ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550

ਮਾਨਸਾ

ਹਰਸਿਮਰਤ ਕੌਰ ਬਾਦਲ ਨੇ ਮਾਨਸਾ ਸ਼ਹਿਰ 'ਚ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕੀਤਾ

ਮਾਨਸਾ, 19 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੁਲਵਾਮਾ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਪੂਰੇ ਦੇਸ਼ ਦੇ ਲੋਕਾਂ 'ਚ ਗੁਆਂਢੀ ਮੁਲਕ ਪਾਕਿਸਤਾਨ ਪ੍ਰਤੀ ਰੋਹ ਹੈ | ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਅਜਾਈਾ ਨਹੀਂ ਜਾਣ ਦਿੱਤੀ ਜਾਵੇਗੀ | ਉਨ੍ਹਾਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਦਾ ਪੱਖ ਪੂਰਨ ਦੀ ਕਾਰਵਾਈ ਨੂੰ ਨਿੰਦਣਯੋਗ ਆਖਦਿਆਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਿੱਧੂ ਵਲੋਂ ਆਪਣੇ ਬਿਆਨ 'ਤੇ ਮੁੜ ਕਾਇਮ ਰਹਿਣ 'ਤੇ ਵੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਕੋਈ ਢੁਕਵਾਂ ਪ੍ਰਤੀਕਰਮ ਨਹੀਂ ਦੇ ਰਹੇ | ਉਨ੍ਹਾਂ ਕਿਹਾ ਕਿ ਅਸਲ ਵਿਚ ਕਾਂਗਰਸ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ 'ਚ ਦੇਸ਼ ਦੇ ਮਾਹੌਲ ਨੂੰ ਖ਼ਤਰੇ 'ਚ ਪਾ ਰਹੀ ਹੈ | ਉਨ੍ਹਾਂ ਪੰਜਾਬ ਦੇ ਬਜਟ ਨੂੰ ਨਿਰਾਸ਼ਾਜਨਕ ਦੱਸਿਆ | ਬੀਬੀ ਬਾਦਲ ਨੇ ਅੱਜ ਮਾਨਸਾ ਸ਼ਹਿਰ 'ਚ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕੀਤਾ | ਸ਼੍ਰੋਮਣੀ ਭਗਤ ਰਵਿਦਾਸ ਦੇ ਜਨਮ ਦਿਹਾੜੇ ਸਮਾਗਮ 'ਚ ਸ਼ਿਰਕਤ ਕਰਦਿਆਂ ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਤੇ ਰਵਿਦਾਸ ਧਰਮਸ਼ਾਲਾ ਲਈ 4 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ | ਅਰੋੜ ਵੰਸ਼ ਸਭਾ ਵਲੋਂ ਰੱਖੇ ਗਏ ਸਮਾਗਮ ਦੌਰਾਨ 5 ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਬਹਿਕਾਵੇ 'ਚ ਨਾ ਆਉਣ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਹਮੇਸ਼ਾ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਮੌਕੇ ਹੀ ਹੋਇਆ ਹੈ | ਇਸੇ ਦੌਰਾਨ ਕੇਂਦਰੀ ਮੰਤਰੀ ਨੇ ਆਪਣੇ ਦਫ਼ਤਰ ਵਿਖੇ ਪਾਰਟੀ ਵਰਕਰਾਂ ਨਾਲ ਵੀ ਵਿਚਾਰਾਂ ਕੀਤੀਆਂ | ਉਨ੍ਹਾਂ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਲਾਮਬੰਦ ਹੋਣ ਲਈ ਕਿਹਾ | ਇਸ ਮੌਕੇ ਅਕਾਲੀ ਆਗੂ ਗੁਰਮੇਲ ਸਿੰਘ ਫਫੜੇ, ਪ੍ਰੇਮ ਕੁਮਾਰ ਅਰੋੜਾ, ਮਨਜੀਤ ਸਿੰਘ ਬੱਪੀਆਣਾ, ਮਿੱਠੂ ਸਿੰਘ ਕਾਹਨੇਕੇ, ਆਤਮਜੀਤ ਸਿੰਘ ਕਾਲਾ, ਜਥੇਦਾਰ ਗੁਰਦੀਪ ਸਿੰਘ ਦੀਪ, ਗੁਰਦੀਪ ਸਿੰਘ ਟੋਡਰਪੁਰ, ਗੁਰਪ੍ਰੀਤ ਸਿੰਘ ਚਹਿਲ, ਵਪਾਰੀ ਆਗੂ ਬੱਬੀ ਦਾਨੇਵਾਲੀਆ, ਤਰਸੇਮ ਚੰਦ ਮਿੱਢਾ, ਸੁਰਿੰਦਰ ਪਿੰਟਾ, ਪ੍ਰਕਾਸ਼ ਸਿੰਘ ਮੱਲ ਸਿੰਘ ਵਾਲਾ, ਜਗਪ੍ਰੀਤ ਸਿੰਘ, ਇਸਤਰੀ ਅਕਾਲੀ ਆਗੂ ਸਿਮਰਜੀਤ ਕੌਰ ਸਿੰਮੀ ਆਦਿ ਹਾਜ਼ਰ ਸਨ |

ਬੁਢਲਾਡਾ ਬਲਾਕ ਦੀਆਂ ਪੰਚਾਇਤਾਂ ਨੂੰ 1 ਕਰੋੜ 37 ਲੱਖ ਤੋਂ ਵੱਧ ਰਾਸ਼ੀ ਦੇ ਚੈੱਕ ਵੰਡੇ

ਬੁਢਲਾਡਾ, 19 ਫਰਵਰੀ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਬਲਾਕ ਬੁਢਲਾਡਾ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਵੰਡਣ ਲਈ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਰੱਖੇ ਸਮਾਗਮ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਅਤੇ ਹੋਰਨਾਂ ਆਗੂਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਜ਼ਿਲੇ੍ਹ ਭਰ 'ਚ ਸ਼ਰਧਾ ਨਾਲ ਮਨਾਇਆ

ਮਾਨਸਾ, 19 ਫਰਵਰੀ (ਰਾਵਿੰਦਰ ਸਿੰਘ ਰਵੀ)-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਜ਼ਿਲੇ੍ਹ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਸਤਿਗੁਰੂ ਰਵਿਦਾਸ ਧਰਮਸ਼ਾਲਾ ਲੱਲੂਆਣਾ ਰੋਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਰਾਗੀ ਜਥਿਆਂ ਵਲੋਂ ...

ਪੂਰੀ ਖ਼ਬਰ »

ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੇ ਮਾਮਲੇ 'ਚ ਮਾਨਸਾ 'ਚ ਰੋਸ ਮੁਜ਼ਾਹਰਾ 26 ਨੂੰ

ਮਾਨਸਾ, 19 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਨਵਾਂ ਸ਼ਹਿਰ ਦੇ 3 ਸਿੱਖ ਨੌਜਵਾਨਾਂ ਨੂੰ ਇਕ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਰੋਸ ਵਜੋਂ ਜ਼ਿਲ੍ਹੇ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ 26 ਫਰਵਰੀ ਨੂੰ ਮਾਨਸਾ ਸ਼ਹਿਰ 'ਚ ਰੋਸ ਮੁਜ਼ਾਹਰਾ ਕੱਢਿਆ ਜਾਵੇਗਾ | ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦਾ ਧਰਨਾ 29ਵੇਂ ਦਿਨ 'ਚ ਸ਼ਾਮਿਲ

ਮਾਨਸਾ, 19 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਦਿਨ-ਰਾਤ ਦਾ ਲਗਾਤਾਰ ਚੱਲ ਰਿਹਾ ਧਰਨਾ 29ਵੇਂ ਦਿਨ ਵਿੱਚ ...

ਪੂਰੀ ਖ਼ਬਰ »

ਬਿਨਾਂ ਸਲੈਬ ਵਾਲੇ ਨਾਲੇ ਕਾਰਨ ਵਾਪਰ ਸਕਦਾ ਹੈ ਹਾਦਸਾ

ਬਰੇਟਾ, 19 ਫਰਵਰੀ (ਮੰਡੇਰ)-ਸ਼ਹਿਰ ਵਿਚ ਕਈ ਪੁਲੀਆਂ ਤੇ ਬਣੇ ਨਾਲਿਆਂ ਹੋਲ ਅਜਿਹੇ ਹਨ, ਜਿਨ੍ਹਾਂ ਕਾਰਨ ਕਿਸੇ ਸਮੇਂ ਵੀ ਕੋਈ ਹਾਦਸਾ ਵਾਪਰ ਸਕਦਾ ਹੈ ਕਿਉਂਕਿ ਸ਼ਹਿਰ ਵਿਚ ਕਈ ਪੁਲੀਆਂ ਅਜਿਹੀਆਂ ਬਣੀਆਂ ਹੋਈਆਂ ਹਨ ਜਿੱਥੇ ਹਰ ਇਕ ਵਹੀਕਲ ਥੱਲੇ ਲੱਗ ਜਾਂਦਾ ਹੈ | ਸਤਿਸੰਗ ...

ਪੂਰੀ ਖ਼ਬਰ »

ਵਿਦਾਇਗੀ ਪਾਰਟੀ ਦਿੱਤੀ

ਭੀਖੀ, 19 ਫਰਵਰੀ (ਪ. ਪ./ਨਿ. ਪ. ਪ.)-ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਵਿਦਿਆਰਥੀ ਨੂੰ ਵਿਦਾਇਗੀ ਪਾਰਟੀ ਦਿੱਤੀ | ਪਿ੍ੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਅਮਨਦੀਪ ਕੌਰ ਸੇਖੋਂ ਨੇ ਆਈਲੈਟਸ 'ਚੋਂ 6.5 ਬੈਂਡ ਹਾਸਲ ਕੀਤੇ

ਮਾਨਸਾ, 19 ਫਰਵਰੀ (ਧਾਲੀਵਾਲ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੀ ਸਥਾਨਕ ਸ਼ਾਖਾ ਦੀ ਸਿੱਖਿਆਰਥਣ ਅਮਨਦੀਪ ਕੌਰ ਸੇਖੋਂ ਪੁੱਤਰੀ ਸਿਕੰਦਰ ਸਿੰਘ ਬੱਪੀਆਣਾ ਨੇ ਆਈਲੈਟਸ 'ਚੋਂ ਓਵਰਆਲ 6.5 ਬੈਂਡ ਹਾਸਿਲ ਕੀਤੇ | ਉਸ ਨੇ ਲਿਸਨਿੰਗ 'ਚੋਂ 7, ਰੀਡਿੰਗ 'ਚੋਂ 7, ਸਪੀਕਿੰਗ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਦੇਣ ਦੀ ਮੰਗ

ਮਾਨਸਾ, 19 ਫਰਵਰੀ (ਸ.ਰਿ.)-ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਪੰਜਾਬ ਦੇ ਬਜਟ ਵਿਚ ਮਾਨਸਾ ਜ਼ਿਲੇ੍ਹ ਨੂੰ ਅੱਖੋਂ ਪਰੋਖੇ ਕਰਨ ਲਈ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਬਜਟ ਤੋਂ ਸਿਰਫ਼ ...

ਪੂਰੀ ਖ਼ਬਰ »

ਐਨ.ਐਸ.ਐਸ. ਕੈਂਪ ਲਗਾਇਆ

ਝੁਨੀਰ, 19 ਫਰਵਰੀ (ਸੰਧੂ)-ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਿਦਿਆਰਥੀਆਂ ਵਲੋਂ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਪ੍ਰੋਗਰਾਮ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਉਕਤ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਸਮੂਹ ...

ਪੂਰੀ ਖ਼ਬਰ »

ਔਰਤ ਵਲੋਂ ਖ਼ੁਦਕੁਸ਼ੀ ਮਾਮਲੇ 'ਚ ਪਤੀ, ਸੱਸ ਤੇ ਦਿਉਰ ਿਖ਼ਲਾਫ਼ ਮਾਮਲਾ ਦਰਜ

ਬੁਢਲਾਡਾ, 19 ਫਰਵਰੀ (ਸਵਰਨ ਸਿੰਘ ਰਾਹੀ)-ਪਿੰਡ ਬਰ੍ਹੇ ਦੀ ਇਕ ਵਿਆਹੁਤਾ ਔਰਤ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕਾ ਦੇ ਭਰਾ ਦੇ ਬਿਆਨਾਂ 'ਤੇ ਉਸ ਦੇ ਪਤੀ, ਸੱਸ ਤੇ ਦਿਉਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਅਧਿਆਪਕ ਕਰਨਗੇ ਤਿੱਖਾ ਸੰਘਰਸ਼

ਬਰੇਟਾ, 19 ਫਰਵਰੀ (ਵਿ. ਪ੍ਰਤੀ.)-ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਪ ਅਮਨ ਨੇ ਦੱਸਿਆ ਕਿ ਟੈੱਟ ਪਾਸ ਅਧਿਆਪਕ ਪਿਛਲੇ 2 ਸਾਲਾਂ ਤੋਂ ਨੌਕਰੀਆਂ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵਲੋਂ ਅਧਿਆਪਕਾਂ ਦੀ ਭਰਤੀ ਲਈ ਅਸਾਮੀਆਂ ਦੀ ਮੰਗ ਨਹੀਂ ਦਿੱਤੀ ਜਾ ਰਹੀ | ...

ਪੂਰੀ ਖ਼ਬਰ »

ਲੱਖੋਵਾਲ ਯੂਨੀਅਨ ਵਲੋਂ ਪਿੰਡ ਮੌਜੀਆ ਇਕਾਈ ਦੀ ਚੋਣ

ਮਾਨਸਾ, 19 ਫਰਵਰੀ (ਵਿ.ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਪਿੰਡ ਮੌਜੀਆ ਇਕਾਈ ਦੀ ਚੋਣ ਕੀਤੀ ਗਈ | ਪ੍ਰਧਾਨ ਜੀਤ ਸਿੰਘ, ਸੈਕਟਰੀ ਸੁਖਚੈਨ ਸਿੰਘ, ਖ਼ਜ਼ਾਨਚੀ ਬਿੰਦਰ ਸਿੰਘ, ਮੀਤ ਪ੍ਰਧਾਨ ਬਿੰਦਰ ਸਿੰਘ ਪੁੱਤਰ ਕੌਰ ਸਿੰਘ, ਪ੍ਰਚਾਰ ਸਕੱਤਰ ਲੱਖਾ ਸਿੰਘ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਬਿਜਲੀ ਅੰਦੋਲਨ ਨੂੰ ਲੋਕਾਂ ਦੀ ਹਮਾਇਤ ਹਾਸਲ-ਬੁੱਧ ਰਾਮ

ਬੋਹਾ, 19 ਫਰਵਰੀ (ਸਲੋਚਨਾ ਤਾਂਗੜੀ)-ਆਮ ਆਦਮੀ ਪਾਰਟੀ ਵਲੋਂ ਚਲਾਏ ਬਿਜਲੀ ਅੰਦੋਲਨ ਨੂੰ ਲੋਕਾਂ ਵਲੋਂ ਭਰਵੀਂ ਹਮਾਇਤ ਮਿਲ ਰਹੀ ਹੈ ਤੇ ਲੋਕ ਆਪਣੇ ਹਜ਼ਾਰਾਂ ਰੁਪਏ ਦੇ ਬਿੱਲ ਪਾਰਟੀ ਦੀਆਂ ਰੈਲੀਆਂ ਵਿਚ ਲਿਆ ਕੇ ਵਿਖਾ ਰਹੇ ਹਨ | ਇਹ ਵਿਚਾਰ ਹਲਕਾ ਬੁਢਲਾਡਾ ਦੇ ਵਿਧਾਇਕ ...

ਪੂਰੀ ਖ਼ਬਰ »

ਕੰਨਿਆ ਸਕੂਲ ਬੋਹਾ 'ਚ ਪ੍ਰਧਾਨ ਸੁਨੀਲ ਗੋਇਲ ਨੇ ਵੰਡੇ 141 ਸਾਈਕਲ

ਬੋਹਾ, 19 ਫਰਵਰੀ (ਸਲੋਚਨਾ ਤਾਂਗੜੀ)-ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਸੁਨੀਲ ਗੋਇਲ ਨੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਬੋਹਾ ਵਿਖੇ ਮਾਈ ਭਾਗੋ ਯੋਜਨਾ ਤਹਿਤ 141 ਕੁੜੀਆਂ ਨੂੰ ਇਕੋ ਵੇਲੇ ਉਨ੍ਹਾਂ ਦੇ ਸਾਈਕਲ ਸਪੁਰਦ ਕੀਤੇ | ਸਕੂਲ ਅਹਾਤੇ ਵਿਚ ਕੀਤੇ ਸਮਾਗਮ ਦੀ ...

ਪੂਰੀ ਖ਼ਬਰ »

ਅੰਗਹੀਣਾਂ ਵਲੋਂ ਅੱਜ ਤੋਂ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ

ਮਾਨਸਾ, 19 ਫਰਵਰੀ (ਵਿ.ਪ੍ਰਤੀ.)-ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਮਨਵਾਉਣ ਲਈ 20 ਫਰਵਰੀ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਇਹ ...

ਪੂਰੀ ਖ਼ਬਰ »

ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਸਰਦੂਲਗੜ੍ਹ, 19 ਫਰਵਰੀ (ਜ਼ੈਲਦਾਰ)- ਸੰਤ ਸਤਨਾਮ ਦਾਸ ਪਬਲਿਕ ਸਕੂਲ ਬਰਨ ਵਿਖੇ ਸਾਲਾਨਾ ਸਮਾਗਮ ਗਿਆ | ਇਸ ਦੌਰਾਨ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪ੍ਰਬੰਧਕਾਂ ਵਲੋਂ ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਸਾਇੰਸ ਵਿਸ਼ੇ ਦੇ ਆਮ ਗਿਆਨ ਮੁਕਾਬਲੇ ਕਰਵਾਏ

ਬੁਢਲਾਡਾ, 19 ਫਰਵਰੀ (ਰਾਹੀ)-ਸਥਾਨਕ ਸ਼ਹਿਰ ਦੇ ਆਕਾਸ਼ ਐਜੂਕੇਸ਼ਨਲ ਹੱਬ ਵਿਖੇ ਵਿਦਿਆਰਥੀਆਂ ਦੇ ਸਾਇੰਸ ਵਿਸ਼ੇ ਦੇ ਆਮ ਗਿਆਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੰਸਥਾ ਦੇ ਛੇਵੀਂ ਤੋਂ ਨੌਵੀਂ ਕਲਾਸ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਸਾਲਾਨਾ ਸਮਾਗਮ

ਜੋਗਾ, 19 ਫਰਵਰੀ (ਬਲਜੀਤ ਸਿੰਘ ਅਕਲੀਆ)-ਬਾਬਾ ਫਰੀਦ ਅਕੈਡਮੀ ਪਬਲਿਕ ਸਕੂਲ ਉੱਭਾ ਦਾ ਸਲਾਨਾ ਸਮਾਗਮ ਵੱਖ-ਵੱਖ ਪੇਸ਼ਕਾਰੀਆਂ ਨਾਲ ਅਮਿੱਟ ਯਾਦਾਂ ਛੱਡ ਗਿਆ | ਚੇਅਰਮੈਨ ਰਾਜ ਸਿੰਘ ਉੱਭਾ ਵਲੋਂ ਸਵਾਗਤੀ ਸ਼ਬਦਾਂ ਤੋਂ ਬਾਅਦ ਸ਼ਬਦ ਗਾਇਣ ਨਾਲ ਸ਼ੁਰੂ ਹੋਏ ਇਸ ਸਮਾਗਮ ...

ਪੂਰੀ ਖ਼ਬਰ »

ਦਰੀਆਪੁਰ ਖ਼ੁਰਦ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਬੁਢਲਾਡਾ, 19 ਫਰਵਰੀ (ਰਾਹੀ)-ਪਿੰਡ ਰਾਮਗੜ੍ਹ (ਦਰੀਆਪੁਰ ਖ਼ੁਰਦ) ਵਿਖੇ ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸ਼ਹੀਦ ਲਾਂਸ ਨਾਇਕ ਪ੍ਰੀਤ ਸਿੰਘ ਦੀ ਯਾਦ ਨੂੰ ਸਮਰਪਿਤ ਦੂਜਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਉਦਘਾਟਨ ਸ਼ਹੀਦ ...

ਪੂਰੀ ਖ਼ਬਰ »

ਰਾਏ ਸਿੰਘ ਗੁੜਥੜੀ ਤੇ ਰਤਨਵੀਰ ਚਹਿਲ ਪੰਚਾਇਤ ਯੂਨੀਅਨ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਬਣੇ

ਭੀਖੀ, 19 ਫਰਵਰੀ (ਪ. ਪ.)-ਬਲਾਕ ਭੀਖੀ ਦੇ ਨਵੇਂ ਚੁਣੇ ਸਰਪੰਚਾ ਨੇ ਪੰਚਾਇਤ ਯੂਨੀਅਨ ਦੀ ਚੋਣ ਬੀ.ਡੀ.ਪੀ.ਓ. ਦਫ਼ਤਰ ਭੀਖੀ ਵਿਖੇ ਸਰਬਸੰਮਤੀ ਨਾਲ ਕੀਤੀ | ਇਸ ਮੌਕੇ ਰਾਏ ਸਿੰਘ ਸਰਪੰਚ ਗੁੜਥੜੀ ਨੰੂ ਪ੍ਰਧਾਨ, ਸਰਪੰਚ ਰਤਨਵੀਰ ਸਿੰਘ ਚਹਿਲ ਮੂਲੇਵਾਲਾ ਨੂੰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਗਾਦੜਾਂ ਦੇ ਚੌਕ 'ਚ ਨਾ ਪੂਰੀ ਸੜਕ ਬਣਾਈ 'ਤੇ ਨਾ ਹੀ ਪੁਲੀ

ਬੋਹਾ, 19 ਫਰਵਰੀ (ਸਲੋਚਨਾ ਤਾਂਗੜੀ)-ਕਸਬਾ ਬੋਹਾ ਸਥਿਤ ਬਹੁਤ ਹੀ ਧੀਮੀ ਰਫ਼ਤਾਰ ਨਾਲ ਚੱਲ ਰਹੇ ਸੀਵਰੇਜ ਕੰਮਾਂ ਵਿਚ ਘਟੀਆ ਸਾਜੋ ਸਮਾਨ ਲਗਾਉਣ ਦੇ ਪ੍ਰਮਾਣ ਸਾਹਮਣੇ ਆਉਣ ਲੱਗੇ ਹਨ | ਵਾਰਡ ਨੰਬਰ 12-13 ਵਿਚ ਗਾਦੜ ਪੱਤੀ ਨੂੰ ਜਾਣ ਵਾਲੀ ਸੜਕ ਬਣਨ ਤੋਂ 2-3 ਵਾਰ ਟੁੱਟ ਗਈ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX