ਤਾਜਾ ਖ਼ਬਰਾਂ


ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਸੰਗਰੂਰ, 24 ਮਾਰਚ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਬੈਠਕ ਤੋਂ ਬਾਅਦ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾਂ ਸਿੰਘ (ਸੇਵਾ ਮੁਕਤ), ਫ਼ਤਿਹਗੜ੍ਹ .....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 24 ਮਾਰਚ- ਦਿੱਲੀ ਦੇ ਏਮਜ਼ ਦੇ ਇਕ ਅਪਰੇਸ਼ਨ ਥੀਏਟਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀਆਂ4 ਗੱਡੀਆਂ ਪਹੁੰਚ ਗਈਆਂ। ਸਾਰੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢ.....
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਤੀਜਾ ਝਟਕਾ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਦੂਜਾ ਝਟਕਾ
. . .  1 day ago
ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਖਿਸਕੀਆਂ ਸਲੈਬਾਂ
. . .  1 day ago
ਸ਼ੁਤਰਾਣਾ/ਪਾਤੜਾਂ, 24 ਮਾਰਚ (ਮਹਿਰੋਕ/ਬੱਤਰਾ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀਆਂ ਸਲੈਬਾਂ ਖਿਸਕ ਗਈਆਂ ਜਿਸ ਕਰਕੇ ਆਲੇ-ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਉਕਤ ਘਟਨਾ ਦੀ ਖ਼ਬਰ ਮਿਲਦਿਆਂ ਹੀ
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਕੋਲਕਾਤਾ 70/1
. . .  1 day ago
ਭਾਜਪਾ ਵੱਲੋਂ ਛੱਤੀਸਗੜ੍ਹ, ਤੇਲੰਗਾਨਾ ਤੇ ਮਹਾਰਾਸ਼ਟਰ 'ਚ 9 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਝਾਰਖੰਡ ਦੇ ਬੋਕਾਰੋ 'ਚੋਂ ਇਕ ਪਾਵਰ ਪਲਾਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ ਨੂੰ ਲੱਗਾ ਪਹਿਲਾ ਝਟਕਾ, ਲਿਨ 7 ਦੌੜਾਂ ਬਣਾ ਕੇ ਆਊਟ
. . .  1 day ago
ਟਕਸਾਲੀਆਂ ਨੇ ਪਾਰਟੀ ਨਹੀਂ ਛੱਡੀ, ਸਗੋਂ ਸਾਨੂੰ ਪਾਰਟੀ ਚੋਂ ਕੱਢਿਆ ਗਿਆ ਹੈ- ਡਾ. ਰਤਨ ਸਿੰਘ ਅਜਨਾਲਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 182 ਦੌੜਾਂ ਦਾ ਟੀਚਾ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਤੀਜਾ ਝਟਕਾ, ਯੂਸਫ਼ ਪਠਾਨ 1 ਦੌੜ ਬਣਾ ਕੇ ਆਊਟ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਦੂਜਾ ਝਟਕਾ, ਵਾਰਨਰ 85 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  1 day ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  1 day ago
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  1 day ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  1 day ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  1 day ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  1 day ago
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  1 day ago
ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ
. . .  1 day ago
ਨਿਊਜ਼ੀਲੈਂਡ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਦੀ ਮੌਤ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹਥਿਆਰਬੰਦ ਨੌਜਵਾਨਾਂ ਨੇ ਲੋਹੇ ਦੀਆਂ ਰਾਡਾਂ ਅਤੇ ਗੋਲੀਆਂ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
. . .  1 day ago
ਪੁਲਿਸ ਨੇ ਸਮੈਕ ਸਣੇ ਇੱਕ ਨੌਜਵਾਨ ਨੂੰ ਕੀਤਾ ਕਾਬੂ
. . .  1 day ago
ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ
. . .  1 day ago
ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ
. . .  1 day ago
ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਮੁਲਾਇਮ ਯਾਦਵ ਦਾ ਨਾਂ ਸ਼ਾਮਲ ਨਹੀਂ
. . .  1 day ago
ਸਿੰਗਲਾ ਵਲੋਂ ਸੰਗਰੂਰ 'ਚ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਸ੍ਰੀਲੰਕਾ ਦੀ ਜਲ ਸੈਨਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ
. . .  1 day ago
ਦੋ ਐਂਬੂਲੈਂਸਾਂ ਵਿਚਾਲੇ ਹੋਈ ਟੱਕਰ 'ਚ ਪੰਜ ਜ਼ਖ਼ਮੀ
. . .  1 day ago
ਸੂਡਾਨ 'ਚ ਹੋਏ ਧਮਾਕੇ 'ਚ ਅੱਠ ਬੱਚਿਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਹੁਕਮਰਾਨਾਂ ਦੇ ਚੰਗੇ ਕਰਮਾਂ ਨਾਲ ਹੀ ਕੌਮ ਦੀ ਭਲਾਈ ਹੁੰਦੀ ਹੈ। -ਚਾਣਕਿਆ

ਕਪੂਰਥਲਾ / ਫਗਵਾੜਾ

ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਰਵਿਦਾਸ ਸਭਾ ਕਪੂਰਥਲਾ
ਕਪੂਰਥਲਾ, 19 ਫਰਵਰੀ (ਅਮਰਜੀਤ ਕੋਮਲ)- ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਗਏ | ਧਾਰਮਿਕ ਸਮਾਗਮਾਂ ਵਿਚ ਉੱਘੀ ਰਾਗੀ ਜਥਿਆਂ ਨੇ ਗੁਰੂ ਰਵਿਦਾਸ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸੇ ਸਬੰਧ ਵਿਚ ਹੀ ਸ੍ਰੀ ਗੁਰੂ ਰਵਿਦਾਸ ਭਵਨ ਕਪੂਰਥਲਾ ਵਿਚ ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਉਘੇ ਕੀਰਤਨੀਏ ਭਾਈ ਕਰਮ ਸਿੰਘ ਨੂਰਪੁਰੀ ਤੇ ਭਾਈ ਸੁਰਿੰਦਰ ਸਿੰਘ ਆਰ.ਸੀ.ਐਫ. ਵਾਲੇ, ਭਾਈ ਸਤਨਾਮ ਸਿੰਘ ਘੁੰਮਾਣਾ ਵਾਲੇ ਦੇ ਜਥਿਆਂ ਨੇ ਗੁਰੂ ਰਵਿਦਾਸ ਦੇ ਜੀਵਨ ਤੇ ਇਤਿਹਾਸ ਬਾਰੇ ਚਾਨਣਾ ਪਾ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਤੇ ਦਾਨੀ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਲੁਧਿਆਣਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਜਸਵਿੰਦਰਪਾਲ ਸੋਂਧੀ, ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਚੌਧਰੀ ਸਿਮਰੂ ਰਾਮ, ਸਕੱਤਰ ਮਨਮੋਹਨ ਬਬਲਾ, ਖ਼ਜ਼ਾਨਚੀ ਅਮਰਜੀਤ ਸਿੰਘ ਥਿੰਦ, ਮੀਤ ਪ੍ਰਧਾਨ ਮਾਸਟਰ ਅਮਰਤੇਜਪਾਲ ਸਿੰਘ, ਰਮੇਸ਼ ਕਲਸੀ, ਹਰਬਖ਼ਸ਼ ਸਿੰਘ ਕੁੱਕਾ, ਬਸਪਾ ਦੇ ਸੀਨੀਅਰ ਆਗੂ ਤਰਸੇਮ ਸਿੰਘ ਡੌਲਾ, ਤਰਸੇਮ ਸਿੰਘ ਥਾਪਰ, ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਦਾਤਾਰਪੁਰੀ, ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਢੋਡ, ਟਰੈਫ਼ਿਕ ਦੇ ਐਜੂਕੇਸ਼ਨ ਸੈੱਲ ਦੇ ਇੰਚਾਰਜ ਗੁਰਬਚਨ ਸਿੰਘ ਬੰਗੜ, ਚੌਧਰੀ ਹਜ਼ਾਰੀ ਲਾਲ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ, ਧਰਮਪਾਲ ਸਿੰਘ, ਰਾਮਪਾਲ ਬੰਗੜ, ਡਾ: ਜਸਵੰਤ ਸਿੰਘ, ਰਾਮਪਾਲ, ਸਰਬਜੀਤ ਸਿੰਘ ਗਾਂਧਲਾ, ਦਰਸ਼ਨ ਸਿੰਘ ਸਰਪੰਚ, ਰਾਮਦਾਸ, ਤਿਲਕਰਾਜ ਕੌਲ, ਦਰਸ਼ਨ ਕੁਮਾਰ, ਇੰਦਰਜੀਤ ਸੋਨੂੰ, ਨਰਿੰਦਰ ਕੁਮਾਰ, ਗੁਰਦਾਸ ਰਾਮ, ਗੋਪਾਲ ਕਿ੍ਸ਼ਨ, ਦਰਸ਼ਨ ਲਾਲ ਆਡੀਟਰ, ਸੁਨੀਲ ਕੁਮਾਰ, ਰਜਿੰਦਰ ਕੁਮਾਰ ਮਿੰਟੂ, ਰਾਜਨ, ਰਜਿੰਦਰ ਕੁਮਾਰ ਪੱਪਾ, ਜਗਦੀਸ਼ ਕੁਮਾਰ, ਗੋਪੀ ਰਾਮ, ਮਨਦੀਪ ਸਿੰਘ, ਉਂਕਾਰ ਸਿੰਘ, ਡਾ: ਹੁਸਨ ਲਾਲ ਮਹਿਮੀ, ਤਰਸੇਮ ਲਾਲ ਪ੍ਰਦੇਸੀ, ਮਲਕੀਤ ਸਿੰਘ, ਜੱਜ ਜਸਵਿੰਦਰਪਾਲ ਸੋਂਧੀ, ਰਾਮਪਾਲ ਬੰਗੜ, ਭਗਵਾਨ ਦਾਸ ਕਾਲਾ, ਜਨਕ ਰਾਜ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ
ਹੁਸੈਨਪੁਰ, (ਸੋਢੀ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਖਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਿਮਰਪ੍ਰੀਤ ਸਿੰਘ ਤਖ਼ਤ ਸ੍ਰੀ ਅਨੰਦਪੁਰ ਸਾਹਿਬ, ਗਿਆਨੀ ਹਰਜਿੰਦਰ ਸਿੰਘ ਫੱਕਰ ਢਾਡੀ ਜਥਾ ਸੁਲਤਾਨਪੁਰ ਲੋਧੀ ਵਾਲਿਆਂ ਨੇ ਗੁਰੂ ਰਵਿਦਾਸ ਦੀ ਮਹਿੰਮਾ ਦਾ ਗੁਣਗਾਨ ਕੀਤਾ | ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮੁਜ਼ਾਰੇ ਵਾਲੇ, ਸੰਤ ਨਿਰਮਲ ਸਿੰਘ ਜਨਰਲ ਸਕੱਤਰ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਨੇ ਪੰਡਾਲ ਵਿਚ ਇਕੱਤਰ ਵੱਡੀ ਗਿਣਤੀ 'ਚ ਸੰਗਤਾਂ ਨੂੰ ਗੁਰੂ ਰਵਿਦਾਸ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪੇ੍ਰਰਿਤ ਕੀਤਾ | ਸਮਾਗਮ ਦੇ ਅਖੀਰ ਵਿਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਮੱਲ੍ਹ, ਮੀਤ ਪ੍ਰਧਾਨ ਕਸ਼ਮੀਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਕਿ੍ਸ਼ਨ ਸਿੰਘ ਨੇ ਸਾਂਝੇ ਤੌਰ 'ਤੇ ਸੰਗਤਾਂ ਨੂੰ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਨੇ ਸਾਨੂੰ ਸੱਚ 'ਤੇ ਚੱਲਣ ਅਤੇ ਕਿਰਤ ਕਮਾਈ ਕਰਨ ਦਾ ਉਪਦੇਸ਼ ਦਿੱਤਾ ਹੈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ, ਬਸਪਾ ਆਗੂ ਤਰਸੇਮ ਸਿੰਘ ਡੌਲਾ, ਰਚਨਾ ਦੇਵੀ, ਕਿ੍ਸ਼ਨ ਲਾਲ ਜੱਸਲ ਪ੍ਰਧਾਨ ਬਾਬਾ ਸਾਹਿਬ ਡਾ. ਅੰਬੇਡਕਰ, ਐਸ. ਸੀ. ਐਸ. ਟੀ. ਐਸੋਸੀਏਸ਼ਨ ਦੇ ਪ੍ਰਧਾਨ ਜੀਤ ਸਿੰਘ, ਵਰਕਿੰਗ ਪ੍ਰਧਾਨ ਰਣਜੀਤ ਸਿੰਘ, ਕੈਸ਼ੀਅਰ ਸੋਹਨ ਬੈਠਾ, ਮੈਨਜ਼ ਯੂਨੀਅਨ ਦੇ ਪ੍ਰਧਾਨ ਰਾਜਬੀਰ ਸ਼ਰਮਾ ਅਤੇ ਹੋਰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਯੂਨੀਅਨਾਂ ਦੇ ਆਗੂ ਨੇ ਵੀ ਸ਼ਮੂਲੀਅਤ ਕੀਤੀ | ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰਧਾਨ ਅਮਰਜੀਤ ਸਿੰਘ ਮੱਲ੍ਹ, ਸੀਨੀਅਰ ਮੀਤ ਪ੍ਰਧਾਨ ਕਿ੍ਸ਼ਨ ਸਿੰਘ, ਮੀਤ ਪ੍ਰਧਾਨ ਕਸ਼ਮੀਰ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਕੈਲਪੁਰੀ, ਸਹਾਇਕ ਸਕੱਤਰ ਨਰੇਸ਼ ਕੁਮਾਰ, ਕੈਸ਼ੀਅਰ ਕੁਲਵਿੰਦਰ ਸਿੰਘ ਸਿਵੀਆਂ ਵਾਲੇ, ਸਹਾਇਕ ਖ਼ਜਾਨਚੀ ਗੁਰਮੁਖ ਦਾਸ, ਅਡੀਟਰ ਝਲਮਣ ਸਿੰਘ, ਰੂਪ ਲਾਲ ਗੁਲਜ਼ਾਰ ਨਗਰ, ਧਾਰਮਿਕ ਸਕੱਤਰ ਬਹਾਦਰ ਸਿੰਘ, ਜਸਵੰਤ ਸਿੰਘ, ਜੋਗਿੰਦਰਪਾਲ, ਹਰਜੀਤ ਸਿੰਘ, ਤਰਸੇਮ ਸਿੰਘ, ਦਲਜੀਤ ਸਿੰਘ, ਸਰਬਜੀਤ ਸਿੰਘ ਰਾਜਾ, ਸਤਪਾਲ ਗੁਰਦਾਸਪੁਰ, ਸੰਤੋਖ ਸਿੰਘ ਬੱਧਣ, ਮਹਿੰਦਰ ਲਾਲ, ਰਜਿੰਦਰ ਸਿੰਘ, ਮਦਨ ਲਾਲ, ਲਖਵੀਰ ਚੰਦ ਦਾਦਰਾ, ਪ੍ਰਨੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਮੁਹੱਲਾ ਸੱਥ ਰੰਗੜਾ ਸੁਲਤਾਨਪੁਰ ਲੋਧੀ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)- ਮੁਹੱਲਾ ਸੱਥ ਰੰਗੜਾ ਵਿਖੇ ਗੁਰੂ ਰਵਿਦਾਸ ਭਵਨ ਵਿਖੇ ਪ੍ਰਧਾਨ ਨਿਊਟਨ ਦੀ ਅਗਵਾਈ ਹੇਠ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਅੰਮਿ੍ਤਬਾਣੀ ਦੇ ਪਾਠ ਕਰਵਾਏ ਗਏ | ਉਪਰੰਤ ਭਜਨ ਗਾਇਕ ਹਰਭਜਨ ਹਰੀ, ਰਵੀ, ਸਾਹਿਲ ਤੇ ਹੋਰਾਂ ਨੇ ਗੁਰੂ ਰਵਿਦਾਸ ਦੀ ਮਹਿਮਾ ਦਾ ਗੁਣਗਾਨ ਕੀਤਾ | ਸਮਾਗਮ ਵਿਚ ਨਗਰ ਕੌਾਸਲ ਦੇ ਪ੍ਰਧਾਨ ਵਿਨੋਦ ਕੁਮਾਰ ਗੁਪਤਾ ਤੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਪੀ.ਏ. ਬਲਜਿੰਦਰ ਸਿੰਘ ਉਚੇਚੇ ਤੌਰ 'ਤੇ ਪੁੱਜੇ ਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਕੌਾਸਲਰ ਅਸ਼ੋਕ ਕੁਮਾਰ ਮੋਗਲਾ, ਪ੍ਰਧਾਨ ਨਿਊਟਨ, ਨਰਿੰਦਰ ਸਿੰਘ ਪਨੂੰ, ਡਾ: ਰਵਿੰਦਰਨਾਥ ਜੈਨ ਪ੍ਰਧਾਨ ਐਸ.ਐਸ. ਜੈਨ ਸਭਾ, ਖ਼ਜ਼ਾਨਚੀ ਗੁਰਚਰਨ ਦਾਸ, ਸੋਮ ਕਾਂਤ, ਪ੍ਰਸ਼ੋਤਮ ਲਾਲ, ਵਿਜੇ ਕੁਮਾਰ, ਕੁਲਵੰਤ ਰਾਏ, ਚੇਤਨਾਨੰਦ, ਸਾਬਕਾ ਕੌਾਸਲਰ ਕੁਲਭੂਸ਼ਨ ਪੁਰੀ, ਮਾਸਟਰ ਮੋਹਨ ਲਾਲ, ਵਿਸ਼ਾਲ ਟਕਸਾਲੀ, ਪ੍ਰਦੀਪ ਪੁਰੀ, ਗੁਰਚਮਨ ਲਾਲ, ਕੁਲਬੀਰ ਸਿੰਘ ਆਹਲੀ, ਕੁੰਦਨ ਸਿੰਘ ਚੱਕਾ, ਕਮਲ ਕਿਸ਼ੋਰ ਚਾਵਲਾ, ਪਰਮਜੀਤ ਪੰਮਾ ਆਦਿ ਹਾਜ਼ਰ ਸਨ |
ਬਰਨਾ ਪ੍ਰਕਾਸ਼ ਦਿਹਾੜਾ ਸ਼ਰਨਾ ਨਾਲ ਮਨਾਇਆ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਬਰਨਾ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਭਾਈ ਲਖਵਿੰਦਰ ਸਿੰਘ ਬਟਾਲੇ ਵਾਲੇ ਤੋਂ ਇਲਾਵਾ ਹੋਰ ਵੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਸਟੇਜ ਸਕੱਤਰ ਦੀ ਸੇਵਾ ਮਨਜੀਤ ਮਹਿੰਮੀ ਨੇ ਅਦਾ ਕੀਤੀ | ਇਸ ਮੌਕੇ ਵਿਧਾਇਕ ਸੋਮ ਪ੍ਰਕਾਸ਼ ਕੈਥ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਜਤਿੰਦਰਪਾਲ ਸਿੰਘ ਪਲਾਹੀ, ਨਰੇਸ਼ ਕੋਟਰਾਣੀ ਕੌਾਸਲਰ, ਮਨਜੀਤ ਸਿੰਘ ਮਹਿੰਮੀ, ਗਿਆਨ ਚੰਦ, ਮਦਨ ਲਾਲ ਸਰਪੰਚ, ਬਲਜੀਤ ਰਾਮ ਪੰਚ, ਸੋਹਣ ਲਾਲ ਪੰਚ, ਜੋਗਿੰਦਰ ਕੌਰ ਪੰਚ, ਮਨਜੀਤ ਸਿੰਘ, ਮੱਸਾ ਸਿੰਘ, ਸੰਨੀ, ਰਵੀ, ਗਗਨਦੀਪ, ਨਰੇਸ਼, ਸੰਤੋਖ, ਰਕੇਸ਼, ਰਾਜਾ, ਸੰਤੋਖ ਸੱਲਣ, ਬਲਵੀਰ, ਅਮਰ, ਹਰਪਾਲ, ਸੁਰਿੰਦਰ ਮਹਿੰਮੀ, ਗੁਰਪ੍ਰੀਤ ਮਹਿੰਮੀ, ਸਤਨਾਮ, ਗੁਰਨਾਮ ਸਿੰਘ ਸੱਲਣ, ਗੁਰਨਾਮ ਮਹਿੰਮੀ, ਹਰਵਿੰਦਰ ਕੁਮਾਰ, ਮਾਸਟਰ ਹੰਸ ਰਾਜ ਬੰਗੜ੍ਹ, ਸਾਹਬੀ, ਰੂਪ ਲਾਲ, ਜੀਤ ਰਾਮ, ਅਮਰੀਕ ਪੇਟਰ, ਬਲਵੀਰ ਸਿੰਘ, ਪਰਮਜੀਤ, ਚੈਨ ਸਿੰਘ, ਯੋਗਰਾਜ ਮਹਿੰਮੀ, ਸੋਮ ਨਾਥ, ਗੌਰਵ, ਜਸਵਿੰਦਰ, ਗਗਨਦੀਪ, ਕਾਲਾ ਠੇਕੇਦਾਰ, ਰਾਮਲਾਲ, ਕੁਲਦੀਪ, ਪ੍ਰਭਜੋਤ, ਮੰਗੀ ਆਦਿ ਹਾਜ਼ਰ ਸਨ |
ਗੁਰੂ ਰਵਿਦਾਸ ਗੁਰਦੁਆਰਾ ਮੁਹੱਲਾ ਜਗਤਪੁਰਾ
ਫਗਵਾੜਾ ਦੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਮੁਹੱਲਾ ਜਗਤਪੁਰਾ ਪਲਾਹੀ ਰੋਡ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਜਾਏ ਦੀਵਾਨ 'ਚ ਭਾਈ ਬਲਦੇਵ ਸਿੰਘ ਰਠੌਰ ਨਕੋਦਰ ਵਾਲਿਆਂ ਦੇ ਜਥੇ ਨੇ ਸੰਗਤਾਂ ਗੁਰੂ ਰਵਿਦਾਸ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਪ੍ਰਧਾਨ ਜੀਤ ਰਾਮ, ਐਨ. ਕੇ. ਲਹਿਰੀ, ਹਰਵਿੰਦਰ ਸਿੰਘ, ਪ੍ਰਸ਼ੋਤਮ ਲਾਲ, ਰਾਮਪਾਲ, ਮੋਹਨ ਲਾਲ, ਪ੍ਰਦੀਪ ਕੁਮਾਰ ਤੇ ਸਮੂਹ ਕਮੇਟੀ ਮੈਂਬਰਾਂ ਤੋ ਇਲਾਵਾ ਬੀਬੀ ਸਵਰਨੀ, ਦੀਸ਼ੋ, ਦਰਸ਼ਨਾ ਆਦਿ ਹਾਜ਼ਰ ਸਨ |
ਮੁਹੱਲਾ ਪ੍ਰੀਤ ਨਗਰ ਫਗਵਾੜਾ
ਫਗਵਾੜਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਵਨ ਮੁਹੱਲਾ ਪ੍ਰੀਤ ਨਗਰ ਵਿਖੇ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਭਾਈ ਗੁਰਮੁਖ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ | ਪ੍ਰਬੰਧਕਾਂ ਵਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਗਿਆ |

ਕੌਮੀ ਯੁਵਾ ਵਲੰਟੀਅਰਾਂ ਲਈ ਬਿਨੈ ਪੱਤਰ 3 ਮਾਰਚ ਤੱਕ ਲਏ ਜਾਣਗੇ

ਕਪੂਰਥਲਾ, 19 ਫਰਵਰੀ (ਵਿ. ਪ੍ਰ.)- ਨਹਿਰੂ ਯੁਵਾ ਕੇਂਦਰ ਵਲੋਂ ਕੌਮੀ ਯੁਵਾ ਵਲੰਟੀਅਰਾਂ ਦੀ ਭਰਤੀ ਲਈ ਬਿਨੈ ਪੱਤਰ ਤਿੰਨ ਮਾਰਚ ਤੱਕ ਮੰਗ ਗਏ ਹਨ | ਅਮਨਪ੍ਰੀਤ ਕੌਰ ਪ੍ਰੋਗਰਾਮ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਕਪੂਰਥਲਾ ਨੇ ਦੱਸਿਆ ਕਿ ਵਲੰਟੀਅਰਾਂ ਦੀ ਭਰਤੀ ਲਈ ਉਮਰ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਮਾਰਚ ਅੱਜ

ਫਗਵਾੜਾ, 19 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬੀ ਕਲਾ ਤੇ ਸਾਹਿਤ ਕੇਂਦਰ ਫਗਵਾੜਾ ਵਲੋਂ ਸਹਾਰਾ ਕਲੱਬ ਤੇ ਪੰਜਾਬੀ ਵਿਰਸਾ ਟਰੱਸਟ ਦੇ ਸਹਿਯੋਗ ਦੇ ਨਾਲ ਮਾਂ ਬੋਲੀ ਦਿਵਸ ਨੂੰ ਸਮਰਪਿਤ 'ਪੰਜਾਬੀ ਮਾਂ ਬੋਲੀ ਮਾਰਚ' 20 ਫਰਵਰੀ ਨੂੰ ਸਵੇਰੇ 10 ਵਜੇ ਤੋਂ ਬਲੱਡ ਬੈਂਕ ਗੁਰੂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 19 ਫਰਵਰੀ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਤਿੰਨ ਹਵਾਲਾਤੀਆਂ ਤੇ ਤਿੰਨ ਕੈਦੀਆਂ ਸਮੇਤ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਲੋੜੀਂਦੀ ਕਾਰਵਾਈ ਆਰੰਭ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਕਾਬੂ

ਹੁਸੈਨਪੁਰ, 19 ਫਰਵਰੀ (ਸੋਢੀ)- ਪੁਲਿਸ ਚੌਕੀ ਭੁਲਾਣਾ ਅਧੀਨ ਆਉਂਦੇ ਬੱਸ ਅੱਡਾ ਭਾਣੋ ਲੰਗਾ ਵਿਖੇ ਬੀਤੀ 17 ਫਰਵਰੀ ਨੂੰ ਇਕ ਟਰੈਕਟਰ ਵਰਕਸ਼ਾਪ ਵਿਚ ਹੋਈ ਚੋਰੀ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਚੌਕੀ ਭੁਲਾਣਾ ਨੇ ਚੋਰੀ ਦੇ ਸਾਮਾਨ ਸਮੇਤ ਕਥਿਤ ਦੋਸ਼ੀ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਵਾਉਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਕਾਬੂ

ਤਲਵੰਡੀ ਚੌਧਰੀਆਂ, 19 ਫਰਵਰੀ (ਪਰਸਨ ਲਾਲ ਭੋਲਾ)- ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਜੀਤ ਸਿੰਘ ਪਿੰਡ ਮੁਲਾਂਬਾਹਾ ਜ਼ਿਲ੍ਹਾ ਕਪੂਰਥਲਾ ਦੇ ਰਹਿਣ ਵਾਲਾ ਹੈ, ਨੇ ਜਰਨੈਲ ਸਿੰਘ ਮੁੱਖ ਥਾਣਾ ਅਫ਼ਸਰ ਨੂੰ ...

ਪੂਰੀ ਖ਼ਬਰ »

ਪੰਜਾਬ ਨੂੰ ਖੁਸ਼ਹਾਲੀ ਤੇ ਤਰੱਕੀ ਵੱਲ ਲੈ ਜਾਣ ਵਾਲਾ ਹੈ ਬਜਟ- ਮਾਨ

ਫਗਵਾੜਾ, 19 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਬੀਤੇ ਦਿਨ ਵਿਧਾਨ ਸਭਾ ਵਿਚ ਸਾਲ 2019-20 ਲਈ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਨੇ ਕਿਹਾ ਕਿ ਵਿੱਤ ਮੰਤਰੀ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੀ ਸਾਰ ਲਵੋ ਸਰਕਾਰ ਜੀ......?

ਢਿਲਵਾਂ, 19 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਕਸਬਾ ਢਿਲਵਾਂ ਤੋਂ ਪਿੰਡ ਮਾਂਗੇਵਾਲ, ਸੰਗਰਾਵਾਂ, ਸੰਗੋਵਾਲ ਆਦਿ ਪਿੰਡਾਂ ਨੂੰ ਜਾਂਦੀ ਸੜਕ ਤੇ ਢਿਲਵਾਂ ਤੋਂ ਪਿੰਡ ਗਾਜੀ ਗੁਡਾਣਾ ਨੂੰ ਜਾਂਦੀ ਸੰਪਰਕ ਸੜਕਾਂ ਦੀ ਹਾਲਤ ਬਹੁਤ ਹੀ ਮਾੜੀ ਹੈ | ਸੂਫੀ ਗਾਇਕ ...

ਪੂਰੀ ਖ਼ਬਰ »

ਪਿੰ੍ਰ: ਲਾਸਾਨੀ ਵਲੋਂ 'ਪ੍ਰੋਫੀਸੈਂਸੀ ਇਨ ਇੰਗਲਿਸ਼' ਕੋਰਸ ਜਾਰੀ

ਕਪੂਰਥਲਾ, 19 ਫਰਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਦੇ ਲੈਕਚਰਾਰ ਹਰਵਿੰਦਰ ਸਿੰਘ ਭੰਡਾਲ ਵਲੋਂ ਸਿੱਖਿਆਰਥੀਆਂ ਤੇ ਅਧਿਆਪਕਾਂ ਲਈ ਤਿਆਰ ਕੀਤੀ ਗਈ ਅਧਿਐਨ ਸਮਗਰੀ (ਪ੍ਰੋਫੀਸੈਂਸੀ ਇਨ ਇੰਗਲਿਸ਼) ਜਾਰੀ ਕਰਨ ਦੀ ਰਸਮ ਸੰਸਥਾ ਦੇ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਆਗੂ ਡਾਕਘਰ 'ਚ ਆਉਂਦੀਆਂ ਸਮੱਸਿਆਵਾਂ ਸਬੰਧੀ ਅਧਿਕਾਰੀਆਂ ਨੂੰ ਮਿਲੇ

ਨਡਾਲਾ, 19 ਫਰਵਰੀ (ਮਾਨ)- ਐਾਟੀਕੁਰੱਪਸ਼ਨ ਐਸੋਸੀਏਸ਼ਨ ਆਫ਼ ਇੰਡੀਆ ਦੇ ਵਫ਼ਦ ਨੇ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਨਡਾਲਾ ਡਾਕਘਰ ਵਿਚ ਪਿਛਲੇ ਕੁਝ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਡਾਕ ਵਿਭਾਗ ਦੇ ...

ਪੂਰੀ ਖ਼ਬਰ »

ਬਜਟ ਨੇ ਹਰ ਵਰਗ ਦੇ ਲੋਕਾਂ ਨੂੰ ਨਿਰਾਸ਼ ਕੀਤਾ- ਦੂਲੋਵਾਲ

ਸੁਲਤਾਨਪੁਰ ਲੋਧੀ, 19 ਫਰਵਰੀ (ਥਿੰਦ, ਹੈਪੀ)- ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਦਿਸ਼ਾਹੀਣ ਤੇ ਸਚਾਈ ਤੋਂ ਕੋਹਾਂ ਦੂਰ ਦੱਸਦਿਆਂ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਦਲਜੀਤ ਸਿੰਘ ਦੂਲੋਵਾਲ ਨੇ ਕਿਹਾ ...

ਪੂਰੀ ਖ਼ਬਰ »

ਰਾਣਾ ਵਲੋਂ ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਭੁਲੱਥ, 19 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਆਪਣੇ ਦਫ਼ਤਰ ਵਿਖੇ ਬੀਤੇ ਦਿਨੀਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਸੈਨਿਕਾਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਦੇ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਨਾਲ ਹਰ ਵਰਗ ਨੂੰ ਲਾਭ ਮਿਲੇਗਾ-ਰਾਜਾ ਗੁਰਪ੍ਰੀਤ ਸਿੰਘ

ਸੁਲਤਾਨਪੁਰ ਲੋਧੀ, 19 ਫਰਵਰੀ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਨਾਲ ਹਰ ਵਰਗ ਨੂੰ ਲਾਭ ਮਿਲੇਗਾ, ਕਿਉਂਕਿ ਇਸ ਬਜਟ ਵਿਚ ਹਰ ਵਰਗ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖ ਕੇ ਪੇਸ਼ ਕੀਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਵਿਖੇ 24 ਨੂੰ ਨਗਰ ਕੀਰਤਨ ਦਾ ਕੀਤਾ ਜਾਵੇਗਾ ਸਵਾਗਤ- ਬੱਤਰਾ

ਕਪੂਰਥਲਾ, 19 ਫਰਵਰੀ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦੀਆਂ ਸੰਗਤਾਂ ਵਲੋਂ 24 ਫਰਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜਾ ਰਹੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਦਾ ਕਪੂਰਥਲਾ ...

ਪੂਰੀ ਖ਼ਬਰ »

ਖਹਿਰਾ ਭਾਰਤੀ ਫ਼ੌਜ ਕੋਲੋਂ ਮਾਫ਼ੀ ਮੰਗਣ- ਗੋਰਾ ਗਿੱਲ

ਸੁਭਾਨਪੁਰ, 19 ਫਰਵਰੀ (ਜੱਜ)- ਸ਼ੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦੇਸ਼ ਦੀ ਫ਼ੌਜ ਿਖ਼ਲਾਫ਼ ਗੈਰ-ਜਿੰਮੇਵਾਰਨਾ ਢੰਗ ਨਾਲ ਬੋਲਣ ਲਈ ਸੁਖਪਾਲ ਸਿੰਘ ਖਹਿਰਾ ਨੂੰ ਭਾਰਤੀ ਫ਼ੌਜ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਤਿੰਨ ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੇਣ ਦਾ ਫ਼ੈਸਲਾ ਬਹੁਤ ਹੀ ਮੰਦਭਾਗਾ- ਮਨਜੀਤ ਕੌਰ ਖ਼ਾਲਸਾ

ਸੁਭਾਨਪੁਰ, 19 ਫਰਵਰੀ (ਜੱਜ)- ਬੀਤੇ ਦਿਨੀਂ ਨਵਾਂ ਸ਼ਹਿਰ ਦੀ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਤੇ ਸਾਹਿਤ ਰੱਖਣ ਸਬੰਧੀ ਉਮਰ ਕੈਦ ਦੇਣ ਦਾ ਫ਼ੈਸਲਾ ਬਹੁਤ ਹੀ ਮੰਦਭਾਗਾ ਹੈ ਤੇ ਅਦਾਲਤ ਵਲੋਂ ਅਜਿਹਾ ਫ਼ੈਸਲਾ ਦੇਣਾ ਕਾਨੂੰਨ ...

ਪੂਰੀ ਖ਼ਬਰ »

ਸੈਦੋਵਾਲ ਵਿਖੇ ਕਬੱਡੀ ਤੇ ਵਾਲੀਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

ਹੁਸੈਨਪੁਰ, 19 ਫਰਵਰੀ (ਸੋਢੀ)- ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰੱਖਣ ਲਈ ਹਰ ਪਿੰਡ ਖੇਡ ਮੇਲੇ ਹੋਣੇ ਚਾਹੀਦੇ ਹਨ | ਇਹ ਸ਼ਬਦ ਹਲਕਾ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ੍ਰੀ ਗੁਰੂ ਰਾਮ ਦਾਸ ਸਪੋਰਟਸ ਐਾਡ ਕਲਚਰਲ ਕਲੱਬ ...

ਪੂਰੀ ਖ਼ਬਰ »

ਕਪੂਰ ਪਰਿਵਾਰ ਨੇ ਜਮਾਲਪੁਰ ਸਕੂਲ 'ਚ ਸਟੇਸ਼ਨਰੀ ਵੰਡੀ

ਫਗਵਾੜਾ, 19 ਫਰਵਰੀ (ਅਸ਼ੋਕ ਵਾਲੀਆ)-ਸ. ਮਿ. ਸ. ਜਮਾਲਪੁਰ ਵਿਖੇ ਸਟੇਸ਼ਨਰੀ ਵੰਡ ਸਮਾਗਮ ਕੀਤਾ ਗਿਆ | ਇਸ ਸਮੇਂ ਸ੍ਰੀ ਨਵੀਨ ਕੁਮਾਰ ਕਪੂਰ ਅਤੇ ਮੈਡਮ ਨੇਹਾ ਕਪੂਰ ਐਨ. ਆਰ. ਆਈ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਭ ਤੋਂ ਪਹਿਲਾਂ ਸਕੂਲ ਮੁਖੀ ਸ੍ਰੀ ਸਤਵੰਤ ਸਿੰਘ ਟੂਰਾ ...

ਪੂਰੀ ਖ਼ਬਰ »

ਸੁਭਾਨਪੁਰ ਦੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ

ਸੁਭਾਨਪੁਰ, 19 ਫਰਵਰੀ (ਜੱਜ)- ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਲਈ ਦਸਮੇਸ਼ ਸੇਵਕ ਸਭਾ ਅੱਡਾ ਸੁਭਾਨਪੁਰ ਵਲੋਂ ਕਰਵਾਏ ਜਾ ਰਹੇ 26ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੈਰ ਸੰਚਾਰੀ ਰੋਗਾਂ ਬਾਰੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ- ਡਾ: ਬਲਵੰਤ ਸਿੰਘ

ਕਪੂਰਥਲਾ, 19 ਫਰਵਰੀ (ਵਿ. ਪ੍ਰ.)- ਵਰਤਮਾਨ ਸਮੇਂ ਵਿਚ ਗੈਰ ਸੰਚਾਰੀ ਰੋਗਾਂ ਦੀ ਲਪੇਟ ਵਿਚ ਬਹੁਤ ਸਾਰੇ ਲੋਕ ਆ ਰਹੇ ਹਨ ਇਸ ਲਈ ਲੋਕਾਂ ਨੂੰ ਇਨ੍ਹਾਂ ਰੋਗਾਂ ਬਾਰੇ ਜਾਗਰੂਕ ਹੋਣਾ ਜ਼ਰੂਰੀ ਹੈ | ਇਹ ਗੱਲ ਡਾ: ਬਲਵੰਤ ਸਿੰਘ ਸਿਵਲ ਸਰਜਨ ਕਪੂਰਥਲਾ ਨੇ ਗੈਰ ਸੰਚਾਰੀ ਰੋਗਾਂ ਦੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਲੋਂ ਰਾਣਾ ਗੁਰਜੀਤ ਸਿੰਘ ਤੇ ਰਜਿੰਦਰ ਕੌੜਾ ਦਾ ਸਨਮਾਨ

ਕਪੂਰਥਲਾ, 19 ਫਰਵਰੀ (ਵਿ. ਪ੍ਰ.)- ਆੜ੍ਹਤੀ ਐਸੋਸੀਏਸ਼ਨ ਕਪੂਰਥਲਾ ਵਲੋਂ ਸਥਾਨਕ ਦਾਣਾ ਮੰਡੀ ਵਿਚ ਉਘੇ ਆੜ੍ਹਤੀਏ ਰਜਿੰਦਰ ਕੌੜਾ ਦੇ ਬਲਾਕ ਕਾਂਗਰਸ ਸ਼ਹਿਰੀ ਦਾ ਪ੍ਰਧਾਨ ਬਣਨ 'ਤੇ ਉਨ੍ਹਾਂ ਦੇ ਸਨਮਾਨ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਾਂਗਰਸੀ ਵਿਧਾਇਕ ਰਾਣਾ ...

ਪੂਰੀ ਖ਼ਬਰ »

ਪਵਿੱਤਰ ਵੇਈਾ ਦੇ ਘਾਟ ਸੁੰਦਰ ਬਣਾਉਣ ਦਾ ਕਾਰਜ ਆਰੰਭ

ਸੁਲਤਾਨਪੁਰ ਲੋਧੀ, 19 ਫਰਵਰੀ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਪਵਿੱਤਰ ਕਾਲੀ ਵੇਈਾ ਵਿਚ ਘਾਟ ਬਣਾਉਣ ਤੇ ਉਸ ਨੂੰ ਪੱਕਾ ਕਰਕੇ ਸੁੰਦਰ ਬਣਾਉਣ ਲਈ ਪੱਥਰਾਂ ਦੇ ਜਾਲ ਲਗਾਉਣ ਦੇ ਸ਼ੁੱਭ ਕਾਰਜ ਦਾ ਆਰੰਭ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 19 ਫਰਵਰੀ (ਸਡਾਨਾ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪਿਆ ਗਿਆ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਨੰਬਰਦਾਰ ਦੀ ਮੌਤ ਉਪਰੰਤ ਉਸ ਦੇ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਹਾਜ਼ਰੀ ਲਈ ਬਾਇਓ ਮੀਟਰ ਲਗਾਏ ਜਾਣ-ਪਾਠਕ

ਢਿਲਵਾਂ, 19 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਬਲਾਕ ਢਿਲਵਾਂ ਦੇ ਨਾਲ ਅਨੇਕਾਂ ਪਿੰਡਾਂ ਜੁੜੇ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੇ ਲੋਕ ਆਪਣਾ ਕੰਮ ਕਰਵਾਉਣ ਸਰਕਾਰੀ ਦਫ਼ਤਰਾਂ ਵਿਚ ਆਉਂਦੇ ਹਨ, ਪੰ੍ਰਤੂ ਦੇਖਣ ਵਿਚ ਆਇਆ ਹੈ ਕਿ ਕਈ ਵਾਰ ਕਰਮਚਾਰੀਆਂ ਦੇ ਦਫ਼ਤਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼ੇਖੂਪੁਰ ਵਿਖੇ ਕੀਰਤਨ ਦਰਬਾਰ

ਕਪੂਰਥਲਾ, 19 ਫਰਵਰੀ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਸ਼ੇਖੂਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਭਾਈ ਰਵਿੰਦਰ ਸਿੰਘ ਜੌਨੀ ਨਾਨਕਸਰ ਵਾਲੇ, ...

ਪੂਰੀ ਖ਼ਬਰ »

ਪੰਜਾਬ ਸਟੇਟ ਸੁਬਾਰਡੀਨੇਟ ਸਰਵਿਸ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 19 ਫਰਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਘੋਸ਼ਿਤ ਡੀ.ਏ. ਦੀ 6 ਪ੍ਰਤੀਸ਼ਤ ਕਿਸ਼ਤ ਦਾ ਪੰਜਾਬ ਸਟੇਟ ਸੁਬਾਰਡੀਨੇਟ ਸਰਵਿਸ ਯੂਨੀਅਨ ਦੀ ਬਲਾਕ ਸੁਲਤਾਨਪੁਰ ਲੋਧੀ ਇਕਾਈ ਵਲੋਂ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪੰਜਾਬ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਵਲੋਂ ਖਹਿਰਾ ਿਖ਼ਲਾਫ਼ ਰੋਸ ਪ੍ਰਦਰਸ਼ਨ 23 ਨੂੰ

ਬੇਗੋਵਾਲ, 19 ਫਰਵਰੀ (ਸੁਖਜਿੰਦਰ ਸਿੰਘ)- ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਪੁਲਵਾਮਾ ਹਮਲੇ ਸਬੰਧੀ ਭਾਰਤੀ ਫ਼ੌਜ ਿਖ਼ਲਾਫ਼ ਕੀਤੀ ਬਿਆਨਬਾਜ਼ੀ ਦਾ ਸਾਬਕਾ ਫ਼ੌਜੀਆਂ ਨੇ ਗੰਭੀਰ ਨੋਟਿਸ ਲੈਂਦਿਆਂ ਉਸ ਿਖ਼ਲਾਫ਼ ਦੇਸ਼ ਧ੍ਰੋਹ ਦਾ ...

ਪੂਰੀ ਖ਼ਬਰ »

ਕੈਨੇਡਾ-ਆਸਟ੍ਰੇਲੀਆ ਸਟੱਡੀ ਵੀਜ਼ਾ ਲਈ ਸਿੱਖਿਆ ਮੇਲਾ 22 ਫਰਵਰੀ ਨੂੰ -ਪਿਰਾਮਿਡ

ਜਲੰਧਰ, 19 ਫਰਵਰੀ (ਅ. ਬ.)-ਪੰਜਾਬ 'ਚ ਹੁਣ ਅਣਗਿਣਤ ਵਿਦਿਆਰਥੀ ਹਨ ਜੋ ਵਿਦੇਸ਼ ਖਾਸ ਕਰ ਕੇ ਕੈਨੇਡਾ-ਆਸਟ੍ਰੇਲੀਆ 'ਚ ਜਾ ਕੇ ਸਿੱਖਿਆ ਪ੍ਰਾਪਤ ਕਰਨਾ ਚਾਹੁੰਦੇ ਹਨ | ਇਸ ਗੱਲ ਨੂੰ ਧਿਆਨ ਵਿੱਚ ਰਖੱਦੇ ਹੋਏ ਭਾਰਤ ਦੀ ਨੰਬਰ 1 ਸਟੱਡੀ ਵੀਜ਼ਾ ਕੰਸਲਟੈਂਸੀ ਪਿਰਾਮਿਡ ਈ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਬਜਟ ਆਪਣੇ ਆਪ 'ਚ ਇਕ ਮਿਸਾਲ- ਕਾਂਗਰਸੀ ਆਗੂ

ਸੁਲਤਾਨਪੁਰ ਲੋਧੀ, 19 ਫਰਵਰੀ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤਾ ਗਿਆ ਬਜਟ ਆਪਣੇ ਆਪ ਵਿਚ ਇਕ ਮਿਸਾਲ ਹੈ, ਜਿਸ ਨੇ ਹਰੇਕ ਵਰਗ ਦੀ ਬਾਂਹ ਫੜੀ ਹੈ, ਉਥੇ ਕੋਈ ਵੀ ਨਵਾਂ ਟੈਕਸ ਨਾ ਲਗਾ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ...

ਪੂਰੀ ਖ਼ਬਰ »

ਪ੍ਰਾਇਮਰੀ ਤੇ ਮਿਡਲ ਸਕੂਲ ਮਸੀਤਾਂ ਵਿਖੇ ਸਾਲਾਨਾ ਸਮਾਗਮ

ਤਲਵੰਡੀ ਚੌਧਰੀਆਂ, 19 ਫਰਵਰੀ (ਪਰਸਨ ਲਾਲ ਭੋਲਾ)- ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਮਸੀਤਾਂ ਵਿਖੇ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਹਿੰਦਰ ਸਿੰਘ ਬਾਜਵਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਡੇ ਬੱਚਿਆਂ ਦਾ ਭਵਿੱਖ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਅਜੀਤਪਾਲ ਸਿੰਘ ਦੀ ਬੂਲਪੁਰ ਬਹੁਮੰਤਵੀ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਡਡਵਿੰਡੀ, 19 ਫਰਵਰੀ (ਬਲਬੀਰ ਸੰਧਾ)- ਦੀ ਬੂਲਪੁਰ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਬੂਲਪੁਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਕੱਤਰ ਸਭਾ ਮਨਮੋਹਨ ਸਿੰਘ ਦੀ ਦੇਖ ਰੇਖ ਹੇਠ ਸਹਿਕਾਰੀ ਸਭਾ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ 11 ਮੈਂਬਰੀ ਪ੍ਰਬੰਧਕ ...

ਪੂਰੀ ਖ਼ਬਰ »

ਹਰਿ ਨਰਾਇਣਪੁਰੀ ਸੁਭਾਨਪੁਰਾ ਹਮੀਰਾ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ

ਸੁਭਾਨਪੁਰ, 19 ਫਰਵਰੀ (ਜੱਜ)-ਹਰਿ ਨਰਾਇਣਪੁਰੀ ਸੁਭਾਨਪੁਰ ਹਮੀਰਾ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਗੁਰੂਘਰ ਹਮੀਰਾ ਵਿਖੇ ਮਨਾਇਆ ਗਿਆ | 40 ਮੁਕਤਿਆਂ ਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

23 ਫਰਵਰੀ ਦੇ ਕਬੱਡੀ ਟੂਰਨਾਮੈਂਟ ਲਈ ਰਾਣਾ ਗੁਰਜੀਤ ਸਿੰਘ ਨੂੰ ਦਿੱਤਾ ਸੱਦਾ ਪੱਤਰ

ਕਪੂਰਥਲਾ, 19 ਫਰਵਰੀ (ਸਡਾਨਾ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਤੇ ਖੇਡਾਂ ਵੱਲ ਜੋੜਣ ਲਈ ਪ੍ਰਵਾਸੀ ਭਾਰਤੀਆਂ ਵਲੋਂ ਕਰਵਾਇਆ ਜਾ ਰਿਹਾ ਕਬੱਡੀ ਕੱਪ ਇਕ ਸ਼ਲਾਘਾਯੋਗ ਉਪਰਾਲਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ 23 ਫਰਵਰੀ ...

ਪੂਰੀ ਖ਼ਬਰ »

ਪੰਜਾਬ ਮਹਾਂਬੀਰ ਦਲ ਵਲੋਂ ਮੋਮਬੱਤੀ ਮਾਰਚ

ਕਪੂਰਥਲਾ, 19 ਫਰਵਰੀ (ਵਿ. ਪ੍ਰ.)- ਪੁਲਵਾਮਾ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਮਹਾਂਬੀਰ ਦਲ ਵਲੋਂ ਕੈਂਡਲ ਮਾਰਚ ਕੱਢਿਆ ਗਿਆ | ਇਸ ਮੌਕੇ ਪੰਜਾਬ ਮਹਾਂਵੀਰ ਦਲ ਦੇ ਸਕੱਤਰ ਰਮੇਸ਼ ਸ਼ਰਮਾ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ...

ਪੂਰੀ ਖ਼ਬਰ »

ਹਰਬੰਸ ਸਿੰਘ ਯੂ. ਕੇ. ਵਲੋਂ ਕਬੀਰਪੁਰ ਸਕੂਲ ਨੂੰ ਪਾਣੀ ਦੀ ਟੈਂਕੀ ਦਾਨ

ਸੁਲਤਾਨਪੁਰ ਲੋਧੀ, 19 ਫਰਵਰੀ (ਥਿੰਦ, ਹੈਪੀ)- ਪ੍ਰਵਾਸੀ ਭਾਰਤੀ ਹਰਬੰਸ ਸਿੰਘ ਯੂ. ਕੇ. ਪੁੱਤਰ ਦਰਸ਼ਨ ਸਿੰਘ ਵਲੋਂ ਸਮਾਜ ਸੇਵੀ ਕਾਰਜਾਂ ਨੂੰ ਅੱਗੇ ਤੋਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਕਬੀਰਪੁਰ ਨੂੰ ਪਾਣੀ ਦੀ ਟੈਂਕੀ ਦਾਨ ਵਜੋਂ ਦਿੱਤੀ | ਇਸ ਮੌਕੇ ਪ੍ਰਵਾਸੀ ...

ਪੂਰੀ ਖ਼ਬਰ »

ਸ੍ਰੀ ਰਾਮ ਕਿਸ਼ਨ ਅਰਾਧਨਾ ਮੰਚ ਤੇ ਦਿੱਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਕਲਸ਼ ਯਾਤਰਾ

ਕਪੂਰਥਲਾ, 19 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਸ੍ਰੀ ਰਾਮ ਕਿਸ਼ਨ ਅਰਾਧਨਾ ਮੰਚ ਤੇ ਦਿੱਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਕ੍ਰਿਸ਼ਨ ਕਥਾ ਦੇ ਸਬੰਧ ਵਿਚ ਕਲਸ਼ ਯਾਤਰਾ ਕੱਢੀ ਗਈ | ਸ੍ਰੀ ਮਨੀ ਮਹੇਸ਼ ਮੰਦਿਰ ਤੋਂ ਪੂਜਾ ਅਰਚਨਾ ਉਪਰੰਤ ਕਲਸ਼ ਯਾਤਰਾ ਨੂੰ ਸਾਬਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX