ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਫੱਗਣ ਸੰਮਤ 550
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜਵੈਲਟ

ਸੰਪਾਦਕੀ

ਖ਼ਤਰੇ ਵਿਚ ਪੈ ਸਕਦਾ ਹੈ ਸਿੰਧ ਜਲ ਸਮਝੌਤਾ

ਪਾਕਿਸਤਾਨ ਦੀ ਦਹਾਕਿਆਂ ਤੋਂ ਕਸ਼ਮੀਰ ਦੇ ਮਸਲੇ 'ਤੇ ਭਾਰਤ ਨੂੰ ਲਹੂ-ਲੁਹਾਨ ਕਰਨ ਦੀ ਨੀਤੀ ਕਾਰਨ ਹੁਣ ਤੱਕ ਇਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਤਿੰਨ ਲੜਾਈਆਂ ਹੋ ਚੁੱਕੀਆਂ ਹਨ ਅਤੇ ਅੱਤਵਾਦੀ ਸੰਗਠਨਾਂ ਵਲੋਂ ਲਗਾਤਾਰ ਭਾਰਤ ਦੀ ਸਰਜ਼ਮੀਨ 'ਤੇ ਹਮਲੇ ਹੁੰਦੇ ਰਹੇ ਹਨ। 1947 'ਚ ਹੋਂਦ 'ਚ ਆਏ ਪਾਕਿਸਤਾਨ ਵਿਚੋਂ ਉਸ ਦਾ ਪੂਰਬੀ ਹਿੱਸਾ ਵੱਖ ਹੋ ਕੇ ਬੰਗਲਾਦੇਸ਼ ਦੇ ਰੂਪ ਵਿਚ ਆਪਣੀ ਵੱਖਰੀ ਹਸਤੀ ਸਥਾਪਿਤ ਕਰਕੇ ਆਜ਼ਾਦ ਹੋ ਚੁੱਕਾ ਹੈ। ਇਸ ਤੋਂ ਬਾਅਦ ਵੀ ਪਾਕਿਸਤਾਨ ਅੱਤਵਾਦ ਤੇ ਧਾਰਮਿਕ ਕੱਟੜਤਾ 'ਤੇ ਰੋਕ ਨਹੀਂ ਲਾ ਸਕਿਆ। ਭਾਰਤ ਤੇ ਪਾਕਿਸਤਾਨ ਦੇਸ਼ਾਂ ਵਿਚ ਤਣਾਅ ਇਕ ਵਾਰ ਫਿਰ ਇਥੋਂ ਤੱਕ ਵਧ ਗਿਆ ਹੈ ਕਿ ਸਿਰ 'ਤੇ ਲੜਾਈ ਦੇ ਬੱਦਲ ਛਾ ਰਹੇ ਜਾਪਦੇ ਹਨ।
ਪਿਛਲੇ ਦਿਨੀਂ ਪੁਲਵਾਮਾ ਵਿਚ ਅੱਤਵਾਦੀਆਂ ਵਲੋਂ ਕੀਤੇ ਗਏ ਆਤਮਘਾਤੀ ਹਮਲੇ ਵਿਚ 40 ਜਵਾਨ ਸ਼ਹੀਦ ਹੋ ਗਏ ਸਨ। ਚਾਹੇ ਇਸ ਦੇ ਪ੍ਰਤੀਕਰਮ ਵਜੋਂ ਭਾਰਤ ਨੇ ਪਾਕਿਸਤਾਨ ਨੂੰ ਵਪਾਰ ਲਈ ਦਿੱਤਾ ਤਰਜੀਹੀ ਦੇਸ਼ ਦਾ ਦਰਜਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਉਧਰੋਂ ਹੁੰਦੀ ਦਰਾਮਦ 'ਤੇ ਵੀ 200 ਫ਼ੀਸਦੀ ਟੈਕਸ ਲਗਾ ਕੇ ਇਕ ਤਰ੍ਹਾਂ ਨਾਲ ਤਜਾਰਤ ਦਾ ਭੋਗ ਪਾ ਦਿੱਤਾ ਹੈ। ਕੌਮਾਂਤਰੀ ਮੰਚ 'ਤੇ ਪਾਕਿਸਤਾਨ ਦਾ ਅਸਲੀ ਚਿਹਰਾ ਦਿਖਾਉਣ ਲਈ ਵੀ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੀਆਂ ਸਰਹੱਦਾਂ ਅੰਦਰ ਅੱਤਵਾਦੀਆਂ ਦੇ ਖ਼ਾਤਮੇ ਲਈ 'ਸਰਜੀਕਲ ਸਟਰਾਈਕ' ਦੇ ਰੂਪ ਵਿਚ ਹਮਲਾ ਵੀ ਕੀਤਾ ਗਿਆ ਸੀ ਪਰ ਇਸ ਵਾਰ ਭਾਰਤ ਵਲੋਂ ਆਪਣੇ ਦਰਿਆਵਾਂ 'ਚੋਂ ਪਾਕਿਸਤਾਨ ਵੱਲ ਜਾਂਦਾ ਪਾਣੀ ਰੋਕਣ ਦੇ ਐਲਾਨ ਨੇ ਸਥਿਤੀ ਨੂੰ ਇਕ ਵੱਖਰਾ ਹੀ ਰੂਪ ਦੇ ਦਿੱਤਾ ਹੈ। ਪਾਕਿਸਤਾਨ ਦੀ ਕਿਸੇ ਵੀ ਤਰ੍ਹਾਂ ਦੀ ਖੁਸ਼ਹਾਲੀ ਦਾ ਦਾਰੋਮਦਾਰ ਭਾਰਤ 'ਚੋਂ ਆਉਂਦੇ ਦਰਿਆਵਾਂ 'ਤੇ ਹੀ ਕਿਹਾ ਜਾ ਸਕਦਾ ਹੈ। ਇਸ ਦੀ ਕਰੋੜਾਂ ਏਕੜ ਧਰਤੀ ਇਨ੍ਹਾਂ ਦਰਿਆਵਾਂ ਨਾਲ ਸਿੰਜੀ ਜਾਂਦੀ ਹੈ ਅਤੇ ਕਰੋੜਾਂ ਹੀ ਲੋਕਾਂ ਦਾ ਜੀਵਨ ਇਨ੍ਹਾਂ ਦਰਿਆਵਾਂ 'ਤੇ ਹੀ ਨਿਰਭਰ ਹੈ। ਚਾਹੇ ਕੇਂਦਰੀ ਜਲ ਸਰੋਤਾਂ ਸਬੰਧੀ ਮੰਤਰੀ ਨਿਤਿਨ ਗਡਕਰੀ ਨੇ ਇਹ ਐਲਾਨ ਕੀਤਾ ਹੈ ਕਿ ਭਾਰਤ ਇਨ੍ਹਾਂ ਨਦੀਆਂ 'ਚੋਂ ਆਪਣੇ ਹਿੱਸੇ ਆਉਂਦੇ ਪਾਣੀ ਨੂੰ ਪਾਕਿਸਤਾਨ 'ਚ ਜਾਣ ਤੋਂ ਰੋਕੇਗਾ ਪਰ ਭਾਰਤ ਵਲੋਂ ਅਜਿਹੀ ਨੀਤੀ ਅਖ਼ਤਿਆਰ ਕਰਨ ਨਾਲ ਹੀ ਪਾਕਿਸਤਾਨ ਦੇ ਸਾਹ ਸੂਤੇ ਜਾਣ ਦਾ ਅੰਦੇਸ਼ਾ ਬਣ ਗਿਆ ਹੈ। ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ ਪਾਣੀਆਂ ਦੇ ਬਟਵਾਰੇ ਦੀ ਚਰਚਾ ਲਗਾਤਾਰ ਚਲਦੀ ਰਹੀ ਹੈ। ਬੜੀ ਵਾਰ ਇਸ ਮਸਲੇ 'ਤੇ ਵੱਡੀਆਂ ਗੁੰਝਲਾਂ ਪੈਦਾ ਹੁੰਦੀਆਂ ਰਹੀਆਂ ਹਨ। ਅਖੀਰ ਵਿਕਾਸ ਬੈਂਕ ਜਿਸ ਨੂੰ ਹੁਣ ਵਿਸ਼ਵ ਬੈਂਕ ਕਿਹਾ ਜਾਂਦਾ ਹੈ, ਦੀ ਵਿਚੋਲਗੀ ਨਾਲ ਸਤੰਬਰ, 1960 'ਚ ਕਰਾਚੀ ਵਿਚ ਸਿੰਧ ਜਲ ਸਮਝੌਤਾ ਹੋਇਆ ਸੀ, ਜਿਸ 'ਤੇ ਭਾਰਤ ਵਲੋਂ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਤੇ ਪਾਕਿਸਤਾਨ ਦੇ ਤਤਕਾਲੀ ਰਾਸ਼ਟਰਪਤੀ ਅਯੂਬ ਖਾਨ ਨੇ ਦਸਤਖ਼ਤ ਕੀਤੇ ਸਨ। ਇਸ ਸਮਝੌਤੇ ਮੁਤਾਬਿਕ ਭਾਰਤ ਨੂੰ ਪੂਰਬੀ ਹਿੱਸੇ ਦੇ ਤਿੰਨ ਦਰਿਆ ਰਾਵੀ, ਬਿਆਸ ਤੇ ਸਤਲੁਜ ਦਾ ਪਾਣੀ ਵਰਤਣ ਦਾ ਪੂਰਾ ਅਧਿਕਾਰ ਦਿੱਤਾ ਗਿਆ ਸੀ ਅਤੇ ਭਾਰਤ 'ਚੋਂ ਵਹਿੰਦੇ ਤਿੰਨ ਪੱਛਮੀ ਦਰਿਆਵਾਂ ਸਿੰਧ, ਜਿਹਲਮ ਤੇ ਚਿਨਾਬ ਦਾ 80 ਫ਼ੀਸਦੀ ਪਾਣੀ ਪਾਕਿਸਤਾਨ ਵਲੋਂ ਵਰਤਿਆ ਜਾਣਾ ਸੀ। ਭਾਰਤ ਨੂੰ ਇਨ੍ਹਾਂ ਪਾਣੀਆਂ 'ਚੋਂ ਘਰੇਲੂ, ਸਨਅਤ, 7 ਲੱਖ ਏਕੜ ਸਿੰਜਾਈ ਤੇ ਬਿਜਲੀ ਉਤਪਾਦਨ ਦਾ ਹੱਕ ਦਿੱਤਾ ਗਿਆ ਸੀ। ਇਸ ਦੇ ਇਲਾਵਾ ਭਾਰਤ 3.60 ਲੱਖ ਫੁੱਟ ਪਾਣੀ ਦਾ ਇਨ੍ਹਾਂ ਸਕੀਮਾਂ 'ਚੋਂ ਭੰਡਾਰਨ ਵੀ ਕਰ ਸਕਦਾ ਸੀ। ਇਸ ਲਈ ਭਾਰਤ ਨੇ ਪਿਛਲੇ ਸਮੇਂ ਵਿਚ ਤੁਲਬੁਲ ਪ੍ਰਾਜੈਕਟ ਰਾਵੀ ਦਰਿਆ 'ਤੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਤੋਂ ਇਲਾਵਾ ਚਿਨਾਬ 'ਤੇ ਚਾਰ ਹੋਰ ਡੈਮ ਬਣਾਉਣ ਦੀ ਯੋਜਨਾ ਤਿਆਰ ਕੀਤੀ ਸੀ। ਇਹ ਸਾਰੀਆਂ ਯੋਜਨਾਵਾਂ ਹਾਲੇ ਅੱਧ-ਵਿਚਾਲੇ ਹੀ ਲਟਕੀਆਂ ਹੋਈਆਂ ਹਨ। ਭਾਰਤ ਆਪਣੇ ਹਿੱਸੇ ਆਏ ਪਾਣੀ ਦਾ ਇਸਤੇਮਾਲ ਵੀ ਨਹੀਂ ਕਰ ਸਕਿਆ। ਇਕ ਅੰਦਾਜ਼ੇ ਮੁਤਾਬਿਕ ਜੇ ਇਕ ਹਿੱਸੇ ਦੀ ਵਰਤੋਂ ਵੀ ਭਾਰਤ ਆਪਣੇ ਲਈ ਕਰਦਾ ਤਾਂ ਵੀ ਪਾਕਿਸਤਾਨ 'ਚ ਪਾਣੀ ਦੀ ਘਾਟ ਰੜਕਦੀ ਸੀ। ਇਥੋਂ ਤੱਕ ਕਿ ਇਸ ਨਾਲ ਉਸ ਦੀ ਆਰਥਿਕਤਾ ਵੀ ਚਰਮਰਾ ਸਕਦੀ ਹੈ। ਇਕ ਅੰਦਾਜ਼ੇ ਅਨੁਸਾਰ ਪਾਕਿਸਤਾਨ ਦੀ 2.6 ਕਰੋੜ ਏਕੜ ਜ਼ਮੀਨ ਦੀ ਸਿੰਜਾਈ ਸਿੰਧ ਅਤੇ ਇਸ ਦੇ ਸਹਾਇਕ ਦਰਿਆਵਾਂ ਤੋਂ ਹੁੰਦੀ ਹੈ।
ਪਾਕਿਸਤਾਨ ਵਲੋਂ ਅਕਸਰ ਹੀ ਭਾਰਤ ਵਿਚ ਚਿਨਾਬ ਤੇ ਜਿਹਲਮ ਦਰਿਆਵਾਂ 'ਤੇ ਡੈਮ ਬਣਾਉਣ ਬਾਰੇ ਇਤਰਾਜ਼ ਹੁੰਦਾ ਰਿਹਾ ਹੈ। ਉਸ ਨੂੰ ਇਹ ਚਿੰਤਾ ਰਹੀ ਹੈ ਕਿ ਭਾਰਤ ਵਲੋਂ ਨਿਸਚਿਤ ਕੀਤੇ ਪਾਣੀ ਦੀ ਮਾਤਰਾ ਤੋਂ ਅਜਿਹੇ ਡੈਮ ਬਣਾ ਕੇ ਵਧੇਰੇ ਮਾਤਰਾ 'ਚ ਪਾਣੀ ਜਮ੍ਹਾਂ ਕੀਤਾ ਜਾ ਸਕਦਾ ਹੈ। ਇਸ ਸਬੰਧੀ ਦੋਵਾਂ ਦੇਸ਼ਾਂ 'ਚ ਅਕਸਰ ਆਪਸੀ ਵਿਵਾਦ ਵੀ ਬਣਿਆ ਰਿਹਾ ਹੈ। ਇਸ ਸੰਧੀ ਤਹਿਤ ਦੋਵਾਂ ਦੇਸ਼ਾਂ ਦੇ ਪਾਣੀਆਂ ਦੇ ਕਮਿਸ਼ਨਾਂ ਦੀਆਂ ਲਗਾਤਾਰ ਮੁਲਾਕਾਤਾਂ ਹੁੰਦੀਆਂ ਰਹੀਆਂ ਹਨ ਪਰ ਉੜੀ ਦੇ ਹਮਲੇ ਤੋਂ ਬਾਅਦ ਭਾਰਤ ਨੇ ਲਗਾਤਾਰ ਹੁੰਦੀਆਂ ਇਨ੍ਹਾਂ ਮੀਟਿੰਗਾਂ ਨੂੰ ਰੱਦ ਕਰ ਦਿੱਤਾ ਸੀ। ਹੁਣ ਕੇਂਦਰੀ ਮੰਤਰੀ ਦੇ ਬਿਆਨਾਂ ਤੋਂ ਬਾਅਦ ਇਹ ਪ੍ਰਭਾਵ ਜ਼ਰੂਰ ਮਿਲਦਾ ਹੈ ਕਿ ਭਾਰਤ ਇਨ੍ਹਾਂ ਪਾਣੀਆਂ ਦਾ ਪ੍ਰਬੰਧ ਆਪਣੀ ਯੋਜਨਾ ਅਨੁਸਾਰ ਕਰਨ ਬਾਰੇ ਸੋਚ ਰਿਹਾ ਹੈ। ਚਾਹੇ ਇਨ੍ਹਾਂ ਡੈਮਾਂ ਦੇ ਪੂਰਾ ਹੋਣ ਨੂੰ ਹਾਲੇ ਲੰਮਾ ਸਮਾਂ ਲੱਗ ਸਕਦਾ ਹੈ ਪਰ ਭਵਿੱਖ 'ਚ ਪੈਦਾ ਹੋਈ ਸਥਿਤੀ ਇਸ ਖਿੱਤੇ ਲਈ ਬੇਹੱਦ ਸੰਕਟਮਈ ਸਾਬਤ ਹੋ ਸਕਦੀ ਹੈ, ਜੋ ਦੋਵਾਂ ਦੇਸ਼ਾਂ ਵਿਚਕਾਰ ਚੰਗੇ ਸਬੰਧ ਬਣਨ ਨਾਲ ਹੀ ਸੁਧਰ ਸਕੇਗੀ। ਇਸ ਲਈ ਪਾਕਿਸਤਾਨ ਨੂੰ ਭਾਰਤ ਵਿਰੁੱਧ ਬਣਾਈਆਂ ਅੱਤਵਾਦੀ ਯੋਜਨਾਵਾਂ 'ਤੇ ਮੁੜ ਤੋਂ ਵਿਚਾਰ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜੋ ਆਉਣ ਵਾਲੇ ਸਮੇਂ 'ਚ ਪੈਦਾ ਹੋਣ ਵਾਲੀ ਕਿਸੇ ਵੀ ਸੰਕਟਮਈ ਸਥਿਤੀ 'ਚੋਂ ਬਚਿਆ ਜਾ ਸਕੇ।

-ਬਰਜਿੰਦਰ ਸਿੰਘ ਹਮਦਰਦ

 

ਤਣਾਅ ਅਤੇ ਨਿਰਾਸ਼ਾ ਦਾ ਸ਼ਿਕਾਰ ਹੁੰਦੇ ਨੌਜਵਾਨ

ਅਕਸਰ ਇਹ ਸੁਣਨ ਅਤੇ ਦੇਖਣ ਨੂੰ ਮਿਲਦਾ ਹੈ ਕਿ ਸਾਡਾ ਨੌਜਵਾਨ ਵਰਗ ਤਣਾਅ ਵਿਚ ਰਹਿੰਦਾ ਹੈ, ਹਰ ਸਮੇਂ ਤਣਾਅ ਵਿਚ ਜਿਊਂਦਾ ਹੈ ਅਤੇ ਨਿਰਾਸ਼ਾ ਵਿਚ ਡੁੱਬ ਜਾਂਦਾ ਹੈ। ਇਹ ਹਕੀਕਤ ਅਜੇ ਬਹੁਤ ਥੋੜ੍ਹੇ ਨੌਜਵਾਨ ਵਰਗ ਤੱਕ ਸੀਮਤ ਹੈ ਪਰ ਇਸ ਨੂੰ ਅਣਗੌਲਿਆ ਨਹੀਂ ਕੀਤਾ ਜਾ ...

ਪੂਰੀ ਖ਼ਬਰ »

ਗੁਰਦੁਆਰਿਆਂ ਵਿਚ ਸਰਕਾਰੀ ਦਖਲ!

ਕੁਝ ਚਿਰ ਪਹਿਲਾਂ ਇਸ ਖ਼ਬਰ 'ਤੇ ਬੜਾ ਕੁਝ ਸੁਣਨ ਤੇ ਪੜ੍ਹਨ ਨੂੰ ਮਿਲਿਆ ਕਿ ਭਾਰਤ ਸਰਕਾਰ ਗੁਰਦੁਆਰਾ ਪ੍ਰਬੰਧ ਵਿਚ ਦਖ਼ਲ ਦੇ ਰਹੀ ਹੈ, ਸਾਡੀ ਪ੍ਰਮੁੱਖ ਰਾਜਸੀ ਪਾਰਟੀ ਨੇ ਤਾਂ ਇਸ ਬਾਰੇ ਸਖ਼ਤ ਕਦਮ ਚੁੱਕਣ ਦੇ ਐਲਾਨ ਵੀ ਕਰ ਦਿੱਤੇ ਸਨ। ਆਮ ਕਰਕੇ ਵੇਖਿਆ ਗਿਆ ਹੈ ਕਿ ਸਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX