ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  1 day ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 day ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  1 day ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  1 day ago
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  1 day ago
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  1 day ago
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  1 day ago
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  1 day ago
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 day ago
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  1 day ago
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  1 day ago
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  1 day ago
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  1 day ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  1 day ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  1 day ago
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  1 day ago
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  1 day ago
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  1 day ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਮਾਨਸਾ

ਪੰਜਾਬ ਦੇ ਬਜਟ ਵਿਚ ਕਿਸਾਨਾਂ, ਮਜ਼ਦੂਰਾਂ ਸਿਰ ਖੜ੍ਹਾ ਸਮੁੱਚਾ ਸਰਕਾਰੀ ਤੇ ਪ੍ਰਾਈਵੇਟ ਕਰਜ਼ਾ ਖ਼ਤਮ ਕੀਤਾ ਜਾਵੇ-ਜਥੇਬੰਦੀਆਂ

ਮਾਨਸਾ, 11 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਸਾਨਾਂ, ਮਜ਼ਦੂਰਾਂ ਦੇ ਵੱਡੇ ਇਕੱਠ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਉਂਦੇ ਬਜਟ ਸੈਸ਼ਨ ਵਿਚ ਉਨ੍ਹਾਂ ਸਿਰ ਖੜ੍ਹਾ ਸਮੁੱਚਾ ਸਰਕਾਰੀ ਤੇ ਪ੍ਰਾਈਵੇਟ ਕਰਜ਼ਾ ਖ਼ਤਮ ਕੀਤਾ ਜਾਵੇ | ਇਸ ਮੌਕੇ ਪੰਜਾਬ ਸਰਕਾਰ ਦੇ ਨਾਂਅ 'ਤੇ ਕਰਜ਼ਾ ਖ਼ਤਮ ਕਰਨ ਲਈ ਹਜ਼ਾਰਾਂ ਦਰਖ਼ਾਸਤਾਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੀਆਂ ਗਈਆਂ | ਸੰਬੋਧਨ ਕਰਦਿਆਂ ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਸਕੱਤਰ ਪ੍ਰਸ਼ੋਤਮ ਸ਼ਰਮਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਚੁਕੇ ਕਿਸਾਨ ਕਿਸਾਨੀ ਸੰਕਟ ਦੇ ਸ਼ਹੀਦ ਹਨ, ਜਿਨ੍ਹਾਂ ਨੂੰ ਵਿਧਾਨ ਸਭਾ ਵਿਚ ਸ਼ਰਧਾਂਜਲੀ ਭੇਟ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਵਿਸ਼ੇਸ਼ ਸਹੂਲਤਾਂ ਦਾ ਐਲਾਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੰਕਟ ਵਿਚ ਫਸੇ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ | ਸੰਬੋਧਨ ਕਰਦਿਆਂ ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਭੀਖੀ ਨੇ ਕਿਹਾ ਕਿ ਜਥੇਬੰਦੀ ਵਲੋਂ 21 ਦਿਨਾਂ ਤੋਂ ਜ਼ਿਲ੍ਹਾ ਕਚਹਿਰੀ ਵਿਚ ਮੋਰਚਾ ਲਗਾਇਆ ਗਿਆ ਹੈ ਪਰ ਸਰਕਾਰ ਨੇ ਅਜੇ ਕਿਸਾਨਾਂ ਦੀ ਕੋਈ ਮੰਗ ਨਹੀਂ ਸੁਣੀ | ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਤੇ ਸੂਬਾ ਸਰਕਾਰ ਦੇ ਬਜਟ ਵਿਚੋਂ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਨੂੰ ਬਣਦਾ ਹਿੱਸਾ ਦਿੱਤਾ ਜਾਵੇ ਤੇ ਕਿਸਾਨਾਂ, ਮਜ਼ਦੂਰਾਂ ਸਿਰ ਖੜਾ ਸਮੁੱਚਾ ਸਰਕਾਰੀ, ਸਹਿਕਾਰੀ ਅਤੇ ਪ੍ਰਾਈਵੇਟ ਕਰਜ਼ਾ ਖ਼ਤਮ ਕੀਤਾ ਜਾਵੇ | ਜਥੇਬੰਦੀ ਦੇ ਸੂਬਾ ਪੈੱ੍ਰਸ ਸਕੱਤਰ ਐਡਵੋਕੇਟ ਬਲਕਰਨ ਸਿੰਘ ਬੱਲੀ, ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਕੋਟਧਰਮੂ ਨੇ ਮੰਗ ਕੀਤੀ ਕਿ ਦਸ ਏਕੜ ਤੱਕ ਦੇ ਕਿਸਾਨਾਂ ਨੂੰ ਬਿਨਾਂ ਵਿਆਜ ਦੇ ਨਵੇਂ ਸਿਰੇ ਤੋਂ ਫ਼ਸਲਾਂ ਪਾਲਣ ਲਈ ਕਰਜ਼ਾ ਦਿੱਤਾ ਜਾਵੇ, ਕਿਸਾਨਾਂ ਨੂੰ ਫ਼ਸਲਾਂ ਦੀ ਲਾਗਤ ਤੋਂ ਘੱਟੋ ਘੱਟ ਡੇਢ ਗੁਣਾ ਕੀਮਤ ਦੇਣ ਸਮੇਤ ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਖੁਦਕੁਸ਼ੀਆਂ ਪੀੜਤ ਕਿਸਾਨ, ਮਜ਼ਦੂਰ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਤੁਰੰਤ ਦਿੱਤੀ ਜਾਵੇ ਤੇ ਸਰਵੇਖਣ ਤੋਂ ਬਾਹਰ ਰਹਿ ਗਏ ਖੁਦਕੁਸ਼ੀਆਂ ਪੀੜਤ ਪਰਿਵਾਰਾਂ ਨੂੰ ਸੂਚੀ ਵਿਚ ਸ਼ਾਮਿਲ ਕੀਤਾ ਜਾਵੇ, ਅਵਾਰਾ ਗਊਆਂ, ਢੱਠਿਆਂ ਅਤੇ ਕੁੱਤਿਆਂ ਦੇ ਦਿਨੋ ਦਿਨ ਗੰਭੀਰ ਹੁੰਦੇ ਜਾ ਰਹੇ ਮਸਲੇ ਦਾ ਢੁਕਵਾਂ ਹੱਲ ਕੀਤਾ ਜਾਵੇ, ਅਵਾਰਾ ਤੇ ਫੰਡਰ ਪਸ਼ੂਆਂ ਦੇ ਲਾਹੇਵੰਦ ਨਿਪਟਾਰੇ ਲਈ ਸੂਬੇ ਵਿਚ ਲੋੜੀਂਦੇ ਮੀਟ ਪਲਾਂਟ ਲਗਾਏ ਜਾਣ ਅਤੇ ਕਿਸਾਨਾਂ ਵੱਲੋਂ ਭੀਖੀ ਵਿਚ ਇਕੱਠੇ ਕੀਤੇ ਅਵਾਰਾ ਪਸ਼ੂਆਂ ਦਾ ਜ਼ਿਲ੍ਹਾ ਵੱਲੋਂ ਤੁਰੰਤ ਹੱਲ ਕੀਤਾ ਜਾਵੇ, ਬੈਂਕਾਂ ਵੱਲੋਂ ਕਰਜ਼ਾ ਦੇਣ ਸਮੇਂ ਅਤੇ ਖੇਤੀ ਲਿਮਟਾਂ ਬਣਾਉਣ ਵੇਲੇ ਕਿਸਾਨਾਂ ਤੋਂ ਗੈਰ ਕਾਨੂੰਨੀ ਢੰਗ ਨਾਲ ਲਏ ਖਾਲੀ ਚੈੱਕ ਤੇ ਵਾਊਚਰ ਵਾਪਸ ਕੀਤੇ ਜਾਣ ਅਤੇ ਅੱਗੇ ਤੋਂ ਅਜਿਹਾ ਕਰਨ ਤੇ ਪਾਬੰਦੀ ਲਾਈ ਜਾਵੇ ਆਦਿ | ਇਸ ਮੌਕੇ ਇਹ ਵੀ ਮੰਗ ਕੀਤੀ ਗਈ ਕਿ 3 ਸਿੱਖ ਨੌਜਵਾਨਾਂ ਨੂੰ ਨਵਾਂ ਸ਼ਹਿਰ ਕੋਰਟ ਵਲੋਂ ਸਾਹਿਤ ਰੱਖਣ ਦੇ ਜੁਰਮ ਵਿਚ ਕੀਤੀ ਸਜਾ ਨੂੰ ਤੁਰੰਤ ਰੱਦ ਕੀਤਾ ਜਾਵੇ, ਚਾਰ ਵਾਰ ਅਵਾਰਡ ਜੇਤੂ ਰਹੀ ਪੰਚਾਇਤ ਦੇ ਮੁਖੀ ਸਾਬਕਾ ਸਰਪੰਚ ਰਣਜੀਤ ਸਿੰਘ ਤਾਮਕੋਟ 'ਤੇ ਪਾਇਆ ਝੂਠਾ ਪਰਚਾ ਰੱਦ ਕੀਤਾ ਜਾਵੇ | ਇਸ ਦੌਰਾਨ ਐਲਾਨ ਕੀਤਾ ਗਿਆ ਕਿ ਜੇ ਕਰ ਸਰਕਾਰ ਨੇ ਕਿਸਾਨਾਂ ਦੀਆਂ ਉਕਤ ਮੰਗਾਂ ਨਾ ਮੰਨੀਆਂ ਤਾਂ 28 ਫਰਵਰੀ ਨੂੰ ਤਿੱਖਾ ਐਕਸ਼ਨ ਕੀਤਾ ਜਾਵੇਗਾ | ਸਟੇਜ ਸੰਚਾਲਨ ਗੋਰਾ ਸਿੰਘ ਭੈਣੀਬਾਘਾ ਨੇ ਕੀਤਾ | ਧਰਨੇ ਨੂੰ ਨਛੱਤਰ ਸਿੰਘ ਖੀਵਾ, ਰਾਮਫਲ ਸਿੰਘ ਚੱਕ ਅਲੀਸ਼ੇਰ, ਜਸਵੀਰ ਕੌਰ ਨੱਤ, ਬਰਨਾਲਾ ਜ਼ਿਲ੍ਹੇ ਦੇ ਆਗੂ ਬੰਤ ਸਿੰਘ ਗਰੇਵਾਲ, ਫ਼ਰੀਦਕੋਟ ਦੇ ਆਗੂ ਬਲਰਾਜ ਸਿੰਘ ਗੁਰੂਸਰ, ਸੰਗਰੂਰ ਜ਼ਿਲ੍ਹਾ ਦੇ ਆਗੂ ਸਵਰਨ ਸਿੰਘ ਨਵਾਂ ਗਾਉਂ, ਸਾਧੂ ਸਿੰਘ ਬੁਰਜ ਢਿਲਵਾਂ, ਹਰਜਿੰਦਰ ਸਿੰਘ ਮਾਨਸ਼ਾਹੀਆ, ਕਰਨੈਲ ਸਿੰਘ ਮਾਨਸਾ, ਕਿਰਪਾਲ ਸਿੰਘ ਬੀਰ, ਹਾਕਮ ਸਿੰਘ ਝੁਨੀਰ, ਗੁਰਚਰਨ ਸਿੰਘ ਕੋਟਧਰਮੂ, ਸਵਰਨ ਸਿੰਘ ਬੋੜਾਵਾਲ, ਅਮਰੀਕ ਸਿੰਘ ਕੋਟਧਰਮੂ, ਪੰਜਾਬ ਸਿੰਘ ਅਕਲੀਆ, ਗੁਰਤੇਜ ਸਿੰਘ ਬਰੇ, ਕਰਨੈਲ ਸਿੰਘ ਖੀਵਾ, ਬਲਦੇਵ ਸਿੰਘ ਸਮਾਉਂ ਆਦਿ ਨੇ ਸੰਬੋਧਨ ਕੀਤਾ |

ਵੱਖ-ਵੱਖ ਜਥੇਬੰਦੀਆਂ ਵਲੋਂ ਪਟਿਆਲਾ ਵਿਖੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿੰਦਾ

ਮਾਨਸਾ, 11 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਬੀਤੇ ਕੱਲ੍ਹ ਪਟਿਆਲਾ ਵਿਖੇ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਚੁਫੇਰਿਓਾ ਨਿੰਦਾ ਹੋ ਰਹੀ ਹੈ | ਵੱਖ ਵੱਖ ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਕੈਪਟਨ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਨੇ ਜੇਲ੍ਹ ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ

ਮਾਨਸਾ, 11 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਮਨਧੀਰ ਸਿੰਘ ਨੇ ਅੱਜ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ | ਉਨ੍ਹਾਂ ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਜੇਲ੍ਹ 'ਚ ਬੰਦ ਕੈਦੀਆਂ ਤੇ ਬੰਦੀਆਂ ਨੂੰ ਨਿਯਮਾਂ ਅਨੁਸਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦਾ ਪੱਧਰ ਪ੍ਰਾਈਵੇਟ ਤੇ ਕਾਨਵੈਂਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਜਾਵੇਗਾ- ਕ੍ਰਿਸ਼ਨ ਕੁਮਾਰ

ਬੋਹਾ, 11 ਫਰਵਰੀ (ਸਲੋਚਨਾ ਤਾਂਗੜੀ)-ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੋਹਾ ਦੇ ਸਾਲਾਨਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮਾਪਿਆਂ, ਬੱਚਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ...

ਪੂਰੀ ਖ਼ਬਰ »

ਪਿੰਡ ਕੱਲੋ੍ਹ ਵਿਖੇ ਸ਼ਹੀਦ ਅਮਨਦੀਪ ਸਿੰਘ ਯਾਦਗਾਰੀ ਪਾਰਕ ਦਾ ਉਦਘਾਟਨ

ਮਾਨਸਾ, 11 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸ਼ਹੀਦ ਕਿਸੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਦੇਸ ਲਈ ਮਰਨ ਮਿਟਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਹਰ ਇਕ ਦੇਸ ਵਾਸੀ ਦਾ ਪਹਿਲਾ ਫ਼ਰਜ਼ ਹੋਣ ਚਾਹੀਦਾ ਹੈ ¢ ਇਹ ਪ੍ਰਗਟਾਵਾ ਨਹਿਰੂ ਯੁਵਾ ਕੇਂਦਰ ਚੰਡੀਗੜ੍ਹ ...

ਪੂਰੀ ਖ਼ਬਰ »

ਕੁਦਰਤੀ ਖੇਤੀ ਤੇ ਕਿਸਾਨ ਖ਼ੁਦਕੁਸ਼ੀਆਂ ਸਬੰਧੀ ਸੈਮੀਨਾਰ 21 ਨੂੰ

ਮਾਨਸਾ, 11 ਫਰਵਰੀ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨ ਮਸਲਿਆਂ 'ਤੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ | ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ...

ਪੂਰੀ ਖ਼ਬਰ »

ਕੱਚੇ ਕਿਰਤੀਆਂ ਵਲੋਂ ਸੂਚੀ ਭੇਜਣ ਦੀ ਮੰਗ

ਮਾਨਸਾ, 11 ਫਰਵਰੀ (ਸਟਾਫ਼ ਰਿਪੋਰਟਰ)-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਤੇ ਲੇਬਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਕੱਚੇ ਕਿਰਤੀਆਂ ਨੇ ਵਿਭਾਗ ਦੇ ਮਾਨਸਾ ਦਫ਼ਤਰ ਅੱਗੇ ਧਰਨਾ ਲਗਾਇਆ | ਲੰਬੇ ਸਮੇਂ ਤੋਂ ਕੰਮ ਕਰ ਰਹੇ ਕਿਰਤੀਆਂ ਨੇ ਮੰਗ ...

ਪੂਰੀ ਖ਼ਬਰ »

ਗ੍ਰਾਮ ਸੇਵਾਵਾਂ ਲਈ ਸਾਂਝੀ ਸਿਖਲਾਈ ਕੈਂਪ ਲਗਾਉਣ ਦੀ ਮੰਗ

ਝੁਨੀਰ, 11 ਫਰਵਰੀ (ਵਸ਼ਿਸ਼ਟ)-'ਪਿੰਡ ਬਚਾਓ ਪੰਜਾਬ ਬਚਾਓ' ਸੰਸਥਾ ਦੇ ਸੀਨੀਅਰ ਆਗੂ ਡਾ. ਬਿਕਰਮਜੀਤ ਸਿੰਘ ਸਾਧੂਵਾਲਾ, ਕਿਰਨਜੀਤ ਕੌਰ ਝੁਨੀਰ ਅਤੇ ਗੁਰਦੀਪ ਸਿੰਘ ਗੈਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹ 15-15 ਪਿੰਡਾਂ ਦੀਆਂ ਪੰਚਾਇਤਾਂ ਨੂੰ ਪੰਚਾਇਤ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਸਬੰਧੀ ਜਾਗਰੂਕਤਾ ਕੈਂਪ 15 ਨੂੰ

ਬਰੇਟਾ, 11 ਫਰਵਰੀ (ਪ. ਪ.)-ਡੇਅਰੀ ਤੇ ਪਸ਼ੂ ਪਾਲਣ ਵਿਭਾਗ ਵਲੋਂ ਪਿੰਡ ਧਰਮਪੁਰਾ ਵਿਖੇ 15 ਫਰਵਰੀ ਨੂੰ ਇਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਡਿਪਟੀ ਡਾਇਰੈਕਟਰ ਡੇਅਰੀ ਮਾਨਸਾ ਜਸਵਿੰਦਰ ਸਿੰਘ ਆਧੁਨਿਕ ਕੈਟਲ ਸ਼ੈੱਡਾਂ ਅਤੇ ...

ਪੂਰੀ ਖ਼ਬਰ »

ਭੀਖੀ ਨੂੰ ਤਹਿਸੀਲ ਬਣਾਉਣ ਦੀ ਮੰਗ

ਭੀਖੀ, 11 ਫਰਵਰੀ (ਨਿ.ਪ.ਪ.)-ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਮੈਂਬਰ ਡਾ: ਪਵਿੱਤਰ ਸਿੰਘ ਔਲਖ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਭੀਖੀ ਨੂੰ ਤਹਿਸੀਲ ਦਾ ਦਰਜਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਭਾਵੇਂ ਕਸਬਾ ਹੁਣ ਸਬ ਤਹਿਸੀਲ ਹੈ ਤੇ ਇੱਥੇ ਨਾਇਬ ਤਹਿਸੀਲਦਾਰ ਆਉਣ ...

ਪੂਰੀ ਖ਼ਬਰ »

ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਦੀ ਨਿਯੁਕਤੀ ਦੀ ਮੰਗ

ਮਾਨਸਾ, 11 ਫਰਵਰੀ (ਸ.ਰਿ.)-ਜਸਮਿੰਦਰ ਸਿੰਘ ਮਾਨਸ਼ਾਹੀਆ ਨੇ ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਵਿਚ ਖ਼ੁਰਾਕ ਸਪਲਾਈ ਕੰਟਰੋਲਰ ਦੀ ਨਿਯੁਕਤੀ ਕੀਤੀ ਜਾਵੇ ਜਾਂ ਕਿਸੇ ਹੋਰ ਅਧਿਕਾਰੀ ਨੂੰ ਚਾਰਜ ਦਿੱਤਾ ਜਾਵੇ ਤਾਂ ਕਿ ਖਪਤਕਾਰਾਂ ਦੇ ...

ਪੂਰੀ ਖ਼ਬਰ »

ਸਕੂਲੀ ਲੜਕੀਆਂ ਨੂੰ ਸਾਈਕਲ ਵੰਡੇ

ਬੁਢਲਾਡਾ, 11 ਫਰਵਰੀ (ਨਿ.ਪ.ਪ.)-ਕਾਂਗਰਸ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਵਿਖੇ ਪੰਜਾਬ ਸਰਕਾਰ ਦੀ ਮਾਈ ਭਾਗੋ ਸਕੀਮ ਤਹਿਤ 11ਵੀਂ ਅਤੇ ਬਾਰ੍ਹਵੀਂ ਦੀਆਂ ਲੜਕੀਆਂ ਨੂੰ ਸਾਈਕਲ ਵੰਡੇ ਗਏ | ਸੰਬੋਧਨ ਕਰਦਿਆਂ ਭੱਟੀ ਨੇ ...

ਪੂਰੀ ਖ਼ਬਰ »

ਆਯੂਸ਼ ਕੈਂਪ 'ਚ ਪਿੰਡ ਅਕਬਰਪੁਰ ਖੁਡਾਲ ਵਿਖੇ 362 ਮਰੀਜ਼ਾਂ ਦੀ ਜਾਂਚ

ਬਰੇਟਾ, 11 ਫਰਵਰੀ (ਰਵਿੰਦਰ ਕੌਰ ਮੰਡੇਰ)-ਡਾਇਰੈਕਟਰ ਆਯੁਰਵੈਦਿਕ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਵਿਚ ਆਯੂਸ਼ ਕਾੈਪ ਲਗਾਏ ਜਾ ਰਹੇ ਹਨ | ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਮਾਨਸਾ ਡਾ: ਗੁਰਇੰਦਰ ਸਿੰਘ ...

ਪੂਰੀ ਖ਼ਬਰ »

ਬਿਜਲੀ ਅੰਦੋਲਨ ਤਹਿਤ 'ਆਪ' ਆਗੂਆਂ ਨੇ ਜਨਤਕ ਮੀਟਿੰਗਾਂ ਕੀਤੀਆਂ

ਬੁਢਲਾਡਾ, 11 ਫਰਵਰੀ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਪਿੰਡ ਕੁਲਾਣਾ ਤੇ ਕਲੀਪੁਰ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬੁੱਧ ਰਾਮ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ ਅਤੇ ਜਨਰਲ ...

ਪੂਰੀ ਖ਼ਬਰ »

ਪਿੰਡ ਫ਼ਤਹਿਪੁਰ ਵਿਖੇ ਪੇਂਡੂ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਸਬੰਧੀ ਜਾਣਕਾਰੀ ਦਿੱਤੀ

ਝੁਨੀਰ, 11 ਫਰਵਰੀ (ਨਿ.ਪ.ਪ.)-ਨੇੜਲੇ ਪਿੰਡ ਫ਼ਤਿਹਪੁਰ ਵਿਖੇ ਪੇਂਡੂ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਸਬੰਧੀ ਪਿੰਡ ਦੀਆਂ ਔਰਤਾਂ ਨੂੰ ਜਾਣਕਾਰੀ ਦਿੱਤੀ ਗਈ | ਪਿੰਡ ਦੀਆਂ ਔਰਤਾਂ ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ | ਸੰਬੋਧਨ ਕਰਦਿਆਂ ਬਲਾਕ ਪ੍ਰੋਗਰਾਮ ਅਫ਼ਸਰ ...

ਪੂਰੀ ਖ਼ਬਰ »

ਫ਼ਤਹਿਪੁਰ ਦੀ ਪੰਚਾਇਤ ਪਿੰਡ ਨੂੰ ਹਰਾ ਭਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਕੰਮ ਕਰਨ ਲੱਗੀ

ਝੁਨੀਰ, 11 ਫਰਵਰੀ (ਵਸ਼ਿਸ਼ਟ)-ਇਸ ਖੇਤਰ ਦੇ ਪਿੰਡ ਫ਼ਤਿਹਪੁਰ ਦੀ ਨਵੀਂ ਚੁਣੀ ਪੰਚਾਇਤ ਦੇ ਸਰਪੰਚ ਜਸਪਾਲ ਕੌਰ ਅਤੇ ਜਗਜੀਤ ਸਿੰਘ ਨੰਬਰਦਾਰ ਦੀ ਸਰਪ੍ਰਸਤੀ ਅਧੀਨ ਜਿੱਥੇ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਮੁਕੰਮਲ ਸਫ਼ਾਈ ਕਰਨ ਵਿਚ ਜੁੱਟ ਗਈ ਹੈ ਉੱਥੇ ਮੁੱਖ ਸੜਕਾਂ ...

ਪੂਰੀ ਖ਼ਬਰ »

ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਦੀ ਨਿਯੁਕਤੀ ਦੀ ਮੰਗ

ਮਾਨਸਾ, 11 ਫਰਵਰੀ (ਸ.ਰਿ.)-ਜਸਮਿੰਦਰ ਸਿੰਘ ਮਾਨਸ਼ਾਹੀਆ ਨੇ ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹੇ ਵਿਚ ਖ਼ੁਰਾਕ ਸਪਲਾਈ ਕੰਟਰੋਲਰ ਦੀ ਨਿਯੁਕਤੀ ਕੀਤੀ ਜਾਵੇ ਜਾਂ ਕਿਸੇ ਹੋਰ ਅਧਿਕਾਰੀ ਨੂੰ ਚਾਰਜ ਦਿੱਤਾ ਜਾਵੇ ਤਾਂ ਕਿ ਖਪਤਕਾਰਾਂ ਦੇ ...

ਪੂਰੀ ਖ਼ਬਰ »

300 ਬੋਤਲਾਂ ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 11 ਫਰਵਰੀ (ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 2 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਕਰਨਵੀਰ ਸਿੰਘ ਡੀ.ਐਸ.ਪੀ. (ਡੀ) ਨੇ ਦੱਸਿਆ ਕਿ ਥਾਣਾ ਜੋਗਾ ਦੇ ਕਾਂਸਟੇਬਲ ਅਮਨਦੀਪ ...

ਪੂਰੀ ਖ਼ਬਰ »

ਨਗਰ ਸੁਧਾਰ ਸਭਾ ਤੇ ਸ਼ਹਿਰੀਆਂ ਦੀ ਮੀਟਿੰਗ ਅੱਜ

ਬੁਢਲਾਡਾ, 11 ਫਰਵਰੀ (ਨਿ. ਪ. ਪ.)-ਸ਼ਹਿਰ ਦੀਆਂ ਖਸਤਾ ਹਾਲ ਸੜਕਾਂ ਤੇ ਹੋਰਨਾਂ ਮੁਸ਼ਕਿਲਾਂ ਦੇ ਹੱਲ ਸਬੰਧੀ ਨਗਰ ਸੁਧਾਰ ਸਭਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ 12 ਫਰਵਰੀ ਤੱਕ ਦੇ ਦਿੱਤੇ ਅਲਟੀਮੇਟਮ ਦੇ ਸਮਾਪਤ ਹੋਣ ਤੋਂ ਬਾਅਦ ਅਗਲੀ ਰੂਪ-ਰੇਖਾ ...

ਪੂਰੀ ਖ਼ਬਰ »

ਕ੍ਰਿਸ਼ਨ ਕੁਮਾਰ ਦੀ ਬੋਹਾ ਆਮਦ 'ਤੇ ਧਰਨਾ ਲਾਉਣ ਦੀ ਤਾਕ 'ਚ ਸੈਂਕੜੇ ਅਧਿਆਪਕ ਗਿ੍ਫ਼ਤਾਰ ਤੇ ਰਿਹਾਅ

ਬੋਹਾ, 11 ਫਰਵਰੀ (ਸਲੋਚਨਾ ਤਾਂਗੜੀ)-ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਬੋਹਾ ਆਮਦ ਮੌਕੇ ਸਾਂਝਾ ਅਧਿਆਪਕ ਮੋਰਚਾ ਵਲੋਂ ਇਸ ਅਧਿਕਾਰੀ ਦੇ ਘਿਰਾਓ ਕਰਨ ਦੇ ਪ੍ਰੋਗਰਾਮ ਮੁਤਾਬਿਕ ਸੈਂਕੜੇ ਅਧਿਆਪਕ ਜਦੋਂ ਬੋਹਾ ਦੇ ਪੁਰਾਣੇ ਬੱਸ ਅੱਡੇ ਨਜ਼ਦੀਕ ਸਰਕਾਰੀ ...

ਪੂਰੀ ਖ਼ਬਰ »

132 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 11 ਫਰਵਰੀ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏਐਸਆਈ ਜਸਵੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਰਾਮਾਂ ਪਿੰਡ ਨੇੜਿਓ ਸੜਕ ਤੇ ਖੜੀ ਜੈੱਨ ਕਾਰ ਨੰ.ਪੀ ਬੀ 30 ਆਰ-0623 ਉਸ ਸਮੇਂ ਬਰਾਮਦ ਕਰ ਲਏ, ਜਦਕਿ ਦੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX