ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਨਵਾਂਸ਼ਹਿਰ, 19 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੁੱਖ ਗੁਰਦੁਆਰਾ ਨਵਾਂਸ਼ਹਿਰ ਤੋਂ ਨਗਰ ਕੀਰਤਨ ਸਜਾਏ ਗਏ ਜਿਸ ਦੀ ਸ਼ੁਰੂਆਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਜਰਨੈਲ ਸਿੰਘ ਵਾਹਦ ਵਲੋਂ ਕਰਵਾਈ ਗਈ | ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਵਾਹਦ, ਚੌਧਰੀ ਰਾਮ ਕਿਸ਼ਨ, ਸੋਹਣ ਸਿੰਘ ਸਲੇਮਪੁਰੀ, ਪਰਮ ਸਿੰਘ ਖ਼ਾਲਸਾ, ਕੁਲਜੀਤ ਸਿੰਘ ਲੱਕੀ, ਚੇਤ ਰਾਮ ਰਤਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਉਸ 'ਬੇਗਮਪੁਰੇ ਸ਼ਹਿਰ' ਦੀ ਸਿਰਜਣਾ ਕੀਤੀ ਜਿੱਥੇ ਜਾਤਪਾਤ ਤੇ ਊਚ-ਨੀਚ ਨਾ ਹੋਵੇ | ਬਸਪਾ ਪੰਜਾਬ ਦੇ ਪ੍ਰਧਾਨ ਰਸ਼ਪਾਲ ਸਿੰਘ ਰਾਜੂ, ਬਸਪਾ ਦੇ ਪੰਜਾਬ ਦੇ ਆਗੂ ਨਛੱਤਰ ਪਾਲ, ਹਲਕਾ ਵਿਧਾਇਕ ਅੰਗਦ ਸਿੰਘ,ਕੌਾਸਲਰ ਕਮਲਜੀਤ ਲਾਲ, ਸੌਰਵ ਸਰੀਨ, ਲਲਿਤ ਮੋਹਨ ਪਾਠਕ ਪ੍ਰਧਾਨ ਨਗਰ ਕੌਾਸਲ ਨਵਾਂਸ਼ਹਿਰ, ਕੌਾਸਲਰ ਮਹਿੰਦਰ ਸਿੰਘ, ਮਨਜੀਤ ਕੌਰ, ਚੰਦਰ ਮੋਹਨ ਪਿੰਕੀ, ਮੱਖਣ ਸਿੰਘ ਤਾਹਰਪੁਰੀ, ਕਮਲ ਦੀਵਾਨ ਨੇ ਕਿਹਾ ਕਿ ਅਸੀਂ ਮਹਾਨ ਕ੍ਰਾਂਤੀਕਾਰੀ, ਵਿਦਵਾਨ, ਅੰਧ-ਵਿਸ਼ਵਾਸ ਵਿਰੋਧੀ, ਭਾਈਚਾਰੇ ਦੇ ਸਿਧਾਂਤਾਂ ਦੇ ਅਲੰਬਰਦਾਰ, ਵਿਦਵਾਨ ਬ੍ਰਾਹਮਣਵਾਦੀ ਵਿਵਸਥਾ ਨੂੰ ਵੰਗਾਰਨ ਵਾਲੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾ ਰਹੇ ਹਾਂ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰੀ ਪਾਲ ਜਨਾਗਲ, ਨਿੱਕੂ ਰਾਮ, ਹੁਸਨ ਲਾਲ, ਸੋਮ ਨਾਥ, ਜਤਿੰਦਰ ਕੁਮਾਰ, ਪ੍ਰੇਮ ਕੁਮਾਰ ਅਤੇ ਸੋਹਣ ਲਾਲ ਦੀਵਾਨਾ ਰਾਜੇਸ਼ ਕੁਮਾਰ ਬਾਲੀ, ਦਵਿੰਦਰ ਸਿੰਘ, ਪ੍ਰਵੀਨ ਕੌਰ ਵਲੋਂ ਆਏ ਆਗੂਆਂ ਦਾ ਸਿਰੋਪਾਉ ਦੇ ਨਾਲ ਸਨਮਾਨ ਕੀਤਾ ਗਿਆ | ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾਈ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)- ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਾਰਡ ਨੰਬਰ 12 ਬਲਾਚੌਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ | ਸਮਾਜ ਸੇਵੀ ਕੌਾਸਲਰ ਪਰਮਿੰਦਰ ਮੇਨਕਾ ਭਿੰਦਾ ਨੇ ਝੰਡੇ ਦੀ ਰਸਮ ਨਿਭਾਈ, ਅਤੇ ਵਿਸ਼ਾਲ ਸ਼ੋਭਾ ਯਾਤਰਾ ਦਾ ਉਦਘਾਟਨ ਸਾਬਕਾ ਚੇਅਰਮੈਨ ਬਲਾਕ ਸੰਮਤੀ ਵਿਜੇ ਮੋਹਨ ਟਕਾਰਲਾ ਨੇ ਕੀਤਾ | ਪ੍ਰਧਾਨ ਸੋਮ ਨਾਥ ਆਰੇਵਾਲਿਆਂ ਕੌਾਸਲਰ ਦੀ ਅਗਵਾਈ ਹੇਠ ਇਸ ਇਸ ਸਮਾਗਮ ਮੌਕੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਦਿਹਾੜੇ 'ਤੇ ਵਧਾਈ ਦਿੱਤੀ | ਇਸ ਮੌਕੇ ਪ੍ਰਸਿੱਧ ਗਾਇਕ ਅਵਤਾਰ ਮੁਸਾਫਿਰ, ਬੀਬਾ ਸਰਬਜੀਤ ਮੱਟੂ ਨੇ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਗੁਰੂ ਮਹਿਮਾ ਦਾ ਗੁਣਗਾਣ ਕੀਤਾ | ਇਸ ਮੌਕੇ ਕੌਾਸਲ ਪ੍ਰਧਾਨ ਨਰਿੰਦਰ ਘਈ ਟਿੰਕੂ, ਰਾਮ ਪ੍ਰਕਾਸ਼ ਫ਼ਾਨੀ, ਸਾਬਕਾ ਸੰਮਤੀ ਮੈਂਬਰ ਜਸਵੀਰ ਔਲੀਆਪੁਰ, ਸਾਬਕਾ ਕੌਾਸਲਰ ਦਿਲਬਾਗ ਚੰਦ ਮਹਿੰਦੀਪੁਰ, ਅਕਾਲੀ ਆਗੂ ਕੇਵਲ ਕਿ੍ਸ਼ਨ ਬੈਂਸ, ਸੂਬੇਦਾਰ ਰਾਮ ਜੀ ਦਾਸ, ਪਰਮਿੰਦਰ ਲਾਲੀ ਖਜਾਨਚੀ, ਥਾਣੇਦਾਰ ਜਸਵੰਤ ਰਾਏ ਸੁਮਨ, ਸੁਰਿੰਦਰ ਗੰਗੜ, ਕੌਾਸਲਰ ਪਰਮਿੰਦਰ ਭਾਟੀਆ, ਕੌਾਸਲਰ ਲਾਲ ਬਹਾਦਰ ਗਾਂਧੀ, ਜਸਵੰਤ ਤੂਰ, ਹਰਦੀਪ ਹੀਰਾ, ਪ੍ਰਧਾਨ ਨਿਰਮਲਾ ਰਾਣੀ, ਸੋਮ ਨਾਥ ਮੇਨਕਾ, ਠੇਕੇਦਾਰ ਸੁਰਿੰਦਰ ਸੀਂਹਮਾਰ, ਠੇਕੇਦਾਰ ਦਵਿੰਦਰ ਸਿੰਘ ਸੀਂਹਮਾਰ, ਦਿਨੇਸ਼ ਗੰਗੜ੍ਹ, ਕਸ਼ਮੀਰ ਕੌਰ, ਕੁਲਵਿੰਦਰ ਕੌਰ, ਮੀਨਾ ਰਾਣੀ ਮੇਨਕਾ ਸਾਬਕਾ ਕੌਾਸਲਰ, ਸੰਜੀਵ ਮਿੰਟੂ, ਸੰਦੀਪ ਮਝੂਰ ਪੱਤਰਕਾਰ, ਸੁਖਵੰਤ ਰਾਏ ਪੱਪੂ, ਕਾਮਰੇਡ ਮਲਕੀਤ ਸਿੰਘ (ਸਟੇਜ ਸਕੱਤਰ) ਤੋਂ ਇਲਾਵਾ ਗੁਰੂ ਰਵਿਦਾਸ ਸਭਾ, ਗੰਗੜ ਨੌਜਵਾਨ ਸਭਾ, ਹਜ਼ਰਤ ਛਬੀਲ ਕਮੇਟੀ, ਨੌਜਵਾਨ ਜੰਝ ਘਰ ਕਮੇਟੀ ਅਤੇ ਸ੍ਰੀ ਗੁਰੂ ਰਵਿਦਾਸ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ |
ਜਾਡਲਾ, (ਬੱਲੀ)- ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਗਲੇ ਪਿੰਡ ਠਠਿਆਲਾ ਢਾਹਾਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਇਆ ਗਿਆ | ਜਿਸ ਵਿਚ ਭਾਈ ਕਮਲਜੀਤ ਸਿੰਘ ਰਕਾਸਣ ਦੇ ਜਥੇ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਜੀਵਨ ਫ਼ਲਸਫ਼ੇ ਸਬੰਧੀ ਸੰਗਤਾਂ ਨੂੰ ਕੀਰਤਨ ਰਾਹੀਂ ਜਾਣੂ ਕਰਵਾਇਆ | ਦੀਵਾਨ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਕਾਂਗਰਸੀ ਆਗੂ ਅਜੇ ਕੁਮਾਰ ਮੰਗੂਪੁਰ ਨੇ ਸੰਗਤਾਂ ਨੂੰ ਰਵਿਦਾਸ ਪੁਰਬ ਦੀਆਂ ਵਧਾਈਆਂ ਦਿੰਦਿਆਂ ਪਿੰਡ ਦੀਆਂ ਮੰਗਾਂ ਅਤੇ ਸਮੱਸਿਆਵਾਂ 1 ਸਾਲ ਦੇ ਅੰਦਰ-ਅੰਦਰ ਪੂਰੀਆਂ ਕਰਨ ਦਾ ਭਰੋਸਾ ਦੁਆਇਆ | ਕਮੇਟੀ ਪ੍ਰਧਾਨ ਗੁਰਦੇਵ ਸਿੰਘ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਮੰਗੂਪੁਰ, ਕੀਰਤਨੀ ਜਥੇ, ਭਜਨ ਮੰਡਲੀ ਪ੍ਰਭਾਤ ਫੇਰੀ ਅਤੇ ਪ੍ਰਮੱੁਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਸਮਾਗਮ ਮੌਕੇ ਪਰਾਊਡ ਰਵੀਦਾਸੀਆ ਗਲੋਬਲ ਔਰਗੇਨਾਈਜੇਸ਼ਨ ਵੱਲੋਂ ਡਾ: ਮਨਜੀਤ ਸਿੰਘ ਦੀ ਅਗਵਾਈ 'ਚ ਟੀਮ ਵੱਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਵਿਚ 175 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ |
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)- ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਪਿੰਡਾਂ ਮਜਾਰੀ, ਮਹਿੰਦਪੁਰ, ਸਜਾਵਲਪੁਰ, ਸਾਹਿਬਾ, ਰੱਕੜਾਂ ਢਾਹਾਂ, ਭਾਰਾਪੁਰ, ਛਦੌੜ੍ਹੀ, ਕਰਾਵਰ, ਚਣਕੋਈ, ਗੁੱਲਪੁਰ, ਬਕਾਪੁਰ ਤੇ ਹੋਰ ਪਿੰਡਾਂ ਵਿਚ ਸੰਗਤਾਂ ਵਲੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਗੁਰਦਵਾਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ | ਇਸੇ ਤਰ੍ਹਾਂ ਗੁਰਦਵਾਰਾ ਜੈਨਪੁਰ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਸਦੀਪ ਸਿੰਘ ਨਾਗਰਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਮਾ:ਮੋਹਣ ਸਿੰਘ, ਨਾਜ਼ਰ ਰਾਮ ਮਾਨ, ਲਾਲ ਚੰਦ, ਅਮਰੀਕ ਮਾਨ, ਗੁਰਨਾਮ ਸਿੰਘ, ਸਰਪੰਚ ਕਸ਼ਮੀਰੀ ਲਾਲ, ਜੈਪਾਲ ਸੈਂਪਲਾ, ਕਾਬਲ ਸਿੰਘ, ਕਾਮਰੇਡ ਅਮਰੀਕ ਸਿੰਘ, ਸੋਹਣ ਸਿੰਘ, ਚੰਨਣ ਸਿੰਘ, ਸ਼ਾਹਜੀ, ਇੰਦਰਜੀਤ ਸਿੰਘ ਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ |
ਕਾਠਗੜ੍ਹ, (ਬਲਦੇਵ ਸਿੰਘ ਪਨੇਸਰ)- ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਸਥਿਤ ਰਵਿਦਾਸ ਮੰਦਰਾਂ ਵਿਖੇ ਸੰਗਤਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਅਵਤਾਰ ਪੁਰਬ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਕਾਠਗੜ੍ਹ ਦੇ ਰਵਿਦਾਸ ਮੰਦਰ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਸਰਪੰਚ ਗੁਰਨਾਮ ਸਿੰਘ ਚਾਹਲ ਅਤੇ ਕਾਂਗਰਸੀ ਆਗੂ ਅਜੇ ਕੁਮਾਰ ਮੰਗੂਪੁਰ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ | ਸਰਪੰਚ ਗੁਰਨਾਮ ਸਿੰਘ ਚਾਹਲ ਨੇ ਮੰਦਰ ਵਾਸਤੇ 11,000 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦਿੰਦਿਆਂ ਮੰਦਰ ਦਾ ਫ਼ਰਸ਼ ਪੱਕਾ ਕਰਵਾਉਣ ਦਾ ਵੀ ਵਾਅਦਾ ਕੀਤਾ | ਇਸ ਮੌਕੇ ਅਵਤਾਰ ਸਿੰਘ ਕਟਾਰੀਆ, ਕੁਲਦੀਪ ਕਾਲਾ, ਲਾਲ ਸਿੰਘ, ਬਲਵੀਰ ਸਿੰਘ, ਕਿ੍ਸ਼ਨ ਕੁਮਾਰ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਪਾਲ ਸਿੰਘ, ਸਮੇਤ ਕਮਲੇਸ਼ ਰਾਣੀ ਪੰਚ, ਨੀਲਮ, ਸੱਤਿਆ ਦੇਵੀ, ਰਿਸ਼ੂ ਬਾਲਾ ਪੰਚ, ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਪਿੰਡ ਬਾਲੇਵਾਲ ਵਿਖੇ ਰਵਿਦਾਸ ਮੰਦਰ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਐਨ.ਆਰ.ਆਈ. ਗੁਰਮੀਤ ਰਾਮ, ਸਰਪੰਚ ਸੁਮਨ ਦੇਵੀ, ਡਾ: ਕਿ੍ਸ਼ਨ ਅਤੇ ਸਤਪਾਲ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਓਮ ਪ੍ਰਕਾਸ਼, ਵਿਜੇ ਕੁਮਾਰ, ਅਜੇ ਕੁਮਾਰ, ਮੋਨੂ ਬਾਲੇਵਾਲ, ਸੁਖਜੀਵਨ ਕੌਰ, ਪ੍ਰਗਾਸੋ ਦੇਵੀ, ਪੂਜਾ ਰਾਣੀ ਅਤੇ ਸੰਗਤਾਂ ਹਾਜ਼ਰ ਸਨ |
ਸੰਧਵਾਂ, (ਪ੍ਰੇਮੀ ਸੰਧਵਾਂ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੰਧਵਾਂ ਵਿਖੇ ਗੁਰੂ ਸਾਹਿਬ ਜੀ ਦੇ 642ਵੇਂ ਜਨਮ ਦਿਹਾੜਾ ਮਨਾਇਆ ਗਿਆ ਜਿਸ 'ਚ ਸੰਤ ਗੁਰਨਾਮ ਸਿੰਘ ਲੰਗੇਰੀ ਵਾਲਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਗਿਆ | ਸੰਤ ਹਾਕਮ ਦਾਸ ਵਲੋਂ ਨਗਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਸੰਗਤਾਂ ਵਿਚ ਕੜਾਹ ਪ੍ਰਸ਼ਾਦ ਦੀਆਂ ਦੇਗਾਂ ਵਰਤਾਈਆਂ ਗਈਆਂ | ਇਸ ਮੌਕੇ ਪ੍ਰਧਾਨ ਜੈਲ ਰਾਮ ਪੰਚ, ਸਤਨਾਮ ਸੱਤੂ, ਜਤਿੰਦਰ ਹੀਰਾ, ਨਵਜੋਤ ਸਿੰਘ, ਬੁੱਧ ਰਾਮ, ਹੈਪੀ ਹੀਰਾ, ਜੋਰਾਵਾਰ ਹੀਰਾ, ਦੇਸ ਰਾਜ ਹੀਰਾ, ਸੀਮਾ ਰਾਣੀ ਹੀਰਾ, ਸੁਰਿੰਦਰ ਕੌਰ, ਬਿਮਲਾ ਰਾਣੀ, ਨੀਲਮ ਹੀਰਾ, ਬੱਬੂ ਹੀਰਾ, ਦੀਪੋ ਹੀਰਾ, ਟੇਕ ਚੰਦ ਦਰਦੀ, ਜਰਨੈਲ ਦੀਵਾਨਾ, ਅਮਰਜੀਤ ਹੀਰਾ, ਅਜੇ ਹੀਰਾ, ਹੀਰਾ ਲਾਲ, ਜਸਪਾਲ ਹੀਰਾ ਆਦਿ ਹਾਜਰ ਸਨ |

ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਨਵਾਂਸ਼ਹਿਰ, 19 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾਂ ਪੁਲਵਾਮਾ ਵਿਖੇ ਸ਼ਹੀਦ ਸੈਨਿਕਾਂ ਨੂੰ ਦੋ ਮਿੰਟ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਿਆ- ਪੱਲੀ ਝਿੱਕੀ

ਸੰਧਵਾ, 19 ਫਰਵਰੀ (ਪ੍ਰੇਮੀ ਸੰਧਵਾਂ)- ਬਾਦਲ ਸਰਕਾਰ ਤੋਂ ਅੱਕੇ ਲੋਕਾਂ ਨੇ ਪੰਜਾਬ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਿਹੜੀ ਕਿ ਸੂਬੇ ਦੇ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਖ਼ਰਾ ਉਤਰ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮੇਹਲੀ, 19 ਫਰਵਰੀ (ਸੰਦੀਪ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਿੰਡ ਮੰਢਾਲੀ ਅਤੇ ਮੇਹਲੀ ਵਿਖੇ ਜਾਗਰੂਕਤਾ ਵੈਨ ਰਾਹੀ ਕੈਂਪ ਲਗਾਇਆ | ਇਸ ਕੈਂਪ ਦੌਰਾਨ ਲੋਕਾਂ ਨੂੰ ਵੱਖ-ਵੱਖ ਬੀਮਾਰੀਆਂ ਦੇ ਬਚਾਅ ਜਿਵੇਂ ਸਵਾਈਨ ਫਲੂ, ਡੇਂਗੂ, ਮਲੇਰੀਆਂ, ਜੱਚਾ-ਬੱਚਾ, ...

ਪੂਰੀ ਖ਼ਬਰ »

ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ- ਚੌਧਰੀ ਮੋਹਣ ਲਾਲ

ਬਹਿਰਾਮ, 19 ਫਰਵਰੀ (ਨਛੱਤਰ ਸਿੰਘ ਬਹਿਰਾਮ)- ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਸਮੇਂ ਦੀ ਮੁੱਖ ਲੋੜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਬੰਗਾ ਚੌਧਰੀ ਮੋਹਣ ਲਾਲ ਬਹਿਰਾਮ ਨੇ ਗੁਰੂ ਜੀ ਦੇ 642ਵੇਂ ਪ੍ਰਗਟ ਦਿਵਸ ਮੌਕੇ ਕੀਤਾ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਜੀਵਨ ਸਫਲ ਬਣਾਉਣ ਸੰਗਤਾਂ-ਵਰਿੰਦਰ ਕੰਵਰ ਕੈਬਨਿਟ ਮੰਤਰੀ ਹਿਮਾਚਲ ਪ੍ਰਦੇਸ਼

ਸੜੋਆ, 19 ਫਰਵਰੀ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ...

ਪੂਰੀ ਖ਼ਬਰ »

ਚੰਡੀਗੜ੍ਹ ਰੋਡ 'ਤੇ ਡੰੂਘਾ ਟੋਇਆ ਤੇ ਸਟਰੀਟ ਲਾਈਟਾਂ ਵਾਲਾ ਖੰਭਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਨਵਾਂਸ਼ਹਿਰ, 19 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਨੇੜੇ ਗੁਰਦੁਆਰਾ ਸਿੰਘ ਸਭਾ ਦੇ ਕੋਲ ਸਟਰੀਟ ਲਾਈਟ ਵਾਲਾ ਟੇਢਾ ਹੋਇਆ ਖੰਬਾ ਅਤੇ ਸੜਕ ਦੇ ਵਿਚਕਾਰ ਪਿਆ ਡੰੂਘਾ ਟੋਇਆ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਿਤਿਨ ਗਡਕਾਰੀ 25 ਨੂੰ ਰੱਖਣਗੇ ਬੰਗਾ ਤੋਂ ਸ੍ਰੀ ਨੈਣਾ ਦੇਵੀ ਨੈਸ਼ਨਲ ਹਾਈਵੇਅ ਦਾ ਨੀਂਹ ਪੱਥਰ-ਚੰਦੂਮਾਜਰਾ

ਨਵਾਂਸ਼ਹਿਰ, 19 ਫਰਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਬੰਗਾ ਤੋਂ ਸ੍ਰੀ ਨੈਣਾ ਦੇਵੀ ਨੈਸ਼ਨਲ ਹਾਈਵੇਅ ਪ੍ਰੋਜੈਕਟ ਦਾ 25 ਫਰਵਰੀ ਨੂੰ ਉਦਘਾਟਨ ਕਰਨਗੇ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਅੱਜ ਸਾੜੀਆਂ ਜਾਣਗੀਆਂ ਮੁਲਾਜ਼ਮ ਵਿਰੋਧੀ ਬਜਟ ਦੀਆਂ ਕਾਪੀਆਂ

ਨਵਾਂਸ਼ਹਿਰ, 19 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ...

ਪੂਰੀ ਖ਼ਬਰ »

ਮੇਹਲੀ ਵਿਖੇ ਵਿਕਾਸ ਯੋਜਨਾ ਕੈਂਪ ਕੱਲ੍ਹ-ਏ.ਡੀ.ਸੀ ਪ੍ਰੀਤ ਇੰਦਰ ਸਿੰਘ ਬੈਂਸ

ਨਵਾਂਸ਼ਹਿਰ, 19 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਇੰਦਰ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਆਰੰਭੀ ਮਹਾਤਮਾ ਗਾਂਧੀ ਸਰਬੱਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖ਼ਤ ਕਰਨ ਦਾ ਕੰਮ ਅਗਲੇ ਸ਼ੁੱਕਰਵਾਰ ਤੱਕ ਨਿਪਟਾਉਣ ਦੇ ਆਦੇਸ਼

ਨਵਾਂਸ਼ਹਿਰ, 19 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਅੱਜ ਸੈਕਟਰ ਅਫ਼ਸਰਾਂ/ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥ ਦੀ ਸ਼ਨਾਖ਼ਤ ਦਾ ਕੰਮ ਸ਼ੁੱਕਰਵਾਰ ਤੱਕ ...

ਪੂਰੀ ਖ਼ਬਰ »

ਬੰਗਾ ਹਲਕੇ ਦੇ ਵਿਕਾਸ ਕਾਰਜਾਂ 'ਤੇ 10 ਕਰੋੜ 80 ਲੱਖ ਖਰਚੇ ਜਾਣਗੇ- ਪੱਲੀ ਝਿੱਕੀ

ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ ਦੇ ਵਿਕਾਸ ਕਾਰਜਾਂ 'ਤੇ ਪੰਜਾਬ ਸਰਕਾਰ ਵਲੋਂ 10 ਕਰੋੜ 80 ਲੱਖ ਦੀ ਰਕਮ ਖਰਚ ਕੀਤੀ ਜਾਵੇਗੀ | ਇਹ ਪ੍ਰਗਟਾਵਾ ਇੱਥੇ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਨੇ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ 'ਚ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ

ਸਾਹਲੋਂ, 19 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ: ਸਪਨਾ ਸਹਿਗਲ ਦੀ ਅਗਵਾਈ 'ਚ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਯੂ.ਕੇ. ਟਰੱਸਟੀ ਰਜਿੰਦਰ ਕੌਰ ਸੰਨਰ ਅਤੇ ਸਮਰਾਜ ਨੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਸਮੇਂ ਦੀ ਲੋੜ-ਚੌ:ਮੰਗੂਪੁਰ

ਮਜਾਰੀ/ਸਾਹਿਬਾ, 19 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਗੁਰੂ ਰਵਿਦਾਸ ਜੀ ਨੇ ਸਮੇਂ ਦੇ ਹਾਕਮਾ ਵਲੋਂ ਲਿਤਾੜੇ ਹੋਏ ਦੱਬੇ ਕੁਚਲੇ ਲੋਕਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰ ਕੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰਤਾ ਦੇ ਹੱਕ ਦੁਆਏ | ਕਿਰਤ ਕਮਾਈ ਕਰਕੇ ਪ੍ਰਮਾਤਮਾ ਨਾਲ ...

ਪੂਰੀ ਖ਼ਬਰ »

ਐਨ.ਆਰ.ਆਈ. ਸਭਾ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ, 19 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਐਨ.ਆਰ.ਆਈ. ਸਭਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਅਤੇ ਪ੍ਰਧਾਨ ਕੇਵਲ ਸਿੰਘ ਖਟਕੜ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਭ ਤੋਂ ਪਹਿਲਾ ਪੁਲਵਾਮਾ ਵਿਚ ਮਾਰੇ ਗਏ 40 ਜਵਾਨਾਂ ਦੀ ਸ਼ਹੀਦੀ ਤੇ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਸੇਠੀ ਕਲਾਰ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਚੰਦਿਆਣੀ ਖ਼ੁਰਦ, 19 ਫਰਵਰੀ (ਰਮਨ ਭਾਟੀਆ)- ਯੂਥ ਅਕਾਲੀ ਦਲ ਓ.ਬੀ.ਸੀ ਵਿੰਗ ਦੇ ਜ਼ਿਲ੍ਹਾ ਸ.ਭ.ਸ ਨਗਰ ਦੇ ਪ੍ਰਧਾਨ ਅਤੇ ਇਲਾਕੇ ਦੇ ਮਿਲਣਸਾਰ ਸੁਭਾਅ ਵਾਲੇ ਹਰਮਨ ਪਿਆਰੇ ਆਗੂ ਸੁਖਵਿੰਦਰ ਸਿੰਘ ਸੇਠੀ ਦੀ ਤੜਕਸਾਰ ਹੀ ਬੇਵਕਤੀ ਮੌਤ ਦੀ ਖ਼ਬਰ ਨੇ ਜਿੱਥੇ ਹਰ ਵਿਅਕਤੀ ਦੇ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘਟਾ ਕੇ ਕੈਪਟਨ ਸਰਕਾਰ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ-ਚੌਧਰੀ ਪ੍ਰੇਮ ਚੰਦ ਭੀਮਾ

ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪ੍ਰਤੀ ਲੀਟਰ ਪੈਟਰੋਲ ਦੀ ਕੀਮਤ 5 ਰੁਪਏ ਅਤੇ ਡੀਜ਼ਲ ਦੀ ਕੀਮਤ ਇਕ ਰੁਪਏ ਘਟਾਉਣ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ...

ਪੂਰੀ ਖ਼ਬਰ »

ਸੂੰਢ 'ਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਸੰਧਵਾਂ, 19 ਫਰਵਰੀ (ਪ੍ਰੇਮੀ ਸੰਧਵਾਂ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੂੰਢ ਦੀ ਅੰਦਰਲੀ ਆਬਾਦੀ ਵਿਖੇ ਗੁਰੂ ਸਾਹਿਬ ਜੀ ਦੇ 642ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭੋਗ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 19 ਫਰਵਰੀ (ਨਛੱਤਰ ਸਿੰਘ ਬਹਿਰਾਮ) -ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬਹਿਰਾਮ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਹਰਬੰਸ ਸਿੰਘ ਦੀ ਅਗਵਾਈ 'ਚ ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਹੈਲਥ ...

ਪੂਰੀ ਖ਼ਬਰ »

ਬਾਬਾ ਬਲਰਾਜ ਕਾਲਜ ਵਿਖੇ ਨਸ਼ਿਆਂ ਅਤੇ ਸਾਈਬਰ ਅਪਰਾਧ ਬਾਰੇ ਦਿੱਤੀ ਜਾਣਕਾਰੀ

ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਂਝ ਕੇਂਦਰ ਬਲਾਚੌਰ ਵੱਲੋਂ ਇੰਚਾਰਜ ਏ.ਐੱਸ.ਆਈ ਬਲਦੇਵ ਰਾਜ ਦੀ ਅਗਵਾਈ ਹੇਠ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੌਸਟੀਚਿਊਟ ਕਾਲਜ ਬਲਾਚੌਰ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਾਈਬਰ ਅਪਰਾਧ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ-ਸਾਬਕਾ ਵਿਧਾਇਕ

ਨਵਾਂਸ਼ਹਿਰ, 19 ਫਰਵਰੀ (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਵਲੋਂ 1 ਤੋਂ 15 ਫਰਵਰੀ ਤੱਕ ਮਨਾਏ ਗਏ 31ਵੇਂ ਡੈਂਟਲ ਸਿਹਤ ਪੰਦ੍ਹਰਵਾੜੇ ਦਾ ਸਮਾਪਤੀ ਸਮਾਰੋਹ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਕੀਤਾ ਗਿਆ | ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵੱਖ-ਵੱਖ ਥਾਵਾਂ 'ਤੇ ਸਿਹਤ ਜਾਗਰੂਕਤਾ ਸਮਾਗਮ

ਸਾਹਲੋਂ, 19 ਫਰਵਰੀ (ਜਰਨੈਲ ਸਿੰਘ ਨਿੱਘ੍ਹਾ)- ਸੂਬੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਚਲਾਏ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਗੁਰਿੰਦਰ ਕੌਰ ਚਾਵਲ ਦੀ ਅਗਵਾਈ 'ਚ ਲੋਧੀਪੁਰ, ਮੂਸਾਪੁਰ ਅਤੇ ...

ਪੂਰੀ ਖ਼ਬਰ »

ਮਹੰਤ ਸਵਾਮੀ ਨਾਥਾ ਨੰਦ ਗਿਰਜੀ ਅਜਨੋਹਾ ਮੱਠ ਵਾਲਿਆਂ ਦੀ ਬਰਸੀ ਮੌਕੇ ਸਮਾਗਮ

ਪੋਜੇਵਾਲ ਸਰਾਂ, 19 ਫਰਵਰੀ (ਨਵਾਂਗਰਾਈਾ)- ਬ੍ਰਹਮਲੀਨ ਮਹੰਤ ਸਵਾਮੀ ਨਾਥਾ ਨੰਦ ਗਿਰਜੀ ਅਜਨੋਹਾ ਮੱਠ ਵਾਲਿਆਂ ਦੀ 32ਵੀਂ ਬਰਸੀ ਮੌਕੇ ਅੱਜ ਅਜਨੋਹਾ ਮੱਠ ਵਿਖੇ ਸਮਾਗਮ ਹੋਇਆ | ਪਹਿਲਾਂ ਸਵੇਰੇ ਰਮਾਇਣ ਕਥਾ ਦੇ ਭੋਗ, ਉਪਰੰਤ ਸੰਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮਹੰਤ ...

ਪੂਰੀ ਖ਼ਬਰ »

ਬੀਰ ਦਵਿੰਦਰ ਸਿੰਘ ਸਹੀ ਸੋਚ ਦੇ ਉਮੀਦਵਾਰ- ਪਰਿਹਾਰ

ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ)- ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਟਕਸਾਲੀ ਅਕਾਲੀ ਦਲ ਵਲੋਂ ਬੀਰ ਦਵਿੰਦਰ ਸਿੰਘ ਨੂੰ ਉਮੀਦਵਾਰ ਬਣਾਉਣ 'ਤੇ ਸੀਨੀਅਰ ਆਗੂ ਦਰਬਾਰਾ ਸਿੰਘ ਪਰਿਹਾਰ ਨੇ ਸਵਾਗਤ ਕਰਦਿਆਂ ਕਿਹਾ ਕਿ ਟਕਸਾਲੀ ਅਕਾਲੀ ਦਲ ਨੇ ਚੰਗੀ ਸੋਚ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਵਿਦਾਇਗੀ ਸਮਾਗਮ ਕਰਵਾਇਆ

ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) -ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ 10+2 ਕਲਾਸ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਪੁਲ ਦੇ ਨਿਰਮਾਣ ਕਾਰਜਾਂ ਅਧੀਨ ਮੁੱਖ ਮਾਰਗ ਦੀ ਖ਼ਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਬੰਗਾ, 19 ਫਰਵਰੀ (ਲਾਲੀ ਬੰਗਾ)- ਫਗਵਾੜਾ ਤੋਂ ਰੋਪੜ ਤੱਕ ਬਣਾਏ ਜਾ ਰਹੇ ਚਾਰ ਮਾਰਗੀ ਰਾਸ਼ਟਰੀ ਮੁੱਖ ਮਾਰਗ ਦੇ ਤਹਿਤ ਬੰਗਾ ਵਿਖੇ ਬਣਾਏ ਜਾ ਰਹੇ ਐਲੀਵੇਟਿਡ ਰੋਡ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਨਿਰਮਾਣ ਕਾਰਜਾਂ ਵਾਸਤੇ ਪੂਰੇ ਅਮਲੇ ਨੇ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ-ਮੰਗੂਪੁਰ

ਭੱਦੀ, 19 ਫਰਵਰੀ (ਨਰੇਸ਼ ਧੌਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਹਲਕਾ ਬਲਾਚੌਰ ਲਈ ਦਿੱਤੀਆਂ ਜਾ ਰਹੀਆਂ ਕਰੋੜਾਂ ਰੁਪਿਆਂ ਦੀਆਂ ਗਰਾਂਟਾਂ ਸਦਕਾ ਸਮੁੱਚੇ ਹਲਕੇ ਦਾ ...

ਪੂਰੀ ਖ਼ਬਰ »

ਪਿੰ੍ਰ: ਰਜਿੰਦਰ ਸਿੰਘ ਗਿੱਲ ਦਾ ਕੈਨੇਡਾ ਤੋਂ ਵਾਪਸ ਆਉਣ 'ਤੇ ਕੀਤਾ ਸਵਾਗਤ

ਨਵਾਂਸ਼ਹਿਰ, 19 ਫਰਵਰੀ (ਗੁਰਬਖ਼ਸ਼ ਸਿੰਘ ਮਹੇ)- ਪਿ੍ੰ: ਰਜਿੰਦਰ ਸਿੰਘ ਗਿੱਲ ਅੰਤਰ ਰਾਸ਼ਟਰੀ ਵੈਟਰਨ ਬੈਡਮਿੰਟਨ ਖਿਡਾਰੀ ਦਾ ਕੈਨੇਡਾ ਤੋਂ ਵਾਪਸ ਇੰਡੀਆ ਆਉਣ ਅਤੇ ਦੋਆਬਾ ਆਰੀਆ ਸਕੂਲ ਪੁੱਜਣ 'ਤੇ ਸਮੂਹ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੈਨੇਜਰ ...

ਪੂਰੀ ਖ਼ਬਰ »

ਬਿਨਾਂ ਆਇਲਟਸ ਤੋਂ ਅਮਰੀਕਾ 'ਚ ਪੜ੍ਹਾਈ ਕਰਨ ਸਬੰਧੀ ਵਿਸ਼ੇਸ਼ ਸੈਮੀਨਾਰ ਕੱਲ੍ਹ-ਸੁਖਚੈਨ ਸਿੰਘ ਰਾਹੀ

ਨਵਾਂਸ਼ਹਿਰ, 19 ਫਰਵਰੀ (ਅ. ਬ.)-ਇਮੀਗ੍ਰੇਸ਼ਨ ਦੀ ਦੁਨੀਆ 'ਚ ਜਾਣਿਆ-ਪਛਾਣਿਆ ਤੇ ਭਰੋਸੇਮੰਦ ਨਾਂਅ ਸੁਖਚੈਨ ਸਿੰਘ ਰਾਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਪਾਸ ਅਤੇ ਗੈ੍ਰਜੂਏਟ ਵਿਦਿਆਰਥੀ ਲਈ ਅਮਰੀਕਾ 'ਚ ਬਿਨਾਂ ਆਇਲੈਟਸ ਤੋਂ ਪੜ੍ਹਾਈ ਕਰਨ ਦਾ ਸੁਨਹਿਰੀ ਮੌਕਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਨੇ ਕ੍ਰਾਂਤੀ ਸੋਚ ਦਿੱਤੀ- ਚੰਦੂਮਾਜਰਾ

ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ)- ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਕ੍ਰਾਂਤੀਕਾਰੀ ਸੋਚ ਦਿੱਤੀ ਅਤੇ ਮਨੱੁਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ | ਸਾਨੂੰ ਉਨ੍ਹਾਂ ਵਲੋਂ ਪਾਏ ਪੂਰਨਿਆਂ ਅਤੇ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ | ਇਹ ਪ੍ਰਗਟਾਵਾ ਹਰਿੰਦਰ ...

ਪੂਰੀ ਖ਼ਬਰ »

ਵਿਗਿਆਨੀ ਗੈਲੀਲਿਓ ਦੇ ਜਨਮ ਦਿਨ ਸਬੰਧੀ ਸਮਾਗਮ ਅੱਜ

ਮੁਕੰਦਪੁਰ, 19 ਫਰਵਰੀ (ਦੇਸ ਰਾਜ ਬੰਗਾ)- ਸਮਾਜ ਸੇਵੀ ਕੰਮਾਂ ਵਿਚ ਵਿਲੱਖਣ ਪੈੜਾਂ ਪਾਉਣ ਵਾਲੀ ਸੰਸਥਾ ਪੰਜਾਬ ਸ਼ੋਸਲ ਵੈਲਫੇਅਰ ਐਸੋਸੀਏਸ਼ਨ ਬੰਗਾ ਰਜਿ: ਵਲੋਂ ਮਹਾਨ ਵਿਗਿਆਨੀ ਗੈਲੀਲਿਓ ਗੈਲੀਲੀ ਦੇ ਜਨਮ ਦਿਨ ਦੇ ਸਬੰਧ ਵਿਚ ਇਕ ਵਿਸ਼ੇਸ਼ ਸਮਾਗਮ ਅਮਰਦੀਪ ਸਿੰਘ ...

ਪੂਰੀ ਖ਼ਬਰ »

ਸਮਾਜਿਕ ਅਨਿਆਂ ਦੇ ਖ਼ਾਤਮੇ ਦੀ ਮੰਗ ਕਰਦਾ ਹੈ ਕੌਮਾਂਤਰੀ ਸਮਾਜਿਕ ਨਿਆਂ ਦਿਵਸ

ਨਵਾਂਸ਼ਹਿਰ, 19 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਹਰ ਸਾਲ 20 ਫ਼ਰਵਰੀ ਦਾ ਦਿਨ ਦੁਨੀਆ ਭਰ 'ਚ ਵਿਸ਼ਵ ਨਿਆਂ ਦਿਵਸ ਵਜੋਂ ਮਨਾਇਆ ਜਾਂਦਾ ਹੈ | 26 ਨਵੰਬਰ 2007 ਵਿਚ ਸੰਯੁਕਤ ਰਾਸ਼ਟਰ ਮਹਾਂ ਸਭਾ ਨੇ 20 ਫ਼ਰਵਰੀ ਨੂੰ ਇਹ ਦਿਨ ਮਨਾਉਣ ਦੀ ਮਨਜ਼ੂਰੀ ਦਿੱਤੀ ਸੀ ਅਤੇ ਸਾਲ 2009 ਤੋਂ ਇਹ ...

ਪੂਰੀ ਖ਼ਬਰ »

ਸਿੱਧੂ ਵੱਲੋਂ ਬਲਾਚੌਰ ਫੇਰੀ ਦੌਰਾਨ 'ਤੈਂ, ਤੈਨੂੰ' ਵਾਲੀ ਭਾਸ਼ਾ ਵਰਤਣੀ ਬਣੀ ਚਰਚਾ ਦਾ ਵਿਸ਼ਾ

ਭੱਦੀ, 19 ਫਰਵਰੀ (ਨਰੇਸ਼ ਧੌਲ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਹਲਕਾ ਬਲਾਚੌਰ ਦੀ ਫੇਰੀ ਦੌਰਾਨ ਭਾਵੇਂ ਹਲਕੇ ਲਈ ਕਰੋੜਾਂ ਰੁਪਏ ਦੇਣ ਦਾ ਐਲਾਨ ਕੀਤਾ ਗਿਆ, ਪ੍ਰੰਤੂ ਸਟੇਜ 'ਤੇ ਬੋਲਦਿਆਂ ਉਨ੍ਹਾਂ ਵਲੋਂ ਆਪਣੇ ਭਾਸ਼ਣ ਦੌਰਾਨ ਹਲਕਾ ਵਿਧਾਇਕ ਚੌਧਰੀ ਦਰਸ਼ਨ ...

ਪੂਰੀ ਖ਼ਬਰ »

ਖਟਕੜ ਕਲਾਂ ਸ਼ਹੀਦੀ ਸਮਾਰਕ 'ਤੇ ਸ਼ਹੀਦ ਸੈਨਿਕਾਂ ਦੀ ਸ਼ਹਾਦਤ ਨੂੰ ਸਿਜਦਾ

ਬੰਗਾ, 19 ਫਰਵਰੀ (ਲਾਲੀ ਬੰਗਾ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਬੰਗਾ ਵਲੋਂ ਪ੍ਰਧਾਨ ਡਾਕਟਰ ਉਂਕਾਰ ਸਿੰਘ ਦੀ ਅਗਵਾਈ ਹੇਠ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦੀ ਸਮਾਰਕ ਅਤੇ ਸ਼ਹੀਦ ਦੇ ਬੁੱਤ ਅੱਗੇ ਪੁਲਵਾਮਾ ਕਸ਼ਮੀਰ ਵਿਚ ਹੋਏ ...

ਪੂਰੀ ਖ਼ਬਰ »

ਡਾ: ਕੈਂਥ ਨੇ ਦੁਖੀ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸੰਧਵਾਂ, 19 ਫਰਵਰੀ (ਪ੍ਰੇਮੀ ਸੰਧਵਾਂ)- ਉੱਘੇ ਸਮਾਜ ਸੇਵਕ ਜਥੇ: ਜਗਦੇਵ ਸਿੰਘ ਸੇਖੋਂ ਵਾਸੀ ਸੰਧਵਾਂ ਦੀ ਸੁਪਤਨੀ ਜਥੇਦਾਰਨੀ ਦਲਜੀਤ ਕੌਰ ਸੇਖੋਂ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ: ਹਰਪ੍ਰੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX