ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਫੱਗਣ ਸੰਮਤ 550

ਤਰਨਤਾਰਨ

ਥਾਣਾ ਸਿਟੀ ਦੇ ਨਵ-ਨਿਯੁਕਤ ਐਸ. ਐਚ. ਓ. ਵਲੋਂ ਅਹੁਦਾ ਸੰਭਾਲਦਿਆਂ ਹੀ ਲੁਟੇਰਿਆਂ ਨੇ ਪੱਤਰਕਾਰ ਨੂੰ ਬਣਾਇਆ ਸ਼ਿਕਾਰ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਲੁੱਟਾਂ, ਖੋਹਾਂ, ਚੋਰੀਆਂ, ਡਕੈਤੀਆਂ, ਗੁੰਡਾਗਰਦੀ ਆਦਿ ਸੰਗੀਨ ਜ਼ੁਰਮਾਂ 'ਚ ਰਿਕਾਰਡ ਵਾਧੇ ਤਹਿਤ ਜਲਦ ਹੀ ਵਰਲਡ ਗਿੰਨੀਜ਼ ਬੁੱਕ 'ਚ ਨਾਂਅ ਦਰਜ ਕਰਵਾਉਣ ਜਾ ਰਹੇ ਥਾਣਾ ਸਿਟੀ ਪੱਟੀ ਦੇ ਰਿਕਾਰਡ 'ਚ ਉਸ ਸਮੇਂ ਇਕ ਹੋਰ ਲੁੱਟ ਖੋਹ ਦੀ ਵਾਰਦਾਤ 'ਚ ਵਾਧਾ ਹੋ ਗਿਆ ਜਦ ਥਾਣਾ ਸਿਟੀ ਦੇ ਨਵ-ਨਿਯੁਕਤ ਐਸ. ਐਚ. ਓ. ਬਲਕਾਰ ਸਿੰਘ ਵਲੋਂ ਅਹੁਦਾ ਸੰਭਾਲਦਿਆਂ ਹੀ ਸਥਾਨਕ ਸ਼ਹਿਰ ਤੋਂ ਇਕ ਅਖਬਾਰ ਦਾ ਪੱਤਰਕਾਰ ਬਲਦੇਵ ਸਿੰਘ ਸੰਧੂ ਚੋਰਾਂ ਦੀ ਲੁੱਟ ਖੋਹ ਦਾ ਸ਼ਿਕਾਰ ਹੋ ਗਿਆ ਪਰ ਅਫਸੋਸ ਸਥਾਨਕ ਪੁਲਿਸ ਵਲੋਂ ਪੰਜਾਬੀ ਦੀ ਕਹਾਵਤ 'ਸੱਪ ਦੀ ਲਕੀਰ ਕੁੱਟਣਾ' ਨੂੰ ਵੀ ਮੁਨਾਸਿਬ ਨਾ ਸਮਝਦਿਆਂ ਹੋਇਆਂ ਮਾਮਲਾ ਠੰਡੇ ਬਸਤੇ ਵਿਚ ਪਾਉਂਦਿਆਂ ਚੁੱਪ ਰਹਿਣਾ ਹੀ ਜ਼ਰੂਰੀ ਸਮਝਿਆ | ਲੁੱਟ ਖੋਹ ਦੇ ਸ਼ਿਕਾਰ ਹੋਏ ਪੱਤਰਕਾਰ ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਪੱਟੀ ਤੋਂ ਤਰਨਤਾਰਨ ਚਿੱਟੇ ਦਿਨ ਜਾ ਰਿਹਾ ਸਾਂ ਤੇ ਜਦ ਮੈਂ ਪਿੰਡ ਲੌਹਕਾ ਦੇ ਕਰੀਬ ਪਹੁੰਚਿਆ ਤਾਂ ਕਾਲੇ ਰੰਗ ਦੇ ਪਲਸਰ ਮੋਟਰ ਸਾਈਕਲ 'ਤੇ ਮੇਰੇ ਪਿੱਛੋਂ ਆ ਰਹੇ ਦੋ ਨੌਜਵਾਨਾਂ ਨੇ ਮੇਰੇ ਕੁੜਤੇ ਦੀ ਸਾਈਡ ਵਾਲੀ ਜੇਬ ਨੂੰ ਹੱਥ ਪਾਇਆ ਤੇ ਮੇਰੇ ਕੁੜਤੇ ਦੀ ਜ਼ੇਬ ਕੁੜਤੇ ਤੋਂ ਅਲੱਗ ਕਰ ਲੈ ਕੇ ਫਰਾਰ ਹੋ ਗਏ | ਪੀੜਤ ਪੱਤਰਕਾਰ ਨੇ ਦੱਸਿਆ ਕਿ ਮੇਰੀ ਜੇਬ 'ਚ ਪਰਸ ਜਿਸ ਵਿਚ ਡਰਾਈਵਿੰਗ ਲਾਇਸੰਸ, ਪੈਨ ਕਾਰਡ, ਦੋ ਸਟੇਟ ਬੈਂਕ ਦੇ ਏ.ਟੀ.ਐਮ. ਕਾਰਡ, ਅਸਲਾ ਲਾਇਸੰਸ ਤੇ ਹੋਰ ਜ਼ਰੂਰੀ ਕਾਗਜ਼ਾਤ ਤੋਂ ਇਲਾਵਾ ਨਕਦੀ ਸੀ | ਉਨ੍ਹਾਂ ਕਿਹਾ ਕਿ ਲੁੱਟਾਂ ਖੋਹਾਂ, ਡਕੈਤੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਹੌਾਸਲੇ ਏਨੇ ਬੁਲੰਦ ਹੋ ਚੁੱਕੇ ਹਨ ਕਿ ਜਿਸ ਰੋਡ 'ਤੇ ਉਨ੍ਹਾਂ ਵਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਉਸ ਰੋਡ 'ਤੇ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਰਹਿੰਦੀ ਹੈ ਪਰ ਅਫਸੋਸ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ 'ਚ ਵਰਤੀ ਜਾ ਰਹੀ ਢਿੱਲ ਕਾਰਨ ਹਲਕੇ 'ਚ ਵਾਰਦਾਤਾਂ ਰੋਜ਼ਾਨਾਂ ਹੀ ਬੇਖੌਫ਼ ਹੋ ਰਹੀਆਂ ਹਨ |

ਮਾਈ ਭਾਗੋ ਇੰਟਰਨੈਸ਼ਨਲ ਸਕੂਲ ਵਿਖੇ ਆਈ. ਸੀ. ਐਸ. ਈ./ ਆਈ. ਐਸ. ਸੀ. ਬੋਰਡ ਦੀਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ-ਡਾ: ਜਸਵਿੰਦਰ ਕੌਰ

ਤਰਨ ਤਾਰਨ, 20 ਫਰਵਰੀ (ਲਾਲੀ ਕੈਰੋਂ)-ਤਰਨ ਤਾਰਨ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਉਸਮਾ ਜੋ ਕਿ ਆਈ.ਐਸ.ਸੀ. ਬੋਰਡ ਨਵੀਂ ਦਿੱਲੀ ਵਲੋਂ ਮਾਨਤਾ ਪ੍ਰਾਪਤ ਹੈ, ਨੂੰ ਕੌਾਸਲ ਵਲੋਂ ਬਾਰਵੀ ਜਮਾਤ ਆਈ.ਐੱਸ.ਸੀ. ਬੋਰਡ ਦੀਆਂ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ ਦੌਰਾਨ ਇਕ ਪੁਲਿਸ ਮੁਲਾਜ਼ਮ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)¸ਇਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿੱਫਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਕਾਰ ਸਵਾਰ ਦੂਸਰੇ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ | ਨਵ ਨਿਯੁਕਤ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਬਜਟ ਦੀਆਂ ਫੂਕੀਆਂ ਕਾਪੀਆਂ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਅਤੇ ਅਧਿਆਪਕ ਸੰਘਰਸ ਕਮੇਟੀ ਤਰਨ ਤਾਰਨ ਵਲੋਂ ਸਥਾਨਕ ਗਾਂਧੀ ਪਾਰਕ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਵਲੋਂ ਜਾਰੀ 2019 ਦੇ ਬਜਟ ਦੀਆਂ ਕਾਪੀਆਂ ਫੂਕੀਆਂ ਅਤੇ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਛੇ ਹੋਰ ਐੱਸ. ਐੱਚ. ਓ. ਦੇ ਤਬਾਦਲੇ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਵਲੋਂ ਅੱਜ ਛੇ ਹੋਰ ਐੱਸ. ਐੱਚ. ਓ. ਦੇ ਤਬਾਦਲੇ ਕੀਤੇ ਗਏ, ਜਿੰਨਾਂ ਵਿਚੋਂ ਚਾਰ ਇੰਸਪੈਕਟਰ ਅਤੇ ਦੋ ਸਬ ਇੰਸਪੈਕਟਰ ਹਨ | ਇੰਸਪੈਕਟਰ ਸ਼ਿਵਦਰਸ਼ਨ ਸਿੰਘ ਨੂੰ ਪੁਲਿਸ ਲਾਈਨ ਤੋਂ ਮੁੱਖ ਥਾਣਾ ...

ਪੂਰੀ ਖ਼ਬਰ »

ਤਰਸ ਦੇ ਆਧਾਰ 'ਤੇ ਨੌਕਰੀ ਨਾ ਦੇਣ 'ਤੇ ਬਿਜਲੀ ਮੰਤਰੀ ਨੂੰ ਚਿੱਠੀ ਲਿਖ ਕੇ ਆਤਮਹੱਤਿਆ ਕਰਨ ਦੀ ਚਿਤਾਵਨੀ

ਝਬਾਲ, 20 ਫਰਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਵਿਚ ਨੌਕਰੀ ਦੌਰਾਨ ਫੌਤ ਹੋਏ ਪਿਤਾ ਦੀ ਜਗ੍ਹਾ 'ਤੇ ਤਰਸ ਦੇ ਅਧਾਰ 'ਤੇ ਸਰਕਾਰ ਵਲੋਂ ਨੌਕਰੀ ਨਾ ਦੇਣ 'ਤੇ ਪੁੱਤਰ ਨੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਚਿੱਠੀ ਲਿਖ ਕੇ 25 ਫਰਵਰੀ 2019 ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਨਵੀਂ ਇਮਾਰਤ ਦਾ ਦੂਜਾ ਲੈਂਟਰ ਪਾਉਣ ਦੀ ਸੇਵਾ ਕਰਵਾਈ

ਖਡੂਰ ਸਾਹਿਬ, 20 ਫਰਵਰੀ (ਰਸ਼ਪਾਲ ਸਿੰਘ ਕੁਲਾਰ)¸ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਵਲੋਂ ਜੰਗੀ ਪੱਧਰ 'ਤੇ ਗੁਰਧਾਮਾਂ ਦੀ ਸੇਵਾ ਕਰਵਾਈ ਜਾ ਰਹੀ ਹੈ | ਇਸ ਗੱਲ ਨੂੰ ਮੁੱਖ ...

ਪੂਰੀ ਖ਼ਬਰ »

ਤਰਕਸ਼ੀਲਾਂ ਵਲੋਂ ਕਾਂਗਰਸ ਤੇ 'ਆਪ' ਵਲੋਂ ਬਿੱਲ ਦਾ ਵਿਰੋਧ ਕਰਨ ਦੀ ਨਿਖੇਧੀ

ਤਰਨ ਤਾਰਨ, 20 ਫਰਵਰੀ (ਕੱਦਗਿੱਲ) -ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ ਅੰਧ-ਵਿਸ਼ਵਾਸ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ | ਮਹਾਂਰਾਸ਼ਟਰ ਸਰਕਾਰ ਨੇ ਇਹ ਕਾਨੂੰਨ ਪਹਿਲਾਂ ਹੀ ਪਾਸ ...

ਪੂਰੀ ਖ਼ਬਰ »

ਕਸਬਾ ਖਡੂਰ ਸਾਹਿਬ ਦਾ ਵਿਕਾਸ ਪੱਖੋਂ ਬੁਰਾ ਹਾਲ 8ਇਤਿਹਾਸਕ ਕਸਬੇ ਦਾ ਸਰਕਾਰ ਕਰਵਾਏ ਸੁੰਦਰੀਕਰਨ

• ਮਾਨ ਸਿੰਘ ਖਡੂਰ ਸਾਹਿਬ, 20 ਫਰਵਰੀ- ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਇਲਾਵਾ ਸੱਤ ਹੋਰ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਕਸਬਾ ਖਡੂਰ ਸਾਹਿਬ ਦਾ ਵਿਕਾਸ ਪੱਖੋਂ ਬੁਰਾ ਹਾਲ ਹੈ ਇਸ ਕਸਬੇ ਦੀਆਂ ਗਲੀਆਂ ਥੋੜ੍ਹਾ ਮੀਂਹ ਪੈਣ ਨਾਲ ਹੀ ਚਿੱਕੜ ਅਤੇ ਗੰਦੇ ਪਾਣੀ ਨਾਲ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ

ਤਰਨ ਤਾਰਨ, 20 ਫਰਵਰੀ (ਲਾਲੀ ਕੈਰੋਂ)- ਤਰਨ ਤਾਰਨ ਬੱਸ ਸਟੈਂਡ ਵਿਖੇ ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਤਰਨ ਤਾਰਨ ਵਲੋਂ ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਯੂਨੀਅਨ ਪ੍ਰਧਾਨ ਬਲਵਿੰਦਰ ਸਿੰਘ ਬਹਿਲਾ ਨੇ ਸਾਲਾਨਾ ਸਮਾਗਮ ਵਿਚ ਸਹਿਯੋਗ ਦੇਣ ਲਈ ...

ਪੂਰੀ ਖ਼ਬਰ »

ਸਮੁੱਚਾ ਅਕਾਲੀ ਦਲ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ-ਜਥੇ. ਜਹਾਂਗੀਰ

ਖਡੂਰ ਸਾਹਿਬ, 20 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਸਮੁੱਚਾ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ ਜਿਨ੍ਹਾਂ ਨੇ ਬੀਤੇ ਦਿਨੀ ਪੁਲਵਾਮਾ ਵਿਖੇ ਸ਼ਹੀਦੀ ਦੇ ਜਾਮ ਪੀ ਕੇ ਆਪਣੇ ਦੇਸ਼ ਲਈ ਜਾਨਾਂ ਵਾਰੀਆਂ ਹਨ | ਸ਼ਹੀਦਾਂ ਦੇ ਪਰਿਵਾਰਾਂ ਨਾਲ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਵਲੋਂ ਸਰਕਾਰੀ ਸਕੂਲ ਗੰਡੀਵਿੰਡ 'ਚ ਲੜਕੀਆਂ ਨੂੰ ਸਾਈਕਲ ਵੰਡੇ

ਸਰਾਏਾ ਅਮਾਨਤ ਖਾਂ, 20 ਫਰਵਰੀ (ਨਰਿੰਦਰ ਸਿੰਘ ਦੋਦੇ)¸ਪਿੰਡ ਗੰਡੀਵਿੰਡ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਸਰਕਾਰ ਵਲੋਂ ਚਲਾਈ ਜਾ ਰਹੀ ਮਾਤਾ ਭਾਗ ਕੌਰ ਸਕੀਮ ਤਹਿਤ ਸਾਈਕਲ ਵੰਡੇ ਗਏ | ਇਸ ਮੌਕੇ ਹਲਕਾ ਵਿਧਾਇਕ ਡਾ: ਧਰਮਬੀਰ ...

ਪੂਰੀ ਖ਼ਬਰ »

ਸ਼ਹੀਦ ਭਾਈ ਇੰਦਰ ਸਿੰਘ ਸ.ਸ. ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸ਼ਾਹਬਾਜ਼ਪੁਰ, 20 ਫਰਵਰੀ (ਪ੍ਰਦੀਪ ਬੇਗੇਪੁਰ)¸ਸ਼ਹੀਦ ਭਾਈ ਇੰਦਰ ਸਿੰਘ ਸੀਨੀ: ਸੈਕੰ: ਸਕੂਲ ਸ਼ਾਹਬਾਜ਼ਪੁਰ ਵਿਖੇ ਦਸਵੀਂ ਤੇ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆਵਾਂ ਵਿਚੋਂ ਸਫ਼ਲਤਾ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਮੈਨੇਜਮੈਂਟ ਕਮੇਟੀ ...

ਪੂਰੀ ਖ਼ਬਰ »

ਜੇਲ੍ਹ ਭਰੋ ਅੰਦੋਲਨ ਸਬੰਧੀ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਖਡੂਰ ਸਾਹਿਬ, 20 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਇਕ ਮਾਰਚ ਤੋਂ ਸ਼ੁਰੂ ਹੋਣ ਵਾਲੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸਬੰਧੀ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ, ਲਖਬੀਰ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਢਿੱਲੋਂ ਨੇ ਐੱਸ. ਐੱਸ.ਪੀ. ਤਰਨ ਤਾਰਨ ਨਾਲ ਕੀਤੀ ਮੁਲਾਕਾਤ

ਤਰਨ ਤਾਰਨ , 20 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਦੇ ਨਵ ਨਿਯੁਕਤ ਐੱਸ. ਐੱਸ. ਪੀ ਕੁਲਦੀਪ ਸਿੰਘ ਚਾਹਲ ਨਾਲ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਢਿਲੋਂ ਵਲੋੋਂ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਤਰਨ ਤਾਰਨ ਆਉਣ 'ਤੇ ਫੁੱਲਾਂ ਦਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਕੋਰ ਕਮੇਟੀ ਦੀ ਮੀਟਿੰਗ

ਤਰਨਤਾਰਨ, 20 ਫਰਵਰੀ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੁੰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਬੀਬੀ ਰਜਨੀ ਦੀ ਯਾਦ 'ਚ 15ਵਾਂ ਸਾਲਾਨਾ ਮੇਲਾ ਕੱਲ੍ਹ ਤੋਂ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਗੁਰਦਆਰਾ ਬੀਬੀ ਰਜ਼ਨੀ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੱਥਾ ਬੀਬੀਆਂ ਅਤੇ ਲੋਕਲ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ 15ਵਾਂ ਸਲਾਨਾ ਮੇਲਾ ਬੀਬੀ ਰਜਨੀ ਦੀ ਯਾਦ ਵਿਚ 22 ਤੋਂ 24 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਹੜਤਾਲ ਦੌਰਾਨ ਨਾਅਰੇਬਾਜ਼ੀ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)¸ਅੰਗਰੇਜ ਸਿੰਘ ਰੰਧਾਵਾ ਜਿਲ੍ਹਾ ਜਨਰਲ ਸਕੱਤਰ ਪੀ. ਐਸ. ਐਮ. ਐੱਸ. ਯੂ. ਦੀ ਪ੍ਰਧਾਨਗੀ ਹੇਠ ਮਨਿਸਟਰੀਅਲ ਸਰਵਿਸ ਐਸੋਸੀਏਸ਼ਨ ਪੰਜਾਬ ਰੋਡਵੇਜ਼ ਤਰਨ ਤਾਰਨ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਗਿੱਲ ਨੇ ਆਪਣੇ ਸਮੂਹ ਦਫ਼ਤਰੀ ...

ਪੂਰੀ ਖ਼ਬਰ »

ਡੀਪੂ ਹੋਲਡਰ ਕਣਕ ਚੋਰੀ ਕਰਕੇ ਵੇਚਣ ਜਾਂਦਾ ਕਾਬੂ

ਖਡੂਰ ਸਾਹਿਬ, 20 ਫਰਵਰੀ (ਮਾਨ ਸਿੰਘ)-ਬੀਤੀ ਦੇਰ ਸ਼ਾਮ ਪਿੰਡ ਕੱਲ੍ਹਾ ਵਾਸੀਆਂ ਨੇ ਆਪਣੇ ਹੀ ਪਿੰਡ ਦੇ ਦੋ ਡੀਪੂ ਹੋਲਡਰਾਂ ਨੂੰ ਲੋੜਵੰਦ ਲੋਕਾਂ ਲਈ ਆਈ ਸਸਤੀ ਕਣਕ ਗੋਦਾਮ ਵਿਚੋਂ ਚੋਰੀ ਕਰਕੇ ਵੇਚਣ ਲੈ ਕੇ ਜਾਂਦਿਆਂ ਕਾਬੂ ਕੀਤਾ ਹੈ | ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਇਨਡੋਰ ਸਟੇਡੀਅਮ 'ਚ ਲਗਾਇਆ ਜ਼ਿਲ੍ਹਾ ਪੱਧਰੀ ਮੈਗਾ ਕੈਂਪ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)¸ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਤਹਿਤ ਬਣਦੇ ਲਾਭ ਦੇਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਇੰਡੋਰ ਸਟੇਡੀਅਮ ਤਰਨ ਤਾਰਨ ਵਿਖੇ ਲਗਾਇਆ ਗਿਆ | ਇਹ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਸ਼ੁਕਰਚੱਕ 'ਚ ਬੱਚਿਆਂ ਨੂੰ ਕੋਟੀਆਂ ਤੇ ਬੂਟ ਵੰਡੇ

ਸਰਾਏਾ ਅਮਾਨਤ ਖਾਂ, 20 ਫਰਵਰੀ (ਨਰਿੰਦਰ ਸਿੰਘ ਦੋਦੇ)¸ਬਲਾਕ ਗੰਡੀਵਿੰਡ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ (ਚੀਮਾ) 'ਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਡਿਪਟੀ ਕਮੀਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੀਆਂ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦਾ ਭਾਰਤ ਸਰਕਾਰ ਪਾਕਿਸਤਾਨ ਨੂੰ ਠੋਕਵਾਂ ਜਵਾਬ ਦੇਵੇ-ਜੱਜ ਕੋਟ

ਫਤਿਆਬਾਦ, 20 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਜੰਮੂ ਕਸ਼ਮੀਰ ਦੇ ਪੁਲਵਾਮਾ ਇਲਾਕੇ 'ਚ ਵੀਰਵਾਰ ਨੂੰ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਭਾਰਤ ਸਰਕਾਰ ਕਾਰਵਾਈ ਕਰਕੇ ਪਾਕਿਸਤਾਨ ਨੂੰ ਠੋਕਵਾਂ ਜਵਾਬ ਦੇਵੇ ਅਤੇ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂੂਲ ਭਿੱਖੀਵਿੰਡ ਵਿਖੇ ਲੜਕੀਆਂ ਨੂੰ ਸਾਈਕਲ ਵੰਡੇ

ਭਿੱਖੀਵਿੰਡ, 20 ਫਰਵਰੀ (ਬੌਬੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਕੂਲ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਨਿਵਾਜਿਆ ਜਾ ਰਿਹਾ ਹੈ | ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਮਾਈ ਭਾਗੋ ਸਕੀਮ ਤਹਿਤ ਹਲਕਾ ...

ਪੂਰੀ ਖ਼ਬਰ »

ਪਿੰਡ ਕੱਦਗਿੱਲ ਵਿਖੇ ਬੀ. ਐੱਲ. ਓ. ਨੇ ਪਿੰਡ ਵਾਸੀਆਂ ਨੂੰ ਵੀ. ਵੀ. ਪੈਟ ਮਸ਼ੀਨ ਬਾਰੇ ਦਿੱਤੀ ਜਾਣਕਾਰੀ

ਤਰਨ ਤਾਰਨ, 20 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)-ਡਿਪਟੀ ਕਮਿਸਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ. ਡੀ. ਐੱਮ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਅਗਾਮੀ ਲੋਕ ਸਭਾ ਚੋਣਾਂ ਵਿਚ ਚੋਣਾਂ ਹੋਣ ਸਮੇਂ ਲੱਗਣ ਜਾ ਰਹੀ ਵੀ. ਵੀ. ਪੈਟ ਮਸ਼ੀਨ ਬਾਰੇ ਵੋਟਰਾਂ ਨੂੰ ...

ਪੂਰੀ ਖ਼ਬਰ »

ਪਿੰਡ ਪਨਗੋਟਾ 'ਚ ਲਗਾਏ ਕੈਂਪ ਦੌਰਾਨ 530 ਮਰੀਜ਼ਾਂ ਦੀ ਜਾਂਚ

ਪੱਟੀ, 20 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਚਾਲਕ ਡਾਕਟਰ ਐਸ.ਪੀ ਸਿੰਘ ਦੀ ਯੋਗ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਪੱਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਐੱਸ.ਓ.ਆਈ. ਜਥੇਬੰਦੀ ਵਲੋਂ ਮੋਮਬੱਤੀ ਮਾਰਚ

ਅਮਰਕੋਟ, 20 ਫਰਵਰੀ (ਭੱਟੀ)-ਜੰਮੂ-ਕਸ਼ਮੀਰ 'ਚ ਪੁਲਵਾਮਾ ਵਿਖੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਐੱਸ.ਓ.ਆਈ. ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਦੀ ਅਗਵਾਈ 'ਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਹਲਕੇ ਦੇ ਨੌਜਵਾਨਾਂ ਨੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੱਟੀ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਕਲਮਛੋੜ ਹੜਤਾਲ ਜਾਰੀ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਮਨਿਸਟਰੀਅਲ ਯੂਨੀਅਨ ਦੇ ਸਤਨਾਮ ਸਿੰਘ ਸ਼ੇਰੋਂ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਆਗੂਆਂ ਨੇ ਸਰਕਾਰ ਦੇ ਵਾਅਦਿਆਂ ਉਪਰ ਵਿਸ਼ਵਾਸ਼ ਕਰਨ ਤੋਂ ਇਨਕਾਰ ਕਰਦਿਆਂ ਹੜਤਾਲ ਨੂੰ ਬੇਰੋਕ ਜਾਰੀ ਰੱਖਣ ਦੇ ਸੁਝਾਅ ਦਿੱਤੇ ਇਸ ਤੋਂ ...

ਪੂਰੀ ਖ਼ਬਰ »

'ਜੇਲ੍ਹ ਭਰੋ ਅੰਦੋਲਨ' ਦੌਰਾਨ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਗਿ੍ਫ਼ਤਾਰੀਆਂ ਦੇਣਗੇ- ਚੁਤਾਲਾ

ਸੁਰ ਸਿੰਘ, 20 ਫਰਵਰੀ (ਧਰਮਜੀਤ ਸਿੰਘ)-ਕੇਂਦਰ ਅਤੇ ਅਤੇ ਰਾਜ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਸਿਰੇ ਨਾ ਚੜ੍ਹਾਉਣ ਦੇ ਵਿਰੋਧ ਵਿਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ 1 ਮਾਰਚ ਤੋਂ ਐਲਾਨੇ 'ਜੇਲ੍ਹ ਭਰੋ ਅੰਦੋਲਨ' ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਅਤੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਪਬਲਿਕ ਸਕੂਲ ਦੇ ਖਿਡਾਰੀ ਦੀ ਅੰਡਰ-16 ਸਬ ਜੂਨੀਅਰ ਵਾਲੀਬਾਲ ਨੈਸ਼ਨਲ ਲਈ ਹੋਈ ਚੋਣ

ਫਤਿਆਬਾਦ, 20 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੇ ਵਿਦਿਆਰਥੀ ਮਨਿੰਦਰ ਸਿੰਘ ਨੇ ਲੁਧਿਆਣਾ ਵਿਖੇ ਹੋਏ ਟਰਾਇਲ ਕਲੀਅਰ ਕਰਕੇ ਅੰਡਰ 16 ਸਬ ਜੂਨੀਅਰ ਵਾਲੀਬਾਲ ਨੈਸ਼ਨਲ ਖੇਡਣ ਲਈ ਪੰਜਾਬ ਦੀ ਟੀਮ ਵਿਚ ਜਗ੍ਹਾ ਬਣਾ ਲਈ ਹੈ ਅਤੇ ...

ਪੂਰੀ ਖ਼ਬਰ »

ਮੋਬਾਈਲ ਦੀ ਜ਼ਿਆਦਾ ਵਰਤੋਂ ਨਾਲ ਨੌਜਵਾਨ ਵਰਗ ਭੁੱਲ ਰਿਹੈ ਆਪਣੀ ਸੱਭਿਅਤਾ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਸੋਸ਼ਲ ਮੀਡੀਆ 'ਚ ਨੌਜਵਾਨ ਮੋਬਾਈਲ ਫ਼ੋਨ 'ਤੇ ਸਾਰਾ ਸਾਰਾ ਦਿਨ ਉਂਗਲਾਂ ਮਾਰਦੇ ਹਨ | ਇਸ ਤੋਂ ਇਲਾਵਾ ਉਨ੍ਹਾਂ ਨੂੰ ਕੋਈ ਕੰਮ ਨਹੀਂ ਹੈ | ਜਦਕਿ ਨੌਜਵਾਨ ਦੇਸ਼ ਅਤੇ ਪੰਜਾਬ ਦੇ ਆਪਣੇ ਅਮੀਰ ਸੱਭਿਆਚਾਰ ਤੋਂ ਕੋਹਾਂ ਦੂਰ ਜਾ ਚੁੱਕੇ ...

ਪੂਰੀ ਖ਼ਬਰ »

ਇੰਸਪੈਕਟਰ ਬਲਕਾਰ ਸਿੰਘ ਨੇ ਐਸ. ਐਚ. ਓ. ਸਿਟੀ ਪੱਟੀ ਦਾ ਚਾਰਜ ਸੰਭਾਲਿਆ

ਪੱਟੀ, 20 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਅਤੇ ਆਸ ਪਾਸ ਦੇ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਕਾਬੂ ਪਾਉਣ ਲਈ ਜਿਥੇ ਪੁਲਿਸ ਆਪਣੀ ਡਿਊਟੀ ਇਮਾਨਦਾਰੀ ਨਾਲ ਕਰੇਗੀ ਉਥੇ ਹੀ ਪ੍ਰੈੱਸ ਦਾ ਵੀ ਵੱਡਮੁੱਲਾ ...

ਪੂਰੀ ਖ਼ਬਰ »

ਮਨਰੇਗਾ ਦੇ ਕੀਤੇ ਕੰਮ ਦੇ ਪੈਸੇ ਤੁਰੰਤ ਦਿੱਤੇ ਜਾਣ- ਆਗੂ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਚੀਮਾ ਵਿਖੇ ਮਨਰੇਗਾ ਅਧੀਨ ਆਉਣ ਵਾਲਿਆਂ ਦੀ ਵਿਸ਼ਾਲ ਮੀਟਿੰਗ ਨਿਰੰਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮਨਰੇਗਾ ਅਧੀਨ ਆਉਣ ਵਾਲੇ ਮਜ਼ਦੂਰਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਵਿਖੇ ਅਰਦਾਸ ਦਿਵਸ ਮਨਾਇਆ

ਝਬਾਲ, 20 ਫਰਵਰੀ (ਸਰਬਜੀਤ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਬੀਤੇ ਦਿਨੀਂ ਅਰਦਾਸ ਦਿਵਸ ...

ਪੂਰੀ ਖ਼ਬਰ »

ਸੁਖਰਾਜ ਸਿੰਘ ਥਾਣਾ ਗੋਇੰਦਵਾਲ ਸਾਹਿਬ ਦੇ ਐਸ. ਐਚ. ਓ. ਨਿਯੁਕਤ

ਗੋਇੰਦਵਾਲ ਸਾਹਿਬ, 20 ਫਰਵਰੀ (ਵਰਿੰਦਰ ਸਿੰਘ ਰੰਧਾਵਾ)-ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਿਖੇ ਐਸ.ਐਚ.ਓ. ਨਿਯੁਕਤ ਕੀਤੇ ਗਏ ਸਬ. ਇੰਸ. ਸੁਖਰਾਜ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਅੱਜ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਮੱਥਾ ...

ਪੂਰੀ ਖ਼ਬਰ »

¸ਬੇਰੁਜ਼ਗਾਰਾਂ ਦੀ ਖੱਜਲ-ਖੁਆਰੀ ਦਾ ਮਾਮਲਾ¸ ਬੇਰੁੁਜ਼ਗਾਰਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਡੀ. ਸੀ. ਵਲੋਂ ਪਾਸ ਕੇਸਾਂ 'ਤੇ ਵੀ ਬੈਂਕ ਨਹੀਂ ਦੇ ਰਹੇ ਕਰਜ਼ਾ

ਖਡੂਰ ਸਾਹਿਬ, 20 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਜਸਟਿਸ ਫਾਰ ਪੂਅਰ ਐਾਡ ਨੀਡੀ ਪੀਪਲ ਯੂਨੀਅਨ (ਲੁਧਿਆਣਾ) ਦੇ ਕੌਮੀ ਚੇਅਰਮੈਨ ਰਸ਼ਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਮਾਝਾ ਜ਼ੋਨ ਦੇ ਇੰਚਾਰਜ ਐੱਸ.ਐੱਸ.ਹੰਸ ਅਤੇ ਮਾਝਾ ਜ਼ੋਨ ਦੇ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਤੋਂ ਗਰਾਂਟਾਂ ਲਿਆ ਕੇ ਵਿਕਾਸ ਕਾਰਜ ਕਰਨ ਲਈ ਵਚਨਬੱਧ ਹਾਂ-ਪੂਰਨ ਸਿੰਘ

ਫਤਿਆਬਾਦ, 20 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਬਲਾਕ ਸੰਮਤੀ ਦੇ ਮੈਂਬਰ ਅਤੇ ਗ੍ਰਾਮ ਪੰਚਾਇਤ ਛਾਪੜੀ ਸਾਹਿਬ ਦੇ ਮੈਂਬਰਾਂ ਦੀ ਸਰਪ੍ਰਸਤੀ ਕਰ ਰਹੇ ਪੂਰਨ ਸਿੰਘ ਛਾਪੜੀ ਸਾਹਿਬ ਜੋ ਕਿ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਬਹੁਤ ਹੀ ਨਜ਼ਦੀਕੀ ਸਾਥੀ ਹਨ, ਨੇ ਮੈਂਬਰਾਂ ...

ਪੂਰੀ ਖ਼ਬਰ »

ਸ਼ਹੀਦ ਪਰਮਜੀਤ ਸਿੰਘ ਸੂਬੇਦਾਰ ਸ: ਸਕੂਲ ਵੇਈਾਪੂੰੲੀਂ ਵਿਖੇ ਸਾਈਕਲ ਵੰਡੇ

ਫਤਿਆਬਾਦ, 20 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਮਾਈ ਭਾਗੋ ਸਕੀਮ ਤਹਿਤ ਸ਼ਹੀਦ ਪਰਮਜੀਤ ਸਿੰਘ ਸੂਬੇਦਾਰ ਪਿੰਡ ਵੇਈਾਪੰੂੰੲੀਂ ਸੀ: ਸੈ: ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਭੇਜੇ ਸਾਈਕਲ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਹੈਪੀ ਝੰਡੇਰ ਵਲੋਂ ਪਿ੍ੰਸੀਪਲ ਪ੍ਰਵੀਨ ਕੁਮਾਰੀ ...

ਪੂਰੀ ਖ਼ਬਰ »

ਮਨਜੀਤ ਸਿੰਘ ਮੰਨਾ ਨੂੰ ਪੀ.ਏ.ਸੀ ਮੈਂਬਰ ਬਣਾਉਣ 'ਤੇ ਅਕਾਲੀ ਆਗੂਆ ਵਲੋਂ ਸਵਾਗਤ

ਗੋਇੰਦਵਾਲ ਸਾਹਿਬ, 20 ਫਰਵਰੀ (ਵਰਿੰਦਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਿੰਨ ਵਾਰ ਵਿਧਾਇਕ ਚੁਣੇ ਗਏ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਸ. ਮੰਨਾ ਨੂੰ ...

ਪੂਰੀ ਖ਼ਬਰ »

ਜਥੇ. ਰਣੀਕੇ ਦੀ ਅਗਵਾਈ 'ਚ 26 ਨੂੰ ਹੋਣਗੀਆਂ ਮੀਟਿੰਗਾਂ¸ਜ਼ਿਲ੍ਹਾ ਪ੍ਰਧਾਨ ਡਿਆਲ ਤਿਆਰੀਆਂ ਸਬੰਧੀ ਐੱਸ. ਸੀ. ਵਿੰਗ ਨਾਲ ਕੀਤੀ ਮੀਟਿੰਗ

ਤਰਨ ਤਾਰਨ, 20 ਫਰਵਰੀ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਵਲੋਂ ਪਾਰਟੀ ਦਾ ਸਾਥ ਦਿੱਤਾ ਜਾਂਦਾ ਰਿਹਾ ਹੈ, ਉਥੇ ਹਰੇਕ ਚੋਣ ਵਿਚ ਪਾਰਟੀ ਦੀ ਜਿੱਤ 'ਚ ਐੱਸ.ਸੀ. ਵਿੰਗ ਦੀ ਅਹਿਮ ਭੂਮਿਕਾ ਰਹੀ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ 23 ਨੂੰ ਖਡੂਰ ਸਾਹਿਬ 'ਚ

ਖਡੂਰ ਸਾਹਿਬ, 20 ਫਰਵਰੀ (ਮਾਨ ਸਿੰਘ) -ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 23 ਫਰਵਰੀ ਦਿਨ ਸ਼ਨੀਵਾਰ ਨੂੰ ਦੁਪਹਿਰ 12 ਵਜੇ ਕਸਬਾ ਖਡੂਰ ਸਾਹਿਬ ਵਿਖੇ ਪਹੁੰਚਣਗੇ ¢ ਇਸ ਮੌਕੇ ਉਹ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਭਾਈ ...

ਪੂਰੀ ਖ਼ਬਰ »

ਅੱਡਾ ਝਬਾਲ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਏ

ਝਬਾਲ, 20 ਫਰਵਰੀ (ਸਰਬਜੀਤ ਸਿੰਘ)¸ਅੱਡਾ ਝਬਾਲ ਤਰਨ ਤਾਰਨ ਰੋਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਰੇਹਰ ਨੌਜਵਾਨ ਸਭਾ, ਦੁਕਾਨਦਾਰਾ, ਸੰਗਤਾਂ ਵਲੋਂ ਲਕਸ਼ਮੀ ਨਰਾਇਣ ਮੁਡੋਤੀਆ ਦੀ ਅਗਵਾਈ ਹੇਠ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਲੰਗਰ ਦੀ ਆਰੰਭਤਾ ਕਰਨ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਮਾਤਾ ਗੰਗਾ ਜੀ ਦੇ ਚੁੱਲ੍ਹੇ ਨੂੰ 22 ਹਜ਼ਾਰ ਰੁਪਏ ਦਾ ਯੋਗਦਾਨ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਹਿਊਮਨ ਸਰਵਿਸ ਸੁਸਾਇਟੀ ਪੰਜਾਬ ਤਰਨਤਾਰਨ ਵਲੋਂ ਚਲਾਈ ਜਾ ਰਹੀ ਰਸੋਈ ਮਾਤਾ ਗੰਗਾ ਜੀ ਦਾ ਚੁੱਲ੍ਹਾ ਜਿਸ ਵਿਚ ਲੋੜਵੰਦਾਂ ਨੂੰ ਦਿੱਤਾ ਜਾਂਦਾ 10 ਰੁਪਏ ਥਾਲੀ ਖਾਣਾ ਨੂੰ ਉਸ ਸਮੇਂ ਹੋਰ ਉਤਸ਼ਾਹ ਮਿਲਿਆ, ਜਦੋਂ ਐੱਨ. ਆਰ. ਆਈ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX