ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਸੰਪਾਦਕੀ

ਕਸ਼ਮੀਰੀਆਂ ਦਾ ਸੰਤਾਪ

ਪਿਛਲੇ ਲੰਮੇ ਸਮੇਂ ਤੋਂ ਕਸ਼ਮੀਰ ਵੱਡਾ ਸੰਤਾਪ ਹੰਢਾਅ ਰਿਹਾ ਹੈ, ਜਿਸ ਕਾਰਨ ਆਮ ਲੋਕ ਬੇਹੱਦ ਦੁੱਖਾਂ ਅਤੇ ਤਲਖ਼ੀਆਂ 'ਚੋਂ ਗੁਜ਼ਰ ਰਹੇ ਹਨ। ਕਸ਼ਮੀਰ ਕਦੀ ਦੁਨੀਆ ਭਰ ਦੇ ਸੈਲਾਨੀਆਂ ਦਾ ਕੇਂਦਰ ਮੰਨਿਆ ਜਾਂਦਾ ਸੀ। ਭਾਰਤ ਵਿਸ਼ਾਲ ਦੇਸ਼ ਹੈ, ਇਸ ਦੇ ਕੋਨੇ-ਕੋਨੇ ਤੋਂ ਲੱਖਾਂ ਲੋਕ ਆਪਣੇ ਦੇਸ਼ ਦੀ ਇਸ ਧਰਤੀ ਦੇ ਤਰ੍ਹਾਂ-ਤਰ੍ਹਾਂ ਦੇ ਮਨਮੋਹਕ ਨਜ਼ਾਰਿਆਂ ਨੂੰ ਵੇਖਣ ਤੇ ਮਾਨਣ ਆਉਂਦੇ ਸਨ। ਇਸ ਨਾਲ ਇਥੇ ਹਰ ਤਰ੍ਹਾਂ ਦਾ ਰੁਜ਼ਗਾਰ ਪੈਦਾ ਹੁੰਦਾ ਰਿਹਾ ਹੈ। ਚਾਹੇ ਇਸ ਧਰਤੀ 'ਤੇ ਠੰਢ ਦੇ ਮੌਸਮ ਵਿਚ ਬਰਫ਼ਾਂ ਜੰਮ ਜਾਂਦੀਆਂ ਹਨ ਤਾਂ ਵੀ ਸੈਲਾਨੀਆਂ ਦਾ ਤਾਂਤਾ ਲੱਗਿਆ ਨਜ਼ਰ ਆਉਂਦਾ ਸੀ। ਜਦੋਂ ਬਰਫ਼ਾਂ ਢਲਦੀਆਂ ਸਨ, ਮੌਸਮ ਖ਼ੁਸ਼ਗਵਾਰ ਹੁੰਦਾ ਸੀ ਤਾਂ ਇਥੇ ਕੁਦਰਤ ਖੇੜੇ ਵਿਛਾਉਂਦੀ ਸੀ ਤਾਂ ਇਥੋਂ ਦੇ ਬਹੁਤੇ ਲੋਕ ਵੱਡੀ ਗਿਣਤੀ ਵਿਚ ਸੈਲਾਨੀਆਂ ਦੀ ਆਮਦ ਦੀ ਉਡੀਕ ਕਰਦੇ ਸਨ। ਸ਼ਿਕਾਰਿਆਂ, ਸ਼ਾਲਾਂ ਅਤੇ ਹੱਥੀਂ ਕੰਮ ਕਰਨ ਵਾਲੇ ਲੋਕ ਆਪਣੇ ਆਹਰੇ ਲੱਗੇ ਨਜ਼ਰ ਆਉਂਦੇ ਸਨ। ਰਾਜ ਸਰਕਾਰ ਲਈ ਵੀ ਇਹ ਆਮਦਨ ਦਾ ਵੱਡਾ ਸਾਧਨ ਸੀ ਪਰ ਇਸ ਬੇਹੱਦ ਸੁੰਦਰ ਧਰਤੀ ਨੂੰ ਨਜ਼ਰ ਲੱਗ ਗਈ।
ਪਾਕਿਸਤਾਨ ਜਿਹੇ ਗ਼ੁਰਬਤ ਅਤੇ ਅੱਤਵਾਦੀਆਂ ਵਿਚ ਘਿਰੇ ਮੁਲਕ ਨੇ ਇਸ ਧਰਤੀ ਦਾ ਤੀਜਾ ਹਿੱਸਾ ਹੜੱਪਣ ਤੋਂ ਬਾਅਦ ਹਮੇਸ਼ਾ ਇਸ 'ਤੇ ਕੈਰੀ ਅੱਖ ਰੱਖੀ ਹੈ। ਇਹ ਕੈਰੀ ਅੱਖ ਕਸ਼ਮੀਰੀ ਲੋਕਾਂ ਲਈ ਬਦਸ਼ਗਨੀ ਦਾ ਸੁਨੇਹਾ ਬਣੀ ਰਹੀ ਹੈ। ਨਿੱਤ ਦਿਨ ਵੱਡੀ ਮਾਤਰਾ ਵਿਚ ਹਥਿਆਰ ਲੈ ਕੇ ਆਉਂਦੇ ਅੱਤਵਾਦੀਆਂ ਨੇ ਇਸ ਧਰਤੀ ਨੂੰ ਲਹੂ-ਲੁਹਾਨ ਕਰ ਦਿੱਤਾ ਹੈ। ਪਹਿਲਾਂ ਇਥੇ ਹਥਿਆਰਾਂ ਦੀ ਆਮਦ ਨੇ ਅਤੇ ਫਿਰ ਦਿੱਤੀ ਗਈ ਧਾਰਮਿਕ ਕੱਟੜਤਾ ਦੀ ਗੁੜ੍ਹਤੀ ਨੇ ਜਿਥੇ ਇਸ ਧਰਤੀ ਨੂੰ ਬੀਆਬਾਨ ਕਰਨਾ ਸ਼ੁਰੂ ਕੀਤਾ ਹੈ, ਉਥੇ ਇਸ ਦੇ ਬਹੁਤ ਸਾਰੇ ਲੋਕਾਂ ਨੂੰ ਅੱਤਵਾਦੀਆਂ ਵਲੋਂ ਸਿਰਜੇ ਗਏ ਮਾਹੌਲ ਨੇ ਜ਼ਹਿਰੀਲਾ ਤਾਪ ਵੀ ਚਾੜ੍ਹ ਦਿੱਤਾ ਹੈ। ਕਦੀ ਇਥੇ ਅੱਲ੍ਹਾ ਦੇ ਰੰਗ ਵਿਚ ਰੰਗੇ ਸੂਫ਼ੀਆਂ ਦਾ ਪ੍ਰਭਾਵ ਸੀ। ਹੁਣ ਇਸ ਦੀ ਥਾਂ 'ਤੇ ਬੰਦੂਕਾਂ ਅਤੇ ਇੱਟਾਂ, ਪੱਥਰ ਚਲਣੇ ਸ਼ੁਰੂ ਹੋ ਗਏ ਹਨ। ਨਿੱਤ ਦਿਨ ਰੋਸ ਮੁਜ਼ਾਹਰਿਆਂ, ਬੰਦਾਂ ਦੇ ਸੱਦਿਆਂ ਨੇ ਦੁਕਾਨਾਂ ਦੇ ਸ਼ਟਰਾਂ ਨੂੰ ਜੰਗ ਲਾਉਣਾ ਸ਼ੁਰੂ ਕਰ ਦਿੱਤਾ ਹੈ। ਘਾਟੀ ਦਾ ਜੀਵਨ ਜਿਊਣ ਜੋਗਾ ਨਹੀਂ ਰਿਹਾ, ਸਗੋਂ ਤਲਖ਼ੀਆਂ ਭਰਪੂਰ ਬਣ ਗਿਆ ਹੈ। ਪਾਕਿਸਤਾਨੀ ਰਹਿਨੁਮਾਵਾਂ ਨੇ ਲੰਮੇ ਸਮੇਂ ਦੀ ਵਿਸ਼ੇਸ਼ ਯੋਜਨਾਬੰਦੀ ਨਾਲ ਬਹੁਤ ਸਾਰੇ ਨੌਜਵਾਨਾਂ ਦੇ ਹੱਥਾਂ ਵਿਚ ਪੱਥਰ ਫੜਾ ਦਿੱਤੇ ਹਨ, ਜੋ ਨਿੱਤ ਦਿਨ ਸੁਰੱਖਿਆ ਬਲਾਂ ਨਾਲ ਟਕਰਾਅ ਵਿਚ ਆਉਂਦੇ ਹਨ ਅਤੇ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਲੈਂਦੇ ਹਨ। ਜਦੋਂ ਇਹ ਸਬਰ ਦਾ ਪਿਆਲਾ ਭਰ ਜਾਂਦਾ ਹੈ ਤਾਂ ਇਹ ਕਿਨਾਰਿਆਂ ਤੋਂ ਵਗਣਾ ਸ਼ੁਰੂ ਹੋ ਜਾਂਦਾ ਹੈ। ਇਸੇ ਲਈ ਨਿੱਤ ਦਿਨ ਅਜਿਹੇ ਪੱਥਰਬਾਜ਼ ਨੌਜਵਾਨਾਂ ਤੇ ਸੁਰੱਖਿਆ ਬਲਾਂ ਦੀਆਂ ਝੜਪਾਂ ਦੇਖਣ ਨੂੰ ਮਿਲਦੀਆਂ ਹਨ। ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਲੰਮੇ ਸਮੇਂ ਤੋਂ ਘਾਟੀ ਵਿਚ ਆ ਰਹੇ ਸੁਰੱਖਿਆ ਬਲਾਂ ਦੇ ਜਵਾਨਾਂ ਦੇ ਸ਼ਹੀਦ ਹੁੰਦੇ ਰਹਿਣ ਕਾਰਨ ਮੁਲਕ ਦਾ ਮਾਹੌਲ ਸਮੇਂ-ਸਮੇਂ ਬੇਹੱਦ ਤਣਾਅਪੂਰਨ ਹੋ ਜਾਂਦਾ ਹੈ। ਪਿਛਲੇ ਦਿਨੀਂ ਪੁਲਵਾਮਾ ਵਿਚ ਅੱਤਵਾਦੀ ਹਮਲੇ ਵਿਚ ਵੱਡੀ ਗਿਣਤੀ 'ਚ ਸ਼ਹੀਦ ਹੋਏ ਜਵਾਨਾਂ ਦੇ ਵੱਖ-ਵੱਖ ਥਾਵਾਂ 'ਤੇ ਹੋਏ ਸਸਕਾਰਾਂ ਨੇ ਦੇਸ਼ ਦੇ ਮਾਹੌਲ ਨੂੰ ਹੋਰ ਵੀ ਗ਼ਮਗੀਨ ਬਣਾ ਦਿੱਤਾ ਹੈ। ਇਸ ਨਾਲ ਵੱਡੇ ਰੂਪ ਵਿਚ ਤਣਾਅ ਵੀ ਪੈਦਾ ਹੋਇਆ ਹੈ, ਜਿਸ ਦੀ ਜ਼ੱਦ ਵਿਚ ਦੇਸ਼ ਭਰ ਵਿਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀ ਵੀ ਆ ਗਏ ਹਨ। ਕਈਆਂ ਥਾਵਾਂ ਤੋਂ ਕਸ਼ਮੀਰੀ ਵਿਦਿਆਰਥੀਆਂ ਅਤੇ ਵਪਾਰੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਅਸੀਂ ਬੇਹੱਦ ਮੰਦਭਾਗੀਆਂ ਸਮਝਦੇ ਹਾਂ। ਇਸ ਲਈ ਪ੍ਰਾਂਤਕ ਅਤੇ ਕੇਂਦਰੀ ਸਰਕਾਰ ਨੂੰ ਬੇਹੱਦ ਚੌਕੰਨੇ ਹੋਣ ਦੀ ਜ਼ਰੂਰਤ ਹੋਵੇਗੀ। ਇਸ ਗੱਲ ਵਿਚ ਵੱਡੀ ਸਚਾਈ ਹੈ ਕਿ ਕਸ਼ਮੀਰ ਦੇ ਬਹੁਗਿਣਤੀ ਲੋਕ ਭਾਰਤ ਦੇ ਨਾਲ ਆਪਣੀ ਕਿਸਮਤ ਜੋੜੀ ਰੱਖਣਾ ਚਾਹੁੰਦੇ ਹਨ। ਜੇ ਅਜਿਹਾ ਨਾ ਹੁੰਦਾ ਤਾਂ ਪਿਛਲੇ ਲੰਮੇ ਸਮੇਂ ਵਿਚ ਹੋਈਆਂ ਅਨੇਕਾਂ ਪੱਧਰ ਦੀਆਂ ਚੋਣਾਂ ਵਿਚ ਉਥੋਂ ਦੇ ਆਮ ਲੋਕ ਵੱਡੀ ਹੱਦ ਤੱਕ ਇਨ੍ਹਾਂ ਵਿਚ ਸ਼ਿਰਕਤ ਨਾ ਕਰਦੇ। ਬਹੁਤੀ ਵਾਰ ਤਾਂ ਕਸ਼ਮੀਰੀਆਂ ਨੇ ਅੱਤਵਾਦੀਆਂ ਦੀਆਂ ਤਰ੍ਹਾਂ-ਤਰ੍ਹਾਂ ਦੀਆਂ ਧਮਕੀਆਂ ਨੂੰ ਵੀ ਦਰਕਿਨਾਰ ਕਰਦੇ ਹੋਏ ਇਨ੍ਹਾਂ ਚੋਣਾਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਚੁਣੀਆਂ ਹੋਈਆਂ ਸਰਕਾਰਾਂ ਬਣਦੀਆਂ ਰਹੀਆਂ ਹਨ।
ਅੱਜ ਵੀ ਬਹੁਤੇ ਕਸ਼ਮੀਰੀ ਪਾਕਿਸਤਾਨ ਦੀਆਂ ਇਨ੍ਹਾਂ ਚਾਲਾਂ ਵਿਚ ਫਸਣ ਤੋਂ ਇਨਕਾਰੀ ਹਨ। ਉਥੋਂ ਦੀਆਂ ਬਹੁਤੀਆਂ ਸਿਆਸੀ ਪਾਰਟੀਆਂ ਭਾਰਤੀ ਸੰਵਿਧਾਨ ਦੀਆਂ ਅਨੁਸਾਰੀ ਹੋਣ ਕਰਕੇ ਇਥੇ ਚੁਣੀ ਹੋਈ ਸਰਕਾਰ ਦੀਆਂ ਚਾਹਵਾਨ ਨਜ਼ਰ ਆਉਂਦੀਆਂ ਹਨ। ਅਜਿਹੀ ਸੂਰਤ ਵਿਚ ਕਸ਼ਮੀਰੀਆਂ ਨੂੰ ਆਪਣੇ ਨਾਲੋਂ ਤੋੜਨਾ ਜਾਂ ਉਨ੍ਹਾਂ ਨੂੰ ਹਿਕਾਰਤ ਦੀ ਨਜ਼ਰ ਨਾਲ ਦੇਖਣਾ ਵੱਡੀ ਭੁੱਲ ਹੋਵੇਗੀ। ਇਸ ਸਬੰਧੀ ਉਨ੍ਹਾਂ ਸੰਗਠਨਾਂ ਜਾਂ ਗਰੁੱਪਾਂ ਨੂੰ ਇਹ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿ ਉਹ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰਨ। ਸਰਕਾਰਾਂ ਵਲੋਂ ਦਿੱਤਾ ਗਿਆ ਸਪੱਸ਼ਟ ਅਤੇ ਸਖ਼ਤ ਸੰਦੇਸ਼ ਹੀ ਅਜਿਹੀ ਗੜਬੜ ਕਰਨ ਵਾਲੇ ਲੋਕਾਂ ਨੂੰ ਜ਼ਾਬਤੇ ਵਿਚ ਰੱਖ ਸਕਦਾ ਹੈ। ਇਹ ਮੰਨ ਕੇ ਚੱਲਣਾ ਹੋਵੇਗਾ ਕਿ ਕਸ਼ਮੀਰ ਅਤੇ ਕਸ਼ਮੀਰੀ ਭਾਰਤ ਦਾ ਅਨਿੱਖੜਵਾਂ ਅੰਗ ਹਨ, ਜਿਨ੍ਹਾਂ ਨੂੰ ਕਦੀ ਵੀ ਮੁਲਕ ਤੋਂ ਵੱਖ ਨਹੀਂ ਕੀਤਾ ਜਾ ਸਕਦਾ।


-ਬਰਜਿੰਦਰ ਸਿੰਘ ਹਮਦਰਦ

ਪੁਲਵਾਮਾ ਹਮਲੇ ਦਾ ਪ੍ਰਤੀਕਰਮ

ਜੋਸ਼ ਦੇ ਨਾਲ-ਨਾਲ ਹੋਸ਼ ਵੀ ਕਾਇਮ ਰੱਖਿਆ ਜਾਵੇ

ਜੰਮੂ-ਕਸ਼ਮੀਰ ਵਿਚ ਆਤਮਘਾਤੀ ਹਮਲਾ ਕਰਕੇ ਸੁਰੱਖਿਆ ਦਲਾਂ ਦੇ 40 ਦੇ ਕਰੀਬ ਜਵਾਨ ਮਾਰ ਦਿੱਤੇ ਜਾਣ ਨਾਲ ਭਾਰਤ ਭਰ ਵਿਚ ਗੁੱਸੇ ਦੀ ਲਹਿਰ ਹੈ। ਗੁੱਸਾ ਆਉਣਾ ਕੁਦਰਤੀ ਵੀ ਹੈ। ਕੋਈ ਵੀ ਦੇਸ਼ ਬਰਦਾਸ਼ਤ ਨਹੀਂ ਕਰ ਸਕਦਾ ਕਿ ਉਸ ਦੇ ਕਿਸੇ ਨਾਗਰਿਕ ਦੀ ਹੱਤਿਆ ਕਰ ਦਿੱਤੀ ਜਾਵੇ, ...

ਪੂਰੀ ਖ਼ਬਰ »

ਜਨਮ ਦਿਨ 'ਤੇ ਵਿਸ਼ੇਸ਼

ਗਿਆਨੀ ਕਰਤਾਰ ਸਿੰਘ ਨੂੰ ਯਾਦ ਕਰਦਿਆਂ...

ਜੀਵਨ ਭਰ ਸਿੱਖ ਕੌਮ ਦੇ ਹਿਤਾਂ ਲਈ ਸੰਘਰਸ਼ਸ਼ੀਲ ਰਹਿਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਵਿਚੋਂ ਗਿਆਨੀ ਕਰਤਾਰ ਸਿੰਘ ਨੂੰ ਰਾਜਨੀਤੀ ਦੇ ਖੇਤਰ ਵਿਚ ਸਿੱਖ ਕੌਮ ਦਾ ਦਿਮਾਗ ਕਿਹਾ ਜਾਂਦਾ ਹੈ। ਆਪ ਦਾ ਜਨਮ 22 ਫਰਵਰੀ, 1902 ਈ: ਨੂੰ ਪੱਛਮੀ ਪੰਜਾਬ ਦੇ ਲਾਇਲਪੁਰ ਜ਼ਿਲ੍ਹੇ ਦੇ ਚੱਕ ਨੰ: 40 ...

ਪੂਰੀ ਖ਼ਬਰ »

ਕਿਸਾਨਾਂ ਦੀ ਸਥਿਤੀ ਵਿਚ ਸੁਧਾਰ ਲਿਆ ਸਕਦੀ ਹੈ ਸਿੱਧੀ ਆਰਥਿਕ ਸਹਾਇਤਾ

ਸਿੱਧੇ ਆਮਦਨ ਸਹਿਯੋਗ ਦੀ ਜਿਹੜਾ ਵਿਅਕਤੀ ਪੂਰੀ ਮਜ਼ਬੂਤ ਵਕਾਲਤ ਕਰਦਾ ਹੋਵੇ, ਉਸ ਨੂੰ ਇਹ ਵੇਖ ਕੇ ਖੁਸ਼ੀ ਹੋ ਰਹੀ ਹੈ ਕਿ ਸਿੱਧਾ ਆਮਦਨ ਸਹਿਯੋਗ ਹੁਣ ਆਰਥਿਕ ਜ਼ਰੂਰਤ ਬਣ ਗਿਆ ਹੈ। ਪਹਿਲਾਂ ਜਦੋਂ ਮੈਂ ਕਿਸਾਨਾਂ ਨੂੰ ਸਿੱਧੇ ਭੁਗਤਾਨ ਦੀ ਲੋੜ ਸਬੰਧੀ ਗੱਲਬਾਤ ਕੀਤੀ ਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX