ਤਾਜਾ ਖ਼ਬਰਾਂ


ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  18 minutes ago
ਮਲੋਟ, 21 ਮਾਰਚ (ਗੁਰਮੀਤ ਸਿੰਘ ਮੱਕੜ) -ਸਥਾਨਕ ਥਾਣਾ ਸਦਰ ਵਿਖੇ ਤਾਇਨਾਤ ਹੋਮਗਾਰਡ ਦੇ ਜਵਾਨ ਗੁਰਮੀਤ ਸਿੰਘ (48) ਪੁੱਤਰ ਪ੍ਰੀਤਮ ਸਿੰਘ ਦੀ ਅਚਨਚੇਤ ਗੋਲੀ ਚੱਲਣ ਨਾਲ...
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  34 minutes ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨ ਵੱਲੋਂ ਅੱਜ ਕੀਤੀ ਗਈ ਜੰਗਬੰਦੀ ਦੀ ਉਲੰਘਣਾ 'ਚ ਭਾਰਤੀ ਫੌਜ ਦਾ 24 ਸਾਲਾਂ ਰਾਈਫਲਮੈਨ ਯਸ਼ ਪਾਲ...
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  56 minutes ago
ਲਖਨਊ, 21 ਮਾਰਚ - ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਰਾਮ ਗੋਪਾਲ ਯਾਦਵ ਦਾ ਕਹਿਣਾ ਹੈ ਪੈਰਾ ਮਿਲਟਰੀ ਫੋਰਸਸ ਸਰਕਾਰ ਤੋਂ ਦੁਖੀ ਹਨ, ਕਿਉਂਕਿ ਵੋਟਾਂ ਲਈ ਜੰਮੂ ਕਸ਼ਮੀਰ...
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  about 1 hour ago
ਸੰਗਰੂਰ, 21 ਮਾਰਚ (ਧੀਰਜ ਪਿਸ਼ੌਰੀਆ) - ਪੂਰੇ ਦੇਸ਼ ਭਰ ਵਿਚ ਜਿੱਥੇ ਲੋਕਾਂ ਨੇ ਇੱਕ ਦੂਸਰੇ ਦੇ ਰੰਗਾ ਲਗਾ ਕੇ ਅਤੇ ਨੱਚ ਟੱਪ ਕੇ ਹੋਲੀ ਦਾ ਤਿਉਹਾਰ ਮਨਾਇਆ, ਉੱਥੇ ਹੀ ਸੰਗਰੂਰ ਜ਼ਿਲ੍ਹੇ ਦੇ ਪਿੰਡ...
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  about 1 hour ago
ਸ੍ਰੀਨਗਰ, 21 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਐੱਸ.ਐੱਚ.ਓ ਸਮੇਤ ਜੰਮੂ ਕਸ਼ਮੀਰ ਪੁਲਿਸ ਦੇ 2 ਮੁਲਾਜ਼ਮ ਜ਼ਖਮੀ ਹੋ...
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  about 1 hour ago
ਲਖਨਊ, 21 ਮਾਰਚ - ਸੀਨੀਅਰ ਭਾਜਪਾ ਆਗੂ ਅਤੇ ਉੱਤਰ ਪ੍ਰਦੇਸ਼ ਦੇ ਦਿਓਰੀਆ ਤੋਂ ਸੰਸਦ ਮੈਂਬਰ ਕਲਰਾਜ ਮਿਸ਼ਰਾ ਨੇ ਇਹ ਕਹਿਕੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਪਾਰਟੀ...
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 minute ago
ਅਬੋਹਰ, 21 ਮਾਰਚ (ਸੁਖਜਿੰਦਰ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਗੁਰਤੇਜ ਸਿੰਘ ਘੁੜਿਆਣਾ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਭੇਟ ਕਰਕੇ ਪਾਰਟੀ ਵਿਚ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਜੇ.ਐਸ. ਨਿੱਕੂਵਾਲ) - ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਭਲਕੇ 22 ਮਾਰਚ ਨੂੰ ਮਹੱਲਾ ਕੱਢਿਆ ਜਾ...
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  about 2 hours ago
ਸੰਗਰੂਰ,21 ਮਾਰਚ(ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨ ਲਈ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ.ਬਾਦਲ ਅੱਜ ਲੋਕ ਸਭਾ ਹਲਕਾ ਸੰਗਰੂਰ...
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  about 2 hours ago
ਨਵੀਂ ਦਿੱਲੀ, 21 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਸਾਰੇ ਪ੍ਰਕਾਰ ਦੇ ਸੈਮੀ ਆਟੋਮੈਟਿਕ ਹਥਿਆਰਾਂ ਦੀ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕ੍ਰਾਈਸਟਚਰਚ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਕ੍ਰਾਈਸਟਚਰਚ 'ਚ ਪਿਛਲੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ...
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  about 3 hours ago
ਮਿਲਾਨ (ਇਟਲੀ ) 21 ਮਾਰਚ (ਇੰਦਰਜੀਤ ਸਿੰਘ ਲੁਗਾਣਾ) -ਇੱਕ ਅਪਰਾਧਕ ਰਿਕਾਰਡ ਵਾਲੇ ਓਸੇਨਿਆ ਸਈ ਜਿਹੜਾ ਕਿ ਮੂਲ ਰੁਪ ਵਿਚ ਅਫਰੀਕੀ ਮੁਲਕ ਸੈਨੇਗਲ ਦਾ ਹੈ ਪਰ 2004 ਤੋਂ ਇਟਾਲੀਅਨ ਨਾਗਰਿਕਤਾ ਹਾਸਲ ਕਰ ਚੁੱਕਾ ਹੈ,ਨੇ ਇਟਲੀ ਦੇ ਕਿਰਮੋਨਾ ਸ਼ਹਿਰ ਦੇ ਇੱਕ ਮਿਡਲ ਸਕੂਲ ਦੇ 51 ਮਾਸੂਮ...
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  about 4 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਮੁਖੀ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। ਬੇਅਦਬੀ...
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ 7 ਹੋ ਗਈ। ਚਲਾਏ ਜਾ ਰਹੇ ਬਚਾਅ ਕਾਰਜਾਂ 60 ਤੋਂ ਵਧੇਰੇ ਲੋਕਾਂ ਨੂੰ ਬਚਾਇਆ ਗਿਆ...
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  about 5 hours ago
ਨਵੀਂ ਦਿੱਲੀ, 21 ਮਾਰਚ - ਅੱਜ ਪੂਰੇ ਹਿੰਦੁਸਤਾਨ ਵਿਚ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨੂੰ ਰੰਗ ਲਗਾ ਰਹੇ ਹਨ ਤੇ ਹੋਲੀ ਖੇਡ ਰਹੇ ਹਨ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ...
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  about 5 hours ago
ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ...
ਅੱਜ ਦਾ ਵਿਚਾਰ
. . .  about 6 hours ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  about 1 hour ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  about 1 hour ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  about 1 hour ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  2 minutes ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  7 minutes ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  19 minutes ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  23 minutes ago
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  31 minutes ago
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  about 1 hour ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  about 1 hour ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 1 hour ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 1 hour ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  1 day ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  1 day ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਨੂੰ ਸੁਰੱਖਿਆ ਅਤੇ ਸ਼ਹਿ ਦੇਣ ਵਾਲਾ ਦੇਸ਼ ਨਿਰਦੋਸ਼ਾਂ ਦੇ ਖੂਨ ਲਈ ਅਤੇ ਅੱਤਵਾਦ ਦੇ ਗੁਨਾਹਾਂ ਲਈ ਜ਼ਿੰਮੇਵਾਰ ਹੈ। -ਜਾਰਜ ਡਬਲਿਊ. ਬੁਸ਼

ਸੰਪਾਦਕੀ

ਦੇਸ਼ ਭਰ ਵਿਚ ਉੱਠੀ ਰੋਹ ਦੀ ਭਾਵਨਾ

ਕਸ਼ਮੀਰ ਵਿਚ ਹੋਏ ਤਾਜ਼ਾ ਫਿਦਾਈਨ ਹਮਲੇ ਵਿਚ ਦੇਸ਼ ਦੇ 40 ਸੁਰੱਖਿਆ ਜਵਾਨਾਂ ਨੂੰ ਸ਼ਹੀਦ ਕਰ ਦੇਣ ਦਾ ਦੇਸ਼ ਭਰ ਵਿਚ ਜੋ ਸਖ਼ਤ ਪ੍ਰਤੀਕਰਮ ਦੇਖਣ ਨੂੰ ਮਿਲਿਆ ਹੈ, ਉਸ ਨਾਲ ਅੱਜ ਆਮ ਭਾਰਤ ਵਾਸੀ ਦੇ ਮਨ ਦੀ ਭਾਵਨਾ ਦੀ ਸਮਝ ਆਉਂਦੀ ਹੈ। ਬਿਨਾਂ ਸ਼ੱਕ ਇਹ ਦੇਸ਼ ਦੀ ਅਣਖ ਨੂੰ ਵੰਗਾਰਨ ਵਾਲਾ ਇਕ ਹੋਰ ਅਜਿਹਾ ਹਮਲਾ ਹੈ, ਜਿਸ ਨੂੰ ਸਹਿ ਸਕਣਾ ਮੁਸ਼ਕਿਲ ਹੈ। ਪਿਛਲੇ 30 ਸਾਲਾਂ ਤੋਂ ਪਾਕਿਸਤਾਨ ਵਿਚ ਬੈਠੇ ਅੱਤਵਾਦੀ ਸੰਗਠਨਾਂ ਵਲੋਂ ਭਾਰਤ ਵਿਰੁੱਧ ਜੋ ਖੂਨੀ ਜੰਗ ਲੜੀ ਜਾ ਰਹੀ ਹੈ, ਉਹ ਹੁਣ ਸਾਰੇ ਹੱਦ ਬੰਨੇ ਟੱਪ ਗਈ ਹੈ। ਹੱਦ ਬੰਨੇ ਤਾਂ ਅੱਤਵਾਦੀਆਂ ਨੇ ਅਨੇਕਾਂ ਵਾਰ ਟੱਪੇ ਹਨ। ਭਾਰਤ ਦੇ ਸਰਬਉੱਚ ਪਰਜਾਤੰਤਰ ਦੇ ਕੇਂਦਰ ਦੇਸ਼ ਦੀ ਸੰਸਦ 'ਤੇ ਜਿਸ ਤਰ੍ਹਾਂ ਬੇਹੱਦ ਸੋਚੀ ਸਮਝੀ ਯੋਜਨਾ ਤਹਿਤ ਤਿਆਰੀਬੱਧ ਹਮਲਾ ਕੀਤਾ ਗਿਆ ਸੀ, ਉਸ ਨੇ ਦੇਸ਼ ਦੀ ਪ੍ਰਭੂਸੱਤਾ 'ਤੇ ਸਿੱਧੀ ਸੱਟ ਮਾਰੀ ਸੀ। ਜਿਸ ਤਰ੍ਹਾਂ ਮੁੰਬਈ ਵਿਚ ਪਾਕਿਸਤਾਨ ਤੋਂ ਸਿਖਲਾਈ ਅਤੇ ਹਥਿਆਰ ਪ੍ਰਾਪਤ ਕਰਕੇ ਅੱਤਵਾਦੀਆਂ ਨੇ ਸ਼ਰੇਆਮ ਊਧਮ ਮਚਾਇਆ, ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਨੂੰ ਮਾਰ ਦਿੱਤਾ, ਉਸ ਤੋਂ ਬਾਅਦ ਇਹ ਉਮੀਦ ਕੀਤੀ ਜਾਣ ਲੱਗੀ ਸੀ ਕਿ ਭਾਰਤ ਲਈ ਹੁਣ ਸਖ਼ਤ ਕਦਮ ਉਠਾਉਣ ਤੋਂ ਬਗੈਰ ਕੋਈ ਚਾਰਾ ਨਹੀਂ ਹੈ। ਗੱਲ ਇਥੇ ਹੀ ਸੀਮਤ ਨਹੀਂ। ਸਾਰੇ ਸਬੂਤ ਦਿੱਤੇ ਜਾਣ ਦੇ ਬਾਵਜੂਦ ਪਾਕਿਸਤਾਨ ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਸੀ ਕਿ ਇਸ ਹਮਲੇ ਵਿਚ ਉਸ ਦੀ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਹੈ।
ਕਸ਼ਮੀਰ ਦੀ ਵਿਧਾਨ ਸਭਾ 'ਤੇ ਹਮਲਾ, ਫ਼ੌਜੀ ਛਾਉਣੀਆਂ 'ਤੇ ਹਮਲੇ, ਨਿੱਤ ਦਿਨ ਕਸ਼ਮੀਰ ਵਿਚ ਸੁਰੱਖਿਆ ਬਲਾਂ 'ਤੇ ਘਾਤ ਲਗਾਉਣ ਨੇ ਇਕ ਤਰ੍ਹਾਂ ਨਾਲ ਸਮੁੱਚੇ ਖਿੱਤੇ ਨੂੰ ਲਹੂ-ਲੁਹਾਨ ਕਰ ਦਿੱਤਾ ਹੈ। ਅੱਤਵਾਦੀਆਂ ਦੇ ਆਗੂ ਸ਼ਰੇਆਮ ਪਾਕਿਸਤਾਨ ਵਿਚ ਦਨਦਨਾਉਂਦੇ ਫਿਰਦੇ ਹਨ। ਉਥੇ ਉਹ ਭਾਰਤ ਵਿਰੁੱਧ ਲਗਾਤਾਰ ਜ਼ਹਿਰ ਹੀ ਨਹੀਂ ਉਗਲ ਰਹੇ, ਸਗੋਂ ਧਮਕੀਆਂ ਅਤੇ ਚੁਣੌਤੀਆਂ ਵੀ ਦੇ ਰਹੇ ਹਨ। ਪਾਕਿਸਤਾਨ ਦੀ ਸਰਕਾਰ ਦੇ ਨੱਕ ਹੇਠ ਇਹ ਸਭ ਕੁਝ ਹੋ ਰਿਹਾ ਹੈ। ਸਰਹੱਦਾਂ 'ਤੇ ਉਥੋਂ ਦੇ ਫ਼ੌਜੀ ਅੱਡਿਆਂ ਰਾਹੀਂ ਇਹ ਅੱਤਵਾਦੀ ਭਾਰਤ ਵਿਚ ਦਾਖ਼ਲ ਹੋਣ ਦਾ ਯਤਨ ਕਰਦੇ ਰਹਿੰਦੇ ਹਨ ਅਤੇ ਕਈ ਵਾਰ ਇਹ ਸਫ਼ਲ ਵੀ ਹੋ ਜਾਂਦੇ ਹਨ। ਭਾਰਤ ਵਿਚ ਉਨ੍ਹਾਂ ਨੇ ਆਪਣੇ ਪੱਕੇ ਟਿਕਾਣੇ ਬਣਾ ਲਏ ਹਨ। ਸਮੇਂ ਦੇ ਬੀਤਣ ਨਾਲ ਲੋਕਾਂ ਵਿਚੋਂ ਅਨੇਕਾਂ ਲੋਕ ਇਨ੍ਹਾਂ ਦੇ ਹਮਾਇਤੀ ਵੀ ਬਣ ਗਏ ਹਨ। ਇਸ ਲਈ ਜਦੋਂ ਵੀ ਕਿਸੇ ਅੱਤਵਾਦੀ ਦੇ ਮਾਰੇ ਜਾਣ 'ਤੇ ਉਸ ਦਾ ਜਨਾਜ਼ਾ ਨਿਕਲਦਾ ਹੈ ਤਾਂ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਸ਼ਾਮਿਲ ਹੁੰਦੇ ਹਨ ਅਤੇ ਸ਼ਰੇਆਮ ਹਵਾ ਵਿਚ ਗੋਲੀਆਂ ਚਲਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਜਦੋਂ ਕਿਤੇ ਅੱਤਵਾਦੀ ਸੁਰੱਖਿਆ ਬਲਾਂ ਦੇ ਘੇਰੇ ਵਿਚ ਆ ਜਾਂਦੇ ਹਨ ਤਾਂ ਲੋਕ ਉਨ੍ਹਾਂ ਦੇ ਹੱਕ ਵਿਚ ਆ ਖੜ੍ਹੇ ਹੁੰਦੇ ਹਨ। ਇਸ ਸਭ ਕੁਝ ਉਤੇ ਭਾਰਤੀ ਪ੍ਰਸ਼ਾਸਨ ਨੂੰ ਦੁਬਾਰਾ ਡੂੰਘੀ ਅਤੇ ਵਿਸਥਾਰਤ ਨਜ਼ਰ ਮਾਰਨੀ ਹੋਵੇਗੀ ਅਤੇ ਇਸ ਦੇ ਪੁਖਤਾ ਹੱਲ ਕੱਢਣੇ ਹੋਣਗੇ। ਅਜਿਹਾ ਸਭ ਕੁਝ ਹੋਣ ਦੇ ਬਾਵਜੂਦ ਭਾਰਤ ਨੇ ਅਕਸਰ ਪਾਕਿਸਤਾਨ ਨਾਲ ਗੱਲਬਾਤ ਨੂੰ ਹੀ ਤਰਜੀਹ ਦਿੱਤੀ। ਭਾਰਤ ਦੇ ਪ੍ਰਧਾਨ ਮੰਤਰੀ ਇਕ ਚੰਗੀ ਭਾਵਨਾ ਨਾਲ ਪਾਕਿਸਤਾਨ ਦੀਆਂ ਯਾਤਰਾਵਾਂ ਕਰਦੇ ਰਹੇ ਹਨ। ਭਾਰਤ ਵਲੋਂ ਪਾਕਿਸਤਾਨ ਨੂੰ ਵਪਾਰ ਵਿਚ ਤਰਜੀਹੀ ਦੇਸ਼ ਦਾ ਦਰਜਾ ਦਿੱਤਾ ਗਿਆ ਸੀ। ਪਰ ਅਖ਼ੀਰ ਸਬਰ ਦਾ ਪਿਆਲਾ ਭਰ ਜਾਂਦਾ ਹੈ ਅਤੇ ਇਹ ਉਛਲਣ ਲਗਦਾ ਹੈ। ਅੱਜ ਇਹ ਪਿਆਲਾ ਕੰਢਿਆਂ ਤੋਂ ਬਾਹਰ ਵਗਣ ਲੱਗਾ ਹੈ। ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਤਰਜੀਹੀ ਦਰਜੇ ਦੇ ਦੇਸ਼ ਦੀ ਨੀਤੀ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਲੋਕ ਭਾਵਨਾਵਾਂ ਨੂੰ ਸਮਝਦੇ ਹੋਏ ਪਾਕਿਸਤਾਨ ਨੂੰ ਚਿਤਾਵਨੀ ਵੀ ਦਿੱਤੀ ਹੈ। ਬਹੁਤੀਆਂ ਸਿਆਸੀ ਪਾਰਟੀਆਂ ਨੇ ਇਕੱਠੇ ਹੋ ਕੇ ਇਸ ਹਾਲਾਤ ਦਾ ਮੁਕਾਬਲਾ ਕਰਨ ਦਾ ਅਹਿਦ ਕੀਤਾ ਹੈ। ਦੁਨੀਆ ਭਰ ਦੇ ਦੇਸ਼ ਇਸ ਮੌਕੇ ਭਾਰਤ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟਾਰੇਸ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ, ਅਮਰੀਕਾ ਅਤੇ ਹੋਰ ਦੇਸ਼ਾਂ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਨੇੇ ਅੱਤਵਾਦ ਵਿਰੁੱਧ ਭਾਰਤ ਦੀ ਲੜਾਈ ਦਾ ਸਮਰਥਨ ਕੀਤਾ ਹੈ।
ਪਾਕਿਸਤਾਨ ਆਰਥਿਕ ਤੰਗੀਆਂ ਨਾਲ ਜੂਝ ਰਿਹਾ ਹੈ। ਉਥੋਂ ਦੇ ਬਹੁਗਿਣਤੀ ਲੋਕ ਗ਼ੁਰਬਤ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ। ਹੁਣ ਉਹ ਸਮਾਂ ਆ ਪੁੱਜਾ ਹੈ ਜਦੋਂ ਪਾਕਿਸਤਾਨ ਦੀ ਸਮੂਹਿਕ ਲੀਡਰਸ਼ਿਪ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਲੋੜ ਹੋਵੇਗੀ। ਜੇਕਰ ਉਹ ਹੁਣ ਵੀ ਅਜਿਹਾ ਕਰ ਸਕਣ ਤੋਂ ਅਸਮਰੱਥ ਰਹੇਗੀ ਤਾਂ ਕੌਮਾਂਤਰੀ ਕਟਹਿਰੇ ਵਿਚ ਇਹ ਦੇਸ਼ ਦੋਸ਼ੀ ਮੰਨਿਆ ਜਾਏਗਾ, ਜਿਸ ਨੂੰ ਸਜ਼ਾ ਮਿਲਣੀ ਕੁਦਰਤੀ ਵਰਤਾਰਾ ਹੋਵੇਗਾ।


-ਬਰਜਿੰਦਰ ਸਿੰਘ ਹਮਦਰਦ

ਭਾਸ਼ਾ ਕਿੰਜ ਗੁਆਚਦੀ ਹੈ.....

ਅਮਰੀਕਾ ਦਾ 'ਹਵਾਈ' ਨਾਂਅ ਦਾ ਟਾਪੂਆਂ ਦਾ ਸਮੂਹ ਦੁਨੀਆ ਦੀਆਂ ਬੇਹੱਦ ਖੂਬਸੂਰਤ ਥਾਵਾਂ ਚੋਂ ਇਕ ਹੈ। ਇਸ ਗੱਲ ਦਾ ਨਿੱਜੀ ਅਨੁਭਵ ਮੈਨੂੰ ਉਦੋਂ ਹੋਇਆ ਜਦੋਂ ਮੈਂ ਕੋਨਾ ਹਵਾਈ ਅੱਡੇ 'ਤੇ ਉੱਤਰਨ ਤੋਂ ਐਨ ਪਹਿਲਾਂ ਜਹਾਜ਼ ਦੀ ਖਿੜਕੀ ਵਿਚੋਂ ਇਕ ਪਾਸੇ ਹਰੇ-ਨੀਲੇ ਪਾਣੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼

ਸਿਮਰੋ ਸ੍ਰੀ ਹਰਿਰਾਇ...

ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਪ੍ਰਕਾਸ਼ 5 ਫੱਗਣ, ਸੰਮਤ 1686, (1630 ਈ:) ਨੂੰ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਦੇ ਘਰ, ਮਾਤਾ ਨਿਹਾਲ ਕੌਰ ਦੇ ਉਦਰ ਤੋਂ ਹੋਇਆ। (ਗੁਰੂ) ਹਰਿਰਾਇ ਸਾਹਿਬ ਬਚਪਨ ਤੋਂ ਹੀ ਕੁਦਰਤ ਪ੍ਰੇਮੀ, ਸ਼ਾਂਤ ਸੁਭਾਅ, ਦਇਆ, ਕੋਮਲਤਾ ਆਦਿ ਸਦਗੁਣਾਂ ਦੇ ...

ਪੂਰੀ ਖ਼ਬਰ »

ਸਾਡੇ ਪਿੰਡਾਂ ਦਾ ਨਵਾਂ ਮੁਹਾਂਦਰਾ

ਮੈਂ ਆਪਣੀ ਉਮਰ ਦੇ 20ਵੇਂ ਵਰ੍ਹੇ ਤੋਂ ਪਿੰਡਾਂ ਦਾ ਵਾਸੀ ਨਹੀਂ। ਜਿਥੋਂ ਤੱਕ ਮੇਰੇ ਜੱਦੀ ਪਿੰਡ ਦਾ ਸਬੰਧ ਹੈ ਇਸ ਵਿਚ ਕੇਵਲ ਆਪਣੀ ਸਕੂਲ ਤੇ ਕਾਲਜ ਦੀ ਪੜ੍ਹਾਈ ਦੇ ਛੇ ਸਾਲ ਰਿਹਾ ਹਾਂ ਮਾਹਿਲਪੁਰ ਦੇ ਖਾਲਸਾ ਸਕੂਲ ਤੇ ਕਾਲਜ ਦਾ ਵਿਦਿਆਰਥੀ ਹੁੰਦਿਆਂ। ਉਸ ਤੋਂ ਪਹਿਲਾਂ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੀਆਂ ਛੋਟੀਆਂ ਪਾਰਟੀਆਂ ਨਾਲ ਗੱਠਜੋੜ ਦੀ ਕੋਸ਼ਿਸ਼ 'ਚ ਕਾਂਗਰਸ

ਉੱਤਰ ਪ੍ਰਦੇਸ਼ ਦੀ ਕਾਂਗਰਸ ਲੀਡਰਸ਼ਿਪ ਸੂਬੇ ਦੀਆਂ ਛੋਟੀਆਂ ਪਾਰਟੀਆਂ ਅਤੇ ਸ਼ਿਵਪਾਲ ਯਾਦਵ ਦੀ ਪ੍ਰਗਤੀਸ਼ੀਲ ਸਮਾਜਵਾਦੀ ਪਾਰਟੀ (ਲੋਹੀਆ) ਨਾਲ ਗੱਠਜੋੜ ਬਣਾਉਣ ਲਈ ਯਤਨਸ਼ੀਲ ਹੈ। ਸ਼ਿਵਪਾਲ ਯਾਦਵ ਨਾਲ ਗੱਠਜੋੜ ਸਬੰਧੀ ਵਿਚਾਰ-ਵਟਾਂਦਰਾ ਹੋ ਚੁੱਕਾ ਹੈ ਅਤੇ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX