ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਰੂਪਨਗਰ

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਦਾ ਹੋਇਆ ਬਾਈਕਾਟ, ਸਕੂਲਾਂ 'ਚ ਪੁਲਿਸ ਨੇ ਦਿੱਤਾ ਪਹਿਰਾ

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀ ਟੈਸਟਿੰਗ ਦਾ ਹੋਇਆ ਬਾਈਕਾਟ, ਸਕੂਲਾਂ 'ਚ ਪੁਲਿਸ ਨੇ ਦਿੱਤਾ ਪਹਿਰਾ
ਰੂਪਨਗਰ, 22 ਫਰਵਰੀ (ਪੱਤਰ ਪ੍ਰੇਰਕ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਦਿੱਤੇ ਸੱਦੇ ਅਨੁਸਾਰ ਰੂਪਨਗਰ ਦੇ ਸਕੂਲਾਂ ਵਿਚ ਸੰਘਰਸ਼ ਕਮੇਟੀ ਵਲੋਂ ਪਹਿਲਾਂ ਤੋਂ ਐਲਾਨੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਦੇ ਬਾਈਕਾਟ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਸਖ਼ਤੀ ਨਾਲ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਫਾਈਨਲ ਟੈਸਟਿੰਗ ਦਾ ਬਾਈਕਾਟ ਕੀਤਾ ਗਿਆ ਸੀ ਅਤੇ ਸਕੂਲ ਦਾ ਸਮਾਂ ਖ਼ਤਮ ਹੋਣ ਉਪਰੰਤ ਸ਼ਾਮ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਸੈਂਕੜਿਆਂ ਦੀ ਗਿਣਤੀ ਵਿਚ ਅਧਿਆਪਕਾਂ ਨੇ ਕ੍ਰਿਸ਼ਨ ਕੁਮਾਰ ਸਿੱਖਿਆ ਸਕੱਤਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਉਸ ਦਾ ਪੁਤਲਾ ਫੂਕਦੇ ਹੋਏ ਪਿੱਟ ਸਿਆਪਾ ਕੀਤਾ। ਜਿਨ੍ਹਾਂ ਸਕੂਲਾਂ ਦੀ ਅੱਜ ਟੈਸਟਿੰਗ ਸੀ ਸਵੇਰ ਤੋਂ ਉੱਥੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਸੀ, ਜਿਸ ਦੇ ਦਹਿਸ਼ਤ ਭਰੇ ਮਾਹੌਲ ਕਾਰਨ ਅੱਜ ਬੱਚੇ ਸਕੂਲ ਨਹੀਂ ਆਏ ਤੇ ਜੋ ਆਏ ਵੀ ਉਹ ਸਹਿਮੇ ਰਹੇ। ਵੱਖ-ਵੱਖ ਆਗੂਆਂ ਨੇ ਸਿੱਖਿਆ ਸਕੱਤਰ ਨੂੰ ਸਵਾਲ ਕਰਦੇ ਹੋਏ ਕਿ ਕਿਹਾ ਕਿ ਅਜਿਹਾ ਪੁਲਸੀਆ ਮਾਹੌਲ ਸਿਰਜ ਕੇ ਛੋਟੇ-ਛੋਟੇ ਬੱਚਿਆਂ ਨੂੰ ਸਕੂਲ ਆਉਣ ਤੋਂ ਡਰਾਇਆ ਜਾ ਰਿਹਾ ਹੈ। ਜਿਹੜੇ ਬੱਚੇ ਸਕੂਲ ਆਉਂਦੇ ਹਨ ਅੱਗੇ ਤੋਂ ਉਹ ਵੀ ਸਰਕਾਰੀ ਸਕੂਲਾਂ ਵਿਚ ਆਉਣ ਤੋਂ ਡਰਨਗੇ। ਸਿੱਖਿਆ ਸਕੱਤਰ ਨੇ ਸਰਦੀਆਂ ਲੰਘਣ ਦੇ ਬਾਵਜੂਦ ਵੀ ਵਰਦੀਆਂ ਨਹੀਂ ਭੇਜੀਆਂ, ਬੱਚਿਆਂ ਨੂੰ ਵਜ਼ੀਫ਼ਾ ਨਹੀਂ ਮਿਲਿਆ। ਇਹ ਪੈਸਾ ਫ਼ਾਲਤੂ ਦੇ ਪ੍ਰੋਜੈਕਟਾਂ ਵਿਚ ਲਗਾ ਕੇ ਗ਼ਰੀਬ ਬੱਚਿਆਂ ਨੂੰ ਪੜ੍ਹਾਈ ਤੋਂ ਦੂਰ ਕੀਤਾ ਜਾ ਰਿਹਾ ਹੈ। ਕਈ ਆਗੂਆਂ ਨੇ ਕਿਹਾ ਕਿ ਇਸ ਸਮੇਂ ਪੜ੍ਹੋ ਪੰਜਾਬ ਤਹਿਤ ਬੱਚਿਆਂ ਦੀ ਟੈਸਟਿੰਗ ਦਾ ਮਾਮਲਾ ਸਿੱਖਿਆ ਸਕੱਤਰ ਨੇ ਅਧਿਆਪਕਾਂ ਵਿਚਕਾਰ ਫੁੱਟ ਪਾਉਣ ਲਈ ਕੀਤਾ ਗਿਆ ਹੈ ਤਾਂ ਜੋ ਅਧਿਆਪਕ ਆਪਣੇ ਸੰਘਰਸ਼ ਨੂੰ ਭੁੱਲ ਕੇ ਇਸ ਲੜਾਈ ਨੂੰ ਅੱਗੇ ਕਰ ਦੇਣ ਪਰ ਉਨ੍ਹਾਂ ਕਿਹਾ ਕਿ ਇਹ ਪੜ੍ਹਿਆ ਲਿਖਿਆ ਵਰਗ ਉਨ੍ਹਾਂ ਦੀ ਇਸ ਕੋਝੀ ਚਾਲ ਵਿਚ ਨਹੀਂ ਆਉਣ ਵਾਲਾ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਸਿੱਖਿਆ ਸਕੱਤਰ ਨੂੰ ਗ਼ਲਤ ਅੰਕੜੇ ਪੇਸ਼ ਕੀਤੇ ਜਾਣਗੇ ਕਿ ਸਾਡੇ ਜ਼ਿਲ੍ਹੇ ਵਿਚ ਟੈਸਟਿੰਗ ਹੋਈ ਹੈ ਜਦਕਿ ਸਚਾਈ ਕੁੱਝ ਹੋਰ ਹੋਵੇਗੀ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ 28 ਫਰਵਰੀ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਜਿਨ੍ਹਾਂ ਵਿਚੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਮੁੱਖ ਹੈ, ਮੰਨੀਆ ਜਾਵੇ। ਜੇਕਰ ਅਧਿਆਪਕ ਮੰਗਾਂ ਪ੍ਰਤੀ ਕੋਈ ਅਵੇਸਲਾਪਣ ਸਰਕਾਰ ਵਲੋਂ ਦਿਖਾਇਆ ਜਾਂਦਾ ਹੈ ਤਾਂ ਆਉਣ ਵਾਲੇ ਸਮੇਂ ਵਿਚ ਕਾਂਗਰਸੀ ਵਿਧਾਇਕਾਂ ਤੇ ਸਿੱਖਿਆ ਸਕੱਤਰ ਨੂੰ ਘਰੋਂ ਨਿਕਲਣਾ ਬੰਦ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਪਹਿਲੀ ਤੋਂ ਪੰਜਵੀਂ ਤੱਕ ਦੀ ਸਾਲਾਨਾ ਡੇਟ-ਸ਼ੀਟ ਵਿਭਾਗ ਜਾਰੀ ਕਰੇ ਤਾਂ ਜੋ ਅਸੀਂ ਬੱਚਿਆਂ ਦੇ ਸਲਾਨਾ ਪੇਪਰ ਲੈ ਸਕੀਏ ਜਦਕਿ ਸਿੱਖਿਆ ਸਕੱਤਰ ਪ੍ਰੀਖਿਆ ਲੈਣ ਤੋਂ ਇਨਕਾਰੀ ਹੈ ਅਤੇ ਜ਼ੁਬਾਨੀ ਟੈਸਟਿੰਗ ਕਰਾ ਕੇ ਬੱਚਿਆਂ ਨੂੰ ਅਗਲੀਆਂ ਜਮਾਤਾਂ ਵਿਚ ਕਰਨਾ ਚਾਹੁੰਦਾ ਹੈ। ਇਸ ਮੌਕੇ ਅਧਿਆਪਕ ਸੰਘਰਸ਼ ਕਮੇਟੀ ਦੇ ਸੈਂਕੜਿਆਂ ਦੀ ਗਿਣਤੀ ਵਿਚ ਅਧਿਆਪਕ ਮੌਜੂਦ ਸਨ। ਇਸ ਮੌਕੇ ਗੁਰਦੀਪ, ਦਵਿੰਦਰ ਗਰਦਲਾ, ਅਵਤਾਰ ਜਵੰਦਾ, ਦਵਿੰਦਰ ਚਨੌਲੀ, ਹਰਮੀਤ ਬਾਗ਼ਵਾਲੀ, ਜਗਜੀਤ ਸਿੰਘ, ਗੁਰਿੰਦਰ ਸਿੰਘ ਲਾਡਲ, ਹਰਮਨਜੀਤ ਸਿੰਘ, ਇੰਦਰਜੀਤ ਸਿੰਘ, ਕੁਲਵੀਰ ਸਿੰਘ ਕੰਧੋਲਾ, ਹਰਜੀਤ ਸਿੰਘ ਬੇਦੀ, ਹਰਬੰਸ ਸਿੰਘ ਬੈਂਸ, ਸੁਖਵਿੰਦਰ ਸਿੰਘ, ਰੁਪਿੰਦਰ ਸਿੰਘ, ਕੁਲਵਿੰਦਰ ਬਿੱਟੂ, ਪ੍ਰਤਾਪ ਠਾਕੁਰ, ਅਮਰਜੀਤ ਸਿੰਘ, ਅਮਰਜੀਤ ਧਾਰਨੀ, ਗੁਰਚਰਨ ਆਲੋਵਾਲ, ਕਮਿੰਦਰ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਬਾਬਾ, ਲਖਵਿੰਦਰ ਸਿੰਘ, ਸੰਦੀਪ ਕਟਾਰੀਆ ਆਦਿ ਸਮੇਤ ਵੱਡੀ ਗਿਣਤੀ 'ਚ ਅਧਿਆਪਕ ਹਾਜ਼ਰ ਸਨ।
ਅਧਿਆਪਕਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ
ਨੰਗਲ, (ਪ੍ਰੋ. ਅਵਤਾਰ ਸਿੰਘ)- 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਮੁਕੰਮਲ ਬਾਈਕਾਟ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਉਸ ਦੇ ਅਹੁਦੇ ਤੋਂ ਤੁਰਦਾ ਕਰਨ ਦੀ ਮੰਗ ਨੂੰ ਲੈ ਕੇ ਨੰਗਲ ਬੀ.ਪੀ.ਈ.ਓ. ਦਫ਼ਤਰ ਵਿਖੇ ਸਕੂਲ ਸਮੇਂ ਤੋਂ ਬਾਅਦ ਨੰਗਲ ਬਲਾਕ ਦੇ ਸਮੂਹ ਅਧਿਆਪਕਾਂ ਵੱਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਪੰਜਾਬ ਦੇ ਸੱਭਿਆਚਾਰ ਦਾ ਪਤਾ ਨਹੀਂ ਉਸ ਨੂੰ ਹੀ ਪੰਜਾਬ ਸਰਕਾਰ ਨੇ ਸਿੱਖਿਆ ਸਕੱਤਰ ਬਣਾ ਕੇ ਮੂਰਖਤਾ ਦੀ ਉਦਾਹਰਨ ਦਿੱਤੀ ਗਈ ਹੈ। ਬੁਲਾਰਿਆਂ ਨੇ ਕਿਹਾ ਕਿ ਸਮਾਰਟ ਸਕੂਲਾਂ ਦੀ ਜੇਕਰ ਗੱਲ ਕਰੀਏ ਤਾਂ ਉਹ ਅਸੀਂ ਆਪ ਆਪਣੇ ਉੱਦਮ ਨਾਲ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣਾਏ ਹਨ। ਸਰਕਾਰ ਨੇ ਹਾਲੇ ਤੱਕ ਆਪਣੇ ਪੱਲੇ ਤੋਂ ਇੱਕ ਪੈਸਾ ਵੀ ਇਨ੍ਹਾਂ ਨੂੰ ਬਣਾਉਣ ਵਿਚ ਨਹੀਂ ਦਿੱਤਾ। ਦੂਜੇ ਪਾਸੇ ਅਧਿਆਪਕਾਂ ਉੱਤੇ ਨਿੱਤ ਦਿਨ ਨਾਦਰਸ਼ਾਹੀ ਫ਼ਰਮਾਨ ਜਾਰੀ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਅਜਮੇਰ ਸਿੰਘ, ਅਮਰਜੀਤ ਸਿੰਘ, ਤਰਲੋਚਨ ਭੱਟੀ, ਯੁੱਧਵੀਰ, ਮਦਨ ਕੁਮਾਰ, ਅਮਰੀਕ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਕੌਰ, ਸਤਿੰਦਰ ਕੌਰ, ਅੰਜਲੀ, ਜਤਿੰਦਰ ਸਿੰਘ, ਇੰਦਰਜੀਤ, ਪ੍ਰਮੋਦ ਆਦਿ ਅਧਿਆਪਕ ਹਾਜ਼ਰ ਸਨ।
ਸਕੂਲਾਂ ਵਿਚ ਪੁਲਿਸ ਭੇਜ ਕੇ ਵਿੱਦਿਅਕ ਮਾਹੌਲ ਤਹਿਸ ਨਹਿਸ਼ ਕਰਨ ਦਾ ਦੋਸ਼
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)- ਪੰਜਾਬ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾਈ ਸੱਦੇ ਉੱਤੇ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸੈਂਕੜੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਸਿੱਖਿਆ ਸਕੱਤਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰੇ ਤੋਂ ਪਹਿਲਾਂ ਸਥਾਨਕ ਬੀ.ਪੀ.ਈ. ਓ. ਦਫ਼ਤਰ ਵਿਖੇ ਕੀਤੀ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਸਾਂਤਪੁਰੀ, ਗੁਰਪ੍ਰੀਤ ਸਿੰਘ ਹੀਰਾ, ਗੁਰਪ੍ਰੀਤ ਸਿੰਘ ਕੈਂਬੋ, ਗੁਰਿੰਦਰਪਾਲ ਸਿੰਘ ਖੇੜੀ, ਦਲੀਪ ਸਿੰਘ ਭੂਰੜੇ, ਮਹਿੰਦਰਪਾਲ ਸਿੰਘ, ਰਵਿੰਦਰ ਸਿੰਘ ਰਵੀ, ਅਵਤਾਰ ਸਿੰਘ ਧਨੋਆ ਆਦਿ ਆਗੂਆਂ ਨੇ ਸਿੱਖਿਆ ਸਕੱਤਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਸਿੱਖਿਆ ਸਕੱਤਰ ਸਿੱਖਿਆ ਸੁਧਾਰਾਂ ਦਾ ਛਲਾਵਾ ਦੇ ਕੇ ਵਿੱਦਿਅਕ ਤੰਤਰ ਨੂੰ ਤਹਿਸ ਨਹਿਸ ਕਰਨ ਦੀ ਫ਼ਿਰਾਕ ਵਿਚ ਹੈ। ਪੜ੍ਹੋ ਪੰਜਾਬ ਦੇ ਨਾਂਅ ਹੇਠ ਰਵਾਇਤੀ ਸਿੱਖਿਆ ਪ੍ਰਣਾਲੀ ਨੂੰ ਹਾਸ਼ੀਏ 'ਤੇ ਧੱਕਿਆ ਜਾ ਰਿਹਾ ਹੈ। ਇਸੇ ਕਾਰਨ ਸੰਘਰਸ਼ ਕਮੇਟੀ ਵਲੋਂ ਐਸ.ਐਸ.ਏ./ਰਮਸਾ, ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ., 5178 , ਐਸ.ਟੀ.ਆਰ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਪੂਰੀ ਤਨਖ਼ਾਹ 'ਤੇ ਰੈਗੂਲਰ ਕਰਵਾਉਣ ਹਿਤ, ਅਧਿਆਪਕ ਸਨਮਾਨ ਦੀ ਬਹਾਲੀ ਅਤੇ ਸਿੱਖਿਆ ਦੇ ਸੁਧਾਰਾਂ ਹਿਤ ਇਸ ਆਰ ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ। ਆਗੂਆਂ ਨੇ ਦੱਸਿਆ ਕਿ ਪੜ੍ਹੋ ਪੰਜਾਬ ਦਾ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸੌ ਫ਼ੀਸਦੀ ਸਕੂਲਾਂ ਵਿਚ ਬਾਈਕਾਟ ਕੀਤਾ ਗਿਆ ਹੈ। ਰੈਲੀ ਦੌਰਾਨ ਅੱਜ ਪੜ੍ਹੋ ਪੰਜਾਬ ਦੀ ਟੈਸਟਿੰਗ ਦੇ ਨਾਂ ਹੇਠ ਸਕੂਲਾਂ ਵਿਚ ਪੁਲਿਸ ਭੇਜ ਕੇ ਵਿੱਦਿਅਕ ਮਾਹੌਲ ਨੂੰ ਤਹਿਸ ਨਹਿਸ ਕੀਤਾ ਗਿਆ ਹੈ। ਇਸ ਮੌਕੇ ਕਰਮਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਖੇੜੀ, ਸਤਨਾਮ ਸਿੰਘ, ਜਤਿੰਦਰ ਸਿੰਘ, ਜਗਤਾਰ ਸਿੰਘ, ਬਲਵੰਤ ਸਿੰਘ ਕੋਟਲੀ, ਅਜਮੇਰ ਸਿੰਘ ਫਿਰੋਜਪੁਰੀ, ਹੁਸ਼ਿਆਰ ਸਿੰਘ, ਪੁਸ਼ਪਿੰਦਰ ਸਿੰਘ ਗੱਗੋਂ, ਗੌਰਵ ਬਾਂਸਲ, ਪੰਜਾਬੀ ਏਕਤਾ ਪਾਰਟੀ ਤੋਂ ਸੁਰਿੰਦਰਪਾਲ ਕਾਲੇਮਾਜਰਾ, ਗੁਰਦਿੱਤ ਸਿੰਘ, ਪਰਮਜੀਤ ਸਿੰਘ ਰਸੀਦਪੁਰ, ਹਰਜੀਤ ਕੌਰ, ਕਮਲਜੀਤ ਕੌਰ, ਰੁਪਿੰਦਰਜੀਤ ਕੌਰ, ਮੀਨਾ ਰਾਣੀ ਆਦਿ ਸਮੇਤ ਸੈਂਕੜੇ ਅਧਿਆਪਕ ਹਾਜ਼ਰ ਸਨ।
ਸਕੂਲਾਂ ਵਿਚ ਪੁਲਿਸ ਭੇਜਣ ਦੀ ਪੰਜਾਬੀ ਏਕਤਾ ਪਾਰਟੀ ਵਲੋਂ ਨਿੰਦਾ
ਪੰਜਾਬੀ ਏਕਤਾ ਪਾਰਟੀ ਦੇ ਆਗੂ ਮਾ. ਸੁਰਿੰਦਰ ਪਾਲ ਸਿੰਘ ਕਾਲੇਮਾਜਰਾ, ਦਰਸ਼ਨ ਵਰਮਾ, ਐਡਵੋਕੇਟ ਜਸਪਾਲ ਸਿੰਘ ਬੇਲਾ ਆਦਿ ਆਗੂਆਂ ਨੇ ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਦੇ ਕੀਤੇ ਬਾਈਕਾਟ ਨੂੰ ਅਸਫਲ ਬਣਾਉਣ ਲਈ ਸਿੱਖਿਆ ਸਕੱਤਰ ਦੇ ਆਦੇਸ਼ਾਂ 'ਤੇ ਪਿੰਡਾਂ ਦੇ ਸਕੂਲਾਂ ਵਿਚ ਭੇਜੀ ਪੁਲਿਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਪੁਲਿਸ ਨੂੰ ਵੇਖ ਕੇ ਸਕੂਲਾਂ ਵਿਚ ਜਿੱਥੇ ਬੱਚੇ ਘਬਰਾਏ ਹਨ ਉੱਥੇ ਇਨ੍ਹਾਂ ਆਦੇਸ਼ਾਂ ਨਾਲ ਸਿੱਖਿਆ ਦਾ ਬੁਰੀ ਤਰ੍ਹਾਂ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ।
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਪੰਜਾਬ ਦੀ ਅਰਥੀ ਫੂਕ ਕੇ ਰੋਸ ਦਾ ਕੀਤਾ ਪ੍ਰਗਟਾਵਾ
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ)- ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕ ਸੰਘਰਸ਼ ਕਮੇਟੀ ਵਲੋਂ ਸਿੱਖਿਆ ਸਕੱਤਰ ਪੰਜਾਬ ਖ਼ਿਲਾਫ਼ ਭਾਰੀ ਰੋਸ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਬੱਸ ਸਟੈਂਡ ਕੋਲ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਤੋਂ ਪਹਿਲਾਂ ਸਥਾਨਕ ਬੀ. ਪੀ. ਈ. ਓ. ਦਫਤਰ ਵਿਖੇ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਅਧਿਆਪਕ ਆਗੂਆਂ ਕ੍ਰਿਪਾਲ ਸਿੰਘ ਭੱਟੋਂ, ਸੁਰਿੰਦਰ ਸਿੰਘ ਭਟਨਾਗਰ, ਕਮਲ ਸਹਿਗਲ, ਮਨਿੰਦਰ ਰਾਣਾ, ਗੁਰਜਤਿੰਦਰ ਪਾਲ ਸਿੰਘ, ਪਰਮਜੀਤ ਸਿੰਘ ਬਣੀ, ਜਸ਼ਨਜੋਤ ਕੌਰ, ਮਨਜੀਤ ਸਿੰਘ ਮਾਵੀ, ਮਨਜੀਤ ਰਾਣਾ, ਤਰਸੇਮ ਲਾਲ, ਕਰਮਜੀਤ ਸਿੰਘ ਬੁਰਜ, ਜਸਵੀਰ ਸਿੰਘ ਗੰਭੀਰਪੁਰ ਨੇ ਕਿਹਾ ਕਿ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਪੰਜਾਬ ਦੇ ਸੀ. ਐਮ. ਟੀ, ਬੀ. ਐਮ. ਟੀ, ਡੀ. ਐਮ. ਟੀ. ਨੂੰ ਅੱਜ ਸਕੂਲਾਂ ਵਿਚੋਂ ਬਿਨਾਂ ਟੈਸਟਿੰਗ ਕੀਤਿਆਂ ਬੇਰੰਗ ਮੋੜਿਆ ਹੈ। ਉਨ੍ਹਾਂ ਕਿਹਾ ਕਿ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਸੈਂਟਰ ਸਕੂਲਾਂ ਦੀ ਟੈਸਟਿੰਗ ਹੋਣੀ ਸੀ ਪਰ ਯੂਨੀਅਨ ਮੈਂਬਰਾਂ ਨੂੰ ਇਸ ਦੀ ਭਿਣਕ ਪੈਣ 'ਤੇ ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਨੇ ਇਕੱਠੇ ਹੋ ਕੇ 'ਪੜ੍ਹੋ ਪੰਜਾਬ' ਟੀਮ ਮੈਂਬਰਾਂ ਦਾ ਘਿਰਾਓ ਕਰ ਦਿੱਤਾ। ਮਾਹੌਲ ਨੂੰ ਸ਼ਾਂਤ ਕਰਨ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਕਮਲਜੀਤ ਸਿੰਘ ਭੱਲੜੀ ਵਲੋਂ ਭਾਰੀ ਕੋਸ਼ਿਸ਼ ਕੀਤੀ ਗਈ ਪਰ ਸੰਘਰਸ਼ ਕਮੇਟੀ ਬਾਈਕਾਟ ਕਰਨ ਵਿਚ ਸਫਲ ਰਹੀ। ਅਧਿਆਪਕਾਂ ਤੇ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਅੱਜ ਦੀ ਰੱਖੀ ਗਈ ਇਹ ਟੈਸਟਿੰਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਹੈਂਕੜਬਾਜ਼ੀ ਨੂੰ ਦਰਸਾਉਂਦੀ ਹੈ। ਦੱਸਣਯੋਗ ਹੈ ਕਿ ਬੀਤੀ 10 ਫਰਵਰੀ ਨੂੰ ਪਟਿਆਲਾ ਵਿਖੇ ਸਰਕਾਰ ਵਲੋਂ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਘਟਨਾ ਤੋਂ ਬਾਅਦ ਲਗਾਤਾਰ ਪੰਜਾਬ ਵਿਚ 'ਪੜ੍ਹੋ ਪੜ੍ਹਾਓ ਪੜ੍ਹਾਓ ਪੰਜਾਬ' ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਯੂਨੀਅਨ ਮੈਂਬਰਾਂ ਨੇ ਇਸ ਮੌਕੇ ਦੱਸਿਆ ਕਿ 28 ਫਰਵਰੀ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਤੈਅ ਹੈ ਪਰ ਕ੍ਰਿਸ਼ਨ ਕੁਮਾਰ ਤਾਨਾਸ਼ਾਹੀ ਰੁਖ ਅਪਨਾ ਰਿਹਾ ਹੈ, ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ। ਉਪਰੰਤ ਅਧਿਆਪਕਾਂ ਅਤੇ ਸੰਘਰਸ਼ ਕਮੇਟੀ ਮੈਂਬਰਾਂ ਵਲੋਂ ਬੀ. ਪੀ. ਈ. ਓ. ਦਫਤਰ ਤੋਂ ਭਾਰੀ ਰੋਸ ਮੁਜ਼ਾਹਰਾ ਸ਼ੁਰੂ ਕਰਦਿਆਂ ਜਿੱਥੇ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ ਗਈ ਉੱਥੇ ਹੀ ਸਥਾਨਕ ਬੱਸ ਸਟੈਂਡ 'ਤੇ ਆ ਕੇ ਅਰਥੀ ਫੂਕ ਮੁਜ਼ਾਹਰਾ ਵੀ ਕੀਤਾ ਗਿਆ।
ਘਨੌਲੀ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਦਾ ਅਧਿਆਪਕਾਂ ਨੇ ਕੀਤਾ ਬਾਈਕਾਟ
ਘਨੌਲੀ, (ਜਸਵੀਰ ਸਿੰਘ ਸੈਣੀ)- ਘਨੌਲੀ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਪੁਲਿਸ ਪ੍ਰਸ਼ਾਸਨ ਦੇ ਦਬਾਅ ਨਾਲ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਦੇ ਅੰਤਿਮ ਮੁਲਾਂਕਣ ਦਾ ਘਨੌਲੀ ਵਿਖੇ ਭਾਰੀ ਵਿਰੋਧ ਦੇਖਣ ਨੂੰ ਮਿਲਿਆ। ਅਧਿਆਪਕ ਸੰਘਰਸ਼ ਕਮੇਟੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰੋਪੜ-2 ਪਰਮਜੀਤ ਸਿੰਘ ਡਕਾਲਾ ਤੇ ਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲ ਘਨੌਲੀ ਵਿਖੇ ਪਹੁੰਚੇ ਤਾਂ ਪੁਲਿਸ ਮੁਲਾਜ਼ਮਾਂ ਸੁਰੱਖਿਆ ਵਿਚ ਆਏ ਸੀ.ਐਮ.ਟੀ. ਅਤੇ ਜੀ.ਐਮ.ਟੀ. ਦੇ ਮੁਲਾਜ਼ਮਾਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਜਦੋਂ ਜ਼ੁਬਾਨੀ ਪ੍ਰੀਖਿਆ ਲੈਣ ਲੱਗੇ ਤਾਂ ਉਨ੍ਹਾਂ ਵਲੋਂ ਸੈਂਟਰ ਹੈੱਡ ਟੀਚਰ ਦੀ ਸਹਿਮਤੀ ਨਾਲ ਅਧਿਆਪਕ ਸੰਘਰਸ਼ ਕਮੇਟੀ ਦੇ ਆਗੂ ਆ ਗਏ ਅਤੇ ਉਨ੍ਹਾਂ ਦੇ ਵਿਰੋਧ ਤੋਂ ਬਾਅਦ ਪ੍ਰੀਖਿਆ ਰੱਦ ਕਰ ਦਿੱਤੀ ਗਈ।
ਕੀ ਕਹਿਣਾ ਸੀ ਅਧਿਆਪਕ ਆਗੂਆਂ ਦਾ
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਮੁਹਿੰਮ ਦਾ ਵਿਰੋਧ ਕਰ ਰਹੇ ਅਧਿਆਪਕਾਂ ਵਿਚ ਸ਼ਾਮਿਲ ਪਰਮਜੀਤ ਸਿੰਘ ਡਕਾਲਾ, ਰਜਿੰਦਰ ਸਿੰਘ, ਦਵਿੰਦਰ ਸਿੰਘ, ਦਵਿੰਦਰ ਕੁਮਾਰ, ਕਮਿੰਦਰ ਸਿੰਘ, ਅਵਤਾਰ ਸਿੰਘ, ਪ੍ਰਵੀਨ ਕੁਮਾਰ ਅਤੇ ਸੁਰਿੰਦਰ ਸਿੰਘ ਅਵਤਾਰ ਸਿੰਘ, ਬਿਕਰਮਜੀਤ ਸਿੰਘ, ਹਰਮੀਤ ਸਿੰਘ, ਸੁਖਦੇਵ ਸਿੰਘ, ਰੋਹਿਤ ਕੁਮਾਰ, ਗੁਰਵਿੰਦਰ ਸਿੰਘ, ਪ੍ਰਤਾਪ ਠਾਕੁਰ ਆਦਿ ਨੇ ਕਿਹਾ ਕਿ ਉਕਤ ਮੁਹਿੰਮ ਜਿੱਥੇ ਵਿਦਿਆਰਥੀਆਂ ਦੇ ਹੱਕ ਵਿਚ ਨਹੀਂ ਹੈ ਉੱਥੇ ਹੀ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਨੂੰ ਬੀ.ਐਮ.ਟੀ., ਸੀ.ਐਮ.ਟੀ. ਤੇ ਬੀ.ਐਮ ਤੇ ਡੀ.ਐਮ. ਬਣਾ ਕੇ ਸਕੂਲਾਂ ਤੋਂ ਬਾਹਰ ਫ਼ੀਲਡ ਵਿਚ ਭੇਜ ਦਿੱਤੇ ਗਏ ਹਨ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ। ਅਧਿਆਪਕਾਂ ਦਾ ਕਹਿਣਾ ਹੈ ਕਿ ਜੋ ਸਿਲੇਬਸ ਨਿਰਧਾਰਿਤ ਕੀਤਾ ਗਿਆ ਹੈ ਉਸ ਦੀ ਪ੍ਰੀਖਿਆ ਹੋਣੀ ਚਾਹੀਦੀ ਹੈ। ਦੂਜੇ ਪਾਸੇ ਮਾਪਿਆ ਦਾ ਵੀ ਇਹੋ ਕਹਿਣਾ ਹੈ ਕਿ ਪ੍ਰੀਖਿਆਵਾਂ ਦੇ ਦਿਨਾਂ ਵਿਚ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦਾ ਮਾਨਸਿਕ ਦਬਾਅ ਨਾ ਦੇਣ ਉਨ੍ਹਾਂ ਦੇ ਭਵਿੱਖ ਲਈ ਹਾਨੀਕਾਰਕ ਹੈ।
ਅਧਿਆਪਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ)-ਅਧਿਆਪਕ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਅੱਜ ਛੁੱਟੀ ਤੋਂ ਬਾਅਦ ਨੂਰਪੁਰ ਬੇਦੀ ਵਿਖੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਮੁਕੰਮਲ ਬਾਈਕਾਟ ਤੋਂ ਬਾਅਦ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਨੂਰਪੁਰ ਬੇਦੀ ਤੇ ਤਖਤਗੜ੍ਹ ਸਿੱਖਿਆ ਬਲਾਕਾਂ ਦੇ ਅਧਿਆਪਕ ਆਗੂਆਂ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ। ਅਧਿਆਪਕ ਆਗੂ ਗੁਰਵਿੰਦਰ ਸਿੰਘ ਸਸਕੌਰ, ਵਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਹਰਜੀਤ ਸੈਣੀ ਨੇ ਕਿਹਾ ਕਿ ਸਿੱਖਿਆ ਸਕੱਤਰ ਸਮੁੱਚੇ ਵਿਭਾਗ ਨੂੰ ਨਿੱਜੀ ਵਿਭਾਗ ਸਮਝ ਕੇ ਚਲਾ ਰਿਹਾ ਹੈ। ਆਗੂਆਂ ਨੇ ਅੱਜ ਮੁਕਤਸਰ ਜ਼ਿਲ੍ਹੇ ਦੇ ਅਧਿਕਾਰੀ ਵਲੋਂ ਇਕ ਅਧਿਆਪਕ ਦੇ ਮੂੰਹ 'ਤੇ ਥੱਪੜ ਮਾਰਨ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੂਲਾਂ ਵਿਚ ਪੁਲਿਸ ਵਲੋਂ ਵੜ੍ਹ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨਾਜਾਇਜ਼ ਤੰਗ ਕਰਕੇ ਸਕੂਲਾਂ ਨੂੰ ਦਹਿਸ਼ਤ ਦਾ ਅਖਾੜਾ ਬਣਾ ਕੇ ਰੱਖ ਦਿੱਤਾ ਹੈ। ਇਸ ਮੌਕੇ ਰੋਸ ਧਰਨੇ ਨੂੰ ਅਧਿਆਪਕ ਆਗੂ ਅਵਨੀਤ ਚੱਢਾ, ਕਰਮਜੀਤ ਬੈਂਸ, ਜਸਵਿੰਦਰ ਸਿੰਘ ਸਿੱਧੂ, ਸੁਰਜੀਤ ਸਿੰਘ ਸੈਦਪੁਰ, ਤਲਵਿੰਦਰ ਸਿੰਘ ਸੈਦਪੁਰ, ਸੁਖਦੇਵ ਸਿੰਘ ਨੋਧੇਮਾਜਰਾ, ਸਤਨਾਮ ਸਿੰਘ, ਕਮਲਜੀਤ ਸਿੰਘ ਸਮੀਰੋਵਾਲ, ਗੁਰਪ੍ਰਤਾਪ ਸਿੰਘ, ਭਵਨ ਸਿੰਘ ਸੈਦਪੁਰ, ਜਸਵਿੰਦਰ ਕਲਮਾਂ, ਅਮਰਜੀਤ ਸੈਣੀ, ਅਰਜਨ ਸਿੰਘ ਮੋਠਾਪੁਰ, ਗੁਰਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਹੈਪੀ, ਸੰਜੀਵ ਮੋਠਾਪੁਰ, ਪ੍ਰਿੰ. ਮਨੀ ਰਾਮ, ਜਸਵੀਰ ਡੂਮੇਵਾਲ, ਜਸਵੀਰ ਕੌਰ ਆਦਿ ਹਾਜ਼ਰ ਸਨ।
ਮੁੰਡੀਆਂ, ਬਹਿਡਾਲੀ ਤੇ ਰਤਨਗੜ੍ਹ ਸਕੂਲ ਦੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ
ਮੋਰਿੰਡਾ, (ਪ੍ਰਿਤਪਾਲ ਸਿੰਘ)- ਅਧਿਆਪਕ ਸੰਘਰਸ਼ ਕਮੇਟੀ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦੇ ਕੀਤੇ ਮੁਕੰਮਲ ਬਾਈਕਾਟ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ ਵਿਖੇ ਬੱਚਿਆਂ ਦਾ ਪੋਸਟ ਟੈਸਟਿੰਗ ਲੈਣ ਪਹੁੰਚੀ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਟੀਮ ਦਾ ਅਧਿਆਪਕ ਸੰਘਰਸ਼ ਕਮੇਟੀ ਵਲ਼ੋਂ ਸਖ਼ਤ ਵਿਰੋਧ ਕੀਤਾ ਗਿਆ ਜਦਕਿ ਸਕੂਲ ਦੇ ਅਧਿਆਪਕਾਂ ਨੇ ਵੀ ਬੱਚਿਆਂ ਦਾ ਪੋਸਟ ਟੈਸਟਿੰਗ ਕਰਵਾਉਣ ਤੋਂ ਮਨਾ ਕਰ ਦਿੱਤਾ ਜਿਸ ਕਾਰਨ ਟੀਮ ਨੂੰ ਬੇਰੰਗ ਵਾਪਸ ਪਰਤਣਾ ਪਿਆ। ਸੰਘਰਸ਼ ਕਮੇਟੀ ਦੇ ਆਗੂ ਜਤਿੰਦਰ ਸਿੰਘ ਮੋਰਿੰਡਾ, ਕਰਮਜੀਤ ਸਿੰਘ ਕੋਟਲੀ, ਗੁਰਜੰਟ ਸਿੰਘ ਮੋਰਿੰਡਾ, ਗੁਰਚਰਨ ਸਿੰਘ ਫਾਂਟਵਾ, ਸੁਸ਼ੀਲ ਕੁਮਾਰ, ਸਪਿੰਦਰ ਸਿੰਘ ਆਦਿ ਨੇ ਕਿਹਾ ਕਿ ਅਧਿਆਪਕਾਂ ਵਲੋਂ 'ਪੜ੍ਹੋ ਪੰਜਾਬ, ਪੜਾਓ ਪੰਜਾਬ' ਦਾ ਮੁਕੰਮਲ ਬਾਈਕਾਟ ਕਰਕੇ ਬੱਚਿਆਂ ਨੂੰ ਸਿਲੇਬਸ ਅਨੁਸਾਰ ਪੜਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦੇ ਚੱਲਦਿਆਂ 22 ਫਰਵਰੀ ਨੂੰ ਪੋਸਟ ਟੈਸਟਿੰਗ ਦਾ ਮੁਕੰਮਲ ਬਾਈਕਾਟ ਕੀਤਾ ਸੀ ਪਰ ਇਸ ਦੇ ਬਾਵਜੂਦ 'ਪੜ੍ਹੋ ਪੰਜਾਬ, ਪੜਾਓ ਪੰਜਾਬ' ਦੀ ਟੀਮ ਵਲੋਂ ਸਕੂਲ ਵਿਚ ਪੁਲਿਸ ਪ੍ਰਸ਼ਾਸਨ ਨੂੰ ਨਾਲ ਲੈ ਕੇ ਬੱਚਿਆਂ ਤੋਂ ਜਾਰੀ ਟੈੱਸਟ ਲੈਣ ਆਈ ਸੀ ਪਰ ਅਧਿਆਪਕਾਂ ਦੇ ਵਿਰੋਧ ਕਾਰਨ ਟੀਮ ਨੂੰ ਬੇਰੰਗ ਵਾਪਸ ਪਰਤਣਾ ਪਿਆ। ਉਨ੍ਹਾਂ ਦੱਸਿਆ ਕਿ ਪੋਸਟ ਟੈਸਟਿੰਗ ਲੈਣ ਪਹੁੰਚੀ ਟੀਮ ਨਾਲ ਪੁਲਿਸ ਪ੍ਰਸ਼ਾਸਨ ਨੂੰ ਵੇਖ ਸਕੂਲ ਦੇ ਬੱਚਿਆਂ ਵਿਚ ਵੀ ਸਹਿਮ ਸੀ। ਸੰਘਰਸ਼ ਕਮੇਟੀ ਦੇ ਮੈਂਬਰ ਅਧਿਆਪਕ ਅਸ਼ੋਕ ਕੁਮਾਰ, ਦਵਿੰਦਰ ਸਿੰਘ, ਪ੍ਰਗਟ ਸਿੰਘ, ਹਰਵਿੰਦਰ ਕੌਰ, ਰਮਨਦੀਪ ਕੌਰ, ਮਨਜੀਤ ਕੌਰ, ਅਰੁਣਦੀਪ ਕੌਰ, ਬਿੱਕਰ ਸਿੰਘ ਆਦਿ ਨੇ ਕਿਹਾ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੀਆਂ ਗ਼ਲਤ ਨੀਤੀਆਂ ਵਿਰੁੱਧ ਅਧਿਆਪਕਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਜ਼ਿਲ੍ਹਾ ਕੁਆਰਡੀਨੇਟਰ ਰਵਿੰਦਰ ਸਿੰਘ ਰੱਬੀ, ਡਾਈਟ ਪ੍ਰਿੰਸੀਪਲ ਰਮਨ ਕੁਮਾਰ, ਬਲਾਕ ਕੁਆਰਡੀਨੇਟਰ ਜੋਤੀ ਮਰਾਠਾ, ਪ੍ਰਿੰਸੀਪਲ ਗੁਰਮੀਤ ਸਿੰਘ ਬੂਰਮਾਜਰਾ ਨੇ ਕਿਹਾ ਕਿ ਅਸੀਂ ਖ਼ੁਦ ਵੀ ਅਧਿਆਪਕ ਹਾਂ ਸਾਡਾ ਅਧਿਆਪਕਾਂ ਨਾਲ ਕੋਈ ਵਿਰੋਧ ਨਹੀਂ ਹੈ ਅਸੀਂ ਸਿਰਫ਼ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਨਾ ਕਰਨ ਲਈ ਸਕੂਲ ਪਹੁੰਚੇ ਹਾਂ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਰਿੰਡਾ ਤਰਸੇਮ ਲਾਲ ਨੇ ਦੱਸਿਆ ਕਿ ਮੋਰਿੰਡਾ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੁੰਡੀਆਂ, ਰਤਨਗੜ੍ਹ ਤੇ ਬਹਿਡਾਲੀ ਸਕੂਲਾਂ ਵਿਚ ਬੱਚਿਆਂ ਦੇ ਪੋਸਟ ਟੈਸਟਿੰਗ ਕਰਵਾਏ ਜਾਣੇ ਸਨ ਪ੍ਰੰਤੂ ਪੋਸਟ ਟੈਸਟਿੰਗ ਪ੍ਰਕਿਰਿਆ ਮੁਕੰਮਲ ਨਹੀਂ ਹੋ ਸਕੀ ਜਿਸ ਦੇ ਚੱਲਦਿਆਂ ਪੋਸਟ ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਮੀਂਹ ਪੈਣ ਨਾਲ ਕਈ ਪਿੰਡਾਂ ਦੇ ਕਿਸਾਨਾਂ ਦੀ ਕਈ ਏਕੜ ਫ਼ਸਲ ਤਬਾਹ

ਭਰਤਗੜ੍ਹ, 22 ਫਰਵਰੀ (ਜਸਬੀਰ ਸਿੰਘ ਬਾਵਾ)- ਅੱਜ ਕੱਲ੍ਹ ਪਏ ਮੀਂਹ ਨਾਲ ਇਸ ਖੇਤਰ ਦੇ ਪਿੰਡਾਂ ਦੇ ਕਿਸਾਨਾਂ ਦੀ ਖੜ੍ਹੀ ਕਣਕ ਖ਼ਰਾਬ ਹੋਣ ਨਾਲ ਆਰਥਿਕ ਪੱਖੋਂ ਨੁਕਸਾਨ ਹੋ ਗਿਆ ਹੈ | ਇਸ ਖੇਤਰ ਦੇ ਪਿੰਡ ਬੇਲੀ, ਛੋਟੀ ਝੱਖੀਆਂ, ਬੜੀ ਝੱਖੀਆਂ, ਅਟਾਰੀ, ਬੱਲ੍ਹ, ਹਜ਼ਾਰਾ, ਬੜਾ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਕੀਤੇ ਜਾ ਰਹੇ ਵਿਰੋਧ ਕਾਰਨ ਸਿੱਖਿਆ ਬਲਾਕ ਨੂਰਪੁਰ ਬੇਦੀ ਤੇ ਤਖ਼ਤਗੜ੍ਹ• ਵਿਖੇ ਟੈਸਟਿੰਗ ਦਾ ਕੰਮ ਰਿਹੈ ਠੱਪ

ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਪੋਸਟ ਟੈਸਟਿੰਗ ਦਾ ਮਾਮਲਾ ਨੂਰਪੁਰ ਬੇਦੀ, 22 ਫਰਵਰੀ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਧਿਆਪਕ ਸੰਗਠਨਾਂ ਵਲੋਂ ਪੜ੍ਹ•ੋ ਪੰਜਾਬ, ਪੜ੍ਹ•ਾਓ ਪੰਜਾਬ ਪੋ੍ਰਜੈਕਟ ਦੀ ਟੈਸਟਿੰਗ ਦਾ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ ਨੇ ਅਹੁਦਾ ਸੰਭਾਲਿਆ

ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)- ਨੂਰਪਰ ਬੇਦੀ ਪੁਲਿਸ ਸਟੇਸ਼ਨ ਦੇ ਨਵੇਂ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਵਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੇ ਬਜ਼ੁਰਗ ਨੂੰ ਟੱਕਰ ਮਾਰੀ

ਕੀਰਤਪੁਰ ਸਾਹਿਬ, 22 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਰਾਸ਼ਟਰੀ ਮਾਰਗ ਨੂੰ 21 (205) ਉੱਤੇ ਲੋਹੰਡ ਪੁੱਲ ਕਲਿਆਣਪੁਰ ਨਜਦੀਕ ਵਾਪਰੇ ਸੜਕ ਹਾਦਸੇ ਵਿਚ ਗ਼ਲਤ ਦਿਸ਼ਾ ਤੋਂ ਆ ਰਹੇ ਮੋਟਰ ਸਾਈਕਲ ਸਵਾਰ ਨੇ ਇਕ ਸਾਈਕਲ ਸਵਾਰ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ...

ਪੂਰੀ ਖ਼ਬਰ »

ਸੰਤੁਲਨ ਵਿਗੜਨ ਕਾਰਨ ਆਲਟੋ ਕਾਰ ਸੜਕ ਵਿਚਕਾਰ ਪਲਟੀ

ਕੀਰਤਪੁਰ ਸਾਹਿਬ, 22 ਫਰਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਅੱਜ ਸ਼ਾਮੀਂ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਉੱਤੇ ਨੱਕੀਆ ਲਾਗੇ ਇਕ ਆਲਟੋ ਕਾਰ ਸੰਤੁਲਨ ਵਿਗੜਨ ਕਾਰਨ ਸੜਕ ਵਿਚਕਾਰ ਪਲਟੀਆਂ ਖਾ ਗਈ | ਇਸ ਹਾਦਸੇ 'ਚ ਕਾਰ ਚਾਲਕ ਵਿਅਕਤੀ ਜ਼ਖ਼ਮੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 3 ਕਾਬੂ

ਸ੍ਰੀ ਚਮਕੌਰ ਸਾਹਿਬ, 22 ਫਰਵਰੀ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਵਲੋਂ ਨਾਕੇ ਦੌਰਾਨ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਇਸ ਮਾਮਲੇ 'ਚ ਤਿੰਨਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਕਰ ਦਿੱਤੀ ਹੈ | ...

ਪੂਰੀ ਖ਼ਬਰ »

'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਦੇ ਵਿਰੋਧ ਵਿਚ ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ

ਮੋਰਿੰਡਾ, 22 ਫਰਵਰੀ (ਪਿ੍ਤਪਾਲ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਅਤੇ ਸਕੂਲੀ ਬੱਚਿਆਂ ਨੂੰ ਸਿਲੇਬਸ ਤੋਂ ਵਾਂਝਾ ਰੱਖ ਕੇ ਚਲਾਏ ਜਾ ਰਹੇ 'ਪੜੋ੍ਹ ਪੰਜਾਬ, ਪੜਾਓ ਪੰਜਾਬ' ਪ੍ਰਾਜੈਕਟ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਵਲੋਂ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਮੁਹਿੰਮ ਿਖ਼ਲਾਫ਼ ਧਰਨਾ

ਢੇਰ, 22 ਫਰਵਰੀ (ਸ਼ਿਵ ਕੁਮਾਰ ਕਾਲੀਆ)-ਪ੍ਰਾਇਮਰੀ ਸਕੂਲ ਢੇਰ ਵਿਖੇ ਅਧਿਆਪਕ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਰਕਾਰ ਵਲੋਂ ਸਕੂਲਾਂ ਵਿਚ ਸ਼ੁਰੂ ਕੀਤੀ ਗਈ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੇ ਪੋਸਟ ਟੈਸਟ ਦਾ ਮੁਕੰਮਲ ਬਾਈਕਾਟ ਕਰਦੇ ਹੋਏ ਸਕੂਲ ਅੱਗੇ ਧਰਨਾ ...

ਪੂਰੀ ਖ਼ਬਰ »

ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਰਾਸ਼ਟਰੀ ਮਾਰਗ 473 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਤਿਆਰ-ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ, 22 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ 92 ਕਿ: ਮੀ: ਲੰਬਾ ਰਾਸ਼ਟਰੀ ਮਾਰਗ 473 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਜਿਸ ਦਾ ਨੀਂਹ ਪੱਥਰ ਕੇਂਦਰੀ ਕੈਬਨਿਟ ਮੰਤਰੀ ਨਿਤਿਨ ਗਡਕਰੀ 25 ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਕੀਤੇ ਜਾ ਰਹੇ ਵਿਰੋਧ ਕਾਰਨ ਸਿੱਖਿਆ ਬਲਾਕ ਨੂਰਪੁਰ ਬੇਦੀ ਤੇ ਤਖ਼ਤਗੜ੍ਹ• ਵਿਖੇ ਟੈਸਟਿੰਗ ਦਾ ਕੰਮ ਰਿਹੈ ਠੱਪ

ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਪੋਸਟ ਟੈਸਟਿੰਗ ਦਾ ਮਾਮਲਾ ਨੂਰਪੁਰ ਬੇਦੀ, 22 ਫਰਵਰੀ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਧਿਆਪਕ ਸੰਗਠਨਾਂ ਵਲੋਂ ਪੜ੍ਹ•ੋ ਪੰਜਾਬ, ਪੜ੍ਹ•ਾਓ ਪੰਜਾਬ ਪੋ੍ਰਜੈਕਟ ਦੀ ਟੈਸਟਿੰਗ ਦਾ ...

ਪੂਰੀ ਖ਼ਬਰ »

ਜੀਨੀਅਸ ਸਕੂਲ ਵਿਖੇ ਕੁਪੋਸ਼ਣ ਤੋਂ ਬਚਾਅ ਸਬੰਧੀ ਸੈਮੀਨਾਰ

ਰੂਪਨਗਰ, 22 ਫਰਵਰੀ (ਹੁੰਦਲ)- ਜੀਨੀਅਸ ਸਕੂਲ ਦੇ ਆਡੀਟੋਰੀਅਮ ਵਿਚ ਕੁਪੋਸ਼ਣ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਵਿਦਿਆਰਥੀਆਂ ਨੇ ਸੰਤੁਲਿਤ ਭੋਜਨ ਸਬੰਧੀ ਸਾਰੇ ਪੋਸ਼ਕ ਤੱਤਾਂ ਦੀ ਭੂਮਿਕਾ ਨਿਭਾਈ | ਵਿਦਿਆਰਥੀਆਂ ਨੇ ਆਲੂ, ਜੋ ਕਿ ਕਾਰਬੋਹਾਈਡ੍ਰੇਟਸ ਨਾਲ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਅੱਜ ਸਾਈਕਲ ਵੰਡਣਗੇ

ਢੇਰ, 22 ਫਰਵਰੀ (ਸ਼ਿਵ ਕੁਮਾਰ ਕਾਲੀਆ)- ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ 23 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵੇਰੇ 11 ਵਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ ਦੁਪਹਿਰ 1 ਵਜੇ ਮਾਈ ਭਾਗੋ ਵਿੱਦਿਅਕ ...

ਪੂਰੀ ਖ਼ਬਰ »

ਰਿਆਤ ਗਰੁੱਪ ਆਫ਼ ਇੰਸਟੀਚਿਊਟਜ਼ ਵਲੋਂ ਨਸ਼ੇ ਦੇ ਿਖ਼ਲਾਫ਼ ਜਾਗਰੂਕਤਾ ਰੈਲੀ

ਰੂਪਨਗਰ, 22 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)- ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਅੱਜ ਰੂਪਨਗਰ ਜ਼ਿਲ੍ਹੇ ਵਿਚ ਨਸ਼ੀਲੇ ਪਦਾਰਥਾਂ ਦੇ ਿਖ਼ਲਾਫ਼ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ | ਇਸ ਪਹਿਲਕਦਮੀ ਦਾ ਮਕਸਦ ਮਨੁੱਖੀ ਸਰੀਰ 'ਤੇ ਨਸ਼ਿਆਂ ਦੇ ਮਾੜਾ ਪ੍ਰਭਾਵ ...

ਪੂਰੀ ਖ਼ਬਰ »

ਸੂਬਾ ਅਧਿਆਪਕ ਸੰਘਰਸ਼ ਕਮੇਟੀ ਵਲੋਂ ਐਲਾਨੇ ਸੰਘਰਸ਼ਾਂ 'ਚ ਕੰਪਿਊਟਰ ਅਧਿਆਪਕ ਵੀ ਗੱਜਣਗੇ

ਰੂਪਨਗਰ, 22 ਫਰਵਰੀ (ਐਮ.ਐਸ. ਚੱਕਲ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ 25 ਫਰਵਰੀ ਤੱਕ ਉਲੀਕੇ ਵੱਖ-ਵੱਖ ਐਕਸ਼ਨਾਂ ਵਿਚ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ | ਸੂਬਾ ਕਮੇਟੀ ਮੈਂਬਰ ਸੰਦੀਪ ਸ਼ਰਮਾ ਤੇ ...

ਪੂਰੀ ਖ਼ਬਰ »

ਮੁਲਾਜ਼ਮ ਬਦਲੀਆਂ ਨੂੰ ੂ ਲੈ ਕੇ ਐਨ.ਐਫ.ਐਲ. ਦੇ ਮੁੱਖ ਗੇਟ ਮੂਹਰੇ ਐਨ.ਐਫ.ਈ.ਯੂ. ਵਲੋਂ ਰੋਸ ਪ੍ਰਦਰਸ਼ਨ

ਨੰਗਲ, 22 ਫਰਵਰੀ (ਪ੍ਰੀਤਮ ਸਿੰਘ ਬਰਾਰੀ)- ਐਨ.ਐਫ.ਐਲ. ਨੰਗਲ ਇਕਾਈ ਵਿਚਲੀ ਮਾਨਤਾ ਪ੍ਰਾਪਤ ਯੂਨੀਅਨ ਐਨ.ਐਫ.ਈ.ਯੂ. ਗਠਜੋੜ ਵਲੋਂ ਕਰਮਚਾਰੀਆਂ ਦੀਆਂ ਬਦਲੀਆਂ ਨੂੰ ਲੈ ਕੇ ਫ਼ੈਕਟਰੀ ਦੇ ਮੁੱਖ ਗੇਟ ਮੂਹਰੇ ਪ੍ਰਧਾਨ ਸੁੰਮਨ ਕੁਮਾਰ ਦੀ ਅਗਵਾਈ ਹੇਠ ਜ਼ਬਰਦਸਤ ਰੋਸ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਨੇ ਧਾਰਮਿਕ ਪ੍ਰੀਖਿਆ 'ਚ ਪੰਜਾਬ 'ਚ ਦੂਜਾ ਸਥਾਨ ਪ੍ਰਾਪਤ ਕੀਤਾ

ਘਨੌਲੀ, 22 ਫਰਵਰੀ (ਜਸਵੀਰ ਸਿੰਘ)- ਗੁਰੂ ਨਾਨਕ ਮਲਟੀਵਰਸਿਟੀ ਟਰੱਸਟ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਪੂਰੇ ਪੰਜਾਬ 'ਚ ਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕਰਦਿਆਂ ਇਨਾਮ ਵਜੋਂ ਸਕੂਟਰੀ ਪ੍ਰਾਪਤ ਕੀਤੀ ਹੈ | ਇਸ ਸਬੰਧੀ ਸਕੂਲ ਦੇ ਅਧਿਆਪਕ ਜਸਪ੍ਰੀਤ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਪੁਰਖਾਲੀ, 22 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਮਿਡਲ ਸਕੂਲ ਭੱਦਲ ਵਿਖੇ ਸਕੂਲ ਮੁਖੀ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪਿਛਲੇ ਵਿੱਦਿਅਕ ਵਰੇ੍ਹ ਦੌਰਾਨ ਪੜ੍ਹਾਈ ਤੇ ਹੋਰ ਪ੍ਰਾਪਤੀਆਂ ਬਾਰੇ ...

ਪੂਰੀ ਖ਼ਬਰ »

2 ਦਿਨਾ ਸਿਖਲਾਈ ਕੈਂਪ ਲਗਾ ਕੇ ਗ੍ਰਾਮ ਪੰਚਾਇਤਾਂ ਨੂੰ ਸਿਖਲਾਈ ਦਿੱਤੀ

ਮੋਰਿੰਡਾ, 22 ਫਰਵਰੀ (ਪਿ੍ਤਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਪੰਚਾਂ, ਸਰਪੰਚਾਂ ਨੂੰ ਜਾਗਰੂਕ ਕਰਨ ਲਈ ਬੀ. ਡੀ. ਪੀ. ਓ. ਦਫ਼ਤਰ ਮੋਰਿੰਡਾ ਵਿਖੇ 11 ਤੋਂ ...

ਪੂਰੀ ਖ਼ਬਰ »

ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੀ ਯਾਦ ਵਿਚ ਰੌਲੀ ਵਿਖੇ ਬਣੇਗੀ ਲਾਇਬ੍ਰੇਰੀ-ਚੰਦੂਮਾਜਰਾ

ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨਾਲ ਦੁੱਖ ਸਾਂਝਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX