ਤਾਜਾ ਖ਼ਬਰਾਂ


ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  7 minutes ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  about 1 hour ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  about 1 hour ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 2 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 2 hours ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 2 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  about 3 hours ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 3 hours ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 4 hours ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 4 hours ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 4 hours ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 5 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 5 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 6 hours ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 6 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 7 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 7 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 7 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 7 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 7 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 minute ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 8 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 7 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 8 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 8 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 8 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 8 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 8 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 8 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 9 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 9 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 8 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 9 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 9 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 9 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 10 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 9 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 9 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 10 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 11 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਮਾਨਸਾ

ਅਧਿਆਪਕਾਂ ਦੀ ਘਾਟ ਹੋਣ ਕਾਰਨ ਪਿੰਡ ਹਾਕਮਵਾਲਾ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਬੋਹਾ, 10 ਫਰਵਰੀ (ਸਲੋਚਨਾ ਤਾਂਗੜੀ)-ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅੱਜ ਬੋਹਾ ਆਮਦ ਨੂੰ ਲੈ ਕੇ ਜਿੱਥੇ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਆਪੋ ਆਪਣੀਆਂ ਮੰਗਾਂ ਨੂੰ ਲੈ ਕੇ ਸਰਗਰਮ ਹੋ ਗਈਆਂ ਹਨ | ਉੱਥੇ ਅੱਜ ਛੁੱਟੀ ਦੇ ਬਾਵਜੂਦ ਪਿੰਡ ਹਾਕਮਵਾਲਾ ਦੇ ਵਾਸੀਆਂ ਵਲੋਂ ਸਕੂਲ ਵਿਚ ਅਧਿਆਪਕਾਂ ਦੀ ਘਾਟ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਗਿਆ | ਸਰਪੰਚ ਪਲਵਿੰਦਰ ਸਿੰਘ, ਸਕੂਲ ਕਮੇਟੀ ਦੇ ਪ੍ਰਧਾਨ ਸੰਸਾਰ ਸਿੰਘ ਥਿੰਦ, ਸਕੱਤਰ ਸੁਖਪਾਲ ਸਿੰਘ ਸਿੱਧੂ, ਸ਼ਹੀਦ ਭਗਤ ਸਿੰਘ ਯੂਥ ਕਲੱਬ ਹਾਕਮਵਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਬੱਬਲ, ਸਮਾਜ ਸੇਵੀ ਗੁਰਤੇਜ ਸਿੰਘ ਮਾਨ, ਪੰਚ ਰਾਜਵਿੰਦਰ ਸਿੰਘ ਚਹਿਲ, ਬਾਦਲ ਸਿੰਘ, ਪਾਲਾ ਸਿੰਘ, ਕਿਸਾਨ ਆਗੂ ਮਨਜੀਤ ਸਿੰਘ ਮਾਨ ਅਤੇ ਜਗਜੀਤ ਸਿੰਘ ਜੱਸੜ ਨੇ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਵਿਚ ਕੁਝ ਦਿਨ ਬਾਕੀ ਹਨ ਅਤੇ ਸਕੂਲ ਵਿਚ ਵਿਗਿਆਨ, ਗਣਿਤ, ਅੰਗਰੇਜ਼ੀ, ਹਿੰਦੀ ਆਦਿ ਜ਼ਰੂਰੀ ਵਿਸ਼ਿਆ ਦੇ ਅਧਿਆਪਕ ਨਹੀਂ ਹਨ | ਲੰਬੇ ਸਮੇਂ ਤੋਂ ਹਾਈ ਸਕੂਲ ਵਿਚ ਮੁੱਖ ਅਧਿਆਪਕ ਦੀ ਅਸਾਮੀ ਖਾਲੀ ਪਈ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਉਹ ਡੀ.ਈ.ਓ. (ਸ) ਮਾਨਸਾ, ਸਿੱਖਿਆ ਸਕੱਤਰ ਪੰਜਾਬ, ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲ ਚੁੱਕੇ ਹਨ ਪਰ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲਿਆ | ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਅੱਜ ਸਿੱਖਿਆ ਸਕੱਤਰ ਪੰਜਾਬ ਨੇ ਉਨ੍ਹਾਂ ਦੇ ਸਕੂਲ ਵਿਚ ਸਿੱਖਿਆ ਸਟਾਫ਼ ਪੂਰਾ ਨਾ ਕੀਤਾ ਤਾਂ ਉਹ ਸਕੂਲ ਨੂੰ ਜਿੰਦਰਾ ਲਗਾਉਣ ਲਈ ਮਜ਼ਬੂਰ ਹੋਣਗੇ |

ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਭੀਖੀ, 10 ਫਰਵਰੀ (ਸਿੱਧੂ)-ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਵਿਖੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋ 'ਰੁੱਤਾਂ ਦੀ ਰਾਣੀ' ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸਰਸਵਤੀ ਅਰਾਧਨਾ ਉਪਰੰਤ ਪਤੰਗਬਾਜ਼ੀ ਪੀਲੀਆ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ, ਸਾਬਕਾ ਸੰਸਦੀ ਸਕੱਤਰ ਨਕੱਈ ਸਮੇਤ ਹੋਰਨਾਂ ਵਲੋਂ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿੰਦਾ

ਮਾਨਸਾ, 10 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਮੁਜ਼ਾਹਰਾ ਕਰ ਰਹੇ ਅਧਿਆਪਕਾਂ 'ਤੇ ਕਾਂਗਰਸ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਵਲੋਂ ਕੀਤੇ ਵਹਿਸ਼ੀ ਲਾਠੀਚਾਰਜ ਦੀ ਚੁਫੇਰਿਓਾ ਨਿੰਦਾ ਕੀਤੀ ਜਾ ਰਹੀ ਹੈ | ਆਮ ਆਦਮੀ ਪਾਰਟੀ ਕੋਰ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਦੀ ਇਕੱਤਰਤਾ ਹੋਈ

ਭੀਖੀ, 10 ਫਰਵਰੀ (ਸਿੱਧੂ)- ਖ਼ੁਰਾਕ ਤੇ ਸਪਲਾਈ ਵਿਭਾਗ ਦਫ਼ਤਰ ਭੀਖੀ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਜਨਤਕ ਵੰਡ ਪ੍ਰਣਾਲੀ ਦੇ ਡੀਪੂ ਹੋਲਡਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਹਾਦਰ ਖਾਨ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਮੰਗ ਕੀਤੀ ਕਿ ਡੀਪੂ ਹੋਲਡਰਾਂ ਦਾ ...

ਪੂਰੀ ਖ਼ਬਰ »

ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ

ਬੋਹਾ, 10 ਫਰਵਰੀ (ਪ.ਪ.)-ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਮੁਖੀ ਸੁਨੀਤਾ ਕਾਂਸਲ ਦੀ ਅਗਵਾਈ ਵਿਚ ਕਰਵਾਇਆ ਗਿਆ | ਸ਼ਮ੍ਹਾ ਰੌਸ਼ਨ ਦੀ ਰਸਮ ਸਕੂਲ ਕਮੇਟੀ ਦੇ ਪ੍ਰਧਾਨ ਪ੍ਰੇਮ ਮੰਗਲਾ ਨੇ ਨਿਭਾਈ | ਅਧਿਆਪਕਾ ਜਸਪਾਲ ਕੌਰ ਨੇ ਸਕੂਲ ਦੀ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ 'ਚ ਜੀਵਨ ਵਿਚ ਨੈਤਿਕਤਾ ਵਿਸ਼ੇ 'ਤੇ ਵਰਕਸ਼ਾਪ ਲਗਾਈ

ਜੋਗਾ, 10 ਫਰਵਰੀ (ਬਲਜੀਤ ਸਿੰਘ ਅਕਲੀਆ/ਮਨਜੀਤ ਸਿੰਘ ਘੜੈਲੀ)-ਸਮੇਂ ਦੇ ਨਾਲ-ਨਾਲ ਨੈਤਿਕਤਾ ਦਾ ਮੁਹਾਂਦਰਾ ਵੀ ਆਪਣੇ ਵਿੱਚ ਬਦਲਾਅ ਲੈ ਆਉਂਦਾ ਹੈ ਜਿਸ ਕਾਰਨ ਪੁਰਾਤਨ ਸਮੇਂ ਵਿੱਚ ਨੈਤਿਕਤਾ ਦੇ ਕੁੱਝ ਨਿਯਮ ਅੱਗੇ ਜਾ ਕੇ ਬਦਲ ਜਾਂਦੇ ਹਨ | ਇਹ ਪ੍ਰਗਟਾਵਾ ਮਾਈ ਭਾਗੋ ...

ਪੂਰੀ ਖ਼ਬਰ »

ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਭਾਕਿਯੂ (ਕਾਦੀਆਂ) ਵਲੋਂ ਸੰਘਰਸ਼ ਤਿੱਖਾ ਕਰਨ ਦਾ ਐਲਾਨ

ਮਾਨਸਾ, 10 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਪੰਜਾਬ ਦੀ ਸੱਤਾਧਾਰੀ ਧਿਰ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਤਿੱਖਾ ਸੰਘਰਸ਼ ਕਰੇਗੀ | ਇਹ ਪ੍ਰਗਟਾਵਾ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਰੁਕ ਜਾਣ ਕਾਰਨ ਲੋਕ ਪ੍ਰੇਸ਼ਾਨ

ਬੁਢਲਾਡਾ, 10 ਫਰਵਰੀ (ਸਵਰਨ ਸਿੰਘ ਰਾਹੀ)-ਸਥਾਨਕ ਵਾਰਡ ਨੰ: 1 ਤੋਂ 6 ਤੱਕ ਚੱਲ ਰਹੇ ਸੀਵਰੇਜ ਪਾਉਣ ਅਤੇ ਗਲੀਆਂ-ਨਾਲੀਆਂ ਬਣਾਉਣ ਦੇ ਕੰਮ ਨੂੰ ਸਬੰਧਤ ਕੰਪਨੀ ਵੱਲੋਂ ਵਿਚਕਾਰ ਹੀ ਛੱਡ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ 'ਚੋਂ ਗੁਜ਼ਰਨਾ ਪੈ ਰਿਹਾ ਹੈ | ਵਾਰਡ ਨੰਬਰ 3 ...

ਪੂਰੀ ਖ਼ਬਰ »

ਸਕਾਲਰਸ਼ਿਪ ਮੁਕਾਬਲਾ ਪ੍ਰੀਖਿਆ 'ਚ ਜ਼ਿਲੇ੍ਹ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ

ਬੁਢਲਾਡਾ, 10 ਫਰਵਰੀ (ਸਵਰਨ ਸਿੰਘ ਰਾਹੀ)-ਭਾਈ ਜੈਤਾ ਜੀ ਫਾਊਾਡੇਸ਼ਨ ਇੰਡੀਆ ਚੰਡੀਗੜ੍ਹ ਵਲੋਂ ਚੰਡੀਗੜ੍ਹ ਸਮੇਤ ਪੰਜਾਬ 'ਚ ਦਸ ਪ੍ਰੀਖਿਆ ਕੇਂਦਰਾਂ 'ਤੇ ਸਕਾਲਰਸ਼ਿਪ ਮੁਕਾਬਲਾ ਪ੍ਰੀਖਿਆ ਕਰਵਾਈ ਗਈ | ਜਾਣਕਾਰੀ ਦਿੰਦਿਆਂ ਪ੍ਰੋ: ਸਤਨਾਮ ਸਿੰਘ ਬੱਛੋਆਣਾ ਜ਼ਿਲ੍ਹਾ ...

ਪੂਰੀ ਖ਼ਬਰ »

ਗਲੀ 'ਚ ਬਣੇ ਹੰਪਾਂ ਤੋਂ ਰਾਹਗੀਰ ਪ੍ਰੇਸ਼ਾਨ

ਬਰੇਟਾ, 10 ਫਰਵਰੀ (ਮੰਡੇਰ)-ਸਥਾਨਕ ਗੁਰਦੁਆਰਾ ਸਾਹਿਬ ਦੇ ਨਾਲ ਵਾਲੀ ਗਲੀ ਜੋ ਕਿ ਰੇਲਵੇ ਸਟੇਸ਼ਨ ਤੋਂ ਪੁਰਾਣੇ ਪੰਜਾਬ ਨੈਸ਼ਨਲ ਵੱਲ ਜਾਂਦੀ ਹੈ | ਇਸ ਗਲੀ ਉੱਪਰ ਕਈ ਥਾਵਾਂ 'ਤੇ ਕਾਫੀ ਉੱਚੀਆਂ ਉੱਚੀਆਂ (ਹੰਪ) ਰੁਕਾਵਟਾਂ ਆਮ ਲੋਕਾਂ ਲਈ ਸਿਰਦਰਦੀ ਬਣੀਆਂ ਹੋਈਆ ਹਨ ...

ਪੂਰੀ ਖ਼ਬਰ »

ਧੋਖੇ ਨਾਲ ਟਰੱਕ ਨਾਂਅ ਕਰਵਾਉਣ ਦੇ ਦੋਸ਼ 'ਚ ਮੁਕੱਦਮਾ ਦਰਜ

ਮਾਨਸਾ, 10 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਧੋਖਾਧੜੀ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਵਾਸੀ ਬੁਢਲਾਡਾ ਨੇ ਟਰੱਕ 16 ਲੱਖ 70 ਹਜ਼ਾਰ ਰੁਪਏ 'ਚ ਖ਼ਰੀਦ ਕੀਤਾ ਸੀ, ਜਿਸ ਲਈ ਉਸ ਨੇ ਸਬੰਧਿਤ ...

ਪੂਰੀ ਖ਼ਬਰ »

ਪਿੰਡਾਂ 'ਚ ਗ਼ਰੀਬ ਵਰਗ ਦੇ ਲੋਕ ਅਜੇ ਵੀ ਆਰ. ਓ. ਸਿਸਟਮ ਦੇ ਸ਼ੁੱਧ ਤੇ ਸਾਫ਼ ਪਾਣੀ ਤੋਂ ਕੋਹਾਂ ਦੂਰ

ਬਰੇਟਾ, 10 ਫਰਵਰੀ (ਜੀਵਨ ਸ਼ਰਮਾ)-ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਪਿੰਡਾਂ ਅੰਦਰ ਹੋਂਦ ਵਿੱਚ ਲਿਆਂਦੇ ਗਏ ਆਰ.ਓ. ਸਿਸਟਮ ਗਰੀਬ ਵਰਗ ਦੇ ਲੋਕਾਂ ਲਈ ਸਹਾਈ ਸਿੱਧ ਨਹੀਂ ਹੋ ਰਹੇ ਕਿਉਂਕਿ ਉਹ ਸਬੰ ਧਿਤ ਕੰਪਨੀ ਵਲੋਂ ਪਾਣੀ ਦੀ ...

ਪੂਰੀ ਖ਼ਬਰ »

ਗ਼ਲਤ ਦਵਾਈ ਲੈਣ ਨਾਲ ਔਰਤ ਦੀ ਮੌਤ

ਬਰੇਟਾ, 10 ਫਰਵਰੀ (ਵਿ.ਪ੍ਰਤੀ.)-ਪਿੰਡ ਬਖਸ਼ੀਵਾਲਾ ਵਿਖੇ ਇਕ ਔਰਤ ਦੀ ਗ਼ਲਤ ਦਵਾਈ ਲੈਣ ਨਾਲ ਮੌਤ ਹੋ ਗਈ | ਤਫ਼ਤੀਸ਼ੀ ਅਫ਼ਸਰ ਮੇਵਾ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਕਮਲਾ ਦੇਵੀ (45) ਪਤਨੀ ਸਾਧੂ ਸਿੰਘ ਵਲੋਂ ਖਾਸੀ ਵਾਲੀ ਦਵਾਈ ਦੀ ਥਾਂ ਭੁਲੇਖੇ ਨਾਲ ਕੋਈ ਜ਼ਹਿਰੀਲੀ ...

ਪੂਰੀ ਖ਼ਬਰ »

ਧੋਖੇ ਨਾਲ ਟਰੱਕ ਨਾਂਅ ਕਰਵਾਉਣ ਦੇ ਦੋਸ਼ 'ਚ ਮੁਕੱਦਮਾ ਦਰਜ

ਮਾਨਸਾ, 10 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਧੋਖਾਧੜੀ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਵਾਸੀ ਬੁਢਲਾਡਾ ਨੇ ਟਰੱਕ 16 ਲੱਖ 70 ਹਜ਼ਾਰ ਰੁਪਏ 'ਚ ਖ਼ਰੀਦ ਕੀਤਾ ਸੀ, ਜਿਸ ਲਈ ਉਸ ਨੇ ਸਬੰਧਿਤ ...

ਪੂਰੀ ਖ਼ਬਰ »

ਪਿੰਡ ਮਾਨਸਾ ਕਲਾਂ ਵਿਚ ਲਗਾਏ ਅੱਖਾਂ ਦੇ ਫ਼੍ਰੀ ਜਾਂਚ ਕੈਂਪ ਵਿਚ 150 ਮਰੀਜ਼ਾਂ ਦੀ ਜਾਂਚ

ਮੌੜ ਮੰਡੀ, 10 ਫਰਵਰੀ (ਗੁਰਜੀਤ ਸਿੰਘ ਕਮਾਲੂ)-ਪਿੰਡ ਮਾਨਸਾ ਕਲਾਂ ਦਸਮੇਸ਼ ਸਪੋਰਟਸ ਕਲੱਬ ਵੱਲੋਂ ਫ਼ਰੀ ਅੱਖਾਂ ਦਾ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਅਜੈਪਾਲ ਸਿੰਘ ਮੱਲੀ ਦੀ ਟੀਮ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਇਸ ਕੈਂਪ ਵਿਚ 150 ਦੇ ਕਰੀਬ ਅੱਖਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਜੇਲ੍ਹ ਸਟਾਫ਼ ਤੇ ਬੰਦੀਆਂ ਨੂੰ ਮੁਢਲੀ ਸਹਾਇਤਾ ਬਾਰੇ ਮਹੱਤਵ ਪੂਰਨ ਜਾਣਕਾਰੀ ਦਿੱਤੀ

ਬਠਿੰਡਾ ਛਾਉਣੀ, 10 ਫਰਵਰੀ (ਪਰਵਿੰਦਰ ਸਿੰਘ ਜੌੜਾ)-ਗੋਬਿੰਦਪੁਰਾ ਵਿਖੇ ਸਥਿਤ ਕੇਂਦਰੀ ਸੁਧਾਰ ਘਰ ਬਠਿੰਡਾ ਵਲੋਂ ਜੇਲ੍ਹ ਸਟਾਫ਼ ਅਤੇ ਬੰਦੀਆਂ ਲਈ ਮੁੱਢਲੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਮੁੱਢਲੀ ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸੀ ਟਿਕਟ ਲਈ ਨੌਜਵਾਨ ਅਮਨਦੀਪ ਸ਼ਰਮਾ ਨੇ ਪੇਸ਼ ਕੀਤੀ ਦਾਅਵੇਦਾਰੀ

ਤਲਵੰਡੀ ਸਾਬੋ, 10 ਫਰਵਰੀ (ਰਣਜੀਤ ਸਿੰਘ ਰਾਜੂ)-ਲੋਕ ਸਭਾ ਚੋਣਾਂ ਦੀ ਆਹਟ ਦੇ ਨਾਲ ਹੀ ਜਿੱਥੇ ਸਿਆਸੀ ਗਤੀਵਿਧੀਆਂ ਨੇ ਤੇਜ਼ੀ ਫੜਨੀ ਸ਼ੁਰੂ ਕਰ ਦਿੱਤੀ ਹੈ ਉੱਥੇ ਟਿਕਟਾਂ ਦੇ ਦਾਅਵੇਦਾਰਾਂ ਨੇ ਵੀ ਤਿਆਰੀਆਂ ਖਿੱਚ ਲਈਆਂ ਹਨ ਤੇ ਟਿਕਟਾਂ ਹਾਸਿਲ ਕਰਨ ਲਈ ਸਰਗਰਮ ਹੋ ਗਏ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਭਾਈ ਬਹਿਲੋ ਸਕੂਲ ਦਾ 27ਵਾਂ ਇਨਾਮ ਵੰਡ ਸਮਾਰੋਹ

ਭਗਤਾ ਭਾਈਕਾ, 10 ਫਰਵਰੀ (ਸੁਖਪਾਲ ਸਿੰਘ ਸੋਨੀ)-ਇਲਾਕੇ ਦੀ ਪੁਰਾਣੀ ਤੇ ਨਾਮਵਰ ਵਿੱਦਿਅਕ ਸੰਸਥਾ ਭਾਈ ਬਹਿਲੋ ਪਬਲਿਕ ਸਕੂਲ ਵਿਖੇ 27ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ | ਸਮਾਗਮ ਦੌਰਾਨ ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਮੰਤਰੀ ਵਲੋਂ ਬਤੌਰ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਟੈਕਸ ਵਸੂਲੀ ਲਈ ਭੇਜੇ ਜਾ ਰਹੇ ਨੋਟਿਸਾਂ ਦਾ ਲਹਿਰਾ ਮੁਹੱਬਤ ਵਾਸੀਆਂ ਵਲੋਂ ਵਿਰੋਧ

ਲਹਿਰਾ ਮੁਹੱਬਤ, 10 ਫਰਵਰੀ (ਭੀਮ ਸੈਨ ਹਦਵਾਰੀਆ)-ਨਗਰ ਪੰਚਾਇਤ ਦਫ਼ਤਰ ਲਹਿਰਾ ਮੁਹੱਬਤ ਵਲੋਂ ਨਗਰ ਵਿਚੋਂ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਭੇਜੇ ਜਾ ਰਹੇ ਨੋਟਿਸਾਂ ਦੇ ਵਿਰੋਧ ਵਿਚ ਅੱਜ ਨਗਰ ਵਾਸੀਆਂ ਦਾ ਭਰਵਾਂ ਇਕੱਠ ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਅੱਗੇ ...

ਪੂਰੀ ਖ਼ਬਰ »

ਡਾ: ਜੱਖੂ ਨੂੰ ਪੀ. ਏ. ਸੀ. ਮੈਂਬਰ ਬਣਾਉਣ ਦਾ ਸਵਾਗਤ

ਨਥਾਣਾ, 10 ਫਰਵਰੀ (ਗੁਰਦਰਸ਼ਨ ਲੁੱਧੜ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਲਿਤ ਆਗੂ ਡਾ: ਹਰਜਿੰਦਰ ਸਿੰਘ ਜੱਖੂ ਨੂੰ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਲਏ ਜਾਣ 'ਤੇ ਪਾਰਟੀ ਵਰਕਰਾਂ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ | ...

ਪੂਰੀ ਖ਼ਬਰ »

ਫਿੱਕੀ ਰਹੀ ਬਸੰਤ ਪੰਚਮੀ, ਆਸਮਾਨ 'ਚ ਬਿਰਲੇ ਪਤੰਗ ਹੀ ਉੱਡਦੇ ਵਿਖਾਈ ਦਿੱਤੇ

ਰਾਮਾਂ ਮੰਡੀ, 10 ਫਰਵਰੀ (ਤਰਸੇਮ ਸਿੰਗਲਾ)-ਜਿਲ੍ਹਾ ਪ੍ਰਸਾਸ਼ਨ ਵਲੋਂ ਚਾਈਨਾਂ ਡੋਰ 'ਤੇ ਲਾਈ ਗਈ ਸਖਤ ਪਾਬੰਦੀ ਕਾਰਨ ਇਲਾਕੇ ਅੰਦਰ ਬਸੰਤ ਪੰਚਮੀ ਦਾ ਤਿਉਂਹਾਰ ਫਿੱਕਾ ਰਿਹਾ | ਪ੍ਰਾਪਤ ਜਾਨਕਾਰੀ ਅਨੁਸਾਰ ਜਿੱਥੇ ਆਮਸਾਨ 'ਚ ਬਿਰਲੇ ਪਤੰਗ ਹੀ ਉਡਦੇ ਵਿਖਾਈ ਦਿੱਤੇ ਉੱਥੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫਾਈਨਰੀ ਨੇ 130 ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਲਗਾਏ

ਰਾਮਾਂ ਮੰਡੀ, 10 ਫਰਵਰੀ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਮੰਡੀ ਦੇ ਨਜ਼ਦੀਕ ਸਥਿਤ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵਲੋਂ ਅੱਜ ਪਿੰਡ ਫੁਲੋਖਾਰੀ ਵਿਖੇ ਇਕ ਵਿਸ਼ੇਸ਼ ਮੁਫਤ ਬਨਾਵਟੀ ਅੰਗ ਲਗਾਉਣ ਦਾ ਕੈਂਪ ਲਗਾ ਕੇ 130 ਅਪਾਹਜ ਵਿਅਕਤੀਆਂ ਨੂੰ ਮੁਫ਼ਤ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ 18 ਦੇ ਲੁਧਿਆਣਾ ਧਰਨੇ ਸਬੰਧੀ ਪਿੰਡਾਂ 'ਚ ਤਿਆਰੀ ਰੈਲੀਆਂ

ਚਾਉਕੇ, 10 ਫਰਵਰੀ (ਮਨਜੀਤ ਸਿੰਘ ਘੜੈਲੀ)-7 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ 18 ਫਰਵਰੀ ਨੂੰ ਲੁਧਿਆਣਾ ਦੀ ਲੀਡ ਬੈਂਕ ਦੇ ਘਿਰਾਓ ਦੀਆਂ ਤਿਆਰੀਆਂ ਸਬੰਧੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਭਾਕਿਯੂ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ...

ਪੂਰੀ ਖ਼ਬਰ »

ਸੰਘਰਸ਼ੀ ਸਫ਼ਰ ਨੂੰ ਅਲਵਿਦਾ ਆਖ ਗਏ ਕਿਸਾਨ ਆਗੂ ਮਨਜੀਤ ਸਿੰਘ ਭੁੱਚੋ ਖ਼ੁਰਦ ਦਾ ਸ਼ਰਧਾਂਜਲੀ ਸਮਾਗਮ 14 ਨੂੰ

ਬਠਿੰਡਾ ਛਾਉਣੀ, 10 ਫਰਵਰੀ (ਪਰਵਿੰਦਰ ਸਿੰਘ ਜੌੜਾ)-ਸੰਘਰਸ਼ੀ ਸਫ਼ਰ ਨੂੰ ਅਲਵਿਦਾ ਆਖ ਗਏ ਕਿਸਾਨੀ ਸੰਘਰਸ਼ਾਂ ਦੇ ਯੋਧੇ ਮਨਜੀਤ ਸਿੰਘ ਭੁੱਚੋ ਖ਼ੁਰਦ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 14 ਫਰਵਰੀ ਨੂੰ ਪਿੰਡ ਭੁੱਚੋ ਖ਼ੁਰਦ ਦੇ ਗੁਰੂ ਘਰ ਵਿਖੇ ਹੋਵੇਗਾ | ਜ਼ਿੰਦਗੀ ਦੇ 19 ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਦੋਸ਼ੀ ਵਿਜੇ ਕੁਮਾਰ ਨੂੰ ਉਮਰਕੈਦ ਤੇ 20,000 ਰੁਪਏ ਜੁਰਮਾਨਾ

ਰਾਮਾਂ ਮੰਡੀ, 10 ਫਰਵਰੀ (ਤਰਸੇਮ ਸਿੰਗਲਾ)-ਕਰੀਬ ਸਵਾ ਚਾਰ ਸਾਲ ਪਹਿਲਾਂ ਰਾਮਾਂ ਮੰਡੀ 'ਚ ਇਕ ਰੰਜਿਸ਼ ਤਹਿਤ ਸ਼ਹਿਰ ਦੇ ਇੱਕ ਨੌਜਵਾਨ ਕਰਿਆਣਾ ਦੁਕਾਨਦਾਰ ਪੂਨੀਤ ਸਿੰਗਲਾ ਦਾ ਕਤਲ ਕਰਨ ਵਾਲੇ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਵਿਜੇ ਕੁਮਾਰ ਪੁੱਤਰ ਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਤਰਕਹੀਣ ਅਦਾਲਤੀ ਫ਼ੈਸਲਿਆਂ ਦਾ ਵਿਰੋਧ ਕਰਨ ਦੀ ਅਪੀਲ

ਬਠਿੰਡਾ, 10 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਮਹਿਜ਼ ਕਿਤਾਬਾਂ ਤੇ ਕੁਝ ਤਸਵੀਰਾਂ ਦੇ ਆਧਾਰ 'ਤੇ ਰਾਜ ਵਿਰੁੱਧ ਜੰਗ ਛੇੜਨ ਦੇ ਦੋਸ਼ਾਂ ਤਹਿਤ ਸਜਾ ਸੁਣਾਉਣ ਨੂੰ ਇਕ ਖ਼ਤਰਨਾਕ ...

ਪੂਰੀ ਖ਼ਬਰ »

ਕਬੱਡੀ ਕੱਪ ਦੀਆਂ ਤਿਆਰੀਆਂ ਲਈ ਸਰਪੰਚਾਂ ਤੇ ਪੰਚਾਂ ਨੇ ਕੀਤੀ ਮੀਟਿੰਗ

ਮਹਿਰਾਜ 10 ਫਰਵਰੀ (ਸੁਖਪਾਲ ਮਹਿਰਾਜ)-ਜਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਬੱਡੀ ਕੱਪ ਕਰਵਾਏ ਜਾ ਰਹੇ ਹਨ | ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫੂਲ ਵਿਖੇ ਕਬੱਡੀ ਕੱਪ ਦੀਆਂ ਤਿਆਰੀਆਂ ਸਬੰਧੀ ਬੀ ਡੀ ਪੀ ੳ ਧਰਮਪਾਲ ਸ਼ਰਮਾ ਨੇ ਬਲਾਕ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ

ਤਲਵੰਡੀ ਸਾਬੋ, 10 ਫਰਵਰੀ (ਰਵਜੋਤ ਸਿੰਘ ਰਾਹੀ)-ਡਾ.ਹਰੀ ਨਰਾਇਣ ਸਿੰਘ ਸਿਵਲ ਸਰਜਨ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.ਦਰਸ਼ਨ ਕੌਰ ਦੀ ਅਗਵਾਈ ਵਿਚ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਲੋਂ ਡੈਂਟਲ ਪੰਦ੍ਹਰਵਾੜੇ ...

ਪੂਰੀ ਖ਼ਬਰ »

ਬਸੰਤ ਪੰਚਮੀ ਦੇ ਤਿਉਹਾਰ ਮੌਕੇ ਬੱਚਿਆਂ ਨੇ ਪਤੰਗਬਾਜ਼ੀ ਦਾ ਅਨੰਦ ਮਾਣਿਆ

ਭਾਗੀਵਾਂਦਰ, 10 ਫਰਵਰੀ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਵਿਖੇ ਮਾਘ ਮਹੀਨੇ ਦੀ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਛੋਟੇ-ਛੋਟੇ ਬੱਚਿਆਂ ਨੇ ਅਸਮਾਨ 'ਚ ਪਤੰਗ ਉਡਾ ਕੇ ਬਸੰਤ ਪੰਚਮੀ ਦੇ ਤਿਉਹਾਰ ਦਾ ਅਨੰਦ ਮਾਣਿਆ | ਇਸ ਮੌਕੇ ਬੱਚਿਆਂ ਵਲੋਂ ਬਸੰਤ ਪੰਚਮੀ ਦੇ ...

ਪੂਰੀ ਖ਼ਬਰ »

ਸੰਤ ਫ਼ਤਹਿ ਸਿੰਘ ਪਬਲਿਕ ਸਕੂਲ 'ਚ ਸਾਲਾਨਾ ਅਥਲੈਟਿਕ ਮੀਟ ਯਾਦਗਾਰੀ ਹੋ ਨਿੱਬੜੀ

ਚਾਉਕੇ, 10 ਫਰਵਰੀ (ਮਨਜੀਤ ਸਿੰਘ ਘੜੈਲੀ)-ਸੰਤ ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੇਜਰ ਸਿੰਘ ਢਿੱਲੋਂ, ਜਥੇਦਾਰ ਗੁਰਤੇਜ ਸਿੰਘ ਢੱਡੇ ਨੇ ...

ਪੂਰੀ ਖ਼ਬਰ »

ਭਗਤ ਧੰਨਾ ਜੱਟ ਸਮਾਧ 'ਤੇ ਗਿਆਨ ਯੱਗ ਪ੍ਰਕਾਸ਼ 17 ਤੋਂ

ਸਰਦੂਲਗੜ੍ਹ, 10 ਫਰਵਰੀ (ਨਿ.ਪ.ਪ)-ਸਥਾਨਕ ਸ਼ਹਿਰ ਦੇ ਨਜ਼ਦੀਕ ਫੱਟਿਆਂ ਵਾਲੇ ਪੁਲ ਭੂੰਦੜ ਰੋਡ 'ਤੇ ਬਣੇ ਸ਼ਿਵ ਮੰਦਰ ਭਗਤ ਧੰਨਾ ਜੱਟ ਸਮਾਧ ਤੇ ਸ੍ਰੀਮਦ ਭਗਵਤ ਗਿਆਨ ਯੱਗ ਕਥਾ ਦਾ ਪ੍ਰਕਾਸ਼ 17 ਫਰਵਰੀ ਤੋਂ 24 ਫਰਵਰੀ ਤੱਕ ਹੋਵੇਗਾ | ਪੁਜਾਰੀ ਬਾਬਾ ਪਰਮਜੀਤ ਸਿੰਘ ਪੰਮਾ ਤੇ ...

ਪੂਰੀ ਖ਼ਬਰ »

ਗਲਪਕਾਰ ਭਜਨ ਸਿੰਘ ਸਿੱਧੂ ਦਾ ਨਾਵਲ 'ਦਰਿਆਵਾਂ ਦੇ ਵਗਦੇ ਪਾਣੀ' ਜਾਰੀ

ਮਾਨਸਾ, 10 ਫਰਵਰੀ (ਰਾਵਿੰਦਰ ਸਿੰਘ ਰਵੀ)-ਅਦਬ ਲੋਕ ਮਾਨਸਾ ਵਲੋਂ ਗਲਪਕਾਰ ਤੇ ਪੰਚਾਇਤ ਵਿਭਾਗ ਦੇ ਸੇਵਾ ਮੁਕਤ ਉਚ ਅਧਿਕਾਰੀ ਭਜਨ ਸਿੰਘ ਸਿੱਧੂ ਦਾ ਨਵਾਂ ਨਾਵਲ 'ਦਰਿਆਵਾਂ ਦੇ ਵਗਦੇ ਪਾਣੀ' ਅੱਜ ਇੱਥੇ ਲਗਾਤਾਰ ਰੂ-ਬਰੂ ਪੋ੍ਰਗਰਾਮ ਬੈਠਕ ਦੌਰਾਨ ਜਾਰੀ ਕੀਤਾ ਗਿਆ | ਨਾਵਲ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਵਿਆਹ ਸਮੇਂ ਸਹਾਇਤਾ ਦੇਣੀ ਸ਼ੁਰੂ

ਜੋਗਾ, 10 ਫਰਵਰੀ (ਅਕਲੀਆ)-ਪਿੰਡ ਮਾਖਾ ਚਹਿਲਾਂ ਵਿਖੇ ਪੰਚਾਇਤੀ ਚੋਣਾਂ ਵੇਲੇ ਸਰਪੰਚ ਦੇ ਉਮੀਦਵਾਰ ਰਣਵਿੰਦਰ ਸਿੰਘ ਵੱਲੋਂ ਗਰੀਬ ਲੜਕੀਆਂ ਦੇ ਵਿਆਹ ਮੌਕੇ 11 ਹਜ਼ਾਰ ਸ਼ਗਨ ਦੇਣ ਦਾ ਕੀਤਾ ਵਾਅਦਾ ਸੀ, ਚੋਣ ਹਾਰਨ ਦੇ ਬਾਵਜੂਦ ਵੀ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ...

ਪੂਰੀ ਖ਼ਬਰ »

13 ਫਰਵਰੀ ਦੇ ਰੋਸ ਮਾਰਚ ਸਬੰਧੀ ਪਿੰਡਾਂ 'ਚ ਤਿਆਰੀ ਮੀਟਿੰਗਾਂ

ਮਾਨਸਾ, 10 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕਿਸਾਨ ਸਭਾ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਮਾਨਸਾ ਵਿਖੇ ਕੀਤੇ ਜਾ ਰਹੇ ਰੋਸ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ | ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੀ ਕਾਵਿ ਪਰੰਪਰਾ ਅਮੀਰ, ਵਿਲੱਖਣ ਤੇ ਹਰੇਕ ਰੰਗ 'ਚ ਗੜੁੱਚ

ਮਾਨਸਾ, 10 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਬੱਚਤ ਭਵਨ ਵਿਖੇ ਕਾਵਿ ਪੁਸਤਕ 'ਟੂਣ-ਚੁਰਸਤਾ' (ਮਾਨਸਾ ਦੀ ਕਵਿਤਾ) ਲੋਕ ਅਰਪਣ ਕੀਤੀ ਗਈ | ਇਸ ਪੁਸਤਕ ਵਿਚ ਜ਼ਿਲ੍ਹੇ ਦੇ 52 ਸ਼ਾਇਰਾਂ ਦੀਆਂ ਰਚਨਾਵਾਂ ਸ਼ਾਮਿਲ ਹਨ | ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਜਾਰੀ ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

ਸਰਦੂਲਗੜ੍ਹ, 10 ਫਰਵਰੀ (ਅਰੋੜਾ)-ਸਪੈਸ਼ਲ ਟਾਸਕ ਵਹੀਕਲ ਅਾੈਟੀ ਡਰੱਗਜ਼ ਟੀਮ ਵਲੋਂ ਥਾਣੇਦਾਰ ਇਕਬਾਲ ਸਿੰਘ ਦੀ ਅਗਵਾਈ ਵਿਚ ਐਫ.ਸੀ.ਆਈ. ਸਰਦੂਲਗੜ੍ਹ ਵਿਖੇ ਮਜ਼ਦੂਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਨਸ਼ਿਆਂ ਪ੍ਰਤੀ ਇਸ਼ਤਿਹਾਰ ਵੰਡੇ ...

ਪੂਰੀ ਖ਼ਬਰ »

ਕੌਮੀ ਜੀਵ-ਜੰਤੂ ਕਲਿਆਣ ਦਿਵਸ ਮਨਾਇਆ

ਮਾਨਸਾ, 10 ਫਰਵਰੀ (ਵਿ.ਪ੍ਰਤੀ.)-ਵਣ ਮੰਡਲ ਮਾਨਸਾ ਤੇ ਪਸ਼ੂ ਪਾਲਣ ਵਿਭਾਗ ਵਲੋਂ ਕੌਮੀ ਜੀਵ-ਜੰਤੂ ਕਲਿਆਣ ਦਿਵਸ ਮਨਾਇਆ ਗਿਆ | ਡਾ: ਰਵੀ ਭੂਸ਼ਣ ਨੇ ਕਿਹਾ ਕਿ ਜੀਵਾਂ ਨਾਲ ਪਿਆਰ ਕਰਨਾ ਚਾਹੀਦਾ ਹੈ | ਉਨ੍ਹਾਂ ਦੀ ਸਹਾਇਤਾ ਕਰਨਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਬੇਟੀ ਪੜ੍ਹਾਓ, ਬੇਟੀ ਬਚਾਓ ਸਬੰਧੀ ਸਮਾਗਮ

ਬੋਹਾ, 10 ਫਰਵਰੀ (ਤਾਂਗੜੀ)-ਨਜ਼ਦੀਕੀ ਪਿੰਡ ਮੱਲ ਸਿੰਘ ਵਾਲਾ ਵਿਖੇ ਬੇਟੀ ਪੜ੍ਹਾਓ, ਬੇਟੀ ਬਚਾਓ ਸਬੰਧੀ ਸਮਾਗਮ ਕਰਵਾਇਆ ਗਿਆ | ਸਰਪੰਚ ਰਾਜਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੀਆਂ ਸਾਡੇ ਸਮਾਜ ਦੀ ਸ਼ਾਨ ਹਨ | ਪਰਿਵਾਰਾਂ ਦੇ ਦੁੱਖ-ਸੁੱਖ ਵੰਡਾਉਣ ਕਰ ਕੇ ...

ਪੂਰੀ ਖ਼ਬਰ »

ਪਿੰਡ ਬਾਜੇਵਾਲਾ ਵਿਖੇ ਛੱਪੜ ਦੀ ਕੀਤੀ ਸਫ਼ਾਈ

ਝੁਨੀਰ, 10 ਫਰਵਰੀ (ਸੰਧੂ)-ਨੇੜਲੇ ਪਿੰਡ ਬਾਜੇਵਾਲਾ ਵਿਖੇ ਮਨਰੇਗਾ ਮਜ਼ਦੂਰਾਾ ਨੇ ਛੱਪੜ ਦੀ ਸਫ਼ਾਈ ਕੀਤੀ | ਸਰਪੰਚ ਪੋਹਲੋਜੀਤ ਸਿੰਘ ਬਾਜੇਵਾਲਾ ਨੇ ਦੱਸਿਆ ਕਿ ਉਕਤ ਛੱਪੜ ਜੋ ਸੜਕ ਦੇ ਕਿਨਾਰੇ 'ਤੇ ਸਥਿਤ ਹੈ, ਦੀ ਸਫ਼ਾਈ ਕਈ ਸਾਲਾਂ ਤੋਂ ਨਹੀਂ ਹੋਈ ਸੀ, ਜਿਸ ਕਰਕੇ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX