ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਮੋਗਾ

ਸੁਖਪਾਲ ਸਿੰਘ ਖਹਿਰਾ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਾਉਂਦਿਆਂ ਪੰਜਾਬ ਸਰਕਾਰ 'ਤੇ ਉਠਾਏ ਸਵਾਲ

ਕੋਟ ਈਸੇ ਖਾਂ, 19 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਅੰਦਰ ਰੇਤ ਮਾਫ਼ੀਆ ਵਲੋਂ ਸ਼ਰ੍ਹੇਆਮ ਵੱਡੀ ਪੱਧਰ 'ਤੇ ਨਾਜਾਇਜ਼ ਮਾਈਨਿੰਗ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰੇਤ ਮਾਫੀਆ ਦੀ ਲਗਾਮ ਕੱਸਣ ਦੇ ਵੱਡੇ ਵੱਡੇ ਵਾਅਦੇ ਕਰਕੇ ਸੱਤ੍ਹਾ ਵਿਚ ਆਈ ਕਾਂਗਰਸ ਸਰਕਾਰ ਦੀ ਚੁੱਪੀ ਵੀ ਕਈ ਸਵਾਲ ਖੜ੍ਹੇ ਕਰ ਰਹੀ ਹੈ | ਇਹ ਪ੍ਰਗਟਾਵਾ ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਬੀਤੇ ਸੋਮਵਾਰ ਹਲਕਾ ਧਰਮਕੋਟ ਅਤੇ ਸ਼ਾਹਕੋਟ ਨਾਲ ਲੱਗਦੇ ਸਤਲੁਜ ਦਰਿਆ ਦੇ ਕਿਨਾਰੇ 'ਤੇ ਰੇਤ ਦੇ ਚੱਲ ਰਹੇ ਖੱਡਿਆਂ ਦੇ ਕੋਲ ਬੰਨ੍ਹ ਦੇ ਉੱਪਰ ਆਪਣੇ ਸਾਥੀਆਂ ਨਾਲ ਪੁੱਜ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕੀਤਾ¢ ਸੁਖਪਾਲ ਸਿੰਘ ਖਹਿਰਾ ਦੀ ਹਾਜ਼ਰੀ ਵਿਚ ਕੋਟ ਈਸੇ ਖਾਂ ਦੇ ਵਸਨੀਕ ਮਹਿਲ ਸਿੰਘ ਚੌਹਾਨ ਨੇ ਦੋਸ਼ ਲਾਉਂਦਿਆਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਧਰਮਕੋਟ ਹਲਕੇ ਵਿਚ ਬੱਸੀਆਂ ਪਿੰਡ ਦੀ 9 ਏਕੜ ਖੱਡ ਮਨਜ਼ੂਰਸ਼ੁਦਾ ਹੈ ਪਰ ਸਬੰਧਿਤ ਠੇਕੇਦਾਰ ਵਲੋਂ ਇਸ ਖੱਡ ਨੂੰ ਛੱਡ ਕੇ ਬਾਕੀ ਨਾਲ ਲੱਗਦੀਆਂ ਥਾਵਾਂ 'ਤੇ ਨਾਜਾਇਜ਼ ਰੇਤਾ ਪੁੱਟੀ ਜਾ ਰਹੀ ਹੈ¢ ਖਹਿਰਾ ਦੇ ਨਾਲ ਹੀ ਪੁੱਜੇ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਕਿਹਾ ਕਿ ਦਰਿਆ ਦੇ ਨਾਲ ਹੀ ਲੱਗਦੇ ਹਲਕਾ ਧਰਮਕੋਟ ਦੇ ਪਿੰਡ ਸ਼ੇਰਪੁਰ ਤਾਇਬਾਂ ਅਤੇ ਜਲੰਧਰ ਵਾਲੇ ਪਾਸੇ ਪਿੱਪਲੀ ਆਦਿ ਪਿੰਡਾਂ ਦੇ ਨਜ਼ਦੀਕ ਵੀ ਮਨਜ਼ੂਰ ਸ਼ੁਦਾ ਖੱਡਾਂ ਨੂੰ ਛੱਡ ਕੇ ਬਾਕੀ ਜਗ੍ਹਾ ਤੋਂ ਰੇਤਾ ਪੁੱਟ ਕੇ ਸਰਕਾਰ ਨੂੰ ਕਰੋੜਾਂ ਦਾ ਚੂਨਾ ਲਾਇਆ ਜਾ ਰਿਹਾ ਹੈ ਅਤੇ ਸ਼ੇਰਪੁਰ ਤਾਇਬਾਂ ਨਜ਼ਦੀਕ ਰੇਤਾ ਦੀ ਨਾਜਾਇਜ਼ ਖੱਡ ਚਲਾਉਣ ਸਬੰਧੀ ਪੁਲਿਸ ਵਲੋਂ ਇੱਥੇ ਰੇਡ ਵੀ ਕੀਤੀ ਗਈ ਸੀ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ¢ ਬੰਨ੍ਹ 'ਤੇ ਹੀ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਾਡੇ ਇੱਥੇ ਪੁੱਜਣ ਦਾ ਪਤਾ ਲੱਗਦਿਆਂ ਹੀ ਠੇਕੇਦਾਰਾਂ ਦੇ ਬੰਦੇ ਆਪਣੀਆਂ ਮਸ਼ੀਨਾਂ, ਗੱਡੀਆਂ ਭਜਾ ਕੇ ਰਫ਼ੂ ਚੱਕਰ ਹੋ ਗਏ ਅਤੇ ਜੋ ਟਰਾਲੀਆਂ, ਟਿੱਪਰਾਂ ਵਾਲੇ ਹਨ ਉਹ ਰੇਤਾ ਦੀ ਪਰਚੀ ਤੱਕ ਨਹੀਂ ਦਿਖਾ ਰਹੇ¢ ਖਹਿਰਾ ਨੇ ਕਿਹਾ ਕਿ ਨਾਜਾਇਜ਼ ਹੁੰਦੀ ਮਾਈਨਿੰਗ ਸਬੰਧੀ ਸਰਕਾਰ ਚੁੱਪ ਕਿਉਂ ਹੈ ਅਤੇ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੇਤ ਮਾਫ਼ੀਏ ਸਬੰਧੀ ਸੰਜੀਦਾ ਹਨ ਤਾਂ ਠੋਸ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ¢ ਮਨਜ਼ੂਰਸ਼ੁਦਾ ਖੱਡਾਂ ਅਤੇ ਮਾਈਨਿੰਗ ਸਬੰਧੀ ਜਦੋਂ ਜਾਣਕਾਰੀ ਹਾਸਲ ਕੀਤੀ ਗਈ ਤਾਂ ਪਤਾ ਚੱਲਿਆ ਕੇ ਧਰਮਕੋਟ ਹਲਕੇ ਦੇ ਪਿੰਡ ਬੱਸੀਆਂ ਦੀ ਖੱਡ ਕੁਲਦੀਪ ਸਿੰਘ ਦੇ ਨਾਂਅ 'ਤੇ ਹੈ ਅਤੇ ਜ਼ਿਲ੍ਹਾ ਜਲੰਧਰ ਨਾਲ ਦੀ ਹੱਦ ਨਾਲ ਲੱਗਦੇ ਪਿੰਡ ਪਿੱਪਲੀ ਦੀ ਖੱਡ ਕਿਸੇ ਹੋਰ ਠੇਕੇਦਾਰ ਕੋਲ ਹੈ¢ ਬੱਸੀਆਂ ਖੱਡ ਨਾਲ ਸਬੰਧਿਤ ਠੇਕੇਦਾਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੋਟ ਈਸੇ ਖਾਂ ਦੇ ਵਸਨੀਕ ਮਹਿਲ ਸਿੰਘ ਚੌਹਾਨ ਵਲੋਂ ਆਪਣੇ ਲਾਲਚ ਵੱਸ ਬਿਨਾਂ ਵਜ੍ਹਾ ਸਾਨੂੰ ਪ੍ਰੇਸ਼ਾਨ ਕੀਤਾ ਜਾਾਦਾ ਹੈ ਤੇ ਰੇਤਾ ਦੇ ਖੱਡਿਆਂ ਦੇ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਸਿਰਫ਼ ਇਕ ਪਾਸੇ ਦੀ ਨੌਾ ਏਕੜ ਜ਼ਮੀਨ ਬਾਰੇ ਹੀ ਦੱਸਦਿਆਂ ਮਹਿਲ ਸਿੰਘ ਚੌਹਾਨ ਵਲੋਂ ਗੁਮਰਾਹ ਕੀਤਾ ਗਿਆ ਹੈ ਜਦੋਂ ਕਿ 9 ਨਹੀਂ 21 ਏਕੜ ਹੈ | ਜਿਸ ਵਿਚ ਅੱਠ ਏਕੜ ਪਿੰਡ ਬੱਸੀਆਂ ਦੇ ਬਿਲਕੁਲ ਨਾਲ ਹੈ ਅਤੇ ਬਾਕੀ 13 ਏਕੜ ਦੂਸਰੇ ਪਾਸੇ ਜਲੰਧਰ ਦੀ ਹੱਦ ਨਾਲ ਲੱਗਦੀ ਹੈ | ਠੇਕੇਦਾਰਾਂ ਨੇ ਕਿਹਾ ਕਿ ਜਿਹੜੀਆਂ ਗੱਡੀਆਂ ਜਾਂ ਟਰਾਲੀਆਂ ਦੀ ਪਰਚੀਆਂ ਵਾਲੀ ਗੱਲ ਕੀਤੀ ਜਾ ਰਹੀ ਹੈ ਉਸ ਬਾਰੇ ਸਾਨੂੰ ਕੋਈ ਜਾਣਕਾਰੀ ਨਹੀਂ ਅਤੇ ਅਸੀਂ ਆਪਣੀ ਮਨਜ਼ੂਰਸ਼ੁਦਾ ਖੱਡ ਵਿਚੋਂ ਰੇਤਾ ਭਰਨ ਵਾਲੀਆਂ ਗੱਡੀਆਂ ਨੂੰ ਬਕਾਇਦਾ ਪਰਚੀ ਦਿੰਦੇ ਹਾਂ¢ ਉਨ੍ਹਾਂ ਕਿਹਾ ਕਿ 18 ਫਰਵਰੀ ਨੂੰ ਬਾਰਸ਼ ਹੋਣ ਕਰਕੇ ਅਸੀਂ ਆਪਣੀ ਖੱਡ ਵਿਚ ਕੰਮ ਬੰਦ ਕੀਤਾ ਹੋਇਆ ਸੀ¢ ਠੇਕੇਦਾਰਾਂ ਕਿਹਾ ਕਿ ਜ਼ਿਲ੍ਹਾ ਜਲੰਧਰ ਵਾਲੇ ਪਾਸੇ ਤੋਂ ਕਈ ਹੋਰ ਲੋਕ ਇੱਥੋਂ ਨਾਜਾਇਜ਼ ਰੇਤਾ ਵੀ ਭਰਦੇ ਹਨ | ਇਸ ਤੋਂ ਇਲਾਵਾ ਬਹੁਤੇ ਲੋਕ ਮਿੱਟੀ ਦੀਆਂ ਟਰਾਲੀਆਂ ਭਰ ਕੇ ਵੀ ਇੱਥੋਂ ਰਾਹ ਤੋਂ ਲਿਜਾਂਦੇ ਰਹਿੰਦੇ ਹਨ ਜਿਸ ਕਰਕੇ ਰਸਤਾ ਥੋੜ੍ਹਾ ਖ਼ਰਾਬ ਹੋ ਜਾਂਦਾ ਹੈ ਅਤੇ ਉਨ੍ਹਾਂ ਨੂੰ ਜਦੋਂ ਸਾਡੇ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਵਲੋਂ ਸਾਨੂੰ ਆਪਣੀ ਖੱਡ ਦੇ ਰਸਤੇ ਤੋਂ ਅੱਗੇ ਜਾਣ ਵਾਲਾ ਰਾਹ ਬੰਦ ਕਰਨ ਦੀ ਧਮਕੀ ਦੇ ਦਿੱਤੀ ਜਾਂਦੀ ਹੈ ਜਿਸ ਸਬੰਧੀ ਅਸੀਂ ਖ਼ੁਦ ਉੱਚ ਪ੍ਰਸ਼ਾਸਨ ਨੂੰ ਗੁਹਾਰ ਵੀ ਲਗਾ ਚੁੱਕੇ ਹਾਂ¢ ਠੇਕੇਦਾਰਾਂ ਨੇ ਕਿਹਾ ਕਿ ਜੇਕਰ ਸੁਖਪਾਲ ਸਿੰਘ ਖਹਿਰਾ ਖੱਡਾਂ ਵਾਲੇ ਪਾਸੇ ਧਿਆਨ ਨਾਲ ਜਾ ਕੇ ਦੇਖਦੇ ਤਾਂ ਉਨ੍ਹਾਂ ਨੂੰ ਅਸਲੀ ਸਚਾਈ ਦਾ ਪਤਾ ਲੱਗਦਾ¢ ਠੇਕੇਦਾਰਾਂ ਕਿਹਾ ਕਿ ਜਿਹੜੀ ਗੱਲ ਮਹਿਲ ਸਿੰਘ ਚੌਹਾਨ ਵਲੋਂ ਜਾਂ ਹੋਰਨਾਂ ਵਲੋਂ ਉਠਾਈ ਗਈ ਉਸ ਮਾਮਲੇ ਨਾਲ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਸਾਡੇ 'ਤੇ ਲੱਗੇ ਦੋਸ਼ ਬਿਲਕੁਲ ਬੇਬੁਨਿਆਦ ਹਨ¢

ਆਰਸੇਟੀ ਮੋਗਾ ਡੇਅਰੀ ਫਾਰਮਿੰਗ ਕੋਰਸ ਦੇ 35 ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 19 ਫਰਵਰੀ (ਜਸਪਾਲ ਸਿੰਘ ਬੱਬੀ)-ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਡੇਅਰੀ ਫਾਰਮਿੰਗ ਅਤੇ ਵਾਰਮਿੰਗ ਕੰਪੋਸਟ ਮੇਕਿੰਗ ਕੋਰਸ ਬੈਚ ਨੰਬਰ 174 ਦੇ 35 ਸਿੱਖਿਆਰਥੀਆਂ ਨੂੰ ਸਿਖਲਾਈ ਸਮਾਪਤ ਹੋਣ 'ਤੇ ਮੁੱਖ ਮਹਿਮਾਨ ਸਰਿਤਾ ਜੈਸਵਾਲ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਨੇ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਕੀਤਾ ਝੰਡਾ ਮਾਰਚ

ਨਿਹਾਲ ਸਿੰਘ ਵਾਲਾ, 19 ਫਰਵਰੀ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਿੱਖਿਆ ਸਿਹਤ ਸੇਵਾਵਾਾ ਅਤੇ ਹੋਰ ਪਬਲਿਕ ਅਦਾਰਿਆਾ ਦੇ ਨਿੱਜੀਕਰਨ ਿਖ਼ਲਾਫ਼ ਹਲਕਾ ਨਿਹਾਲ ...

ਪੂਰੀ ਖ਼ਬਰ »

ਲੋਕਾਂ ਨੂੰ ਰਵਾਇਤੀ ਪਾਰਟੀਆਂ ਦੇ ਚੁੰਗਲ 'ਚੋਂ ਬਚਾਉਣ ਲਈ ਰਾਜਸੀ ਆਗੂ ਇਕ ਮੰਚ 'ਤੇ ਇਕੱਠੇ ਹੋਣ-ਬੂਟਾ ਸਿੰਘ ਰਣਸੀਂਹ

ਸਮਾਲਸਰ, 19 ਫਰਵਰੀ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਨੂੰ ਰਵਾਇਤੀ ਪਾਰਟੀਆਂ ਤੋਂ ਬਚਾਉਣ ਲਈ ਪੰਜਾਬ ਦੇ ਅਸਲ ਦਰਦਮੰਦਾਂ ਨੂੰ ਇਕ ਮੰਚ 'ਤੇ ਇਕੱਠਾ ਹੋਣਾ ਪਵੇਗਾ ਅਤੇ ਸਭ ਤੋਂ ਪਹਿਲਾਂ ਇਹ ਸ਼ੁਰੂਆਤ ਰਾਜਸੀ ਆਗੂਆਂ ਨੂੰ ਕਰਨੀ ਪਵੇਗੀ | ਇਸ ਏਕੇ ਲਈ ਹੀ ਅਸੀਂ 23 ਫਰਵਰੀ ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਮੋਗਾ ਨੇ ਕੀਤਾ ਸ਼ਹੀਦਾਂ ਲਈ ਰੋਸ ਪ੍ਰਗਟ

ਮੋਗਾ, 19 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਮੋਗਾ ਨਾਲ ਸਬੰਧਿਤ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਬੱਸ ਸਟੈਂਡ ਮੋਗਾ ਸਾਹਮਣੇ ਅੰਡਰ ਪਾਸ 'ਤੇ ਕਸ਼ਮੀਰ ਦੇ ਪੁਲਵਾਮਾਂ ਹਮਲੇ 'ਚ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ ਅੱਜ

ਨਿਹਾਲ ਸਿੰਘ ਵਾਲਾ, 19 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ)-ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਮੋਗਾ ਦੇ ਸਾਰੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਇਕ ...

ਪੂਰੀ ਖ਼ਬਰ »

-ਮਾਮੂਲੀ ਵਰਖਾ ਨਾਲ ਜਲ-ਥਲ ਹੋਣ ਲੱਗੇ ਮੁੱਖ ਬੱਸ ਅੱਡੇ ਦਾ ਮਾਮਲਾ-

ਲੋਕ ਖ਼ੁਦ ਪਾਣੀ ਕੱਢਣ ਲਈ ਮਜਬੂਰ

ਬਾਘਾ ਪੁਰਾਣਾ, 19 ਫ਼ਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦਾ ਮੁੱਖ ਬੱਸ ਅੱਡਾ ਸੁਰੱਖਿਆ ਤੇ ਪ੍ਰਬੰਧਾਂ ਤੋਂ ਕਾਫ਼ੀ ਸੱਖਣਾ ਹੈ | ਇਥੋਂ ਦੀ ਸਭ ਤੋਂ ਵੱਡੀ ਸਮੱਸਿਆ ਮਾਮੂਲੀ ਵਰਖਾ ਨਾਲ ਹੀ ਬੱਸ ਅੱਡੇ ਵਿਚ ਪਾਣੀ ਖੜ੍ਹਨ ਦੀ ਬਣ ਗਈ ਹੈ | ਬਿਲਕੁਲ ਮਾਮੂਲੀ ਵਰਖਾ ਪੈਣ ...

ਪੂਰੀ ਖ਼ਬਰ »

ਪੰਚਾਇਤ ਨੇ ਸਰਵਿਸ ਲੇਨ ਲਈ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਮੋਗਾ, 19 ਫਰਵਰੀ (ਅਮਰਜੀਤ ਸਿੰਘ ਸੰਧੂ)-ਨਵੇਂ ਬਣ ਰਹੇ 71 ਹਾਈਵੇ ਉੱਪਰ ਲੱਗਦੇ ਪਿੰਡ ਦੁਸਾਂਝ ਦੇ ਲੋਕਾਂ ਨੂੰ ਪਿੰਡ ਵਿਚ ਆਉਣ ਜਾਣ ਲਈ ਆ ਰਹੀ ਵੱਡੀ ਸਮੱਸਿਆ ਨੂੰ ਦੇਖਦਿਆਂ ਪਿੰਡ ਦੀ ਪੰਚਾਇਤ ਵਲੋਂ ਇਸ ਬਣ ਰਹੇ ਰੋਡ ਨਾਲ ਪਿੰਡ ਦੇ ਨਜ਼ਦੀਕ ਕੱਟ ਛੱਡਣ 'ਤੇ ਸਰਵਿਸ ਲਾਈਨ ...

ਪੂਰੀ ਖ਼ਬਰ »

ਨਾਬਾਲਗਾ ਵਰਗਲਾਉਣ ਿਖ਼ਲਾਫ਼ ਇਕ ਨਾਮਜ਼ਦ

ਮੋਗਾ, 19 ਫ਼ਰਵਰੀ (ਸ਼ਿੰਦਰ ਸਿੰਘ ਭੁਪਾਲ)-ਥਾਣਾ ਬੱਧਨੀ ਕਲਾਂ ਦੇ ਹਲਕੇ ਅੰਦਰ ਆਉਂਦੇ ਇਕ ਪਿੰਡ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ 16 ਫ਼ਰਵਰੀ ਨੂੰ ਸਵੇਰੇ 9 ਵਜੇ ਦੇ ਕਰੀਬ ਉਸ ਦੀ 17 ਸਾਲਾ ਲੜਕੀ ਨੂੰ ਗੁਰਪ੍ਰੀਤ ਸਿੰਘ ਵਾਸੀ ਕਾਉਂਕੇ ਕਲਾਂ ਵਿਆਹ ਕਰਵਾਉਣ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਮੋਗਾ ਦੀ ਕਲਮ ਛੋੜ ਹੜਤਾਲ ਜਾਰੀ

ਮੋਗਾ, 19 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਇਕਾਈ ਮੋਗਾ ਦੀ ਕਲਮ ਛੋੜ ਹੜਤਾਲ ਡੀ.ਸੀ.ਮੋਗਾ ਦਫ਼ਤਰ ਵਿਖੇ ਲਗਾਤਾਰ ਜਾਰੀ ਹੈ | ਅੱਜ ਵੀ 7ਵੇਂ ਦਿਨ ਲਗਾਤਾਰ ਕਲਮ ਛੋੜ ਹੜਤਾਲ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਪਿੰਡ ਦੌਧਰ 'ਚ ਲੱਗਿਆ ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਮਾਪਤ

ਬੱਧਨੀ ਕਲਾਂ, 19 ਫਰਵਰੀ (ਸੰਜੀਵ ਕੋਛੜ)-ਪਿੰਡ ਦੌਧਰ ਦੇ ਉੱਦਮੀ ਨੌਜਵਾਨਾਂ ਵਲੋਂ ਜੱਸੋ ਪੱਤੀ ਦੀ ਧਰਮਸ਼ਾਲਾ 'ਚ ਸੱਤ ਰੋਜ਼ਾ ਦਸਤਾਰ ਕੈਂਪ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਭਾਗ ਲੈਂਦਿਆਂ ਵੱਖੋ-ਵੱਖ ਤਰੀਕਿਆਂ ਨਾਲ ਕੋਚ ਹਰਜੋਤ ਸਿੰਘ ਚੂਹੜਚੱਕ ...

ਪੂਰੀ ਖ਼ਬਰ »

ਬੰਤ ਸਿੰਘ ਸੇਖੋਂ ਨੈਸ਼ਨਲ ਰਾਜੀਵ ਗਾਂਧੀ ਬ੍ਰਗੇਡ ਦੇ ਜ਼ਿਲ੍ਹਾ ਚੇਅਰਮੈਨ ਬਣੇ

ਬਾਘਾ ਪੁਰਾਣਾ, 19 ਫ਼ਰਵਰੀ (ਬਲਰਾਜ ਸਿੰਗਲਾ)-ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਵਧੀਆ ਸੇਵਾਵਾਂ ਨੂੰ ਲੈ ਕੇ ਸਾਬਕਾ ਐਕਸੀਅਨ ਬੰਤ ਸਿੰਘ ਸੇਖੋਂ ਨੂੰ ਨੈਸ਼ਨਲ ਰਾਜੀਵ ਗਾਂਧੀ ਬ੍ਰਗੇਡ ਕਾਂਗਰਸ ਜ਼ਿਲ੍ਹਾ ਮੋਗਾ ਦਾ ਚੇਅਰਮੈਨ ਕਮ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 19 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਮਨਜੋਤ ਕੁਮਾਰ ਅਰੋੜਾ ਸਪੁੱਤਰ ਰਣਜੀਤ ਕੁਮਾਰ ਵਾਸੀ ਖੋਸਾ ਰਣਧੀਰ ਨੇ ਆਈਲਟਸ ਦੇ ਨਤੀਜੇ ਵਿਚੋਂ ਓਵਰਆਲ 7 ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਕਮਾਓ ਤੇ ਸਿੱਖੋ ਗਤੀਵਿਧੀ ਕਰਵਾਈ

ਮੋਗਾ, 19 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਬੱਚਿਆਂ ਨੂੰ ਕਮਾਓ ਅਤੇ ਸਿੱਖੋ ਗਤੀਵਿਧੀ ਰਾਹੀਂ ਪੈਸੇ ਕਮਾਉਣ ਅਤੇ ਗਣਿਤ ਵਰਗੇ ਵਿਸ਼ੇ ਨੂੰ ਦਿਲਚਸਪ ਢੰਗ ਨਾਲ ਪੜ੍ਹਾਉਣ ਦੇ ਉਦੇਸ਼ ਨਾਲ ਗਣਿਤ ਵਿਭਾਗ ਦੇ ਅਧਿਆਪਕਾਂ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਅਰਮਾਨ ਟਰੈਵਲਜ਼ ਨੇ ਤਿੰਨ ਜਣਿਆਂ ਦਾ ਕੈਨੇਡਾ ਦਾ 10 ਸਾਲਾ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 19 ਫ਼ਰਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਅਰਮਾਨ ਟਰੈਵਲਜ਼ ਜੋ ਕਿ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਡੀ.ਐਸ.ਪੀ. ਦਫ਼ਤਰ ਦੇ ਨਜ਼ਦੀਕ ਸਥਿਤ ਹੈ, ਵਲੋਂ ਲਗਾਤਾਰ ਵਿਦੇਸ਼ਾਂ ਦੇ ਵੀਜ਼ੇ ਸੌਖੇ ਢੰਗ ਨਾਲ ਲਗਾਉਣ ਸਦਕਾ ਅਨੇਕਾਂ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਵਿਖੇ ਆਈਲਟਸ ਦੀਆਂ ਕਲਾਸਾਂ ਸ਼ੁਰੂ-ਅਰਸ਼ਦੀਪ ਸਿੰਘ

ਮੋਗਾ, 19 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨਜ਼ਦੀਕ ਬੱਸ ਸਟੈਂਡ ਲੁਧਿਆਣਾ ਜੀ.ਟੀ ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਹਠੂਰ ...

ਪੂਰੀ ਖ਼ਬਰ »

ਰੂਰਲ ਐੱਨ. ਜੀ. ਓ. ਤੇ ਤਰਕਸ਼ੀਲ ਸੁਸਾਇਟੀ ਨੇ ਲਵਾਇਆ ਲੋਕ ਪੱਖੀ ਗੀਤਾਂ ਦਾ ਅਖਾੜਾ

ਅਜੀਤਵਾਲ, 19 ਫਰਵਰੀ (ਹਰਦੇਵ ਸਿੰਘ ਮਾਨ)-ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੋਗਾ ਵਲੋਂ ਸਾਂਝੇ ਤੌਰ 'ਤੇ ਲੋਕਾਂ ਨੂੰ ਪਖੰਡੀ ਸਾਧਾਂ, ਰਾਜਨੀਤਕ ਆਗੂਆਂ ਅਤੇ ਚਲਾਕ ਲੋਕਾਂ ਵਲੋਂ ਪਰੋਸੇ ਜਾਂਦੇ ਝੂਠ ਨੂੰ ਸਮਝਣ ਦੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਸਥਾ ਦੀ ਮੀਟਿੰਗ

ਕੋਟ ਈਸੇ ਖਾਂ, 19 ਫ਼ਰਵਰੀ (ਯਸ਼ਪਾਲ ਗੁਲਾਟੀ)-ਚੀਮਾ ਰੋਡ ਕੋਟ ਈਸੇ ਖਾਂ ਵਿਖੇ ਮਨੁੱਖੀ ਅਧਿਕਾਰ ਸੰਸਥਾ ਰਜਿ: 310 ਚੰਡੀਗੜ੍ਹ ਬਰਾਂਚ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਸਪਾਲ ਬਤਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਗੁਰਨੇਕ ਸਿੰਘ ਮਹਿਰੋਂ, ਡਾ. ...

ਪੂਰੀ ਖ਼ਬਰ »

ਅਧੂਰੀ ਪਈ ਡਿਸਪੈਂਸਰੀ ਦੀ ਬਿਲਡਿੰਗ ਨੂੰ ਮੁਕੰਮਲ ਕਰਵਾ ਕੇ ਭਰਤੀ ਪੁਆਈ

ਕਿਸ਼ਨਪੁਰਾ ਕਲਾਂ, 19 ਫਰਵਰੀ (ਪਰਮਿੰਦਰ ਸਿੰਘ ਗਿੱਲ)-ਪਿੰਡ ਭਿੰਡਰ ਖ਼ੁਰਦ ਵਿਖੇ ਪਿਛਲੇ ਲੰਮੇ ਸਮੇਂ ਤੋਂ ਅਧੂਰੀ ਪਈ ਡਿਸਪੈਂਸਰੀ ਦੀ ਬਿਲਡਿੰਗ ਨੂੰ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਉਪਰਾਲਾ ਕਰਦਿਆਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਮੁਕੰਮਲ ਕਰਵਾ ਕੇ ...

ਪੂਰੀ ਖ਼ਬਰ »

ਸੂਬਾ ਪੱਧਰੀ ਮੀਰੀ ਪੀਰੀ ਸੰਮੇਲਨ 23 ਨੂੰ -ਜਥੇ: ਰਣਸੀਂਹ

ਨਿਹਾਲ ਸਿੰਘ ਵਾਲਾ, 19 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ 1920 ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਰਕਾਰ ਵਲੋਂ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈ ਜਾ ਰਹੀਆਂ ਹਨ-ਵਿਧਾਇਕ ਲੋਹਗੜ੍ਹ

ਧਰਮਕੋਟ, 19 ਫਰਵਰੀ (ਹਰਮਨਦੀਪ ਸਿੰਘ)-ਕੈਪਟਨ ਸਰਕਾਰ ਵਲੋਂ ਸ਼ੁਰੂ ਕੀਤੀ ਮਾਈ ਭਾਗੋ ਸਕੀਮ ਤਹਿਤ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਰਕਾਰੀ ਸੀਨੀਅਰ ਸੈੈਕੰਡਰੀ ਸਕੂਲ ਕੈਲਾ ਵਿਖੇ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਬੰਤ ਸਿੰਘ ਸੇਖੋਂ ਨੇ ਹਲਕਾ ਫ਼ਰੀਦਕੋਟ ਤੋਂ ਦਾਅਵੇਦਾਰੀ ਜਤਾਈ

ਮੋਗਾ, 19 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਾਂਗਰਸੀ ਟਕਸਾਲੀ ਪਰਿਵਾਰ ਨਾਲ ਸਬੰਧਿਤ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਐਕਸੀਅਨ ਪੰਚਾਇਤੀ ਰਾਜ ਬੰਤ ਸਿੰਘ ਸੇਖੋਂ ਨੇ ਹਲਕਾ ਲੋਕ ਸਭਾ ਰਾਖਵਾਂ ਫ਼ਰੀਦਕੋਟ ਤੋਂ ਉਮੀਦਵਾਰੀ ਲਈ ਆਪਣੀ ਪਾਰਟੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸਕਾਰਪੀਓ ਗੱਡੀ ਸੜ ਕੇ ਸੁਆਹ

ਜ਼ੀਰਾ, 19 ਫਰਵਰੀ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨਜ਼ਦੀਕ ਪਿੰਡ ਸਨ੍ਹੇਰ ਦੇ ਨੇੜੇ ਇਕ ਸਕਾਰਪੀਓ ਗੱਡੀ ਅੱਗ ਲੱਗਣ ਨਾਲ ਸੜ ਕੇ ਸਵਾਹ ਹੋ ਗਈ | ਇਸ ਮੌਕੇ ਗੱਡੀ ਦੇ ਮਾਲਕ ਸੁਖਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਡਗਰੂ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਕੋਟ ਈਸੇ ਖਾਂ, 19 ਫ਼ਰਵਰੀ (ਨਿਰਮਲ ਸਿੰਘ ਕਾਲੜਾ)-ਸਿੱਖਾਂ ਦੇ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰ ਰਾਏ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਸ਼ਰਧਾ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਦੀ ਕਾਰਜਕਾਰਨੀ ਨੂੰ ਲੈ ਕੇ ਹੋਈ ਵਿਸ਼ੇਸ਼ ਮੀਟਿੰਗ

ਮੋਗਾ, 19 ਫ਼ਰਵਰੀ (ਬਲਰਾਜ ਸਿੰਗਲਾ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਕਟਾਰੀਆ ਰੋਡ 'ਤੇ ਸਥਿਤ ਅਰੋੜਾ ਮਹਾਂ ਸਭਾ ਦੇ ਦਫ਼ਤਰ ਵਿਖੇ ਅਰੋੜਾ ਮਹਾਂ ਸਭਾ ਦੀ ਕਾਰਜਕਾਰਨੀ ਨੂੰ ਲੈ ਕੇ ਇਕ ਮੀਟਿੰਗ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕਟਾਰੀਆ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »

ਪੁਲਿਸ ਚੋਰੀ ਹੋਏ ਝੋਟਿਆਂ ਦਾ ਸੁਰਾਗ ਕੱਢਣ 'ਚ ਅਸਫ਼ਲ

ਠੱਠੀ ਭਾਈ, 19 ਜਨਵਰੀ (ਜਗਰੂਪ ਸਿੰਘ ਮਠਾੜੂ)-ਬੀਤੀ 18 ਜਨਵਰੀ ਦੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸੇਖਾ ਖ਼ੁਰਦ ਦੇ ਸਾਂਝੇ ਝੋਟਿਆਂ ਨੂੰ ਕੈਂਟਰ 'ਚ ਲੱਦ ਕਿ ਚੋਰੀ ਕੀਤੇ ਜਾਣ ਦੀ ਘਟਨਾ ਵਾਪਰੀ ਸੀ¢ ਇਹ ਵਾਰਦਾਤ ਪਿੰਡ 'ਚ ਲੱਗੇ ਇਕ ਘਰ 'ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 19 ਫਰਵਰੀ (ਜਸਪਾਲ ਸਿੰਘ ਬੱਬੀ)-ਮੈਕਰੋ ਗਲੋਬਲ ਅਕਾਲਸਰ ਰੋਡ ਮੋਗਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ ਕੌਾਸਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਮਲਜੀਤ ਸਿੰਘ ...

ਪੂਰੀ ਖ਼ਬਰ »

ਐੱਚ. ਐੱਸ. ਬਰਾੜ ਸਕੂਲ ਵਿਖੇ ਵਿਦਾਇਗੀ ਪਾਰਟੀ ਤੇ ਸਮਾਗਮ ਕਰਵਾਇਆ

ਬਾਘਾ ਪੁਰਾਣਾ, 19 ਫ਼ਰਵਰੀ (ਬਲਰਾਜ ਸਿੰਗਲਾ)-ਨਾਮਵਰ ਸੰਸਥਾ ਐਚ.ਐਸ. ਬਰਾੜ ਪਬਲਿਕ ਸਕੂਲ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਬੱਚਿਆਂ ਨੇ ਗੀਤ, ਭਾਸ਼ਣ, ਚੁਟਕਲੇ, ਗਿੱਧਾ ਅਤੇ ਭੰਗੜਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਸ਼ਹੀਦ ਜਵਾਨਾਂ ਦੀ ਯਾਦ 'ਚ ਕੱਢਿਆ ਮੋਮਬੱਤੀ ਮਾਰਚ

ਨਿਹਾਲ ਸਿੰਘ ਵਾਲਾ, 19 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ)-ਲੋਕ ਇਨਸਾਫ਼ ਪਾਰਟੀ ਦੇ ਸ਼ਹਿਰੀ ਪ੍ਰਧਾਨ ਕੁਲਬੀਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਮੰਡੀ ਨਿਹਾਲ ਸਿੰਘ ਵਾਲਾ ਦੇ ਨੌਜਵਾਨਾ ਨੇ ਸ਼ਹਿਰ 'ਚ ਕੈਂਡਲ ਮਾਰਚ ਕੱਢਿਆ | ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਪੰਜਾਬ ਕੋ-ਐਜੂਕੇਸ਼ਨ ਸਕੂਲ ਮਾਣੂੰਕੇ ਦਾ ਸਾਲਾਨਾ ਇਨਾਮ ਵੰਡ ਸਮਾਗਮ

ਸਮਾਧ ਭਾਈ, 19 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਾਲਾਨਾ ਇਨਾਮ ਵੰਡ ਸਮਾਗਮ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦਾ ਵਫ਼ਦ ਵਣ ਰੇਂਜ ਅਫ਼ਸਰ ਨੂੰ ਮਿਲਿਆ

ਮੋਗਾ, 19 ਫਰਵਰੀ (ਜਸਪਾਲ ਸਿੰਘ ਬੱਬੀ)-ਸਬ ਕਮੇਟੀ ਜੰਗਲਾਤ ਵਿਭਾਗ ਜ਼ਿਲ੍ਹਾ ਮੋਗਾ ਦਾ ਵਫ਼ਦ ਸੁੱਖਾ ਸਿੰਘ, ਕੁਲਦੀਪ ਸਿੰਘ, ਕਾਲਾ ਸਿੰਘ, ਬਿੱਕਰ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ ਆਦਿ ਦੀ ਅਗਵਾਈ 'ਚ ਵਣ ਰੇਂਜ ਅਫ਼ਸਰ ਬਲਜੀਤ ਸਿੰਘ ਕੰਗ ਨੂੰ ਮਿਲ ਕੇ ਆਪਣੀਆਂ ਹੱਕੀ ...

ਪੂਰੀ ਖ਼ਬਰ »

ਕੈਨੇਡੀਅਨ ਜਸਪਾਲ ਸਿੰਘ ਸਿੱਧੂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮੋਗਾ, 19 ਫਰਵਰੀ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਕੈਨੇਡੀਅਨ ਡਾ: ਜੰਗ ਬਹਾਦਰ ਸਿੰਘ ਸਿੱਧੂ ਅਤੇ ਪਰਿਵਾਰਕ ਮੈਂਬਰਾਂ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਕੈਨੇਡੀਅਨ ਜਸਪਾਲ ਸਿੰਘ ਸਿੱਧੂ ਸਾਬਕਾ ਸਰਪੰਚ ਪਿੰਡ ਸਿੰਘਾਂਵਾਲਾ ...

ਪੂਰੀ ਖ਼ਬਰ »

ਸੈਕਰਡ ਸਕੂਲ ਨੇ ਸਵੱਛ ਭਾਰਤ ਮੁਹਿੰਮ ਤਹਿਤ ਕੱਢੀ ਰੈਲੀ

ਮੋਗਾ, 19 ਫ਼ਰਵਰੀ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦੇ ਵਿਦਿਆਰਥੀਆਂ ਵਲੋਂ ਸਵੱਛ ਭਾਰਤ ਅਭਿਆਨ ਮੁਹਿੰਮ ਦੌਰਾਨ ਭਗਤ ਰਵੀਦਾਸ ਨੂੰ ਸਮਰਪਿਤ ਪਿੰਡ ਵਿਚ ਰੈਲੀ ਕੱਢੀ ਗਈ | ਜਿਸ ਵਿਚ ਵਿਦਿਆਰਥੀਆਂ ਵਲੋਂ ਪਿੰਡ ਵਿਚ ਥਾਂ-ਥਾਂ ਦੇ ...

ਪੂਰੀ ਖ਼ਬਰ »

ਬਲਜੀਤ ਸਿੰਘ ਕੰਗ ਕੀਲੀ ਗਾਂਦਰਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਫਤਹਿਗੜ੍ਹ ਪੰਜਤੂਰ, 19 ਫਰਵਰੀ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਕੀਲੀ ਗਾਂਦਰਾ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੰਬਰਦਾਰ ਬਲਜੀਤ ਸਿੰਘ ਕੰਗ ਦੇ ਮਾਤਾ ਅਤੇ ਜਸਪ੍ਰੀਤ ਕੌਰ ਮੀਨਾ ਕੰਗ ਸਾਬਕਾ ਬਲਾਕ ਸੰਮਤੀ ਮੈਂਬਰ ਦੀ ਸੱਸ ਅਤੇ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੀ ਹੋਈ ਭਰਵੀਂ ਇਕੱਤਰਤਾ

ਬਾਘਾ ਪੁਰਾਣਾ, 19 ਫ਼ਰਵਰੀ (ਬਲਰਾਜ ਸਿੰਗਲਾ)-ਮਜ਼ਦੂਰ ਸਕਤੀ ਪਾਰਟੀ ਭਾਰਤ ਦੀ ਅਹਿਮ ਇਕੱਤਰਤਾ ਇੱਥੇ ਐਫ.ਸੀ.ਆਈ. ਦੇ ਗੋਦਾਮਾਂ ਨਜ਼ਦੀਕ ਹੋਈ ਜਿਸ ਦੀ ਅਗਵਾਈ ਪਾਰਟੀ ਦੇ ਕੌਮੀ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਵਲੋਂ ਕੀਤੀ ਗਈ | ਨਿਰਮਲ ਸਿੰਘ ਰਾਜੇਆਣਾ ਨੇ ਇਕੱਤਰ ਨੂੰ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੀ ਹੋਈ ਭਰਵੀਂ ਇਕੱਤਰਤਾ

ਬਾਘਾ ਪੁਰਾਣਾ, 19 ਫ਼ਰਵਰੀ (ਬਲਰਾਜ ਸਿੰਗਲਾ)-ਮਜ਼ਦੂਰ ਸਕਤੀ ਪਾਰਟੀ ਭਾਰਤ ਦੀ ਅਹਿਮ ਇਕੱਤਰਤਾ ਇੱਥੇ ਐਫ.ਸੀ.ਆਈ. ਦੇ ਗੋਦਾਮਾਂ ਨਜ਼ਦੀਕ ਹੋਈ ਜਿਸ ਦੀ ਅਗਵਾਈ ਪਾਰਟੀ ਦੇ ਕੌਮੀ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਵਲੋਂ ਕੀਤੀ ਗਈ | ਨਿਰਮਲ ਸਿੰਘ ਰਾਜੇਆਣਾ ਨੇ ਇਕੱਤਰ ਨੂੰ ...

ਪੂਰੀ ਖ਼ਬਰ »

ਵਿਧਾਇਕ ਬਲਦੇਵ ਸਿੰਘ ਜੈਤੋ ਵਲੋਂ ਹਲਕੇ ਵਿਚ ਨੁੱਕੜ ਮੀਟਿੰਗਾਂ

ਨਿਹਾਲ ਸਿੰਘ ਵਾਲਾ, 19 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ)-ਆਪਣਾ ਪੰਜਾਬ ਪਾਰਟੀ ਵਲੋਂ ਆ ਰਹੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੇ ਸਟੇਟ ਵਰਕਿੰਗ ਕਮੇਟੀ ਮੈਂਬਰ ਜਗਦੇਵ ਸਿੰਘ ਯੂ.ਐਸ.ਏ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਨੇ ਕੱਢਿਆ ਮੋਮਬੱਤੀ ਮਾਰਚ

ਮੋਗਾ, 19 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਆਪ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਦੀ ਅਗਵਾਈ 'ਚ ਇਕ ਰੋਸ ਮਾਰਚ ਕੱਢਿਆ ਗਿਆ ਜਿਸ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਸੰਸਦ ਮੈਂਬਰ ਪ੍ਰੋ: ਸਾਧੂ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX