ਤਾਜਾ ਖ਼ਬਰਾਂ


ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਲੈ ਕੇ ਆਫ਼ਤ ਪ੍ਰਬੰਧਨ ਗਰੁੱਪ ਵਲੋਂ ਕੀਤੀ ਗਈ ਬੈਠਕ
. . .  6 minutes ago
ਚੰਡੀਗੜ੍ਹ, 26 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਆਫ਼ਤ ਪ੍ਰਬੰਧਨ ਗਰੁੱਪ ਦੀ ਬੈਠਕ ਹੋਈ। ਇਸ ਬੈਠਕ 'ਚ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਚੱਲ ਰਹੇ...
ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਵਾਹਨ, ਪੰਜ ਜ਼ਖ਼ਮੀ
. . .  12 minutes ago
ਡਮਟਾਲ, 26 ਅਗਸਤ (ਰਾਕੇਸ਼ ਕੁਮਾਰ)- ਚੁਵਾੜੀ-ਦ੍ਰਮਣ ਮਾਰਗ 'ਤੇ ਖੇੜਾ ਨੇੜੇ ਅੱਜ ਸ਼ਰਧਾਲੂਆਂ ਨਾਲ ਭਰਿਆ ਇੱਕ ਵਾਹਨ ਬੇਕਾਬੂ ਹੋ ਕੇ 70 ਮੀਟਰ ਡੂੰਘੀ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਸ਼ਰਧਾਲੂ...
ਬਿਹਾਰ 'ਚ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  27 minutes ago
ਪਟਨਾ, 26 ਅਗਸਤ- ਬਿਹਾਰ ਦੇ ਸੀਤਾਮੜੀ 'ਚ ਸੋਮਵਾਰ ਸਵੇਰੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ...
ਸੜਕ ਹਾਦਸੇ 'ਚ ਇੱਕ ਦੀ ਮੌਤ, ਚਾਰ ਜ਼ਖ਼ਮੀ
. . .  42 minutes ago
ਫਿਲੌਰ, 26 ਅਗਸਤ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਨਜ਼ਦੀਕੀ ਪਿੰਡ ਖਹਿਰਾ ਵਿਖੇ ਇੱਕ ਕਾਰ, ਕਰੇਨ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕਪਿਲ...
ਬੈਂਸ ਵਲੋਂ ਦੋ ਵਿਧਾਇਕਾਂ ਅਤੇ ਸੱਤ ਕੌਂਸਲਰਾਂ ਸਮੇਤ ਇੱਕ ਮਹੀਨੇ ਦੀ ਤਨਖ਼ਾਹ 'ਖ਼ਾਲਸਾ ਏਡ' ਨੂੰ ਦੇਣ ਦਾ ਐਲਾਨ
. . .  42 minutes ago
ਲੁਧਿਆਣਾ, 26 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਇਹ ਐਲਾਨ ਕੀਤਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਉਹ ਆਪਣੇ...
ਤੇਜ਼ ਰਫ਼ਤਾਰ ਅਣਪਛਾਤਾ ਵਾਹਨ 18 ਸਾਲਾ ਨੌਜਵਾਨ ਨੂੰ ਕੁਚਲ ਕੇ ਹੋਇਆ ਫ਼ਰਾਰ
. . .  56 minutes ago
ਨੌਸ਼ਹਿਰਾ ਮੱਝਾ ਸਿੰਘ(ਬਟਾਲਾ), 26 ਅਗਸਤ(ਤਰਸੇਮ ਸਿੰਘ ਤਰਾਨਾ)- ਅੱਜ ਸਵੇਰੇ ਕਰੀਬ 10 ਵਜੇ ਕਸਬਾ ਧਾਰੀਵਾਲ ਤੋਂ ਨੌਸ਼ਹਿਰਾ ਮੱਝਾ ਸਿੰਘ ਵੱਲ ਆ ਰਹੇ ਬੁਲਟ ਮੋਟਰਸਾਈਕਲ...
ਬੁੱਲ੍ਹੋਵਾਲ ਵਿਖੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 1 hour ago
ਬੁੱਲ੍ਹੋਵਾਲ, 26 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਬੀਤੀ ਰਾਤ ਕਸਬਾ ਬੁੱਲ੍ਹੋਵਾਲ ਵਿਖੇ ਸਥਿਤ ਕਸਬਾ ਭੱਲਾ ਸਾਈਕਲ ਸਟੋਰ ਦੇ ਸ਼ੋਅਰੂਮ 'ਚ ਸ਼ਾਰਟ ਸਰਕਟ ਹੋਣ...
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅਗਾਊਂ ਜ਼ਮਾਨਤ 'ਤੇ ਪਟੀਸ਼ਨ ਹੋਈ ਖ਼ਾਰਜ
. . .  about 1 hour ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅੰਤਰਿਮ ਜ਼ਮਾਨਤ ਰੱਦ ਕਰਨ ਦੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ...
ਜੇ. ਡੀ. ਯੂ. ਵੱਡਾ ਝਟਕਾ, ਝਾਰਖੰਡ ਅਤੇ ਮਹਾਰਾਸ਼ਟਰ 'ਚ ਤੀਰ ਨਿਸ਼ਾਨ ਨਾਲ ਚੋਣ ਲੜਨ 'ਤੇ ਰੋਕ
. . .  about 1 hour ago
ਪਟਨਾ, 26 ਅਗਸਤ- ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੂੰ ਭਾਰਤੀ ਚੋਣ ਕਮਿਸ਼ਨ ਤੋਂ ਝਟਕਾ ਲੱਗਾ ਹੈ। ਕਮਿਸ਼ਨ ਨੇ ਕਿਹਾ ਕਿ ਉਸ ਨੇ ਹੁਕਮ ਦਿੱਤਾ ਹੈ ਕਿ ਝਾਰਖੰਡ ਅਤੇ ਮਹਾਰਾਸ਼ਟਰ 'ਚ ਹੁਣ ਰਿਜ਼ਰਵ ਪ੍ਰਤੀਕ...
ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਸੀ. ਬੀ. ਆਈ. ਸੀ. ਨੇ ਜ਼ਬਰਦਸਤੀ ਸੇਵਾ ਮੁਕਤ ਕੀਤੇ 22 ਹੋਰ ਸੀਨੀਅਰ ਅਧਿਕਾਰੀ
. . .  about 2 hours ago
ਨਵੀਂ ਦਿੱਲੀ, 26 ਅਗਸਤ- ਕੇਂਦਰੀ ਅਪ੍ਰਤੱਖ ਕਰ ਅਤੇ ਕਸਟਮ ਬੋਰਡ (ਸੀ. ਬੀ. ਆਈ. ਸੀ.) ਨੇ ਅੱਜ 22 ਹੋਰ ਸੀਨੀਅਰ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਅਤੇ ਹੋਰਾਂ ਦੋਸ਼ਾਂ ਦੇ ਚੱਲਦਿਆਂ ਜ਼ਬਰਦਸਤੀ ਸੇਵਾ ਮੁਕਤ ਕਰ ਦਿੱਤਾ। ਇਨ੍ਹਾਂ ਅਧਿਕਾਰੀਆਂ ਨੂੰ ਜਨਹਿਤ 'ਚ ਮੌਲਿਕ...
ਅਕਾਲੀ ਸਰਕਾਰ ਨਾਲੋਂ ਕਾਂਗਰਸ ਦੇ ਰਾਜ 'ਚ ਵਧੇਰੇ ਸਰਗਰਮ ਹੋਇਆ ਰੇਤ ਮਾਫ਼ੀਆ- ਘੁਬਾਇਆ
. . .  about 2 hours ago
ਜਲਾਲਾਬਾਦ 26, ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਅੱਜ ਜਨਤਾ ਵਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਮੁੱਖ ਰੱਖਦਿਆਂ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਪਿੰਡ ਫੱਤੂ ਵਾਲਾ ਵਿਖੇ ਰੇਤ ਦੀ ਚੱਲ ਰਹੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਅਚਨਚੇਤ...
ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ ਅਤੇ ਪੰਜ ਦਿਨਾਂ ਦੇ ਸੀ. ਬੀ. ਆਈ. ਰਿਮਾਂਡ ਤੋਂ ਬਾਅਦ ਅੱਜ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਹੋ...
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  about 2 hours ago
ਮਮਦੋਟ, 26 ਅਗਸਤ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਦੇ ਸਰਕਾਰੀ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਤੋਂ ਤੰਗ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਧਰਨਾ ਲਗਾ ਦਿੱਤਾ ਗਿਆ ਹੈ। ਇਸ ਦੌਰਾਨ ਸਕੂਲ ਦੇ...
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  about 2 hours ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ 'ਚ ਮਣੀਮਹੇਸ਼ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭਰਮੌਰ ਨੂੰ ਹੜਸਰ ਨਾਲ ਜੋੜਨ ਵਾਲਾ ਪੁਲ ਭਾਰੀ ਮੀਂਹ ਕਾਰਨ ਵਹਿ ਗਿਆ ਹੈ, ਜਿਸ ਕਾਰਨ ਇੱਥੇ ਸੈਂਕੜੇ ਸ਼ਰਧਾਲੂ ਵੀ ਫਸ ਗਏ...
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  about 3 hours ago
ਸ਼ਿਮਲਾ, 26 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਭਾਰੀ ਮੀਂਹ ਕਾਰਨ ਬਢਾਲ ਪਿੰਡ 'ਚ ਨੈਸ਼ਨਲ ਹਾਈਵੇਅ-5 ਬੰਦ ਹੋ ਗਿਆ ਹੈ। ਇਸ ਕਾਰਨ ਇੱਥੇ ਆਵਾਜਾਈ ਕਾਫ਼ੀ ਪ੍ਰਭਾਵਿਤ...
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  about 3 hours ago
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 3 hours ago
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 4 hours ago
ਮਿਆਂਮਾਰ 'ਚ ਆਇਆ ਭੂਚਾਲ
. . .  about 4 hours ago
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 4 hours ago
ਨਾਗਾਲੈਂਡ 'ਚ ਆਇਆ ਭੂਚਾਲ
. . .  about 4 hours ago
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 5 hours ago
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 5 hours ago
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 5 hours ago
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  1 day ago
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550

ਬਠਿੰਡਾ /ਮਾਨਸਾ

''ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ'' ਮੁਹਿੰਮ ਦਾ ਸਰਕਾਰੀ ਸਕੂਲ ਜਾਤਰੀ ਵਿਚ ਅਧਿਆਪਕਾਂ ਵਲੋਂ ਭਾਰੀ ਵਿਰੋਧ

ਮੌੜ ਮੰਡੀ, 22 ਫਰਵਰੀ (ਲਖਵਿੰਦਰ ਸਿੰਘ ਮੌੜ)- ਪਿੰਡ ਜਾਤਰੀ ਵਿਚ ਅੱਜ ਮਾਹੌਲ ਉਸ ਵੇਲੇ ਤਣਾਅ ਵਾਲਾ ਬਣ ਗਿਆ ਜਦੋਂ ਸਿੱਖਿਆ ਵਿਭਾਗ ਪੰਜਾਬ ਵੱਲੋਂ ''ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ'' ਤਹਿਤ ਪਿੰਡ ਦੇ ਸਰਕਾਰੀ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ:) ਬਠਿੰਡਾ ਹਰਦੀਪ ਸਿੰਘ ਤੱਗੜ੍ਹ ਆਪਣੀ ਟੀਮ ਸਮੇਤ ਸਕੂਲ ਵਿਚ ਪੜ੍ਹਾਅ ਰਹੇ ਅਧਿਆਪਕਾਂ ਦਾ ਟੈੱਸਟ ਲੈਣ ਲਈ ਪਹੁੰਚੇ ਅਤੇ ਇਸ ਮੁਹਿੰਮ ਦੀ ਲਗਾਤਾਰ ਵਿਰੋਧਤਾ ਕਰਦੀ ਆ ਰਹੀ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਅੱਜ ਸਕੂਲ ਵਿਚ ਪਹੁੰਚੀ ਟੀਮ ਦਾ ਜਬਰਦਸਤ ਵਿਰੋਧ ਕੀਤਾ ਗਿਆ ਅਤੇ ਅਧਿਆਪਕਾਂ ਦਾ ਟੈੱਸਟ ਲੈਣ ਆਏ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐ:ਸਿੱ:) ਨੂੰ ਸਕੂਲ ਵਿਚ ਬੰਦ ਕਰਕੇ ਸਕੂਲ ਦੇ ਮੁੱਖ ਦਰਵਾਜ਼ੇ ਅੱਗੇ ਧਰਨਾ ਲਗਾ ਦਿੱਤਾ ਅਤੇ ਦੇਖਦਿਆਂ ਹੀ ਜ਼ਿਲੇ੍ਹ ਦੇ ਅਧਿਆਪਕ ਆਗੂਆਂ ਨੇ ਧਰਨੇ ਵਿਚ ਪਹੰੁਚ ਕੇ ਸਰਕਾਰ ਅਤੇ ਟੀਮ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਧਰਨਾਕਾਰੀ ਅਧਿਆਪਕਾਂ ਨੂੰ ਭਰਪੂਰ ਸਮਰਥਨ ਦਿੱਤਾ ਅਤੇ ਸਰਕਾਰੀ ਨੀਤੀਆਂ ਦੀ ਅਲੋਚਨਾ ਕੀਤੀ ਗਈ | ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਭਾਰੀ ਗਿਣਤੀ ਵਿਚ ਪੁਲਸ ਤਾਇਨਾਤ ਕੀਤੀ ਗਈ ਸੀ | ਅਧਿਆਪਕ ਆਗੂ ਮੰਗ ਕਰ ਰਹੇ ਸਨ ਕਿ ਉਹ ਟੈੱਸਟ ਲਈ ਤਿਆਰ ਹਨ ਪਰ ਲੈਣ ਆਈ ਟੀਮ ਵਿਜ਼ਟਰ ਰਜਿਸਟਰ ਅਧਿਆਪਕਾਂ ਵੱਲੋਂ ਕੀਤੇ ''ਪੜ੍ਹੋ ਪੰਜਾਬ-ਪੜ੍ਹਾਓ'' ਮੁਹਿੰਮ ਦਾ ਬਾਈਕਾਟ ਕਰਨ ਵਾਲੀ ਗੱਲ ਦਾ ਜ਼ਿਕਰ ਕਰ ਦੇਵੇ, ਪਰ ਟੀਮ ਮੁਖੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਜਿਹਾ ਲਿਖਣ ਲਈ ਤਿਆਰ ਨਹੀਂ ਸੀ, ਜਿਸ ਦੇ ਵਿਰੋਧ ਵਿਚ ਅਧਿਆਪਕਾਂ ਨੇ ਆਪਣੇ ਆਗੂਆਂ ਸਮੇਤ ਸਕੂਲ ਸਾਹਮਣੇ ਧਰਨਾ ਲਗਾ ਦਿੱਤਾ ਅਤੇ ਅਧਿਆਪਕਾਂ ਦੇ ਹੱਕ ਵਿਚ ਟਰੇਡ ਯੂਨੀਅਨ ਕੌਾਸਲ ਵੱਲੋਂ ਗੁਰਮੇਲ ਸਿੰਘ ਮੇਲਾ, ਪੈਨਸ਼ਨਰ ਐਸੋ: ਦੇ ਦਰਸ਼ਨ ਸਿੰਘ ਮੌੜ,ਪਿ੍ਤਪਾਲ ਸਿੰਘ ਮਾਸਟਰ ਕੇਡਰ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਤੇਜਾ ਸਿੰਘ ਚੜ੍ਹਤ ਸਿੰਘ ਮੌੜ ਦੇ ਜੱਥੇ ਵੱਲੋਂ ਝੰਡੇ ਲੈ ਕੇ ਪਹੁੰਚਣ ਨਾਲ ਇਸ ਧਰਨੇ ਨੂੰ ਹੋਰ ਵੀ ਤਾਕਤ ਮਿਲ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਹੌਲੀ-ਹੌਲੀ ਗ਼ਰੀਬਾਂ ਤੋਂ ਸਰਕਾਰੀ ਸਿੱਖਿਆ ਖੋਹ ਕੇ ਇਸ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ ਅਤੇ ਸਰਕਾਰੀ ਜਾਇਦਾਦਾਂ ਸਰਮਾਏਦਾਰਾਂ ਦੇ ਹੱਥ ਸੌਾਪਣ ਦੇ ਰਾਹ ਪਈ ਹੋਈ ਹੈ ਅਤੇ ਇਸ ਮੌਕੇ ''ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ'' ਮੁਹਿੰਮ ਨੂੰ ਅਧਿਆਪਕ ਮਾਰੂ ਨੀਤੀ ਦੱਸਦਿਆਂ ਕਿਹਾ ਕਿ ਇਸ ਨੂੰ ਅਧਿਆਪਕ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ | ਮੌਕੇ 'ਤੇ ਪਹੰੁਚੇ ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ ਨੇ ਧਰਨਾਕਾਰੀ ਅਧਿਆਪਕ ਆਗੂਆਂ ਨਾਲ ਗੱਲਬਾਤ ਕਰਕੇ ਅਧਿਆਪਕਾਂ ਦੀ ਮੰਗ ਪੂਰੀ ਕਰਵਾ ਦਿੱਤੀ ਅਤੇ ਟੈੱਸਟ ਲੈਣ ਆਈ ਟੀਮ ਦੇ ਮੁਖੀ ਨੇ ਅਧਿਆਪਕਾਂ ਦੀ ਮੰਗ ਮੁਤਾਬਿਕ ਟੈੱਸਟ ਦੇ ਬਾਈਕਾਟ ਕਰਨ ਦਾ ਜ਼ਿਕਰ ਸਕੂਲ ਦੇ ਰਜਿਸਟਰ ਵਿਚ ਕਰ ਦਿੱਤਾ ਅਤੇ ਦੇਰ ਰਾਤ ਧਰਨਾ ਸਮਾਪਤ ਹੋ ਗਿਆ | ਧਰਨੇ ਵਿਚ ਅਧਿਆਪਕ ਆਗੂ ਜਗਸੀਰ ਸਿੰਘ ਸਹੋਤਾ, ਨੌਜਵਾਨ ਭਾਰਤ ਸਭਾ ਤੋਂ ਸਰਬਜੀਤ ਸ਼ਰਮਾ ਚੜ੍ਹਤ ਸਿੰਘ ਮੌੜ, ਗੁਰਜੀਤ ਸਿੰਘ ਜੱਸੀ, ਬੇਅੰਤ ਸਿੰਘ ਫੂਲੇਵਾਲ, ਅਸ਼ਵਨੀ ਕੁਮਾਰ, ਜਸਪਾਲ ਬੰਗੀ, ਪਿ੍ਤਪਾਲ ਸਿੰਘ,ਕੁਲਦੀਪ ਸਿੰਘ, ਕੁਲਦੀਪ ਗੋਸਲ, ਰਾਜਵੀਰ ਮਾਨ ਅਤੇ ਗੁਰਵਿੰਦਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਅਧਿਆਪਕ ਅਧਿਆਪਕਾਵਾਂ ਸ਼ਾਮਲ ਸਨ | ਇਸ ਮੌਕੇ ਕੁਲਦੀਪ ਸਿੰਘ ਡੀ.ਐੱਸ. ਪੀ.ਮੌੜ, ਇੰਸ: ਦਲਬੀਰ ਸਿੰਘ ਮੁਖੀ ਥਾਣਾ ਮੌੜ ਭਾਰੀ ਪੁਲਿਸ ਦਸਤੇ ਸਮੇਤ ਮੌਜੂਦ ਸਨ |

ਪੱਕਾ ਕਲਾਂ ਵਿਖੇ ਸਾਹਮਣੇ ਆਇਆ ਸਵਾਈਨ ਫਲੂ ਦਾ ਸ਼ੱਕੀ ਮਰੀਜ਼

ਸੰਗਤ ਮੰਡੀ, 22 ਫਰਵਰੀ (ਸ਼ਾਮ ਸੁੰਦਰ ਜੋਸ਼ੀ)- ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਸਵਾਈਨ ਫਲੂ ਦਾ ਸ਼ੱਕੀ ਮਰੀਜ਼ ਸਾਹਮਣੇ ਆਉਣ ਦੀਆਂ ਕਨਸੋਆਂ ਹਨ | ਪਿੰਡ ਵਾਸੀਆਂ ਨੇ ਦੱਸਿਆ ਕਿ ਸਵਾਈਨ ਫਲੂ ਦਾ ਸ਼ੱਕੀ ਮਰੀਜ਼ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਪਿਛਲੇ ਕਈ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚੋਂ ਏ.ਸੀ. ਅਤੇ ਇਨਵਰਟਰ ਚੋਰੀ

ਸੰਗਤ ਮੰਡੀ, 22 ਫਰਵਰੀ (ਅੰਮਿ੍ਤਪਾਲ ਸ਼ਰਮਾ/ਸ਼ਾਮ ਸੁੰਦਰ ਜੋਸ਼ੀ)- ਸੰਗਤ ਬਲਾਕ ਦੇ ਪਿੰਡ ਧੁੰਨੀਕੇ ਦੇ ਸੇਵਾ ਕੇਂਦਰ 'ਚੋਂ ਏ.ਸੀ. ਅਤੇ ਇਨਵਰਟਰ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਧੁੰਨੀਕੇ ਵਾਸੀ ਰੇਸ਼ਮ ਸਿੰਘ ਪੁੱਤਰ ਚੰਦ ਸਿੰਘ ਵਲੋਂ ਇਸ ਮਾਮਲੇ ਦੀ ...

ਪੂਰੀ ਖ਼ਬਰ »

ਜ਼ਲਿ੍ਹਆਵਾਲੇ ਬਾਗ਼ ਦੇ ਖ਼ੂਨੀ ਸਾਕੇ ਨੂੰ ਸਮਰਪਿਤ 3 ਦਿਨਾਂ 15ਵਾਂ ਵਿਰਾਸਤੀ ਮੇਲਾ ਸ਼ੁਰੂ

ਬਠਿੰਡਾ, 22 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਾਡੇਸ਼ਨ ਵਲੋਂ ਜ਼ਲਿ੍ਹਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦੀ ਸੌ ਸਾਲਾ ਯਾਦ ਨੂੰ ਸਮਰਪਿਤ 15ਵਾਂ ਵਿਰਾਸਤੀ ਮੇਲਾ ਅੱਜ ਮੇਲਾ ਅੱਜ ਸ਼ੁਰੂ ਹੋ ਗਿਆ | ਵਿਰਾਸਤੀ ਮੇਲੇ ਦਾ ਰਸਮੀ ਆਰੰਭ ...

ਪੂਰੀ ਖ਼ਬਰ »

2 ਕੁਇੰਟਲ ਭੁੱਕੀ ਸਣੇ 1 ਗਿ੍ਫ਼ਤਾਰ- ਤਿੰਨ ਦਿਨਾਂ ਪੁਲਿਸ ਰਿਮਾਂਡ ਲਿਆ

ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਨਥਾਣਾ ਦੇ ਘਰੋਂ 2 ਕੁਇੰਟਲ ਭੁੱਕੀ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਦਿਮਾਗੀ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਰਾਮਾਂ ਮੰਡੀ, 22 ਫਰਵਰੀ (ਤਰਸੇਮ ਸਿੰਗਲਾ)-ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਰਿਫਾਇਨਰੀ ਦੇ ਇੱਕ ਮੁਲਾਜ਼ਮ ਵੱਲੋਂ ਕੀੜੇਮਾਰ ਦਵਾਈ ਨਿਗਲ ਕੇ ਆਪਣੀ ਜੀਵਨ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਹੈ | ਰਾਮਾਂ ਥਾਣੇ 'ਚ ਮਿ੍ਤਕ ਦੇ ਚਚੇਰੇ ਭਾਈ ਵੱਲੋਂ ਦਰਜ ਕਰਵਾਏ ਗਏ ਬਿਆਨਾਂ ...

ਪੂਰੀ ਖ਼ਬਰ »

ਨਸ਼ਾ ਤਸਕਰੀ ਅਤੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ ਪੁਲਿਸ-ਏ. ਆਈ. ਜੀ. ਮੌੜ

ਬਠਿੰਡਾ, 22 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਸ: ਤੇਜਿੰਦਰ ਸਿੰਘ ਮੌੜ ਨੇ ਏ. ਆਈ. ਜੀ. ਐਸ. ਟੀ. ਐਫ. ਬਠਿੰਡਾ ਰੇਂਜ ਤੇ 5ਵੀਂ ਬਟਾਲੀਅਨ ਦੇ ਕਮਾਡੈਂਟ ਵਜੋਂ ਅੱਜ ਆਪਣਾ ਅਹੁੱਦਾ ਸੰਭਾਲ ਲਿਆ | ਇਸ ਮੌਕੇ ਫੋਰਸ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਇਸ ਮੌਕੇ ਏ. ਆਈ. ...

ਪੂਰੀ ਖ਼ਬਰ »

ਗੱਡੀ ਥੱਲੇ ਆ ਜਾਣ ਕਾਰਨ ਨੌਜਵਾਨ ਦੀ ਮੌਤ

ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਤੀਂ ਬਠਿੰਡਾ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਥੱਲੇ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ਮੌਕੇ 'ਤੇ ਸ਼ਨਾਖ਼ਤ ਨਹੀਂ ਹੋ ਸਕੀ ਪ੍ਰੰਤੂ ਬਾਅਦ ਵਿਚ ਸਹਾਰਾ ਵਰਕਰਾਂ ਨੇ ਆਪਣੇ ਨੈਟਵਰਕ ...

ਪੂਰੀ ਖ਼ਬਰ »

ਜ਼ੈਲਦਾਰ ਲਖਵਿੰਦਰ ਲੱਖੀ ਨੇ ਸੰਭਾਲੀ ਭੁੱਚੋ ਹਲਕੇ ਦੀ ਕਮਾਨ-ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਗੋਨਿਆਣਾ, 22 ਫਰਵਰੀ (ਮਨਦੀਪ ਸਿੰਘ ਮੱਕੜ)-ਲੋਕ ਸਭਾ ਚੋਣਾਂ ਨੇੜੇ ਆਉਣ 'ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਬਠਿੰਡਾ ਤੋਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਚੋਣ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ | ਬਾਦਲ ਪਰਿਵਾਰ ਵਲੋਂ ਵੱਖ-ਵੱਖ ਹਲਕਿਆਂ ਵਿਚ ਆਪਣੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਅਤੇ ਸਿਹਤ ਜਾਗਰੂਕਤਾ ਕੈਂਪ 'ਚ 110 ਮਰੀਜ਼ਾਂ ਦੀ ਕੀਤੀ ਜਾਂਚ

ਚਾਉਕੇ, 22 ਫਰਵਰੀ (ਮਨਜੀਤ ਸਿੰਘ ਘੜੈਲੀ)-ਤੰਦਰੁਸਤ ਮਿਸ਼ਨ ਪੰਜਾਬ ਅਧੀਨ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾਕਟਰ ਰਾਜਪਾਲ ਸਿੰਘ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰ ਪਿੰਡ ਚੋਟੀਆਾ ਵਿਖੇ ਮੈਡੀਕਲ ਜਾਾਚ ਅਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸਮਿਤ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫਾਈਨਰੀ ਨੇ ਹੋਣਹਾਰ ਵਿਦਿਆਰਥੀਆਂ ਨੂੰ 20 ਲੱਖ ਦੇ ਵਜ਼ੀਫ਼ਾ ਚੈੱਕ ਤੇ ਲੈਪਟਾਪ ਵੰਡੇ

ਰਾਮਾਂ ਮੰਡੀ, 22 ਫਰਵਰੀ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਕਲਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਸਿੱਖਿਆ ਦੇ ਖੇਤਰ ਵਿੱਚ ਨੇੜਲੇ 10 ਪਿੰਡਾਂ ਦੇ ਸਰਕਾਰੀ ਸਕੂੂਲਾਂ ਦੇ ਪੁਜ਼ੀਸਨਾਂ ਹਾਸਿਲ ਕਰਨ ਵਾਲੇ ...

ਪੂਰੀ ਖ਼ਬਰ »

ਕਿੱਤਾਮੁਖੀ ਸਿੱਖਿਆ ਨੂੰ ਵਧੇਰੇ ਕਾਰਗਰ ਤਰੀਕੇ ਨਾਲ ਚਲਾਉਣ ਲਈ ਅਧਿਆਪਕਾਂ ਨੇ ਡਾਇਰੈਕਟਰ ਜਨਰਲ ਸਕੂਲ ਨੂੰ ਲਿਖਿਆ ਪੱਤਰ

ਬਠਿੰਡਾ, 22 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਕਿੱਤਾਮੁਖੀ ਸਿੱਖਿਆ ਨੂੰ ਹੋਰ ਵਧੇਰੇ ਕਾਰਗਰ ਤਰੀਕੇ ਨਾਲ ਸਕੂਲ ਪੱਧਰ 'ਤੇ ਲਾਗੂ ਕਰਨ ਨੂੰ ਲੈ ਕੇ ਕਿੱਤਾਮੁੱਖੀ ਅਧਿਆਪਕਾਂ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨੂੰ ਮੰਗ ਪੱਤਰ ਭੇਜਿਆ | ਇਸ ਮੌਕੇ ਯੂਨੀਅਨ ਦੇ ...

ਪੂਰੀ ਖ਼ਬਰ »

ਬਸਤੀ ਬਚਾਓ ਐਕਸ਼ਨ ਕਮੇਟੀ ਵਲੋਂ ਲੋਕਾਂ ਨੂੰ ਮਕਾਨਾਂ ਦੇ ਮਾਲਕੀ ਹੱਕ ਦੇਣ ਦੀ ਮੰਗ

ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਧੋਬੀਆਣਾ ਬਸਤੀ ਬਚਾਓ ਐਕਸ਼ਨ ਕਮੇਟੀ ਬਠਿੰਡਾ ਵਲੋਂ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੂੰ ਬੇਅੰਤ ਸਿੰਘ ਨਗਰ ਧੋਬੀਆਣਾ ਦੇ ਲੋਕਾਂ ਨੂੰ ਮਕਾਨਾਂ ਦੇ ਮਾਲਕੀ ਹੱਕ ਦੇਣ ਦੀ ਮੰਗ ਕੀਤੀ ਹੈ | ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕਾਂਗੜ ਵਲੋਂ ਥਾਣਾ ਕਾਂਗੜ ਦਾ ਦੌਰਾ

ਭਗਤਾ ਭਾਈਕਾ, 22 ਫਰਵਰੀ (ਸੁਖਪਾਲ ਸਿੰਘ ਸੋਨੀ)-ਹਲਕਾ ਵਿਧਾਇਕ ਅਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅਚਾਨਕ ਸਥਾਨਕ ਪੁਲਿਸ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਸਮੇਂ ਸ: ਕਾਂਗੜ ਨੇ ਐਸ. ਐਚ. ਓ. ਹਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਟੀਮ ਵਲੋਂ ਵਾਤਾਵਰਣ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਧਰਨੇ ਉਪਰੰਤ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ

ਬਠਿੰਡਾ, 22 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸੂਬਾਈ ਕਮੇਟੀ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਠਿੰਡਾ, ਠੇਕਾ ਮੁਲਾਜ਼ਮ ਸੰਘਰਸ਼, ਕਮੇਟੀ ਬਠਿੰਡਾ, ਕੰਟਰੈਕਟ ਵਰਕਰਜ਼ ਯੂਨੀਅਨ ਲਹਿਰਾ ਮੁਹੱਬਤ ਤੇ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ...

ਪੂਰੀ ਖ਼ਬਰ »

ਗੁਰੂਸਰ ਬੇਅਦਬੀ ਮਾਮਲਾ-ਡੇਰਾ ਪ੍ਰੇਮੀਆਂ ਦੀਆਂ ਜ਼ਮਾਨਤਾਂ ਸਬੰਧੀ ਬਹਿਸ ਮੁਕੰਮਲ-ਫ਼ੈਸਲਾ 25 ਨੂੰ

ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਅਕਤੂਬਰ 2016 ਵਿਚ ਜ਼ਿਲ੍ਹੇ ਦੇ ਪਿੰਡ ਗੁਰੂਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀ ਵਿਚ ਖਿਲਾਰ ਕੇ ਕੀਤੀ ਗਈ ਬੇਅਦਬੀ ਮਾਮਲੇ ਵਿਚ ਜੇਲ੍ਹ ਵਿਚ ਬੰਦ 6 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ 'ਤੇ ਅੱਜ ...

ਪੂਰੀ ਖ਼ਬਰ »

66 ਕੇ. ਵੀ. ਰਾਮਾਂ ਗਰਿੱਡ ਤੋਂ ਸਪਲਾਈ ਬੰਦ ਰਹੇਗੀ

ਰਾਮਾਂ ਮੰਡੀ, 22 ਫਰਵਰੀ (ਅਰੋੜਾ)- ਪਾਵਰਕਾਮ ਦੇ ਇੰਜੀਨੀਅਰ ਸੰਦੀਪ ਕੁਮਾਰ ਗਰਗ ਨੇੇ ਦੱਸਿਆ ਕਿ 66 ਕੇ.ਵੀ. ਰਾਮਾਂ ਗਰਿੱਡ ਤੋਂ ਚੱਲਦੇ ਸਾਰੇ 11 ਕੇ.ਵੀ ਫੀਡਰਾਂ ਦੀ ਸਪਲਾਈ 23 ਫਰਵਰੀ ਤੋਂ 4 ਮਾਰਚ 2019 ਤੱਕ ਹਰ ਰੋਜ਼ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਦਸ ਦਿਨ ਬੰਦ ਰਹੇਗੀ | ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ ਕਰਾੜਵਾਲਾ ਵਿਖੇ ਵਿਦਾਇਗੀ ਸਮਾਗਮ ਯਾਦਗਾਰੀ ਹੋ ਨਿੱਬੜਿਆ

ਚਾਉਕੇ, 22 ਫਰਵਰੀ (ਮਨਜੀਤ ਸਿੰਘ ਘੜੈਲੀ)-ਸਵ: ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਵਿਦਾਇਗੀ ਸਮਾਗਮ ਯਾਦਗਾਰੀ ਹੋ ਨਿਬੜਿਆ | ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਲਈ ਮੁਲਾਜ਼ਮਾਂ ਦਾ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ

ਬਠਿੰਡਾ, 22 ਫਰਵਰੀ (ਸੁੱਖਾ)-ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਲਈ ਬੀਤੇ ਕੱਲ੍ਹ ਬਠਿੰਡਾ 'ਚ ਕੀਤੇ ਗਏ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਪਿਛੋਂ ਸਥਾਨਕ ਚਿਲਡਰਨ ਪਾਰਕ ਵਿਖੇ ਪੱਕਾ ਮੋਰਚਾ ਲਾਈ ਬੈਠੇ ਮੁਲਾਜ਼ਮਾਂ ਦਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਸੀ.ਪੀ.ਐਫ. ...

ਪੂਰੀ ਖ਼ਬਰ »

ਸਰਪੰਚੀ ਦੀ ਚੋਣ ਲੜ ਚੁੱਕੇ ਵਿਅਕਤੀ ਦੇ ਘਰੋਂ 200 ਕਿੱਲੋ ਲਾਹਣ ਬਰਾਮਦ

ਬਠਿੰਡਾ ਛਾਉਣੀ, 22 ਫਰਵਰੀ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਤੋਂ ਸਰਪੰਚੀ ਦੀ ਚੋਣ ਲੜ ਚੁੱਕੇ ਤਰਸੇਮ ਸਿੰਘ ਉਰਫ਼ ਲਾਲੋ ਪੁੱਤਰ ਕਣਕੂ ਸਿੰਘ ਦੇ ਘਰੋਂ ਭੁੱਚੋ ਪੁਲਿਸ ਨੇ 200 ਕਿੱਲੋ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਇਸ ਦੇ ਨਾਲ ਹੀ ਭੁੱਚੋ ਪੁਲਿਸ ਨੇ ਪਿੰਡ ...

ਪੂਰੀ ਖ਼ਬਰ »

ਦੀ ਬਠਿੰਡਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ ਇੰਟਰ ਡਿਸਟਿ੍ਕਟ ਟੂਰਨਾਮੈਂਟ ਅੰਡਰ 19 ਟਰਾਇਲ ਕੱਲ੍ਹ

ਬਠਿੰਡਾ, 22 ਫਰਵਰੀ (ਸ. ਰਿਪੋ.)- ਬਠਿੰਡਾ ਵਿਚ ਕ੍ਰਿਕਟ ਦੇ ਪ੍ਰਸਾਰ ਲਈ ਯਤਨਸ਼ੀਲ ਦੀ ਬਠਿੰਡਾ ਡਿਸਟਿ੍ਕਟ ਕ੍ਰਿਕਟ ਐਸੋਸੀਏਸ਼ਨ ਵਲੋਂ ਇੰਟਰ ਡਿਸਟਿ੍ਕਟ ਟੂਰਨਾਮੈਂਟ ਅੰਡਰ 19 ਦੇ ਟਰਾਇਲ 24 ਫਰਵਰੀ ਨੂੰ ਦੁਪਹਿਰ 2 ਵਜੇ ਸਥਾਨਕ ਰਜਿੰਦਰਾ ਕਾਲਜ ਦੇ ਗਰਾਊਾਡ ਵਿਖੇ ਲਏ ...

ਪੂਰੀ ਖ਼ਬਰ »

ਬੀਬੀ ਹਰਸਿਮਰਤ ਕੌਰ ਬਾਦਲ ਨੇ 23 ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਬੂਟੇ ਵੰਡੇ

ਬੱਲੂਆਣਾ, 22 ਫਰਵਰੀ (ਗੁਰਨੈਬ ਸਾਜਨ)-ਬੀਬੀ ਹਰਸਿਮਰਤ ਕੌਰ ਬਾਦਲ ਫੂਡ ਐਾਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਵਲੋਂ ਔਰਤਾਂ ਨੂੰ ਸਵੈ-ਨਿਰਭਰ ਕਰਨ ਲਈ ਚਲਾਈ ਨੰਨ੍ਹੀ ਛਾਂ ਸਕੀਮ ਤਹਿਤ ਸਿਲਾਈ ਦਾ ਕੋਰਸ ਕਰ ਚੁੱਕੀਆਂ ਬਾਹੋ ਯਾਤਰੀ ਦੀਆਂ 23 ਔਰਤਾਂ ਨੂੰ ਸਿਲਾਈ ...

ਪੂਰੀ ਖ਼ਬਰ »

ਆਈ. ਜੀ. ਉਮਰਾਨੰਗਲ ਦੀ ਗਿ੍ਫ਼ਤਾਰੀ ਬਰਗਾੜੀ ਮੋਰਚੇ ਦੀ ਵੱਡੀ ਜਿੱਤ- ਭਾਗੀਵਾਾਦਰ, ਸੀਰਾ

ਭਾਗੀਵਾਾਦਰ, 22 ਫਰਵਰੀ (ਮਹਿੰਦਰ ਸਿੰਘ ਰੂਪ)- ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀਕਾਾਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਾਚ ਟੀਮ ਵੱਲੋਂ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਕੀਤੀ ਗਿ੍ਫ਼ਤਾਰੀ ਦੀ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਕਾਂਟੈਕਟ ਵਰਕਰਾਂ ਨੇ ਮੰਗਾਂ ਸਬੰਧੀ ਕੇਂਦਰੀ ਮੰਤਰੀ ਬੀਬਾ ਬਾਦਲ ਨੂੰ ਦਿੱਤਾ ਮੰਗ ਪੱਤਰ

ਤਲਵੰਡੀ ਸਾਬੋ, 22 ਫਰਵਰੀ (ਰਣਜੀਤ ਸਿੰਘ ਰਾਜੂ)-ਪਿਛਲੇ ਸਮੇਂ ਤੋਂ ਰੁਕੀਆਂ ਤਨਖ਼ਾਹਾਂ ਦੇ ਨਾਲ-ਨਾਲ ਆਪਣੀਆਂ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਬੀ.ਐੱਸ.ਐੱਨ.ਐੱਲ ਕੈਜ਼ੂਅਲ ਕਾਂਟੈਕਟ ਵਰਕਰ ਯੂਨੀਅਨ ਦੇ ਇੱਕ ਵਫ਼ਦ ਨੇ ਬੀਤੀ ਦੇਰ ਸ਼ਾਮ ਸਰਕਲ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

ਭੁੱਕੀ ਬਰਾਮਦ- ਮਾਮਲਾ ਦਰਜ

ਨਥਾਣਾ, 22 ਫਰਵਰੀ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਪੁਲਿਸ ਨੇ ਇਸੇ ਨਗਰ ਦੇ ਵਸਨੀਕ ਜਸਵਿੰਦਰ ਸਿੰਘ ਪਾਸੋਂ 2 ਕੁਇੰਟਲ ਭੁੱਕੀ ਬਰਾਮਦ ਕਰਨ ਉਪਰੰਤ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਕਿਸੇ ਸੂਹ ਦੇ ਆਧਾਰ 'ਤੇ ਇਹ ਭੁੱਕੀ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ 5 ਨੂੰ

ਬਠਿੰਡਾ, 22 ਫਰਵਰੀ (ਸ. ਰਿਪੋ.)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਸਰਬੱਤ ਦੇ ਭਲੇ ਲਈ ਅਤੇ ਸਮੁੱਚੀ ਫੋਰਸ ਦੀ ਤੰਦਰੁਸਤੀ ਲਈ ਹਰ ਸਾਲ ਦੀ ਤਰ੍ਹਾਂ ਸ੍ਰੀ ਅਖੰਡ ਪਾਠ ਦੇ ਪ੍ਰਕਾਸ਼ 3 ਮਾਰਚ ਨੂੰ ਕਰਵਾਏ ਜਾਣਗੇ ਅਤੇ 5 ਮਾਰਚ ਨੂੰ ਸਵੇਰੇ 10 ਵਜੇ ਪਾਠ ...

ਪੂਰੀ ਖ਼ਬਰ »

ਪਾਲ ਨੈਨੀ ਨੇ ਇਕ ਮਹੀਨੇ 'ਚ ਲਗਵਾਏ 8 ਨੈਨੀ ਵੀਜ਼ੇ

ਲੁਧਿਆਣਾ, 22 ਫਰਵਰੀ (ਭੁਪਿੰਦਰ ਸਿੰਘ ਬਸਰਾ)-ਨੈਨੀ ਕੋਰਸ ਕਰਕੇ ਕੈਨੇਡਾ ਵਿਚ ਆਪਣਾ ਭੱਵਿਖ ਬਣਾਉਣ ਦੇ ਇੱਛੂਕ 6 ਮਹੀਨੇ ਦਾ ਨੈਨੀ ਕੋਰਸ ਕਰਕੇ ਕੈਨੇਡਾ ਵਿਚ ਸਥਾਪਤ ਹੋ ਸਕਦੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆ ਸੰਸਥਾ ਦੇ ਨਿਰਦੇਸ਼ਕ ਸੁਖਪਾਲ ਸਿੰਘ ਅਤੇ ਰਮਨਦੀਪ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX