ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  8 minutes ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  10 minutes ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  25 minutes ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  48 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 1 hour ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 1 hour ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 2 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 3 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 3 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 3 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 1 hour ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  about 3 hours ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 4 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 5 hours ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 5 hours ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 5 hours ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 6 hours ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 6 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 6 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 7 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 7 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 7 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 7 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 8 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 8 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 9 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 9 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 9 hours ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 10 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 10 hours ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 11 hours ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 12 hours ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  about 1 hour ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  about 1 hour ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  about 1 hour ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਸੰਗਰੂਰ

ਅਧਿਆਪਕਾਂ ਨੇ ਵੱਖ-ਵੱਖ ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ

ਸੰਗਰੂਰ, 22 ਫਰਵਰੀ (ਧੀਰਜ ਪਸ਼ੌਰੀਆ)-ਅੱਜ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸੰਗਰੂਰ ਵਿਖੇ ਸੈਂਕੜੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਜਿਸ ਉੱਪਰ ਉਸ ਦੀ ਤਸਵੀਰ ਵੀ ਲਾਈ ਹੋਈ ਸੀ, ਚੁੱਕ ਕੇ ਪਹਿਲਾਂ ਰੋਸ ਮੁਜਾਹਰਾ ਕੀਤਾ ਅਤੇ ਫਿਰ ਬਲਾਕ ਸਿੱਖਿਆ ਅਫ਼ਸਰ ਦੇ ਦਫ਼ਤਰ ਪੁੱਜ ਕੇ ਇਸ ਪੁਤਲੇ ਨੰੂ ਫੂਕ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਿਖ਼ਲਾਫ ਨਾਅਰੇਬਾਜ਼ੀ ਕੀਤੀ | ਇਕੱਠੇ ਹੋਏ ਅਧਿਆਪਕਾਂ ਨੰੂ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਜਗਤਾਰ ਸਿੰਘ ਈਲਵਾਲ, ਜੁਝਾਰ ਸਿੰਘ, ਹਰਸੁਖਮਨ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਅਨਿਲ ਗੋਇਲ, ਜਗਦੀਸ ਗਗੜਪੁਰ, ਸਰਬਜੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਨੰੂ ਜਿੱਥੇ ਪੰਜਾਬ ਦੀ ਕਾਂਗਰਸ ਸਰਕਾਰ ਅਣਗੌਲਿਆ ਕਰ ਰਹੀ ਹੈ ਉੱਥੇ ਅਫ਼ਸਰਸਾਹੀ ਵੀ ਬਰਾਬਰ ਦਾ ਯੋਗਦਾਨ ਪਾ ਰਹੀ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਾਰੇ ਕੱਚੇ ਅਧਿਆਪਕਾਂ ਨੰੂ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਨਹੀਂ ਕੀਤਾ ਜਾਂਦਾ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਅਧਿਆਪਕਾਂ ਨੇ ਪੜੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕੀਤਾ ਹੋਇਆ ਪਰ ਸਿੱਖਿਆ ਸਕੱਤਰ ਧੱਕੇ ਨਾਲ ਤਾਕਤ ਦੇ ਸਹਾਰੇ ਟੈਸਟਿੰਗ ਕਰਵਾਉਣਾ ਚਾਹੁੰਦਾ ਹੈ ਜਿਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਕੂਲਾਂ ਵਿਚ ਟੀਮਾਂ ਨੰੂ ਬੇਰੰਗ ਵਾਪਸ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅਧਿਆਪਕ ਸਿਲੇਬਸ ਵਿਚੋਂ ਹੀ ਬੱਚਿਆਂ ਦੇ ਸਾਲਾਨਾ ਇਮਤਿਹਾਨ ਲੈਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰੋਜ ਰਾਣੀ, ਪਰਮਜੀਤ ਕੌਰ ਅਤੇ ਹੋਰ ਮੌਜੂਦ ਸਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਸਥਾਨਕ ਬੀ.ਪੀ.ਈ.ਓ. ਦਫ਼ਤਰ ਵਿਖੇ ਅਧਿਆਪਕ ਸੰਘਰਸ਼ ਕਮੇਟੀ ਵਲੋਂ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ ਗਈ ਬਲਾਕ ਲਹਿਰਾਗਾਗਾ ਦੇ ਸੈਂਕੜੇ ਅਧਿਆਪਕਾਂ ਨੇ ਇਸ ਸਮੇਂ ਸ਼ਮੂਲੀਅਤ ਕੀਤੀ | ਪੰਜਾਬ ਸਰਕਾਰ ਵਲੋਂ ਅਪਣਾਈ ਜਾ ਰਹੀ ਅਧਿਆਪਕ ਵਿਰੋਧੀ ਨੀਤੀ ਦੀ ਕੜੀ ਆਲੋਚਨਾ ਕੀਤੀ ਗਈ | ਇਕੱਠ ਵਿਚ ਹਰਭਗਵਾਨ ਸਿੰਘ ਗੁਰਨੇ, ਮੇਘ ਰਾਜ ਸਿੰਘ ਚੋਟੀਆਂ, ਬਲਜੀਤ ਸਿੰਘ ਬੱਲੀ, ਕਿਰਨਪਾਲ ਗਾਗਾ, ਮੈਡਮ ਸ਼ਿਵਾਲੀ, ਹਰਜੀਤ ਸਿੰਘ ਗਲਵੱਟੀ, ਸੰਜੀਵ ਕੁਮਾਰ, ਗੁਰਚਰਨ ਸਿੰਘ, ਗੁਰਪ੍ਰੀਤ ਕੋਟੜਾ, ਨਿਰਭੈ ਖਾਈ, ਸੱਤਪਾਲ ਬੰਗਾ ਆਗੂ ਸ਼ਾਮਿਲ ਸਨ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਜਲੂਰ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ | ਅੱਜ ਮੁਕਤਸਰ ਜ਼ਿਲ੍ਹੇ ਦੇ ਡੀ ਈ ਓ ਪ੍ਰਾਇਮਰੀ ਵੱਲੋਂ ਇੱਕ ਅਧਿਆਪਕ ਦੇ ਨਾਲ ਕੀਤੀ ਗਈ ਬਦਸਲੂਕੀ 'ਤੇ ਇਸ ਘਟਨਾ ਦੀ ਅਧਿਆਪਕ ਸੰਘਰਸ਼ ਕਮੇਟੀ ਵਲੋਂ ਨਿਖੇਧੀ ਕੀਤੀ ਗਈ ਡੀ.ਈ.ਓ. ਪ੍ਰਾਇਮਰੀ ਮੁਕਤਸਰ ਿਖ਼ਲਾਫ਼ ਅਧਿਆਪਕਾਂ ਵਲੋਂ ਨਿੰਦਾ ਮਤਾ ਪਾਸ ਕੀਤਾ ਗਿਆ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਬੀ.ਪੀ.ਈ.ਓ ਦਫ਼ਤਰ ਅੱਗੇ ਕੱਚੇ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਸਾੜ ਕੇ ਸੜਕ ਜਾਮ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਅਧਿਆਪਕ ਆਗੂ ਕਰਮਜੀਤ ਸਿੰਘ ਨਦਾਮਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਲਗਾਤਾਰ ਟਾਲ ਮਟੋਲ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਵਧਾਉਣ ਦੀ ਬਿਜਾਏ ਉਨ੍ਹਾਂ ਦੀਆਂ ਤਨਖ਼ਾਹਾਂ ਘਟਾ ਕੇ ਜਿੱਥੇ ਉੱਥੇ ਦੇ ਚੱਲਦੇ ਚੁੱਲੇ੍ਹ ਠੰਢੇ ਕਰ ਦਿੱਤੇ ਹਨ ਉੱਥੇ ਹੀ ਸਿੱਖਿਆ ਸਕੱਤਰ ਵਲੋਂ ਪੰਜਾਬ ਸਰਕਾਰ ਨੂੰ ਗੁਮਰਾਹ ਕਰਦਿਆਂ ਅਧਿਆਪਕਾਂ ਦੀਆਂ ਕੈਟਾਗਰੀਆਂ ਵੰਡ ਕੇ ਅਧਿਆਪਕਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ 'ਤੇ ਅਧਿਆਪਕਾਂ ਨੇ ਪੜੋ੍ਹ ਪੰਜਾਬ ਦਾ ਬਾਈਕਾਟ ਕਰਦਿਆਂ ਭਵਾਨੀਗੜ੍ਹ-ਧੂਰੀ ਸੜਕ 'ਤੇ ਜਾਮ ਲਗਾ ਕੇ ਸਿੱਖਿਆ ਸਕੱਤਰ ਦਾ ਪੁਤਲਾ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਅਧਿਆਪਕ ਆਗੂ ਸੁਰਿੰਦਰ ਸਿੰਘ ਜੌਲੀਆਂ, ਰਾਜਵੀਰ ਸਿੰਘ, ਗੁਰਚਰਨ ਸਿੰਘ ਗਹਿਲਾਂ, ਕੁਲਵੀਰ ਸਿੰਘ ਨਦਾਮਪੁਰ, ਕਰਮਜੀਤ ਸਿੰਘ ਮਾਝੀ, ਰਣਜੀਤ ਸਿੰਘ ਭੱਟੀਵਾਲ, ਕੁਲਵੰਤ ਸਿੰਘ, ਹਰਵਿੰਦਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਮਹਿਲਾ ਅਧਿਆਪਕ ਹਾਜ਼ਰ ਸਨ |
ਸ਼ੇਰਪੁਰ, (ਸੁਰਿੰਦਰ ਚਹਿਲ) - ਬਲਾਕ ਸ਼ੇਰਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਲੀਪੁਰ ਖ਼ਾਲਸਾ ਵਿਖੇ ਪਿੰਡ ਦੀ ਪੰਚਾਇਤ , ਸਾਂਝਾ ਮੋਰਚਾ ਸੰਘਰਸ਼ ਕਮੇਟੀ ਨੇ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਦੀ ਟੈਸਟਿੰਗ ਟੀਮ ਦਾ ਘਿਰਾਓ ਕਰਕੇ ਸਕੂਲ ਅੰਦਰ ਨਜ਼ਰਬੰਦ ਕਰ ਦਿੱਤਾ | ਸਕੂਲ ਪੁੱਜਣ 'ਤੇ ਟੈਸਟਿੰਗ ਕਰਨ ਆਈ ਟੀਮ ਨੰੂ ਸਕੂਲਾਾ ਦੇ ਬੱਚਿਆਾ ਨੰੂ ਵਰਦੀਆਾ ਨਾ ਮਿਲਣ, ਵਜ਼ੀਫ਼ਾ, ਸਮੇਂ ਸਿਰ ਕਿਤਾਬਾਾ ਨਾ ਮਿਲਣ, ਸਕੂਲ ਦੀ ਖਸਤਾ ਹਾਲਤ, ਸਫ਼ਾਈ ਸੇਵਕ ਦਾ ਪ੍ਰਬੰਧ ਨਾ ਹੋਣ, ਬਿਜਲੀ ਦਾ ਬਿਲ ਭਰਨ ਦੇ ਪ੍ਰਬੰਧ ਨਾ ਹੋਣ ਬਾਰੇ ਸਵਾਲ ਕੀਤੇ¢ ਇਸ ਮੌਕੇ ਪਿੰਡ ਦੇ ਸਰਪੰਚ ਗੁਰਦੀਪ ਸਿੰਘ ਅਤੇ ਨਗਰ ਪੰਚਾਇਤ ਨੇ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ¢ ਉਨ੍ਹਾਂ ਨੇ ਸਿੱਖਿਆ ਸਕੱਤਰ ਦੁਆਰਾ ਚਲਾਏ ਜਾ ਰਹੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੰੂ ਬੰਦ ਕਰਨ ਦੀ ਮੰਗ ਕੀਤੀ ਕਿਉਂਕਿ ਇਸ ਨਾਲ ਜਿੱਥੇ ਬੱਚਿਆਾ ਦੇ ਸਿਲੇਬਸ ਨਾਲ ਸਹੀ ਸਬੰਧ ਨਹੀਂ ਉੱਥੇ ਹੀ ਸਰਕਾਰ ਦੇ ਖ਼ਜ਼ਾਨੇ ਦੇ ਪੈਸੇ ਦੀ ਦੁਰਵਰਤੋਂ ਵੀ ਹੈ¢ਇਸ ਸਮੇਂ ਪਿੰਡ ਮਾਹਮਦਪੁਰ ਦੇ ਸਰਪੰਚ ਸੂਰਜ ਭਾਨ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਅਧਿਆਪਕਾਾ ਨਾਲ ਖੜ੍ਹੇ ਹਾਾ¢ ਇਸ ਸਮੇਂ ਟੈਸਟਿੰਗ ਟੀਮ ਵਿੱਚ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਰਜਿੰਦਰ ਪਾਲ ਸਿੰਘ, ਬੀ ਪੀ ਈ ਓ ਸ਼ੇਰਪੁਰ ਅਮਰ ਸਿੰਘ, ਜਗਦੇਵ ਕੁਮਾਰ, ਹਰਜਿੰਦਰ ਸਿੰਘ, ਮਨਸਾ ਰਾਮ, ਸੁਖਜਿੰਦਰਜੀਤ ਸਿੰਘ ਨੰੂ ਸਕੂਲ ਵਿੱਚ ਹੀ ਘੇਰੀ ਰੱਖਿਆ¢ਇਸ ਮੌਕੇ ਕੁਲਵਿੰਦਰ ਸਿੰਘ ਜਹਾਾਗੀਰ ਜ਼ਿਲ੍ਹਾ ਕਨਵੀਨਰ, ਮਨਪ੍ਰੀਤ ਸਿੰਘ ਜ਼ਿਲ੍ਹਾ ਕਨਵੀਨਰ, ਗੁਰਜੀਤ ਘਨੌਰ, ਰਾਜਵਿੰਦਰ ਸਿੰਘ ਸ਼ੇਰਪੁਰ, ਰੇਸ਼ਮ ਸਿੰਘ, ਗੁਰਿੰਦਰ ਸਿੰਘ ਤੋਂ ਬਿਨਾਾ ਹੋਰ ਵੀ ਸੰਘਰਸ਼ ਕਮੇਟੀ ਦੇ ਮੈਂਬਰ ਮੌਜੂਦ ਸਨ¢ ਦੂਜੇ ਪਾਸੇ ਅੱਜ ਬਲਾਕ ਸ਼ੇਰਪੁਰ ਦੇ ਅਧਿਆਪਕਾਂ ਵੱਲੋਂ ਕਾਤਰੋਂ ਚੋਕ ਸ਼ੇਰਪੁਰ ਵਿਖੇ ਚੱਕਾ ਜਾਮ ਕਰਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਰਥੀ ਫੂਕੀ ਗਈ ਅਤੇ ਪੰਜਾਬ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਅਧਿਆਪਕ ਆਗੂ ਮਨਪ੍ਰੀਤ ਸਿੰਘ ਟਿੱਬਾ, ਕੁਲਵਿੰਦਰ ਸਿੰਘ ਜਹਾਂਗੀਰ, ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸੰਘਰਸ਼ ਕਿ੍ਸ਼ਨ ਕੁਮਾਰ ਦੀਆਂ ਗ਼ਲਤ ਨੀਤੀਆਂ ਕਰਕੇ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਨੇ ਪੜੋ੍ਹ ਪੰਜਾਬ, ਪੜਾਓ ਪੰਜਾਬ ਪ੍ਰੋਜੈਕਟ ਨੂੰ ਸਿੱਖਿਆ ਦਾ ਇੱਕ ਫ਼ਾਲਤੂ ਪੋ੍ਰਜੈਕਟ ਬਣਾ ਦਿੱਤਾ ਹੈ ਜਿਸ ਦਾ ਸਿਲੇਬਸ ਨਾਲ ਕੋਈ ਸਬੰਧ ਨਹੀਂ ਹੈ | ਇਸ ਪ੍ਰੋਜੈਕਟ ਅਧੀਨ ਕਰੋੜਾਂ ਰੁਪਏ ਦਾ ਹੇਰ ਫੇਰ ਕੀਤਾ ਗਿਆ ਹੈ | ਅਧਿਆਪਕਾਂ ਨੂੰ ਚਾਰਜਸ਼ੀਟ ਅਤੇ ਬਰਖ਼ਾਸਤ ਕਰਨ ਦਾ ਡਰ ਦਿਖਾ ਕੇ ਅਧਿਆਪਕਾਂ ਵਿਚ ਸਹਿਮ ਪੈਦਾ ਕੀਤਾ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿ੍ਸ਼ਨ ਕੁਮਾਰ ਨੂੰ ਸਿੱਖਿਆ ਵਿਭਾਗ ਵਿਚੋਂ ਬਦਲਿਆ ਜਾਵੇ ਅਤੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ | ਇਸ ਮੌਕੇ ਮਨਜੀਤ ਸਿੰਘ, ਸੰਦੀਪ ਕੁਮਾਰ, ਗੁਰਮੇਲ ਸਿੰਘ, ਗੁਰਜੀਤ ਸਿੰਘ ਘਨੌਰ , ਰੇਸ਼ਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ)-ਸਰਕਾਰੀ ਸਕੂਲਾਂ ਵਿਚ ਚੱਲ ਰਹੇ ਵਿਵਾਦਤ 'ਪੜ੍ਹੋ ਪੰਜਾਬ ਪੜਾਓ ਪੰਜਾਬ' ਪੋ੍ਰਜੈਕਟ ਦੀ ਟੈਸਟਿੰਗ ਦਾ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਬਾਈਕਾਟ ਦੇ ਸੱਦੇ ਦਾ ਸਖ਼ਤ ਨੋਟਿਸ ਲੈਂਦਿਆਂ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ ਸੁਨਾਮ ਵੱਲੋਂ ਕਰੀਬ 25 ਅਧਿਆਪਕਾਂ ਨੂੰ ਇਕ ਦਿਨਾ ਮਿਲੇ ਕਾਰਨ ਦੱਸੋ ਨੋਟਿਸ ਤੋਂ ਭੜਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਸੈਂਕੜੇ ਅਧਿਆਪਕਾਂ ਵੱਲੋਂ ਬੀ.ਪੀ.ਈ.ਓ.ਪਰਮਜੀਤ ਕੌਰ ਦਾ ਉਸ ਦੇ ਦਫ਼ਤਰ ਵਿਚ ਹੀ ਘਿਰਾਓ ਕਰਕੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਬੀ.ਪੀ.ਈ.ਓ.ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗੁਰਸਿਮਰਤ ਸਿੰਘ ਜਖੇਪਲ, ਕੇਵਲ ਦਾਸ.ਅਵਤਾਰ ਸਿੰਘ ਆਦਿ ਅਧਿਆਪਕ ਆਗੂਆਂ ਨੇ ਕਿਹਾ ਕਿ ਅੱਜ ਸਾਰੇ ਪੰਜਾਬ ਵਿਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਹੱਕੀ ਮੰਗਾਂ ਨਾਂ ਮੰਗੀਆਂ ਜਾਣ ਦੇ ਰੋਸ਼ ਵਜੋਂ ਬਲਾਕ ਪੱਧਰ 'ਤੇ ਸਰਕਾਰ ਦੇ ਵਿਵਾਦਿਤ ਪ੍ਰੋਜੈਕਟ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰ ਬੀ.ਪੀ.ਈ.ਓ ਸੁਨਾਮ-1 ਵੱਲੋਂ ਆਪਣਾ ਨਾਦਰਸ਼ਾਹੀ ਫੁਰਮਾਨ ਜਾਰੀ ਕਰਦਿਆਂ 25 ਅਧਿਆਪਕਾਂ ਨੂੰ ਵਜ੍ਹਾ ਬਿਆਨ ਕਰੋ ਨੋਟਿਸ ਜਾਰੀ ਕਰਕੇ ਇੱਕ ਹੀ ਦਿਨ ਵਿਚ ਜਵਾਬ ਦੇਣ ਦਾ ਹੁਕਮ ਚਾੜ ਦਿੱਤਾ | ਉਨ੍ਹਾਂ ਕਿਹਾ ਕਿ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਲੋਕਤੰਤਰੀ ਤਰੀਕੇ ਨਾਲ ਸਰਕਾਰ ਿਖ਼ਲਾਫ਼ ਆਪਣਾ ਰੋਸ ਪ੍ਰਗਟ ਕਰ ਰਹੇ ਹਨ ਪਰ ਪੰਜਾਬ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵੱਲੋਂ ਅਪਣਾਈ ਗਈ ਅਧਿਆਪਕ ਮਾਰੂ ਨੀਤੀ ਕਾਰਨ ਅਧਿਆਪਕਾਂ ਤੋਂ ਇਹ ਹੱਕ ਵੀ ਖੋਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਧਮਕਾਇਆ ਜਾ ਰਿਹਾ ਹੈ | ਅਧਿਆਪਕਾਂ ਵੱਲੋਂ ਕੀਤੇ ਇਸ ਘਿਰਾਓ ਸਮੇਂ ਬਣੀ ਤਣਾਅਪੂਰਨ ਸਥਿਤੀ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਸੁਨਾਮ ਜੀਵਨ ਕੁਮਾਰ ਗਰਗ,ਨਾਇਬ ਤਹਿਸੀਲਦਾਰ ਚੀਮਾ ਕੇ.ਐਸ.ਦੱਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੰਗਰੂਰ ਮੁਕੇਸ਼ ਚੰਦ ਜੋਸ਼ੀ ਆਦਿ ਨੇ ਮੌਕੇ 'ਤੇ ਆ ਕੇ ਦੋਵੇਂ ਧਿਰਾਂ ਨਾਲ ਗੱਲਬਾਤ ਕਰਨ ਉਪਰੰਤ ਅਧਿਆਪਕਾਂ ਦਿੱਤੇ ਜਾ ਰਹੇ ਕਾਰਨ ਦੱਸੋ ਨੋਟਿਸਾਂ ਨੂੰ ਹਾਲ ਦੀ ਘੜੀ ਰੋਕ ਲਿਆ ਗਿਆ ਜਿਸ ਤੋਂ ਕਰੀਬ ਦੋ ਘੰਟਿਆਂ ਬਾਅਦ ਅੰਦਰ ਡੱਕੇ ਰੱਖੇ ਬੀ.ਪੀ.ਈ.ਓ. ਨੇ ਬਾਹਰ ਆ ਕੇ ਸੁੱਖ ਦਾ ਸਾਹ ਲਿਆ | ਇਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਥਾਣਾ ਸ਼ਹਿਰੀ ਸੁਨਾਮ ਦੇ ਐਸ.ਐੱਚ.ਓ. ਜਤਿੰਦਰਪਾਲ ਸਿੰਘ ਦੀ ਅਗਵਾਈ ਵਿਚ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤੇ ਗਏ ਸਨ | ਇਸ ਮੌਕੇ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸੁਰਿੰਦਰ ਸਿੰਘ ਭਰੂਰ, ਕੁਲਵੀਰ ਸਿੰਘ, ਗੁਰਮੇਲ ਸਿੰਘ ਬਖਸ਼ੀਵਾਲਾ, ਜਸਵਿੰਦਰ ਸਿੰਘ ਤੂਰ, ਕਿ੍ਸ਼ਨ ਕੁਮਾਰ, ਨਰੇਸ਼ ਸ਼ਰਮਾ, ਮੱਖਣ ਸਿੰਘ ਤੋਲਾਵਾਲ, ਜਤਿੰਦਰ ਸਿੰਘ ਜੋਤੀ ਅਤੇ ਰਮਨੀਕ ਸਿੰਘ ਆਦਿ ਮੌਜੂਦ ਸਨ |
<br/>

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਟੀਮ ਦੇ ਚਾਰ ਅਧਿਆਪਕਾਂ ਨੇ ਪ੍ਰਾਜੈਕਟ ਨੂੰ ਛੱਡਿਆ

ਸੰਗਰੂਰ, 22 ਫਰਵਰੀ (ਧੀਰਜ ਪਸ਼ੌਰੀਆ)-ਸਿੱਖਿਆ ਵਿਭਾਗ ਦੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦੀ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਅੱਜ ਸ਼ੁਰੂ ਹੋਈ ਟੈਸਟਿੰਗ ਦੇ ਪਹਿਲੇ ਦਿਨ ਸਕੂਲਾਂ ਵਿਚ ਅਧਿਆਪਕਾਂ ਵਲੋਂ ਕੀਤੇ ਵਿਰੋਧ ਦੇ ਚਲਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਜੈਤੋਂ ਦੇ ਸਹੀਦਾਂ ਦੀ ਯਾਦ 'ਚ ਕਰਵਾਇਆ ਸਮਾਗਮ

ਚੀਮਾ ਮੰਡੀ, 22 ਫਰਵਰੀ (ਜਗਰਾਜ ਮਾਨ)-ਕਸਬੇ ਦੇ ਨੇੜਲੇ ਪਿੰਡ ਬੀਰ ਕਲ੍ਹਾਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਅਤੇ ਗੁਰਦੁਆਰਾ ਕਮੇਟੀ ਵੱਲੋਂ ਹਰ ਸਾਲ ਸ੍ਰੀ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋਂ ਦੇ ਸਹੀਦਾਂ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ ...

ਪੂਰੀ ਖ਼ਬਰ »

ਪ੍ਰੀਖਿਆਵਾਂ ਦੇ ਬਾਵਜੂਦ ਪੜ੍ਹਾਈ ਦੀ ਜਗ੍ਹਾ ਬਣਿਆ ਟਕਰਾਓ ਦਾ ਮਾਹੌਲ

ਸੰਗਰੂਰ, 22 ਫਰਵਰੀ (ਧੀਰਜ ਪਸ਼ੌਰੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਾਲਾਨਾ ਪ੍ਰੀਖਿਆਵਾਂ ਦੇ ਨੇੜੇ ਹੋਣ ਕਾਰਨ ਬਣਨ ਵਾਲੇ ਪੜ੍ਹਾਈ ਦੇ ਮਾਹੌਲ ਦੀ ਥਾਂ ਅੱਜ ਕੱਲ੍ਹ ਸਕੂਲਾਂ ਵਿਚ ਟਕਰਾਓ ਦਾ ਮਾਹੌਲ ਬਣਿਆ ਹੋਇਆ ਹੈ | ਪਟਿਆਲਾ ਵਿਖੇ ਆਪਣੀਆਂ ਮੰਗਾਂ ਦੇ ਹੱਕ ਵਿਚ ...

ਪੂਰੀ ਖ਼ਬਰ »

33800 ਨਸ਼ੀਲੀਆਂ ਗੋਲੀਆਂ ਤੇ 1590 ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਸੰਗਰੂਰ, 22 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਮੈਡੀਕਲ ਨਸ਼ਿਆਂ ਦੀ ਵੱਡੀ ਖੇਪ ਸਣੇ ਦੋ ਨੌਜਵਾਨਾਂ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ ਦੇ ਦੁਆਲੇ ਧਾਰਾ 144 ਲਾਗੂ

ਸੰਗਰੂਰ, 22 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸ਼ੁਰੂ ਹੋ ਰਹੀਆਂ ਅਨੁਪੂਰਕ ਪ੍ਰੀਖਿਆਵਾਂ ਨੰੂ ਸੁਖਾਵੇਂ ਮਾਹੌਲ ਵਿਚ ਨੇਪਰੇ ਚੜਾਉਣ ਲਈ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਵਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਤੇ ਕਿਸਾਨਾਂ ਵਲੋਂ ਮੁੱਖ ਮਾਰਗ ਜਾਮ ਕਰ ਕੇ ਪ੍ਰਦਰਸ਼ਨ ਜਾਰੀ

ਧੂਰੀ, 22 ਫਰਵਰੀ (ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)-ਧੂਰੀ ਦੀ ਖੰਡ ਮਿੱਲ ਵੱਲੋਂ ਗੰਨਾ ਕਾਸਤਕਾਰ ਕਿਸਾਨਾਂ ਦੀ ਬਕਾਇਆ 50 ਕਰੋੜ ਦੀ ਰਾਸ਼ੀ ਦੀ ਅਦਾਇਗੀ ਨਾ ਹੋਣ ਦੇ ਰੋਸ ਵਜੋਂ ਇਲਾਕੇ ਦੇ ਸੈਂਕੜੇ ਗੰਨਾ ਕਾਸਤਕਾਰਾਂ ਵਲੋਂ ਭਾਈਵਾਲ ਕਿਸਾਨ ਜਥੇਬੰਦੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਜੇ. ਐੱਸ. ਬੱਗਾ ਨੇ ਬੀ. ਡੀ. ਪੀ. ਓ. ਦਾ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਧਾਲੀਵਾਲ, ਭੁੱਲਰ)-ਲੈਫ਼ਟੀਨੈਂਟ ਕਰਨਲ (ਰਿਟਾ:) ਜੇ. ਐਸ. ਬੱਗਾ ਨੇ ਸੁਨਾਮ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀ.ਡੀ.ਪੀ.ਓ. ਬੱਗਾ ਨੇ ਕਿਹਾ ਕਿ ...

ਪੂਰੀ ਖ਼ਬਰ »

ਵਹਿਮਾਂ ਭਰਮਾਂ ਤੋਂ ਦੂਰ ਰਹਿਣ ਸਬੰਧੀ ਦਿੱਤੀ ਜਾਣਕਾਰੀ

ਮੂਣਕ, 22 ਫਰਵਰੀ (ਸਿੰਗਲਾ, ਭਾਰਦਵਾਜ) - 'ਵਰਸਿਟੀ ਕਾਲਜ ਮੂਣਕ ਵਿਖੇ ਸਮਾਜ ਨੰੂ ਵਿਗਿਆਨਕ ਢੰਗ ਨਾਲ ਜੀਵਨ ਜਾਂਚ ਨਾਲ ਜਿਊਣ ਲਈ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮੁੱਖ ਬੁਲਾਰੇ ਭਾਨਾ ਜੀ ਨੇ ਵਿਦਿਆਰਥੀਆਂ ਨੰੂ ਸਮਾਜ ਵਿਚ ਫ਼ੈਲੇ ਵਹਿਮਾਂ ਭਰਮਾਂ ਦੇ ਵਿਰੁੱਧ ਇੱਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਘਰਾਚੋਂ, 22 ਫਰਵਰੀ (ਘੁਮਾਣ) - ਪਿੰਡ ਝਨੇੜੀ ਦੇ ਪੁਰਾਤਨ ਬਾਬਾ ਮਾਧੋ ਦਾਸ ਦੇ ਡੇਰੇ ਮਟ ਸਾਹਿਬ ਵਿਖੇ ਸਾਲਾਨਾ ਭੰਡਾਰੇ ਨੂੰ ਮੁੱਖ ਰੱਖਦੇ ਹੋਏ | ਸ੍ਰੀ ਭਾਗਵਤ ਸਪਤਾਹ ਦੇ ਪਾਠ ਦੇ ਭੋਗ ਪਾਏ ਗਏ | ਮਹੰਤ ਨਰੰਜਨ ਦਾਸ ਨੇ ਡੇਰੇ ਬਾਰੇ ਜਾਣਕਾਰੀ ਦਿੱਤੀ | ਸੰਗਮ ਮਾਲਵਾ ਮੰਡਲ ...

ਪੂਰੀ ਖ਼ਬਰ »

ਕੌਮੀ ਖਿਡਾਰਨਾਂ ਦਾ ਕੀਤਾ ਸਨਮਾਨ

ਜਖੇਪਲ, 22 ਫਰਵਰੀ (ਮੇਜਰ ਸਿੰਘ ਸਿੱਧੂ)-64ਵੀਂਆਂ ਨੈਸ਼ਨਲ ਸਕੂਲ ਅਥਲੈਟਿਕਸ ਮੀਟਸ ਵੱਖ-ਵੱਖ ਸਟੇਟਾਂ 'ਚ ਕਰਵਾਈਆਂ ਗਈਆਂ | ਅਥਲੈਟਿਕਸ ਕੋਚ ਦਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਖੇਡਾਂ 'ਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀਆਂ 10 ਖਿਡਾਰਨਾਂ ...

ਪੂਰੀ ਖ਼ਬਰ »

ਆਧਸ ਵਲੋਂ ਦਿੱਲੀ ਵਿਖੇ ਧਰਨਾ 25 ਨੰੂ

ਸੰਗਰੂਰ, 22 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਆਦਿ ਧਰਮ ਸਮਾਜ ਵਲੋਂ ਕੌਾਸਲਰ ਵਿਜੈ ਲੰਕੇਸ਼ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਜੇਸ ਤਿ੍ਪਾਠੀ ਨੰੂ ਸੌਾਪਿਆ ਗਿਆ | ਮੰਗ ਪੱਤਰ ਦੇਣ ਉਪਰੰਤ ...

ਪੂਰੀ ਖ਼ਬਰ »

'ਸਿਰ ਸੋਂਹਦੀ ਫੁਲਕਾਰੀ' 'ਤੇ ਗੋਸ਼ਟੀ ਸਮਾਗਮ ਕੱਲ੍ਹ ਨੂੰ

ਸੰਗਰੂਰ, 22 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 24 ਫਰਵਰੀ ਹੋਟਲ ਈਟਿੰਗ ਮਾਲ, ਬਰਨਾਲਾ ਕੈਂਚੀਆਾ, ਸੰਗਰੂਰ ਵਿਖੇ, ਨਾਮਵਰ ਲੇਖਿਕਾ ਜਗਜੀਤ ਕੌਰ ਢਿੱਲਵਾਾ ਦੇ ਨਿਬੰਧ-ਸੰਗ੍ਰਹਿ 'ਸਿਰ ਸੋਂਹਦੀ ਫੁਲਕਾਰੀ' 'ਤੇ ਗੋਸ਼ਟੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮਾਲੇਰਕੋਟਲਾ, 22 ਫ਼ਰਵਰੀ (ਹਨੀਫ਼ ਥਿੰਦ) - ਸਥਾਨਕ ਓਸਿਸ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਡਾਇਰੈਕਟਰ ਐਡਵੋਕੇਟ ਮੁਹੰਮਦ ਸਲੀਮ ਅਤੇ ਚੇਅਰਮੈਨ ਸ੍ਰੀਮਤੀ ਰਿਹਾਨਾ ਸਲੀਮ ਦੀ ਅਗਵਾਈ ਹੇਠ ਕਰਵਾਇਆ ਗਿਆ ਜੋ ਯਾਦਗਾਰੀ ਹੋ ਨਿੱਬੜਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਭਾਸ਼ਣ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਧਾਲੀਵਾਲ, ਭੁੱਲਰ) - ਸਥਾਨਕ ਡਾ. ਗਗਨਦੀਪ ਰੋਟਰੀ ਪਬਲਿਕ ਸਕੂਲ ਵੱਲੋਂ ਸਟੂਡੈਂਟਸ ਵੈੱਲਫੇਅਰ ਸੁਸਾਇਟੀ ਸੰਗਰੂਰ ਦੇ ਸਹਿਯੋਗ ਨਾਲ ਪ੍ਰਧਾਨ ਸ਼ਿਵ ਕੁਮਾਰ ਜਿੰਦਲ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਭਾਸਣ ...

ਪੂਰੀ ਖ਼ਬਰ »

ਆਲ ਇੰਡੀਆ ਕੰਬੋਜ ਮਹਾਂਸਭਾ ਦਾ ਗਠਨ

ਮਲੇਰਕੋਟਲਾ, 22 ਫਰਵਰੀ (ਪਾਰਸ ਜੈਨ)-ਸਥਾਨਕ ਕਾਰਨੈਟ ਕੈਫ਼ੇ ਵਿਖੇ ਡਾ. ਅਬਦੁਲ ਸ਼ਕੂਰ ਦੀ ਪ੍ਰਧਾਨਗੀ 'ਚ ਕੰਬੋਜ ਭਾਈਚਾਰੇ ਨਾਲ ਸਬੰਧਤ ਪਤਵੰਤਿਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਆਲ ਇੰਡੀਆ ਕੰਬੋਜ ਮਹਾਂਸਭਾ ਪੰਜਾਬ ਦੇ ਪ੍ਰਧਾਨ ਸੁਖਚੈਨ ਸਿੰਘ ਲਾਇਲਪੁਰੀ ...

ਪੂਰੀ ਖ਼ਬਰ »

ਨਾਟਕ 'ਨਸ਼ਿਆਂ ਦੀ ਮੌਤ' ਦਾ ਸਫਲ ਮੰਚਨ

ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਧਾਲੀਵਾਲ, ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਪਲੀ-ਚੱਠੇ ਵਿਖੇ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਰਾਣੀ ਦੀ ਅਗਵਾਈ ਵਿਚ ਨਸ਼ਿਆਂ ਿਖ਼ਲਾਫ਼ ਇੱਕ ਸੈਮੀਨਾਰ ਕਰਵਾਇਆ ਗਿਆ | ਐਨ.ਐਸ.ਐਸ.ਪ੍ਰੋਗਰਾਮ ਅਫ਼ਸਰ ਸਰਬਜੀਤ ਸਿੰਘ ਦੀ ...

ਪੂਰੀ ਖ਼ਬਰ »

ਕਾਲਜ 'ਚ ਅੰਤਰਰਾਸਟਰੀ ਮਾਤ ਭਾਸ਼ਾ ਦਿਵਸ ਮਨਾਇਆ

ਮਹਿਲਾਂ ਚੌਾਕ, 22 ਫਰਵਰੀ (ਸੁਖਵੀਰ ਸਿੰਘ ਢੀਂਡਸਾ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਐਜ਼ੂਕੇਸ਼ਨ ਮਹਿਲਾ ਚੌਾਕ ਵਿਖੇ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਡੁੱਲਟ ਦੀ ਅਗਵਾਈ ਵਿਚ ਚੱਲ ਰਹੀ ...

ਪੂਰੀ ਖ਼ਬਰ »

ਕਿਸੇ ਵੀ ਮਾੜੇ ਅਨਸਰ ਨੂੰ ਨਹੀਂ ਬਖਸ਼ਿਆ ਜਾਵੇਗਾ-ਰਵਿੰਦਰ ਸਿੰਘ

ਤਪਾ ਮੰਡੀ, 22 ਫਰਵਰੀ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਤਾਜ਼ਾ ਬਦਲੀਆਂ ਦੌਰਾਨ ਸਬ-ਡਵੀਜ਼ਨ ਤਪਾ ਵਿਖੇ ਰਵਿੰਦਰ ਸਿੰਘ ਨੇ ਬਤੌਰ ਡੀ. ਐਸ. ਪੀ. ਤਪਾ ਦਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਬੀਬੀ ਹਰਬੰਸ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮਲੇਰਕੋਟਲਾ, 22 ਫਰਵਰੀ (ਕੁਠਾਲਾ)-ਪੰਜਾਬ ਵਿਚ ਤਰਕਸ਼ੀਲ ਲਹਿਰ ਦੇ ਮੁੱਢਲੇ ਆਗੂਆਂ ਵਿਚ ਸ਼ਾਮਿਲ ਰਹੇ ਉੱਘੇ ਸਮਾਜ ਸੇਵੀ ਸੁਰਿੰਦਰ ਸਿੰਘ ਗੱਜਣਮਾਜਰਾ ਦੇ ਧਰਮ ਪਤਨੀ ਬੀਬੀ ਹਰਬੰਸ ਕੌਰ ਦਾ ਦਿਹਾਂਤ ਹੋ ਗਿਆ ਹੈ | ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ | ਬੀਬੀ ...

ਪੂਰੀ ਖ਼ਬਰ »

ਸਮਾਜ ਵਿਰੁੱਧ ਕੰਮ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡੀ. ਐਸ. ਪੀ. ਸਨੇਹੀ

ਭਵਾਨੀਗੜ੍ਹ, 22 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)-ਸ਼ਹਿਰ ਅਤੇ ਇਲਾਕੇ ਵਿਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੁੱਧ ਕੰਮ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਹ ਵਿਚਾਰ ਸਥਾਨਕ ਸਬ ਡਵੀਜ਼ਨ ਵਿੱਚ ਆਏ ਡੀ.ਐਸ.ਪੀ ਰਾਜੇਸ਼ ਸਨੇਹੀ ਨੇ ਪੱਤਰਕਾਰਾਂ ਨਾਲ ਪਲੇਠੀ ...

ਪੂਰੀ ਖ਼ਬਰ »

ਚੀਮਾ ਦੀ ਨਿਯੁਕਤੀ ਦਾ ਇਲਾਕੇ ਭਰ ਵਿਚ ਹੋਇਆ ਭਰਵਾਂ ਸਵਾਗਤ

ਸੰਗਰੂਰ, 22 ਫਰਵਰੀ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) - ਮੰਡੀਕਰਨ ਬੋਰਡ ਦੇ ਸਾਬਕਾ ਉਪ ਚੇਅਰਮੈਨ ਸ. ਰਵਿੰਦਰ ਸਿੰਘ ਚੀਮਾ ਨੰੂ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਉੱਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਹੋਰ ਸਮਾਜਿਕ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ' ਪ੍ਰੋਜੈਕਟ ਬੰਦ ਕੀਤਾ ਜਾਵੇ- ਸੰਘਰੇੜੀ

ਸੰਗਰੂਰ, 22 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਅਧਿਆਪਕ ਦਲ ਪੰਜਾਬ ਦੇ ਚੇਅਰਮੈਨ ਸ: ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਮੀਤ ਪ੍ਰਧਾਨ ਸ: ਗੁਰਜੰਟ ਸਿੰਘ ਵਾਲੀਆ, ਜ਼ਿਲ੍ਹਾ ਪ੍ਰਧਾਨ ਸ: ਅਮਰੀਕ ਸਿੰਘ ਹਥਨ, ਪ੍ਰੈੱਸ ਸਕੱਤਰ ਸ: ਵਰਿੰਦਰਜੀਤ ਸਿੰਘ ਬਜਾਜ, ...

ਪੂਰੀ ਖ਼ਬਰ »

ਜਥੇਬੰਧਕ ਢਾਂਚੇ ਦੇ ਵਿਸਥਾਰ ਨੂੰ ਲੈ ਕੇ ਪੰਜਾਬੀ ਏਕਤਾ ਪਾਰਟੀ ਦੀ ਮੀਟਿੰਗ

ਸੰਦੌੜ, 22 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਆਗਾਮੀ ਲੋਕ ਸਭਾ ਚੋਣਾਂ ਦੀ ਵਿਉਤਬੰਦੀਂ ਤੇ ਪਾਰਟੀ ਦੇ ਜਥੇਬੰਧਕ ਢਾਂਚੇ ਦੇ ਵਿਸਥਾਰ ਨੂੰ ਲੈ ਕੇ ਪੰਜਾਬੀ ਏਕਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਸੰਦੌੜ ਵਿਖੇ ਹੋਈ ਜਿਸ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਥਾਣਾ ਸੰਦੌੜ ਦੇ ਐੱਸ. ਐੱਚ. ਓ ਨਾਲ ਪੰਚਾਇਤਾਂ ਨੇ ਕੀਤੀ ਮੀਟਿੰਗ

ਸੰਦੌੜ, 22 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਥਾਣਾ ਸੰਦੌੜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਣ ਵਾਲੇ ਇੰਸਪੈਕਟਰ ਨਵਦੀਪ ਸਿੰਘ ਦੇ ਨਾਲ ਇਲਾਕੇ ਦੇ ਮੋਹਤਬਰਾਂ ਵੱਲੋਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹਾਜ਼ਰ ਇਲਾਕੇ ਦੇ ਪੰਚਾਂ-ਸਰਪੰਚਾਂ ਨੇ ਜਿਥੇ ਇੰਸਪੈਕਟਰ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਵਲੋਂ ਸ਼ੇਰਗਿੱਲ ਪਰਿਵਾਰ ਨਾਲ ਦੁੱਖ ਪਰਗਟ

ਭਵਾਨੀਗੜ੍ਹ, 22 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਕਾਂਗਰਸ ਦੇ ਸੀਨੀਅਰ ਆਗੂ ਅਤੇ ਸੇਵਾ ਮੁਕਤ ਏ.ਡੀ.ਸੀ ਬਲਵੰਤ ਸਿੰਘ ਸ਼ੇਰਗਿੱਲ ਅਤੇ ਪਿੰਡ ਰਾਜਪੁਰਾ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਸ਼ੇਰਗਿੱਲ ਦੇ ਸਤਿਕਾਰਯੋਗ ਪਿਤਾ ਜੋਗਿੰਦਰ ਸਿੰਘ ਸ਼ੇਰਗਿੱਲ ਦੇ ਅਕਾਲ ...

ਪੂਰੀ ਖ਼ਬਰ »

ਸੈਨਾ ਵਲੋਂ ਸਾਬਕਾ ਸੈਨਿਕਾਂ ਲਈ ਕੈਂਪ ਭਲਕੇ

ਘਰਾਚੋਂ, 22 ਫਰਵਰੀ (ਘੁਮਾਣ) - ਸਾਬਕਾ ਸੈਨਿਕਾਂ ਦੀ ਜਥੇਬੰਦੀ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਬਲਵਿੰਦਰ ਸਿੰਘ ਘਰਾਚੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਬਕਾ ਸੈਨਿਕ ਸੰਪਰਕ ਪ੍ਰੋਗਰਾਮ ਤਹਿਤ ਮਿਤੀ 24 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਦਾਮਨ ਥਿੰਦ ਬਾਜਵਾ ਨੇ ਸੰਘਰੇੜੀ ਤੇ ਅਕਬਰਪੁਰ ਨੂੰ ਗਰਾਂਟ ਦਿੱਤੀ

ਘਰਾਚੋਂ, 22 ਫਰਵਰੀ (ਘੁਮਾਣ) - ਪਿੰਡ ਸੰਘਰੇੜੀ ਵਿਖੇ ਪਹੰੁਚੇ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਸੁਨਾਮ ਦੇ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਹਰਮਨ ਬਾਜਵਾ ਨੇ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇਣ ਦਾ ਐਲਾਨ ਕੀਤਾ ਗਿਆ | ਉਨ੍ਹਾਂ ਪਿੰਡ ਸੰਘਰੇੜੀ ਦੇ ਸਰਪੰਚ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਪਹਿਲੀ ਤੋਂ

ਲੌਾਗੋਵਾਲ, 22 ਫ਼ਰਵਰੀ (ਸ.ਸ. ਖੰਨਾ) - ਸਥਾਨਕ ਪੱਤੀ ਰੰਧਾਵਾ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਭਗਤਾਾ ਅਤੇ ਸ਼ਹੀਦਾਾ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਨਵੀਂ ਉਸਾਰੀ ਦਾ ਕੰਮ ਸ਼ੁਰੂ

ਲੌਾਗੋਵਾਲ, 22 ਫ਼ਰਵਰੀ (ਸ.ਸ. ਖੰਨਾ) - ਇਲਾਕੇ ਦੀ ਮੰਗ ਨੂੰ ਪੂਰਾ ਕਰਦੇ ਹੋਏ ਕਾਲਜ ਦੀ ਇਮਾਰਤ ਬਣਨੀ ਸ਼ੁਰੂ ਹੋਈ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਦੀ ਉਸਾਰੀ ਦਾ ਕੰਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX