ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਵੱਖ-ਵੱਖ ਥਾਵਾਂ 'ਤੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਭੂਸ਼ਨ ਸੂਦ)-ਗੁਰੂ ਰਵਿਦਾਸ ਦਾ 642ਵਾਂ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਵੱਖ-ਵੱਖ ਪਿੰਡਾਂ ਵਿਚ ਮਨਾਇਆ ਗਿਆ | ਪਿੰਡ ਸੰਗਤਪੁਰ ਸੋਢੀਆਂ ਵਿਖੇ ਪਾਠ ਦੇ ਭੋਗ ਉਪਰੰਤ ਅਤੱੁਟ ਲੰਗਰ ਚਲਾਇਆ ਗਿਆ | ਇਸ ਸਬੰਧੀ ਪੰਚ ਰਾਏ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ 'ਤੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ | ਇਸ ਮੌਕੇ ਸੁਖਵਿੰਦਰ ਸੁੱਖੀ, ਪਾਲ ਸਿੰਘ, ਅਮਰਜੀਤ ਸਿੰਘ, ਸੰਤ ਸਿੰਘ, ਸ਼ਮਸ਼ੇਰ ਸਿੰਘ, ਸਵਰਨ ਸਿੰਘ, ਲਖਵੀਰ ਸਿੰਘ, ਅਸ਼ੋਕ ਕੁਮਾਰ ਗਾਂਧੀ, ਪ੍ਰਮੋਦ ਕੁਮਾਰ, ਮਨਜਿੰਦਰ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ, ਪੰਚ ਪਰਮਿੰਦਰ ਸਿੰਘ ਆਦਿ ਵੀ ਹਾਜ਼ਰ ਸਨ | ਇਸੇ ਤਰ੍ਹਾਂ ਪਿੰਡ ਦੁਫੇੜਾ ਵਿਖੇ ਰਵਿਦਾਸ ਕਮੇਟੀ ਵਲੋਂ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀਆ ਵਾਲਮੀਕਿ ਸਭਾ ਦੇ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਦਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਸਵਿੰਦਰ ਸਿੰਘ ਇੰਸਪੈਕਟਰ ਪੰਜਾਬ ਰੋਡਵੇਜ਼, ਸਤਵਿੰਦਰ ਸਿੰਘ, ਗੁਰਜੀਤ ਸਿੰਘ, ਰਣਜੀਤ ਸਿੰਘ, ਪਵਨਦੀਪ ਸਿੰਘ, ਸੁਖਚੈਨ ਸਿੰਘ, ਸਤਵੀਰ ਸਿੰਘ, ਰਮਨਦੀਪ ਸਿੰਘ, ਅਤਿੰਦਰਪਾਲ ਸਿੰਘ, ਬਲਕਰਨ ਸਿੰਘ, ਜਸ਼ਨਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |
ਗੁਰਦੁਆਰਾ ਪਾਤਸ਼ਾਹੀ 9ਵੀਂ ਮਕਾਰੋਂਪੁਰ ਵਿਖੇ ਜਨਮ ਦਿਹਾੜਾ ਮਨਾਇਆ
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ)-ਪਿੰਡ ਮਕਾਰੋਂਪੁਰ ਵਿਖੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪੂਰਨਮਾਸ਼ੀ ਤੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਵਿੰਦਰ ਸਿੰਘ ਬਲਾੜੀ ਕਲਾਂ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਾ ਸੰਤ ਬਾਬਾ ਸੋਹਣ ਸਿੰਘ ਸਲਾਣਾ ਵਾਲਿਆਂ ਨੇ ਗੁਰੂ ਰਵਿਦਾਸ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਕਾਰਸੇਵਾ ਵਾਲੇ ਬਾਬਾ ਸੁਜਾਨ ਸਿੰਘ, ਇੰਸਪੈਕਟਰ ਗੁਰਭੇਜ ਸਿੰਘ, ਸੁਖਵਿੰਦਰ ਸਿੰਘ ਪੰਡੋਰੀ, ਗ੍ਰੰਥੀ ਜਰਨੈਲ ਸਿੰਘ, ਢਾਡੀ ਜਥਾ ਮਲਕੀਤ ਸਿੰਘ ਲੌਾਗੋਵਾਲ, ਗੁਰਮੀਤ ਸਿੰਘ, ਮੇਵਾ ਸਿੰਘ, ਜੋਰਾ ਸਿੰਘ, ਇਪਨਦੀਪ ਸਿੰਘ ਸਲਾਣਾ, ਸਮਨਪ੍ਰੀਤ ਸਿੰਘ ਸਲਾਣਾ, ਮਾਨ ਸਿੰਘ ਮੱਲੇਵਾਲੀਆ ਅਤੇ ਅਵਤਾਰ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ |
ਗੁਰੂ ਰਵਿਦਾਸ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ
ਫ਼ਤਹਿਗੜ੍ਹ ਸਾਹਿਬ, (ਰਾਜਿੰਦਰ ਸਿੰਘ)-ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮ ਕਰਵਾਏ ਗਏ | ਇਸੇ ਤਹਿਤ ਨੈਸ਼ਨਲ ਦਲਿਤ ਕੌਾਸਲ ਆਫ਼ ਇੰਡੀਆ ਵਲੋਂ ਚੇਅਰਮੈਨ ਲਕਸ਼ਮਣ ਦਾਸ ਜਤੀ ਦੀ ਅਗਵਾਈ ਵਿਚ ਗੁਰੂ ਰਵਿਦਾਸ ਪ੍ਰਚਾਰ ਕਮੇਟੀ ਵਲੋਂ ਪਟੇਲ ਨਗਰ ਸਰਹਿੰਦ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਧਰਮਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ ਵਾਲਿਆਂ ਦੇ ਰਾਗੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਐਾਟੀ ਕੁਰੱਪਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਉੱਘੇ ਸਮਾਜ ਸੇਵਕ ਪਿ੍ਤਪਾਲ ਸਿੰਘ ਚੱਢਾ, ਸੰਵਿਧਾਨ ਬਚਾਓ ਦੇਸ਼ ਬਚਾਓ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਅਤੇ ਆਏ ਹੋਰ ਪਤਵੰਤਿਆਂ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਚੇਅਰਮੈਨ ਲਕਸ਼ਮਨ ਦਾਸ ਜਤੀ, ਅਮਰੀਕ ਸਿੰਘ, ਦਲੀਪ ਸਿੰਘ ਬੁੱਚੜੇ, ਅਮਰਜੀਤ ਸਿੰਘ, ਚਰਨਜੀਤ ਸਿੰਘ ਚੰਨੀ, ਛੋਟਾ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਮੈਂਬਰਾਂ ਵਲੋਂ ਆਏ ਮਹਿਮਾਨਾਂ ਤੇ ਰਾਗੀ ਸਿੰਘਾਂ ਨੂੰ ਸਨਮਾਨਿਤ ਕੀਤਾ ਗਿਆ | ਇਸੇ ਤਹਿਤ ਭਗਤ ਰਵਿਦਾਸ ਨੌਜਵਾਨ ਸਭਾ ਦਿਆਲ ਪੁਰੀ ਮਹੱਲਾ ਸਰਹਿੰਦ ਸ਼ਹਿਰ ਵਲੋਂ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਦਸ਼ਨਾਮੀ ਅਖਾੜਾ ਤੋਂ ਆਏ ਅਚਾਰਿਆ ਮਹੇਸ਼ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ ਅਤੇ ਸਭਾ ਦੇ ਆਗੂ ਲਖਵਿੰਦਰ ਸਿੰਘ ਲੱਕੀ, ਸੰਦੀਪ ਸਿੰਘ ਸ਼ੀਪਾ, ਕਰਮਜੀਤ ਸਿੰਘ ਸੋਢੀ, ਕਮਲਪ੍ਰੀਤ ਸਿੰਘ, ਪਿੰ੍ਰਸ ਕੁਮਾਰ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਕੌਾਸਲਰ ਪਵਨ ਕਾਲੜਾ, ਅਜੈਬ ਸਿੰਘ, ਸਾਬਕਾ ਨਗਰ ਕੌਾਸਲ ਪ੍ਰਧਾਨ ਅਸ਼ੋਕ ਸੂਦ, ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਜਤਿੰਦਰ ਸਿੰਘ ਪੇਸੀ, ਗੁਰਪ੍ਰੀਤ ਸਿੰਘ ਕੈੜੇ, ਚੇਅਰਮੈਨ ਨਵਾਬ ਅਲੀ, ਪਿੰ੍ਰਸੀਪਲ ਬਲਵੀਰ ਸਿੰਘ ਸੋਢੀ ਆਦਿ ਸ਼ਾਮਿਲ ਸਨ |
ਭੱਲਮਾਜਰਾ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਜਖ਼ਵਾਲੀ, (ਨਿਰਭੈ ਸਿੰਘ)-ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰੂ ਰਵਿਦਾਸ ਭਗਤ ਸੁਸਾਇਟੀ ਪਿੰਡ ਭੱਲਮਾਜਰਾ ਵਲੋਂ ਪਾਠ ਦੇ ਭੋਗ ਪਾਉਣ ਉਪਰੰਤ ਬਾਬਾ ਕਰਮਜੀਤ ਸਿੰਘ ਸਾਹੀਏਵਾਲ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਹਰਜਿੰਦਰ ਸਿੰਘ, ਕਿੰਦਰ ਸਿੰਘ ਭੱਲਮਾਜਰਾ, ਜਸਵੰਤ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਬਲਜਿੰਦਰ ਸਿੰਘ ਕੈਨੇਡਾ, ਦਮਨਜੀਤ ਸਿੰਘ ਭੱਲਮਾਜਰਾ, ਠੇਕੇਦਾਰ ਅਵਤਾਰ ਸਿੰਘ, ਕੇਸਰ ਸਿੰਘ ਜਨਾਗਲ ਆਦਿ ਹਾਜ਼ਰ ਸਨ |
ਪਿੰਡ ਬਰਾਸ ਵਿਖੇ ਜਨਮ ਦਿਹਾੜਾ ਮਨਾਇਆ
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ)-ਪਿੰਡ ਬਰਾਸ ਦੇ ਨਗਰ ਨਿਵਾਸੀਆਂ ਨੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਕਾਂਗਰਸ ਦੇ ਸੂਬਾ ਸਕੱਤਰ ਬਲਵਿੰਦਰ ਮਾਵੀ ਤੇ ਸਮਾਜ ਸੇਵਕ ਰਣਜੀਤ ਸੂਦ ਨੇ ਸ਼ਿਰਕਤ ਕੀਤੀ | ਇਸ ਮੌਕੇ ਸੁਖਦੇਵ ਸਿੰਘ ਅਤੇ ਕਸ਼ਮੀਰਾ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਬਲਵਿੰਦਰ ਸਿੰਘ ਮਾਵੀ ਅਤੇ ਰਣਜੀਤ ਸੂਦ ਨੇ ਸਾਂਝੇ ਤੌਰ 'ਤੇ ਕਿਹਾ ਕਿ ਜਾਤ-ਪਾਤ ਤੋਂ ਉੱਪਰ ਉੱਠ ਕੇ ਸਾਨੂੰ ਗੁਰੂਆਂ ਦੇ ਦਿਹਾੜੇ ਸ਼ਰਧਾ ਪੂਰਵਕ ਮਨਾਉਣੇ ਚਾਹੀਦੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਰਜਨੀ ਸੂਦ, ਗੁਰਮੀਤ ਸਿੰਘ ਚੀਮਾ, ਸ਼ੇਰ ਸਿੰਘ, ਨਿਰਮਲ ਸਿੰਘ ਨਿੰਮਾ, ਸੁਖਵਿੰਦਰ ਸਿੰਘ ਚੀਮਾ, ਸੁੱਚਾ ਸਿੰਘ, ਹਰਭਜਨ ਸਿੰਘ ਮੁਲਤਾਨੀ, ਕਰਮਜੀਤ ਸਿੰਘ, ਬਲਵੀਰ ਸਿੰਘ, ਕਮਲਦੀਪ ਸਿੰਘ ਚੀਮਾ, ਅਮਰੀਕ ਸਿੰਘ, ਰਾਜਿੰਦਰ ਸਿੰਘ ਫ਼ੌਜੀ ਆਦਿ ਹਾਜ਼ਰ ਸਨ | ਚੁੰਨ੍ਹੀ ਮਾਜਰਾ ਵਿਖੇ ਜਨਮ ਦਿਹਾੜਾ ਮਨਾਇਆ
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ)-ਪਿੰਡ ਚੁੰਨ੍ਹੀ ਮਾਜਰਾ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕਾਂਗਰਸ ਦੇ ਸੂਬਾ ਸਕੱਤਰ ਬਲਵਿੰਦਰ ਸਿੰਘ ਮਾਵੀ ਪਹੁੰਚੇ, ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ ਦੇ ਜੀਵਨ ਤੋਂ ਸੇਧ ਲੈ ਕੇ ਜੀਵਨ ਜਿਊਣਾ ਚਾਹੀਦਾ ਹੈ | ਇਸ ਮੌਕੇ ਸਰਪੰਚ ਤਰਸੇਮ ਸਿੰਘ, ਗੁਰਮੀਤ ਸਿੰਘ, ਰਾਜਿੰਦਰ ਸਿੰਘ, ਭਾਗ ਸਿੰਘ, ਦਲਵਾਰਾ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ, ਸੀਤਲ ਸਿੰਘ, ਗੁਰਮੇਲ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਦਸਤਾਰ ਮੁਕਾਬਲਾ
ਸੰਘੋਲ, (ਹਰਜੀਤ ਸਿੰਘ ਮਾਵੀ)-ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਪਿੰਡ ਗੰਢੂਆਂ ਕਲਾਂ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਮਤਿ ਪ੍ਰਚਾਰ ਕਮੇਟੀ ਵਲੋਂ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਦਸਤਾਰ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਜੇਤੂ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ | ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਸਤਾਰ ਮੁਕਾਬਲਿਆਂ ਦਾ ਮਕਸਦ ਬੱਚਿਆਂ ਤੇ ਆਉਣ ਵਾਲੀ ਪੀੜ੍ਹੀ ਨੂੰ ਦਸਤਾਰ ਸਬੰਧੀ ਉਤਸੁਕਤਾ ਪੈਦਾ ਕਰਨਾ ਸੀ | ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਬੱਚਿਆਂ ਨੂੰ ਸਕੂਲ ਬੈਗ ਤੇ ਵਰਦੀਆਂ ਵੀ ਦਿੱਤੀਆਂ ਗਈਆਂ | ਸਮਾਗਮ ਵਿਚ ਬੀਬੀ ਜਸਵਿੰਦਰ ਕੌਰ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ | ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਨੂੰ ਸਿਰੋਪਾਉ ਨਾਲ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਤੇ ਰਵਿਦਾਸ ਕਮੇਟੀ ਪ੍ਰਧਾਨ ਬਲਵੀਰ ਸਿੰਘ, ਅਮਰਜੀਤ ਸਿੰਘ, ਨਾਹਰ ਸਿੰਘ, ਸ਼ੇਰ ਸਿੰਘ, ਮਨਜੀਤ ਸਿੰਘ, ਪੰਚ ਤਰਨ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ, ਰਵਿੰਦਰ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ |
ਪਿੰਡ ਲੱਖਾ ਸਿੰਘ ਵਾਲਾ ਵਿਖੇ ਜਨਮ ਦਿਹਾੜਾ ਮਨਾਇਆ
ਅਮਲੋਹ, (ਸੂਦ)-ਨਜ਼ਦੀਕ ਪਿੰਡ ਲੱਖਾ ਸਿੰਘ ਵਾਲਾ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਅਵਤਾਰ ਸਿੰਘ ਦੇ ਜਥੇ ਵਲੋਂ ਆਈ ਸੰਗਤ ਨੰੂ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਦੇ ਪੀ.ਏ. ਰਾਮ ਕਿਸ਼ਨ ਭੱਲਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸਰਪੰਚ ਬਲਜੀਤ ਸਿੰਘ ਬਿੰਨੀ, ਜਸਵੀਰ ਸਿੰਘ ਨੋਨੀ, ਬੂਟਾ ਸਿੰਘ, ਚਮਕੌਰ ਸਿੰਘ, ਪੁਸ਼ਵਿੰਦਰ ਸਿੰਘ ਧੰਨਾ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਸੰਜੀਵ ਕੁਮਾਰ, ਗੁਰਮੀਤ ਸਿੰਘ, ਹਰਨੇਕ ਸਿੰਘ, ਅਮਰਜੀਤ ਸਿੰਘ, ਸੁਖਜਿੰਦਰ ਸਿੰਘ, ਗੁਰਮੁਖ ਸਿੰਘ, ਪਿ੍ੰਸ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ |
ਬ੍ਰਾਹਮਣ ਮਾਜਰਾ ਵਿਖੇ ਜਨਮ ਦਿਹਾੜਾ ਮਨਾਇਆ
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ)-ਗੁਰੂ ਰਵਿਦਾਸ ਦਾਸ ਭਵਨ ਪ੍ਰਬੰਧਕ ਕਮੇਟੀ ਬ੍ਰਾਹਮਣ ਮਾਜਰਾ ਵਾਰਡ ਨੰਬਰ 4, ਸਰਹਿੰਦ ਵਲੋਂ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ¢ ਵਿਧਾਇਕ ਨਾਗਰਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਅਜਿਹੇ ਸਮਾਜ ਪਰਿਵਰਤਕ ਹੋਏ ਹਨ, ਜਿਨ੍ਹਾਂ ਨੇ ਸਮਾਜ ਨੂੰ ਇਕ ਨਵੀਂ ਸੇਧ ਦਿੱਤੀ ਅਤੇ ਸਹੀ ਰਾਹੇ ਪਾਇਆ | ਇਸ ਮੌਕੇ ਵਾਰਡ ਦੇ ਕੌਾਸਲਰ ਜਗਜੀਤ ਸਿੰਘ ਕੋਕੀ, ਕਮੇਟੀ ਦੇ ਪ੍ਰਧਾਨ ਲਾਭ ਸਿੰਘ, ਸ਼ਮਸ਼ੇਰ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ, ਗੁਲਜ਼ਾਰ ਸਿੰਘ, ਹਰਦੀਪ ਸਿੰਘ, ਵਰਿੰਦਰ ਸਿੰਘ, ਗੁਰਦਾਸ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਭੱਲਮਾਜਰਾ ਗੁਰਦੁਆਰਾ ਸਾਹਿਬ ਵਿਖੇ ਜਨਮ ਦਿਹਾੜਾ ਮਨਾਇਆ
ਜਖ਼ਵਾਲੀ, (ਨਿਰਭੈ ਸਿੰਘ)-ਨੇੜਲੇ ਪਿੰਡ ਭੱਲਮਾਜਰਾ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਬਾਬਾ ਕਰਮਜੀਤ ਸਿੰਘ ਸਾਹੀਏਵਾਲ ਅਤੇ ਗਿਆਨੀ ਹਰਜਿੰਦਰ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਸਮਾਜ ਸੇਵਕ ਦਮਨਜੀਤ ਸਿੰਘ ਭੱਲਮਾਜਰਾ ਨੇ ਹਾਜ਼ਰੀ ਲਗਾਈ ਗਈ | ਇਸ ਦੌਰਾਨ ਗੁਰੂ ਰਵਿਦਾਸ ਸੁਸਾਇਟੀ ਵਲੋਂ ਆੜ੍ਹਤੀ ਦਮਨਜੀਤ ਸਿੰਘ ਭੱਲਮਾਜਰਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਿੰਦਰ ਸਿੰਘ ਭੱਲਮਾਜਰਾ, ਸਰਪੰਚ ਜਸਪਾਲ ਕੌਰ, ਜਸਵੰਤ ਸਿੰਘ, ਬਲਜਿੰਦਰ ਸਿੰਘ ਕੈਨੇਡਾ, ਦਮਨਜੀਤ ਸਿੰਘ, ਕੇਸਰ ਸਿੰਘ, ਠੇਕੇਦਾਰ ਅਵਤਾਰ ਸਿੰਘ, ਸੰਦੀਪ ਸਿੰਘ, ਮਨਪ੍ਰੀਤ ਸਿੰਘ ਆਦਿ ਮੌਜੂਦ ਸਨ |
ਪਿੰਡ ਕੁੰਭ 'ਚ ਜਨਮ ਦਿਹਾੜੇ ਮੌਕੇ ਸਮਾਗਮ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਕੁੰਭ ਵਿਚ ਅੱਜ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਯੂਥ ਕਾਂਗਰਸ ਅਸੈਂਬਲੀ ਹਲਕਾ ਅਮਲੋਹ ਦੇ ਪ੍ਰਧਾਨ ਤੇ ਸਰਪੰਚ ਗੁਰਿੰਦਰਪਾਲ ਸਿੰਘ ਹੈਪੀ ਨੇ ਸਮੁੱਚੀਆਂ ਸੰਗਤਾਂ ਨੂੰ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਵਿਚ ਪਰਮਿੰਦਰ ਸਿੰਘ ਸੋਨੀ ਪੰਚ, ਜਗਮੀਤ ਸਿੰਘ ਪੰਚ, ਜਸਪ੍ਰੀਤ ਸਿੰਘ, ਸੁਰਮੁੱਖ ਸਿੰਘ, ਮੇਹਰ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਦਾਰਾ ਸਿੰਘ, ਕੁਲਵੰਤ ਸਿੰਘ, ਰਣਬੀਰ ਸਿੰਘ, ਬੇਅੰਤ ਸਿੰਘ, ਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ |
ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
ਅਮਲੋਹ, (ਕੁਲਦੀਪ ਸ਼ਾਰਦਾ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਪਿੰਡ ਸਲਾਣੀ ਵਲੋਂ ਅੱਜ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਯੂਥ ਅਕਾਲੀ ਦਲ ਮਾਲਵਾ ਜ਼ੋਨ 3 ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਇਸ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋਏ ਜਿਨ੍ਹਾਂ ਦਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਲਾਣੀ ਦੇ ਮੈਂਬਰਾਂ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਸਲਾਣੀ, ਸੁਖਵਿੰਦਰ ਸਿੰਘ ਸੁੱਖੀ, ਸੰਜੇ ਸਲਾਣੀ, ਸਾਬਕਾ ਸਰਪੰਚ ਰਾਮ ਸਿੰਘ, ਬਲਕਾਰ ਸਿੰਘ, ਅਜੀਤ ਸਿੰਘ, ਹਰਨੇਕ ਸਿੰਘ, ਰਾਮਪਾਲ ਸਿੰਘ, ਹਰਜਿੰਦਰ ਸਿੰਘ ਰਾਣਾ, ਬਲਜੀਤ ਸਿੰਘ, ਮਾਸਟਰ ਦਰਸ਼ਨ ਸਿੰਘ ਆਦਿ ਹਾਜ਼ਰ ਸਨ |
ਜਟਾਣਾ ਉੱਚਾ ਵਿਖੇ ਮਨਾਇਆ ਪ੍ਰਕਾਸ਼ ਦਿਹਾੜਾ
ਜਟਾਣਾ ਉੱਚਾ, (ਮਨਮੋਹਣ ਸਿੰਘ ਕਲੇਰ)-ਜਟਾਣਾ ਉੱਚਾ ਵਿਖੇ ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਦਿਨ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਅਵਤਾਰ ਸਿੰਘ ਕਕਰਾਲੇ ਵਾਲਿਆਂ ਦੇ ਜਥੇ ਨੇ ਭਗਤ ਰਵਿਦਾਸ ਜੀ ਦੀ ਜੀਵਨੀ ਬਾਰੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਤੇ ਭਗਤ ਰਵਿਦਾਸ ਜੀ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਉਪਦੇਸ਼ ਦਿੱਤਾ | ਇਸ ਮੌਕੇ ਬਾਬਾ ਅਜੀਤ ਸਿੰਘ ਕਕਰਾਲਾ, ਪ੍ਰਧਾਨ ਚਰਨਜੀਤ ਸਿੰਘ, ਬਿੰਦਰ ਸਿੰਘ ਮੇਹੋ, ਨਿਰਮਲ ਸਿੰਘ ਲਾਡੀ, ਸੂਬਾ ਸਿੰਘ, ਹਰਭਜਨ ਸਿੰਘ, ਗੁਰਮੇਲ ਸਿੰਘ, ਮਨਦੀਪ ਕੌਰ ਸਰਪੰਚ, ਜਰਨੈਲ ਸਿੰਘ ਪੰਚ, ਗੁਰਨਾਮ ਸਿੰਘ, ਝਰਮਲ ਸਿੰਘ ਪੰਚ, ਸਾਬਕਾ ਸਰਪੰਚ ਭੀਰਾ ਸਿੰਘ ਅਤੇ ਬਲਵੀਰ ਸਿੰਘ, ਅਮਰਜੀਤ ਕੌਰ ਪੰਚ, ਅਵਤਾਰ ਸਿੰਘ ਆਦਿ ਹਾਜ਼ਰ ਸਨ |
ਪ੍ਰਕਾਸ਼ ਦਿਹਾੜੇ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)- ਗੁਰੂ ਰਵਿਦਾਸ ਭਗਤ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਸਥਾਨਕ ਗਊਸ਼ਾਲਾ ਰੋਡ ਸਥਿਤ ਰਵਿਦਾਸ ਧਰਮਸ਼ਾਲਾ ਵਿਚ ਸ਼੍ਰੋਮਣੀ ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮਾਗਮ ਦੀ ਪ੍ਰਧਾਨਗੀ ਐਸੋਸੀਏਸ਼ਨ ਪ੍ਰਧਾਨ ਹਰਚੰਦ ਸਿੰਘ ਨਸਰਾਲੀ ਨੇ ਕੀਤੀ | ਸਮਾਗਮ ਵਿਚ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਰਾਜਿੰਦਰ ਬਿੱਟੂ ਸਾਬਕਾ ਪ੍ਰਧਾਨ ਬਲਾਕ ਕਾਂਗਰਸ, ਪ੍ਰਧਾਨ ਹਰਚੰਦ ਸਿੰਘ, ਕੁਲਵੰਤ ਸਿੰਘ ਮਹਿਤੋ, ਡਾ. ਨਸੀਬ ਸਿੰਘ, ਮਾਸਟਰ ਜਰਨੈਲ ਸਿੰਘ, ਸੁਖਦੇਵ ਸਿੰਘ ਖ਼ਜ਼ਾਨਚੀ, ਫੋਰਮੈਨ ਬਲਵੀਰ ਸਿੰਘ ਸਿੱਧੂ ਮੀਤ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਰਾਜਿੰਦਰ ਸਿੰਘ ਨਸਰਾਲੀ, ਗੁਰਬਖਸ਼ ਸਿੰਘ ਸੰਗਤਪੁਰਾ, ਨਿਰਭੈ ਸਿੰਘ, ਬਹਾਦਰ ਸਿੰਘ ਬੁੱਗਾ ਆਦਿ ਸ਼ਾਮਿਲ ਸਨ |
ਮੁਹੱਲਾ ਨਸਰਾਲੀ 'ਚ ਜਨਮ ਦਿਹਾੜੇ ਮੌਕੇ ਸਮਾਗਮ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਨਸਰਾਲੀ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਅੱਜ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਭਗਤ ਰਵਿਦਾਸ ਜੀ ਦੇ ਜੀਵਨ ਸਬੰਧੀ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ | ਸਮਾਗਮ ਵਿਚ ਉਚੇਚੇ ਤੌਰ 'ਤੇ ਪੁੱਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੀਤ ਚੇਅਰਮੈਨ ਫੋਰਮੈਨ ਬਲਵੀਰ ਸਿੰਘ ਸਿੱਧੂ ਨੇ ਸੰਗਤਾਂ ਨੂੰ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ | ਸਮਾਗਮ ਵਿਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ, ਠੇਕੇਦਾਰ ਬਾਰਾ ਸਿੰਘ, ਰਾਜਿੰਦਰ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਗੋਲਡੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆਂ | ਸਮਾਗਮ ਦੀ ਸਮਾਪਤੀ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ |
ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
ਨੋਗਾਵਾਂ, (ਰਵਿੰਦਰ ਮੌਦਗਿਲ)-ਗੁਰਦੁਆਰਾ ਸ੍ਰੀ ਭਗਤ ਰਵਿਦਾਸ ਪ੍ਰਬੰਧਕ ਕਮੇਟੀ ਮੁਹੱਲਾ ਜੜਖੇਲਾਂ, ਬਸੀ ਪਠਾਣਾਂ ਵਲੋਂ ਭਗਤ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਬਾਣੀ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਦਾ ਅਤੁੱਟ ਵਰਤਾਇਆ ਗਿਆ | ਸਮਾਗਮ ਦੌਰਾਨ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ, ਪਾਲ ਸਿੰਘ ਸਕੱਤਰ, ਸੁਰਜੀਤ ਸਿੰਘ ਸਾਬਕਾ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ ਤੇ ਪਹੰੁਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਪ੍ਰੇਮ ਸਿੰਘ ਖਾਬੜਾ, ਸ਼ਹਿਰੀ ਪ੍ਰਧਾਨ ਰਵਿੰਦਰ ਰਿੰਕੂ, ਸਮੀਰ ਕਪਲਿਸ਼ ਸਕੱਤਰ ਪੰਜਾਬ ਕਾਂਗਰਸ ਖੇਡ ਵਿੰਗ, ਜਸਪਾਲ ਸਿੰਘ ਆਦਿ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ |
ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ
ਖਮਾਣੋਂ, (ਜੋਗਿੰਦਰ ਪਾਲ)-ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਬਿਲਾਸਪੁਰ ਰੋਡ ਖਮਾਣੋਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਦਾ 642ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਦਿਲਬਾਰਾ ਸਿੰਘ ਮੁੱਖ ਸਲਾਹਕਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਕਮਲਜੀਤ ਸਿੰਘ ਠੀਕਰਵਾਲ ਦੇ ਕਵੀਸ਼ਰੀ ਜਥੇ ਨੇ ਕੀਰਤਨ ਕੀਤਾ | ਇੰਜੀਨੀਅਰ ਦਿਲਪ੍ਰੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਦਨ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਰਘਵੀਰ ਸਿੰਘ, ਸ਼ੇਰ ਸਿੰਘ, ਮਨਦੀਪ ਸਿੰਘ ਘੁਮਾਣ, ਸਾਬਕਾ ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਅਮਰੀਕ ਸਿੰਘ, ਮਾਸਟਰ ਅਵਤਾਰ ਸਿੰਘ ਤੋਂ ਇਲਾਵਾ ਹੋਰ ਵਾਰਡ ਵਾਸੀ ਹਾਜ਼ਰ ਸਨ |
ਸਮਾਜਿਕ ਕੁਰੀਤੀਆਂ ਿਖ਼ਲਾਫ਼ ਸਨ ਗੁਰੂ ਰਵਿਦਾਸ ਜੀ-ਦਰਬਾਰਾ ਸਿੰਘ ਗੁਰੂ
ਖਮਾਣੋਂ, (ਜੋਗਿੰਦਰ ਪਾਲ)-ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਮੌਕੇ ਪਿੰਡ ਅਮਰਾਲਾ ਵਿਖੇ ਕਰਵਾਏ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਦਰਬਾਰਾ ਸਿੰਘ ਗੁਰੂ ਹਲਕਾ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਬਸੀ ਪਠਾਣਾ ਨੇ ਕਿਹਾ ਕਿ ਜਿਸ ਸਮੇਂ ਭਗਤ ਸ੍ਰੀ ਗੁਰੂ ਰਵਿਦਾਸ ਨੇ ਜਨਮ ਲਿਆ, ਉਸ ਸਮੇਂ ਉਨ੍ਹਾਂ ਸਮਾਜ ਵਿਚ ਫੈਲੀ ਊਚ-ਨੀਚ ਦੀ ਬੁਰਾਈ ਿਖ਼ਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ¢ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਆਪਣੀ ਸਰਕਾਰ ਦੌਰਾਨ ਖੁਰਾਲਗੜ੍ਹ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜਿੱਥੇ ਭਗਤ ਰਵਿਦਾਸ ਨੇ ਕਈ ਸਾਲ ਬਿਤਾਏ ਸਨ ਦੀ ਯਾਦ ਵਿਚ ਵੱਡਾ ਸਮਾਰਕ ਬਣਾਇਆ ਸੀ | ਪ੍ਰਬੰਧਕਾਂ ਵਲੋਂ ਦਰਬਾਰਾ ਸਿੰਘ ਗੁਰੂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਦਿਲਬਾਰਾ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ, ਪਰਮਜੀਤ ਸਿੰਘ ਅਮਰਾਲਾ, ਸਰਬਜੀਤ ਸਿੰਘ, ਮੋਹਨ ਸਿੰਘ ਸਰਪੰਚ, ਅਰਜਨ ਸਿੰਘ ਪੰਚ, ਗਿਆਨੀ ਅਮਰ ਸਿੰਘ, ਕੈਪਟਨ ਬੁੱਧ ਸਿੰਘ, ਕੈਪਟਨ ਰਾਮਪਾਲ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ¢
ਅਮਰਾਲਾ ਵਿਖੇ ਜਨਮ ਦਿਹਾੜਾ ਮਨਾਇਆ
ਖਮਾਣੋਂ, (ਜੋਗਿੰਦਰ ਪਾਲ)-ਪਿੰਡ ਅਮਰਾਲਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਵਿਸ਼ੇਸ਼ ਤੌਰ ਤੇ ਆਪਣੀ ਹਾਜ਼ਰੀ ਲਗਾਈ | ਹਲਕਾ ਵਿਧਾਇਕ ਜੀ.ਪੀ. ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ਉੱਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸਰਪੰਚ ਮੋਹਣ ਸਿੰਘ, ਮਨਜਿੰਦਰ ਸਿੰਘ ਕੰਗ, ਸੁਰਿੰਦਰ ਸਿੰਘ ਰਾਮਗੜ੍ਹ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸਰਬਜੀਤ ਸਿੰਘ ਜੀਤੀ ਮੈਂਬਰ ਬਲਾਕ ਸੰਮਤੀ ਖਮਾਣੋਂ, ਜਸਵੀਰ ਸਿੰਘ ਜੱਸੀ ਭਾਦਲਾ, ਪੰਚਾਇਤ ਮੈਂਬਰ ਅਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ |
ਰਵਿਦਾਸ ਮੰਦਰ ਖਮਾਣੋਂ ਵਿਖੇ ਸਮਾਗਮ
ਖਮਾਣੋਂ, (ਮਨਮੋਹਣ ਸਿੰਘ ਕਲੇਰ)-ਇਲਾਕੇ ਅੰਦਰ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸੇ ਤਰ੍ਹਾਂ ਖਮਾਣੋਂ 'ਚ ਰਵਿਦਾਸ ਮੰਦਰ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਭਾਈ ਮੰਗਲ ਦੇ ਕੀਰਤਨੀ ਜਥੇ ਨੇ ਭਗਤ ਰਵਿਦਾਸ ਜੀ ਦਾ ਇਤਿਹਾਸ ਸੁਣਾਇਆ | ਇਸ ਮੌਕੇ ਮੰਦਰ ਕਮੇਟੀ ਦੀ ਪ੍ਰਧਾਨ ਕੁਲਵਿੰਦਰ ਕੌਰ, ਉਪ ਪ੍ਰਧਾਨ ਪ੍ਰੀਤਮ ਕੌਰ, ਸੈਕਟਰੀ ਕੁਲਵੰਤ ਕੌਰ, ਹਰਪ੍ਰੀਤ ਕੌਰ, ਖ਼ਜ਼ਾਨਚੀ ਗੁਰਪੀ੍ਰਤ ਕੌਰ, ਸੁਰਜੀਤ ਕੌਰ, ਸਕੱਤਰ ਕਿ੍ਸ਼ਨਾ, ਸਰਬਜੀਤ ਕੌਰ, ਦਲਬਾਰਾ ਸਿੰਘ, ਸੁਰਿੰਦਰ ਸਿੰਘ, ਅਜਮੇਰ ਸਿੰਘ, ਨਾਇਬ ਸਿੰਘ ਤੇ ਡਾ. ਦਿਲਪੀ੍ਰਤ ਸਿੰਘ ਹਾਜ਼ਰ ਸਨ |

ਪੰਜਾਬ ਸਰਕਾਰ ਵਲੋਂ ਲਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ ਦੇ ਪ੍ਰਬੰਧ ਮੁਕੰਮਲ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ 20 ਅਤੇ 21 ਫਰਵਰੀ ਨੂੰ ਲਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਇਸ ਮੇਲੇ 'ਚ 3 ਦਰਜਨ ਤੋਂ ਵੱਧ ਕੰਪਨੀਆਂ 1500 ਤੋਂ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਭਗੜਾਣਾ ਵਿਖੇ ਨਗਰ ਕੀਰਤਨ ਦਾ ਕੀਤਾ ਸਵਾਗਤ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਭੂਸ਼ਨ ਸੂਦ)- ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਵਿਖੇ ...

ਪੂਰੀ ਖ਼ਬਰ »

ਫਲਾਂ ਤੇ ਸਬਜ਼ੀਆਂ ਦੀ ਸਾਂਭ ਸੰਭਾਲ ਸਬੰਧੀ ਸਿਖਲਾਈ ਕੋਰਸ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਰਾਜਿੰਦਰ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜ ਦਿਨਾਂ ਦਾ ਫਲਾਂ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ | ਇਸ ਮੌਕੇ ਡਾ. ਵਿਪਨ ਕੁਮਾਰ ਰਾਮਪਾਲ ਡਿਪਟੀ ਡਾਇਰੈਕਟਰ (ਸਿਖਲਾਈ) ਨੇ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦਾਂ ਦੇ ਵਾਰਿਸਾਂ ਨੂੰ 2-2 ਕਰੋੜ ਰੁਪਏ ਮੁਆਵਜ਼ਾ ਦਿਓ-ਮਾਨ

ਬਸੀ ਪਠਾਣਾਂ, 19 ਫਰਵਰੀ (ਗ.ਸ. ਰੁਪਾਲ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪੁਲਵਾਮਾ ਆਤਮਘਾਤੀ ਹਮਲੇ ਵਿਚ ਸ਼ਹੀਦ ਹੋਣ ਵਾਲਿਆਂ ਦੇ ਵਾਰਿਸਾਂ ਨੂੰ ਸਰਕਾਰ 2-2 ਕਰੋੜ ਰੁਪਏ ਮੁਆਵਜ਼ੇ ਦੇ ਨਾਲ ਹੀ ਉਨ੍ਹਾਂ ਦੇ ਇਕ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਜਖ਼ਵਾਲੀ, 19 ਫਰਵਰੀ (ਨਿਰਭੈ ਸਿੰਘ)-ਥਾਣਾ ਮੂਲੇਪੁਰ ਅਧੀਨ ਪੈਂਦੇ ਪਿੰਡ ਮਾਜਰਾ (ਇੱਟਾਂ ਦਾ ਭੱਠਾ ਨਜ਼ਦੀਕ) ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਰਿਊਨਾ ਭੋਲਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਘੋਲ, 19 ਫਰਵਰੀ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਤੇ ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰਾ ਨੇ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਬਾਂਸਲ ਸਕੂਲ 'ਚ ਵਿਦਾਇਗੀ ਸਮਾਗਮ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਭੂਸ਼ਨ ਸੂਦ)-ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ ਵਿਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਕੂਲ ਦੇ ਮੁੱਖ ਪ੍ਰਬੰਧਕ ਡਾ. ਹੁਕਮ ਚੰਦ ਬਾਂਸਲ ਨੇ ਇਸ ਸਮਾਗਮ ...

ਪੂਰੀ ਖ਼ਬਰ »

ਗੁਰੂਆਂ-ਪੀਰਾਂ ਦੇ ਮਾਰਗ 'ਤੇ ਚੱਲ ਕੇ ਸਰਬੱਤ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ-ਹੰਸਾਲੀ ਵਾਲੇ

ਅਮਲੋਹ, 19 ਫਰਵਰੀ (ਕੁਲਦੀਪ ਸ਼ਾਰਦਾ)-ਪੰਜਾਬ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ ਜੋ ਸਾਨੂੰ ਮਾਨਵਤਾ ਦੀ ਸੇਵਾ ਦਾ ਮਾਰਗ ਵਿਖਾਉਂਦੀ ਹੈ | ਇਹ ਗੱਲ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸਥਾਨ ਤੋਂ ਪਹੁੰਚੇ ਬਾਬਾ ਪਰਮਜੀਤ ਸਿੰਘ ਨੇ ਇਕ ਸਮਾਗਮ ...

ਪੂਰੀ ਖ਼ਬਰ »

ਮਕਾਨ ਮਾਲਕ ਆਪਣੇ ਕਿਰਾਏਦਾਰਾਂ ਸਬੰਧੀ ਲਿਖਤੀ ਰਿਕਾਰਡ ਥਾਣੇ 'ਚ ਸੂਚਿਤ ਕਰਨ-ਥਾਣਾ ਮੁਖੀ

ਖਮਾਣੋਂ, 19 ਫਰਵਰੀ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਥਾਣਾ ਖਮਾਣੋਂ ਨਾਲ ਸਬੰਧਿਤ ਖਮਾਣੋਂ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਦੇ ਮਕਾਨ ਮਾਲਕ ਜਿਨ੍ਹਾਂ ਨੇ ਆਪਣੇ ਘਰਾਂ ਵਿਚ ਕਿਰਾਏਦਾਰ ਰੱਖੇ ਹੋਏ ਹਨ, ਉਨ੍ਹਾਂ ਦੇ ਪਛਾਣ ਪੱਤਰ ਮਕਾਨ ਮਾਲਕ ਥਾਣਾ ਖਮਾਣੋਂ ਨੂੰ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਬੰਦ ਕਰਨ ਸਬੰਧੀ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਭੂਸ਼ਨ ਸੂਦ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਨੂੰ ਬੰਦ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਸਿੱਧੂ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਦੇਣ ਉਪਰੰਤ ਆਗੂਆਂ ...

ਪੂਰੀ ਖ਼ਬਰ »

ਸੈਫਰਾਨ ਸਿਟੀ ਸਕੂਲ ਕੋਟਲਾ ਬਜਵਾੜਾ ਵਿਖੇ ਵਿਦਾਇਗੀ ਪਾਰਟੀ

ਨੋਗਾਵਾਂ/ਬਸੀ ਪਠਾਣਾ, 19 ਫਰਵਰੀ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਸੈਫਰਾਨ ਸਿਟੀ ਸਕੂਲ ਕੋਟਲਾ ਬਜਵਾੜਾ ਵਿਖੇ ਵਿਦਾਇਗੀ ਪਾਰਟੀ ਕੀਤੀ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰ ਦੇ ਰੰਗ ਬਿਖੇਰੇ ਅਤੇ ਰੈਂਪ ਵਾਕ ਕੀਤਾ | ਵਿਦਿਆਰਥੀਆਂ ਨੇ ਜੱਜਾਂ ਦੇ ਸਵਾਲਾਂ ਦੇ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਜਟਾਣਾ ਉੱਚਾ, 19 ਫਰਵਰੀ (ਮਨਮੋਹਨ ਸਿੰਘ ਕਲੇਰ)-ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਪੋ੍ਰਗਰਾਮ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਲੁਕਾਈ ਕਲਾ ਕੇਂਦਰ ਚੰਡੀਗੜ੍ਹ ਦੀ ਟੀਮ ਵਲੋਂ ਇਕ ...

ਪੂਰੀ ਖ਼ਬਰ »

ਕੌਲਗੜ੍ਹ 'ਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਅਮਲੋਹ, 19 ਫਰਵਰੀ (ਸੂਦ)-ਭਗਤ ਰਵਿਦਾਸ ਸੋਸਾਇਟੀ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਪਿੰਡ ਕੌਲਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵੱਖ-ਵੱਖ ਪਿੰਡਾਂ ਦੀ ਸੰਗਤ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਪਿੰਡ ਡਰੋਲੀ 'ਚ ਸਵਾਇਨ ਫਲੂ ਦੀ ਖ਼ਬਰ ਤੋਂ ਬਾਅਦ ਪਿੰਡ ਪਹੁੰਚੀ ਡਾਕਟਰਾਂ ਦੀ ਟੀਮ

ਘੱਗਾ, 19 ਫਰਵਰੀ (ਵਿਕਰਮਜੀਤ ਸਿੰਘ ਬਾਜਵਾ)-ਬੀਤੇ ਦਿਨੀ ਘੱਗਾ ਨੇੜਲੇ ਡਰੋਲੀ ਪਿੰਡ ਵਿਚ ਸਵਾਇਨ ਫਲੂ ਦੇ ਮਰੀਜਾਂ ਦੀ ਮੌਤ ਹੋਣ ਨੂੰ ਲੈ ਕੇ ਖਬਰਾਂ ਸਾਹਮਣੇ ਆਈਆਂ ਸਨ ਜਿਸ ਦੇ ਚਲਦਿਆਂ ਪਿੰਡ ਵਿਚ ਸਵਾਇਨ ਫਲੂ ਨੂੰ ਲੈ ਕੇ ਡਰ ਦਾ ਮਜੌਲ ਬਣਿਆ ਹੋਇਆ ਹੈ | ਇਸ ਨੂੰ ਲੈ ਕੇ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਦੀ ਹੜਤਾਲ ਪੰਦ੍ਹਰਵੇਂ ਦਿਨ 'ਚ ਸ਼ਾਮਿਲ

ਪਟਿਆਲਾ, 19 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਪੰਦਰਾਂ ਦਿਨਾਂ ਤੋਂ ਆਪਣੀਆ ਸੇਵਾਵਾਂ ਪੱਕੀਆਂ ਕਰਵਾਉਣ ਲਈ ਹੜਤਾਲ 'ਤੇ ਚੱਲ ਰਹੀਆਂ ਠੇਕਾ ਆਧਾਰਿਤ ਨਰਸਾਂ ਤੇ ਐਨਸਿਲਰੀ ਸਟਾਫ ਅਤੇ ਦਰਜਾ ਚਾਰ ਕਰਮਚਾਰੀਆਂ ਦੇ ਨੁਮਾਇੰਦੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਪਲਾਂਟ ਐਾਡ ਮਾਈਕਰੋਬੀਅਲ ਰਿਸਰਚ' ਵਿਸ਼ੇ 'ਤੇ ਕਾਨਫ਼ਰੰਸ ਸ਼ੁਰੂ

ਪਟਿਆਲਾ, 19 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਨਸਪਤੀ ਵਿਗਿਆਨ ਵਿਭਾਗ ਵਲੋਂ 'ਪਲਾਂਟ ਐਾਡ ਮਾਈਕਰੋਬੀਅਲ ਰਿਸਰਚ : ਪਰੈਜ਼ੈਂਟ ਸੈਨਾਰੀਓ' ਵਿਸ਼ੇ 'ਤੇ ਕਰਵਾਈ ਜਾ ਰਹੀ ਰਾਸ਼ਟਰੀ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੌਰਾਨ ਪੰਜਾਬੀ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਨੂੰ ਬਾਹਰ ਨਹੀਂ ਜਾਣ ਦਿਆਂਗੇ-ਕੈਪਟਨ ਅਮਰਿੰਦਰ ਸਿੰਘ

ਘਨੌਰ, 19 ਫਰਵਰੀ (ਜਾਦਵਿੰਦਰ ਸਿੰਘ ਜੋਗੀਪੁਰ/ਬਲਜਿੰਦਰ ਸਿੰਘ ਗਿੱਲ)-ਸੂਬੇ ਦੇ ਕਿਸੇ ਵੀ ਖੇਤਰ 'ਚ ਜਦੋਂ ਪਾਣੀ ਦੇ ਦੂਸ਼ਿਤ ਹੋਣ ਜਾਂ ਇਸ 'ਚ ਯੂਰੇਨੀਅਮ ਜਾਂ ਭਾਰੇ ਤੱਤਾਂ ਦੀ ਕੋਈ ਰਿਪੋਰਟ ਮਿਲਦੀ ਹੈ ਤਾਂ ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਇਸ ਸਮੱਸਿਆ ਦੇ ਹੱਲ ਲਈ ਯਤਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਵਫ਼ਦ ਰੂਸ ਰਵਾਨਾ

ਪਟਿਆਲਾ, 19 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਖ਼ਾਲਸਾ ਕਾਲਜ ਪਟਿਆਲਾ ਦੇ ਕਾਮਰਸ ਅਤੇ ਮੈਨੇਜਮੈਂਟ ਦੇ 6 ਵਿਦਿਆਰਥੀਆਂ ਦਾ ਇਕ ਵਫ਼ਦ ਰੂਸ ਦੀ ਸਾਈਨਰਜੀ ਯੂਨੀਵਰਸਿਟੀ 'ਚ ਉੱਦਮ ਉੱਪਰ ਘੱਟ ਸਮੇਂ ਵਾਲਾ ਕੋਰਸ ਕਰਨ ਲਈ ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਉਭਾਰਨ ਲਈ ਪਰਿਵਾਰ-ਵਾਦ ਦਾ ਖ਼ਾਤਮਾ ਜ਼ਰੂਰੀ-ਪੰਜੋਲੀ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਭੂਸ਼ਨ ਸੂਦ)-ਸੀਨੀਅਰ ਅਕਾਲੀ ਆਗੂ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਦਿਨੋ-ਦਿਨ ਵਧ ਰਹੇ ਪਰਿਵਾਰਵਾਦ ਦੇ ਰੁਝਾਨ ਉੱਤੇ ਗਹਿਰੀ ਚਿੰਤਾ ਦਾ ...

ਪੂਰੀ ਖ਼ਬਰ »

ਬੀਰਦਵਿੰਦਰ ਸਿੰਘ ਗੁ: ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਭੂਸ਼ਨ ਸੂਦ)-ਟਕਸਾਲੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਚੋਣ ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੀ ਸਮੀਖਿਆ ਲਈ ਐਸ.ਡੀ.ਐਮ. ਨੇ ਕੌਾਸਲਰਾਂ ਨਾਲ ਕੀਤੀ ਬੈਠਕ

ਮੰਡੀ ਗੋਬਿੰਦਗੜ੍ਹ, 19 ਫਰਵਰੀ (ਬਲਜਿੰਦਰ ਸਿੰਘ)-ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ ਵਿਚ ਕਿਸੇ ਨਾ ਕਿਸੇ ਕਾਰਨ ਰੁਕੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਉਪ ਮੰਡਲ ਮੈਜਿਸਟਰੇਟ ਅਮਲੋਹ ਆਨੰਦ ਸਾਗਰ ਸ਼ਰਮਾ ਨੇ ਨਗਰ ਕੌਾਸਲ ਗੋਬਿੰਦਗੜ੍ਹ ਦੇ ...

ਪੂਰੀ ਖ਼ਬਰ »

ਅਮਰਦੀਪ ਸਿੰਘ ਨੇ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਦਾ ਚਾਰਜ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)-ਇੰਸਪੈਕਟਰ ਅਮਰਦੀਪ ਸਿੰਘ ਨੇ ਅੱਜ ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ. ਦਾ ਚਾਰਜ ਲੈ ਲਿਆ ਹੈ | ਇਸ ਉਪਰੰਤ ਉਨ੍ਹਾਂ ਪੁਰਾਣੀਆਂ ਅਤੇ ਨਵੀਆਂ ਫਾਈਲਾਂ ਮੰਗਵਾ ਦੇ ਸਬੰਧਿਤ ਤਫ਼ਤੀਸ਼ੀ ਅਫ਼ਸਰਾਂ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX