ਤਾਜਾ ਖ਼ਬਰਾਂ


ਡੇਹਲੋਂ 'ਚ ਗੈਂਗਸਟਰਾਂ ਨੇ ਪੁਲਿਸ 'ਤੇ ਚਲਾਈ ਗੋਲੀ
. . .  22 minutes ago
ਡੇਹਲੋਂ, 26 ਮਾਰਚ (ਅੰਮ੍ਰਿਤਪਾਲ ਸਿੰਘ ਕੈਲੇ) - ਡੇਹਲੋਂ ਕਸਬੇ ਦੇ ਮੁੱਖ ਚੌਂਕ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਗਰੁੱਪ ਦਾ ਪਿੱਛਾ ਕਰਦੇ ਸਮੇਂ ਗੈਂਗਸਟਰਾਂ ਨੇ ਪੁਲਿਸ ਉੱਪਰ ਗੋਲੀ ਚਲਾ ਦਿੱਤੀ, ਇਸ ਦੌਰਾਨ...
ਆਈ.ਪੀ.ਐੱਲ 2019 : ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਵੱਲੋਂ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
'ਸ਼ਬਦ ਗੁਰੂ ਯਾਤਰਾ' ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
. . .  about 2 hours ago
ਬੰਗਾ, 26 ਮਾਰਚ (ਗੁਰਜਿੰਦਰ ਸਿੰਘ ਗੁਰੂ)- ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ .....
ਸਮਾਜਵਾਦੀ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ- ਲੋਕ ਸਭਾ ਚੋਣਾਂ ਨੂੰ ਲੈ ਕੇ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨੇ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਂਅ ਸ਼ਾਮਲ....
ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 65 ਕਿਲੋ ਚਾਂਦੀ ਬਰਾਮਦ
. . .  about 2 hours ago
ਪਟਿਆਲਾ, 26 ਮਾਰਚ (ਅਮਨਦੀਪ ਸਿੰਘ)- ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਵਾਰਤਾ ਦੌਰਾਨ ਦਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਮੁਤਾਬਕ ਪਟਿਆਲਾ ਅੰਦਰ ਸਖ਼ਤ ਨਾਕਾਬੰਦੀ ਚਲਦੀ ਆ ਰਹੀ ਹੈ ਜਿਸ ਦੌਰਾਨ ਸਦਰ ਰਾਜਪੁਰਾ ਪੁਲਿਸ .....
ਭਾਜਪਾ ਨੇ ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ
. . .  about 2 hours ago
ਲਖਨਊ, 26 ਮਾਰਚ- ਲੋਕ ਸਭਾ ਚੋਣਾਂ 2019 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਦੇ ਲਈ29 ਉਮੀਦਵਾਰਾਂ ਅਤੇ ਪੱਛਮੀ ਬੰਗਾਲ ਦੇ ਲਈ 10 ਉਮੀਦਵਾਰਾਂ ਦੇ ਨਾਂਅ ਦੀ ਸੂਚੀ ਜਾਰੀ
ਦੇਸ਼ ਦਾ ਪ੍ਰਧਾਨ ਮੰਤਰੀ ਅਜਿਹਾ ਹੋਣਾ ਚਾਹੀਦੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲਾਂ 'ਚ ਡਰ ਬੈਠ ਜਾਏ- ਅਮਿਤ
. . .  about 2 hours ago
ਲਖਨਊ, 26 ਮਾਰਚ- ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਇੱਕ ਅਜਿਹਾ ਪ੍ਰਧਾਨ ਮੰਤਰੀ ਚਾਹੀਦਾ ਹੈ, ਜਿਸ ਦੇ ਸਹੁੰ ਚੁੱਕਦਿਆਂ ਹੀ ਦੁਸ਼ਮਣਾਂ ਦੇ ਦਿਲ 'ਚ ਡਰ ਬੈਠ ਜਾਏ। ਏਅਰ ਸਟ੍ਰਾਈਕ ...
ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
. . .  about 3 hours ago
ਖਡੂਰ ਸਾਹਿਬ 26 ਮਾਰਚ (ਮਾਨ ਸਿੰਘ, ਰਸ਼ਪਾਲ ਸਿੰਘ ਕੁਲਾਰ)- ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਏਕਲਗੱਡਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਸੰਬੰਧੀ ਖ਼ਬਰ ਮਿਲੀ ਹੈ ਮੌਕੇ ਤੇ ਜਾਣਕਾਰੀ ਦਿੰਦੇ .....
ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁਟਣ ਕਾਰਨ ਛੇ ਮਜ਼ਦੂਰਾਂ ਦੀ ਮੌਤ
. . .  about 3 hours ago
ਚੇਨਈ, 26 ਮਾਰਚ- ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ 'ਚ ਅੱਜ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਗਏ 6 ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਮਜ਼ਦੂਰ ਜ਼ਿਲ੍ਹੇ ਦੇ ਸ਼੍ਰੀਪੇਰੰਬਦੂਰ ਇਲਾਕੇ 'ਚ ਇੱਕ ਸੈਪਟਿਕ ਟੈਂਕ ਦੀ...
ਨਵਾਜ਼ ਸ਼ਰੀਫ਼ ਦੀ ਜ਼ਮਾਨਤ ਮਨਜ਼ੂਰੀ ਦਾ ਇਮਰਾਨ ਖ਼ਾਨ ਨੇ ਕੀਤਾ ਸਵਾਗਤ
. . .  about 3 hours ago
ਇਸਲਾਮਾਬਾਦ, 26 ਮਾਰਚ- ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਸੁਪਰੀਮ ਕੋਰਟ ਨੇ ਅੱਜ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ....
ਸਪਾ, ਬਸਪਾ ਅਤੇ ਆਰ. ਐੱਲ. ਡੀ. ਦੇ ਗਠਜੋੜ 'ਚ ਸ਼ਾਮਲ ਹੋਏ ਦੋ ਹੋਰ ਦਲ
. . .  about 3 hours ago
ਨਵੀਂ ਦਿੱਲੀ, 26 ਮਾਰਚ- 2019 ਲੋਕ ਸਭਾ ਚੋਣਾਂ ਨੂੰ ਲੈ ਕੇ ਉੱਤਰ ਪ੍ਰਦੇਸ਼ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਸਮਾਜਵਾਦੀ ਪਾਰਟੀ (ਸਪਾ), ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ਦਲ (ਆਰ. ਐੱਲ. ਡੀ.) ਦੇ ਮਹਾ ਗਠਜੋੜ 'ਚ ਸੂਬੇ ਦੇ ਹੀ ਦੋ...
ਅਫ਼ਗ਼ਾਨਿਸਤਾਨ 'ਚ ਮੋਰਟਾਰ ਹਮਲੇ 'ਚ ਇੱਕ ਨਾਗਰਿਕ ਦੀ ਮੌਤ, 5 ਜ਼ਖਮੀ
. . .  about 3 hours ago
ਕਾਬੁਲ, 26 ਮਾਰਚ- ਅਫ਼ਗ਼ਾਨਿਸਤਾਨ 'ਚ ਉੱਤਰੀ ਫਰਿਆਬ ਪ੍ਰਾਂਤ ਦੇ ਸ਼ਿਰੀਨ ਤਗਾਬ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਇੱਕ ਘਰ 'ਚ ਮੋਰਟਾਰ ਦਾਗੇ ਜਿਸ 'ਚ ਨਾਗਰਿਕ ਦੀ ਮੌਤ ਹੋ ਗਈ ਜਦਕਿ 5 ਲੋਕ ਜ਼ਖਮੀ ਹੋਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਅਬਦੁਲ ਕਰੀਮ ਯਾਰਸ਼ .....
ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ ਕਾਨੂੰਨ ਬਣਾ ਕੇ ਪਾਰਟੀਆਂ ਨੂੰ ਪਾਬੰਦ ਕੀਤਾ ਜਾਵੇ- ਬਾਦਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਰਮਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਲਈ...
ਥਰਮਾਕੋਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 26 ਮਾਰਚ- ਗ੍ਰੇਟਰ ਨੋਇਡਾ ਦੇ ਉਦਯੋਗਿਕ ਖੇਤਰ 'ਚ ਸਥਿਤ ਇੱਕ ਥਰਮਾਕੋਲ ਫ਼ੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਓ ਦਸਤਿਆਂ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ .....
ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ਼ ਨੂੰ ਦਿੱਤੀ ਜ਼ਮਾਨਤ
. . .  about 4 hours ago
ਇਸਲਾਮਾਬਾਦ, 26 ਮਾਰਚ- ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਸ਼ਰੀਫ਼ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ...
ਲੋਕ ਸਭਾ 2019 : ਸ਼ੁਰੂਆਤੀ ਦੋ ਪੜਾਵਾਂ ਦੇ ਲਈ ਭਾਜਪਾ ਨੇ ਜਾਰੀ ਕੀਤੀ 42 ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 4 hours ago
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਨੇ ਐਸ.ਡੀ.ਐਮ, ਤਹਿਸੀਲਦਾਰ ਤੇ ਮੁਲਾਜ਼ਮ ਅਮਲੇ ਨੂੰ ਬਣਾਇਆ ਬੰਧਕ
. . .  about 4 hours ago
ਪੰਜਾਬ ਨੰਬਰਦਾਰ ਯੂਨੀਅਨ ਨੇ ਮਨਾਇਆ ਸਥਾਪਨਾ ਦਿਵਸ
. . .  about 5 hours ago
ਉਪਹਾਰ ਸਿਨੇਮਾ ਅਗਨੀ ਕਾਂਡ : ਸੁਸ਼ੀਲ ਅੰਸਲ ਤੇ ਗੋਪਾਲ ਅੰਸਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਦਿੱਲੀ : ਇਮਾਰਤ 'ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ
. . .  about 5 hours ago
ਅਨਿਲ ਅੰਬਾਨੀ ਦੇ ਚੌਕੀਦਾਰ ਹਨ ਪ੍ਰਧਾਨ ਮੰਤਰੀ ਮੋਦੀ- ਰਾਹੁਲ
. . .  about 6 hours ago
ਬੱਸ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ, 54 ਜ਼ਖ਼ਮੀ
. . .  about 6 hours ago
ਗ਼ਰੀਬ ਵਿਰੋਧੀ ਹੈ ਮੋਦੀ ਸਰਕਾਰ- ਕਾਂਗਰਸ
. . .  about 7 hours ago
ਕਿਸਾਨਾਂ ਦੇ ਗੰਨੇ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ- ਚੀਮਾ
. . .  about 7 hours ago
ਭਾਜਪਾ 'ਚ ਸ਼ਾਮਲ ਹੋਈ ਜਯਾ ਪ੍ਰਦਾ
. . .  about 7 hours ago
ਆਸਾਰਾਮ ਦੀ ਸਜ਼ਾ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ
. . .  about 7 hours ago
ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
. . .  about 8 hours ago
ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  about 8 hours ago
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  about 8 hours ago
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  about 9 hours ago
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 9 hours ago
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 9 hours ago
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 10 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 10 hours ago
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 11 hours ago
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 11 hours ago
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  about 1 hour ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  about 1 hour ago
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  about 1 hour ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  18 minutes ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  31 minutes ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  39 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  about 1 hour ago
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਫ਼ਤਹਿਗੜ੍ਹ ਸਾਹਿਬ

ਖ਼ੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਚੌਕੀਦਾਰਾਂ ਨੇ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਭੂਸ਼ਨ ਸੂਦ)- ਖ਼ੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ 'ਚ ਕੰਮ ਕਰਦੇ ਪੀ. ਆਰ. ਚੌਕੀਦਾਰਾਂ ਵਲੋਂ ਪੈਨਸ਼ਨ, ਗਰੈਚੁਟੀ ਅਤੇ ਹੋਰ ਮਿਲਦੀਆਂ ਸਾਰੀਆਂ ਸਹੂਲਤਾਂ ਪੰਜਾਬ ਸਰਕਾਰ ਵਲੋਂ ਬੰਦ ਕਰਨ ਦੇ ਰੋਸ ਵਜੋਂ ਸਾਰੇ ਪੰਜਾਬ ਵਿਚ ਦਰਜਾ ਚਾਰ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੇ ਸਾਹਮਣੇ ਅਰਥੀ ਫ਼ੂਕ ਮੁਜ਼ਾਹਰੇ ਕਰਨ ਦੇ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਸਾਹਮਣੇ ਵੱਡੀ ਗਿਣਤੀ ਵਿਚ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਖ਼ਜ਼ਾਨਾ ਮੰਤਰੀ ਵਿਰੁੱਧ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਨੇ ਮੰਗ ਕੀਤੀ ਕਿ ਵਿਭਾਗ ਵਿਚ ਕੰਮ ਕਰ ਰਹੇ ਅਤੇ ਸੇਵਾ-ਮੁਕਤ ਹੋ ਚੁੱਕੇ ਦਰਜਾ ਚਾਰ ਮੁਲਾਜ਼ਮਾਂ ਨੂੰ ਚਿਰਾਂ ਤੋਂ ਮਿਲਦੀਆਂ ਸਹੂਲਤਾਂ ਰੋਕਣ ਵਾਲਾ ਪੱਤਰ ਵਾਪਸ ਨਾ ਲਿਆ ਗਿਆ ਤਾਂ ਵਿਭਾਗ ਵਿਚ ਕੰਮ ਕਰਦੇ ਦਰਜਾ ਚਾਰ ਮੁਲਜ਼ਮ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ | ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਜਿਨ੍ਹਾਂ ਕਰਮਚਾਰੀਆਂ ਦੀਆਂ ਸਹੂਲਤਾਂ ਬੰਦ ਕਰਨ ਦੀ ਗੱਲ ਆਖੀ ਜਾ ਰਹੀ ਹੈ, ਇਹ ਕਰਮਚਾਰੀ 1977 ਤੋਂ 1987 ਤੱਕ ਸਮੇਂ-ਸਮੇਂ 'ਤੇ ਯੋਗ ਪ੍ਰਣਾਲੀ ਰਾਹੀਂ ਭਾਵ ਰੁਜ਼ਗਾਰ ਦਫ਼ਤਰ ਰਾਹੀਂ ਭਰਤੀ ਹੋਏ ਸਨ | ਉਨ੍ਹਾਂ ਦੱਸਿਆ ਕਿ ਹਾਈਕੋਰਟ ਅਤੇ ਸੁਪਰੀਮ ਕੋਰਟ ਰਾਹੀਂ ਇਹ ਸਾਰੀਆਂ ਸਹੂਲਤਾਂ ਚਾਲੂ ਕਰਵਾਈਆਂ ਹੋਈਆਂ ਹਨ | ਮੁਲਾਜ਼ਮ ਆਗੂਆਂ ਨੇ ਅੱਗੇ ਦੱਸਿਆ ਕਿ ਉਪਰੋਕਤ ਸਾਰੇ ਮਸਲਿਆਂ ਅਤੇ ਸਾਂਝੀਆਂ ਮੰਗਾਂ ਨੂੰ ਲੈ ਕੇ ਸਾਰੇ ਪੰਜਾਬ 'ਚ 20 ਫਰਵਰੀ ਨੂੰ ਵੀ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ ਕਿਉਂਕਿ 6 ਫ਼ੀਸਦੀ ਡੀ. ਏ. ਕਿਸ਼ਤ ਦੇ ਕੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ ਹੈ | ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ, ਜਨਰਲ ਸਕੱਤਰ ਜਸਪਾਲ ਸਿੰਘ ਗਡਹੇੜਾ, ਖ਼ੁਰਾਕ ਸਪਲਾਈ ਦੇ ਪ੍ਰਧਾਨ ਹਰਜੀਤ ਸਿੰਘ, ਜਸਵਿੰਦਰ ਸਿੰਘ, ਅਨਗੋਈਆਂ ਪ੍ਰਸਾਦ, ਚੰਦ ਸਿੰਘ, ਜਸਵਿੰਦਰ ਸਿੰਘ ਸਰਹਿੰਦ, ਜਰਨੈਲ ਸਿੰਘ, ਬਖ਼ਸ਼ੀਸ਼ ਸਿੰਘ, ਹਰਪ੍ਰੀਤ ਸਿੰਘ ਬਾਲਪੁਰ ਤੇ ਅੰਗਰੇਜ਼ ਸਿੰਘ ਅਤਾਪੁਰ ਆਦਿ ਹਾਜ਼ਰ ਸਨ |

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਮਲੋਹ, 18 ਫਰਵਰੀ (ਸੂਦ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਲੋਹ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਪਾਕਿਸਤਾਨ ਤੇ ਜੈਸ਼-ਏ-ਮੁਹੰਮਦ ਦਾ ਪੁਤਲਾ ਫੁਕਿਆ

ਪਟਿਆਲਾ, 18 ਫਰਵਰੀ (ਅ.ਸ.ਆਹਲੂਵਾਲੀਆ)- ਪੁਲਵਾਮਾ ਵਿਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਹਮਲੇ ਦੇ ਵਿਰੋਧ 'ਚ ਪੰਜਾਬ ਯੂਥ ਡਿਵੈੱਲਪਮੈਂਟ ਸੁਸਾਇਟੀ ਵਲੋਂ ਸਥਾਨਕ ਰਾਜਪੁਰਾ ਰੋਡ, ਟਰੱਕ ਯੂਨੀਅਨ ਸਾਹਮਣੇ ਪੀ. ਵਾਈ. ਡੀ. ਐੱਸ. ਦੇ ਚੇਅਰਮੈਨ ਅਤੇ ਵਾਰਡ ਨੰਬਰ-28 ਦੇ ...

ਪੂਰੀ ਖ਼ਬਰ »

ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਭੂਸ਼ਨ ਸੂਦ)- ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਹ ਗੱਲ ਪ੍ਰਸ਼ਾਂਤ ਕੁਮਾਰ ...

ਪੂਰੀ ਖ਼ਬਰ »

ਅਜੈ ਮਲਹੋਤਰਾ ਭਾਰਤ ਵਿਕਾਸ ਪ੍ਰੀਸ਼ਦ ਬਸੀ ਪਠਾਣਾਂ ਦੇ ਪ੍ਰਧਾਨ ਬਣੇ

ਬਸੀ ਪਠਾਣਾਂ, 18 ਫਰਵਰੀ (ਐੱਚ.ਐੱਸ. ਗੌਤਮ)- ਭਾਰਤ ਵਿਕਾਸ ਪ੍ਰੀਸ਼ਦ ਦੀ ਸਥਾਨਕ ਸ਼ਾਖਾ ਦੀ ਚੋਣ ਬਿਮਲ ਕਾਕੜੀਆ ਚੋਣ ਆਬਜ਼ਰਵਰ ਦੀ ਰਹਿਨੁਮਾਈ ਹੇਠ ਹੋਈ, ਜਿਸ 'ਚ 2 ਸਾਲ ਲਈ ਸਰਬਸੰਮਤੀ ਨਾਲ ਅਜੈ ਮਲਹੋਤਰਾ ਨੂੰ ਪ੍ਰਧਾਨ, ਵਿਕਾਸ ਬਾਂਸਲ ਨੂੰ ਸਕੱਤਰ ਅਤੇ ਰਕੇਸ਼ ਗੁਪਤਾ ...

ਪੂਰੀ ਖ਼ਬਰ »

ਅੱਜ ਪ੍ਰਨੀਤ ਕੌਰ ਕਰਨਗੇ ਵਿਰਾਸਤੀ ਮੇਲੇ ਦਾ ਉਦਘਾਟਨ

ਪਟਿਆਲਾ, 18 ਫਰਵਰੀ (ਢਿੱਲੋਂ)- ਪਟਿਆਲਾ ਵਿਖੇ 19 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਵਿਰਾਸਤੀ ਮੇਲੇ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਸ ਵਿਰਾਸਤੀ ਮੇਲੇ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਨਾ ਸੀ ਪਰ ਹੁਣ ਲੋਕ ਸੰਪਰਕ ਵਿਭਾਗ ...

ਪੂਰੀ ਖ਼ਬਰ »

ਬੈਂਕ ਦਾ ਮੁਲਾਜ਼ਮ ਦੱਸ ਕੇ ਧੋਖੇ ਨਾਲ ਖਾਤੇ 'ਚੋਂ 74 ਹਜ਼ਾਰ ਕਢਵਾਏ

ਪਟਿਆਲਾ, 18 ਫਰਵਰੀ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਰਾਮਗੜ੍ਹ ਦੇ ਵਸਨੀਕ ਤੋਂ ਇਕ ਵਿਅਕਤੀ ਵਲੋਂ ਐੱਸ. ਬੀ. ਆਈ. ਬੈਂਕ ਦਾ ਮੁਲਾਜ਼ਮ ਦੱਸ ਕੇ ਫੋਨ ਰਾਹੀਂ ਉਨ੍ਹਾਂ ਦੇ ਸਾਂਝੇ ਖਾਤੇ ਦੀ ਜਾਣਕਾਰੀ ਹਾਸਿਲ ਕਰਕੇ ਧੋਖੇ ਨਾਲ 74 ਹਜ਼ਾਰ ਕਢਵਾਉਣ ਦਾ ਮਾਮਲਾ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ ਮੱਖੀ ਪਾਲਣ ਦਾ ਕਿੱਤਾ ਮੁਖੀ ਕੋਰਸ ਕਰਵਾਇਆ

ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਭੂਸ਼ਨ ਸੂਦ)- ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਪੰਜ ਰੋਜ਼ਾ ਕਿੱਤਾ ਮੁਖੀ ਕੋਰਸ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚੋਂ ਵੱਡੀ ਗਿਣਤੀ ਸਿੱਖਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਸਰਪੰਚ 'ਤੇ ਲਗਾਏ ਘਪਲੇ ਦੇ ਕਥਿਤ ਦੋਸ਼

ਭੜੀ, 18 ਫਰਵਰੀ (ਭਰਪੂਰ ਸਿੰਘ ਹਵਾਰਾ)- ਪਿੰਡ ਕੋਟਲਾ ਬਡਲਾ ਨਿਵਾਸੀ ਹਰਮਨਜੋਤ ਸਿੰਘ ਨੇ ਪਿੰਡ ਦੀ ਸਾਬਕਾ ਸਰਪੰਚ 'ਤੇ ਘਪਲੇ ਤੇ ਪਾਣੀ ਪ੍ਰਦੂਸ਼ਣ ਦੇ ਕਥਿਤ ਦੋਸ਼ ਲਗਾਏ ਹਨ | ਤਸਦੀਕਸ਼ੁਦਾ ਹਲਫ਼ੀਆ ਬਿਆਨ ਰਾਹੀਂ ਹਰਮਨਜੋਤ ਸਿੰਘ ਨੇ ਦੱਸਿਆ ਕਿ ਸਾਬਕਾ ਸਰਪੰਚ ਵਲੋਂ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਖੰਟ ਦੀ ਸਰਬਸੰਮਤੀ ਨਾਲ ਚੋਣ

ਸੰਘੋਲ, 18 ਫਰਵਰੀ (ਗੁਰਨਾਮ ਸਿੰਘ ਚੀਨਾ)- ਦੀ ਖੰਟ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਫੋਕਲ ਪੁਆਇੰਟ ਖੰਟ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਦੌਰਾਨ ਬਲਜਿੰਦਰ ਸਿੰਘ ਖੰਟ ਨੂੰ ਪ੍ਰਧਾਨ, ਰਣਜੀਤ ਸਿੰਘ ਨੂੰ ਸੀਨੀਅਰ ...

ਪੂਰੀ ਖ਼ਬਰ »

ਭਾਂਬਰੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਮਾਣੋਂ, 18 ਫਰਵਰੀ (ਮਨਮੋਹਣ ਸਿੰਘ ਕਲੇਰ)- ਪਿੰਡ ਭਾਂਬਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨਾਂ ਵਲੋਂ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਬਸੀ ਪਠਾਣਾਂ, 18 ਫਰਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)- ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਰਵਿਦਾਸ ਭਗਤ ਮੁਹੱਲਾ ਜ਼ਰਖੇਲਾਂ ਤੋਂ ਸਜਾਇਆ ਗਿਆ | ਇਸ ਸਬੰਧ ਵਿਚ ਡੀ. ਐੱਸ. ਪੀ. ਨਵਨੀਤ ਕੌਰ ਗਿੱਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਤਹਿਸੀਲਦਾਰ ਅਮਲੋਹ ਨੂੰ ਦਿੱਤਾ ਮੰਗ-ਪੱਤਰ

ਅਮਲੋਹ/ਸਲਾਣਾ, 18 ਫਰਵਰੀ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਦਾ ਐਕਸ ਸਰਵਿਸ ਮੈਨ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਵਲੋਂ ਸਾਬਕਾ ਸੈਨਿਕਾਂ ਦੀ ਮੀਟਿੰਗ ਹੋਈ ਤੇ ਉਨ੍ਹਾਂ ਵਲੋਂ ਤਹਿਸੀਲਦਾਰ ਅਮਲੋਹ ਨਵਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਭਾਮੀਆਂ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਭੜੀ, 18 ਫਰਵਰੀ (ਭਰਪੂਰ ਸਿੰਘ ਹਵਾਰਾ)-ਬਲਾਕ ਖਮਾਣੋਂ ਦੇ ਪਿੰਡ ਭਾਮੀਆਂ ਵਿਖੇ ਸ੍ਰੀ ਗੁਰੂ ਅਮਰਦਾਸ ਸਾਹਿਬ ਖ਼ਾਲਸਾ ਪਬਲਿਕ ਸਕੂਲ ਦੇ ਪਿ੍ੰਸੀਪਲ ਜਗਦੀਪ ਸਿੰਘ ਖਟਰਾਓ ਦੀ ਅਗਵਾਈ ਵਿਚ ਸਕੂਲ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਰੈਲੀ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਮੁਫ਼ਤ ਜਾਂਚ ਕੈਂਪ ਲਗਾਇਆ

ਅਮਲੋਹ, 18 ਫਰਵਰੀ (ਸੂਦ)- ਤੰਦਰੁਸਤ ਪੰਜਾਬ ਸਿਹਤ ਮੁਹਿੰਮ ਵੈਨ ਦੁਆਰਾ ਪਿੰਡ ਕਲਾਲਮਾਜਰਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ 'ਚ ਪਿੰਡਾਂ ਫੈਜੂਲਾਪੁਰ, ਤੰਗਰਾਲਾ, ਹਿੰਮਤਗੜ੍ਹ, ਘੁਟੀਂਡ ਪਿੰਡ ਦੇ ਲੋਕਾਂ ਨੇ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਸਵਾਮੀ ਵਿਵੇਕਾਨੰਦ ਵਿਚਾਰ ਮੰਚ ਦੀ ਸਥਾਪਨਾ

ਬਸੀ ਪਠਾਣਾਂ, 18 ਫਰਵਰੀ (ਰੁਪਾਲ, ਗੌਤਮ)-ਅੱਜ ਇੱਥੇ ਸੈਂਚੁਰੀ ਪੈਲੇਸ ਵਿਖੇ ਸਵਾਮੀ ਵਿਵੇਕਾਨੰਦ ਵਿਚਾਰ ਮੰਚ ਦੀ ਸਥਾਪਨਾ ਇਕ ਸਮਾਗਮ ਕਰਕੇ ਕੀਤੀ ਗਈ, ਜਿਸ 'ਚ ਡਾ. ਰਵਜੋਤ ਕੌਰ ਗਰੇਵਾਲ ਏ. ਐੱਸ. ਪੀ. ਨੇ ਮੁੱਖ ਮਹਿਮਾਨ ਅਤੇ ਐੱਨ. ਆਰ. ਆਈ. ਭੁਪਿੰਦਰ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਕੌ ਾਸਲਰਾਂ ਨੇ ਸ਼ਹਿਰ ਦੇ ਵਿਕਾਸ ਲਈ ਕੌ ਾਸਲ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਮਨਪ੍ਰੀਤ ਸਿੰਘ)-ਨਗਰ ਕੌਾਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਦੇ ਕੌਾਸਲਰਾਂ ਨੇ ਕਾਰਜਸਾਧਕ ਅਫ਼ਸਰ ਤੇ ਕੌਾਸਲ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਾਰਡ ਨੰਬਰ-16, 17, 18 ਤੇ 19 'ਚ ਰੁਕੇ ਹੋਏ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਕਲੌੜ ਵਿਖੇ 'ਸੈਲੀਬ੍ਰੇਟ ਆਫ਼ ਗਰਲ ਚਾਈਲਡ' ਦਿਵਸ ਮਨਾਇਆ

ਬਸੀ ਪਠਾਣਾ, 18 ਫਰਵਰੀ (ਐੱਚ.ਐੱਸ. ਗੌਤਮ, ਗ. ਸ. ਰੁਪਾਲ)- ਪਿੰਡ ਕਲੌੜ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਭਾਗ ਵਲੋਂ ਵਿਭਾਗ ਦੇ ਅਫ਼ਸਰ ਮੈਡਮ ਮੀਨਾ ਭਗਤ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਅਧੀਨ ਸੈਲੀਬ੍ਰੇਟ ਆਫ਼ ਗਰਲ ਚਾਈਲਡ ਦਿਵਸ ਮਨਾਇਆ ...

ਪੂਰੀ ਖ਼ਬਰ »

ਪਾਕਿ ਨਾਲ ਅੱਤਵਾਦ ਦੇ ਮਾਮਲੇ 'ਤੇ ਇਕੋ ਵਾਰ ਗੱਲ ਮੁਕਾਈ ਜਾਵੇ-ਪ੍ਰੋ. ਬਡੂੰਗਰ

ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਭੂਸ਼ਨ ਸੂਦ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੁਲਵਾਮਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਹੁਣ ਤੱਕ ਪਾਕਿਸਤਾਨ ਨਾਲ 1941, 62, 65, 71 ਅਤੇ 98 ...

ਪੂਰੀ ਖ਼ਬਰ »

ਕਾਂਗਰਸੀ ਆਗੂ ਿਖ਼ਲਾਫ਼ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼

ਨੰਦਪੁਰ ਕਲੌੜ, 18 ਫਰਵਰੀ (ਜਰਨੈਲ ਸਿੰਘ ਧੁੰਦਾ)- ਥਾਣਾ ਬਸੀ ਪਠਾਣਾ ਅਧੀਨ ਪਿੰਡ ਮਾਰਵਾ ਦੇ ਵਸਨੀਕ ਕੇਹਰ ਸਿੰਘ ਪੁੱਤਰ ਬਲਵੰਤ ਸਿੰਘ ਨੇ 25 ਦਸੰਬਰ 2018 ਨੂੰ ਸ਼ਾਮ 7:20 'ਤੇ ਮੇਲ ਰਾਹੀਂ ਇਕ ਦਰਖਾਸਤ ਸੀਨੀਅਰ ਪੁਲਿਸ ਕਪਤਾਨ ਫ਼ਤਹਿਗੜ੍ਹ ਸਾਹਿਬ ਨੂੰ ਭੇਜ ਕੇ ਸਤਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਵੱਖ-ਵੱਖ ਥਾਣਿਆਂ ਦੇ ਮੁਖੀਆਂ ਦੇ ਤਬਾਦਲੇ

ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਅਰੁਣ ਆਹੂਜਾ)- ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਵੱਖ-ਵੱਖ ਪੁਲਿਸ ਥਾਣਿਆਂ ਵਿਚ ਨਵੇਂ ਅਧਿਕਾਰੀ ਤਾਇਨਾਤ ਕੀਤੇ ਹਨ, ਜਿਸ ਮੁਤਾਬਿਕ ਇੰਸਪੈਕਟਰ ਅਮਰਦੀਪ ਸਿੰਘ ਨੂੰ ਪੁਲਿਸ ਲਾਈਨ ਤੋਂ ਮੁੱਖ ਅਫ਼ਸਰ ਥਾਣਾ ਬਡਾਲੀ ਆਲਾ ...

ਪੂਰੀ ਖ਼ਬਰ »

ਗੁਰੂ ਨਾਨਕ ਟਰੱਸਟ ਵਲੋਂ ਰੀੜ੍ਹ ਦੀ ਹੱਡੀ ਦੇ ਇਲਾਜ ਲਈ ਸਹਾਇਤਾ ਰਾਸ਼ੀ ਭੇਟ

ਨੰਦਪੁਰ ਕਲੌੜ, 18 ਫਰਵਰੀ (ਜਰਨੈਲ ਸਿੰਘ ਧੁੰਦਾ)- ਗੁਰੂ ਨਾਨਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਲੋੜਵੰਦ ਮਰੀਜ਼ ਅਮਰਿੰਦਰ ਸਿੰਘ ਨੂੰ 15 ਹਜ਼ਾਰ ਰੁਪਏ ਦੀ ਨਕਦ ਮੱਦਦ ਭੇਜੀ ਹੈ | ਸਮਾਜ ਸੇਵਕ ਗੁਰਵਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਬਲਾਕ ਖਮਾਣੋਂ ਅਧੀਨ ਪਿੰਡ ਲੁਹਾਰ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ ਦੌਰਾਨ 125 ਮਰੀਜ਼ਾਂ ਨੂੰ ਮੁਫ਼ਤ ਡੈਂਚਰ ਲਗਾਏ-ਡਾ: ਅਗਰਵਾਲ

ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਭੂਸ਼ਨ ਸੂਦ)- ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਦੀਆਂ ਵੱਖ-ਵੱਖ ਸੰਸਥਾਵਾਂ 'ਚ 1 ਤੋਂ 15 ਫਰਵਰੀ ਤੱਕ ਦੰਦਾਂ ਦੀ ...

ਪੂਰੀ ਖ਼ਬਰ »

ਕਿਸ਼ਨਪੁਰਾ 'ਚ ਸਵਾਈਨ ਫਲੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਨੰਦਪੁਰ ਕਲੌੜ, 18 ਫਰਵਰੀ (ਜਰਨੈਲ ਸਿੰਘ ਧੁੰਦਾ)- ਐੱਨ. ਕੇ. ਅਗਰਵਾਲ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਅਤੇ ਡਾ. ਹਰਵੀਰ ਸਿੰਘ ਬਲਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਕਿਸ਼ਨਪੁਰਾ ਦੇ ਆਂਗਣਵਾੜੀ ਕੇਂਦਰ ਵਿਖੇ ਸਤਿਆਪਾਲ ਬੈਂਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਭੂਸ਼ਨ ਸੂਦ)- ਪਿੰਡ ਭਗੜਾਣਾ ਦੇ ਨਗਰ ਨਿਵਾਸੀਆਂ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ, ਜਿਸ ਦਾ ਆਰੰਭ ...

ਪੂਰੀ ਖ਼ਬਰ »

ਸਿੰਘ ਸ਼ਹੀਦਾਂ ਦੀ ਯਾਦ 'ਚ ਲੱਖਾ ਸਿੰਘ ਵਾਲਾ ਵਿਖੇ ਭੰਡਾਰਾ ਕਰਵਾਇਆ

ਅਮਲੋਹ, 18 ਫਰਵਰੀ (ਸੂਦ)-ਨਜ਼ਦੀਕ ਪਿੰਡ ਲੱਖਾ ਸਿੰਘ ਵਾਲਾ ਵਿਖੇ ਸਿੰਘ ਸ਼ਹੀਦਾਂ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭੰਡਾਰਾ ਲਗਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਿੰਘ ਸ਼ਹੀਦਾਂ ਦਾ ਪਵਿੱਤਰ ਦਿਹਾੜਾ ਹਰ ਸਾਲ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਰਾਣਵਾਂ ਵਿਖੇ ਧਾਰਮਿਕ ਦੀਵਾਨ ਸਜਾਏ

ਸੰਘੋਲ, 18 ਫਰਵਰੀ (ਗੁਰਨਾਮ ਸਿੰਘ ਚੀਨਾ)- ਪਿੰਡ ਰਾਣਵਾਂ ਦੇ ਗੁਰਦੁਆਰਾ ਈਸਰਸਰ ਸਾਹਿਬ ਵਿਖੇ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੁਆਰਾ ਚਾਰ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ | ਇਨ੍ਹਾਂ ਧਾਰਮਿਕ ਦੀਵਾਨਾਂ ਦੌਰਾਨ ਬਾਬਾ ਬਲਜਿੰਦਰ ਸਿੰਘ ਰਾੜਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਨੇ ਕੱਢਿਆ ਰੋਸ ਮਾਰਚ

ਮੰਡੀ ਗੋਬਿੰਦਗੜ੍ਹ, 18 ਫਰਵਰੀ (ਨਿ.ਪ.ਪ.)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ 'ਚ ਹੋਏ ਭਿਆਨਕ ਅੱਤਵਾਦੀ ਹਮਲੇ ਦੇ ਰੋਸ ਵਜੋਂ ਅੱਜ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਮੋਮਬੱਤੀ ਅਤੇ ਰੋਸ ਮਾਰਚ ਕੱਢੇ ਕੇ ਰੋਸ ਪ੍ਰਗਟ ਕੀਤਾ ਗਿਆ ¢ ...

ਪੂਰੀ ਖ਼ਬਰ »

ਨਾਹਰ ਸ਼ੂਗਰ ਮਿੱਲ ਅਦਾਰੇ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅਮਲੋਹ, 18 ਫਰਵਰੀ (ਸੂਦ)- ਨਾਹਰ ਸ਼ੂਗਰ ਮਿੱਲ ਅਮਲੋਹ ਦੇ ਅਦਾਰੇ ਵਲੋਂ ਪੁਲਵਾਮਾ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ | ਇਸ ਮੌਕੇ ਸ੍ਰੀ ਚੌਪਈ ਸਾਹਿਬ ਤੇ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਵੀ ਕੀਤੇ ਗਏ, ਉਪਰੰਤ ਅਰਦਾਸ ...

ਪੂਰੀ ਖ਼ਬਰ »

ਵਿਸ਼ਵਕਰਮਾ ਸਮਾਜ ਸਭਾ ਦਾ ਸਾਲਾਨਾ ਕੈਲੰਡਰ ਜਾਰੀ

ਫ਼ਤਹਿਗੜ੍ਹ ਸਾਹਿਬ, 18 ਫਰਵਰੀ (ਭੂਸ਼ਨ ਸੂਦ)- ਸ੍ਰੀ ਵਿਸ਼ਵਕਰਮਾ ਸਮਾਜ ਭਲਾਈ ਸਭਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਸਰਪ੍ਰਸਤ ਕੈਪਟਨ ਗੁਰਮੁਖ ਸਿੰਘ ਬਦਰੀਧਾਮ ਦੀ ਪ੍ਰਧਾਨਗੀ ਹੇਠ ਸਰਹਿੰਦ ਸ਼ਹਿਰ ਵਿਖੇ ਹੋਈ, ਜਿਸ 'ਚ ਸੰਸਥਾ ਦੇ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਏ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਸੀ ਪਠਾਣਾਂ, 18 ਫਰਵਰੀ (ਗ.ਸ. ਰੁਪਾਲ, ਐੱਚ.ਐੱਸ. ਗੌਤਮ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਕਮੇਟੀ ਨਾਲ ਮਿਲ ਕੇ ਸੱਤਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿ ਰਾਏ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਈ. ਵੀ. ਐਮ. ਤੇ ਨੋਟਾ ਬਾਰੇ ਦਿੱਤੀ ਜਾਣਕਾਰੀ

ਅਮਲੋਹ, 18 ਫਰਵਰੀ (ਸੂਦ)-ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਤੇ ਵੋਟਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਸਵੀਪ ਤਹਿਤ ਵੱਖ-ਵੱਖ ਜਾਗਰੂਕਤਾ ਕੈਂਪ ਲਾਉਣ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜਖ਼ਵਾਲੀ, 18 ਫਰਵਰੀ (ਨਿਰਭੈ ਸਿੰਘ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਰਾਈਾ ਮਾਜਰਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਦੰਦਾਂ ਦਾ ਜਾਂਚ ਕੈਂਪ ਪਿੰਡ ਅਰਾਈਾ ਮਾਜਰਾ ਵਿਖੇ ਲਗਾਇਆ ਗਿਆ | ਇਸ ਮੌਕੇ ਨਹਿਰੂ ਕੇਂਦਰ ਯੁਵਾ ਕੇਂਦਰ ਦੇ ਨੈਸ਼ਨਲ ਯੂਥ ਵਲੰਟੀਅਰ ...

ਪੂਰੀ ਖ਼ਬਰ »

ਪੋਹਲੋ ਮਾਜਰਾ ਸਕੱਤਰ ਕੋਲ ਜਮ੍ਹਾਂ ਕਰਵਾਏ ਪ੍ਰਧਾਨ ਮੰਤਰੀ ਯੋਜਨਾ ਦੇ ਘੋਸ਼ਣਾ ਪੱਤਰ

ਸੰਘੋਲ, 18 ਫਰਵਰੀ (ਹਰਜੀਤ ਸਿੰਘ ਮਾਵੀ)- ਕੇਂਦਰ ਸਰਕਾਰ ਵਲੋਂ ਛੋਟੇ ਕਿਸਾਨਾਂ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾਂ ਸਕੀਮ ਅਧੀਨ ਅੱਜ ਬਲਾਕ ਖਮਾਣੋਂ ਦੀ ਸਹਿਕਾਰੀ ਖੇਤੀਬਾੜੀ ਸਭਾ ਪੋਹਲੋ ਮਾਜਰਾ ਦੇ ਸਕੱਤਰ ਅਵਤਾਰ ਸਿੰਘ ਤਾਰੀ ਕੋਲ ...

ਪੂਰੀ ਖ਼ਬਰ »

ਯੂਨੀਵਰਸ ਪੋ੍ਰਫੈਸ਼ਨਲ ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ

ਜਖ਼ਵਾਲੀ, 18 ਫਰਵਰੀ (ਨਿਰਭੈ ਸਿੰਘ)- ਐੱਨ. ਐੱਸ. ਐੱਸ. ਵਿਭਾਗ ਅਤੇ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਯੂਨੀਵਰਸ ਪੋ੍ਰਫੈਸ਼ਨਲ ਕਾਲਜ ਆਫ਼ ਐਜੂਕੇਸ਼ਨ ਆਦਮਪੁਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਕਾਲਜ ਦੇ ਪ੍ਰਧਾਨ ਮਲਕੀਤ ਸਿੰਘ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਖਮਾਣੋਂ ਪ੍ਰੀਮੀਅਰ ਲੀਗ ਦਾ ਆਗਾਜ਼

ਖਮਾਣੋਂ, 18 ਫਰਵਰੀ (ਮਨਮੋਹਣ ਸਿੰਘ ਕਲੇਰ)- ਖਮਾਣੋਂ ਕਿ੍ਕਟ ਕਲੱਬ ਅਤੇ ਅਲਟ੍ਰਾਟੈਕ ਸੀਮੈਂਟ ਲਿਮਟਿਡ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਖਮਾਣੋਂ ਪ੍ਰੀਮੀਅਰ ਲੀਗ ਦਾ ਪਹਿਲਾ ਮੈਚ ਚਮਕੌਰ ਸਾਹਿਬ ਅਤੇ ਮੋਰਿੰਡਾ ਦੀ ਟੀਮ ਵਿਚਕਾਰ ਖੇਡਿਆ ਗਿਆ, ਜਿਸ 'ਚ ਚਮਕੌਰ ਸਾਹਿਬ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX