ਤਾਜਾ ਖ਼ਬਰਾਂ


ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  1 day ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  1 day ago
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  1 day ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  1 day ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  1 day ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  1 day ago
1.13 ਕੁਇੰਟਲ ਚੂਰਾ ਪੋਸਤ ਸਮੇਤ ਟਰੱਕ ਚਾਲਕ ਕਾਬੂ
. . .  1 day ago
ਰਾਏਕੋਟ ਦੀ ਸ਼ਾਮਲੀ ਸ਼ਰਮਾ ਨੇ ਸਪੈਸ਼ਲ ਉਲੰਪਿਕਸ 'ਚ ਜਿੱਤਿਆ ਗੋਲਡ
. . .  1 day ago
ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਇਨੋਵਾ ਦੀ ਟੱਕਰ 55 ਸਾਲਾਂ ਵਿਅਕਤੀ ਦੀ ਮੌਤ
. . .  1 day ago
ਜੀਪ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ 5 ਮੌਤਾਂ
. . .  1 day ago
ਕਾਬੁਲ ਵਿਖੇ ਲੜੀਵਾਰ ਧਮਾਕਿਆਂ 'ਚ 30 ਮੌਤਾਂ, 23 ਜ਼ਖਮੀ
. . .  1 day ago
ਅਚਨਚੇਤ ਗੋਲੀ ਚੱਲਣ ਨਾਲ ਹੋਮਗਾਰਡ ਦੇ ਜਵਾਨ ਦੀ ਮੌਤ
. . .  1 day ago
ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ
. . .  1 day ago
ਅਧਿਆਪਕਾਂ ਨੇ ਅਨੋਖੇ ਢੰਗ ਨਾਲ ਮਨਾਈ ਹੋਲੀ
. . .  1 day ago
ਅੱਤਵਾਦੀਆਂ ਦੇ ਹਮਲੇ 'ਚ ਐੱਸ.ਐੱਚ.ਓ ਸਮੇਤ 2 ਪੁਲਿਸ ਮੁਲਾਜ਼ਮ ਜ਼ਖਮੀ
. . .  1 day ago
ਨਹੀ ਲੜਗਾ ਲੋਕ ਸਭਾ ਚੋਣ - ਕਲਰਾਜ ਮਿਸ਼ਰਾ
. . .  1 day ago
ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ
. . .  1 day ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਤੇ ਨਿਹੰਗ ਜਥੇਬੰਦੀਆਂ ਵੱਲੋਂ ਭਲਕੇ ਕੱਢਿਆ ਜਾਵੇਗਾ ਮਹੱਲਾ
. . .  1 day ago
ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ 'ਚ ਕਰ ਸਕਦੇ ਨੇ ਪਾਰਟੀ ਉਮੀਦਵਾਰ ਦਾ ਐਲਾਨ
. . .  1 day ago
ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ
. . .  1 day ago
ਅਫਰੀਕੀ ਮੂਲ ਦੇ ਵਿਅਕਤੀ ਨੇ ਇਟਲੀ ਵਿਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
. . .  1 day ago
ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋ ਲਈ ਇਜਾਜ਼ਤ
. . .  1 day ago
ਧਾਰਵਾੜ ਇਮਾਰਤ ਹਾਦਸਾ : ਹੁਣ ਤੱਕ 7 ਮੌਤਾਂ
. . .  1 day ago
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਗਾਂਧੀ ਨੇ ਹੋਲੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਅਦਾਰਾ 'ਅਜੀਤ' ਵੱਲੋਂ ਹੋਲੀ ਤੇ ਹੋਲਾ ਮਹੱਲਾ ਦੇ ਮੌਕੇ 'ਤੇ ਸ਼ੁੱਭਕਾਮਨਾਵਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  2 days ago
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  2 days ago
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  2 days ago
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  2 days ago
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  2 days ago
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਉਸ ਸ਼ਰਧਾ ਦਾ ਕੋਈ ਫ਼ਾਇਦਾ ਨਹੀਂ, ਜਿਸ ਨੂੰ ਅਮਲ ਵਿਚ ਨਾ ਲਿਆਂਦਾ ਜਾ ਸਕਦਾ ਹੋਵੇ। -ਮਹਾਤਮਾ ਗਾਂਧੀ

ਮਨੋਰੰਜਨ ਸਪਲੀਮੈਂਟ

ਕਲਾਕਾਰ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ, ਪੰਜਾਬੀ ਤੇ ਪੰਜਾਬੀ ਜ਼ਬਾਨ ਲਈ ਸ਼ਲਾਘਾਯੋਗ ਕੰਮ ਕਰ ਰਹੇ ਹਨ-ਡਾ: ਬਰਜਿੰਦਰ ਸਿੰਘ ਹਮਦਰਦ

ਬੀਤੇ ਦਿਨੀਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਰੱਖਣ, ਪੰਜਾਬ ਦੀ ਜਵਾਨੀ ਨੂੰ ਆਪਣੇ ਸੱਭਿਆਚਾਰ ਨਾਲ ਜੋੜਣ ਤੇ ਭਰੂਣ-ਹੱਤਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪੰਜਾਬੀ ਸੱਭਿਆਚਾਰਕ ਪਿੜ ਕਪੂਰਥਲਾ ਵਲੋਂ ਕਰਵਾਇਆ ਗਿਆ 22ਵਾਂ ਅੰਤਰਰਾਸ਼ਟਰੀ 'ਹਮਦਰਦ ਵਿਰਾਸਤੀ ਮੇਲਾ' ਯਾਦਗਾਰੀ ਹੋ ਨਿੱਬੜਿਆ। ਮੇਲੇ ਵਿਚ ਪੰਜਾਬੀ ਫ਼ਿਲਮਾਂ ਦੀ ਉੱਘੀ ਪਿਠਵਰਤੀ ਗਾਇਕਾ ਸੁਦੇਸ਼ ਕੁਮਾਰੀ ਨੂੰ 'ਹਮਦਰਦ ਐਵਾਰਡ 2019' ਨਾਲ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ ਸੰਪਾਦਕ ਪਦਮ ਭੂਸ਼ਨ ਡਾ: ਬਰਜਿੰਦਰ ਸਿੰਘ ਹਮਦਰਦ ਵਲੋਂ ਸਨਮਾਨਿਤ ਕੀਤਾ ਗਿਆ। ਇਸ ਐਵਾਰਡ ਵਿਚ ਉਨ੍ਹਾਂ ਨੂੰ ਸ਼ੁੱਧ ਸੋਨੇ ਦਾ ਕੈਂਠਾ, ਚਾਂਦੀ ਦੀ ਤੂੰਬੀ, ਦੁਸ਼ਾਲਾ ਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਸੂਫ਼ੀ ਗਾਇਕਾ ਹਸ਼ਮਤ ਸੁਲਤਾਨਾ ਸਿਸਟਰ ਤੇ ਖ਼ਾਨ ਸਾਬ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਮੇਲੇ ਵਿਚ ਪੰਜਾਬਣ ਮੁਟਿਆਰ ਦੇ ਹੋਏ ਮੁਕਾਬਲੇ ਵਿਚ ਕੇ.ਐਮ.ਵੀ. ਕਾਲਜ ਜਲੰਧਰ ਦੀ ਵਿਦਿਆਰਥਣ ਪ੍ਰਦੀਪ ਕੌਰ ਨੇ ਪੰਜਾਬਣ ਮੁਟਿਆਰ ਦਾ ਖ਼ਿਤਾਬ ਜਿੱਤਿਆ, ਐਚ.ਐਮ.ਵੀ. ਕਾਲਜ ਜਲੰਧਰ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਦੂਸਰੇ ਤੇ ਕੇ.ਐਮ.ਵੀ ਕਾਲਜ ਜਲੰਧਰ ਦੀ ਵਿਦਿਆਰਥਣ ਅਮਰਪ੍ਰੀਤ ਕੌਰ ਤੀਸਰੇ ਸਥਾਨ 'ਤੇ ਰਹੀ। ਕਲਾਕਾਰਾਂ ਨੂੰ ਸਨਮਾਨਿਤ ਕਰਨ ਉਪਰੰਤ ਮੇਲੇ ਨੂੰ ਸੰਬੋਧਨ ਕਰਦਿਆਂ ਡਾ: ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬੀ ਸੱਭਿਆਚਾਰਕ ਪਿੜ ਵਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਜੋਤ ਨੂੰ ਜਗਦੀ ਰੱਖਣ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗਾਇਕੀ ਦਾ ਖੇਤਰ ਇਸ ਸਮੇਂ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਰਿਹਾ ਹੈ, ਇਸ ਲਈ ਸਿਹਤਮੰਦ ਗਾਇਕੀ ਨੂੰ ਕਾਇਮ ਰੱਖਣ ਤੇ ਛੋਟੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨਾ ਬਹੁਤ ਸ਼ਲਾਘਾਯੋਗ ਕਾਰਜ ਹੈ, ਜਿਸ ਨੂੰ ਪਿਛਲੇ 21 ਵਰ੍ਹਿਆਂ ਤੋਂ ਪੰਜਾਬੀ ਸੱਭਿਆਚਾਰਕ ਪਿੜ ਬਹੁਤ ਹੀ ਬਾਖ਼ੂਬੀ ਨਿਭਾ ਰਿਹਾ ਹੈ। ਡਾ: ਹਮਦਰਦ ਨੇ ਕਿਹਾ ਕਿ ਲਗਨ ਤੇ ਸੱਚੀ-ਸੁੱਚੀ ਭਾਵਨਾ ਨਾਲ ਪਿੜ ਦੇ ਮੁੱਖ ਪ੍ਰਬੰਧਕ ਬਿਕਰਮਜੀਤ ਬਿੱਕੀ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਤੇ ਸੱਭਿਆਚਾਰਕ ਖੇਤਰ ਵਿਚ ਨਵੀਆਂ ਪੈੜਾਂ ਪਾਉਣ ਲਈ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਵਿਸ਼ਾ ਬਹੁਤ ਹੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਔਰਤਾਂ ਭਾਵੇਂ ਜੀਵਨ ਦੇ ਹਰ ਖੇਤਰ ਵਿਚ ਬੁਲੰਦੀਆਂ ਛੂਹ ਰਹੀਆਂ ਹਨ, ਇਸ ਦੇ ਬਾਵਜੂਦ ਉਨ੍ਹਾਂ ਸਾਹਮਣੇ ਬਹੁਤ ਵੱਡੀਆਂ ਚੁਣੌਤੀਆਂ ਹਨ। ਉਨ੍ਹਾਂ ਪਿੜ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਹਰ ਵਾਰ ਮੇਲੇ ਵਿਚ ਸਮਾਜਿਕ ਸਰੋਕਾਰਾਂ ਨਾਲ ਸਬੰਧਿਤ ਵਿਸ਼ੇ ਨੂੰ ਸ਼ਾਮਿਲ ਕਰਨ, ਇਹ ਉਨ੍ਹਾਂ ਦੀ ਪੰਜਾਬ ਦੇ ਸਮਾਜ ਲਈ ਬਹੁਤ ਵੱਡੀ ਸੇਵਾ ਹੋਵੇਗੀ। ਡਾ: ਹਮਦਰਦ ਨੇ ਕਿਹਾ ਕਿ 'ਅਜੀਤ' ਦੇ ਬਾਨੀ ਸੰਪਾਦਕ ਡਾ: ਸਾਧੂ ਸਿੰਘ ਹਮਦਰਦ ਨੇ ਆਪਣਾ ਸਾਰਾ ਜੀਵਨ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਲੇਖੇ ਲਾਇਆ ਤੇ ਉਨ੍ਹਾਂ ਵਲੋਂ ਲਗਾਇਆ ਗਿਆ 'ਅਜੀਤ' ਰੂਪੀ ਬੂਟਾ ਉਨ੍ਹਾਂ ਦੇ ਮਿਸ਼ਨ ਨੂੰ ਹੋਰ ਅੱਗੇ ਲਿਜਾਣ ਲਈ ਬਹੁਤ ਹੀ ਸੰਜੀਦਗੀ ਨਾਲ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰਕ ਪਿੜ ਵਲੋਂ ਉਹ ਕਲਾਕਾਰਾਂ ਨੂੰ ਸਨਮਾਨਿਤ ਕਰਕੇ ਮਾਣ ਮਹਿਸੂਸ ਕਰ ਰਹੇ ਹਨ, ਕਿਉਂਕਿ ਇਹ ਕਲਾਕਾਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ, ਪੰਜਾਬੀ ਤੇ ਪੰਜਾਬੀ ਜ਼ਬਾਨ ਦੀ ਬਿਹਤਰੀ ਲਈ ਸ਼ਲਾਘਾਯੋਗ ਕਾਰਜ ਕਰ ਰਹੇ ਹਨ। ਉਨ੍ਹਾਂ ਹਮਦਰਦ ਵਿਰਾਸਤੀ ਮੇਲੇ ਵਿਚ ਪੋਲੈਂਡ ਦੇ ਕਲਾਕਾਰਾਂ ਦੀ ਇਕ ਟੋਲੀ ਵਲੋਂ ਸ਼ਿਰਕਤ ਕਰਨ ਤੇ ਸ਼ੇਰੇ ਪੰਜਾਬ ਪ੍ਰਮੋਸ਼ਨ ਸੱਭਿਆਚਾਰਕ ਕੌਂਸਲ ਵਲੋਂ ਉਨ੍ਹਾਂ ਦੀ ਗਾਈ ਇਕ ਕਾਫ਼ੀ 'ਤੇ ਭੰਗੜਾ ਪੇਸ਼ ਕੀਤੇ ਜਾਣ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ: ਹਮਦਰਦ ਨੇ ਪੋਲੈਂਡ ਦੇ ਕਲਾਕਾਰਾਂ ਦੀ ਟੋਲੀ ਤੇ ਸ਼ੇਰੇ ਪੰਜਾਬ ਸੱਭਿਆਚਾਰਕ ਪ੍ਰਮੋਸ਼ਨ ਕੌਂਸਲ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਮੇਲੇ ਦੌਰਾਨ ਡਾ: ਦਵਿੰਦਰ ਸਿੰਘ ਛੀਨਾ ਡਾਇਰੈਕਟਰ ਪੰਜਾਬ ਕਲਚਰਲ ਪ੍ਰਮੋਸ਼ਨ ਕੌਂਸਲ, ਜੋ ਹਮਦਰਦ ਵਿਰਾਸਤੀ ਮੇਲੇ ਦੇ ਡਾਇਰੈਕਟਰ ਵੀ ਹਨ, ਦੇ ਸੱਦੇ 'ਤੇ ਪੋਲੈਂਡ ਦੇ 17 ਕਲਾਕਾਰਾਂ ਦੀ ਟੋਲੀ ਨੇ ਡਾਇਰੈਕਟਰ ਐਲੇਚਬੀਟਾ ਦੀ ਅਗਵਾਈ ਵਿਚ ਕੋਜਾਵੀਅਨ ਤੇ ਕੁਰਬੀ ਲੋਕ ਨਾਚ ਪੇਸ਼ ਕੀਤਾ, ਜਦਕਿ ਪੋਲੈਂਡ ਦੀ ਉੱਘੀ ਗਾਇਕਾ ਡਾ: ਆਨਾ ਐਟਨੋਨੀਆ ਤੇ ਮਾਈਕਲ ਨੇ ਪੋਲੈਂਡ ਦੇ ਲੋਕ ਸਾਜ਼ਾਂ ਨਾਲ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ। ਪਿੜ ਦੇ ਸਰਪ੍ਰਸਤ ਐਸ.ਐਸ. ਦੂਹੜੇ, ਬਲਬੀਰ ਕੌਰ ਦੂਹੜੇ, ਸੋਨੀਆ ਵਿਰਦੀ ਨੇ ਪੰਜਾਬਣ ਮੁਟਿਆਰ ਦੇ ਮੁਕਾਬਲੇ ਵਿਚ ਜੇਤੂ ਰਹੀ ਮੁਟਿਆਰ ਨੂੰ ਸੋਨੇ ਦਾ ਪਾਣੀ ਚੜ੍ਹੀ ਸੱਗੀ, ਉਪ ਜੇਤੂ ਨੂੰ ਚਾਂਦੀ ਦੀ ਸੱਗੀ ਤੇ ਨਗਦ ਰਾਸ਼ੀ ਨਾਲ ਨਿਵਾਜਿਆ। ਇਸ ਮੁਕਾਬਲੇ ਵਿਚ ਮਨਕੀਰਤ ਕੌਰ ਨੂੰ ਬੁਲੰਦ ਆਵਾਜ਼, ਗੁਰਸ਼ਰਨ ਕੌਰ ਨੂੰ ਵੇ ਮੈਂ ਗਾਗਰ ਵਰਗੀ, ਮੁਸਕਾਨ ਜਲੋਟਾ ਨੂੰ ਤਿੱਖਾ ਨੱਕ, ਸੁਮਨਦੀਪ ਕੌਰ ਨੂੰ ਮੋਟੀਆਂ ਅੱਖਾਂ, ਗੁਰਪ੍ਰੀਤ ਕੌਰ ਨੂੰ ਭਰੂਣ-ਹੱਤਿਆ 'ਤੇ ਚੰਗੀ ਪੇਸ਼ਕਾਰੀ, ਪਵਨਦੀਪ ਕੌਰ ਨੂੰ ਚੰਗੀ ਮੰਚ ਪੇਸ਼ਕਾਰੀ, ਨਵਨੀਤ ਕੌਰ ਨੂੰ ਗੁੰਦਵੀਂ ਗੁੱਤ, ਸੁਨਿਧੀ ਨੂੰ ਤੋਰ ਪੰਜਾਬਣ ਦੀ, ਤਾਨੀਆ ਬੱਤਰਾ ਨੂੰ ਸੁਚੱਜੀ ਮੁਟਿਆਰ, ਆਕਾਸ਼ਦੀਪ ਕੌਰ ਨੂੰ ਧੌਣ ਸੁਰਾਹੀ ਵਰਗੀ, ਰਵੀਨ ਕੁਮਾਰੀ ਨੂੰ ਸਰੂ ਵਰਗਾ ਕੱਦ, ਵਿਪਨਦੀਪ ਕੌਰ ਤੇ ਕਮਲਜੀਤ ਕੌਰ ਨੂੰ ਸਾਂਝੇ ਤੌਰ 'ਤੇ ਮਿੱਠ ਬੋਲੜੀ ਮੁਟਿਆਰ, ਹਰਦੀਪ ਕੌਰ ਨੂੰ ਟੂਣੇਹਾਰੀ ਅੱਖ, ਹਰਮਨਦੀਪ ਕੌਰ ਨੂੰ ਗਿੱਧਿਆਂ ਦੀ ਰਾਣੀ, ਗਗਨਦੀਪ ਕੌਰ ਨੂੰ ਸੋਹਣਾ ਮੁੱਖੜਾ, ਜਸਪ੍ਰੀਤ ਕੌਰ ਨੂੰ ਸੋਹਣਾ ਪਹਿਰਾਵਾ ਤੇ ਪੂਨਮ ਸ਼ਰਮਾ ਨੂੰ ਸੋਹਣੇ ਹਾਸੇ ਦਾ ਖ਼ਿਤਾਬ ਦੇ ਕੇ ਨਿਵਾਜਿਆ ਗਿਆ। ਇਸ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਹਰਿਆਣਾ ਨਾਲ ਸਬੰਧਿਤ 100 ਤੋਂ ਵੱਧ ਲੜਕੀਆਂ ਨੇ ਭਾਗ ਲਿਆ। ਪੰਜਾਬਣ ਮੁਟਿਆਰ ਦੇ ਮੁਕਾਬਲੇ ਵਿਚ ਜਜਮੈਂਟ ਦੇ ਫ਼ਰਜ਼ ਡਾ: ਬਲਜੀਤ ਕੌਰ, ਪਰਮਜੀਤ ਸਿੰਘ ਏ.ਆਈ.ਆਰ., ਅਜੀਤਪਾਲ ਸਿੰਘ, ਡਾ: ਨਰਿੰਦਰ ਕੌਰ, ਕਮਲਪ੍ਰੀਤ ਕੌਰ ਨੇ ਨਿਭਾਏ। ਪੋਲੈਂਡ ਦੀ ਟੋਲੀ ਦੀ ਡਾਇਰੈਕਟਰ ਐਲੇਚਬੀਟਾ ਤੇ ਪੋਲੈਂਡ ਦੇ ਅੰਤਰਰਾਸ਼ਟਰੀ ਸਕੂਲ ਦੀ ਪ੍ਰਿੰਸੀਪਲ ਇਲੀਸਲਾਵਾ ਨੇ ਪੋਲੈਂਡ ਦਾ ਇਕ ਸੋਵੀਨਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਭੇਟ ਕੀਤਾ। ਮੇਲੇ ਦੌਰਾਨ ਪੁਲਵਾਮਾ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਡਾ: ਬਰਜਿੰਦਰ ਸਿੰਘ ਹਮਦਰਦ ਨੇ ਪਿੜ ਦੇ ਪਥ-ਪ੍ਰਦਰਸ਼ਕ ਐਸ.ਐਸ. ਦੂਹੜੇ ਸੇਵਾਮੁਕਤ ਉਪ ਕਰ ਤੇ ਆਬਕਾਰੀ ਕਮਿਸ਼ਨਰ, ਬਲਬੀਰ ਕੌਰ ਦੂਹੜੇ, ਬੀ.ਕੇ. ਵਿਰਦੀ ਕਮਿਸ਼ਨਰ ਕਰ ਤੇ ਆਬਕਾਰੀ ਵਿਭਾਗ, ਸੋਨੀਆ ਵਿਰਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਜਗਮੋਹਨ ਸਿੰਘ ਸੋਢੀ, ਡਾ: ਦਵਿੰਦਰ ਸਿੰਘ ਛੀਨਾ, ਇੰਦਰਮੋਹਨ ਸਿੰਘ, ਤਰਸੇਮ ਸਿੰਘ, ਸਰਬਜੀਤ ਸਿੰਘ ਸੈਣੀ, ਡਾ: ਜਸਬੀਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ, ਪ੍ਰਿੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ, ਐਲ.ਕੇ. ਅਰੋੜਾ, ਡਾ: ਬਲਜੀਤ ਕੌਰ, ਪਰਮਜੀਤ ਸਿੰਘ ਏ.ਆਈ.ਆਰ., ਅਜੀਤਪਾਲ ਸਿੰਘ, ਡਾ: ਨਰਿੰਦਰ ਕੌਰ, ਕਮਲਪ੍ਰੀਤ ਕੌਰ, ਸਵੱਛ ਭਾਰਤ ਦੇ ਬਰਾਂਡ ਅੰਬੈਸਡਰ ਤੇ ਟੀ.ਵੀ. ਕਲਾਕਾਰ ਅਰਵਿੰਦਰ ਸਿੰਘ ਭੱਟੀ, ਡਾ: ਸਰਦੂਲ ਸਿੰਘ ਔਜਲਾ, ਉੱਘੀ ਐਂਕਰ ਡਾ: ਬਰਨ ਕੌਰ ਮਾਨ, ਉਘੇ ਗੀਤਕਾਰ ਗੁਰਮਿੰਦਰ ਕੈਂਡੋਵਾਲ ਤੋਂ ਇਲਾਵਾ ਪੋਲੈਂਡ ਦੇ ਕਲਾਕਾਰਾਂ ਦੀ ਟੋਲੀ, ਸ਼ੇਰੇ ਪੰਜਾਬ ਸੱਭਿਆਚਾਰਕ ਪ੍ਰਮੋਸ਼ਨ ਕੌਂਸਲ ਦੀ ਭੰਗੜਾ ਟੀਮ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਪਿੜ ਵਲੋਂ ਪ੍ਰਕਾਸ਼ਿਤ ਸੋਵੀਨਰ ਲੋਕ ਅਰਪਿਤ ਕਰਨ ਦੀ ਰਸਮ ਡਾ: ਬਰਜਿੰਦਰ ਸਿੰਘ ਹਮਦਰਦ, ਐਸ.ਐਸ. ਦੂਹੜੇ, ਏ.ਡੀ.ਸੀ. ਰਾਹੁਲ ਚਾਬਾ, ਕਰ ਤੇ ਆਬਕਾਰੀ ਕਮਿਸ਼ਨਰ ਬੀ.ਕੇ. ਵਿਰਦੀ, ਜਗਮੋਹਨ ਸਿੰਘ ਸੋਢੀ ਨੇ ਅਦਾ ਕੀਤੀ। ਮੇਲੇ ਵਿਚ ਜਾਗੋ ਜਗਾਉਣ ਦੀ ਰਸਮ ਗੌਤਮ ਸਭਰਵਾਲ, ਅਨਿਲ ਅਹੂਜਾ ਨੇ ਅਦਾ ਕੀਤੀ। ਮੇਲੇ ਨੂੰ ਸਫਲ ਬਣਾਉਣ ਵਿਚ ਜੈਪਾਲ ਗੋਇਲ, ਲਛਮਣ ਸਿੰਘ ਨਾਇਬ ਤਹਿਸੀਲਦਾਰ, ਜਗਮੋਹਨ ਸਿੰਘ ਸੋਢੀ ਨਡਾਲਾ, ਡਾ: ਦਲਜੀਤ ਸਿੰਘ, ਬਲਦੇਵ ਸਲਹੋਤਰਾ, ਡਾ: ਜਸਬੀਰ ਸਿੰਘ, ਡਾ: ਸੁਖਵਿੰਦਰ ਸਿੰਘ ਰੰਧਾਵਾ, ਡਾ: ਹਰਭਜਨ ਸਿੰਘ, ਵਿਮਲ ਅਰੋੜਾ, ਇੰਦਰਮੋਹਨ ਸਿੰਘ, ਅਜੀਤਪਾਲ ਸਿੰਘ ਨਾਫਰੇ, ਡਾ: ਸਰਦੂਲ ਸਿੰਘ ਔਜਲਾ, ਪ੍ਰਿੰਸੀਪਲ ਪ੍ਰੋਮਿਲਾ ਅਰੋੜਾ, ਪ੍ਰੋ: ਆਦਰਸ਼ ਪਰਤੀ, ਡਾ: ਮਨਜੀਤ ਕੌਰ ਪੱਡਾ, ਪ੍ਰੋ: ਪਰਮਜੀਤ ਕੌਰ ਕਪੂਰਥਲਾ, ਪਰਮਜੀਤ ਕੌਰ ਜਲੰਧਰ, ਪ੍ਰੋ: ਮਧੂ ਸੇਠੀ, ਪ੍ਰੋ: ਬਲਜਿੰਦਰ ਕੌਰ, ਪ੍ਰੋ: ਅੰਮ੍ਰਿਤ ਆਹਲੂਵਾਲੀਆ, ਸਚਿਨ ਅਰੋੜਾ, ਪ੍ਰੋ: ਜਸਬੀਰ ਕੌਰ ਸੋਹਲ, ਪ੍ਰੋ: ਗੁਰਪ੍ਰੀਤ ਕੌਰ ਕਲਸੀ, ਸ਼ਿਵਾਂਗੀ ਗੌਤਮ, ਸੁਖਜੀਤ ਸਿੰਘ ਭੱਚੂ ਨੇ ਹਿੱਸਾ ਲਿਆ। ਇਸ ਮੌਕੇ ਪ੍ਰੋ: ਕੁਲਵੰਤ ਸਿੰਘ ਔਜਲਾ, ਰਣਜੋਧ ਸਿੰਘ ਮੰਮਣ, ਸੁਰਿੰਦਰਪਾਲ ਸਿੰਘ ਖ਼ਾਲਸਾ, ਹਰਮਿੰਦਰ ਸਿੰਘ ਗਿੱਲ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ, ਡਾ: ਭੁਪਿੰਦਰ ਕੌਰ, ਅਸ਼ੋਕ ਸੇਠੀ, ਪਰਵਿੰਦਰ ਸਿੰਘ ਆਰਕੀਟੈਕਟ, ਕੁਲਵੰਤ ਸਿੰਘ ਸੋਹੀ, ਉੱਘੇ ਸ਼ਾਇਰ ਕੰਵਰ ਇਕਬਾਲ ਸਿੰਘ, ਸ਼ਹਿਬਾਜ ਖ਼ਾਨ, ਵਿਰਸਾ ਵਿਹਾਰ ਦੇ ਮੈਨੇਜਰ ਆਰ.ਸੀ. ਬਿਰਹਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।


-ਇੰਚਾਰਜ, ਉਪ-ਦਫ਼ਤਰ, ਕਪੂਰਥਲਾ।


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX