ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 1 hour ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 1 hour ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 1 hour ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 2 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 2 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 2 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 2 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 2 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 2 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 3 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 3 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 3 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 3 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 3 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 3 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 3 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 4 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 4 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 4 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 5 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 4 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 5 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 5 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 6 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 6 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 6 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 6 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 minute ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 7 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 7 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 7 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 7 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 8 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 8 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਫ਼ਿਰੋਜ਼ਪੁਰ ਛਾਉਣੀ ਅਧੀਨ ਪੈਂਦੀ ਬਸਤੀ ਟੈਂਕਾਂ ਵਾਲੀ ਅੰਦਰ ਘਰ 'ਚ ਇਕੱਲੀ ਔਰਤ ਦੇਖ 27 ਨਵੰਬਰ 2018 ਨੂੰ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਉਕਤ ਕਾਤਲ ਨੁਮਾ ਵਿਅਕਤੀ ਕੋਈ ਹੋਰ ਨਹੀਂ, ਮਿ੍ਤਕਾ ਦਾ ਰਿਸ਼ਤੇ 'ਚੋਂ ਮਾਮਾ ਹੀ ਲੱਗਦਾ ਹੈ ਤੇ ਇਸੇ ਪਰਿਵਾਰ ਨੇ ਮਿ੍ਤਕਾ ਪੂਜਾ ਰਾਣੀ ਦਾ ਰਿਸ਼ਤਾ ਕਰਵਾਇਆ ਸੀ | ਕਤਲ ਦਾ ਕਾਰਨ ਘਰ 'ਚ ਚੋਰੀ ਕਰਦੇ ਕਾਤਲ ਨੁਮਾ ਵਿਅਕਤੀ ਨੂੰ ਮਿ੍ਤਕਾ ਵਲੋਂ ਵੇਖ ਲੈਣਾ ਬਣਿਆ | ਪੈੱ੍ਰਸ ਕਾਨਫ਼ਰੰਸ ਕਰਦਿਆਂ ਜਸਪਾਲ ਸਿੰਘ ਢਿੱਲੋਂ ਉਪ ਕਪਤਾਨ ਪੁਲਿਸ ਸਿਟੀ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਤਲ ਕੇਸ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਬਲਜੀਤ ਸਿੰਘ ਸਿੱਧੂ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਦੀ ਅਗਵਾਈ ਹੇਠ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ, ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫ਼ਸਰ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਟੀਮ ਵਲੋਂ ਮਾਮਲੇ ਦੀ ਤਹਿ ਤੱਕ ਜਾਂਦਿਆਂ ਕਾਤਲ ਨੂੰ ਲੱਭਿਆ ਹੈ | ਉਨ੍ਹਾਂ ਦੱਸਿਆ ਕਿ 27 ਨਵੰਬਰ 2018 ਦੀ ਸ਼ਾਮ ਨੂੰ ਪੂਜਾ ਰਾਣੀ ਪਤਨੀ ਮਨਮੋਹਨ ਠਾਕਰ ਉਰਫ਼ ਮੋਨੂੰ ਪੱੁਤਰ ਸੁਭਾਸ਼ ਵਾਸੀ ਗਲੀ ਨੰਬਰ 24 ਨਵੀਂ ਆਬਾਦੀ ਬਸਤੀ ਟੈਂਕਾਂ ਵਾਲੀ ਫ਼ਿਰੋਜ਼ਪੁਰ ਦਾ ਬੇਰਹਿਮੀ ਨਾਲ ਕਤਲ ਹੋ ਗਿਆ ਸੀ ਤੇ ਉਸ ਨੂੰ ਕਤਲ ਕਰਕੇ ਉਸ ਦੀ ਲਾਸ਼ ਬੈੱਡ ਵਿਚ ਛੁਪਾ ਦਿੱਤੀ ਗਈ ਸੀ | ਪੁਲਿਸ ਨੇ ਚੰਨਣ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਜਲੰਧਰ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕੀਤਾ ਸੀ | ਪੁਲਿਸ ਵਲੋਂ ਕਾਤਲ ਨੂੰ ਫੜਨ ਲਈ ਹਰ ਪੱਖਾਂ ਤੋਂ ਜਾਂਚ ਕੀਤੀ, ਜਿਸ ਦੌਰਾਨ ਕੀਤੀ ਗਈ ਪੁੱਛਗਿੱਛ 'ਚ ਅਜੇ ਪਟਿਆਲ ਨਾਮੀ ਵਿਅਕਤੀ ਵੀ ਸ਼ੱਕ ਦੇ ਘੇਰੇ 'ਚ ਆਇਆ, ਜੋ ਪੂਜਾ ਦੀ ਮਾਂ ਦਾ ਮਾਸੀ ਦਾ ਲੜਕਾ ਹੈ, ਜੋ ਨਸ਼ੇ ਕਰਨ ਦਾ ਆਦੀ ਸੀ | ਉਸ ਪਾਸੋਂ ਕੀਤੀ ਗਈ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਹ 27 ਨਵੰਬਰ ਨੂੰ ਪੂਜਾ ਦੇ ਘਰ ਆਇਆ ਅਤੇ ਚੋਰੀ ਕਰ ਰਿਹਾ ਸੀ ਤਾਂ ਪੂਜਾ ਨੇ ਉਸ ਨੂੰ ਦੇਖ ਲਿਆ | ਪਰਦਾਫਾਸ਼ ਹੋ ਜਾਣ ਦੇ ਡਰੋਂ ਉਸ ਨੇ ਪੂਜਾ ਦਾ ਗਲਾ ਘੁੱਟ ਕੇ ਮਾਰਨ ਉਪਰੰਤ ਉਸ ਨੂੰ ਬੈੱਡ ਵਿਚ ਲੁਕੋ ਦਿੱਤਾ ਸੀ | ਪੁਲਿਸ ਨੇ ਅਜੇ ਪਟਿਆਲ ਪੁੱਤਰ ਰੌਸ਼ਨ ਲਾਲ ਵਾਸੀ ਵੀਰ ਨਗਰ ਫ਼ਿਰੋਜ਼ਪੁਰ ਸ਼ਹਿਰ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਬੀ.ਐੱਸ.ਐਨ.ਐਲ. ਕਰਮਚਾਰੀਆਂ ਵਲੋਂ ਹੜਤਾਲ ਜਾਰੀ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ)-ਆਲ ਇੰਡੀਆ ਯੂਨੀਅਨ ਅਤੇ ਐਸੋਸੀਏਸ਼ਨ ਦੇ ਸੱਦੇ 'ਤੇ ਬੀ.ਐੱਸ.ਐਨ.ਐਲ. ਕਰਮਚਾਰੀਆਂ ਵਲੋਂ ਅੱਜ ਦੂਜੇ ਦਿਨ ਵੀ ਪ੍ਰਧਾਨ ਅਜਮੇਰ ਮਸੀਹ ਦੀ ਅਗਵਾਈ ਹੇਠ ਹੜਤਾਲ ਜਾਰੀ ਰੱਖਦਿਆਂ ਭਾਰੀ ਰੋਸ ਪ੍ਰਦਰਸ਼ਨ ਕੀਤਾ | ਐੱਸ.ਐੱਸ.ਏ. ...

ਪੂਰੀ ਖ਼ਬਰ »

ਦਰੱਖਤ ਨਾਲ ਟਕਰਾਉਣ 'ਤੇ ਕਾਰ ਨੁਕਸਾਨੀ

ਮਮਦੋਟ, 19 ਫਰਵਰੀ (ਜਸਬੀਰ ਸਿੰਘ ਕੰਬੋਜ)-ਸੋਮਵਾਰ ਦੀ ਰਾਤ ਨੂੰ ਨਵੀਂ ਦਿੱਲੀ ਤੋਂ ਕਾਰ ਰਾਹੀਂ ਵਾਪਸ ਮਮਦੋਟ ਆ ਰਹੇ ਇਕ ਨੌਜਵਾਨ ਦੀ ਸਵਿਫ਼ਟ ਕਾਰ ਬੇ-ਕਾਬੂ ਹੋ ਕੇ ਮਮਦੋਟ-ਫ਼ਿਰੋਜ਼ਪੁਰ ਸੜਕ ਦੇ ਕਿਨਾਰੇ 'ਤੇ ਇਕ ਦਰੱਖਤ ਨਾਲ ਟਕਰਾ ਗਈ, ਜਿਸ ਨਾਲ ਕਾਰ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਤੋਂ ਫ਼ਸਲਾਂ ਨੂੰ ਬਚਾਉਣ ਲਈ ਕਿਸਾਨ ਪਹਿਰਾ ਦੇਣ ਲਈ ਮਜਬੂਰ

ਜਲਾਲਾਬਾਦ, 19 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਇਲਾਕੇ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਬੇਸਹਾਰਾ ਪਸ਼ੂਆਂ ਦੇ ਅੰਤਕ ਨਾਲ ਜਿੱਥੇ ਇਕ ਪਾਸੇ ਸੜਕਾਂ 'ਤੇ ਝੰੁਡ ਬਣਾ ਕੇ ਖੜ੍ਹੇ ਰਹਿਣ ਕਾਰਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਉੱਥੇ ਇਸ ਦੇ ਨਾਲ ਹੀ ਇਨ੍ਹਾਂ ਬੇਸਹਾਰਾ ...

ਪੂਰੀ ਖ਼ਬਰ »

ਉੱਚੀ ਆਵਾਜ਼ 'ਚ ਲਗਾਏ ਗਾਣੇ ਰੋਕਣ 'ਤੇ ਦੁਕਾਨ ਵਿਚ ਦਾਖ਼ਲ ਹੋ ਕੇ ਕੀਤਾ ਹਮਲਾ

ਅਬੋਹਰ, 19 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ 11-12 ਨੰਬਰ ਬਾਜ਼ਾਰ ਵਿਚ ਇਕ ਦੁਕਾਨਦਾਰ ਵਲੋਂ ਆਪਣੇ ਸਾਹਮਣੇ ਵਾਲੇ ਦੁਕਾਨਦਾਰ ਨੂੰ ਉੱਚੀ ਆਵਾਜ਼ ਲਗਾਏ ਗਾਣੇ ਰੋਕਣ ਕਾਰਨ ਦੂਸਰੇ ਦੁਕਾਨਦਾਰ ਨੇ ਉਸ ਦੀ ਦੁਕਾਨ ਵਿਚ ਦਾਖ਼ਲ ਹੋ ਕੇ ਉਸ ਉੱਪਰ ਹਮਲਾ ਕਰ ਦਿੱਤਾ ਜਿਸ ਨਾਲ ...

ਪੂਰੀ ਖ਼ਬਰ »

-ਮਾਮਲਾ ਰਵੀਨਾ ਕਤਲ ਕਾਂਡ ਤੇ ਟੀ.ਐੱਸ.ਯੂ. ਆਗੂ ਦੀ ਬਦਲੀ ਦਾ- ਟੀ.ਐੱਸ.ਯੂ. ਵਲੋਂ ਧਰਨਾ ਤੇ ਰੋਸ ਮਾਰਚ

ਅਬੋਹਰ, 19 ਫਰਵਰੀ (ਕੁਲਦੀਪ ਸਿੰਘ ਸੰਧੂ)-ਲੰਘੀ 2 ਦਸੰਬਰ ਨੂੰ ਸਥਾਨਕ ਸਾਊਥ ਐਵਿਨਿਊ ਵਿਖੇ ਨਵ-ਵਿਆਹੀ ਸਿਰਸਾ ਵਾਸੀ ਰਵੀਨਾ ਰਾਣੀ ਦੀ ਉਸ ਦੇ ਸਹੁਰੇ ਘਰ ਵਿਖੇ ਹੋਈ ਭੇਦਭਰੀ ਮੌਤ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ 'ਰਵੀਨਾ ਕਤਲ ਕਾਂਡ ਵਿਰੋਧੀ ...

ਪੂਰੀ ਖ਼ਬਰ »

ਗੰਦਗੀ ਦੇ ਢੇਰ ਅਤੇ ਅਵਾਰਾ ਪਸ਼ੂਆਂ ਦੇ ਨੇੜੇ 4 ਘੰਟੇ ਬਤੀਤ ਕਰਨ ਲਈ ਮਜਬੂਰ ਨੰਨ੍ਹੇ-ਮੁੰਨੇ ਬੱਚੇ

ਸੀਤੋ ਗੁੰਨੋ, 19 ਫਰਵਰੀ (ਜਸਮੇਲ ਸਿੰਘ ਢਿੱਲੋਂ)-ਭਾਵੇਂ ਪੰਜਾਬ ਦੀ ਕੈਪਟਨ ਸਰਕਾਰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਅਤੇ ਸਿਹਤ ਸਹੂਲਤਾਂ ਦੇਣ ਲਈ ਪਿੰਡ-ਪਿੰਡ ਭਾਰੀ ਪ੍ਰਚਾਰ ਹੋ ਰਹੇ ਹਨ | ਪ੍ਰੰਤੂ ਅਸਲੀਅਤ ਕੁਝ ਹੋਰ ਹੀ ਹੈ | ਸੀਤੋ ...

ਪੂਰੀ ਖ਼ਬਰ »

ਸਕੂਟਰੀ ਸਵਾਰ ਵਿਅਕਤੀ ਕੋਲੋਂ ਲੁੱਟ-ਖੋਹ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਖਾਈ ਫੇਮੇ ਕੀ ਦੇ ਰੇਲਵੇ ਪੁਲ 'ਤੇ ਕੁਝ ਵਿਅਕਤੀਆਂ ਵਲੋਂ ਇਕ ਅਟੇਰਨੋ ਸਵਾਰ ਵਿਅਕਤੀ ਦੀ ਕੁੱਟਮਾਰ ਕਰਦਿਆਂ ਲੁੱਟ-ਖੋਹ ਕਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸਕਾਰਪੀਓ ਗੱਡੀ ਸੜ ਕੇ ਸਵਾਹ

ਜ਼ੀਰਾ, 19 ਫਰਵਰੀ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਨਜ਼ਦੀਕ ਪਿੰਡ ਸਨ੍ਹੇਰ ਦੇ ਨੇੜੇ ਇਕ ਸਕਾਰਪੀਓ ਗੱਡੀ ਅੱਗ ਲੱਗਣ ਨਾਲ ਸੜ ਕੇ ਸਵਾਹ ਹੋ ਗਈ | ਇਸ ਮੌਕੇ ਗੱਡੀ ਦੇ ਮਾਲਕ ਸੁਖਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਡਗਰੂ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪੋਸਤ ਤੇ ਸ਼ਰਾਬ ਸਮੇਤ 2 ਕਾਬੂ

ਅਬੋਹਰ, 19 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 2 ਜਣਿਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਨਗਰ ਥਾਣਾ ਨੰਬਰ 2 ਦੇ ਹੌਲਦਾਰ ਭੁਪਿੰਦਰ ਸਿੰਘ ਨੇ ਓਮ ਪ੍ਰਕਾਸ਼ ਉਰਫ਼ ਬੁੱਧੂ ਪੁੱਤਰ ਲਛਮਣ ਦਾਸ ਵਾਸੀ ਠਾਕਰ ਆਬਾਦੀ ਅਬੋਹਰ ਨੂੰ 30 ...

ਪੂਰੀ ਖ਼ਬਰ »

ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਇਕ ਕਾਬੂ, ਇਕ ਫ਼ਰਾਰ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇਕ ਵਿਅਕਤੀ ਦੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਹੌਲਦਾਰ ਰਤਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬੀ.ਐੱਸ.ਐਨ.ਐਲ. ਕਰਮਚਾਰੀਆਂ ਦੀ ਹੜਤਾਲ ਜਾਰੀ

ਅਬੋਹਰ, 19 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਮੰਗਾਂ ਨੂੰ ਲੈ ਕੇ ਬੀ.ਐੱਸ.ਐਨ.ਐਲ. ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਕੀਤੀ ਗਈ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਇਸ ਮੌਕੇ 'ਤੇ ਆਗੂਆਂ ਨੇ ਕਿਹਾ ਕਿ 24 ਫਰਵਰੀ 2018 ਨੂੰ ਕੇਂਦਰੀ ਮੰਤਰੀ ਨੇ ਬੀ.ਐੱਸ.ਐਨ.ਐਲ. ਨੂੰ 4 ...

ਪੂਰੀ ਖ਼ਬਰ »

ਅਕਾਲ ਅਕੈਡਮੀ ਭੜਾਣਾ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਕੁੱਲਗੜ੍ਹੀ, 19 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਅਕਾਲ ਅਕੈਡਮੀ ਭੜਾਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਸ਼ਰਧਾਂਜਲੀ ਦੇ ...

ਪੂਰੀ ਖ਼ਬਰ »

ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਿਖ਼ਲਾਫ਼ ਕਾਰਵਾਈ ਦੀ ਮੰਗ

ਜ਼ੀਰਾ, 19 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੰ੍ਰਥ ਸਾਹਿਬ ਸਤਿਕਾਰ ਕਮੇਟੀ ਨੇ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਵਿਖੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਵਾਲੇ ਗ੍ਰੰਥੀ ਤੇ ਪ੍ਰਬੰਧਕਾਂ ...

ਪੂਰੀ ਖ਼ਬਰ »

ਗੁਰਦੁਆਰਾ ਨੀਲਾ ਤਾਰਾ ਵਿਖੇ ਗੁਰਮਤਿ ਸਮਾਗਮ ਕਰਵਾਏ

ਤਲਵੰਡੀ ਭਾਈ, 19 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਇੱਥੇ ਫ਼ਿਰੋਜ਼ਪੁਰ-ਮੋਗਾ ਰੋਡ 'ਤੇ ਸਥਿਤ ਗੁਰਦੁਆਰਾ ਨੀਲਾ ਤਾਰਾ ਵਿਖੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦੇ ਮਕਸਦ ਨਾਲ ਦੋ ਦਿਨਾਂ ਗੁਰਮਤਿ ਸਮਾਗਮ ਕਰਵਾਏ ਗਏ | ਇਸ ਦੌਰਾਨ ਸਿੱਖ ਪੰਥ ਦੇ ਉੱਘੇ ਪ੍ਰਚਾਰਕ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਕ ਮਦਦ ਦੀ ਮੰਗ

ਫ਼ਿਰੋਜ਼ਪੁਰ, 19 ਫਰਵਰੀ (ਤਪਿੰਦਰ ਸਿੰਘ)-ਜੰਮੂ-ਕਸ਼ਮੀਰ ਵਿਚ ਸੀ. ਆਰ. ਪੀ. ਐਫ. ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਆਰਥਕ ਸਹਾਇਤਾ ਦੇਣ ਲਈ ਪੰਜਾਬ ਵਿਧਾਨ ਸਭਾ ਵਿਚ ਪ੍ਰਸਤਾਵ ਲਿਆਉਣ ਵਾਲੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਮੰਗਲਵਾਰ ਆਲ ਇੰਡੀਆ ਕਾਂਗਰਸ ...

ਪੂਰੀ ਖ਼ਬਰ »

ਘੱਲ ਖੁਰਦ ਵਿਖੇ ਤਿੰਨ ਰੋਜ਼ਾ ਕਬੱਡੀ ਟੂਰਨਾਮੈਂਟ ਸਮਾਪਤ

ਫ਼ਿਰੋਜ਼ਸ਼ਾਹ, 19 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਘੱਲ ਖੁਰਦ ਵਿਖੇ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਗੰਗਾ ਦਾਸ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਤਿੰਨ ਰੋਜਾ ਕਬੱਡੀ ਟੂਰਨਾਮੈਂਟ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੇ ਵੈਟ ਘਟਾ ਕੇ ਵਿੱਤ ਮੰਤਰੀ ਬਾਦਲ ਨੇ ਪੇਸ਼ ਕੀਤਾ ਸਰਵ ਪ੍ਰਵਾਨਿਤ ਬਜਟ-ਪਿਆਰੇਆਣਾ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ 'ਚ ਕੋਈ ਨਵਾਂ ਟੈਕਸ ਨਾ ਲਗਾਏ ਜਾਣ ਅਤੇ ਪੈਟਰੋਲ ਡੀਜ਼ਲ 'ਤੇ ਵੈਟ ਘਟਾਉਣ, ਫੂਡ ਸਟਰੀਟ ਬਣਾਉਣ, ਸਮਾਰਟ ਪਿੰਡ ਉਸਾਰਨ, ਅੰਗਰੇਜ਼ੀ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਤਹਿਤ ਮੀਟਿੰਗ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ)-ਮਗਨਰੇਗਾ ਮੁਲਾਜ਼ਮ ਯੂਨੀਅਨ ਦੀ ਇਕ ਜ਼ਰੂਰੀ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਗਨਰੇਗਾ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਜ਼ੀਰਾ, 19 ਫਰਵਰੀ (ਮਨਜੀਤ ਸਿੰਘ ਢਿੱਲੋਂ)-ਗੁਰੂ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਗੁਰੂ ਰਵਿਦਾਸ ਸਭਾ ਜ਼ੀਰਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਕਰਵਾਏ ਗਏ ...

ਪੂਰੀ ਖ਼ਬਰ »

ਸਾਈਕਲ ਯਾਤਰਾ ਰਾਹੀਂ ਰਾਜਸਥਾਨ ਦਾ ਨਰਪਤ ਸਿੰਘ ਦੇ ਰਿਹੈ ਵਾਤਾਵਰਨ ਨੂੰ ਬਚਾਉਣ ਦਾ ਸੱਦਾ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ)-ਸ਼ੁੱਧ ਆਬੋ ਹਵਾ ਨੂੰ ਕਾਇਮ ਰੱਖ ਨਿਰੋਗ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਰਾਜਸਥਾਨ ਸੂਬੇ ਦਾ ਨਰਪਤ ਸਿੰਘ ਸਾਈਕਲ 'ਤੇ ਸਵਾਰ ਹੋ ਕੇ ਭਾਰਤ ਦੇਸ਼ ਦੀ ਯਾਤਰਾ 'ਤੇ ਨਿਕਲਿਆ ਹੋਇਆ ਹੈ ਜੋ ਜਗ੍ਹਾ-ਜਗ੍ਹਾ ਪਹੁੰਚ ਲੋਕਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ

ਤਲਵੰਡੀ ਭਾਈ, 19 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਵਿਖੇ ਭਗਤ ਰਵਿਦਾਸ ਜੀ ਦਾ ਅਵਤਾਰ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ 'ਤੇ ਭਗਤ ਰਵਿਦਾਸ ਯੂਥ ਕਲੱਬ ਤਲਵੰਡੀ ਭਾਈ ਵਲੋਂ ਗੁਰਦੁਆਰਾ ਵਿਸ਼ਵਕਰਮਾ ਜੀ ਭਵਨ ਵਿਖੇ ਕਰਵਾਏ ਗਏ ਸਮਾਗਮ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਗਾਦੜੀ ਵਾਲਾ ਵਿਖੇ ਕੈਂਪ ਲਗਾਇਆ

ਜ਼ੀਰਾ, 19 ਫਰਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਵਿੱਢੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪੀ.ਐੱਚ.ਸੀ. ਕੱਸੋਆਣਾ ਦੇ ਸਿਹਤ ਵਰਕਰਾਂ ਵਲੋਂ ਜ਼ੀਰਾ ਨੇੜਲੇ ਪਿੰਡ ਗਾਦੜੀ ਵਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਵਲੋਂ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ

ਜ਼ੀਰਾ, 19 ਫਰਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮਾਸਿਕ ਮੀਟਿੰਗ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਇਕੱਤਰ ਸਭਾ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਜੀ.ਓ.ਜੀਜ਼ ਨਾਲ ਮੀਟਿੰਗ

ਫ਼ਿਰੋਜ਼ਪੁਰ, 19 ਫਰਵਰੀ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀਜ਼) ਦੀ ਜ਼ਿਲ੍ਹਾ ਹੈੱਡਕੁਆਟਰ ਦੀ ਟੀਮ ਵਲੋਂ ਜਿੱਥੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੇ ਯੋਗ ਲਾਭਪਾਤਰੀਆਂ ...

ਪੂਰੀ ਖ਼ਬਰ »

ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤ ਸਭਾ ਮੁੱਦਕੀ ਦੀ ਮੀਟਿੰਗ

ਮੁੱਦਕੀ, 19 ਫਰਵਰੀ (ਭਾਰਤ ਭੂਸ਼ਨ ਅਗਰਵਾਲ)-ਸਾਹਿਤ ਸਭਾ ਮੁੱਦਕੀ ਕੇਂਦਰੀ ਪੰਜਾਬੀ ਲੇਖਕ ਸਭਾ) ਦੇ ਪ੍ਰਧਾਨ ਸੁਖਦੀਪ ਸਿੰਘ ਗਿੱਲ (ਰੰਮੀ ਗਿੱਲ) ਦੀ ਪ੍ਰਧਾਨਗੀ ਵਿਚ ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਦੀ ਧਰਮਸ਼ਾਲਾ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਗੁਰਮੁਖੀ ਚੇਤਨਾ ਮਾਰਚ ਤਹਿਤ ਸਮਾਗਮ

ਤਲਵੰਡੀ ਭਾਈ, 19 ਫਰਵਰੀ (ਕੁਲਜਿੰਦਰ ਸਿੰਘ ਗਿੱਲ)-ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਲੱਖਾ ਸਿਧਾਣਾ ਦੀ ਅਗਵਾਈ ਹੇਠ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਰੰਭ ਕੀਤਾ ਗਿਆ ਗੁਰਮੁਖੀ ਚੇਤਨਾ ਮਾਰਚ ਅੱਜ ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਗੁਰੂਹਰਸਹਾਏ, 19 ਫਰਵਰੀ (ਪਿ੍ਥਵੀ ਰਾਜ ਕੰਬੋਜ)-ਵਿੱਦਿਅਕ ਖੇਤਰ ਵਿਚ ਪੇਂਡੂ ਇਲਾਕੇ ਦੀ ਮੋਹਰੀ ਸੰਸਥਾ ਸ਼ੇਖ਼ ਫ਼ਰੀਦ ਪਬਲਿਕ ਸਕੂਲ ਝਾੜੀ ਵਾਲਾ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਕੰਪਲੈਕਸ ਵਿਚ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਆਇਆ ਵੱਖ-ਵੱਖ ਪਿੰਡਾਂ ਲਈ ਸਾਮਾਨ

ਕੁੱਲਗੜ੍ਹੀ, 19 ਫਰਵਰੀ (ਸੁਖਜਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ ਦੇ ਯਤਨਾਂ ਸਦਕਾ ਇਲਾਕੇ ਦੇ ਕਈ ਪਿੰਡਾਂ ਦੇ ਗੁਰਦੁਆਰਾ ਸਾਹਿਬ ਲਈ ਬਰਤਨ, ਦਰੀਆਂ ਆਦਿ ...

ਪੂਰੀ ਖ਼ਬਰ »

ਪ੍ਰਚਾਰ ਵੈਨਾਂ ਵਲੋਂ 5 ਪਿੰਡਾਂ ਦਾ ਦੌਰਾ ਕਰਕੇ 476 ਮਰੀਜ਼ਾਂ ਦੀ ਕੀਤੀ ਜਾਂਚ

ਅਬੋਹਰ, 19 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ: ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ੍ਹ 'ਚ ਚਲਾਈਆਂ ਜਾ ਰਹੀਆਂ 2 ਪ੍ਰਚਾਰ ਵੈਨਾਂ ਪੇਂਡੂ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਲਾਕ ਮੱਲਾਂਵਾਲਾ ਦੀ ਚੋਣ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ ਅਤੇ ਪੰਜਾਬ ਦੇ ਮੀਤ ਪ੍ਰਧਾਨ ਗੁਲਜ਼ਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਪਰਮਜੀਤ ਸਿੰਘ ਦੇਸਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 19 ਫਰਵਰੀ (ਤਪਿੰਦਰ ਸਿੰਘ)-ਉੱਘੇ ਸਮਾਜ ਸੇਵੀ ਅਤੇ ਮਜ਼ਦੂਰ ਏਕਤਾ ਅੰਦੋਲਨ ਦੇ ਆਲ ਇੰਡੀਆ ਪ੍ਰਧਾਨ ਪਰਮਜੀਤ ਸਿੰਘ ਦੇਸਲ ਜਿਨ੍ਹਾਂ ਦੀ ਬੀਤੇ ਦਿਨੀਂ ਹਾਰਟ ਅਟੈਕ ਆਉਣ ਨਾਲ ਅਚਾਨਕ ਮੌਤ ਹੋ ਗਈ ਸੀ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਮੁੱਦਕੀ, 19 ਫਰਵਰੀ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਗਿੱਲ ਰੋਡ 'ਤੇ ਖੁੱਲ੍ਹੇ ਬਾਬਾ ਫਰੀਦ ਇੰਸਟੀਚਿਊਟ (ਕੰਪਿਊਟਰ ਸੈਂਟਰ) ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਪ੍ਰਧਾਨਗੀ ਹੇਠ ਪੈਨਸ਼ਨ ਵੰਡ ਸਮਾਗਮ ...

ਪੂਰੀ ਖ਼ਬਰ »

ਭਾਈ ਬਾਲਾ ਜੀ ਦੀ ਯਾਦ 'ਚ ਸਮਾਗਮ 24 ਨੂੰ

ਫ਼ਿਰੋਜ਼ਪੁਰ, 19 ਫਰਵਰੀ (ਤਪਿੰਦਰ ਸਿੰਘ)-ਮਨੁੱਖੀ ਅਧਿਕਾਰ ਭਾਈ ਬਾਲਾ ਜੀ ਸੰਧੂ ਵੈੱਲਫੇਅਰ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਬਾਲਾ ਜੀ ਦੀ ਯਾਦ 'ਚ 24 ਫਰਵਰੀ ਨੂੰ ਕਰਵਾਏ ਜਾ ਰਹੇ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਟਰੱਸਟ ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਯਤਨਸ਼ੀਲ-ਚੰਦਰ ਗੈਦ

ਫ਼ਿਰੋਜ਼ਪੁਰ, 19 ਫਰਵਰੀ (ਤਪਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ 18 ਤੋਂ 22 ਫਰਵਰੀ ਤੱਕ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਦਾ ਬੇਰੁਜ਼ਗਾਰ ਨੌਜਵਾਨ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ | ਡਿਪਟੀ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਪ੍ਰੋਜੈਕਟ ਮੁਕਾਬਲਿਆਂ 'ਚ ਤਾਨੀਆ ਨੇ ਜ਼ਿਲ੍ਹੇ ਦਾ ਨਾਂਅ ਚਮਕਾਇਆ

ਫ਼ਿਰੋਜ਼ਪੁਰ, 19 ਫਰਵਰੀ (ਤਪਿੰਦਰ ਸਿੰਘ)-ਸਾਇੰਸ ਅਤੇ ਤਕਨੀਕੀ ਵਿਭਾਗ ਵਲੋਂ 7ਵੀਂ ਨੈਸ਼ਨਲ ਪੱਧਰੀ ਅਤੇ ਪੋ੍ਰਜੈਕਟ ਮੁਕਾਬਲਿਆਂ 'ਚ ਦੇਸ਼ ਭਰ ਵਿਚੋਂ 850 ਮਾਡਲਾਂ ਨੇ ਹਿੱਸਾ ਲਿਆ, ਜੋ ਕਿ ਸਟੇਟ ਅਤੇ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਪੜਾਵਾਂ 'ਚੋ ਹੁੰਦੇ ਹੋਏ ਨੈਸ਼ਨਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 19 ਫਰਵਰੀ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਇਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ ਵਿਚ ਜਥੇਦਾਰ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ 22 ਨੂੰ

ਫ਼ਿਰੋਜ਼ਪੁਰ, 19 ਫਰਵਰੀ (ਜਸਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ 22 ਫਰਵਰੀ ਨੂੰ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX