆ ਵਾਹਨ 'ਤੇ ਖੰਨਾ ਅਨਾਜ ਮੰਡੀ ਨੇੜੇ ਜਾ ਰਿਹਾ ਸੀ ਤਾਂ ਅਚਾਨਕ ਉਨ੍ਹਾਂ ਦੇ ਹੱਥ ਵਿਚ ਚਾਈਨਾ ਡੋਰ ਫਸ ਗਈ | ਚੌਥੇ ਮਾਮਲੇ ਵਿਚ ਅਦਿੱਤਿਆ ਪੁੱਤਰ ਦਾਰ ਵਾਸੀ ਆਜ਼ਾਦ ਨਗਰ ਜਦ ਆਪਣੇ ਘਰ ਕੋਲ ਪਤੰਗਬਾਜ਼ੀ ਕਰ ਰਿਹਾ ਸੀ ਤਾਂ ਉਸ ਸਮੇਂ ਕੱਟ ਕੇ ਆਈ ਚਾਈਨਾ ਡੋਰ ਉਸ ਦੇ ਹੱਥ ਵਿਚ ਲਿਪਟ ਗਈ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਇਕ ਹੋਰ ਮਾਮਲੇ ਵਿਚ ਸੁਖਦੇਵ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਆਪਣੇ ਦੋਪਹੀਆ ਵਾਹਨ 'ਤੇ ਖੰਨਾ ਵੱਲ ਆ ਰਿਹਾ ਸੀ ਕਿ ਜੀ.ਟੀ. ਰੋਡ 'ਤੇ ਚਾਈਨਾ ਡੋਰ ਉਸ ਦੇ ਗਲੇ ਵਿਚ ਫਸ ਗਈ, ਜਿਸ ਨਾਲ ਸੁਖਦੇਵ ਸਿੰਘ ਦਾ ਗਲਾ ਬੁਰੀ ਤਰ੍ਹਾਂ ਚੀਰਿਆ ਗਿਆ | ਜ਼ਖ਼ਮੀ ਸੁਖਦੇਵ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਲਿਆਂਦਾ ਗਿਆ | ਇਸੇ ਤਰ੍ਹਾਂ ਰਵੀ ਕੁਮਾਰ ਪੁੱਤਰ ਦਿਨੇਸ਼ ਵਾਸੀ ਮਾਡਲ ਟਾਊਨ ਸਮਰਾਲਾ ਰੋਡ ਖੰਨਾ ਆਪਣੇ ਘਰ ਦੀ ਛੱਤ 'ਤੇ ਪਤੰਗ ਉਡਾ ਰਿਹਾ ਸੀ ਅਤੇ ਇਕ ਡੋਰ ਨੂੰ ਫੜਨ ਸਮੇਂ ਉਸ ਦਾ ਹੱਥ ਵੱਢਿਆ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ਸਥਾਨਕ ਬਿੱਲਾਂ ਵਾਲੀ ਛੱਪੜੀਂ ਦਾ ਰਹਿਣ ਵਾਲਾ ਵਿਅਕਤੀ ਜੋ ਵਿਆਹ ਤੋਂ ਆ ਰਿਹਾ ਸੀ ਤੇ ਬਿੱਲਾਂ ਵਾਲੀ ਛੱਪੜੀਂ ਵਿਖੇ ਚਾਈਨਾ ਡੋਰ ਉਸ ਦੇ ਗਲ ਵਿਚ ਫਸ ਗਈ ਤੇ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਉਸ ਦੇ ਪਿੱਛੇ ਹੀ ਆ ਰਹੇ ਅਕਾਲੀ ਨੇਤਾ ਅਵਨੀਤ ਸਿੰਘ ਰਾਏ ਤੇ ਕਾਂਗਰਸੀ ਨੇਤਾ ਸਾਹਿਲ ਗੁਲ੍ਹਾਟੀ ਨੇ ਹਸਪਤਾਲ ਪਹੰੁਚਾਇਆ |

ਖੰਨਾ ਪੁਲਿਸ ਵਲੋਂ 55 ਕਿੱਲੋ ਗਾਂਜੇ ਸਮੇਤ ਦੋ ਕਾਬੂ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ)-ਐੱਸ. ਐੱਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ ਅੱਜ ਐੱਸ. ਪੀ. ਜਸਵੀਰ ਸਿੰਘ, ਡੀ. ਐੱਸ. ਪੀ. ਜਗਵਿੰਦਰ ਸਿੰਘ, ਡੀ. ਐੱਸ. ਪੀ. ਰਛਪਾਲ ਸਿੰਘ, ਡੀ. ਐੱਸ. ਪੀ. ਮਨਜੀਤ ਸਿੰਘ, ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫ਼ਸਰ ਥਾਣਾ ਦੋਰਾਹਾ, ਥਾਣੇਦਾਰ ...

ਪੂਰੀ ਖ਼ਬਰ »

ਭੈਣੀ ਸਾਹਿਬ 'ਚ ਸਤਿਗੁਰੂ ਰਾਮ ਸਿੰਘ ਦੇ ਜਨਮ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ

ਕੁਹਾੜਾ, 10 ਫਰਵਰੀ (ਤੇਲੂ ਰਾਮ ਕੁਹਾੜਾ) - ਪੰਜਾਬ ਪਸ਼ੂ ਪਾਲਨ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਤਿਗੁਰੂ ਰਾਮ ਸਿੰਘ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਦੀ ਮਹੱਤਵਪੂਰਨ ਕੜੀ ਕਰਾਰ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਉਨ੍ਹਾਂ ਦੀ ਸੋਚ ਨੂੰ ਸਮਾਜ ਸੁਧਾਰ ਦਾ ...

ਪੂਰੀ ਖ਼ਬਰ »

ਬਲਦੇਵ ਸਿੰਘ ਖੱਟੜਾ ਕਬੱਡੀ ਕੱਪ ਦਾ ਪੋਸਟਰ ਡੀ.ਆਈ.ਜੀ. ਖੱਟੜਾ ਵਲੋਂ ਜਾਰੀ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ)- 8ਵੇਂ ਬਲਦੇਵ ਸਿੰਘ ਖੱਟੜਾ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ ਕਰਨ ਦੀ ਰਸਮ ਰਣਬੀਰ ਸਿੰਘ ਖੱਟੜਾ ਡੀ.ਆਈ.ਜੀ. ਲੁਧਿਆਣਾ ਨੇ ਕੀਤੀ | ਇਸ ਤੋਂ ਪਹਿਲਾਂ ਡੀ.ਆਈ.ਜੀ. ਖੱਟੜਾ ਦਾ ਸਵਾਗਤ ਕਰਦਿਆਂ ਪਿ੍ੰ: ਤਰਸੇਮ ਬਾਹੀਆ ਨੇ ਹਰਮਨ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ 'ਚ ਪੰਚਾਇਤ ਅਤੇ ਜੀ.ਓ.ਜੀ. ਵਲੰਟੀਅਰਾਂ ਦੀ ਮੀਟਿੰਗ

ਡੇਹਲੋਂ, 10 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ) - ਕਿਲ੍ਹਾ ਰਾਏਪੁਰ ਵਿਖੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਅਤੇ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਨਿਯੁਕਤ ਕੀਤੇ ਜੀ.ਓ.ਜੀ. ਨੇ ਅੱਜ ਨਗਰ ਪੰਚਾਇਤ, ...

ਪੂਰੀ ਖ਼ਬਰ »

ਮਿੰਨੀ ਬਾਈਪਾਸ ਦੇ ਲਾਂਘੇ ਖੁਲ੍ਹਵਾਉਣ ਲਈ ਅਕਾਲੀ ਦਲ ਪਾਰਟੀ ਹੋਈ ਸਰਗਰਮ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ) - ਚੰਡੀਗੜ੍ਹ ਤੋਂ ਲੁਧਿਆਣਾ ਤੱਕ ਛੇ ਮਾਰਗੀ ਬਣ ਰਹੇ ਨੈਸ਼ਨਲ ਹਾਈਵੇ-95 ਸਮਰਾਲਾ ਦੇ ਇਲਾਕਾ ਵਾਸੀਆਂ ਲਈ ਸਰਾਪ ਬਣਨ ਲੱਗਿਆ ਹੈ | ਸਮਰਾਲਾ ਸ਼ਹਿਰ ਵਿਚੋਂ ਭੀੜ ਖ਼ਤਮ ਕਰਨ ਲਈ ਵਿਭਾਗ ਵਲੋਂ ਸ਼ਹਿਰ ਤੋਂ ਬਾਹਰਵਾਰ ਮਾਲਵਾ ਕਾਲਜ ...

ਪੂਰੀ ਖ਼ਬਰ »

ਐਡਵੋਕੇਟ ਸ਼ਿਵ ਕੁਮਾਰ ਕਲਿਆਣ ਬਸਪਾ ਦੇ ਸੂਬਾ ਸਕੱਤਰ ਨਿਯੁਕਤ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ) - ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਤੋਂ ਇੰਚਾਰਜ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਬਦਲੇ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪਾਰਟੀ ਸੁਪਰੀਮੋ ...

ਪੂਰੀ ਖ਼ਬਰ »

ਪਾਵਰਕਾਮ ਦੇ ਦਫ਼ਤਰ ਪਾਰਕਿੰਗ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ)-ਰਿਹਾਇਸ਼ੀ ਇਲਾਕੇ ਵਿਚ ਪੁਰਾਣੀ ਸਬਜ਼ੀ ਮੰਡੀ ਰੋਡ 'ਤੇ ਚੱਲ ਰਹੇ ਪਾਵਰਕਾਮ ਦੇ ਸਿਟੀ ਦਫ਼ਤਰ ਤੋਂ ਮੁਹੱਲਾ ਨਿਵਾਸੀ ਡਾਢੇ ਪ੍ਰੇਸ਼ਾਨ ਹਨ ਕਿਉਂਕਿ ਦਫ਼ਤਰ ਦੀ ਇਮਾਰਤ ਵਿਚ ਪਾਰਕਿੰਗ ਨਾ ਹੋਣ ਕਰਕੇ ਵਿਭਾਗੀ ਕੰਮ ਲਈ ਆਉਣ ...

ਪੂਰੀ ਖ਼ਬਰ »

ਸਤਵੰਤ ਸਿੱਧੂ ਵਲੋਂ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਦਾਅਵੇਦਾਰੀ ਪੇਸ਼

ਮਾਛੀਵਾੜਾ ਸਾਹਿਬ, 10 ਫਰਵਰੀ (ਸੁਖਵੰਤ ਸਿੰਘ ਗਿੱਲ)-ਆਮ ਚੋਣਾਂ ਨੇੜੇ ਆਉਂਦੀਆਂ ਦੇਖ ਆਗੂਆਂ ਵਲੋਂ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਆਪੋ-ਆਪਣੀ ਦਾਅਵੇਦਾਰੀ ਪੇਸ਼ ਕਰਨ ਦਾ ਸਿਲਸਿਲਾ ਤੇਜ਼ ਹੁੰਦਾ ਜਾ ਰਿਹਾ ਹੈ | ਇਸੇ ਤਰ੍ਹਾਂ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸਰਪੰਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ)- ਸਥਾਨਕ ਆਈ.ਟੀ.ਆਈ. ਨਜ਼ਦੀਕ ਮਹੱਲਾ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ (24) ਦੀ ਨੈਸ਼ਨਲ ਹਾਈਵੇ 'ਤੇ ਪੈਂਦੇ ਨਵੇਂ ਬੱਸ ਅੱਡੇ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਨੌਜਵਾਨ ਦਾ ਪੋਸਟ ਮਾਰਟਮ ਕਰਾਉਣ ਤੋਂ ਲਾਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਵਲੋਂ 62 ਪਿੰਡਾਂ ਦਾ ਸਰਵੇ

ਦੋਰਾਹਾ, 10 ਫਰਵਰੀ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਪਿ੍ੰ: ਡਾ: ਨਰਿੰਦਰ ਸਿੰਘ ਸਿੱਧੂ ਦੀ ਅਗਵਾਈ 'ਚ ਪਰਾਲੀ ਨਾ ਸਾੜਨ ਵਾਲੀ ਮੁਹਿੰਮ ਨੂੰ ਚਲਾਉਂਦਿਆਂ ਪਿਛਲੇ ਦਿਨੀਂ ਦੋਰਾਹਾ ਬਲਾਕ ਦੇ 62 ਪਿੰਡਾਂ ਦਾ ...

ਪੂਰੀ ਖ਼ਬਰ »

ਇੰਸ: ਕਰਨੈਲ ਸਿੰਘ ਦੋਰਾਹਾ ਥਾਣੇ ਦੇ ਲੱਗੇ ਐੱਸ.ਐੱਚ.ਓ.

ਦੋਰਾਹਾ, 10 ਫ਼ਰਵਰੀ (ਮਨਜੀਤ ਸਿੰਘ ਗਿੱਲ) - ਦੋਰਾਹਾ ਥਾਣੇ 'ਚ ਤਾਇਨਾਤ ਰਹੇ ਇੰਸਪੈਕਟਰ ਹਰਦੀਪ ਸਿੰਘ ਚੀਮਾ ਦੇ ਡੀ.ਐੱਸ.ਪੀ. ਵਜੋਂ ਪਦਉੱਨਤ ਹੋਣ ਤੋਂ ਬਾਅਦ ਪਟਿਆਲਾ ਤੋਂ ਤਬਦੀਲ ਹੋ ਕੇ ਆਏ ਇੰਸਪੈਕਟਰ ਕਰਨੈਲ ਸਿੰਘ ਨੇ ਅੱਜ ਦੋਰਾਹਾ ਥਾਣੇ 'ਚ ਐੱਸ.ਐੱਚ.ਓ. ਦਾ ਅਹੁਦਾ ...

ਪੂਰੀ ਖ਼ਬਰ »

ਖੰਨਾ 'ਚ ਬਸੰਤ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਚ ਬਸੰਤ ਦਾ ਤਿਉਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਾਰੇ ਸ਼ਹਿਰ ਦਾ ਆਕਾਸ਼ ਰੰਗ-ਬਿਰੰਗੀਆਂ ਪਤੰਗਾਂ ਨਾਲ ਭਰਿਆ ਹੋਇਆ ਸੀ | ਚਾਰੇ ਪਾਸਿਆਂ ਤੋਂ ਪਤੰਗ ਕੱਟਣ 'ਤੇ ਜ਼ੋਰ-ਸ਼ੋਰ ਨਾਲ ਰੌਲਾ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਮਦਨੀਪੁਰ ਸਕੂਲ 'ਚ ਸਨਮਾਨ ਸਮਾਗਮ ਕਰਵਾਇਆ

ਮਲੌਦ, 10 ਫਰਵਰੀ (ਨਿਜ਼ਾਮਪੁਰ, ਚਾਪੜਾ)-ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਤੀਸਰੀ ਕਲਾਸ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਬਲਾਕ ਪੱਧਰੀ ਪਹਾੜੇ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਸਿੱਖਿਆ ਵਿਭਾਗ ਦੁਆਰਾ ਭੇਜਿਆ ਗਿਆ ਪ੍ਰਸੰਸਾ ਪੱਤਰ ਮੁੱਖ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਲਾਠੀਚਾਰਜ ਸਰਕਾਰ ਦੀ ਘਿਣਾਉਣੀ ਹਰਕਤ-ਘੁਡਾਣੀ

ਮਲੌਦ, 10 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਅਧਿਆਪਕਾਂ ਉੱਪਰ ਕੈਪਟਨ ਸਰਕਾਰ ਦੀ ਪੰਜਾਬ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ

ਮਲੌਦ, 10 ਫਰਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਰਕਾਰੀ ਹਸਪਤਾਲ ਮਲੌਦ ਦੀ ਟੀਮ ਵਲੋਂ ਐਸ. ਐਮ. ਓ. ਮਲੌਦ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ, ਜਿਸ ਵਿਚ ਇਲਾਕੇ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਲੌਦ, 10 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਪਿੰਡ ਸਿਹੌੜਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਕੈਂਪ ਦਾ ਰਸਮੀ ਉਦਘਾਟਨ ਸਰਪੰਚ ਇਸ਼ਵਿੰਦਰ ਕੌਰ ਪਤਨੀ ਜਗਜੀਵਨ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ ਨਗਰ ਨਿਵਾਸੀ ਅਤੇ ਸਿਹਤ ਵਿਭਾਗ ...

ਪੂਰੀ ਖ਼ਬਰ »

ਪਿੰਡ ਨਸਰਾਲੀ ਵਿਖੇ ਨਸ਼ਿਆਂ ਿਖ਼ਲਾਫ਼ ਮੀਟਿੰਗ

ਈਸੜੂ, 10 ਫਰਵਰੀ (ਬਲਵਿੰਦਰ ਸਿੰਘ)-ਪੁਲਿਸ ਚੌਕੀ ਈਸੜੂ ਦੇ ਇੰਚਾਰਜ ਕਰਮਜੀਤ ਸਿੰਘ ਨੇ ਪਿੰਡ ਨਸਰਾਲੀ ਵਿਖੇ ਪਿੰਡ ਵਾਸੀਆਂ ਨਾਲ ਨਸ਼ਿਆਂ ਵਿਰੋਧੀ ਮੀਟਿੰਗ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਏ. ਐਸ. ਆਈ. ਕਰਮਜੀਤ ਸਿੰਘ ਨੇ ਨਸ਼ਿਆਂ ਦੇ ਸਰੀਰ 'ਤੇ ਪੈ ਰਹੇ ਬੁਰੇ ...

ਪੂਰੀ ਖ਼ਬਰ »

ਬੁਰਜ ਲਿੱਟਾਂ ਦੇ ਕਬੱਡੀ ਟੂਰਨਾਮੈਂਟ 'ਚ ਜੰਡ ਟੀਮ ਨੇ ਗੱਡੇ ਝੰਡੇ

ਹਲਵਾਰਾ, 10 ਫਰਵਰੀ (ਭਗਵਾਨ ਢਿੱਲੋਂ)-ਲਾਗਲੇ ਪਿੰਡ ਬੁਰਜ ਲਿੱਟਾਂ ਦੀ ਕੰਲਗੀਧਰ ਸਪੋਰਟਸ ਕਲੱਬ ਵਲੋਂ ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ 62 ਕਿੱਲੋ ਭਾਰ ਵਰਗ ਦਾ ਇਕ ਦਿਵਸੀ ਕਬੱਡੀ ਟੂਰਨਾਮੈਂਟ ਅਮਿਟ ਪੈੜਾਂ ਛੱਡਦਾ ਸਮਾਪਤ ਹੋ ਗਿਆ | ਟੂਰਨਾਮੈਂਟ ਦੀ ਸ਼ੁਰੂਆਤ ਸਮੇਂ ...

ਪੂਰੀ ਖ਼ਬਰ »

ਐਸ.ਜੀ.ਜੀ. ਕਾਲਜ ਰਾਏਕੋਟ 'ਚ ਬੀ.ਕਾਮ. ਦਾ ਨਤੀਜਾ ਸ਼ਾਨਦਾਰ

ਰਾਏਕੋਟ, 10 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸਵਾਮੀ ਗੰਗਾ ਗਿਰੀ ਜਨਤਾ ਗਰਲਜ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਕਾਮ. ਦੇ ਨਤੀਜੇ ਸ਼ਾਨਦਾਰ ਰਹੇ | ਇਸ ਮੌਕੇ ਬੀ.ਕਾਮ. ਸਮੈਸਟਰ ਤੀਜਾ ਦੀ ਵਿਦਿਆਰਥਣ ਕਾਜਲ ਬਾਂਸਲ ਨੇ 68.5 ਫ਼ੀਸਦੀ ਅੰਕ ...

ਪੂਰੀ ਖ਼ਬਰ »

ਪੀਰ ਬਾਬਾ ਮੇਹਰ ਸ਼ਾਹ ਦੀ ਦਰਗਾਹ 'ਤੇ ਮੇਲਾ ਕਰਵਾਇਆ

ਭੰੂਦੜੀ, 10 ਫਰਵਰੀ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬੇ 'ਚ ਪੀਰ ਬਾਬਾ ਮੇਹਰ ਸ਼ਾਹ ਦੀ ਦਰਗਾਹ 'ਤੇ ਮੇਲਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋਇਆ | ਇਸ ਮੌਕੇ ਪੀਰਾਂ ਦੇ ਦਰਬਾਰ ਤੇ ਚਾਦਰ ਚੜ੍ਹਾਉਣ ਦੀ ...

ਪੂਰੀ ਖ਼ਬਰ »

ਰਾਏਕੋਟ 'ਚ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਧਾਰਮਿਕ ਸਮਾਗਮ

ਰਾਏਕੋਟ, 10 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਟੈਲੀਫੋਨ ਐਕਸਚੇਂਜ ਨਜ਼ਦੀਕ ਸਥਿਤ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਰਾਏਕੋਟ ਵਿਖੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਟਰੱਸਟ ਤਹਿਸੀਲ ਰਾਏਕੋਟ ਵਲੋਂ ਦਲਵਿੰਦਰ ਸਿੰਘ ਰਛੀਨ ਦੀ ਦੇਖਰੇਖ ਹੇਠ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਦੇ ਸਕੂਲ ਦੀ ਇਮਾਰਤ ਦਾ ਕੰਮ ਸ਼ੁਰੂ

ਬੀਜਾ, 10 ਫਰਵਰੀ (ਰਣਧੀਰ ਸਿੰਘ ਧੀਰਾ)- ਸਬ-ਡਵੀਜ਼ਨ ਪਾਇਲ ਅਧੀਨ ਆਉਂਦੇ ਪਿੰਡ ਬਰਮਾਲੀਪੁਰ ਦੇ ਸਰਕਾਰੀ ਮਿਡਲ ਸਕੂਲ ਦੇ ਕਰੀਬ 70 ਬੱਚਿਆਾ, ਅਧਿਆਪਕਾ ਅਤੇ ਪਿੰਡ ਵਾਸੀਆਾ ਦੀ 35 ਸਾਲਾਾ ਤੋਂ ਲਟਕਦੀ ਅੱਜ ਪੂਰੀ ਹੋਈ, ਜਦ ਪੰਜਾਬ ਸਰਕਾਰ, ਗ੍ਰਾਮ ਪੰਚਾਇਤ ਅਤੇ ਪਿੰਡ ਦੇ ...

ਪੂਰੀ ਖ਼ਬਰ »

ਪਿੰਡ ਮਦਨੀਪੁਰ 'ਚ 41ਵਾਂ ਧਾਰਮਿਕ ਸਮਾਗਮ

ਮਲੌਦ, 10 ਫਰਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਮਦਨੀਪੁਰ ਵਿਚ ਸਮਾਜ ਸੇਵੀ ਦਿਲਬਾਗ ਸਿੰਘ ਗਿੱਲ ਦੇ ਸਮੂਹ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਚ 41ਵਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੀ ਦੇ ਭੋਗ ਪੈਣ ...

ਪੂਰੀ ਖ਼ਬਰ »

ਕਿਸਾਨ ਵਰਗ ਅਕਾਲੀ-ਭਾਜਪਾ ਦੇ ਹੱਕ 'ਚ ਭੁਗਤੇਗਾ-ਚੀਮਾ

ਸਿੱਧਵਾਂ ਬੇਟ, 10 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਰਸਾਨੀ ਦੀ ਬਾਂਹ ਫੜ ਕੇ ਉਨ੍ਹਾਂ ਨੂੰ ਆਰਥਿਕ ਮੰਦੀ 'ਚੋਂ ਕੱਢਣ ਦੀ ਕੋਸ਼ਿਸ਼ ਕੀਤੀ, ਉਸ ਦੀ ਬਦੌਲਤ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ...

ਪੂਰੀ ਖ਼ਬਰ »

ਸੀ.ਐੱਚ.ਸੀ. ਕੂੰਮ ਕਲਾਂ ਤੋਂ ਜਾਗਰੂਕਤਾ ਵੈਨ ਰਵਾਨਾ

ਕੁਹਾੜਾ, 10 ਫਰਵਰੀ (ਤੇਲੂ ਰਾਮ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰਾਜ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਕੂੰਮ ਕਲਾਂ ਦੀ ਅਗਵਾਈ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ...

ਪੂਰੀ ਖ਼ਬਰ »

ਪਿੰਡ ਬਘੌਰ 'ਚ 'ਨਸ਼ਾ ਮੁਕਤ ਪੰਜਾਬ' ਤਹਿਤ ਸਮਾਗਮ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ) - ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ 'ਨਸ਼ਾ ਮੁਕਤ ਪੰਜਾਬ' ਮੁਹਿੰਮ ਅਧੀਨ ਗਰਾਮ ਪੰਚਾਇਤ ਬਘੌਰ ਵਿਖੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ 'ਬੱਡੀਜ਼' ਨਾਂਅ ਦੇ ਝੰਡੇ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਹਤ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ 'ਚ ਨਾਟਕਾਂ ਦੀ ਸਫ਼ਲ ਪੇਸ਼ਕਾਰੀ

ਅਹਿਮਦਗੜ੍ਹ, 10 ਫ਼ਰਵਰੀ (ਰਣਧੀਰ ਸਿੰਘ ਮਹੋਲੀ) - ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਅਹਿਮਦਗੜ੍ਹ ਸਦਰ ਥਾਣਾ ਮੁਖੀ ਅਮਨਦੀਪ ਕੌਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਦੀ ਨਾਟਕ ਟੀਮ ਵਲੋਂ ਦੋ ਨਾਟਕਾਂ ਦੀ ਪੇਸ਼ਕਾਰੀ ਕੀਤੀ ਗਈ | ਟੀਮ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਲੌਦ, 10 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ) - ਪਿੰਡ ਸਿਹੌੜਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਕੈਂਪ ਦਾ ਰਸਮੀ ਉਦਘਾਟਨ ਸਰਪੰਚ ਇਸ਼ਵਿੰਦਰ ਕੌਰ ਪਤਨੀ ਜਗਜੀਵਨ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ ਨਗਰ ਨਿਵਾਸੀ ਅਤੇ ਸਿਹਤ ਵਿਭਾਗ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਖੰਨਾ ਨੇ ਮਨਾਇਆ 30ਵਾਂ ਸੜਕ ਸੁਰੱਖਿਆ ਹਫ਼ਤਾ

ਦੋਰਾਹਾ, 10 ਫ਼ਰਵਰੀ (ਮਨਜੀਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੀ ਸਰਪ੍ਰਸਤੀ 'ਚ ਮਨਾਏ ਜਾ ਰਹੇ 30 ਵੇਂ ਸੜਕ ਸੁਰੱਖਿਆ ਸਪਤਾਹ ਦੇ ਛੇਵੇਂ ਦਿਨ ਅੱਜ ਦੋਰਾਹਾ ਦੇ ਰਣਜੀਤ ਰਿਜ਼ੋਰਟਸ ਵਿਚ ਸਮਾਜ ਸੇਵੀ ਸੰਸਥਾ ਡਬਲਿਊ. ਐੱਚ. ਵਾਈ. ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀਆਂ ਮੀਟਿੰਗਾਂ 14 ਤੇ 15 ਨੂੰ -ਅੜੈਚਾਂ

ਦੋਰਾਹਾ, 10 ਫ਼ਰਵਰੀ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਿਆਂ ਵਿਚ ਲੋਕਾਂ ਨਾਲ ਰਾਬਤਾ ਬਣਾਉਣ ਲਈ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਸਮਰਾਲਾ, 10 ਫਰਵਰੀ (ਸੁਰਜੀਤ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਾਸਿਕ ਮੀਟਿੰਗ ਯੂਨੀਅਨ ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਸਥਾਰਪੂਰਵਕ ਵਿਚਾਰ ਚਰਚਾ ਕੀਤੀ ਗਈ | ਪੰਜਾਬ ...

ਪੂਰੀ ਖ਼ਬਰ »

ਮੁਫ਼ਤ ਕੈਂਪ ਦੌਰਾਨ 290 ਮਰੀਜ਼ਾਂ ਦੀ ਕੀਤੀ ਜਾਂਚ

ਜਗਰਾਉਂ, 10 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਦੇ ਮਹਾਂਪੁਰਖ ਬਾਬਾ ਜੋਗਿੰਦਰ ਸਿੰਘ (ਸਾਧ) ਭੋਰਾ ਸਾਹਿਬ ਦੀ ਰਿਹਾਇਸ਼ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਸ਼ੰਕਰਾਂ ਆਈ ਹਸਪਤਾਲ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌ ਾਦਲੀ 'ਚ ਕੁਇਜ਼ ਮੁਕਾਬਲੇ ਕਰਵਾਏ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ)-ਮਾਲਵਾ ਕਾਲਜ ਬੌਾਦਲੀ-ਸਮਰਾਲਾ ਵਿਖੇ ਪੋਸਟ ਗੈ੍ਰਜੂਏਟ ਕਾਮਰਸ ਵਿਭਾਗ ਵਲੋਂ ਪ੍ਰੋ: ਭੁਪਿੰਦਰ ਕੌਰ ਦੀ ਅਗਵਾਈ ਵਿਚ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਾਮਰਸ ਵਿਭਾਗ ਦੇ 16 ਵਿਦਿਆਰਥੀਆਾ ਦੀਆਾ ਚਾਰ ਟੀਮਾਾ ਨੇ ਭਾਗ ...

ਪੂਰੀ ਖ਼ਬਰ »

12ਵੇਂ ਵਿਸ਼ਾਲ ਖ਼ੂਨਦਾਨ ਕੈਂਪ ਸਬੰਧੀ ਮੀਟਿੰਗ

ਅਹਿਮਦਗੜ੍ਹ, 10 ਫ਼ਰਵਰੀ (ਮਹੋਲੀ, ਪੁਰੀ, ਸੋਢੀ) - ਵਿਸ਼ਾਲ ਖ਼ੂਨਦਾਨ ਕੈਂਪ ਤੇ ਸਮਾਜ ਸੇਵੀ ਕਾਰਜਾਂ ਵਿਚ ਮੋਹਰੀ ਸਟੇਟ ਐਵਾਰਡੀ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਦੀ ਮੀਟਿੰਗ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਹੋਈ | ਸੰਸਥਾ ਦੇ ਆਗੂਆਂ ਨੇ 3 ...

ਪੂਰੀ ਖ਼ਬਰ »

ਮਿਹਰਬਾਨ ਨੂੰ ਪੀ.ਏ.ਸੀ. ਮੈਂਬਰ ਨਿਯੁਕਤ ਕਰਨ 'ਤੇ ਇਲਾਕੇ ਚ ਖ਼ੁਸ਼ੀ

ਪਾਇਲ, 9 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਮੈਂਬਰ ਨਿਯੁਕਤ ਕਰਨ 'ਤੇ ਪਾਇਲ ਹਲਕੇ ਖ਼ੁਸ਼ੀ ਦੀ ਲਹਿਰ ਦੌੜ ਗਈ | ਸਰਕਲ ਜਥੇਦਾਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਚੌਾਕੀਮਾਨ, 10 ਫਰਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਬੁਰਜ ਸਾਹਿਬ ਪਿੰਡ ਚੌਾਕੀਮਾਨ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਨਗਰ ਕੀਰਤਨ ਸਜਾਇਆ ਗਿਆ | ਪ੍ਰਬੰਧਕ ...

ਪੂਰੀ ਖ਼ਬਰ »

ਸਿੱਧਵਾਂ ਖੁਰਦ 'ਚ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਚੌਾਕੀਮਾਨ, 10 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਪ੍ਰਧਾਨ ਹਰਬੰਸ ਸਿੰਘ ਮੀਤਕੇ ਨਹੀਂ ਰਹੇ

ਮਲੌਦ, 10 ਫਰਵਰੀ (ਸਹਾਰਨ ਮਾਜਰਾ) - ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾ ਪੱਧਰੀ ਨੇਤਾ ਅਤੇ ਮੀਤ ਕੇ ਗੋਤ ਧੌਲ਼ ਖ਼ੁਰਦ ਦੇ ਵਡੇਰਿਆਂ ਦੇ ਅਸਥਾਨਾ ਦੇ ਮੁੱਖ ਸੇਵਾਦਾਰ ਤੇ ਉੱਘੇ ਸਮਾਜ ਸੇਵੀ ਹਰਬੰਸ ਸਿੰਘ ਮੀਤਕੇ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਪੁੱਤਰ ਗੁਰਪ੍ਰੀਤ ...

ਪੂਰੀ ਖ਼ਬਰ »

ਅਵਾਰਾ ਪਸ਼ੂ ਤੇ ਕੁੱਤੇ 7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਸੌ ਾਪੇ ਜਾਣਗੇ-ਲੱਖੋਵਾਲ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ)-ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ) ਪੰਜਾਬ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਅਤੇ ਖੇਤਾਂ ਵਿਚ ਅਵਾਰਾ ਡੰਗਰ ਅਤੇ ਕੁੱਤਿਆਂ ਦੀ ਭਰਮਾਰ ਹੈ, ਜਿਨ੍ਹਾਂ ਨਾਲ ਜਿੱਥੇ ਕੀਮਤੀ ਜਾਨਾਂ ...

ਪੂਰੀ ਖ਼ਬਰ »

ਸਮਾਜ ਭਲਾਈ ਸੰਸਥਾ ਸਹਾਰਨ ਮਾਜਰਾ ਵਲੋਂ ਸਿਲਾਈ ਮਸ਼ੀਨ ਭੇਟ

ਮਲੌਦ, 10 ਫਰਵਰੀ (ਸਹਾਰਨ ਮਾਜਰਾ) - ਸਮਾਜ ਭਲਾਈ ਸੰਸਥਾ ਰਜਿ: ਪਿੰਡ ਸਹਾਰਨ ਮਾਜਰਾ ਵਲੋਂ ਲਵਪ੍ਰੀਤ ਕੌਰ ਦੇ ਵਿਆਹ ਮੌਕੇ 42ਵੀਂ ਸਿਲਾਈ ਮਸ਼ੀਨ ਦਿੱਤੀ ਗਈ | ਇਸ ਮੌਕੇ ਸੰਸਥਾ ਦੇ ਪ੍ਰਧਾਨ ਮਾ: ਮਲਕੀਤ ਸਿੰਘ, ਮਾ: ਬਿਕਰਮ ਸਿੰਘ, ਸਾਬਕਾ ਸਰਪੰਚ ਸਰੂਪ ਸਿੰਘ, ਗਰਜਾ ਸਿੰਘ, ...

ਪੂਰੀ ਖ਼ਬਰ »

ਤੱਖਰਾਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 10 ਫਰਵਰੀ (ਸੁਖਵੰਤ ਸਿੰਘ ਗਿੱਲ)- ਤੰਦਰੁਸਤ ਪੰਜਾਬ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਤੱਖਰਾਂ-ਖੋਖਰਾਂ ਅਤੇ ਮਾਲਵਾ ਚੌਕ 'ਚ ਮੁਫ਼ਤ ਮੈਡੀਕਲ ਤੇ ਜਾਗਰੂਕਤਾ ਕੈਂਪ ਲਗਾਏ ਗਏ | ਐੱਸ.ਐਮ.ਓ. ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਲਗਾਏ ਕੈਂਪ ਦੇ ਉਦਘਾਟਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੋਹ 'ਚ ਸਾਲਾਨਾ ਇਨਾਮ ਵੰਡ ਸਮਾਗਮ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਗੋਹ ਦੇ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਰਹਿਨੁਮਾਈ ਮਾਨੂੰੂਪੁਰ ਸਕੂਲ ਦੇ ਪਿ੍ੰਸੀਪਲ ਮਨੋਜ ...

ਪੂਰੀ ਖ਼ਬਰ »

ਮਾਤਾ ਸੁਹਾਗਰਾਣੀ ਤਿਵਾੜੀ ਨੂੰ ਸ਼ਰਧਾਂਜਲੀਆਂ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ) - ਸਮਰਾਲਾ ਵਿਖੇ ਨਿਊਜ਼ ਏਜੰਸੀ ਚਲਾ ਰਹੇ ਤਿਵਾੜੀ ਭਰਾਵਾਂ ਦੇ ਮਾਤਾ ਸੁਹਾਗਰਾਣੀ ਤਿਵਾੜੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਗਰੁਣ ਪੁਰਾਣ ਦੇ ਭੋਗ ਤੇ ਸ਼ਰਧਾਂਜਲੀ ਸਮਾਰੋਹ ਦੁਰਗਾ ਮੰਦਿਰ ਸਮਰਾਲਾ ਵਿਖੇ ਹੋਇਆ | ...

ਪੂਰੀ ਖ਼ਬਰ »

31ਵੀਂ ਵੈਟਰਨ ਵਾਕ 'ਚ ਮੰਜੂ, ਗੀਤਾ ਤੇ ਅਮਰਜੀਤ ਪਹਿਲੇ ਸਥਾਨ 'ਤੇ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ)-ਏ.ਐੱਸ. ਕਾਲਜ ਖੰਨਾ ਵਲੋਂ ਇਲਾਕੇ ਵਿਚ ਸਿਹਤ ਜਾਗਰੂਕਤਾ ਅਤੇ ਖੇਡ-ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ 31ਵੀਂ ਸਾਲਾਨਾ 'ਵੈਟਰਨ ਵਾਕ' ਦਾ ਆਯੋਜਨ ਕੀਤਾ ਗਿਆ¢ ਕਾਲਜ ਦੇ ਮਦਨ ਗੋਪਾਲ ਚੋਪੜਾ ਸਟੇਡੀਅਮ ਵਿਚ ਹੋਈ | ਇਸ ਦੌੜ ਵਿਚ ...

ਪੂਰੀ ਖ਼ਬਰ »

ਜਥੇ: ਮਾਂਗਟ ਤੇ ਸੋਨੂੰ ਵਲੋਂ ਉਮੈਦਪੁਰੀ ਤੇ ਬਬਲੂ ਦੀ ਨਿਯੁਕਤੀ ਦਾ ਸਵਾਗਤ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ)-ਸੰਤਾ ਸਿੰਘ ਉਮੈਦਪੁਰੀ ਨੂੰ ਅਕਾਲੀ ਦਲ ਦਾ ਪੀ. ਏ. ਸੀ. ਮੈਂਬਰ ਬਣਾਏ ਜਾਣ ਅਤੇ ਬਰਜਿੰਦਰ ਸਿੰਘ ਬਬਲੂ ਲੋਪੋਂ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦਾ ਖੰਨਾ ਦੇ ਉਘੇ ਅਕਾਲੀ ਨੇਤਾਵਾਂ ਅਤੇ ਸਰਕਲ ਖੰਨਾ ਦੇ ...

ਪੂਰੀ ਖ਼ਬਰ »

ਰਾਜਨੀਤਕ ਊਣਤਾਈਆਂ 'ਚ ਸੁਧਾਰ ਲਿਆਉਣਾ ਪਾਰਟੀ ਦਾ ਮੁੱਖ ਮਕਸਦ-ਮਹੰਤ ਭੰਗੂ ਸਵਾਮੀ

ਸਮਰਾਲਾ, 10 ਫਰਵਰੀ (ਸੁਰਜੀਤ, ਬਲਜੀਤ ਸਿੰਘ ਬਘੌਰ) - ਅੱਜ ਦੇਸ਼ ਦੀ ਰਾਜਨੀਤੀ ਵਿਚ ਅੰਤਾਂ ਦਾ ਨਿਘਾਰ ਆ ਚੁੱਕਿਆ ਹੈ, ਇਸ ਲਈ ਰਾਜਨੀਤਕ ਊਣਤਾਈਆਂ ਵਿਚ ਸੁਧਾਰ ਲਿਆਉਣਾ ਹੀ ਪਾਰਟੀ ਦਾ ਮੁੱਖ ਮਕਸਦ ਹੈ | ਇਹ ਵਿਚਾਰ ਅੱਜ ਇੱਥੇ ਨਵੀਂ ਰਾਜਸੀ ਪਾਰਟੀ 'ਲੋਕ ਸੇਵਾ ਪਾਰਟੀ' ਦੇ ...

ਪੂਰੀ ਖ਼ਬਰ »

ਜਸਪਾਲੋਂ 'ਚ ਸਮਾਜ ਭਲਾਈ ਕੰਮਾਂ ਲਈ ਸੁਸਾਇਟੀ ਦਾ ਗਠਨ

ਬੀਜਾ, 10 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਨੇੜਲੇ ਪਿੰਡ ਜਸਪਾਲੋ ਵਿਖੇ ਸਮਾਜ ਦੀ ਬਿਹਤਰੀ ਲਈ ਪਿੰਡ ਵਾਸੀਆਾ ਦਾ ਵਿਸ਼ਾਲ ਇਕੱਠ ਕੀਤਾ ਗਿਆ | ਜਿਸ ਵਿਚ ਸਮਾਜ ਸੇਵੀ ਕੰਮਾਾ ਨੂੰ ਨੇਪਰੇ ਚਾੜ੍ਹਨ ਲਈ ਕਲੱਬ ਅਤੇ ਸੋਸਾਇਟੀ ਦਾ ਗਠਨ ਕੀਤਾ ਗਿਆ¢ ਇਸ ਮੌਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਤਾਲਿਬ ਤੇ ਸੰਧੂ ਵਲੋਂ ਦੰਦਾਂ ਦੇ ਕੈਂਪ ਦਾ ਉਦਘਾਟਨ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰੋਜੈਕਟ ਡਾਇਰੈਕਟਰ ਐਡਵੋਕੇਟ ਰਵੀ ਕੁਮਾਰ ਤਾਲਿਬ ਅਤੇ ਐਡਵੋਕੇਟ ਸਵਰਨ ਸਿੰਘ ਸੰਧੂ ਨੇ ਦੰਦਾਂ ਦੇ ਮੁਫਤ ਇਲਾਜ ਲਈ ਲਾਏ ਕੈਂਪ ਦਾ ਉਦਘਾਟਨ ਕੀਤਾ | ਇਸ ਮੌਕੇ ਬੀ.ਸੀ. ਵਿੰਗ ਦੇ ਪ੍ਰਧਾਨ ਪੁਸ਼ਕਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਰਿਟਾ: ਕੈਪਟਨ ਜਰਨੈਲ ਸਿੰਘ ਜਲਾਜਣ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਰਵਾਨਾ

ਭੂੰਦੜੀ, 10 ਫਰਵਰੀ (ਕੁਲਦੀਪ ਸਿੰਘ ਮਾਨ)- ਪੀਰ ਬਾਬਾ ਮੋਕਮਦੀਨ ਕਮੇਟੀ, ਬਾਬਾ ਵਾਲਮੀਕਿ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਸੰਗਤਾਂ ਰਵਾਨਾ ਹੋਈਆਂ | ਸਮਾਜ ਸੇਵੀ ਤੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਦਫਤਰੀ ਕਾਮੇ ਪੰਜਾਬ ਵਿਚ 12 ਨੂੰ ਕਾਲੇ ਝੰਡੇ ਲੈ ਕੇ ਬਜ਼ਾਰਾਂ ਵਿਚ ਕਰਨਗੇ ਰੋਸ ਮਾਰਚ

ਲੁਧਿਆਣਾ, 10 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵੱਲੋਂ ਡੀ.ਏ. ਦੀ ਲੰਗੜੀ ਕਿਸ਼ਤ ਜਾਰੀ ਕਰਨ ਤੋਂ ਖਫਾ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ 12ਫਰਵਰੀ ਤੋਂ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX